ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਪੰਜਾਬ / ਜਨਰਲ

ਵਪਾਰੀ ਨੂੰ ਕਿਡਨੀ ਦੇਣ ਲਈ 15 ਲੱਖ ਠੱਗਣ ਵਾਲੀ ਔਰਤ ਗਿ੍ਫ਼ਤਾਰ-ਸਾਥੀ ਫ਼ਰਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂੂਜਾ)-ਕਿਡਨੀ ਦੀ ਬਿਮਾਰੀ ਤੋਂ ਪੀੜਤ ਅਬੋਹਰ ਦੇ ਇਕ ਵਪਾਰੀ ਨੂੰ ਕਿਡਨੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ 15 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਉਸ ਦਾ ਸਾਥੀ ਅਜੇ ਫ਼ਰਾਰ ...

ਪੂਰੀ ਖ਼ਬਰ »

ਮਾਮਲਾ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ

ਕਾਂਗਰਸੀ ਕੌਾਸਲਰ ਰਾਕੇਸ਼ ਚੌਧਰੀ ਨੂੰ ਇਕ ਦਿਨਾ ਪੁਲਿਸ ਰਿਮਾਂਡ 'ਤੇ ਭੇਜਿਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ 'ਤੇ ਮਹਿਜ਼ ਕੁਝ ਪੈਸਿਆਂ ਦੇ ਲੈਣ-ਦੇਣ ਪਿੱਛੇ ਕਾਂਗਰਸੀ ਕੌਾਸਲਰ ਦੇ ਭਰਾ ਸੰਨੀ ਚੌਧਰੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਘਰ ਤੋਂ ਘੜੀਸ ਕੇ ਸੜਕ 'ਤੇ ਲਿਆ ਕੇ ਔਰਤ ਦੀ ...

ਪੂਰੀ ਖ਼ਬਰ »

ਸੂਏ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਤਪਾ ਮੰਡੀ, 16 ਜੂਨ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸ਼ਹਿਰ ਦੇ ਇਕ ਨੌਜਵਾਨ ਦੀ ਸੂਏ 'ਚ ਡੁੱਬਣ ਕਰ ਕੇ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਰੌਲਕੀ ਪੱਤੀ ਦਾ ਇਕ ਨੌਜਵਾਨ ਆਪਣੇ ਦੋ ਹੋਰ ਸਾਥੀਆਂ ਨਾਲ ਆਲੀਕੇ-ਬੁੱਗਰ ਸੂਏ 'ਚ ਨਹਾਉਣ ਲਈ ਚਲੇ ਗਏ ਤਾਂ ...

ਪੂਰੀ ਖ਼ਬਰ »

ਹਾਸੇ, ਤ੍ਰਾਸਦੀ ਅਤੇ ਭਾਵਨਾਵਾਂ ਦਾ ਸੁਮੇਲ ਹੈ ਫ਼ਿਲਮ 'ਛੜਾ'

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਵਿਆਹ ਦੀ ਉਮਰ ਲੰਘ ਜਾਣ 'ਤੇ ਹਰ ਕੋਈ ਮਨ ਨੂੰ ਇਹ ਧਰਵਾਸ ਦਿੰਦਾ ਹੈ ਕਿ ਵਿਆਹ ਦਾ ਲੱਡੂ ਜਿਸ ਨੇ ਖਾਧਾ ਉਹ ਵੀ ਪਛਤਾਉਂਦਾ ਹੈ ਅਤੇ ਜਿਸ ਨੇ ਨਹੀਂ ਖਾਧਾ ਉਹ ਵੀ ਪਛਤਾਉਂਦਾ | ਛੜਾ ਵਿਅਕਤੀ ਇਸ ਨੂੰ ਜ਼ਿੰਦਗੀ ਦੇ ਝੰਜਟਾਂ ਤੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਲੋਕਾਂ ਨੂੰ ਭਗਤ ਕਬੀਰ ਜੈਅੰਤੀ ਦੀ ਵਧਾਈ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਬੀਰ ਜੈਅੰਤੀ ਮੌਕੇ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ 'ਭਗਤੀ ਲਹਿਰ' ਦੇ ਉਸਰੱਈਏ ਅਤੇ ਮਹਾਨ ਸੰਤ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ ਹੈ | ਆਪਣੇ ਸੰਦੇਸ਼ 'ਚ ਮੁੱਖ ...

ਪੂਰੀ ਖ਼ਬਰ »

ਝੋਨੇ ਦੀ ਲੁਆਈ ਕਾਰਨ ਬਿਜਲੀ ਦੀ ਖ਼ਪਤ 2400 ਲੱਖ ਯੂਨਿਟ ਦੇ ਪਾਰ

ਪਟਿਆਲਾ, 16 ਜੂਨ (ਜਸਪਾਲ ਸਿੰਘ ਢਿੱਲੋਂ)- ਇਕ ਪਾਸੇ ਰਾਜ ਅੰਦਰ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ ਦੂਜੇ ਪਾਸੇ ਮਾਨਸੂਨ ਦੀ ਦੇਰੀ ਹੋ ਰਹੀ ਹੈ | ਇਸ ਦਾ ਸਿੱਧਾ ਅਸਰ ਹੁਣ ਬਿਜਲੀ ਦੀ ਖਪਤ 'ਤੇ ਪਿਆ ਹੈ | ਇਸ ਵੇਲੇ ਬਿਜਲੀ ਦੀ ਖਪਤ ਦਾ ਅੰਕੜਾ 2400 ਲੱਖ ਯੂਨਿਟ ਨੂੰ ਪਾਰ ...

ਪੂਰੀ ਖ਼ਬਰ »

ਰਾਏਕੋਟ ਪੁਲਿਸ ਵਲੋਂ ਚੋਰੀ ਕੀਤੀ ਕਣਕ ਦੇ 2 ਟਰੱਕਾਂ ਸਮੇਤ 2 ਕਾਬੂ, ਮੁਕੱਦਮਾ ਦਰਜ

ਰਾਏਕੋਟ, 16 ਜੂਨ (ਬਲਵਿੰਦਰ ਸਿੰਘ ਲਿੱਤਰ)-ਐੱਸ.ਐੱਸ.ਪੀ ਜਗਰਾਓਾ ਵਰਿੰਦਰ ਸਿੰਘ ਬਰਾੜ ਵਲੋਂ ਜਾਰੀ ਹੁਕਮਾਂ ਅਨੁਸਾਰ ਇਲਾਕੇ ਭਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਨਕੇਲ ਪਾਉਣ ਸਬੰਧੀ ਹੁਕਮਾਂ ਦੀ ਪਾਲਣਾਂ ਕਰਦੇ ਹੋਏ ਡੀ.ਐੱਸ.ਪੀ ਰਾਏਕੋਟ ਗੁਰਮੀਤ ਸਿੰਘ ਦੇ ...

ਪੂਰੀ ਖ਼ਬਰ »

ਲਾਹੌਰ 'ਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮਿ੍ਤਸਰ, 16 ਜੂਨ (ਸੁਰਿੰਦਰ ਕੋਛੜ)- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਈਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਸਵੇਰੇ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਸਬੀਰ ਸਿੰਘ ਬਟਾਲਾ ਵਾਲੇ, ਭਾਈ ਨਾਨਕ ਰਾਮ ਸਿੰਧ ਵਾਲੇ ਸਮੇਤ ਹੋਰਨਾਂ ਰਾਗੀ, ਕੀਰਤਨੀ ਜਥਿਆਂ ਅਤੇ ਕਥਾ ਵਾਚਕਾਂ ਨੇ ਮਨੋਹਰ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਵਿਖੇ ਕਰਵਾਏ ਧਾਰਮਿਕ ਸਮਾਗਮ 'ਚ ਸੂਬਾਈ ਘੱਟ ਗਿਣਤੀ ਮੰਤਰੀ ਇਜ਼ਾਜ਼ ਆਲਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਈ.ਟੀ.ਪੀ.ਬੀ. ਦੇ ਚੇਅਰਮੈਨ ਆਮਿਰ ਅਹਿਮਦ, ਸਕੱਤਰ ਤਾਰਿਕ ਵਜ਼ੀਰ, ਡਿਪਟੀ ਸਕੱਤਰ ਸ਼ਰਾਈਨਜ਼ ਇਮਰਾਨ ਖ਼ਾਨ ਗੌਾਦਲ, ਫ਼ਰਾਜ਼ ਅਬਾਸ, ਅਜ਼ਹਰ ਸ਼ਾਹ, ਪਾਕਿਸਤਾਨ ਸਿੱਖ ਗੁ. ਪ੍ਰ. ਕਮੇਟੀ ਦੇ ਸਾਬਕਾ ਪ੍ਰਧਾਨ ਤਾਰਾ ਸਿੰਘ, ਬਿਸ਼ਨ ਸਿੰਘ, ਰਮੇਸ਼ ਸਿੰਘ ਅਰੋੜਾ, ਮਨਿੰਦਰ ਸਿੰਘ, ਗੋਪਾਲ ਸਿੰਘ ਚਾਵਲਾ, ਐਮ.ਪੀ.ਏ. ਮਹਿੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ | ਮੰਤਰੀ ਇਜ਼ਾਜ਼ ਆਲਮ ਨੇ ਆਪਣੇ ਸੰਬੋਧਨ 'ਚ ਭਾਰਤ ਸਰਕਾਰ ਵਲੋਂ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਆਉਣ ਵਾਲੇ ਜਥਿਆਂ ਨੂੰ ਮਨਜ਼ੂਰੀ ਨਾ ਦਿੱਤੇ ਜਾਣ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਗੁਰਧਾਮਾਂ ਦੀ ਯਾਤਰਾ ਅਤੇ ਪਵਿੱਤਰ ਦਿਹਾੜਿਆਂ ਨੂੰ ਸਿਆਸੀ ਰੰਜਿਸ਼ ਤੋਂ ਦੂਰ ਰੱਖਣ ਦੀ ਅਪੀਲ ਕੀਤੀ | ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਮੰਗ ਕੀਤੀ ਕਿ ਅਗਾਂਹ ਆਉਣ ਵਾਲੇ ਸਾਰੇ ਸਿੱਖ ਤਿਉਹਾਰ ਅਤੇ ਦਿਹਾੜੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਮਨਾਏ ਜਾਣ |
ਇਸ ਵਾਰ ਪਾਕਿ ਨਹੀਂ ਜਾ ਸਕੇ ਸਿੱਖ ਸ਼ਰਧਾਲੂ
ਅੰਮਿ੍ਤਸਰ, (ਜਸਵੰਤ ਸਿੰਘ ਜੱਸ)- ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਤੇ ਸਿੱਖ ਸੰਸਥਾਵਾਂ 'ਚ ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਗੁਰਪੁਰਬਾਂ ਤੇ ਦਿਨ ਤਿਉਹਾਰਾਂ ਦੀਆਂ ਤਾਰੀਖਾਂ ਨੂੰ ਲੈ ਕੇ ਸ਼ਰਧਾਲੂਆਂ 'ਚ ਦੁਬਿਧਾ ਪਾਈ ਜਾ ਰਹੀ ਹੈ | ਇਸੇ ਕੈਲੰਡਰ ਵਿਵਾਦ ਦੇ ਚੱਲਦਿਆਂ ਹੀ ਇਸ ਵਾਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ ਗੁ: ਡੇਹਰਾ ਸਾਹਿਬ ਵਿਖੇ ਮਨਾਉਣ ਹਿਤ ਭਾਰਤ ਤੋਂ ਇਕ ਵੀ ਸਿੱਖ ਸ਼ਰਧਾਲੂ ਪਾਕਿਸਤਾਨ ਨਹੀਂ ਜਾ ਸਕਿਆ | ਇਸ ਵਾਰ ਪੰਜਵੀਂ ਪਾਤਸ਼ਾਹੀ ਦਾ ਸ਼ਹੀਦੀ ਪੁਰਬ ਜੋ ਕਿ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਸੀ, ਪਰ ਸ਼ੋੋ੍ਰਮਣੀ ਕਮੇਟੀ ਵਲੋਂ 7 ਜੂਨ ਨੂੰ ਮਨਾਇਆ ਗਿਆ | ਗੁ: ਡੇਹਰਾ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਪੁਰਬ ਸਮਾਗਮ 'ਚ ਸ਼ਾਮਿਲ ਹੋਣ ਬੀਤੇ ਦਿਨ 130 ਸਿੱਖ ਸ਼ਰਧਾਲੂਆਂ ਦਾ ਜਥਾ ਰੇਲ ਮਾਰਗ ਰਾਹੀਂ ਲਾਹੌਰ ਭੇਜਿਆ ਜਾਣਾ ਸੀ | ਇਸ ਲਈ ਪਾਕਿਸਤਾਨ ਦੇ ਦਿੱਲੀ ਸਥਿਤ ਦੂਤਾਵਾਸ ਵਲੋਂ ਵੀਜ਼ੇ ਵੀ ਜਾਰੀ ਕਰ ਦਿੱਤੇ ਗਏ ਸਨ, ਸ਼ਰਧਾਲੂ ਵੀ ਅਟਾਰੀ ਰੇਲਵੇ ਸਟੇਸ਼ਨ 'ਤੇ ਪੁੱਜ ਗਏ ਸਨ ਤੇ ਪਾਕਿ ਰੇਲਵੇ ਵਲੋਂ ਸਿੱਖ ਯਾਤਰੀਆਂ ਲਈ ਰੇਲ ਗੱਡੀ ਵੀ ਭੇਜ ਦਿੱਤੀ ਗਈ ਸੀ, ਪਰ ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਐਨ ਮੌਕੇ 'ਤੇ ਇਨ੍ਹਾਂ 130 ਸਿੱਖ ਯਾਤਰੀਆਂ ਨੂੰ ਪਾਕਿਸਤਾਨ ਜਾਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ |


ਖ਼ਬਰ ਸ਼ੇਅਰ ਕਰੋ

ਸੰਤ ਬਾਬਾ ਜਰਨੈਲ ਸਿੰਘ ਧੱਤਲ ਦੀ 8ਵੀਂ ਬਰਸੀ 30 ਨੂੰ ਮਨਾਈ ਜਾਵੇਗੀ-ਬਾਬਾ ਅਵਤਾਰ ਸਿੰਘ

ਛੇਹਰਟਾ, 16 ਜੂਨ (ਸੁੱਖ ਵਡਾਲੀ)-ਗੁਰਦੁਆਰਾ ਬਾਬਾ ਮੱਲਹੈ ਸਾਹਿਬ ਪਿੰਡ ਧੱਤਲ, ਜ਼ਿਲ੍ਹਾ ਅੰਮਿ੍ਤਸਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਧੱਤਲ ਨੇ ਦੱਸਿਆ ਕਿ ਗੁਰਦੁਆਰਾ ਬਾਬਾ ਮੱਲਹੈ ਸਾਹਿਬ ਦਾ ਸਾਲਾਨਾ ਜੋੜ ਮੇਲਾ ਤੇ ਸੱਚਖੰਡ ਵਾਸੀ ਸੰਤ ਬਾਬਾ ਜਰਨੈਲ ...

ਪੂਰੀ ਖ਼ਬਰ »

ਗੁ: ਟਾਹਲੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ 'ਤੇ ਦੇਸ਼-ਵਿਦੇਸ਼ ਤੋਂ ਸੰਗਤਾਂ ਪਹੁੰਚਣੀਆਂ ਸ਼ੁਰੂ-ਹਰਪ੍ਰੀਤ ਸਿੰਘ

ਟਾਂਡਾ ਉੜਮੁੜ, 16 ਜੂਨ (ਭਗਵਾਨ ਸਿੰਘ ਸੈਣੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਜ਼ਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁ: ਟਾਹਲੀ ਸਾਹਿਬ ਮੂਨਕਾਂ ਵਿਖੇ ਮੀਰੀ-ਪੀਰੀ ਦੇ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਜਗਵੰਤ ਸਿੰਘ ਦਾ ਕੈਨੇਡਾ ਦਾ ਸੁਪਨਾ ਕੀਤਾ ਸਾਕਾਰ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨੇੜੇ ਸਬ-ਜੇਲ੍ਹ ਵਾਲੀ ਗਲੀ 'ਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਗੋ ਗਲੋਬਲ ਸੰਸਥਾ ਬਹੁਤ ਜਲਦ ਪੂਰਾ ਕਰ ਰਹੀ ਹੈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੀਪਕ ...

ਪੂਰੀ ਖ਼ਬਰ »

ਪਾਕਿ ਦੀ ਵਿੱਤੀ ਸਥਿਤੀ ਹੋ ਸਕਦੀ ਹੈ ਬਦਤਰ

ਨਵੀਂ ਦਿੱਲੀ, 16 ਜੂਨ (ਏਜੰਸੀ)-ਪਾਕਿਸਤਾਨ ਅੱਤਵਾਦ ਫੰਡਿੰਗ ਅਤੇ ਹਵਾਲਾ ਿਖ਼ਲਾਫ਼ ਨਿਗਰਾਨੀ ਕਰਨ ਵਾਲੇ ਬਹੁਪੱਖੀ ਵਿੱਤੀ ਕਾਰਵਾਈ ਕਾਰਜਬਲ (ਐਫ਼. ਏ. ਟੀ. ਐਫ.) ਵਲੋਂ ਤੈਅ 27 ਬਿੰਦੂਆਂ 'ਚੋਂ 25 'ਤੇ ਕਾਰਵਾਈ ਪੂਰੀ ਕਰਨ 'ਚ ਅਸਫਲ ਰਿਹਾ | ਅੱਤਵਾਦੀ ਸੰਗਠਨਾਂ ...

ਪੂਰੀ ਖ਼ਬਰ »

ਬੋਪਾਰਾਏ ਖ਼ੁਰਦ ਵਿਖੇ ਰਾਈਸ ਮਿੱਲਜ਼ ਦੀ ਕੰਧ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 1 ਜ਼ਖ਼ਮੀ

ਰਾਏਕੋਟ, 16 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੋਪਾਰਾਏ ਖੁਰਦ ਵਿਖੇ ਰਾਈਸ ਮਿੱਲ ਦੀ ਕੰਧ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਅਤੇ 1 ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਓਮ ਰਾਈਸ ਮਿੱਲਜ਼ ਪਿੰਡ ਬੋਪਾਰਾਏ ਖੁਰਦ ਵਿਖੇ ਸ਼ਾਮ 3 ਵਜੇ ਦੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਝਿੰਜੜੀ ਦੇ ਜੰਗਲਾਂ 'ਚ ਲੱਗੀ ਅੱਗ

ਸ੍ਰੀ ਅਨੰਦਪੁਰ ਸਾਹਿਬ, 16 ਜੂਨ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਬਰੋਟੂ, ਥੱਪਲ ਅਤੇ ਝਿੰਜੜੀ ਦੇ ਨਾਲ ਲੱਗਦੇ ਜੰਗਲ ਨੂੰ ਬੀਤੀ ਸ਼ਾਮ ਤੋਂ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦੀ ਕੀਮਤ ਦੇ ਬੂਟੇ ਸੜ੍ਹ ਕੇ ਸਵਾਹ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਬੰਗਾਲ 'ਚ ਇਕ ਹੋਰ ਤਿ੍ਣਮੂਲ ਆਗੂ ਦੀ ਹੱਤਿਆ

ਕੋਲਕਾਤਾ, 16 ਜੂਨ (ਰਣਜੀਤ ਸਿੰਘ ਲੁਧਿਆਣਵੀ)-ਹੁਗਲੀ ਜ਼ਿਲ੍ਹੇ ਦੇ ਖਾਨਾਕੁਲ ਵਿਖੇ ਤਿ੍ਣਮੂਲ ਕਾਂਗਰਸ ਆਗੂ ਮਨੋਰੰਜਨ ਪਾਤਰ (60) ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ | ਸਨਿਚਰਵਾਰ ਸ਼ਾਮ ਖਾਨਾਕੁਲ ਦੋ ਨੰਬਰ ਪੰਚਾਇਤ ਸੰਮਤੀ ਦੇ ਮੈਂਬਰ ਪਾਤਰ ਜਦੋਂ ਦਫ਼ਤਰ 'ਚ ਬੈਠੇ ...

ਪੂਰੀ ਖ਼ਬਰ »

ਮûਰਾ 'ਚ ਭਿਆਨਕ ਸੜਕ ਹਾਦਸਾ, 8 ਦੀ ਮੌਤ

ਮûਰਾ, 16 ਜੂਨ (ਏਜੰਸੀ)-ਉੱਤਰ ਪ੍ਰਦੇਸ਼ ਦੇ ਮûਰਾ 'ਚ ਯਮੁਨਾ ਐਕਸਪ੍ਰੈਸਵੇ 'ਤੇ ਇਕ ਭਿਆਨਕ ਸੜਕ ਹਾਦਸਾ ਹੋ ਗਿਆ, ਜਿਸ ਵਿਚ ਇਕ ਹੀ ਪਰਿਵਾਰ ਦੇ 8 ਲੋਕਾਂ ਦੀ ਮੌਤ ਹੋ ਗਈ | ਐੱਸ.ਪੀ. ਦਿਹਾਤੀ ਆਦਿਤਿਆ ਕੁਮਾਰ ਸ਼ੁਕਲਾ ਨੇ ਦੱਸਿਆ ਕਿ ਇਹ ਦੁਰਘਟਨਾ ਬਲਦੇਵ ਥਾਣਾ ਖੇਤਰ ਦੇ ਅਧੀਨ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ

ਚੰਡੀਗੜ੍ਹ, 16 ਜੂਨ (ਏਜੰਸੀ)-ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਅੱਜ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ, ਜਿਥੇ ਦੋਹਾਂ ਸੂਬਿਆਂ ਅਤੇ ਉਨ੍ਹਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ 'ਚ ਪਿਛਲੇ ਕਈ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ 42-45 ...

ਪੂਰੀ ਖ਼ਬਰ »

ਬੰਗਾਲ 'ਚ 6ਵੇਂ ਦਿਨ ਵੀ ਜਾਰੀ ਰਹੀ ਡਾਕਟਰਾਂ ਦੀ ਹੜਤਾਲ

ਕੋਲਕਾਤਾ, 16 ਜੂਨ (ਰਣਜੀਤ ਸਿੰਘ ਲੁਧਿਆਣਵੀ)-ਜੂਨੀਅਰ ਡਾਕਟਰਾਂ ਦੀ ਹੜਤਾਲ ਅੱਜ 6ਵੇਂ ਦਿਨ ਵੀ ਜਾਰੀ ਰਹੀ, ਜਿਸ ਕਾਰਨ ਸੂਬੇ ਦੇ ਸਾਰੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲਾਂ 'ਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ ਅਤੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ...

ਪੂਰੀ ਖ਼ਬਰ »

ਪਾਕਿ ਦੀ ਵਿੱਤੀ ਸਥਿਤੀ ਹੋ ਸਕਦੀ ਹੈ ਬਦਤਰ

ਨਵੀਂ ਦਿੱਲੀ, 16 ਜੂਨ (ਏਜੰਸੀ)-ਪਾਕਿਸਤਾਨ ਅੱਤਵਾਦ ਫੰਡਿੰਗ ਅਤੇ ਹਵਾਲਾ ਿਖ਼ਲਾਫ਼ ਨਿਗਰਾਨੀ ਕਰਨ ਵਾਲੇ ਬਹੁਪੱਖੀ ਵਿੱਤੀ ਕਾਰਵਾਈ ਕਾਰਜਬਲ (ਐਫ਼. ਏ. ਟੀ. ਐਫ.) ਵਲੋਂ ਤੈਅ 27 ਬਿੰਦੂਆਂ 'ਚੋਂ 25 'ਤੇ ਕਾਰਵਾਈ ਪੂਰੀ ਕਰਨ 'ਚ ਅਸਫਲ ਰਿਹਾ | ਅੱਤਵਾਦੀ ਸੰਗਠਨਾਂ ...

ਪੂਰੀ ਖ਼ਬਰ »

ਸਵਿਸ ਬੈਂਕ ਖਾਤਾਧਾਰਕਾਂ 'ਤੇ ਕੱਸਿਆ ਸ਼ਿਕੰਜਾ, ਕਰੀਬ 50 ਭਾਰਤੀਆਂ ਦੇ ਖਾਤਿਆਂ ਦੀ ਜਾਣਕਾਰੀ ਕੀਤੀ ਜਾਵੇਗੀ ਸਾਂਝੀ

ਬੇਰਨੇ/ਨਵੀਂ ਦਿੱਲੀ, 16 ਜੂਨ (ਏਜੰਸੀ)- ਸਵਿਟਜ਼ਰਲੈਂਡ ਦੀਆਂ ਬੈਂਕਾਂ 'ਚ ਅਣਐਲਾਨੇ ਖ਼ਾਤੇ ਰੱਖਣ ਵਾਲੇ ਭਾਰਤੀਆਂ ਿਖ਼ਲਾਫ਼ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਸਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ | ਇਸ ਸਿਲਸਿਲੇ 'ਚ ਸਵਿਟਜਰਲੈਂਡ ਪ੍ਰਸ਼ਾਸਨ ਵਲੋਂ ਕਰੀਬ 50 ...

ਪੂਰੀ ਖ਼ਬਰ »

ਕੈਲਾਸ਼ ਮਾਨਸਰੋਵਰ ਯਾਤਰਾ ਲਈ 31 ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ

ਗੰਗਟੋਕ, 16 ਜੂਨ (ਏਜੰਸੀ)-ਕੈਲਾਸ਼ ਮਾਨਸਰੋਵਰ ਯਾਤਰਾ ਲਈ 31 ਸ਼ਰਧਾਲੂਆਂ ਦਾ ਪਹਿਲਾ ਜਥਾ ਐਤਵਾਰ ਨੂੰ ਸਿੱਕਮ ਦੇ ਨਾûਲਾ ਦੱਰੇ ਤੋਂ ਰਵਾਨਾ ਹੋ ਗਿਆ | ਸੈਰ ਸਪਾਟਾ ਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇ. ਜਯਾਕੁਮਾਰ ਨੇ ਨਾûਲਾ ਦੱਰੇ ਤੋਂ ਯਾਤਰੀਆਂ ...

ਪੂਰੀ ਖ਼ਬਰ »

ਕਾਂਗਰਸ ਲੋਕ ਸਭਾ ਲਈ ਅਜੇ ਨਹੀਂ ਚੁਣ ਸਕੀ ਆਪਣਾ ਨੇਤਾ

ਨਵੀਂ ਦਿੱਲੀ, 16 ਜੂਨ (ਏਜੰਸੀ)-ਕਾਂਗਰਸ ਨੇ ਹਾਲੇ ਤੱਕ ਇਹ ਫ਼ੈਸਲਾ ਨਹੀਂ ਕੀਤਾ ਹੈ ਕਿ ਲੋਕ ਸਭਾ 'ਚ ਪਾਰਟੀ ਦਾ ਨੇਤਾ ਕਿਸ ਨੂੰ ਨਿਯੁਕਤ ਕੀਤਾ ਜਾਵੇ | ਇਹ ਮੁੱਦਾ ਹੁਣ ਤੱਕ ਪਾਰਟੀ ਦੇ ਅਗਵਾਈਕਾਰਾਂ ਕੋਲ ਲੰਬਿਤ ਹੈ | ਸੰਸਦ ਦਾ ਇਜਲਾਸ ਸੋਮਵਾਰ ਨੂੰ ਸ਼ੁਰੂ ਹੋ ਰਿਹਾ ਹੈ | ...

ਪੂਰੀ ਖ਼ਬਰ »

ਕਸ਼ਮੀਰੀ ਵੱਖਵਾਦੀ ਨੇਤਾਵਾਂ ਨੇ ਵਿਦੇਸ਼ਾਂ ਤੋਂ ਲਏ ਚੰਦੇ ਨੂੰ ਨਿੱਜੀ ਲਾਭ ਲਈ ਵਰਤਿਆ-ਐਨ.ਆਈ.ਏ.

ਨਵੀਂ ਦਿੱਲੀ, 16 ਜੂਨ (ਏਜੰਸੀ)- ਜੰਮੂ-ਕਸ਼ਮੀਰ 'ਚ ਅੱਤਵਾਦੀ ਫੰਡਿੰਗ ਮਾਮਲੇ ਦੀ ਜਾਂਚ ਕਰ ਰਹੀ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਆਪਣੀ ਜਾਂਚ ਦੌਰਾਨ ਖੁਲਾਸਾ ਕੀਤਾ ਹੈ ਕਿ ਕਸ਼ਮੀਰੀ ਕੱਟੜਪੰਥੀ ਵੱਖਵਾਦੀ ਨੇਤਾਵਾਂ ਨੇ ਵਿਦੇਸ਼ਾਂ ਤੋਂ ਮਿਲੇ ਚੰਦੇ ਨੂੰ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX