ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  9 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  30 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  40 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  52 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  1 minute ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  37 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 1 hour ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 4 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਦਿੱਲੀ

ਗੁਰਦੁਆਰਾ ਕੇਸ਼ਵਪੁਰਮ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ ਬਲਾਕ ਕੇਸ਼ਵ ਪੁਰਮ (ਲਾਰੇਂਸ ਰੋਡ) ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਮਾਹਿਰ ਡਾਕਟਰਾਂ ਦੁਆਰਾ ਅੱਖਾਂ, ਦੰਦਾਂ, ਸ਼ੂਗਰ ਸਮੇਤ ਕਈ ਬੀਮਾਰੀਆਂ ਦੀ ਮੁਫਤ ਜਾਂਚ ਕੀਤੀ ਗਈ ਅਤੇ ...

ਪੂਰੀ ਖ਼ਬਰ »

ਛੱਪੜ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਬੱਚੇ ਦੀ ਮੌਤ

ਅਬੋਹਰ, 19 ਜੂਨ (ਕੁਲਦੀਪ ਸਿੰਘ ਸੰਧੂ)-ਉੱਪ ਮੰਡਲ ਦੇ ਪਿੰਡ ਧਰਮਪੁਰਾ 'ਚ ਮਾਪਿਆਂ ਦੀ ਅਣਗਹਿਲੀ ਕਾਰਨ ਦੋ ਸਾਲਾ ਮਾਸੂਮ ਬੱਚੇ ਦੀ ਛੱਪੜ 'ਚ ਡੁੱਬਣ ਨਾਲ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਧਰਮਪੁਰਾ ਵਾਸੀ ਗੁਰਪ੍ਰੀਤ ਸਿੰਘ ਦਾ ਦੋ ਸਾਲਾ ਬੱਚਾ ਹਰਮਨ ਸਿੰਘ ਆਪਣੇ ...

ਪੂਰੀ ਖ਼ਬਰ »

ਅਧਿਆਤਮਕ ਯੋਗ ਸੰਸਥਾ ਵਲੋਂ ਮੁਫ਼ਤ ਯੋਗਾ ਕੈਂਪ ਲਗਾਇਆ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਅਧਿਆਤਮ ਯੋਗ ਸੰਸਥਾ ਵਲੋਂ ਗੌਤਮ ਨਗਰ ਦੇ ਡੀ.ਡੀ.ਏ.ਪਾਰਕ ਵਿਚ ਮੁਫ਼ਤ ਯੋਗ ਕੈਂਪ ਲਗਾਇਆ ਗਿਆ, ਜਿਸ ਵਿਚ ਇੱਥੋਂ ਦੇ ਲੋਕਾਂ ਨੇ ਵੱਧ-ਚੜ੍ਹ ਕੇ ਭਾਗ ਲਿਆ | ਯੋਗ ਅਚਾਰੀਆ ਜਸਬੀਰ ਅਤੇ ਸੰਜੇ ਨੇ ਲੋਕਾਂ ਨੂੰ ਤਨਾਅ, ਪ੍ਰੇਸ਼ਾਨੀਆਂ, ਗੁੱਸਾ, ਹਾਈ ਬਲੱਡ ਪ੍ਰੈਸ਼ਰ, ਮਾਈਗ੍ਰੇਨ ਆਦਿ ਬਿਮਾਰੀਆਂ ਦੂਰ ਕਰਨ ਲਈ ਆਸਨ ਕਰਵਾਏ | ਇਸ ਮੌਕੇ ਸੰਜੇ ਨੇ ਲੋਕਾਂ ਨੂੰ ਦੱਸਿਆ ਕਿ ਯੋਗ ਇਕ ਅਜਿਹਾ ਅਭਿਆਸ ਹੈ ਕਿ ਜਿਸ ਦੇ ਨਾਲ ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਮੇਂ 'ਚੋਂ ਥੋੜ੍ਹਾ ਸਮਾਂ ਕੱਢ ਕੇ ਯੋਗ ਕਰਨ | ਯੋਗ ਅਚਾਰੀਆ ਜਸਬੀਰ ਨੇ ਬੋਲਦਿਆਂ ਕਿਹਾ ਕਿ ਜੇਕਰ ਅਸੀਂ ਰੋਜ਼ਾਨਾ ਯੋਗ ਅਭਿਆਸ ਕਰੀਏ ਤਾਂ ਜੀਵਨ ਵਿਚ ਤੰਦਰੁਸਤ ਰਹਿ ਸਕਦੇ ਹਾਂ ਅਤੇ ਉਨ੍ਹਾਂ ਦੇ ਸੰਸਥਾ ਵਲੋਂ ਸਮੇਂ-ਸਮੇਂ 'ਤੇ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਯੋਗ ਆਸਨ ਲਗਾਏ ਜਾ ਰਹੇ ਹਨ |


ਖ਼ਬਰ ਸ਼ੇਅਰ ਕਰੋ

ਦਿੱਲੀ ਕਮੇਟੀ ਸੰਸਥਾ ਦਾ ਹਮੇਸ਼ਾ ਸਹਿਯੋਗ ਕਰਦੀ ਰਹੇਗੀ-ਖੁਰਾਣਾ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਗੁਰਬਾਣੀ ਵਿਰਸਾ ਸੰਭਾਲ ਸੰਸਥਾ ਵਲੋਂ ਸਤਿਸੰਗ ਦੀ ਲਹਿਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਤਾਰ ਚਲਾਈ ਜਾ ਰਹੀ ਹੈ | 550 ਸਾਲ ਬੇਬੇ ਨਾਨਕੀ ਦੇ ਨਾਲ ਗੁਰਮਤਿ ਸਮਾਗਮ ਗੁਰਦੁਆਰਾ ਸੀਸਗੰਜ ...

ਪੂਰੀ ਖ਼ਬਰ »

ਵਧੇ ਕਿਰਾਏ ਪ੍ਰਤੀ ਆਟੋ ਵਾਲਿਆਂ ਦੀ ਪ੍ਰੇਸ਼ਾਨੀ, ਲੋਕ ਕੈਬ ਵਿਚ ਜਾਣਾ ਕਰ ਰਹੇ ਨੇ ਪਸੰਦ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਆਟੋ ਦਾ ਕਿਰਾਇਆ ਵਧਣ ਕਾਰਨ ਆਟੋ ਵਾਲਿਆਂ ਦੀ ਸਿਰਦਰਦੀ ਕਾਫ਼ੀ ਵੱਧ ਗਈ ਹੈ ਕਿਉਂਕਿ ਉਹ ਸਵਾਰੀਆਂ ਤੋਂ ਵਧੇ ਹੋਏ ਕਿਰਾਏ ਦੀ ਮੰਗ ਕਰ ਰਹੇ ਹਨ ਪਰ ਸਵਾਰੀ ਮੀਟਰ ਦੇ ਅਨੁਸਾਰ ਜਾਣ ਲਈ ਕਹਿ ਰਹੀ ਹੈ | ਜਿਸ ਕਰਕੇ ...

ਪੂਰੀ ਖ਼ਬਰ »

ਮੈਟਰੋ ਰੇਲ ਦੇ ਕੋਰੀਡੋਰ 'ਤੇ ਕੇਬਲ ਹੋਈ ਚੋਰੀ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਚੱਲ ਰਹੀ ਮੈਟਰੋ ਦੀ ਸੁਰੱਖਿਆ ਦੇ ਲਈ ਮੈਟਰੋ ਪੁਲਿਸ ਪੂਰੀ ਤਰ੍ਹਾਂ ਨਾਲ ਨਿਗਰਾਨੀ ਕਰ ਰਹੀ ਹੈ ਪਰ ਫਿਰ ਵੀ ਚੋਰ ਆਪਣਾ ਦਾਅ ਲਗਾਉਣ ਵਿਚ ਪਿੱਛੇ ਨਹੀਂ ਹਨ | ਚੋਰਾਂ ਨੇ ਮੈਟਰੋ ਦੀ ਸੰਪਤੀ 'ਤੇ ਵੀ ਪੂਰੀ ਨਿਗਾ ਰੱਖੀ ...

ਪੂਰੀ ਖ਼ਬਰ »

6 ਮੰਜ਼ਲੀ ਇਮਾਰਤ ਨੂੰ ਲੱਗੀ ਅੱਗ • 9 ਗੱਡੀਆਂ ਸੜ ਕੇ ਹੋਈਆਂ ਸੁਆਹ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਾਊਥ ਈਸਟ ਦੇ ਅੱਜ ਸਵੇਰੇ ਇਕ 6 ਮੰਜ਼ਿਲੀ ਇਮਾਰਤ ਨੂੰ ਅੱਗ ਲੱਗ ਗਈ, ਜੋ ਕਿ ਮੀਟਰ ਦੇ ਬੋਰਡ ਵਿਚ ਸ਼ਾਰਟ ਸਰਕਿਟ ਦੇ ਨਾਲ ਲੱਗੀ | ਇਹ ਅੱਗ ਇੰਨੀ ਫੈਲ ਗਈ ਕਿ ਪਾਰਕਿੰਗ ਵਿਚ ਖੜ੍ਹੀਆਂ ਗੱਡੀਆਂ ਤੱਕ ਪੁੱਜ ਗਈ ਅਤੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਯੁਵਾ ਸੰਗਠਨ ਨੇ ਬਿਹਾਰ ਭਵਨ ਅੱਗੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ.ਵਾਈ ਐੱਸ) ਦੇ ਵਰਕਰਾਂ ਨੇ ਬਿਹਾਰ ਇੰਸੇਫਲਾਈਟਿਸ ਦੇ ਨਾਲ 110 ਤੋਂ ਜ਼ਿਆਦਾ ਬੱਚਿਆਂ ਦੀ ਮੌਤ 'ਤੇ ਅਫ਼ਸੋਸ ਜਤਾਇਆ ਹੈ ਅਤੇ ਉਨ੍ਹਾਂ ਦੇ ਬਿਹਾਰ ਭਵਨ ਦੇ ਅੱਗੇ ਬਿਹਾਰ ਸਰਕਾਰ ਵਿਰੁੱਧ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਯਾਦਗਾਰੀ ਸਿੱਕਾ' ਅਵਤਾਰ ਸ਼ਾਹ ਸਿੰਘ ਨੂੰ ਕੀਤਾ ਭੇਟ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਸਾਹਿਬ ਫਾਊਾਡੇਸ਼ਨ ਅਤੇ ਸ਼ਾਹਨੂਰ ਪ੍ਰੌਡਕਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ 'ਯਾਦਗਾਰੀ ਸਿੱਕਾ' ਸੰਗਤਾਂ ਨੂੰ ਸਮਰਪਿਤ ਕੀਤਾ ਗਿਆ ਹੈ | ਇਸ ਸਿੱਕੇ ਦੇ ਇਕ ਪਾਸੇ ਗੁਰਦੁਆਰਾ ...

ਪੂਰੀ ਖ਼ਬਰ »

ਗੁਰੂ ਨਾਨਕ ਫੁਲਵਾੜੀ ਰਾਜੌਰੀ ਗਾਰਡਨ ਵਿਖੇ ਬੱਚਿਆਂ ਦਾ ਹੁਨਰ ਨਿਖਾਰਨ ਸਬੰਧੀ ਕੈਂਪ ਲਗਾਇਆ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਬੱਚਿਆਂ ਦੇ ਹੁਨਰ ਨੂੰ ਨਿਖਾਰਨ ਦੇ ਮਕਸਦ ਨਾਲ ਗੁਰੂ ਨਾਨਕ ਫੁਲਵਾੜੀ ਰਾਜੌਰੀ ਗਾਰਡਨ (ਗੁਰੂ ਨਾਨਕ ਪਬਲਿਕ ਸਕੂਲ) ਵਿਖੇ ਗਰਮੀਆਂ ਦੀਆਂ ਛੁੱਟੀਆਂ 'ਚ ਵਿਸ਼ੇਸ਼ ਕੈਂਪ ਲਗਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਸ਼ਬਦ ...

ਪੂਰੀ ਖ਼ਬਰ »

ਘੱਗਰ ਨਦੀ 'ਤੇ ਪੁਲ ਦੇ ਨਿਰਮਾਣ ਦਾ ਰਸਤਾ ਸਾਫ਼

ਚੰਡੀਗੜ੍ਹ, 19 ਜੂਨ (ਐਨ. ਐਸ. ਪਰਵਾਨਾ)-ਹਰਿਆਣਾ ਦੇ ਪੰਚਕੂਲਾ 'ਚ ਸੈਕਟਰ-20-21 ਤੋਂ 26-27 ਨੂੰ ਜਾਣ ਲਈ ਘੱਗਰ ਨਦੀ 'ਤੇ ਪੁਲ ਦੇ ਨਿਰਮਾਣ ਦਾ ਰਸਤਾ ਸਾਫ਼ ਹੋ ਗਿਆ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ ਪੁਲ ਤੇ ਉਸ ਦੇ ਅਧਿਕਾਰ ਖੇਤਰ 'ਚ ਪੈਣ ਵਾਲੀ ਸੰਪਰਕ ਸੜਕ ਦਾ ਨਿਰਮਾਣ ਕਰਨ ਲਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ 4 ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਦਲੇ

ਬੀਣੇਵਾਲ, 19 ਜੂਨ (ਬੈਜ ਚੌਧਰੀ)-ਪੰਜਾਬ ਸਰਕਾਰ ਵਲੋਂ 4 ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚੋਂ ਇਕ ਡੀ. ਡੀ. ਪੀ. ਓ. ਨੂੰ ਬਤੌਰ ਏ.ਡੀ.ਸੀ. ਵਿਕਾਸ ਵਾਧੂ ਚਾਰਜ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਘੱਗਰ ਨਦੀ 'ਤੇ ਪੁਲ ਦੇ ਨਿਰਮਾਣ ਦਾ ਰਸਤਾ ਸਾਫ਼

ਚੰਡੀਗੜ੍ਹ, 19 ਜੂਨ (ਐਨ. ਐਸ. ਪਰਵਾਨਾ)-ਹਰਿਆਣਾ ਦੇ ਪੰਚਕੂਲਾ 'ਚ ਸੈਕਟਰ-20-21 ਤੋਂ 26-27 ਨੂੰ ਜਾਣ ਲਈ ਘੱਗਰ ਨਦੀ 'ਤੇ ਪੁਲ ਦੇ ਨਿਰਮਾਣ ਦਾ ਰਸਤਾ ਸਾਫ਼ ਹੋ ਗਿਆ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ ਪੁਲ ਤੇ ਉਸ ਦੇ ਅਧਿਕਾਰ ਖੇਤਰ 'ਚ ਪੈਣ ਵਾਲੀ ਸੰਪਰਕ ਸੜਕ ਦਾ ਨਿਰਮਾਣ ਕਰਨ ਲਈ ...

ਪੂਰੀ ਖ਼ਬਰ »

ਛਾਪੇਮਾਰੀ ਦੇ ਦੂਜੇ ਦਿਨ ਸੂਬੇ 'ਚੋਂ 3500 ਕਿੱਲੋ ਪਲਾਸਟਿਕ ਬੈਗ ਜ਼ਬਤ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਨੂੰ ਠੱਲ੍ਹ ਪਾਉਣ ਲਈ ਛਾਪੇਮਾਰੀ ਨੂੰ ਜਾਰੀ ਰੱਖਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਟੀਮਾਂ ਨੇ ਮਿਲ ਕੇ ਮੰਗਲਵਾਰ ਸ਼ਾਮ ਨੂੰ 175 ਦੁਕਾਨਾਂ ਤੇ ...

ਪੂਰੀ ਖ਼ਬਰ »

ਗ੍ਰਹਿ ਮੰਤਰਾਲੇ ਨੇ ਕਮਲ ਨਾਥ ਵਿਰੁੱਧ ਅਕਾਲੀ ਦਲ ਦੀ ਸ਼ਿਕਾਇਤ ਸਿਟ ਕੋਲ ਭੇਜੀ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਨੰੂ 1984 'ਚ ਹਿੰਸਕ ਭੀੜ ਦੀ ਅਗਵਾਈ ਕਰਦਿਆਂ ਵੇਖਣ ਵਾਲੇ ਚਸ਼ਮਦੀਦ ਗਵਾਹਾਂ ਦੇ ਬਿਆਨ ਰਿਕਾਰਡ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੁਆਰਾ ਦਿੱਤੀ ਸ਼ਿਕਾਇਤ ਗ੍ਰਹਿ ਮੰਤਰਾਲੇ ਵਲੋਂ ...

ਪੂਰੀ ਖ਼ਬਰ »

ਸੂਬੇ ਅੰਦਰ ਵਧੀਆ ਸਿਹਤ ਸੇਵਾਵਾਂ ਦੇ ਨਤੀਜੇ ਵਜੋਂ ਜੱਚਾ-ਬੱਚਾ ਦੀ ਮੌਤ ਦਰ ਘਟੀ-ਸਿਹਤ ਮੰਤਰੀ

ਸ਼ਾਹਬਾਦ ਮਾਰਕੰਡਾ, 19 ਜੂਨ (ਅਵਤਾਰ ਸਿੰਘ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਸੂਬੇ ਅੰਦਰ ਮੁਹੱਈਆ ਕਰਵਾਈ ਜਾ ਰਹੀ ਵਧੀਆ ਸਿਹਤ ਸੇਵਾਵਾਂ ਦੇ ਨਤੀਜੇ ਵਜੋਂ ਜੱਚਾ-ਬੱਚਾ ਦੀ ਮੌਤ ਦਰ 'ਚ ਕਮੀ ਆਈ ਹੈ, ਜਿਸ ਦੇ ਚਲਦਿਆਂ ਜੱਚਾ ਦੀ ਮੌਤ ਦਰ 127 ਤੋਂ ਘੱਟ ਕੇ 101 ...

ਪੂਰੀ ਖ਼ਬਰ »

ਰਾਹੁਲ ਗਾਂਧੀ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ

ਜਗਾਧਰੀ, 19 ਜੂਨ (ਜਗਜੀਤ ਸਿੰਘ)-ਕਾਂਗਰਸ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਰਾਹੁਲ ਗਾਂਧੀ ਦਾ 49ਵਾਂ ਜਨਮ ਦਿਨ ਕਾਂਗਰਸ ਦੇ ਸੂਬਾਈ ਸਕੱਤਰ ਭੁਪਿੰਦਰ ਰਾਣਾ ਦੀ ਅਗਵਾਈ ਹੇਠ ਨਹਿਰੂ ਪਾਰਕ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੌਜੂਦ ਸਾਰੇ ਕਾਂਗਰਸੀ ਆਗੂਆਂ ਤੇ ...

ਪੂਰੀ ਖ਼ਬਰ »

ਦੁਸ਼ਯੰਤ ਚੌਟਾਲਾ ਨੇ ਈਦ ਮਿਲਨ ਸਮਾਰੋਹ 'ਚ ਲਵਾਈ ਹਾਜ਼ਰੀ

ਕਰਨਾਲ, 19 ਜੂਨ (ਗੁਰਮੀਤ ਸਿੰਘ ਸੱਗੂ)- ਈਦ ਮਿਲਨ ਸਮਾਰੋਹ ਦੌਰਾਨ ਹਾਜ਼ਰੀ ਭਰਦਿਆਂ ਸਾਬਕਾ ਐਮ.ਪੀ. ਅਤੇ ਜਜਪਾ ਨੇਤਾ ਦੁਸ਼ਯੰਤ ਚੌਟਾਲਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ 'ਚ ਹੁਣ ਤੋਂ ਹੀ ਜੱੁਟ ਜਾਣ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਬੱਚਿਆਂ ਨਾਲ ਮਿਲ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਨਰਾਇਣਗੜ੍ਹ, 19 ਜੂਨ (ਪੀ ਸਿੰਘ)-ਨਰਾਇਣਗੜ੍ਹ ਦੇ ਕਾਂਗਰਸ ਦਫ਼ਤਰ ਵਿਚ ਸੂਬਾ ਬੁਲਾਰੇ ਐਡਵੋਕੇਟ ਸੁਖਵਿੰਦਰ ਸਿੰਘ ਨਾਰਾ ਨੇ ਛੋਟੇ-ਛੋਟੇ ਬੱਚਿਆਂ ਨਾਲ ਮਿਲ ਕੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ | ਇਸ ਮੌਕੇ ਉਨ੍ਹਾਂ ਕੇਕ ਕੱਟਿਆ ...

ਪੂਰੀ ਖ਼ਬਰ »

ਕਰੀਬ ਛੇ ਮਹੀਨੇ ਬਾਅਦ ਅੱਜ ਹੋਵੇਗੀ ਨਗਰ ਨਿਗਮ ਦੀ ਪਹਿਲੀ ਮੀਟਿੰਗ

ਜਗਾਧਰੀ, 19 ਜੂਨ (ਜਗਜੀਤ ਸਿੰਘ)-20 ਜੂਨ ਨੂੰ ਹੋਣ ਵਾਲੀ ਨਗਰ ਨਿਗਮ ਦੀ ਪਹਿਲੀ ਮੀਟਿੰਗ ਜ਼ਿਲ੍ਹਾ ਸਕੱਤਰੇਤ ਵਿਚ ਹੋਵੇਗੀ, ਜਿਸ ਵਿਚ ਟਵੀਨ ਸਿਟੀ ਦੇ ਵਿਕਾਸ ਕੰਮਾਂ ਦੇ ਨਾਲ-ਨਾਲ ਵਾਟਰ ਹਾਰਵੈਸਟਿੰਗ ਸਿਸਟਮ ਅਤੇ ਪਰਿਆਵਰਣ ਅਜਾਇਬ-ਘਰ ਬਣਾਉਣ ਦੇ ਮੁੱਦਿਆਂ ਉੱਤੇ ਵੀ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਵਿਮਲ ਨੰਬਰਦਾਰ ਨੇ ਫਲ ਵੰਡੇ

ਗੂਹਲਾ ਚੀਕਾ, 19 ਜੂਨ (ਓ.ਪੀ. ਸੈਣੀ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਵਿਮਲ ਨੰਬਰਦਾਰ ਨੇ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਗਰੀਬ ਝੁੱਗੀ ਝੌਾਪੜੀਆਂ 'ਚ ਪੁੱਜ ਕੇ ਗ਼ਰੀਬਾਂ ਨੂੰ ਫਲ ਵੰਡ ਕੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ | ਇਸ ਮੌਕੇ 'ਤੇ ਨੰਬਰਦਾਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਸ਼ਾਹਬਾਦ ਮਾਰਕੰਡਾ, 19 ਜੂਨ (ਅਵਤਾਰ ਸਿੰਘ)-ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁ: ਸਾਹਿਬ ...

ਪੂਰੀ ਖ਼ਬਰ »

ਬਨੂੜ-ਤੇਪਲਾ ਸੜਕ 'ਤੇ ਗੈਰ-ਖੇਤੀਬਾੜੀ ਗੁਦਾਮ ਸਰਗਰਮੀਆਂ ਦੀ ਆਗਿਆ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਨੇ ਪਟਿਆਲਾ ਜ਼ਿਲ੍ਹੇ 'ਚ ਬਨੂੜ-ਤੇਪਲਾ ਸੜਕ 'ਤੇ ਗੈਰ-ਖੇਤੀਬਾੜੀ ਮਕਸਦਾਂ ਲਈ ਗੁਦਾਮ ਸੁਵਿਧਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ | ਇਸ ਨੂੰ ਬਾਅਦ 'ਚ ਸੂਬੇ ਭਰ ਵਿਚ ਲਾਗੂ ਕੀਤਾ ਜਾਵੇਗਾ | ਇਹ ਹਦਾਇਤਾਂ ਮੁੱਖ ਮੰਤਰੀ ਨੂੰ ...

ਪੂਰੀ ਖ਼ਬਰ »

ਸਿਹਤ ਸੇਵਾਵਾਂ 'ਚ ਸੁਧਾਰ ਲਿਆਉਣ ਲਈ ਡਾਕਟਰਾਂ ਦੇ ਡੈਪੂਟੇਸ਼ਨ ਨੂੰ ਕੀਤਾ ਜਾਵੇਗਾ ਰੱਦ-ਸਿੱਧੂ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਵਿਸ਼ੇਸ਼ ਤੌਰ 'ਤੇ ਸਰਹੱਦੀ ਤੇ ਦੂਰ ਦੁਰਾਡੇ ਦੇ ਇਲਾਕਿਆਂ 'ਚ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਮੈਡੀਕਲ ਅਫ਼ਸਰਾਂ ਦੀ ਡੈਪੂਟੇਸ਼ਨ ਨੂੰ ਰੱਦ ਕੀਤਾ ਜਾਵੇਗਾ | ਇਹ ਆਦੇਸ਼ ਸਿਹਤ ਤੇ ਪਰਿਵਾਰ ...

ਪੂਰੀ ਖ਼ਬਰ »

ਪੰਜਾਬ ਦੀ 'ਆਪ' ਕੋਰ ਕਮੇਟੀ ਦੀ ਮੀਟਿੰਗ 22 ਨੂੰ

ਸੰਗਰੂਰ, 19 ਜੂਨ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਭਖਦੇ ਮੁੱਦਿਆਂ ਨੂੰ ਵਿਚਾਰਨ ਲਈ ਆਮ ਆਦਮੀ ਪਾਰਟੀ ਨੇ ਕੋਰ ਕਮੇਟੀ ਤੇ ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ 22 ਜੂਨ ਨੂੰ ਬੁਲਾ ਲਈ ਹੈ | ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ...

ਪੂਰੀ ਖ਼ਬਰ »

ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌ ਾਗੋਵਾਲ ਜਾਣ ਵਾਲੀ ਸੜਕ ਦਾ ਨਾਂਅ 'ਫ਼ਤਹਿਵੀਰ' ਦੇ ਨਾਂਅ 'ਤੇ ਰੱਖਣ ਦੀ ਤਜਵੀਜ਼

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਪਿੰਡ ਭਗਵਾਨਪੁਰਾ, ਤਹਿਸੀਲ ਸੰਗਰੂਰ ਦੇ ਲੋਕਾਂ ਤੇ ਮਿ੍ਤਕ ਬੱਚੇ ਦੇ ਪਰਿਵਾਰ ਵਲੋਂ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਾਗੋਵਾਲ ਜਾਣ ਵਾਲੀ ਸੜਕ ਦਾ ਨਾਂਅ 'ਫ਼ਤਹਿਵੀਰ ਸਿੰਘ' ਦੇ ਨਾਂਅ 'ਤੇ ਰੱਖਣ ਦੀ ਬੇਨਤੀ ਨੂੰ ਮੁੱਖ ...

ਪੂਰੀ ਖ਼ਬਰ »

ਸਿਰਸਾ ਦੀ ਅਗਵਾਈ 'ਚ ਵਫ਼ਦ ਵਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ 'ਚ ਵਫ਼ਦ ਨੇ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੀ ਨਸ਼ਿਆਂ 'ਤੇ ਕਾਬੂ ਪਾਉਣ 'ਚ ਬੁਰੀ ਤਰ੍ਹਾਂ ਫੇਲ੍ਹ-ਚੀਮਾ

ਚੰਡੀਗੜ੍ਹ 19 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੀ ਬਿਮਾਰੀ ਬੇਕਾਬੂ ਹੋ ਗਈ ਹੈ | ਨੌਜਵਾਨਾਂ ਦੇ ਨਾਲ-ਨਾਲ ਲੜਕੀਆਂ ਦਾ ਵੀ ਨਸ਼ੇ ਦੀ ਓਵਰ ਡੋਜ਼ ਨਾਲ ਮਰਨਾ ...

ਪੂਰੀ ਖ਼ਬਰ »

ਰੇਨੋ ਟ੍ਰਾਈਬਰ ਦਾ ਗਲੋਬਲ ਪ੍ਰੀਮੀਅਰ ਭਾਰਤ 'ਚ

ਨਵੀਂ ਦਿੱਲੀ, 19 ਜੂਨ (ਅਜੀਤ ਬਿਊਰੋ)-ਭਾਰਤ 'ਚ ਕਾਰਾਂ ਦੇ ਪ੍ਰਮੁੱਖ ਯੂਰਪੀ ਬ੍ਰਾਂਡ ਰੇਨੋ ਨੇ ਆਪਣੇ ਨਵੇਂ ਗਲੋਬਲ ਉਤਪਾਦ (ਪ੍ਰੋਡਕਟ) 'ਰੇਨੋ ਟ੍ਰਾਈਬਰ' ਦੀ ਭਾਰਤ 'ਚ ਸ਼ੁਰੂਆਤ ਕੀਤੀ ਹੈ | 'ਰੇਨੋ ਟ੍ਰਾਈਬਰ' ਭਾਰਤ ਤੇ ਫਰਾਂਸ 'ਚ ਮੌਜੂਦ ਰੇਨੋ ਦੀਆਂ ਟੀਮਾਂ ਦੇ ਇਕ ਸਾਂਝੇ ...

ਪੂਰੀ ਖ਼ਬਰ »

'ਛੜਾ' ਫ਼ਿਲਮ ਦੇ ਅਦਾਕਾਰ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਲਈ ਜੂਨ ਮਹੀਨਾ ਸ਼ੁੱਭ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਬਾਲੀਵੁੱਡ ਤੇ ਪਾਲੀਵੁੱਡ ਸਟਾਰ ਦਿਲਜੀਤ ਦੁਸਾਂਝ ਤੇ ਪੰਜਾਬੀ ਫ਼ਿਲਮਾਂ ਦੀ ਸੁਪਰਹਿੱਟ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਨਵੀਂ ਪੰਜਾਬੀ ਫ਼ਿਲਮ 'ਛੜਾ' ਰਿਲੀਜ਼ ਹੋ ਰਹੀ ਹੈ | 'ਛੜਾ' ਫ਼ਿਲਮ ਰਾਹੀਂ 5ਵੀਂ ਵਾਰ ਇਹ ਸੁਪਰਹਿੱਟ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿ ੱਲ ਬੁੱਟਰ ਸਿਵੀਆਂ ਵਲੋਂ ਚੁਕੰਦਰ ਦੇ ਮੁੱਲ ਵਿਚ ਭਾਰੀ ਵਾਧਾ-ਰਾਣਾ ਵੀਰਪ੍ਰਤਾਪ ਸਿੰਘ

ਬਾਬਾ ਬਕਾਲਾ, 19 ਜੂਨ (ਸ਼ੇਿਲੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਪ੍ਰਸਿੱਧ ਮਿੱਲ ਰਾਣਾ ਸ਼ੂਗਰਜ਼ ਮਿੱਲ ਬੁੱਟਰ ਸਿਵੀਆਂ (ਅੰਮਿ੍ਤਸਰ) ਵਲੋਂ ਚੁਕੰਦਰ ਦੀ ਖੇਤੀ ਵਿਚ ਭਾਰੀ ਵਾਧਾ ਕੀਤਾ ਗਿਆ ਹੈ | ਇਸ ਸਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਮਿੱਲ ਦੇ ਨਿਰਦੇਸ਼ਕ ਰਾਣਾ ...

ਪੂਰੀ ਖ਼ਬਰ »

ਲਾਵਾਰਸ ਹੋਏ 3 ਬੱਚਿਆਂ ਵਲੋਂ ਮਾਂ ਨੂੰ ਭਾਰਤ ਲਿਆਉਣ ਲਈ ਵਿਦੇਸ਼ ਮੰਤਰਾਲੇ ਕੋਲ ਗੁਹਾਰ

ਧਾਰੀਵਾਲ, 19 ਜੂਨ (ਜੇਮਸ ਨਾਹਰ)-ਥਾਣਾ ਧਾਰੀਵਾਲ ਅਧੀਨ ਕ੍ਰਿਸ਼ਨਾ ਗਲੀ ਵਾਰਡ ਨੰਬਰ-11 ਦੀ ਰੋਜ਼ੀ-ਰੋਟੀ ਕਮਾਉਣ ਦੇ ਚੱਕਰ 'ਚ ਵਿਦੇਸ਼ ਗਈ ਇਕ ਔਰਤ ਨੂੰ ਗੈਰ-ਜ਼ਿੰਮੇਵਾਰ ਏਜੰਟ ਦੀ ਘਟੀਆ ਕਾਰਗੁਜ਼ਾਰੀ ਕਾਰਨ ਕੁਵੈਤ 'ਚ 11 ਮਹੀਨਿਆਂ ਤੋਂ ਬੰਦੀ ਬਣਾ ਕੇ ਰੱਖੇ ਜਾਣ ਦੀ ...

ਪੂਰੀ ਖ਼ਬਰ »

ਬਾਬਾ ਸੁਰਜਨ ਜੀ ਦਾ ਜੋੜ ਮੇਲਾ ਧੂਮਧਾਮ ਨਾਲ ਮਨਾਇਆ

ਸ਼ਾਹਬਾਜ਼ਪੁਰ, 19 ਜੂਨ (ਪਰਦੀਪ ਬੇਗੇਪੁਰ)-ਬਾਬਾ ਸੁਰਜਨ ਜੀ ਦਾ ਸਾਲਾਨਾ ਜੋੜ ਮੇਲਾ ਸਮੂਹ ਨਗਰ ਤੇ ਇਲਾਕਾ ਨਿਵਾਸੀ ਸੰਗਤ ਵਲੋਂ ਮੁੱਖ ਜਥੇਦਾਰ ਬਾਬਾ ਗੁਰਮੇਜ ਸਿੰਘ ਢੋਟੀ ਦੀ ਅਗਵਾਈ 'ਚ ਸੰਤ ਤਾਰਾ ਸਿੰਘ, ਸੰਤ ਚਰਨ ਸਿੰਘ ਸਰਹਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX