ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  1 minute ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਉਣ ਦੇ ਲਈ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਿਕ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  37 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 1 hour ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  58 minutes ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 2 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਰਾਸ਼ਟਰਪਤੀ ਦੇ ਭਾਸ਼ਨ 'ਤੇ ਬਹਿਸ ਦੌਰਾਨ ਮਰਯਾਦਾ ਭੁੱਲੀ ਸੱਤਾ ਤੇ ਵਿਰੋਧੀ ਧਿਰ

* ਅਧੀਰ ਰੰਜਨ ਨੇ ਗੰਦੀ ਨਾਲੀ ਨਾਲ ਕੀਤੀ ਪ੍ਰਧਾਨ ਮੰਤਰੀ ਦੀ ਤੁਲਨਾ * ਆਤਮ ਪੜਚੋਲ ਕਰੇ ਕਾਂਗਰਸ-ਭਾਜਪਾ

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 24 ਜੂਨ -ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਨ 'ਤੇ ਚਰਚਾ ਕਰਦਿਆਂ ਸੱਤਾ ਅਤੇ ਵਿਰੋਧੀ ਧਿਰਾਂ ਨੇ ਇਕ-ਦੂਜੇ 'ਤੇ ਜੰਮ ਕੇ ਸ਼ਬਦੀ ਤੀਰ ਚਲਾਏ। ਬਹਿਸ ਦੌਰਾਨ ਕਈ ਵਾਰ ਸ਼ਬਦਾਵਲੀ ਦੇ ਹੇਠਲੇ ਪੱਧਰ 'ਤੇ ਪਹੁੰਚਦਿਆਂ ਦੋਵਾਂ ਧਿਰਾਂ ਨੇ ਅਜਿਹੇ ਸ਼ਬਦਾਂ ਦੀ ਵਰਤੋਂ ਵੀ ਕੀਤੀ, ਜਿਸ ਨੂੰ ਸੰਸਦੀ ਮਰਯਾਦਾ ਦੇ ਮੁਤਾਬਿਕ ਨਾ ਹੋਣ ਕਾਰਨ ਉਨ੍ਹਾਂ ਨੂੰ ਸਦਨ ਦੀ ਕਾਰਵਾਈ ਤੋਂ ਬਾਹਰ ਕਰਨਾ ਪਿਆ। ਰਵਾਇਤ ਮੁਤਾਬਿਕ ਰਾਸ਼ਟਰਪਤੀ ਦੇ ਭਾਸ਼ਨ 'ਤੇ ਚਰਚਾ ਦੀ ਸ਼ੁਰੂਆਤ ਕੇਂਦਰ ਵਲੋਂ ਸ਼ੁਰੂ ਕੀਤੀ ਗਈ, ਜਿਸ ਦੀ ਕਮਾਨ ਪਹਿਲੀ ਵਾਰ ਮੰਤਰੀ ਬਣੇ ਪ੍ਰਤਾਪ ਚੰਦਰ ਸਾਰੰਗੀ ਨੇ ਸੰਭਾਲਦਿਆਂ ਗਾਂਧੀ ਪਰਿਵਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਸਦਨ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਪਲਟ ਵਾਰ ਕਰਦਿਆਂ ਭਾਜਪਾ 'ਤੇ ਤੱਥਾਂ ਦੀ ਹੇਰ-ਫੇਰ ਕਰਨ ਦਾ ਇਲਜ਼ਾਮ ਲਾਇਆ। ਇਸ ਦੌਰਾਨ ਉਨ੍ਹਾਂ ਇੰਦਰਾ ਗਾਂਧੀ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਤੁਲਨਾ ਦੇ ਸੰਦਰਭ 'ਚ ਕਿਹਾ ਕਿ ਕਿੱਥੇ ਮਾਂ ਗੰਗਾ ਅਤੇ ਕਿੱਥੇ ਗੰਦੀ ਨਾਲੀ। ਰੰਜਨ ਦੇ ਇਸ ਬਿਆਨ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ।
ਪ੍ਰਤਾਪ ਚੰਦਰ ਸਾਰੰਗੀ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੂੰ ਨੀਤੀਗਤ ਲਕਵੇ ਦਾ ਸ਼ਿਕਾਰ ਦੱਸਦਿਆਂ ਕਿਹਾ ਕਿ ਜਨਤਾ ਵਲੋਂ ਕਾਂਗਰਸ ਨੂੰ ਨਕਾਰਨ ਤੋਂ ਬਾਅਦ ਪਾਰਟੀ ਨੂੰ ਆਤਮ ਪੜਚੋਲ ਕਰਨੀ ਚਾਹੀਦੀ ਹੈ। ਜਨਤਾ ਦੇ ਮੁੜ ਮੋਦੀ ਸਰਕਾਰ ਨੂੰ ਚੁਣਨ ਦੇ ਫ਼ੈਸਲੇ ਨੂੰ ਵੰਸ਼ਵਾਦ ਦੀ ਹਾਰ ਦੱਸਦਿਆਂ ਸਾਰੰਗੀ ਨੇ ਕਿਹਾ ਕਿ ਜਨਤਾ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਵੰਸ਼ਵਾਦ ਨੂੰ ਪਸੰਦ ਨਹੀਂ ਕਰਦੇ। ਸਾਰੰਗੀ ਨੇੇ ਆਪਣੇ ਭਾਸ਼ਨ 'ਚ ਕਈ ਵਾਰ ਰਿਗਵੇਦ, ਗੀਤਾ, ਰਾਮਚਰਿਤਮਾਨਸ ਅਤੇ ਵੇਦਾਂ ਦੇ ਮੰਤਰਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਰਮਾਇਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੈਕਈ ਨੇ ਰਾਮ ਨੂੰ ਬਨਵਾਸ ਭੇਜਿਆ ਅਤੇ ਉਨ੍ਹਾਂ ਨੂੰ ਪੂਰੇ ਦੇਸ਼ ਨੇ ਮੰਨਿਆ। ਇਸੇ ਤਰ੍ਹਾਂ ਭਾਜਪਾ, ਕਾਂਗਰਸ ਦਾ ਵੀ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਨੂੰ ਮਜ਼ਬੂਤ ਲੀਡਰਸ਼ਿਪ ਦੇ ਮਹੱਤਵ ਨੂੰ ਸਮਝਾਇਆ। ਕਿਉਂਕਿ ਉਨ੍ਹਾਂ ਦੇ 10 ਸਾਲ ਦੇ ਸ਼ਾਸਨ ਦੌਰਾਨ ਨੀਤੀਗਤ ਲਕਵਾ ਇਕ ਨਵਾਂ ਆਦਰਸ਼ ਸੀ। ਸਾਰੰਗੀ ਦੇ ਭਾਸ਼ਨ ਦੌਰਾਨ ਸਦਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ ਜੋ ਭਾਸ਼ਨ ਦੌਰਾਨ ਕਈ ਵਾਰ ਮੁਸਕਰਾਉਂਦੇ ਨਜ਼ਰ ਆਏ। ਕੇਂਦਰੀ ਰਾਜ ਮੰਤਰੀ ਨੇ ਯੂ.ਪੀ.ਏ. ਸਰਕਾਰ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਯੂ.ਪੀ.ਏ. ਰਾਜ 'ਚ ਘੁਟਾਲੇ ਹੋਣ 'ਤੇ ਵੀ ਉਹ ਚੁੱਪ ਧਾਰੀ ਬੈਠੇ ਰਹੇ। ਜਿਸ 'ਤੇ ਸਦਨ 'ਚ ਮੌਜੂਦ ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਮੈਂਬਰਾਂ ਨੂੰ ਵਿਰੋਧ ਕਰਨ ਦਾ ਸੰਕੇਤ ਦਿੰਦੀ ਨਜ਼ਰ ਆਈ। ਕਾਂਗਰਸੀ ਮੈਂਬਰਾਂ ਵਲੋਂ ਉਠਾਏ ਵਿਵਸਥਾ ਦੇ ਮੁੱਦੇ ਨੂੰ ਖ਼ਾਰਜ ਕਰਦਿਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਨ ਦੌਰਾਨ ਵਿਵਸਥਾ ਦਾ ਮੁੱਦਾ ਨਹੀਂ ਆਉਂਦਾ। ਸਾਰੰਗੀ ਨੇ ਆਪਣੇ ਭਾਸ਼ਨ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ 1971 'ਚ ਜਦ ਉਨ੍ਹਾਂ (ਵਾਜਪਾਈ) ਨੇ ਇੰਦਰਾ ਗਾਂਧੀ ਦੀ ਸ਼ਲਾਘਾ ਕਰਨ ਤੋਂ ਗੁਰੇਜ਼ ਨਹੀਂ ਕੀਤਾ ਤਾਂ ਹੁਣ ਕਾਂਗਰਸ ਮੋਦੀ ਦੀ ਸ਼ਲਾਘਾ ਤੋਂ ਕਿਉਂ ਗੁਰੇਜ਼ ਕਰ ਰਹੀ ਹੈ। ਸਾਰੰਗੀ ਨੇ ਐਮਰਜੈਂਸੀ ਅਤੇ 1984 ਦੇ ਦੰਗਿਆਂ ਦਾ ਵੀ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਦਿਆਂ ਕਾਂਗਰਸ 'ਤੇ ਸੰਵਿਧਾਨ ਦਾ ਅਪਮਾਨ ਕਰਨ ਅਤੇ ਲੋਕਤੰਤਰ ਦੀ ਹੱਤਿਆ ਕਰਨ ਦਾ ਇਲਜ਼ਾਮ ਲਾਇਆ।
ਮੋਦੀ ਸਰਕਾਰ ਸਿਰਫ਼ ਸਕੀਮਾਂ ਦੇ ਨਾਂਅ ਬਦਲਣ ਅਤੇ ਤੱਥਾਂ 'ਚ ਹੇਰ-ਫੇਰ ਕਰਨ 'ਚ ਕਰਦੀ ਹੈ ਯਕੀਨ-ਕਾਂਗਰਸ
ਅਧੀਰ ਰੰਜਨ ਚੌਧਰੀ ਨੇ ਮੋਦੀ ਸਰਕਾਰ ਨੂੰ ਲੋਕ ਹਿੱਤ ਦੇ ਸਾਰੇ ਮਾਮਲਿਆਂ 'ਤੇ ਨਾਕਾਮ ਦੱਸਦਿਆਂ ਕਿਹਾ ਕਿ ਕੇਂਦਰ ਨੇ ਸਿਰਫ ਪੁਰਾਣੀਆਂ ਸਕੀਮਾਂ ਦੇ ਨਾਂਅ ਬਦਲਣ ਦਾ ਹੀ ਕੰਮ ਕੀਤਾ ਹੈ। ਬੇਰੁਜ਼ਗਾਰੀ, ਪਾਣੀ ਦੀ ਕਿੱਲਤ, ਦੇਸ਼ 'ਚ ਸੋਕੇ ਦੀ ਸਮੱਸਿਆ, ਚਮਕੀ ਬੁਖਾਰ ਨਾਲ ਨਜਿੱਠਣ ਦੀ ਨਾਕਾਮੀ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਕੁਝ ਨਹੀਂ ਕਰ ਰਹੇ, ਸਭ ਨੂੰ ਲਗਦਾ ਹੈ ਕਿ ਮੋਦੀ ਹੀ ਹੁਣ ਸਭ ਨੂੰ ਪਾਰ ਲਾਉਣਗੇ। ਅਧੀਰ ਰੰਜਨ ਚੌਧਰੀ ਨੇ ਸਰਕਾਰ 'ਤੇ ਕਾਂਗਰਸ ਵਲੋਂ ਕੀਤੇ ਕੰਮਾਂ ਦਾ ਸਿਹਰਾ ਆਪਣੇ 'ਤੇ ਲੈਣ ਅਤੇ ਤੱਥਾਂ 'ਚ ਹੇਰ-ਫੇਰ ਕਰਨ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਬਹੁਤ ਵੱਡੇ ਵਿਕਰੇਤਾ (ਸੇਲਜ਼ਮੈਨ) ਹਨ, ਜਦਕਿ ਕਾਂਗਰਸ ਆਪਣੇ ਉਤਪਾਦ ਵੇਚਣ 'ਚ ਅਸਫ਼ਲ ਰਹੀ। ਕਾਂਗਰਸੀ ਆਗੂ ਨੇ ਭਾਜਪਾ ਆਗੂ ਵਲੋਂ ਇੰਦਰਾ ਗਾਂਧੀ ਦੀ ਤੁਲਨਾ ਕਰਨਾ ਮੋਦੀ ਦੇ ਟਿੱਪਣੀ ਦੇ ਜਵਾਬ 'ਚ ਬੋਲਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਮੰਤਰੀ ਦੀ ਇੱਜ਼ਤ ਕਰਦੀ ਹੈ, ਪਰ ਤੁਲਨਾ ਕਰਨ 'ਤੇ ਮਜਬੂਰ ਨਾ ਕਰੋ। ਜਿਸ ਤੋਂ ਬਾਅਦ ਅਧੀਰ ਨੇ ਟਿੱਪਣੀ ਕਰਦਿਆਂ ਕਿਹਾ ਕਿ ਕਿੱਥੇ ਮਾਂ ਗੰਗਾ ਅਤੇ ਕਿੱਥੇ ਗੰਦੀ ਨਾਲੀ। ਅਧੀਰ ਰੰਜਨ ਦੀ ਇਸ ਟਿੱਪਣੀ ਤੋਂ ਬਾਅਦ ਭਾਜਪਾ ਸੰਸਦ ਮੈਂਬਰਾਂ ਵਲੋਂ ਕਾਫ਼ੀ ਹੰਗਾਮਾ ਕੀਤਾ ਗਿਆ। ਉਸ ਵੇਲੇ ਸਪੀਕਰ ਦੀ ਕੁਰਸੀ 'ਤੇ ਬੈਠੇ ਰਜਿੰਦਰ ਅਗਰਵਾਲ ਨੇ ਇਸ ਵਿਵਾਦਿਤ ਟਿੱਪਣੀ ਨੂੰ ਸਦਨ ਦੀ ਕਾਰਵਾਈ 'ਚੋਂ ਬਾਹਰ ਕੱਢਣ ਨੂੰ ਕਿਹਾ। ਕਾਂਗਰਸੀ ਆਗੂ ਨੇ ਭਾਜਪਾ 'ਤੇ ਝੂਠੇ ਇਲਜ਼ਾਮ ਲਾ ਕੇ ਸੱਤਾ ਹਾਸਲ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਚੋਰ ਕਹਿ ਕੇ ਝੂਠੇ ਦੋਸ਼ ਲਾ ਕੇ ਭਾਜਪਾ ਸੱਤਾ 'ਚ ਆਈ ਪਰ 2 ਜੀ ਅਤੇ ਕੋਲਾ ਘੁਟਾਲਾ 'ਚ ਕਿਸੇ ਨੂੰ ਫੜਨ 'ਚ ਕਾਮਯਾਬ ਨਹੀਂ ਹੋਈ। ਜ਼ਿਕਰਯੋਗ ਹੈ ਕਿ ਪਿਛਲੇ 5 ਸਾਲਾਂ ਦੇ ਕਾਰਜਕਾਲ 'ਚ ਉਕਤ ਘੁਟਾਲਿਆਂ 'ਚ ਕਿਸੇ ਇਕ ਦੇ ਖ਼ਿਲਾਫ਼ ਵੀ ਇਲਜ਼ਾਮ ਸਾਬਤ ਨਹੀਂ ਹੋ ਸਕੇ। ਇੱਥੋਂ ਤੱਕ ਕਿ ਘੁਟਾਲਾ ਮਾਮਲੇ 'ਚ ਜੇਲ੍ਹ ਜਾ ਚੁੱਕੇ ਡੀ.ਐੱਮ.ਕੇ. ਨੇਤਾ ਏੇ.ਰਾਜਾ ਅਤੇ ਕਨੀਮੋਝੀ ਨਾ ਸਿਰਫ਼ ਬਰੀ ਹੋਈ, ਸਗੋਂ ਜਿੱਤ ਕੇ ਲੋਕ ਸਭਾ ਸਾਂਸਦ ਵੀ ਬਣੇ ਹਨ। ਉਨ੍ਹਾਂ ਸਵਾਲੀਆ ਲਹਿਜ਼ੇ 'ਚ ਪੁੱਛਿਆ ਕਿ ਕਿਉਂ ਸੋਨੀਆ ਤੇ ਰਾਹੁਲ ਮੁੜ ਸੰਸਦ ਮੈਂਬਰ ਬਣ ਗਏ।
ਜੰਮੂ-ਕਸ਼ਮੀਰ ਰਾਖਵਾਂਕਰਨ ਤਰਮੀਮੀ ਬਿੱਲ 2019 ਲੋਕ ਸਭਾ 'ਚ ਪੇਸ਼
ਕੇਂਦਰੀ ਰਾਜ ਗ੍ਰਹਿ ਮੰਤਰੀ ਜੀ. ਕਿਸ਼ਨ ਰੈਡੀ ਨੇ ਅੱੱਜ ਹੇਠਲੇ ਸਦਨ 'ਚ ਜੰਮੂ-ਕਸ਼ਮੀਰ ਰਾਖਵਾਂਕਰਨ ਤਰਮੀਮੀ ਬਿੱਲ 2019 ਪੇਸ਼ ਕੀਤਾ। ਰੈਡੀ ਨੇ ਇਹ ਬਿੱਲ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸਦਨ 'ਚ ਰੱਖਿਆ, ਜਦਕਿ ਸ਼ਾਹ ਸਦਨ 'ਚ ਹੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਸ ਬਿੱਲ ਨੂੰ ਪਹਿਲਾਂ ਆਰਡੀਨੈਂਸ ਵਜੋਂ ਲਾਗੂ ਕੀਤਾ ਗਿਆ ਸੀ। ਇਸ ਤਰਮੀਮੀ ਬਿੱਲ ਤਹਿਤ ਅੰਤਰਰਾਸ਼ਟਰੀ ਸਰਹੱਦ (ਆਈ.ਬੀ.) ਕੋਲ ਰਹਿਣ ਵਾਲੇ ਲੋਕਾਂ ਨੂੰ ਵੀ ਰਾਖਵੇਂਕਰਨ ਦਾ ਫਾਇਦਾ ਕੰਟਰੋਲ ਰੇਖਾ ਕੋਲ ਰਹਿਣ ਵਾਲੇ ਲੋਕਾਂ ਵਾਂਗ ਹੀ ਮਿਲੇਗਾ।
ਵਿਸ਼ੇਸ਼ ਆਰਥਿਕ ਖ਼ੇਤਰ ਐਕਟ 'ਚ ਸੋਧ ਬਾਰੇ ਬਿੱਲ ਪੇਸ਼
ਵਣਜ ਮੰਤਰੀ ਪਿਊਸ਼ ਗੋਇਲ ਨੇ ਵਿਸ਼ੇਸ਼ ਆਰਥਿਕ ਖ਼ੇਤਰਾਂ (ਐਸ.ਈ.ਜ਼ੈੱਡ.) 'ਚ ਟਰੱਸਟਾਂ ਨੂੰ ਇਕਾਈਆਂ ਸਥਾਪਤ ਕਰਨ ਦੀ ਇਜਾਜ਼ਤ ਦੇਣ ਸਬੰਧੀ ਬਿੱਲ ਲੋਕ ਸਭਾ 'ਚ ਪੇਸ਼ ਕੀਤਾ। ਕੇਂਦਰੀ ਕੈਬਨਿਟ ਨੇ ਹਾਲ ਹੀ ਵਿਚ ਵਿਸ਼ੇਸ਼ ਆਰਥਿਕ ਖ਼ੇਤਰਾਂ (ਸੋਧ) ਬਿੱਲ, 2019 ਨੂੰ ਪੇਸ਼ ਕਰਨ ਸਬੰਧੀ ਮਨਜ਼ੂਰੀ ਦਿੱਤੀ ਸੀ।
ਆਪਣੀ ਇੱਛਾ ਮੁਤਾਬਿਕ ਪਛਾਣ ਵਜੋਂ ਆਧਾਰ ਕਾਰਡ ਵਰਤਣ ਸਬੰਧੀ ਬਿੱਲ ਪੇਸ਼
ਬੈਂਕ ਖ਼ਾਤੇ ਖੁੱਲ੍ਹਵਾਉਣ ਅਤੇ ਮੋਬਾਈਲ ਫ਼ੋਨ ਕੁਨੈਕਸ਼ਨ ਲੈਣ ਲਈ ਪਛਾਣ ਵਜੋਂ ਆਪਣੀ ਇੱਛਾ ਮੁਤਾਬਿਕ ਆਧਾਰ ਕਾਰਡ ਵਰਤਣ ਦੀ ਇਜਾਜ਼ਤ ਦੇਣ ਸਬੰਧੀ ਇਕ ਬਿੱਲ ਲੋਕ ਸਭਾ 'ਚ ਪੇਸ਼ ਕੀਤਾ ਗਿਆ। ਇਹ ਬਿੱਲ ਆਧਾਰ ਐਕਟ 2016 'ਚ ਸੋਧ ਕਰੇਗਾ ਅਤੇ ਮਾਰਚ 'ਚ ਜਾਰੀ ਕੀਤੇ ਗਏ ਆਰਡੀਨੈਂਸ ਦਾ ਸਥਾਨ ਲਵੇਗਾ। ਇਸ 'ਚ ਨਿਯਮਾਂ ਦੀ ਉਲੰਘਣਾ ਕਰਨ 'ਤੇ ਸਖ਼ਤ ਸਜ਼ਾਵਾਂ ਦੀ ਤਜਵੀਜ਼ ਵੀ ਕੀਤੀ ਗਈ ਹੈ। ਬਿੱਲ ਦਾ ਵਿਰੋਧ ਕਰਦਿਆਂ ਆਰ.ਐਸ.ਪੀ. ਦੇ ਸੰਸਦ ਮੈਂਬਰ ਐਨ.ਕੇ. ਪ੍ਰੇਮਚੰਦਰਨ ਨੇ ਕਿਹਾ ਕਿ ਇਹ ਆਧਾਰ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਗੰਭੀਰ ਉਲੰਘਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਨਿੱਜੀ ਕੰਪਨੀਆਂ ਆਧਾਰ ਡਾਟੇ 'ਤੇ ਆਪਣਾ ਦਬਦਬਾ ਬਣਾ ਸਕਦੀਆਂ ਹਨ ਅਤੇ ਇਹ ਮੌਲਿਕ ਅਧਿਕਾਰਾਂ ਖ਼ਾਸ ਕਰਕੇ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਹੈ। ਇਸ ਦਾ ਜਵਾਬ ਦਿੰਦਿਆਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਰਵੀ ਸ਼ੰਕਰ ਨੇ ਕਿਹਾ ਕਿ ਆਧਾਰ ਇਕ ਜਾਇਜ਼ ਕਾਨੂੰਨ ਹੈ, ਜੋ ਦੇਸ਼ ਹਿੱਤ 'ਚ ਹੈ ਅਤੇ ਨਿੱਜਤਾ ਦੀ ਉਲੰਘਣਾ ਨਹੀਂ ਕਰਦਾ।
ਸਾਨੂੰ ਸਾਡਾ ਪੁਰਾਣਾ ਭਾਰਤ ਮੋੜ ਦਿਓ, ਆਪਣਾ ਨਵਾਂ ਤੁਸੀਂ ਰੱਖ ਲਓ-ਆਜ਼ਾਦ
ਰਾਜ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਨ 'ਤੇ ਧੰਨਵਾਦ ਪ੍ਰਸਤਾਵ 'ਤੇ ਬੋਲਦਿਆਂ ਵਿਰੋਧੀ ਧਿਰ ਦੇ ਆਗੂ ਗੁਲਾਮ ਨਬੀ ਆਜ਼ਾਦ ਨੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਆਜ਼ਾਦ ਨੇ ਸਰਕਾਰ ਅਤੇ ਇਸ ਦੀਆਂ ਨੀਤੀਆਂ 'ਤੇ ਹਮਲਾ ਬੋਲਦਿਆਂ ਕਿਹਾ ਕਿ ਇਕ ਪਾਰਟੀ ਵੰਡਣ ਵਾਲੀਆਂ ਨੀਤੀਆਂ ਨਾਲ ਚੋਣ ਜਿੱਤ ਸਕਦੀ ਹੈ ਪਰ ਰਾਸ਼ਟਰ ਹਾਰ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਆਪਣਾ ਨਵਾਂ ਭਾਰਤ ਆਪਣੇ ਕੋਲ ਹੀ ਰੱਖਣ ਪਰ ਸਾਨੂੰ ਸਾਡਾ ਪੁਰਾਣਾ ਭਾਰਤ ਵਾਪਸ ਦੇ ਦੇਣ, ਜਿੱਥੇ ਪਿਆਰ ਦਾ ਸੱਭਿਆਚਾਰ ਸੀ ਅਤੇ ਹਿੰਦੂ ਅਤੇ ਮੁਸਲਮਾਨ ਇਕ-ਦੂਸਰੇ ਦਾ ਦਰਦ ਸਮਝਦੇ ਸੀ। ਉਨ੍ਹਾਂ ਕਿਹਾ ਕਿ ਇੱਥੇ ਨਫ਼ਰਤ ਅਤੇ ਹਜੂਮੀ ਹਿੰਸਾ (ਲਿਚਿੰਗ) ਲਈ ਕੋਈ ਜਗ੍ਹਾ ਨਹੀਂ ਸੀ।
ਅਭਿਨੰਦਨ ਦੀਆਂ ਮੁੱਛਾਂ ਨੂੰ 'ਰਾਸ਼ਟਰੀ ਮੁੱਛਾਂ' ਐਲਾਨੇ ਜਾਣ ਦੀ ਮੰਗ
ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਬਾਲਾਕੋਟ ਹਵਾਈ ਹਮਲੇ 'ਤੇ ਸਰਕਾਰ ਦੀ ਹਮਾਇਤ ਕਰਦਿਆਂ ਕਿਹਾ ਕਿ ਵਿੰਗ ਕਮਾਂਡਰ ਅਭਿਨੰਦਨ ਵਰਥਮਾਨ, ਜਿਸ ਨੇ ਪਾਕਿਸਤਾਨ ਦੇ ਇਕ ਲੜਾਕੂ ਜਹਾਜ਼ ਨੂੰ ਸੁੱਟਿਆ ਸੀ, ਨੂੰ ਉਸ ਦੀ ਬਹਾਦਰੀ ਲਈ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਭਿਨੰਦਨ ਦੀਆਂ ਮੁੱਛਾਂ ਦੀ ਪ੍ਰਸੰਸਾ ਕਰਦਿਆਂ ਇਹ ਮੰਗ ਵੀ ਰੱਖੀ ਕਿ ਉਸ ਦੀਆਂ ਮੁੱਛਾਂ ਨੂੰ ਰਾਸ਼ਟਰੀ ਮੁੱਛਾਂ ਐਲਾਨਣਾ ਚਾਹੀਦਾ ਹੈ।


ਖ਼ਬਰ ਸ਼ੇਅਰ ਕਰੋ

ਬਿੱਟੂ ਹੱਤਿਆ ਮਾਮਲੇ ਲਈ ਸਰਕਾਰ ਵਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਕੋਟਕਪੂਰਾ ਵਿਖੇ ਕੀਤਾ ਅੰਤਿਮ ਸੰਸਕਾਰ

ਕੋਟਕਪੂਰਾ (ਫ਼ਰੀਦਕੋਟ), 24 ਜੂਨ (ਜਸਵੰਤ ਸਿੰਘ ਪੁਰਬਾ, ਮੇਘਰਾਜ, ਮੋਹਰ ਗਿੱਲ)-ਡੇਰਾ ਸੱਚਾ ਸੌਦਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਪ੍ਰਮੁੱਖ ਆਗੂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਨਾਭਾ ਜੇਲ੍ਹ 'ਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵਿਰਲ ਅਚਾਰੀਆ ਵਲੋਂ ਅਸਤੀਫ਼ਾ

ਨਵੀਂ ਦਿੱਲੀ, 24 ਜੂਨ (ਏਜੰਸੀ)-ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਡਿਪਟੀ ਗਵਰਨਰ ਵਿਰਲ ਅਚਾਰੀਆ ਨੇ ਆਪਣੇ 3 ਸਾਲ ਦੇ ਕਾਰਜਕਾਲ ਦੇ ਪੂਰਾ ਹੋਣ ਤੋਂ 6 ਮਹੀਨੇ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਹ ਹੁਣ 23 ਜੁਲਾਈ, 2019 ਤੋਂ ਬਾਅਦ ਆਪਣੀਆਂ ਸੇਵਾਵਾਂ ...

ਪੂਰੀ ਖ਼ਬਰ »

ਫ਼ੌਜੀ ਹਸਪਤਾਲ 'ਚ ਧਮਾਕਾ-ਮਸੂਦ ਅਜ਼ਹਰ ਦੇ ਜ਼ਖ਼ਮੀ ਹੋਣ ਦੀ ਸੰਭਾਵਨਾ

ਪਹਿਲਾਂ ਹੀ ਇਲਾਜ ਅਧੀਨ ਸੀ

ਅੰਮ੍ਰਿਤਸਰ, 24 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਰਾਵਲਪਿੰਡੀ ਵਿਖੇ ਮਿਲਟਰੀ (ਫ਼ੌਜੀ) ਹਸਪਤਾਲ 'ਚ ਹੋਏ ਧਮਾਕੇ ਦੌਰਾਨ ਜੈਸ਼-ਏ-ਮੁਹੰਮਦ ਦੇ ਆਗੂ ਮੌਲਾਨਾ ਮਸੂਦ ਅਜ਼ਹਰ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਹਮਲੇ 'ਚ ਲਗਪਗ 16 ਲੋਕ ...

ਪੂਰੀ ਖ਼ਬਰ »

ਡੈਮਾਂ 'ਚ ਜ਼ਿਆਦਾ ਪਾਣੀ ਨਾਲ ਪਾਵਰਕਾਮ ਨੂੰ ਹੋ ਰਿਹਾ ਕਰੋੜਾਂ ਦਾ ਫਾਇਦਾ

ਜਲੰਧਰ, 24 ਜੂਨ (ਸ਼ਿਵ ਸ਼ਰਮਾ)- ਇਸ ਸਾਲ ਡੈਮਾਂ 'ਚ ਵਧੇ ਹੋਏ ਪਾਣੀ ਦੇ ਪੱਧਰ ਨਾਲ ਪਾਵਰਕਾਮ ਨੂੰ ਰੋਜ਼ਾਨਾ ਕਰੋੜਾਂ ਦਾ ਫ਼ਾਇਦਾ ਹੋ ਰਿਹਾ ਹੈ ਤੇ ਹਰ ਮਹੀਨੇ 55 ਕਰੋੜ ਤੋਂ ਲੈ ਕੇ 60 ਕਰੋੜ ਦੀ ਲਾਗਤ ਦਾ ਜ਼ਿਆਦਾ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਪਿਛਲੇ ਸਾਲ ਡੈਮਾਂ ਤੋਂ 600 ...

ਪੂਰੀ ਖ਼ਬਰ »

ਐਨ.ਆਈ.ਏ. ਦੀ ਮਜ਼ਬੂਤੀ ਲਈ ਦੋ ਕਾਨੂੰਨਾਂ 'ਚ ਸੋਧ ਨੂੰ ਪ੍ਰਵਾਨਗੀ

ਨਵੀਂ ਦਿੱਲੀ, 24 ਜੂਨ (ਏਜੰਸੀ)- ਕੇਂਦਰੀ ਕੈਬਨਿਟ ਨੇ ਦੇਸ਼ ਤੇ ਦੇਸ਼ ਤੋਂ ਬਾਹਰ ਅੱਤਵਾਦੀ ਮਾਮਲਿਆਂ ਦੀ ਜਾਂਚ ਲਈ ਐਨ.ਆਈ.ਏ. ਨੂੰ ਹੋਰ ਮਜ਼ਬੂਤ ਬਣਾਉਣ ਲਈ ਦੋ ਕਾਨੂੰਨਾਂ 'ਚ ਸੋਧ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ...

ਪੂਰੀ ਖ਼ਬਰ »

ਬਾਲਾਕੋਟ ਹਮਲੇ ਤੋਂ ਬਾਅਦ ਭਾਰਤੀ ਹਵਾਈ ਖੇਤਰ 'ਚ ਦਾਖ਼ਲ ਨਹੀਂ ਹੋ ਸਕਿਆ ਪਾਕਿ-ਧਨੋਆ

.ਹਵਾਈ ਫ਼ੌਜ ਵਲੋਂ ਕਾਰਗਿਲ ਜੰਗ ਦੇ 20 ਸਾਲ ਪੂਰੇ ਹੋਣ 'ਤੇ ਸਮਾਗਮ

ਗਵਾਲੀਅਰ, 24 ਜੂਨ (ਏਜੰਸੀ)-ਕਾਰਗਿਲ ਜੰਗ ਦੇ 20 ਸਾਲ ਪੂਰੇ ਹੋਣ ਦੇ ਸਬੰਧ 'ਚ ਹਵਾਈ ਫੌਜ ਵਲੋਂ ਕਰਵਾਏ ਸਮਾਗਮ 'ਚ ਸ਼ਿਰਕਤ ਕਰਨ ਮੌਕੇ ਭਾਰਤੀ ਹਵਾਈ ਫੌਜ ਦੇ ਮੁਖੀ ਏਅਰ ਚੀਫ਼ ਮਾਰਸ਼ਲ ਬੀ.ਐਸ. ਧਨੋਆ ਨੇ ਕਿਹਾ ਕਿ ਫਰਵਰੀ 'ਚ ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ ਦੇ ਬਾਲਾਕੋਟ 'ਚ ...

ਪੂਰੀ ਖ਼ਬਰ »

ਪੇਸ਼ੀ 'ਤੇ ਲਿਜਾ ਰਹੇ ਨਸ਼ਾ ਤਸਕਰ ਨੂੰ ਸਾਥੀ ਪੁਲਿਸ ਹਿਰਾਸਤ 'ਚੋਂ ਲੈ ਕੇ ਫ਼ਰਾਰ

ਏ.ਐੱਸ.ਆਈ. ਤੇ ਹਵਾਲਦਾਰ ਗ੍ਰਿਫ਼ਤਾਰ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਥਾਣਾ ਸਰਹਾਲੀ ਦੇ ਅਧੀਨ ਪੈਂਦੇ ਪਿੰਡ ਖਾਰਾ ਵਿਖੇ ਕਾਰ ਸਵਾਰ ਕੁਝ ਵਿਅਕਤੀ ਇਕ ਢਾਬੇ ਤੋਂ ਨਸ਼ਾ ਤਸਕਰ ਨੂੰ ਪੁਲਿਸ ਹਿਰਾਸਤ 'ਚੋਂ ਛੁਡਵਾ ਕੇ ਆਪਣੀ ਗੱਡੀ 'ਚ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ। ਇਹ ਨਸ਼ਾ ਤਸਕਰ ਲੁਧਿਆਣਾ ...

ਪੂਰੀ ਖ਼ਬਰ »

ਝਾਰਖੰਡ 'ਚ ਭੀੜ ਨੇ ਮੁਸਲਮਾਨ ਨੌਜਵਾਨ ਨੂੰ ਕੁੱਟ-ਕੁੱਟ ਮਾਰਿਆ

* ਮੁੱਖ ਦੋਸ਼ੀ ਸਣੇ 11 ਗ੍ਰਿਫ਼ਤਾਰ * ਐਸ.ਆਈ.ਟੀ. ਗਠਿਤ

ਸਰਾਏਕੇਲਾ-ਖਰਸਾਵਨ (ਝਾਰਖੰਡ), 24 ਜੂਨ (ਏਜੰਸੀ)-ਬੀਤੇ ਹਫ਼ਤੇ ਝਾਰਖੰਡ ਦੇ ਸਰਾਏਕੇਲਾ ਜ਼ਿਲ੍ਹੇ 'ਚ ਇਕ ਮੁਸਲਮਾਨ ਨੌਜਵਾਨ ਨੂੰ ਮੋਟਰਸਾਈਕਲ ਚੋਰੀ ਕਰਨ ਦੇ ਇਲਜ਼ਾਮ 'ਚ ਭੀੜ ਵਲੋਂ ਦਰੱਖਤ ਨਾਲ ਬੰਨ੍ਹ ਕੇ ਕੁੱਟਮਾਰ ਕਰਨ ਅਤੇ 'ਜੈ ਸ੍ਰੀਰਾਮ' ਦੇ ਨਾਅਰੇ ਲਗਾਉਣ ਲਈ ਮਜਬੂਰ ...

ਪੂਰੀ ਖ਼ਬਰ »

ਪਾਕਿ 'ਚ ਸਿੰਧ ਨਦੀ 'ਚ ਵਾਹਨ ਡਿਗਣ ਨਾਲ 14 ਮੌਤਾਂ

ਅੰਮ੍ਰਿਤਸਰ, 24 ਜੂਨ (ਸੁਰਿੰਦਰ ਕੋਛੜ)-ਉੱਤਰ-ਪੱਛਮੀ ਪਾਕਿਸਤਾਨ 'ਚ ਪਹਾੜੀ ਸੜਕ 'ਤੇ ਇਕ ਵਾਹਨ ਦੇ ਸਿੰਧ ਨਦੀ 'ਚ ਡਿਗਣ ਕਾਰਨ ਉਸ 'ਚ ਯਾਤਰਾ ਕਰ ਰਹੇ ਘੱਟੋ-ਘੱਟ 14 ਲੋਕ ਡੁੱਬ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੂਬਾ ਖ਼ੈਬਰ ਪਖਤੂਨਖਵਾ ਦੇ ਕੋਲਈ ਪਲਾਸ ਕੋਹਿਸਤਾਨ ...

ਪੂਰੀ ਖ਼ਬਰ »

ਸਮੇਂ ਦਾ ਹਾਣੀ ਨਹੀਂ ਬਣ ਸਕਿਆ ਬਿਜਲੀ ਵਿਭਾਗ

* ਵਾਧੂ ਹੋਣ ਦੇ ਬਾਵਜੂਦ ਬਿਜਲੀ ਸੰਕਟ ਬਰਕਰਾਰ * ਫ਼ੰਡਾਂ, ਮੁਲਾਜ਼ਮਾਂ ਦੀ ਘਾਟ ਤੇ ਕੰਡਮ ਉਪਕਰਨ

ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 24 ਜੂਨ - ਡੈਮ ਪਾਣੀ ਨਾਲ ਨੱਕੋ-ਨੱਕ ਭਰੇ ਹੋਣ ਕਰਕੇ ਥਰਮਲ ਪਲਾਟ ਲੋੜੋਂ ਵੱਧ ਬਿਜਲੀ ਪੈਦਾ ਵੀ ਕਰ ਰਹੇ ਹਨ, ਫਿਰ ਵੀ ਖਪਤਕਾਰਾਂ ਸਿਰ ਬਿਜਲੀ ਸੰਕਟ ਛਾਇਆ ਰਹਿੰਦਾ ਹੈ, ਕਿਉਂਕਿ ਫ਼ੰਡਾਂ ਅਤੇ ਮੁਲਾਜ਼ਮਾਂ ਦੀ ਘਾਟ ਦੇ ਨਾਲ-ਨਾਲ ਉਮਰ ...

ਪੂਰੀ ਖ਼ਬਰ »

ਕਸ਼ਮੀਰ 'ਚ ਅਮਰਨਾਥ ਯਾਤਰਾ ਤੋਂ ਪਹਿਲਾਂ ਅੱਤਵਾਦ ਵਿਰੋਧੀ ਆਪ੍ਰੇਸ਼ਨਾਂ 'ਚ ਆਈ ਤੇਜ਼ੀ

ਪਿਛਲੇ 12 ਦਿਨਾਂ 'ਚ 11 ਅੱਤਵਾਦੀ ਹਲਾਕ, 10 ਜਵਾਨ ਸ਼ਹੀਦ

ਮਨਜੀਤ ਸਿੰਘ ਸ੍ਰੀਨਗਰ, 24 ਜੂਨ-ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ 'ਚ ਅੱਤਵਾਦੀ ਸੰਗਠਨਾਂ 'ਤੇ ਦਬਾਅ ਬਣਾਉਣ ਲਈ ਤੇਜ਼ ਕੀਤੀ ਕਾਰਵਾਈ ਦੌਰਾਨ ਪਿਛਲੇ 12 ਦਿਨਾਂ 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ , ਲਸ਼ਕਰ-ਏ-ਤਾਇਬਾ ਅਤੇ ...

ਪੂਰੀ ਖ਼ਬਰ »

ਚਮਕੀ ਬੁਖਾਰ

ਸੁਪਰੀਮ ਕੋਰਟ ਨੇ ਬਿਹਾਰ ਤੇ ਕੇਂਦਰ ਸਰਕਾਰ ਤੋਂ 7 ਦਿਨਾਂ 'ਚ ਜਵਾਬ ਮੰਗਿਆ

ਨਵੀਂ ਦਿੱਲੀ, 24 ਜੂਨ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਬਿਹਾਰ 'ਚ ਚਮਕੀ ਬੁਖਾਰ ਨਾਲ ਬੱਚਿਆਂ ਦੀ ਮੌਤ 'ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਸੂਬਾ ਤੇ ਕੇਂਦਰ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਸਰਬਉੱਚ ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਬੱਚਿਆਂ ਦੀ ਮੌਤ ...

ਪੂਰੀ ਖ਼ਬਰ »

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਰਸਮੀ ਤੌਰ 'ਤੇ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 24 ਜੂਨ (ਉਪਮਾ ਡਾਗਾ ਪਾਰਥ)-ਵਿਦੇਸ਼ ਸਕੱਤਰ ਤੋਂ ਵਿਦੇਸ਼ ਮੰਤਰੀ ਬਣੇ ਐਸ. ਜੈਸ਼ੰਕਰ ਅੱਜ ਰਸਮੀ ਤੌਰ 'ਤੇ ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਜੈਸ਼ੰਕਰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ਦੇ ...

ਪੂਰੀ ਖ਼ਬਰ »

ਵਿਦੇਸ਼ 'ਚ ਭਾਰਤੀਆਂ ਦੇ 34 ਲੱਖ ਕਰੋੜ ਰੁਪਏ ਦਾ ਕਾਲਾ ਧਨ ਜਮ੍ਹਾਂ ਹੋਣ ਦਾ ਅਨੁਮਾਨ-ਰਿਪੋਰਟ

ਨਵੀਂ ਦਿੱਲੀ, 24 ਜੂਨ (ਏਜੰਸੀ)- ਭਾਰਤੀਆਂ ਨੇ 1980 ਤੋਂ ਲੈ ਕੇ ਸਾਲ 2010 ਵਿਚਕਾਰ 30 ਸਾਲ ਦੀ ਅਰਸੇ 'ਚ ਲਗਪਗ 17,25,300 ਕਰੋੜ ਰੁਪਏ ਤੋਂ ਲੈ ਕੇ 34,30,000 ਕਰੋੜ ਰੁਪਏ ਦੇ ਕਰੀਬ ਕਾਲਾ ਧਨ ਦੇਸ਼ ਦੇ ਬਾਹਰ ਭੇਜਿਆ। ਤਿੰਨ ਵੱਖ-ਵੱਖ ਦਿਗ਼ਜ਼ ਸੰਸਥਾਨਾਂ-ਐਨ.ਆਈ.ਪੀ.ਐਫ.ਪੀ., ਐਨ.ਸੀ.ਏ.ਆਈ.ਆਰ. ਤੇ ...

ਪੂਰੀ ਖ਼ਬਰ »

ਭਵਿੱਖ 'ਚ ਸਾਰੀਆਂ ਚੋਣਾਂ ਇਕੱਲਿਆਂ ਲੜੇਗੀ ਬਸਪਾ-ਮਾਇਆਵਤੀ

ਲਖਨਊ, 24 ਜੂਨ (ਏਜੰਸੀ)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਨਾਲੋਂ ਆਪਣਾ ਗੱਠਜੋੜ ਖ਼ਤਮ ਕਰਨ ਦੇ ਸੰਕੇਤ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਭਵਿੱਖ 'ਚ ਸਾਰੀਆਂ ਚੋਣਾਂ ਆਪਣੇ ਦਮ 'ਤੇ ਲੜੇਗੀ। ਮਾਇਆਵਤੀ ਨੇ ਇਹ ਐਲਾਨ ਪਾਰਟੀ ...

ਪੂਰੀ ਖ਼ਬਰ »

ਰਾਜਸਥਾਨ ਭਾਜਪਾ ਪ੍ਰਧਾਨ ਮਦਨ ਲਾਲ ਸੈਣੀ ਦਾ ਦਿਹਾਂਤ

ਜੈਪੁਰ, 24 ਜੂਨ (ਏਜੰਸੀ)- ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਮਦਨ ਲਾਲ ਸੈਣੀ (75) ਦਾ ਅੱਜ ਸ਼ਾਮ ਦਿੱਲੀ ਦੇ ਏਮਜ਼ 'ਚ ਇਲਾਜ਼ ਦੌਰਾਨ ਦਿਹਾਂਤ ਹੋ ਗਿਆ, ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਸੂਤਰਾਂ ਮੁਤਾਬਿਕ ਉਨ੍ਹਾਂ ਦੇ ਫੇਫੜਿਆਂ 'ਚ ਇਨਫੈਕਸ਼ਨ ਸੀ ...

ਪੂਰੀ ਖ਼ਬਰ »

ਟਰੰਪ ਨੇ ਈਰਾਨ 'ਤੇ ਸਖ਼ਤ ਪਾਬੰਦੀਆਂ ਵਾਲੇ ਆਦੇਸ਼ 'ਤੇ ਕੀਤੇ ਹਸਤਾਖ਼ਰ

ਵਾਸ਼ਿੰਗਟਨ, 24 ਜੂਨ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ 'ਤੇ ਸਖ਼ਤ ਪਾਬੰਦੀਆਂ ਲਗਾਉਣ ਵਾਲੇ ਇਕ ਕਾਰਜਕਾਰੀ ਆਦੇਸ਼ 'ਤੇ ਹਸਤਾਖ਼ਰ ਕਰ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਬੰਦੀਆਂ ਨਾਲ ਈਰਾਨ ਦੇ ਸਰਵਉੱਚ ਨੇਤਾ ਅਤੇ ਹੋਰ ਅਧਿਕਾਰੀ ਅਮਰੀਕੀ ਖੇਤਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX