ਤਾਜਾ ਖ਼ਬਰਾਂ


ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  11 minutes ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  21 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  38 minutes ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  59 minutes ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 1 hour ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 1 hour ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 2 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 2 hours ago
ਗੁਹਾਟੀ, 20 ਜੁਲਾਈ- ਅਸਮ ਵਿੱਚ ਹੜ੍ਹ ਕਾਰਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸੂਬੇ ਦੇ 33 ਜ਼ਿਲ੍ਹਿਆਂ ਵਿੱਚੋਂ 27 ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਆਸਾਮ ਵਿੱਚ ਹੜ੍ਹ ਕਾਰਨ 1.79 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਬਾਰਪੋਟਾ ਜ਼ਿਲ੍ਹੇ ਵਿੱਚ 6000 ਤੋਂ ...
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 2 hours ago
ਇਸਲਾਮਾਬਾਦ, 20 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਬਹੁ-ਚਰਚਿਤ ਅਮਰੀਕੀ ਯਾਤਰਾ 'ਤੇ ਅੱਜ ਰਵਾਨਾ ਹੋ ਗਏ। ਅਗਸਤ 2018 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਮਰਾਨ ਖ਼ਾਨ ਦਾ ਇਹ ਪਹਿਲਾ ਅਮਰੀਕੀ ਦੌਰਾ...
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 2 hours ago
ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾ ਡਰਾ ਦੀ ਗੈਰ-ਲੋਕਤੰਤਰੀ ਅਤੇ ਅਸੰਵਿਧਾਨਿਕ ਹਿਰਾਸਤ ਦਾ ਵਿਰੋਧ ਕੀਤਾ। ਸੋਨਭੱਦਰ ਹਿੰਸਾ ਦੇ ...
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 2 hours ago
ਲਖਨਊ, 20 ਜੁਲਾਈ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਬੀਤੀ ਸ਼ਾਮ ਹਲਕੀ ਬੂੰਦਾ-ਬਾਂਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਝੁਲਸ ਗਏ। ਪੁਲਿਸ ਅਧਿਕਾਰੀਆਂ ਨੇ ਇਸ ਸੰਬੰਧੀ ਅੱਜ...
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 2 hours ago
ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਮਾਜ ਭਲਾਈ ਯੋਜਨਾਵਾਂ ਤੇ ਦੋ ਸੌ ਕਰੋੜ ਦੀ ਰਕਮ ਖ਼ਰਚੀ ਜਾਵੇਗੀ ਇਹ ਪ੍ਰਗਟਾਵਾ ਬੰਗਾ ਵਿਖੇ ਮੋਹਨ ਲਾਲ ਸੂਦ ਚੇਅਰਮੈਨ ਐਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਨੇ ਕੀਤਾ । ਉਨ੍ਹਾਂ ਕਿਹਾ ਸਰਕਾਰ ਵੱਲੋਂ ਸਮਾਜ ਭਲਾਈ ...
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  about 3 hours ago
ਭੋਪਾਲ, 20 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੀ ਮੌਜੂਦਾ ਰਾਜਪਾਲ ਅੰਨਦੀਬੇਨ ਪਟੇਲ ਉੱਤਰ ਪ੍ਰਦੇਸ਼ ਵਿੱਚ ਜ਼ਿੰਮੇਵਾਰੀ ...
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 3 hours ago
ਭੋਪਾਲ, 20 ਜੁਲਾਈ- ਦੇਸ਼ ਭਰ ਵਿੱਚ ਰੋਜ਼ਾਨਾ ਭੀੜ ਤੰਤਰ ਵੱਲੋਂ ਕੀਤੀਆਂ ਜਾਂਦੀਆਂ ਹੱਤਿਆਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੱਜ ਮੱਧ ਪ੍ਰਦੇਸ਼ ਦੇ ਨੀਮਚ ਵਿੱਚ ਭੀੜ ਵੱਲੋਂ ਇਕ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ...
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 2 hours ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 3 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 3 hours ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 4 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਰਾਸ਼ਟਰਪਤੀ ਦੇ ਭਾਸ਼ਨ 'ਤੇ ਬਹਿਸ ਦੌਰਾਨ ਮਰਯਾਦਾ ਭੁੱਲੀ ਸੱਤਾ ਤੇ ਵਿਰੋਧੀ ਧਿਰ

* ਅਧੀਰ ਰੰਜਨ ਨੇ ਗੰਦੀ ਨਾਲੀ ਨਾਲ ਕੀਤੀ ਪ੍ਰਧਾਨ ਮੰਤਰੀ ਦੀ ਤੁਲਨਾ * ਆਤਮ ਪੜਚੋਲ ਕਰੇ ਕਾਂਗਰਸ-ਭਾਜਪਾ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 24 ਜੂਨ -ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਨ 'ਤੇ ਚਰਚਾ ਕਰਦਿਆਂ ਸੱਤਾ ਅਤੇ ਵਿਰੋਧੀ ਧਿਰਾਂ ਨੇ ਇਕ-ਦੂਜੇ 'ਤੇ ਜੰਮ ਕੇ ਸ਼ਬਦੀ ਤੀਰ ਚਲਾਏ। ਬਹਿਸ ਦੌਰਾਨ ਕਈ ਵਾਰ ਸ਼ਬਦਾਵਲੀ ਦੇ ਹੇਠਲੇ ਪੱਧਰ 'ਤੇ ਪਹੁੰਚਦਿਆਂ ਦੋਵਾਂ ਧਿਰਾਂ ਨੇ ਅਜਿਹੇ ...

ਪੂਰੀ ਖ਼ਬਰ »

ਬਿੱਟੂ ਹੱਤਿਆ ਮਾਮਲੇ ਲਈ ਸਰਕਾਰ ਵਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਕੋਟਕਪੂਰਾ ਵਿਖੇ ਕੀਤਾ ਅੰਤਿਮ ਸੰਸਕਾਰ

ਕੋਟਕਪੂਰਾ (ਫ਼ਰੀਦਕੋਟ), 24 ਜੂਨ (ਜਸਵੰਤ ਸਿੰਘ ਪੁਰਬਾ, ਮੇਘਰਾਜ, ਮੋਹਰ ਗਿੱਲ)-ਡੇਰਾ ਸੱਚਾ ਸੌਦਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਪ੍ਰਮੁੱਖ ਆਗੂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਨਾਭਾ ਜੇਲ੍ਹ 'ਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵਿਰਲ ਅਚਾਰੀਆ ਵਲੋਂ ਅਸਤੀਫ਼ਾ

ਨਵੀਂ ਦਿੱਲੀ, 24 ਜੂਨ (ਏਜੰਸੀ)-ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਡਿਪਟੀ ਗਵਰਨਰ ਵਿਰਲ ਅਚਾਰੀਆ ਨੇ ਆਪਣੇ 3 ਸਾਲ ਦੇ ਕਾਰਜਕਾਲ ਦੇ ਪੂਰਾ ਹੋਣ ਤੋਂ 6 ਮਹੀਨੇ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਹ ਹੁਣ 23 ਜੁਲਾਈ, 2019 ਤੋਂ ਬਾਅਦ ਆਪਣੀਆਂ ਸੇਵਾਵਾਂ ...

ਪੂਰੀ ਖ਼ਬਰ »

ਫ਼ੌਜੀ ਹਸਪਤਾਲ 'ਚ ਧਮਾਕਾ-ਮਸੂਦ ਅਜ਼ਹਰ ਦੇ ਜ਼ਖ਼ਮੀ ਹੋਣ ਦੀ ਸੰਭਾਵਨਾ

ਪਹਿਲਾਂ ਹੀ ਇਲਾਜ ਅਧੀਨ ਸੀ

ਅੰਮ੍ਰਿਤਸਰ, 24 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਰਾਵਲਪਿੰਡੀ ਵਿਖੇ ਮਿਲਟਰੀ (ਫ਼ੌਜੀ) ਹਸਪਤਾਲ 'ਚ ਹੋਏ ਧਮਾਕੇ ਦੌਰਾਨ ਜੈਸ਼-ਏ-ਮੁਹੰਮਦ ਦੇ ਆਗੂ ਮੌਲਾਨਾ ਮਸੂਦ ਅਜ਼ਹਰ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਹਮਲੇ 'ਚ ਲਗਪਗ 16 ਲੋਕ ...

ਪੂਰੀ ਖ਼ਬਰ »

ਡੈਮਾਂ 'ਚ ਜ਼ਿਆਦਾ ਪਾਣੀ ਨਾਲ ਪਾਵਰਕਾਮ ਨੂੰ ਹੋ ਰਿਹਾ ਕਰੋੜਾਂ ਦਾ ਫਾਇਦਾ

ਜਲੰਧਰ, 24 ਜੂਨ (ਸ਼ਿਵ ਸ਼ਰਮਾ)- ਇਸ ਸਾਲ ਡੈਮਾਂ 'ਚ ਵਧੇ ਹੋਏ ਪਾਣੀ ਦੇ ਪੱਧਰ ਨਾਲ ਪਾਵਰਕਾਮ ਨੂੰ ਰੋਜ਼ਾਨਾ ਕਰੋੜਾਂ ਦਾ ਫ਼ਾਇਦਾ ਹੋ ਰਿਹਾ ਹੈ ਤੇ ਹਰ ਮਹੀਨੇ 55 ਕਰੋੜ ਤੋਂ ਲੈ ਕੇ 60 ਕਰੋੜ ਦੀ ਲਾਗਤ ਦਾ ਜ਼ਿਆਦਾ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਪਿਛਲੇ ਸਾਲ ਡੈਮਾਂ ਤੋਂ 600 ...

ਪੂਰੀ ਖ਼ਬਰ »

ਐਨ.ਆਈ.ਏ. ਦੀ ਮਜ਼ਬੂਤੀ ਲਈ ਦੋ ਕਾਨੂੰਨਾਂ 'ਚ ਸੋਧ ਨੂੰ ਪ੍ਰਵਾਨਗੀ

ਨਵੀਂ ਦਿੱਲੀ, 24 ਜੂਨ (ਏਜੰਸੀ)- ਕੇਂਦਰੀ ਕੈਬਨਿਟ ਨੇ ਦੇਸ਼ ਤੇ ਦੇਸ਼ ਤੋਂ ਬਾਹਰ ਅੱਤਵਾਦੀ ਮਾਮਲਿਆਂ ਦੀ ਜਾਂਚ ਲਈ ਐਨ.ਆਈ.ਏ. ਨੂੰ ਹੋਰ ਮਜ਼ਬੂਤ ਬਣਾਉਣ ਲਈ ਦੋ ਕਾਨੂੰਨਾਂ 'ਚ ਸੋਧ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ...

ਪੂਰੀ ਖ਼ਬਰ »

ਬਾਲਾਕੋਟ ਹਮਲੇ ਤੋਂ ਬਾਅਦ ਭਾਰਤੀ ਹਵਾਈ ਖੇਤਰ 'ਚ ਦਾਖ਼ਲ ਨਹੀਂ ਹੋ ਸਕਿਆ ਪਾਕਿ-ਧਨੋਆ

.ਹਵਾਈ ਫ਼ੌਜ ਵਲੋਂ ਕਾਰਗਿਲ ਜੰਗ ਦੇ 20 ਸਾਲ ਪੂਰੇ ਹੋਣ 'ਤੇ ਸਮਾਗਮ

ਗਵਾਲੀਅਰ, 24 ਜੂਨ (ਏਜੰਸੀ)-ਕਾਰਗਿਲ ਜੰਗ ਦੇ 20 ਸਾਲ ਪੂਰੇ ਹੋਣ ਦੇ ਸਬੰਧ 'ਚ ਹਵਾਈ ਫੌਜ ਵਲੋਂ ਕਰਵਾਏ ਸਮਾਗਮ 'ਚ ਸ਼ਿਰਕਤ ਕਰਨ ਮੌਕੇ ਭਾਰਤੀ ਹਵਾਈ ਫੌਜ ਦੇ ਮੁਖੀ ਏਅਰ ਚੀਫ਼ ਮਾਰਸ਼ਲ ਬੀ.ਐਸ. ਧਨੋਆ ਨੇ ਕਿਹਾ ਕਿ ਫਰਵਰੀ 'ਚ ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ ਦੇ ਬਾਲਾਕੋਟ 'ਚ ਕੀਤੇ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਨੇ ਕਦੇ ਵੀ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਨਹੀਂ ਕੀਤੀ। ਹਵਾਈ ਫੌਜ ਮੁਖੀ ਧਨੋਆ ਨੇ ਕਿਹਾ ਕਿ ਭਾਰਤੀ ਹਵਾਈ ਫੌਜ ਦਾ ਉਦੇਸ਼ ਬਾਲਾਕੋਟ 'ਚ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕਰਨਾ ਸੀ, ਜਿਸ 'ਤੇ ਉਹ ਖਰੀ ਉਤਰੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਕਦੇ ਵੀ ਸਾਡੇ ਹਵਾਈ ਖੇਤਰ 'ਚ ਦਾਖ਼ਲ ਨਹੀਂ ਹੋ ਸਕਿਆ ਤੇ ਅਸੀਂ 27 ਫਰਵਰੀ ਨੂੰ ਆਪਣਾ ਹਵਾਈ ਖੇਤਰ ਕੁਝ ਘੰਟਿਆਂ ਲਈ ਬੰਦ ਕਰ ਦਿੱਤਾ ਸੀ ਤੇ ਜੇਕਰ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਬੰਦ ਕੀਤਾ ਸੀ ਤਾਂ ਇਹ ਉਨ੍ਹਾਂ ਦੀ ਸਮੱਸਿਆ ਸੀ। ਕਾਰਗਿਲ ਜੰਗ ਦੇ 20 ਸਾਲ ਪੂਰੇ ਹੋਣ 'ਤੇ ਕਰਵਾਏ ਸਮਾਗਮ ਮੌਕੇ ਭਾਰਤੀ ਹਵਾਈ ਫੌਜ ਨੇ 1999 ਦੇ ਆਪਰੇਸ਼ਨ ਨੂੰ ਇਕ ਮੀਲ ਪੱਥਰ ਸਾਬਿਤ ਕਰਦੇ ਹੋਏ ਗਵਾਲੀਅਰ ਏਅਰਬੇਸ ਨੂੰ ਅਸਲ 'ਚ ਜੰਗ ਦੇ ਰੰਗਮੰਚ 'ਚ ਤਬਦੀਲ ਕਰਦਿਆਂ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ। 1999 'ਚ ਜੰਮੂ-ਕਸ਼ਮੀਰ ਦੇ ਦਰਾਸ-ਕਾਰਗਿਲ ਖੇਤਰ 'ਚ ਟਾਈਗਰ ਹਿੱਲ 'ਤੇ ਹੋਏ ਹਮਲੇ ਨੂੰ ਪ੍ਰਤੀਕਾਤਮਕ ਰੂਪ 'ਚ ਪੇਸ਼ ਕਰਦਿਆਂ ਜੰਗ ਦੀਆਂ ਉਨ੍ਹਾਂ ਘਟਨਾਵਾਂ ਨੂੰ ਦਿਖਾਉਂਦਿਆਂ ਹਵਾਈ ਫੌਜ ਨੇ ਮਿਰਾਜ਼ 2000 ਜਹਾਜ਼ਾਂ ਦੀ ਵਰਤੋਂ ਕੀਤੀ ਤੇ ਟਾਈਗਰ ਹਿੱਲ ਦੇ ਮਾਡਲ 'ਤੇ ਬੰਬਾਂ ਦੀ ਵਰਖਾ ਕੀਤੀ। ਸਮਾਗਮ ਦੇ ਮੁੱਖ ਮਹਿਮਾਨ ਭਾਰਤੀ ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਬੀ.ਐਸ. ਧਨੋਆ ਸਨ। ਕਾਰਗਿਲ ਜੰਗ ਦੇ 20 ਸਾਲ ਪੂਰੇ ਹੋਣ 'ਤੇ ਕਰਵਾਏ ਗਏ ਸਮਾਗਮ ਦੇ ਸਬੰਧ 'ਚ ਹਵਾਈ ਫੌਜ ਨੇ ਏਅਰਬੇਸ 'ਤੇ ਕਈ ਪ੍ਰੋਗਰਾਮਾਂ ਦੀ ਯੋਜਨਾ ਬਣਾਈ ਸੀ, ਜਿਨ੍ਹਾਂ 'ਚੋਂ ਟਾਈਗਰ ਹਿੱਲ 'ਤੇ ਹਮਲੇ ਦੀ ਪ੍ਰਤੀਕਾਤਮਕ ਪੇਸ਼ਕਾਰੀ ਇਕ ਸੀ। ਇਸ ਮੌਕੇ 5 ਮਿਰਾਜ਼ 2000, 2 ਮਿੱਗ 21 ਤੇ 1 ਸੁਖੋਈ 30 ਐਮ.ਕੇ.ਆਈ. ਜਹਾਜ਼ ਨੇ ਬੇਸ 'ਤੇ ਸਥਾਈ ਪ੍ਰਦਰਸ਼ਨਾਂ 'ਚ ਹਿੱਸਾ ਲਿਆ। ਇਨ੍ਹਾਂ 'ਚੋਂ ਇਕ ਮਿਰਾਜ 2000 ਜਹਾਜ਼ ਨੇ ਸਪਾਈਸ ਬੰਬ ਲੈ ਕੇ ਜਾਣ ਦੀ ਪ੍ਰਕਿਰਿਆ ਦਾ ਪ੍ਰਦਰਸ਼ਨ ਕੀਤਾ। ਇਹ ਬੰਬ ਫਰਵਰੀ 'ਚ ਕੀਤੇ ਬਾਲਾਕੋਟ ਹਵਾਈ ਹਮਲੇ 'ਚ ਵਰਤਿਆ ਗਿਆ ਸੀ। ਇਸ ਸਮਾਗਮ 'ਚ ਬਹਾਦਰੀ ਪੁਰਸਕਾਰ ਜੇਤੂ ਕਈ ਸੇਵਾਮੁਕਤ ਤੇ ਮੌਜੂਦਾ ਫੌਜੀ ਅਧਿਕਾਰੀਆਂ ਨੇ ਹਿੱਸਾ ਲਿਆ।


ਖ਼ਬਰ ਸ਼ੇਅਰ ਕਰੋ

ਪੇਸ਼ੀ 'ਤੇ ਲਿਜਾ ਰਹੇ ਨਸ਼ਾ ਤਸਕਰ ਨੂੰ ਸਾਥੀ ਪੁਲਿਸ ਹਿਰਾਸਤ 'ਚੋਂ ਲੈ ਕੇ ਫ਼ਰਾਰ

ਏ.ਐੱਸ.ਆਈ. ਤੇ ਹਵਾਲਦਾਰ ਗ੍ਰਿਫ਼ਤਾਰ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਥਾਣਾ ਸਰਹਾਲੀ ਦੇ ਅਧੀਨ ਪੈਂਦੇ ਪਿੰਡ ਖਾਰਾ ਵਿਖੇ ਕਾਰ ਸਵਾਰ ਕੁਝ ਵਿਅਕਤੀ ਇਕ ਢਾਬੇ ਤੋਂ ਨਸ਼ਾ ਤਸਕਰ ਨੂੰ ਪੁਲਿਸ ਹਿਰਾਸਤ 'ਚੋਂ ਛੁਡਵਾ ਕੇ ਆਪਣੀ ਗੱਡੀ 'ਚ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ। ਇਹ ਨਸ਼ਾ ਤਸਕਰ ਲੁਧਿਆਣਾ ...

ਪੂਰੀ ਖ਼ਬਰ »

ਝਾਰਖੰਡ 'ਚ ਭੀੜ ਨੇ ਮੁਸਲਮਾਨ ਨੌਜਵਾਨ ਨੂੰ ਕੁੱਟ-ਕੁੱਟ ਮਾਰਿਆ

* ਮੁੱਖ ਦੋਸ਼ੀ ਸਣੇ 11 ਗ੍ਰਿਫ਼ਤਾਰ * ਐਸ.ਆਈ.ਟੀ. ਗਠਿਤ

ਸਰਾਏਕੇਲਾ-ਖਰਸਾਵਨ (ਝਾਰਖੰਡ), 24 ਜੂਨ (ਏਜੰਸੀ)-ਬੀਤੇ ਹਫ਼ਤੇ ਝਾਰਖੰਡ ਦੇ ਸਰਾਏਕੇਲਾ ਜ਼ਿਲ੍ਹੇ 'ਚ ਇਕ ਮੁਸਲਮਾਨ ਨੌਜਵਾਨ ਨੂੰ ਮੋਟਰਸਾਈਕਲ ਚੋਰੀ ਕਰਨ ਦੇ ਇਲਜ਼ਾਮ 'ਚ ਭੀੜ ਵਲੋਂ ਦਰੱਖਤ ਨਾਲ ਬੰਨ੍ਹ ਕੇ ਕੁੱਟਮਾਰ ਕਰਨ ਅਤੇ 'ਜੈ ਸ੍ਰੀਰਾਮ' ਦੇ ਨਾਅਰੇ ਲਗਾਉਣ ਲਈ ਮਜਬੂਰ ...

ਪੂਰੀ ਖ਼ਬਰ »

ਪਾਕਿ 'ਚ ਸਿੰਧ ਨਦੀ 'ਚ ਵਾਹਨ ਡਿਗਣ ਨਾਲ 14 ਮੌਤਾਂ

ਅੰਮ੍ਰਿਤਸਰ, 24 ਜੂਨ (ਸੁਰਿੰਦਰ ਕੋਛੜ)-ਉੱਤਰ-ਪੱਛਮੀ ਪਾਕਿਸਤਾਨ 'ਚ ਪਹਾੜੀ ਸੜਕ 'ਤੇ ਇਕ ਵਾਹਨ ਦੇ ਸਿੰਧ ਨਦੀ 'ਚ ਡਿਗਣ ਕਾਰਨ ਉਸ 'ਚ ਯਾਤਰਾ ਕਰ ਰਹੇ ਘੱਟੋ-ਘੱਟ 14 ਲੋਕ ਡੁੱਬ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੂਬਾ ਖ਼ੈਬਰ ਪਖਤੂਨਖਵਾ ਦੇ ਕੋਲਈ ਪਲਾਸ ਕੋਹਿਸਤਾਨ ...

ਪੂਰੀ ਖ਼ਬਰ »

ਸਮੇਂ ਦਾ ਹਾਣੀ ਨਹੀਂ ਬਣ ਸਕਿਆ ਬਿਜਲੀ ਵਿਭਾਗ

* ਵਾਧੂ ਹੋਣ ਦੇ ਬਾਵਜੂਦ ਬਿਜਲੀ ਸੰਕਟ ਬਰਕਰਾਰ * ਫ਼ੰਡਾਂ, ਮੁਲਾਜ਼ਮਾਂ ਦੀ ਘਾਟ ਤੇ ਕੰਡਮ ਉਪਕਰਨ

ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 24 ਜੂਨ - ਡੈਮ ਪਾਣੀ ਨਾਲ ਨੱਕੋ-ਨੱਕ ਭਰੇ ਹੋਣ ਕਰਕੇ ਥਰਮਲ ਪਲਾਟ ਲੋੜੋਂ ਵੱਧ ਬਿਜਲੀ ਪੈਦਾ ਵੀ ਕਰ ਰਹੇ ਹਨ, ਫਿਰ ਵੀ ਖਪਤਕਾਰਾਂ ਸਿਰ ਬਿਜਲੀ ਸੰਕਟ ਛਾਇਆ ਰਹਿੰਦਾ ਹੈ, ਕਿਉਂਕਿ ਫ਼ੰਡਾਂ ਅਤੇ ਮੁਲਾਜ਼ਮਾਂ ਦੀ ਘਾਟ ਦੇ ਨਾਲ-ਨਾਲ ਉਮਰ ...

ਪੂਰੀ ਖ਼ਬਰ »

ਕਸ਼ਮੀਰ 'ਚ ਅਮਰਨਾਥ ਯਾਤਰਾ ਤੋਂ ਪਹਿਲਾਂ ਅੱਤਵਾਦ ਵਿਰੋਧੀ ਆਪ੍ਰੇਸ਼ਨਾਂ 'ਚ ਆਈ ਤੇਜ਼ੀ

ਪਿਛਲੇ 12 ਦਿਨਾਂ 'ਚ 11 ਅੱਤਵਾਦੀ ਹਲਾਕ, 10 ਜਵਾਨ ਸ਼ਹੀਦ

ਮਨਜੀਤ ਸਿੰਘ ਸ੍ਰੀਨਗਰ, 24 ਜੂਨ-ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ 'ਚ ਅੱਤਵਾਦੀ ਸੰਗਠਨਾਂ 'ਤੇ ਦਬਾਅ ਬਣਾਉਣ ਲਈ ਤੇਜ਼ ਕੀਤੀ ਕਾਰਵਾਈ ਦੌਰਾਨ ਪਿਛਲੇ 12 ਦਿਨਾਂ 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ , ਲਸ਼ਕਰ-ਏ-ਤਾਇਬਾ ਅਤੇ ...

ਪੂਰੀ ਖ਼ਬਰ »

ਚਮਕੀ ਬੁਖਾਰ

ਸੁਪਰੀਮ ਕੋਰਟ ਨੇ ਬਿਹਾਰ ਤੇ ਕੇਂਦਰ ਸਰਕਾਰ ਤੋਂ 7 ਦਿਨਾਂ 'ਚ ਜਵਾਬ ਮੰਗਿਆ

ਨਵੀਂ ਦਿੱਲੀ, 24 ਜੂਨ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਬਿਹਾਰ 'ਚ ਚਮਕੀ ਬੁਖਾਰ ਨਾਲ ਬੱਚਿਆਂ ਦੀ ਮੌਤ 'ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਸੂਬਾ ਤੇ ਕੇਂਦਰ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਸਰਬਉੱਚ ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਬੱਚਿਆਂ ਦੀ ਮੌਤ ...

ਪੂਰੀ ਖ਼ਬਰ »

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਰਸਮੀ ਤੌਰ 'ਤੇ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 24 ਜੂਨ (ਉਪਮਾ ਡਾਗਾ ਪਾਰਥ)-ਵਿਦੇਸ਼ ਸਕੱਤਰ ਤੋਂ ਵਿਦੇਸ਼ ਮੰਤਰੀ ਬਣੇ ਐਸ. ਜੈਸ਼ੰਕਰ ਅੱਜ ਰਸਮੀ ਤੌਰ 'ਤੇ ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਜੈਸ਼ੰਕਰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ਦੇ ...

ਪੂਰੀ ਖ਼ਬਰ »

ਵਿਦੇਸ਼ 'ਚ ਭਾਰਤੀਆਂ ਦੇ 34 ਲੱਖ ਕਰੋੜ ਰੁਪਏ ਦਾ ਕਾਲਾ ਧਨ ਜਮ੍ਹਾਂ ਹੋਣ ਦਾ ਅਨੁਮਾਨ-ਰਿਪੋਰਟ

ਨਵੀਂ ਦਿੱਲੀ, 24 ਜੂਨ (ਏਜੰਸੀ)- ਭਾਰਤੀਆਂ ਨੇ 1980 ਤੋਂ ਲੈ ਕੇ ਸਾਲ 2010 ਵਿਚਕਾਰ 30 ਸਾਲ ਦੀ ਅਰਸੇ 'ਚ ਲਗਪਗ 17,25,300 ਕਰੋੜ ਰੁਪਏ ਤੋਂ ਲੈ ਕੇ 34,30,000 ਕਰੋੜ ਰੁਪਏ ਦੇ ਕਰੀਬ ਕਾਲਾ ਧਨ ਦੇਸ਼ ਦੇ ਬਾਹਰ ਭੇਜਿਆ। ਤਿੰਨ ਵੱਖ-ਵੱਖ ਦਿਗ਼ਜ਼ ਸੰਸਥਾਨਾਂ-ਐਨ.ਆਈ.ਪੀ.ਐਫ.ਪੀ., ਐਨ.ਸੀ.ਏ.ਆਈ.ਆਰ. ਤੇ ...

ਪੂਰੀ ਖ਼ਬਰ »

ਭਵਿੱਖ 'ਚ ਸਾਰੀਆਂ ਚੋਣਾਂ ਇਕੱਲਿਆਂ ਲੜੇਗੀ ਬਸਪਾ-ਮਾਇਆਵਤੀ

ਲਖਨਊ, 24 ਜੂਨ (ਏਜੰਸੀ)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਨਾਲੋਂ ਆਪਣਾ ਗੱਠਜੋੜ ਖ਼ਤਮ ਕਰਨ ਦੇ ਸੰਕੇਤ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਭਵਿੱਖ 'ਚ ਸਾਰੀਆਂ ਚੋਣਾਂ ਆਪਣੇ ਦਮ 'ਤੇ ਲੜੇਗੀ। ਮਾਇਆਵਤੀ ਨੇ ਇਹ ਐਲਾਨ ਪਾਰਟੀ ...

ਪੂਰੀ ਖ਼ਬਰ »

ਰਾਜਸਥਾਨ ਭਾਜਪਾ ਪ੍ਰਧਾਨ ਮਦਨ ਲਾਲ ਸੈਣੀ ਦਾ ਦਿਹਾਂਤ

ਜੈਪੁਰ, 24 ਜੂਨ (ਏਜੰਸੀ)- ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਮਦਨ ਲਾਲ ਸੈਣੀ (75) ਦਾ ਅੱਜ ਸ਼ਾਮ ਦਿੱਲੀ ਦੇ ਏਮਜ਼ 'ਚ ਇਲਾਜ਼ ਦੌਰਾਨ ਦਿਹਾਂਤ ਹੋ ਗਿਆ, ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਸੂਤਰਾਂ ਮੁਤਾਬਿਕ ਉਨ੍ਹਾਂ ਦੇ ਫੇਫੜਿਆਂ 'ਚ ਇਨਫੈਕਸ਼ਨ ਸੀ ...

ਪੂਰੀ ਖ਼ਬਰ »

ਟਰੰਪ ਨੇ ਈਰਾਨ 'ਤੇ ਸਖ਼ਤ ਪਾਬੰਦੀਆਂ ਵਾਲੇ ਆਦੇਸ਼ 'ਤੇ ਕੀਤੇ ਹਸਤਾਖ਼ਰ

ਵਾਸ਼ਿੰਗਟਨ, 24 ਜੂਨ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ 'ਤੇ ਸਖ਼ਤ ਪਾਬੰਦੀਆਂ ਲਗਾਉਣ ਵਾਲੇ ਇਕ ਕਾਰਜਕਾਰੀ ਆਦੇਸ਼ 'ਤੇ ਹਸਤਾਖ਼ਰ ਕਰ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਬੰਦੀਆਂ ਨਾਲ ਈਰਾਨ ਦੇ ਸਰਵਉੱਚ ਨੇਤਾ ਅਤੇ ਹੋਰ ਅਧਿਕਾਰੀ ਅਮਰੀਕੀ ਖੇਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX