ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  32 minutes ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਹਰਿਆਣਾ ਹਿਮਾਚਲ

ਵਿਰਸਾ ਸੰਭਾਲ ਸੇਵਾ ਸੁਸਾਇਟੀ ਨੇ ਸਥਾਪਨਾ ਦਿਵਸ ਮਨਾਇਆ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਿਮਰ)- ਯਮੁਨਾਨਗਰ ਦੀ ਸਮਾਜ ਸੇਵੀ ਸੰਸਥਾ ਵਿਰਸਾ ਸੰਭਾਲ ਸੇਵਾ ਸੁਸਾਇਟੀ ਵਲੋਂ ਆਪਣਾ ਤੀਸਰਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੁਸਾਇਟੀ ਦੇ ਮੈਂਬਰਾਂ ਸਮੇਤ ਯਮੁਨਾਨਗਰ ਦੀਆਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ ਗਈ | ਇਸ ਸਮਾਗਮ ਦੀ ਪ੍ਰਧਾਨਗੀ ਰਛਪਾਲ ਸਿੰਘ ਸਰਪੰਚ ਪਿੰਡ ਬਾਲ ਛੱਪਰ ਵਲੋਂ ਕੀਤੀ ਗਈ | ਸਮਾਗਮ ਦੀ ਆਰੰਭਤਾ ਸੁਸਾਇਟੀ ਦੇ ਸ਼ਬਦੀ ਜਥੇ ਵਲੋਂ ਸ਼ਬਦ ਕੀਤਰਨ ਦੁਆਰਾ ਕੀਤੀ ਗਈ, ਜਦਕਿ ਕੁੱਝ ਬੱਚਿਆਂ ਵਲੋਂ ਕਵਿਤਾਵਾਂ ਰਾਹੀਂ ਹਾਜ਼ਰੀ ਲੁਆਈ ਗਈ | ਇਸ ਮੌਕੇ ਵਿਸ਼ਾਲੀ ਨੇ ਸੱਚੇ ਸੇਵਕ ਦੀ ਪਰਿਭਾਸ਼ਾ ਬਾਰੇ ਆਪਣੇ ਵਿਚਾਰ ਰੱਖੇ, ਜਦਕਿ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਗਿਆਨੀ ਬਲਜੀਤ ਸਿੰਘ ਡਾਇਰੈਕਟਰ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਨੇ 'ਗੁਰਮਤਿ ਤੇ ਆਧੁਨਿਕ ਸਮਾਜ' ਦੇ ਵਿਸ਼ੇ 'ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਨੌਜਵਾਨ ਸਿੱਖ ਬੱਚਿਆਂ ਨੂੰ ਧਰਮ ਪ੍ਰਤੀ ਨਵੀਂਆਂ ਸੇਧਾਂ ਦਿੱਤੀਆਂ | ਇਸੇ ਦੌਰਾਨ ਅਮਨਜੋਤ ਤੇ ਉਸ ਦੇ ਪਿਤਾ ਦੁਆਰਾ ਲਿਖੀ ਗਈ '550 ਸਵਾਲ ਗੁਰੂ ਨਾਨਕ ਦੇਵ ਜੀ ਦੇ ਬਚਨਾਂ ਦੇ ਨਾਲ' ਨਾਮਕ ਕਿਤਾਬ ਵੀ ਲੋਕ-ਅਰਪਣ ਕੀਤੀ ਗਈ | ਸਮਾਗਮ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬੀਬੀ ਗਗਨਦੀਪ ਕੌਰ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਹਾਜ਼ਰੀਨਾਂ ਦਾ ਧੰਨਵਾਦ ਕਰਦਿਆਂ ਭਵਿੱਖ 'ਚ ਵੀ ਅਜਿਹੇ ਸਮਾਗਮ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ | ਅੰਤ 'ਚ ਪ੍ਰਬੰਧਕਾਂ ਵਲੋਂ ਮਹਿਮਾਨਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੁਰਜੀਤ ਸਿੰਘ, ਹਰਭਜਨ ਸਿੰਘ, ਦਰਸ਼ਨ ਕੌਰ ਤੇ ਪਰਮਿੰਦਰ ਕੌਰ ਸਮੇਤ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖੇਡਾਂ ਨਾਲ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ- ਕੁਲਦੀਪ ਦੀਵਾਨ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਰਾਜਾ ਕਰਨ ਹਾਕੀ ਅਕੈਡਮੀ ਵਲੋਂ ਕਰਨ ਸਟੇਡੀਅਮ ਵਿਖੇ ਓਲੰਪਿਕ ਡੇਅ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਟੀਮਾਂ ਵਿਚਕਾਰ ਹਾਕੀ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਐੱਸ. ਬੀ. ਐੱਸ. ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਪ੍ਰੇਮ ਕਾਲੋਨੀ ਵਿਖੇ ਇਕ ਵਿਅਕਤੀ ਵਲੋਂ ਆਪਣੇ ਘਰ ਅੰਦਰ ਹੀ ਛੱਤ ਵਾਲੇ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ...

ਪੂਰੀ ਖ਼ਬਰ »

ਨਗਰ ਨਿਗਮ ਨੇ 32 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਨਗਰ ਨਿਗਮ ਵਲੋਂ ਪਿੰਡ ਸਿਰਸੀ ਵਿਖੇ 32 ਏਕੜ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ | ਦੱਸਿਆ ਜਾ ਰਿਹਾ ਹੈ ਕਿ ਨਗਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਤੇ ਭਗਵਾਨ ਵਾਲਮੀਕਿ ਗੇਟ ਬਣਾਉਣ ਦਾ ਮਤਾ ਪਾਸ ਕਰਨ 'ਤੇ ਮੇਅਰ ਦਾ ਕੀਤਾ ਧੰਨਵਾਦ

ਜਗਾਧਰੀ, 24 ਜੂਨ (ਜਗਜੀਤ ਸਿੰਘ)- ਨਗਰ ਨਿਗਮ ਅਧੀਨ ਆਉਣ ਵਾਲੀਆਂ ਪ੍ਰਮੁੱਖ ਸੜਕਾਂ 'ਤੇ ਸ੍ਰੀ ਗੁਰੂ ਰਵਿਦਾਸ ਤੇ ਮਹਾਂਰਿਸ਼ੀ ਵਾਲਮੀਕਿ ਦਾਖ਼ਲਾ ਗੇਟ ਬਣਾਏ ਜਾਣ ਦਾ ਮਤਾ ਪਾਸ ਕਰਨ 'ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਅੱਜ ਮੇਅਰ ਮਦਨ ...

ਪੂਰੀ ਖ਼ਬਰ »

ਐੱਸ. ਟੀ. ਪੀ. ਵੇਲ ਦੀ ਉਸਾਰੀ ਦੇ ਕੰਮ ਦਾ ਮੇਅਰ ਵਲੋਂ ਜਾਇਜ਼, ਐੱਸ. ਈ. ਨੂੰ ਜਗ੍ਹਾ ਬਦਲਣ ਦੇ ਦਿੱਤੇ ਨਿਰਦੇਸ਼

ਜਗਾਧਰੀ, 24 ਜੂਨ (ਜਗਜੀਤ ਸਿੰਘ)- ਨਗਰ ਨਿਗਮ ਦੇ ਵਾਰਡ ਨੰਬਰ-12 ਅੰਦਰ 49 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਐੱਸ. ਟੀ. ਪੀ. ਵੇਲ ਦਾ ਅੱਜ ਮੇਅਰ ਮਦਨ ਚੌਹਾਨ ਵਲੋਂ ਜਾਇਜ਼ਾ ਲਿਆ ਗਿਆ | ਇਸ ਮੌਕੇ ਮੇਅਰ ਨੇ ਐੱਸ. ਈ. ਮਹੀਪਾਲ ਨੂੰ ਬਾਢੀ ਮਾਜਰਾ ਵਿਖੇ ਐੱਸ. ਟੀ. ਪੀ. ਵੇਲ ...

ਪੂਰੀ ਖ਼ਬਰ »

ਸੇਫ਼ਟੀ ਐਕਸ਼ਨ ਪਲਾਨ ਨਾਲ ਸੜਕ ਹਾਦਸਿਆਂ ਨੂੰ ਪਾਈ ਜਾਵੇਗੀ ਠੱਲ੍ਹ

ਸ਼ਾਹਬਾਦ ਮਾਰਕੰਡਾ, 24 ਜੂਨ (ਅਵਤਾਰ ਸਿੰਘ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੂਲੀਆ ਨੇ ਕਿਹਾ ਕਿ ਪਿਛਲੇ 5 ਮਹੀਨਿਆਂ ਦੌਰਾਨ ਐੱਨ. ਐੱਚ.-44 ਸਮੇਤ ਜ਼ਿਲ੍ਹੇ ਦੀਆਂ ਹੋਰਨਾਂ ਸੜਕਾਂ 'ਤੇ ਵਾਪਰੇ ਸੜਕੀ ਹਾਦਸਿਆਂ ਦੌਰਾਨ 96 ਲੋਕਾਂ ਦੀ ਮੌਤ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਜ਼ਿਲ੍ਹਾ ਊਨਾ ਨੇ ਦਿੱਲੀ ਵਿਖੇ ਸਿੱਖ ਦੀ ਕੁੱਟਮਾਰ ਦੀ ਨਿਖੇਧੀ ਕੀਤੀ

ਸੰਤੋਖਗੜ੍ਹ, 24 ਜੂਨ (ਮਲਕੀਅਤ ਸਿੰਘ)-ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਜ਼ਿਲ੍ਹਾ ਊਨਾ ਦੀ ਇਕ ਹੰਗਾਮੀ ਇਕੱਤਰਤਾ ਮਹਾਂ ਸਭਾ ਦੇ ਪ੍ਰਧਾਨ ਐਡਵੋਕੇਟ ਨਰੇਸ਼ ਕੁਮਾਰ ਦੀ ਪ੍ਰਧਾਨਗੀ ਅਧੀਨ ਹੋਈ | ਜਿਸ ਵਿਚ ਭਾਈ ਜਸਵੀਰ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ...

ਪੂਰੀ ਖ਼ਬਰ »

ਐੱਸ. ਪੀ. ਕੁਰੂਕਸ਼ੇਤਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

ਸ਼ਾਹਬਾਦ ਮਾਰਕੰਡਾ, 24 ਜੂਨ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ ਅੰਦਰ ਬੈਂਕਾਂ ਦੇ ਆਲੇ-ਦੁਆਲੇ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਰੋਜ਼ਾਨਾ ਹੀ ਨੌਸ਼ਰਬਾਜ ਕਿਸੇ ਨਾ ਕਿਸੇ ਯਾਤਰੀ ਜਾਂ ਸਥਾਨਕ ਵਸਨੀਕ ਨੂੰ ਨਸ਼ੀਲੀ ਚੀਜ਼ ਸੁੰਘਾ ਕੇ ...

ਪੂਰੀ ਖ਼ਬਰ »

ਸਿਟੀਜ਼ਨ ਗ੍ਰੀਵੈਂਸਿਜ਼ ਕਮੇਟੀ ਦੀ ਕਾਰਜਕਾਰਨੀ ਦੀ ਬੈਠਕ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਸਿਟੀਜਨ ਗ੍ਰੀਵੈਂਸਿਜ਼ ਕਮੇਟੀ ਦੀ ਬੈਠਕ ਕਰਨਾਲ ਕਲੱਬ ਵਿਖੇ ਚੇਅਰਮੈਨ ਸਤਿੰਦਰ ਮੋਹਨ ਕੁਮਾਰ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਬਿਜਲੀ, ਟੈਲੀਫੋਨ, ਮਹਿਲਾ ਤੇ ਬਾਲ ਕਲਿਆਣ, ਸਿੱਖਿਆ ਸੁਧਾਰ, ਕਾਨੂੰਨ ਵਿਵਸਥਾ ਤੇ ਗ੍ਰਾਹਕ ...

ਪੂਰੀ ਖ਼ਬਰ »

ਮਾਂ ਜਗਦੰਬਾ ਸਰਸਵਤੀ ਮਾਤੇਸ਼ਵਰੀ ਦਾ ਯਾਦਗਾਰੀ ਦਿਵਸ ਮਨਾਇਆ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀ ਯੂਨੀਵਰਸਿਟੀ ਦੇ ਸੈਕਟਰ-7 ਸਥਿਤ ਸੇਵਾ ਕੇਂਦਰ ਵਿਖੇ ਜਗਦੰਬਾ ਮਾਂ ਸਰਸਵਤੀ ਮਾਤੇਸ਼ਵਰੀ ਦਾ ਯਾਦਗਾਰ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਰਧਾਂਜਲੀ ਸਭਾ ਨੂੰ ਸੰਬੋਧਨ ਕਰਦੇ ਹੋਏ ਸੇਵਾ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਨੇ ਕੱਢੀ ਰੈਲੀ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਿਮਰ)- ਐੱਨ. ਸੀ. ਸੀ. 14 ਹਰਿਆਣਾ ਬਟਾਲੀਅਨ ਵਲੋਂ ਜ਼ਿਲ੍ਹਾ ਯਮੁਨਾਨਗਰ ਦੇ ਪਿੰਡ ਚੂਹੜਪੁਰ ਵਿਖੇ 10 ਰੋਜ਼ਾ ਐੱਨ. ਸੀ. ਸੀ. ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਜ਼ਿਲ੍ਹੇ ਦੇ ਸਾਰੇ ਕਾਲਜਾਂ 'ਚੋਂ ਤਕਰੀਬਨ 550 ਦੇ ਕਰੀਬ ਐੱਨ. ਸੀ. ਸੀ. ...

ਪੂਰੀ ਖ਼ਬਰ »

ਗੁਰਮਤਿ ਸਿੱਖਿਆ ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਨੂੰ ਕੀਤਾ ਸਨਮਾਨਿਤ

ਸ਼ਾਹਬਾਦ ਮਾਰਕੰਡਾ, 24 ਜੂਨ (ਅਵਤਾਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਐਜੂਕੇਸ਼ਨ ਸੋਸਾਇਟੀ ਅੰਬਾਲਾ ਵਲੋਂ ਸਿੱਖ ਗਰਲਜ਼ ਹਾਈ ਸਕੂਲ ਅੰਬਾਲਾ ਛਾਊਣੀ ਵਿਖੇ ਹਫ਼ਤਾਵਾਰ ਗੁਰਮਤਿ ਸਿੱਖਿਆ ਕੈਂਪ ਦੀ ਸਮਾਪਤੀ ਮੌਕੇ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਇਕ ਸੱਚੇ ਦੇਸ਼ ਭਗਤ ਸਨ-ਕੰਵਰਪਾਲ ਗੁੱਜਰ

ਜਗਾਧਰੀ, 24 ਜੂਨ (ਜਗਜੀਤ ਸਿੰਘ)- ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਇਕ ਸੱਚੇ ਦੇਸ਼ ਭਗਤ ਸਨ, ਜਿਨ੍ਹਾਂ ਨੇ ਭਾਰਤ ਦੀ ਏਕਤਾ ਤੇ ਅਖੰਡਤਾ ਲਈ ਆਪਣਾ ਆਪ ਵਾਰ ਦਿੱਤਾ | ਇਹ ਸ਼ਬਦ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਨੇ ਭਾਜਪਾ ਮੰਡਲ ਛਛਰੌਲੀ ਵਲੋਂ ਭਾਰਤੀ ...

ਪੂਰੀ ਖ਼ਬਰ »

ਕੁਲਵੰਤ ਬਾਜ਼ੀਗਰ ਵਲੋਂ ਹਿਮਾਚਲ ਦੇ ਰਾਜਪਾਲ ਨਾਲ ਮੁਲਾਕਾਤ

ਗੂਹਲਾ ਚੀਕਾ, 24 ਜੂਨ (ਓ.ਪੀ. ਸੈਣੀ)-ਗੂਹਲਾ ਤੋਂ ਭਾਜਪਾ ਵਿਧਾਇਕ ਕੁਲਵੰਤ ਬਾਜ਼ੀਗਰ ਨੇ ਭਾਜਪਾ ਕਾਰਕੁਨਾਂ ਸਣੇ ਹਿਮਾਚਲ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ 10 ਜੁਲਾਈ ਨੂੰ ਉਨ੍ਹਾਂ ਦੇ ਬੇਟੇ ਦੇ ਹੋਣ ਵਾਲੇ ਵਿਆਹ ਦੇ ਲਈ ਸੱਦਾ ਦਿੱਤਾ | ਬਾਜ਼ੀਗਰ ਨੇ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਨੇ ਸਥਾਪਨਾ ਦਿਵਸ ਮਨਾਇਆ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਮਰ)- ਯਮੁਨਾਨਗਰ ਜ਼ਿਲ੍ਹੇ ਅੰਦਰ ਕੰਮ ਕਰ ਰਹੀਆਂ ਪੰਜਾਬ ਐਾਡ ਸਿੰਧ ਬੈਂਕ ਦੀਆਂ ਬ੍ਰਾਂਚਾਂ ਦੇ ਸਟਾਫ਼ ਵਲੋਂ ਬੈਂਕ ਪ੍ਰਬੰਧਕਾਂ ਦੇ ਅਦੇਸ਼ਾਂ ਅਨੁਸਾਰ ਆਪਣੇ ਪੁਰਾਤਨ ਸੇਵਾ ਭਾਵ ਨੂੰ ਮੁੱਖ ਰੱਖਦਿਆਂ ਪੰਜਾਬ ਐਾਡ ਸਿੰਧ ਬੈਂਕ ...

ਪੂਰੀ ਖ਼ਬਰ »

ਵਿਸ਼ਵਕਰਮਾ ਲੌਜ ਨੰਬਰ 173 ਲੁਧਿਆਣਾ ਵਲੋਂ 12 ਵਿਦਿਆਰਥਣਾਂ ਨੂੰ ਸਾਈਕਲ ਭੇਟ

ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਅੱਜ ਨੰਗਲ 'ਚ ਹੋਏ ਇਕ ਸ਼ਾਨਦਾਰ ਸਮਾਗਮ ਦੌਰਾਨ ਲੁਧਿਆਣਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਵਿਸ਼ਵਕਰਮਾ ਲੌਜ ਨੰਬਰ 173 ਵਲੋਂ 12 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ | ਚੇਤੇ ਰਹੇ ਕਿ ਪਿਛਲੇ ਇਕ ਵਰੇ੍ਹ 'ਚ ਇਹ ਸੰਸਥਾ ਨੰਗਲ ...

ਪੂਰੀ ਖ਼ਬਰ »

ਬੱਸ ਹਾਦਸੇ 'ਚ ਜ਼ਖਮੀ ਇਕ ਲੜਕੀ ਦੀ ਪੀ.ਜੀ.ਆਈ. 'ਚ ਮੌਤ

ਕੀਰਤਪੁਰ ਸਾਹਿਬ/ ਬੁੰਗਾ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਕੱਲ੍ਹ ਸਥਾਨਕ ਦਰਗਾਹ ਸਾਈਾ ਪੀਰ ਬਾਬਾ ਬੁੱਢਣ ਸ਼ਾਹ ਨਜ਼ਦੀਕ ਵਾਪਰੇ ਬੱਸ ਹਾਦਸੇ ਵਿਚ ਜ਼ਖ਼ਮੀ ਹੋਈ ਇੱਕ ਲੜਕੀ ਨੇ ਅੱਜ ਪੀ.ਜੀ.ਆਈ ਚੰਡੀਗੜ੍ਹ ਵਿਖੇ ਜ਼ਖ਼ਮਾਂ ਦੀ ...

ਪੂਰੀ ਖ਼ਬਰ »

ਗੰਗੂਵਾਲ ਨਹਿਰ ਹਾਦਸੇ ਵਿਚ ਇਕ ਨੌਜਵਾਨ ਦੀ ਲਾਸ਼ ਤੇ ਕਾਰ ਹੋਈ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 24 ਜੂਨ, (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਗੰਗੂਵਾਲ ਲਾਗੇ ਭਾਖੜਾ ਨਹਿਰ ਵਿਚ ਵਾਪਰੇ ਹਾਦਸੇ ਤੋਂ ਬਾਅਦ ਕੌਮੀ ਆਫ਼ਤ ਜਵਾਬਦੇਹੀ ਫੋਰਸ ਵਲੋਂ ਕੀਤੇ ਗਏ ਲਗਾਤਾਰ ਯਤਨਾਂ ਕਾਰਨ ਤਿੰਨ ਲਾਪਤਾ ਨੌਜਵਾਨਾ ਵਿਚੋਂ ਇਕ ਦੀ ਲਾਸ਼ ਅਤੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਇਕ ਕਾਬੂ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਸੰਧੂਆਂ ਮਾਰਗ 'ਤੇ ਮਾਣੇਮਾਜਰਾ ਚੌਕ ਵਿਚ ਇੱਕ ਨੌਜਵਾਨ ਨੂੰ ਨਸ਼ੀਲੀਆਂ ਦਵਾਈਆਂ/ਟੀਕਿਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਡਿਜੀਟਲ ਇੰਡੀਆ ਦੇ ਲੋਕ ਆਪਣੇ ਕੋਠਿਆਂ ਦੀਆਂ ਛੱਤਾਂ 'ਤੇ ਚੜ੍ਹ ਕੇ ਮੋਬਾਈਲ ਫ਼ੋਨ ਸੁਣਨ ਨੂੰ ਹੋਏ ਮਜਬੂਰ

ਪੁਰਖਾਲੀ, 24 ਜੂਨ ( ਅੰਮਿ੍ਤਪਾਲ ਸਿੰਘ ਬੰਟੀ)-ਇਕ ਪਾਸੇ ਭਾਰਤ ਸਰਕਾਰ ਵਲੋਂ ਭਾਰਤ ਦੇਸ਼ ਨੂੰ ਡਿਜੀਟਲ ਇੰਡੀਆ ਦਾ ਨਾਅਰਾ ਦਿੱਤਾ ਜਾ ਰਿਹਾ ਹੈ ਦੂਸਰੇ ਪਾਸੇ ਡਿਜੀਟਲ ਇੰਡੀਆ ਵਾਲੇ ਇਸ ਦੇਸ਼ 'ਚ ਮੋਬਾਈਲ ਫ਼ੋਨ ਅੱਜ ਵੀ ਰੇਂਜ ਨੂੰ ਤਰਸ ਰਹੇ ਹਨ ¢ ਲੋਕਾਂ ਦੇ ਮੋਬਾਈਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟਮਾਰ ਔਰਤ ਤੋਂ ਸੋਨੇ ਦੀ ਵਾਲੀ ਝਪਟ ਕੇ ਹੋਏ ਫ਼ਰਾਰ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਪਿੰਡ ਲੁਠੇੜੀ ਨੇੜੇ ਦਵਾਈ ਲੈ ਕੇ ਪੈਦਲ ਪਰਤ ਰਹੀ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟ ਕੇ ਦੋ ਮੋਟਰ ਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ | ਪੀੜਤ ਔਰਤ ਅਮਰੀਕ ਕੌਰ ਦੇ ਪਤੀ ਸਾਬਕਾ ਫ਼ੌਜੀ ਜਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਅਬਿਆਣਾ ਤੇ ਮਾਧੋਪੁਰ ਦੇ ਗੁਰਦੁਆਰਾ ਸਾਹਿਬ ਵਿਚ ਚੋਰੀ

ਨੂਰਪੁਰ ਬੇਦੀ, 24 ਜੂਨ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਾਡੀਆਂ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਅਬਿਆਣਾ ਤੇ ਮਾਧੋਪੁਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਗੁਰੂ ਘਰਾਂ ਦੀਆਂ ਖਿੜਕੀਆਂ ਪੁੱਟ ਕੇ ਅੰਦਰ ਜਾ ਕੇ ਮਾਇਆ ਚੋਰੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਝੋਨੇ ਲਈ ਖੇਤਾਂ 'ਚ ਗਾਹਣ ਕਰਦੇ ਨੌਜਵਾਨ ਦੀ ਮੌਤ

ਬੇਲਾ, 24 ਜੂਨ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਸੁਰਤਾਪੁਰ ਵਿਖੇ ਖੇਤਾਂ 'ਚ ਝੋਨੇ ਲਗਾਉਣ ਲਈ ਗਾਹਣ (ਕੱਦੂ) ਕਰਦੇ ਵੇਲੇ ਨੌਜਵਾਨ ਦੀ ਮੌਤ ਹੋ ਗਈ¢ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ (27) ਪੁੱਤਰ ਜੋਗਾ ਸਿੰਘ ਵਾਸੀ ਸੁਰਤਾਪੁਰ ਜੋ ਕਿ ਝੋਨਾ ਲਗਾਉਣ ਲਈ ਖੇਤਾਂ ਵਿਚ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਪਾਰਕਿੰਗ ਸਪੇਸ ਦੀ ûੜ ਕਾਰਨ ਲੋਕਾਂ ਨੂੰ ਕਰਨਾ ਪੈ ਰਿਹੈ ਮੁਸ਼ਕਿਲਾਂ ਦਾ ਸਾਹਮਣਾ

ਰੂਪਨਗਰ, 24 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਦੁਪਹਿਰ ਵੇਲੇ ਰੇਲਵੇ ਸਟੇਸ਼ਨ 'ਤੇ ਆਪਣੇ ਰਿਸ਼ਤੇਦਾਰਾਂ ਨੂੰ ਗੱਡੀ 'ਚ ਬਿਠਾਉਣ ਪੁੱਜੇ ਲੋਕਾਂ ਨੂੰ ਵੱਡੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਪਿੰਡ ਸਮਰਾਲਾ ਦੇ ਗੁਰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਨੰਗਲ ਦੇ 90 ਪਰਿਵਾਰਾਂ ਨੂੰ ਬੇਘਰ ਹੋਣ ਤੋਂ ਬਚਾਉਣ ਦੀ ਮੰਗ

ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਦੇ ਆਗੂ ਡਾ. ਸੰਜੀਵ ਗੌਤਮ, ਸਤੀਸ਼ ਚੋਪੜਾ, ਸੰਜੇ ਦੁਰੇਜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀ.ਐਨ.ਐਫ. ਸੀ. ਦੇ 90 ਪਰਿਵਾਰਾਂ ਨੂੰ ਬੇਘਰ ਹੋਣੋਂ ਬਚਾਇਆ ਜਾਵੇ | ਚੇਤੇ ਰਹੇ ਕਿ ਪੰਜਾਬ ਸਰਕਾਰ ਦੇ ਨੰਗਲ ...

ਪੂਰੀ ਖ਼ਬਰ »

ਸਤਿਗੁਰ ਕਬੀਰ ਜੀ ਦੇ ਪ੍ਰਗਟ ਦਿਵਸ ਨੂੰ ਸਬੰਧੀ ਕੱਢੀ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੇ ਕੱਲ ਸ੍ਰੀ ਅਨੰਦਪੁਰ ਸਾਹਿਬ ਦੇ ਚੋਈ ਬਾਜ਼ਾਰ ਸਥਿਤ ਕਬੀਰ ਸਤਿਸੰਗ ਭਵਨ ਵਿਖੇ ਕਬੀਰ ਪੰਥੀ ਸਮਾਜ ਸੁਧਾਰ ਸਭਾ ਰਜਿ: ਵਲੋਂ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪ੍ਰਧਾਨ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ ਪੁਲਿਸ ਵਲੋਂ 10 ਕਿਲੋਂ ਗਾਂਜੇ ਸਮੇਤ 2 ਗਿ੍ਫ਼ਤਾਰ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਸਥਿਤ ਰਾਜਸਥਾਨੀਆਂ ਦੀਆਂ ਝੰੁਗੀਆਂ ਵਿਚ ਗਾਂਜੇ ਵੇਚਣ ਵਾਲਿਆਂ ਿਖ਼ਲਾਫ਼ ਸ਼ਿਕੰਜਾ ਕਸਦਿਆਂ ਕੀਰਤਪੁਰ ਸਾਹਿਬ ਨੇ ਇਕ ਔਰਤ ਸਮੇਤ 2 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX