ਤਾਜਾ ਖ਼ਬਰਾਂ


ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  4 minutes ago
ਨਵੀਂ ਦਿੱਲੀ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਕਸ਼ਮੀਰ ਦੇ ਲੋਕਾਂ ਨੂੰ ਮਿਲੇਗਾ। ਇਸ ਦੌਰੇ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਦਾ ਕਹਿਣਾ ਹੈ ਕਿ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  17 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਪੰਜ ਮਾਓਵਾਦੀ ਮਾਰੇ ਗਏ ਹਨ। ਉੱਥੇ ਹੀ ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦੇ ਦੋ ਜਵਾਨ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  29 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੋਹੀਂ ਪਾਸੀ ਹੋ ਰਹੀ ਗੋਲੀਬਾਰੀ 'ਚ ਦੋ ਜਵਾਨਾਂ ਦੇ ਜ਼ਖ਼ਮੀ ਹੋਣ...
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  43 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਕਈ ਵਿਰੋਧੀ ਦਲਾਂ ਦੇ ਸੀਨੀਅਰ ਨੇਤਾ ਅੱਜ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਧਾਰਾ 370 ਨੂੰ ਹਟਾਉਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ...
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 1 hour ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਨੇ ਸੂਬੇ ਭਰ 'ਚ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 'ਰੈਵੀਨਿਊ ਪਟਵਾਰ ਯੂਨੀਅਨ' ਦੇ ਆਗੂ ਦੀਦਾਰ ਸਿੰਘ ਛੋਕਰਾ ਨੇ ਦੱਸਿਆ ਕਿ 29...
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 24 ਅਗਸਤ - ਅੱਜ ਦੇਸ਼ ਭਰ ਵਿਚ ਹਿੰਦੂ ਤਿਉਹਾਰ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ...
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 24 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਰਾਤ ਨੂੰ ਫਰਾਂਸ ਤੋਂ ਅਬੁਧਾਬੀ ਪਹੁੰਚੇ। ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਦੇ ਆਪਣੇ ਦੌਰੇ ਦੌਰਾਨ ਅੱਜ ਪ੍ਰਧਾਨ ਮੰਤਰੀ ਮੋਦੀ ਅੱਬੂ ਧਾਬੀ ਦੇ ਕਰਾਊਨ ਪ੍ਰਿੰਸ...
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 2 hours ago
ਮੁੰਬਈ, 24 ਅਗਸਤ - ਮਹਾਰਾਸ਼ਟਰ ਦੇ ਭਿਵੰਡੀ ਵਿਚ 4 ਮੰਜ਼ਲਾਂ ਇਮਾਰਤ ਡਿੱਗਣ ਕਾਰਨ 2 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋਏ ਹਨ। ਘਟਨਾ ਸਥਾਨ 'ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਹੰਗਾਮੇ ਤੇ ਤਿੱਖੀ ਬਹਿਸ ਦੌਰਾਨ ਐਨ.ਆਈ.ਏ. ਸੋਧ ਬਿੱਲ ਪਾਸ

* ਮੋਦੀ ਸਰਕਾਰ ਕਾਨੂੰਨ ਦਾ ਗ਼ਲਤ ਇਸਤੇਮਾਲ ਨਹੀਂ ਕਰੇਗੀ-ਅਮਿਤ ਸ਼ਾਹ * ਸਮਰਥਨ 'ਚ 278 ਤੇ ਵਿਰੋਧ 'ਚ ਸਿਰਫ਼ 6 ਵੋਟਾਂ ਪਈਆਂ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 15 ਜੁਲਾਈ -ਅੱਤਵਾਦ ਵਿਰੋਧੀ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਦੀਆਂ ਤਾਕਤਾਂ 'ਚ ਵਾਧਾ ਕਰਦਿਆਂ ਜਿਸ 'ਚ ਏਜੰਸੀ ਵਿਦੇਸ਼ਾਂ 'ਚ ਵਸੇ ਭਾਰਤੀਆਂ 'ਤੇ ਹੋਏ ਅੱਤਵਾਦੀ ਹਮਲੇ ਦੀ ਵੀ ਪੜਤਾਲ ਕਰ ਸਕਦੀ ਹੈ, ਐੱਨ.ਆਈ.ਏ. ਤਰਮੀਮੀ ਬਿੱਲ 2019 ਨੂੰ ਲੋਕ ...

ਪੂਰੀ ਖ਼ਬਰ »

ਸੋਲਨ ਇਮਾਰਤ ਹਾਦਸੇ 'ਚ 13 ਸੈਨਿਕਾਂ ਸਮੇਤ 14 ਮੌਤਾਂ

* ਮੁੱਖ ਮੰਤਰੀ ਵਲੋਂ ਜਾਂਚ ਦੇ ਆਦੇਸ਼ * ਮਾਲਕ 'ਤੇ ਮਾਮਲਾ ਦਰਜ

ਸੋਲਨ/ਕਸੌਲੀ, 15 ਜੁਲਾਈ (ਮਨੀਸ਼, ਵਿਸ਼ਾਲ)-ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ 'ਚ ਬੀਤੇ ਦਿਨ ਡਿੱਗੀ ਚਾਰ ਮੰਜ਼ਿਲਾ ਇਮਾਰਤ ਦੇ ਮਲਬੇ 'ਚੋੋਂ 6 ਹੋਰਾਂ ਲਾਸ਼ਾਂ ਕੱਢੀਆਂ ਗਈਆਂ ਹਨ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਮਲਬੇ 'ਚੋਂ ਹੁਣ ਤੱਕ 13 ਸੈਨਿਕਾਂ ਤੇ 1 ਨਾਗਰਿਕ ਦੀ ਲਾਸ਼ ਕੱਢੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਨਾਹਨ-ਕੁਮਾਰਹੱਟੀ ਸੜਕ ਕਿਨਾਰੇ ਬਾਰਿਸ਼ ਕਾਰਨ ਚਾਰ ਮੰਜ਼ਿਲਾ ਰੈਸਟੋਰੈਂਟ ਦੀ ਇਮਾਰਤ ਡਿਗ ਗਈ ਸੀ। ਉਨ੍ਹਾਂ ਦੱਸਿਆ ਕਿ ਜਿਸ ਵੇਲੇ ਇਮਾਰਤ ਡਿੱਗੀ ਉਸ ਵਕਤ ਰੈਸਟੋਰੈਂਟ 'ਚ ਆਸਾਮ ਰਾਈਫ਼ਲਸ ਦੇ ਜਵਾਨ ਪਾਰਟੀ ਕਰ ਰਹੇ ਸਨ। ਉਨ੍ਹਾਂ ਦੱਸਿਆ 17 ਸੈਨਿਕਾਂ ਤੇ 11 ਆਮ ਨਾਗਰਿਕਾਂ ਨੂੰ ਬਚਾ ਲਿਆ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਕੇ.ਸੀ. ਚਮਨ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹਨ ਤੇ ਜਾਂਚ ਕੀਤੀ ਜਾ ਰਹੀ ਹੈ ਕਿ ਮਲਬੇ 'ਚ ਹੋਰ ਲੋਕ ਤਾਂ ਨਹੀਂ ਫਸੇ। ਉਧਰ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੈਬਨਿਟ ਮੰਤਰੀ ਰਾਜੀਵ ਸੈਜਲ, ਸੰਸਦ ਮੈਂਬਰ ਸੁਰੇਸ਼ ਕਸ਼ਿਅਪ ਤੇ ਵਿਧਾਨ ਸਭਾ ਸਪੀਕਰ ਰਾਜੀਵ ਬਿੰਦਲ ਨਾਲ ਘਟਨਾ ਸਥਾਨ ਦਾ ਦੌਰਾ ਕੀਤਾ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਵੱਖ-ਵੱਖ ਹਸਪਤਾਲਾਂ 'ਚ ਹਾਦਸੇ 'ਚ ਬਚਾਏ ਗਏ ਲੋਕਾਂ ਨਾਲ ਮੁਲਾਕਾਤ ਕੀਤੀ। ਜੈਰਾਮ ਠਾਕੁਰ ਨੇ ਇਸ ਘਟਨਾ ਦੀ ਮੈਜਿਸਟ੍ਰੇਟੀ ਜਾਂਚ ਦੇ ਨਿਰਦੇਸ਼ ਦਿੱਤੇ ਹਨ ਤੇ 15 ਦਿਨਾਂ 'ਚ ਰਿਪੋਰਟ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਜਾਣਕਾਰੀ ਅਨੁਸਾਰ ਇਮਾਰਤ ਨੂੰ ਨਿਯਮਾਂ ਅਨੁਸਾਰ ਨਹੀਂ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਮਾਰਤ ਦੇ ਮਾਲਕ ਸ਼ੈਲ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


ਖ਼ਬਰ ਸ਼ੇਅਰ ਕਰੋ

550 ਸਾਲਾ ਪ੍ਰਕਾਸ਼ ਪੁਰਬ ਸਮਾਗਮ 'ਚ ਸ਼ਾਮਿਲ ਹੋਣਗੇ ਮੋਦੀ-ਕੈਪਟਨ

ਕਿਹਾ, ਸਿੱਧੂ ਕੰਮ ਨਹੀਂ ਕਰਨਾ ਚਾਹੁੰਦੇ ਤਾਂ ਮੈਂ ਕੀ ਕਰ ਸਕਦਾ ਹਾਂ

ਨਵੀਂ ਦਿੱਲੀ,15 ਜੁਲਾਈ (ਜਗਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦੇ ਦੂਜੇ ਕਾਰਜਕਾਲ ਤੋਂ ਬਾਅਦ ਪਹਿਲੀ ਵਾਰ ਕੀਤੀ ਗਈ ਇਸ ਮੁਲਾਕਾਤ ਦੌਰਾਨ ...

ਪੂਰੀ ਖ਼ਬਰ »

ਆਸਾਰਾਮ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਖਾਰਜ

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)- ਜਬਰ ਜਨਾਹ ਦੇ ਦੋਸ਼ 'ਚ ਸਜ਼ਾ ਕੱਟ ਰਹੇ ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਇਕ ਵਾਰ ਫਿਰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਆਸਾਰਾਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਗੁਜਰਾਤ ਦੇ ਸੂਰਤ ਜਬਰ ਜਨਾਹ ਮਾਮਲੇ 'ਚ ਆਸਾਰਾਮ ਨੇ ...

ਪੂਰੀ ਖ਼ਬਰ »

ਚੰਦਰਯਾਨ-2 ਦਾਗਣ ਲਈ ਨਵੀਂ ਤਰੀਕ ਦਾ ਐਲਾਨ ਜਲਦ

ਸਮੇਂ ਸਿਰ ਤਕਨੀਕੀ ਖ਼ਾਮੀ ਦਾ ਪਤਾ ਲਾਉਣ ਲਈ ਇਸਰੋ ਦੀ ਸ਼ਲਾਘਾ

ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼), 15 ਜੁਲਾਈ (ਏਜੰਸੀ)- ਭਾਰਤ ਦੇ ਅਤਿ-ਮਹੱਤਵਪੂਰਨ ਚੰਦਰਮਾ ਮਿਸ਼ਨ ਚੰਦਰਯਾਨ-2 ਰਾਕੇਟ 'ਬਾਹੂਬਲੀ' 'ਚ ਤਕਨੀਕੀ ਖਰਾਬੀ ਆਉਣ ਕਾਰਨ ਇਸ ਨੂੰ ਸੋਮਵਾਰ ਨੂੰ ਪ੍ਰੀਖਣ ਤੋਂ ਲਗਭਗ ਇਕ ਘੰਟਾ ਪਹਿਲਾਂ ਨਹੀਂ ਦਾਗਿਆ ਜਾ ਸਕਿਆ। ਮਿਸ਼ਨ ਨਿਯੰਤਰਣ ...

ਪੂਰੀ ਖ਼ਬਰ »

ਰਾਜਪੁਰਾ ਨੇੜੇ ਸੜਕ ਹਾਦਸੇ 'ਚ ਔਰਤ ਸਮੇਤ 3 ਮੌਤਾਂ

ਗਾਰੇ ਵਿਚ ਫਸੀ ਕਾਰ ਵਿਚ ਪਿੱਛਿਓਂ ਕਾਰ ਨੇ ਮਾਰੀ ਟੱਕਰ

ਰਾਜਪੁਰਾ, 15 ਜੁਲਾਈ (ਜੀ.ਪੀ. ਸਿੰਘ)-ਲੰਘੀ ਰਾਤ ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਐਸ.ਵਾਈ.ਐਲ. ਨਹਿਰ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਇਕ ਔਰਤ ਸਮੇਤ 3 ਦੀ ਮੌਤ ਹੋ ਗਈ। ਥਾਣਾ ਸ਼ੰਭੂ ਦੇ ਥਾਣੇਦਾਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ 10 ਵਜੇ ...

ਪੂਰੀ ਖ਼ਬਰ »

ਕਲਰਾਜ ਮਿਸ਼ਰਾ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬਣੇ, ਅਚਾਰੀਆ ਦੇਵਵਰਤ ਗੁਜਰਾਤ ਤਬਦੀਲ

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)-ਕੇਂਦਰ ਸਰਕਾਰ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕਲਰਾਜ ਮਿਸ਼ਰਾ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਮੌਜੂਦਾ ਰਾਜਪਾਲ ਆਚਾਰਿਆ ਦੇਵਵਰਤ ਨੂੰ ਗੁਜਰਾਤ ਦਾ ...

ਪੂਰੀ ਖ਼ਬਰ »

ਹਾਫ਼ਿਜ਼ ਸਈਦ ਨੂੰ ਮਿਲੀ ਗ੍ਰਿਫ਼ਤਾਰੀ ਤੋਂ ਛੋਟ

ਅੰਮ੍ਰਿਤਸਰ, 15 ਜੁਲਾਈ (ਸੁਰਿੰਦਰ ਕੋਛੜ)-ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ (ਏ. ਟੀ. ਸੀ.) ਨੇ ਅੱਤਵਾਦੀ ਜਥੇਬੰਦੀ ਜਮਾਤ-ਉਦ- ਦਾਵਾ ਦੇ ਮੁਖੀ ਤੇ ਮੁੰਬਈ ਹਮਲੇ ਦੇ ਸਾਜਿਸ਼ਘਾੜੇ ਹਾਫ਼ਿਜ਼ ਸਈਦ ਅਤੇ ਤਿੰਨ ਹੋਰਾਂ ਹਾਫ਼ਿਜ਼ ਮਸੂਦ, ਅਮੀਰ ਹਮਜ਼ਾ ਤੇ ਮਲਿਕ ਜ਼ਫ਼ਰ ਨੂੰ ਮਦਰੱਸੇ ਲਈ ...

ਪੂਰੀ ਖ਼ਬਰ »

ਕਰਨਾਟਕ ਸਰਕਾਰ 18 ਨੂੰ ਸਾਬਿਤ ਕਰੇਗੀ ਬਹੁਮਤ

ਬੈਂਗਲੂਰੂ, 15 ਜੁਲਾਈ (ਏਜੰਸੀ)-ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ.ਆਰ. ਰਮੇਸ਼ ਕੁਮਾਰ ਨੇ ਕਿਹਾ ਕਿ ਸੂਬੇ ਦੀ ਕਾਂਗਰਸ-ਜਨਤਾ ਦਲ (ਐਸ.) ਗੱਠਜੋੜ ਸਰਕਾਰ ਨੂੰ ਵੀਰਵਾਰ 18 ਜੁਲਾਈ ਨੂੰ ਬਹੁਮਤ ਸਾਬਿਤ ਕਰਨਾ ਪਵੇਗਾ। ਇਸ ਸਬੰਧੀ ਸਪੀਕਰ ਕੇ.ਆਰ. ਰਮੇਸ਼ ਕੁਮਾਰ ਨੇ ਸੋਮਵਾਰ ਨੂੰ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 18 ਨੂੰ

ਚੰਡੀਗੜ੍ਹ, 15 ਜੁਲਾਈ (ਐਨ.ਐਸ. ਪਰਵਾਨਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਥੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਗੁੱਸੇ ਦੇ ਆਲਮ ਵਿਚ ਬਿਜਲੀ ਵਿਭਾਗ ਦਾ ਚਾਰਜ ਨਾ ਸੰਭਾਲਣ ਤੋਂ ਪਿੱਛੋਂ ਪੈਦਾ ਹੋਈ ਸਥਿਤੀ ਤੇ ਕੁਝ ਹੋਰ ਮਹੱਤਵਪੂਰਨ ...

ਪੂਰੀ ਖ਼ਬਰ »

ਐਸ.ਵਾਈ.ਐਲ. ਸੂਬੇ ਦੀ ਜੀਵਨ ਰੇਖਾ, ਪਾਣੀ ਲੈ ਕੇ ਰਹਾਂਗੇ-ਖੱਟਰ

ਚੰਡੀਗੜ੍ਹ, 15 ਜੁਲਾਈ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਐਸ. ਵਾਈ. ਐਲ. ਸੂਬੇ ਦੀ ਜੀਵਨ ਰੇਖਾ ਹੈ ਅਤੇ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਦਾ ਹੱਕ ਲੈ ਕੇ ਰਹੇਗਾ। ਕੱਲ੍ਹ ਦੇਰ ਸ਼ਾਮ ਸੋਨੀਪਤ ਵਿਚ ਹੋਏ ਇਕ ਪ੍ਰੋਗਰਾਮ ਵਿਚ ਮੁੱਖ ...

ਪੂਰੀ ਖ਼ਬਰ »

ਬਾਬਰੀ ਮਸਜਿਦ ਮਾਮਲੇ 'ਚ ਸੁਣਵਾਈ ਪੂਰੀ ਹੋਣ ਤੱਕ ਜੱਜ ਨਾ ਬਦਲਿਆ ਜਾਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)- ਬਾਬਰੀ ਮਸਜਿਦ ਢਾਹੁਣ ਦੀ ਸਾਜਿਸ਼ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪੁੱਛਿਆ ਹੈ ਕਿ ਸੀ.ਬੀ.ਆਈ. ਜੱਜ ਐਸ.ਕੇ. ਯਾਦਵ ਦੇ ਕਾਰਜਕਾਲ ਨੂੰ ਕਿਸ ਤਰ੍ਹਾਂ ਵਧਾਇਆ ਜਾ ਸਕਦਾ ਹੈ? ਯੂ.ਪੀ. ਸਰਕਾਰ ਨੂੰ ਸ਼ੁੱਕਰਵਾਰ ...

ਪੂਰੀ ਖ਼ਬਰ »

ਸ਼ਰਾਬ ਪੀ ਕੇ ਗੱਡੀ ਚਲਾਉਣ 'ਤੇ ਹੋਵੇਗਾ 10 ਹਜ਼ਾਰ ਜੁਰਮਾਨਾ

* ਸੜਕ ਹਾਦਸੇ 'ਚ ਮੌਤ ਹੋਣ 'ਤੇ 5 ਲੱਖ ਮੁਆਵਜ਼ੇ ਦੀ ਵਿਵਸਥਾ * ਮੋਟਰ ਵਾਹਨ ਤਰਮੀਮੀ ਬਿੱਲ ਪੇਸ਼

ਨਵੀਂ ਦਿੱਲੀ, 15 ਜੁਲਾਈ (ਉਪਮਾ ਡਾਗਾ ਪਾਰਥ)-ਆਪਣਾ ਵਿਧਾਨਕ ਏਜੰਡਾ ਉਲੀਕ ਰਹੀ ਕੇਂਦਰ ਸਰਕਾਰ ਨੇ ਅੱਜ ਲੋਕ ਸਭਾ 'ਚ ਦੋ ਅਹਿਮ ਬਿੱਲ ਪੇਸ਼ ਕੀਤੇ, ਜਿਸ 'ਚ ਸੜਕ ਸੁਰੱਖਿਆ ਦੇ ਕੇਸਾਂ ਨੂੰ ਸਖ਼ਤ ਕਰਦਿਆਂ ਮੋਟਰ ਵਾਹਨ (ਤਰਮੀਮੀ) ਬਿੱਲ ਅਤੇ ਸੈਰੋਗੈਸੀ (ਕਿਰਾਏ ਦੀ ਕੁੱਖ) ਦੀ ...

ਪੂਰੀ ਖ਼ਬਰ »

ਪਾਕਿ 'ਚ ਬੱਦਲ ਫਟਣ ਨਾਲ 23 ਲੋਕਾਂ ਦੀ ਮੌਤ, ਕਈ ਲਾਪਤਾ

ਅੰਮ੍ਰਿਤਸਰ, 15 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਨੀਲਮ ਘਾਟੀ 'ਚ ਬੱਦਲ ਫਟਣ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ, ਜਦਕਿ ਵੱਡੀ ਗਿਣਤੀ 'ਚ ਲੋਕ ਇਸ ਘਟਨਾ ਦੇ ਬਾਅਦ ਲਾਪਤਾ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੈਲਾਨੀ ਸਥਲ ਨੀਲਮ ਘਾਟੀ ...

ਪੂਰੀ ਖ਼ਬਰ »

ਰਾਮਗੜ੍ਹ ਸੈਕਟਰ 'ਚ ਪਾਕਿ ਘੁਸਪੈਠੀਆ ਹਲਾਕ

ਸ੍ਰੀਨਗਰ, 15 ਜੁਲਾਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐਸ.ਐਫ ਨੇ ਤੜਕੇ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲੇ ਇਕ ਪਾਕਿ ਘੁਸਪੈਠੀਏ ਨੂੰ ਹਲਾਕ ਕਰ ਦਿੱਤਾ। ਸੂਤਰਾਂ ਅਨੁਸਾਰ ਬੀ.ਐਸ.ਐਫ ਦੀ 62 ਬਟਾਲੀਅਨ ਦੇ ਚੌਕਸ ਜਵਾਨਾਂ ਨੇ ...

ਪੂਰੀ ਖ਼ਬਰ »

ਇਲਾਹਾਬਾਦ ਹਾਈਕੋਰਟ 'ਚ ਭਾਜਪਾ ਵਿਧਾਇਕ ਦੀ ਬੇਟੀ ਸਾਕਸ਼ੀ ਦੇ ਪਤੀ 'ਤੇ ਹਮਲਾ

ਅਦਾਲਤ ਦੇ ਬਾਹਰੋਂ ਇਕ ਹੋਰ ਜੋੜਾ ਅਗਵਾ

ਪ੍ਰਯਾਗਰਾਜ (ਇਲਾਹਾਬਾਦ), 15 ਜੁਲਾਈ (ਏਜੰਸੀ)-ਉੱਤਰ ਪ੍ਰਦੇਸ਼ 'ਚ ਸੱਤਾਧਾਰੀ ਭਾਜਪਾ ਦੇ ਬਰੇਲੀ ਤੋਂ ਵਿਧਾਇਕ ਰਾਜੇਸ਼ ਮਿਸ਼ਰਾ ਦੀ ਬੇਟੀ ਸਾਕਸ਼ੀ ਮਿਸ਼ਰਾ ਜਿਸ ਨੇ ਆਪਣੇ ਘਰ ਵਾਲਿਆਂ ਦੀ ਮਰਜ਼ੀ ਖ਼ਿਲਾਫ਼ ਇਕ ਦਲਿਤ ਲੜਕੇ ਨਾਲ ਵਿਆਹ ਕਰਵਾ ਲਿਆ ਹੈ, ਉਸ ਦੇ ਪਤੀ ਅਜਿਤੇਸ਼ ਕੁਮਾਰ ...

ਪੂਰੀ ਖ਼ਬਰ »

ਬਿਹਾਰ ਤੇ ਉੱਤਰ ਪੂਰਬੀ ਭਾਰਤ 'ਚ ਹੜ੍ਹਾਂ ਕਾਰਨ 70 ਲੱਖ ਲੋਕ ਪ੍ਰਭਾਵਿਤ

* ਮੌਤਾਂ ਦੀ ਗਿਣਤੀ 44 ਤੱਕ ਪੁੱਜੀ * ਮੋਦੀ ਨੇ ਆਸਾਮ ਦੇ ਮੁੱਖ ਮੰਤਰੀ ਨਾਲ ਫ਼ੋਨ 'ਤੇ ਗੱਲ ਕਰ ਕੇ ਲਿਆ ਸਥਿਤੀ ਦਾ ਜਾਇਜ਼ਾ

ਨਵੀਂ ਦਿੱਲੀ, 15 ਜੁਲਾਈ (ਪੀ.ਟੀ.ਆਈ.)-ਬਿਹਾਰ ਅਤੇ ਦੇਸ਼ ਦੇ ਉੱਤਰ ਪੂਰਬੀ ਇਲਾਕਿਆਂ 'ਚ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਜਿੱਥੇ ਹੜ੍ਹਾਂ ਕਾਰਨ ਕਰੀਬ 70 ਲੱਖ ਲੋਕ ਪ੍ਰਭਾਵਿਤ ਹੋਏ ਹਨ ਉੱਥੇ ਮੌਤਾਂ ਦੀ ਗਿਣਤੀ ਦਾ ਅੰਕੜਾ 44 ਤੱਕ ਪੁੱਜ ਗਿਆ ਹੈ। ਆਸਾਮ ਦੇ 30 ਜ਼ਿਲ੍ਹੇ ...

ਪੂਰੀ ਖ਼ਬਰ »

ਸੁਪਰੀਮ ਕੋਰਟ 2 ਹਲਕਿਆਂ ਤੋਂ ਚੋਣ ਲੜਨ 'ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਅਗਸਤ 'ਚ ਕਰੇਗੀ ਸੁਣਵਾਈ

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)-ਇਕੋ ਹੀ ਵਿਅਕਤੀ ਦੇ 2 ਹਲਕਿਆਂ ਤੋਂ ਚੋਣ ਲੜਨ 'ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਸਤ ਮਹੀਨੇ 'ਚ ਸੁਣਵਾਈ ਕੀਤੀ ਜਾਵੇਗੀ। ਹਾਲਾਂਕਿ ਕੇਂਦਰ ਸਰਕਾਰ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ ਪ੍ਰੰਤੂ ਅਦਾਲਤ ਇਸ ...

ਪੂਰੀ ਖ਼ਬਰ »

ਪੋਂਜੀ ਘੁਟਾਲਾ

ਵਿਸ਼ੇਸ਼ ਜਾਂਚ ਟੀਮ ਨੇ ਕਾਂਗਰਸੀ ਵਿਧਾਇਕ ਰੋਸ਼ਨ ਬੇਗ ਨੂੰ ਹਿਰਾਸਤ 'ਚ ਲਿਆ

ਬੇਂਗਲੁਰੂ, 15 ਜੁਲਾਈ (ਏਜੰਸੀ)-ਬਹੁ ਕਰੋੜੀ ਆਈ. ਐਮ. ਏ. ਪੋਂਜੀ ਘੁਟਾਲਾ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੇ ਕਾਂਗਰਸੀ ਵਿਧਾਇਕ ਰੋਸ਼ਨ ਬੇਗ ਨੂੰ ਹਿਰਾਸਤ 'ਚ ਲੈ ਲਿਆ। ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਇਸ ਸਬੰਧੀ ਭਾਜਪਾ 'ਤੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਜ਼ਰਦਾਰੀ ਦੇ ਰਿਮਾਂਡ 'ਚ 14 ਦਿਨ ਦਾ ਵਾਧਾ

ਇਸਲਾਮਾਬਾਦ, 15 ਜੁਲਾਈ (ਏਜੰਸੀ)- ਪਾਕਿਸਤਾਨ ਦੀ ਇਕ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਪਾਰਕ ਲੇਨ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਰਾਸ਼ਟਰਪਤੀ ਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਾਇਕ ਚੇਅਰਮੈਨ ਆਸਿਫ ਅਲੀ ਜ਼ਰਦਾਰੀ ਦੇ ਰਿਮਾਂਡ 'ਚ 14 ਦਿਨ ਦਾ ਵਾਧਾ ਕੀਤਾ ਹੈ। ...

ਪੂਰੀ ਖ਼ਬਰ »

ਸਪਾ ਨੇਤਾ ਨੀਰਜ ਸ਼ੇਖਰ ਨੇ ਪਾਰਟੀ ਤੇ ਰਾਜ ਸਭਾ ਮੈਂਬਰੀ ਛੱਡੀ

ਨਵੀਂ ਦਿੱਲੀ, 15 ਜੁਲਾਈ (ਏਜੰਸੀ)- ਸਮਾਜਵਾਦੀ ਪਾਰਟੀ ਦੇ ਨੇਤਾ ਨੀਰਜ ਸ਼ੇਖਰ ਨੇ ਰਾਜ ਸਭਾ ਮੈੈਂਬਰ ਵਜੋਂ ਅਸਤੀਫਾ ਦੇ ਦਿੱਤਾ ਹੈ ਤੇ ਆਪਣੀ ਪਾਰਟੀ ਨੂੰ ਵੀ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਦਾ ਅਸਤੀਫ਼ਾ ਰਾਜ ਸਭਾ ਚੇਅਰਮੈਨ ਐਮ. ਵੈਂਕਈਆ ਨਾਇਡੂ ਨੇ ਸਵੀਕਾਰ ਲਿਆ ਹੈ। ...

ਪੂਰੀ ਖ਼ਬਰ »

ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਣਵਾਈ ਅੱਜ

ਨਵੀਂ ਦਿੱਲੀ, 15 ਜੁਲਾਈ (ਏਜੰਸੀ)-ਸੁਪਰੀਮ ਕੋਰਟ ਮੰਗਲਵਾਰ 16 ਜੁਲਾਈ ਨੂੰ ਕਰਨਾਟਕ ਦੇ 5 ਵਿਧਾਇਕਾਂ ਸਮੇਤ 10 ਵਿਧਾਇਕਾਂ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਰਾਜ਼ੀ ਹੋ ਗਈ ਹੈ, ਜਿਸ 'ਚ ਉਨ੍ਹਾਂ ਅਪੀਲ ਕੀਤੀ ਸੀ ਕਿ ਕਰਨਾਟਕ ਵਿਧਾਨ ਸਭਾ ਦੇ ਸਪੀਕਰ ਨੂੰ ਉਨ੍ਹਾਂ ਦਾ ਅਸਤੀਫਾ ...

ਪੂਰੀ ਖ਼ਬਰ »

ਜਸਟਿਸ ਸੀਕਰੀ ਸਿੰਗਾਪੁਰ ਅੰਤਰਰਾਸ਼ਟਰੀ ਵਪਾਰਕ ਅਦਾਲਤ ਦੇ ਜੱਜ ਨਿਯੁਕਤ

ਨਵੀਂ ਦਿੱਲੀ, 15 ਜੁਲਾਈ (ਏਜੰਸੀ)-ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਏ.ਕੇ. ਸੀਕਰੀ ਨੂੰ ਸਿੰਗਾਪੁਰ ਅੰਤਰਰਾਸ਼ਟਰੀ ਵਪਾਰਕ ਅਦਾਲਤ (ਐਸ. ਆਈ. ਸੀ. ਸੀ.) ਦਾ ਜੱਜ ਨਿਯੁਕਤ ਕੀਤਾ ਗਿਆ ਹੈ। ਸਿੰਗਾਪੁਰ ਦੇ ਪ੍ਰਧਾਨ ਮੰਤਰੀ ਦੇ ਦਫ਼ਤਰ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX