ਤਾਜਾ ਖ਼ਬਰਾਂ


ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  23 minutes ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  38 minutes ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  46 minutes ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 1 hour ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਹੰਗਾਮੇ ਤੇ ਤਿੱਖੀ ਬਹਿਸ ਦੌਰਾਨ ਐਨ.ਆਈ.ਏ. ਸੋਧ ਬਿੱਲ ਪਾਸ

* ਮੋਦੀ ਸਰਕਾਰ ਕਾਨੂੰਨ ਦਾ ਗ਼ਲਤ ਇਸਤੇਮਾਲ ਨਹੀਂ ਕਰੇਗੀ-ਅਮਿਤ ਸ਼ਾਹ * ਸਮਰਥਨ 'ਚ 278 ਤੇ ਵਿਰੋਧ 'ਚ ਸਿਰਫ਼ 6 ਵੋਟਾਂ ਪਈਆਂ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 15 ਜੁਲਾਈ -ਅੱਤਵਾਦ ਵਿਰੋਧੀ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਦੀਆਂ ਤਾਕਤਾਂ 'ਚ ਵਾਧਾ ਕਰਦਿਆਂ ਜਿਸ 'ਚ ਏਜੰਸੀ ਵਿਦੇਸ਼ਾਂ 'ਚ ਵਸੇ ਭਾਰਤੀਆਂ 'ਤੇ ਹੋਏ ਅੱਤਵਾਦੀ ਹਮਲੇ ਦੀ ਵੀ ਪੜਤਾਲ ਕਰ ਸਕਦੀ ਹੈ, ਐੱਨ.ਆਈ.ਏ. ਤਰਮੀਮੀ ਬਿੱਲ 2019 ਨੂੰ ਲੋਕ ...

ਪੂਰੀ ਖ਼ਬਰ »

ਸੋਲਨ ਇਮਾਰਤ ਹਾਦਸੇ 'ਚ 13 ਸੈਨਿਕਾਂ ਸਮੇਤ 14 ਮੌਤਾਂ

* ਮੁੱਖ ਮੰਤਰੀ ਵਲੋਂ ਜਾਂਚ ਦੇ ਆਦੇਸ਼ * ਮਾਲਕ 'ਤੇ ਮਾਮਲਾ ਦਰਜ

ਸੋਲਨ/ਕਸੌਲੀ, 15 ਜੁਲਾਈ (ਮਨੀਸ਼, ਵਿਸ਼ਾਲ)-ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ 'ਚ ਬੀਤੇ ਦਿਨ ਡਿੱਗੀ ਚਾਰ ਮੰਜ਼ਿਲਾ ਇਮਾਰਤ ਦੇ ਮਲਬੇ 'ਚੋੋਂ 6 ਹੋਰਾਂ ਲਾਸ਼ਾਂ ਕੱਢੀਆਂ ਗਈਆਂ ਹਨ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਮਲਬੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮ 'ਚ ਸ਼ਾਮਿਲ ਹੋਣਗੇ ਮੋਦੀ-ਕੈਪਟਨ

ਕਿਹਾ, ਸਿੱਧੂ ਕੰਮ ਨਹੀਂ ਕਰਨਾ ਚਾਹੁੰਦੇ ਤਾਂ ਮੈਂ ਕੀ ਕਰ ਸਕਦਾ ਹਾਂ

ਨਵੀਂ ਦਿੱਲੀ,15 ਜੁਲਾਈ (ਜਗਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦੇ ਦੂਜੇ ਕਾਰਜਕਾਲ ਤੋਂ ਬਾਅਦ ਪਹਿਲੀ ਵਾਰ ਕੀਤੀ ਗਈ ਇਸ ਮੁਲਾਕਾਤ ਦੌਰਾਨ ਕੈਪਟਨ ਵਲੋਂ ਮੋਦੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ 'ਤੇ ਵੀ ਵਿਚਾਰ-ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਗ਼ੈਰ-ਰਸਮੀ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਇਸ ਮਹਾਨ ਸਮਾਗਮ 'ਚ ਸ਼ਾਮਿਲ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਕੈਪਟਨ ਨੇ ਕਿਹਾ ਕਿ ਵਿਚਾਰ-ਚਰਚਾ ਦੌਰਾਨ 31000 ਕਰੋੜ ਰੁਪਏ ਦੇ ਅਨਾਜ ਕਰਜ਼ੇ ਦਾ ਮਸਲਾ ਵੀ ਉੱਠਿਆ ਅਤੇ ਪ੍ਰਧਾਨ ਮੰਤਰੀ ਨੇ ਆਖਿਆ ਕਿ ਉਹ ਇਸ ਤੋਂ ਭਲੀ ਭਾਂਤ ਜਾਣੂ ਹਨ।
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਅਸਤੀਫ਼ਾ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ 'ਤੇ ਭੇਜ ਦਿੱਤਾ ਗਿਆ ਹੈ ਪਰ ਉਨ੍ਹਾਂ ਨੇ ਅਜੇ ਇਹ ਅਸਤੀਫ਼ਾ ਦੇਖਣਾ ਹੈ। ਉਹ ਇਸ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾ ਅਸਤੀਫ਼ਾ ਪੜ੍ਹਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਨੂੰ ਬਹੁਤ ਅਹਿਮ ਬਿਜਲੀ ਮਹਿਕਮਾ ਦਿੱਤਾ ਗਿਆ ਸੀ ਜਿਸ ਦੀ ਝੋਨੇ ਦੇ ਸੀਜ਼ਨ ਮੌਕੇ ਜੂਨ ਤੋਂ ਅਕਤੂਬਰ ਮਹੀਨੇ ਤੱਕ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਕੈਪਟਨ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ 'ਚ ਕੁਝ ਨਹੀਂ ਕਰ ਸਕਦੇ। ਉਨ੍ਹਾਂ ਸਵਾਲ ਕੀਤਾ ਕਿ ਜਰਨੈਲ ਵਲੋਂ ਸੌਂਪਿਆ ਗਿਆ ਕੰਮ ਕਰਨ ਤੋਂ ਇਕ ਸਿਪਾਹੀ ਕਿਵੇਂ ਇਨਕਾਰ ਕਰ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸਰਕਾਰ ਦੀ ਕਾਰਵਾਈ ਕਾਰਗਰ ਢੰਗ ਨਾਲ ਚਲਾਉਣੀ ਹੈ ਤਾਂ ਇਸ 'ਚ ਕੁਝ ਅਨੁਸ਼ਾਸਨ ਵੀ ਹੋਣਾ ਚਾਹੀਦਾ ਹੈ। ਰਾਹੁਲ ਗਾਂਧੀ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਯਕੀਨੀ ਤੌਰ 'ਤੇ ਰਾਹੁਲ ਨੂੰ ਮਿਲਣਗੇ।
ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਪੂਰਥਲਾ ਹਾਊਸ ਵਿਖੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਟਵੀਟ ਕਰਦਿਆਂ ਐਸ. ਜੈਸ਼ੰਕਰ ਨਾਲ ਹੋਈ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਤੋਂ ਇਕ ਮੰਤਰੀ ਦੇ ਰੂਪ 'ਚ ਉੱਚ ਉਮੀਦਾਂ ਹਨ। ਕੈਪਟਨ ਨੇ ਟਵੀਟ ਕਰਦਿਆਂ ਉਨ੍ਹਾਂ ਦੇ ਪਿਤਾ ਕੇ. ਸੁਬਰਾਮਨੀਅਮ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਾਰਗਿਲ ਸਮੀਖ਼ਿਆ ਕਮੇਟੀ ਦੀ ਪ੍ਰਧਾਨਗੀ ਕੀਤੀ ਸੀ ਅਤੇ ਉਹ ਐਨ.ਐਸ.ਸੀ. ਐਡਵਾਈਜ਼ਰੀ ਬੋਰਡ ਦੇ ਮੁਖੀ ਵੀ ਸਨ।
ਪਾਣੀ ਦੇ ਸੰਕਟ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਦੀ ਅਗਵਾਈ 'ਚ ਸਰਬ-ਪਾਰਟੀ ਮੀਟਿੰਗ ਬੁਲਾਈ ਜਾਵੇ
ਕੈਪਟਨ ਨੇ ਜਲ ਸ਼ਕਤੀ ਮੰਤਰੀ ਸ਼ੇਖਾਵਤ ਨੂੰ ਦਿੱਤਾ ਸੁਝਾਅ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰ ਕੇ ਸੁਝਾਅ ਦਿੱਤਾ ਹੈ ਕਿ ਦੇਸ਼ 'ਚ ਪਾਣੀ ਦੀ ਨਿੱਘਰ ਰਹੀ ਸਥਿਤੀ ਨਾਲ ਨਜਿੱਠਣ ਵਾਸਤੇ ਆਮ ਸਹਿਮਤੀ ਪੈਦਾ ਕਰਨ ਤੇ ਰਾਸ਼ਟਰ ਵਿਆਪੀ ਨੀਤੀ ਤਿਆਰ ਕਰਨ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸਰਬ-ਪਾਰਟੀ ਮੀਟਿੰਗ ਸੱਦੀ ਜਾਵੇ। ਸ਼ੇਖਾਵਤ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਘਟਦਾ ਪਾਣੀ ਇਕ ਰਾਸ਼ਟਰੀ ਸਮੱਸਿਆ ਹੈ ਅਤੇ ਇਸ ਨੂੰ ਰਾਸ਼ਟਰੀ ਪੱਧਰ 'ਤੇ ਵਿਚਾਰਨ ਤੇ ਹੱਲ ਕੀਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਰਬ-ਪਾਰਟੀ ਮੀਟਿੰਗ ਖ਼ੇਤਰ ਵਾਰ ਵੀ ਕੀਤੀ ਜਾ ਸਕਦੀ ਹੈ ਤਾਂ ਜੋ ਇਸ ਸਬੰਧੀ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵੀ ਅਤੇ ਅਸਰਦਾਇਕ ਬਣਾਇਆ ਜਾ ਸਕੇ। ਹਰੇਕ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਵਲੋਂ ਕੀਤੀ ਜਾਣੀ ਚਾਹੀਦੀ ਹੈ। ਇਸ ਅਨਮੋਲ ਕੁਦਰਤੀ ਸ੍ਰੋਤ ਨੂੰ ਬਚਾਉਣ ਵਾਸਤੇ ਇਹ ਮੀਟਿੰਗਾਂ ਆਮ ਸਹਿਮਤੀ ਪੈਦਾ ਕਰਨ 'ਚ ਮਦਦਗਾਰ ਹੋਣਗੀਆਂ।
ਐਸ.ਵਾਈ.ਐਲ. ਮੁੱਦੇ 'ਤੇ ਕੋਈ ਚਰਚਾ ਨਹੀਂ
ਇਕ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਨਾਲ ਮੀਟਿੰਗ ਦੇ ਦੌਰਾਨ ਐਸ.ਵਾਈ.ਐਲ. ਮੁੱਦੇ 'ਤੇ ਕੋਈ ਵੀ ਵਿਚਾਰ ਨਹੀਂ ਹੋਇਆ ਕਿਉਂਕਿ ਮਾਮਲਾ ਅਦਾਲਤ 'ਚ ਵਿਚਾਰਧੀਨ ਹੈ। ਕੈਪਟਨ ਨੇ ਦੱਸਿਆ ਕਿ ਸ਼ੇਖਾਵਤ ਨੇ 'ਪੰਜਾਬ ਬਿਜਲੀ ਬਚਾਓ, ਪੈਸਾ ਕਮਾਓ' ਯੋਜਨਾ ਦੀ ਪ੍ਰਸੰਸਾ ਕੀਤੀ ਹੈ। ਕੇਂਦਰੀ ਮੰਤਰੀ ਨੇ ਝੋਨੇ ਦੀ ਕਾਸ਼ਤ ਘਟਾਉਣ ਲਈ ਪੰਜਾਬ ਨੂੰ ਆਖਿਆ ਹੈ। ਇਸ ਦੇ ਹੁੰਗਾਰੇ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਮੱਕੀ ਵਰਗੀਆਂ ਬਦਲਵੀਆਂ ਫ਼ਸਲਾਂ ਦੀ ਖ਼ਰੀਦ ਐਮ.ਐਸ.ਪੀ. 'ਤੇ ਕੇਂਦਰ ਸਰਕਾਰ ਵਲੋਂ ਕੀਤੇ ਜਾਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।


ਖ਼ਬਰ ਸ਼ੇਅਰ ਕਰੋ

ਆਸਾਰਾਮ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਖਾਰਜ

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)- ਜਬਰ ਜਨਾਹ ਦੇ ਦੋਸ਼ 'ਚ ਸਜ਼ਾ ਕੱਟ ਰਹੇ ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਇਕ ਵਾਰ ਫਿਰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਆਸਾਰਾਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਗੁਜਰਾਤ ਦੇ ਸੂਰਤ ਜਬਰ ਜਨਾਹ ਮਾਮਲੇ 'ਚ ਆਸਾਰਾਮ ਨੇ ...

ਪੂਰੀ ਖ਼ਬਰ »

ਚੰਦਰਯਾਨ-2 ਦਾਗਣ ਲਈ ਨਵੀਂ ਤਰੀਕ ਦਾ ਐਲਾਨ ਜਲਦ

ਸਮੇਂ ਸਿਰ ਤਕਨੀਕੀ ਖ਼ਾਮੀ ਦਾ ਪਤਾ ਲਾਉਣ ਲਈ ਇਸਰੋ ਦੀ ਸ਼ਲਾਘਾ

ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼), 15 ਜੁਲਾਈ (ਏਜੰਸੀ)- ਭਾਰਤ ਦੇ ਅਤਿ-ਮਹੱਤਵਪੂਰਨ ਚੰਦਰਮਾ ਮਿਸ਼ਨ ਚੰਦਰਯਾਨ-2 ਰਾਕੇਟ 'ਬਾਹੂਬਲੀ' 'ਚ ਤਕਨੀਕੀ ਖਰਾਬੀ ਆਉਣ ਕਾਰਨ ਇਸ ਨੂੰ ਸੋਮਵਾਰ ਨੂੰ ਪ੍ਰੀਖਣ ਤੋਂ ਲਗਭਗ ਇਕ ਘੰਟਾ ਪਹਿਲਾਂ ਨਹੀਂ ਦਾਗਿਆ ਜਾ ਸਕਿਆ। ਮਿਸ਼ਨ ਨਿਯੰਤਰਣ ...

ਪੂਰੀ ਖ਼ਬਰ »

ਰਾਜਪੁਰਾ ਨੇੜੇ ਸੜਕ ਹਾਦਸੇ 'ਚ ਔਰਤ ਸਮੇਤ 3 ਮੌਤਾਂ

ਗਾਰੇ ਵਿਚ ਫਸੀ ਕਾਰ ਵਿਚ ਪਿੱਛਿਓਂ ਕਾਰ ਨੇ ਮਾਰੀ ਟੱਕਰ

ਰਾਜਪੁਰਾ, 15 ਜੁਲਾਈ (ਜੀ.ਪੀ. ਸਿੰਘ)-ਲੰਘੀ ਰਾਤ ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਐਸ.ਵਾਈ.ਐਲ. ਨਹਿਰ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਇਕ ਔਰਤ ਸਮੇਤ 3 ਦੀ ਮੌਤ ਹੋ ਗਈ। ਥਾਣਾ ਸ਼ੰਭੂ ਦੇ ਥਾਣੇਦਾਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ 10 ਵਜੇ ...

ਪੂਰੀ ਖ਼ਬਰ »

ਕਲਰਾਜ ਮਿਸ਼ਰਾ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬਣੇ, ਅਚਾਰੀਆ ਦੇਵਵਰਤ ਗੁਜਰਾਤ ਤਬਦੀਲ

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)-ਕੇਂਦਰ ਸਰਕਾਰ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕਲਰਾਜ ਮਿਸ਼ਰਾ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਮੌਜੂਦਾ ਰਾਜਪਾਲ ਆਚਾਰਿਆ ਦੇਵਵਰਤ ਨੂੰ ਗੁਜਰਾਤ ਦਾ ...

ਪੂਰੀ ਖ਼ਬਰ »

ਹਾਫ਼ਿਜ਼ ਸਈਦ ਨੂੰ ਮਿਲੀ ਗ੍ਰਿਫ਼ਤਾਰੀ ਤੋਂ ਛੋਟ

ਅੰਮ੍ਰਿਤਸਰ, 15 ਜੁਲਾਈ (ਸੁਰਿੰਦਰ ਕੋਛੜ)-ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ (ਏ. ਟੀ. ਸੀ.) ਨੇ ਅੱਤਵਾਦੀ ਜਥੇਬੰਦੀ ਜਮਾਤ-ਉਦ- ਦਾਵਾ ਦੇ ਮੁਖੀ ਤੇ ਮੁੰਬਈ ਹਮਲੇ ਦੇ ਸਾਜਿਸ਼ਘਾੜੇ ਹਾਫ਼ਿਜ਼ ਸਈਦ ਅਤੇ ਤਿੰਨ ਹੋਰਾਂ ਹਾਫ਼ਿਜ਼ ਮਸੂਦ, ਅਮੀਰ ਹਮਜ਼ਾ ਤੇ ਮਲਿਕ ਜ਼ਫ਼ਰ ਨੂੰ ਮਦਰੱਸੇ ਲਈ ...

ਪੂਰੀ ਖ਼ਬਰ »

ਕਰਨਾਟਕ ਸਰਕਾਰ 18 ਨੂੰ ਸਾਬਿਤ ਕਰੇਗੀ ਬਹੁਮਤ

ਬੈਂਗਲੂਰੂ, 15 ਜੁਲਾਈ (ਏਜੰਸੀ)-ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ.ਆਰ. ਰਮੇਸ਼ ਕੁਮਾਰ ਨੇ ਕਿਹਾ ਕਿ ਸੂਬੇ ਦੀ ਕਾਂਗਰਸ-ਜਨਤਾ ਦਲ (ਐਸ.) ਗੱਠਜੋੜ ਸਰਕਾਰ ਨੂੰ ਵੀਰਵਾਰ 18 ਜੁਲਾਈ ਨੂੰ ਬਹੁਮਤ ਸਾਬਿਤ ਕਰਨਾ ਪਵੇਗਾ। ਇਸ ਸਬੰਧੀ ਸਪੀਕਰ ਕੇ.ਆਰ. ਰਮੇਸ਼ ਕੁਮਾਰ ਨੇ ਸੋਮਵਾਰ ਨੂੰ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 18 ਨੂੰ

ਚੰਡੀਗੜ੍ਹ, 15 ਜੁਲਾਈ (ਐਨ.ਐਸ. ਪਰਵਾਨਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਥੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਗੁੱਸੇ ਦੇ ਆਲਮ ਵਿਚ ਬਿਜਲੀ ਵਿਭਾਗ ਦਾ ਚਾਰਜ ਨਾ ਸੰਭਾਲਣ ਤੋਂ ਪਿੱਛੋਂ ਪੈਦਾ ਹੋਈ ਸਥਿਤੀ ਤੇ ਕੁਝ ਹੋਰ ਮਹੱਤਵਪੂਰਨ ...

ਪੂਰੀ ਖ਼ਬਰ »

ਐਸ.ਵਾਈ.ਐਲ. ਸੂਬੇ ਦੀ ਜੀਵਨ ਰੇਖਾ, ਪਾਣੀ ਲੈ ਕੇ ਰਹਾਂਗੇ-ਖੱਟਰ

ਚੰਡੀਗੜ੍ਹ, 15 ਜੁਲਾਈ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਐਸ. ਵਾਈ. ਐਲ. ਸੂਬੇ ਦੀ ਜੀਵਨ ਰੇਖਾ ਹੈ ਅਤੇ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਦਾ ਹੱਕ ਲੈ ਕੇ ਰਹੇਗਾ। ਕੱਲ੍ਹ ਦੇਰ ਸ਼ਾਮ ਸੋਨੀਪਤ ਵਿਚ ਹੋਏ ਇਕ ਪ੍ਰੋਗਰਾਮ ਵਿਚ ਮੁੱਖ ...

ਪੂਰੀ ਖ਼ਬਰ »

ਬਾਬਰੀ ਮਸਜਿਦ ਮਾਮਲੇ 'ਚ ਸੁਣਵਾਈ ਪੂਰੀ ਹੋਣ ਤੱਕ ਜੱਜ ਨਾ ਬਦਲਿਆ ਜਾਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)- ਬਾਬਰੀ ਮਸਜਿਦ ਢਾਹੁਣ ਦੀ ਸਾਜਿਸ਼ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪੁੱਛਿਆ ਹੈ ਕਿ ਸੀ.ਬੀ.ਆਈ. ਜੱਜ ਐਸ.ਕੇ. ਯਾਦਵ ਦੇ ਕਾਰਜਕਾਲ ਨੂੰ ਕਿਸ ਤਰ੍ਹਾਂ ਵਧਾਇਆ ਜਾ ਸਕਦਾ ਹੈ? ਯੂ.ਪੀ. ਸਰਕਾਰ ਨੂੰ ਸ਼ੁੱਕਰਵਾਰ ...

ਪੂਰੀ ਖ਼ਬਰ »

ਸ਼ਰਾਬ ਪੀ ਕੇ ਗੱਡੀ ਚਲਾਉਣ 'ਤੇ ਹੋਵੇਗਾ 10 ਹਜ਼ਾਰ ਜੁਰਮਾਨਾ

* ਸੜਕ ਹਾਦਸੇ 'ਚ ਮੌਤ ਹੋਣ 'ਤੇ 5 ਲੱਖ ਮੁਆਵਜ਼ੇ ਦੀ ਵਿਵਸਥਾ * ਮੋਟਰ ਵਾਹਨ ਤਰਮੀਮੀ ਬਿੱਲ ਪੇਸ਼

ਨਵੀਂ ਦਿੱਲੀ, 15 ਜੁਲਾਈ (ਉਪਮਾ ਡਾਗਾ ਪਾਰਥ)-ਆਪਣਾ ਵਿਧਾਨਕ ਏਜੰਡਾ ਉਲੀਕ ਰਹੀ ਕੇਂਦਰ ਸਰਕਾਰ ਨੇ ਅੱਜ ਲੋਕ ਸਭਾ 'ਚ ਦੋ ਅਹਿਮ ਬਿੱਲ ਪੇਸ਼ ਕੀਤੇ, ਜਿਸ 'ਚ ਸੜਕ ਸੁਰੱਖਿਆ ਦੇ ਕੇਸਾਂ ਨੂੰ ਸਖ਼ਤ ਕਰਦਿਆਂ ਮੋਟਰ ਵਾਹਨ (ਤਰਮੀਮੀ) ਬਿੱਲ ਅਤੇ ਸੈਰੋਗੈਸੀ (ਕਿਰਾਏ ਦੀ ਕੁੱਖ) ਦੀ ...

ਪੂਰੀ ਖ਼ਬਰ »

ਪਾਕਿ 'ਚ ਬੱਦਲ ਫਟਣ ਨਾਲ 23 ਲੋਕਾਂ ਦੀ ਮੌਤ, ਕਈ ਲਾਪਤਾ

ਅੰਮ੍ਰਿਤਸਰ, 15 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਨੀਲਮ ਘਾਟੀ 'ਚ ਬੱਦਲ ਫਟਣ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ, ਜਦਕਿ ਵੱਡੀ ਗਿਣਤੀ 'ਚ ਲੋਕ ਇਸ ਘਟਨਾ ਦੇ ਬਾਅਦ ਲਾਪਤਾ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੈਲਾਨੀ ਸਥਲ ਨੀਲਮ ਘਾਟੀ ...

ਪੂਰੀ ਖ਼ਬਰ »

ਰਾਮਗੜ੍ਹ ਸੈਕਟਰ 'ਚ ਪਾਕਿ ਘੁਸਪੈਠੀਆ ਹਲਾਕ

ਸ੍ਰੀਨਗਰ, 15 ਜੁਲਾਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐਸ.ਐਫ ਨੇ ਤੜਕੇ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲੇ ਇਕ ਪਾਕਿ ਘੁਸਪੈਠੀਏ ਨੂੰ ਹਲਾਕ ਕਰ ਦਿੱਤਾ। ਸੂਤਰਾਂ ਅਨੁਸਾਰ ਬੀ.ਐਸ.ਐਫ ਦੀ 62 ਬਟਾਲੀਅਨ ਦੇ ਚੌਕਸ ਜਵਾਨਾਂ ਨੇ ...

ਪੂਰੀ ਖ਼ਬਰ »

ਇਲਾਹਾਬਾਦ ਹਾਈਕੋਰਟ 'ਚ ਭਾਜਪਾ ਵਿਧਾਇਕ ਦੀ ਬੇਟੀ ਸਾਕਸ਼ੀ ਦੇ ਪਤੀ 'ਤੇ ਹਮਲਾ

ਅਦਾਲਤ ਦੇ ਬਾਹਰੋਂ ਇਕ ਹੋਰ ਜੋੜਾ ਅਗਵਾ

ਪ੍ਰਯਾਗਰਾਜ (ਇਲਾਹਾਬਾਦ), 15 ਜੁਲਾਈ (ਏਜੰਸੀ)-ਉੱਤਰ ਪ੍ਰਦੇਸ਼ 'ਚ ਸੱਤਾਧਾਰੀ ਭਾਜਪਾ ਦੇ ਬਰੇਲੀ ਤੋਂ ਵਿਧਾਇਕ ਰਾਜੇਸ਼ ਮਿਸ਼ਰਾ ਦੀ ਬੇਟੀ ਸਾਕਸ਼ੀ ਮਿਸ਼ਰਾ ਜਿਸ ਨੇ ਆਪਣੇ ਘਰ ਵਾਲਿਆਂ ਦੀ ਮਰਜ਼ੀ ਖ਼ਿਲਾਫ਼ ਇਕ ਦਲਿਤ ਲੜਕੇ ਨਾਲ ਵਿਆਹ ਕਰਵਾ ਲਿਆ ਹੈ, ਉਸ ਦੇ ਪਤੀ ਅਜਿਤੇਸ਼ ਕੁਮਾਰ ...

ਪੂਰੀ ਖ਼ਬਰ »

ਬਿਹਾਰ ਤੇ ਉੱਤਰ ਪੂਰਬੀ ਭਾਰਤ 'ਚ ਹੜ੍ਹਾਂ ਕਾਰਨ 70 ਲੱਖ ਲੋਕ ਪ੍ਰਭਾਵਿਤ

* ਮੌਤਾਂ ਦੀ ਗਿਣਤੀ 44 ਤੱਕ ਪੁੱਜੀ * ਮੋਦੀ ਨੇ ਆਸਾਮ ਦੇ ਮੁੱਖ ਮੰਤਰੀ ਨਾਲ ਫ਼ੋਨ 'ਤੇ ਗੱਲ ਕਰ ਕੇ ਲਿਆ ਸਥਿਤੀ ਦਾ ਜਾਇਜ਼ਾ

ਨਵੀਂ ਦਿੱਲੀ, 15 ਜੁਲਾਈ (ਪੀ.ਟੀ.ਆਈ.)-ਬਿਹਾਰ ਅਤੇ ਦੇਸ਼ ਦੇ ਉੱਤਰ ਪੂਰਬੀ ਇਲਾਕਿਆਂ 'ਚ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਜਿੱਥੇ ਹੜ੍ਹਾਂ ਕਾਰਨ ਕਰੀਬ 70 ਲੱਖ ਲੋਕ ਪ੍ਰਭਾਵਿਤ ਹੋਏ ਹਨ ਉੱਥੇ ਮੌਤਾਂ ਦੀ ਗਿਣਤੀ ਦਾ ਅੰਕੜਾ 44 ਤੱਕ ਪੁੱਜ ਗਿਆ ਹੈ। ਆਸਾਮ ਦੇ 30 ਜ਼ਿਲ੍ਹੇ ...

ਪੂਰੀ ਖ਼ਬਰ »

ਸੁਪਰੀਮ ਕੋਰਟ 2 ਹਲਕਿਆਂ ਤੋਂ ਚੋਣ ਲੜਨ 'ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਅਗਸਤ 'ਚ ਕਰੇਗੀ ਸੁਣਵਾਈ

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)-ਇਕੋ ਹੀ ਵਿਅਕਤੀ ਦੇ 2 ਹਲਕਿਆਂ ਤੋਂ ਚੋਣ ਲੜਨ 'ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਸਤ ਮਹੀਨੇ 'ਚ ਸੁਣਵਾਈ ਕੀਤੀ ਜਾਵੇਗੀ। ਹਾਲਾਂਕਿ ਕੇਂਦਰ ਸਰਕਾਰ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ ਪ੍ਰੰਤੂ ਅਦਾਲਤ ਇਸ ...

ਪੂਰੀ ਖ਼ਬਰ »

ਪੋਂਜੀ ਘੁਟਾਲਾ

ਵਿਸ਼ੇਸ਼ ਜਾਂਚ ਟੀਮ ਨੇ ਕਾਂਗਰਸੀ ਵਿਧਾਇਕ ਰੋਸ਼ਨ ਬੇਗ ਨੂੰ ਹਿਰਾਸਤ 'ਚ ਲਿਆ

ਬੇਂਗਲੁਰੂ, 15 ਜੁਲਾਈ (ਏਜੰਸੀ)-ਬਹੁ ਕਰੋੜੀ ਆਈ. ਐਮ. ਏ. ਪੋਂਜੀ ਘੁਟਾਲਾ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੇ ਕਾਂਗਰਸੀ ਵਿਧਾਇਕ ਰੋਸ਼ਨ ਬੇਗ ਨੂੰ ਹਿਰਾਸਤ 'ਚ ਲੈ ਲਿਆ। ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਇਸ ਸਬੰਧੀ ਭਾਜਪਾ 'ਤੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਜ਼ਰਦਾਰੀ ਦੇ ਰਿਮਾਂਡ 'ਚ 14 ਦਿਨ ਦਾ ਵਾਧਾ

ਇਸਲਾਮਾਬਾਦ, 15 ਜੁਲਾਈ (ਏਜੰਸੀ)- ਪਾਕਿਸਤਾਨ ਦੀ ਇਕ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਪਾਰਕ ਲੇਨ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਰਾਸ਼ਟਰਪਤੀ ਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਾਇਕ ਚੇਅਰਮੈਨ ਆਸਿਫ ਅਲੀ ਜ਼ਰਦਾਰੀ ਦੇ ਰਿਮਾਂਡ 'ਚ 14 ਦਿਨ ਦਾ ਵਾਧਾ ਕੀਤਾ ਹੈ। ...

ਪੂਰੀ ਖ਼ਬਰ »

ਸਪਾ ਨੇਤਾ ਨੀਰਜ ਸ਼ੇਖਰ ਨੇ ਪਾਰਟੀ ਤੇ ਰਾਜ ਸਭਾ ਮੈਂਬਰੀ ਛੱਡੀ

ਨਵੀਂ ਦਿੱਲੀ, 15 ਜੁਲਾਈ (ਏਜੰਸੀ)- ਸਮਾਜਵਾਦੀ ਪਾਰਟੀ ਦੇ ਨੇਤਾ ਨੀਰਜ ਸ਼ੇਖਰ ਨੇ ਰਾਜ ਸਭਾ ਮੈੈਂਬਰ ਵਜੋਂ ਅਸਤੀਫਾ ਦੇ ਦਿੱਤਾ ਹੈ ਤੇ ਆਪਣੀ ਪਾਰਟੀ ਨੂੰ ਵੀ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਦਾ ਅਸਤੀਫ਼ਾ ਰਾਜ ਸਭਾ ਚੇਅਰਮੈਨ ਐਮ. ਵੈਂਕਈਆ ਨਾਇਡੂ ਨੇ ਸਵੀਕਾਰ ਲਿਆ ਹੈ। ...

ਪੂਰੀ ਖ਼ਬਰ »

ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਣਵਾਈ ਅੱਜ

ਨਵੀਂ ਦਿੱਲੀ, 15 ਜੁਲਾਈ (ਏਜੰਸੀ)-ਸੁਪਰੀਮ ਕੋਰਟ ਮੰਗਲਵਾਰ 16 ਜੁਲਾਈ ਨੂੰ ਕਰਨਾਟਕ ਦੇ 5 ਵਿਧਾਇਕਾਂ ਸਮੇਤ 10 ਵਿਧਾਇਕਾਂ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਰਾਜ਼ੀ ਹੋ ਗਈ ਹੈ, ਜਿਸ 'ਚ ਉਨ੍ਹਾਂ ਅਪੀਲ ਕੀਤੀ ਸੀ ਕਿ ਕਰਨਾਟਕ ਵਿਧਾਨ ਸਭਾ ਦੇ ਸਪੀਕਰ ਨੂੰ ਉਨ੍ਹਾਂ ਦਾ ਅਸਤੀਫਾ ...

ਪੂਰੀ ਖ਼ਬਰ »

ਜਸਟਿਸ ਸੀਕਰੀ ਸਿੰਗਾਪੁਰ ਅੰਤਰਰਾਸ਼ਟਰੀ ਵਪਾਰਕ ਅਦਾਲਤ ਦੇ ਜੱਜ ਨਿਯੁਕਤ

ਨਵੀਂ ਦਿੱਲੀ, 15 ਜੁਲਾਈ (ਏਜੰਸੀ)-ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਏ.ਕੇ. ਸੀਕਰੀ ਨੂੰ ਸਿੰਗਾਪੁਰ ਅੰਤਰਰਾਸ਼ਟਰੀ ਵਪਾਰਕ ਅਦਾਲਤ (ਐਸ. ਆਈ. ਸੀ. ਸੀ.) ਦਾ ਜੱਜ ਨਿਯੁਕਤ ਕੀਤਾ ਗਿਆ ਹੈ। ਸਿੰਗਾਪੁਰ ਦੇ ਪ੍ਰਧਾਨ ਮੰਤਰੀ ਦੇ ਦਫ਼ਤਰ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX