ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  13 minutes ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  38 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  37 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 1 hour ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 2 hours ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਪਹਿਲਾ ਸਫ਼ਾ

ਕੌਮਾਂਤਰੀ ਅਦਾਲਤ ਵਲੋਂ ਜਾਧਵ ਦੀ ਫ਼ਾਂਸੀ 'ਤੇ ਰੋਕ

* ਕਿਹਾ, ਸਮੀਖਿਆ ਕਰੇ ਪਾਕਿਸਤਾਨ * ਕੂਟਨੀਤਕ ਪਹੁੰਚ ਦੇਣ ਦਾ ਆਦੇਸ਼

ਦਾ ਹੇਗ (ਨੀਦਰਲੈਂਡ), 17 ਜੁਲਾਈ (ਏਜੰਸੀ)-ਭਾਰਤ ਨੂੰ ਉਸ ਵੇਲੇ ਵੱਡੀ ਜਿੱਤ ਪ੍ਰਾਪਤ ਹੋਈ ਜਦੋਂ ਬੁੱਧਵਾਰ ਨੂੰ ਕੌਮਾਂਤਰੀ ਨਿਆਂ ਅਦਾਲਤ (ਆਈ.ਸੀ.ਜੇ.) ਨੇ ਪਾਕਿਸਤਾਨ ਦੀ ਜੇਲ੍ਹ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੀ ਫ਼ਾਂਸੀ ਦੀ ਸਜ਼ਾ 'ਤੇ ਰੋਕ ਲਗਾ ਕੇ ਪਾਕਿਸਤਾਨ ...

ਪੂਰੀ ਖ਼ਬਰ »

ਪਾਕਿ 'ਚ ਹਾਫ਼ਿਜ਼ ਸਈਦ ਗ੍ਰਿਫ਼ਤਾਰ, ਜੇਲ੍ਹ ਭੇਜਿਆ

* ਅੱਤਵਾਦੀਆਂ ਨੂੰ ਧਨ ਮੁਹੱਈਆ ਕਰਵਾਉਣ ਦੇ ਦੋਸ਼ਾਂ 'ਚ ਹੋਈ ਕਾਰਵਾਈ * ਮੁੰਬਈ ਹਮਲਿਆਂ ਦਾ ਮੁੱਖ ਸਾਜਿਸ਼ਕਾਰ ਹੈ ਹਾਫਿਜ਼

ਅੰਮ੍ਰਿਤਸਰ/ਲਾਹੌਰ, 17 ਜੁਲਾਈ (ਸੁਰਿੰਦਰ ਕੋਛੜ, ਏਜੰਸੀ)-ਮੁੰਬਈ ਅੱਤਵਾਦੀ ਹਮਲੇ ਦੇ ਮੁੱਖ ਸਾਜਿਸ਼ਕਰਤਾ ਤੇ ਜਮਾਤ-ਉਦ-ਦਾਅਵਾ ਦੇ ਮੁਖੀ ਹਾਫਿਜ਼ ਸਈਦ ਨੂੰ ਪੰਜਾਬ ਸੂਬੇ ਦੇ ਅੱਤਵਾਦ ਵਿਰੋਧੀ ਵਿਭਾਗ (ਸੀ. ਟੀ. ਡੀ.) ਨੇ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਵਾਉਣ ਦੇ ਦੋਸ਼ਾਂ 'ਚ ...

ਪੂਰੀ ਖ਼ਬਰ »

ਯੂ.ਪੀ. 'ਚ ਜ਼ਮੀਨੀ ਵਿਵਾਦ 'ਚ 9 ਦੀ ਗੋਲੀਆਂ ਮਾਰ ਕੇ ਹੱਤਿਆ

* 19 ਜ਼ਖ਼ਮੀ * ਦੋ ਗ੍ਰਿਫ਼ਤਾਰ

ਸੋਨਭੱਦਰ (ਉੱਤਰ ਪ੍ਰਦੇਸ਼), 17 ਜੁਲਾਈ (ਏਜੰਸੀਆਂ)-ਉੱਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲ੍ਹੇ 'ਚ ਜ਼ਮੀਨ 'ਤੇ ਕਬਜ਼ੇ ਨੂੰ ਲੈ ਕੇ ਅੱਜ ਹੋਈ ਲੜਾਈ ਨੇ ਖ਼ੂਨੀ ਰੂਪ ਧਾਰਨ ਕਰ ਲਿਆ। ਜਾਣਕਾਰੀ ਅਨੁਸਾਰ ਦੋਵੇਂ ਧਿਰਾਂ 'ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ ਨਾਲ 9 ਲੋਕਾਂ ਦੀ ਮੌਤ ਹੋ ...

ਪੂਰੀ ਖ਼ਬਰ »

ਉੱਤਰੀ ਰਾਜਾਂ ਦੀ ਪੁਲਿਸ ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਇੱਕਜੁੱਟ

ਅਪਰਾਧਾਂ ਦੇ ਅੰਕੜੇ ਸਾਂਝੇ ਕਰਨ ਲਈ ਪੰਚਕੂਲਾ 'ਚ ਬਣੇਗਾ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਅੱਜ ਇਥੇ ਸੱਤ ਉੱਤਰੀ ਰਾਜਾਂ ਦੇ ਪੁਲਿਸ ਮੁਖੀਆਂ ਦੀ ਸਾਂਝੀ ਮੀਟਿੰਗ ਦੌਰਾਨ ਇਸ ਖ਼ਿੱਤੇ 'ਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਾਂਝੀ ਰਣਨੀਤੀ ਉਲੀਕਣ ਤੋਂ ਇਲਾਵਾ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਸਬੰਧੀ ਆਪਸ 'ਚ ਸੂਚਨਾਵਾਂ ਦੇ ...

ਪੂਰੀ ਖ਼ਬਰ »

ਕਰਨਾਟਕ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਸਪੀਕਰ 'ਤੇ ਛੱਡਿਆ

ਬਾਗ਼ੀ ਵਿਧਾਇਕਾਂ ਨੂੰ ਇਜਲਾਸ 'ਚ ਸ਼ਾਮਿਲ ਹੋਣ ਲਈ ਮਜਬੂਰ ਨਹੀਂ ਕਰ ਸਕਦੇ

ਨਵੀਂ ਦਿੱਲੀ, 17 ਜੁਲਾਈ (ਉਪਮਾ ਡਾਗਾ ਪਾਰਥ)-ਭਾਰਤ ਦੀ ਸਰਬਉੱਚ ਅਦਾਲਤ ਨੇ ਕਰਨਾਟਕ ਮਸਲੇ 'ਚ 'ਸੰਵਿਧਾਨਕ ਸੰਤੁਲਨ' ਬਣਾਈ ਰੱਖਣ ਦੇ ਹਵਾਲੇ ਨਾਲ ਵਿਧਾਨ ਸਭਾ ਦੇ ਸਪੀਕਰ ਦੇ ਅਧਿਕਾਰਾਂ 'ਚ ਦਖ਼ਲਅੰਦਾਜ਼ੀ ਨਾ ਕਰਦਿਆਂ ਬਾਗ਼ੀ ਵਿਧਾਇਕਾਂ ਦੇ ਅਸਤੀਫੇ 'ਤੇ ਫ਼ੈਸਲਾ ਸਪੀਕਰ ਦੀ ...

ਪੂਰੀ ਖ਼ਬਰ »

ਕੈਪਟਨ ਚੰਡੀਗੜ੍ਹ ਪਰਤੇ

ਚੰਡੀਗੜ੍ਹ, 17 ਜੁਲਾਈ (ਬਿਊਰੋ ਚੀਫ਼)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ ਆਪਣੀ ਦਿੱਲੀ ਦੀ ਫੇਰੀ ਤੋਂ ਬਾਅਦ ਵਾਪਸ ਚੰਡੀਗੜ੍ਹ ਪਰਤ ਆਏ ਹਨ ਤੇ ਇਥੇ ਪੁੱਜਣ ਤੋਂ ਬਾਅਦ ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਕੁਝ ਜ਼ਿਲ੍ਹਿਆਂ ਵਿਖੇ ਪੈਦਾ ਹੋਈ ਹੜ੍ਹ ਦੀ ਸਥਿਤੀ ...

ਪੂਰੀ ਖ਼ਬਰ »

ਮੁਕਾਬਲੇ 'ਚ ਲਸ਼ਕਰ ਦਾ ਅੱਤਵਾਦੀ ਹਲਾਕ

ਸ੍ਰੀਨਗਰ, 17 ਜੁਲਾਈ (ਮਨਜੀਤ ਸਿੰਘ)-ਉੱਤਰੀ ਕਸ਼ਮੀਰ 'ਚ ਬਾਰਾਮੂਲਾ ਜ਼ਿਲ੍ਹੇ ਦੇ ਸਪੋਰ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਲਸ਼ਕਰ ਦੇ ਸਥਾਨਕ ਅੱਤਵਾਦੀ ਨੂੰ ਹਲਾਕ ਕਰ ਦਿੱਤਾ। ਪੁਲਿਸ ਸੂਤਰਾਂ ਅਨੁਸਾਰ ਸਪੋਰ ਦੇ ਗੁੰਡ ਭਰਥ ਇਲਾਕੇ ਦੇ ਮੀਰ ਮੁਹੱਲੇ 'ਚ ...

ਪੂਰੀ ਖ਼ਬਰ »

ਮੁੰਬਈ ਇਮਾਰਤ ਹਾਦਸੇ 'ਚ ਮੌਤਾਂ ਦੀ ਗਿਣਤੀ 14 ਹੋਈ

ਮੁੰਬਈ, 17 ਜੁਲਾਈ (ਏਜੰਸੀ)- ਦੱਖਣੀ ਮੁੰਬਈ ਦੇ ਭੀੜਭਾੜ ਵਾਲੇ ਡੋਂਗਰੀ ਇਲਾਕੇ 'ਚ ਬੀਤੇ ਦਿਨ ਡਿਗੀ ਚਾਰ ਮੰਜ਼ਿਲਾ ਇਮਾਰਤ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਇਸ ਸਬੰਧੀ ਰਾਸ਼ਟਰੀ ਆਫ਼ਤ ਰਾਹਤ ਪ੍ਰਬੰਧਨ (ਐਨ. ਡੀ. ਆਰ. ਐਫ.) ਟੀਮ ਨੇ ਦੱਸਿਆ ਕਿ ਮਲਬੇ ਹੇਠੋਂ ਲੋਕਾਂ ...

ਪੂਰੀ ਖ਼ਬਰ »

ਅੱਜ ਦੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁਲਤਵੀ

ਚੰਡੀਗੜ੍ਹ, 17 ਜੁਲਾਈ (ਐਨ.ਐਸ.ਪਰਵਾਨਾ)-ਉੱਚ ਸਰਕਾਰੀ ਹਲਕਿਆਂ ਅਨੁਸਾਰ ਪੰਜਾਬ ਮੰਤਰੀ ਮੰਡਲ ਦੀ 18 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਬਿਨਾਂ ਕੋਈ ਕਾਰਨ ਦੱਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਦਾਇਤ 'ਤੇ ਅਚਾਨਕ ਮੁਲਤਵੀ ਕਰ ਦਿੱਤੀ ਗਈ। ਹੁਣ ਇਹ ਮੀਟਿੰਗ 24 ...

ਪੂਰੀ ਖ਼ਬਰ »

ਮਾਲਵੇ 'ਚ ਹਜ਼ਾਰਾਂ ਏਕੜ ਫ਼ਸਲ ਪਾਣੀ 'ਚ ਡੁੱਬੀ

* ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚਿਆ ਘੱਗਰ ਦਾ ਪਾਣੀ * ਕਿਸਾਨਾਂ ਵਲੋਂ ਗਿਰਦਾਵਰੀ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਰਾਤ ਭਰ ਤੋਂ ਤੜਕੇ ਤੱਕ ਪਏ ਮੀਂਹ ਨੇ ਮਾਲਵਾ ਖੇਤਰ 'ਚ ਭਾਰੀ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਲਗਾਤਾਰ ਮੀਂਹ ਪੈਣ ਕਾਰਨ ਹਜ਼ਾਰਾਂ ਏਕੜ ਝੋਨੇ ਅਤੇ ਨਰਮੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਘੱਗਰ ਦਰਿਆ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜ ਗਿਆ ਹੈ, ਜਿਸ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਜੇਕਰ ਹੋਰ ਮੀਂਹ ਪਿਆ ਤਾਂ ਘੱਗਰ ਭਾਰੀ ਤਬਾਹੀ ਮਚਾਏਗਾ। ਕਈ ਥਾਈਂ ਲੋਕਾਂ ਦੇ ਘਰਾਂ 'ਚ ਪਾਣੀ ਵੜ ਗਿਆ ਹੈ। ਦੂਜੀ ਰਾਤ ਵੀ ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਲਗਾਤਾਰ ਮੀਂਹ ਪੈਣ ਕਾਰਨ ਹਜ਼ਾਰਾਂ ਏਕੜ ਝੋਨੇ ਅਤੇ ਨਰਮੇ ਦੀ ਫ਼ਸਲ ਪਾਣੀ ਵਿਚ ਡੁੱਬ ਗਈ ਹੈ। ਪਾਣੀ ਦਾ ਵਹਾਅ ਨੀਵੇਂ ਖੇਤਰਾਂ ਨੂੰ ਹੋਣ ਕਾਰਨ ਇਲਾਕੇ ਦੇ ਦਰਜਨਾਂ ਪਿੰਡ ਬੇਹੱਦ ਪ੍ਰਭਾਵਿਤ ਹੋ ਗਏ ਹਨ। ਇਲਾਕੇ 'ਚ ਸੇਮ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਅਤੇ ਪਾਣੀ ਉੱਛਲ ਕੇ ਖੇਤਾਂ 'ਚ ਪੈ ਰਿਹਾ ਹੈ। ਪਾਣੀ ਦੀ ਨਿਕਾਸੀ ਨੂੰ ਲੈ ਕੇ ਪਿੰਡ ਉਦੇਕਰਨ ਨੇੜੇ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਸੜਕ ਅਤੇ ਪਿੰਡ ਲੁਬਾਣਿਆਂਵਾਲੀ ਵਿਖੇ ਸ੍ਰੀ ਮੁਕਤਸਰ ਸਾਹਿਬ ਤੋਂ ਫ਼ਿਰੋਜ਼ਪੁਰ ਮੁੱਖ ਸੜਕ 'ਤੇ ਇਲਾਕੇ ਦੇ ਕਿਸਾਨਾਂ ਵਲੋਂ ਆਵਾਜਾਈ ਠੱਪ ਕੀਤੀ ਗਈ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਾਣੀ ਦੀ ਨਿਕਾਸੀ ਕਰਵਾਈ ਜਾਵੇ। ਕਈ ਪਿੰਡਾਂ ਵਿਚ ਮੀਂਹ ਦਾ ਜੁੜਿਆ ਪਾਣੀ ਘਰਾਂ ਵਿਚ ਦਾਖ਼ਲ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਧਰਨਿਆਂ ਵਿਚ ਵੀ ਸ਼ਾਮਿਲ ਹੋਏ। ਉਨ੍ਹਾਂ ਫ਼ਸਲਾਂ ਦੇ ਨੁਕਸਾਨ ਲਈ ਕਾਂਗਰਸ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਾਪ੍ਰਵਾਹੀ ਦਾ ਸਿੱਟਾ ਹੈ ਅਤੇ ਸੇਮ ਨਾਲਿਆਂ ਦੀ ਦੋ ਸਾਲ ਤੋਂ ਸਫ਼ਾਈ ਨਹੀਂ ਹੋਈ। ਪਿੰਡ ਉਦੇਕਰਨ, ਸੰਗੂਧੌਣ, ਡੋਹਕ, ਲੁਬਾਣਿਆਂਵਾਲੀ, ਜੰਮੂਆਣਾ, ਸੱਕਾਂਵਾਲੀ, ਭੁੱਟੀਵਾਲਾ, ਥਾਂਦੇਵਾਲਾ, ਕਾਨਿਆਂਵਾਲੀ ਕਲਾਂ, ਕਾਉਣੀ ਆਦਿ ਦਰਜਨਾਂ ਪਿੰਡਾਂ ਵਿਚ ਝੋਨੇ ਅਤੇ ਨਰਮੇ ਦੀ ਫ਼ਸਲ ਪਾਣੀ ਵਿਚ ਡੁੱਬ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਹੋਣ ਦਾ ਖ਼ਦਸ਼ਾ ਹੈ।
ਖਨੌਰੀ ਤੋਂ ਰਾਜੇਸ਼ ਕੁਮਾਰ ਅਨੁਸਾਰ : ਬੀਤੇ ਕਈ ਦਿਨਾਂ ਤੋਂ ਹੋ ਰਹੀ ਤੇਜ਼ ਬਾਰਿਸ਼ ਘੱਗਰ ਦਰਿਆ ਨੇੜੇ ਖੇਤੀ ਕਰਨ ਵਾਲੇ ਕਿਸਾਨਾਂ ਲਈ ਆਫ਼ਤ ਸਾਬਤ ਹੋ ਰਹੀ ਹੈ। ਭਾਰੀ ਮੀਂਹ ਨਾਲ ਖਨੌਰੀ ਦੇ ਨਾਲ ਲਗਦੇ ਦਰਜਨਾਂ ਪਿੰਡਾਂ 'ਚੋਂ ਲੰਘਦਾ ਘੱਗਰ ਦਰਿਆ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ, ਜਿਸ ਨਾਲ ਕਿਸਾਨਾਂ ਦੇ ਸਾਹ ਸੂਤੇ ਗਏ ਹਨ।
ਨਹਿਰਾਂ ਤੇ ਡਰੇਨਾਂ ਓਵਰਫ਼ਲੋਅ ਹੋਣ ਕਾਰਨ 1500 ਏਕੜ ਫ਼ਸਲ ਪਾਣੀ 'ਚ ਡੁੱਬੀ
ਮਾਨਸਾ ਤੋਂ ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ ਅਨੁਸਾਰ-ਪਿਛਲੇ 2 ਦਿਨਾਂ ਤੋਂ ਪਏ ਭਾਰੀ ਮੀਂਹ ਕਾਰਨ ਨਹਿਰਾਂ ਤੇ ਡਰੇਨਾਂ ਓਵਰਫ਼ਲੋਅ ਹੋਣ ਕਰਕੇ ਮਾਨਸਾ 'ਚ 1500 ਏਕੜ ਤੋਂ ਵਧੇਰੇ ਰਕਬੇ 'ਚ ਪਾਣੀ ਭਰਨ ਕਾਰਨ ਝੋਨੇ ਤੇ ਨਰਮੇ ਦੀ ਫ਼ਸਲ ਡੁੱਬ ਗਈ। ਪਿੰਡ ਫਫੜੇ ਭਾਈਕੇ 'ਚ 400 ਏਕੜ, ਖ਼ਿਆਲਾ 'ਚ 200 ਤੇ ਮਾਨਸਾ ਖ਼ੁਰਦ 'ਚ 100 ਏਕੜ ਅਤੇ ਭੀਖੀ ਖੇਤਰ 'ਚ 500 ਏਕੜ ਦੇ ਕਰੀਬ ਫ਼ਸਲ ਦਾ ਨੁਕਸਾਨ ਹੋਣ ਦਾ ਅੰਦੇਸ਼ਾ ਹੈ। ਕਿਸਾਨ ਆਗੂ ਇਕਬਾਲ ਫਫੜੇ, ਬਲਵਿੰਦਰ ਸਿੰਘ ਖ਼ਿਆਲਾ, ਉੱਤਮ ਸਿੰਘ ਰਾਮਾਨੰਦੀ ਤੇ ਜਸਮਿੰਦਰ ਸਿੰਘ ਮਾਨਸ਼ਾਹੀਆ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਵੇ।
ਕੈਪਟਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਹਰੇਕ ਸਥਿਤੀ ਨਾਲ ਨਿਪਟਣ ਲਈ ਤਿਆਰ ਰਹਿਣ ਦੇ ਨਿਰਦੇਸ਼

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਤਿ ਚੌਕਸ ਰਹਿਣ ਅਤੇ ਸੰਕਟ ਦੇ ਹਰੇਕ ਹਾਲਾਤ ਨਾਲ ਨਿਪਟਣ ਵਾਸਤੇ ਤਿਆਰ ਰਹਿਣ ਲਈ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਜਾਇਦਾਦ ਅਤੇ ਪਸ਼ੂ-ਧਨ ਦੀ ਸੁਰੱਖਿਆ ਲਈ ਵੀ ਢੁਕਵੇਂ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਹੈ। ਨਿੱਜੀ ਤੌਰ 'ਤੇ ਸਥਿਤੀ 'ਤੇ ਨਿਗਰਾਨੀ ਰੱਖ ਰਹੇ ਮੁੱਖ ਮੰਤਰੀ ਨੇ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਤਿਆਰ ਰਹਿਣ ਅਤੇ ਅਤਿ ਚੌਕਸੀ ਵਰਤਣ ਲਈ ਆਖਿਆ ਹੈ। ਮੁੱਖ ਮੰਤਰੀ ਹੜ੍ਹਾਂ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਇਲਾਕਿਆਂ ਦੇ ਪ੍ਰਸ਼ਾਸਕੀ ਅਤੇ ਹੋਰ ਵਿਭਾਗਾਂ ਨਾਲ ਲਗਾਤਾਰ ਸੰਪਰਕ 'ਚ ਹਨ। ਉਨ੍ਹਾਂ ਨੇ ਪਟਿਆਲਾ, ਬਠਿੰਡਾ, ਸੰਗਰੂਰ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰਾਂ ਨੂੰ ਨਿੱਜੀ ਤੌਰ 'ਤੇ ਫ਼ੋਨ ਕਰਕੇ ਇਨ੍ਹਾਂ ਜ਼ਿਲ੍ਹਿਆਂ ਦੀ ਜ਼ਮੀਨੀ ਹਕੀਕਤਾਂ ਦੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਫਲੱਡ ਕੰਟਰੋਲ ਰੂਮਾਂ ਨੂੰ ਸਰਗਰਮ ਕਰਨ ਅਤੇ ਸਮਰਪਿਤ ਹੈਲਪਲਾਈਨ ਸ਼ੁਰੂ ਕਰਨ ਵਾਸਤੇ ਤੇਜ਼ੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।


ਖ਼ਬਰ ਸ਼ੇਅਰ ਕਰੋ

ਪੰਜਾਬ ਪੁਲਿਸ ਦੇ ਤਿੰਨ ਏ.ਡੀ.ਜੀ.ਪੀ. ਤਰੱਕੀ ਮਗਰੋਂ ਡੀ.ਜੀ.ਪੀ. ਬਣੇ

ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ 1988 ਬੈਚ ਦੇ ਤਿੰਨ ਆਈ. ਪੀ. ਐਸ. ਅਧਿਕਾਰੀਆਂ ਨੂੰ ਡੀ.ਜੀ.ਪੀ. ਵਜੋਂ ਤਰੱਕੀ ਦੇ ਦਿੱਤੀ ਹੈ। ਰਾਜ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀ ਹੋਮ-1 ਬ੍ਰਾਂਚ ਵਲੋਂ ਪੰਜਾਬ ਦੇ ਰਾਜਪਾਲ ਦੇ ਨਿਰਦੇਸ਼ ਤਹਿਤ ਜਾਰੀ ...

ਪੂਰੀ ਖ਼ਬਰ »

7 ਸਾਲਾ ਭਤੀਜੀ ਦੀ ਜਬਰ ਜਨਾਹ ਬਾਅਦ ਹੱਤਿਆ ਕਰਨ ਵਾਲੇ ਨੂੰ ਤੀਹਰੀ ਉਮਰ ਕੈਦ

26 ਸਾਲ ਦੀ ਕਠੋਰ ਸਜ਼ਾ ਵੀ ਭੁਗਤਣੀ ਪਵੇਗੀ

ਕੋਲਮ (ਕੇਰਲਾ), 17 ਜੁਲਾਈ (ਏਜੰਸੀ)- 7 ਸਾਲ ਦੀ ਭਤੀਜੀ ਨਾਲ ਜਬਰ ਜਨਾਹ ਕਰਨ ਉਪਰੰਤ ਉਸ ਦੀ ਹੱਤਿਆ ਕਰ ਦੇਣ ਵਾਲੇ 25 ਸਾਲ ਦੇ ਵਿਅਕਤੀ ਨੂੰ ਪੋਕਸੋ ਅਦਾਲਤ ਨੇ ਜੀਵਨ ਭਰ ਜੇਲ੍ਹ 'ਚ ਰਹਿਣ ਦੀਆਂ ਤਿੰਨ ਸਜ਼ਾਵਾਂ ਤੋਂ ਇਲਾਵਾ 26 ਸਾਲ ਦੀ ਕਠੋਰ ਸਜ਼ਾ ਵੀ ਸੁਣਾਈ ਹੈ। ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਗੁ: ਡਾਂਗਮਾਰ ਸਾਹਿਬ ਦੇ ਮਾਮਲੇ 'ਚ ਅਗਲੀ ਸੁਣਵਾਈ 30 ਅਗਸਤ ਨੂੰ

ਨਵੀਂ ਦਿੱਲੀ, 17 ਜੁਲਾਈ (ਜਗਤਾਰ ਸਿੰਘ)-ਸਿੱਕਮ ਹਾਈਕੋਰਟ ਵਿਚ ਗੁਰਦੁਆਰਾ ਡਾਂਗਮਾਰ ਸਾਹਿਬ ਬਾਰੇ ਸਿਲੀਗੁੜੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਈ ਗਈ ਪਟੀਸ਼ਨ 'ਤੇ ...

ਪੂਰੀ ਖ਼ਬਰ »

ਭਾਜਪਾ ਨੇ ਵਿਧਾਇਕ ਚੈਂਪੀਅਨ ਨੂੰ 6 ਸਾਲ ਲਈ ਕੱਢਿਆ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਉੱਤਰਾਖੰਡ ਦੇ ਵਿਧਾਇਕ ਪ੍ਰਣਵ ਸਿੰਘ ਚੈਂਪੀਅਨ ਦੀ ਆਪਣੇ ਘਰ 'ਚ ਪਾਰਟੀ ਦੌਰਾਨ ਹੱਥ 'ਚ ਗੰਨ ਲੈ ਕੇ ਨੱਚਣ ਵਾਲੀ ਵੀਡੀਓ ਵਾਇਰਲ ਹੋਣ ਦੇ ਕੁਝ ਦਿਨ ਬਾਅਦ ਭਾਜਪਾ ਨੇ ਉਸ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢ ਦਿੱਤਾ ਹੈ। ਇਸ ਸਬੰਧੀ ਭਾਜਪਾ ਦੇ ...

ਪੂਰੀ ਖ਼ਬਰ »

ਈ. ਡੀ. ਦੀ ਪਟੀਸ਼ਨ 'ਤੇ ਜਵਾਬ ਦੇਣ ਲਈ ਵਾਡਰਾ ਨੂੰ ਮਿਲਿਆ ਦੋ ਹਫ਼ਤੇ ਦਾ ਸਮਾਂ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਹਵਾਲਾ ਮਾਮਲੇ 'ਚ ਰਾਬਰਟ ਵਾਡਰਾ ਨੂੰ ਦਿੱਲੀ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਈ. ਡੀ. ਦੀ ਪਟੀਸ਼ਨ 'ਤੇ ਜਵਾਬ ਦੇਣ ਲਈ ਰਾਬਰਟ ਵਾਡਰਾ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਸਲ 'ਚ ਵਾਡਰਾ ਨੇ ਹਵਾਲਾ ਮਾਮਲੇ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਉਸਾਰੀਆਂ ਜਾਣਗੀਆਂ 1.25 ਲੱਖ ਕਿੱਲੋਮੀਟਰ ਸੜਕਾਂ

ਸਰਕਾਰ ਦੀ ਇੱਛਾ ਮਨਰੇਗਾ ਨੂੰ ਹਮੇਸ਼ਾ ਚਲਾਉਣ ਦੀ ਨਹੀਂ-ਤੋਮਰ

ਨਵੀਂ ਦਿੱਲੀ, 17 ਜੁਲਾਈ (ਉਪਮਾ ਡਾਗਾ ਪਾਰਥ)-'ਦਿਹਾਤੀ ਖ਼ੇਤਰ ਨੂੰ ਸੜਕਾਂ ਰਾਹੀਂ ਬਿਹਤਰ ਸੰਪਰਕ ਸੁਵਿਧਾ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਤੀਜੇ ਪੜਾਅ ਤਹਿਤ 1.25 ਲੱਖ ਕਿਲੋਮੀਟਰ ਸੜਕਾਂ ਦੀ ਉਸਾਰੀ ਕਰੇਗੀ। 80 ਹਜ਼ਾਰ ਕਰੋੜ ...

ਪੂਰੀ ਖ਼ਬਰ »

ਕੇਂਦਰੀ ਕੈਬਿਨਟ ਵਲੋਂ ਵੱਖ-ਵੱਖ ਸੋਧ ਬਿੱਲਾਂ ਨੂੰ ਪ੍ਰਵਾਨਗੀ

ਨਵੀਂ ਦਿੱਲੀ, 17 ਜੁਲਾਈ (ਏਜੰਸੀ)- ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਵੱਖ-ਵੱਖ ਕਾਨੂੰਨਾਂ 'ਚ ਸੋਧ ਕਰਨ ਲਈ ਆਪਣੀ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ ਕੁਝ ਪੁਰਾਣੇ ਬਿੱਲਾਂ ਨੂੰ ਖਤਮ ਕਰਨ ਤੇ ਕੁਝ ਕਾਨੂੰਨਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਸ਼ਾਮਿਲ ਹੈ। ਇਸੇ ਤਹਿਤ ...

ਪੂਰੀ ਖ਼ਬਰ »

ਜੀ. ਐਸ. ਟੀ. ਕੌਂਸਲ ਦੀ ਤਰਜ਼ 'ਤੇ ਰਾਸ਼ਟਰੀ ਖੇਤੀਬਾੜੀ ਕੌਂਸਲ ਦਾ ਗਠਨ ਕਰੇ ਸਰਕਾਰ-ਡਾ: ਅਮਰ ਸਿੰਘ

ਨਵੀਂ ਦਿੱਲੀ, 17 ਜੁਲਾਈ (ਉਪਮਾ ਡਾਗਾ ਪਾਰਥ)-'ਕਿਸਾਨੀ ਸੰਕਟ ਨੂੰ ਹੱਲ ਕਰਨ ਲਈ ਸਰਕਾਰ ਨੂੰ ਜੀ. ਐਸ. ਟੀ. ਕੌਂਸਲ ਦੀ ਤਰਜ਼ 'ਤੇ ਰਾਸ਼ਟਰੀ ਖ਼ੇਤੀਬਾੜੀ ਕੌਂਸਲ ਦਾ ਗਠਨ ਕਰਨਾ ਚਾਹੀਦਾ ਹੈ।' ਇਹ ਮੰਗ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਖੇਤੀਬਾੜੀ ਅਤੇ ...

ਪੂਰੀ ਖ਼ਬਰ »

ਅਮਰੀਕਾ ਵਲੋਂ ਕਰਤਾਰਪੁਰ ਲਾਂਘਾ ਉਸਾਰਨ ਦੀ ਸ਼ਲਾਘਾ

ਵਾਸ਼ਿੰਗਟਨ, 17 ਜੁਲਾਈ (ਏਜੰਸੀ)- ਅਮਰੀਕਾ ਨੇ ਸਿੱਖ ਸ਼ਰਧਾਲੂਆਂ ਲਈ ਉਸਾਰੇ ਜਾ ਰਹੇ ਇਤਿਹਾਸਕ ਕਰਤਾਰਪੁਰ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਦੀ ਸ਼ਲਾਘਾ ਕੀਤੀ ਹੈ। ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਇਸ ਨਾਲ ਦੋ ਗੁਆਂਢੀ ਦੇਸ਼ਾਂ ਦੇ ਲੋਕਾਂ ਨੂੰ ਆਪਸ 'ਚ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਸੁਪਰੀਮ ਕੋਰਟ ਦੀ ਨਵੀਂ ਇਮਾਰਤ ਦਾ ਉਦਘਾਟਨ

ਨਵੀਂ ਦਿੱਲੀ, 17 ਜੁਲਾਈ (ਏਜੰਸੀਆਂ)-12 ਏਕੜ 'ਚ ਬਣੀ ਅਤੇ 7 ਸਾਲ 'ਚ ਪੂਰੀ ਹੋਈ ਸੁਪਰੀਮ ਕੋਰਟ ਦੀ ਨਵੀਂ ਇਮਾਰਤ ਦਾ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਦਘਾਟਨ ਕੀਤਾ। ਇਸ ਮੌਕੇ 'ਤੇ ਰਾਸ਼ਟਰਪਤੀ ਨੇ ਦੱਸਿਆ ਕਿ ਉਨ੍ਹਾਂ ਦੀ ਇੱਛਾ ਅਨੁਸਾਰ ਸੁਪਰੀਮ ਕੋਰਟ ਦੇ ਫ਼ੈਸਲੇ ਦਾ 9 ...

ਪੂਰੀ ਖ਼ਬਰ »

ਆਸਾਮ ਤੇ ਬਿਹਾਰ 'ਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 97 ਹੋਈ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਬੁੱਧਵਾਰ ਨੂੰ ਵੀ ਆਸਾਮ ਤੇ ਬਿਹਾਰ 'ਚ ਹੜ੍ਹਾਂ ਦੀ ਸਥਿਤੀ 'ਚ ਕੋਈ ਸੁਧਾਰ ਨਹੀਂ ਹੋਇਆ। ਦੋਹਾਂ ਸੂਬਿਆਂ 'ਚ ਹੜ੍ਹਾਂ ਦੇ ਪਾਣੀ 'ਚ ਡੁੱਬਣ ਕਾਰਨ 44 ਹੋਰ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 97 ਹੋ ਗਈ ਹੈ। ...

ਪੂਰੀ ਖ਼ਬਰ »

ਮਾਣਹਾਨੀ ਮਾਮਲੇ 'ਚ ਕੇਜਰੀਵਾਲ ਨੂੰ ਸੰਮਨ ਜਾਰੀ

ਨਵੀਂ ਦਿੱਲੀ, 17 ਜੁਲਾਈ (ਏਜੰਸੀਆਂ)-ਦਿੱਲੀ ਦੀ ਇਕ ਅਦਾਲਤ ਨੇ ਸੋਸ਼ਲ ਮੀਡੀਆ ਪੇਜ 'ਆਈ ਸਪੋਰਟ ਨਰਿੰਦਰ ਮੋਦੀ' ਦੇ ਸੰਸਥਾਪਕ ਦੀ ਇਕ ਅਪਰਾਧਕ ਸ਼ਿਕਾਇਤ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੰਮਨ ਜਾਰੀ ਕਰਕੇ ਤਲਬ ਕਰ ਲਿਆ। ਸ਼ਿਕਾਇਤਕਰਤਾ ਵਿਕਾਸ ਸੰਕਰਾਤੀਅਨ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਆਜ਼ਮ ਖ਼ਾਨ ਨੂੰ ਨੋਟਿਸ ਜਾਰੀ

ਅਲਾਹਾਬਾਦ, 17 ਜੁਲਾਈ (ਏਜੰਸੀ)- ਅਲਾਹਾਬਾਦ ਹਾਈਕੋਰਟ ਨੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖਾਨ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਵਲੋਂ ਇਹ ਨੋਟਿਸ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੀ ਉਮੀਦਵਾਰ ਜਯਾ ਪ੍ਰਦਾ ਦੀ ਪਟੀਸ਼ਨ 'ਤੇ ਜਾਰੀ ਕੀਤਾ ਗਿਆ ਹੈ, ਜਿਸ 'ਚ ...

ਪੂਰੀ ਖ਼ਬਰ »

ਤਕਰਾਰਬਾਜ਼ੀ ਤੋਂ ਬਚਣ ਲਈ ਦਿੱਲੀ ਕਮੇਟੀ ਵਲੋਂ ਨਗਰ ਕੀਰਤਨ ਸਬੰਧੀ ਪ੍ਰੋਗਰਾਮ 'ਚ ਅਹਿਮ ਤਬਦੀਲੀ

ਨਵੀਂ ਦਿੱਲੀ, 17 ਜੁਲਾਈ (ਜਗਤਾਰ ਸਿੰਘ)-ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਚੱਲ ਰਹੀ ਤਕਰਾਰਬਾਜ਼ੀ ਦੀਆਂ ਖ਼ਬਰਾਂ ਵਿਚਕਾਰ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਇਤਿਹਾਸਕ ਗੁੁਰਦੁਆਰਾ ਬੰਗਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX