ਤਾਜਾ ਖ਼ਬਰਾਂ


ਭਾਰਤ ਨੂੰ ਹੁਣ ਮਿਲੇਗੀ ਕੋਰੋਨਾ ਦੀ ਤੀਜੀ ਵੈਕਸੀਨ
. . .  10 minutes ago
ਨਵੀਂ ਦਿੱਲੀ , 12 ਅਪ੍ਰੈਲ - ਭਾਰਤ ਨੂੰ ਹੁਣ ਕੋਰੋਨਾ ਦੀ ਤੀਜੀ ਵੈਕਸੀਨ ਸਪੂਤਨਿਕ - V ਮਿਲੇਗੀ...
ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਨਹੀਂ ਮਿਲੇਗਾ ਹੁਣ ਭੋਜਨ
. . .  14 minutes ago
ਨਵੀਂ ਦਿੱਲੀ, 12 ਅਪ੍ਰੈਲ - ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਹੁਣ ਭੋਜਨ...
ਮਲੌਦ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਉਦਘਾਟਨ
. . .  22 minutes ago
ਮਲੌਦ, 12 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦਾਣਾ ਮੰਡੀ ਮਲੌਦ ਵਿਖੇ ਕਣਕ ਦੀ ਫ਼ਸਲ ਦਾ ਖ਼ਰੀਦ ਉਦਘਾਟਨ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ...
ਇਟਲੀ ਵਿਚ ਠੰਡ ਨੇ ਫਿਰ ਫੜਿਆ ਜ਼ੋਰ
. . .  34 minutes ago
ਵੈਨਿਸ (ਇਟਲੀ), 12 ਅਪ੍ਰੈਲ (ਹਰਦੀਪ ਸਿੰਘ ਕੰਗ ) -ਯੂਰਪੀਅਨ ਮੁਲਕ ਇਟਲੀ ਵਿਚ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ ...
ਅਮਰਜੀਤ ਸਿੰਘ ਜੀਤੀ ਸਿੱਧੂ ਦੇ ਮੋਹਾਲੀ ਨਗਰ ਨਿਗਮ ਦਾ ਮੇਅਰ ਬਣਨ 'ਤੇ ਤਪਾ ਨਿਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  52 minutes ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ) - ਤਪਾ ਇਲਾਕੇ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ , ਜਦੋਂ ਤਪਾ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ...
 
ਮੋਗਾ ਵਿਚ ਆਏ 37 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 minute ago
ਮੋਗਾ, 12 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ 37 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4038 ਹੋਣ ਦੇ ਨਾਲ
ਵਿਕਾਸ ਟੰਡਨ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਚੁਣੇ ਗਏ
. . .  about 1 hour ago
ਅਹਿਮਦਗੜ੍ਹ 12, ਅਪ੍ਰੈਲ (ਸੋਢੀ) - ਨਗਰ ਕੌਂਸਲ ਅਹਿਮਦਗੜ੍ਹ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੇ ਵਿਕਾਸ ਟੰਡਨ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਏ ...
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਤਿਆਰੀਆਂ ਜ਼ੋਰਾਂ 'ਤੇ
. . .  about 1 hour ago
ਅਜਨਾਲਾ, 12 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ...
ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ 'ਬਰਗਾੜੀ ਬਿਹਬਲ ਕਾਂਡ' ਸਬੰਧੀ ਮਿਲਣ ਲਈ ਸਮਾਂ ਮੰਗਿਆ
. . .  about 1 hour ago
ਚੰਡੀਗੜ੍ਹ,12 ਅਪ੍ਰੈਲ ( ਸੁਰਿੰਦਰਪਾਲ ) - ਗੁਰਦੁਆਰਾ ਗੁਰਸਾਗਰ ਸਾਹਿਬ ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ...
ਫਗਵਾੜਾ ਵਿਚ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ
. . .  about 1 hour ago
ਫਗਵਾੜਾ,12 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - ਫਗਵਾੜਾ ਜ਼ਿਲ੍ਹਾ ਕਪੂਰਥਲਾ ਵਿਚ ਨਗਰ ਨਿਗਮ ਦੀਆਂ ਚੋਣਾਂ ...
ਤੀਜੇ ਦਿਨ ਵੀ ਨਹੀਂ ਹੋਈ ਮਮਦੋਟ ਮੰਡੀਆਂ ਵਿਚ ਕਣਕ ਦੀ ਖ਼ਰੀਦ
. . .  about 2 hours ago
ਮਮਦੋਟ,12 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਾਰਕੀਟ ਕਮੇਟੀ ਮਮਦੋਟ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿਚ ਅੱਜ ਤੀਜੇ ਦਿਨ ਵੀ ਕਣਕ ਦੀ ਸਰਕਾਰੀ ...
ਬਲਾਚੌਰ ਅਨਾਜ ਮੰਡੀ ਵਿਖੇ ਕਣਕ ਖ਼ਰੀਦ ਦਾ ਕੰਮ ਅਰੰਭ
. . .  about 2 hours ago
ਬਲਾਚੌਰ,12 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸਰਕਾਰ ਕਣਕ ਦਾ ਇਕ ਇਕ ਦਾਣਾ ਖ਼ਰੀਦਣ ਲਈ ਪੂਰੀ ਤਰਾਂ ਵਚਨ ਵਧ ਹੈ,ਇਹ ਵਿਚਾਰ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ...
ਅਨਾਜ ਮੰਡੀ ਅਮਲੋਹ ਵਿਖੇ ਵਿਧਾਇਕ ਨਾਭਾ ਤੇ ਚੇਅਰਮੈਨ ਰਾਜਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
. . .  about 2 hours ago
ਅਮਲੋਹ, 12 ਅਪ੍ਰੈਲ (ਰਿਸ਼ੂ ਗੋਇਲ) ਹਾੜੀ ਦੇ ਸੀਜ਼ਨ ਦੇ ਚੱਲਦਿਆਂ ਹਲਕਾ ਅਮਲੋਹ ਦੇ ਕਿਸਾਨਾਂ ਵਲੋਂ ਆਪਣੀ ਸੋਨੇ ਰੰਗੀ...
ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਹੋਏ ਕੋਰੋਨਾ ਪਾਜ਼ੀਟਿਵ
. . .  about 2 hours ago
ਹਰਸ਼ਾ ਛੀਨਾ, 12 ਅਪ੍ਰੈਲ (ਕਡਿਿਆਲ) - ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਦੀ ਕੋਰੋਨਾ ਰਿਪੋਰਟ ...
ਨਹੀਂ ਹੋ ਸਕਿਆ ਅੱਜ ਨਗਰ ਕੌਂਸਲ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ
. . .  about 2 hours ago
ਮਲੋਟ, 12 ਅਪ੍ਰੈਲ (ਅਜਮੇਰ ਸਿੰਘ ਬਰਾੜ) - ਅੱਜ ਨਗਰ ਪਾਲਿਕਾ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ ਹੋਣਾ ਸੀ, ਜਿਸ ਸਬੰਧੀ ਕੈਬਨਿਟ ਮੰਤਰੀ ਸੁਖ ਸਰਕਾਰੀਆ ਮਲੋਟ ਵਿਖੇ ਆਏ ...
ਬੀ.ਐੱਸ.ਐਨ.ਐਲ. ਟਾਵਰ 'ਤੇ ਚੜ੍ਹੇ ਬੇਰੁਜ਼ਗਾਰਾਂ ਦੀ ਹਮਾਇਤ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ
. . .  about 3 hours ago
ਪਟਿਆਲਾ , 12 ਅਪ੍ਰੈਲ - (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਦੇ ਬੀ.ਐੱਸ.ਐਨ.ਐਲ.ਦਫ਼ਤਰ ਵਿਚ ਲੱਗੇ ਟਾਵਰ ਦੇ ਉੱਪਰ ਚੜ੍ਹੇ ਬੇਰੁਜ਼ਗਾਰ ਅਧਿਕਾਂ ਦੀ ਹਮਾਇਤ ...
ਭਵਾਨੀਗੜ੍ਹ ਨਗਰ ਕੌਂਸਲ 'ਤੇ ਔਰਤਾਂ ਦਾ ਕਬਜ਼ਾ, ਸੁਖਜੀਤ ਕੌਰ ਘਾਬਦੀਆ ਪ੍ਰਧਾਨ ਅਤੇ ਮੋਨਿਕਾ ਮਿੱਤਲ ਨੂੰ ਉਪ ਪ੍ਰਧਾਨ ਬਣਾਇਆ
. . .  about 3 hours ago
ਭਵਾਨੀਗੜ੍ਹ 12 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ ) - ਭਵਾਨੀਗੜ੍ਹ ਨਗਰ ਕੌਂਸਲ ਦੀ ਚੋਣ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਐੱਸ. ਡੀ. ਐਮ. ਕਰਮਜੀਤ ਸਿੰਘ...
ਫ਼ਾਜ਼ਿਲਕਾ- ਸੜਕ ਹਾਦਸੇ ਵਿਚ ਸਰਕਾਰੀ ਸਕੂਲ ਦੇ ਅਧਿਆਪਕ ਦੀ ਮੌਤ
. . .  about 3 hours ago
ਫ਼ਾਜ਼ਿਲਕਾ, 12 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੀ ਰਾਧਾ ਸਵਾਮੀ ਕਾਲੋਨੀ ਵਾਸੀ ਇਕ ਸਰਕਾਰੀ ਅਧਿਆਪਕ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਸੰਦੀਪ ਕੁਮਾਰ...
ਤਪਾ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 3 hours ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ) - ਤਪਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਤਪਾ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ ...
ਵਿਕਾਸਦੀਪ ਚੌਧਰੀ ਬਣੇ ਜਲਾਲਾਬਾਦ ਨਗਰ ਕੌਂਸਲ ਜਲਾਲਾਬਾਦ ਦੇ ਪ੍ਰਧਾਨ
. . .  about 3 hours ago
ਜਲਾਲਾਬਾਦ, 12 ਅਪ੍ਰੈਲ(ਜਤਿੰਦਰ ਪਾਲ ਸਿੰਘ) - ਚਿਰਾਂ ਤੋਂ ਉਡੀਕੀ ਜਾ ਰਹੀ ਨਗਰ ਕੌਂਸਲ ਜਲਾਲਾਬਾਦ ਦੀ ਪ੍ਰਧਾਨਗੀ ਦੀ ਚੋਣ ਵਿਚ ਜਲਾਲਾਬਾਦ ਦੇ ਵਾਰਡ ਨੰ 2 ਤੋਂ ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਟੀਕਾਕਰਨ ਦੀ ਦੂਜੀ ਖ਼ੁਰਾਕ ਲਈ
. . .  about 3 hours ago
ਚੰਡੀਗੜ੍ਹ, 12 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਟੀਕਾਕਰਨ ਦੀ ਦੂਜੀ ਖ਼ੁਰਾਕ ਲਈ ਹੈ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ...
ਸੁਖਬੀਰ ਬਾਦਲ ਜਥੇਦਾਰ ਕੋਲਿਆਂਵਾਲੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ
. . .  about 3 hours ago
ਮਲੋਟ, 12 ਅਪ੍ਰੈਲ (ਪਾਟਿਲ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਘਰ ਪਰਿਵਾਰ ...
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਜੈਕਾਰਿਆਂ ਦੀ ਗੂੰਜ 'ਚ ਅਗਲੇ ਪੜਾਅ ਲਈ ਰਵਾਨਾ
. . .  about 4 hours ago
ਅੰਮ੍ਰਿਤਸਰ, 12 ਅਪ੍ਰੈਲ (ਜੱਸ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਤੋਂ ਆਰੰਭ ਹੋਇਆ...
ਕੈਪਟਨ ਸਰਕਾਰ ਦੇ ਨਜਾਇਜ਼ ਮਾਈਨਿੰਗ ਰੋਕਣ ਦੇ ਦਾਅਵੇ ਖੋਖਲੇ
. . .  about 3 hours ago
ਮੰਡੀ ਘੁਬਾਿੲਆ,(ਫ਼ਾਜ਼ਿਲਕਾ) 12 ਅਪ੍ਰੈਲ, (ਅਮਨ ਬਵੇਜਾ) - ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਿੲਆ ਦੇ ਨੇੜਲੇ ਪਿੰਡ ਮਾਛੀ ਵਾਲਾ (ਗਰੀਬਾ ਸਾਂਦੜ) 'ਚ ਪੋਪਲਾਈਨ...
ਸ਼੍ਰੋਮਣੀ ਕਮੇਟੀ ਨੇ ਲੜਕੀਆਂ ਦੀ ਖੇਡ ਅਕੈਡਮੀ ਸਬੰਧੀ 15-16 ਅਪ੍ਰੈਲ ਨੂੰ ਰੱਖੇ ਟਰਾਇਲ ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਕੀਤੇ ਮੁਲਤਵੀ
. . .  about 4 hours ago
ਅੰਮ੍ਰਿਤਸਰ, 12 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਲੜਕੀਆਂ ਲਈ ਸਥਾਪਿਤ ਕੀਤੀ ਜਾ ਰਹੀ ਖੇਡ ਅਕੈਡਮੀ ਵਿਚ ਦਾਖ਼ਲੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553
ਿਵਚਾਰ ਪ੍ਰਵਾਹ: ਲੋਕਾਂ ਦਾ ਖ਼ਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਪਹਿਲਾ ਸਫ਼ਾ

ਟੀਕਾ ਉਤਸਵ ਕੋਰੋਨਾ ਖ਼ਿਲਾਫ਼ ਦੂਜੀ ਵੱਡੀ ਜੰਗ ਦੀ ਸ਼ੁਰੂਆਤ-ਮੋਦੀ

ਕਿੱਲਤ ਦੀ ਸ਼ਿਕਾਇਤ ਦਰਮਿਆਨ 4 ਦਿਨਾ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ
— ਉਪਮਾ ਡਾਗਾ ਪਾਰਥ —

ਨਵੀਂ ਦਿੱਲੀ, 11 ਅਪ੍ਰੈਲ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਭਾਰਤ 'ਚ ਐਤਵਾਰ ਨੂੰ 4 ਦਿਨਾਂ ਦੀ ਵਿਸ਼ੇਸ਼ ਟੀਕਾਕਰਨ ਮੁਹਿੰਮ ਜਿਸ ਨੂੰ ਟੀਕਾ ਉਤਸਵ ਦਾ ਨਾਂਅ ਦਿੱਤਾ ਗਿਆ, ਦੀ ਸ਼ੁਰੂਆਤ ਕੀਤੀ ਗਈ |ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਟੀਕਾ ਉਤਸਵ ਦੇ ਪਹਿਲੇ ਦਿਨ ਐਤਵਾਰ ਸ਼ਾਮ ਤੱਕ ਦੇਸ਼ ਭਰ 'ਚ 27 ਲੱਖ ਤੋਂ ਜ਼ਿਆਦਾ ਕੋਵਿਡ-19 ਵੈਕਸੀਨ ਦੀਆਂ ਖ਼ੁਰਾਕਾਂ ਦਿੱਤੀਆਂ ਗਈਆਂ, ਜਿਸ ਨਾਲ ਦੇਸ਼ 'ਚ ਦਿੱਤੀਆਂ ਗਈਆਂ ਖ਼ੁਰਾਕਾਂ ਦੀ ਸਮੁੱਚੀ ਗਿਣਤੀ 10,43,65,035 ਹੋ ਗਈ ਹੈ | ਇਹ ਮੁਹਿੰਮ ਉਸ ਵੇਲੇ ਸ਼ੁਰੂ ਕੀਤੀ ਗਈ ਹੈ ਜਦੋਂ ਦੇਸ਼ ਦੇ ਕਈ ਸੂਬੇ ਵੈਕਸੀਨ ਦੀ ਕਿੱਲਤ ਦੀ ਸ਼ਿਕਾਇਤ ਕਰ ਰਹੇ ਹਨ | ਵੈਕਸੀਨ ਦੀ ਕਿੱਲਤ ਬਾਰੇ ਕੇਂਦਰ ਨੂੰ ਚਿਤਾਵਨੀ ਦੇਣ ਵਾਲੇ ਰਾਜਾਂ 'ਚ ਪੰਜਾਬ, ਮਹਾਰਾਸ਼ਟਰ, ਰਾਜਸਥਾਨ, ਦਿੱਲੀ, ਝਾਰਖੰਡ ਅਤੇ ਤੇਲੰਗਾਨਾ ਸ਼ਾਮਿਲ ਹਨ | ਇਨ੍ਹਾਂ ਰਾਜਾਂ ਵਲੋਂ ਕੇਂਦਰ ਸਰਕਾਰ ਨੂੰ ਵੈਕਸੀਨ ਦਾ 2 ਤੋਂ ਲੈ ਕੇ 10 ਦਿਨਾਂ ਦਾ ਸਟਾਕ ਹੋਣ ਦਾ ਦਾਅਵਾ ਕੀਤਾ ਗਿਆ ਹੈ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ 'ਚ ਸਿਰਫ਼ 5 ਦਿਨਾਂ ਦਾ ਸਟਾਕ ਹੋਣ ਦੀ ਜਾਣਕਾਰੀ ਦਿੱਤੀ ਹੈ | ਹਾਲਾਂਕਿ ਕੇਂਦਰ ਵਲੋਂ ਵੈਕਸੀਨ ਦੀ ਕਿੱਲਤ ਦਾ ਦਾਅਵਾ ਖਾਰਜ ਕਰਦਿਆਂ ਰਾਜਾਂ ਨੂੰ ਹੀ ਅਜਿਹੇ ਹਾਲਤ ਲਈ ਜ਼ਿੰਮੇਵਾਰ ਠਹਿਰਾਇਆ ਗਿਆ | ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਕਿਹਾ ਕਿ ਕੁਝ ਸੂਬੇ ਵੈਕਸੀਨ ਘੱਟ ਹੋਣ ਦੀ ਸ਼ਿਕਾਇਤ ਕਰ ਰਹੇ ਹਨ ਪਰ ਉਹ ਕੋਰੋਨਾ ਨੂੰ ਕਾਬੂ ਕਰਨ 'ਚ ਆਪਣੀ ਨਾਕਾਮੀ ਛੁਪਾਉਣ ਲਈ ਅਜਿਹਾ ਕਰ ਰਹੇ ਹਨ |
ਮੋਦੀ ਨੇ ਟੀਕਾ ਮੁਹਿੰਮ ਲਈ ਦਿੱਤੇ 4 ਮੰਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀਕਾ ਉਤਸਵ ਨੂੰ ਸਫ਼ਲ ਬਣਾਉਣ ਲਈ 4 ਮੰਤਰ ਦਿੰਦਿਆਂ ਕਿਹਾ ਕਿ ਹਰ ਪਾਤਰ ਵਿਅਕਤੀ ਟੀਕਾ ਜ਼ਰੂਰ ਲਗਵਾਏ | ਉਨ੍ਹਾਂ ਲੋਕਾਂ ਨੂੰ ਜ਼ਿੰਮੇਵਾਰੀ ਦਿੰਦਿਆਂ ਕਿਹਾ ਕਿ ਮਾਸਕ ਪਾ ਕੇ ਦੂਜਿਆਂ ਦੀ ਜ਼ਿੰਦਗੀ ਬਚਾਓ | ਜਿਨ੍ਹਾਂ ਲੋਕਾਂ ਕੋਲ ਵਸੀਲੇ ਹੋਣ ਅਤੇ ਜਾਣਕਾਰੀ ਦੀ ਘਾਟ ਹੋਵੇ ਉਨ੍ਹਾਂ ਦੀ ਮਦਦ ਕਰੋ ਅਤੇ ਮਾਈਕਰੋ ਕੰਟੇਨਮੈਂਟ ਜ਼ੋਨ ਬਣਾਏ ਜਾਣ | ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜ਼ੋਨ ਬਣਾਇਆ ਜਾਣਾ ਚਾਹੀਦਾ ਹੈ | ਪ੍ਰਧਾਨ ਮੰਤਰੀ ਨੇ ਦੇਸ਼ ਦੇ ਨਾਂਅ ਲਿਖੇ ਲੇਖ 'ਚ ਉਕਤ ਸੂਤਰ ਦੇਣ ਤੋਂ ਇਲਾਵਾ ਟੀਕੇ ਦੀ ਖੁਰਾਕ ਅਜਾੲੀਂ ਨਾ ਜਾਣ ਦੇਣ ਦੀ ਵੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਦੇਸ਼ ਦੀ ਟੀਕਾਕਰਨ ਸਮਰੱਥਾ ਦੀ ਬਿਹਤਰੀਨ ਵਰਤੋਂ ਕਰਨ ਨਾਲ ਹੀ ਟੀਕਾਕਰਨ ਸਮਰੱਥਾ ਵਧਾਈ ਜਾ ਸਕਦੀ ਹੈ | ਉਨ੍ਹਾਂ ਵਿਅਕਤੀਗਤ ਅਤੇ ਸਮਾਜਿਕ ਪੱਧਰ 'ਤੇ ਸਾਫ਼-ਸਫ਼ਾਈ 'ਤੇ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ | ਟੀਕਾ ਉਤਸਵ ਦੀ ਸ਼ੁਰੂਆਤ 11 ਅਪ੍ਰੈਲ ਨੂੰ ਸਮਾਜ ਸੁਧਾਰਕ ਜੋਤੀਬਾ ਫੂਲੇ ਜੈਅੰਤੀ ਦੇ ਮੌਕੇ 'ਤੇ ਕੀਤੀ ਗਈ ਅਤੇ ਇਹ ਮੁਹਿੰਮ 14 ਅਪ੍ਰੈਲ ਨੂੰ ਬਾਬਾ ਸਾਹਿਬ ਅੰਬੇਡਕਰ ਜੈਅੰਤੀ ਤੱਕ ਜਾਰੀ ਰਹੇਗੀ |

10 ਦਿਨਾਂ 'ਚ ਮਿਲੇਗੀ ਤੀਜੀ ਵੈਕਸੀਨ- ਹਰਸ਼ਵਰਧਨ

ਵੈਕਸੀਨ ਦੀ ਕਿੱਲਤ ਦੀਆਂ ਖ਼ਬਰਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦਰਮਿਆਨ ਇਕ-ਦੂਜੇ 'ਤੇ ਕੀਤੇ ਜਾ ਰਹੇ ਸ਼ਬਦੀ ਹਮਲਿਆਂ ਦਰਮਿਆਨ ਇਕ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਸਿਹਤ ਮੰਤਰੀ ਡਾ: ਹਰਸ਼ਵਰਧਨ ਵਲੋਂ ਦਿੱਤੇ ਇਕ ਬਿਆਨ ਮੁਤਾਬਿਕ ਕੇਂਦਰ ਸਰਕਾਰ ਅਗਲੇ 10 ਦਿਨਾਂ 'ਚ ਰੂਸ ਦੀ ਕੋਰੋਨਾ ਰੋਕੂ ਵੈਕਸੀਨ ਸਪੁਤਨਿਕ-ਵੀ ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦੇ ਸਕਦੀ ਹੈ। ਅਜਿਹਾ ਹੋਣ 'ਤੇ ਕੋਵੈਕਸੀਨ ਅਤੋ ਕੋਵੀਸ਼ੀਲਡ ਤੋਂ ਬਾਅਦ ਭਾਰਤ ਨੂੰ ਤੀਜੀ ਵੈਕਸੀਨ ਮਿਲ ਸਕਦੀ ਹੈ। ਇਸ ਤੋਂ ਇਲਾਵਾ ਅਕਤੂਬਰ ਤੱਕ 5 ਹੋਰ ਵੈਕਸੀਨ ਮਿਲਣ ਦੀ ਵੀ ਸੰਭਾਵਨਾ ਪ੍ਰਗਟਾਈ ਹੈ। ਸਿਹਤ ਮੰਤਰਾਲੇ ਦੇ ਹਲਕਿਆਂ ਮੁਤਾਬਿਕ 6 ਵੈਕਸੀਨਾਂ ਦਾ ਕਲੀਨੀਕਲ ਟ੍ਰਾਇਲ ਚੱਲ ਰਿਹਾ ਹੈ, ਜਦਕਿ 14 ਪ੍ਰੀ-ਕਲੀਨੀਕਲ ਟ੍ਰਾਇਲ ਮੋਡ 'ਚ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਅਕਤੂਬਰ ਤੱਕ ਭਾਰਤ ਕੋਲ 5 ਹੋਰ ਵੈਕਸੀਨ ਹੋਣਗੇ।

ਵਿਸਾਖੀ ਮੌਕੇ ਗੁ: ਪੰਜਾ ਸਾਹਿਬ 'ਚ ਫੁੱਲਾਂ ਨਾਲ ਕੀਤੀ ਅਲੌਕਿਕ ਸਜਾਵਟ

ਅੰਮਿ੍ਤਸਰ, 11 ਅਪ੍ਰੈਲ (ਸੁਰਿੰਦਰ ਕੋਛੜ)-ਵਿਸਾਖੀ ਦੇ ਮੱਦੇਨਜ਼ਰ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੇਤ ਹੋਰਨਾਂ ਇਤਿਹਾਸਕ ਗੁਰਦੁਆਰਿਆਂ ਦੇ ਅੰਦਰ ਬਾਹਰ ਰੰਗ ਬਰੰਗੇ ਖੁਸ਼ਬੁਦਾਰ ਤੇ ਸਜਾਵਟੀ ਫੁੱਲਾਂ ਨਾਲ ਅਲੌਕਿਕ ਦਿੱਖ ਦਿੱਤੀ ਗਈ ਹੈ | ਇਸਲਾਮਾਬਾਦ ਤੋਂ ਸ਼ਾਹਿਦ ਸ਼ਬੀਰ ਨੇ 'ਅਜੀਤ' ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਵੇਸ਼ ਦੁਆਰ, ਡਿਓੜੀਆਂ, ਸਰੋਵਰ, ਦੀਵਾਨ ਹਾਲ ਤੇ ਪ੍ਰਕਾਸ਼ ਅਸਥਾਨ ਸਮੇਤ ਹੋਰਨਾ ਭਵਨਾਂ ਨੂੰ ਵਿਲੱਖਣ ਦਿੱਖ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕੋਰੋਨਾ ਸੰਕਟ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸਭ ਭਵਨਾਂ ਨੂੰ ਮੁਕੰਮਲ ਤੌਰ 'ਤੇ ਸੈਨੇਟਾਈਜ਼ ਕੀਤਾ ਗਿਆ ਹੈ ਤੇ ਬਚਾਅ ਲਈ ਹੋਰ ਵੀ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਦੱਸਣਯੋਗ ਹੈ ਕਿ ਵਿਸਾਖੀ ਮੌਕੇ ਪਾਕਿ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਵਾਲਾ ਭਾਰਤੀ ਸਿੱਖ ਯਾਤਰੂ ਜਥਾ 12 ਅਪ੍ਰੈਲ ਨੂੰ ਸਵੇਰੇ ਅਟਾਰੀ ਸਰਹੱਦ ਰਾਹੀਂ ਪੈਦਲ ਵਾਹਗਾ ਪਹੁੰਚੇਗਾ ਤੇ ਉਥੋਂ ਯਾਤਰੂਆਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਭਾਰੀ ਸੁਰੱਖਿਆ ਹੇਠ ਸਿੱਧਾ ਹੱਸਨ ਅਬਦਾਲ ਪਹੁੰਚਾਇਆ ਜਾਵੇਗਾ | 14 ਅਪ੍ਰੈਲ ਨੂੰ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ 15 ਅਪ੍ਰੈਲ ਨੂੰ ਬਾਅਦ ਦੁਪਹਿਰ ਯਾਤਰੂਆਂ ਨੂੰ ਬੱਸਾਂ ਰਾਹੀਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਕੀਤਾ ਜਾਵੇਗਾ | 16 ਅਪ੍ਰੈਲ ਨੂੰ ਸੰਗਤ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਸਮੇਤ ਸਥਾਨਕ ਹੋਰਨਾਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰੇਗੀ ਤੇ ਅਗਲੇ ਦਿਨ 17 ਅਪ੍ਰੈਲ ਨੂੰ ਯਾਤਰੂਆਂ ਨੂੰ ਬੱਸਾਂ ਰਾਹੀਂ ਫਾਰੂਖਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨਾਂ ਲਈ ਲਜਾਇਆ ਜਾਵੇਗਾ | 18 ਅਪ੍ਰੈਲ ਨੂੰ ਸੰਗਤ ਨੂੰ ਲਾਹੌਰ ਲਈ ਰਵਾਨਾ ਕੀਤਾ ਜਾਵੇਗਾ ਤੇ 19 ਅਪ੍ਰੈਲ ਨੂੰ ਬੱਸਾਂ ਅਤੇ ਪ੍ਰਾਈਵੇਟ ਟੈਕਸੀਆਂ ਰਾਹੀਂ ਸੰਗਤ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰੇਗੀ ਤੇ ਉਸ ਦੇ ਬਾਅਦ ਗੁਜਰਾਂਵਾਲਾ ਦੇ ਏਮਨਾਬਾਦ ਕਸਬੇ ਵਿਚਲੇ ਗੁਰਦੁਆਰਾ ਰੋੜੀ ਸਾਹਿਬ, ਗੁਰਦੁਆਰਾ ਚੱਕੀ ਸਾਹਿਬ ਅਤੇ ਖੂਹੀ ਭਾਈ ਲਾਲੋ ਦੇ ਦਰਸ਼ਨ ਕਰਵਾਏ ਜਾਣਗੇ | 20 ਅਪ੍ਰੈਲ ਨੂੰ ਸੰਗਤ ਦੇ ਲਾਹੌਰ ਰੁਕਣ ਉਪਰੰਤ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤਣ ਲਈ ਰਵਾਨਾ ਕੀਤਾ ਜਾਵੇਗਾ |

ਕਸ਼ਮੀਰ 'ਚ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਕਮਾਂਡਰ ਸਮੇਤ 5 ਅੱਤਵਾਦੀ ਹਲਾਕ

ਬਿਜਬਹਾੜਾ 'ਚ ਮਾਰੇ ਅੱਤਵਾਦੀ ਟੀ.ਏ. ਜਵਾਨ ਦੀ ਹੱਤਿਆ ਲਈ ਸਨ ਜ਼ਿੰਮੇਵਾਰ
— ਮਨਜੀਤ ਸਿੰਘ —

ਸ੍ਰੀਨਗਰ, 11 ਅਪ੍ਰੈਲ -ਦੱਖਣੀ ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਕਰੀਬ 18 ਘੰਟੇ ਤੱਕ ਚੱਲੇ 2 ਮੁਕਾਬਲਿਆਂ ਦੌਰਾਨ ਲਸ਼ਕਰ ਦੇ ਤਾਇਬਾ ਤੇ ਅਲ ਬਦਰ ਨਾਲ ਸਬੰਧਿਤ 5 ਅੱਤਵਾਦੀ ਹਲਾਕ ਹੋ ਗਏ | ਬਿਜਬਹਾੜਾ ਵਿਖੇ ਮਾਰੇ ਗਏ 2 ਅੱਤਵਾਦੀ ਬੀਤੇ ਦਿਨ ਟੀ.ਏ. ਜਵਾਨ ਦੀ ਹੱਤਿਆ ਲਈ ਜ਼ਿੰਮੇਵਾਰ ਸਨ | ਆਈ.ਜੀ.ਪੀ. ਕਸ਼ਮੀਰ ਵਿਜੇ ਕੁਮਾਰ ਅਨੁਸਾਰ ਸ਼ੋਪੀਆਂ ਦੇ ਚਿਤਰਾਗਾਮ ਬਦਪਵਾ ਇਲਾਕੇ 'ਚ ਅਲ-ਬਦਰ ਦੇ ਜ਼ਿਲ੍ਹਾ ਕਮਾਂਡਰ ਆਸਿਫ ਅਹਿਮਦ ਗਨਾਈ ਸਮੇਤ 3 ਅੱਤਵਾਦੀ ਜਿਹੜੇ ਬੀਤੇ ਦਿਨ ਤੋਂ ਮੇਵਾਬਾਗ 'ਚ ਘਿਰੇ ਸਨ, ਮਾਰੇ ਗਏ | ਇਸ ਕਾਰਵਾਈ 'ਚ 34 ਆਰ.ਆਰ., 178 ਸੀ.ਆਰ.ਪੀ.ਐਫ. ਅਤੇ ਐਸ.ਓ.ਜੀ. ਨੇ ਸਨਿਚਰਵਾਰ ਨੂੰ ਆਪ੍ਰੇਸ਼ਨ ਮੁਹਿੰਮ ਛੇੜੀ ਸੀ | ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਆਤਮ ਸਮਰਪਣ ਦੀ ਪੇਸ਼ਕਸ਼ ਕੀਤੀ ਸੀ ਤੇ ਇਸ ਦੌਰਾਨ 18 ਸਾਲਾ ਅੱਤਵਾਦੀ ਫੈਸਿਲ ਦੇ ਮਾਪਿਆਂ ਨੂੰ ਮੁਕਾਬਲੇ ਵਾਲੀ ਥਾਂ ਲਿਆ ਕੇ ਆਤਮ ਸਮਰਪਣ ਕਰਨ ਦੀ ਅਪੀਲ ਕੀਤੀ, ਪਰ ਉਸ ਦੇ ਸਾਥੀਆਂ ਨੇ ਉਸ ਨੂੰ ਆਤਮ ਸਮਰਪਣ ਨਹੀਂ ਕਰਨ ਦਿੱਤਾ | ਐਤਵਾਰ ਸਵੇਰ ਤੱਕ ਚੱਲੇ ਮੁਕਾਬਲੇ 'ਚ ਤਿੰਨੋ ਅੱਤਵਾਦੀ ਮਾਰੇ ਗਏ, ਜਿਨ੍ਹਾਂ 'ਚੋਂ 2 ਦੀ ਪਛਾਣ ਆਸਿਫ ਅਹਿਮਦ ਗਨਾਈ ਤੇ ਫੈਸਿਲ ਗੁਲਜ਼ਾਰ ਗਨਾਈ ਵਜੋਂ ਹੋਈ ਹੈ | ਮੁਕਾਬਲੇ ਦੌਰਾਨ 2 ਜਵਾਨ ਵੀ ਜ਼ਖਮੀ ਹੋ ਗਏ | ਅੱਤਵਾਦੀਆਂ ਦੇ ਕਬਜ਼ੇ 'ਚੋਂ 1 ਏ.ਕੇ. 56 ਰਾਈਫਲ, 2 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ | ਦੂਜੇ ਪਾਸੇ ਜ਼ਿਲ੍ਹਾ ਅਨੰਤਨਾਗ ਦੇ ਬਿਜਬਹਾੜਾ ਦੇ ਸਿਮਥਨ ਇਲਾਕੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਬੀਤੀ ਰਾਤ ਤੋਂ ਜਾਰੀ ਮੁਕਾਬਲੇ ਦੌਰਾਨ 2 ਅੱਤਵਾਦੀ ਮਾਰੇ ਗਏ | ਇਹ ਅੱਤਵਾਦੀ 162 ਟੀ.ਏ. ਦੇ ਹੌਲਦਾਰ ਮੁਹੰਮਦ ਸਲੀਮ ਆਖੂਨ ਦੀ ਹੱਤਿਆ 'ਚ ਸ਼ਾਮਿਲ ਸਨ | ਇਨ੍ਹਾਂ ਦੀ ਪਛਾਣ ਤੌਸੀਫ ਅਹਿਮਦ ਭਟ ਵਾਸੀ ਤਕੀਆ ਮਕਬੂਲ ਸ਼ਾਹ ਬਿਜਬਹਾੜਾ ਅਤੇ ਆਮਿਰ ਹੁਸੈਨ ਵਾਸੀ ਗੌਰਨ ਬਿਜਬਹਾੜਾ ਵਜੋਂ ਹੋਈ ਹੈ, ਜੋ ਲਸ਼ਕਰ ਏ ਤਾਇਬਾ ਨਾਲ ਸਬੰਧਿਤ ਸਨ | ਇਹ 2017 ਅਤੇ 2018 ਤੋਂ ਇਲਾਕੇ 'ਚ ਸਰਗਰਮ ਸਨ | ਇਨ੍ਹਾਂ ਦੇ ਕਬਜ਼ੇ 'ਚੋਂ ਏ.ਕੇ. ਲੜੀ ਦੀਆਂ 2 ਰਾਈਫਲਾਂ ਦੇ ਇਲਾਵਾ ਭਾਰੀ ਅਸਲਾ ਬਰਾਮਦ ਕੀਤਾ ਗਿਆ | ਇਨ੍ਹਾਂ ਦਾ ਸਬੰਧ ਲਸ਼ਕਰ ਏ ਤਾਇਬਾ ਦੇ ਹਿਟ ਸਕਾਡ ਟੀ.ਆਰ.ਐਫ. ਨਾਲ ਸੀ |

ਅੱਤਵਾਦੀਆਂ ਵਲੋਂ ਸਾਬਕਾ ਐਸ. ਪੀ. ਓ. ਦੀ ਗੋਲੀ ਮਾਰ ਕੇ ਹੱਤਿਆ

ਕੇਂਦਰੀ ਕਸ਼ਮੀਰ ਜ਼ਿਲ੍ਹਾ ਬਡਗਾਮ 'ਚ ਅੱਤਵਾਦੀਆਂ ਨੇ ਸਾਬਕਾ ਐਸ.ਪੀ.ਓ. ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ | ਸੂਤਰਾਂ ਅਨੁਸਾਰ ਸ਼ੱਕੀ ਅੱਤਵਾਦੀਆਂ ਨੇ ਐਤਵਾਰ ਦੁਪਹਿਰ ਬਡਗਾਮ ਦੇ ਮਾਗਮ ਇਲਾਕੇ 'ਚ ਨਿਸਾਰ ਅਹਿਮਦ ਖਾਨ (35) ਵਾਸੀ ਬਛੀਪੋਰਾ ਮਾਗਮ 'ਤੇ ਉਸ ਦੇ ਘਰ ਨੇੜੇ ਤੋਂ ਕਈ ਗੋਲੀਆ ਚਲਾਈਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ | ਉਸ ਨੂੰ ਤੁਰੰਤ ਨੇੜੇ ਦੇ ਹਸਪਤਾਲ ਲਿਜਾਇਆ ਗਿਆ ਜਿਥੇ ਉਹ ਦਮ ਤੋੜ ਗਿਆ | ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਇਸ ਹਮਲੇ 'ਚ ਲਸ਼ਕਰ ਏ ਤਾਇਬਾ ਨਾਲ ਸਬੰਧਿਤ ਸਥਾਨਕ ਅੱਤਵਾਦੀ ਯੂਸਫ ਡਾਰ ਉਰਫ ਕਾਂਤੁਰ ਉਰਫ ਤੈਮੂਰ ਤੇ ਅਬਰਾਰ ਨਦੀਮ ਭਟ ਤੇ ਇਨ੍ਹਾਂ ਦੇ ਹੋਰ ਸਾਥੀ ਸ਼ਾਮਿਲ ਸਨ |

ਸੁਸ਼ੀਲ ਚੰਦਰਾ ਹੋਣਗੇ ਅਗਲੇ ਮੁੱਖ ਚੋਣ ਕਮਿਸ਼ਨਰ

ਨਵੀਂ ਦਿੱਲੀ, 11 ਅਪ੍ਰੈਲ (ਏਜੰਸੀ)- ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਅਗਲੇ ਮੁੱਖ ਚੋਣ ਕਮਿਸ਼ਨਰ ਬਣਨਗੇ | ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਇਸ ਵਕਾਰੀ ਅਹੁਦੇ ਲਈ ਸਰਕਾਰ ਦੀ ਮਨਜ਼ੂਰੀ ਮਿਲ ਗਈ ਹੈ ਅਤੇ ਚੰਦਰਾ ਦੀ ਨਿਯੁਕਤੀ ਦੇ ਆਦੇਸ਼ ਕਿਸੇ ਵੀ ਸਮੇਂ ਜਾਰੀ ਹੋ ਸਕਦੇ ਹਨ | ਸੁਨੀਲ ਅਰੋੜਾ ਦੇ ਅਹੁਦਾ ਛੱਡਣ ਦੇ ਇਕ ਦਿਨ ਬਾਅਦ 13 ਅਪ੍ਰੈਲ ਨੂੰ ਸੁਸ਼ੀਲ ਚੰਦਰਾ ਚਾਰਜ ਸੰਭਾਲ ਲੈਣਗੇ | ਉਹ 14 ਮਈ 2022 ਤੱਕ ਇਸ ਅਹੁਦੇ 'ਤੇ ਬਣੇ ਰਹਿਣਗੇ | ਚੰਦਰਾ 14 ਫਰਵਰੀ 2019 ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨਰ ਵਜੋਂ ਨਿਯੁਕਤ ਹੋਏ ਸਨ | ਚੋਣ ਪੈਨਲ 'ਚ ਆਉਣ ਤੋਂ ਪਹਿਲਾਂ ਉਹ 'ਕੇਂਦਰੀ ਬੋਰਡ ਪ੍ਰਤੱਖ ਕਰ' ਦੇ ਚੇਅਰਮੈਨ ਵੀ ਰਹਿ ਚੁੱਕੇ ਹਨ | ਸੁਸ਼ੀਲ ਚੰਦਰਾ ਦੀ ਅਗਵਾਈ 'ਚ ਚੋਣ ਕਮਿਸ਼ਨ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ, ਗੋਆ 'ਚ ਵਿਧਾਨ ਸਭਾ ਚੋਣਾਂ ਕਰਵਾਏਗਾ | ਗੋਆ, ਮਨੀਪੁਰ, ਉੱਤਰਾਖੰਡ ਤੇ ਪੰਜਾਬ ਦੀਆਂ ਵਿਧਾਨ ਸਭਾਵਾਂ ਦੀ ਮਿਆਦ ਅਗਲੇ ਸਾਲ ਮਾਰਚ ਮਹੀਨੇ, ਜਦੋਂ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਮਿਆਦ ਅਗਲੇ ਸਾਲ 14 ਮਈ ਨੂੰ ਸਮਾਪਤ ਹੋਵੇਗੀ |

2 ਈ.ਟੀ.ਟੀ. ਬੇਰੁਜ਼ਗਾਰ ਅਧਿਆਪਕਾਂ ਨੇ ਭਾਖੜਾ ਨਹਿਰ 'ਚ ਮਾਰੀ ਛਾਲ

ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਨੌਕਰੀ ਦੀ ਮੰਗ ਨੂੰ ਲੈ ਕੇ ਨਿਰੰਤਰ ਧਰਨੇ ਦਿੱਤੇ ਜਾ ਰਹੇ ਹਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਦਾ ਸਮਾਂ ਮੰਗਿਆ ਜਾ ਰਿਹਾ ਸੀ ਪਰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਮਿਲਣ ਤੇ ਕੋਈ ਠੋਸ ਹੱਲ ਨਾ ਨਿਕਲਣ ਕਾਰਨ ਅੱਜ ਯੂਨੀਅਨ ਦੇ ਦੋ ਮੈਂਬਰਾਂ ਨੇ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ | ਦੱਸਣਯੋਗ ਹੈ ਕਿ ਪਟਿਆਲਾ ਵਿਖੇ ਪਿਛਲੇ 22 ਦਿਨਾਂ ਤੋਂ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ 2 ਮੈਂਬਰ ਬੀ. ਐਸ. ਐਨ. ਐਲ. ਟਾਵਰ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਚੜ੍ਹੇ ਬੈਠੇ ਹਨ | ਇਸੇ ਸੰਘਰਸ਼ ਦੀ ਲੜੀ 'ਚ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਅੱਜ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਚਲਦਿਆਂ ਪ੍ਰਸ਼ਾਸਨ ਵਲੋਂ ਬਿਨਾਂ ਦੱਸੇ ਬੇਰੁਜ਼ਗਾਰਾਂ ਉਪਰ ਲਾਠੀਚਾਰਜ ਕਰ ਦਿੱਤਾ ਗਿਆ ਤੇ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਨਿਰਮਲ ਜ਼ੀਰਾ, ਮਨੀ ਸੰਗਰੂਰ, ਜੱਗ ਬੋਹਾ ਤੇ ਦੀਪ ਬਨਾਰਸੀ ਨੂੰ ਗਿ੍ਫ਼ਤਾਰ ਕਰ ਕੇ ਥਾਣਾ ਲਿਜਾਇਆ ਗਿਆ, ਜਿਸ ਤੋਂ ਭੜਕੇ ਰਹਿੰਦੇ ਸਾਥੀਆਂ ਨੇ ਪਟਿਆਲਾ-ਬਠਿੰਡਾ ਮਾਰਗ 'ਤੇ ਪੈਂਦੀ ਭਾਖੜਾ ਨਹਿਰ ਦੇ ਪੁਲ 'ਤੇ ਧਰਨਾ ਲਗਾ ਦਿੱਤਾ ਅਤੇ ਪੰਜਾਬ ਸਰਕਾਰ, ਸਿੱਖਿਆ ਮੰਤਰੀ ਤੇ ਸਿੱਖਿਆ ਵਿਭਾਗ ਖ਼ਿਲਾਫ਼ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸੇ ਦੌਰਾਨ ਦੋ ਨੌਜਵਾਨਾਂ ਭਾਰਤ ਅਤੇ ਅਮਨ ਫ਼ਾਜ਼ਿਲਕਾ ਨੇ ਜਜ਼ਬਾਤੀ ਹੋ ਕੇ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ, ਜਿਸ ਦੇ ਚਲਦਿਆਂ ਪ੍ਰਸ਼ਾਸਨ ਵਲੋਂ ਦੋਹਾਂ ਨੌਜਵਾਨਾਂ ਨੂੰ ਬਾਹਰ ਕੱਢਿਆ ਗਿਆ ਤੇ ਗੱਲਬਾਤ ਕਰਨ ਲਈ ਤਹਿਸੀਲਦਾਰ ਰਣਜੀਤ ਸਿੰਘ ਨੂੰ ਭੇਜਿਆ ਗਿਆ | ਇਸੇ ਦੌਰਾਨ ਗੱਲਬਾਤ ਕਰਦਿਆਂ ਬੇਰੁਜ਼ਗਾਰ ਯੂਨੀਅਨ ਦੇ ਆਗੂਆਂ ਸੰਦੀਪ ਸਾਮਾਂ, ਕੁਲਦੀਪ ਖੋਖਰ, ਹਰਬੰਸ ਸਿੰਘ ਅਤੇ ਕਿਰਨਦੀਪ ਮਲੋਟ ਨੇ ਕਿਹਾ ਕਿ ਪੰਜਾਬ ਸਰਕਾਰ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰਾਂ ਨਾਲ ਧੱਕਾ ਕਰ ਰਹੀ ਹੈ, ਜਿਸ ਨੂੰ ਕਿਸੇ ਕਿਸਮ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਪੰਜਾਬ ਸਰਕਾਰ ਸਿੱਖਿਆ ਵਿਭਾਗ ਅੰਦਰ ਈ.ਟੀ.ਟੀ. ਦੀਆਂ ਅਸਾਮੀਆਂ ਨੂੰ ਖ਼ਤਮ ਕਰ ਕੇ ਬੀ.ਐਡ. ਨੂੰ ਭਰਤੀ ਕਰ ਕੇ ਈ.ਟੀ.ਟੀ. ਦਾ ਵਜੂਦ ਖ਼ਤਮ ਕਰਨ ਲਈ ਤਰਲੋਮੱਛੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਦੇ ਨੰਬਰਾਂ ਦੀ ਸ਼ਰਤ, ਤਜਰਬੇ ਦੇ ਨੰਬਰਾਂ ਦੀ ਸ਼ਰਤ ਖ਼ਤਮ ਕਰ ਕੇ 10 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕਰੇ | ਇਸ ਮੌਕੇ ਸੁਖਚੈਨ ਸਿੰਘ ਪਟਿਆਲਾ, ਸੁਖਜੀਤ ਗੁਰਦਾਸਪੁਰ, ਸੁਖਦਰਸ਼ਨ ਮੌੜ, ਸੁਖਵੀਰ ਸਿੰਘ, ਕਿਰਨਦੀਪ ਮਲੋਟ, ਨਵੀਨ ਗੁਰਦਾਸਪੁਰ, ਪੂਨਮ ਗੁਰਦਾਸਪੁਰ, ਸੋਨੀਆ ਨਾਭਾ, ਅਸ਼ੀਮਾ ਤੇ ਅਮਨ ਨਾਭਾ, ਹਰਪ੍ਰੀਤ ਕੌਰ ਮਾਨਸਾ, ਲਹਿਰਾਂ ਕੌਰ, ਅੰਜਲੀ ਦੀਨਾਨਗਰ ਸਮੇਤ ਵੱਡੀ ਗਿਣਤੀ 'ਚ ਆਗੂ ਹਾਜ਼ਰ ਸਨ | ਇਸ ਮੌਕੇ ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਸਲਾਹਕਾਰ ਐਮ. ਪੀ. ਸਿੰਘ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ 19 ਅਪ੍ਰੈਲ ਨੂੰ ਬੈਠਕ ਦਾ ਸਮਾਂ ਮਿਲਣ ਉਪਰੰਤ ਧਰਨਾ ਚੁੱਕ ਦਿੱਤਾ ਗਿਆ |

ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਦੇ ਬੇਰੁਜ਼ਗਾਰਾਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ

ਧਰਮਿੰਦਰ ਸਿੰਘ ਸਿੱਧੂ ਪਟਿਆਲਾ, 11 ਅਪ੍ਰੈਲ-ਪੰਜਾਬ ਦੇ ਬੇਰੁਜ਼ਗਾਰਾਂ ਵਲੋਂ 5 ਜਥੇਬੰਦੀਆਂ ਦੇ ਬਣਾਏ 'ਬੇਰੁਜ਼ਗਾਰ ਸਾਂਝਾ ਮੋਰਚਾ' ਦੇ ਬੈਨਰ ਹੇਠ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ ਗਿਆ | ਜਦੋਂ ਯੂਨੀਅਨ ਆਗੂਆਂ ਤੇ ਕਾਰਕੁਨਾਂ ਨੇ ਰਸਤੇ ...

ਪੂਰੀ ਖ਼ਬਰ »

ਪੰਜਾਬ ਦੇ 9 ਜ਼ਿਲ੍ਹੇ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ

ਨਵੀਂ ਦਿੱਲੀ, 11 ਅਪ੍ਰੈਲ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਕੇਂਦਰੀ ਟੀਮਾਂ ਨੇ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਪੰਜਾਬ, ਮਹਾਰਾਸ਼ਟਰ ਤੇ ਛੱਤੀਸਗੜ੍ਹ ਦੇ 50 ਜ਼ਿਲਿ੍ਹਆਂ 'ਚ ਕੋਵਿਡ-19 ਨਿਯਮਾਂ ਦੀ ਸਹੀ ਪਾਲਣਾ ਨਾ ਕੀਤੇ ਜਾਣ ਦੀ ਰਿਪੋਰਟ ਦਿੱਤੀ ਹੈ | ...

ਪੂਰੀ ਖ਼ਬਰ »

ਪੈਨਸ਼ਨ ਖੇਤਰ 'ਚ ਐੱਫ਼. ਡੀ. ਆਈ. ਦੀ ਹੱਦ ਵਧਾ ਕੇ 74 ਫ਼ੀਸਦੀ ਕਰ ਸਕਦੀ ਹੈ ਸਰਕਾਰ

ਨਵੀਂ ਦਿੱਲੀ, 11 ਅਪ੍ਰੈਲ (ਉਪਮਾ ਡਾਗਾ ਪਾਰਥ)-ਬੀਮਾ ਖੇਤਰ 'ਚ ਸਿੱਧੀ ਵਿਦੇਸ਼ੀ ਪੂੰਜੀਕਾਰੀ ਦੀ ਹੱਦ 74 ਫ਼ੀਸਦੀ ਕਰਨ ਤੋਂ ਬਾਅਦ ਹੁਣ ਕੇਂਦਰ ਸਰਕਾਰ ਪੈਂਨਸ਼ਨ ਸੈਕਟਰ 'ਚ ਵੀ ਸਿੱਧੀ ਵਿਦੇਸ਼ੀ ਪੂੰਜੀਕਾਰਾਂ ਦੀ ਹੱਦ 49 ਫ਼ੀਸਦੀ ਤੋਂ ਵਧਾ ਕੇ 74 ਫ਼ੀਸਦੀ ਕਰਨ 'ਤੇ ਵਿਚਾਰ ...

ਪੂਰੀ ਖ਼ਬਰ »

ਜੇ ਸਰਕਾਰ ਸੱਦਾ ਭੇਜਦੀ ਹੈ ਤਾਂ ਕਿਸਾਨ ਗੱਲਬਾਤ ਲਈ ਤਿਆਰ-ਟਿਕੈਤ

ਗਾਜ਼ੀਆਬਾਦ, 11 ਅਪ੍ਰੈਲ (ਪੀ.ਟੀ.ਆਈ.)-ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੱਦਾ ਭੇਜਦੀ ਹੈ ਤਾਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ ਗੱਲਬਾਤ ਲਈ ਤਿਆਰ ਹਨ ਪਰ ਗੱਲਬਾਤ ਉਥੋਂ ਹੀ ਸ਼ੁਰੂ ਹੋਵੇਗੀ ...

ਪੂਰੀ ਖ਼ਬਰ »

ਰਾਜਸਥਾਨ ਦੇ ਬਾਰਨ 'ਚ ਫਿਰਕੂ ਹਿੰਸਾ, ਕਰਫ਼ਿਊ ਲਗਾਇਆ

ਕੋਟਾ, 11 ਅਪ੍ਰੈਲ (ਏਜੰਸੀ)-ਰਾਜਸਥਾਨ ਦੇ ਬਾਰਨ ਜ਼ਿਲ੍ਹੇ ਦੇ ਛਾਬੜਾ ਕਸਬੇ 'ਚ ਐਤਵਾਰ ਨੂੰ ਫਿਰਕੂ ਹਿੰਸਾ ਭੜਕਣ 'ਤੇ ਭੀੜ ਵਲੋਂ ਦਰਜ਼ਨਾਂ ਵਾਹਨਾਂ ਤੇ ਦੁਕਾਨਾਂ ਦੀ ਭੰਨਤੋੜ ਕੀਤੇ ਜਾਣ ਬਾਅਦ ਪ੍ਰਸ਼ਾਸਨ ਨੂੰ ਕਰਫਿਊ ਲਗਾਉਣ ਤੇ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ...

ਪੂਰੀ ਖ਼ਬਰ »

ਕੂਚ ਬਿਹਾਰ 'ਚ ਮੌਤਾਂ ਲਈ ਮਮਤਾ ਜ਼ਿੰਮੇਵਾਰ-ਅਮਿਤ ਸ਼ਾਹ

ਕੋਲਕਾਤਾ, 11 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਐਤਵਾਰ ਨੂੰ ਚੋਣ ਪ੍ਰਚਾਰ ਲਈ ਬੰਗਾਲ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੂਚ ਬਿਹਾਰ ਜ਼ਿਲੇ੍ਹ ਦੇ ਸੀਤਲ ਕੂਚੀ 'ਚ ਇਕ ਦਿਨ ਪਹਿਲਾਂ ਹੋਈ ਹਿੰਸਾ ਦੀ ਘਟਨਾ ਲਈ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੇ ਸਬੂਤ ਮਿਟਾਉਣ ਲਈ 3 ਦਿਨ ਦੀ ਪਾਬੰਦੀ ਲਾਈ-ਮਮਤਾ

ਕੋਲਕਾਤਾ, 11 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਕੂਚ ਬਿਹਾਰ ਜ਼ਿਲੇ੍ਹ ਦੇ ਸੀਤਲਕੂਚੀ 'ਚ ਕੇਂਦਰੀ ਸੁਰੱਖਿਆ ਫੋਰਸ ਦੀ ਗੋਲੀ ਨਾਲ ਚਾਰ ਵਿਅਕਤੀਆਂ ਦੀ ਮੌਤ ਦੀ ਖ਼ਬਰ ਸੁਣਦਿਆਂ ਕੱਲ੍ਹ ਰਾਤ ਹੀ ਮੁੱਖ ਮੰਤਰੀ ਮਮਤਾ ਬੈਨਰਜੀ ਸਿਲੀਗੁੜੀ ਪਹੁੰਚ ਗਏ ਸਨ | ਐਤਵਾਰ ...

ਪੂਰੀ ਖ਼ਬਰ »

ਭਾਰਤ 'ਚ 24 ਘੰਟਿਆਂ 'ਚ ਦਰਜ ਕੀਤੇ ਗਏ 1 ਲੱਖ, 52 ਹਜ਼ਾਰ ਕੋਰੋਨਾ ਦੇ ਮਾਮਲੇ-838 ਮੌਤਾਂ

ਇਸ ਦੌਰਾਨ ਕੋਰੋਨਾ ਦੀ ਲਗਾਤਾਰ ਖ਼ਤਰਨਾਕ ਹੁੰਦੀ ਲਹਿਰ 'ਚ ਪਿਛਲੇ 24 ਘੰਟਿਆਂ 'ਚ 1 ਲੱਖ, 52 ਹਜ਼ਾਰ, 565 ਮਾਮਲੇ ਦਰਜ ਕੀਤੇ ਗਏ | ਇਹ ਹਾਲੇ ਤੱਕ ਇਕ ਦਿਨ 'ਚ ਹੋਣ ਵਾਲੇ ਕੋਰੋਨਾ ਮਾਮਲਿਆਂ ਦੀ ਸਭ ਤੋਂ ਵੱਡੀ ਗਿਣਤੀ ਹੈ | ਪਿਛਲੇ 24 ਘੰਟਿਆਂ 'ਚ 90,328 ਲੋਕ ਠੀਕ ਹੋਏ ਹਨ ਅਤੇ 838 ਲੋਕਾਂ ...

ਪੂਰੀ ਖ਼ਬਰ »

- ਯੂ.ਪੀ. ਪੰਚਾਇਤ ਚੋਣਾਂ -

ਭਾਜਪਾ ਨੇ ਕੁਲਦੀਪ ਸੇਂਗਰ ਦੀ ਪਤਨੀ ਦੀ ਟਿਕਟ ਕੱਟੀ

ਲਖਨਊ, 11 ਅਪ੍ਰੈਲ (ਏਜੰਸੀ)- ਭਾਜਪਾ ਨੇ ਯੂ.ਪੀ. 'ਚ ਹੋਣ ਜਾ ਰਹੀਆਂ ਪੰਚਾਇਤ ਚੋਣਾਂ 'ਚ ਸਾਬਕਾ ਵਿਧਾਇਕ ਤੇ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ ਕੁਲਦੀਪ ਸਿੰਘ ਸੇਂਗਰ ਦੀ ਪਤਨੀ ਸੰਗੀਤਾ ਸੇਂਗਰ ਦੀ ਉਮੀਦਵਾਰੀ ਵਾਪਸ ਲੈ ਲਈ ਹੈ | ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਤੋਂ ਹਿਮਾਚਲ ਜਾਣ ਲਈ ਕੋਵਿਡ ਨੈਗੇਟਿਵ ਰਿਪੋਰਟ ਜ਼ਰੂਰੀ

ਸ਼ਿਮਲਾ, 11 ਅਪ੍ਰੈਲ (ਏਜੰਸੀ)- ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਵੇਖਦਿਆਂ ਐਤਵਾਰ ਨੂੰ ਪੰਜਾਬ ਸਮੇਤ 7 ਸੂਬਿਆਂ ਤੋਂ ਹਿਮਾਚਲ 'ਚ ਦਾਖਲ ਹੋਣ ਵਾਲੇ ਲੋਕਾਂ ਲਈ ਕੋਵਿਡ-19 ਨੈਗੇਟਿਵ ਰਿਪੋਰਟ ਲਾਜ਼ਮੀ ਕਰ ਦਿੱਤੀ ਹੈ | ਮੁੱਖ ਮੰਤਰੀ ...

ਪੂਰੀ ਖ਼ਬਰ »

14 ਨੂੰ ਖੱਟਰ ਦਾ ਬਡੌਲੀ ਆਉਣ 'ਤੇ ਵਿਰੋਧ ਕਰਨਗੇ ਕਿਸਾਨ

ਵਿਰੋਧ ਮੁੱਖ ਮੰਤਰੀ ਦਾ ਹੈ, ਬਾਬਾ ਸਾਹਿਬ ਅੰਬੇਡਕਰ ਦਾ ਨਹੀਂ-ਸੰਯੁਕਤ ਕਿਸਾਨ ਮੋਰਚਾ ਨਵੀਂ ਦਿੱਲੀ, 11 ਅਪ੍ਰੈਲ (ਉਪਮਾ ਡਾਗਾ ਪਾਰਥ)-ਹਰਿਆਣਾ ਦੇ ਰਾਏ ਹਲਕੇ ਦੇ ਪਿੰਡ ਬਡੌਲੀ ਵਿਖੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ 14 ਅਪ੍ਰੈਲ ਨੂੰ ਡਾ: ਬੀ.ਆਰ.ਅੰਬੇਡਕਰ ਦੀ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 3116 ਨਵੇਂ ਕੇਸ-59 ਮੌਤਾਂ

ਚੰਡੀਗੜ੍ਹ, 11 ਅਪ੍ਰੈਲ (ਅਜੀਤ ਬਿਊਰੋ)-ਅੱਜ ਸੂਬੇ 'ਚ ਕੋਰੋਨਾ ਦੇ ਨਵੇਂ 3116 ਨਵੇਂ ਕੇਸ ਆਏ, ਜਦੋਂ ਕਿ ਸੂਬੇ ਤੋਂ 59 ਮੌਤਾਂ ਦੀ ਰਿਪੋਰਟ ਹੈ | ਸਭ ਤੋਂ ਵੱਧ 9 ਮੌਤਾਂ ਅੰਮਿ੍ਤਸਰ, ਲੁਧਿਆਣਾ-ਸੰਗਰੂਰ 7-7, ਹੁਸ਼ਿਆਰਪੁਰ 6, ਜਲੰਧਰ 5 ਤੇ ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX