ਤਾਜਾ ਖ਼ਬਰਾਂ


ਗੜ੍ਹਸ਼ੰਕਰ ਵਿਖੇ ਦੁਕਾਨ 'ਚ ਬੈਠੇ ਨੌਜਵਾਨ 'ਤੇ ਅਨ੍ਹੇਵਾਹ ਵਰ੍ਹਾਈਆਂ ਗੋਲੀਆਂ
. . .  1 day ago
ਗੜ੍ਹਸ਼ੰਕਰ (ਹੁਸ਼ਿਆਰਪੁਰ), 10 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਨੰਗਲ ਰੋਡ 'ਤੇ ਇਕ ਦੁਕਾਨ 'ਚ ਬੈਠੇ ਨੌਜਵਾਨ ਨੂੰ 3 ਅਣਪਛਾਤੇ ਕਾਰ ਸਵਾਰਾਂ ਵਲੋਂ ਅਨ੍ਹੇਵਾਹ ਗੋਲੀਆਂ ਚਲਾ ਕੇ ਗੰਭੀਰ ਜ਼ਖ਼ਮੀ ...
ਕੁਸ਼ਟ ਆਸ਼ਰਮ ਦੀ ਗੱਡੀ ਤੇ ਕੈਂਟਰ ਦੀ ਭਿਆਨਕ ਟੱਕਰ ‘ਚ ਇਕ ਦੀ ਮੌਤ , ਪੰਜ ਜ਼ਖ਼ਮੀ
. . .  1 day ago
ਦਸੂਹਾ [ਹੁਸ਼ਿਆਰਪੁਰ], 10 ਅਗਸਤ (ਸੰਦੀਪ ਉੱਤਮ ) -ਦਸੂਹਾ ਵਿਖੇ ਰਾਜ ਮਾਰਗ ‘ਤੇ ਪੈਟਰੋਲ ਪੰਪ ਦੇ ਸਾਹਮਣੇ ਕੁਸ਼ਟ ਆਸ਼ਰਮ ਤੇ ਕੈਂਟਰ ਵਿਚਕਾਰ ਹੋਈ ਭਿਆਨਕ ਟੱਕਰ ‘ਚ ਇਕ ਵਿਅਕਤੀ ਦੀ ਮੌਕੇ ਤੇ ਦਰਦਨਾਕ ਮੌਤ ਹੋ ਗਈ ...
ਚੰਡੀਗੜ੍ਹ : ਕੈਪਟਨ ਸਮਾਰਟ ਕਨੈਕਟ ਸਕੀਮ ਤਹਿਤ ਕੱਲ੍ਹ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਸਮਾਰਟਫੋਨ
. . .  1 day ago
ਸਬ ਡਵੀਜ਼ਨਲ ਹਸਪਤਾਲ ਦੀ ਮਹਿਲਾ ਡਾਕਟਰ ਮਿਲੀ ਕੋਰੋਨਾ ਪਾਜ਼ੀਟਿਵ
. . .  1 day ago
ਤਲਵੰਡੀ ਸਾਬੋ ,10 ਅਗਸਤ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਬਠਿੰਡਾ ਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸੇ ਲੜੀ ਵਿੱਚ ਓਦੋਂ ਵਾਧਾ ਹੋ ਗਿਆ ਜਦੋਂ ਸਬ ...
ਰਾਜਪੁਰਾ (ਪਟਿਆਲਾ) 'ਚ 27 ਪਾਜ਼ੀਟਿਵ ਕੇਸ ਆਉਣ ਕਾਰਨ ਸਹਿਮੇ ਲੋਕ
. . .  1 day ago
ਰਾਜਪੁਰਾ, 10 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਚ ਅੱਜ 27 ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ ।ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਸਥਿਤੀ ਦਿਨੋਂ ਦਿਨ ਬਦਤਰ ਹੁੰਦੀ ਜਾ ਰਹੀ ਹੈ ।ਇਸ ਸੰਬੰਧੀ...
ਸ਼ਾਹਕੋਟ (ਜਲੰਧਰ) ਬਲਾਕ 'ਚ ਅੱਜ ਹੋਰ 13 ਲੋਕ ਕੋਰੋਨਾ ਪਾਜ਼ੀਟਿਵ ਮਿਲੇ
. . .  1 day ago
ਸ਼ਾਹਕੋਟ, 10 ਅਗਸਤ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਸੋਮਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਬਲਾਕ ਵਿਚ 13 ਲੋਕ ਕੋਰੋਨਾ ਪਾਜ਼ੀਟਿਵ ਆਏ। ਇਨ੍ਹਾਂ ਵਿਚ 12 ਲੋਕ ਸ਼ਾਹਕੋਟ ਇਲਾਕੇ ਦੇ ਹਨ, ਜਦਕਿ ਇੱਕ ਧਰਮਕੋਟ ਦਾ ਹੈ। ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ...
ਪਟਿਆਲਾ 'ਚ ਕੋਰੋਨਾ ਨਾਲ 6 ਮੌਤਾਂ, 248 ਹੋਰ ਮਾਮਲੇ ਪਾਜ਼ੀਟਿਵ
. . .  1 day ago
ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੋੜ) - ਜ਼ਿਲੇ੍ਹ 'ਚ ਕੋਰੋਨਾ ਨਾਲ ਹੋਰ 6 ਵਿਅਕਤੀਆਂ ਦੀ ਮੌਤਾਂ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਉਣ ਦੇ ਨਾਲ 248 ਜਣਿਆਂ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਵੀ ਆਈ ਹੈ । ਜ਼ਿਲੇ੍ਹ 'ਚ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 54 ਹੋ ਗਈ...
ਪਿੰਡ ਮੁੱਛਲ (ਅੰਮ੍ਰਿਤਸਰ) ਵਿਖੇ ਵਿਧਾਇਕ ਡੈਨੀ ਬੰਡਾਲਾ ਨੇ ਪੀੜਤ ਪਰਿਵਾਰਾਂ ਨੂੰ ਕੀਤੇ ਚੈੱਕ ਤਕਸੀਮ
. . .  1 day ago
ਟਾਂਗਰਾ, 10 ਅਗਸਤ (ਹਰਜਿੰਦਰ ਸਿੰਘ ਕਲੇਰ) ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵੱਲੋਂ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਦੇ ਮ੍ਰਿਤਕਾਂ ਦੇ ਪਰਿਵਾਰਾਂ ...
ਸੁਨਾਮ (ਸੰਗਰੂਰ) ’ਚ ਅੱਜ 4 ਔਰਤਾਂ ਅਤੇ 2 ਬੱਚਿਆਂ ਸਮੇਤ 8 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੰਗਰੂਰ ਜ਼ਿਲੇ੍ਹ ਦੇ ਸੁਨਾਮ ਸ਼ਹਿਰ ’ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਜਿਸ ਦੀ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ...
ਕੋਰੋਨਾ ਵਾਇਰਸ ਦੇ 10 ਹੋਰ ਨਵੇਂ ਮਾਮਲਿਆਂ ਦੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਸ਼ਟੀ
. . .  1 day ago
ਫ਼ਾਜ਼ਿਲਕਾ, 10 ਅਗਸਤ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਦੇ 10 ਹੋਰ ਨਵੇਂ ਮਾਮਲਿਆਂ ਦੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਨਵੇਂ ਮਾਮਲਿਆਂ ਵਿਚ ਫ਼ਾਜ਼ਿਲਕਾ ਦੇ 4 ਅਤੇ ਅਬੋਹਰ ਦੇ 6 ਮਾਮਲੇ ਹਨ। ਅਬੋਹਰ ਦੇ ਪਿੰਡ ਢੀਂਗਾ ਵਾਲੀ 25 ਸਾਲਾਂ ਨੌਜਵਾਨ...
ਲੁਧਿਆਣਾ ਵਿਚ ਕੋਰੋਨਾ ਨਾਲ 11 ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 10 ਅਗਸਤ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ ਅੱਜ 11 ਹੋਰ ਮਰੀਜ਼ ਦਮ ਤੋੜ ਗਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਨਾਲ...
ਪਿੰਡ ਮੇਹਲੀ (ਨਵਾਂਸ਼ਹਿਰ) ਦੇ ਨੌਜਵਾਨ ਨੂੰ ਹੋਇਆ ਕੋਰੋਨਾ
. . .  1 day ago
ਮੇਹਲੀ, 10 ਅਗਸਤ (ਸੰਦੀਪ ਸਿੰਘ) - ਜ਼ਿਲ੍ਹਾ ਨਵਾਂਸ਼ਹਿਰ ਦੇ ਬਲਾਕ ਬੰਗਾ ਅਧੀਨ ਆਉਂਦੇ ਪਿੰਡ ਮੇਹਲੀ ਦੇ ਵਸਨੀਕ ਪਵਨ ਕੁਮਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਨ.ਐਮ ਮੈਡਮ ਸੁਨੀਤਾ ਨੇ ਦੱਸਿਆ ਕਿ ਪਵਨ ਕੁਮਾਰ ਨੇ ਦੁਬਈ ਜਾਣ ਲਈ ਖ਼ੁਦ ਕੋਰੋਨਾ ਟੈਸਟ ਕਰਵਾਇਆ, ਜਿਸ ਵਿਚ...
ਪੁਲਿਸ ਥਾਣਾ ਰਾਜਾਸਾਂਸੀ ਦੇ ਨਵੇਂ ਐਸ.ਐਚ.ਓ ਨਰਿੰਦਰਪਾਲ ਸਿੰਘ ਨੇ ਚਾਰਜ ਸੰਭਾਲਿਆ
. . .  1 day ago
ਰਾਜਾਸਾਂਸੀ, 10 ਅਗਸਤ (ਹਰਦੀਪ ਸਿੰਘ ਖੀਵਾ) ਪੁਲਿਸ ਥਾਣਾ ਰਾਜਾਸਾਂਸੀ ਦੇ ਪਹਿਲੇ ਥਾਣਾ ਮੁੱਖੀ ਮਨਮੀਤਪਾਲ ਸਿੰਘ ਦਾ ਤਬਾਦਲਾ ਹੋਣ ਉਪਰੰਤ ਨਵੇਂ ਤਾਇਨਾਤ ਹੋਏ ਐਸ. ਐਚ. ਓ ਸਬ ਇੰਸਪੈਕਟਰ ਨਰਿੰਦਰਪਾਲ ਸਿੰਘ ਨੇ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਥਾਣਾ ਮੁੱਖੀ ਸਬ ਇੰਸਪੈਕਟਰ...
ਜ਼ਿਲ੍ਹਾ ਕਪੂਰਥਲਾ ਵਿਚ 14 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਕਪੂਰਥਲਾ, 10 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 14 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 10 ਫਗਵਾੜਾ ਦੇ, ਇਕ ਸੁਲਤਾਨਪੁਰ ਲੋਧੀ ਤਿੰਨ ਕਪੂਰਥਲਾ ਨਾਲ ਸਬੰਧਿਤ ਹਨ। ਜਦਕਿ 226...
ਦਿਨੇ ਦੁਪਹਿਰੇ ਹੋਈ ਕਰੀਬ 9 ਲੱਖ ਦੀ ਚੋਰੀ
. . .  1 day ago
ਧਾਰੀਵਾਲ, 10 ਅਗਸਤ (ਜੇਮਸ ਨਾਹਰ) - ਜ਼ਿਲ੍ਹਾ ਗੁਰਦਾਸਪੁਰ ਸਥਿਤ ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾਂ ਵਿਖੇ ਅੱਜ ਦਿਨੇ ਦੁਪਹਿਰੇ ਚੋਰਾਂ ਵੱਲੋਂ ਇੱਕ ਘਰ ਦੇ ਵਿਚ ਸੰਨ ਲਗਾ ਕੇ ਕਰੀਬ 9 ਲੱਖ ਰੁਪਏ ਦੀ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੈ। ਇਹ ਜਾਣਕਾਰੀ ਦਿੰਦਿਆਂ ਘਰ ਦੇ ਮੁਖੀ ਰੋਹਨ ਕੁਮਾਰ...
ਕੋਰੋਨਾ ਕਾਰਨ ਨਵਾਂਸ਼ਹਿਰ ਜ਼ਿਲ੍ਹੇ ਵਿਚ 7ਵੀਂ ਮੌਤ
. . .  1 day ago
ਨਵਾਂਸ਼ਹਿਰ,10 ਅਗਸਤ (ਗੁਰਬਖਸ਼ ਸਿੰਘ ਮਹੇ) - ਕੋਰੋਨਾ ਵਾਇਰਸ ਕਰਕੇ ਜ਼ਿਲੇ 7ਵੀਂ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਜਾਫਰਪੁਰ ਦਾ ਇਕ 85 ਸਾਲਾ ਵਿਅਕਤੀ ਜੋ ਕਿ ਗੰਭੀਰ ਰੂਪ ਵਿੱਚ ਪਹਿਲੇ ਤੋਂ ਬਿਮਾਰ ਸੀ। 6 ਅਗਸਤ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਪਟਿਆਲਾ...
ਅੰਮ੍ਰਿਤਸਰ ਵਿਚ 30 ਪਾਜ਼ੀਟਿਵ ਕੋਰੋਨਾ ਕੇਸ ਹੋਏ ਰਿਪੋਰਟ
. . .  1 day ago
ਅੰਮ੍ਰਿਤਸਰ, 10 ਅਗਸਤ - ਅੰਮ੍ਰਿਤਸਰ ਵਿਚ ਅੱਜ 30 ਕੋਰੋਨਾਵਾਇਰਸ ਦੇ ਕੇਸ ਦਰਜ ਹੋਏ ਹਨ ਤੇ ਇਕ 66 ਸਾਲਾ ਵਿਅਕਤੀ ਦੀ ਮੌਤ ਦਰਜ ਕੀਤੀ ਗਈ ਹੈ। ਅੰਮ੍ਰਿਤਸਰ ਵਿਚ ਕੁੱਲ 2406 ਕੋਰੋਨਾ ਪਾਜ਼ੀਟਿਵ ਕੇਸ ਹਨ। ਜਿਨ੍ਹਾਂ ਵਿਚੋਂ 1891 ਠੀਕ...
ਰੇਲ ਸੇਵਾਵਾਂ ਹੁਣ 30 ਅਗਸਤ ਤੱਕ ਰੱਦ
. . .  1 day ago
ਨਵੀਂ ਦਿੱਲੀ, 10 ਅਗਸਤ - ਭਾਰਤੀ ਰੇਲਵੇ ਵਲੋਂ ਨਿਯਮਤ ਮੇਲ/ਐਕਸਪ੍ਰੈਸ, ਪੈਸੰਜਰ ਤੇ ਲੋਕਲ ਟਰੇਨਾਂ ਦੀ ਸੇਵਾ 'ਤੇ 30 ਅਗਸਤ 2020 ਤੱਕ ਰੋਕ ਵਧਾ ਦਿੱਤੀ ਗਈ ਹੈ। ਪਰੰਤੂ ਸਪੈਸ਼ਲ ਮੇਲ/ਐਕਸਪ੍ਰੈਸ...
ਕੋਵਿਡ-19 ਟੈਸਟਿੰਗ ਲਈ ਮੋਹਾਲੀ ਦੀ ਪੰਜਾਬ ਬਾਇਓਟੈਕਨਾਲੌਜੀ ਇਨਕਿਉਬੇਟਰ ਵਾਇਰਲ ਡਾਇਗਨੋਸਟਿਕ ਲੈਬੋਰਟਰੀ ਦਾ ਉਦਘਾਟਨ
. . .  1 day ago
ਚੰਡੀਗੜ੍ਹ, 10 ਅਗਸਤ - ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਅਧੀਨ ਆਉਂਦੇ ਮੋਲੀਕਿਊਲਰ ਡਾਇਗਨੋਸਟਿਕ ਅਧਾਰਤ ਆਰਟੀ-ਪੀਸੀਆਰ ਦੀ ਸਮਰਥਾ ਨਾਲ ਖੁਰਾਕ, ਪਾਣੀ, ਖੇਤੀਬਾੜੀ ਅਤੇ ਵਾਤਾਵਰਣ ਦੇ ਖੇਤਰਾਂ ਵਿੱਚ ਐਨ.ਏ.ਬੀ.ਐਲ ਦੁਆਰਾ ਮਾਨਤਾ ਪ੍ਰਾਪਤ ਸਹੂਲਤਾਂ ਦੇਣ ਵਾਲੇ ਪੰਜਾਬ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 28 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 10 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 28 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਆਏ 28 ਮਾਮਲਿਆਂ 'ਚ 18 ਮਾਮਲੇ ਸ਼ਹਿਰ ਬਰਨਾਲਾ, 2 ਮਾਮਲੇ ਬਲਾਕ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਤ ਕੀਤੇ ਜਾਣ ਵਾਲੇ ਸੈਂਟਰ ਫਾਰ ਇੰਟਰ ਫੇਥ ਸਟੱਡੀਜ਼ ਦਾ ਡਿਜ਼ਾਈਨ ਕੈਪਟਨ ਨੇ ਕੀਤਾ ਸਾਂਝਾ
. . .  1 day ago
ਚੰਡੀਗੜ੍ਹ, 10 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਥਾਪਤ ਕੀਤੇ ਜਾ ਰਹੇ ਸੈਂਟਰ ਫਾਰ ਇੰਟਰ ਫੇਥ ਸਟੱਡੀਜ਼ ਦੇ ਡਿਜ਼ਾਈਨ ਨੂੰ...
ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਮੋਟਰਸਾਇਕਲਾਂ/ਸਕੂਟਰਾਂ 'ਤੇ ਸ਼ਹਿਰ ਦੇ ਅੰਦਰ ਕੀਤਾ ਰੋਸ ਮਾਰਚ
. . .  1 day ago
ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਮੋਟਰਸਾਇਕਲਾਂ/ਸਕੂਟਰਾਂ 'ਤੇ ਸ਼ਹਿਰ ਦੇ ਅੰਦਰ ਰੋਸ ਮਾਰਚ ਕੀਤਾ ਤੇ ਆਮ ਆਦਮੀ ਪਾਰਟੀ ਹਲਕਾ ਜੈਤੋ ਤੋਂ ਵਿਧਾਇਕ ਬਲਦੇਵ ਸਿੰਘ ਨੂੰ ਚਿਤਾਵਨੀ ਮੰਗ ਪੱਤਰ ਸਥਾਨਕ...
ਕੋਰੋਨਾ ਨਾਲ ਹੋਈ ਇਕ 80 ਸਾਲਾ ਬਜ਼ੁਰਗ ਔਰਤ ਦੀ ਮੌਤ
. . .  1 day ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫਾ ਵਾਸੀ ਇਕ 80 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਕਾਰਨ ਸਿਵਲ ਹਸਪਤਾਲ ਲੁਧਿਆਣਾ ਵਿਖੇ ਮੌਤ ਹੋ ਗਈ ਹੈ। ਉਕਤ ਔਰਤ ਦਿਲ ਦੀ ਬਿਮਾਰੀ ਤੋਂ ਪੀੜਤ ਸੀ ਤੇ ਉਸ ਨੂੰ ਬਠਿੰਡਾ ਤੋਂ ਸਿਵਲ...
ਸ੍ਰੀ ਮੁਕਤਸਰ ਸਾਹਿਬ ਵਿਖੇ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ 49 ਸਾਲ ਦਾ ਵਿਅਕਤੀ ਵਾਸੀ ਗੁਰੂ ਤੇਗ ਬਹਾਦਰ ਨਗਰ ਗਲੀ ਨੰ: 8 ਸ੍ਰੀ ਮੁਕਤਸਰ ਸਾਹਿਬ, 28 ਸਾਲ ਅਤੇ 35 ਸਾਲ ਦੀਆਂ ਔਰਤਾਂ ਪਿੰਡ ਬਾਦਲ, 50 ਸਾਲ...
ਕੋਰੋਨਾ ਕਾਰਨ ਜ਼ਿਲ੍ਹਾ ਸੰਗਰੂਰ 'ਚ 3 ਵਿਅਕਤੀਆਂ ਦੀ ਮੌਤ
. . .  1 day ago
ਸੰਗਰੂਰ, 10 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨੇ ਤਿੰਨ ਵਿਅਕਤੀਆਂ ਦੀ ਹੋਰ ਜਾਨ ਲੈ ਲਈ ਹੈ। ਇਨ੍ਹਾਂ ਵਿਚ ਛੇ ਮਹੀਨੇ ਪਹਿਲਾਂ ਸੇਵਾ ਮੁਕਤ ਹੋਇਆ ਇਕ ਕਾਨੂੰਨਗੋ ਵੀ ਸ਼ਾਮਿਲ ਹੈ। ਉਸ ਦੀ ਮੌਤ ਕੱਲ੍ਹ ਸਵੇਰੇ ਹੋਈ ਸੀ ਅਤੇ ਕੱਲ੍ਹ ਹੀ ਉਨ੍ਹਾਂ ਦੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਥਾਣਾ ਮਾਡਲ ਟਾਊਨ ਪੁਲਿਸ ਵਲੋਂ ਚੋਰ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਸ਼ਹਿਰ 'ਚ ਚੋਰੀ ਦੀਆਂ 11 ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਇਕ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ | ਥਾਣਾ ਮਾਡਲ ਟਾਊਨ ...

ਪੂਰੀ ਖ਼ਬਰ »

ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਨਸਰਾਲਾ, 23 ਜੁਲਾਈ (ਸਤਵੰਤ ਸਿੰਘ ਥਿਆੜਾ)-ਆਪਣੇ ਹੀ ਪਿੰਡ ਦੀ ਕੁੜੀ ਦੇ ਨਾਲ ਪ੍ਰੇਮ ਸਬੰਧਾਂ ਦੇ ਚੱਲਦਿਆਂ ਪਿੰਡ ਪਿਆਲਾਂ ਦੇ ਨੌਜਵਾਨਾਂ ਵਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਦੁਪਹਿਰ ਤਕਰੀਬਨ 12 ਵਜੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 3 ਲੱਖ ਠੱਗੇ, ਮਾਮਲਾ ਦਰਜ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਾਤਾਰਪੁਰ ਦੇ ਵਾਸੀ ...

ਪੂਰੀ ਖ਼ਬਰ »

ਪੁੱਡਾ ਨੇ ਕੱਸਿਆ ਨਾਜਾਇਜ਼ ਕਲੋਨੀਆਂ 'ਤੇ ਸ਼ਿਕੰਜਾ

ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)- ਪੰਜਾਬ ਅਰਬਨ ਡਿਵੈਲਪਮੈਂਟ ਅਥਾਰਿਟੀ ਵਲੋਂ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਮੁਕੇਰੀਆਂ ਖੇਤਰ ਅਧੀਨ ਆਉਂਦੀਆਂ ਅੱਠ ਕਲੋਨੀ ਮਾਲਕਾਂ ਿਖ਼ਲਾਫ਼ ਕੇਸ ਦਰਜ ਕਰਨ ਸਬੰਧੀ ਐੱਸ. ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਪਤਨੀ ਦੇ ਮੈਡੀਕਲ ਟੈੱਸਟ ਕਰਵਾਉਣ ਜਾ ਰਹੇ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਕੁੰਦਨ ਸਿੰਘ (73) ਪੁੱਤਰ ਲਾਡੂ ...

ਪੂਰੀ ਖ਼ਬਰ »

2 ਹਫ਼ਤਿਆਂ ਤੋਂ ਖ਼ਰਾਬ ਹੋਈ ਸਟਰੀਟ ਲਾਈਟ ਦੀ ਨਹੀਂ ਲਈ ਨਿਗਮ ਨੇ ਸਾਰ

ਹੁਸ਼ਿਆਰਪੁਰ, 23 ਜੁਲਾਈ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਵਲੋਂ ਬੇਸ਼ੱਕ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਰੋਜ਼ਾਨਾ ਦਾਅਵੇ ਕੀਤੇ ਜਾਂਦੇ ਹਨ, ਪ੍ਰੰਤੂ ਇਸ ਦੇ ਬਾਵਜੂਦ ਕਈ ਮੁਹੱਲਿਆਂ 'ਚ ਸਥਿਤੀ ਅਜਿਹੀ ਬਣੀ ਹੋਈ ਹੈ, ਜਿੱਥੇ ਮੁੱਢਲੀਆਂ ਸਾਰੀਆਂ ...

ਪੂਰੀ ਖ਼ਬਰ »

ਚੋਰਾਂ ਵਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਨਕਦੀ ਚੋਰੀ

ਗੜ੍ਹਦੀਵਾਲਾ 23 ਜੁਲਾਈ (ਚੱਗਰ)-ਪਿੰਡ ਡੱਫਰ ਵਿਖੇ ਅੱਜ ਤੜਕਸਾਰ ਅਣਪਛਾਤੇ ਚੋਰਾਂ ਵਲੋਂ ਗੁਰਦੁਆਰਾ ਸਿੰਘ ਸਭਾ ਦੀ ਗੋਲਕ ਦੀ ਨਕਦੀ ਲੈ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਇੰਸਪੈਕਟਰ ਭਰਤ ਮਸੀਹ ਲੱਧੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੇਕਰੀ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ

ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)-ਇੱਥੇ ਸ਼ਹਿਰ ਦੇ ਬੰਗਾ ਚੌਕ 'ਚ ਸਥਿਤ ਬੇਕਰੀ ਦੀ ਦੁਕਾਨ 'ਚ ਲੰਘੀ ਰਾਤ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ | ਰਾਜ ਕੁਮਾਰ ਰਾਣਾ ਵਾਸੀ ਵਾਰਡ ਨੰਬਰ 9 ਗੜ੍ਹਸ਼ੰਕਰ ਨੇ ਦੱਸਿਆ ਬੰਗਾ ਚੌਕ ਗੜ੍ਹਸ਼ੰਕਰ ਵਿਖੇ ਰਾਣਾ ਬੇਕਰੀ ...

ਪੂਰੀ ਖ਼ਬਰ »

24 ਘੰਟੇ ਚੱਲਣ ਵਾਲੀਆਂ ਫੈਕਟਰੀਆਂ ਨੂੰ ਮਿਲ ਰਹੀ ਹੈ 5 ਰੁਪਏ ਪ੍ਰਤੀ ਯੂਨਿਟ ਬਿਜਲੀ-ਅਰੋੜਾ

ਜਲੰਧਰ, 23 ਜੁਲਾਈ (ਸ਼ਿਵ ਸ਼ਰਮਾ)-ਰਾਜ ਦੇ ਸਨਅਤ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਈ ਸਨਅਤਕਾਰ ਜਥੇਬੰਦੀਆਂ ਵਲੋਂ 5 ਰੁਪਏ ਪ੍ਰਤੀ ਯੂਨਿਟ ਦੀ ਜਗ੍ਹਾ ਮਹਿੰਗੀ ਬਿਜਲੀ ਦੇਣ ਬਾਰੇ ਕਿਹਾ ਹੈ ਕਿ ਪੰਜਾਬ ਸਰਕਾਰ ਰਾਜ 'ਚ ਅਜੇ ਵੀ ਸਸਤੀ ਬਿਜਲੀ ਦੇ ਰਹੀ ਹੈ ਤੇ ...

ਪੂਰੀ ਖ਼ਬਰ »

ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ 'ਚ ਮਹੰਤ ਸੇਵਾ ਦਾਸ ਦੀ ਬਰਸੀ ਮੌਕੇ ਸਮਾਗਮ ਕਰਵਾਇਆ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਉਦਾਸੀਨ ਆਸ਼ਰਮ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ 'ਚ ਗੱਦੀ ਨਸ਼ੀਨ ਮਹੰਤ ਰਮਿੰਦਰ ਦਾਸ ਦੀ ਅਗਵਾਈ 'ਚ ਉਦਾਸੀਨ ਮਹੰਤ ਸੇਵਾ ਦਾਸ, ਮਹੰਤ ਬਿਸ਼ੰਵਰ ਦਾਸ, ਬਾਬਾ ਧਰਮ ਦਾਸ, ਬਾਬਾ ਦਰਸ਼ਨ ਦਾਸ, ਬਾਬਾ ਜਗਦੀਸ਼ ਦਾਸ, ਬਾਬਾ ...

ਪੂਰੀ ਖ਼ਬਰ »

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਨੂੰ ਪੁਰਾਣੇ ਵਿਦਿਆਰਥੀਆਂ ਵਲੋਂ ਇੱਕ 1ਲੱਖ 50 ਹਜ਼ਾਰ ਰਾਸ਼ੀ ਭੇਟ

ਦਸੂਹਾ 23 ਜੁਲਾਈ (ਕੌਸ਼ਲ)- ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਪੁਰਾਣੇ ਰਹੇ ਵਿਦਿਆਰਥੀ ਕੋਟੂ ਫ਼ੁਲ ਰਿਟਾਇਰਡ ਕਰਨਲ ਯੂ. ਐੱਸ. ਆਰਮੀ. ਅਤੇ ਉਨ੍ਹਾਂ ਦੀ ਧਰਮ ਪਤਨੀ ਨੀਲਮ ਫ਼ੁਲ, ਅਰਵਿੰਦ ਰਿਸ਼ੀ ਰਿਟਾਇਰਡ ਮਕੈਨੀਕਲ ਇੰਜੀਨੀਅਰ ਕੈਲੇਫੋਰਨੀਆ, ਸੁਭਾਸ਼ ...

ਪੂਰੀ ਖ਼ਬਰ »

ਗੜ੍ਹਦੀਵਾਲਾ ਵਿਖੇ ਦਸੂਹਾ ਸਬ-ਡਵੀਜ਼ਨ ਪੱਧਰ ਦਾ 4 ਦਿਨਾ ਕਬੱਡੀ ਟੂਰਨਾਮੈਂਟ ਸ਼ੁਰੂ

ਗੜ੍ਹਦੀਵਾਲਾ, 23 ਜੁਲਾਈ (ਚੱਗਰ)-ਜ਼ਿਲ੍ਹਾ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੰੂ ਸਮਰਪਿਤ ਅਤੇ ਪੰਜਾਬ ਸਰਕਾਰ ਵਲੋਂ ਚਲਾਈ ਤੰਦਰੁਸਤ ਪੰਜਾਬ ਲਹਿਰ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ ਖ਼ਾਲਸਾ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਦਾ ਹਵਨ ਨਾਲ ਨਵਾਂ ਸ਼ੈਸਨ ਆਰੰਭ

ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ)-ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਚ ਨਵੇਂ ਸ਼ੈਸਨ ਦਾ ਆਰੰਭ ਹਵਨ ਨਾਲ ਹੋਇਆ | ਇਸ ਮੌਕੇ 'ਤੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਜਨ ਮੱਕੜ, ਉਪ ਪ੍ਰਧਾਨ ਅਜੀਤ ਨਾਰੰਗ, ਸੰਯੁਕਤ ਸਚਿਵ ਸੰਜੀਵ ਆਨੰਦ, ਡਾ. ਲਖਨਪਾਲ, ਰਮੇਸ਼ ਸਾਸਤਰੀ, ਜੰਗੀ ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਇੰਸਪੈਕਟਰ ਭਰਤੀ ਕਰਵਾਉਣ ਦੇ ਨਾਂਅ 'ਤੇ 33 ਲੱਖ 25 ਹਜ਼ਾਰ ਠੱਗੇ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਪੁਲਿਸ 'ਚ ਇੰਸਪੈਕਟਰ ਭਰਤੀ ਕਰਵਾਉਣ ਦੇ ਨਾਂਅ 'ਤੇ ਵੱਖ-ਵੱਖ ਮਾਮਲਿਆਂ 'ਚ ਕਥਿਤ ਤੌਰ 'ਤੇ 33 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਇਕ ਗੁਪਤ ਸੂਚਨਾ ਤੋਂ ਬਾਅਦ ਇਕ ਕਥਿਤ ਦੋਸ਼ੀ ਨੂੰ ...

ਪੂਰੀ ਖ਼ਬਰ »

ਸੰਤ ਰਾਮ ਸਿੰਘ ਦੀ ਯਾਦ 'ਚ ਪਿੰਡ ਟੂਟੋਮਜਾਰਾ ਵਿਖੇ ਜੋੜ ਮੇਲਾ 26 ਨੂੰ

ਮਾਹਿਲਪੁਰ, 23 ਜੁਲਾਈ (ਰਜਿੰਦਰ ਸਿੰਘ)-ਸੰਤ ਰਾਮ ਸਿੰਘ ਦਾ ਜੋੜ ਮੇਲਾ ਗੁਰਦੁਆਰਾ ਬਾਬਾ ਅੱਘੜ ਸਿੰਘ ਸ਼ਹੀਦ ਪਿੰਡ ਟੂਟੋਮਜਾਰਾ ਵਿਖੇ 26 ਜੁਲਾਈ ਨੂੰ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆ ਵੇਲਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵੁੱਡਬਰੀ ਵਿਚ ਚੰਦਰਯਾਨ 2 ਦੇ ਸਫਲਤਾ ਪੂਰਵਕ ਪ੍ਰੀਖਣ ਦੇ ਬਾਰੇ ਵਿਚ ਹੋਈ ਵਿਸ਼ੇਸ਼ ਪ੍ਰਾਰਥਨਾ ਸਭਾ

ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਮੁਕੇਰੀਆਂ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਨੇ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ ਅਤੇ ਦੱਸਿਆ ਕਿ ਚੰਦਰਯਾਨ ਸੁਪਨੇ ਨੂੰ ਪੂਰਾ ਕਰਨ ਲਈ ਧਰਤੀ ਦੀ ਤਹਿ ਵਿਚ ਚੰਦਰਯਾਨ 2 ਦਾ ਸਫਲਤਾ ...

ਪੂਰੀ ਖ਼ਬਰ »

ਸੀ. ਆਰ. ਪੀ. ਐੱਫ. ਜਵਾਨ ਸਤੀਸ਼ ਕੁਮਾਰ ਸੰਧੂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਐਮਾਂ ਮਾਂਗਟ, 23 ਜੁਲਾਈ (ਭੰਮਰਾ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਭੱਟੀਆਂ ਜੱਟਾਂ ਦਾ ਨਿਵਾਸੀ ਸਤੀਸ਼ ਕੁਮਾਰ ਸੰਧੂ ਪੁੱਤਰ ਅਮਰ ਨਾਥ ਸੰਧੂ ਜੋ ਕਿ ਸੀ. ਆਰ. ਪੀ. ਐਫ. ਜੰਮੂ ਵਿਖੇ 126 ਸੀ. ਆਰ. ਪੀ. ਐਫ਼ ਬਟਾਲੀਅਨ ਡਿਊਟੀ 'ਤੇ ਤਾਇਨਾਤ ਸੀ | ਡਿਊਟੀ ਦੇ ਦੌਰਾਨ ਅਚਾਨਕ ਉਕਤ ਜਵਾਨ ਬਿਮਾਰ ਹੋ ਗਿਆ ਜਿਸ ਦੌਰਾਨ ਸਤੀਸ਼ ਕੁਮਾਰ ਨੂੰ ਦਿੱਲੀ ਹਸਪਤਾਲ ਵਿਖੇ ਭੇਜ ਦਿੱਤਾ ਗਿਆ | ਕੁੱਝ ਦਿਨ ਉੱਥੇ ਹਸਪਤਾਲ ਵਿਚ ਬਿਮਾਰੀ ਨਾਲ ਲੜਨ ਤੋਂ ਬਾਅਦ ਸਤੀਸ਼ ਕੁਮਾਰ ਜੀਵਨ ਦੀ ਜੰਗ ਹਾਰ ਗਿਆ ਤੇ ਉਸ ਦੀ ਮੌਤ ਹੋ ਗਈ | ਅੱਜ ਉਨ੍ਹਾਂ ਦੇ ਜੱਦੀ ਪਿੰਡ ਭੱਟੀਆਂ ਜੱਟਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ | ਉਸ ਦੀ ਮਿ੍ਤਕ ਦੇਹ ਨੂੰ ਉਸ ਦੇ ਪੁੱਤਰ ਪਿ੍ੰ. ਰਾਜ ਸੰਧੂ ਨੇ ਅਗਨੀ ਭੇਟ ਕੀਤਾ | ਇਸ ਮੌਕੇ ਸਤੀਸ਼ ਕੁਮਾਰ ਸੰਧੂ ਦੀ ਮਿ੍ਤਕ ਦੇਹ ਨੂੰ ਸਲਾਮੀ ਦੇਣ ਲਈ ਸੀ.ਆਰ.ਪੀ.ਐਫ. 200 ਬਟਾਲੀਅਨ ਬੀ.ਐੱਸ.ਸੀ. ਏ.ਆਰ. ਦਿੱਲੀ ਤੋਂ ਸਹਾਇਕ ਕਮਾਡੈਂਟ ਸੁਰਿੰਦਰ ਵੈਨੀਵਾਲ ਦੀ ਅਗਵਾਈ ਹੇਠ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ | ਇਸ ਮੌਕੇ ਡੀ.ਐੱਸ.ਪੀ. ਰਵਿੰਦਰ ਸਿੰਘ ਮੁਕੇਰੀਆਂ, ਕਮਾਡੈਂਟ ਸੁਰਿੰਦਰ ਵੈਨੀਪਾਲ ਅਤੇ ਐੱਸ.ਐੱਚ.ਓ. ਸਤਵਿੰਦਰ ਸਿੰਘ ਮੁਕੇਰੀਆਂ ਨੇ ਸਤੀਸ਼ ਕੁਮਾਰ ਨੂੰ ਫ਼ੁੱਲ ਮਲਾਵਾਂ ਨਾਲ ਸਲਾਮੀ ਦਿੱਤੀ | ਇਸ ਮੌਕੇ ਸਤੀਸ਼ ਕੁਮਾਰ ਦੀ ਮਾਤਾ ਗੁਰਮੀਤ ਕੌਰ, ਪਤਨੀ ਪ੍ਰਵੀਨ ਕੌਰ, ਪੁੱਤਰ ਪਿ੍ੰਸ ਰਾਜ ਸੰਧੂ, ਪੁੱਤਰੀ ਸੁਖਮਨ ਕੌਰ, ਸਰਪੰਚ ਸੁਖਵਿੰਦਰ ਸਿੰਘ, ਸੂਬੇਦਾਰ ਕਸ਼ਮੀਰ ਸਿੰਘ, ਰਾਜ ਕੁਮਾਰ, ਸਾਬਕਾ ਸਰਪੰਚ ਬਲਰਾਜ ਸਿੰਘ, ਪ੍ਰਧਾਨ ਗੁਰਮੇਲ ਸਿੰਘ ਤੋਂ ਇਲਾਵਾ ਪਿੰਡ ਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਤੀਆਂ ਦਾ ਤਿਉਹਾਰ ਮਨਾਇਆ

ਖੁੱਡਾ, 23 ਜੁਲਾਈ (ਸਰਬਜੀਤ ਸਿੰਘ)-ਸਾਉਣ ਮਹੀਨੇ ਦਾ ਪ੍ਰਮੱੁਖ ਤਿਉਹਾਰ ਤੀਆਂ ਦਾ ਤਿਉਹਾਰ ਖੁੱਡਾ ਵਿਖੇ ਮਨਾਇਆ ਗਿਆ | ਇਸ ਮੌਕੇ ਔਰਤਾਂ ਵਲੋਂ ਸਭਿਆਚਾਰਕ ਪੋਸ਼ਾਕਾਂ ਅਤੇ ਪੰਜਾਬੀ ਸੂਟਾਂ ਵਿਚ ਸੱਜ ਕੇ ਤੀਆਂ ਦੇ ਤਿਉਹਾਰ ਨਾਲ ਸਬੰਧਿਤ ਲੋਕ ਬੋਲੀਆਂ ਅਤੇ ਗਿੱਧਾ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਤੇ ਖੇਡ ਪ੍ਰਮੋਟਰ ਯਾਦਵੀਰ ਸਿੰਘ ਸਹੋਤਾ ਦੀ ਯਾਦ 'ਚ ਸਮਾਗਮ

ਗੜ੍ਹਦੀਵਾਲਾ, 23 ਜੁਲਾਈ (ਚੱਗਰ)-ਪੰਜਾਬੀ ਮਾਂ ਖੇਡ ਕਬੱਡੀ ਦੇ ਉੱਘੇ ਖਿਡਾਰੀ ਅਤੇ ਖੇਡ ਪ੍ਰਮੋਟਰ ਯਾਦਵੀਰ ਸਿੰਘ ਸਹੋਤਾ ਦੀ ਦੀ ਯਾਦ ਵਿਚ ਪਿੰਡ ਮਾਨਗੜ੍ਹ ਵਿਖੇ ਉਨ੍ਹਾਂ ਦੇ ਪਰਿਵਾਰ ਵਲੋਂ ਧਾਰਮਿਕ ਸਮਾਗਮ ਕਰਵਾਇਆ, ਜਿਸ ਦੌਰਾਨ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ...

ਪੂਰੀ ਖ਼ਬਰ »

ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀ ਖੇਡਾਂ 'ਚ ਵੀ ਵੱਧ-ਚੜ ਕੇ ਹਿੱਸਾ ਲੈਣ-ਐੱਸ. ਡੀ. ਐੱਮ. ਸਰੀਨ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸ਼ੁਰੂ ਕੀਤੀ 'ਤੰਦਰੁਸਤ ਸਿਹਤ' ਮੁਹਿੰਮ ਤਹਿਤ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਤਹਿਸੀਲ ...

ਪੂਰੀ ਖ਼ਬਰ »

ਆਰ. ਸੀ. ਐਸ ਨੇ ਨਵਾਂਸ਼ਹਿਰ ਤੇ ਹੁਸ਼ਿਅਰਪੁਰ ਬ੍ਰਾਚਾਂ 'ਚ ਵੀ ਸ਼ੁਰੂ ਕੀਤੇ ਬੇਕਰੀ ਕੋਰਸ

ਜਲੰਧਰ, 23 ਜੁਲਾਈ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਜਿਸ ਨੂੰ ਆਰ.ਸੀ.ਐਸ. ਦੇ ਨਾਂਅ ਨਾਲ ਵੀ ਜਾਣਿਆਂ ਜਾਦਾ ਹੈ ਨੇ ਆਪਣੀਆਂ ਹੁਸ਼ਿਆਰਪੁਰ ਤੇ ਨਵਾਂ ਹਿਰ ਦੀਆਂ ਬ੍ਰਾਚਾਂ ਵਿਚ ਵੀ ਬੇਕਰੀ ਦੇ ਕੋਰਸ ਸ਼ੁਰੂ ਕਰ ਦਿੱਤੇ ਹਨ | ਆਰ.ਸੀ.ਐਸ ਦੇ ਡਾਇਰੈਕਟਰ ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਫੈੱਡਰੇਸ਼ਨ ਵਲੋਂ ਅਧਿਕਾਰੀ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਐੱਸ. ਐੱਸ. ਪੀ. ਨੂੰ ਮੰਗ-ਪੱਤਰ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਸਫ਼ਾਈ ਮਜ਼ਦੂਰ ਫੈੱਡਰੇਸ਼ਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਨੂੰ ਮੰਗ-ਪੱਤਰ ਦੇ ਕੇ ਨਗਰ ਕੌਾਸਲ ਮੁਕੇਰੀਆਂ ਦੇ ਕਾਰਜ ਸਾਧਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਸਬੰਧੀ ਬੂਟੇ ਲਗਾਏ

ਦਸੂਹਾ, 23 ਜੁਲਾਈ (ਭੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਪੁਰਬ ਦੇ ਸਬੰਧ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕੂਲ ਸੱਗਰਾਂ ਵਿਖੇ 550 ਬੂਟੇ ਲਗਾਏ ਗਏ | ਇਸ ਮੌਕੇ ਬੂਟੇ ਲਗਾਉਣ ਦਾ ਉਦਘਾਟਨ ਸੁਰਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ...

ਪੂਰੀ ਖ਼ਬਰ »

ਪ. ਸ. ਸ. ਫ. ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰੂਪ-ਰੇਖਾ ਦਾ ਐਲਾਨ

ਹੁਸ਼ਿਆਰਪੁਰ, 23 ਜੁਲਾਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰ ਲਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੂਬਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਮੀਟਿੰਗ 27 ਨੂੰ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ, ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਬਾਲੇਵਾਲ, ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਅਤੇ ਸੂਬਾ ਪ੍ਰੈੱਸ ...

ਪੂਰੀ ਖ਼ਬਰ »

ਛੇੜਛਾੜ ਦੇ ਮਾਮਲੇ ਦਾ ਤਲਵਾੜਾ ਪੁਲਿਸ ਨੇ ਵਿਚੋਲਗੀ ਕਰ ਕੇ ਕਰਵਾਇਆ ਰਾਜ਼ੀਨਾਮਾ

ਮੁਕੇਰੀਆਂ, ਤਲਵਾੜਾ, 23 ਜੁਲਾਈ (ਸਟਾਫ਼ ਰਿਪੋਰਟਰ, ਪੱਤਰ ਪ੍ਰੇਰਕ)-ਨਾਬਾਲਗਾ ਨਾਲ ਛੇੜਛਾੜ ਦੀਆਂ ਘਟਨਾਵਾਂ ਨੰੂ ਸਖ਼ਤੀ ਨਾਲ ਰੋਕਣ ਦੀਆਂ ਕੇਂਦਰ ਤੇ ਸੂਬਾ ਸਰਕਾਰ, ਮਾਣਯੋਗ ਸੁਪਰੀਮ ਕੋਰਟ ਅਤੇ ਕੌਮੀ ਬਾਲ ਕਮਿਸ਼ਨ ਦੀਆਂ ਹਦਾਇਤਾਂ ਦੇ ਉਲਟ ਤਲਵਾੜਾ ਪੁਲਿਸ ਦੇ ਇਕ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 23 ਜੁਲਾਈ (ਭੁੱਲਰ)- ਪਿੰਡ ਚੱਕ ਬਾਮੂ ਵਿਖੇ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਜਿਸ ਵਿਚ ਨਰਿੰਦਰ ਪਰਮਾਰ ਉਪ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸਵਾਰੀਆਂ ਨੂੰ ਬਚਾੳਾੁਦਾ ਹੋਇਆ ਟਰੱਕ ਦੁਕਾਨਾਂ 'ਚ ਵੜਿਆ

ਮਾਹਿਲਪੁਰ, 23 ਜੁਲਾਈ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਅੱਜ ਸਵੇਰੇ 6:30 ਵਜੇ ਦੇ ਕਰੀਬ ਜੇਜੋਂ ਰੋਡ ਮਾਹਿਲਪੁਰ ਵਿਖੇ ਚੁਰਸਤੇ ਦੇ ਕੋਲ ਛੋਟੇ ਹਾਥੀ 'ਚ ਬੈਠੀਆ ਸਵਾਰੀਆਂ ਨੂੰ ਬਚਾਉਂਦਾ ਹੋਇਆ ਕਰੈਸ਼ਰ ਨਾਲ ਲੱਦਿਆ ਹੋਇਆ ਟਰੱਕ ਬਿਜਲੀ ਦੇ ਖੰਭੇ ਨੂੰ ਤੋੜਦਾ ਹੋਇਆ ...

ਪੂਰੀ ਖ਼ਬਰ »

ਡੀ. ਸੀ. ਨੇ ਕੇਂਦਰੀ ਜੇਲ੍ਹ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਸੁਰੱਖਿਆ ਪੱਖੋਂ ਕਿਸੇ ਵੀ ...

ਪੂਰੀ ਖ਼ਬਰ »

ਬੱਸਾਂ ਦੇ ਟਾਈਮ ਨੂੰ ਲੈ ਕੇ ਦੋ ਬੱਸਾਂ ਦੇ ਚਾਲਕਾਂ ਵਿਚਕਾਰ ਹੋਈ ਝੜਪ

ਮਾਹਿਲਪੁਰ, 23 ਜੁਲਾਈ (ਦੀਪਕ ਅਗਨੀਹੋਤਰੀ)-ਅੱਜ ਸਵੇਰੇ ਨੌਾ ਵਜੇ ਦੇ ਕਰੀਬ ਮਾਹਿਲਪੁਰ ਸ਼ਹਿਰ ਵਿਚ ਮਾਹਿਲਪੁਰ ਥਾਣੇ ਅੱਗੇ ਦੋ ਨਿੱਜੀ ਕੰਪਨੀ ਦੀਆਂ ਬੱਸਾਂ ਦੇ ਚਾਲਕ ਆਪੋ ਆਪਣੇ ਰੂਟ ਦੇ ਸਮੇਂ ਨੂੰ ਲੈ ਕੇ ਬੁਰੀ ਤਰਾਂ ਉਲਝ ਪਏ ਅਤੇ ਗਾਲੀ-ਗਲੋਚ ਕਰਦੇ ਹੋਏ ਬੱਸਾਂ ...

ਪੂਰੀ ਖ਼ਬਰ »

ਜਾਮ ਲਗਾ ਕੇ ਕੇਂਦਰ ਤੇ ਸੂਬਾ ਸਰਕਾਰ ਦਾ ਕਿਸਾਨਾਂ ਨੇ ਸਾੜਿਆ ਪੁਤਲਾ

ਮਿਆਣੀ, 23 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ੇ ਕਰਨ ਦੀ ਨੀਤੀ ਿਖ਼ਲਾਫ਼ ਅੱਜ ਟਾਂਡਾ ਸ੍ਰੀ ਹਰਗੋਬਿੰਦਪੁਰ ਸਥਿਤ ਬਿਆਸ ਦਰਿਆ ਦੇ ਪੁਲ 'ਤੇ ਵੱਡਾ ਇਕੱਠ ਕਰ ਕੇ ਕੇਂਦਰ ਤੇ ਸੂਬਾ ਸਰਕਾਰ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰ ਦੀ ਸਰਕਲ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੀ ਸਰਕਲ ਕਮੇਟੀ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਹਲਕਾ ਦਫ਼ਤਰ ਸਾਹਮਣੇ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇ.ਈ. ਦੇ ਮੌਜੂਦਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ 'ਚ ਟੈਲੰਟ ਹੰਟ ਮੁਕਾਬਲੇ ਕਰਵਾਏ

ਅੱਡਾ ਸਰਾਂ, 23 ਜੁਲਾਈ (ਹਰਜਿੰਦਰ ਸਿੰਘ ਮਸੀਤੀ) -ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਵਿਖੇ ਸਕੂਲ ਪ੍ਰਬੰਧਕਾਂ ਵਲੋਂ ਟੈਲੰਟ ਹੰਟ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸਵਿੰਦਰ ਕੌਰ ਦੀ ਅਗਵਾਈ 'ਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ 'ਚ ਪਹਿਲੀ ਕਲਾਸ ਤੋਂ ...

ਪੂਰੀ ਖ਼ਬਰ »

ਪਿੰਡ ਨੱਥੂਪੁਰ ਵਿਖੇ ਲਗਾਇਆ ਗਿਆ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਮਿਆਣੀ, 24 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਐੱਸ.ਡੀ.ਐਮ. ਦਸੂਹਾ ਦੇ ਦਿਸ਼ਾ ਨਿਰਦੇਸ਼ ਤੇ ਕਲੱਸਟਰ ਕੋਆਰਡੀਨੇਟਰ ਐੱਸ.ਐਮ ਓ. ਟਾਂਡਾ ਡਾ. ਕੇਵਲ ਸਿੰਘ ਦੀ ਅਗਵਾਈ ਅਤੇ ਕਲਸਟਰ ਕੋਆਰਡੀਨੇਟਰ ਦੀ ਦੇਖ ਰੇਖ ਹੇਠ ਪਿੰਡ ਨੱਥੂਪੁਰ ਵਿਖੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਪੁਲਿਸ ਵਲੋਂ ਦੇਸੀ ਪਿਸਟਲ ਤੇ ਜ਼ਿੰਦਾ ਰੌ ੰਾਦ ਬਰਾਮਦ

ਦਸੂਹਾ, 23 ਜੁਲਾਈ (ਭੁੱਲਰ)- ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਗੌਰਵ ਗਰਗ ਆਈ. ਪੀ. ਐੱਸ. ਦੇ ਦਿਸ਼ਾ ਨਿਰਦੇਸ਼ ਮੁਤਾਬਿਕ ਸੀ. ਆਈ. ਏ. ਸਟਾਫ਼ ਦਸੂਹਾ ਦੀ ਟੀਮ ਵਲੋਂ ਇਕ ਵਿਅਕਤੀ ਕੋਲੋਂ ਇਕ ਦੇਸੀ ਪਿਸਟਲ 32 ਬੋਰ ਅਤੇ 10 ਜ਼ਿੰਦਾ ਰੌਾਦ ਬਰਾਮਦ ਕਰਨ ਵਿਚ ਸਫਲਤਾ ਹਾਸਲ ...

ਪੂਰੀ ਖ਼ਬਰ »

ਜੰਮੂ ਤੋਂ ਮਰੀਜ਼ਾਂ ਨੂੰ ਲੈ ਕੇ ਪੀ. ਜੀ. ਆਈ. ਜਾ ਰਹੀ ਐਾਬੂਲੈਂਸ ਪਲਟੀ

ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)-ਲੰਘੀ ਰਾਤ ਇੱਥੋਂ ਦੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬਡੇਸਰੋਂ ਨਜ਼ਦੀਕ ਮਰੀਜ਼ਾਂ ਨੂੰ ਲੈ ਕੇ ਜੰਮੂ ਤੋਂ ਪੀ.ਜੀ.ਆਈ. ਚੰਡੀਗੜ੍ਹ ਨੂੰ ਜਾ ਰਹੀ ਐਾਬੂਲੈਂਸ ਦੇ ਪਲਟ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਦਸ ਸਾਲ ਅਤੇ 6 ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ ਦੇ ਤਾਲੇ ਤੋੜ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਟਾਂਡਾ ਉੜਮੁੜ, 23 ਜੁਲਾਈ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਜਾਜਾ ਵਿਖੇ ਅਣਪਛਾਤੇ ਚੋਰਾਂ ਵਲੋਂ ਨਕਦੀ ਅਤੇ ਹੋਰ ਸਮਾਨ ਚੋਰੀ ਕਰ ਲੈਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੇਅੰਤ ਸਿੰਘ ਪੁੱਤਰ ਮਹਿੰਗਾ ਸਿੰਘ ਪਿੰਡ ਜਾਜਾ ਜੋ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਧਾਰਮਿਕ ਸਮਾਗਮ 28 ਨੂੰ

ਟਾਂਡਾ ਉੜਮੁੜ, 23 ਜੁਲਾਈ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਨੌਜਵਾਨ ਸਭਾ ਵਲੋਂ ਗੁਰਦੁਆਰਾ ਬੀਬੀਆਂ ਟਾਂਡਾ ਵਿਖੇ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਨੇ ਲਾਪ੍ਰਵਾਹੀ ਵਰਤਣ ਵਾਲੇ ਦੋ ਕਰਮਚਾਰੀਆਂ ਿਖ਼ਲਾਫ਼ ਕਾਰਵਾਈ ਲਈ ਸੀ. ਈ. ਓ. ਨੂੰ ਲਿਖਿਆ

--ਹੋਰਡਿੰਗ ਮਾਮਲਾ-- ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਨਿਰਭਇਆ ਕੇਸ ਦੇ ਦੋਸ਼ੀ ਦੀ ਤਸਵੀਰ ਹੋਰਡਿੰਗ ਵਿਚ ਛਪਣ ਦੇ ਮਾਮਲੇ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ ਅਤੇ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਵਲੋਂ ਇਹ ਰਿਪੋਰਟ ਮੁੱਖ ਚੋਣ ਅਫ਼ਸਰ ਪੰਜਾਬ ਨੂੰ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ 13 ਸਾਲਾ ਬੱਚਾ ਲਾਪਤਾ

ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)- ਨਜ਼ਦੀਕੀ ਪਿੰਡ ਚੱਕ ਹਾਜੀਪੁਰ ਵਿਖੇ ਨਾਨਕੇ ਘਰ ਰਹਿੰਦਾ ਇਕ 13 ਸਾਲਾ ਬੱਚਾ ਐਤਵਾਰ ਤੋਂ ਲਾਪਤਾ ਹੈ | ਬੱਚੇ ਦੇ ਨਾਨਾ ਹਰਮੇਲ ਸਿੰਘ ਨੇ ਦੱਸਿਆ ਕਿ ਮੇਰਾ 13 ਸਾਲਾ ਦੋਹਤਰਾ ਸੀਮੋਨ (ਸਾਹਿਲ) ਲੰਘੇ ਐਤਵਾਰ 21 ਜੁਲਾਈ ਨੂੰ ਚੱਕ ਹਾਜੀਪੁਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX