ਤਾਜਾ ਖ਼ਬਰਾਂ


ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  0 minutes ago
ਨਵੀਂ ਦਿੱਲੀ, 26 ਅਗਸਤ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਅਤੇ ਪੰਜ ਦਿਨਾਂ ਦੇ ਸੀ. ਬੀ. ਆਈ. ਰਿਮਾਂਡ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਹੋ ਗਈ ਹੈ। ਕਪਿਲ ਸਿੱਬਲ ਨੇ ਜਸਟਿਸ...
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  9 minutes ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  17 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  40 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  49 minutes ago
ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ...
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ...
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 1 hour ago
ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ...
ਮਿਆਂਮਾਰ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  1 minute ago
ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ...
ਨਾਗਾਲੈਂਡ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 2 hours ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 3 hours ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 3 hours ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਪਹਿਲਾ ਸਫ਼ਾ

ਜੰਮੂ-ਕਸ਼ਮੀਰ 'ਚ ਸ਼ਾਂਤੀ ਤੇ ਉਤਸ਼ਾਹ ਨਾਲ ਮਨਾਈ ਈਦ

* ਸੁਰੱਖਿਆ ਬਲਾਂ ਦੀ ਮੌਜੂਦਗੀ ਦਰਮਿਆਨ ਵੱਡੀ ਗਿਣਤੀ ਵਿਚ ਮਸਜਿਦਾਂ 'ਚ ਪੁੱਜੇ ਲੋਕ * ਇੱਕਾ-ਦੁੱਕਾ ਪ੍ਰਦਰਸ਼ਨ ਦੀਆਂ ਘਟਨਾਵਾਂ ਨੂੰ ਛੱਡ ਕੇ ਮਾਹੌਲ ਰਿਹਾ ਠੀਕ

ਸ੍ਰੀਨਗਰ/ਜੰਮੂ, 12 ਅਗਸਤ (ਪੀ.ਟੀ.ਆਈ.)-ਜੰਮੂ-ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਈਦ-ਉਲ-ਅਜ਼ਹਾ ਦਾ ਤਿਉਹਾਰ ਸ਼ਾਂਤੀਪੂਰਨ ਤਰੀਕੇ ਨਾਲ ਮਨਾਇਆ ਗਿਆ ਹਾਲਾਂਕਿ ਕਰਫ਼ਿਊ ਵਰਗੀਆਂ ਪਾਬੰਦੀਆਂ ਹੋਣ ਕਾਰਨ ਤਿਉਹਾਰੀ ਰੌਣਕ ਗਾਇਬ ਰਹੀ ਅਤੇ ਕੁਝ ਥਾਵਾਂ 'ਤੇ ...

ਪੂਰੀ ਖ਼ਬਰ »

ਆਪਸੀ ਮਤਭੇਦ ਵਿਵਾਦ ਦਾ ਕਾਰਨ ਨਹੀਂ ਬਣਨੇ ਚਾਹੀਦੇ-ਜੈਸ਼ੰਕਰ

ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

ਬੀਜਿੰਗ, 12 ਅਗਸਤ (ਏਜੰਸੀ)- ਚੀਨ ਦੇ 3 ਦਿਨਾਂ ਮਹੱਤਵਪੂਰਨ ਦੌਰੇ 'ਤੇ ਗਏ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਅੱਜ ਚੀਨ 'ਚ ਕਿਹਾ ਹੈ ਕਿ ਕੋਈ ਵੀ ਆਪਸੀ ਦੁਪਾਸੜ ਮਤਭੇਦ ਵਿਵਾਦ ਦਾ ਕਾਰਨ ਨਹੀਂ ਬਣਨੇ ਚਾਹੀਦੇ, ਜਦਕਿ ਚੀਨ ਦਾ ਕਹਿਣਾ ਹੈ ਕਿ ਭਾਰਤ ਨੂੰ ਖੇਤਰੀ ਸ਼ਾਂਤੀ ਤੇ ...

ਪੂਰੀ ਖ਼ਬਰ »

ਲਖਨਊ ਦੇ ਇਕ ਆਸਰਾ ਘਰ 'ਚੋਂ 6 ਔਰਤਾਂ ਭੱਜੀਆਂ

ਲਖਨਊ, 12 ਅਗਸਤ (ਏਜੰਸੀ)- ਇੱਥੋਂ ਦੇ ਇਕ ਸਰਕਾਰੀ ਆਸਰਾ ਘਰ 'ਚੋਂ ਇਕ 5 ਮਹੀਨਿਆਂ ਦੀ ਗਰਭਵਤੀ ਸਮੇਤ 6 ਔਰਤਾਂ ਦੇ ਭੱਜ ਜਾਣ ਦੀ ਖ਼ਬਰ ਹੈ। ਲਖਨਊ ਦੇ ਡੀ.ਪੀ.ਓ. ਸੁਧਾਕਰ ਪਾਂਡੇ ਨੇ ਦੱਸਿਆ ਕਿ ਪਰਾਗ ਨਾਰਾਇਣ ਮਾਰਗ 'ਤੇ ਸਥਿਤ ਰਾਜਕੀਆ ਮਹਿਲਾ ਸ਼ਰਨਾਲਿਆ 'ਚੋਂ ਸਨਿੱਚਰਵਾਰ ਦੇਰ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਦੀਆਂ ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਰੱਦ

ਐੱਸ.ਏ.ਐੱਸ. ਨਗਰ, 12 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਐਲਾਨ ਕੀਤਾ ਹੈ ਕਿ ਬੋਰਡ ਦੀਆਂ ਜਾਰੀ ਸਪਲੀਮੈਂਟਰੀ ਪ੍ਰੀਖਿਆਵਾਂ ਦੌਰਾਨ ਅੱਜ 13 ਅਗਸਤ ਨੂੰ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ...

ਪੂਰੀ ਖ਼ਬਰ »

ਮਹਿਲਾ ਪਹਿਲਵਾਨ ਬਬੀਤਾ ਫੋਗਟ ਪਿਤਾ ਸਮੇਤ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 12 ਅਗਸਤ (ਉਪਮਾ ਡਾਗਾ ਪਾਰਥ)-ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਹਿਲਾ ਪਹਿਲਵਾਨ ਬਬੀਤਾ ਫੋਗਟ ਅਤੇ ਉਸ ਦੇ ਪਿਤਾ ਮਹਾਂਵੀਰ ਫੋਗਟ, ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਤਗਮਾ ਜਿੱਤਣ ਵਾਲੀ ਬਬੀਤਾ ਫੋਗਟ ਭਾਜਪਾ ਦੇ ਸਦਰ ਮੁਕਾਮ ਵਿਖੇ ਭਾਜਪਾ 'ਚ ਸ਼ਾਮਿਲ ...

ਪੂਰੀ ਖ਼ਬਰ »

ਈਦ ਮੌਕੇ ਪਾਕਿ ਨੇ ਮਠਿਆਈ ਲੈਣ ਤੋਂ ਕੀਤੀ ਨਾਂਹ

ਭਾਰਤੀਆਂ ਨਾਲ ਸਮਾਜਿਕ ਸਬੰਧ ਵੀ ਤੋੜੇ

ਅਟਾਰੀ/ਫ਼ਿਰੋਜ਼ਪੁਰ, 12 ਅਗਸਤ (ਰੁਪਿੰਦਰਜੀਤ ਸਿੰਘ ਭਕਨਾ/ਜਸਵਿੰਦਰ ਸਿੰਘ ਸੰਧੂ)-ਈਦ ਦੇ ਪਵਿੱਤਰ ਦਿਹਾੜੇ 'ਤੇ ਪਾਕਿਸਤਾਨ ਨੇ ਅਟਾਰੀ ਵਾਹਘਾ ਸਾਂਝੀ ਜਾਂਚ ਚੌਕੀ 'ਤੇ ਲੰਮੇ ਸਮੇਂ ਤੋਂ ਦੋਵਾਂ ਦੇਸ਼ਾਂ ਵਲੋਂ ਖ਼ਾਸ ਦਿਨਾਂ 'ਤੇ ਮਠਿਆਈ ਦੇਣ ਦੀ ਨਿਭਾਈ ਜਾਂਦੀ ਰਸਮ ਜਿਸ 'ਚ ...

ਪੂਰੀ ਖ਼ਬਰ »

ਚਮੋਲੀ ਤੇ ਜੰਮੂ 'ਚ ਢਿਗਾਂ ਡਿਗਣ ਨਾਲ 9 ਮੌਤਾਂ

ਦੇਹਰਾਦੂਨ/ਗੋਪੇਸ਼ਵਰ/ਜੰਮੂ, 12 ਅਗਸਤ (ਏਜੰਸੀ)-ਚਮੋਲੀ ਜ਼ਿਲ੍ਹੇ ਦੇ ਘਾਟ ਇਲਾਕੇ 'ਚ ਤਿੰਨ ਪਿੰਡਾਂ 'ਚ ਸੋਮਵਾਰ ਨੂੰ ਭਾਰੀ ਬਾਰਿਸ਼ ਕਾਰਨ ਢਿਗਾਂ ਡਿਗਣ ਨਾਲ ਇਕ 9 ਮਹੀਨਿਆਂ ਦੀ ਬੱਚੀ ਸਮੇਤ 6 ਲੋਕ ਮਾਰੇ ਗਏ। ਚੁਫ਼ਲਾਗੜ੍ਹ ਨਦੀ 'ਚ ਹੜ੍ਹ ਆਉਣ ਨਾਲ ਢਿਗਾਂ ਡਿਗਣ ਦੀ ਘਟਨਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਮੁੱਦੇ ਨੂੰ ਲੈ ਕੇ ਪੰਜਾਬ ਬੰਦ ਅੱਜ

ਜਲੰਧਰ, 12 ਅਗਸਤ (ਮੇਜਰ ਸਿੰਘ)-ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਤੇ ਮੂਰਤੀ ਹਟਾਏ ਜਾਣ ਵਿਰੁੱਧ ਰਵਿਦਾਸ ਭਾਈਚਾਰੇ ਦੇ ਸੰਤ-ਮਹਾਂਪੁਰਸ਼ਾਂ ਤੇ ਧਾਰਮਿਕ ਆਗੂਆਂ ਵਲੋਂ ਕਬਜ਼ੇ 'ਚ ਲਈ ਜ਼ਮੀਨ ਵਾਪਸ ਦੇਣ ਤੇ ਮੰਦਰ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਹੁਣ 9 ਵਜੇ ਖੁੱਲ੍ਹਣਗੇ ਸਰਕਾਰੀ ਬੈਂਕ

ਨਵੀਂ ਦਿੱਲੀ, 12 ਅਗਸਤ (ਏਜੰਸੀ)- ਡਿਜ਼ੀਟਲ ਲੈਣ-ਦੇਣ ਦੇ ਤੇਜ਼ੀ ਨਾਲ ਵਧਦੇ ਦੌਰ 'ਚ ਭਾਵੇਂ ਬੈਂਕਾਂ ਦੀਆਂ ਸ਼ਾਖਾਵਾਂ 'ਤੇ ਨਿਰਭਰਤਾ ਘਟ ਗਈ ਹੈ, ਪਰ ਹਾਲੇ ਵੀ ਅਜਿਹੇ ਕਿੰਨੇ ਹੀ ਕੰਮ ਹੁੰਦੇ ਹਨ, ਜਿਸ ਦੀ ਵਜ੍ਹਾ ਨਾਲ ਬੈਂਕ ਜਾਣਾ ਹੀ ਪੈਂਦਾ ਹੈ। ਕਾਨੂੰਨਨ ਸਰਕਾਰੀ ਬੈਂਕਾਂ ...

ਪੂਰੀ ਖ਼ਬਰ »

ਸਮੁੰਦਰੀ ਜਹਾਜ਼ 'ਚ ਅੱਗ ਲੱਗਣ ਨਾਲ ਇਕ ਦੀ ਮੌਤ-13 ਜ਼ਖ਼ਮੀ

ਵਿਸ਼ਾਖਾਪਟਨਮ, 12 ਅਗਸਤ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ 'ਚ ਬੰਗਾਲ ਦੀ ਖਾੜੀ 'ਚ ਕਾਰਜਸ਼ੀਲ 'ਕੋਸਟਲ ਜਗੁਆਰ' ਨਾਂਅ ਦੇ ਸਮੁੰਦਰੀ ਜਹਾਜ਼ 'ਚ ਅੱਜ ਸਵੇਰੇ 11:25 ਵਜੇ ਅਚਾਨਕ ਅੱਗ ਲੱਗ ਗਈ, ਜਿਸ 'ਤੇ ਅਮਲੇ ਦੇ 29 ਮੈਂਬਰ ਸਵਾਰ ਸਨ ਜਿਨ੍ਹਾਂ ਨੇ ਜਾਨ ਬਚਾਉਣ ਲਈ ਡੂੰਘੇ ...

ਪੂਰੀ ਖ਼ਬਰ »

ਸੜਕਾਂ 'ਤੇ ਮੌਤ ਦੇ ਦੈਂਤ ਬਣ ਘੁੰਮਦੇ ਨੇ ਓਵਰਲੋਡ ਟਿੱਪਰ

* ਸੜਕਾਂ ਦੇ ਰੂਪ 'ਚ ਸਰਕਾਰੀ ਸੰਪਤੀ ਹੋ ਰਹੀ ਹੈ ਤਬਾਹ * ਸਿਆਸੀ ਸ਼ਹਿ 'ਤੇ ਪੁਲਿਸ ਤੇ ਟਰਾਂਸਪੋਰਟ ਵਿਭਾਗ ਦੀ ਮਿਲੀਭੁਗਤ ਦੇ ਚਰਚੇ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)-ਸੂਬੇ 'ਚ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਕੋਈ ਨਵਾਂ ਨਹੀਂ। ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਹੀ ਸੂਬੇ ਦੀ ਕਾਂਗਰਸ ਸਰਕਾਰ ਨੂੰ ਪਿਛਲੇ ਸਮੇਂ ਦੌਰਾਨ ਵਿਰੋਧੀਆਂ ਵਲੋਂ ਕਰੜੇ ਹੱਥੀਂ ਲਿਆ ਗਿਆ ਸੀ। ਇਹ ਮੁੱਦਾ ਹਾਲੇ ਠੰਢਾ ...

ਪੂਰੀ ਖ਼ਬਰ »

ਸੰਸਦ 'ਚ ਕਿਸੇ ਨੇ ਵੀ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਨਹੀਂ ਮਾਰਿਆ-ਆਗੂ

13 ਪ੍ਰਮੁੱਖ ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿਖੇ ਮੀਟਿੰਗ

ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)- ਦੇਸ਼ ਦੀਆਂ 13 ਪ੍ਰਮੁੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਮਹਿਰੌਲੀ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕਿਸਾਨ ...

ਪੂਰੀ ਖ਼ਬਰ »

ਕੇਰਲ 'ਚ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 76 ਤੱਕ ਪੁੱਜੀ

ਕਰਨਾਟਕ, ਗੁਜਰਾਤ ਤੇ ਮਹਾਰਾਸ਼ਟਰ 'ਚ ਹੁਣ ਤੱਕ 124 ਮਰੇ

ਨਵੀਂ ਦਿੱਲੀ, 12 ਅਗਸਤ (ਏਜੰਸੀ)-ਦੇਸ਼ ਦੇ ਚਾਰ ਸੂਬਿਆਂ ਕੇਰਲ, ਕਰਨਾਟਕ, ਮਹਾਰਾਸ਼ਟਰ ਤੇ ਗੁਜਰਾਤ 'ਚ ਭਾਰੀ ਮੀਂਹ ਨਾਲ ਆਏ ਹੜ੍ਹਾਂ ਕਾਰਨ ਹੁਣ ਤੱਕ ਮੌਤਾਂ ਦੀ ਗਿਣਤੀ 200 ਤੱਕ ਪਹੁੰਚ ਚੁੱਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਨ੍ਹਾਂ ਚਾਰਾਂ ਸੂਬਿਆਂ 'ਚ 12 ਲੱਖ ਲੋਕ ਪ੍ਰਭਾਵਿਤ ਹੋਏ ਹਨ ਅਤੇ ਪ੍ਰਭਾਵਿਤ ਇਲਾਕਿਆਂ 'ਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ। ਸਰਕਾਰੀ ਅੰਕੜਿਆਂ ਮੁਤਾਬਿਕ ਕੇਰਲ 'ਚ ਹੁਣ ਤੱਕ 76 ਜਦੋਂ ਕਿ ਕਰਨਾਟਕ, ਗੁਜਰਾਤ ਤੇ ਮਹਾਰਾਸ਼ਟਰ 'ਚ 124 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਗੁਜਰਾਤ ਦੇ ਕੱਛ ਜ਼ਿਲ੍ਹੇ 'ਚ ਹੜ੍ਹ ਕਾਰਨ ਰੁੜ੍ਹ ਗਈ ਸੜਕ 'ਤੇ ਫ਼ਸੇ ਕਰੀਬ 125 ਲੋਕਾਂ ਨੂੰ ਹਵਾਈ ਸੈਨਾ ਵਲੋਂ ਬਚਾਅ ਲਿਆ ਗਿਆ ਹੈ, ਜਦੋਂ ਕਿ ਮਹਾਰਾਸ਼ਟਰ ਤੇ ਕਰਨਾਟਕ 'ਚ ਭਾਰੀ ਮੀਂਹ ਤੇ ਢਿਗਾਂ ਡਿਗਣ ਕਾਰਨ ਨੁਕਸਾਨੀਆਂ ਗਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਮੁੰਬਈ-ਬੈਂਗਲੁਰੂ ਰਾਸ਼ਟਰੀ ਰਾਜਮਾਰਗ-4 ਜਿਹੜਾ ਬੀਤੇ 6 ਦਿਨਾਂ ਤੋਂ ਮਹਾਰਾਸ਼ਟਰ 'ਚ ਕੋਹਲਾਪੁਰ ਨੇੜੇ ਬੰਦ ਸੀ, ਨੂੰ ਅੱਜ ਸੋਮਵਾਰ ਅੰਸ਼ਿਕ ਤੌਰ 'ਤੇ ਖੋਲ੍ਹਿਆ ਗਿਆ। ਕਰਨਾਟਕ 'ਚ ਬੇਲਗਾਓਂ ਤੇ ਕੋਹਲਾਪੁਰ ਵਿਚਾਲੇ ਵੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਭਾਵਿਤ ਸੂਬਿਆਂ ਦੀਆਂ ਜ਼ਿਆਦਾਤਰ ਨਦੀਆਂ 'ਚ ਪਾਣੀ ਦਾ ਪੱਧਰ ਵੀ ਘਟਣਾ ਸ਼ੁਰੂ ਹੋ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਕੇਰਲ 'ਚ 2.87 ਲੱਖ ਲੋਕ ਰਾਹਤ ਕੈਂਪਾਂ 'ਚ ਆਸਰਾ ਲੈ ਰਹੇ ਹਨ ਅਤੇ ਮਲਾਪੁਰਮ 'ਚ 50 ਲੋਕਾਂ ਦੇ ਲਾਪਤਾ ਹੋਣ ਦੀ ਸੂਚਨਾ ਹੈ। ਉਨ੍ਹਾਂ ਦੱਸਿਆ ਕਿ ਜ਼ੋਰਦਾਰ ਬਾਰਿਸ਼ ਨੂੰ ਲੈ ਕੇ ਇਥੇ 14 ਜ਼ਿਲ੍ਹਿਆਂ 'ਚ ਮੰਗਲਵਾਰ ਨੂੰ ਕਿਤੇ ਵੀ 'ਰੈਡ ਅਲਰਟ' ਜਾਰੀ ਨਹੀਂ ਕੀਤਾ ਗਿਆ, ਕੇਵਲ 6 ਜ਼ਿਲ੍ਹਿਆਂ 'ਚ 'ਓਰੇਂਜ਼ ਅਲਰਟ' ਜਾਰੀ ਕੀਤਾ ਗਿਆ ਹੈ। ਕਰਨਾਟਕ 'ਚ 17 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ ਤੇ ਸੂਬਾ ਸਰਕਾਰ ਨੇ ਇਥੇ 42 ਮੌਤਾਂ ਦੀ ਪੁਸ਼ਟੀ ਕੀਤੀ ਹੈ ਅਤੇ 12 ਲੋਕ ਲਾਪਤਾ ਹਨ। ਸੂਬਾ ਸਰਕਾਰ ਨੇ ਉਨ੍ਹਾਂ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੇ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਅਤੇ ਘੱਟ ਨੁਕਸਾਨੇ ਗਏ ਘਰਾਂ ਦੇ ਮਾਲਕਾਂ ਨੂੰ 1-1 ਲੱਖ ਰੁਪਏ ਤੇ 5000 ਰੁਪਏ ਮਹੀਨਾਵਾਰ ਕਿਰਾਏ ਵਜੋਂ ਉਨ੍ਹਾਂ ਲੋਕਾਂ ਨੂੰ ਉਦੋਂ ਤੱਕ ਦਿੱਤੇ ਜਾਣਗੇ, ਜਦੋਂ ਤੱਕ ਉਨ੍ਹਾਂ ਦੇ ਘਰ ਬਣ ਕੇ ਤਿਆਰ ਨਹੀਂ ਹੋ ਜਾਂਦੇ। ਮਹਾਰਾਸ਼ਟਰ 'ਚ 43 ਮੌਤਾਂ ਹੋ ਚੁੱਕੀਆਂ ਹਨ ਤੇ ਕਰੀਬ 4.48 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਗੁਜਰਾਤ 'ਚ ਕਰੀਬ 31 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ।
ਰਾਹੁਲ ਵਲੋਂ ਵਾਇਨਾਡ ਦਾ ਦੌਰਾ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕੇਰਲ 'ਚ ਆਪਣੇ ਸੰਸਦੀ ਹਲਕੇ ਵਾਇਾਨਾਡ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਿਵਾਉਣ ਦਾ ਭਰੋਸਾ ਦਿੱਤਾ। ਤਿਰੂਵੈਮਬਡੀ ਸ਼ਹਿਰ 'ਚ ਇਕ ਰਾਹਤ ਕੈਂਪ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵੱਡੀ ਆਫ਼ਤ ਵੇਲੇ ਅਸੀਂ ਸਾਰੇ ਤੁਹਾਡੇ ਨਾਲ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਅੱਜ ਈਦ ਦਾ ਤਿਉਹਾਰ ਹੈ, ਚਾਹੇ ਇਸ ਸਮੇਂ ਇਹ ਖੁਸ਼ੀ ਦਾ ਮੌਕਾ ਨਹੀਂ, ਪਰ ਈਦ ਮੌਕੇ ਮੇਰੀਆਂ ਸ਼ੁੱਭ ਇਛਾਵਾਂ ਤੁਹਾਡੇ ਨਾਲ ਹਨ।


ਖ਼ਬਰ ਸ਼ੇਅਰ ਕਰੋ

ਰਿਲਾਇੰਸ 100 ਐਮ.ਬੀ.ਪੀ.ਐਸ. ਸਪੀਡ ਨਾਲ ਜੀਓ ਫਾਈਬਰ 5 ਸਤੰਬਰ ਨੂੰ ਕਰੇਗਾ ਲਾਂਚ

ਮੁੰਬਈ, 12 ਅਗਸਤ (ਏਜੰਸੀ)- ਰਿਲਾਇੰਸ ਇੰਡਸਟਰੀ ਲਿਮਟਿਡ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ 42ਵੀਂ ਏ.ਜੀ.ਐਮ. ਨੂੰ ਸੰਬੋਧਨ ਕਰਦਿਆਂ ਕਿਹਾ ਕਿ 5 ਸਤੰਬਰ ਨੂੰ ਬ੍ਰਾਡਬੈਂਡ ਸਰਵਿਸ ਜੀਓ ਗੀਗਾ ਫਾਈਬਰ ਕਮਰਸ਼ੀਅਲ ਲਾਂਚ ਹੋਵੇਗੀ। ਇਸ ਦਾ ਮੁਢਲਾ ਪਲਾਨ 100 ਐਮ.ਬੀ.ਪੀ.ਐਸ. ਸਪੀਡ ...

ਪੂਰੀ ਖ਼ਬਰ »

ਦੇਸ਼ ਭਰ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ ਈਦ

ਨਵੀਂ ਦਿੱਲੀ, 12 ਅਗਸਤ (ਉਪਮਾ ਡਾਗਾ ਪਾਰਥ)-ਈਦ ਉਲ ਅਜ਼ਹਾ ਦਾ ਤਿਉਹਾਰ ਦੇਸ਼ ਭਰ 'ਚ ਧਾਰਮਿਕ ਸ਼ਰਧਾ ਅਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਕਈ ਸ਼ਖ਼ਸੀਅਤਾਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਕੁਰਬਾਨੀ ਦੇ ...

ਪੂਰੀ ਖ਼ਬਰ »

ਧਾਰਾ 370 'ਤੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ-ਮਨਮੋਹਨ ਸਿੰਘ

ਨਵੀਂ ਦਿੱਲੀ, 12 ਅਗਸਤ (ਪੀ.ਟੀ.ਆਈ.)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਰਕਾਰ ਦਾ ਫ਼ੈਸਲਾ ਦੇਸ਼ ਦੇ ਜ਼ਿਆਦਾਤਾਰ ਲੋਕਾਂ ਦੀ ਪਸੰਦ ਅਨੁਸਾਰ ਨਹੀਂ ਹੈ ਅਤੇ ਜੇਕਰ ਭਾਰਤ ਦੇ ਵਿਚਾਰ ਨੂੰ ਜੀਵਤ ਬਣਾਈ ਰੱਖਣਾ ਹੈ ਤਾਂ ...

ਪੂਰੀ ਖ਼ਬਰ »

ਪਾਕਿ 'ਚ ਭਾਰੀ ਮੀਂਹ ਕਾਰਨ ਹੁਣ ਤੱਕ 160 ਲੋਕਾਂ ਦੀ ਮੌਤ

ਅੰਮ੍ਰਿਤਸਰ, 12 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਜੁਲਾਈ ਤੋਂ ਲੈ ਕੇ ਹੁਣ ਤੱਕ ਭਾਰੀ ਬਾਰਿਸ਼ ਨਾਲ ਸਬੰਧਿਤ ਘਟਨਾਵਾਂ 'ਚ 160 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 137 ਜ਼ਖ਼ਮੀ ਹੋ ਗਏ ਹਨ। ਇਹ ਪੁਸ਼ਟੀ ਪਾਕਿਸਤਾਨ ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX