ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  about 1 hour ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  about 2 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  about 3 hours ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  about 3 hours ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  about 2 hours ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  about 3 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  about 3 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  about 3 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  about 3 hours ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  about 4 hours ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  about 4 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  about 5 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 5 hours ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  about 5 hours ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  about 5 hours ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 minute ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਫ਼ਤਹਿਗੜ੍ਹ ਸਾਹਿਬ

ਪ੍ਰਾਚੀਨ ਮੰਦਿਰ ਢਾਹੇ ਜਾਣ 'ਤੇ ਦਲਿਤ ਭਾਈਚਾਰੇ ਵਲੋਂ ਵੱਖ-ਵੱਖ ਥਾੲੀਂ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਦਿੱਲੀ ਦੇ ਤੁਗਲਕਾਬਾਦ ਇਲਾਕੇ 'ਚ ਗੁਰੂ ਰਵਿਦਾਸ ਦਾ ਪ੍ਰਾਚੀਨ ਮੰਦਿਰ ਢਾਹੇ ਜਾਣ ਦੇ ਵਿਰੋਧ 'ਚ ਰਵਿਦਾਸ ਸੰਤ ਸਮਾਜ ਦੇ ਸੱਦੇ 'ਤੇ ਅੱਜ ਵੱਖ-ਵੱਖ ਧਾਰਮਿਕ, ਰਾਜਨੀਤਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਸਮਰਥਨ ਦਿੰਦੇ ਹੋਏ ਅਨਾਜ ਮੰਡੀ ਸਰਹਿੰਦ ਤੋਂ ਰੋਸ ਮਾਰਚ ਸ਼ੁਰੂ ਕਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਗੋਇਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਸੌਾਪ ਸਮਾਪਤ ਕੀਤਾ ਗਿਆ | ਰੋਸ ਮਾਰਚ ਜਿਸ ਵਿਚ ਬਹੁਜਨ ਸਮਾਜ ਪਾਰਟੀ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ, ਐਸ.ਸੀ./ਬੀ.ਸੀ. ਇੰਪਲਾਈਜ਼ ਫੈਡਰੇਸ਼ਨ, ਨੈਸ਼ਨਲ ਦਲਿਤ ਕੌਾਸਲ ਆਫ਼ ਇੰਡੀਆ, ਸੰਵਿਧਾਨ ਬਚਾਓ ਦੇਸ਼ ਬਚਾਓ, ਗੁਰੂ ਰਵਿਦਾਸ ਤੇ ਵਾਲਮੀਕਿ ਸਭਾਵਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਵਰਕਰ ਤੇ ਆਗੂ ਸ਼ਾਮਿਲ ਸਨ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਸੂਬੇ ਦੇ ਹਾਲਾਤ ਖ਼ਰਾਬ ਕਰ ਰਹੀ ਹੈ, ਸਾਰੇ ਧਰਮ ਇਕ ਸਮਾਨ ਹਨ ਤੇ ਕਿਸੇ ਧਰਮ ਦੇ ਪ੍ਰਾਚੀਨ ਮੰਦਿਰ ਨੂੰ ਢਾਹੁਣਾ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਰਵਿਦਾਸ ਭਾਈਚਾਰੇ ਦੇ ਪ੍ਰਾਚੀਨ ਮੰਦਿਰ ਨੂੰ ਢਾਹੁਣ ਨਾਲ ਸਾਰੇ ਰਵਿਦਾਸ ਭਾਈਚਾਰੇ ਦੇ ਹਿਰਦੇ ਵਲੰੂਧਰੇ ਗਏ ਹਨ, ਜਿਸ ਲਈ ਕੇਂਦਰ ਸਰਕਾਰ ਤੇ ਕੇਜਰੀਵਾਲ ਸਰਕਾਰ ਨੂੰ ਪੂਰੇ ਭਾਈਚਾਰੇ ਤੋਂ ਮੁਆਫ਼ੀ ਮੰਗ ਇਸ ਦੀ ਮੁੜ ਉਸਾਰੀ ਕਰਵਾਈ ਜਾਣੀ ਚਾਹੀਦੀ ਹੈ | ਇਸ ਮੌਕੇ ਹਰਵਿੰਦਰ ਸਿੰਘ ਰੌਣੀ ਪ੍ਰਧਾਨ ਐਸ.ਸੀ.ਬੀ.ਸੀ. ਸੈੱਲ, ਅਵਤਾਰ ਸਿੰਘ ਸਕੱਤਰ ਬੀ.ਐਸ.ਪੀ., ਸ਼ੇਰ ਸਿੰਘ ਮੈਣ ਮਾਜਰੀ, ਕ੍ਰਿਸ਼ਨ ਸਿੰਘ ਬਧੌਛੀ, ਹਰਚੰਦ ਸਿੰਘ ਜਖਵਾਲੀ, ਲਛਮਣਦਾਸ ਜਤੀ, ਐਡਵੋਕੇਟ ਧਰਮਿੰਦਰ ਸਿੰਘ ਲਾਂਬਾ, ਹਰਪ੍ਰੀਤ ਸਿੰਘ ਬਾਲਪੁਰ, ਧਰਮ ਸਿੰਘ ਕਲੌੜ ਅਕਾਲੀ ਦਲ ਅੰਮਿ੍ਤਸਰ, ਰੀਪਬਲਿਕ ਪਾਰਟੀ ਆਫ਼ ਇੰਡੀਆ (ਅ) ਦੇ ਜ਼ਿਲ੍ਹਾ ਪ੍ਰਧਾਨ ਰਛਪਾਲ ਸਿੰਘ, ਬਲਦੇਵ ਸਿੰਘ ਚੌਰਵਾਲਾ ਸੂਬਾ ਮੀਤ ਪ੍ਰਧਾਨ ਬੀ.ਜੇ.ਪੀ. ਐਸ.ਸੀ. ਮੋਰਚਾ, ਕੁਲਵੰਤ ਸਿੰਘ ਲੁਹਾਰ ਮਾਜਰਾ ਮਨੁੱਖੀ ਅਧਿਕਾਰ ਮੰਚ, ਰਘਵੀਰ ਸਿੰਘ ਬਡਲਾ ਮੀਤ ਪ੍ਰਧਾਨ ਪੰਜਾਬ, ਸਵਰਨ ਸਿੰਘ ਮੁਸਤਫਾਬਾਦ, ਚਰਨਜੀਤ ਸਿੰਘ ਭੱਟਮਾਜਰਾ, ਸ੍ਰੀ ਗੁਰੂ ਰਵਿਦਾਸ ਕਮੇਟੀ ਕੈਸ਼ੀਅਰ ਵਿਨੋਦ ਕੁਮਾਰ, ਤਿਲਕ ਰਾਜ ਸੱਗੂ, ਅਵਤਾਰ ਸਿੰਘ ਨਬੀਪੁਰ, ਕਿ੍ਸ਼ਨ ਸਿੰਘ ਬਧੌਛੀ, ਦਿਨੇਸ਼ ਕੁਮਾਰ, ਰਾਜਿੰਦਰ ਕੁਮਾਰ, ਚਮਨ ਲਾਲ, ਅਨਿਲ ਕੁਮਾਰ ਭੋਲਾ, ਸੁਨੀਲ ਦੱਤ, ਸੁਨੀਲ ਕੁਮਾਰ, ਗੁਲਜ਼ਾਰ ਸਿੰਘ ਧੀਰਪੁਰ, ਡਾ. ਐਮ.ਐਸ. ਰੋਹਟਾ, ਗੁਰਚਰਨ ਸਿੰਘ, ਸੁਰੇਸ਼ ਕੁਮਾਰ ਬੀ.ਐਸ.ਪੀ., ਕਿੰਦਰ ਸਿੰਘ ਪ੍ਰਧਾਨ ਰਵਿਦਾਸ ਕਮੇਟੀ, ਲੈਕਚਰਾਰ ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਹਰਚੰਦ ਸਿੰਘ ਜਖਵਾਲੀ ਪੈਗ਼ਾਮ, ਪ੍ਰੇਮ ਸਿੰਘ ਖ਼ਾਲਸਾ, ਅਵਤਾਰ ਸਿੰਘ ਨਬੀਪੁਰ, ਲਕਛਮਣ ਸਿੰਘ, ਮਾ. ਨਾਹਰ ਸਿੰਘ ਸਰਹਿੰਦ ਦੇਸ਼ ਰਾਜ ਸੰਧੂ, ਗੁਰਪ੍ਰੀਤ ਸਿੰਘ ਖੁਸ਼ਵਾਹਾ, ਕੂੜਾ ਸਿੰਘ ਲੁਹਾਰੀ, ਰਘਵੀਰ ਸਿੰਘ ਬੁੱਚੜੇ, ਬਲਵੀਰ ਸਿੰਘ, ਨਰੇਸ਼ ਕੁਮਾਰ, ਗੁਰਸੇਵਕ ਸਿੰਘ ਮੈਣ ਮਾਜਰੀ ਆਦਿ ਹਾਜ਼ਰ ਸਨ |
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਪ੍ਰਾਚੀਨ ਮੰਦਿਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਸਰਹਿੰਦ ਵਿਖੇ ਰਲਿਆ ਮਿਲਿਆ ਹੁੰਗਾਰਾ ਮਿਲਿਆ | ਜਥੇਬੰਦੀਆਂ ਵਲੋਂ ਕੀਤੇ ਗਏ ਮਾਰਚ ਦੌਰਾਨ ਬਾਜ਼ਾਰਾਂ ਦੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ | ਰਵਿਦਾਸ ਭਾਈਚਾਰੇ ਦੁਆਰਾ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਕਿਸੇ ਵੀ ਵਿਅਕਤੀ ਨੇ ਕੋਈ ਹੁੱਲੜਬਾਜ਼ੀ ਨਹੀਂ ਕੀਤੀ ਤੇ ਰੋਸ ਮਾਰਚ ਜ਼ਿਲ੍ਹਾ ਪੁਲਿਸ ਦੀ ਨਿਗਰਾਨੀ ਹੇਠ ਸ਼ਾਂਤਮਈ ਢੰਗ ਨਾਲ ਸਮਾਪਤ ਹੋ ਗਿਆ |
ਗੁਰੂ ਰਵਿਦਾਸ ਮੰਦਿਰ ਨੂੰ ਢਾਹੇ ਜਾਣ ਵਿਰੁੱਧ ਬਸੀ ਪਠਾਣਾਂ 'ਚ ਵੱਖ-ਵੱਖ ਸੰਗਠਨਾਂ ਵਲੋਂ ਮਜ਼ਾਹਰਾ
ਬਸੀ ਪਠਾਣਾਂ, 13 ਅਗਸਤ (ਗੁਰਬਚਨ ਸਿੰਘ ਰੁਪਾਲ, ਗੌਤਮ)- ਦਿੱਲੀ ਵਿਖੇ ਸਥਿਤ ਗੁਰੂ ਰਵੀਦਾਸ ਦੇ ਪ੍ਰਾਚੀਨ ਮੰਦਿਰ ਨੂੰ ਢਾਹੇ ਜਾਣ ਵਿਰੁੱਧ ਵੱਖ-ਵੱਖ ਰਾਜਸੀ ਤੇ ਧਾਰਮਿਕ ਜਥੇਬੰਦੀਆਂ ਵਲੋਂ ਪਿੰ੍ਰਸੀਪਲ ਕਰਨੈਲ ਸਿੰਘ (ਬਸਪਾ) ਇੰਸਪੈਕਟਰ ਜਸਬੀਰ ਸਿੰਘ, ਅਮਰਨਾਥ ਸਿੰਘ ਲੋਹਾਰੀ ਕਲਾਂ, ਐਡਵੋਕੇਟ ਧਰਮਿੰਦਰ ਸਿੰਘ ਲਾਂਬਾ ਤੇ ਜਗਦੀਸ਼ ਭੱਲਾ (ਦਲਿਤ ਮੋਰਚਾ) ਦੀ ਅਗਵਾਈ ਵਿਚ ਦਲਿਤ ਸਮਾਜ ਦੇ ਲੋਕਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤੀ ਗਿਆ | ਨਵੇਂ ਪੀ.ਆਰ.ਟੀ.ਸੀ. ਬੱਸ ਅੱਡੇ ਅੱਗੇ ਕੀਤੇ ਗਏ ਇਸ ਮੁਜ਼ਾਹਰੇ ਨੂੰ ਐਡਵੋਕੇਟ ਲਾਂਬਾ, ਪਿ੍ੰ. ਕਰਨੈਲ ਸਿੰਘ, ਅਮਰਨਾਥ ਸਿੰਘ, ਰਤਨ ਸਿੰਘ ਬਾਜਵਾ, ਕਸ਼ਮੀਰੀ ਲਾਲ ਗਾਗਟ, ਜਗਦੀਸ਼ ਭੱਲਾ, ਇੰਸ. ਜਸਬੀਰ ਸਿੰਘ ਤੇ ਸਬ ਇੰਸਪੈਕਟਰ ਕੁਲਵੰਤ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ ਦੀ ਆਲੋਚਨਾ ਕੀਤੀ ਤੇ ਕਿਹਾ ਕਿ ਸਰਕਾਰਾਂ ਦੇ ਅਜਿਹੇ ਫ਼ੈਸਲੇ ਦਲਿਤ ਵਰਗ ਨੂੰ ਕੁਚਲਨ ਵਾਲੇ ਸੰਕੇਤ ਹਨ |
ਮੁਜ਼ਾਹਰਾਕਾਰੀਆਂ ਵਲੋਂ ਐਸ.ਡੀ.ਐਮ. ਜਸਦੀਸ਼ ਸਿੰਘ ਜੌਹਲ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਨਾਇਬ ਤਹਿਸੀਲਦਾਰ ਅਰਜਨ ਸਿੰਘ ਗੇਰਵਾਲ, ਡੀ.ਐੱਸ.ਪੀ. ਸੁਖਵਿੰਦਰ ਸਿੰਘ ਚੌਹਾਨ, ਐੱਸ.ਐਚ.ਓ., ਕੰਵਰਪਾਲ ਸ਼ਰਮਾ, ਸਿਟੀ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਕੰਗ, ਸਬ ਇੰਸਪੈਕਟਰ ਜਸਪਾਲ ਸਿੰਘ, ਏ.ਐੱਸ.ਆਈ. ਕੌਰ ਸਿੰਘ ਤੇ ਸਿਕੰਦਰ ਸਿੰਘ ਪੁਲਿਸ ਫੋਰਸ ਸਮੇਤ ਹਾਜ਼ਰ ਸਨ |
ਪੰਜਾਬ ਬੰਦ ਦੇ ਸੱਦੇ ਦੌਰਾਨ ਅਮਲੋਹ 'ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
ਅਮਲੋਹ, 13 ਅਗਸਤ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਦਿੱਲੀ ਦੇ ਤੁਗਲਕਾਬਾਦ ਖੇਤਰ ਵਿਚ ਗੁਰੂ ਰਵਿਦਾਸ ਦੇ ਪ੍ਰਾਚੀਨ ਮੰਦਿਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਅੱਜ ਦਲਿਤ ਭਾਈਚਾਰੇ ਵਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਅਮਲੋਹ ਸ਼ਹਿਰ ' ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਤੇ ਹਲਕੇ ਦੇ ਦਲਿਤ ਭਾਈਚਾਰੇ ਵਲੋਂ ਸ਼ਹਿਰ 'ਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ ਜਿਸ 'ਚ ਵੱਖ-ਵੱਖ ਜਥੇਬੰਦੀਆਂ ਦੇ ਵੱਡੀ ਗਿਣਤੀ 'ਚ ਆਗੂਆਂ ਨੇ ਭਾਗ ਲਿਆ | ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿਸ਼ਨ ਭੱਲਾ, ਬਲਾਕ ਕਾਂਗਰਸ ਅਮਲੋਹ ਦਿਹਾਤੀ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸ਼ਹਿਰੀ ਪ੍ਰਧਾਨ ਮਹਿੰਦਰ ਪਜਨੀ, ਕਾਂਗਰਸ ਆਗੂ ਹੈਪੀ ਸੂਦ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਆਗੂਆਂ ਅਤੇ ਦਲਿਤ ਸਮਾਜ ਦੇ ਕਾਰਕੁਨਾਂ ਨੇ ਸ਼ਿਰਕਤ ਕੀਤੀ ਅਤੇ ਸਰਕਾਰ ਦੇ ਇਸ ਕਾਰਜ ਦੀ ਸਖ਼ਤ ਨਿਖੇਧੀ ਕੀਤੀ | ਸ਼ਹਿਰ ਵਿਚ ਰੋਸ ਮਾਰਚ ਦੌਰਾਨ ਰਵਿਦਾਸ ਭਾਈਚਾਰੇ ਵਲੋਂ ਹੱਥਾਂ ਵਿਚ ਕਾਲੀਆਂ ਝੰਡੀਆਂ ਅਤੇ ਸਿਰਾ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਮੂਲੀਅਤ ਕੀਤੀ | ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਵੀ ਨਾਅਰੇਬਾਜ਼ੀ ਕੀਤੀ | ਰੋਸ ਮਾਰਚ ਵਿਚ ਪੰਜਾਬ ਏਕਤਾ ਪਾਰਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਚੀਮਾ, ਆਮ ਆਦਮੀ ਪਾਰਟੀ ਦੀ ਸੂਬਾ ਮੀਤ ਪ੍ਰਧਾਨ ਬੀਬੀ ਸੁਖਵਿੰਦਰ ਕੌਰ, ਅਕਾਲੀ ਦਲ ਅੰਮਿ੍ਤਸਰ ਦੇ ਭੁਪਿੰਦਰ ਸਿੰਘ ਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਗੁਰਮੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ 21 ਮੈਂਬਰੀ ਕਮੇਟੀ ਵਲੋਂ ਨਾਇਬ ਤਹਿਸੀਲਦਾਰ ਅਮਲੋਹ ਕਰਮਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਡਾ. ਤੀਰਥ ਬਾਲਾ, ਅਮਰੀਕ ਸਿੰਘ, ਸੋਹਣ ਸਿੰਘ, ਰਿਟਾ ਕਾਨੰੂਗੋ ਕਰਮਜੀਤ ਸਿੰਘ, ਪ੍ਰਧਾਨ ਗੁਰਮੁਖ ਸਿੰਘ ਨਰਾਇਣਗੜ੍ਹ, ਹੰਸ ਰਾਜ ਮਾਹੀ, ਮਾ. ਅਮਰੀਕ ਸਿੰਘ, ਚੇਅਰਮੈਨ ਬਲਜਿੰਦਰ ਘੁਕਰੀ, ਰਾਕੇਸ਼ ਸ਼ਾਹੀ, ਕੌਾਸਲਰ ਡਾ. ਹਰਪ੍ਰੀਤ ਸਿੰਘ, ਲਾਲ ਚੰਦ ਕਾਲਾ, ਕੌਾਸਲਰ ਹਰਵਿੰਦਰ ਵਾਲੀਆ, ਰਾਜਿੰਦਰ ਬਿੱਟੂ, ਸ਼ਮਸ਼ੇਰ ਸਿੰਘ ਸਰਪੰਚ ਅੰਨੀਆ, ਗੁਰਚਰਨ ਗੱਗੜ, ਸਵਰਨ ਸਿੰਘ ਮੰਗੀ ਅਮਲੋਹ, ਗੁਰਮੀਤ ਸਿੰਘ ਭੱਦਲਥੂਹਾ, ਕੁਲਦੀਪ ਦੀਪਾ, ਸੁਰਜਨ ਸਿੰਘ ਮਹਿਮੀ, ਹੰਸਰਾਜ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ |
ਹਿੰਦੂ ਸਮਾਜ ਨੇ ਵੀ ਮੰਦਿਰ ਤੋੜਨ ਦੇ ਮਾਮਲੇ 'ਚ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ
ਅਮਲੋਹ, (ਸੂਦ)-ਵਿਸ਼ਵ ਹਿੰਦੂ ਪ੍ਰੀਸ਼ਦ ਤੇ ਹਿੰਦੂ ਸਮਾਜ ਦੀਆਂ ਅਮਲੋਹ ਸ਼ਹਿਰ ਦੀਆਂ ਜਥੇਬੰਦੀਆਂ ਵਲੋਂ ਅੱਜ ਇਕੱਠੇ ਹੋ ਕੇ ਤਹਿਸੀਲਦਾਰ ਨਵਦੀਪ ਸਿੰਘ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਗੁਰੂ ਰਵਿਦਾਸ ਦੇ ਦਿੱਲੀ 'ਚ ਢਾਹੇ ਗਏ ਮੰਦਿਰ ਸਬੰਧੀ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਗੁਰੂ ਰਵਿਦਾਸ ਦਾ ਮੰਦਿਰ ਤੋੜ ਕੇ ਜੋ ਗ਼ਲਤੀ ਕੀਤੀ ਹੈ ਉਹ ਨਿੰਦਣਯੋਗ ਹੈ | ਇਸ ਮੌਕੇ ਮਾਨਵ ਭਲਾਈ ਮੰਚ ਅਮਲੋਹ, ਸ੍ਰੀ ਸੀਤਲਾ ਮਾਤਾ ਮੰਦਿਰ ਕਮੇਟੀ, ਸ੍ਰੀ ਰਾਮ ਮੰਦਿਰ ਕਮੇਟੀ, ਸ੍ਰੀ ਗਣਪਤੀ ਯੁਵਾ ਸੰਗਠਨ, ਸੰਗਮੇਸ਼ਵਰ ਮਹਾਦੇਵ ਸੇਵਾ ਦਲ, ਯੁਵਾ ਅਗਰਵਾਲ ਸੰਮਤੀ, ਸ੍ਰੀ ਸਨਾਤਨ ਧਰਮ ਪ੍ਰਚਾਰ ਮੰਦਿਰ, ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ, ਸ੍ਰੀ ਸਾੲੀਂ ਬਾਬਾ ਮੰਦਿਰ ਕਮੇਟੀ, ਰਾਸ਼ਟਰੀਏ ਸਵੇਮ ਸੇਵਕ ਸੰਘ, ਵਿਸ਼ਵ ਹਿੰਦੂ ਪ੍ਰੀਸ਼ਦ, ਜੈਨ 13 ਪੰਥ ਸਭਾ ਅਤੇ ਭਗਵਾਨ ਪਰਸੂਰਾਮ ਬ੍ਰਾਹਮਣ ਸਭਾ ਅਮਲੋਹ ਆਦਿ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ |
ਬਸੀ ਪਠਾਣਾਂ 'ਚ ਬੰਦ ਦਾ ਰਿਹਾ ਅਸਰ
ਬਸੀ ਪਠਾਣਾਂ, (ਗੁਰਬਚਨ ਸਿੰਘ ਰੁਪਾਲ, ਗੌਤਮ)-ਤੁਗ਼ਲਕਾਬਾਦ ਦਿੱਲੀ ਵਿਖੇ ਗੁਰੂ ਰਵਿਦਾਸ ਦੇ ਮੰਦਿਰ ਨੂੰ ਦਿੱਲੀ ਵਿਕਾਸ ਅਥਾਰਟੀ ਵਲੋਂ ਢਾਹੇ ਜਾਣ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੀ ਗਈ ਪੰਜਾਬ ਬੰਦ ਦੇ ਸੱਦੇ ਦੌਰਾਨ ਅੱਜ ਇੱਥੇ ਹਾਲਾਤ ਪੁਰ ਅਮਨ ਰਹੇ | ਬਾਜ਼ਾਰ ਵਿਚ ਦੁਕਾਨਾਂ ਖੁੱਲ੍ਹੀਆਂ ਪਰ ਖ਼ਰੀਦਦਾਰੀ ਮੰਦੀ ਰਹੀ | ਮੁੱਖ ਸੜਕ 'ਤੇ ਮੁਸਾਫ਼ਰ ਬੱਸ ਸੇਵਾ ਜਾਰੀ ਸੀ ਪਰ ਆਮ ਆਵਾਜਾਈ ਬੰਦ ਦੇ ਸੱਦੇ ਕਾਰਨ ਪ੍ਰਭਾਵਿਤ ਹੋਈ | ਸਿਟੀ ਇੰਚਾਰਜ ਬਲਜਿੰਦਰ ਸਿੰਘ ਕੰਗ ਨੇ ਦੱਸਿਆ ਕਿ ਸ਼ਹਿਰ 'ਚ ਹਾਲਾਤ ਪੁਰ ਅਮਨ ਰਹੇ ਤੇ ਕਿਸੇ ਥਾਂ ਤੋਂ ਕੋਈ ਅਣਸੁਖਾਂਵੀ ਘਟਨਾ ਦੀ ਖ਼ਬਰ ਨਹੀਂ ਮਿਲੀ |
ਖਮਾਣੋਂ 'ਚ ਮੰਦਰ ਤੋੜਨ ਦੇ ਫ਼ੈਸਲੇ ਿਖ਼ਲਾਫ਼ ਰਵਿਦਾਸ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
ਖਮਾਣੋਂ, (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਦਿੱਲੀ 'ਚ ਗੁਰੂ ਰਵਿਦਾਸ ਨਾਲ ਸਬੰਧਿਤ ਪੁਰਾਤਨ ਮੰਦਿਰ ਨੂੰ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਤੋੜਨ ਦੇ ਆਏ ਫ਼ੈਸਲੇ ਮਗਰੋਂ ਰਵਿਦਾਸ ਭਾਈਚਾਰੇ ਦੇ ਲੋਕਾਂ ਵਲੋਂ 13 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ 'ਤੇ ਖਮਾਣੋਂ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਅੱਜ ਸਵੇਰੇ ਕਰੀਬ 11:30 ਵਜੇ ਗੁਰੂ ਰਵਿਦਾਸ ਮੰਦਿਰ ਖਮਾਣੋਂ ਤੋਂ ਸ਼ੁਰੂ ਹੋਏ ਇਸ ਵਿਸ਼ਾਲ ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਇਲਾਕੇ ਦੇ ਰਵਿਦਾਸ ਭਾਈਚਾਰੇ ਦੇ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਗਈ | ਰੋਸ ਪ੍ਰਦਰਸ਼ਨ ਦੌਰਾਨ ਮੁਜ਼ਾਹਰਾਕਾਰੀਆਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਰਥੀ ਚੁੱਕੀ ਗਈ ਸੀ ਤੇ ਖਮਾਣੋਂ ਦੇ ਲੁਧਿਆਣਾ ਪਾਸੇ ਵੱਲ ਨੂੰ ਰੋਸ ਪ੍ਰਦਰਸ਼ਨ ਕੀਤਾ ਤੇ ਮੁੜ ਮੁੱਖ ਚੌਾਕ 'ਚ ਆ ਕੇ ਉਪਰੋਕਤ ਅਰਥੀ ਫੂਕੀ ਗਈ ਤੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਡਿਊਟੀ ਮੈਜਿਸਟੇ੍ਰਟ ਨਾਇਬ ਤਹਿਸੀਲਦਾਰ ਹਰੀ ਸਿੰਘ ਨੂੰ ਦਿੱਤਾ ਗਿਆ | ਮੰਗ ਪੱਤਰ ਦੇਣ ਮੌਕੇ ਰਜਿੰਦਰ ਸਿੰਘ ਰਾਜਾ, ਗੁਰਦੀਪ ਸਿੰਘ ਅਤੇ ਸੁਖਦੇਵ ਸਿੰਘ ਆਦਿ ਵੱਡੀ ਗਿਣਤੀ 'ਚ ਹਾਜ਼ਰ ਸਨ | ਇਸ ਮੌਕੇ ਸੁਖਵਿੰਦਰ ਸਿੰਘ ਡੀ.ਐਸ.ਪੀ. ਖਮਾਣੋਂ, ਰਾਜ ਕੁਮਾਰ ਥਾਣਾ ਮੁਖੀ ਖਮਾਣੋਂ, ਗਗਨਪ੍ਰੀਤ ਸਿੰਘ ਥਾਣਾ ਮੁਖੀ ਖੇੜੀਨੌਧ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਆਪਣੀ ਡਿਊਟੀ 'ਤੇ ਹਾਜ਼ਰ ਸਨ |
ਜਬਰੀ ਦੁਕਾਨਾਂ ਬੰਦ ਕਰਵਾਉਣ ਕਰਕੇ ਕੁਝ ਸਮੇਂ ਲਈ ਸਥਿਤੀ ਤਣਾਅ ਪੂਰਨ ਹੋਈ
ਇਸੇ ਤਰ੍ਹਾਂ ਜਦੋਂ ਮੁਜ਼ਾਹਰਾਕਾਰੀਆਂ ਵਲੋਂ ਸ਼ਹਿਰ ਦੀ ਮੁੱਖ ਸੜਕ 'ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤਾਂ ਸ਼ਹਿਰ ਇਸ ਤੋਂ ਪਹਿਲਾਂ ਆਮ ਵਾਂਗ ਖੁੱਲ੍ਹਾ ਸੀ ਤੇ ਉਪਰੋਕਤ ਲੋਕਾਂ ਵਲੋਂ ਜਬਰੀ ਦੁਕਾਨਾਂ ਬੰਦ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਤਾਂ ਕੁਝ ਦੁਕਾਨਦਾਰਾਂ ਨੇ ਇਸ ਦਾ ਵਿਰੋਧ ਕੀਤਾ | ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਕਿਉਂ ਬਗੈਰ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ | ਉਹ ਇਕ ਪ੍ਰਾਈਵੇਟ ਪ੍ਰਾਪਰਟੀ ਦੇ ਮਾਲਕ ਹਨ, ਉਨ੍ਹਾਂ ਦੀਆਂ ਦੁਕਾਨਾਂ ਨੂੰ ਧੱਕੇ ਜਾਂ ਜਬਰੀ ਬੰਦ ਨਹੀਂ ਕਰਵਾਇਆ ਜਾ ਸਕਦੀਆਂ | ਇਸੇ ਤਰ੍ਹਾਂ ਜਦੋਂ ਪ੍ਰਦਰਸ਼ਨਕਾਰੀ ਇੱਥੋਂ ਦੇ ਮਾਨ ਇਲੈਕਟਿ੍ਕ ਦੀ ਦੁਕਾਨ ਅੱਗੇ ਆਏ ਤਾਂ ਉਨ੍ਹਾਂ ਵੀ ਆਪਣੀ ਦੁਕਾਨ ਬੰਦ ਕਰਨ ਤੋਂ ਇਨਕਾਰ ਕਰ ਦਿੱਤਾ | ਇਸ ਦੇ ਚੱਲਦਿਆਂ ਮੁਜ਼ਾਹਰਾਕਾਰੀਆਂ ਵਲੋਂ ਉਨ੍ਹਾਂ ਦੀ ਦੁਕਾਨ ਅੱਗੇ ਸੜਕ 'ਤੇ ਕੁਝ ਸਮੇਂ ਲਈ ਧਰਨਾ ਲਗਾ ਦਿੱਤਾ | ਇਸ ਉਪਰੰਤ ਅਮਨ ਕਾਨੰੂਨ ਦੀ ਸਥਿਤੀ ਨੰੂ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਉਕਤ ਦੁਕਾਨਦਾਰ ਨੂੰ ਸਥਿਤੀ ਦੇ ਮੱਦੇਨਜ਼ਰ ਕੁਝ ਸਹਿਯੋਗ ਕਰਨ ਦੀ ਅਪੀਲ 'ਤੇ ਦੁਕਾਨ ਨੂੰ ਕੁੁਝ ਸਮੇਂ ਲਈ ਬੰਦ ਕਰਨ ਲਈ ਕਿਹਾ ਗਿਆ | ਦੁਕਾਨ ਮਾਲਕ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਇਸ ਉਪਰੰਤ ਮੁਜਾਹਰਾਕਾਰੀਆਂ ਵਲੋਂ ਉਨ੍ਹਾਂ ਦੀ ਦੁਕਾਨ 'ਤੇ ਕੁਝ ਕੁ ਪੱਥਰ ਬਾਜ਼ੀ ਵੀ ਕੀਤੀ ਹੈ | ਇਸ ਤੋਂ ਇਲਾਵਾ ਧਰਨਾਕਾਰੀਆਂ ਦੇ ਧਰਨੇ ਦੀ ਸਮਾਪਤੀ 'ਤੇ ਪੂਰਾ ਬਾਜ਼ਾਰ ਫਿਰ ਤੋਂ ਆਮ ਵਾਂਗ ਖੁੱਲ੍ਹ ਗਿਆ |
ਮੰਡੀ ਗੋਬਿੰਦਗੜ੍ਹ 'ਚ ਦਲਿਤ ਸਮਾਜ ਦੀਆਂ ਜਥੇਬੰਦੀਆਂ ਵਲੋਂ ਰੋਸ ਵਿਖਾਵਾ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਦੇ ਪ੍ਰਾਚੀਨ ਮੰਦਿਰ ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਸੁਪਰੀਮ ਕੋਰਟ ਦੇ ਆਦੇਸ਼ਾਂ 'ਤੇ ਤੋੜੇ ਜਾਣ ਦੇ ਵਿਰੋਧ 'ਚ ਸ੍ਰੀ ਗੁਰੂ ਰਵਿਦਾਸ ਭਗਤ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਮੁੱਚੀਆਂ ਦਲਿਤ ਜਥੇਬੰਦੀਆਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਅਤੇ ਰਾਜਸੀ ਪਾਰਟੀਆਂ ਦੇ ਨੇਤਾਵਾਂ ਵਲੋਂ ਸ਼ਹਿਰ ਵਿਚ ਜ਼ਬਰਦਸਤ ਰੋਸ ਵਿਖਾਵਾ ਕੀਤਾ ਗਿਆ ਤੇ ਬੱਤੀਆਂ ਵਾਲੇ ਚੌਾਕ ਵਿਚ ਆਵਾਜਾਈ ਠੱਪ ਕਰਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਜਿਸ ਦੌਰਾਨ ਸ਼ਹਿਰ ਵਿਚ ਪੰਜਾਬ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਵੀ ਮਿਲਿਆ | ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਸਥਾਨਕ ਮੁੱਖ ਬੱਸ ਸਟੈਂਡ ਵਿਚ ਇਕੱਠੇ ਹੋਏ ਜਿੱਥੇ ਵੱਖ-ਵੱਖ ਬੁਲਾਰਿਆਂ ਨੇ ਗੁਰੂ ਰਵਿਦਾਸ ਦੇ ਮੰਦਿਰ ਨੂੰ ਸਾਜ਼ਿਸ਼ ਤਹਿਤ ਤੋੜੇ ਜਾਣ ਦੀ ਨਿੰਦਾ ਕਰਦਿਆਂ ਮੰਦਿਰ ਦਾ ਮੁੜ ਨਿਰਮਾਣ ਕਰਵਾਏ ਜਾਣ ਦੀ ਮੰਗ ਕੀਤੀ | ਉਪਰੰਤ ਪ੍ਰਦਰਸ਼ਨਕਾਰੀਆਂ ਵਲੋਂ ਬੱਤੀਆਂ ਵਾਲੇ ਚੌਾਕ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਕੁਝ ਸਮੇਂ ਲਈ ਉੱਥੇ ਆਵਾਜਾਈ ਠੱਪ ਕਰਕੇ ਮੋਦੀ ਸਰਕਾਰ ਿਖ਼ਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ | ਪ੍ਰਦਰਸ਼ਨਕਾਰੀਆਂ ਵਿਚ ਹਰਚੰਦ ਸਿੰਘ ਨਸਰਾਲੀ, ਕੁਲਵੰਤ ਸਿੰਘ ਮਹਿਤੋ ਇੰਚਾਰਜ ਬਸਪਾ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ, ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਮੇਲ ਸਿੰਘ ਮਹਿਦੂਦਾਂ ਜ਼ਿਲ੍ਹਾ ਪ੍ਰਧਾਨ ਬਸਪਾ, ਰਾਜਿੰਦਰ ਬਿੱਟੂ, ਅਮਰੀਕ ਸਿੰਘ ਪ੍ਰਧਾਨ ਬਿਜਲੀ ਬੋਰਡ, ਬਹਾਦਰ ਸਿੰਘ ਬੁੱਗਾ, ਅਵਤਾਰ ਸਿੰਘ ਤਾਰੀ, ਰਾਜਿੰਦਰ ਸਿੰਘ ਨਸਰਾਲੀ, ਡਾ. ਨਸੀਬ ਸਿੰਘ, ਡਾ. ਬਖਸ਼ੀਸ਼ ਸੁੱਖੀ, ਪਵਨ ਕੁਮਾਰ ਪੰਮੀ, ਗੁਰਬਖ਼ਸ਼ ਸਿੰਘ ਸੰਗਤਪੁਰਾ, ਭਾਈ ਗੁਰਜੀਤ ਸਿੰਘ ਖ਼ਾਲਸਾ, ਸ਼ਿਵਦੇਵ ਸਿੰਘ ਫ਼ੌਜੀ, ਰਣਧੀਰ ਸਿੰਘ ਪੱਪੀ, ਮਾਸਟਰ ਕਰਨੈਲ ਸਿੰਘ, ਕਰਮ ਕੁਮਾਰ, ਅਮਰੀਕ ਸਿੰਘ ਮੰਡੇਰ, ਅਮਰਜੀਤ ਸਿੰਘ ਬੱਡਗੁਜਰਾਂ, ਪਿ੍ਥੀ ਸਿੰਘ, ਪ੍ਰਕਾਸ਼ ਸਿੰਘ ਸਲਾਣੀ, ਬੁੱਧ ਸਿੰਘ, ਸੁਲਤਾਨ ਸਿੰਘ, ਬਿਕਰਮ ਸਿੰਘ ਚੰਦੜ੍ਹ, ਗੁਰਪ੍ਰੀਤ ਸਿੰਘ ਮਹਿਤੋ, ਰਘਵੀਰ ਸਿੰਘ ਬਡਲਾ, ਨਿਰਭੈ ਸਿੰਘ ਸ਼ਾਂਤੀ ਨਗਰ, ਹਰਪਿੰਦਰ ਸਿੰਘ ਭੂਰਾ, ਡਾ. ਬਹਾਦਰ ਸਿੰਘ ਆਦਿ ਸ਼ਾਮਿਲ ਸਨ |
ਗੁਰੂ ਰਵਿਦਾਸ ਮੰਦਰ ਢਾਹੇ ਜਾਣ 'ਤੇ ਧਰਨਾ
ਫ਼ਤਹਿਗੜ੍ਹ ਸਾਹਿਬ, (ਭੂਸ਼ਨ ਸੂਦ, ਮਨਪ੍ਰੀਤ ਸਿੰਘ, ਅਰੁਣ ਆਹੂਜਾ)-ਰਾਸ਼ਟਰੀਆ ਵਾਲਮੀਕਿ ਸਭਾ ਦੇ ਝੰਡੇ ਹੇਠ ਇਕੱਤਰ ਹੋਈਆਂ ਅਨੁਸੂਚਿਤ ਜਾਤੀ ਦੀਆਂ ਭਰਾਤਰੀ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਪੰਜਾਬ ਬੰਦ ਨੂੰ ਸਮਰਥਨ ਦਿੱਤਾ ਗਿਆ, ਤੇ ਸਰਹਿੰਦ ਮਾਧੋਪੁਰ ਚੌਾਕ ਵਿਖੇ ਸੜਕ 'ਤੇ ਚੱਕਾ ਜਾਮ ਕਰਕੇ ਨਾਇਬ ਤਹਿਸੀਲਦਾਰ ਸਤੀਸ਼ ਕੁਮਾਰ ਵਰਮਾ ਨੂੰ ਮੰਗ ਪੱਤਰ ਦਿੱਤਾ ਗਿਆ | ਰਾਸ਼ਟਰੀਆ ਵਾਲਮੀਕਿ ਸਭਾ ਦੇ ਚੇਅਰਮੈਨ ਕੁਲਦੀਪ ਸਹੋਤਾ, ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਲਖਵੀਰ ਰਾਏ ਨੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਗੁਰੂ ਰਵਿਦਾਸ ਦੇ ਪ੍ਰਾਚੀਨ ਮੰਦਿਰ ਢਾਹੁਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਸੋਨੂੰ ਭੂੰਬਕ, ਧਰਮਪਾਲ ਸਹੋਤਾ, ਰਜਿੰਦਰ ਗੋਗੀ, ਡਾ. ਕੁਲਦੀਪ ਮੁੱਲਾਂਪੁਰ, ਜਸਵੀਰ ਬਧੌਛੀ, ਰਾਏ ਢਿੱਲੋਂ, ਸੰਦੀਪ ਸਿੰਘ ਸੋਨਾ, ਲਾਲ ਸਿੰਘ ਚਣੋਂ, ਸਤਨਾਮ ਸਿੰਘ ਨੌਲੱਖਾ, ਗੁਰਦਰਸ਼ਨ ਸਿੱਧੂਪੁਰ, ਨਿਰਮਲ ਸਿੰਘ ਮਾਜਰੀ ਸੋਢੀਆਂ, ਡਾ. ਸਤਵਿੰਦਰ ਸਿੰਘ ਰੰਧਾਵਾ, ਲੱਕੀ ਮਾਧੋਪੁਰ, ਗੁਰਮੇਲ ਸਿੰਘ ਕਾਲੇਵਾਲ, ਸੁਰਜੀਤ ਸਿੰਘ ਹਵਾਰਾ, ਸ਼ਮਸ਼ੇਰ ਸਿੰਘ ਆਦਿ ਹਾਜਰ ਸਨ | ਇਸੇ ਤਰ੍ਹਾਂ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਬ੍ਰਾਹਮਣ ਮਾਜਰਾ ਸਰਹਿੰਦ ਦੇ ਸਕੱਤਰ ਕਿ੍ਸ਼ਨ ਸਿੰਘ ਦੀ ਅਗਵਾਈ 'ਚ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਮੁਖੀ ਜੀ.ਐਸ. ਸਿਕੰਦ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਆਤਮਾ ਰਾਮ, ਹਰਵਿੰਦਰ ਰੌਣੀ, ਬਲਵੀਰ ਸਿੰਘ ਸੰਗਤਪੁਰਾ, ਦਰਸ਼ਨ ਸਿੰਘ ਸਾਨੀਪੁਰ, ਪ੍ਰੀਤਮ ਸਿੰਘ, ਪਿਆਰਾ ਸਿੰਘ, ਦੇਵ ਰਾਜ, ਸੋਮਨਾਥ, ਗੁਰਮੀਤ ਸਿੰਘ ਨਿਆਮੂ ਮਾਜਰਾ, ਦੀਪ ਚੰਦ, ਜਸਵੀਰ ਸਿੰਘ, ਕਿਸ਼ਨ ਸਿੰਘ, ਮਨਵਿੰਦਰ ਸਿੰਘ, ਨੈਬ ਸਿੰਘ ਤਲਾਣੀਆਂ ਆਦਿ ਹਾਜਰ ਸਨ |
ਗੁਰੂ ਰਵਿਦਾਸ ਮੰਦਿਰ ਢਾਹੇ ਜਾਣ ਦੇ ਵਿਰੋਧ 'ਚ ਨਾਅਰੇਬਾਜ਼ੀ
ਫ਼ਤਹਿਗੜ੍ਹ ਸਾਹਿਬ, (ਭੂਸ਼ਨ ਸੂਦ)-ਦਿੱਲੀ ਵਿਚ ਗੁਰੂ ਰਵਿਦਾਸ ਮੰਦਿਰ ਢਾਹੇ ਜਾਣ ਦੇ ਰੋਸ 'ਚ ਪਿੰਡ ਭੈਰੋਂਪੁਰ ਵਿਖੇ ਸਰਹਿੰਦ-ਚੰਡੀਗੜ੍ਹ ਰੋਡ ਨੰੂ ਜਾਮ ਕਰਕੇ ਵੱਖ-ਵੱਖ ਪਿੰਡਾਂ ਦੇ ਸੈਂਕੜੇ ਲੋਕਾਂ ਨੇ ਕੇਂਦਰ ਸਰਕਾਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਰਣਧੀਰ ਸਿੰਘ ਝਾਂਮਪੁਰ, ਗਗਨਜੀਤ ਸਿੰਘ ਰਾਮਪੁਰ, ਜੋਗਿੰਦਰ ਦਾਸ ਜੀ, ਤੇਜਿੰਦਰ ਸਿੰਘ, ਗੁਰਦੀਪ ਸਿੰਘ ਸਰਪੰਚ, ਭਜਨ ਸਿੰਘ, ਬੀਰ ਸਿੰਘ, ਭੋਲਾ ਸਿੰਘ ਗੁਰੂ ਨਾਨਕ ਨਗਰ, ਪਿਆਰਾ ਸਿੰਘ, ਸੂਬੇਦਾਰ ਗੁਰਨਾਮ ਸਿੰਘ ਚੁੰਨੀ, ਨਿਰਮੈਲ ਸਿੰਘ ਪਵਾਲਾ, ਸੁੱਚਾ ਸਿੰਘ ਸਰਕੱਪੜਾ, ਬਲਕਾਰ ਸਿੰਘ ਸਿੰਧੜਾ, ਯਾਦਵਿੰਦਰ ਸਿੰਘ, ਪਿਆਰਾ ਸਿੰਘ ਸੈਕਟਰੀ, ਬਲਵਿੰਦਰ ਸਿੰਘ ਅਤੇ ਰਣਜੀਤ ਸਿੰਘ ਨੇ ਕਿਹਾ ਕਿ ਦਿੱਲੀ ਵਿਖੇ ਗੁਰੂ ਰਵਿਦਾਸ ਦੇ ਪੁਰਾਤਨ ਮੰਦਿਰ ਨੂੰ ਢਾਹ ਕੇ ਰਵਿਦਾਸ ਭਾਈਚਾਰੇ ਦੇ ਮਨਾਂ ਨੂੰ ਠੇਸ ਪਹੁੰਚਾਈ ਗਈ ਹੈ, ਜਿਸ ਨੂੰ ਦੇਸ਼ ਦੇ ਲੋਕ ਅਤੇ ਐਸ.ਸੀ. ਭਾਈਚਾਰਾ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕਰੇਗਾ |


ਖ਼ਬਰ ਸ਼ੇਅਰ ਕਰੋ

60 ਗ੍ਰਾਮ ਹੈਰੋਇਨ ਸਮੇਤ ਇਕ ਦਬੋਚਿਆ-ਮਾਮਲਾ ਦਰਜ

ਮੰਡੀ ਗੋਬਿੰਦਗੜ੍ਹ, 13 ਅਗਸਤ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸ.ਐਚ.ਓ. ਇੰਸਪੈਕਟਰ ਭੁਪਿੰਦਰ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦੇ ਐਾਟੀ ਨਾਰਕੋਟਿਕ ਸੈੱਲ ਨੇ ਕਰੋੜਾਂ ਰੁਪਏ ਦੀ ਹੈਰੋਇਨ ਫੜ੍ਹੀ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਅਰੁਣ ਆਹੂਜਾ)-ਫ਼ਤਹਿਗੜ੍ਹ ਸਾਹਿਬ ਦੇ ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਕਾਬੂ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਸੂਤਰਾਂ ਤੋਂ ਪ੍ਰਾਪਤ ਹੋਏ ਵੇਰਵਿਆਂ ਅਨੁਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਨਗਰ ਕੌ ਾਸਲ ਹਦੂਦ 'ਚ ਸ਼ਾਮਿਲ ਹੋਣ ਤੋਂ ਬਾਅਦ ਵੀ ਕਾਲੇ ਪਾਣੀ ਤੋਂ ਵੀ ਭੈੜੀ ਸਜ਼ਾ ਭੋਗ ਰਹੇ ਨੇ ਮੁਹੱਲਾ ਇਕਬਾਲ ਨਗਰ ਦੇ ਨਿਵਾਸੀ

ਮੰਡੀ ਗੋਬਿੰਦਗੜ੍ਹ, 13 ਅਗਸਤ (ਬਲਜਿੰਦਰ ਸਿੰਘ, ਮੁਕੇਸ਼ ਘਈ)-ਸਾਲ 2016 'ਚ ਪੰਜਾਬ ਦੀ ਸਭ ਤੋਂ ਵੱਡੇ ਬਜਟ ਵਾਲੀ ਨਗਰ ਕੌਾਸਲ ਗੋਬਿੰਦਗੜ੍ਹ ਦੀ ਹਦੂਦ 'ਚ ਸ਼ਾਮਿਲ ਹੋਏ ਮੁਹੱਲਾ ਇਕਬਾਲ ਨਗਰ ਦੇ ਨਿਵਾਸੀ ਅੱਜ ਵੀ ਮੁੱਢਲੀਆਂ ਸਹੂਲਤਾਂ ਤੋਂ ਸੱਖਣੇ ਹਨ ਤੇ ਉਹ ਮੁਹੱਲੇ ਦੀਆਂ ...

ਪੂਰੀ ਖ਼ਬਰ »

ਸੀ.ਪੀ.ਆਈ. ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਕੰਪਲੈਕਸ ਅੱਗੇ ਧਰਨਾ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਭੂਸ਼ਨ ਸੂਦ)-ਸੀ.ਪੀ.ਆਈ. ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵਰਕਰਾਂ ਨੇ ਕਾਮਰੇਡ ਅਮਰ ਨਾਥ ਸਕੱਤਰ ਦੀ ਅਗਵਾਈ ਹੇਠ ਅੱਜ ਇਥੇ ਜ਼ਿਲ੍ਹਾ ਕੰਪਲੈਕਸ ਅੱਗੇ ਮੋਦੀ ਸਰਕਾਰ ਵਲੋਂ ਜੰਮੂ ਕਸ਼ਮੀਰ ਵਿਚ ਧਾਰਾ 370 ਅਤੇ 35-ਏ ਤੋੜਨ ਤੇ ਉਸ ਨੂੰ ...

ਪੂਰੀ ਖ਼ਬਰ »

ਗਿ: ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਰਾਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਭਾਈ ਰਣਧੀਰ ਸਿੰਘ ਤਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਤੇ ਕੇਜਰੀਵਾਲ ਸਰਕਾਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਨਾਲ ਧਾਰਮਿਕ ਭਾਵਨਾ ਨੂੰ ਡੰੂਘੀ ਠੇਸ ਪਹੁੰਚੀ-ਜਥੇ. ਚਨਾਰਥਲ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਭੂਸ਼ਨ ਸੂਦ)-ਦਿੱਲੀ ਸਥਿਤ ਤੁਗਲਕਾਬਾਦ ਵਿਖੇ ਦਿੱਲੀ ਵਿਕਾਸ ਅਥਾਰਟੀ ਵਲੋਂ ਗੁਰੂ ਰਵਿਦਾਸ ਦਾ ਇਤਿਹਾਸਕ ਮੰਦਿਰ ਢਾਹੁਣ ਦੀ ਨਿਖੇਧੀ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਨੇ ਕਿਹਾ ਕਿ ...

ਪੂਰੀ ਖ਼ਬਰ »

ਮੰਦਰ ਦੀ ਭੰਨਤੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਧਰਨਾ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਅਰੁਣ ਆਹੂਜਾ)-ਗੁਰੂ ਰਵਿਦਾਸ ਦੇ ਮੰਦਰ ਦੀ ਕੀਤੀ ਗਈ ਭੰਨਤੋੜ ਦੇ ਿਖ਼ਲਾਫ਼ ਵਿਰੋਧ ਦਰਜ ਕਰਵਾਉਣ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਸਰਹਿੰਦ ਚੰਡੀਗੜ੍ਹ ਰੋਡ ਤੇ ਭੈਰੋਂਪੁਰ ਮੋੜ 'ਤੇ ਧਰਨਾ ਲਗਾਇਆ ਗਿਆ¢ ਇਸ ਧਰਨੇ ਦੀ ਅਗਵਾਈ ਆਮ ...

ਪੂਰੀ ਖ਼ਬਰ »

ਭਾਜਪਾ ਦੇਸ਼ ਅੰਦਰ ਕਰਵਾਉਣਾ ਚਾਹੁੰਦੀ ਹੈ ਫ਼ਿਰਕੂ ਦੰਗੇ-ਨੋਨੀ, ਟਿਵਾਣਾ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਮਨਪ੍ਰੀਤ ਸਿੰਘ)-ਦਿੱਲੀ ਅੰਦਰ ਭਾਜਪਾ ਵਲੋਂ ਗੁਰੂ ਰਵਿਦਾਸ ਦੇ ਮੰਦਰ ਨੂੰ ਤੋੜੇ ਜਾਣ ਦੀ ਨਿਖੇਧੀ ਕਰਦੇ ਯੂਥ ਕਾਂਗਰਸ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਪਰਮਿੰਦਰ ਸਿੰਘ ਨੋਨੀ ਜੱਲ੍ਹਾ ਤੇ ਕਾਂਗਰਸੀ ਆਗੂ ਪਰਮਵੀਰ ਸਿੰਘ ਟਿਵਾਣਾ ...

ਪੂਰੀ ਖ਼ਬਰ »

ਗੋਬਿੰਦਗੜ੍ਹ ਸ਼ਹਿਰ ਦੀ ਸੁੰਦਰਤਾ ਲਈ ਨਗਰ ਕੌ ਾਸਲ ਦਾ ਆਪਣਾ ਬਾਗ਼ਬਾਨੀ ਵਿਭਾਗ ਲਗਾਵੇ ਬੂਟੇ-ਸਹੋਤਾ

ਮੰਡੀ ਗੋਬਿੰਦਗੜ੍ਹ, 13 ਅਗਸਤ (ਮੁਕੇਸ਼ ਘਈ)-ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਾਸਲਰ ਜਗਮੀਤ ਸਿੰਘ ਸਹੋਤਾ ਨੇ ਅੱਜ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਨੰੂ ਇਕ ਮੰਗ ਪੱਤਰ ਦੇ ਕੇ ਨਗਰ ਕੌਾਸਲ ਵਲੋਂ 29 ਮਈ 2019 ਨੰੂ ਪਾਸ ਕੀਤੇ ਇਕ ਮਤਾ ...

ਪੂਰੀ ਖ਼ਬਰ »

ਸੰਘੋਲ ਤੋਂ ਖੰਨਾ ਸੜਕ ਦੀ ਹਾਲਤ ਤਰਸਯੋਗ

ਸੰਘੋਲ, 13 ਅਗਸਤ (ਗੁਰਨਾਮ ਸਿੰਘ ਚੀਨਾ)-ਸੰਘੋਲ, ਬੁਰਜ, ਸੁਹਾਵੀ, ਹਰਗਣਾਂ, ਖੇੜ੍ਹੀ ਨੌਧ ਸਿੰਘ, ਭੜੀ ਆਦਿ ਪਿੰਡਾਂ ਤੋਂ ਖੰਨਾ ਪਹੁੰਚ ਰਹੀ ਸੜਕ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਤੇ ਸੜਕ 'ਚ ਪੈ ਚੁੱਕੇ ਵੱਡੇ-ਵੱਡੇ ਟੋਏ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਜਿਸ ਕਾਰਨ ...

ਪੂਰੀ ਖ਼ਬਰ »

ਅਮਲੋਹ ਸਮਾਰਟ ਸਕੂਲ ਦੇ ਵਿਦਿਆਰਥੀ ਨੂੰ ਆਯੁਰਵੈਦਿਕ ਕਾਲਜ 'ਚ ਮਿਲਿਆ ਦਾਖ਼ਲਾ

ਅਮਲੋਹ, 13 ਅਗਸਤ (ਸੂਦ)-ਸਰਕਾਰੀ ਸਕੂਲਾਂ 'ਚ ਦਿਨੋਂ ਦਿਨ ਗੁਣਾਤਮਿਕ ਤੇ ਸਿੱਖਿਅਕ ਪੱਧਰ ਵਧਦਾ ਜਾ ਰਿਹਾ ਹੈ | ਇਹ ਗੱਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅਮਲੋਹ ਦੀ ਪਿ੍ੰਸੀਪਲ ਡਾ. ਕੰਵਲਜੀਤ ਕੌਰ ਬੈਨੀਪਾਲ ਤੇ ਮਾਸਟਰ ਧਰਮ ਸਿੰਘ ਰਾਈਏਵਾਲ ਨੇ ਅੱਜ ਇਥੇ ...

ਪੂਰੀ ਖ਼ਬਰ »

ਕਰਮਚਾਰੀ ਦਲ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਭੂਸ਼ਨ ਸੂਦ)-ਪੰਜਾਬ ਸਟੇਟ ਕਰਮਚਾਰੀ ਦਲ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਦਲ ਦੇ ਦਫ਼ਤਰ 'ਚ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਰੈਲੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਮੁੱਦੇ ਨੂੰ ਲੈ ਕੇ ਵਕੀਲਾਂ ਵਲੋਂ ਹੜਤਾਲ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਭੂਸ਼ਨ ਸੂਦ)-ਬਾਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਦਿੱਲੀ ਵਿਚ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਮਾਮਲੇ ਨੂੰ ਲੈ ਕੇ ਅੱਜ ਅਦਾਲਤਾਂ ਦਾ ਬਾਈਕਾਟ ਕਰਕੇ ਮੁਕੰਮਲ ਹੜਤਾਲ ਰੱਖੀ ਗਈ ਤੇ ਪੰਜਾਬ ਬੰਦ ਨੂੰ ਹਮਾਇਤ ...

ਪੂਰੀ ਖ਼ਬਰ »

ਬੈਂਸ ਭਰਾਵਾਂ ਤੇ ਖਹਿਰਾ ਦੀ ਧਾਰਾ 35-ਏ ਅਤੇ 370 ਬਾਰੇ ਖ਼ਾਮੋਸ਼ੀ ਸ਼ੱਕ ਦੇ ਘੇਰੇ 'ਚ-ਮਾਨ

ਬਸੀ ਪਠਾਣਾਂ, 13 ਅਗਸਤ (ਗੁਰਬਚਨ ਸਿੰਘ ਰੁਪਾਲ)-ਹਰ ਲੋਕ ਮੁੱਦੇ ਉੱਤੇ ਮੋਹਰੀ ਰਹਿਣ ਵਾਲੇ ਬੈਂਸ ਭਰਾਵਾਂ ਅਤੇ ਸੁਖਪਾਲ ਸਿੰਘ ਖਹਿਰਾ ਦੀ ਚੁੱਪ ਤੋਂ ਜਾਪਦਾ ਹੈ ਕਿ ਇਨ੍ਹਾਂ ਦੀ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੰਮੂ ਕਸ਼ਮੀਰ 'ਚ ਧਾਰਾ 35-ਏ ਅਤੇ 370 ਦੇ ਵਿਸ਼ੇਸ਼ ਅਧਿਕਾਰ ...

ਪੂਰੀ ਖ਼ਬਰ »

ਔਰਤਾਂ ਨੇ ਤੀਆਂ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਮਨਪ੍ਰੀਤ ਸਿੰਘ)-ਤੀਆਂ ਦਾ ਤਿਉਹਾਰ ਜੱਗੀ ਰੈਸਤਰਾਂ ਮਾਧੋਪੁਰ ਵਿਖੇ ਪੰਜਾਬੀ ਪਹਿਰਾਵੇ ਵਿਚ ਸਜੀਆਂ ਲੜਕੀਆਂ ਅਤੇ ਔਰਤਾਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਉਨ੍ਹਾਂ ਵਲੋਂ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਕਿੱਕਲੀ ਅਤੇ ਗਿੱਧਾ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਖਮਾਣੋਂ, 13 ਅਗਸਤ (ਮਨਮੋਹਣ ਸਿੰਘ ਕਲੇਰ)-ਪੰਜਾਬਣਾਂ ਵਲੋਂ ਮਨਾਏ ਜਾਂਦੇ ਤੀਆਂ ਦੇ ਤਿਉਹਾਰ ਪਿਆਰ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ 'ਚ ਸਹਾਈ ਹੁੰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਧਰਮ ਪਤਨੀ ...

ਪੂਰੀ ਖ਼ਬਰ »

ਕੁਇਜ਼ ਮੁਕਾਬਲੇ 'ਚ ਐਲੀਮੈਂਟਰੀ ਸਕੂਲ ਝੰਬਾਲਾ ਦੀ ਟੀਮ ਰਹੀ ਜੇਤੂ

ਸਲਾਣਾ, 13 ਅਗਸਤ (ਗੁਰਚਰਨ ਸਿੰਘ ਜੰਜੂਆ)-ਸਰਕਾਰੀ ਐਲੀਮੈਂਟਰੀ ਸਕੂਲ ਝੰਬਾਲਾ ਸੈਂਟਰ ਭਮਾਰਸੀ ਜ਼ੇਰ ਦੀ ਟੀਮ ਵਲੋਂ ਬਲਾਕ ਸਰਹਿੰਦ-2 ਦੇ ਸੈਂਟਰਾਂ ਕੁਇਜ਼ ਮੁਕਾਬਲਿਆਂ 'ਚੋਂ ਬਲਾਕ 'ਚੋਂ ਪਹਿਲਾ ਸਥਾਨ ਹਾਸਲ ਕਰਨ ਤੇ ਸਕੂਲ ਟੀਮ ਦਾ ਸਕੂਲ ਪ੍ਰਬੰਧਕ ਕਮੇਟੀ ਅਤੇ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨਸ਼ਿਆਂ ਵਿਰੁੱਧ ਕੈਂਪ

ਮੰਡੀ ਗੋਬਿੰਦਗੜ੍ਹ, 13 ਅਗਸਤ (ਮੁਕੇਸ਼ ਘਈ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਭਰਪੂਰ ਯਤਨਾਂ ਦੇ ਮਕਸਦ ਨਾਲ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਸੈਂਟਰ ਖੋਲ੍ਹ ਗਏ ਹਨ ਇਨ੍ਹਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਵਲੋਂ ਨਕਾਰੀ ਕਾਂਗਰਸ ਨੂੰ ਸਬਕ ਸਿਖਾਉਣ ਲਈ ਪੰਜਾਬ ਦੇ ਵਾਸੀ ਤਿਆਰ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 13 ਅਗਸਤ (ਬਲਜਿੰਦਰ ਸਿੰਘ, ਮੁਕੇਸ਼ ਘਈ)- ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੈਂਬਰਸ਼ਿਪ ਦੌਰਾਨ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਵਾਰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਅਰੁਣ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਦੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਐਵਾਰਡੀ ਫ਼ਤਹਿਗੜ੍ਹ ਸਾਹਿਬ ਨਹਿਰੂ ਯੁਵਾ ਕਲੱਬ ਅਤੇ ਜਾਗੋ ਐਨ.ਜੀ.ਓ. ਵਲੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »

ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਅਮਲੋਹ, 13 ਅਗਸਤ (ਸੂਦ)-ਦੇਸ਼ ਭਗਤ ਯੂਨੀਵਰਸਿਟੀ ਨੇ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ¢ ਇਸ ਮੁਹਿੰਮ ਦਾ ਵਿਸ਼ਾ ਹੈ “'ਰੁੱਖ ਲਗਾਓ ਪੰਜਾਬ ਬਚਾਓ”' ਸੀ ਅਤੇ ਇਸ ਦਾ ਉਦਘਾਟਨ ਯੂਨੀਵਰਸਿਟੀ ਕੁਲਪਤੀ ਡਾ. ਜ਼ੋਰਾ ਸਿੰਘ ਨੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਸਲਾਣਾ, 13 ਅਗਸਤ (ਗੁਰਚਰਨ ਸਿੰਘ ਜੰਜੂਆ)-ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਸਾਬਕਾ ਪੰਚ ਗੁਰਮੀਤ ਸਿੰਘ ਜੰਜੂਆ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਮਾਗਮ 'ਚ ਭਾਗ ਲੈਣ ਵਾਲੀਆਂ ਔਰਤਾਂ ਵਲੋਂ ਗਿੱਧਾ, ਭੰਗੜਾ ਤੇ ਬੋਲੀਆਂ ਪਾ ਕੇ ਪੰਜਾਬੀ ਸੱਭਿਆਚਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX