ਤਾਜਾ ਖ਼ਬਰਾਂ


ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  0 minutes ago
ਨਵੀਂ ਦਿੱਲੀ, 17 ਸਤੰਬਰ- ਕੌਮਾਂਤਰੀ ਬਾਜ਼ਾਰ 'ਚ ਗਿਰਾਵਟ ਅਤੇ ਰੁਪਏ 'ਚ ਆਈ ਗਿਰਾਵਟ ਦੇ ਚੱਲਦਿਆਂ ਭਾਰਤੀ ਸ਼ੇਅਰ ਬਾਜ਼ਾਰ ਇੱਕ ਵਾਰ ਫਿਰ ਮੰਦੀ ਦੇ ਦੌਰ 'ਚੋਂ ਲੰਘ ਰਿਹਾ ਹੈ। ਦੁਪਹਿਰ 2 ਵਜੇ ਤੋਂ ਬਾਅਦ....
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  7 minutes ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ...
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  15 minutes ago
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ...
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 1 hour ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ...
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 1 hour ago
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ...
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 2 hours ago
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ...
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ...
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 2 hours ago
ਭਗਤਾ ਭਾਈਕਾ, 17 ਸਤੰਬਰ (ਸੁਖਪਾਲ ਸਿੰਘ ਸੋਨੀ)- ਪਿੰਡ ਦਿਆਲਪੁਰਾ ਭਾਈਕਾ ਵਿਖੇ ਅੱਜ ਸਵੇਰੇ ਇੱਕ ਕਿਸਾਨ ਪੁਲਿਸ ਤੋਂ ਤੰਗ ਆ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਿਆ ...
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੀ.ਬੀ.ਆਈ ਦੇ ਸੂਤਰਾਂ ਦੇ ਮੁਤਾਬਿਕ ਸੀ.ਬੀ.ਆਈ ਨੇ ਕੋਲਕਾਤਾ ਪੁਲਿਸ ਨੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਅੱਜ (ਮੰਗਲਵਾਰ) ਸਵੇਰੇ 10 ਵਜੇ ਪੇਸ਼ ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ...
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ (ਸਕੂਲ ਤੇ ਇੰਨਸਪੈਕਸ਼ਨ) ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਬਦਲੀਆਂ ...
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਘੋਟਕੀ ਸ਼ਹਿਰ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਇੱਕ ਹਿੰਦੂ ਵਿਦਿਆਰਥਣ ਦਾ ਗਲਾ ਘੁੱਟ ਕੇ ਹੱਤਿਆ ਕੀਤੇ...
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 4 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 4 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 4 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਫਾਜ਼ਿਲਕਾ / ਅਬੋਹਰ

ਬੰਦ ਦੇ ਸੱਦੇ ਨੂੰ ਫ਼ਾਜ਼ਿਲਕਾ ਜ਼ਿਲ੍ਹੇ 'ਚ ਮਿਲਿਆ ਭਰਵਾਂ ਹੁੰਗਾਰਾ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਦਿੱਲੀ 'ਚ ਗੁਰੂ ਰਵਿਦਾਸ ਮੰਦਰ ਨੂੰ ਤੋੜਨ ਦੇ ਵਿਰੋਧ 'ਚ ਪੰਜਾਬ ਬੰਦ ਦੇ ਸੱਦੇ ਦੌਰਾਨ ਫ਼ਾਜ਼ਿਲਕਾ ਪੂਰਨ ਤੌਰ 'ਤੇ ਬੰਦ ਰਿਹਾ | ਜਿਸ ਤਹਿਤ ਵੱਖ-ਵੱਖ ਵਪਾਰਕ ਸੰਗਠਨਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰ ਕੇ ਸਾਥ ਦਿੱਤਾ ਗਿਆ | ਬੰਦ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵਲੋਂ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਸਥਾਨਕ ਭਗਤ ਰਵਿਦਾਸ ਸਮਾਜ ਦੇ ਲੋਕਾਂ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਸ਼ਾਂਤੀ ਪੂਰਵਕ ਰੋਸ ਮਾਰਚ ਵੀ ਕੱਢਿਆ ਗਿਆ ਜੋ ਗਉਸ਼ਾਲਾ ਰੋਡ, ਸਾਈਕਲ ਬਾਜ਼ਾਰ, ਚੌਕ ਘੰਟਾਘਰ, ਮੇਹਰੀਆਂ ਬਾਜ਼ਾਰ, ਪੁਰਾਣੀ ਅਬੋਹਰੀ ਰੋਡ ਆਦਿ ਤੋਂ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਦਫ਼ਤਰ ਪੁੱਜਿਆ | ਜਿਥੇ ਕੁੱਝ ਸਮਾਂ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਕੇ ਰੋਸ ਮੁਜ਼ਾਹਰਾ ਕੀਤਾ | ਇਸ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਡਾ: ਆਰ. ਪੀ. ਸਿੰਘ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਸੌਾਪਿਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਸੁਭਾਸ਼ ਚੰਦਰ, ਠਾਕਰ ਦਾਸ ਚੇਅਰਮੈਨ ਰਵਿਦਾਸ ਸਮਾਜ, ਮਾਸਟਰ ਰਮੇਸ਼ ਚੰਦਰ, ਅਸ਼ਵਨੀ ਕੁਮਾਰ, ਪ੍ਰੇਮ ਕੁਮਾਰ, ਮੋਹਨ ਲਾਲ ਖੱਤਰੀ, ਜਗਦੀਸ਼ ਕੁਮਾਰ, ਭੀਮ ਸੈਨ, ਖੇਮ ਰਾਜ, ਸੰਤ ਰਾਮ, ਜਗਦੀਸ਼ ਸਰੋਏ, ਪਾਲਾ ਸਿੰਘ, ਸ਼ਗਨ ਲਾਲ, ਮਦਨ ਲਾਲ, ਓਮ ਪ੍ਰਕਾਸ਼, ਡਾ: ਗੁਰਚਰਨ ਸਿੰਘ ਮੁਸਾਫ਼ਰ, ਰਾਮ ਕ੍ਰਿਸ਼ਨ, ਨਾਨਕ ਪ੍ਰਕਾਸ਼, ਚੌਧਰੀ ਇੰਦਰਾਜ ਸਿੰਘ, ਬਾਲਮੀਕਿ ਸਮਾਜ ਦੇ ਆਗੂਆਂ ਵਿਚ ਅਰਜਨ ਦੇਵ, ਹਰਦਿਆਲ ਚੰਦ, ਚੌਧਰੀ ਰਾਜ ਕੁਮਾਰ, ਅਸ਼ੋਕ ਨਾਗਵੰਸ਼ੀ, ਫ਼ਤਿਹ ਚੰਦ, ਕਿ੍ਸ਼ਨ ਲਾਲ, ਮਨੋਹਰ ਲਾਲ, ਰਾਮ ਗੋਪਾਲ, ਦੀਪਕ ਕੁਮਾਰ, ਪ੍ਰਦੀਪ ਕੁਮਾਰ ਆਦਿ ਨੇ ਮੰਗ ਕੀਤੀ ਕਿ ਗੁਰੂ ਰਵਿਦਾਸ ਦੀ ਚਰਨ ਸ਼ੋਅ ਪ੍ਰਾਪਤ ਮੰਦਰ ਨੂੰ ਦੁਬਾਰਾ ਸਥਾਪਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਮੰਦਰ ਨੂੰ ਢਾਹੁਣ ਨਾਲ ਸਮੁੱਚੇ ਦਲਿਤ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ | ਰੋਸ ਮਾਰਚ 'ਚ ਗਜ਼ਟਿਡ ਨਾਨ ਗਜ਼ਟਿਡ ਐਸ. ਸੀ. ਬੀ. ਸੀ. ਇੰਪਲਾਈਜ਼ ਫੈਡਰੇਸ਼ਨ, ਅੰਬੇਡਕਰ ਮਿਸ਼ਨ ਕਲੱਬ, ਰਵਿਦਾਸ ਸ਼ੂ ਮੇਕਰ ਯੂਨੀਅਨ, ਸਫ਼ਾਈ ਕਰਮਚਾਰੀ ਯੂਨੀਅਨ, ਧਾਨਕ ਸਮਾਜ, ਖਟੀਕ ਸਮਾਜ, ਰੇਗਰ ਸਮਾਜ ਆਦਿ ਨੇ ਪੂਰਨ ਸਹਿਯੋਗ ਦਿੱਤਾ |
ਅਰਨੀਵਾਲਾ ਬੰਦ ਨੂੰ ਮਿਲਿਆ ਸਫਲ ਹੁੰਗਾਰਾ
ਮੰਡੀ ਅਰਨੀਵਾਲਾ, (ਨਿਸ਼ਾਨ ਸਿੰਘ ਸੰਧੂ)-ਬੰਦ ਦੇ ਦਿੱਤੇ ਸੱਦੇ ਤਹਿਤ ਅਰਨੀਵਾਲਾ 'ਚ ਬੰਦ ਨੂੰ ਸਫਲ ਹੁੰਗਾਰਾ ਮਿਲਿਆ | ਬੰਦ ਦੇ ਸੱਦੇ 'ਚ ਰਵਿਦਾਸ ਨਾਮ ਲੇਵਾ ਸੰਗਤ ਤੇ ਦਲਿਤ ਜਥੇਬੰਦੀਆਂ ਵਲੋਂ ਹਿੱਸਾ ਲਿਆ ਗਿਆ | ਬੰਦ ਦੌਰਾਨ ਸਮੂਹ ਰਵਿਦਾਸ ਨਾਮ ਲੇਵਾ ਸੰਗਤ, ਜਿਸ 'ਚ ਔਰਤਾਂ ਵੀ ਸ਼ਾਮਿਲ ਸਨ, ਵਲੋਂ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਤੋਂ ਇਲਾਵਾ ਦਲਿਤ ਜਥੇਬੰਦੀਆਂ ਤੇ ਰਵਿਦਾਸ ਨਾਮ ਲੇਵਾ ਸੰਗਤ ਨੇ 15 ਅਗਸਤ ਦੇ ਦਿਨ ਨੂੰ ਰੋਸ ਵਜੋਂ ਕਾਲੇ ਦਿਨ ਦੇ ਰੂਪ ਵਿਚ ਮਨਾਉਣ ਦਾ ਐਲਾਨ ਵੀ ਕੀਤਾ | ਸਮੂਹ ਜਥੇਬੰਦੀਆਂ ਨੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ 'ਤੇ ਨਾਇਬ ਤਹਿਸੀਲਦਾਰ ਅਰਨੀਵਾਲਾ ਨੂੰ ਮੰਗ-ਪੱਤਰ ਵੀ ਦਿੱਤਾ ਗਿਆ | ਬੰਦ ਦੇ ਸੱਦੇ ਦੌਰਾਨ ਲਗਾਏ ਗਏ ਧਰਨੇ 'ਚ ਸਤੀਸ਼ ਕੁਮਾਰ ਮੋਹਲਾ ਜ਼ਿਲ੍ਹਾ ਪ੍ਰਧਾਨ ਬਸਪਾ ਫ਼ਾਜ਼ਿਲਕਾ, ਸੁਖਦੇਵ ਸਿੰਘ ਠੇਠੀ ਪ੍ਰਧਾਨ ਨਗਰ ਪੰਚਾਇਤ ਅਰਨੀਵਾਲਾ, ਪ੍ਰਤਾਪ ਭਠੇਜਾ ਸੀਨੀਅਰ ਅਕਾਲੀ ਆਗੂ, ਭਾਈ ਮੋਹਨ ਸਿੰਘ ਅਰਨੀਵਾਲਾ, ਕਾਂਗਰਸੀ ਆਗੂ ਰਮੇਸ਼ ਟੁਟੇਜਾ, ਹਰਜਿੰਦਰ ਸਿੰਘ ਰਾਣਾ, ਸਾਰਜੰਟ ਸਿੰਘ ਟਾਹਲੀ ਵਾਲਾ ਜੱਟਾਂ, ਹਰਬੰਸ ਸਿੰਘ ਘੁੜਿਆਣਾ, ਜਗਸੀਰ ਸਿੰਘ ਖੋਖਰ, ਸ਼ਿਵ ਦਿਆਲ ਕਾਲੀ, ਧਰਮਪਾਲ, ਸੁਰਿੰਦਰ ਪਾਲ, ਰਤਨ ਲਾਲ, ਸੁਭਾਸ਼ ਕੁਮਾਰ, ਓਮ ਪ੍ਰਕਾਸ਼, ਦੇਸ ਰਾਜ, ਗੁਰਦੇਵ ਸਿੰਘ ਸੰਧੂ, ਬੀ. ਡੀ. ਕਾਲੜਾ, ਸੁਭਾਸ਼ ਚੰਦਰ ਐਮ. ਸੀ., ਸੀਤਾ ਰਾਮ, ਨਿਰਮਲ ਸਿੰਘ, ਮਨਜੀਤ ਸਿੰਘ, ਕਰਮਜੀਤ ਕੌਰ, ਬਿੱਟੂ ਰਾਮ, ਕਮਲਾ, ਸੁਮਨ ਰਾਣੀ, ਹਰਪ੍ਰੀਤ ਸਿੰਘ, ਸੁਖਦੇਵ ਨਿੱਕਾ, ਕੀਰਾ ਘੁੜਿਆਣਾ, ਰਾਜ ਕੁਮਾਰ, ਨਰਿੰਦਰ ਕੌਰ ਤੇ ਹੋਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਅਬੋਹਰ 'ਚ ਮਿਲਿਆਂ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
ਅਬੋਹਰ, (ਸੁਖਜਿੰਦਰ ਸਿੰਘ ਢਿੱਲੋਂ/ਕੁਲਦੀਪ ਸਿੰਘ ਸੰਧੂ)-ਬੰਦ ਦੇ ਸੱਦੇ ਨੂੰ ਲੈ ਕੇ ਅਬੋਹਰ ਵਿਖੇ ਵੀ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਤੇ ਨੌਜਵਾਨਾਂ ਵਲੋਂ ਧੱਕੇ ਨਾਲ ਬਾਜ਼ਾਰ ਬੰਦ ਕਰਵਾਏ ਗਏ | ਇਸ ਦੌਰਾਨ ਰਵਿਦਾਸੀਆ ਸਮਾਜ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇਸ ਪੁਰਾਤਨ ਜਗਾਂ 'ਤੇ ਮੰਦਰ ਨੂੰ ਦੁਬਾਰਾ ਬਣਾਵੇ ਨਹੀਂ ਤਾਂ ਆਉਣ ਵਾਲੇ ਸਮੇਂ 'ਚ ਨਤੀਜੇ ਭੁਗਤਣ ਲਈ ਸਰਕਾਰਾਂ ਤਿਆਰ ਰਹਿਣ | ਇਸ ਦੌਰਾਨ ਗੋਪੀ ਰਾਮ ਸਾਂਦੜ, ਹਰੀਸ਼ ਕੁਮਾਰ ਤੇ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ | ਇਸ ਦੌਰਾਨ ਸਮਾਜ ਦੇ ਲੋਕਾਂ ਵਲੋਂ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ ਤੇ ਇਥੇ ਦੁਕਾਨਾਂ ਨੂੰ ਬੰਦ ਕਰਵਾਇਆ ਗਿਆ | ਇਸ ਬਾਅਦ ਬੱਸ ਅੱਡੇ ਕੋਲ ਜਾਮ ਲਾ ਕੇ ਨਾਅਰੇਬਾਜ਼ੀ ਕੀਤੀ ਗਈ ਜਿਥੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਪੁੱਜ ਕੇ ਪ੍ਰਦਰਸ਼ਨਕਾਰੀਆਂ ਤੋਂ ਮੰਗ-ਪੱਤਰ ਲਿਆ | ਬੰਦ ਰਹਿਣ ਕਾਰਨ ਲੋਕਾਂ ਨੂੰ ਆਉਣ ਜਾਣ 'ਚ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਰੋਸ ਪ੍ਰਦਰਸ਼ਨ ਦੌਰਾਨ ਡਾ: ਕੁਲਦੀਪ ਰੰਘਰੇਟਾ, ਰਜਿੰਦਰ ਖਨਗਵਾਲ, ਹਰਬੰਸ ਚੰਦੋਲੀਆ, ਮਾਣਕ ਸ਼ਾਹ, ਅਜੇ ਕੁਮਾਰ ਤੇ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਐਸ. ਡੀ. ਐਮ. ਪੂਨਮ ਸਿੰਘ, ਤਹਿਸੀਲਦਾਰ ਜਸਪਾਲ ਸਿੰਘ ਬਰਾੜ, ਡੀ. ਐਸ. ਪੀ. ਕੁਲਦੀਪ ਸਿੰਘ ਭੁੱਲਰ, ਡੀ. ਐਸ. ਪੀ., ਬੱਲੂਆਣਾ ਸੰਦੀਪ ਸਿੰਘ ਸਮੇਤ ਹੋਰ ਪੁਲਿਸ ਕਰਮਚਾਰੀ ਵੀ ਹਾਜ਼ਰ ਸਨ |
ਮੰਡੀ ਲਾਧੂਕਾ ਵਿਖੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ
ਮੰਡੀ ਲਾਧੂਕਾ, (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)-ਰਵਿਦਾਸ ਮੰਦਰ ਢਾਹੁਣ ਦੇ ਿਖ਼ਲਾਫ਼ ਬਹੁਜਨ ਸਮਾਜ ਪਾਰਟੀ ਦੀ ਅਗਵਾਈ ਹੇਠ ਸਮੂਹ ਦਲਿਤ ਸਮਾਜ ਨਾਲ ਸਬੰਧਤ ਜਥੇਬੰਦੀਆਂ ਨੇ ਮੰਡੀ 'ਚ ਰੋਸ ਮੁਜਾਹਰਾ ਕਰ ਕੇ ਮੰਡੀ ਦੇ ਬੱਸ ਅੱਡੇ 'ਤੇ ਚੱਕਾ ਜਾਮ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੁਕਿਆ | ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਸਰੋਏ ਨੇ ਕਿਹਾ ਹੈ ਕਿ ਰਵਿਦਾਸ ਮੰਦਰ ਨੂੰ ਢਾਹੁਣ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ | ਇਸ ਮੌਕੇ ਭਗਵਾਨ ਦਾਸ ਇਟਕਾਨ, ਪ੍ਰਕਾਸ਼ ਚੰਦ, ਬਲਵਿੰਦਰ ਸਿੰਘ, ਹਰਬੰਸ ਸਿੰਘ ਨੰਬਰਦਾਰ, ਰਜਿੰਦਰ ਪਾਲ ਸਿੰਘ ਭਾਈ, ਚੰਨ ਸਿੰਘ, ਰੋਹਤਾਸ਼ ਆਦਿ ਧਰਮ ਕਮੇਟੀ, ਸੁਰਜੀਤ ਸਿੰਘ ਕਾਲਾ, ਰਾਮ ਲੁਭਾਇਆ, ਲੇਖ ਰਾਜ, ਵੈਦ ਪ੍ਰਕਾਸ਼, ਅਮਰੀਕ ਚੰਦ, ਕਸ਼ਮੀਰ ਲਾਲ ਜਮਾਲ ਕੇ, ਨਾਨਕ ਚੰਦ, ਨਰਿੰਦਰ ਸਿੰਘ ਬੰਟੀ, ਮੋਹਨ ਲਾਲ ਤੇ ਰਾਜ ਪਾਲ ਆਦਿ ਹਾਜ਼ਰ ਸਨ |
ਜਲਾਲਾਲਬਾਦ 'ਚ ਮੁੱਖ ਮਾਰਗ 'ਤੇ ਦਿੱਤਾ ਧਰਨਾ
ਜਲਾਲਾਬਾਦ, (ਕਰਨ ਚੁਚਰਾ)-ਬੰਦ ਦੇ ਸੱਦੇ ਨੂੰ ਸ਼ਹਿਰ 'ਚ ਮਿਲਿਆ ਜੁਲਿਆ ਹੁੰਗਾਰਾ ਮਿਲਿਆ | ਐਸ. ਸੀ.,ਐਸ. ਟੀ. ਤੇ ਓ. ਬੀ. ਸੀ. ਮਹਾਂ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜਥੇਬੰਦੀ ਵਲੋਂ ਸ਼ਹਿਰ 'ਚ ਰੋਸ ਮਾਰਚ ਕੱਢਿਆ | ਰੋਸ ਮਾਰਚ ਤੋਂ ਬਾਅਦ ਸੰਘਰਸ਼ ਕਮੇਟੀ 'ਚ ਸ਼ਾਮਿਲ ਲੋਕਾਂ ਨੇ ਮੱੁਖ ਮਾਰਗ 'ਤੇ ਚੱਕਾ ਜਾਮ ਕੀਤਾ ਤੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਗੁਰੂ ਰਵਿਦਾਸ ਦੇ 600 ਸਾਲ ਪੁਰਾਣੇ ਮੰਦਰ ਨੂੰ ਕੇਂਦਰ ਦੀਆਂ ਸਰਕਾਰਾਂ ਵਲੋਂ ਇਕ ਸੋਚੀ ਸਮਝੀ ਸਾਜ਼ਿਸ਼ ਨਾਲ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਢਾਹ ਦਿੱਤਾ ਗਿਆ ਹੈ, ਜੋ ਕਿ ਬਹੁਤ ਮੰਦਭਾਗੀ ਘਟਨਾ ਹੈ | ਉਨ੍ਹਾਂ ਦੀ ਮੰਗ ਹੈ ਕਿ ਮੰਦਰ ਦੀ ਸ਼ਾਨ ਪਹਿਲੇ ਦੀ ਤਰ੍ਹਾਂ ਬਰਕਰਾਰ ਰੱਖੀ ਜਾਵੇ | ਇਸ ਮੌਕੇ ਮੰਗ-ਪੱਤਰ ਰਾਸ਼ਟਰਪਤੀ ਦੇ ਨਾਂਅ ਜਾਰੀ ਕੀਤਾ ਗਿਆ, ਜਿਸ 'ਚ ਐਸ. ਸੀ, ਐਸ. ਟੀ., ਓ. ਬੀ. ਸੀ. ਮਹਾਂ ਸੰਘਰਸ਼ ਕਮੇਟੀ, ਗੁਰੂ ਰਵਿਦਾਸ ਚੇਤਨ ਸਮਾਜ ਸਭਾ, ਗੁਰੂ ਵਾਲਮੀਕਿ ਮੰਦਰ, ਆਦਿ ਧਰਮ ਸਮਾਜ, ਭਾਰਤੀ ਵਾਲਮੀਕਿ ਧਰਮ ਸਮਾਜ, ਰੰਘਰੇਟਾ ਦਲ ਜਲਾਲਾਬਾਦ, ਬਾਬਾ ਜੀਵਨ ਸਿੰਘ ਰੰਘਰੇਟਾ ਦਲ ਜਲਾਲਾਬਾਦ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਦਸਤਖਤ ਕੀਤੇ |
ਮੰਡੀ ਰੋੜਾਂ ਵਾਲੀ 'ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
ਮੰਡੀ ਰੋੜਾਂ ਵਾਲੀ, (ਮਨਜੀਤ ਸਿੰਘ ਬਰਾੜ)-ਰਵਿਦਾਸ ਭਾਈਚਾਰੇ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਮੰਡੀ ਰੋੜਾਂਵਾਲੀ ਵਿਖੇ ਭਰਵਾਂ ਹੰੁਗਾਰਾ ਮਿਲਿਆ ਹੈ | ਅੱਜ ਸਵੇਰੇ ਰਵੀਦਾਸ ਭਾਈਚਾਰੇ ਨਾਲ ਸਬੰਧਤ ਲੋਕਾਂ ਨੇ ਇਕੱਠੇ ਹੋ ਕੇ ਮੰਡੀ ਦੇ ਬਾਜ਼ਾਰਾਂ ਨੂੰ ਬੰਦ ਕਰਨ ਦੀ ਅਪੀਲ ਕੀਤੀ ਗਈ ਤੇ ਰੋਸ ਮਾਰਚ ਕੱਢਿਆ ਗਿਆ | ਬੰਦ ਦੌਰਾਨ ਲੋਕਾਂ ਨੇ ਭਾਈਚਾਰਕ ਸਾਂਝ ਬਣਾਈ ਰੱਖੀ ਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਕਰਨ ਤੋਂ ਗੁਰੇਜ਼ ਕੀਤਾ | ਇਸ ਦੌਰਾਨ ਬੈਂਕਿੰਗ ਸੇਵਾਵਾਂ, ਬੱਸਾਂ ਦੀ ਆਵਾਜਾਈ, ਸਕੂਲ ਤੇ ਮੈਡੀਕਲ ਸਟੋਰ ਆਮ ਵਾਂਗ ਖੁੱਲ੍ਹੇ ਰਹੇ |
ਪੰਜਾਬ ਬੰਦ ਦੇ ਸੱਦੇ ਉਪਰੰਤ ਮੰਡੀ ਖੂਈਆਂ ਸਰਵਰ ਦਾ ਬਾਜ਼ਾਰ ਖੁੱਲ੍ਹਾ ਰਿਹਾ
ਖੂਈਆ ਸਰਵਰ, (ਜਗਜੀਤ ਸਿੰਘ ਧਾਲੀਵਾਲ)-ਪੰਜਾਬ ਬੰਦ ਦੇ ਸੱਦੇ 'ਤੇ ਕਈ ਥਾਵਾਂ 'ਤੇ ਸਥਿਤੀ ਨੂੰ ਭਾਂਪਦਿਆਂ ਸਕੂਲ ਕਾਲਜ ਵੀ ਬੰਦ ਰੱਖੇ ਗਏ | ਖੂਈਆ ਸਰਵਰ ਇਲਾਕੇ ਦੇ ਗੈਰ-ਸਰਕਾਰੀ ਸਕੂਲ ਕਾਲਜ ਵੀ ਬੰਦ ਰੱਖੇ ਗਏ | ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਅਫ਼ਸਰਾਂ ਦੇ ਹੁਕਮਾਂ 'ਤੇ ਛੁੱਟੀ ਦਿੱਤੀ ਗਈ ਤੇ ਸਕੂਲ ਸਟਾਫ਼ ਹਾਜ਼ਰ ਰਿਹਾ | ਓਧਰ ਖੂਈਆਂ ਸਰਵਰ ਦੇ ਬਾਜ਼ਾਰ ਆਮ ਵਾਂਗ ਖੁੱਲ੍ਹਾ ਰਿਹਾ | ਇਸ ਬੰਦ ਦਾ ਕੋਈ ਅਸਰ ਵੇਖਣ ਨੂੰ ਨਹੀਂ ਮਿਲਿਆ ਤੇ ਬਾਜ਼ਾਰ 'ਚ ਖ਼ੂਬ ਚਹਿਲ ਪਹਿਲ ਰਹੀ |


ਖ਼ਬਰ ਸ਼ੇਅਰ ਕਰੋ

ਪਿੰਡ ਬਹਿਕ ਖ਼ਾਸ ਦੇ ਲੋਕ ਆਜ਼ਾਦੀ ਦੇ 72 ਸਾਲ ਬਾਅਦ ਵੀ ਅਸ਼ੁੱਧ ਪਾਣੀ ਪੀਣ ਲਈ ਮਜਬੂਰ

ਮੰਡੀ ਲਾਧੂਕਾ, 13 ਅਗਸਤ (ਰਾਕੇਸ਼ ਛਾਬੜਾ)-ਜਲਾਲਾਬਾਦ ਵਿਧਾਨਸਭਾ ਹਲਕੇ ਦੇ ਸਾਬਕਾ ਵਿਧਾਇਕ ਮੰਗਾ ਸਿੰਘ ਦੇ ਪਿੰਡ ਦੇ ਲੋਕ ਆਜ਼ਾਦੀ ਦੇ 72 ਸਾਲ ਬਾਅਦ ਵੀ ਅਸ਼ੁੱਧ ਪਾਣੀ ਪੀਣ ਲਈ ਮਜਬੂਰ ਹਨ | ਪਿੰਡ ਦੀ ਪੰਚਾਇਤ ਨੇ ਦੱਸਿਆ ਹੈ ਕਿ ਪਿੰਡ 'ਚ ਪ੍ਰਾਇਮਰੀ ਸਕੂਲ ਹੈ, ਜਿਸ ਦੀ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਸੁਸਾਇਟੀ ਮੈਂਬਰਾਂ ਵਲੋਂ ਸਿਵਲ ਸਰਜਨ ਨਾਲ ਮੁਲਾਕਾਤ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਵਿਸ਼ਵ ਅੰਗ ਦਾਨ ਦਿਵਸ ਦੇ ਮੌਕੇ ਦਫ਼ਤਰ ਸਿਵਲ ਸਰਜਨ ਫ਼ਾਜ਼ਿਲਕਾ ਵਿਖੇ ਸੋਸ਼ਲ ਵੈੱਲਫੇਅਰ ਸੋਸਾਇਟੀ ਫ਼ਾਜ਼ਿਲਕਾ ਦੇ ਅਹੁਦੇਦਾਰਾਂ ਨੇ ਸਿਵਲ ਸਰਜਨ ਡਾ: ਦਲੇਰ ਮੁਲਤਾਨੀ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨੇ ਸੰਸਥਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਰਾਜਸਥਾਨ ਦੇ ਆਗੂਆਂ ਵਲੋਂ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ

ਅਬੋਹਰ, 13 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਰਾਜਸਥਾਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵੱਖ-ਵੱਖ ਸਰਗਰਮ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਪਿੰਡ ਬਾਦਲ ਵਿਖੇ ਮੁਲਾਕਾਤ ਕੀਤੀ | ਇਸ ਦੌਰਾਨ ਆਗੂਆਂ ਨੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ...

ਪੂਰੀ ਖ਼ਬਰ »

-ਸਿੱਖਿਆ ਵਿਭਾਗ ਦੀ ਪਹਿਲਕਦਮੀ- ਤਰਸ ਦੇ ਆਧਾਰ 'ਤੇ ਨੌਕਰੀ ਲੈਣ ਵਾਲੇ ਪਰਿਵਾਰ ਦੇ ਘਰ ਜਾ ਕੇ ਕੀਤੇ ਜਾਣਗੇ ਵਿਭਾਗੀ ਕੰਮ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਿੱਖਿਆ ਵਿਭਾਗ 'ਚ ਅਕਸਰ ਹੀ ਅਧਿਆਪਕ ਵਰਗ ਦੇ ਜ਼ਰੂਰੀ ਕੰਮਾਂ ਦੀਆਂ ਫਾਈਲਾਂ ਮਹੀਨਿਆਂ ਬੱਧੀ ਬਾਬੂਆਂ ਦੇ ਹੱਥਾਂ 'ਚ ਰੁਲਣ ਤੇ ਮੁਲਾਜ਼ਮਾਂ ਦੀ ਹੁੰਦੀ ਖੱਜਲ ਖ਼ੁਆਰੀ ਦੀਆ ਖ਼ਬਰਾਂ ਆਮ ਹੀ ਪ੍ਰਕਾਸ਼ਿਤ ਹੁੰਦੀਆਂ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੇ ਕੱਚੇ ਕਮਰੇ ਦੀ ਛੱਤ ਡਿਗੀ

ਜਲਾਲਾਬਾਦ, 13 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਬੀਤੀ ਰਾਤ ਨੂੰ ਆਏ ਮੀਂਹ ਦੇ ਨਾਲ ਪਿੰਡ ਬੱਲੂਆਣਾ ਦੇ ਅਧੀਨ ਪੈਂਦੀ ਢਾਣੀ 'ਚ ਰਹਿੰਦਾ ਇਕ ਗ਼ਰੀਬ ਪਰਿਵਾਰ ਦੇ ਕੱਚੇ ਕਮਰੇ ਦੀ ਛੱਤ ਅਚਾਨਕ ਡਿਗ ਜਾਣ ਨਾਲ ਅੰਦਰ ਸੁੱਤੇ ਪਏ ਪਰਿਵਾਰ ਦੇ 4 ਮੈਂਬਰ ਹੇਠ ਆ ਗਏ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਦੀ ਸਮਗਲਿੰਗ ਦੇ ਦੋਸ਼ 'ਚ 2 ਕਾਬੂ, 2 ਫ਼ਰਾਰ

ਅਬੋਹਰ, 13 ਅਗਸਤ (ਕੁਲਦੀਪ ਸਿੰਘ ਸੰਧੂ)-ਸਬ ਡਵੀਜ਼ਨ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਛਾਪਾਮਾਰੀ ਕਰ ਕੇ ਹਰਿਆਣਾ ਮਾਰਕਾ ਸ਼ਰਾਬ ਦੀ ਨਾਜਾਇਜ਼ ਵਿਕਰੀ ਕਰਦੇ ਹੋਏ 2 ਜਣਿਆਂ ਨੂੰ ਕਾਬੂ ਕਰ ਲਿਆ ਜਦ ਕਿ ਦੋ ਪੁਲਿਸ ਨੂੰ ਚਕਮਾ ਦੇ ਕੇ ਭੱਜਣ 'ਚ ਕਾਮਯਾਬ ਹੋ ਗਏ | ਥਾਣਾ ਸਿਟੀ-1 ...

ਪੂਰੀ ਖ਼ਬਰ »

ਰਸਤੇ 'ਤੇ ਕਬਜ਼ਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਸਰਕਾਰੀ ਰਸਤਾ ਢਾਹ ਕੇ ਕਬਜ਼ਾ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮੋਹਨ ਲਾਲ ਪੁੱਤਰ ਬੀਰੂ ਰਾਮ ਵਾਸੀ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਸਮਗਲਿੰਗ ਕਰਦੇ 3 ਕਾਬੂ, 16 ਕਿੱਲੋ ਪੋਸਤ ਬਰਾਮਦ

ਅਬੋਹਰ, 13 ਅਗਸਤ (ਕੁਲਦੀਪ ਸਿੰਘ ਸੰਧੂ)-ਰਾਜਸਥਾਨ ਤੋਂ ਚੂਰਾ ਪੋਸਤ ਦੀ ਸਮਗਲਿੰਗ ਦੇ ਦੋਸ਼ ਹੇਠ ਸਬ ਡਵੀਜ਼ਨ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਛਾਪਾਮਾਰੀ ਕਰਦੇ ਹੋਏ 3 ਜਣਿਆਂ ਨੂੰ ਕਾਬੂ ਕੀਤਾ ਹੈ | ਇਨ੍ਹਾਂ ਦੇ ਕਬਜ਼ੇ 'ਚੋਂ 16 ਕਿੱਲੋ 100 ਗ੍ਰਾਮ ਚੂਰਾ ਪੋਸਤ ਬਰਾਮਦ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਯੂਥ ਕਲੱਬ ਝੋਕ ਹਰੀ ਹਰ ਦੇ ਗਮਦੂਰ ਸਿੰਘ ਸੰਧੂ ਬਣੇ ਪ੍ਰਧਾਨ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਖੇਡਾਂ, ਸਮਾਜਿਕ ਤੇ ਸੱਭਿਆਚਾਰ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਬਾਬਾ ਕਾਲਾ ਮਹਿਰ ਯੂਥ ਕਲੱਬ ਝੋਕ ਹਰੀ ਹਰ ਦੀ ਸਾਲਾਨਾ ਚੋਣ ਸਾਬਕਾ ਪ੍ਰਧਾਨ ਰਸ਼ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਡੇਰਾ ਮਰਹਾਣਾ ਵਿਖੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਲਹਿਰਾਉਣਗੇ ਤਿਰੰਗਾ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਆਜ਼ਾਦੀ ਦਿਹਾੜੇ ਮੌਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਅੰਦਰ ਜ਼ਿਲ੍ਹਾ ਪੱਧਰੀ ਮਨਾਏ ਜਾ ਰਹੇ ਸਮਾਗਮਾਂ 'ਚ ਪੰਜਾਬ ਦੇ ਮਾਲ ਵਿਭਾਗ ਦੇ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਪਹੰੁਚ ਕੇ ਕੌਮੀ ਝੰਡਾ ...

ਪੂਰੀ ਖ਼ਬਰ »

ਬ੍ਰਹਮਕੁਮਾਰੀਜ਼ ਆਸ਼ਰਮ ਦੀਆਂ ਭੈਣਾਂ ਨੇ ਬੀ. ਐਸ. ਐਫ਼. ਤੇ ਜੱਜਾਂ ਨੂੰ ਬੰਨ੍ਹੀ ਰੱਖੜੀ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਫ਼ਾਜ਼ਿਲਕਾ ਸੈਕਟਰ ਦੀ ਸਾਦਕੀ ਚੌਕੀ ਤੇ ਜ਼ਿਲ੍ਹਾ ਕੋਰਟ ਕੰਪਲੈਕਸ 'ਚ ਪ੍ਰਜਾਪਿਤਾ ਬ੍ਰਹਮਕੁਮਾਰੀਜ਼ ਇਸ਼ਵਰੀਯ ਵਿਸ਼ਵ ਵਿਦਿਆਲਿਆ ਦੀਆਂ ਭੈਣਾਂ ਵਲੋਂ ਬੀ. ਐਸ. ਐਫ਼. ਦੇ ਜਵਾਨਾਂ ਤੇ ਜੱਜਾਂ ਦੇ ...

ਪੂਰੀ ਖ਼ਬਰ »

ਪਿੰਡ ਅਮਰਪੁਰਾ ਦੇ ਸਰਕਾਰੀ ਸਮਾਰਟ ਸਕੂਲ ਨੂੰ ਜਨਰੇਟਰ ਭੇਟ

ਅਬੋਹਰ, 13 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਅਮਰਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੂੰ ਦਾਨੀ ਸੱਜਣਾਂ ਨੇ ਆਪਣੇ ਪੱਧਰ 'ਤੇ ਕਰੀਬ ਪੌਣੇ ਦੋ ਲੱਖ ਰੁਪਏ ਦੀ ਰਾਸ਼ੀ ਇਕੱਠੀ ਕਰ ਕੇ 25 ਕਿੱਲੋ ਵਾਟ ਦਾ ਜਨਰੇਟਰ ਭੇਟ ਕੀਤਾ ਹੈ | ਜਨਰੇਟਰ ਲਾਉਣ ਮੌਕੇ ...

ਪੂਰੀ ਖ਼ਬਰ »

ਤੀਜਾ ਓਪਨ ਜ਼ਿਲ੍ਹਾ ਫ਼ਾਜ਼ਿਲਕਾ ਬੈਡਮਿੰਟਨ ਚੈਂਪੀਅਨਸ਼ਿਪ 16 ਤੋਂ

ਅਬੋਹਰ, 13 ਅਗਸਤ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਫ਼ਾਜ਼ਿਲਕਾ ਬੈਡਮਿੰਟਨ ਸੰਘ ਵਲੋਂ ਓਪਨ ਬੈਡਮਿੰਟਨ ਪ੍ਰਤੀਯੋਗਤਾ ਲੜਕੇ ਤੇ ਲੜਕੀਆਂ ਦੇ ਮੁਕਾਬਲੇ 16 ਤੋਂ 18 ਅਗਸਤ ਤੱਕ ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਕਰਵਾਏ ਜਾ ਰਹੇ | ਜ਼ਿਲ੍ਹਾ ਬੈਡਮਿੰਟਨ ਸੰਘ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ

ਅਬੋਹਰ, 13 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਗੁਰਦੁਆਰਾ ਸੰਗਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਇਥੇ ਗੁਰਦੁਆਰਾ ਸਾਹਿਬ ਵਿਖੇ ਹੋਈ | ਜਿਸ 'ਚ ਦਵਿੰਦਰ ਸਿੰਘ ਚੇਅਰਮੈਨ, ਬਖ਼ਸ਼ੀਸ਼ ਸਿੰਘ, ਜਸਬੀਰ ਸਿੰਘ, ਗੁਰਜੀਤ ਸਿੰਘ ਤਿੰਨਾਂ, ਅਨੂਪ ਸਿੰਘ, ਕਿਰਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਵਲੋਂ ਪੰਜਾਬ ਦੀ ਟੀਮ ਚੁਣਨ ਲਈ ਟਰਾਇਲ ਲਏ

ਅਬੋਹਰ, 13 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਗਾਜ਼ੀਆਬਾਦ ਵਿਖੇ 19 ਤੇ 20 ਅਗਸਤ ਨੂੰ ਹੋਣ ਵਾਲੀ 38ਵੀਂ ਰਾਸ਼ਟਰੀ ਸਬ ਜੂਨੀਅਰ ਸ਼ੂਟਿੰਗ ਬਾਲ ਚੈਂਪੀਅਨਸ਼ਿਪ ਨੂੰ ਲੈ ਕੇ ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਵਲੋਂ ਇਥੇ ਪੰਜਾਬ ਦੀ ਟੀਮ ਚੁਣਨ ਵਾਸਤੇ ਸੇਂਟ ਫ਼ਰੀਦ ਹਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX