ਤਾਜਾ ਖ਼ਬਰਾਂ


ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  9 minutes ago
ਹਿਊਸਟਨ, 22 ਸਤੰਬਰ- 'ਹਾਓਡੀ ਮੋਦੀ' ਸਮਾਗਮ 'ਚ ਸ਼ਾਮਲ ਹੋਣ ਲਈ ਅਮਰੀਕਾ ਦੇ ਹਿਊਸਟਨ ਸ਼ਹਿਰ 'ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੋਹਰਾ ਭਾਈਚਾਰੇ ਦੇ ਲੋਕਾਂ...
ਅੱਜ ਦਾ ਵਿਚਾਰ
. . .  39 minutes ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਿਰਨ ਖੇਰ ਵਲੋਂ ਬਾਸਕਟਬਾਲ ਕੋਰਟ ਦਾ ਉਦਘਾਟਨ

ਚੰਡੀਗੜ੍ਹ, 13 ਅਗਸਤ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸਰਕਾਰੀ ਮਾਡਲ ਹਾਈ ਸਕੂਲ, ਸੈਕਟਰ 45 ਸੀ ਵਿਚ ਬਾਸਕਟਬਾਲ ਅਤੇ ਵਾਲੀਬਾਲ ਕੋਰਟ ਦਾ ਉਦਘਾਟਨ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਸਾਈਕਲ ਪਾਰਕਿੰਗ ਅਤੇ ਇਕ ਸਟੇਜ ਦਾ ਵੀ ਉਦਘਾਟਨ ...

ਪੂਰੀ ਖ਼ਬਰ »

ਹੜਤਾਲ ਕਾਰਨ ਬਣੇ ਹਾਲਾਤ 'ਤੇ ਮੂਕ ਦਰਸ਼ਕ ਬਣੀ ਨਹੀਂ ਰਹਿ ਸਕਦੀ ਹਾਈਕੋਰਟ-ਫੁੱਲ ਬੈਂਚ

ਚੰਡੀਗੜ੍ਹ, 13 ਅਗਸਤ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਹਰਿਆਣਾ 'ਚ ਐਡਮਿਨਸਟ੍ਰੇਟਿਵ ਟਿ੍ਬਿਊਨਲ 'ਹੈਟ' ਬਣਾਏ ਜਾਣ ਦੇ ਵਿਰੋਧ ਵਿਚ ਹੜਤਾਲ ਤੇ ਬਣੇ ਹਾਲਾਤ 'ਤੇ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ, ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਆਰ.ਕੇ.ਜੈਨ ...

ਪੂਰੀ ਖ਼ਬਰ »

ਹੋਮਗਾਰਡ ਜਵਾਨ 'ਤੇ ਤਿੰਨ ਬੱਚਿਆਂ ਨਾਲ ਕੁੱਟਮਾਰ ਕਰਨ ਦੇ ਲੱਗੇ ਦੋਸ਼

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 56 ਪਲਸੌਰਾ ਵਿਚ ਇਕ ਹੋਮ ਗਾਰਡ ਜਵਾਨ ਵਲੋਂ ਆਪਣੇ ਗੁਆਂਢ ਵਿਚ ਰਹਿੰਦੇ ਤਿੰਨ ਬੱਚਿਆਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਅਨੁਸਾਰ ਜਿਨ੍ਹਾਂ ਬੱਚਿਆਂ ਨਾਲ ਕੁੱਟਮਾਰ ਕੀਤੀ ਗਈ ਹੈ ...

ਪੂਰੀ ਖ਼ਬਰ »

ਵਿਜੀਲੈਂਸ ਨੇ ਜੁਲਾਈ ਮਹੀਨੇ 14 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਕੱੁਲ 12 ਛਾਪੇ ਮਾਰ ਕੇ 14 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ...

ਪੂਰੀ ਖ਼ਬਰ »

ਆਟੋ ਸਵਾਰ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਅੱਜ ਆ ਸਕਦਾ ਹੈ ਫ਼ੈਸਲਾ

ਚੰਡੀਗੜ੍ਹ, 13 ਅਗਸਤ (ਰਣਜੀਤ ਸਿੰਘ/ਜਾਗੋਵਾਲ)- ਸਾਲ 2016 'ਚ ਆਟੋ ਸਵਾਰ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਆਟੋ ਚਾਲਕ ਮੁਹੰਮਦ ਇਰਫਾਨ ਿਖ਼ਲਾਫ਼ ਆਈ.ਪੀ.ਸੀ ਦੀ ਧਾਰਾ 376-ਈ ਜੋੜਨ ਦੇ ਬਾਅਦ ਬੁੱਧਵਾਰ ਅਦਾਲਤ ਮਾਮਲੇ ਵਿਚ ਆਪਣਾ ਫ਼ੈਸਲਾ ਸੁਣਾ ਸਕਦੀ ਹੈ | ...

ਪੂਰੀ ਖ਼ਬਰ »

ਪ੍ਰਸ਼ਾਸਕ ਵਲੋਂ ਡੀਲਰ ਪੁਆਇੰਟ 'ਤੇ ਨਵੇਂ ਨਾਨ-ਟਰਾਂਸਪੋਰਟ ਵਾਹਨ ਰਜਿਸਟੇ੍ਰਸ਼ਨ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਅੱਜ ਡੀਲਰ ਪੁਆਇੰਟ'ਤੇ ਹੀ ਨਵੇਂ ਨਾਨ-ਟਰਾਂਸਪੋਰਟ ਵਾਹਨ ਰਜਿਸਟੇ੍ਰਸ਼ਨ ਦੀ ਸ੍ਰੀ. ਵੀ.ਪੀ. ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂ.ਟੀ. ਮਹਿਮਾਨ ਘਰ ਵਿਖੇ ਰਸਮੀ ਸ਼ੁਰੂਆਤ ਕੀਤੀ | ਇਸ ਵੇਲੇ ਸ੍ਰੀ ਵਿਰਾਟ ਆਰ.ਐਲ.ਏ. ...

ਪੂਰੀ ਖ਼ਬਰ »

ਮੁਵੱਕਿਲਾਂ ਨੂੰ ਨਹੀਂ ਰੋਕਣਗੇ ਵਕੀਲ

ਚੰਡੀਗੜ੍ਹ, 13 ਅਗਸਤ (ਸੁਰਜੀਤ ਸਿੰਘ)- ਵਕੀਲਾਂ ਵਲੋਂ ਮੁਵੱਕਿਲਾਂ ਨੂੰ ਹਾਈਕੋਰਟ ਦੇ ਅੰਦਰ ਐਾਟਰੀ ਕਰਨੋਂ ਰੋਕਣ 'ਤੇ ਹਾਈਕੋਰਟ ਵਲੋਂ ਨੋਟਿਸ ਲਏ ਜਾਣ ਅਤੇ ਬਾਰ ਦੇ ਆਮ ਇਜਲਾਸ ਦੌਰਾਨ ਮੈਂਬਰਾਂ ਦੇ ਵਿਚਾਰਾਂ ਵਿਚ ਵਖਰੇਵਾਂ ਆਉਣ ਉਪਰੰਤ ਬਾਰ ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਰਾਹੀਂ ਅਗਲੇ 2 ਮਹੀਨਿਆਂ 'ਚ 2800 ਕਰੋੜ ਦੀ ਵਸੂਲੀ ਕਰਨਗੇ ਨਿੱਜੀ ਥਰਮਲ ਪਲਾਂਟ-ਭਗਵੰਤ ਮਾਨ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਹਿਲਾਂ ਹੀ ਹੱਦੋਂ ਮਹਿੰਗੀ ਬਿਜਲੀ ਲੈ ਰਹੇ ਪੰਜਾਬ ਦੇ ਲੋਕਾਂ ਦਾ ਫ਼ਿਕਰ ਕਰਦੇ ਹੋਏ ਕਿਹਾ ਕਿ ਪਿਛਲੀ ਸਰਕਾਰ ਦੇ ਗ਼ਲਤ ਅਤੇ ਮਾਰੂ ਸਮਝੌਤਿਆਂ ਕਾਰਨ ...

ਪੂਰੀ ਖ਼ਬਰ »

ਭੇਦ ਭਰੇ ਹਾਲਾਤ 'ਚ ਮਿਲੀ ਵਿਅਕਤੀ ਦੀ ਲਾਸ਼

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 56 ਵਿਚ ਪੈਂਦੇ ਜੰਗਲ ਇਲਾਕੇ 'ਚ ਇਕ ਵਿਅਕਤੀ ਦੀ ਲਾਸ਼ ਭੇਦ ਭਰੇ ਹਾਲਾਤ ਵਿਚ ਮਿਲੀ | ਮੰਗਲਵਾਰ ਸਵੇਰੇ ਕਿਸੇ ਨੇ ਪੁਲਿਸ ਨੂੰ ਲਾਸ਼ ਬਾਰੇ ਜਾਣਕਾਰੀ ਦਿੱਤੀ ਜਿਸ ਦੇ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਮਲੋਆ ਦੀ ਟੀਮ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੱਡੂਮਾਜਰਾ ਕਾਲੋਨੀ ਦੇ ਰਹਿਣ ਵਾਲੇ ਅਤੁੱਲ ਵਜੋਂ ਹੋਈ ਹੈ | ਪੁਲਿਸ ਟੀਮ ਨੇ ਉਸ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਵਿਲੱਖਣ ਸੇਵਾਵਾਂ ਨਿਭਾਉਣ ਲਈ 21 ਨੂੰ ਮਿਲਣਗੇ ਪ੍ਰਸੰਸਾ ਪੱਤਰ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਆਜ਼ਾਦੀ ਦਿਵਸ 'ਤੇ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਲਈ 21 ਨਾਗਰਿਕਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਜਾਣਗੇ | ਜਿਨ੍ਹਾਂ ਵਿਚ ਡਾ.ਅਨੀਤਾ ਕੌਸ਼ਲ ਪਿ੍ੰਸੀਪਲ ਕਾਲਜ ਲੜਕੀਆਂ ਸੈਕਟਰ ...

ਪੂਰੀ ਖ਼ਬਰ »

ਰਵਿਦਾਸ ਮੰਦਰ ਮੁੜ ਉਸਾਰੇ ਸਰਕਾਰ- ਬਰਾੜ

ਚੰਡੀਗੜ੍ਹ, 13 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ ਦੀ ਪੰਜਾਬ ਇਕਾਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਦਿੱਲੀ ਵਿਚ ਭਗਤ ਰਵਿਦਾਸ ਦੇ ਮੰਦਰ ਨੂੰ ਢਾਹੇ ਜਾਣ ਲਈ ਸਿੱਧੇ ਤੌਰ 'ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ, ਜਿਸ ਨੇ ਸੁਪਰੀਮ ਕੋਰਟ ਦੇ ...

ਪੂਰੀ ਖ਼ਬਰ »

ਪੰਜਾਬ 'ਚ ਜਨਰਲ ਵਰਗਾਾ ਨੂੰ ਸਰਕਾਰੀ ਨੌਕਰੀਆਂ 'ਚ 10 ਫ਼ੀਸਦੀ ਰਾਖਵੇਂਕਰਨ 'ਤੇ ਫਾਈਨਲ ਮੋਹਰ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)- ਸੂਬਾ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਕ ਅਹਿਮ ਪੱਤਰ ਜਾਰੀ ਕਰਦਿਆਂ ਜਨਰਲ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਾ ਵਿਚ ਦਸ ਫ਼ੀਸਦੀ ਰਾਖਵੇਂਕਰਨ ਦਾ ਲਾਭ ਦੇਣ ਦੇ ਹੁਕਮ ਜਾਰੀ ਕੀਤੇ ਹਨ ¢ ...

ਪੂਰੀ ਖ਼ਬਰ »

ਪੰਜਾਬ 'ਚ ਕਰੈਡਿਟ ਡਿਪਾਜਿਟ ਅਨੁਪਾਤ 'ਚ 9.33 ਫ਼ੀਸਦੀ ਦੀ ਗਿਰਾਵਟ ਕਿਉਂ ਆਈ, ਨਹੀਂ ਪਤਾ!

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਪੰਜਾਬ ਬੈਂਕਾਂ ਨੂੰ ਇਹ ਪਤਾ ਨਹੀਂ ਕਿ ਪੰਜਾਬ ਵਿਚ ਕਰੈਡਿਟ ਡਿਪਾਜਿਟ ( ਸੀਡੀ ) ਅਨੁਪਾਤ 'ਚ 9.33 ਫ਼ੀਸਦੀ ਦੀ ਗਿਰਾਵਟ ਕਿਉਂ ਆਈ ਹੈ | ਅੱਜ ਪੰਜਾਬ ਦੇ ਵਿੱਤ ਸਕੱਤਰ ਅਨੀਰੁੱਧ ਤਿਵਾੜੀ ਨੇ 149 ਵੀਂ ਰਾਜ ਪੱਧਰੀ ਬੈਂਕਰਸ ਕਮੇਟੀ ਦੀ ...

ਪੂਰੀ ਖ਼ਬਰ »

ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਦੌਰਾਨ ਧੋਖਾਧੜੀ ਕਰਨ ਦੇ ਦੋਸ਼ ਹੇਠ ਦੋ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਬਲੌਾਗੀ ਥਾਣੇ ਦੀ ਪੁਲਿਸ ਨੇ ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਦੌਰਾਨ ਧੋਖਾਧੜੀ ਕਰਨ ਦੇ ਦੋਸ਼ ਹੇਠ ਪਿੰਡ ਬੱਲੋਮਾਜਰਾ ਦੇ ਰਹਿਣ ਵਾਲੇ ਤਰਨਜੀਤ ਸਿੰਘ ਉਰਫ਼ ਘੋਲੂ ਅਤੇ ਉਸ ਦੇ ਚਾਚ ਮਨਜੀਤ ਸਿੰਘ ਿਖ਼ਲਾਫ਼ 14 ਸਾਲਾਂ ਬਾਅਦ ...

ਪੂਰੀ ਖ਼ਬਰ »

ਪੀ.ਯੂ. ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਧਾਰਾ 370 ਅਤੇ 35ਏ 'ਤੇ ਖੁੱਲ੍ਹੀ ਵਿਚਾਰ-ਚਰਚਾ ਲਈ ਨਹੀਂ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 13 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਵਿਦਿਆਰਥੀ ਜਥੇਬੰਦੀ ਪੀ.ਐਸ.ਯੂ (ਲਲਕਾਰ) ਨੂੰ ਜੰਮੂ-ਕਸ਼ਮੀਰ ਵਿਚ ਧਾਰਾ 370 ਅਤੇ 35ਏ ਹਟਾਏ ਜਾਣ ਸਬੰਧੀ ਖੁੱਲ੍ਹੀ ਵਿਚਾਰ-ਚਰਚਾ ਲਈ ਪ੍ਰਵਾਨਗੀ ਨਹੀਂ ਦਿੱਤੀ ਗਈ | ਜਿਸ ਕਾਰਨ ...

ਪੂਰੀ ਖ਼ਬਰ »

ਕਿਰਨ ਖੇਰ ਵਲੋਂ ਸਮਾਰਟ ਸਿਟੀ ਦੇ ਪ੍ਰਾਜੈਕਟਾਂ 'ਤੇ ਸਮੀਖਿਆ ਬੈਠਕ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਸਮਾਰਟ ਸਿਟੀ ਦੇ ਪੋ੍ਰਜੈਕਟਾਂ ਦੇ ਕੰਮਾਂ ਦੀ ਧੀਮੀ ਰਫ਼ਤਾਰ ਤੋਂ ਚਿੰਤਤ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਕੁਮਾਰ ਪਰੀਦਾ ਦੇ ਬਾਅਦ ਅੱਜ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਪੋ੍ਰਜੈਕਟਾਂ ਦੀ ਸਥਿਤੀ ਸਬੰਧੀ ਸਮੀਖਿਆ ਬੈਠਕ ਕੀਤੀ | ...

ਪੂਰੀ ਖ਼ਬਰ »

ਇੱਕ ਕੈਬਨਿਟ ਮੰਤਰੀ, ਇੱਕ ਸੰਸਦ ਮੈਂਬਰ ਅਤੇ ਦੋ ਵਿਧਾਇਕਾਂ ਵਲੋਂ ਅਸ਼ਵਨੀ ਬਿਗਾਨਿਆਂ ਨੂੰ ਚੇਅਰਮੈਨ ਲਾਉਣ ਦੀ ਸਿਫ਼ਾਰਿਸ਼ ਵਾਲਮੀਕਿ ਮਜ਼੍ਹਬੀ ਸੰਤ ਸਮਾਜ ਦੇ ਇਲਾਵਾ ਕਈ ਸੰਸਥਾਵਾਂ ਨੇ ਮੱੁਖ ਮੰਤਰੀ ਨੂੰ ਸਿਫ਼ਾਰਿਸ਼ਾਂ ਭੇਜੀਆਂ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਆਗੂਆਂ ਨੂੰ ਚੇਅਰਮੈਨੀਆਂ ਦੇਣ ਲਈ ਕਾਂਗਰਸ ਪਾਰਟੀ ਵਲੋਂ ਪਾਰਟੀ ਲਈ ਕੀਤੇ ਕੰਮ ਦੇ ਨਾਲ-ਨਾਲ ਸਬੰਧਤ ਇਲਾਕਿਆਂ ਦੇ ਵਿਧਾਇਕ, ਮੰਤਰੀ ਜਾਂ ਸੰਸਦ ਮੈਂਬਰ ਦੀ ਲਿਖਤੀ ਸਿਫ਼ਾਰਿਸ਼ ਹੋਣੀ ਵੀ ਲਾਜ਼ਮੀ ਦੱਸੀ ਗਈ ਹੈ | ...

ਪੂਰੀ ਖ਼ਬਰ »

ਚੰਡੀਗੜ੍ਹ ਸਾਹਿਤਕ ਅਕਾਦਮੀ ਵਲੋਂ ਕਰਵਾਇਆ ਗਿਆ 'ਕੁਲਹਿੰਦ ਤ੍ਰੈ-ਭਾਸ਼ੀ ਕਵੀ ਦਰਬਾਰ'

ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਅੱਜ ਚੰਡੀਗੜ੍ਹ ਸਾਹਿਤਕ ਅਕਾਦਮੀ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਕੁਲਹਿੰਦ ਤ੍ਰੈ-ਭਾਸ਼ੀ ਕਵੀ ਦਰਬਾਰ' ਵਿਚ ਨਾਮੀਂ ਸ਼ਾਇਰਾਂ ਵਲੋਂ ਆਪਣੀਆਂ ਰਚਨਾਵਾਂ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਦੀਆਂ ਬੱਸਾਂ 'ਚ ਅੱਜ ਮਹਿਲਾਵਾਂ ਨੂੰ ਮੁਫ਼ਤ ਸਫਰ ਦੀ ਸਹੂਲਤ

ਚੰਡੀਗੜ੍ਹ, 13 ਅਗਸਤ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਰੱਖੜੀ ਦੇ ਪਵਿੱਤਰ ਮੌਕੇ 'ਤੇ ਹਰਿਆਣਾ ਰਾਜ ਟਰਾਂਸਪੋਰਟ ਦੀਆਂ ਬੱਸਾਂ ਵਿਚ ਸਾਰੀਆਂ ਮਹਿਲਾਵਾਂ ਤੇ 15 ਸਾਲ ਤੱਕ ਦੇ ਬੱਚਿਆਂ ਲਈ ਮੁਫ਼ਤ ਯਾਤਰਾ ਸਹੂਲਤ ਦੇਣ ਦਾ ਐਲਾਨ ਕੀਤਾ ਹੈ | ਇਹ ਸਹੂਲਤ 14 ਅਗਸਤ ਦੁਪਹਿਰ 12 ...

ਪੂਰੀ ਖ਼ਬਰ »

ਐਸ.ਓ.ਆਈ ਵਲੋਂ ਚੰਡੀਗੜ੍ਹ ਇਕਾਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਪੰਜਾਬ ਯੂਨੀਵਰਸਿਟੀ ਅਤੇ ਸ਼ਹਿਰ ਅੰਦਰ ਇਸ ਨਾਲ ਸਬੰਧਿਤ ਕਾਲਜਾਂ ਅੰਦਰ ਹੋਣ ਜਾ ਰਹੀਆਂ ਵਿਦਿਆਰਥੀ ਜਥੇਬੰਦੀਆਂ ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜੇਸ਼ਨ ਆਫ ...

ਪੂਰੀ ਖ਼ਬਰ »

ਪੰਜਾਬ 'ਚ ਜਨਰਲ ਵਰਗਾਾ ਨੂੰ ਸਰਕਾਰੀ ਨੌਕਰੀਆਂ 'ਚ 10 ਫ਼ੀਸਦੀ ਰਾਖਵੇਂਕਰਨ 'ਤੇ ਫਾਈਨਲ ਮੋਹਰ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)- ਸੂਬਾ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਕ ਅਹਿਮ ਪੱਤਰ ਜਾਰੀ ਕਰਦਿਆਂ ਜਨਰਲ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਾ ਵਿਚ ਦਸ ਫ਼ੀਸਦੀ ਰਾਖਵੇਂਕਰਨ ਦਾ ਲਾਭ ਦੇਣ ਦੇ ਹੁਕਮ ਜਾਰੀ ਕੀਤੇ ਹਨ ¢ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਲਾਲੜੂ ਪੁੱਜਣ 'ਤੇ ਸੰਗਤਾਂ ਵਲੋਂ ਜੈਕਾਰਿਆਂ ਨਾਲ ਸਵਾਗਤ

ਲਾਲੜੂ, 13 ਅਗਸਤ (ਰਾਜਬੀਰ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਕੌਮਾਂਤਰੀ ਮਹਾਨ ਨਗਰ ਕੀਰਤਨ ਦਾ ਦੇਰ ਰਾਤ ਲਾਲੜੂ ਵਿਖੇ ਪਹੁੰਚਣ 'ਤੇ ਪੂਰੀ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਮਹਿਲਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੂੰ 3 ਸਾਲ ਦੀ ਕੈਦ ਤੇ 3 ਹਜ਼ਾਰ ਜੁਰਮਾਨਾ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਮਹਿਲਾ ਨਾਲ ਅਸ਼ਲੀਲ ਹਰਕਤਾਂ ਅਤੇ ਅਸ਼ਲੀਲ ਗੱਲਾਂ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਤਿੰਨ ਸਾਲਾਂ ਦੀ ਸਜ਼ਾ ਸੁਣਾਈ ਹੈ | ਮੁਹਾਲੀ ਦੇ ਸਿਵਲ ਜੱਜ ਸੀਨੀਅਰ ਡਵੀਜਨ ਫਸਟ ਕਲਾਸ ਮੋਹਿਤ ਬਾਂਸਲ ਦੀ ਅਦਾਲਤ ਵਲੋਂ ਇਹ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ 'ਚ ਅੱਜ ਦੀ ਪਟਿਆਲਾ ਮਹਾਂ ਰੈਲੀ 'ਚ ਹਿੱਸਾ ਲੈਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 13 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ ਰੋਜ਼ ਗਾਰਡਨ ਫੇਜ਼ 3ਬੀ1 ਵਿਖੇ ਹੋਈ, ਜਿਸ ਵਿਚ ਮੁਹਾਲੀ ਅਤੇ ਆਸਪਾਸ ਦੇ ਪੈਨਸ਼ਨਰਾਂ ਵਲੋਂ ਸ਼ਿਰਕਤ ਕੀਤੀ ਗਈ | ਮੀਟਿੰਗ ਵਿਚ ਜਨਰਲ ...

ਪੂਰੀ ਖ਼ਬਰ »

ਨਗਰ ਕੌਾਸਲ ਕੁਰਾਲੀ ਦੀ ਮੀਟਿੰਗ ਰਹੀ ਹੰਗਾਮਾ ਭਰਪੂਰ ਮੀਟਿੰਗ 'ਚ ਕਾਰਜਸਾਧਕ ਅਫ਼ਸਰ ਦੀ ਬਦਲੀ ਦਾ ਮਤਾ ਪਾਸ ਕਰਨ ਤੋਂ ਇਲਾਵਾ ਨਹੀਂ ਹੋ ਸਕੀ ਕੋਈ ਕਾਰਵਾਈ

ਕੁਰਾਲੀ, 13 ਅਗਸਤ (ਹਰਪ੍ਰੀਤ ਸਿੰਘ)-ਨਗਰ ਕੌਾਸਲ ਦੀ ਅੱਜ ਹੋਣ ਵਾਲੀ ਮੀਟਿੰਗ ਨੂੰ ਕੌਾਸਲ ਪ੍ਰਧਾਨ ਵਲੋਂ ਕੁਝ ਦਿਨ ਪਹਿਲਾਂ ਨੋਟਿਸ ਦੇ ਕੇ ਮੁਲਤਵੀ ਕਰਨ ਦੇ ਬਾਵਜੂਦ ਅੱਜ ਅਚਾਨਕ ਸੱਦੀ ਗਈ ਕੌਾਸਲ ਦੀ ਮੀਟਿੰਗ ਹੰਗਾਮਾ ਭਰਪੂਰ ਰਹੀ | ਮੀਟਿੰਗ 'ਚ ਕੌਾਸਲ ਦੇ ਕਾਰਜਸਾਧਕ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਮੀਟਿੰਗ ਦੌਰਾਨ ਖਰੜ ਸ਼ਹਿਰ ਦੇ ਵਿਕਾਸ ਲਈ 26.24 ਕਰੋੜ ਦੇ ਮਤੇ ਪਾਸ

ਖਰੜ, 13 ਅਗਸਤ (ਜੰਡਪੁਰੀ)-ਨਗਰ ਕੌਾਸਲ ਖਰੜ ਦੀ ਮੀਟਿੰਗ ਕੌਾਸਲ ਪ੍ਰਧਾਨ ਅੰਜੂ ਚੰਦਰ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਜਿਥੇ ਨਗਰ ਕੌਾਸਲ ਦੇ 6 ਮੁਲਾਜ਼ਮਾਂ ਨੂੰ ਸੇਵਾ-ਮੁਕਤੀ ਦਾ ਲਾਭ ਦੇਣ ਸਬੰਧੀ ਮਤੇ ਨੂੰ ਬਿਨ•ਾਂ ਕਿਸੇ ਬਹਿਸ ਦੇ ਪਾਸ ਕਰ ਦਿੱਤਾ ਗਿਆ, ਉਥੇ ਹੀ ਖਰੜ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੌਰਾਨ ਸੰਗਤ ਦੇ ਮੋਬਾਈਲ ਫ਼ੋਨ ਅਤੇ ਪਰਸ ਚੋਰੀ

ਲਾਲੜੂ, 13 ਅਗਸਤ (ਰਾਜਬੀਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋ ਕੇ ਲਾਲੜੂ ਖੇਤਰ ਵਿਚੋਂ ਗੁਜਰੇ ਕੌਮਾਂਤਰੀ ਨਗਰ ਕੀਰਤਨ ਦੌਰਾਨ ਪੁੱਜੀ ਸੰਗਤ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਨਿਸ਼ਾਨਾ ...

ਪੂਰੀ ਖ਼ਬਰ »

210 ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਖਰੜ, 13 ਅਗਸਤ (ਜੰਡਪੁਰੀ)-ਸੀ. ਆਈ. ਏ ਸਟਾਫ਼ ਵਲੋਂ 210 ਨਸ਼ੀਲੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਮੁਨੀਸ਼ ਕੁਮਾਰ ਵਾਸੀ ਪਿੰਡ ਮੱਛਲੀ ਕਲਾਂ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ਿਖ਼ਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ...

ਪੂਰੀ ਖ਼ਬਰ »

ਵਿਆਹੁਤਾ ਨੇ ਸਹੁਰਾ ਪਰਿਵਾਰ 'ਤੇ ਕੁੱਟਮਾਰ ਕਰਨ ਦਾ ਲਗਾਇਆ ਦੋਸ਼

ਕੁਰਾਲੀ, 13 ਅਗਸਤ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਮੁੱਲਾਂਪੁਰ ਗਰੀਬਦਾਸ ਦੀ ਇਕ ਵਿਆਹੁਤਾ ਨੇ ਸਹੁਰਾ ਪਰਿਵਾਰ 'ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਉਂਦਿਆਂ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਗੁਰਿੰਦਰ ਕੌਰ ਨੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਦਿਆਂ ਦੋ ਵਿਰੁੱਧ ਮਾਮਲਾ ਦਰਜ

ਮੁੱਲਾਂਪੁਰ ਗਰੀਬਦਾਸ, 13 ਅਗਸਤ (ਦਿਲਬਰ ਸਿੰਘ ਖੈਰਪੁਰ)-ਮੁੱਲਾਂਪੁਰ ਪੁਲਿਸ ਨੇ ਅੱਜ ਸਲਾਮਤਪੁਰ ਦੀ ਨਦੀ ਵਿਚ ਛਾਪੇਮਾਰੀ ਕਰਦਿਆਂ ਨਾਜਾਇਜ਼ ਮਾਈਨਿੰਗ ਕਰਦੇ ਦੋ ਵਿਅਕਤੀਆਂ ਨੂੰ ਜੇ.ਸੀ.ਬੀ. ਅਤੇ ਟਰੈਕਟਰ-ਟਰਾਲੀ ਸਮੇਤ ਗਿ੍ਫ਼ਤਾਰ ਕੀਤਾ ਹੈ | ਐਸ.ਐਚ.ਓ. ਭਗਵੰਤ ਸਿੰਘ ...

ਪੂਰੀ ਖ਼ਬਰ »

ਟਿਊਸ਼ਨ 'ਤੇ ਪੜ੍ਹਨ ਵਾਲੇ ਬੱਚਿਆਂ ਕਰਕੇ ਹੋਈ ਲੜਾਈ, ਮਾਪੇ ਤੇ ਟਿਊਸ਼ਨ ਪੜ੍ਹਾਉਣ ਵਾਲਾ ਮਾਸਟਰ ਜ਼ਖ਼ਮੀ

ਡੇਰਾਬੱਸੀ, 13 ਅਗਸਤ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਏ.ਟੀ.ਐਸ. ਸੁਸਾਇਟੀ ਦੇ ਇਕ ਫਲੈਟ 'ਚ ਟਿਊਸ਼ਨ ਪੜ੍ਹਾਉਣ ਵਾਲੇ ਮਾਸਟਰ ਅਤੇ ਬੱਚਿਆਂ ਦੇ ਮਾਪਿਆਂ 'ਚ ਹੋਈ ਲੜਾਈ 'ਚ 4 ਜਣੇ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਨਾਬਾਲਗ ਲੜਕੀ ਨਾਲ ਹੋਟਲ ਵਿਚ ਜਾ ਕੇ ਜਬਰ-ਜਨਾਹ ਕਰਕੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿਚ ਫੇਜ਼-11 ਦੀ ਪੁਲਿਸ ਨੇ ਅੰਬ ਸਾਹਿਬ ਕਾਲੋਨੀ ਦੇ ਰਹਿਣ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 2 ਲੜਕੇ ਗਿ੍ਫ਼ਤਾਰ

ਖਰੜ, 13 ਅਗਸਤ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ 2 ਲੜਕਿਆਂ ਨੂੰ ਚੋਰੀ ਦੇ ਸਾਮਾਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਅਭਿਸ਼ੇਕ ਕੁਮਾਰ ਅਤੇ ਹੰਸਪ੍ਰੀਤ ਵਜੋਂ ਹੋਈ ਹੈ, ਜਿਨ੍ਹਾਂ ਦੇ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜ੍ਹੀ ਕਾਰ 'ਚੋਂ ਲਾਸ਼ ਬਰਾਮਦ ਨਸ਼ੇ ਦੀ ਓਵਰਡੋਜ਼ ਵੀ ਹੋ ਸਕਦੀ ਹੈ ਮੌਤ ਦਾ ਕਾਰਨ

ਜ਼ੀਰਕਪੁਰ, 13 ਅਗਸਤ (ਅਵਤਾਰ ਸਿੰਘ)-ਸਥਾਨਕ ਪੁਲਿਸ ਨੂੰ ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਗਲੋਬਲ ਬਿਜ਼ਨੈੱਸ ਮੌਲ ਦੇ ਨੇੜਿਓਾ ਇਕ ਕਾਰ 'ਚੋਂ ਨੌਜਵਾਨ ਦੀ ਲਾਸ਼ ਮਿਲੀ ਹੈ | ਪ੍ਰਤੱਖਦਰਸ਼ੀਆਂ ਅਨੁਸਾਰ ਬੀਤੇ ਕੱਲ੍ਹ ਵੀ ਜਦੋਂ ਇਸ ਸੜਕ ਤੋਂ ਨਗਰ ਕੀਰਤਨ ਨਿਕਲਿਆ ਸੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਨੂੰ ਤੋੜੇ ਜਾਣ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ

ਐੱਸ. ਏ. ਐੱਸ. ਨਗਰ, 13 ਅਗਸਤ (ਕੇ. ਐੱਸ. ਰਾਣਾ)-ਦਿੱਲੀ ਦੇ ਤੁਗਲਕਾਬਾਦ ਖੇਤਰ ਵਿਖੇ ਗੁਰੂ ਰਵਿਦਾਸ ਦਾ ਮੰਦਰ ਤੋੜੇ ਜਾਣ ਦੇ ਸਬੰਧ ਵਿਚ ਅੱਜ ਵੱਖ-ਵੱਖ ਦਲਿਤ ਜਥੇਬੰਦੀਆਂ ਵਲੋਂ ਪੰਜਾਬ ਬੰਦ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਦਿੱਤੇ ਗਏ ਸੱਦੇ ਦੇ ਚਲਦਿਆਂ ਅੱਤਿਆਚਾਰ ਅਤੇ ਭਿ੍ਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਵਿਚ ਸੈਕਟਰ-69 ਸਥਿਤ ਗ੍ਰੇਸ਼ੀਅਨ ਚੌਕ ਵਿਖੇ ਪਿੰਡ ਕੁੰਭੜਾ ਤੇ ਹੋਰਨਾਂ ਪਿੰਡਾਂ ਦੇ ਦਲਿਤ ਪਰਿਵਾਰਾਂ ਵਲੋਂ ਇਕੱਤਰ ਹੋ ਕੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਕੇਂਦਰ ਵਿਚਲੀ ਭਾਜਪਾ ਸਰਕਾਰ ਿਖ਼ਲਾਫ਼ ਜਬਰਦਸਤ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਦਿੱਲੀ ਵਿਖੇ ਗੁਰੂ ਰਵਿਦਾਸ ਦੇ ਮੰਦਰ ਨੂੰ ਤੋੜੇ ਜਾਣ ਲਈ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਦਲਿਤਾਂ ਨਾਲ ਕੀਤੀਆਂ ਜਾਣ ਵਾਲੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਸੇ ਥਾਂ 'ਤੇ ਗੁਰੂ ਰਵਿਦਾਸ ਦਾ ਮੰਦਰ ਮੁੜ ਉਸਾਰਿਆ ਜਾਵੇ ਅਤੇ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਮੁੱਚੇ ਪੰਜਾਬ ਦੀਆਂ ਦਲਿਤ ਜਥੇਬੰਦੀਆਂ ਵਲੋਂ ਵਿੱਢੇ ਜਾਣ ਵਾਲੇ ਸੰਘਰਸ਼ ਮੁਤਾਬਿਕ ਪੂਰਾ ਦਲਿਤ ਭਾਈਚਾਰਾ ਮੋਦੀ ਸਰਕਾਰ ਦਾ ਵਿਰੋਧ ਸ਼ੁਰੂ ਕਰ ਦੇਵੇਗਾ | ਇਸ ਮੌਕੇ ਪ੍ਰੋ: ਮਨਜੀਤ ਸਿੰਘ ਪ੍ਰਧਾਨ ਡੈਮੋਕ੍ਰੇਟਿਕ ਸਵਰਾਜ ਪਾਰਟੀ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਸੋਨੀ ਸਿੱਲ, ਬਰਿੰਦਰ ਸਿੰਘ ਬਿੱਟੂ, ਸਤਨਾਮ ਸਿੰਘ ਮੁੱਲਾਂਪੁਰ ਗਰੀਬਦਾਸ, ਸੁਰਿੰਦਰ ਸਿੰਘ ਕੰਡਾਲਾ, ਰਵਿਦਾਸ ਕਮੇਟੀ ਦੇ ਜਥੇ: ਜਸਮੇਰ ਸਿੰਘ, ਗੁਰਨਾਮ ਸਿੰਘ, ਰਣਧੀਰ ਸਿੰਘ, ਦਲਜੀਤ ਕੌਰ, ਹਰਬੰਸ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ, ਪਰਮਜੀਤ ਕੌਰ, ਕੁਲਵਿੰਦਰ ਕੌਰ, ਜਸਪਾਲ ਕੌਰ, ਸ਼ਮਸ਼ੇਰ ਕੌਰ, ਬਲਜਿੰਦਰ ਸਿੰਘ, ਮਨਦੀਪ ਕੌਰ, ਰਾਮ ਜੀ ਦਾਸ, ਸੰਤ ਸਿੰਘ, ਸੁਰਿੰਦਰ ਸਿੰਘ, ਸੁੱਚਾ ਸਿੰਘ, ਜਗਤਾਰ ਸਿੰਘ, ਬਚਨ ਸਿੰਘ ਸਾਬਕਾ ਪ੍ਰਧਾਨ ਵਾਲਮੀਕਿ ਕਮੇਟੀ, ਸੋਮਾ ਰਾਣੀ, ਰਤਨ ਸਿੰਘ, ਬਚਿੱਤਰ ਸਿੰਘ ਆਦਿ ਵੀ ਹਾਜ਼ਰ ਸਨ | ਇਸੇ ਤਰ੍ਹਾਂ ਗੁਰੂ ਰਵਿਦਾਸ ਜੀ ਦੇ ਮੰਦਰ ਨੂੰ ਤੋੜੇ ਜਾਣ ਦੇ ਵਿਰੋਧ 'ਚ ਡਾ: ਅੰਬੇਦਕਰ ਵੈਲਫੇਅਰ ਮਿਸ਼ਨ ਪੰਜਾਬ, ਬਸਪਾ ਆਗੂਆਂ ਅਤੇ ਦਲਿਤ ਭਾਈਚਾਰੇ ਦੇ ਨੁਮਾਇੰਦਿਆਂ ਵਲੋਂ ਫੇਜ਼-7 ਦੇ ਲਾਈਟ ਪੁਆਇੰਟ 'ਤੇ ਇਕੱਤਰ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਸਪਾ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਇਸ ਕਾਰਵਾਈ ਨਾਲ ਭਾਜਪਾ ਦਾ ਦਲਿਤਾਂ ਪ੍ਰਤੀ ਚਿਹਰਾ ਨੰਗਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਚਾਹੁੰਦੀ ਤਾਂ ਇਸ ਮੰਦਰ ਨੂੰ ਬਚਾ ਸਕਦੀ ਸੀ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਦਲਿਤਾਂ ਿਖ਼ਲਾਫ਼ ਕਾਰਵਾਈਆਂ ਨੂੰ ਬਸਪਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ |
ਖਰੜ ਵਿਖੇ
ਖਰੜ, (ਜੰਡਪੁਰੀ)-ਅੱਜ ਗੁਰੂ ਰਵਿਦਾਸ ਸਭਾ ਵਲੋਂ ਨਵੀਂ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਦਾ ਇਤਿਹਾਸਕ ਮੰਦਰ ਨੂੰ ਢਾਹੁਣ ਦੇ ਰੋਸ ਵਜੋਂ ਖਰੜ ਦੇ ਬੱਸ ਸਟੈਂਡ ਵਿਖੇ ਧਰਨਾ ਦੇ ਕੇ ਥੋੜ੍ਹੇ ਸਮੇਂ ਲਈ ਸੜਕ ਜਾਮ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਤੋਂ ਪਹਿਲਾਂ ਜਥੇਬੰਦੀਆਂ ਵਲੋਂ ਖਰੜ ਦੇ ਕਪੂਰ ਚੌਾਕ ਵਿਖੇ ਰੈਲੀ ਕੀਤੀ ਗਈ ਅਤੇ ਖਰੜ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਕਰਕੇ ਮੋਦੀ ਸਰਕਾਰ ਿਖ਼ਲਾਫ਼ ਨਾਅਰੇ•ਬਾਜ਼ੀ ਕਰਦਾ ਹੋਇਆ ਲੋਕਾਂ ਦਾ ਇਕੱਠ ਬੱਸ ਸਟੈਂਡ 'ਤੇ ਪਹੁੰਚਿਆ | ਇਸ ਮੌਕੇ ਸਭਾ ਦੇ ਸੱਦੇ ਉੱਤੇ
ਬਹੁਜਨ ਸਮਾਜ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਹੋਰ ਵੱਖ-ਵੱਖ ਦਲਿਤ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਰਵਿਦਾਸ ਮੰਦਰ ਢਾਹੇ ਜਾਣ 'ਤੇ ਦਿੱਲੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਇਨ੍ਹ•ਾਂ ਨੇ ਗੁਰੂ ਰਵਿਦਾਸ ਮੰਦਰ ਨੂੰ ਨਾਜਾਇਜ਼ ਤੌਰ 'ਤੇ ਢਾਹ ਕੇ ਦਲਿਤ ਭਾਈਚਾਰੇ ਦੇ ਮਨ ਨੂੰ ਠੇਸ ਪਹੁੰਚਾਈ ਹੈ | ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਗੁਰੂ ਰਵਿਦਾਸ ਮੰਦਰ ਨੂੰ ਮੁੜ ਤੋਂ ਨਾ ਉਸਾਰਿਆ ਗਿਆ ਤਾਂ ਸਮੂਹ ਜਥੇਬੰਦੀਆਂ ਭਾਜਪਾ ਅਤੇ ਆਪ ਪਾਰਟੀ ਦੀ ਸਰਕਾਰ ਦੇ ਿਖ਼ਲਾਫ਼ ਜਲਦ ਹੋਰ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰਨਗੀਆਂ | ਇਸ ਮੌਕੇ ਰਵਿਦਾਸ ਸਭਾ ਦੇ ਪ੍ਰਧਾਨ ਜੈ ਪਾਲ ਸਿੰਘ ਅਤੇ ਮਦਨ ਲਾਲ ਜਨਾਗਲ ਨੇ ਕਿਹਾ ਕਿ ਉਕਤ ਅਸਥਾਨ 'ਤੇ ਗੁਰੂ ਰਵਿਦਾਸ ਵਲੋਂ ਤਿੰਨ ਦਿਨ ਸਤਿਸੰਗ ਕੀਤਾ ਗਿਆ ਸੀ | ਇਨ੍ਹ•ਾਂ ਪ੍ਰਵਚਨਾਂ ਤੋਂ ਪ੍ਰਭਾਵਿਤ ਹੋ ਕੇ ਦਿੱਲੀ ਦੇ ਤਤਕਾਲੀ ਬਾਦਸ਼ਾਹ ਸਿਕੰਦਰ ਲੋਧੀ ਵਲੋਂ ਗੁਰੂ ਜੀ ਨੂੰ ਦਰਸ਼ਨਾ ਭੇਟਾ ਦੇ ਰੂਪ ਵਿਚ ਅਸਥਾਨ ਦਿੱਤਾ ਗਿਆ ਸੀ, ਜੋ ਦਿੱਲੀ ਦੇ ਮਾਲ ਰਿਕਾਰਡ ਦੇ ਇੰਦਰਾਜ ਵਿਚ ਦਰਜ ਹੈ ਅਤੇ ਉਸ ਥਾਂ 'ਤੇ ਗੁਰੂ ਰਵਿਦਾਸ ਦੇ ਨਾਂਅ 'ਤੇ ਮੰਦਰ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਇਹ ਮੰਦਰ ਲਗਪਗ 500 ਸਾਲ ਪੁਰਾਣਾ ਹੈ ਅਤੇ ਇਸ ਮੰਦਰ ਨਾਲ ਭਾਰਤ ਅਤੇ ਦੁਨੀਆ ਭਰ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ | ਉਨ੍ਹ•ਾਂ ਕਿਹਾ ਕਿ ਦਿੱਲੀ ਡਿਵੈਲਮੈਂਟ ਅਥਾਰਟੀ ਵਲੋਂ ਇਸ ਮੰਦਰ ਨੂੰ ਤੋੜ ਦਿੱਤੇ ਜਾਣ ਕਾਰਨ ਸਮੁੱਚੇ ਦਲਿਤ ਸਮਾਜ ਦੀ ਆਸਥਾ ਨੂੰ ਠੇਸ ਪਹੁੰਚੀ ਹੈ, ਜਿਸ ਕਾਰਨ ਲੋਕਾਂ ਵਿਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ | ਸਮੂਹ ਜਥੇਬੰਦੀਆਂ ਦੇ ਆਗੂਆਂ, ਵਰਕਰਾਂ ਤੇ ਦਲਿਤ ਸਮਾਜ ਦੇ ਲੋਕਾਂ ਨੇ ਇਸ ਕਾਰਵਾਈ ਦਾ ਸਖ਼ਤ ਵਿਰੋਧ ਕਰਦਿਆਂ ਮੰਗ ਕੀਤੀ ਕਿ ਇਸ ਢਾਹੇ ਗਏ ਮੰਦਰ ਦੇ ਢਾਂਚੇ ਨੂੰ ਦੁਬਾਰਾ ਉਸਾਰਿਆ ਜਾਵੇ ਅਤੇ ਇਸ ਜ਼ਮੀਨ ਨੂੰ ਸਰਕਾਰ ਦੇ ਕਬਜ਼ੇ ਤੋਂ ਮੁਕਤ ਕੀਤਾ ਜਾਵੇ | ਇਸ ਮੌਕੇ ਸਭਾ ਵਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਖਰੜ ਦੇ ਤਹਿਸੀਲਦਾਰ ਮਨਦੀਪ ਸਿੰਘ ਢਿੱਲੋਂ ਨੂੰ ਮੰਗ-ਪੱਤਰ ਵੀ ਸੌਾਪਿਆ ਗਿਆ | ਇਸ ਮੌਕੇ ਢਿੱਲੋਂ ਨੇ ਸਭਾ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ•੍ਹਾਂ ਦਾ ਮੰਗ-ਪੱਤਰ ਸਰਕਾਰ ਰਾਹੀਂ ਭੇਜਣਗੇ | ਇਸ ਮੌਕੇ ਰਾਜਿੰਦਰ ਸਿੰਘ ਰਾਜਾ ਬਸਪਾ ਆਗੂ, ਅਮਰੀਕ ਸਿੰਘ ਹੈਪੀ, ਰਘਵੀਰ ਸਿੰਘ ਬੰਗੜ, ਰਾਜਿੰਦਰ ਸਿੰਘ ਡਾਡੋ, ਬਾਬੂ ਸਿੰਘ, ਹਰਨਾਮ ਸਿੰਘ ਡੱਲਾ, ਕਿਰਪਾਲ ਸਿੰਘ ਮੁੰਡੀ ਖਰੜ, ਗੁਰਮੱੁਖ ਸਿੰਘ ਢੋਲਣ ਮਾਜਰਾ, ਸੁਰਿੰਦਰਪਾਲ ਸਿੰਘ ਸਹੌੜਾ, ਕੁਲਦੀਪ ਸਿੰਘ ਘੜੂੰਆਂ, ਦਰਸ਼ਨ ਸਿੰਘ ਸ਼ਿਵਜੋਤ, ਸੁਦਾਗਰ ਸਿੰਘ, ਦਲਜੀਤ ਸਿੰਘ ਸੈਣੀ, ਯਸ਼ਪਾਲ ਬਾਂਸਲ, ਰਾਜਿੰਦਰ ਕੌਰ ਨਵਾਂਸ਼ਹਿਰ, ਹਰਵਿੰਦਰ ਕੌਰ ਬੋਬੀ, ਰਣਜੀਤ ਸਿੰਘ ਹੰਸ, ਸਤਵੰਤ ਸਿੰਘ ਖਾਨਪੁਰ, ਚਰਨ ਸਿੰਘ ਕੰਗ ਤੋਂ ਇਲਾਵਾ ਭਾਰੀ ਗਿਣਤੀ ਵਿਚ ਦਲਿਤ ਸਮਾਜ ਦੇ ਲੋਕ ਹਾਜ਼ਰ ਸਨ |
ਕੁਰਾਲੀ ਵਿਖੇ
ਕੁਰਾਲੀ, (ਬਿੱਲਾ ਅਕਾਲਗੜ੍ਹ•ੀਆ)-ਬੀਤੇ ਦਿਨੀਂ ਦਿੱਲੀ ਦੇ ਤੁਗਲਕਾਬਾਦ ਖੇਤਰ ਅੰਦਰ ਭਗਤ ਰਵਿਦਾਸ ਦੇ ਪਵਿੱਤਰ ਮੰਦਰ ਨੂੰ ਤੋੜੇ ਜਾਣ ਦੇ ਵਿਰੋਧ ਵਿਚ ਕੁਰਾਲੀ ਵਿਖੇ ਐੱਸ. ਸੀ. ਸੈੱਲ ਦੇ ਪ੍ਰਧਾਨ ਚਰਨਜੀਤ ਭੱਟੀ ਅਤੇ ਸੁਰਜੀਤ ਸਿੰਘ ਸੀਤਾ ਦੀ ਅਗਵਾਈ ਹੇਠ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਰੋਸ ਰੈਲੀ ਕੱਢੀ ਗਈ | ਇਹ ਰੈਲੀ ਰਵਿਦਾਸ ਧਰਮਸ਼ਾਲਾ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ 'ਚੋਂ ਦੀ ਹੁੰਦੀ ਹੋਈ ਬੱਸ ਸਟੈਂਡ ਵਿਖੇ ਪਹੁੰਚੀ, ਜਿਥੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਵਿਦਾਸ ਮੰਦਰ ਕਈ ਦਹਾਕਿਆਂ ਸਾਲ ਪੁਰਾਣਾ ਸੀ, ਜਿਸ ਨੂੰ ਤੋੜਨਾ ਮੋਦੀ ਸਰਕਾਰ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ | ਇਸੇ ਦੌਰਾਨ ਆਗੂਆਂ ਨੇ ਭਾਜਪਾ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਦਰ ਨੂੰ ਦੁਬਾਰਾ ਨਾ ਬਣਾਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਰੈਲੀ ਦੌਰਾਨ ਕੌਾਸਲਰ ਬਹਾਦਰ ਸਿੰਘ, ਕਮਲਜੀਤ ਸਿੰਘ ਚਾਵਲਾ, ਸ਼ਹਿਰੀ ਕਾਂਗਰਸ ਪ੍ਰਧਾਨ ਨੰਦੀਪਾਲ ਬਾਂਸਲ, ਸ਼ਹਿਰੀ ਪ੍ਰਧਾਨ ਬੀਬੀ ਜਗਦੀਪ ਕੌਰ, ਪਰਮਜੀਤ ਕੌਰ, ਜਸਵਿੰਦਰ ਸਿੰਘ ਗੋਲਡੀ, ਰਾਕੇਸ਼ ਕਾਲੀਆ, ਹੈਪੀ ਧੀਮਾਨ, ਕੌਾਸਲਰ ਪਰਮਜੀਤ ਸਿੰਘ, ਪਿ੍ੰ: ਸਵਰਨ ਸਿੰਘ, ਦਿਲਬਾਗ ਸਿੰਘ ਮੀਆਂਪੁਰ, ਰਵਿੰਦਰ ਸਿੰਘ ਬਿੱਲਾ, ਸੁਖਜਿੰਦਰ ਸਿੰਘ ਸੋਢੀ, ਚਰਨਜੀਤ ਸਿੰਘ ਭੱਟੀ, ਰਾਜਪਾਲ ਬੇਗੜਾ, ਸੁਰਜੀਤ ਸਿੰਘ ਸੀਤਾ, ਗਿਆਨੀ ਸੁਰਿੰਦਰ ਸਿੰਘ, ਸਾਬਕਾ ਕੌਾਸਲਰ ਮੱਖਣ ਸਿੰਘ, ਸੇਵਾ-ਮੁਕਤ ਥਾਣੇਦਾਰ ਮੋਹਣ ਸਿੰਘ, ਸਤਵੀਰ ਸਿੰਘ ਸੱਤੀ, ਅਮਰ ਸਿੰਘ ਬੰਗੜ, ਸੁਖਪਾਲ ਸਿੰਘ ਬਿੱਲਾ, ਮਹਿਮਾ ਸਿੰਘ ਬਰੌਲੀ, ਮਾਸਟਰ ਸਵਰਨ ਸਿੰਘ, ਰਘਬੀਰ ਸਿੰਘ ਚਤਾਮਲੀ, ਰਣਧੀਰ ਸਿੰਘ ਝਿੰਗੜਾਂ, ਜਸਵਿੰਦਰ ਸਿੰਘ ਪਡਿਆਲਾ, ਰਣਬੀਰ ਸਿੰਘ ਬਿੱਲਾ, ਬਹਾਦਰ ਸਿੰਘ ਭੱਟੀ, ਅਜਮੇਰ ਸਿੰਘ ਲਾਲੀ, ਬਖਸ਼ੇਸ਼ਰ ਸਿੰਘ, ਮਿੰਟੂ ਪ੍ਰਧਾਨ ਵਾਲਮੀਕਿ ਭਾਈਚਾਰਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਮੁਹਤਬਰ ਹਾਜ਼ਰ ਸਨ |
ਬਸਪਾ ਵਲੋਂ ਰੋਸ ਪ੍ਰਦਰਸ਼ਨ
ਕੁਰਾਲੀ, (ਹਰਪ੍ਰੀਤ ਸਿੰਘ)-ਦਿੱਲੀ ਦੇ ਤੁਗਲਕਾਬਾਦ ਸਥਿਤ ਰਵਿਦਾਸ ਮੰਦਰ ਨੂੰ ਢਾਹੇ ਜਾਣ ਦੇ ਵਿਰੋਧ 'ਚ ਅੱਜ ਬਾਅਦ ਦੁਪਹਿਰ ਬਹੁਜਨ ਸਮਾਜ ਪਾਰਟੀ ਵਲੋਂ ਬਸਪਾ ਦੇ ਸੂਬਾਈ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ | ਸ਼ਹਿਰ ਦੇ ਬਾਜ਼ਾਰਾਂ ਤੇ ਸੜਕਾਂ 'ਤੋਂ ਦੀ ਹੁੰਦਾ ਹੋਇਆ ਇਹ ਰੋਸ ਮਾਰਚ ਕੌਮੀ ਮਾਰਗ 'ਤੇ ਸਥਿਤ ਮੇਨ ਚੌਕ ਵਿਖੇ ਪੁੱਜਾ, ਜਿਥੇ ਬਸਪਾ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਸਾੜਿਆ | ਇਸ ਮੌਕੇ ਰਜਿੰਦਰ ਸਿੰਘ ਨਨਹੇੜੀਆਂ, ਅਕਾਲੀ ਦਲ ਅੰਮਿ੍ਤਸਰ ਦੇ ਹਰਮੇਸ਼ ਸਿੰਘ ਬੜੌਦੀ, ਨਛੱਤਰ ਸਿੰਘ, ਹਰਨੇਕ ਸਿੰਘ, ਸੁਰਿੰਦਰਪਾਲ ਸਿੰਘ ਅਤੇ ਹੋਰਨਾਂ ਨੇ ਰਵਿਦਾਸ ਮੰਦਰ ਨੂੰ ਢਾਹੁਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਢਹਿ ਢੇਰੀ ਕੀਤਾ ਹੈ | ਉਨ੍ਹਾਂ ਇਸ ਕਾਰਵਾਈ ਿਖ਼ਲਾਫ਼ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ |
ਲਾਲੜੂ, (ਰਾਜਬੀਰ ਸਿੰਘ)-ਦਿੱਲੀ ਦੇ ਤੁਗਲਕਾਬਾਦ ਵਿਖੇ ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ 'ਚ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਆਈ. ਟੀ. ਆਈ. ਚੌਕ ਨੇੜੇ ਕਰੀਬ ਦੋ ਘੰਟਿਆਂ ਤੱਕ ਆਵਾਜਾਈ ਜਾਮ ਰੱਖੀ ਗਈ | ਜਾਮ ਕਾਰਨ ਜਿਥੇ ਇਕ ਘੰਟਾ ਆਵਾਜਾਈ ਠੱਪ ਰਹੀ, ਉਥੇ ਹੀ ਆਵਾਜਾਈ ਨੂੰ ਸੁਚਾਰੂ ਹੋਣ 'ਚ ਵੀ 1 ਘੰਟਾ ਲੱਗਾ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਦਿਆਂ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸੇ ਦੌਰਾਨ ਐੱਸ. ਡੀ. ਐੱਮ. ਡੇਰਾਬੱਸੀ ਦੇ ਮੌਕੇ 'ਤੇ ਪੁੱਜਣ ਅਤੇ ਮੰਗ ਪੱਤਰ ਲੈਣ ਉਪਰੰਤ ਜਾਮ ਖੋਲਿ੍ਹਆ ਗਿਆ | ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਵਲੋਂ ਸਥਾਨਕ ਬਾਜ਼ਾਰ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਦੁਕਾਨਾਂ ਬੰਦ ਕਰਵਾਈਆਂ ਗਈਆਂ | ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਚਲਦਿਆਂ ਅੱਜ ਬਹੁਜਨ ਸਮਾਜ ਪਾਰਟੀ, ਗੁਰੂ ਰਵਿਦਾਸ ਸਭਾਵਾਂ, ਅੰਬੇਦਕਰ ਸੁਸਾਇਟੀ ਸਮੇਤ ਹੋਰਨਾਂ ਜਥੇਬੰਦੀਆਂ ਦੇ ਮੈਂਬਰਾਂ ਵਲੋਂ ਕਰੀਬ 12 ਵਜੇ ਆਈ. ਟੀ. ਆਈ. ਚੌਕ ਵਿਖੇ ਪਹੁੰਚ ਕੇ ਆਵਾਜਾਈ ਜਾਮ ਕਰ ਦਿੱਤੀ ਗਈ, ਜਿਸ ਦੇ ਚਲਦਿਆਂ ਆਈ. ਟੀ. ਆਈ. ਚੌਕ ਦੇ ਦੋਵੇਂ ਪਾਸੇ ਕਰੀਬ 2 ਕਿੱਲੋਮੀਟਰ ਤੱਕ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰ ਗਰਮੀ ਕਾਰਨ ਬੇਹਾਲ ਹੋ ਗਏ | ਜਾਮ ਦਾ ਪਤਾ ਚਲਦਿਆਂ ਐੱਸ. ਡੀ. ਐੱਮ. ਡੇਰਾਬੱਸੀ ਪੂਜਾ ਸਿਆਲ ਗਰੇਵਾਲ ਅਤੇ ਡੀ. ਐੱਸ. ਪੀ. ਡੇਰਾਬੱਸੀ ਗੁਰਬਖਸ਼ ਸਿੰਘ ਵਲੋਂ ਮੌਕੇ 'ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਇਆ ਗਿਆ, ਜਿਸ ਉਪਰੰਤ ਉਨ੍ਹਾਂ ਜਾਮ ਖੋਲ੍ਹ ਦਿੱਤਾ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਨ ਉਪਰੰਤ ਐੱਸ. ਡੀ. ਐੱਮ. ਨੂੰ ਮੰਗ-ਪੱਤਰ ਦੇ ਕੇ ਉਨ੍ਹਾਂ ਦੀ ਗੱਲ ਕੇਂਦਰ ਸਰਕਾਰ ਤੱਕ ਪਹੁੰਚਾਉਣ ਦੀ ਮੰਗ ਕੀਤੀ | ਜਾਮ ਦੌਰਾਨ ਕਈ ਵੀ. ਵੀ. ਆਈ. ਪੀ. ਗੱਡੀਆਂ ਵੀ ਫਸੀਆਂ ਰਹੀਆਂ, ਜਿਨ੍ਹਾਂ ਨੂੰ ਅੱਗੇ ਲੰਘਾਉਣ 'ਚ ਪ੍ਰਸ਼ਾਸਨ ਨਾਕਾਮ ਰਿਹਾ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX