ਤਾਜਾ ਖ਼ਬਰਾਂ


27 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ
. . .  12 minutes ago
ਬਜ਼ੁਰਗ ਕਤਲ ਕੇਸ ਦੀ ਗੁੱਥੀ ਸੁਲਝੀ, 2 ਗ੍ਰਿਫਤਾਰ
. . .  19 minutes ago
ਫਗਵਾੜਾ, 8 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਰਣਜੀਤ ਨਗਰ ਇਲਾਕੇ ਵਿਚ ਇਕ ਬਜ਼ੁਰਗ ਵਿਅਕਤੀ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਇਸ ਕਤਲ ਮਾਮਲੇ ਵਿੱਚ ਪੁਲੀਸ ਨੇ ਪਰਿਵਾਰ ਨਾਲ ਸਬੰਧਿਤ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਧਿਕਾਰਕ ਤੌਰ...
ਸਿਵਲ ਸਰਜਨ ਸੰਗਰੂਰ ਕੋਰੋਨਾ ਪਾਜ਼ੀਟਿਵ ਪਾਏ ਗਏ
. . .  34 minutes ago
ਸੰਗਰੂਰ, 8 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਕਰ ਦਿੱਤੀ ਗਈ। ਸਿਵਲ ਸਰਜਨ ਦਫ਼ਤਰ ਦੇ ਸਾਰੇ ਮੁਲਾਜ਼ਮਾਂ ਦੇ ਕੋਰੋਨਾ ਸਬੰਧੀ ਟੈਸਟ ਕੀਤੇ ਜਾਣਗੇ। ਸਿਵਲ ਸਰਜਨ ਬਰਨਾਲਾ ਨੇ ਸੰਗਰੂਰ ਦਾ ਚਾਰਜ ਸੰਭਾਲਿਆ ਗਿਆ ਹੈ। ਸਿਵਲ...
ਚੀਨ ਤੇ ਭਾਰਤ ਨੇ ਇਕ ਵਿਵਾਦਿਤ ਖੇਤਰ ਤੋਂ ਪੂਰੀ ਤਰ੍ਹਾਂ ਹਟਾਏ ਫ਼ੌਜੀ
. . .  55 minutes ago
ਨਵੀਂ ਦਿੱਲੀ, 8 ਜੁਲਾਈ - ਭਾਰਤ ਤੇ ਚੀਨ ਦੀਆਂ ਸੈਨਾਵਾਂ ਵਿਚਕਾਰ ਪੈਟਰੋਲਿੰਗ ਪੁਆਇੰਟ 15 'ਤੇ (ਡਿਸਅੰਗੇਜ਼ਮੈਂਟ ਪੂਰਾ ਹੋ ਗਿਆ ਹੈ) ਸੈਨਾਵਾਂ ਨੂੰ ਹਟਾ ਲਿਆ ਗਿਆ ਹੈ। ਚੀਨੀ ਸੈਨਿਕ ਲਗਭਗ 2 ਕਿੱਲੋਮੀਟਰ ਪਿੱਛੇ ਹਟ ਗਏ ਹਨ। ਇਸ ਸਬੰਧੀ ਭਾਰਤੀ ਫ਼ੌਜ ਦੇ ਸੂਤਰਾਂ ਨੇ...
ਸਿਵਲ ਸਰਜਨ ਸੰਗਰੂਰ ਪਟਿਆਲਾ ਦੇ ਹਸਪਤਾਲ 'ਚ ਹੋਏ ਦਾਖਲ, ਕੋਰੋਨਾ ਦੀ ਅਜੇ ਨਹੀਂ ਹੋਈ ਪੁਸ਼ਟੀ
. . .  about 1 hour ago
ਸੰਗਰੂਰ, 8 ਜੁਲਾਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਪ੍ਰਸ਼ਾਸਨ ਨੇ ਬੇਸ਼ੱਕ ਅਜੇ ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਨਹੀਂ ਕੀਤੀ ਪਰ ਸਿਵਲ ਸਰਜਨ ਦਫਤਰ ਨੂੰ ਖਾਲੀ ਕਰਵਾ ਕੇ ਸੈਨੇਟਾਇਜ ਕਰਵਾਇਆ ਜਾ ਰਿਹਾ ਹੈ। ਕਾਬਲੇਗੌਰ ਹੈ ਕਿ ਸਿਵਲ ਸਰਜਨ...
ਤਲਵੰਡੀ ਭਾਈ ਦੀਆਂ ਦੋ ਹੋਰ ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਤਲਵੰਡੀ ਭਾਈ, 8 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਸਿਹਤ ਵਿਭਾਗ ਵਲੋਂ ਤਲਵੰਡੀ ਭਾਈ ਦੀਆਂ ਦੋ ਔਰਤਾਂ ਦੀ ਕੋਰੋਨਾ ਪਾਜ਼ੀਟਿਵ ਵਜੋਂ ਪੁਸ਼ਟੀ ਕੀਤੀ ਗਈ ਹੈ। ਉਕਤ ਦੋਵਾਂ ਔਰਤਾਂ ਦੀ ਕੋਰੋਨਾਂ ਵਾਇਰਸ ਜਾਂਚ ਲਈ 6 ਜੁਲਾਈ ਨੂੰ ਸੈਂਪਲ ਲਏ ਗਏ ਸਨ। ਇਸ ਨਾਲ ਤਲਵੰਡੀ...
ਗੁਰੂ ਹਰ ਸਹਾਏ 'ਚ 16 ਸਾਲਾ ਲੜਕੇ ਸਮੇਤ 3 ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਗੁਰੂ ਹਰ ਸਹਾਏ, 8 ਜੁਲਾਈ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਸ਼ਹਿਰ ਵਿਖੇ ਇਕੋ ਦਿਨ 4 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਉਣ ਨਾਲ ਗੰਭੀਰ ਸਥਿਤੀ ਬਣ ਗਈ ਹੈ। ਇਨ੍ਹਾਂ ਵਿਚ ਇਕ 16 ਸਾਲਾ ਲੜਕਾ ਤੇ...
ਏ.ਡੀ.ਸੀ. ਜਗਰਾਉਂ ਨੂੰ ਹੋਇਆ ਕੋਰੋਨਾ
. . .  about 1 hour ago
ਲੁਧਿਆਣਾ, 8 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਏ.ਡੀ.ਸੀ. ਜਗਰਾਉਂ ਨੀਰੂ ਕਤਿਆਲ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਉਨ੍ਹਾਂ ਦੇ ਸਟਾਫ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾ ਏ.ਡੀ.ਸੀ. (ਜਨਰਲ) ਅਮਰਜੀਤ ਸਿੰਘ ਬੈਂਸ ਤੇ ਖੰਨਾ ਦੇ ਐਸ...
ਗੁਰਦਾਸਪੁਰ 'ਚ ਅੱਠ ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ
. . .  about 2 hours ago
ਗੁਰਦਾਸਪੁਰ 8 ਜੁਲਾਈ (ਸੁਖਵੀਰ ਸਿੰਘ ਸੈਣੀ) - ਗੁਰਦਾਸਪੁਰ ਜ਼ਿਲ੍ਹੇ ਵਿਚ ਅੱਜ ਅੱਠ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ। ਸਿਹਤ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਅੱਠ ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ...
ਫ਼ਿਰੋਜ਼ਪੁਰ 'ਚ 10 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  about 2 hours ago
ਫ਼ਿਰੋਜ਼ਪੁਰ, 8 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਸ਼ੱਕੀਆਂ ਦੇ ਲਏ ਗਏ ਟੈਸਟਾਂ ਦੀਆਂ ਰਿਪੋਰਟਾਂ 'ਚ 10 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਜਾਣ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਚ ਕੋਰੋਨਾ ਮਰੀਜਾਂ ਦੀ ਗਿਣਤੀ 51 ਹੋ ਗਈ ਹੈ । ਪਾਜ਼ੀਟਿਵ ਆਏ ਮਰੀਜਾਂ 'ਚ 4 ਗੁਰੂਹਰਸਹਾਏ...
ਵਿਕਾਸ ਦੂਬੇ 'ਤੇ ਇਨਾਮ ਦੀ ਰਕਮ ਨੂੰ ਵਧਾ ਕੇ 5 ਲੱਖ ਕੀਤਾ ਗਿਆ, ਫ਼ਰੀਦਾਬਾਦ 'ਚ ਦਿਸਿਆ
. . .  about 2 hours ago
ਕਾਨਪੁਰ, 8 ਜੁਲਾਈ - ਕਾਨਪੁਰ ਮੁੱਠਭੇੜ ਦੇ ਮੁੱਖ ਦੋਸ਼ੀ ਵਿਕਾਸ ਦੂਬੇ 'ਤੇ ਇਨਾਮ ਦੀ ਰਕਮ ਨੂੰ ਵਧਾ ਕੇ 5 ਲੱਖ ਰੁਪਏ ਕਰ ਦਿੱਤਾ...
ਸੁਮੇਧ ਸੈਣੀ ਦੀ ਕੱਚੀ ਜਮਾਨਤ ਅੱਗੇ ਵਧੀ, 10 ਜੁਲਾਈ ਤੱਕ ਗ੍ਰਿਫਤਾਰੀ 'ਤੇ ਰੋਕ
. . .  about 3 hours ago
ਐਸ.ਏ.ਐਸ ਨਗਰ, 8 ਜੁਲਾਈ (ਜਸਬੀਰ ਸਿੰਘ ਜੱਸੀ) - 1991 ਵਿਚ ਆਈ.ਏ.ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਨੂੰ ਧਾਰਾ 302 ਵਿਚ ਦਿੱਤੀ ਕੱਚੀ ਜ਼ਮਾਨਤ ਦਾ ਮਾਮਲਾ ਕਿਸੇ ਹੋਰ...
ਤਿੰਨਾਂ ਦਿਨਾਂ ਤੋਂ ਲਾਪਤਾ 17 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਲਾਸ਼ ਬਰਾਮਦ
. . .  about 3 hours ago
ਅਹਿਮਦਗੜ੍ਹ 8 ਜੁਲਾਈ (ਸੋਢੀ) ਤਿੰਨ ਦਿਨ ਪਹਿਲਾਂ ਘਰੋਂ ਖੇਡਣ ਗਏ 17 ਸਾਲਾਂ ਨੌਜਵਾਨ ਦੀ ਲਾਸ਼ ਜੰਡਾਲੀ ਪੁਲ ਕੋਲੋਂ ਬਰਾਮਦ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਅਨੁਸਾਰ ਉਸ ਦਾ ਪੁੱਤਰ ਯੁਵਰਾਜ ਸਿੰਘ ਐਤਵਾਰ ਸਵੇਰੇ ਘਰੋਂ ਖੇਡਣ ਲਈ ਗਿਆ ਪਰ...
ਟਰਾਂਸਫਾਰਮਰ 'ਚ ਕਰੰਟ ਆਉਣ ਕਾਰਨ ਆਵਾਰਾ ਪਸ਼ੂ ਮਰੇ
. . .  about 3 hours ago
ਘਰਾਚੋਂ , 8 ਜੁਲਾਈ (ਘੁਮਾਣ) - ਸਥਾਨਕ ਬੱਸ ਸਟੈਂਡ ਤੇ ਟਰਾਂਸਫ਼ਾਰਮਰ ਚ ਕਰੰਟ ਆਉਣ ਕਾਰਨ ਦੋ ਆਵਾਰਾ ਪਸ਼ੂ ਕਰੰਟ ਲੱਗ ਕੇ ਮਰ ਗਏ ਹਨ । ਜਾਣਕਾਰੀ ਅਨੁਸਾਰ ਅੱਜ ਸਵੇਰੇ ਸਾਢੇ ਅੱਠ ਵਜੇ ਬਾਰਸ਼ ਹੋ ਰਹੀ ਸੀ । ਜਿਉਂ ਹੀ ਆਵਾਰਾ ਡੰਗਰ ਟਰਾਂਸਫਾਰਮ ਦੇ ਹੇਠਾਂ ਦੀ...
ਜ਼ਿਲ੍ਹਾ ਸੰਗਰੂਰ 'ਚ ਸੱਤ ਨਵੇਂ ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ
. . .  about 3 hours ago
ਸੰਗਰੂਰ, 8 ਜੁਲਾਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੱਤ ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 593 ਹੋ ਗਈ ਹੈ। ਨਵੇਂ ਮਾਮਲਿਆਂ ਵਿਚ 6 ਇਕੱਲੇ ਮਲੇਰਕੋਟਲਾ ਬਲਾਕ...
ਕਾਂਗਰਸ ਦੀ ਵੱਧ ਸਕਦੀ ਹੈ ਮੁਸ਼ਕਲ, ਤਿੰਨ ਟਰੱਸਟਾਂ ਦੀ ਹੋਵੇਗੀ ਜਾਂਚ
. . .  about 3 hours ago
ਨਵੀਂ ਦਿੱਲੀ, 8 ਜੁਲਾਈ - ਗ੍ਰਹਿ ਮੰਤਰਾਲਾ ਨੇ ਕਾਂਗਰਸ ਤੇ ਗਾਂਧੀ ਪਰਿਵਾਰ ਦੇ ਤਿੰਨ ਟਰੱਸਟਾਂ ਰਾਜੀਵ ਗਾਂਧੀ ਫਾਊਂਡੇਸ਼ਨ, ਰਾਜੀਵ ਗਾਂਧੀ ਚੈਰੀਟੇਬਲ ਟਰੱਸਟ ਤੇ ਇੰਦਰਾ ਗਾਂਧੀ ਮੈਮੋਰੀਅਲ ਟਰੱਸਟ 'ਤੇ ਲੱਗੇ ਦੋਸ਼ਾਂ ਤੋਂ ਬਾਅਦ ਪੀ.ਐਮ.ਐਲ.ਏ, ਆਮਦਨੀ ਕਰ ਐਕਟ ਤੇ ਐਫ...
ਜੰਮੂ ਕਸ਼ਮੀਰ ਬੋਰਡ ਦੇ ਕਾਰਜਕਾਲ 'ਚ 6 ਮਹੀਨੇ ਦਾ ਵਾਧਾ ਕਰੇ ਸਰਕਾਰ-ਜਥੇਦਾਰ ਅਕਾਲ ਤਖਤ
. . .  about 4 hours ago
ਤਲਵੰਡੀ ਸਾਬੋ, 8 ਜੁਲਾਈ (ਰਣਜੀਤ ਸਿੰਘ ਰਾਜੂ) - ਜੰਮੂ ਕਸ਼ਮੀਰ ਵਿੱਚ ਗੁਰਦਵਾਰਾ ਸਾਹਿਬਾਨ ਦੇ ਪ੍ਰਬੰਧ ਲਈ ਬਣੇ ਬੋਰਡ ਜਿਸ ਦਾ ਮੌਜੂਦਾ ਕਾਰਜਕਾਲ ਅੱਜ ਖ਼ਤਮ ਹੋਣ ਜਾ ਰਿਹਾ ਹੈ ਦੇ ਕਾਰਜਕਾਲ ਚ 6 ਮਹੀਨੇ ਦਾ ਵਾਧਾ ਕੀਤਾ ਜਾਵੇ।ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ...
ਰਾਜੇ ਦੀ ਜਾਅਲੀ ਵਸੀਅਤ ਤਿਆਰ ਕਰਨ ਦੇ ਦੋਸ਼ਾਂ ਤਹਿਤ 23 ਵਿਅਕਤੀਆਂ ਖਿਲਾਫ਼ ਪਰਚਾ ਦਰਜ
. . .  about 4 hours ago
ਫ਼ਰੀਦਕੋਟ 8 ਜੁਲਾਈ (ਜਸਵੰਤ ਪੁਰਬਾ, ਸਰਬਜੀਤ ਸਿੰਘ ) - ਸਿਟੀ ਪੁਲੀਸ ਫ਼ਰੀਦਕੋਟ ਵੱਲੋਂ ਫ਼ਰੀਦਕੋਟ ਦੇ ਆਖਰੀ ਰਾਜਾ ਹਰਿੰਦਰ ਸਿੰਘ ਬਰਾੜ ਦੀ ਲੜਕੀ ਰਾਜਕੁਮਾਰੀ ਅੰਮ੍ਰਿਤ ਕੌਰ ਦੀ ਸ਼ਿਕਾਇਤ ਦੇ ਆਧਾਰ ਤੇ ਬਰਧਮਾਨ ਸਟੇਟ ਦੇ ਰਾਜਾ ਜੈ ਚੰਦ ਮਹਿਤਾਬ, ਨਗਰ ਸੁਧਾਰ...
ਡਬਲਿਊ.ਐਚ.ਓ. ਤੋਂ ਵੱਖ ਹੋਇਆ ਅਮਰੀਕਾ, ਟਰੰਪ ਸਰਕਾਰ ਨੇ ਭੇਜੀ ਅਧਿਕਾਰਕ ਚਿੱਠੀ
. . .  48 minutes ago
ਨਵੀਂ ਦਿੱਲੀ, 8 ਜੁਲਾਈ - ਅਮਰੀਕਾ ਹੁਣ ਵਿਸ਼ਵ ਸਿਹਤ ਸੰਗਠਨ ਦਾ ਮੈਂਬਰ ਨਹੀਂ ਰਿਹਾ। ਡੋਨਾਲਡ ਟਰੰਪ ਸਰਕਾਰ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਨੂੰ ਇਸ ਬਾਬਤ ਆਪਣਾ ਫ਼ੈਸਲਾ ਭੇਜ ਦਿੱਤਾ ਹੈ। ਇਹ ਵਿਸ਼ਵ ਸਿਹਤ ਸੰਗਠਨ ਸਮੇਤ ਹੋਰ ਦੇਸ਼ਾਂ ਲਈ ਝਟਕਾ...
ਸੜਕ ਕਿਨਾਰੇ ਅਣਪਛਾਤੇ ਵਿਅਕਤੀ ਦੀ ਕਤਲ ਹੋਈ ਲਾਸ਼ ਬਰਾਮਦ
. . .  about 4 hours ago
ਸੁਭਾਨਪੁਰ, 8 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ) - ਥਾਣਾ ਸੁਭਾਨਪੁਰ ਅਧੀਨ ਪੈਂਦੇ ਪਿੰਡ ਵਿਜੋਲਾ ਰੰਧਾਵਾ ਸੜਕ ਤੋ ਅੱਜ ਸਵੇਰੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ...
ਦੇਸ਼ 'ਚ 24 ਘੰਟਿਆਂ 'ਚ ਕੋਵਿਡ19 ਕਾਰਨ 482 ਮੌਤਾਂ
. . .  about 5 hours ago
ਨਵੀਂ ਦਿੱਲੀ, 8 ਜੁਲਾਈ - ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾਵਾਇਰਸ ਦੇ 22,752 ਨਵੇਂ ਕੇਸ ਰਿਪੋਰਟ ਹੋਏ ਹਨ ਤੇ 482 ਮੌਤਾਂ ਹੋਈਆਂ ਹਨ। ਇਸ ਤਰ੍ਹਾਂ...
ਐਲ.ਓ.ਸੀ. 'ਤੇ ਪਾਕਿਸਤਾਨ ਵਲੋਂ ਗੋਲੀਬਾਰੀ, ਇਕ ਔਰਤ ਦੀ ਮੌਤ, ਇਕ ਜ਼ਖਮੀ
. . .  about 5 hours ago
ਜੰਮੂ, 8 ਜੁਲਾਈ - ਪਾਕਿਸਤਾਨ ਵਲੋਂ ਪੁੰਛ ਜ਼ਿਲ੍ਹੇ 'ਚ ਪੈਂਦੇ ਮੰਧੇਰ ਸੈਕਟਰ 'ਚ ਲਾਈਨ ਆਫ ਕੰਟਰੋਲ ਦੀਆਂ ਮੂਹਰਲੀਆਂ ਚੌਕੀਆਂ ਅਤੇ ਪਿੰਡਾਂ 'ਤੇ ਕੀਤੀ ਗਈ ਗੋਲੀਬਾਰੀ 'ਚ ਇਕ 60 ਸਾਲਾ ਔਰਤ ਦੀ ਮੌਤ ਹੋ ਗਈ ਤੇ ਇਕ ਔਰਤ ਜ਼ਖਮੀ...
ਸਮਾਣਾ ਅਤੇ ਆਸ-ਪਾਸ ਦੇ ਇਲਾਕੇ ਵਿਚ ਭਾਰੀ ਮੀਂਹ
. . .  about 5 hours ago
ਸਮਾਣਾ (ਪਟਿਆਲਾ), 8 ਜੁਲਾਈ (ਸਾਹਿਬ ਸਿੰਘ) ਸਮਾਣਾ ਅਤੇ ਆਸ ਪਾਸ ਦੇ ਇਲਾਕੇ ਵਿਚ ਭਾਰੀ ਮੀਂਹ ਪੈ ਰਿਹਾ ਹੈ। ਸਵੇਰੇ ਤੜਕਸਾਰ ਤੋਂ ਹੋ ਰਹੀ ਬੂੰਦਾਂ-ਬਾਂਦੀ ਤੋਂ ਬਾਅਦ ਪੈ ਰਹੇ ਭਾਰੀ ਮੀਂਹ ਨਾਲ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ...
ਫ਼ੈਕਟਰੀ ਵਰਕਰ ਦਾ ਬੜੀ ਬੇਰਹਿਮੀ ਨਾਲ ਕਤਲ
. . .  about 6 hours ago
ਲੁਧਿਆਣਾ, 8 ਜੁਲਾਈ (ਪਰਮਿੰਦਰ ਸਿੰਘ ਆਹੂਜਾ) ਥਾਣਾ ਡਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਗੁਰੂ ਗੋਬਿੰਦ ਸਿੰਘ ਨਗਰ ਵਿੱਚ ਬੀਤੀ ਦੇਰ ਰਾਤ ਦੋ ਨੌਜਵਾਨਾਂ ਵੱਲੋਂ ਸਾਡੀ ਫ਼ੈਕਟਰੀ ਵਰਕਰ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਾਂਚ...
ਫ਼ਰਾਰ ਚੱਲ ਰਹੇ ਵਿਕਾਸ ਦੂਬੇ ਦੇ ਸਹਿਯੋਗੀ ਨੂੰ ਪੁਲਿਸ ਨੇ ਕੀਤਾ ਢੇਰ
. . .  about 6 hours ago
ਨਵੀਂ ਦਿੱਲੀ, 8 ਜੁਲਾਈ - ਉਤਰ ਪ੍ਰਦੇਸ਼ ਦੇ ਚੌਬੇਪੁਰ 'ਚ 8 ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ਵਿਕਾਸ ਦੂਬੇ ਦੇ ਕਰੀਬੀ ਸਹਿਯੋਗੀ ਨੂੰ ਯੂ.ਪੀ. ਪੁਲਿਸ ਦੀ ਐਸ.ਟੀ.ਐਫ. ਨੇ ਅੱਜ ਬੁੱਧਵਾਰ ਸਵੇਰੇ ਮਾਰ ਮੁਕਾਇਆ। ਹਮੀਰਪੁਰ ਦੇ ਮੌਦਹਾ 'ਚ ਹੋਈ ਮੁੱਠਭੇੜ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਰੂਪਨਗਰ

ਦਿੱਲੀ 'ਚ ਰਵਿਦਾਸ ਮੰਦਰ ਢਾਹੁਣ ਵਿਰੁੱਧ ਬੰਦ ਦੇ ਸੱਦੇ ਨੂੰ ਭਰਵਾਂ ਸਮਰਥਨ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਦਿੱਲੀ ਦੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਜੀ ਦੀ ਯਾਦ ਵਿਚ ਉਸਾਰੇ ਗਏ ਪ੍ਰਾਚੀਨ ਮੰਦਰ ਨੂੰ ਕੇਂਦਰ ਸਰਕਾਰ ਅਧੀਨ ਡੀ.ਡੀ.ਏ. ਵਲੋਂ ਢਾਹੁਣ ਵਿਰੁੱਧ ਅੱਜ ਰਵਿਦਾਸੀਆ ਭਾਈਚਾਰੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਭਰਵਾਂ ...

ਪੂਰੀ ਖ਼ਬਰ »

ਸਕੂਟਰ ਅੱਗੇ ਆਉਣ ਕਾਰਨ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਪਲਟੀ

ਰੂਪਨਗਰ, 13 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੇ ਇੱਕ ਬੱਸ ਪਲਟ ਗਈ ਅਤੇ ਵੱਡਾ ਹਾਦਸਾ ਹੋਣੋਂ ਟੱਲ ਗਿਆ, ਜਦਕਿ ਸਾਰੇ ਬੱਚੇ ਸੁਰੱਖਿਅਤ ਹਨ | ਜਾਣਕਾਰੀ ਅਨੁਸਾਰ ਸੇਂਟ ਕਾਰਮਲ ਸਕੂਲ ਕਟਲੀ ਦੀ ਬੱਸ (ਪੀ.ਬੀ.11 ਬੀ-ਐਫ-5644) ...

ਪੂਰੀ ਖ਼ਬਰ »

ਲੜਕੀਆਂ ਲਈ ਆਏ ਸਾਈਕਲ, ਬਣੇ ਬੰਦ ਕਮਰਿਆਂ ਦਾ ਸ਼ਿੰਗਾਰ

ਬੇਲਾ, 13 ਅਗਸਤ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿਖੇ ਮਾਈ ਭਾਗੋ ਸਕੀਮ ਅਧੀਨ ਸਕੂਲ ਦੀਆਂ +1 ਤੇ +2 ਦੀਆਂ ਲੜਕੀਆਂ ਨੂੰ ਵੰਡਣ ਆਏ ਸਾਈਕਲ ਬੰਦ ਕਮਰਿਆਂ ਦਾ ਸ਼ਿੰਗਾਰ ਬਣੇ ਹੋਏ ਹਨ ਕਿੳਾੁਕਿ ਇਨ੍ਹਾਂ ਸਾਈਕਲਾਂ ਨੂੰ ਤਕਸੀਮ ਕਰਨ ਲਈ ਸਥਾਨਕ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਾਲਜ ਪ੍ਰਬੰਧਕਾਂ ਵਿਰੁੱਧ ਧਰਨਾ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੋਪੜ ਵਿਖੇ ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਵਿਦਿਆਰਥੀ ਮੰਗਾਂ ਨੂੰ ਲੈ ਕੇ ਧਰਨਾ | ਅੱਜ ਸਰਕਾਰੀ ਕਾਲਜ ਰੋਪੜ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸਮੂਹ ਵਿਦਿਆਰਥੀਆਂ ਵਲੋਂ ਕਾਲਜ ਪ੍ਰਸ਼ਾਸਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ਹੋਏ

ਰੂਪਨਗਰ, 13 ਅਗਸਤ (ਮਨਜਿੰਦਰ ਸਿੰਘ ਚੱਕਲ)-ਮਿਸ਼ਨ ਤੰਦਰੁਸਤ ਤਹਿਤ ਪੰਜਾਬ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਨਹਿਰੂ ਸਟੇਡੀਅਮ ਰੂਪਨਗਰ ਦੇ ਤੈਰਾਕੀ ਪੂਲ ਵਿਚ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ਲੜਕੇ ਅਤੇ ਲੜਕੀਆਂ ਅੰਡਰ 14, 18 ਤੇ 25 ਜ਼ਿਲ੍ਹਾ ਖੇਡ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ 'ਤੇ ਬਿਨਾ ਜਾਂਚ ਕੀਤੇ ਧੋਖਾਧੜੀ ਦਾ ਮਾਮਲਾ ਦਰਜ ਕਰਨ ਦਾ ਦੋਸ਼

ਮੋਰਿੰਡਾ, 13 ਅਗਸਤ (ਪਿ੍ਤਪਾਲ ਸਿੰਘ)-ਸਿਟੀ ਪੁਲਿਸ ਥਾਣਾ ਮੋਰਿੰਡਾ ਵਲੋਂ 17 ਅਪ੍ਰੈਲ 2019 ਨੂੰ ਧੋਖਾਧੜੀ ਤਹਿਤ ਦਰਜ ਕੀਤੇ ਮੁਕੱਦਮਾ ਨੰਬਰ 36 ਨੂੰ ਪੀੜਤ ਵਿਅਕਤੀ ਪਵਿੱਤਰ ਸਿੰਘ ਨੇ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ | ਇਸ ਸਬੰਧੀ ਪਵਿੱਤਰ ਸਿੰਘ ਪੁੱਤਰ ਤਾਰਾ ਸਿੰਘ ...

ਪੂਰੀ ਖ਼ਬਰ »

120 ਬੋਤਲਾਂ ਵਿਸਕੀ ਦੀਆਂ ਬਰਾਮਦ ਕਰ ਕੇ ਇੱਕ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 13 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਸਕਾਰਪਿਓ ਗੱਡੀ ਵਿਚੋਂ ਲਈ ਤਲਾਸ਼ੀ ਦੌਰਾਨ 120 ਬੋਤਲਾਂ ਵਿਸਕੀ ਚੰਡੀਗੜ੍ਹ ਵਿੱਕਰੀ ਵਾਲੀ ਕਾਬੂ ਕਰਕੇ ਇੱਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੋਪੜ ਵਿਖੇ ਨਾਨਕ ਬਗੀਚੀ ਦੇ ਤਹਿਤ ਬੂਟੇ ਲਾਏ

ਰੂਪਨਗਰ, 13 ਅਗਸਤ (ਸਟਾਫ਼ ਰਿਪੋਰਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਨਕ ਬਗੀਚੀ ਦੇ ਤਹਿਤ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਅਤੇ ਜੋਗਰਫ਼ੀ ਵਿਭਾਗ ਵਲੋਂ ਵਣ ਮਹਾਂਉਤਸਵ ...

ਪੂਰੀ ਖ਼ਬਰ »

ਭਰਤਗੜ੍ਹ ਨਵੇਂ ਐਸ.ਐਮ.ਓ. ਵਜੋਂ ਡਾ. ਰਜਿੰਦਰ ਕੁਮਾਰ ਨੇ ਸੰਭਾਲਿਆ ਅਹੁਦਾ

ਭਰਤਗੜ੍ਹ, 13 ਅਗਸਤ (ਜਸਬੀਰ ਸਿੰਘ ਬਾਵਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਡਾ. ਰਜਿੰਦਰ ਕੁਮਾਰ ਨੇ ਭਰਤਗੜ੍ਹ ਸਥਿਤ ਕਮਿਊਨਿਟੀ ਸਿਹਤ ਕੇਂਦਰ ਦੇ ਨਵੇਂ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ, ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆ ਦੀ ਪ੍ਰਧਾਨਗੀ ਹੇਠ ਗੁ: ਸ੍ਰੀ ਭੱਠਾ ਸਾਹਿਬ ਵਿਖੇ ਹੋਈ ਜਿਸ ਵਿਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਵਿਚਾਰਾਂ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ | ਮੀਟਿੰਮ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਦੇਸ ਰਾਜ ਘਈ ਦੀ ਪ੍ਰਧਾਨਗੀ ਹੇਠ ਹੋਈ ਜਿਸ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਆਜ਼ਾਦੀ ਦਿਵਸ ਸਬੰਧੀ ਫ਼ੁਲ ਡਰੈੱਸ ਰਿਹਰਸਲ ਕਰਵਾਈ

ਸ੍ਰੀ ਚਮਕੌਰ ਸਾਹਿਬ, 13 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ 15 ਅਗਸਤ ਨੰ ਕਰਵਾਏ ਜਾ ਰਹੇ ਆਜ਼ਾਦੀ ਦਿਵਸ ਸਬੰਧੀ ਸਮਾਰੋਹ ਲਈ ਅੱਜ ਫ਼ੁਲ ਡਰੈੱਸ ਰਿਹਰਸਲ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਥਾਨਕ ਤਹਿਸੀਲਦਾਰ ਸੁਸ਼ੀਲ ਕੁਮਾਰ ਸ਼ਰਮਾ ਤੇ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਕਾਹਨਪੁਰ ਖੂਹੀ ਸਕੂਲ ਦਾ ਕੀਤਾ ਦੌਰਾ

ਕਾਹਨਪੁਰ ਖੁਹੀ, 13 ਅਗਸਤ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਮੰਤਵ ਨਾਲ ਬਣਾਏ ਜਾ ਰਹੇ ਸਮਾਰਟ ਸਕੂਲਾਂ ਨੂੰ 15 ਅਗਸਤ ਨੂੰ ਪੰਜਾਬ ਰਾਜ ਦੇ ਲੋਕਾਂ/ਵਿਦਿਆਰਥੀਆਂ ਨੂੰ ਲੋਕ ਅਰਪਣ ਕੀਤਾ ਜਾਣਾ ਹੈ¢ 15 ਅਗਸਤ ਨੂੰ ...

ਪੂਰੀ ਖ਼ਬਰ »

ਲੁਠੇੜੀ ਵਿਖੇ ਮੈਡੀਕਲ ਸਟੋਰ ਦੀ ਡਰੱਗ ਇੰਸਪੈਕਟਰ ਤੇ ਪੁਲਿਸ ਨੇ ਕੀਤੀ ਜਾਂਚ

ਸ੍ਰੀ ਚਮਕੌਰ ਸਾਹਿਬ, 13 ਅਗਸਤ (ਜਗਮੋਹਣ ਸਿੰਘ ਨਾਰੰਗ)-ਨੇੜਲੇ ਕਸਬਾ ਲੁਠੇੜੀ ਦੇ ਇੱਕ ਮੈਡੀਕਲ ਸਟੋਰ ਤੇ ਡਰੱਗ ਇੰਸਪੈਕਟਰ ਤੇ ਪੁਲਿਸ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ, ਕੋਈ ਵੀ ਇਤਰਾਜ਼ਯੋਗ ਦਵਾਈ ਨਹੀਂ ਮਿਲੀ ਪਰ ਰਿਕਾਰਡ ਵਿਚ ਪਾਈਆਂ ਊਣਤਾਈਆਂ ਤੇ ਫਾਰਮਾਸਿਸਟ ਦੇ ...

ਪੂਰੀ ਖ਼ਬਰ »

ਕੌਮਾਂਤਰੀ ਦੰਗਲ ਸਬੰਧੀ ਭਰਤਗੜ੍ਹ 'ਚ ਪੋਸਟਰ ਜਾਰੀ

ਭਰਤਗੜ੍ਹ, 13 ਅਗਸਤ (ਜਸਬੀਰ ਸਿੰਘ ਬਾਵਾ)-ਸਥਾਨਕ ਹੰਸਾਲੀਸਰ ਨਿਰਮਲ ਆਸ਼ਰਮ ਵਿਚ ਅੱਜ ਬਾਬਾ ਪਰਮਜੀਤ ਸਿੰਘ ਹੰਸਾਲੀ ਵਲੋਂ ਪ੍ਰਬੰਧਕਾਂ ਤੇ ਮੁਹਤਬਰਾਂ ਦੀ ਮੌਜੂਦਗੀ ਵਿਚ ਭਰਤਗੜ੍ਹ 'ਚ ਹੋਣ ਵਾਲੇ ਤਿੰਨ-ਦਿਨਾ ਕੌਮਾਂਤਰੀ ਦੰਗਲ ਸਬੰਧੀ ਪੋਸਟਰ ਜਾਰੀ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਇੰਟਰਲਾਕ ਟਾਈਲਾਂ ਲਗਾਉਣ ਦੌਰਾਨ ਬੰਦ ਕੀਤੀ ਨਾਲੀ ਖੋਲ੍ਹਣ ਦੀ ਮੰਗ

ਕੀਰਤਪੁਰ ਸਾਹਿਬ, 13 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)-ਮੁੱਖ ਬਾਜ਼ਾਰ ਦਰਮਿਆਨ ਗੁਰਦੁਆਰਾ ਸ੍ਰੀ ਸੀਸ ਮਹਿਲ ਸਾਹਿਬ ਨੂੰ ਜਾਣ ਵਾਲੀ ਸੜਕ 'ਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਚੱਲ ਰਿਹਾ ਹੈ | ਇਸ ਦੌਰਾਨ ਉਕਤ ਠੇਕੇਦਾਰ ਵਲੋਂ ਸੜਕ ਵਿਚਕਾਰ ਬਣੀ ਇਕ ਨਾਲੀ ਨੂੰ ...

ਪੂਰੀ ਖ਼ਬਰ »

ਅਬਿਆਣਾ ਸਕੂਲ ਵਿਖੇ ਅਧਿਆਪਕਾਂ ਵਲੋਂ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਲਗਾਏ

ਨੂਰਪੁਰ ਬੇਦੀ, 13 ਅਗਸਤ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ ਦੇ ਬੇਹੱਦ ਮਿਹਨਤੀ ਮੁੱਖ ਅਧਿਆਪਕ ਪਰਦੀਪ ਕੁਮਾਰ ਵਲੋਂ ਸਕੂਲ ਦੀ ਵਧੀਆ ਦਿੱਖ ਤੇ ਆਧੁਨਿਕ ਬਣਾਉਣ ਲਈ ਪਿਛਲੇ ਸਮੇਂ ਤੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ...

ਪੂਰੀ ਖ਼ਬਰ »

ਰੈਵੇਨਿਉ ਯੂਨੀਅਨ ਰੂਪਨਗਰ ਦੀ ਚੋਣ ਸੁਰਿੰਦਰ ਸਿੰਘ ਪ੍ਰਧਾਨ ਬਣੇ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਰੈਵੀਨਿਊ ਸਟਾਫ਼ ਰੋਪੜ ਹੈੱਡ ਵਰਕਸ ਡਵੀਜ਼ਨ ਰੋਪੜ ਦੀ ਮੀਟਿੰਗ ਰੈਸਟ ਹਾਊਸ ਰੋਪੜ ਵਿਖੇ ਹੋਈ | ਜਿਸ ਵਿਚ ਪੁਰਾਣੀ ਯੂਨੀਅਨ ਭੰਗ ਕਰਕੇ ਸਰਬਸੰਮਤੀ ਨਾਲ ਨਵੀਂ ਯੂਨੀਅਨ ਦੀ ਚੋਣ ਕੀਤੀ ਗਈ | ਨਵੀਂ ਚੋਣ ਅਨੁਸਾਰ ਸਰਬਜੀਤ ਸਿੰਘ ਨੂੰ ...

ਪੂਰੀ ਖ਼ਬਰ »

ਕਿਡਜ਼ੀ ਸਕੂਲ ਰੂਪਨਗਰ 'ਚ ਮਨਾਇਆ ਤੀਜ ਦਾ ਤਿਉਹਾਰ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਬੇਲਾ ਚੌਾਕ ਨੇੜੇ ਸਥਿਤ ਕਿਡਜ਼ੀ ਸਕੂਲ ਵਿਖੇ ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਡੇ-ਕੇਅਰ ਦੇ ਬੱਚਿਆਂ ਤੋਂ ਲੈ ਕੇ ਪ੍ਰਾਇਮਰੀ ਵਿੰਗ ਤੱਕ ਦੇ ਬੱਚਿਆਂ ਵਿਚ ਤੀਜ ਪ੍ਰਤੀ ਭਾਰੀ ...

ਪੂਰੀ ਖ਼ਬਰ »

ਬੱਸ ਡਰਾਈਵਰ ਨੇ ਲੜਕੀ ਦਾ ਡਿੱਗਿਆ ਮੋਬਾਈਲ ਮੋੜ ਕੇ ਇਮਾਨਦਾਰੀ ਦਾ ਸਬੂਤ ਦਿੱਤਾ

ਮੋਰਿੰਡਾ, 13 ਅਗਸਤ (ਪਿ੍ਤਪਾਲ ਸਿੰਘ)-ਆਰੀਆ ਮਾਡਲ ਸਕੂਲ ਦੇ ਬੱਸ ਡਰਾਈਵਰ ਵਲੋਂ ਇਕ ਲੜਕੀ ਦਾ ਗੁੰਮ ਹੋਇਆ ਕੀਮਤੀ ਮੋਬਾਈਲ ਵਾਪਸ ਮੋੜ ਕੇ ਇਮਾਨਦਾਰੀ ਜਿੰਦਾ ਰਹਿਣ ਦਾ ਸਬੂਤ ਦਿੱਤਾ ਹੈ | ਇਸ ਸਬੰਧੀ ਪਿੰਡ ਅਰਨੋਲੀ ਨਿਵਾਸੀ ਸਰਨਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਨਹਿਰੂ ਸਟੇਡੀਅਮ ਵਿਖੇ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ

ਰੂਪਨਗਰ, 13 ਅਗਸਤ (ਮਨਜਿੰਦਰ ਸਿੰਘ ਚੱਕਲ)-ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਅੱਜ ਇੱਥੇ ਨਹਿਰੂ ਸਟੇਡੀਅਮ ਵਿਖੇ 15 ਅਗਸਤ ਸਬੰਧੀ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਤੋਂ ਸਲਾਮੀ ਲਈ¢ ਸਮੁੱਚੀ ਪਰੇਡ ਦੀ ਅਗਵਾਈ ਗੁਰਵਿੰਦਰ ਸਿੰਘ ਡੀ. ਐਸ. ...

ਪੂਰੀ ਖ਼ਬਰ »

ਆਸ਼ਾ ਫੈਸੀਲੀਟੇਟਰ ਵਰਕਰ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੈਲੀ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਆਸ਼ਾ ਫੈਸੀਲੀਟੇਟਰ ਵਰਕਰ ਯੂਨੀਅਨ ਪੰਜਾਬ ਸੀਟੂ ਵਲੋਂ ਆਪਣੀਆਂ ਭਖਵੀਂਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਮੰਗ ਪੱਤਰ ਸਿਵਲ ਸਰਜਨ ਰੂਪਨਗਰ ਨੂੰ ਰੋਹ ਭਰਪੂਰ ਰੈਲੀ ਕਰਕੇ ਦਿੱਤਾ ਗਿਆ | ਇਸ ਰੈਲੀ ਅਤੇ ਮੁਜ਼ਾਹਰੇ ਦੀ ਪ੍ਰਧਾਨਗੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸੁਰਜਿੰਦਰ ਕੌਰ ਨੇ ਕੀਤੀ | ਸੀਟੂ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗੀ ਨੇ ਕਿਹਾ ਕਿ ਆਸ਼ਾ ਵਰਕਰਾਂ ਪਿਛਲੇ 10 ਸਾਲਾਂ ਤੋਂ ਬਿਨਾਂ ਕਿਸੇ ਤੈਅ ਮਿਹਨਤਾਨੇ 'ਤੇ ਕੰਮ ਕਰ ਰਹੀਆਂ ਹਨ ਜੋ ਕਿ ਆਸ਼ਾ ਵਰਕਰਾਂ ਦਾ ਅਣ ਮਨੁੱਖੀ ਸ਼ੋਸ਼ਣ ਹੈ ਜਿਸ ਦੀ ਸੀਟੂ ਪੁਰਜ਼ੋਰ ਨਿਖੇਧੀ ਕਰਦੀ ਹੈ ਤੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਆਸ਼ਾ ਵਰਕਰਾਂ ਨੂੰ ਘੱਟੋ-ਘੱਟ ਉਜਰਤ ਕਾਨੂੰਨ ਦੇ ਘੇਰੇ ਵਿਚ ਲਿਆਂਦਾ ਜਾਵੇ ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਨੂੰ ਹਰਿਆਣਾ ਪੈਟਰਨ ਦਿੱਤਾ ਜਾਵੇ | ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾਣ ਵਾਲੇ ਸੰਘਰਸ਼ਾਂ ਵਿਚ ਅੰਗ-ਸੰਗ ਰਹੇਗੀ ਇਸ ਰੋਹ ਭਰਪੂਰ ਰੈਲੀ ਨੂੰ ਯੂਨੀਅਨ ਦੀ ਮੀਤ ਪ੍ਰਧਾਨ ਅਵਤਾਰ ਕੌਰ, ਬਲਾਕ ਜਨਰਲ ਸਕੱਤਰ ਅਮਰਜੀਤ ਕੌਰ, ਸਿਹਤ ਵਿਭਾਗ ਕੰਟਰੈਕਟ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਬਹਾਦਰ ਚੰਦ ਸਾਥੀ ਅਸ਼ਵਨੀ ਕੁਮਾਰ, ਆਪਣੀ ਯੂਨੀਅਨ ਵਲੋਂ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ (ਸੀਟੂ) ਦੀਆਂ ਮੰਗਾਂ ਦੀ ਹਮਾਇਤ ਕਰਦੇ ਹੋਏ ਹਰ ਲੜੇ ਜਾਣ ਵਾਲੇ ਸੰਘਰਸ਼ਾਂ ਦੀ ਪੂਰਨ ਹਮਾਇਤ ਦਾ ਭਰੋਸਾ ਦਿਵਾਇਆ | ਇਸ ਰੋਹ ਭਰਪੂਰ ਧਰਨੇ ਦਾ ਹੋਰਨਾਂ ਤੋਂ ਇਲਾਵਾ ਜ਼ਿਲ੍ਹੇ ਮੀਤ ਪ੍ਰਧਾਨ ਅਵਤਾਰ ਕੌਰ, ਅਮਰਜੀਤ ਕੌਰ, ਬਲਾਕ ਜਨਰਲ ਸਕੱਤਰ ਅਮਰਜੀਤ ਕੌਰ, ਸਿਮਰਨਜੀਤ ਕੌਰ ਰੈਲੋਂ, ਸੰਦੀਪ, ਨੀਲਮ ਨੇ ਵਿਚਾਰ ਪੇਸ਼ ਕੀਤੇ | ਸਿਵਲ ਸਰਜਨ ਦਫ਼ਤਰ ਤੋਂ ਪੁਰਾਣੇ ਬੱਸ ਸਟੈਂਡ ਤੱਕ ਰੋਹ ਭਰਪੂਰ ਨਾਅਰੇਬਾਜ਼ੀ ਕਰਦੇ ਹੋਏ ਇਕ ਘੰਟਾ ਪੁਰਾਣੇ ਬੱਸ ਸਟੈਂਡ ਤੇ ਜਾਮ ਕੀਤਾ ਗਿਆ | ਡਿਪਟੀ ਸੀ.ਐਮ.ਓ. ਮੰਗ ਪੱਤਰ ਲੈ ਕੇ ਗਏ ਤਾਂ ਆਸ਼ਾ ਵਰਕਰਾਂ ਵਲੋਂ ਜਾਮ ਹਟਾਇਆ ਗਿਆ |


ਖ਼ਬਰ ਸ਼ੇਅਰ ਕਰੋ

ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਆਗੂਆਂ ਅਤੇ ਵਰਕਰਾਂ ਦੀ ਹੋ ਰਹੀ ਇਕੱਤਰਤਾ ਸਬੰਧੀ ਮੀਟਿੰਗ

ਘਨੌਲੀ, 13 ਅਗਸਤ (ਜਸਵੀਰ ਸਿੰਘ ਸੈਣੀ)-ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਸਾਰੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ 16 ਅਗਸਤ ਨੂੰ ਸਵੇਰੇ 10.30 ਵਜੇ ਇਤਿਹਾਸਕ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋ ਰਹੀ ਹੈ | ਇਸ ਸਬੰਧੀ ਘਨੌਲੀ ਵਿਖੇ ਹੋਈ ਅਕਾਲੀ ਆਗੂਆਂ ਦੀ ਮੀਟਿੰਗ ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਵਲੋਂ ਮਹਾਰਾਜਾ ਬ੍ਰਹਮਾ ਨੰਦ ਭੂਰੀ ਵਾਲੇ ਟਰੱਸਟ ਨੂੰ 5 ਲੱਖ ਦੀ ਗ੍ਰਾਂਟ ਦਿੱਤੀ

ਢੇਰ, 13 ਅਗਸਤ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਮਹਾਰਾਜਾ ਬ੍ਰਹਮਾ ਨੰਦ ਭੂਰੀ ਵਾਲੇ ਟਰੱਸਟ ਨੂੰ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ, ਜਿਸ ਦਾ ਚੈੱਕ ਸਾਬਕਾ ਚੇਅਰਮੈਨ ਰਮੇਸ਼ ਚੰਦ ਦਸਗਰਾਈ ਵਲੋਂ ਸੰਤ ਆਤਮਾ ਨੰਦ ਭੂਰੀ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਜੇ.ਐਸ.ਨਿੱਕੁੂਵਾਲ, ਕਰਨੈਲ ਸਿੰਘ)-ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਨਰਲ ਸਕੱਤਰ ਮੋਹਨ ਸਿੰਘ ਕੈਂਥ ਨੇ ਏਜੰਡਾ ਪੇਸ਼ ਕੀਤਾ | ਸਭ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰਾਂ ਯੂਨੀਅਨ ਦੀ ਮਹੀਨਾਵਾਰ ਇਕੱਤਰਤਾ ਮੰਗਾਂ ਨਾ ਮੰਨਣ 'ਤੇ ਸਖ਼ਤ ਸੰਘਰਸ਼ ਦੀ ਧਮਕੀ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਨੰਬਰਦਾਰ ਯੂਨੀਅਨ ਰਜਿ. 643 ਦੀ ਇਕੱਤਰਤਾ ਐਡਵੋਕੇਟ ਪਾਲ ਸਿੰਘ ਕੱਟਲੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ ਰੂਪਨਗਰ ਵਿਖੇ ਹੋਈ | ਮੀਟਿੰਗ ਵਿਚ ਸਰਬ ਸੰਮਤੀ ਨਾਲ ਮਤੇ ਪਾਸ ਕੀਤੇ ਗਏ ਜਿਨ੍ਹਾਂ ...

ਪੂਰੀ ਖ਼ਬਰ »

ਕੰਧ ਤੋੜ ਕੇ ਅੱਠ ਲੱਖ ਰੁਪਏ ਦਾ ਸੋਨਾ ਤੇ 5 ਹਜ਼ਾਰ ਦੀ ਨਕਦੀ ਚੋਰੀ

ਰੂਪਨਗਰ, 13 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਸ਼ਹਿਰ ਦੇ ਮੇਨ ਬਾਜ਼ਾਰ 'ਚ ਇੱਕ ਸੁਨਿਆਰੇ ਦੀ ਦੁਕਾਨ 'ਤੇ ਚੋਰਾਂ ਨੇ ਪਿਛਲੀ ਕੰਧ ਤੋੜ ਕੇ ਅੱਠ ਲੱਖ ਰੁਪਏ ਦਾ ਸੋਨਾ ਤੇ 5 ਹਜ਼ਾਰ ਦੀ ਨਕਦੀ ਚੋਰੀ ਕਰ ਲਈ | ਇਸ ਸਬੰਧੀ ਦੁਕਾਨ ਮਾਲਕ ਚਮਨ ਲਾਲ ਵਰਮਾ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX