ਤਾਜਾ ਖ਼ਬਰਾਂ


ਜੰਡਿਆਲਾ ਗੁਰੂ (ਅੰਮ੍ਰਿਤਸਰ) ਪੁਲਿਸ ਵੱਲੋਂ ਪਿਸਤੌਲ, ਮੈਗਜ਼ੀਨ ਤੇ 8 ਜਿੰਦਾ ਰੋਂਦ ਸਮੇਤ ਇਕ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 4 ਅਗਸਤ-(ਰਣਜੀਤ ਸਿੰਘ ਜੋਸਨ)- ਧਰੁਵ ਦਹੀਆ ਐੱਸ. ਐੱਸ. ਪੀ. ਅੰਮ੍ਰਿਤਸਰ (ਦਿਹਾਤੀ) ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਤੇ ਭੈੜੇ ਪੁਰਸ਼ਾਂ ਵਿਰੁੱਧ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਅੱਜ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵੱਲੋਂ ਸ਼ੱਕੀ ਹਾਲਤ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਨਾਭਾ (ਪਟਿਆਲਾ) 'ਚ ਕੋਰੋਨਾ ਨਾਲ 65 ਸਾਲਾ ਔਰਤ ਦੀ ਮੌਤ
. . .  1 day ago
ਨਾਭਾ, 4 ਅਗਸਤ (ਅਮਨਦੀਪ ਸਿੰਘ ਲਵਲੀ) ਪਟਿਆਲਾ ਦੇ ਸ਼ਹਿਰ ਨਾਭਾ ਦੇ ਬਠਿੰਡਿਆਂ ਮੁਹੱਲੇ ਦੀ ਵਸਨੀਕ ਜਿਸ ਦੀ ਉਮਰ 65 ਸਾਲ ਦੇ ਕਰੀਬ ਸੀ। ਉਸ ਦੀ ਕੋਰੋਨਾ ਨਾਲ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ । ਨਾਇਬ ਤਹਿਸੀਲਦਾਰ...
ਚੰਡੀਗੜ੍ਹ 'ਚ ਕੋਰੋਨਾ ਦੇ 46 ਨਵੇਂ ਮਾਮਲੇ, 1 ਮੌਤ
. . .  1 day ago
ਚੰਡੀਗੜ੍ਹ, 4 ਅਗਸਤ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਸ਼ਹਿਰ ਵਿਚ ਕੋਰੋਨਾ ਕਰ ਕੇ 50 ਸਾਲਾ ਔਰਤ ਦੀ ਮੌਤ ਹੋ ਗਈ। ਬੁੜੈਲ ਦੀ ਰਹਿਣ ਵਾਲੀ ਉਕਤ ਔਰਤ ਦਿਲ ਦੀ ਬਿਮਾਰੀ ਤੋਂ ਵੀ ਪੀੜਤ ਸੀ ਅਤੇ ਉਸ ਨੂੰ ਪੀ...
ਪਟਿਆਲਾ 'ਚ ਕੋਰੋਨਾ ਨਾਲ ਇਕ ਦਿਨ 'ਚ 5 ਮੌਤਾਂ
. . .  1 day ago
ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੋੜ) - ਮੁੱਖ ਮੰਤਰੀ ਦੇ ਜ਼ਿਲ੍ਹੇ ਇਕ ਦਿਨ 'ਚ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ 'ਚ 34 ਹੋਰ ਵਿਅਕਤੀਆਂ ਨੂੰ ਕੋਰੋਨਾ ਹੋਣ ਪੁਸ਼ਟੀ ਤੋਂ ਬਾਅਦ ਇਸ ਮਹਾਂਮਾਰੀ ਨਾਲ ਪੀੜਤ ਹੋਣ ਵਾਲਿਆ ਦੀ ਗਿਣਤੀ...
ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਹੋਇਆ ਕੋਰੋਨਾ
. . .  1 day ago
ਨਵੀਂ ਦਿੱਲੀ, 4 ਅਗਸਤ - ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਧਰਮਿੰਦਰ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਨੇ ਡਾਕਟਰਾਂ ਦੀ ਸਲਾਹ 'ਤੇ ਕੋਰੋਨਾ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਡਾਕਟਰਾਂ ਦੀ ਸਲਾਹ...
ਭਾਰੀ ਮਾਤਰਾ 'ਚ ਰੂੜੀ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ
. . .  1 day ago
ਸਿਧਵਾਂ ਬੇਟ, 4 ਅਗਸਤ (ਜਸਵੰਤ ਸਿੰਘ ਸਲੇਮਪੁਰੀ) - ਐਕਸਾਈਜ਼ ਵਿਭਾਗ ਨੇ ਪੁਲਿਸ ਦੀ ਮਦਦ ਨਾਲ ਜ਼ਿਲ੍ਹਾ ਲੁਧਿਆਣਾ ਦੇ ਸਿਧਵਾਂ ਬੇਟ ਤੋਂ ਥੋੜੀ ਮੀਲ ਦੂਰ ਵੱਗ ਰਹੇ ਸਤਲੁਜ ਦਰਿਆ ਦੇ ਕੰਢੇ ਤੋਂ ਭਾਰੀ ਮਾਤਰਾ ਵਿਚ ਰੂੜੀ ਮਾਰਾ ਜ਼ਹਿਰੀਲੀ ਸ਼ਰਾਬ ਤੇ ਹਜ਼ਾਰਾਂ ਲੀਟਰ ਲਾਹਣ ਬਰਾਮਦ...
ਲੁਧਿਆਣਾ 'ਚ ਕੋਰੋਨਾ ਨਾਲ 6 ਮਰੀਜ਼ਾਂ ਦੀ ਮੌਤ, 159 ਨਵੇਂ ਮਾਮਲੇ
. . .  1 day ago
ਲੁਧਿਆਣਾ, 4 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 6 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 159 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚ...
ਚੇਨਈ ਹਵਾਈ ਅੱਡੇ ਤੋਂ 82.3 ਲੱਖ ਦੇ ਸੋਨੇ ਸਮੇਤ 2 ਗ੍ਰਿਫ਼ਤਾਰ
. . .  1 day ago
ਚੇਨਈ, 4 ਅਗਸਤ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਤੋਂ 1.48 ਕਿੱਲੋ ਸੋਨੇ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 82.3 ਲੱਖ ਰੁਪਏ ਦੱਸੀ...
ਧਰਮਸੋਤ ਨੇ ਰੱਖਿਆ 1 ਕਰੋੜ 60 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਜ ਪੰਚਾਇਤ ਘਰਾਂ ਦਾ ਨੀਂਹ ਪੱਥਰ
. . .  1 day ago
ਨਾਭਾ, 4 ਅਗਸਤ ( ਅਮਨਦੀਪ ਸਿੰਘ ਲਵਲੀ) - ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵੱਲੋਂ ਹਲਕਾ ਨਾਭਾ ਦੇ ਪੰਜ ਪਿੰਡ ਭੋਜੋਮਾਜਰੀ, ਢੀਂਗੀ, ਥੂਹੀ, ਫਰੀਦਪੁਰ ਅਤੇ ਖੱਟੜਾ ਕਲੋਨੀ ਵਿਚ 1 ਕਰੋੜ 60 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਜ ਪੰਚਾਇਤ ਘਰਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ...
ਜੈਤੋ (ਫ਼ਰੀਦਕੋਟ) 'ਚ ਬਸਪਾ ਵੱਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  1 day ago
ਜੈਤੋ, 4 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜ਼ਹਿਰੀਲੀ ਸ਼ਰਾਬ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਿੱਕਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਜ਼ਿਲ੍ਹਾ ਫ਼ਰੀਦਕੋਟ...
ਮੁਕੰਦਪੁਰ (ਨਵਾਂਸ਼ਹਿਰ) ਵਿਖੇ ਇੱਕ ਮਹਿਲਾ ਡਾਕਟਰ ਕੋਰੋਨਾ ਪਾਜ਼ੀਟਿਵ
. . .  1 day ago
ਬੰਗਾ,ਮੁਕੰਦਪੁਰ,4 ਅਗਸਤ (ਜਸਵੀਰ ਸਿੰਘ ਨੂਰਪੁਰ ਸੁਖਜਿµਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੀ ਇੱਕ ਮਹਿਲਾ ਡਾਕਟਰ ਜੋ ਢਾਹਾ ਕਲੇਰਾਂ ਆਈਸੋਲੇਸਨ ਵਾਰਡ ਵਿਚ ਡਿਊਟੀ...
ਕਪੂਰਥਲਾ 'ਚ ਇੱਕ ਡੀ.ਐੱਸ.ਪੀ ਤੇ ਥਾਣਾ ਮੁਖੀ ਸਮੇਤ 12 ਨਵੇ ਕੋਰੋਨਾ ਕੇਸ ਪਾਜ਼ੀਟਿਵ
. . .  1 day ago
ਕਪੂਰਥਲਾ, 4 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਸਵੇਰੇ ਆਏ 6 ਮਾਮਲਿਆਂ ਤੋਂ ਬਾਅਦ 6 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ ਡੀ.ਐੱਸ.ਪੀ. ਸਬ ਡਵੀਜ਼ਨ ਕਪੂਰਥਲਾ ਤੇ ਥਾਣਾ ਢਿਲਵਾਂ ਮੁਖੀ ਤੋਂ ਇਲਾਵਾ ਇਕ ਏ.ਐੱਸ.ਆਈ. ਦੀ ਰਿਪੋਰਟ...
ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  1 day ago
ਫ਼ਾਜ਼ਿਲਕਾ, 4 ਅਗਸਤ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ 2 ਔਰਤਾਂ ਅਤੇ 1 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ.ਐਮ.ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 3 ਨਵੇਂ ਕੋਰੋਨਾ ਕੇਸ...
ਲੁਧਿਆਣਾ ਦੇ ਜੋਧਾਂ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  1 day ago
ਜੋਧਾਂ, 4 ਅਗਸਤ (ਗੁਰਵਿੰਦਰ ਸਿੰਘ ਹੈਪੀ)- ਕਸਬਾ ਜੋਧਾਂ (ਲੁਧਿਆਣਾ) 'ਚ ਪਿਛਲੇ ਦਿਨ ਇੱਕ ਪਰਿਵਾਰ ਦੇ ਦੋ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਸਿਹਤ ਵਿਭਾਗ ਪੱਖੋਵਾਲ ਨੇ ਬਾਕੀ ਪਰਿਵਾਰ ਦੇ ਸੱਤ ਮੈਂਬਰਾਂ ਨੂੰ ਇਕਾਂਤਵਾਸ ਕਰਕੇ ਉਨ੍ਹਾਂ ਦੇ ਕੋਰੋਨਾ...
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁਆਵਜ਼ੇ ਲਈ ਗੁਰਜੀਤ ਔਜਲਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਜਲੰਧਰ, 4 ਜੁਲਾਈ (ਅ. ਬ.)- ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਹੱਦੀ ਖੇਤਰ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ ਲਈ 30ਵੀਂ ਜਾਨ
. . .  1 day ago
ਸੰਗਰੂਰ, 4 ਅਗਸਤ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ 30ਵੀਂ ਜਾਨ ਲੈ ਲਈ ਹੈ। ਮਲੇਰਕੋਟਲਾ ਦੀ 63 ਸਾਲਾ ਕੋਰੋਨਾ ਪੀੜਤ ਸੰਗੀਤਾ ਬੀਤੀ 31 ਜੁਲਾਈ ਤੋਂ ਅਪੋਲੋ ਹਸਪਤਾਲ...
ਅੰਮ੍ਰਿਤਸਰ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ, ਇੱਕ ਹੋਰ ਮੌਤ
. . .  1 day ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 21 ਹੋਰ ਮਾਮਲੇ ਸਾਹਮਣੇ ਆਏ ਹਨ। ਉੱਥੇ ਕੋਰੋਨਾ ਕਾਰਨ ਪੀ. ਜੀ. ਆਈ. 'ਚ ਦਾਖ਼ਲ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਹੁਣ ਕੋਰੋਨਾ ਪੀੜਤਾਂ...
ਸੁਲਤਾਨਪੁਰ ਲੋਧੀ : ਜ਼ਹਿਰੀਲੀ ਸ਼ਰਾਬ ਮਾਮਲੇ 'ਚ ਬਸਪਾ ਵਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ
. . .  1 day ago
ਸੁਲਤਾਨਪੁਰ ਲੋਧੀ, 4 ਅਗਸਤ (ਲਾਡੀ, ਹੈਪੀ, ਥਿੰਦ)- ਤਰਨਤਾਰਨ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਦਰਜਨ ਤੋਂ ਵੱਧ ਵਿਅਕਤੀਆਂ ਦੀ ਮੌਤ ਨਾਲ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਹੈ। ਇਸੇ ਨੂੰ ਲੈ ਕੇ ਕਪੂਰਥਲਾ ਜ਼ਿਲ੍ਹੇ ਦੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ...
ਮੋਗਾ 'ਚ ਕੋਰੋਨਾ ਦੇ ਸੱਤ ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 4 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 7 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 465 ਹੋ ਗਈ ਹੈ, ਜਿਨ੍ਹਾਂ 'ਚ...
ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ 'ਚ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਗੋਰਾ ਸਮੇਤ ਦੋ ਵਿਅਕਤੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖ਼ਾਹੀਏ ਕਰਾਰ
. . .  1 day ago
ਅੰਮ੍ਰਿਤਸਰ, 4 ਅਗਸਤ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ 'ਚ ਸ਼੍ਰੋਮਣੀ ਕਮੇਟੀ ਮੈਂਬਰ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਛੇ ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 593 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 93 ਸੈਂਪਲਾਂ...
ਨਿੱਜੀ ਹਸਪਤਾਲ ਚਲਾ ਰਹੇ ਡਾਕਟਰ ਅਤੇ ਉਸ ਦੀ ਪਤਨੀ ਨੂੰ ਹੋਇਆ ਕੋਰੋਨਾ
. . .  1 day ago
ਸਠਿਆਲੀ, 3 ਅਗਸਤ (ਜਸਪਾਲ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਨਜ਼ਦੀਕ ਇੱਕ ਨਿੱਜੀ ਹਸਪਤਾਲ ਦੇ ਮਾਲਕ ਡਾਕਟਰ ਅਤੇ ਉਸ ਦੀ ਪਤਨੀ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾ ਦੇ ਦਿਨੋਂ ਦਿਨ ਵੱਧ ਰਹੇ ਸੰਕਟ 'ਚ ਵੱਡੀ ਪੱਧਰ...
ਸ਼ਰਾਬ ਮਾਫ਼ੀਆ ਨੂੰ ਪੰਜਾਬ ਵਿਚੋਂ ਖ਼ਤਮ ਕਰ ਦਿੱਤਾ ਜਾਵੇਗਾ - ਕੈਪਟਨ
. . .  1 day ago
ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਕਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚਾਹੇ ਉਹ ਸਿਆਸਤਦਾਨ ਹੋਵੇ ਜਾਂ ਸਰਕਾਰੀ ਮੁਲਾਜ਼ਮ। ਉਨ੍ਹਾਂ ਨੇ ਵਾਅਦਾ ਕੀਤਾ ਕਿ ਪੰਜਾਬ ਵਿਚੋਂ ਸ਼ਰਾਬ ਮਾਫ਼ੀਆ ਖ਼ਤਮ...
ਭਾਈ ਮਹਿਤਾ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਨੂੰ ਸੌਂਪੇ ਮੰਗ ਪੱਤਰ
. . .  1 day ago
ਅੰਮ੍ਰਿਤਸਰ, 4 ਅਗਸਤ- (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਦਿੱਤੇ ਗਏ ਇਕ ਮੰਗ ਪੱਤਰ ਵਿਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ...
ਯੂਥ ਕਾਂਗਰਸ ਵੱਲੋਂ 'ਮੋਦੀ ਸਰਕਾਰ' ਖਿਲਾਫ਼ ਧਰਨਾ ਤੇ ਨਾਅਰੇਬਾਜ਼ੀ
. . .  1 day ago
ਲੋਹੀਆ ਖ਼ਾਸ/ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ/ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ 3 ਆਰਡੀਨੈਂਸ ਪਾਸ ਕਰਨ ਵਿਰੁੱਧ ਲੋਹੀਆਂ ਦੇ ਟੀ ਪੁਆਇੰਟ 'ਤੇ ਧਰਨਾ ਅਤੇ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਗਈ। ਇਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਪਟਿਆਲਾ

ਪਟਿਆਲਾ 'ਚ ਵੱਖ-ਵੱਖ ਥਾੲੀਂ ਦਲਿਤ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ

ਗੁਰੂ ਰਵਿਦਾਸ ਦਾ ਮੰਦਰ ਢਾਹੁਣ ਵਿਰੁੱਧ ਬੰਦ ਦੇ ਸੱਦੇ ਨੂੰ ਪਟਿਆਲਾ ਸ਼ਹਿਰ 'ਚ ਰਲਵਾਂ-ਮਿਲਵਾਂ ਹੰੁਗਾਰਾ ਵੱਖ-ਵੱਖ ਜਥੇਬੰਦੀਆਂ ਨੇ ਸ਼ਹਿਰ 'ਚ ਰੋਸ ਮਾਰਚ ਕਰਕੇ ਕਰਵਾਏ ਬਾਜ਼ਾਰ ਬੰਦ ਡਿਊਟੀ ਮੈਜਿਸਟਰੇਟ ਨੂੰ ਸੌ ਾਪਿਆ ਰਾਸ਼ਟਰਪਤੀ ਦੇ ਨਾਂਅ ਮੰਗ ...

ਪੂਰੀ ਖ਼ਬਰ »

ਚਾਰ ਜੂਏਬਾਜ਼ ਨਕਦੀ ਤੇ ਤਾਸ਼ ਦੇ ਪੱਤਿਆਂ ਸਮੇਤ ਕਾਬੂ

ਰਾਜਪੁਰਾ, 13 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਚਾਰ ਜੂਏਬਾਜ ਨਗਦੀ ਤੇ ਤਾਸ਼ ਦੇ ਪੱਤਿਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ 'ਚ ...

ਪੂਰੀ ਖ਼ਬਰ »

ਸਬਮਰਸੀਬਲ ਮੋਟਰਾਂ ਦੀ ਦੁਕਾਨ ਵਿਚੋਂ ਲੱਖਾਂ ਦਾ ਸਾਮਾਨ ਚੋਰੀ

ਬਨੂੜ, 13 ਅਗਸਤ (ਭੁਪਿੰਦਰ ਸਿੰਘ)-ਬੀਤੀ ਰਾਤ ਸੇਲ ਟੈਕਸ ਬੈਰੀਅਰ ਚੌਾਕ ਨੇੜੇ ਨਿਉ ਪੰਜਾਬ ਇਲੈਕਟ੍ਰੀਕਲ ਵਰਕਸ ਸਬਮਰਸੀਬਲ ਮੋਟਰਾਂ ਦੀ ਦੁਕਾਨ ਦੇ ਸ਼ਟਰ ਤੋੜ ਕੇ ਚੋਰ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਕੇ ਲੈ ਗਏ | ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾ ਨਾਲ ...

ਪੂਰੀ ਖ਼ਬਰ »

ਭਾਰਤ ਪਹੰੁਚੀ ਇਜ਼ਰਾਇਲ ਦੀ ਖੇਤੀ ਵਿਗਿਆਨੀ ਟੀਮ

ਪਾਤੜਾਂ, 13 ਅਗਸਤ (ਗੁਰਵਿੰਦਰ ਸਿੰਘ ਬੱਤਰਾ)-ਖੇਤੀ 'ਚ ਨਵੀਆਂ ਤਕਨੀਕਾਂ ਅਪਣਾਉਣ ਲਈ ਇਜ਼ਰਾਇਲ ਦੇ ਖੇਤੀ ਵਿਗਿਆਨੀਆਂ ਨੇ ਭਾਰਤ 'ਚ ਪਹੰੁਚ ਕੀਤੀ ਹੈ | ਪੰਜਾਬ ਦੇ ਕਿਸਾਨਾਂ ਨੰੂ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਇਜ਼ਰਾਇਲ ਤੋਂ ਪੰਜਾਬ ਪਹੰੁਚੀ ਵਿਗਿਆਨੀਆਂ ਦੀ ਟੀਮ ...

ਪੂਰੀ ਖ਼ਬਰ »

ਹਰਿਆਣਾ ਦੀ ਸ਼ਰਾਬ ਸਮੇਤ ਕਾਬੂ

ਸਮਾਣਾ, 13 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 15 ਪੇਟੀਆਂ ਸ਼ਰਾਬ ਠੇਕਾ ਦੇਸੀ ਸਾਹਿਬ ਸੰਤਰਾ ਹਰਿਆਣਾ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਸਾਹਿਬ ਸਿੰਘ ਵਿਰਕ ਨੇ ਦੱਸਿਆ ਕਿ ਹੌਲਦਾਰ ਧਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਸਿਵਲ ਸਰਜਨ ਦਫ਼ਤਰ 'ਚ ਧਰਨਾ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਪੰਜਾਬ ਦੀ ਪਟਿਆਲਾ ਇਕਾਈ ਦੇ ਮੈਂਬਰਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਵਿਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੋਂ ਆਸ਼ਾ ਵਰਕਰਾਂ ਨੂੰ ਬੱਝਵਾਂ ਭੱਤਾ ਦੇਣ ਦੀ ਮੰਗ ...

ਪੂਰੀ ਖ਼ਬਰ »

ਫ਼ੈਕਟਰੀ ਮਾਲਕ ਦੇ ਘਰੋਂ ਸੋਨੇ ਤੇ ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ

ਰਾਜਪੁਰਾ, 13 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਫ਼ੈਕਟਰੀ ਮਾਲਕ ਦੇ ਘਰ 'ਚੋਂ ਵਰਕਰ ਦੀ ਕੁੱਟਮਾਰ ਕਰਕੇ ਸੋਨੇ ਤੇ ਚਾਂਦੀ ਦੇ ਗਹਿਣੇ ਤੇ ਨਗਦੀ ਚੋਰੀ ਕਰਕੇ ਲੈ ਜਾਣ ਦੇ ਦੋਸ਼ 'ਚ ਘਰ ਦੀ ਨੌਕਰਾਣੀ ਅਤੇ ਉਸ ਦੇ ਪਤੀ ਸਮੇਤ 4 ਹੋਰ ...

ਪੂਰੀ ਖ਼ਬਰ »

ਮੀਟ ਵਿਕਰੇਤਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸਮਾਣਾ, 13 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਸ਼ਹਿਰੀ ਦੇ ਮੁਖੀ ਸਾਹਿਬ ਸਿੰਘ ਵਿਰਕ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜੈ ਪ੍ਰਕਾਸ਼ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

1 ਕਿੱਲੋ 500 ਗਰਾਮ ਅਫ਼ੀਮ ਸਮੇਤ ਦੋ ਕਾਬੂ

ਘਨੌਰ, 13 ਅਗਸਤ (ਬਲਜਿੰਦਰ ਸਿੰਘ ਗਿੱਲ)-ਥਾਣਾ ਸ਼ੰਭੂ ਦੇ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸ਼ੰਭੂ 'ਚ ਤਾਇਨਾਤ ਏ.ਐਸ.ਆਈ. ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ 'ਤੇ ਦੋ ਕਥਿਤ ਦੋਸ਼ੀਆਂ ਨੂੰ ਪਿੰਡ ਡਾਹਰੀਆਂ ...

ਪੂਰੀ ਖ਼ਬਰ »

ਪੁਲਿਸ ਨੇ 35 ਪੇਟੀਆਂ ਸ਼ਰਾਬ ਸਮੇਤ ਗੱਡੀ ਕਬਜ਼ੇ 'ਚ ਲਈ, ਚਾਲਕ ਮੌਕੇ ਤੋਂ ਫਰਾਰ

ਰਾਜਪੁਰਾ, 13 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਪਿੰਡ ਉਕਸੀ ਸੈਣੀਆਂ ਨੇੜੇ ਇਕ ਗੱਡੀ 'ਚੋਂ 35 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਗੱਡੀ ਛੱਡ ਕੇ ਭੱਜੇ ਅਣਪਛਾਤੇ ਡਰਾਈਵਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਦੇ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

73ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਤਿਆਰੀਆਂ ਮੁਕੰਮਲ-ਕੁਮਾਰ ਅਮਿਤ

ਪਟਿਆਲਾ, 13 ਅਗਸਤ (ਜਸਪਾਲ ਸਿੰਘ ਢਿੱਲੋਂ)-ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਿਲੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਜੋ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨਾਲ ਇਸ ਸਮਾਗਮ 'ਚ ਪੂਰੀ ਪੁਸ਼ਾਕ ਹੋਏ ਅਭਿਆਸ ਦਾ ਜਾਇਜ਼ਾ ਲੈਣ ਆਏ ਸਨ, ਨੇ ਦੱਸਿਆ ਕਿ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ 15 ਅਗਸਤ ਦੇ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਤੇ ਪੰਜਾਬ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦੇਣਗੇ | ਡਿਪਟੀ ਕਮਿਸ਼ਨਰ ਨੇ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਰਾਜਾ ਭਿਲੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਜ਼ਿਲ੍ਹਾ ਪਟਿਆਲਾ ਨਿਵਾਸੀਆਂ ਨੂੰ ਵੱਡੀ ਪੱਧਰ 'ਤੇ ਖ਼ੁਸ਼ੀ-ਖ਼ੁਸ਼ੀ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਿੁਲਸ ਵਿਭਾਗ ਨੇ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਹੋਏ ਹਨ |


ਖ਼ਬਰ ਸ਼ੇਅਰ ਕਰੋ

ਸ਼ਰਾਬ ਸਮੇਤ ਕਾਬੂ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਦੌਲਤਪੁਰ ਨੇੜੇ ਸ਼ਰਾਬ ਵੇਚਦੇ ਇਕ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 240 ਬੋਤਲਾਂ ਦੇਸੀ ਸ਼ਰਾਬ ਚੰਡੀਗੜ੍ਹ ਦੀਆਂ ਬਰਾਮਦ ਕੀਤੀਆਂ ਹਨ¢ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਸਮਾਣਾ, 13 ਅਗਸਤ (ਸਾਹਿਬ ਸਿੰਘ)-ਸਮਾਣਾ-ਪਟਿਆਲਾ ਸੜਕ 'ਤੇ ਹੋਏ ਇਕ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ | ਪੁਲਿਸ ਨੇ ਮੁਕੱਦਮਾ ਦਰਜ ਕਰਨ ਉਪਰੰਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਅਵਤਾਰ ਮੁਹੰਮਦ ਪੁੱਤਰ ਮੇਜਰ ...

ਪੂਰੀ ਖ਼ਬਰ »

15 ਅਗਸਤ ਦੇ ਮੱਦੇਨਜ਼ਰ ਜ਼ਿਲੇ੍ਹ 'ਚ ਸਖ਼ਤ ਸੁਰੱਖਿਆ ਪ੍ਰਬੰਧ-ਸਿੱਧੂ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲੇ੍ਹ 'ਚ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ¢ ਜਿਸ ਤਹਿਤ ਜ਼ਿਲੇ੍ਹ 'ਚ ਜਨਤਕ ਤੇ ਨਿੱਜੀ ਥਾਵਾਂ 'ਤੇ ਪੁਲਿਸ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ¢ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਨੇ ਬੈਸਟ ਸਕੂਲ ਇਨ ਸਪੋਰਟਸ ਦਾ ਸਨਮਾਨ ਕੀਤਾ ਹਾਸਲ

ਨਾਭਾ, 13 ਅਗਸਤ (ਕਰਮਜੀਤ ਸਿੰਘ)-ਪੰਜਾਬ ਪਬਲਿਕ ਸਕੂਲ ਨਾਭਾ ਨੂੰ ਭਾਰਤ ਦਾ ਬੈੱਸਟ ਸਕੂਲ ਇਨ ਸਪੋਰਟਸ ਐਲਾਨਿਆ ਗਿਆ | ਸਕੂਲ ਦੇ ਮੁਖੀ ਡਾ. ਜਗਪ੍ਰੀਤ ਸਿੰਘ ਨੂੰ ਵੀ ਸਾਲ ਦਾ ਸਰਵੋਤਮ ਪਿ੍ੰਸੀਪਲ ਐਲਾਨਿਆ ਗਿਆ | ਗਲੋਬਲ ਐਜੂਕੇਸ਼ਨ ਅਵਾਰਡ 2019 ਦੁਆਰਾ ਇਕ ਕਨਕਲੇਵ ਦਾ ...

ਪੂਰੀ ਖ਼ਬਰ »

ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਰੋਜ਼ਗਾਰ ਸਬੰਧੀ ਕੈਂਪ 'ਚ 88 ਨੌਜਵਾਨਾਂ ਨੂੰ ਮਿਲੀ ਨੌਕਰੀ

ਪਟਿਆਲਾ, 13 ਅਗਸਤ (ਜ.ਸ. ਢਿੱਲੋਂ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ 'ਘਰ ਘਰ ਰੋਜ਼ਗਾਰ' ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਸਬੰਧੀ ਕੈਂਪ ਲਗਾਏ ਜਾ ਰਹੇ ...

ਪੂਰੀ ਖ਼ਬਰ »

ਵਿਸ਼ਵ ਬੁੱਧੀਜੀਵੀ ਫੋਰਮ ਵਲੋਂ ਪੰਜਾਬ ਦੇ ਮਸਲਿਆਂ ਸਬੰਧੀ ਪ੍ਰਨੀਤ ਕੌਰ ਨਾਲ ਬੈਠਕ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਵਿਸ਼ਵ ਬੁੱਧੀਜੀਵੀ ਫੋਰਮ ਦਾ ਵਫ਼ਦ ਪ੍ਰਧਾਨ ਪੋ੍ਰਫੈਸਰ ਗੁਰਬਖਸੀਸ ਸਿੰਘ ਅੰਟਾਲ ਦੀ ਅਗਵਾਈ 'ਚ ਪਟਿਆਲਾ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਭਖਦੇ ਮਸਲਿਆਂ ਸਬੰਧੀ ਗੱਲਬਾਤ ਕੀਤੀ ਗਈ | ਬੈਠਕ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਡਾ: ਘੁੰਮਣ ਦਾ ਦੋ ਸਾਲ ਦਾ ਕਾਰਜਕਾਲ ਸਮਾਪਤ

ਪਟਿਆਲਾ, 13 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਡਾ. ਬੀ.ਐੱਸ. ਘੁੰਮਣ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਵਜੋਂ ਦੋ ਸਾਲ ਦਾ ਕਾਰਜਕਾਲ ਸਫਲਤਾ ਪੂਰਵਕ ਸਮਾਪਤ ਕਰ ਲਿਆ ਗਿਆ ਹੈ | ਉਨ੍ਹਾਂ 14 ਅਗਸਤ 2017 ਨੂੰ ਇਹ ਅਹੁਦਾ ਸੰਭਾਲਿਆ ਸੀ ਜਦੋਂ ਪੰਜਾਬੀ ...

ਪੂਰੀ ਖ਼ਬਰ »

ਸਕੂਲ ਦੀਆਂ ਸਮੱਸਿਆਵਾਂ ਸਬੰਧੀ ਪ੍ਰਬੰਧਕ ਕਮੇਟੀ ਨੇ ਪ੍ਰਨੀਤ ਕੌਰ ਨੂੰ ਜਾਣੂੰ ਕਰਵਾਇਆ

ਸਮਾਣਾ, 13 ਅਗਸਤ (ਹਰਵਿੰਦਰ ਸਿੰਘ ਟੋਨੀ)-ਅਗਰਵਾਲ ਧਰਮਸ਼ਾਲਾ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਪ੍ਰਧਾਨ ਮਦਨ ਮਿੱਤਲ ਕੌਾਸਲਰ ਦੀ ਅਗਵਾਈ ਹੇਠ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨਾਲ ਬੈਠਕ ਕੀਤੀ ਗਈ | ਜਿਸ ਦੌਰਾਨ ਮਦਨ ਮਿੱਤਲ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਗਠਿਤ ਸਬ ਕਮੇਟੀ ਦੀ ਇਕੱਤਰਤਾ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਗਠਿਤ ਸਬ ਕਮੇਟੀ ਦੀ ਇਕੱਤਰਤਾ ਸ਼ੋ੍ਰਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਪ੍ਰਧਾਨਗੀ 'ਚ ਹੋਈ | ਇਕੱਤਰਤਾ ਦੌਰਾਨ ਅੰਤਿ੍ੰਗ ...

ਪੂਰੀ ਖ਼ਬਰ »

ਡੇਢ ਕਿੱਲੋ ਅਫ਼ੀਮ ਰੱਖਣ ਦੇ ਦੋਸ਼ 'ਚ ਦੋ ਕਾਬੂ, ਪਰਚਾ ਦਰਜ

ਰਾਜਪੁਰਾ, 13 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਦੇ ਿਖ਼ਲਾਫ਼ ਅਫ਼ੀਮ ਰੱਖਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਡਾਹਰੀਆਂ ...

ਪੂਰੀ ਖ਼ਬਰ »

ਪੁਰਾਣੇ ਕਿਲ੍ਹੇ 'ਚੋਂ ਮਿਲੀ ਲਾਵਾਰਸ ਲਾਸ਼

ਨਾਭਾ, 13 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਕਿਲ੍ਹੇ ਦੀ ਇਮਾਰਤ ਦੇ ਕੋਲ ਬਣੇ ਇਕ ਕਮਰੇ 'ਚੋਂ ਇਕ ਲਾਸ਼ ਮਿਲੀ | ਅੱਜ ਕਿਲ੍ਹੇ ਦੇ ਨੇੜਿਉਂ ਲੰਘਣ ਵਾਲੇ ਲੋਕਾਂ ਨੇ ਕੋਤਵਾਲੀ ਪੁਲਿਸ ਨੂੰ ਸੂਚਨਾ ਦਿੱਤੀ ਕਿ ਇਕ ਕਮਰੇ 'ਚੋਂ ਕਾਫ਼ੀ ਬਦਬੂ ਆ ਰਹੀ ਹੈ | ਖ਼ਬਰ ਮਿਲਦੇ ਹੀ ਥਾਣਾ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟਿਆਂ ਦੀ ਸਾਂਭ-ਸੰਭਾਲ ਜ਼ਰੂਰੀ-ਕੇ.ਕੇ. ਸ਼ਰਮਾ

ਪਟਿਆਲਾ, 13 ਅਗਸਤ (ਜ.ਸ. ਢਿੱਲੋਂ)-ਸ਼ਾਪਕੀਪਰ ਵੈੱਲਫੇਅਰ ਐਸੋਸੀਏਸ਼ਨ ਅਤੇ ਨਗਰ ਨਿਗਮ ਦੇ ਸਾਂਝੇ ਉਦਮ ਸਦਕਾ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਤੇ ਪਟਿਆਲਾ ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਆਹਲੂਵਾਲੀਆ ਪਾਰਕ ਵਿਚ ਚੰਦਨ ਤੇ ਹੋਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੌਤ, ਪਰਚਾ ਦਰਜ

ਰਾਜਪੁਰਾ, 13 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਸੜਕ ਹਾਦਸੇ 'ਚ ਮੌਤ ਹੋ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਹਰਵਿੰਦਰ ਸਿੰਘ ਵਾਸੀ ਧਰੇੜੀ ਜੱਟਾਂ ...

ਪੂਰੀ ਖ਼ਬਰ »

ਅਗਰਵਾਲ ਬੁੱਧੀਜੀਵੀ ਫੋਰਮ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਅਗਰਵਾਲ ਬੁੱਧੀਜੀਵੀ ਫੋਰਮ ਵਲੋਂ ਸਥਾਨਕ ਛੋਟੀ ਬਾਰਾਂਦਰੀ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਗਾਇਤਰੀ ਮੰਤਰ ਦੇ ਉਚਾਰਨ ਨਾਲ ਕੀਤੀ ਗਈ | ਕਿਰਨ ਜੈਨ ਨੇ ਤੀਜ ਦੇ ਤਿਉਹਾਰ ਦੀ ਮਹੱਤਤਾ ਬਾਰੇ ...

ਪੂਰੀ ਖ਼ਬਰ »

ਗਾਂਜਾ ਰੱਖਣ ਦੇ ਦੋਸ਼ 'ਚ ਔਰਤ ਿਖ਼ਲਾਫ਼ ਪਰਚਾ ਦਰਜ

ਰਾਜਪੁਰਾ, 13 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਔਰਤ ਦੇ ਿਖ਼ਲਾਫ਼ ਗਾਂਜਾ ਰੱਖਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਰਜਿੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਨਸ਼ਾ ਮੁਕਤੀ ਕੇਂਦਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਸੈਣੀ ਮਾਜਰਾ ਵਿਖੇ ਦੋ ਭਰਾਵਾ ਵਲੋਂ ਘਰ ਦੇ ਸਾਹਮਣੇ ਰੌਲਾ ਪਾਉਣ ਤੋਂ ਰੋਕਣ 'ਤੇ ਚਾਰ ਵਿਅਕਤੀਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਤੇ ਝਗੜਾ ਛਡਾਉਣ ਆਏ ਹਰਪ੍ਰੀਤ ਸਿੰਘ ਦੀ ਵੀ ਕੁੱਟਮਾਰ ਕਰਨ ਦੇ ਨਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਸਥਾਨਕ ਚੋਰਾ ਰੋਡ 'ਤੇ ਇਕ ਅਣਪਛਾਤੀ ਕਾਰ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਦੋਨੇਂ ਵਿਅਕਤੀ ਜ਼ਖ਼ਮੀ ਹੋ ਗਏ ਤੇ ਇਲਾਜ ਦੌਰਾਨ ਇਕ ਜਣੇ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ...

ਪੂਰੀ ਖ਼ਬਰ »

ਕਾਰਜਕਾਰੀ ਇੰਜੀਨੀਅਰ 20 ਨੂੰ ਕਰਨਗੇ ਰੋਸ ਰੈਲੀ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਮੰਡੀ ਬੋਰਡ ਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਜਵਾਬ ਦੇਣ ਲਈ ਪੰਜਾਬ ਮੰਡੀ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਬਰਾਂਚ ਪਟਿਆਲਾ ਵਲੋਂ 6 ਅਗਸਤ 2019 ਨੂੰ ਕਾਰਜਕਾਰੀ ਇੰਜੀਨੀਅਰ (ਸਿਵਲ) ਮੰਡਲ ਦਫ਼ਤਰ ...

ਪੂਰੀ ਖ਼ਬਰ »

ਖ਼ੂਨਦਾਨ ਤੇ ਸਮਾਜ ਸੇਵਾ ਲਈ ਨੌਜਵਾਨਾਂ ਦਾ ਅੱਗੇ ਆਉਣਾ ਸਮੇਂ ਦੀ ਲੋੜ-ਸਨੌਰ

ਰਾਜਪੁਰਾ, 13 ਅਗਸਤ (ਰਣਜੀਤ ਸਿੰਘ)-ਅੱਜ ਦੀ ਨੌਜਵਾਨ ਪੀੜੀ ਨੂੰ ਖ਼ੂਨਦਾਨ ਤੇ ਸਮਾਜ ਸੇਵਾ ਦੇ ਕੰਮਾਂ 'ਚ ਮੋਹਰਲੀ ਕਤਾਰ ਵਿਚ ਖੜੇ ਹੋਣਾ ਸਮੇਂ ਦੀ ਮੁੱਖ ਮੰਗ ਹੈ, ਇਸ ਲਈ ਨੌਜਵਾਨਾਂ ਨੂੰ ਇਨ੍ਹਾਂ ਕੰਮਾਂ ਵੱਲ ਆਪਣਾ ਧਿਆਨ ਜ਼ਿਆਦਾ ਕੇਂਦਰਿਤ ਕਰਨ ਦੀ ਲੋੜ ਹੈ | ਇਨ੍ਹਾਂ ...

ਪੂਰੀ ਖ਼ਬਰ »

ਨਕਲੀ ਸੋਨੇ ਸਮੇਤ ਕਾਬੂ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਲੋਕਾਂ ਨੂੰ ਮਿਲਾਵਟੀ ਸੋਨਾ ਅਸਲੀ ਦੱਸ ਕੇ ਵੇਚਣ ਵਾਲੇ ਵਿਅਕਤੀ ਨੂੰ ਮੌਕੇ 'ਤੇ ਛਾਪੇਮਾਰੀ ਕਰਕੇ ਮੁਲਜ਼ਮ ਦੇ ਕਬਜ਼ੇ 'ਚੋਂ 3 ਕਿੱਲੋ ਨਕਲੀ ਸੋਨਾ ਬਰਾਮਦ ਕੀਤਾ ਹੈ¢ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX