ਤਾਜਾ ਖ਼ਬਰਾਂ


ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  13 minutes ago
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ੍ਰੀਮਤੀ ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ...
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  34 minutes ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਸ਼ਿਕਾਇਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ, ਸਿੱਧੂ ਮੁਸੇਵਾਲਾ ਦੇ ਨਵੇਂ ਗੀਤ ...
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  59 minutes ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ) ਨੂੰ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ...
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ ਅਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ...
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 1 hour ago
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ ਅਤੇ ਸੁਖਾਨੰਦ ਖ਼ੁਰਦ ਦੀ ਹੱਡਾ ਰੋੜੀ ਦਾ ਮਾਮਲਾ ਭਖਣ ਕਾਰਨ ਅੱਜ ਉਸ ਸਮੇਂ ਮਾਹੌਲ...
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ ਅਤੇ 6 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ...
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 1 hour ago
ਸ੍ਰੀਨਗਰ, 20 ਸਤੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ ਅੱਜ ਸ੍ਰੀਨਗਰ ਜਾਣਗੇ ਅਤੇ ਅਗਲੇ ਦੋ ਦਿਨਾਂ 'ਚ ਬਾਰਾਮੂਲਾ ...
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਵਿਅਕਤੀਆਂ ਨੂੰ 30 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ...
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 2 hours ago
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਗਰੂਰ ਰੋਡ 'ਤੇ ਸਥਿਤ ਮਹਿਮਦਪੁਰ ਮੰਡੀ ਵਿਖੇ ਸੰਘਰਸ਼ ਕਮੇਟੀ ਦੇ ਸੱਦ 'ਤੇ 39 ਦੇ ਕਰੀਬ ਪੁੱਜੀਆਂ ਵੱਖ ਵੱਖ ਜਥੇਬੰਦੀਆਂ ...
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਤਿੱਬੜੀ ਛਾਉਣੀ ਦੀ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ...
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 2 hours ago
ਪਟਿਆਲਾ, 20 ਸਤੰਬਰ (ਅਮਨਦੀਪ ਸਿੰਘ) - ਮਨਜੀਤ ਸਿੰਘ ਧਨੇਰ ਨੂੰ ਇਨਸਾਫ਼ ਦਿਵਾਉਣ, ਕਰਜ਼ਾ ਮਾਫ਼ੀ ਨੂੰ ਲਾਗੂ ਕਰਵਾਉਣ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ...
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ)- ਬਟਾਲਾ ਵਿਖੇ ਅੱਜ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਜਿੰਦਰ ਸਿੰਘ ਬੈਂਸ ਵੱਲੋਂ ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਦੀ ਆਪਸ ਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ....
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਸਤੰਬਰ- ਮੰਗੋਲੀਆ ਦੇ ਰਾਸ਼ਟਰਪਤੀ ਖਾਲਤਮਾਗਿਨ ਬਤੂਲਗਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ...
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 3 hours ago
ਮੁੰਬਈ, 20 ਸਤੰਬਰ- ਮੁੰਬਈ ਦੇ ਲੋਕਮਾਨਯ ਤਿਲਕ ਰੋਡ 'ਤੇ ਸ਼ੁੱਕਰਵਾਰ ਨੂੰ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ ਢਹਿ ਢੇਰੀ ਹੋ ਗਿਆ...
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 4 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 4 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 4 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 4 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਫਰੀਦਕੋਟ / ਮੁਕਤਸਰ

ਦਿੱਲੀ ਵਿਖੇ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਫ਼ਰੀਦਕੋਟ ਰਿਹਾ ਮੁਕੰਮਲ ਬੰਦ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਦਿੱਲੀ ਵਿਖੇ ਗੁਰੂ ਰਵਿਦਾਸ ਪੁਰਾਤਨ ਮੰਦਰ ਨੂੰ ਢਾਹੁਣ ਦੇ ਰੋਸ ਵਿਚ ਦੇਸ਼ ਭਰ ਵਿਚ ਗੁਰੂ ਰਵਿਦਾਸ ਸਮਾਜ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਤਹਿਤ ਅੱਜ ਫ਼ਰੀਦਕੋਟ ਸ਼ਹਿਰ ਵੀ ਮੁਕੰਮਲ ਬੰਦ ਰਿਹਾ | ਰੱਖੜੀ ਦਾ ...

ਪੂਰੀ ਖ਼ਬਰ »

ਨਹਿਰੂ ਸਟੇਡੀਅਮ ਫ਼ਰੀਦਕੋੋਟ ਹੋਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ

ਫ਼ਰੀਦਕੋੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-15 ਅਗਸਤ 2019 ਨੂੰ ਇੱਥੋੋਂ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋੋਹ ਵਿਚ ਸ੍ਰੀ ਰਵਿੰਦਰ ਕੁਮਾਰ ਕੌੌਸ਼ਿਕ ਆਈ.ਏ.ਐਸ. ਕਮਿਸ਼ਨਰ ਫ਼ਰੀਦਕੋੋਟ ਡਵੀਜ਼ਨ ਮੁੱਖ ਮਹਿਮਾਨ ਵਜੋੋਂ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਵਿਧਵਾ ਦਾ ਕਤਲ

ਜੈਤੋ, 13 ਅਗਸਤ (ਭੋਲਾ ਸ਼ਰਮਾ)-ਅਧੇੜ ਉਮਰ ਦੀ ਇਕ ਵਿਧਵਾ ਔਰਤ ਦਾ ਭੇਦਭਰੀ ਹਾਲਤ ਵਿਚ 'ਕਤਲ' ਹੋਣ ਦੀ ਖ਼ਬਰ ਹੈ | ਮਿ੍ਤਕਾ ਦੀ ਲਾਸ਼ ਉਸ ਦੇ ਬੰਦ ਪਏ ਘਰ ਦੇ ਬੈੱਡਰੂਮ ਵਿਚੋਂ ਪੁਲਿਸ ਨੇ ਬਰਾਮਦ ਕੀਤੀ | ਮਿ੍ਤਕ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਜ਼ਖ਼ਮਾਂ ਦੇ ...

ਪੂਰੀ ਖ਼ਬਰ »

ਅਮਰਜੀਤ ਸ਼ਰਮਾ (ਰੋੜੀਕਪੂਰਾ) ਦੀ ਕੈਂਸਰ ਨਾਲ ਮੌਤ

ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਅਮਨ ਸਪੋਰਟਸ ਕਲੱਬ ਰੋੜੀਕਪੂਰਾ ਦੇ ਸਾਬਕਾ ਪ੍ਰਧਾਨ ਗੁਰਜੀਤ ਸ਼ਰਮਾ ਤੇ ਰਛਪਾਲ ਹੈਪੀ ਸ਼ਰਮਾ ਦੇ ਸਤਿਕਾਰਯੋਗ ਪਿਤਾ ਅਮਰਜੀਤ ਸ਼ਰਮਾ (74) ਦੀ ਕੈਂਸਰ ਨਾਲ ਮੌਤ ਹੋ ਗਈ | ਪਰਿਵਾਰ ਵਲੋਂ ਅਮਰਜੀਤ ਸ਼ਰਮਾ ਦਾ ਇਲਾਜ ਵੱਖ-ਵੱਖ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਦਲਿਤ ਸਮਾਜ ਦੇ 'ਭਾਰਤ ਬੰਦ' ਦਾ ਸਮਰਥਨ

ਕੋਟਕਪੂਰਾ, 13 ਅਗਸਤ (ਮੇਘਰਾਜ)-ਕੇਂਦਰ ਦੀ ਭਾਜਪਾ ਸਰਕਾਰ ਦੇ ਅਧੀਨ ਦਿੱਲੀ ਵਿਕਾਸ ਅਥਾਰਟੀ ਵਲੋਂ ਤੁਗਲਕਾਬਾਦ ਖੇਤਰ 'ਚ ਸ਼੍ਰੋਮਣੀ ਭਗਤ ਰਵੀਦਾਸ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਵਿਰੋਧ 'ਚ ਦਲਿਤ ਸਮਾਜ ਵਲੋਂ ਅੱਜ 'ਭਾਰਤ ਬੰਦ' ਦੇ ਸੱਦੇ ਦਾ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਹਿੰਦੂ ਸੰਗਠਨਾਂ ਦੇ ਵਫ਼ਦ ਨੇ ਰਾਸ਼ਟਰਪਤੀ ਦੇ ਨਾਮ 'ਤੇ ਮੰਗ ਪੱਤਰ ਦਿੱਤਾ

ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ)-ਦਿੱਲੀ ਵਿਚ ਗੁਰੂ ਰਵਿਦਾਸ ਮੰਦਿਰ ਢਾਹੇ ਜਾਣ ਦੇ ਵਿਰੋਧ ਵਿਚ ਅੱਜ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਹੋਰ ਹਿੰਦੂ ਸੰਗਠਨਾਂ ਵਲੋਂ ਭਾਰਤ ਦੇ ਰਾਸ਼ਟਰਪਤੀ ਦੇ ਨਾਮ 'ਤੇ ਮੰਗ ਪੱਤਰ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵਲੋਂ ਐਸ. ਡੀ. ਓ. ਦਾ ਘਿਰਾਓ

ਬਾਜਾਖਾਨਾ, 13 ਅਗਸਤ (ਜਗਦੀਪ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵਲੋਂ ਬਲਾਕ ਪ੍ਰਧਾਨ ਨਾਇਬ ਸਿੰਘ ਘਣੀਆਂ ਦੀ ਪ੍ਰਧਾਨਗੀ ਹੇਠ ਬਾਜਾਖਾਨਾ ਦੇ ਗਰਿੱਡ ਵਿਖੇ ਧਰਨਾ ਦਿੱਤਾ ਗਿਆ ਅਤੇ ਐਸ.ਡੀ.ਓ. ਦਾ ਘਿਰਾਓ ਕੀਤਾ ਗਿਆ | ਧਰਨੇ ਵਿਚ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਤੀਆਂ ਤੀਜ ਦੀਆਂ ਸੱਭਿਆਚਾਰਕ ਪ੍ਰੋਗਰਾਮ 'ਚ ਲੜਕੀਆਂ ਨੇ ਪਾਈ ਧਮਾਲ

ਫ਼ਰੀਦਕੋਟ, 13 ਅਗਸਤ (ਹਰਮਿੰਦਰ ਸਿੰਘ ਮਿੰਦਾ)-ਐਚ.ਐਸ.ਐਫ. ਫੌਜੀ ਐਜ਼ੂਕੇਸ਼ਨਲ ਐਾਡ ਵੈਲਫੇਅਰ ਸੁਸਾਇਟੀ ਸਾਧਾਂਵਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਤਿਉਹਾਰ ਤੀਆਂ ਤੀਜ ਦੀਆਂ ਮਨਾਇਆ ਗਿਆ | ਵੱਖ-ਵੱਖ ਪਿੰਡਾਂ ਤੋਂ ਆਈਆਂ ਲੜਕੀਆਂ ਦੇ ਮਿਸ ਤੀਜ ਲਈ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਸਕੂਲ 'ਚ 'ਤੀਆਂ ਦਾ ਤਿਉਹਾਰ' ਮਨਾਇਆ

ਜੈਤੋ, 13 ਅਗਸਤ (ਭੋਲਾ ਸ਼ਰਮਾ)-ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਵਿਖੇ 'ਤੀਆਂ ਦਾ ਤਿਉਹਾਰ' ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਅਮਰ ਨਾਥ ਸਿੰਗਲਾ ਦੇ ਭਾਸ਼ਣ ਨਾਲ ਹੋਈ | ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਤਿਉਹਾਰਾਂ ਦੇ ਮਹੱਤਵ ਤੋਂ ...

ਪੂਰੀ ਖ਼ਬਰ »

ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਲਗਾਏ 700 ਬੂਟੇ

ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਤਹਿਤ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਵਿਖੇ ਕਰੀਬ 700 ਪੌਦੇ ਲਗਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ | ਪਿੰਡ ਦੀ ...

ਪੂਰੀ ਖ਼ਬਰ »

'ਰੁੱਖ ਲਾਓ ਧਰਤੀ ਬਚਾਓ' ਮੁਹਿੰਮ ਤਹਿਤ 'ਬੀੜ' ਸੁਸਾਇਟੀ ਨੇ ਲਾਏ ਬੂਟੇ

ਫ਼ਰੀਦਕੋਟ, 13 ਅਗਸਤ (ਹਰਮਿੰਦਰ ਸਿੰਘ ਮਿੰਦਾ)-ਪਿੰਡ ਦੇ ਵਾਤਾਵਰਨ ਵਿਚ ਕੁਦਰਤੀ ਸਮਤੋਲ ਪੈਦਾ ਕਰਨ ਲਈ ਕੰਮ ਰਹੀ ਰਹੀ ਬਰਡਜ਼ ਇਨਵਾਇਰਮੈਂਟ ਐਾਡ ਅਰਥ ਰੀਵਾਈਵਿੰਗ ਹੈਡ ਸੁਸਾਇਟੀ 'ਬੀੜ' ਟੀਮ ਵਾੜਾ ਦੜਾਕਾ ਵਲੋਂ ਗ੍ਰਾਮ ਪੰਚਾਇਤ ਵਾੜਾ ਦੜਾਕਾ, ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਅਵਤਾਰ ਸਿੰਘ ਬਰਾੜ ਵੈਲਫੇਅਰ ਸੁਸਾਇਟੀ ਵਲੋਂ ਬੂਟੇ ਲਗਾਏ

ਪੰਜਗਰਾਈਾ ਕਲਾਂ, 13 ਅਗਸਤ (ਕੁਲਦੀਪ ਸਿੰਘ ਗੋਂਦਾਰਾ)-ਅਵਤਾਰ ਸਿੰਘ ਬਰਾੜ ਵੈਲਫੇਅਰ ਸੁਸਾਇਟੀ ਅਤੇ ਉਨ੍ਹਾਂ ਦੇ ਸਪੁੱਤਰ ਨਵਦੀਪ ਸਿੰਘ ਬਰਾੜ ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ. ਦੀ ਅਗਵਾਈ ਵਿਚ ਘਣੀਏਵਾਲਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਝੀਆਂ ...

ਪੂਰੀ ਖ਼ਬਰ »

ਸਕਿਉਰਿਟੀ ਗਾਰਡ ਯੂਨੀਅਨ ਵਲੋਂ ਰੋਸ ਮੁਜ਼ਾਹਰੇ ਜਾਰੀ

ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ)-ਜਥੇਬੰਦੀ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਬਾਬਾ ਫ਼ਰੀਦ ਯੂਨੀਵਰਸਿਟੀ ਸਕਿਉਰਿਟੀ ਗਾਰਡ ਵਰਕਰਜ਼ ਯੂਨੀਅਨ ਵਲੋਂ ਰੋਸ ਧਰਨਿਆਂ ਦੀ ਲੜੀ ਨੂੰ ਜਾਰੀ ਰੱਖਦਿਆਂ ਅੱਜ ਮੈਡੀਕਲ ਹਸਪਤਾਲ ਵਿਖੇ ਗੇਟ ਰੈਲੀ ਅਤੇ ਰੋਸ ਮਾਰਚ ਕਰਕੇ ...

ਪੂਰੀ ਖ਼ਬਰ »

ਬੱਚਿਆਂ ਦਾ ਖਾਣ-ਪੀਣ ਸਬੰਧੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 13 ਅਗਸਤ (ਪੁਰਬਾ)-ਸੰਤ ਮੋਹਨ ਦਾਸ ਮੈਮੋ: ਸੀਨੀ: ਸੈਕੰ: ਸਕੂਲ ਕੋਟ ਸੁਖੀਆ ਵਿਚ ਬੱਚਿਆਂ ਦੇ ਖਾਣ ਪੀਣ ਸਬੰਧੀ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸੰਸਥਾ ਦੇ ਜੀਵ ਵਿਗਿਆਨ ਦੇ ਲੈਕਚਰਾਰ ਖੁਸ਼ਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਖਾਣ ...

ਪੂਰੀ ਖ਼ਬਰ »

'ਸ਼ਿਵ-ਗੋਰਾ ਮਿਲਨ ਉਤਸਵ' ਦੀ ਸਿਖ਼ਰ ਅੱਜ ਤੇ ਭਲਕੇ

ਜੈਤੋ, 13 ਅਗਸਤ (ਸ਼ਰਮਾ)-ਸ੍ਰੀ ਮਹਾਂਦੇਵ ਕਾਂਵੜ ਸੰਘ (ਪਾਵਨ ਧਾਮ) ਜੈਤੋ ਵਲੋਂ ਸਾਵਣ ਦੇ ਮਹੀਨੇ ਦੇ ਸਬੰਧ 'ਚ 17 ਜੁਲਾਈ ਤੋਂ ਸ਼ੁਰੂ ਧਾਰਮਿਕ ਉਤਸਵ 'ਸ਼ਿਵ-ਗੋਰਾਂ ਮਿਲਨ' ਨਾਲ 14 ਅਤੇ 15 ਅਗਸਤ ਨੂੰ ਆਪਣੀ ਸਿਖ਼ਰ ਛੋਹ ਜਾਵੇਗਾ | ਇਨ੍ਹਾਂ ਸਮਾਗਮਾਂ ਦੇ ਪ੍ਰਬੰਧਕੀ ਆਗੂ ਅਤੇ ...

ਪੂਰੀ ਖ਼ਬਰ »

ਬਕਰੀਦ ਦਾ ਤਿਉਹਾਰ ਮਨਾਇਆ

ਬਾਜਾਖਾਨਾ, 13 ਅਗਸਤ (ਜੀਵਨ ਗਰਗ)-ਪਿੰਡ ਮੱਲਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੇ ਸਮੂਹ ਮੁਸਲਿਮ ਭਾਈਚਾਰੇ ਨੇ ਸਥਾਨਕ ਮਜਜਿਦ 'ਚ ਇੱਕਤਰ ਹੋ ਕਿ ਈਦ ਉਲ ਜੁਲ੍ਹਾ (ਬਕਰੀਦ) ਦਾ ਤਿਉਹਾਰ ਮਨਾਇਆ | ਇਸ ਮੌਕੇ ਇਮਾਮ ਵਲੋਂ ਨਗਰ ਖੇੜੇ ਦੀ ਸੁੱਖ-ਸ਼ਾਂਤੀ ਲਈ ਅੱਲਾ ਅੱਗੇ ਈਦ ਦੀ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਸਟੈਂਡ ਨਾ ਲੈਣ ਵਾਲੇ ਲੋਕ ਸਭਾ ਮੈਬਰਾਂ ਦਾ ਜਥੇਬੰਦੀ ਘਿਰਾਓ ਕਰੇਗੀ-ਭਾਕਿਯੂ ਲੱਖੋਵਾਲ

ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਮੀਤ ਪ੍ਰਧਾਨ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਡੇਂਗੂ ਦੀ ਬਿਮਾਰੀ ਸਬੰਧੀ ਸੈਮੀਨਾਰਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ-ਸਿਵਲ ਸਰਜਨ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਮਲੇਰੀਆ, ਡੇਂਗੂ ਆਦਿ ਬਿਮਾਰੀਆਂ ਦੇ ਬਚਾਓ ਸਬੰਧੀ ਸਿਹਤ ਵਿਭਾਗ ਫ਼ਰੀਦਕੋਟ ਵਲੋਂ ਜ਼ਿਲ੍ਹੇ 76 ...

ਪੂਰੀ ਖ਼ਬਰ »

ਜੈਤੋ 'ਚ ਉਪ ਮੰਡਲ ਮੈਜਿਸਟਰੇਟ ਝੰਡਾ ਲਹਿਰਾਉਣਗੇ

ਜੈਤੋ, 13 ਅਗਸਤ (ਭੋਲਾ ਸ਼ਰਮਾ)-ਦੇਸ਼ ਦੇ 72ਵੇਂ ਆਜ਼ਾਦੀ ਦਿਵਸ ਮੌਕੇ ਜੈਤੋ ਦਾ ਉਪ ਮੰਡਲ ਪੱਧਰੀ ਸਮਾਰੋਹ ਸਥਾਨਕ ਖੇਡ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਜੈਤੋ ਮਿਸ. ਲਵਪ੍ਰੀਤ ਕੌਰ ਅਤੇ ਨਾਇਬ ਤਹਿਸੀਲਦਾਰ ਹੀਰਾ ਵੰਤੀ ਨੇ ਦੱਸਿਆ ...

ਪੂਰੀ ਖ਼ਬਰ »

ਹਰਵਿੰਦਰ ਕੌਰ ਨੇ ਵਿਦੇਸ਼ਾਂ 'ਚ ਕਸਬਾ ਬਾਜਾਖਾਨਾ ਦਾ ਨਾਂਅ ਕੀਤਾ ਰੌਸ਼ਨ

ਬਾਜਾਖਾਨਾ, 13 ਅਗਸਤ (ਜੀਵਨ ਗਰਗ)-ਕਸਬਾ ਬਾਜਾਖਾਨਾ ਦੀ ਜੰਮਪਲ ਸਵ. ਮਾਸਟਰ ਪਾਲ ਸਿੰਘ ਬਾਜਾਖਾਨਾ ਦੀ ਹੋਣਹਾਰ ਲੜਕੀ ਅਤੇ ਸਾਬਕਾ ਸਰਪੰਚ ਜਸਮੇਲ ਸਿੰਘ ਦੀ ਭਤੀਜੀ ਹਰਵਿੰਦਰ ਕੌਰ ਆਕਲੈਂਡ (ਨਿਉਜ਼ੀਲੈਂਡ) ਵਿਖੇ ਬਤੌਰ ਨਰਸ ਸੇਵਾਵਾਂ ਨਿਭਾਅ ਰਹੀ ਹੈ, ਨੇ ਇਕ ਕੈਦੀ ਨੂੰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ 250 ਬੂਟੇ ਲਗਾਏ

ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਉਸਤਵ ਮਨਾਉਂਦੇ ਹੋਏ ਕਰਨਲ ਬੀ.ਐਸ. ਧਾਲੀਵਾਲ, ਸੁਪਰਵਾਈਜ਼ਰ ਦਰਸ਼ਨ ਸਿੰਘ, ਸੁਪਰਵਾਈਜ਼ਰ ਸੁਰਜੀਤ ਸਿੰਘ, ਜੀ.ਓ. ਜੀ. ਲਖਵਿੰਦਰ ਸਿੰਘ, ਰਵਿੰਦਰ ਸਿੰਘ ਅਤੇ ਬਗੀਚਾ ਸਿੰਘ ਨੇ 6 ...

ਪੂਰੀ ਖ਼ਬਰ »

63 ਬੂਟੇ ਲਗਾ ਕੇ ਮਨਾਇਆ 63ਵਾਂ ਜਨਮ ਦਿਨ

ਫ਼ਰੀਦਕੋਟ, 13 ਅਗਸਤ (ਸ. ਰਿਪੋ.)-ਮਾਸਟਰ ਗੁਰਮੇਲ ਸਿੰਘ ਫ਼ਰੀਦਕੋਟ ਨੇ ਆਪਣਾ 63ਵਾਂ ਜਨਮ ਦਿਨ ਸੀਰ ਨਾਲ 63 ਪੌਦੇ ਲਗਾ ਕੇ ਮਨਾਇਆ | ਉਨ੍ਹਾਂ ਇਹ ਪ੍ਰੰਪਰਾ 51ਵੇਂ ਜਨਮ ਦਿਨ ਤੋਂ ਸ਼ੁਰੂ ਕੀਤੀ ਸੀ ਤੇ ਹੁਣ ਤੱਕ ਨਿਰੰਤਰ ਜਾਰੀ ਰੱਖ ਕੇ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ...

ਪੂਰੀ ਖ਼ਬਰ »

ਵਣ ਮਹਾਉਤਸਵ ਮਨਾਇਆ

ਫ਼ਰੀਦਕੋਟ, 13 ਅਗਸਤ (ਪੁਰਬਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸਰਕਾਰੀ ਆਈ.ਟੀ.ਆਈ. ਫ਼ਰੀਦਕੋਟ ਵਿਖੇ ਵਣ ਮਹਾਉਤਸਵ ਮਨਾਇਆ ਗਿਆ | ਪ੍ਰੋਗਰਾਮ ਦਾ ਉਦਘਾਟਨ ਸੰਸਥਾ ਦੇ ਪਿੰ੍ਰਸੀਪਲ ਦਰਸ਼ਨ ਸਿੰਘ ਨੇ ਪੌਦਾ ਲਗਾ ਕੇ ਕੀਤਾ | ਇਸ ਤੋਂ ...

ਪੂਰੀ ਖ਼ਬਰ »

ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਪੰਜਗਰਾਈਾ ਕਲਾਂ, 13 ਅਗਸਤ (ਕੁਲਦੀਪ ਸਿੰਘ ਗੋਂਦਾਰਾ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਰੁੱਖ ਨਹੀਂ ਕੁੱਖ ਨਹੀਂ, ਧੀਆਂ ਨਹੀਂ ਤੀਆਂ ਨਹੀਂ ਵਿਸ਼ੇ ਤਹਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ...

ਪੂਰੀ ਖ਼ਬਰ »

ਪਿੰਡ ਜਵਾਹਰਕੇ ਨੂੰ ਨਹਿਰੀ ਪਾਣੀ ਦੀ ਸਹੂਲਤ ਨਾ ਮਿਲੀ ਤਾਂ ਕਿਸਾਨ ਜਥੇਬੰਦੀ ਅੱਜ ਦੇਵੇਗੀ ਧਰਨਾ

ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਜੈਤੋ ਦੇ ਪ੍ਰਧਾਨ ਨਛੱਤਰ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਦੀ ਮੀਟਿੰਗ ਇੱਥੇ ਗੁਰਦੁਆਰਾ ਬਾਬਾ ਜੇਤੈਆਣਾ ਸਾਹਿਬ (ਕਮਰਾ ਪੱਤੀ/ਕੁੱਦੋੋ ਪੱਤੀ) ਵਿਖੇ ਹੋਈ ਜਿਸ ਵਿਚ ਕਿਸਾਨੀ ...

ਪੂਰੀ ਖ਼ਬਰ »

-ਮਾਮਲਾ ਜਵਾਹਰੇ ਵਾਲਾ ਕਤਲ ਕਾਂਡ- ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰੇ-ਪੁਲਿਸ ਪ੍ਰਸ਼ਾਸਨ ਦੀਆਂ ਅਰਥੀਆਂ ਸਾੜੀਆਂ

ਜੈਤੋ, 13 ਅਗਸਤ (ਭੋਲਾ ਸ਼ਰਮਾ)-ਜਵਾਹਰੇ ਵਾਲਾ ਕਾਂਡ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਗੁੰਮਟੀ ਖੁਰਦ (ਸੇਵੇਵਾਲਾ), ਬਿਸ਼ਨੰਦੀ, ਦਬੜ੍ਹੀਖਾਨਾ ਅਤੇ ਵਾੜਾ ਭਾਈਕਾ ਵਿਚ ਪੁਲਿਸ ਪ੍ਰਸ਼ਾਸਨ ਦੀਆਂ ਅਰਥੀਆਂ ਸਾੜੀਆਂ ਗਈਆਂ | ਰੋਸ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਗੁਰਪਾਲ ਸਿੰਘ ਨੰਗਲ ਨੇ ਕਿਹਾ ਕਿ ਮੁਕਤਸਰ ਜ਼ਿਲ੍ਹੇ ਦੇ ਪਿੰਡ ਜਵਾਹਰੇ ਵਾਲਾ 'ਚ ਵਾਪਰੇ ਕਤਲ ਕਾਂਡ ਦੇ 6 ਦੋਸ਼ੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ ਜਦ ਕਿ 6 ਦੋਸ਼ੀ ਅਜੇ ਵੀ ਪੁਲਿਸ ਦੀ ਗਿ੍ਫ਼ਤ 'ਚੋਂ ਬਾਹਰ ਹਨ, ਨੂੰ ਪੁਲਿਸ ਪ੍ਰਸ਼ਾਸਨ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਕੇਸ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਵਿਚ ਹੈ | ਉਨ੍ਹਾਂ ਦੋਸ਼ ਲਾਇਆ ਕਿ ਇਸ ਸਬੰਧੀ ਚੱਲ ਰਹੇ ਸੰਘਰਸ਼ ਨੂੰ ਦਬਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ ਜਿਸ ਤਹਿਤ ਪਿਛਲੇ ਦਿਨੀਂ ਐਕਸ਼ਨ ਕਮੇਟੀ ਦੇ ਕਨਵੀਨਰ ਮੰਗਾ ਆਜ਼ਾਦ ਉੱਪਰ ਪੁਲਿਸ ਨੇ ਕੇਸ ਦਰਜ ਕੀਤਾ ਹੈ | ਉਨ੍ਹਾਂ ਆਖਿਆ ਕਿ ਪੁਲਿਸ ਅਜਿਹਾ ਵਤੀਰਾ ਵਰਤ ਕੇ ਲੋਕਾਂ ਦਾ ਮਨੋਬਲ ਤੋੜਨਾ ਚਾਹੁੰਦੀ ਹੈ | ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਰਮਜੀਤ ਸਿੰਘ ਸੇਵੇਵਾਲਾ ਅਤੇ ਰਵਿੰਦਰ ਸਿੰਘ ਨੇ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਐਕਸ਼ਨ ਕਮੇਟੀ ਦੇ ਸੱਦੇ 'ਤੇ ਮੁਕਤਸਰ ਵਿਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਲੋਕਾਂ ਨੂੰ ਇਸ ਪ੍ਰਦਰਸ਼ਨ ਵਿਚ ਪਹੁੰਚਣ ਦੀ ਅਪੀਲ ਕੀਤੀ | ਰੋਸ ਪ੍ਰਦਰਸ਼ਨਾਂ ਵਿਚ ਮੰਦਰ ਸਿੰਘ ਬਿਸ਼ਨੰਦੀ, ਰਾਜ ਸਿੰਘ ਸੇਵੇਵਾਲਾ, ਕੁਲਵੀਰ ਦਬੜ੍ਹੀਖਾਨਾ, ਕੁਲਵਿੰਦਰ ਕੌਰ ਵਾੜਾ ਭਾਈਕਾ, ਦਰਸ਼ਨ ਸਿੰਘ, ਗਗਨਦੀਪ ਸਿੰਘ, ਅਰਸ਼ਦੀਪ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੀੜਤ ਡਰਾਈਵਰ ਵਲੋਂ 'ਰਹਿਮਗਿਰੀ ਦਾ ਸਟਿੰਗ ਆਪ੍ਰੇਸ਼ਨ; ਵੀਡੀਓ ਵਾਇਰਲ
ਨਸ਼ੇ ਤਾਂ ਬੰਦ ਨਹੀਂ ਹੋਏ ਪਰ ਰਿਸ਼ਵਤ ਦਾ ਨਾਂਅ 'ਰਹਿਮ' ਜ਼ਰੂਰ ਹੋ ਗਿਐ

ਮੰਡੀ ਕਿੱਲਿਆਂਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ)- ਸੂਬੇ ਦੇ ਰੋਡ ਟੈਕਸ ਬੈਰੀਅਰਾਂ ਦਾ ਅਮਲਾ ਰੋਡ ਟੈਕਸ ਦੀ ਚੋਰੀ ਜਾਂ ਸਵਾਰੀ ਲੱਦਣ ਵਾਲੇ ਵਾਹਨਾਂ 'ਤੇ ਚੰਗਾ ਖਾਸਾ 'ਰਹਿਮ' ਕਰ ਰਿਹਾ ਹੈ | ਬੈਰੀਅਰਾਂ ਦੇ ਆਊਟ ਸੋਰਸ ਅਮਲੇ ਵੱਲੋਂ ਇਹ 'ਰਹਿਮ' ਗ਼ੈਰਕਾਨੰੂਨੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਮੈਜਿਸਟ੍ਰੇਟ ਐੱਮ.ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਨੇ ਕੈਨੇਡਾ ਦੇ 2 ਸਟੱਡੀ ਵੀਜ਼ੇ ਲਗਵਾਏ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਆਪਣੇ ਕੰਮ ਕਰਨ ਦੇ ਪਾਰਦਰਸ਼ੀ ਤਰੀਕੇ ਕਰਕੇ ਵਿਦਿਆਰਥੀਆਂ ਵਿਚ ਹਰਮਨ ਪਿਆਰਾ ਹੋ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਜੈਦਕਾ ...

ਪੂਰੀ ਖ਼ਬਰ »

ਬੱਸ ਸੇਵਾ ਜਾਰੀ ਰੱਖੇ ਜਾਣ ਦੀ ਮੰਗ

ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ)-ਗਰਾਮ ਪੰਚਾਇਤ ਕੋਟਸੁਖੀਆ ਦੇ ਸਰਪੰਚ ਸਮੇਤ ਸਮੂਹ ਪੰਚਾਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਨੱਥੂ ਵਾਲਾ ਤੋਂ ਫ਼ਰੀਦਕੋਟ ਵਾਇਆ ਪਿੰਡ ਕੋਟਸੁਖੀਆ ਨਵੀਂ ਚਲਾਈ ਗਈ ਪੀ.ਆਰ.ਟੀ.ਸੀ ...

ਪੂਰੀ ਖ਼ਬਰ »

ਯਾਦਗਾਰੀ ਪੈੜਾਂ ਛੱਡ ਗਿਆ ਸਮਾਗਮ 'ਮੇਲਾ ਭੈਣਾਂ ਦਾ'

ਜੈਤੋ, 13 ਅਗਸਤ (ਭੋਲਾ ਸ਼ਰਮਾ)- ਹਰ ਸਾਲ ਦੀ ਤਰਾਂ ਨੇੜਲੇ ਪਿੰਡ ਰੋਮਾਣਾ ਅਲਬੇਲ ਸਿੰਘ ਦੇ ਸਰਕਾਰੀ ਹਾਈ ਸਕੂਲ ਵਿਖੇ ਦੋ ਰੋਜ਼ਾ 'ਮੇਲਾ ਭੈਣਾਂ ਦਾ' ਤੀਆਂ ਦੇ ਰੂਪ 'ਚ ਮਨਾਇਆ ਗਿਆ | ਜਿਸ 'ਚ ਪਿੰਡ ਦੀਆਂ ਦੂਰ ਦੁਰਾਡੇ ਵਿਆਹੀਆਂ ਸਮੂਹ ਭੈਣਾਂ ਅਤੇ ਭੂਆ ਨੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਸਕੂਲ 'ਚ ਤੀਆਂ ਮੇਲਾ ਲੱਗਾ

ਕੋਟਕਪੂਰਾ, (ਗਿੱਲ)-ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢੁੱਡੀ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਸੰਘਾ ਦੀ ਅਗਵਾਈ ਹੇਠ ਸਾਉਣ ਦੀਆਂ ਤੀਆਂ ਦੇ ਸਬੰਧ 'ਚ ਇਕ ਵਿਸ਼ੇਸ਼ ਸਮਾਰੋਹ ਕਰਾਇਆ ਗਿਆ, ਜਿਸ ਵਿਚ ਸਕੂਲ ਦੀਆਂ ...

ਪੂਰੀ ਖ਼ਬਰ »

ਨਹਿਰ ਦੇ ਨਾਲ-ਨਾਲ ਬਣੇ ਬਾਈਪਾਸ 'ਤੇ ਦਰੱਖਤਾਂ ਦਾ ਫੈਲਾਅ ਸੜਕ 'ਤੇ ਵਧਣ ਕਰਕੇ ਹਾਦਸੇ ਵਾਪਰਨ ਦਾ ਖਤਰਾ

ਫ਼ਰੀਦਕੋਟ, 13 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਤਕਰੀਬਨ ਚਾਰ ਕਿਲੋਮੀਟਰ ਕੋਟਕਪੂਰਾ-ਤਲਵੰਡੀ ਬਾਈਪਾਸ ਸੜਕ ਰਾਜਸਥਾਨ ਨਹਿਰ ਦੇ ਨਾਲ-ਨਾਲ ਬਣੀ ਹੋਈ ਹੈ | ਜਾਣਕਾਰੀ ਅਨੁਸਾਰ ਉਪਰੋਕਤ ਬਾਈਪਾਸ ਤੇ ਪਾਰਕ ਐਵਿਨਿਊ ਕਾਲੋਨੀ ...

ਪੂਰੀ ਖ਼ਬਰ »

ਸੂਰਜ ਭਾਰਦਵਾਜ ਦੀ ਅਗਵਾਈ 'ਚ ਹੋਈ ਪੰਚਾਇਤ ਯੂਨੀਅਨ ਦੀ ਚੋਣ

ਜੈਤੋ, 13 ਅਗਸਤ (ਭੋਲਾ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੇ ਸਥਾਨਕ ਦਾਣਾ ਮੰਡੀ ਸਥਿਤ ਦਫ਼ਤਰ ਵਿਚ ਪੰਚਾਇਤ ਯੂਨੀਅਨ ਬਲਾਕ ਜੈਤੋ ਦੇ ਅਹੁਦੇਦਾਰਾਂ ਦੀ ਚੋਣ ਹੋਈ | ਸਰਬਸੰਮਤੀ ਨਾਲ ਨੇਪਰੇ ਚੜ੍ਹੀ ਚੋਣ ਪ੍ਰਕਿਰਿਆ ਦੌਰਾਨ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਜੇ. ਈ. ਨੇ ਲਾਏ ਠੇਕੇਦਾਰ 'ਤੇ ਧਮਕੀਆਂ ਦੇਣ ਦੇ ਦੋਸ਼

ਗਿੱਦੜਬਾਹਾ, 13 ਅਗਸਤ (ਘੱਟੋਂ)-ਪੀ.ਐੱਸ.ਪੀ.ਸੀ.ਐੱਲ. ਦੇ ਸ਼ਹਿਰੀ ਸਬ-ਡਵੀਜ਼ਨ ਦੇ ਇਕ ਜੇ.ਈ. ਨੇ ਠੇਕੇਦਾਰ ਵਲੋਂ ਉਸ ਨੰੂ ਗ਼ਲਤ ਸ਼ਬਦਾਵਲੀ ਬੋਲਣ ਅਤੇ ਧਮਕੀਆਂ ਦਿੱਤੇ ਜਾਣ ਦੇ ਦੋਸ਼ ਲਾਏ ਹਨ | ਇਸ ਸਬੰਧੀ ਸ਼ਹਿਰੀ ਸਬ ਡਵੀਜ਼ਨ ਦੇ ਜੇ.ਈ. ਪ੍ਰਵੀਨ ਕੁਮਾਰ ਜਿੰਦਲ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX