ਤਾਜਾ ਖ਼ਬਰਾਂ


ਧਰਮਸੋਤ ਨੇ ਰੱਖਿਆ 1 ਕਰੋੜ 60 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਜ ਪੰਚਾਇਤ ਘਰਾਂ ਦਾ ਨੀਂਹ ਪੱਥਰ
. . .  9 minutes ago
ਨਾਭਾ, 4 ਅਗਸਤ ( ਅਮਨਦੀਪ ਸਿੰਘ ਲਵਲੀ) - ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵੱਲੋਂ ਹਲਕਾ ਨਾਭਾ ਦੇ ਪੰਜ ਪਿੰਡ ਭੋਜੋਮਾਜਰੀ, ਢੀਂਗੀ, ਥੂਹੀ, ਫਰੀਦਪੁਰ ਅਤੇ ਖੱਟੜਾ ਕਲੋਨੀ ਵਿਚ 1 ਕਰੋੜ 60 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਜ ਪੰਚਾਇਤ ਘਰਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ...
ਜੈਤੋ (ਫ਼ਰੀਦਕੋਟ) 'ਚ ਬਸਪਾ ਵੱਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  20 minutes ago
ਜੈਤੋ, 4 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜ਼ਹਿਰੀਲੀ ਸ਼ਰਾਬ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਿੱਕਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਜ਼ਿਲ੍ਹਾ ਫ਼ਰੀਦਕੋਟ...
ਮੁਕੰਦਪੁਰ (ਨਵਾਂਸ਼ਹਿਰ) ਵਿਖੇ ਇੱਕ ਮਹਿਲਾ ਡਾਕਟਰ ਕੋਰੋਨਾ ਪਾਜ਼ੀਟਿਵ
. . .  46 minutes ago
ਬੰਗਾ,ਮੁਕੰਦਪੁਰ,4 ਅਗਸਤ (ਜਸਵੀਰ ਸਿੰਘ ਨੂਰਪੁਰ ਸੁਖਜਿµਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੀ ਇੱਕ ਮਹਿਲਾ ਡਾਕਟਰ ਜੋ ਢਾਹਾ ਕਲੇਰਾਂ ਆਈਸੋਲੇਸਨ ਵਾਰਡ ਵਿਚ ਡਿਊਟੀ...
ਕਪੂਰਥਲਾ 'ਚ ਇੱਕ ਡੀ.ਐੱਸ.ਪੀ ਤੇ ਥਾਣਾ ਮੁਖੀ ਸਮੇਤ 12 ਨਵੇ ਕੋਰੋਨਾ ਕੇਸ ਪਾਜ਼ੀਟਿਵ
. . .  50 minutes ago
ਕਪੂਰਥਲਾ, 4 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਸਵੇਰੇ ਆਏ 6 ਮਾਮਲਿਆਂ ਤੋਂ ਬਾਅਦ 6 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ ਡੀ.ਐੱਸ.ਪੀ. ਸਬ ਡਵੀਜ਼ਨ ਕਪੂਰਥਲਾ ਤੇ ਥਾਣਾ ਢਿਲਵਾਂ ਮੁਖੀ ਤੋਂ ਇਲਾਵਾ ਇਕ ਏ.ਐੱਸ.ਆਈ. ਦੀ ਰਿਪੋਰਟ...
ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  54 minutes ago
ਫ਼ਾਜ਼ਿਲਕਾ, 4 ਅਗਸਤ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ 2 ਔਰਤਾਂ ਅਤੇ 1 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ.ਐਮ.ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 3 ਨਵੇਂ ਕੋਰੋਨਾ ਕੇਸ...
ਲੁਧਿਆਣਾ ਦੇ ਜੋਧਾਂ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਜੋਧਾਂ, 4 ਅਗਸਤ (ਗੁਰਵਿੰਦਰ ਸਿੰਘ ਹੈਪੀ)- ਕਸਬਾ ਜੋਧਾਂ (ਲੁਧਿਆਣਾ) 'ਚ ਪਿਛਲੇ ਦਿਨ ਇੱਕ ਪਰਿਵਾਰ ਦੇ ਦੋ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਸਿਹਤ ਵਿਭਾਗ ਪੱਖੋਵਾਲ ਨੇ ਬਾਕੀ ਪਰਿਵਾਰ ਦੇ ਸੱਤ ਮੈਂਬਰਾਂ ਨੂੰ ਇਕਾਂਤਵਾਸ ਕਰਕੇ ਉਨ੍ਹਾਂ ਦੇ ਕੋਰੋਨਾ...
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁਆਵਜ਼ੇ ਲਈ ਗੁਰਜੀਤ ਔਜਲਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 1 hour ago
ਜਲੰਧਰ, 4 ਜੁਲਾਈ (ਅ. ਬ.)- ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਹੱਦੀ ਖੇਤਰ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ ਲਈ 30ਵੀਂ ਜਾਨ
. . .  about 1 hour ago
ਸੰਗਰੂਰ, 4 ਅਗਸਤ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ 30ਵੀਂ ਜਾਨ ਲੈ ਲਈ ਹੈ। ਮਲੇਰਕੋਟਲਾ ਦੀ 63 ਸਾਲਾ ਕੋਰੋਨਾ ਪੀੜਤ ਸੰਗੀਤਾ ਬੀਤੀ 31 ਜੁਲਾਈ ਤੋਂ ਅਪੋਲੋ ਹਸਪਤਾਲ...
ਅੰਮ੍ਰਿਤਸਰ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ, ਇੱਕ ਹੋਰ ਮੌਤ
. . .  about 1 hour ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 21 ਹੋਰ ਮਾਮਲੇ ਸਾਹਮਣੇ ਆਏ ਹਨ। ਉੱਥੇ ਕੋਰੋਨਾ ਕਾਰਨ ਪੀ. ਜੀ. ਆਈ. 'ਚ ਦਾਖ਼ਲ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਹੁਣ ਕੋਰੋਨਾ ਪੀੜਤਾਂ...
ਸੁਲਤਾਨਪੁਰ ਲੋਧੀ : ਜ਼ਹਿਰੀਲੀ ਸ਼ਰਾਬ ਮਾਮਲੇ 'ਚ ਬਸਪਾ ਵਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 2 hours ago
ਸੁਲਤਾਨਪੁਰ ਲੋਧੀ, 4 ਅਗਸਤ (ਲਾਡੀ, ਹੈਪੀ, ਥਿੰਦ)- ਤਰਨਤਾਰਨ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਦਰਜਨ ਤੋਂ ਵੱਧ ਵਿਅਕਤੀਆਂ ਦੀ ਮੌਤ ਨਾਲ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਹੈ। ਇਸੇ ਨੂੰ ਲੈ ਕੇ ਕਪੂਰਥਲਾ ਜ਼ਿਲ੍ਹੇ ਦੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ...
ਮੋਗਾ 'ਚ ਕੋਰੋਨਾ ਦੇ ਸੱਤ ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਮੋਗਾ, 4 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 7 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 465 ਹੋ ਗਈ ਹੈ, ਜਿਨ੍ਹਾਂ 'ਚ...
ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ 'ਚ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਗੋਰਾ ਸਮੇਤ ਦੋ ਵਿਅਕਤੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖ਼ਾਹੀਏ ਕਰਾਰ
. . .  about 1 hour ago
ਅੰਮ੍ਰਿਤਸਰ, 4 ਅਗਸਤ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ 'ਚ ਸ਼੍ਰੋਮਣੀ ਕਮੇਟੀ ਮੈਂਬਰ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਛੇ ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 593 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 93 ਸੈਂਪਲਾਂ...
ਨਿੱਜੀ ਹਸਪਤਾਲ ਚਲਾ ਰਹੇ ਡਾਕਟਰ ਅਤੇ ਉਸ ਦੀ ਪਤਨੀ ਨੂੰ ਹੋਇਆ ਕੋਰੋਨਾ
. . .  about 2 hours ago
ਸਠਿਆਲੀ, 3 ਅਗਸਤ (ਜਸਪਾਲ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਨਜ਼ਦੀਕ ਇੱਕ ਨਿੱਜੀ ਹਸਪਤਾਲ ਦੇ ਮਾਲਕ ਡਾਕਟਰ ਅਤੇ ਉਸ ਦੀ ਪਤਨੀ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾ ਦੇ ਦਿਨੋਂ ਦਿਨ ਵੱਧ ਰਹੇ ਸੰਕਟ 'ਚ ਵੱਡੀ ਪੱਧਰ...
ਸ਼ਰਾਬ ਮਾਫ਼ੀਆ ਨੂੰ ਪੰਜਾਬ ਵਿਚੋਂ ਖ਼ਤਮ ਕਰ ਦਿੱਤਾ ਜਾਵੇਗਾ - ਕੈਪਟਨ
. . .  about 3 hours ago
ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਕਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚਾਹੇ ਉਹ ਸਿਆਸਤਦਾਨ ਹੋਵੇ ਜਾਂ ਸਰਕਾਰੀ ਮੁਲਾਜ਼ਮ। ਉਨ੍ਹਾਂ ਨੇ ਵਾਅਦਾ ਕੀਤਾ ਕਿ ਪੰਜਾਬ ਵਿਚੋਂ ਸ਼ਰਾਬ ਮਾਫ਼ੀਆ ਖ਼ਤਮ...
ਭਾਈ ਮਹਿਤਾ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਨੂੰ ਸੌਂਪੇ ਮੰਗ ਪੱਤਰ
. . .  about 3 hours ago
ਅੰਮ੍ਰਿਤਸਰ, 4 ਅਗਸਤ- (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਦਿੱਤੇ ਗਏ ਇਕ ਮੰਗ ਪੱਤਰ ਵਿਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ...
ਯੂਥ ਕਾਂਗਰਸ ਵੱਲੋਂ 'ਮੋਦੀ ਸਰਕਾਰ' ਖਿਲਾਫ਼ ਧਰਨਾ ਤੇ ਨਾਅਰੇਬਾਜ਼ੀ
. . .  about 3 hours ago
ਲੋਹੀਆ ਖ਼ਾਸ/ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ/ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ 3 ਆਰਡੀਨੈਂਸ ਪਾਸ ਕਰਨ ਵਿਰੁੱਧ ਲੋਹੀਆਂ ਦੇ ਟੀ ਪੁਆਇੰਟ 'ਤੇ ਧਰਨਾ ਅਤੇ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਗਈ। ਇਸ...
ਵਿਧਾਇਕ ਡੈਨੀ ਬੰਡਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
. . .  about 3 hours ago
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਮਾਝੇ ਦੇ ਤਿੰਨ ਜਿਲ੍ਹਿਆਂ ਵਿੱਚ ਪਿੱਛਲੇ ਦਿਨਾਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 100 ਤੋਂ ਵੱਧ ਮੌਤਾਂ ਦੇ ਮਾਮਲੇ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅੰਮ੍ਰਿਤਸਰ ਸਥਿਤ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ...
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਸਰਕਾਰ ਦੀ ਕਾਰਗੁਜ਼ਾਰੀ ਗੈਰ ਜਿੰਮੇਵਾਰਾਨਾ - ਅਕਾਲੀ ਦਲ
. . .  about 3 hours ago
ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਦੇ ਸੀਨੀਅਰ ਲੀਡਰ ਡਾ ਦਲਜੀਤ ਸਿੰਘ ਚੀਮਾ ਨੇ ਵਰਚੁਆਲ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਚ ਸਰਕਾਰ ਦੀ ਕਾਰਗੁਜ਼ਾਰੀ ਗੈਰ ਜਿੰਮੇਵਾਰਾਨਾ ਹੈ । ਉਨ੍ਹਾਂ ਕਿਹਾ ਕਿ ਹੁਣ ਤਕ ਨਾ ਮੁੱਖ...
ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਆੜਤੀਆਂ ਨੇ ਕੀਤਾ ਰੋਸ ਮੁਜ਼ਾਹਰਾ
. . .  about 3 hours ago
ਰਾਜਪੁਰਾ, 4 ਅਗਸਤ (ਰਣਜੀਤ ਸਿੰਘ)- ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਆੜਤੀ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਲੈ ਕੇ ਸ਼ਹਿਰ ਵਿੱਚ ਟਰੈਕਟਰਾਂ ਨਾਲ ਰੋਸ ਮੁਜ਼ਾਹਰਾ ਕੀਤਾ ।ਅੰਤ ਵਿੱਚ ਤਹਿਸੀਲਦਾਰ ਸ੍ਰੀ ਹਰਸਿਮਰਨ ਸਿੰਘ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰੋਸ...
ਜ਼ਿਲ੍ਹਾ ਅੰਮ੍ਰਿਤਸਰ 'ਚ ਯੂਰੀਆ ਦੀ ਕਮੀ, ਔਜਲਾ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ
. . .  about 3 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਦੇ ਕੈਮੀਕਲ ਤੇ ਫਰਟੀਲਾਈਜ਼ਰ ਮੰਤਰੀ ਡੀ.ਵੀ. ਸਦਾਨੰਦਾ ਗੌੜਾ ਨੂੰ ਪੱਤਰ ਲਿਖ ਕੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਯੂਰੀਆ ਦੀ ਕਮੀ ਤੋਂ ਜਾਣੂ ਕਰਾਇਆ ਹੈ। ਉਨ੍ਹਾਂ...
ਆਬਾਕਾਰੀ ਵਿਭਾਗ ਖੁਦ ਦੇ ਕੋਲ ਹੋਣ ਦੇ ਬਾਵਜੂਦ ਏਨੀ ਵੱਡੀ ਨਾਕਾਮੀ ਲਈ ਮੁੱਖ ਮੰਤਰੀ ਪੰਜਾਬ ਨੈਤਕਿਤਾ ਦੇ ਆਧਾਰ ਤੇ ਤਰੁੰਤ ਅਸਤੀਫਾ ਦੇਣ- ਸ: ਜਸਵੀਰ ਸਿੰਘ ਗੜ੍ਹੀ
. . .  about 4 hours ago
ਬਲਾਚੌਰ, 4 ਅਗਸਤ (ਸ਼ਾਮ ਸੁੰਦਰ ਮੀਲੂ) - ਤਰਨਤਾਰਨ ਬਟਾਲਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਸੈਂਕੜੇ ਲੋਕਾਂ ਲਈ ਹਾਅ ਦਾ ਨਾਅਰਾ ਮਾਰਦਿਆਂ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਬਸਪਾ ਨੇ ਪੰਜਾਬ ਭਰ ਵਿੱਚ 117 ਵਿਧਾਨਸਭਾ ਹਲਕਿਆਂ ਵਿੱਚ ਕੈਪਟਨ ਸਰਕਾਰ ਦੇ ਪੁਤਲੇ ਫੂਕ ਮੁਜ਼ਾਹਰੇ ਕੀਤੇ।ਸਰਕਾਰ ਦੀ ਇਸ...
ਮ੍ਰਿਤਕਾਂਂ ਦੇੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਮੁੱਛਲ ਪਹੁੰਚੇ ਕੈਬਨਿਟ ਮੰਤਰੀ ਸੋਨੀ, ਕਾਂਗੜ, ਐਮ. ਪੀ.ਡਿੰਪਾ, ਔਜਲਾ, ਚੱਬੇਵਾਲ, ਡੈਨੀ ਬੰਡਾਲਾ, ਭਲਾਈਪੁਰ
. . .  about 4 hours ago
ਜੰਡਿਆਲਾ ਗੁਰੂ, 4 ਅਗਸਤ (ਰਣਜੀਤ ਸਿੰਘ ਜੋਸਨ) - ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ 12 ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਅਤੇ ਸ. ਗੁਰਪ੍ਰੀਤ ਸਿੰਘ ਕਾਂਗੜ, ਮੈਂਬਰ ਪਾਰਲੀਮੈਂਟ ਜਸਬੀਰ...
ਬਾਜਵਾ ਤੇ ਦੂਲੋ ਖਿਲਾਫ ਸਖ਼ਤ ਕਾਰਵਾਈ ਲਈ ਜਾਖੜ ਸੋਨੀਆ ਨੂੰ ਲਿਖਣਗੇ ਚਿੱਠੀ, ਕਿਹਾ ਹੁਣ ਬਹੁਤ ਹੋ ਚੁੱਕੈ
. . .  about 4 hours ago
ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਖਿਲਾਫ ਅਨੁਸ਼ਾਸਨਹੀਣਤਾ ਦਾ ਮੁੱਦਾ ਚੁੱਕਣਗੇ...
ਵਿਧਾਇਕ ਸਿੱਕੀ ਤੇ ਉਸਦੇ ਪੀ.ਏ. ਦੇ ਹੱਕ ਵਿੱਚ ਨਿਤਰੇ ਕਾਂਗਰਸੀ
. . .  about 4 hours ago
ਤਰਨਤਾਰਨ, 4 ਅਗਸਤ (ਹਰਿੰਦਰ ਸਿੰਘ/ਵਿਕਾਸ ਮਰਵਾਹਾ) - ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਇਆ ਮੌਤਾਂ ਦੇ ਮਾਮਲੇ ਵਿੱਚ ਕੁਝ ਲੋਕਾਂ ਵੱਲੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਤੇ ਉਸਦੇ ਪੀ.ਏ. ਜਰਮਨਜੀਤ ਸਿੰਘ ਕੰਗ ਦਾ ਨਾਂਅ ਲੈਣ ਤੋਂ ਬਾਅਦ ਹਲਕਾ ਖਡੂਰ ਸਾਹਿਬ ਦੇ ਕਾਂਗਰਸੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਦੋਸ਼ਾਂ ਨੂੰ ਝੂਠਾ ਠਹਿਰਾਇਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਮੋਗਾ

ਰਵਿਦਾਸ ਭਾਈਚਾਰੇ ਵਲੋਂ ਬੰਦ ਦੇ ਸੱਦੇ ਨੂੰ ਜ਼ਿਲ੍ਹੇ 'ਚ ਮਿਲਿਆ-ਜੁਲਿਆ ਹੁੰਗਾਰਾ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਰਾਜੇਸ਼ ਕੋਛੜ)-ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਿਖ਼ਲਾਫ਼ ਰਵਿਦਾਸ ਭਾਈਚਾਰੇ ਵਲੋਂ ਰੋਸ ਵਜੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਮੋਗਾ ਸ਼ਹਿਰ ਵਿਚ ਬੰਦ ਨੂੰ ...

ਪੂਰੀ ਖ਼ਬਰ »

ਲਾਵਾਰਸ ਮਿ੍ਤਕ ਵਿਅਕਤੀ ਦੀ ਹੋਈ ਪਹਿਚਾਣ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਲਾਵਾਰਸ ਮਿਲੇ ਵਿਅਕਤੀ ਦੀ ਹੋਈ ਮੌਤ ਉਪਰੰਤ ਮਿ੍ਤਕ ਦੀ ਲਾਸ਼ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਮੋਗਾ ਵਿਖੇ ਰੱਖਿਆ ਗਿਆ ਸੀ ਜਿਸ ਦੀ ਪਹਿਚਾਣ ਮਿ੍ਤਕ ਦੀ ਭੈਣ ਹਰਜੀਤ ਕੌਰ ਪਤਨੀ ਜਸਵੀਰ ਸਿੰਘ ਬਾਘਾ ਪੁਰਾਣਾ ਨੇ ਕਰਕੇ ਦੱਸਿਆ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ 'ਤੇ ਲਹਿਰਾਉਣਗੇ ਕੌਮੀ ਝੰਡਾ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ 'ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਨਾਜ ਮੰਡੀ ਮੋਗਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ | ਇਸ ਤੋਂ ਬਾਅਦ ਵਿੱਤ ...

ਪੂਰੀ ਖ਼ਬਰ »

ਪੰਜਾਬ ਬੰਦ ਨੂੰ ਲੈ ਕੇ ਧਰਮਕੋਟ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਨਾਂਹ ਪੱਖੀ ਹੁੰਗਾਰਾ

ਧਰਮਕੋਟ, 13 ਅਗਸਤ (ਪਰਮਜੀਤ ਸਿੰਘ)-ਦਿੱਲੀ ਵਿਚ ਢਾਹੇ ਗਏ ਗੁਰੂ ਰਵਿਦਾਸ ਜੀ ਮੰਦਰ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਫੈਲੇ ਰੋਸ ਵਜੋਂ 13 ਅਗਸਤ ਨੂੰ ਰਵਿਦਾਸ ਭਾਈਚਾਰੇ ਵਲੋਂ ਪੰਜਾਬ ਬੰਦ ਦੇਣ ਦੇ ਸੱਦੇ ਨੂੰ ਧਰਮਕੋਟ 'ਚੋਂ ਨਾਂਹ ਪੱਖੀ ਹੁੰਗਾਰਾ ਹੀ ਮਿਲਿਆ | ਸਵੇਰੇ 9 ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ 'ਚ ਫੜੇ ਗਏ ਨੌਜਵਾਨਾਂ ਦੀ ਨਿਸ਼ਾਨਦੇਹੀ 'ਤੇ ਮੌਜੂਦਾ ਕੌ ਾਸਲਰ ਗਿ੍ਫ਼ਤਾਰ

ਮੋਗਾ, 13 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ 7 ਅਗਸਤ ਨੂੰ ਥਾਣਾ ਸਿਟੀ ਸਾਊਥ ਦੇ ਇੰਸਪੈਕਟਰ ਸੁਰਜੀਤ ਸਿੰਘ ਨੇ ਗਸ਼ਤ ਦੇ ਦੌਰਾਨ ਨਿਊ ਟਾਊਨ ਮੋਗਾ 'ਚੋਂ ਦੋ ਸਕੇ ਭਰਾਵਾਂ ਨੂੰ 220 ਗ੍ਰਾਂਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਸੀ ਜਿਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਦੁਕਾਨ 'ਤੇ ਕਬਜ਼ੇ ਦੀ ਕੋਸ਼ਿਸ਼-8 ਨਾਮਜ਼ਦ

ਮੋਗਾ, 13 ਅਗਸਤ (ਸ਼ਿੰਦਰ ਸਿੰਘ ਭੁਪਾਲ)-ਰਾਜੇਸ਼ ਕੁਮਾਰ ਉਰਫ਼ ਰਾਜੂ ਪੁੱਤਰ ਜਗਨ ਨਾਥ ਵਾਸੀ ਸਰਦਾਰ ਨਗਰ ਮੋਗਾ ਨੇ ਥਾਣਾ ਸਿਟੀ ਸਾਊਥ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਨ•ਾਂ ਦੀ ਪ੍ਰਤਾਪ ਰੋਡ ਮੋਗਾ 'ਤੇ ਲਾਟਰੀ ਦੀ ਇਕ ਦੁਕਾਨ ਹੈ | ਕੱਲ•ਬਾਅਦ ਦੁਪਹਿਰ 2 ਵਜੇ ਦੇ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਜੈਤੋ ਵਲੋਂ ਮਿਲਕ ਸੈਂਟਰਾਂ 'ਤੇ ਛਾਪੇਮਾਰੀ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਸੀ. ਆਈ. ਏ. ਸਟਾਫ਼ ਜੈਤੋ ਦੀ ਪੁਲਿਸ ਪਾਰਟੀ ਵਲੋਂ ਅੱਜ ਸਵੇਰੇ-ਸਵੇਰੇ ਸਥਾਨਕ ਸ਼ਹਿਰ ਦੇ ਵੱਖ-ਵੱਖ ਮਿਲਕ ਸਟੋਰਾਂ (ਡੇਅਰੀਆਂ) 'ਤੇ ਅਚਨਚੇਤੀ ਛਾਪੇਮਾਰੀ ਕੀਤੀ ਗਈ | ਇਸ ਟੀਮ ਦੀ ਅਗਵਾਈ ਏ. ਐਸ. ਆਈ. ਜੰਗ ਸਿੰਘ ਕਰ ਰਹੇ ਸਨ | ਪੁਲਿਸ ...

ਪੂਰੀ ਖ਼ਬਰ »

ਲੰਗੇਆਣਾ ਪੁਰਾਣਾ ਦੀ ਸੰਘਣੀ ਆਬਾਦੀ 'ਚ ਖੁੱਲ੍ਹੇ ਦੋ ਸ਼ਰਾਬ ਦੇ ਠੇਕੇ

ਨੱਥੂਵਾਲਾ ਗਰਬੀ, 13 ਅਗਸਤ (ਸਾਧੂ ਰਾਮ ਲੰਗੇਆਣਾ)-ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੇ ਕੌਮੀ ਪ੍ਰਧਾਨ ਨਿਰਮਲ ਸਿੰਘ ਰਾਜੇਆਣਾ ਨੇ ਦੱਸਿਆ ਕਿ ਹਲਕਾ ਬਾਘਾ ਪੁਰਾਣਾ ਅਧੀਨ ਆਉਂਦੇ ਪਿੰਡ ਲੰਗੇਆਣਾ ਪੁਰਾਣਾ ਵਿਖੇ ਸ਼ਰਾਬ ਦੇ ਠੇਕੇਦਾਰਾਂ ਵਲੋਂ ਇਕ ਠੇਕੇ ਦੀ ਬਜਾਏ ਦੋ ...

ਪੂਰੀ ਖ਼ਬਰ »

ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਕਿਸ਼ਨਪੁਰਾ ਕਲਾਂ, 13 ਅਗਸਤ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਅੰਤਰ-ਹਾਊਸ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਦੇ ਵਿਸ਼ੇ ਸਮਾਜਿਕ ਗਤੀਵਿਧੀਆਂ 'ਤੇ ਆਧਾਰਤ ਸਨ | ਸਾਰੇ ਹੀ ਬੱਚਿਆਂ ਨੇ ਬਹੁਤ ਹੀ ਵਧੀਆ ਤਰੀਕੇ ਨਾਲ ਕਵਿਤਾਵਾਂ ਪੇਸ਼ ...

ਪੂਰੀ ਖ਼ਬਰ »

ਵਾਟਰ ਵਰਕਸ ਦਾ ਦੂਸ਼ਿਤ ਪਾਣੀ ਪੁੱਜਿਆ ਲੋਕਾਂ ਦੇ ਘਰਾਂ 'ਚ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਮੁਗਲੂ ਪੱਤੀ ਵਿਚਲਾ ਵਾਟਰ ਵਰਕਸ ਅੱਜ ਫਿਰ ਉਸ ਸਮੇਂ ਸੁਰਖ਼ੀਆਂ 'ਚ ਆ ਗਿਆ ਜਦੋਂ ਸਵੇਰੇ ਵਾਟਰ ਵਰਕਸ ਦਾ ਗੰਧਲਾ ਦੂਸ਼ਿਤ ਪਾਣੀ ਲੋਕਾਂ ਦੇ ਘਰਾਂ 'ਚ ਚਲਾ ਗਿਆ | ਲੋਕਾਂ ਨੇ ਪੱਤਰਕਾਰਾਂ ਨੂੰ ਬੁਲਾ ਕੇ ਘਰਾਂ ...

ਪੂਰੀ ਖ਼ਬਰ »

ਸਮਾਧ ਭਾਈ ਦੇ ਸੁੰਦਰ ਪਾਰਕ ਦੇਖ ਕੇ ਮਨ ਨੂੰ ਸਕੂਨ ਮਿਲਿਆ-ਨਾਇਬ ਤਹਿਸੀਲਦਾਰ ਚੰਨੀ

ਸਮਾਧ ਭਾਈ, 13 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਧਰਤੀ 'ਤੇ ਤੇਜ਼ੀ ਨਾਲ ਬਦਲ ਰਹੇ ਵਾਤਾਵਰਨ ਤੇ ਕੁਦਰਤੀ ਸਰੋਤਾਂ ਪ੍ਰਤੀ ਮਨੁੱਖ ਦੁਆਰਾ ਕੀਤੀ ਜਾ ਰਹੀ ਲਾਪ੍ਰਵਾਹੀ ਧਰਤੀ 'ਤੇ ਹਰ ਜੀਵ ਦੇ ਜੀਵਨ ਲਈ ਘਾਤਕ ਸਾਬਤ ਹੋ ਰਹੀ ਹੈ ਤੇ ਸਾਨੂੰ ਸਮੇਂ ਨੂੰ ਅਜਾਈਾ ਗੁਆਏ ਬਿਨਾਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਆਜ਼ਾਦੀ ਦਿਹਾੜੇ ਨੂੰ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਆਜ਼ਾਦੀ ਦਿਹਾੜੇ ਨੂੰ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ | ਹਰ ਰੋਜ਼ ਪ੍ਰਾਰਥਨਾ ਸਭਾ ਉਪਰੰਤ ਸਕੂਲ ਦੀ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ-ਐਸ. ਪੀ. ਬਲਵਿੰਦਰ ਸਿੰਘ

ਬੱਧਨੀ ਕਲਾਂ, 13 ਅਗਸਤ (ਸੰਜੀਵ ਕੋਛੜ)-ਨੌਜਵਾਨ ਤਬਕਾ ਵੱਡੇ ਪੱਧਰ 'ਤੇ ਨਸ਼ੇ ਦਾ ਸ਼ਿਕਾਰ ਹੋ ਰਿਹਾ ਹੈ, ਜੇਕਰ ਇਸ ਕੋਹੜ ਦੀ ਬਿਮਾਰੀ ਨੂੰ ਕਾਬੂ ਨਾ ਕੀਤਾ ਗਿਆ ਤਾਂ ਇਸ ਦੇ ਬਹੁਤ ਹੀ ਭੈੜੇ ਨਤੀਜੇ ਸਾਹਮਣੇ ਆਉਣਗੇ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਬਾਘਾ ਪੁਰਾਣਾ ਨੇ ਲਗਵਾਇਆ ਪਤੀ-ਪਤਨੀ ਦਾ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਗੋਲਡਨ ਐਜੂਕੇਸ਼ਨ ਬਾਘਾ ਪੁਰਾਣਾ ਨੇ ਬਲਵੀਰ ਸਿੰਘ, ਜਸਪਿੰਦਰ ਕੌਰ ਦਾ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ਹਿਮਾਂਸ਼ੂ ਹਾਂਡਾ ਤੇ ਉਨ੍ਹਾਂ ਦੇ ਸਟਾਫ਼ ਮੈਂਬਰਾਂ ਨੇ ਬਲਵੀਰ ਸਿੰਘ, ਜਸਪਿੰਦਰ ਕੌਰ ਨੂੰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੋਗਾ ਵਿਸ਼ਾਲ ਲਗਵਾਏਗੀ ਮੋਗਾ ਜੇਲ੍ਹ ਵਿਖੇ ਆਰ. ਓ.

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਲਾਇਨਜ਼ ਕਲੱਬ ਮੋਗਾ ਵਿਸ਼ਾਲ ਦੀ ਮੀਟਿੰਗ ਪ੍ਰਧਾਨ ਦਰਸ਼ਨ ਲਾਲ ਗਰਗ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਲਾਇਨਜ਼ ਕਲੱਬ ਵਲੋਂ 21000 ਬੂਟੇ ਮੋਗਾ ਜ਼ਿਲ੍ਹੇ 'ਚ ਲਗਵਾਉਣ ਦਾ ਟੀਚਾ ਸ਼ੁਰੂ ਕਰਨ ਲਈ ਹੁਣ ਤੱਕ 11696 ਬੂਟੇ ਲਗਵਾਉਣ ਲਈ ...

ਪੂਰੀ ਖ਼ਬਰ »

ਮਾਤਾ ਜਸਵਿੰਦਰ ਕੌਰ ਬਰਾੜ ਰਾਜੇਆਣਾ ਨੂੰ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਗੁਰਦੀਪ ਸਿੰਘ, ਸੁਖਪਾਲ ਸਿੰਘ ਤੇ ਸਾਬਕਾ ਸਰਪੰਚ ਜਵਾਹਰ ਸਿੰਘ ਰਾਜੇਆਣਾ ਦੀ ਮਾਤਾ ਜਸਵਿੰਦਰ ਕੌਰ ਬਰਾੜ ਸਾਬਕਾ ਸਰਪੰਚ ਧਰਮ-ਪਤਨੀ ਪਰਮਜੀਤ ਸਿੰਘ ਬਰਾੜ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦਾ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਆਜ਼ਾਦੀ ਦਿਵਸ ਸਮਾਗਮ ਦਾ ਨਿਰੀਖਣ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਵੀਂ ਦਾਣਾ ਮੰਡੀ 'ਚ ਤਹਿਸੀਲ ਪੱਧਰੀ ਆਜ਼ਾਦੀ ਦਿਵਸ 15 ਅਗਸਤ ਨੂੰ ਧੂਮ-ਧਾਮ ਨਾਲ ਤਹਿਸੀਲਦਾਰ ਪਵਨ ਕੁਮਾਰ ਗੁਲਾਟੀ ਦੀ ਅਗਵਾਈ ਹੇਠ ਤੇ ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਬੀ. ਡੀ. ਪੀ. ਓ. ਅਮਿਤ ...

ਪੂਰੀ ਖ਼ਬਰ »

ਵੋਟਰ ਵੈਰੀਫਿਕੇਸ਼ਨ ਪੋ੍ਰਗਰਾਮ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮੀਟਿੰਗ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ 1 ਜਨਵਰੀ 2020 ਦੇ ਆਧਾਰ 'ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਸਬੰਧ ਵਿਚ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਮੈਡਮ ...

ਪੂਰੀ ਖ਼ਬਰ »

ਗੁ: ਕਲਗ਼ੀਧਰ ਸਾਹਿਬ ਦਸਮੇਸ਼ ਨਗਰ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸ਼ੁਰੂ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਕਲਗ਼ੀਧਰ ਸਾਹਿਬ ਦਸਮੇਸ਼ ਨਗਰ ਅੰਮਿ੍ਤਸਰ ਰੋਡ ਮੋਗਾ ਵਿਖੇ ਤਿੰਨ ਰੋਜ਼ਾ ਨਾਮ ਸਿਮਰਨ ਅਭਿਆਸ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇ. ਬਾਬਾ ਕਰਨੈਲ ਸਿੰਘ ਕਾਰ ਸੇਵਾ ਹਜ਼ੂਰ ਸਾਹਿਬ ਵਾਲੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਪ੍ਰੀਤਮ ਸਿੰਘ ਦੀ ਮਿ੍ਤਕ ਦੇਹ ਨੂੰ ਫ਼ੌਜ ਦੀ ਟੁਕੜੀ ਨੇ ਦਿੱਤੀ ਸਲਾਮੀ

ਕਿਸ਼ਨਪੁਰਾ ਕਲਾਂ, 13 ਅਗਸਤ (ਪਰਮਿੰਦਰ ਸਿੰਘ ਗਿੱਲ)-ਲੰਮਾ ਸਮਾਂ ਫ਼ੌਜ 'ਚ ਰਹਿ ਕੇ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਸੈਨਿਕ ਪ੍ਰੀਤਮ ਸਿੰਘ ਤਲਵੰਡੀ ਮੱਲੀਆਂ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਤਲਵੰਡੀ ...

ਪੂਰੀ ਖ਼ਬਰ »

ਜਸਵੰਤ ਰਾਏ ਛਾਬੜਾ ਕੋਟ ਈਸੇ ਖਾਂ ਦਾ ਅੰਤਿਮ ਸੰਸਕਾਰ

ਕੋਟ ਈਸੇ ਖਾਂ, 13 ਅਗਸਤ (ਯਸ਼ਪਾਲ ਗੁਲਾਟੀ)-ਅਮਰ ਨਾਥ ਛਾਬੜਾ ਪਰਿਵਾਰ ਨੂੰ ਭਾਰੀ ਸਦਮਾ ਉਸ ਸਮੇਂ ਪੁੱਜਾ ਜਦ ਉਨ੍ਹਾਂ ਦੇ ਬੇਟੇ ਜਸਵੰਤ ਰਾਏ ਛਾਬੜਾ ਜ਼ੀਰਾ ਰੋਡ ਚੱਕੀ ਵਾਲੇ (55) ਅੱਜ ਸਵੇਰੇ ਅਚਾਨਕ ਸਦੀਵੀਂ ਵਿਛੋੜਾ ਦੇ ਗਏ | ਜਸਵੰਤ ਰਾਏ ਛਾਬੜਾ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ ਦੇ ਬਾਨੀ ਭਾਈ ਸਾਹਿਬ ਭਾਈ ਸੇਵਾ ਸਿੰਘ ਤਰਪਾਲਾਂ ਦੇ ਜਨਮ ਦਿਨ ਨੂੰ ਸਮਰਪਿਤ 3 ਰੋਜ਼ਾ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਤੇ 11 ਲੋੜਵੰਦ ਬੀਬੀਆਂ ਦੇ ਆਨੰਦ ਕਾਰਜ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮੋਗਾ, 13 ਅਗਸਤ (ਰਾਜੇਸ਼ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਦਾਰ ਨਗਰ ਮੋਗਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਚੌਕ ਸ਼ੇਖ਼ਾਂ ਵਿਖੇ ਕਰਵਾਇਆ | ਸੁਸਾਇਟੀ ਵਲੋਂ ਤੇ ...

ਪੂਰੀ ਖ਼ਬਰ »

ਪਿੰਡ ਕਪੂਰੇ ਵਿਖੇ ਸਾਲਾਨਾ ਬਰਸੀ ਤੇ ਸੰਤ ਸਮਾਗਮ ਕਰਵਾਏ

ਮੋਗਾ, 13 ਅਗਸਤ (ਅਮਰਜੀਤ ਸਿੰਘ ਸੰਧੂ)-ਭੂਰੀ ਵਾਲੇ ਮਹਾਂਪੁਰਸ਼ਾਂ ਦੀ ਨਿੱਘੀ ਯਾਦ 'ਚ ਡੇਰਾ ਨਿਰਮਲ ਆਸ਼ਰਮ ਗੁਰੂ ਨਾਨਕ ਦਰਬਾਰ ਪਿੰਡ ਕਪੂਰੇ ਵਿਖੇ ਸਮੂਹ ਇਲਾਕਾ ਨਿਵਾਸੀ, ਸਾਧ ਸੰਗਤ, ਪ੍ਰਬੰਧਕ ਕਮੇਟੀ ਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਡੇਰੇ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਰਾਇਲ ਕਾਨਵੈਂਟ ਸਕੂਲ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਜਿੱਤੇ ਤਗਮੇ

ਨਿਹਾਲ ਸਿੰਘ ਵਾਲਾ, 13 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਰਾਇਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਅੰਡਰ-17 ਲੜਕੇ ਅਤੇ ਲੜਕੀਆਂ ਦੀ ਐਥਲੈਟਿਕਸ ਟੀਮਾਂ ਨੇ 'ਤੰਦਰੁਸਤ ਪੰਜਾਬ' ਖੇਡਾਂ 'ਚ ਭਾਗ ਲਿਆ ਜੋ ਗੁਰੂ ਨਾਨਕ ਕਾਲਜ ਸਟੇਡੀਅਮ ਮੋਗਾ ਵਿਖੇ ਕਰਵਾਈਆਂ ਗਈਆਂ | ...

ਪੂਰੀ ਖ਼ਬਰ »

ਸ਼ਿਵ ਮੰਦਰ ਵਲੋਂ ਪ੍ਰਭਾਤ ਫੇਰੀਆਂ ਆਰੰਭ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ 'ਚ ਸ੍ਰੀ ਸ਼ਿਵ ਮੰਦਰ ਬਾਘਾ ਪੁਰਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਬਾਬਾ ਬਰਫ਼ਾਨੀ ਸੇਵਾ ਮੰਡਲ, ਰਾਮ ਲੀਲਾ ਉਤਸਵ ਕਮੇਟੀ ਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਦੀ ...

ਪੂਰੀ ਖ਼ਬਰ »

ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਨੱਥੂਵਾਲਾ ਗਰਬੀ, 13 ਅਗਸਤ (ਸਾਧੂ ਰਾਮ ਲੰਗੇਆਣਾ)-ਅੱਖਾਂ ਦਾ ਦਾਨ ਤੇ ਇਲਾਜ ਸਭ ਤੋਂ ਉੱਤਮ ਦਾਨ ਹੁੰਦਾ ਹੈ, ਇਸ ਵਾਸਤੇ ਸਾਨੂੰ ਅਜਿਹੇ ਕੈਂਪ ਵੱਧ ਤੋਂ ਵੱਧ ਲਗਾਉਣੇ ਚਾਹੀਦੇ ਹਨ | ਇਹ ਪ੍ਰਗਟਾਵਾ ਪਰਮ ਹੰਸ ਸੰਤ ਗੁਰਜੰਟ ਸਿੰਘ ਸਲ੍ਹੀਣੇ ਵਾਲਿਆਂ ਨੇ ਨਜ਼ਦੀਕੀ ਪਿੰਡ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਵਿਖੇ ਆਜ਼ਾਦੀ ਦਿਵਸ ਨਵੀਂ ਦਾਣਾ ਮੰਡੀ 'ਚ ਮਨਾਇਆ ਜਾਵੇਗਾ

ਨਿਹਾਲ ਸਿੰਘ ਵਾਲਾ, 13 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸੁਤੰਤਰਤਾ ਦਿਵਸ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਨਵੀਂ ਦਾਣਾ ਮੰਡੀ ਰਣਸੀਂਹ ਰੋਡ ਵਿਖੇ ਮਨਾਇਆ ਜਾਵੇਗਾ | ਆਜ਼ਾਦੀ ਦਿਵਸ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਨਿਹਾਲ ਸਿੰਘ ਵਾਲਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਊਧਮ ਸਿੰਘ ਅਤੇ ਹੋਰ ਸ਼ਹੀਦਾਂ ਦੇ ਬਲੀਦਾਨ ਸਦਕਾ ਮਿਲੀ ਆਜ਼ਾਦੀ-ਜਤਿੰਦਰ ਪੰਜਤੂਰੀ

ਫ਼ਤਹਿਗੜ੍ਹ ਪੰਜਤੂਰ, 13 ਅਗਸਤ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਅੰਦਰ ਸਿੱਖਿਆ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾ ਰਹੀ ਸੰਸਥਾ ਸੀਤਾ ਰਾਮ ਆਕਲੈਂਡ ਗਰਾਮਰ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਵਿਖੇ ਸਕੂਲ ਦੇ ਪ੍ਰਬੰਧਕ ਜਤਿੰਦਰ ਪੰਜਤੂਰੀ, ਚੇਅਰਮੈਨ ਸੁਰਿੰਦਰਪਾਲ ਸ਼ਰਮਾ ਅਤੇ ਪ੍ਰਧਾਨ ਜੋਗਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਬੱਚਿਆਂ ਵਲੋਂ ਸਕੂਲ ਸਟਾਫ਼ ਦੀ ਦੇਖ ਰੇਖ ਹੇਠ ਸ਼ਹੀਦਾਂ ਨੂੰ ਸਮਰਪਿਤ ਰੈਲੀ ਕੱਢੀ ਗਈ¢ ਇਸ ਰੈਲੀ ਦੌਰਾਨ ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਬੰਧਕ ਜਤਿੰਦਰਪਾਲ ਪੰਜਤੂਰੀ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਸਿੰਘ, ਸ਼ਹੀਦ ਊਧਮ ਸਿੰਘ ਅਤੇ ਹੋਰ ਕੋਈ ਸ਼ਹੀਦਾਂ ਦੇ ਬਲੀਦਾਨ ਸਦਕਾ ਮਿਲੀ ਆਜ਼ਾਦੀ ਸਬੰਧੀ ਬੱਚਿਆਂ ਨੂੰ ਵਿਸਥਾਰ ਪੂਰਵਕ ਦੱਸਿਆ¢ ਇਸ ਰੈਲੀ ਦੌਰਾਨ ਸਕੂਲ ਦੇ ਬੱਚੇ ਤਿਰੰਗੇ ਝੰਡੇ ਦੀ ਅਗਵਾਈ ਹੇਠ ਕਸਬੇ ਦੇ ਗਲੀਆਂ, ਬਾਜ਼ਾਰਾਂ, ਮੁਹੱਲਿਆਂ ਵਿਚੋਂ ਦੀ ਹੁੰਦੇ ਹੋਏ ਸਕੂਲ ਦੇ ਬੱਚਿਆਂ ਵਲੋਂ ਹੱਥਾਂ ਵਿਚ ਫੜੀਆਂ ਝੰਡੀਆਂ ਨਾਲ ਜਿੱਥੇ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਯਾਦ ਕੀਤਾ ਗਿਆ ਉੱਥੇ ਹੀ ਢੋਲ ਢਮੱਕੇ ਨਾਲ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਉਂਦਿਆਂ ਹੋਇਆਂ ਲੋਕਾਂ ਨੂੰ ਆਜ਼ਾਦੀ ਦਿਵਸ ਦਾ ਸੁਨੇਹਾ ਦਿੱਤਾ ਗਿਆ¢ ਇਸ ਮੌਕੇ ਸਕੂਲ ਦੇ ਪ੍ਰਬੰਧਕ ਜਤਿੰਦਰ ਪੰਜਤੂਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 15 ਅਗਸਤ ਨੂੰ ਸਕੂਲ ਗਰਾਉਂਡ ਵਿਚ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ¢ ਇਸ ਸਮੇਂ ਉੱਘੇ ਪੰਜਾਬੀ ਸਾਹਿਤਕਾਰ ਗੁਰਮੀਤ ਕੜਿਆਲਵੀ ਵਿਦਿਆਰਥੀਆਂ ਨਾਲ ਆਜ਼ਾਦੀ ਦਾ ਮਤਲਬ, ਆਜ਼ਾਦੀ ਤੋਂ ਬਾਅਦ ਹਾਸਲ ਹੋਈਆਂ ਉਪਲਬਧੀਆਂ ਤੇ ਕਮੀਆਂ 'ਤੇ ਚਰਚਾ ਕਰਨਗੇ¢


ਖ਼ਬਰ ਸ਼ੇਅਰ ਕਰੋ

ਪਿੰਡ ਬੰਬੀਹਾ ਭਾਈ ਵਿਖੇ ਨਸ਼ਿਆਂ ਪ੍ਰਤੀ ਜਾਗਰੂਕਤਾ ਸੈਮੀਨਾਰ

ਸਮਾਲਸਰ, 13 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਵਿਖੇ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਵਲੋਂ ਨਰਿੰਦਰ ਕੌਰ ਕੌਾਸਲਰ ਸਿਵਲ ਹਸਪਤਾਲ ਬਾਘਾ ਪੁਰਾਣਾ ਤੇ ਸੁਖਰਾਜ ਸਿੰਘ ਐਸ. ਆਈ. ਨੇ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਵਲੋਂ ਕੀਟਨਾਸ਼ਕ ਵਿਕੇ੍ਰਤਾਵਾਂ ਨੂੰ ਹਦਾਇਤਾਂ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਬਾਘਾ ਪੁਰਾਣਾ ਦੇ ਖੇਤੀ ਅਧਿਕਾਰੀਆਂ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਵਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਬਲਾਕ ਦੇ ਸਮੂਹ ਕੀਟਨਾਸ਼ਕ, ਖਾਦ ਤੇ ਬੀਜ ਵਿਕੇ੍ਰਤਾਵਾਂ ...

ਪੂਰੀ ਖ਼ਬਰ »

ਮਾੳਾੂਟ ਲਿਟਰਾ ਜੀ ਸਕੂਲ 'ਚ ਤੀਜ ਦਾ ਤਿਉਹਾਰ ਮਨਾਇਆ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਸਥਿਤ ਮਾੳਾੂਟ ਲਿਟਰਾ ਜੀ ਸਕੂਲ 'ਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ 'ਚ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਕੀਤੇ ਹਾਸਲ

ਬੱਧਨੀ ਕਲਾਂ, 13 ਅਗਸਤ (ਸੰਜੀਵ ਕੋਛੜ)-ਬੱਧਨੀ ਕਲਾਂ ਦੀ ਬੇਦੀ ਮਾਰਕੀਟ 'ਚ ਆਪਣੀਆਂ ਸੇਵਾਵਾਂ ਨਿਭਾ ਰਹੀ ਵਿੱਦਿਅਕ ਸੰਸਥਾ ਗਰੇਅ ਮੈਟਰਜ਼ ਦੀ ਹੋਣਹਾਰ ਵਿਦਿਆਰਥਣ ਅਵਨੀਤ ਕੌਰ ਪੁੱਤਰੀ ਅਵਤਾਰ ਸਿੰਘ ਵਾਸੀ ਮੱਲ੍ਹਾ ਨੇ ਸੰਸਥਾ ਦੀ ਉੱਚ ਪੱਧਰੀ ਤੇ ਨਵੀਂ ਤਕਨੀਕ ਦਾ ...

ਪੂਰੀ ਖ਼ਬਰ »

ਦਾਤੇਵਾਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਕੋਟ ਈਸੇ ਖਾਂ, 13 ਅਗਸਤ (ਨਿਰਮਲ ਸਿੰਘ ਕਾਲੜਾ)-ਪਿੰਡ ਦਾਤੇਵਾਲ ਦੇ ਕਮਿਊਨਿਟੀ ਹਾਲ 'ਚ ਪਿੰਡ ਦੇ ਸਰਪੰਚ ਚਰਨਜੀਤ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਤੀਆਂ ਦਾ ਮਨਾਇਆ ਗਿਆ | ਇਸ ਸਮੇਂ ਬੀ. ਡੀ. ਪੀ. ਓ. ਸੁਖਵਿੰਦਰ ਸਿੰਘ ਸਿੱਧੂ, ਪਿੰਡ ਰੰਡਿਆਲਾ ਦੇ ਸਰਪੰਚ ਗੁਰਮੀਤ ਸਿੰਘ, ...

ਪੂਰੀ ਖ਼ਬਰ »

ਦੰਦਾਂ ਦੇ ਵਿਭਾਗ ਵਲੋਂ ਮਹੀਨਾਵਾਰ ਮੀਟਿੰਗ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਦੰਦਾਂ ਦੇ ਇਲਾਜ ਨੂੰ ਹੋਰ ਵਧੀਆ ਤਰੀਕੇ ਨਾਲ ਨਵੇਂ ਨੁਕਤੇ ਸਾਂਝੇ ਕਰਨ ਲਈ ਦਫ਼ਤਰ ਸਿਵਲ ਸਰਜਨ ਮੋਗਾ ਮੀਟਿੰਗ ਹਾਲ 'ਚ ਇਕ ਮੀਟਿੰਗ ਡਾ: ਕਮਲਦੀਪ ਕੌਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX