ਤਾਜਾ ਖ਼ਬਰਾਂ


"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  9 minutes ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  34 minutes ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  46 minutes ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਸੰਪਾਦਕੀ

ਚੀਨ ਲਈ ਚੁਣੌਤੀ ਬਣਿਆ ਹਾਂਗਕਾਂਗ

ਜਿਥੇ ਚੀਨ ਅੱਜ ਦੁਨੀਆ ਵਿਚ ਵੱਡੀ ਸ਼ਕਤੀ ਬਣਨ ਵੱਲ ਵਧ ਰਿਹਾ ਹੈ, ਉਥੇ ਸਮੇਂ-ਸਮੇਂ 'ਤੇ ਉਸ ਨੂੰ ਗੰਭੀਰ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪਿਆ ਹੈ। ਪਿਛਲੇ 70 ਸਾਲਾਂ ਵਿਚ ਚੀਨ ਵਿਚ ਕਮਿਊਨਿਸਟ ਪਾਰਟੀ ਦਾ ਪ੍ਰਸ਼ਾਸਨ ਹੈ। ਅੱਜ ਇਸ ਦੇਸ਼ ਦੀ ਆਰਥਿਕ ਹਾਲਤ ਬਹੁਤ ਵੱਡੀ ਹੱਦ ...

ਪੂਰੀ ਖ਼ਬਰ »

ਵਿੱਦਿਆ ਦੇ ਵਪਾਰੀਕਰਨ ਨੂੰ ਹੋਰ ਉਤਸ਼ਾਹਤ ਕਰੇਗੀ ਨਵੀਂ ਸਿੱਖਿਆ ਨੀਤੀ

ਕੇਂਦਰ ਵਿਚ ਭਾਜਪਾ ਸਰਕਾਰ ਵਲੋਂ ਆਪਣੀ ਸੱਤਾ ਦੀ ਦੂਜੀ ਮਿਆਦ ਵਿਚ ਪੇਸ਼ ਕੀਤਾ ਨਵੀਂ ਸਿੱਖਿਆ ਨੀਤੀ ਦਾ ਖਰੜਾ, ਸਿੱਖਿਆ ਦੇ ਹੋਰ ਵਧੇਰੇ ਨਿੱਜੀਕਰਨ, ਵਪਾਰੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਦੇ ਰੰਗ ਵਿਚ ਰੰਗਿਆ ਦਸਤਾਵੇਜ਼ ਹੈ। ਇਸ ਨੀਤੀ ਦੀ ਪਰਿਕਲਪਨਾ ਅਨੇਕਤਾ ...

ਪੂਰੀ ਖ਼ਬਰ »

ਕਸ਼ਮੀਰ ਸੰਕਟ ਨੂੰ ਦੁਨੀਆ ਦੇ ਮੀਡੀਆ ਨੇ ਦਿੱਤੀ ਵੱਡੀ ਕਵਰੇਜ

ਲੰਡਨ ਜਾਣ ਲਈ ਦੋਹਾ ਦੇ ਹਵਾਈ ਅੱਡੇ 'ਤੇ ਜਹਾਜ਼ ਦੀ ਇੰਤਜ਼ਾਰ ਕਰ ਰਿਹਾ ਸਾਂ। ਵੱਡੇ-ਵੱਡੇ ਟੀ.ਵੀ. ਸਕਰੀਨ ਲੱਗੇ ਸਨ। ਸਾਰਿਆਂ 'ਤੇ ਅਲਜਜ਼ੀਰਾ ਟੈਲੀਵਿਜ਼ਨ ਚੈਨਲ ਚਲ ਰਿਹਾ ਸੀ। ਇਕ ਨਜ਼ਰ ਟੀ.ਵੀ. ਸੈੱਟ 'ਤੇ ਮਾਰੀ ਤਾਂ ਭਾਰਤ ਦੇ ਕਸ਼ਮੀਰ ਸੰਕਟ ਦੀ ਵਿਆਖਿਆ ਤੇ ਵਿਸ਼ਲੇਸ਼ਣ ਹੋ ...

ਪੂਰੀ ਖ਼ਬਰ »

ਹਰਿਆਣਾ 'ਚ ਕਾਂਗਰਸ ਦਾ ਊਠ ਕਿਸ ਕਰਵਟ ਬੈਠੇਗਾ ?

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ 18 ਅਗਸਤ ਨੂੰ ਰੋਹਤਕ ਵਿਚ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਸ ਰੈਲੀ ਨੂੰ ਸਫਲ ਬਣਾਉਣ ਲਈ ਪਹਿਲਾਂ ਜਿਥੇ ਹੁੱਡਾ ਨੇ ਆਪਣੇ ਸਮਰਥਕਾਂ ਦੀ ਇਕ ਬੈਠਕ ਕੀਤੀ, ਉਥੇ ਹੀ ਹੁਣ ਉਹ ਹਰ ਜ਼ਿਲ੍ਹੇ ਵਿਚ ਜਾ ਕੇ ਆਪਣੇ ਸਮਰਥਕਾਂ ਦੀਆਂ ਬੈਠਕਾਂ ਕਰ ਕੇ ਉਨ੍ਹਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਦਾ ਸੱਦਾ ਦੇ ਰਹੇ ਹਨ ਅਤੇ ਦਾਅਵਾ ਕਰ ਰਹੇ ਹਨ ਕਿ ਲੋਕਾਂ ਦੀ ਭੀੜ ਦੇ ਹਿਸਾਬ ਨਾਲ ਰੈਲੀ ਬਹੁਤ ਵਿਸ਼ਾਲ ਹੋਵੇਗੀ ਅਤੇ ਸਫਲਤਾ ਦਾ ਇਕ ਨਵਾਂ ਰਿਕਾਰਡ ਕਾਇਮ ਕਰੇਗੀ। ਹੁੱਡਾ ਦਾ ਇਹ ਵੀ ਦਾਅਵਾ ਹੈ ਕਿ ਇਸ ਮਹਾਂ ਰੈਲੀ ਰਾਹੀਂ ਸੂਬੇ ਦੀ ਭਾਜਪਾ ਸਰਕਾਰ ਨੂੰ ਉਖਾੜਨ ਲਈ ਲੋਕਾਂ ਦੇ ਸਾਹਮਣੇ ਇਕ ਮਜ਼ਬੂਤ ਬਦਲ ਪੇਸ਼ ਕੀਤਾ ਜਾਵੇਗਾ ਅਤੇ ਇਸ ਮਹਾਂ ਰੈਲੀ ਤੋਂ ਬਾਅਦ ਭਾਜਪਾ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਜਾਵੇਗੀ। ਹੁਣ ਭੁਪਿੰਦਰ ਸਿੰਘ ਹੁੱਡਾ ਦੇ ਅਗਲੇ ਕਦਮ ਨੂੰ ਲੈ ਕੇ ਹੁਣ ਤੋਂ ਹੀ ਕਿਆਸ ਅਰਾਈਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕੁਝ ਲੋਕਾਂ ਦਾ ਮੰਨਣਾ ਹੈ ਕਿ ਭੁਪਿੰਦਰ ਸਿੰਘ ਹੁੱਡਾ 17 ਅਗਸਤ ਤੱਕ ਕਾਂਗਰਸ ਹਾਈ ਕਮਾਨ ਦੇ ਫ਼ੈਸਲੇ ਦਾ ਇੰਤਜ਼ਾਰ ਕਰਨਗੇ ਅਤੇ ਜੇਕਰ ਹਰਿਆਣਾ ਦੇ ਮਾਮਲੇ ਵਿਚ ਕਾਂਗਰਸ ਹਾਈ ਕਮਾਨ ਨੇ ਉਦੋਂ ਤੱਕ ਵੀ ਕੋਈ ਫ਼ੈਸਲਾ ਨਾ ਲਿਆ ਤਾਂ ਉਹ ਆਪਣੇ ਸਮਰਥਕਾਂ ਸਮੇਤ ਕੋਈ ਵੱਡਾ ਕਦਮ ਚੁੱਕ ਸਕਦੇ ਹਨ। ਭੁਪਿੰਦਰ ਸਿੰਘ ਹੁੱਡਾ ਦੇ ਸਮਰਥਕ ਪਿਛਲੇ 5 ਸਾਲਾਂ ਤੋਂ ਸੂਬਾ ਕਾਂਗਰਸ ਪ੍ਰਧਾਨ ਡਾ: ਅਸ਼ੋਕ ਤੰਵਰ ਅਤੇ ਕਾਂਗਰਸ ਵਿਧਾਇਕ ਦਲ ਦੀ ਨੇਤਾ ਸ੍ਰੀਮਤੀ ਕਿਰਨ ਚੌਧਰੀ ਨੂੰ ਬਦਲਣ ਦੀ ਮੰਗ ਕਰਦੇ ਰਹੇ ਹਨ। ਹੁਣ ਤੱਕ ਉਹ ਇਸ ਮਾਮਲੇ ਵਿਚ ਸਫਲ ਨਹੀਂ ਹੋ ਸਕੇ ਸਨ। ਹੁਣ ਕਾਂਗਰਸ ਹਾਈ ਕਮਾਨ ਵਿਚ ਬਦਲਾਅ ਅਤੇ ਰਾਹੁਲ ਗਾਂਧੀ ਦੀ ਥਾਂ 'ਤੇ ਸੋਨੀਆ ਗਾਂਧੀ ਨੂੰ ਕਾਂਗਰਸ ਦੀ ਕਮਾਨ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਥੋੜ੍ਹੀ ਉਮੀਦ ਬੱਝੀ ਹੈ ਕਿ ਸ਼ਾਇਦ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈ ਕਮਾਨ ਕੋਈ ਵੱਡਾ ਕਦਮ ਚੁੱਕਦਿਆਂ ਅਸ਼ੋਕ ਤੰਵਰ ਦੀ ਥਾਂ 'ਤੇ ਹਰਿਆਣਾ ਵਿਚ ਕਾਂਗਰਸ ਦੀ ਕਮਾਨ ਹੁੱਡਾ ਜਾਂ ਉਸ ਦੇ ਕਿਸੇ ਵਿਸ਼ਵਾਸਪਾਤਰ ਦੇ ਹਵਾਲੇ ਕਰ ਦੇਵੇ। ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਅਜਿਹੇ ਵਿਚ ਹੁੱਡਾ ਗੁੱਟ ਹੋਰ ਜ਼ਿਆਦਾ ਇੰਤਜ਼ਾਰ ਕਰਨ ਦੀ ਸਥਿਤੀ ਵਿਚ ਨਹੀਂ ਹੈ। ਕੁਝ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਹੁੱਡਾ ਸਣੇ ਪਾਰਟੀ ਦੇ ਕਈ ਵੱਡੇ ਨੇਤਾ ਕਾਂਗਰਸ ਦੀ ਥਾਂ ਐਨ.ਸੀ.ਪੀ. ਦਾ ਹੱਥ ਫੜ ਕੇ ਅਗਲੀਆਂ ਵਿਧਾਨ ਸਭਾ ਚੋਣਾਂ ਐਨ.ਸੀ.ਪੀ. ਦੇ ਚੋਣ ਨਿਸ਼ਾਨ 'ਤੇ ਲੜਨ ਜਿਹਾ ਫ਼ੈਸਲਾ ਵੀ ਲੈ ਸਕਦੇ ਹਨ। ਹੁਣ ਹੁੱਡਾ ਧੜਾ ਕੀ ਕਦਮ ਚੁੱਕਦਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਕ ਗੱਲ ਸਪੱਸ਼ਟ ਹੈ ਕਿ ਸੂਬੇ ਦੀ ਸਿਆਸਤ ਵਿਚ ਦਿਲਚਸਪੀ ਰੱਖਣ ਵਾਲੇ ਹਰੇਕ ਵਿਅਕਤੀ ਦੀ ਨਜ਼ਰ ਹੁਣ 18 ਅਗਸਤ ਨੂੰ ਭੁਪਿੰਦਰ ਸਿੰਘ ਹੁੱਡਾ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਚੁੱਕੇ ਜਾਣ ਵਾਲੇ ਅਗਲੇ ਕਦਮ 'ਤੇ ਟਿਕੀ ਹੈ।
ਭਾਜਪਾ ਵਲੋਂ ਸਿੱਖਾਂ 'ਤੇ ਡੋਰੇ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਹਰਿਆਣਾ ਸਰਕਾਰ ਵਲੋਂ ਸੂਬਾ ਪੱਧਰ 'ਤੇ ਸਿਰਸਾ ਵਿਚ ਵਿਸ਼ਾਲ ਸਮਾਗਮ ਕੀਤਾ ਗਿਆ। ਇਸ ਸਮਾਗਮ ਨੂੰ ਲੈ ਕੇ ਮੁੱਖ ਮੰਤਰੀ ਤੋਂ ਲੈ ਕੇ ਸੂਬੇ ਦੇ ਮੁੱਖ ਸਕੱਤਰ ਤੱਕ ਬੇਹੱਦ ਸਰਗਰਮ ਰਹੇ। ਸਮਾਗਮ ਬਾਰੇ ਜਿਸ ਵਿਆਪਕ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ ਸਨ, ਉਸੇ ਪੱਧਰ 'ਤੇ ਸਮਾਗਮ ਬੇਹੱਦ ਸਫਲ ਵੀ ਰਿਹਾ ਅਤੇ ਇਸ ਵਿਚ ਸਾਰੀਆਂ ਧਾਰਮਿਕ ਮਰਿਆਦਾਵਾਂ, ਪਰੰਪਰਾਵਾਂ ਅਤੇ ਪਵਿੱਤਰਤਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਗਿਆ। ਇਸ ਪ੍ਰੋਗਰਾਮ ਦੇ ਮਾਧਿਅਮ ਰਾਹੀਂ ਸੂਬਾ ਸਰਕਾਰ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚ ਵਸੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਪੂਰੀ ਸ਼ਰਧਾ ਨਾਲ ਇਸ ਸਮਾਗਮ ਤੱਕ ਲਿਆਉਣ ਅਤੇ ਇਸ ਨੂੰ ਸਫਲ ਬਣਾਉਣ ਵਿਚ ਕਾਮਯਾਬ ਰਹੀ। ਸਮਾਗਮ ਦੀ ਸਫਲਤਾ ਦਾ ਸਿਹਰਾ ਹਰਿਆਣਾ ਸੈਰ-ਸਪਾਟਾ ਨਿਗਮ ਦੇ ਚੇਅਰਮੈਨ ਜਗਦੀਸ਼ ਚੋਪੜਾ ਜੋ ਇਸ ਪ੍ਰੋਗਰਾਮ ਦੇ ਸੰਚਾਲਕ ਸਨ, ਦੇ ਨਾਲ-ਨਾਲ ਹਰਿਆਣਾ ਲੋਕ ਸੰਪਰਕ ਵਿਭਾਗ ਦੇ ਨਿਰਦੇਸ਼ਕ ਸਮੀਰ ਪਾਲ ਸਰੋ ਨੂੰ ਵੀ ਵਿਸ਼ੇਸ਼ ਰੂਪ ਨਾਲ ਜਾਂਦਾ ਹੈ ਜਿਨ੍ਹਾਂ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਨਾ ਸਿਰਫ ਦਿਨ-ਰਾਤ ਇਕ ਕੀਤਾ, ਸਗੋਂ ਸਾਰੇ ਜ਼ਿਲ੍ਹਿਆਂ ਅਤੇ ਛੋਟੇ-ਵੱਡੇ ਕਸਬਿਆਂ ਵਿਚ ਜਾ ਕੇ ਅਧਿਕਾਰੀਆਂ ਦੇ ਨਾਲ-ਨਾਲ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਸਮਾਗਮ ਦੇ ਨਾਲ ਜੋੜਨ ਅਤੇ ਇਸ ਦਾ ਮਹੱਤਵ ਉਨ੍ਹਾਂ ਨੂੰ ਸਮਝਾਉਣ ਦਾ ਕੰਮ ਕੀਤਾ। ਉਂਜ ਜਦੋਂ ਇਸ ਸਮਾਗਮ ਦੀ ਰੂਪ-ਰੇਖਾ ਤਿਆਰ ਕੀਤੀ ਗਈ ਸੀ ਤਾਂ ਇਸ ਦੀ ਸਫਲਤਾ ਨੂੰ ਲੈ ਕੇ ਕਈ ਤਰ੍ਹਾਂ ਦੇ ਸ਼ੱਕ ਪ੍ਰਗਟ ਕੀਤੇ ਗਏ ਸਨ। ਸਰਕਾਰ ਦੇ ਮੰਤਰੀਆਂ ਅਤੇ ਭਾਜਪਾ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਤੋਂ ਲੈ ਕੇ ਵੱਖ-ਵੱਖ ਬੋਰਡ, ਨਿਗਮਾਂ ਦੇ ਚੇਅਰਮੈਨਾਂ ਨੇ ਜ਼ਮੀਨੀ ਪੱਧਰ 'ਤੇ ਬਹੁਤ ਮਿਹਨਤ ਨਾਲ ਕੰਮ ਕੀਤਾ, ਜਿਸ ਨਾਲ ਇਹ ਪ੍ਰੋਗਰਾਮ ਸਫਲ ਹੋ ਸਕਿਆ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਸਰਕਾਰ ਨੇ ਇਸ ਪ੍ਰੋਗਰਾਮ ਰਾਹੀਂ ਸਿੱਖ ਸਮਾਜ ਨੂੰ ਆਪਣੇ ਨੇੜੇ ਲਿਆਉਣ ਲਈ ਕਾਫੀ ਮਿਹਨਤ ਕੀਤੀ। ਇਸ ਮਿਹਨਤ ਦਾ ਭਾਜਪਾ ਨੂੰ ਵਿਧਾਨ ਸਭਾ ਚੋਣਾਂ ਵਿਚ ਕਿੰਨਾ ਫਾਇਦਾ ਮਿਲੇਗਾ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਫਿਲਹਾਲ ਏਨਾ ਸਾਫ਼ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਹਰਿਆਣਾ ਸਰਕਾਰ ਵਲੋਂ ਕਰਾਇਆ ਗਿਆ ਸਮਾਗਮ ਹਰ ਲਿਹਾਜ਼ ਨਾਲ ਬੇਹੱਦ ਸਫਲ ਰਿਹਾ।
ਜੇ.ਜੇ.ਪੀ.-ਬਸਪਾ ਗੱਠਜੋੜ
ਹਰਿਆਣਾ ਵਿਚ ਜੇ.ਜੇ.ਪੀ. ਅਤੇ ਬਸਪਾ ਦਰਮਿਆਨ ਗੱਠਜੋੜ ਹੋ ਗਿਆ ਹੈ। ਜੇ.ਜੇ.ਪੀ. 50 ਸੀਟਾਂ 'ਤੇ ਅਤੇ ਬਸਪਾ 40 ਸੀਟਾਂ 'ਤੇ ਚੋਣ ਲੜੇਗੀ। ਇਸ ਗੱਠਜੋੜ ਨੂੰ ਜਾਤੀ ਅਤੇ ਸਮਾਜਿਕ ਸਮੀਕਰਣਾਂ ਦੇ ਲਿਹਾਜ਼ ਨਾਲ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪਿਛਲੇ ਸਾਲ ਜਦੋਂ ਇਨੈਲੋ ਅਤੇ ਬਸਪਾ ਵਿਚ ਗੱਠਜੋੜ ਹੋਇਆ ਸੀ ਤਾਂ ਤੁਰੰਤ ਬਾਅਦ ਸੂਬੇ ਵਿਚ ਇਹ ਹਵਾ ਚੱਲ ਪਈ ਸੀ ਕਿ ਹੁਣ ਇਨੈਲੋ-ਬਸਪਾ ਗੱਠਜੋੜ ਦੀ ਸਰਕਾਰ ਬਣਨ ਦੇ ਆਸਾਰ ਹੋ ਰਹੇ ਹਨ। ਜੀਂਦ ਉਪ ਚੋਣ ਤੋਂ ਬਾਅਦ ਇਨੈਲੋ ਉਮੀਦਵਾਰ ਦੀ ਹਾਰ ਤੋਂ ਬਾਅਦ ਇਹ ਗੱਠਜੋੜ ਟੁੱਟ ਗਿਆ। ਉਸ ਤੋਂ ਬਾਅਦ ਬਸਪਾ ਨੇ ਸਾਬਕਾ ਸੰਸਦ ਮੈਂਬਰ ਰਾਜ ਕੁਮਾਰ ਸੈਣੀ ਦੀ ਪਾਰਟੀ ਐਲ.ਐਸ.ਪੀ. ਨਾਲ ਗੱਠਜੋੜ ਕਰ ਕੇ ਲੋਕ ਸਭਾ ਚੋਣ ਲੜੀ ਪਰ ਇਹ ਗੱਠਜੋੜ ਵੀ ਸਫਲ ਨਹੀਂ ਹੋ ਸਕਿਆ ਅਤੇ ਲੋਕ ਸਭਾ ਚੋਣਾਂ ਤੋਂ ਬਾਅਦ ਬਸਪਾ ਨੇ ਗੱਠਜੋੜ ਤੋੜ ਦਿੱਤਾ। ਹੁਣ ਜੇ.ਜੇ.ਪੀ. ਅਤੇ ਬਸਪਾ ਦੇ ਦਰਮਿਆਨ ਗੱਠਜੋੜ ਹੋਇਆ ਹੈ। 1998 ਵਿਚ ਇਨੈਲੋ ਅਤੇ ਬਸਪਾ ਨੇ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਸਨ। ਉਸ ਸਮੇਂ ਇਨੈਲੋ-ਬਸਪਾ ਗੱਠਜੋੜ ਨੂੰ 5 ਸੀਟਾਂ ਮਿਲੀਆਂ ਸਨ ਜਦ ਕਿ ਬਾਕੀ ਦੀਆਂ 5 ਸੀਟਾਂ ਕਾਂਗਰਸ, ਭਾਜਪਾ ਅਤੇ ਹਵਿਪਾ ਵਿਚ ਵੰਡੀਆਂ ਗਈਆਂ ਸਨ। ਉਸ ਸਮੇਂ ਗੱਠਜੋੜ ਜ਼ਿਆਦਾ ਦੇਰ ਤੱਕ ਨਹੀਂ ਸੀ ਚੱਲ ਸਕਿਆ। ਜੀਂਦ ਉਪ ਚੋਣ ਵਿਚ ਇਨੈਲੋ ਤੋਂ ਵੱਖ ਹੋ ਕੇ ਚੋਣ ਲੜੀ ਜੇ.ਜੇ.ਪੀ. ਨੂੰ ਚੋਖੀਆਂ ਵੋਟਾਂ ਮਿਲੀਆਂ ਸਨ ਅਤੇ ਪਾਰਟੀ ਦੂਜੇ ਸਥਾਨ 'ਤੇ ਰਹੀ ਸੀ। ਉਸ ਚੋਣ ਵਿਚ ਕਾਂਗਰਸ ਤੀਜੇ, ਐਲ.ਐਸ.ਪੀ. ਚੌਥੇ ਅਤੇ ਇਨੈਲੋ ਪੰਜਵੇਂ ਸਥਾਨ 'ਤੇ ਰਹੀ ਸੀ। ਹੁਣ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਇਆ ਇਹ ਗੱਠਜੋੜ ਕਿੰਨਾ ਕਾਰਗਰ ਸਾਬਤ ਹੁੰਦਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਹ ਗੱਠਜੋੜ ਕਾਂਗਰਸ ਦਾ ਸਮੀਕਰਣ ਜ਼ਰੂਰ ਵਿਗਾੜ ਸਕਦਾ ਹੈ।
ਚੌਟਾਲਾ ਦੀ ਪਤਨੀ ਦਾ ਦਿਹਾਂਤ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੀ ਪਤਨੀ ਸਨੇਹ ਲਤਾ ਚੌਟਾਲਾ ਦਾ ਐਤਵਾਰ ਦੇਰ ਰਾਤ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਚੌਟਾਲਾ ਅਤੇ ਉਨ੍ਹਾਂ ਦੇ ਵੱਡੇ ਪੁੱਤਰ ਅਜੈ ਸਿੰਘ ਜੇ.ਬੀ.ਟੀ. ਭਰਤੀ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ 10-10 ਸਾਲ ਦੀ ਸਜ਼ਾ ਕੱਟ ਰਹੇ ਹਨ। ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੇ ਵੱਡੇ ਪੁੱਤਰ ਅਜੈ ਚੌਟਾਲਾ ਦੋ ਹਫ਼ਤੇ ਦੀ ਪੈਰੋਲ 'ਤੇ ਬਾਹਰ ਆਏ, ਉਥੇ ਓਮ ਪ੍ਰਕਾਸ਼ ਚੌਟਾਲਾ ਵੀ ਇਸ ਮੌਕੇ ਆਪਣੇ ਪਿੰਡ ਪਹੁੰਚੇ। ਅੰਤਿਮ ਸੰਸਕਾਰ ਮੌਕੇ ਸਨੇਹ ਲਤਾ ਦੇ ਦੋਵਾਂ ਬੇਟਿਆਂ ਅਜੈ ਚੌਟਾਲਾ ਅਤੇ ਅਭੈ ਚੌਟਾਲਾ ਨੇ ਸਾਰੀਆਂ ਰੀਤਾਂ ਨਿਭਾਈਆਂ ਅਤੇ ਆਪਣੀ ਮਾਤਾ ਦੀ ਅਰਥੀ ਨੂੰ ਮੋਢਾ ਦਿੱਤਾ। ਇਸ ਤੋਂ ਇਲਾਵਾ ਅਭੈ ਚੌਟਾਲਾ ਦੇ ਬੇਟੇ ਦੁਸ਼ਯੰਤ ਚੌਟਾਲਾ ਦਿਗਵਿਜੈ ਅਤੇ ਕਰਨ ਅਰਜੁਨ ਚੌਟਾਲਾ ਸਾਬਕਾ ਮੁੱਖ ਮੰਤਰੀ ਦੇ ਭਤੀਜੇ ਰਵੀ ਚੌਟਾਲਾ ਸਣੇ ਪਰਿਵਾਰ ਦੇ ਹੋਰ ਮੈਂਬਰ ਵੀ ਮੌਜੂਦ ਸਨ।


-ਵਿਸ਼ੇਸ਼ ਪ੍ਰਤੀਨਿਧੀ ਅਜੀਤ ਸਮਾਚਾਰ
ਮੋ: 98554-65946

 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX