ਤਾਜਾ ਖ਼ਬਰਾਂ


ਹਲਕਾ ਵਿਧਾਨ ਸਭਾ ਸੁਲਤਾਨਪੁਰ ਲੋਧੀ 'ਚ ਕਾਂਗਰਸ ਪਾਰਟੀ ਨੂੰ ਝਟਕਾ
. . .  16 minutes ago
ਸੁਲਤਾਨਪੁਰ ਲੋਧੀ 8 ਜੁਲਾਈ (ਲਾਡੀ,ਥਿੰਦ,ਹੈਪੀ) - ਹਲਕਾ ਵਿਧਾਨ ਸਭਾ ਸੁਲਤਾਨਪੁਰ ਲੋਧੀ 'ਚ ਕਾਂਗਰਸ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਾ। ਜਦੋਂ ਕਾਂਗਰਸ ਪਾਰਟੀ ਦਾ ਗੜ ਮੰਨੇ ਜਾਂਦੇ ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਡੇਰਾ ਸੈਯਦਾ ਦੇ ਕਰੀਬ 50 ਤਂੋ ਵੱਧ...
ਪੰਜਾਬ ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਦੇ ਫ਼ੈਸਲੇ 'ਤੇ ਮੋਹਰ
. . .  21 minutes ago
ਚੰਡੀਗੜ੍ਹ, 8 ਜੁਲਾਈ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਹਫ਼ਤੇ ਕੀਤੇ ਐਲਾਨ ਨੂੰ ਆਕਾਰ ਦਿੰਦੇ ਹੋਏ ਅੱਜ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਪੰਜਾਬ ਸਟੇਟ ਸਿਵਲ ਸਰਵਿਸਿਜ਼ ਕੰਬਾਈਨਡ ਕੰਪੈਟੇਟਿਵ ਐਗਜ਼ਾਮੀਨੇਸ਼ਨ ਵਿਚ ਸਾਬਕਾ ਸੈਨਿਕ ਸ਼੍ਰੇਣੀ...
ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਏ.ਆਰ., ਸਾਬਕਾ ਪ੍ਰਧਾਨ ਕੁੱਕੂ ਤੇ ਸਾਬਕਾ ਮੀਤ ਪ੍ਰਧਾਨ ਸੰਨੀ ਸ਼ਰਮਾ ਤੇ ਸਮਰਥਕਾਂ ਖ਼ਿਲਾਫ਼ ਧਾਰਾ 188 ਤਹਿਤ ਮੁਕੱਦਮਾ ਦਰਜ
. . .  34 minutes ago
ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦੀ ਜਥੇਦਾਰ ਅਕਾਲ ਤਖਤ ਵੱਲੋਂ ਨਿੰਦਾ
. . .  40 minutes ago
ਤਲਵੰਡੀ ਸਾਬੋ, 8 ਜੁਲਾਈ (ਰਣਜੀਤ ਸਿੰਘ ਰਾਜੂ) - ਕੇਂਦਰ ਵੱਲੋਂ ਬੀਤੇ ਵਿੱਚ ਪਾਸ ਕੀਤੇ ਯੂ ਏ ਪੀ ਏ ਕਾਨੂੰਨ ਤਹਿਤ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕਰਦਿਆਂ ਕਿਹਾ ਕਿ ਇਸ...
ਹੋਟਲ ਮੈਨੇਜਰ ਨੇ ਹੋਟਲ ਦੀ ਛੱਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
. . .  51 minutes ago
ਰੂਪਨਗਰ, 8 ਜੁਲਾਈ (ਸਤਨਾਮ ਸਿੰਘ ਸੱਤੀ) - ਬੁੱਧਵਾਰ ਸਵੇਰ ਕਰੀਬ ਸਾਢੇ 10 ਵਜੇ ਰੂਪਨਗਰ -ਚੰਡੀਗੜ੍ਹ ਮਾਰਗ 'ਤੇ ਸਥਿਤ ਇਕ ਹੋਟਲ ਦੀ ਰਿਸੈੱਪਸ਼ਨ 'ਤੇ ਕੰਮ ਕਰਨ ਵਾਲੇ ਮੈਨੇਜਰ ਨੇ ਹੋਟਲ ਦੀ ਛੱਤ ਤੋਂ ਸ਼ੱਕੀ ਹਾਲਤ 'ਚ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ...
ਰਵੀਕਰਨ ਸਿੰਘ ਕਾਹਲੋਂ ਵਲੋਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ 'ਤੇ ਗੰਭੀਰ ਦੋਸ਼
. . .  about 1 hour ago
ਅੰਮ੍ਰਿਤਸਰ, 8 ਜੁਲਾਈ (ਰਾਜੇਸ਼ ਕੁਮਾਰ ਸੰਧੂ) - ਰਵੀਕਰਨ ਸਿੰਘ ਕਾਹਲੋਂ ਅਕਾਲੀ ਦਲ ਸੇਵਾਦਾਰ ਵੱਲੋਂ “ਸਿੱਖ ਫ਼ਾਰ ਜਸਟਿਸ'' ਦੇ ਆਗੂ ਗੁਰਪਤਵੰਤ ਸਿੰਘ ਪੰਨੂ, ਅਵਤਾਰ ਸਿੰਘ ਤਾਰੀ ਅਤੇ ਸਿੱਖ ਫ਼ਾਰ ਜਸਟਿਸ ਸਬੰਧੀ ਅਹਿਮ ਜਾਣਕਾਰੀਆਂ ਸਾਂਝੀ ਕਰਨ ਸਬੰਧੀ ਅੱਜ ਅੰਮ੍ਰਿਤਸਰ...
27 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ
. . .  about 1 hour ago
ਬਜ਼ੁਰਗ ਕਤਲ ਕੇਸ ਦੀ ਗੁੱਥੀ ਸੁਲਝੀ, 2 ਗ੍ਰਿਫਤਾਰ
. . .  about 1 hour ago
ਫਗਵਾੜਾ, 8 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਰਣਜੀਤ ਨਗਰ ਇਲਾਕੇ ਵਿਚ ਇਕ ਬਜ਼ੁਰਗ ਵਿਅਕਤੀ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਇਸ ਕਤਲ ਮਾਮਲੇ ਵਿੱਚ ਪੁਲੀਸ ਨੇ ਪਰਿਵਾਰ ਨਾਲ ਸਬੰਧਿਤ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਧਿਕਾਰਕ ਤੌਰ...
ਸਿਵਲ ਸਰਜਨ ਸੰਗਰੂਰ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 1 hour ago
ਸੰਗਰੂਰ, 8 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਕਰ ਦਿੱਤੀ ਗਈ। ਸਿਵਲ ਸਰਜਨ ਦਫ਼ਤਰ ਦੇ ਸਾਰੇ ਮੁਲਾਜ਼ਮਾਂ ਦੇ ਕੋਰੋਨਾ ਸਬੰਧੀ ਟੈਸਟ ਕੀਤੇ ਜਾਣਗੇ। ਸਿਵਲ ਸਰਜਨ ਬਰਨਾਲਾ ਨੇ ਸੰਗਰੂਰ ਦਾ ਚਾਰਜ ਸੰਭਾਲਿਆ ਗਿਆ ਹੈ। ਸਿਵਲ...
ਚੀਨ ਤੇ ਭਾਰਤ ਨੇ ਇਕ ਵਿਵਾਦਿਤ ਖੇਤਰ ਤੋਂ ਪੂਰੀ ਤਰ੍ਹਾਂ ਹਟਾਏ ਫ਼ੌਜੀ
. . .  about 2 hours ago
ਨਵੀਂ ਦਿੱਲੀ, 8 ਜੁਲਾਈ - ਭਾਰਤ ਤੇ ਚੀਨ ਦੀਆਂ ਸੈਨਾਵਾਂ ਵਿਚਕਾਰ ਪੈਟਰੋਲਿੰਗ ਪੁਆਇੰਟ 15 'ਤੇ (ਡਿਸਅੰਗੇਜ਼ਮੈਂਟ ਪੂਰਾ ਹੋ ਗਿਆ ਹੈ) ਸੈਨਾਵਾਂ ਨੂੰ ਹਟਾ ਲਿਆ ਗਿਆ ਹੈ। ਚੀਨੀ ਸੈਨਿਕ ਲਗਭਗ 2 ਕਿੱਲੋਮੀਟਰ ਪਿੱਛੇ ਹਟ ਗਏ ਹਨ। ਇਸ ਸਬੰਧੀ ਭਾਰਤੀ ਫ਼ੌਜ ਦੇ ਸੂਤਰਾਂ ਨੇ...
ਸਿਵਲ ਸਰਜਨ ਸੰਗਰੂਰ ਪਟਿਆਲਾ ਦੇ ਹਸਪਤਾਲ 'ਚ ਹੋਏ ਦਾਖਲ, ਕੋਰੋਨਾ ਦੀ ਅਜੇ ਨਹੀਂ ਹੋਈ ਪੁਸ਼ਟੀ
. . .  about 2 hours ago
ਸੰਗਰੂਰ, 8 ਜੁਲਾਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਪ੍ਰਸ਼ਾਸਨ ਨੇ ਬੇਸ਼ੱਕ ਅਜੇ ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਨਹੀਂ ਕੀਤੀ ਪਰ ਸਿਵਲ ਸਰਜਨ ਦਫਤਰ ਨੂੰ ਖਾਲੀ ਕਰਵਾ ਕੇ ਸੈਨੇਟਾਇਜ ਕਰਵਾਇਆ ਜਾ ਰਿਹਾ ਹੈ। ਕਾਬਲੇਗੌਰ ਹੈ ਕਿ ਸਿਵਲ ਸਰਜਨ...
ਤਲਵੰਡੀ ਭਾਈ ਦੀਆਂ ਦੋ ਹੋਰ ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਤਲਵੰਡੀ ਭਾਈ, 8 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਸਿਹਤ ਵਿਭਾਗ ਵਲੋਂ ਤਲਵੰਡੀ ਭਾਈ ਦੀਆਂ ਦੋ ਔਰਤਾਂ ਦੀ ਕੋਰੋਨਾ ਪਾਜ਼ੀਟਿਵ ਵਜੋਂ ਪੁਸ਼ਟੀ ਕੀਤੀ ਗਈ ਹੈ। ਉਕਤ ਦੋਵਾਂ ਔਰਤਾਂ ਦੀ ਕੋਰੋਨਾਂ ਵਾਇਰਸ ਜਾਂਚ ਲਈ 6 ਜੁਲਾਈ ਨੂੰ ਸੈਂਪਲ ਲਏ ਗਏ ਸਨ। ਇਸ ਨਾਲ ਤਲਵੰਡੀ...
ਗੁਰੂ ਹਰ ਸਹਾਏ 'ਚ 16 ਸਾਲਾ ਲੜਕੇ ਸਮੇਤ 3 ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਗੁਰੂ ਹਰ ਸਹਾਏ, 8 ਜੁਲਾਈ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਸ਼ਹਿਰ ਵਿਖੇ ਇਕੋ ਦਿਨ 4 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਉਣ ਨਾਲ ਗੰਭੀਰ ਸਥਿਤੀ ਬਣ ਗਈ ਹੈ। ਇਨ੍ਹਾਂ ਵਿਚ ਇਕ 16 ਸਾਲਾ ਲੜਕਾ ਤੇ...
ਏ.ਡੀ.ਸੀ. ਜਗਰਾਉਂ ਨੂੰ ਹੋਇਆ ਕੋਰੋਨਾ
. . .  about 3 hours ago
ਲੁਧਿਆਣਾ, 8 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਏ.ਡੀ.ਸੀ. ਜਗਰਾਉਂ ਨੀਰੂ ਕਤਿਆਲ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਉਨ੍ਹਾਂ ਦੇ ਸਟਾਫ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾ ਏ.ਡੀ.ਸੀ. (ਜਨਰਲ) ਅਮਰਜੀਤ ਸਿੰਘ ਬੈਂਸ ਤੇ ਖੰਨਾ ਦੇ ਐਸ...
ਗੁਰਦਾਸਪੁਰ 'ਚ ਅੱਠ ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ
. . .  about 3 hours ago
ਗੁਰਦਾਸਪੁਰ 8 ਜੁਲਾਈ (ਸੁਖਵੀਰ ਸਿੰਘ ਸੈਣੀ) - ਗੁਰਦਾਸਪੁਰ ਜ਼ਿਲ੍ਹੇ ਵਿਚ ਅੱਜ ਅੱਠ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ। ਸਿਹਤ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਅੱਠ ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ...
ਫ਼ਿਰੋਜ਼ਪੁਰ 'ਚ 10 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  about 3 hours ago
ਫ਼ਿਰੋਜ਼ਪੁਰ, 8 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਸ਼ੱਕੀਆਂ ਦੇ ਲਏ ਗਏ ਟੈਸਟਾਂ ਦੀਆਂ ਰਿਪੋਰਟਾਂ 'ਚ 10 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਜਾਣ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਚ ਕੋਰੋਨਾ ਮਰੀਜਾਂ ਦੀ ਗਿਣਤੀ 51 ਹੋ ਗਈ ਹੈ । ਪਾਜ਼ੀਟਿਵ ਆਏ ਮਰੀਜਾਂ 'ਚ 4 ਗੁਰੂਹਰਸਹਾਏ...
ਵਿਕਾਸ ਦੂਬੇ 'ਤੇ ਇਨਾਮ ਦੀ ਰਕਮ ਨੂੰ ਵਧਾ ਕੇ 5 ਲੱਖ ਕੀਤਾ ਗਿਆ, ਫ਼ਰੀਦਾਬਾਦ 'ਚ ਦਿਸਿਆ
. . .  about 3 hours ago
ਕਾਨਪੁਰ, 8 ਜੁਲਾਈ - ਕਾਨਪੁਰ ਮੁੱਠਭੇੜ ਦੇ ਮੁੱਖ ਦੋਸ਼ੀ ਵਿਕਾਸ ਦੂਬੇ 'ਤੇ ਇਨਾਮ ਦੀ ਰਕਮ ਨੂੰ ਵਧਾ ਕੇ 5 ਲੱਖ ਰੁਪਏ ਕਰ ਦਿੱਤਾ...
ਸੁਮੇਧ ਸੈਣੀ ਦੀ ਕੱਚੀ ਜਮਾਨਤ ਅੱਗੇ ਵਧੀ, 10 ਜੁਲਾਈ ਤੱਕ ਗ੍ਰਿਫਤਾਰੀ 'ਤੇ ਰੋਕ
. . .  about 4 hours ago
ਐਸ.ਏ.ਐਸ ਨਗਰ, 8 ਜੁਲਾਈ (ਜਸਬੀਰ ਸਿੰਘ ਜੱਸੀ) - 1991 ਵਿਚ ਆਈ.ਏ.ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਨੂੰ ਧਾਰਾ 302 ਵਿਚ ਦਿੱਤੀ ਕੱਚੀ ਜ਼ਮਾਨਤ ਦਾ ਮਾਮਲਾ ਕਿਸੇ ਹੋਰ...
ਤਿੰਨਾਂ ਦਿਨਾਂ ਤੋਂ ਲਾਪਤਾ 17 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਲਾਸ਼ ਬਰਾਮਦ
. . .  about 4 hours ago
ਅਹਿਮਦਗੜ੍ਹ 8 ਜੁਲਾਈ (ਸੋਢੀ) ਤਿੰਨ ਦਿਨ ਪਹਿਲਾਂ ਘਰੋਂ ਖੇਡਣ ਗਏ 17 ਸਾਲਾਂ ਨੌਜਵਾਨ ਦੀ ਲਾਸ਼ ਜੰਡਾਲੀ ਪੁਲ ਕੋਲੋਂ ਬਰਾਮਦ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਅਨੁਸਾਰ ਉਸ ਦਾ ਪੁੱਤਰ ਯੁਵਰਾਜ ਸਿੰਘ ਐਤਵਾਰ ਸਵੇਰੇ ਘਰੋਂ ਖੇਡਣ ਲਈ ਗਿਆ ਪਰ...
ਟਰਾਂਸਫਾਰਮਰ 'ਚ ਕਰੰਟ ਆਉਣ ਕਾਰਨ ਆਵਾਰਾ ਪਸ਼ੂ ਮਰੇ
. . .  about 4 hours ago
ਘਰਾਚੋਂ , 8 ਜੁਲਾਈ (ਘੁਮਾਣ) - ਸਥਾਨਕ ਬੱਸ ਸਟੈਂਡ ਤੇ ਟਰਾਂਸਫ਼ਾਰਮਰ ਚ ਕਰੰਟ ਆਉਣ ਕਾਰਨ ਦੋ ਆਵਾਰਾ ਪਸ਼ੂ ਕਰੰਟ ਲੱਗ ਕੇ ਮਰ ਗਏ ਹਨ । ਜਾਣਕਾਰੀ ਅਨੁਸਾਰ ਅੱਜ ਸਵੇਰੇ ਸਾਢੇ ਅੱਠ ਵਜੇ ਬਾਰਸ਼ ਹੋ ਰਹੀ ਸੀ । ਜਿਉਂ ਹੀ ਆਵਾਰਾ ਡੰਗਰ ਟਰਾਂਸਫਾਰਮ ਦੇ ਹੇਠਾਂ ਦੀ...
ਜ਼ਿਲ੍ਹਾ ਸੰਗਰੂਰ 'ਚ ਸੱਤ ਨਵੇਂ ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਸੰਗਰੂਰ, 8 ਜੁਲਾਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੱਤ ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 593 ਹੋ ਗਈ ਹੈ। ਨਵੇਂ ਮਾਮਲਿਆਂ ਵਿਚ 6 ਇਕੱਲੇ ਮਲੇਰਕੋਟਲਾ ਬਲਾਕ...
ਕਾਂਗਰਸ ਦੀ ਵੱਧ ਸਕਦੀ ਹੈ ਮੁਸ਼ਕਲ, ਤਿੰਨ ਟਰੱਸਟਾਂ ਦੀ ਹੋਵੇਗੀ ਜਾਂਚ
. . .  about 5 hours ago
ਨਵੀਂ ਦਿੱਲੀ, 8 ਜੁਲਾਈ - ਗ੍ਰਹਿ ਮੰਤਰਾਲਾ ਨੇ ਕਾਂਗਰਸ ਤੇ ਗਾਂਧੀ ਪਰਿਵਾਰ ਦੇ ਤਿੰਨ ਟਰੱਸਟਾਂ ਰਾਜੀਵ ਗਾਂਧੀ ਫਾਊਂਡੇਸ਼ਨ, ਰਾਜੀਵ ਗਾਂਧੀ ਚੈਰੀਟੇਬਲ ਟਰੱਸਟ ਤੇ ਇੰਦਰਾ ਗਾਂਧੀ ਮੈਮੋਰੀਅਲ ਟਰੱਸਟ 'ਤੇ ਲੱਗੇ ਦੋਸ਼ਾਂ ਤੋਂ ਬਾਅਦ ਪੀ.ਐਮ.ਐਲ.ਏ, ਆਮਦਨੀ ਕਰ ਐਕਟ ਤੇ ਐਫ...
ਜੰਮੂ ਕਸ਼ਮੀਰ ਬੋਰਡ ਦੇ ਕਾਰਜਕਾਲ 'ਚ 6 ਮਹੀਨੇ ਦਾ ਵਾਧਾ ਕਰੇ ਸਰਕਾਰ-ਜਥੇਦਾਰ ਅਕਾਲ ਤਖਤ
. . .  about 5 hours ago
ਤਲਵੰਡੀ ਸਾਬੋ, 8 ਜੁਲਾਈ (ਰਣਜੀਤ ਸਿੰਘ ਰਾਜੂ) - ਜੰਮੂ ਕਸ਼ਮੀਰ ਵਿੱਚ ਗੁਰਦਵਾਰਾ ਸਾਹਿਬਾਨ ਦੇ ਪ੍ਰਬੰਧ ਲਈ ਬਣੇ ਬੋਰਡ ਜਿਸ ਦਾ ਮੌਜੂਦਾ ਕਾਰਜਕਾਲ ਅੱਜ ਖ਼ਤਮ ਹੋਣ ਜਾ ਰਿਹਾ ਹੈ ਦੇ ਕਾਰਜਕਾਲ ਚ 6 ਮਹੀਨੇ ਦਾ ਵਾਧਾ ਕੀਤਾ ਜਾਵੇ।ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ...
ਰਾਜੇ ਦੀ ਜਾਅਲੀ ਵਸੀਅਤ ਤਿਆਰ ਕਰਨ ਦੇ ਦੋਸ਼ਾਂ ਤਹਿਤ 23 ਵਿਅਕਤੀਆਂ ਖਿਲਾਫ਼ ਪਰਚਾ ਦਰਜ
. . .  about 5 hours ago
ਫ਼ਰੀਦਕੋਟ 8 ਜੁਲਾਈ (ਜਸਵੰਤ ਪੁਰਬਾ, ਸਰਬਜੀਤ ਸਿੰਘ ) - ਸਿਟੀ ਪੁਲੀਸ ਫ਼ਰੀਦਕੋਟ ਵੱਲੋਂ ਫ਼ਰੀਦਕੋਟ ਦੇ ਆਖਰੀ ਰਾਜਾ ਹਰਿੰਦਰ ਸਿੰਘ ਬਰਾੜ ਦੀ ਲੜਕੀ ਰਾਜਕੁਮਾਰੀ ਅੰਮ੍ਰਿਤ ਕੌਰ ਦੀ ਸ਼ਿਕਾਇਤ ਦੇ ਆਧਾਰ ਤੇ ਬਰਧਮਾਨ ਸਟੇਟ ਦੇ ਰਾਜਾ ਜੈ ਚੰਦ ਮਹਿਤਾਬ, ਨਗਰ ਸੁਧਾਰ...
ਡਬਲਿਊ.ਐਚ.ਓ. ਤੋਂ ਵੱਖ ਹੋਇਆ ਅਮਰੀਕਾ, ਟਰੰਪ ਸਰਕਾਰ ਨੇ ਭੇਜੀ ਅਧਿਕਾਰਕ ਚਿੱਠੀ
. . .  1 minute ago
ਨਵੀਂ ਦਿੱਲੀ, 8 ਜੁਲਾਈ - ਅਮਰੀਕਾ ਹੁਣ ਵਿਸ਼ਵ ਸਿਹਤ ਸੰਗਠਨ ਦਾ ਮੈਂਬਰ ਨਹੀਂ ਰਿਹਾ। ਡੋਨਾਲਡ ਟਰੰਪ ਸਰਕਾਰ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਨੂੰ ਇਸ ਬਾਬਤ ਆਪਣਾ ਫ਼ੈਸਲਾ ਭੇਜ ਦਿੱਤਾ ਹੈ। ਇਹ ਵਿਸ਼ਵ ਸਿਹਤ ਸੰਗਠਨ ਸਮੇਤ ਹੋਰ ਦੇਸ਼ਾਂ ਲਈ ਝਟਕਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਗੁਰੂ ਰਵਿਦਾਸ ਮੰਦਰ ਤੋੜਨ ਦੇ ਰੋਸ ਵਜੋਂ ਦਿੱਤੇ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਦਿੱਲੀ ਦੇ ਤੁਗਲਕਾਬਾਦ ਖੇਤਰ ਵਿਚ ਬਣੇ ਗੁਰੂ ਰਵਿਦਾਸ ਪ੍ਰਾਚੀਨ ਮੰਦਰ ਨੂੰ ਤੋੜਨ ਦੇ ਮਾਮਲੇ ਵਿਚ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਭਰਵਾਂ ਹੁੰਗਾਰਾ ਮਿਲਿਆ | ...

ਪੂਰੀ ਖ਼ਬਰ »

ਉੱਪ ਮੰਡਲ ਮੈਜਿਸਟ੍ਰੇਟ ਝੰਡਾ ਲਹਿਰਾਉਣਗੇ

ਮਲੋਟ, 13 ਅਗਸਤ (ਪਾਟਿਲ)-ਆਜ਼ਾਦੀ ਦਿਵਸ ਮੌਕੇ ਉੱਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ ਨਵੀਂ ਦਾਣਾ ਮੰਡੀ ਮਲੋਟ ਵਿਖੇ 15 ਅਗਸਤ ਨੂੰ ਸਵੇਰੇ 9 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਤਹਿਸੀਲਦਾਰ ਮਲੋਟ ਮਨਜੀਤ ਸਿੰਘ ਭੰਡਾਰੀ ਦੀ ਦੇਖ-ਰੇਖ ਹੇਠ ਹੋਣ ਵਾਲੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਵਿਰੁੱਧ ਮਾਮਲਾ ਦਰਜ

ਮਲੋਟ, 13 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਨਿਵਾਸੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਨਸ਼ਾ ਰੋਕੂ ਕਮੇਟੀ ਦੇ ਮੈਂਬਰ ਨੂੰ ਜ਼ਖ਼ਮੀ ਕਰਨ ਵਾਲਾ ਪਿਸਤੌਲ ਸਮੇਤ ਕਾਬੂ

ਲੋਕਾਂ ਦੀ ਸੁਰੱਖਿਆ ਲਈ ਪੁਲਿਸ ਵਚਨਬੱਧ-ਮਨਜੀਤ ਸਿੰਘ ਢੇਸੀ ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਲੀ ਅਬਲੂ ਵਿਖੇ ਪਿਛਲੇ ਦਿਨੀਂ ਨਸ਼ਾ ਰੋਕੂ ਕਮੇਟੀ ਦੇ ਮੈਂਬਰ 'ਤੇ ਜਾਨਲੇਵਾ ਹਮਲਾ ਕਰਕੇ ਜ਼ਖਮੀ ਕਰ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਦਫ਼ਤਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਵਲੋਂ ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਢਾਹੁਣ ਦੀ ਕਾਰਵਾਈ ਦੀ ਸਖ਼ਤ ...

ਪੂਰੀ ਖ਼ਬਰ »

ਅਣ-ਅਧਿਕਾਰਤ ਅਤੇ ਗੈਰ ਸਿਫ਼ਾਰਸ਼ੀ ਦਵਾਈਆਂ ਦੀ ਵਿਕਰੀ ਨਾ ਕਰਨ ਸਬੰਧੀ ਡੀਲਰਾਂ ਨਾਲ ਕੀਤੀ ਬਲਾਕ ਪੱਧਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਕੱਤਰ ਖੇਤੀਬਾੜੀ ਪੰਜਾਬ ਸ੍ਰੀ ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ: ਸੁਤੰਤਰ ਕੁਮਾਰ ਐਰੀ ਦੇ ਦਿਸ਼ਾ-ਨਿਰਦੇਸ਼ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 14 ਸਤੰਬਰ ਨੂੰ -ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-14 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਦੀਵਾਨੀ ਅਤੇ ਫ਼ੌਜਦਾਰੀ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ | ਇਹ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ...

ਪੂਰੀ ਖ਼ਬਰ »

ਪ੍ਰੀਖਿਆ ਫ਼ੀਸ ਵਿਚ ਵਾਧੇ ਦਾ ਨੌਜਵਾਨ ਭਾਰਤ ਸਭਾ ਵਲੋਂ ਵਿਰੋਧ

ਮੰਡੀ ਕਿੱਲਿਆਂਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ)-ਸੀ.ਬੀ.ਐੱਸ.ਈ. ਬੋਰਡ ਵਲੋਂ ਵਿਦਿਆਰਥੀਆਂ ਦੀ ਬੋਰਡ ਇਮਤਿਹਾਨ ਦੀ ਪ੍ਰੀਖਿਆ ਫ਼ੀਸ 'ਚ ਭਾਰੀ ਵਾਧੇ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ 'ਤੇ ਬੇਲੋੜਾ ਆਰਥਿਕ ਬੋਝ ਪੈ ਗਿਆ ਹੈ | ਨੌਜਵਾਨ ਭਾਰਤ ਸਭਾ ਹਲਕਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਸਮਰਪਿਤ ਬ੍ਰਾਹਮਣ ਸਭਾ ਵਲੋਂ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬ੍ਰਾਹਮਣ ਸਭਾ 5995 ਵਲੋਂ ਅੱਜ ਸਵੇਰੇ ਸਥਾਨਕ ਕੋਟਕਪੂਰਾ ਚੌਾਕ ਵਿਖੇ ਸੜਕ ਕਿਨਾਰੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਬੂਟੇ ਲਾਏ ਗਏ ਅਤੇ ਇਨ੍ਹਾਂ 'ਤੇ ਟ੍ਰੀ ਗਾਰਡ ਵੀ ਲਾਏ | ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਨੇ ਕੈਨੇਡਾ ਦੇ 2 ਸਟੱਡੀ ਵੀਜ਼ੇ ਲਗਵਾਏ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਆਪਣੇ ਕੰਮ ਕਰਨ ਦੇ ਪਾਰਦਰਸ਼ੀ ਤਰੀਕੇ ਕਰਕੇ ਵਿਦਿਆਰਥੀਆਂ ਵਿਚ ਹਰਮਨ ਪਿਆਰਾ ਹੋ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਜੈਦਕਾ ...

ਪੂਰੀ ਖ਼ਬਰ »

ਪਿੰਡ ਸੀਰਵਾਲੀ ਦੇ ਅਕਾਸ਼ਦੀਪ ਨੇ ਅੰਡਰ-25 ਖੇਡਾਂ ਵਿਚ ਸੋਨ ਤਗਮਾ ਜਿੱਤਿਆ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਅੰਡਰ-25 (ਲੜਕੇ ਤੇ ਲੜਕੀਆਂ) ਦੀਆਂ ਸਥਾਨਕ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਖੇਡਾਂ ਦੌਰਾਨ ਪਿੰਡ ਸੀਰਵਾਲੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਿਰੁੱਧ ਅਪਸ਼ਬਦ ਬੋਲਣ ਵਾਲਿਆਂ ਦੀ ਕੀਤੀ ਨਿੰਦਾ

ਮਲੋਟ, 13 ਅਗਸਤ (ਮੱਕੜ)-ਅੱਜ ਭਾਰਤ ਬੰਦ ਦੇ ਦੌਰਾਨ ਰਵਿਦਾਸ ਭਾਈਚਾਰੇ ਵਲੋਂ ਸ਼ਹਿਰ ਵਿਚ ਧਰਨਾ ਦਿੱਤਾ ਅਤੇ ਰੋਸ ਮਾਰਚ ਕੱਢਿਆ ਗਿਆ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੁੱਧ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ, ਜਿਸ ਦੀ ...

ਪੂਰੀ ਖ਼ਬਰ »

ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵਲੋਂ ਰੋਸ ਮਾਰਚ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਸ. ਰਿਪੋ.)-ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵਲੋਂ 10 ਤੋਂ 13 ਅਗਸਤ ਤੱਕ ਪੰਜਾਬ ਭਰ ਵਿਚ ਅਰਥੀ ਫ਼ੂਕ ਮੁਜ਼ਾਹਰੇ ਦੀ ਕੜੀ ਤਹਿਤ ਸਥਾਨਕ ਗੋਨਿਆਣਾ ਚੌਾਕ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿਚ ਪੁਲਿਸ, ਸਿਵਲ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡਾਂ ਅੰਡਰ-14 ਲਈ ਖਿਡਾਰੀਆਂ ਦੇ ਚੋਣ ਟਰਾਇਲ 16-17 ਅਗਸਤ ਨੂੰ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ, ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਸੂਬਾ ਪੱਧਰੀ ਮੁਕਾਬਲੇ ਅੰਡਰ-14 (ਲੜਕੇ) 21 ਤੋਂ 23 ਅਗਸਤ ਤੱਕ ਲੁਧਿਆਣਾ ਵਿਖੇ ਕਰਵਾਏ ਜਾਣਗੇ ਅਤੇ ਰਾਜ ਪੱਧਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਪੀ. ਪੀ. ਟੀ. ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੁਲਾਬੇਵਾਲਾ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿ੍ੰਸੀਪਲ ਹਰਪਾਲ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸਨਰਾਈਜ਼ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਪਿੰਡ ਲੰਬੀ ਢਾਬ ਵਿਖੇ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬੀ ਦੀ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਮਲੋਟ ਵਿਕਾਸ ਮੰਚ ਵਲੋਂ ਪ੍ਰਾਇਮਰੀ ਸਕੂਲ 'ਚ ਬੂਟੇ ਲਗਾਏ

ਮਲੋਟ, 13 ਅਗਸਤ (ਪਾਟਿਲ)-ਮਲੋਟ ਵਿਕਾਸ ਮੰਚ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੈਂਪ 3 ਵਿਖੇ 25 ਬੂਟੇ ਲਾਏ ਗਏ | ਮੰਚ ਵਲੋਂ ਸਕੂਲ ਦੇ ਬੱਚਿਆਂ ਅਤੇ ਸਟਾਫ਼ ਨੂੰ ਅਪੀਲ ਕੀਤੀ ਗਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਰੇਕ ਵਿਅਕਤੀ 2 ...

ਪੂਰੀ ਖ਼ਬਰ »

ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਮਲੋਟ, 13 ਅਗਸਤ (ਗੁਰਮੀਤ ਸਿੰਘ ਮੱਕੜ)- ਭੈਣ-ਭਰਾ ਦੇ ਅਟੁੱਟ ਪਿਆਰ ਦੇ ਰਿਸ਼ਤੇ ਦਾ ਤਿਉਹਾਰ ਰੱਖੜੀ ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਵਿਖੇ ਪਿ੍ੰਸੀਪਲ ਮੀਨਾ ਅਰੋੜਾ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਦੌਰਾਨ ਨਿੱਕੀਆਂ-ਨਿੱਕੀਆਂ ਭੈਣਾਂ ਨੇ ਆਪਣੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰਸੂਲਪੁਰ ਕੇਰਾ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ 'ਤੇ ਅਕਾਲੀ ਦਲ ਦਾ ਕਬਜ਼ਾ

ਲੰਬੀ, 13 ਅਗਸਤ (ਸ਼ਿਵਰਾਜ ਸਿੰਘ ਬਰਾੜ)-ਰਸੂਲਪੁਰ ਕੇਰਾ ਬਹੁਮੰਤਵੀ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ 'ਤੇ ਕਬਜ਼ਾ ਕਰਦਿਆਂ ਹਰਜਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ | ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਕੁਲਵਿੰਦਰ ਸਿੰਘ ਕਾਕਾ ...

ਪੂਰੀ ਖ਼ਬਰ »

ਪੱਛਮੀ ਸੱਭਿਆਚਾਰ ਦੇ ਪ੍ਰਭਾਵ ਹੇਠ ਆਈ ਨਵੀਂ ਪੀੜ੍ਹੀ ਨੂੰ ਆਪਣੇ ਸੱਭਿਆਚਾਰਕ ਵਿਰਸੇ ਵੱਲ ਮੋੜਨਾ ਸਮੇਂ ਦੀ ਲੋੜ-ਸਰਪੰਚ ਬਖ਼ਸ਼ੀਸ਼ ਸਿੰਘ

ਗਿੱਦੜਬਾਹਾ, 13 ਅਗਸਤ (ਬਲਦੇਵ ਸਿੰਘ ਘੱਟੋਂ)-ਪਿੰਡ ਕੁਰਾਈਵਾਲਾ ਵਿਖੇ ਪਿੰਡ ਦੇ ਸਰਪੰਚ ਬਖ਼ਸ਼ੀਸ਼ ਸਿੰਘ ਦੀ ਅਗਵਾਈ ਹੇਠ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ ਇਸ ਵਿਚ ਪਿੰਡ ਦੀਆਂ ਸੱਜ ਵਿਆਹੀਆਂ ਮੁਟਿਆਰਾਂ, ਕੁੜੀਆਂ, ਛੋਟੀਆਂ ...

ਪੂਰੀ ਖ਼ਬਰ »

ਨਸ਼ੇ ਦੀਆਂ ਜੜ੍ਹਾਂ ਨੂੰ ਪੁੱਟਣ ਲਈ ਕੱਢਿਆ ਨਸ਼ਾ ਵਿਰੋਧੀ ਮਾਰਚ

ਲੰਬੀ, 13 ਅਗਸਤ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਜੜ੍ਹ ਨੂੰ ਪੁੱਟਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ਾਂ ਤਹਿਤ ਪ੍ਰਸ਼ਾਸਨ ਵਲੋਂ ਨਸ਼ਾ ਵੇਚਣ ਵਾਲੇ ਤਸਕਰਾਂ ਦੀ ਪੈੜ ਨੱਪਣ ਅਤੇ ਭੋਲੇ-ਭਾਲੇ ਆਮ ਲੋਕਾਂ ਤੇ ...

ਪੂਰੀ ਖ਼ਬਰ »

ਅਲਾਇੰਸ ਕਲੱਬ ਮੁਕਤਸਰ ਵਲੋਂ ਅੱਖਾਂ ਦਾ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਜ਼ਿਲ੍ਹਾ ਸੁਧਾਰ ਘਰ ਜੇਲ੍ਹ ਵਿਖੇ ਅੱਖਾਂ ਦਾ ਜਾਂਚ ਅਤੇ ਅੱਖਾਂ ਦਾਨ ਕਰਨ ਸਬੰਧੀ ਕੈਂਪ ...

ਪੂਰੀ ਖ਼ਬਰ »

ਧਾਰਾ 370 ਖ਼ਤਮ ਕਰਨ ਅਤੇ ਜੰਮੂ ਕਸ਼ਮੀਰ ਨੂੰ ਦੋ ਭਾਗਾਂ 'ਚ ਵੰਡਣ ਵਿਰੁੱਧ ਲੋਕ ਮੋਰਚਾ ਵਲੋਂ ਇਕੱਤਰਤਾ

ਮੰਡੀ ਕਿੱਲਿਆਂਵਾਲੀ, 13 ਅਗਸਤ (ਸ਼ਾਂਤ)-ਲੋਕ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਵਲੋਂ ਧਾਰਾ 370 ਖ਼ਤਮ ਕਰਨ ਅਤੇ ਜੰਮੂ ਕਸ਼ਮੀਰ ਨੂੰ ਦੋ ਭਾਗਾਂ ਵਿਚ ਵੰਡ ਕੇ ਸਿੱਧਾ ਕੇਂਦਰੀ ਕੰਟਰੋਲ ਹੇਠ ਲੈਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਸੁਪਰ ਸੈਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦੀ ਕਰਵਾਈ ਸ਼ੁਰੂਆਤ

ਮਲੋਟ, 13 ਅਗਸਤ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਸੀਵਰੇਜ ਦੇ ਜਾਮ ਹੋਣ ਦੀ ਸਮੱਸਿਆ ਨੂੰ ਮੁੱਖ ਰੱਖਦੇ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਦੇ ਯਤਨਾਂ ਸਦਕਾ ਸਥਾਨਕ ਬਿਰਲਾ ਰੋਡ 'ਤੇ ਸੁਪਰ ਸੈਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦੀ ਸ਼ੁਰੂਆਤ ਹਲਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਚ ਦਸਤਾਰ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 13 ਅਗਸਤ (ਨਿਰਭੋਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਕਲਾਂ ਵਿਚ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਸਮੇਂ ਮਿਡਲ ਅਤੇ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ...

ਪੂਰੀ ਖ਼ਬਰ »

ਸ੍ਰੀ ਸ਼ਿਆਮ ਮੰਦਰ ਵਿਖੇ ਚੱਲ ਰਿਹਾ ਝੂਲਾ ਮਹਾਂਉਤਸਵ ਸਮਾਪਤ

ਮਲੋਟ, 13 ਅਗਸਤ (ਮੱਕੜ)-ਸਥਾਨਕ ਇੱਛਾਪੂਰਨੀ ਖਾਟੂ ਸ਼ਿਆਮ ਧਾਮ ਸ੍ਰੀ ਸ਼ਿਆਮ ਮੰਦਰ ਵਿਚ ਮਨਾਏ ਜਾ ਰਹੇ ਸ਼੍ਰੀ ਸ਼ਿਆਮ ਝੂਲਾ ਮਹਾਂਉਤਸਵ ਦੇ ਦੌਰਾਨ ਚੱਲ ਰਹੀ ਕਸ਼ਟ ਨਿਵਾਰਣ 48 ਘੰਟੇ ਦੇ ਅਖੰਡ ਜਾਪ, ਅਖੰਡ ਜੋਤ ਅਤੇ ਅਖੰਡ ਪ੍ਰਕਰਮਾ ਸਮਾਪਤ ਹੋ ਗਈ | ਇਸ ਬਾਰੇ ਵਿਚ ...

ਪੂਰੀ ਖ਼ਬਰ »

ਰਾਮ ਸਵਰਨ ਲੱਖੇਵਾਲੀ ਆਕਾਸ਼ਵਾਣੀ 'ਤੇ ਅੱਜ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਸ. ਰਿਪੋ.)-ਸਾਹਿਤ, ਕਲਾ ਤੇ ਵਿਗਿਆਨਕ ਚੇਤਨਾ ਦੇ ਅਹਿਮ ਕਾਰਜ ਰਾਹੀਂ ਮਾਂ ਬੋਲੀ ਦੀ ਸੇਵਾ ਵਿਚ ਲੱਗੇ ਕਲਮਕਾਰ ਰਾਮ ਸਵਰਨ ਲੱਖੇਵਾਲੀ 14 ਅਗਸਤ ਨੂੰ ਆਕਾਸ਼ਵਾਣੀ ਜਲੰਧਰ ਤੋਂ ਸਰੋਤਿਆਂ ਦੇ ਰੂ-ਬਰੂ ਹੋਣਗੇ | ਇਹ ਜਾਣਕਾਰੀ ਦਿੰਦਿਆਂ ਲੋਕ ...

ਪੂਰੀ ਖ਼ਬਰ »

ਸਕੂਲ 'ਚ ਇਨਵੈਸਟੀਚਰ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਦੇਸ਼ ਭਗਤ ਗਲੋਬਲ ਸਕੂਲ ਵਿਖੇ ਦੇਸ਼ ਭਗਤ ਯੁਨਾਇਟਡ ਗਰੁੱਪ ਦੇ ਚਾਂਸਲਰ ਡਾ: ਜੋਰਾ ਸਿੰਘ ਅਤੇ ਪ੍ਰੋ: ਚਾਂਸਲਰ ਡਾ: ਤੇਜਿੰਦਰ ਕੌਰ ਦੀ ਹਾਜ਼ਰੀ ਵਿਚ ਸਕੂਲ ਦੇ ਪਿ੍ੰਸੀਪਲ ਸੰਜੀਵ ਜਿੰਦਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਮੈਜਿਸਟ੍ਰੇਟ ਐੱਮ.ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਸਕੱਤਰ ਜਨਰਲ ਗੁਰਤੇਜ ਸਿੰਘ ਉਦੇਕਰਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਗਦੇਵ ਸਿੰਘ ਕਾਨਿਆਂਵਾਲੀ ਸੂਬਾ ਕਮੇਟੀ ਵਲੋਂ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪਰਿਸ਼ਦ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਸ. ਰਿਪੋ.)-ਵਿਸ਼ਵ ਹਿੰਦੂ ਪਰੀਸ਼ਦ ਵਲੋਂ ਮੈਡਮ ਬਿ੍ਰਲਤਾ ਸ਼ਰਮਾ ਤੇ ਰਾਸ਼ਟਰੀ ਸਵੈ ਸੇਵਕ ਸੰਘ ਸ੍ਰੀ ਮੁਕਤਸਰ ਸਾਹਿਬ ਨਗਰ ਸੰਘ ਚਾਲਕ ਸੁਰਿੰਦਰ ਧਵਨ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਗਿੱਦੜਬਾਹਾ, 13 ਅਗਸਤ (ਘੱਟੋਂ)-ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸੱਦੇ 'ਤੇ ਪਿੰਡ ਦੂਹੇਵਾਲਾ ਵਿਖੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਪਿੰਡ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਮੁਜ਼ਾਹਰੇ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਜੇ. ਈ. ਨੇ ਲਾਏ ਠੇਕੇਦਾਰ 'ਤੇ ਧਮਕੀਆਂ ਦੇਣ ਦੇ ਦੋਸ਼

ਗਿੱਦੜਬਾਹਾ, 13 ਅਗਸਤ (ਘੱਟੋਂ)-ਪੀ.ਐੱਸ.ਪੀ.ਸੀ.ਐੱਲ. ਦੇ ਸ਼ਹਿਰੀ ਸਬ-ਡਵੀਜ਼ਨ ਦੇ ਇਕ ਜੇ.ਈ. ਨੇ ਠੇਕੇਦਾਰ ਵਲੋਂ ਉਸ ਨੰੂ ਗ਼ਲਤ ਸ਼ਬਦਾਵਲੀ ਬੋਲਣ ਅਤੇ ਧਮਕੀਆਂ ਦਿੱਤੇ ਜਾਣ ਦੇ ਦੋਸ਼ ਲਾਏ ਹਨ | ਇਸ ਸਬੰਧੀ ਸ਼ਹਿਰੀ ਸਬ ਡਵੀਜ਼ਨ ਦੇ ਜੇ.ਈ. ਪ੍ਰਵੀਨ ਕੁਮਾਰ ਜਿੰਦਲ ਨੇ ...

ਪੂਰੀ ਖ਼ਬਰ »

ਲੋਕ ਮੋਰਚਾ ਵਲੋਂ ਧਾਰਾ 370 ਅਤੇ 35ਏ ਬਹਾਲ ਕਰਨ ਦੀ ਮੰਗ

ਮਲੋਟ, 13 ਅਗਸਤ (ਮੱਕੜ)-ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਗੁਰਦੀਪ ਸਿੰਘ ਖੁੱਡੀਆਂ ਅਤੇ ਰੇਸ਼ਮ ਸਿੰਘ ਪਥਰਾਲਾ ਵਲੋਂ ਕੇਂਦਰ ਸਰਕਾਰ ਵਲੋਂ ਧਾਰਾ 370 ਖ਼ਤਮ ਕਰਨ ਅਤੇ ਜੰਮੂ ਕਸ਼ਮੀਰ ਨੂੰ ਦੋ ਭਾਗਾਂ ਵਿਚ ਵੰਡ ਕੇ ਸਿੱਧਾ ਕੇਂਦਰੀ ਕੰਟਰੋਲ ਹੇਠ ਲੈਣ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਗਿੱਦੜਬਾਹਾ, 13 ਅਗਸਤ (ਬਲਦੇਵ ਸਿੰਘ ਘੱਟੋਂ, ਪਰਮਜੀਤ ਥੇੜ੍ਹੀ)-ਨਸ਼ਾ ਵਿਰੋਧੀ ਨਿਗਰਾਨ ਕਮੇਟੀ ਸਾਹਿਬ ਚੰਦ ਅਤੇ ਨਸ਼ਾ ਵਿਰੋਧੀ ਕਮੇਟੀ ਭਲਾਈਆਣਾ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਥਾਣਾ ਕੋਟਭਾਈ ਦੀ ਪੁਲਿਸ ਨੂੰ ਫੜਾਉਣ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਸ਼ਾ ਵਿਰੋਧੀ ਕਮੇਟੀ ਦੇ ਨੌਜਵਾਨਾਂ ਨੇ ਦੱਸਿਆ ਕਿ ਪਿੰਡ ਸਾਹਿਬਚੰਦ ਦੀ ਟੀਮ ਵਲੋ ਇਕ ਵਿਅਕਤੀ 'ਤੇ ਨਜ਼ਰ ਰੱਖੀ ਹੋਈ ਸੀ ਅਤੇ ਅੱਜ ਜਦ ਪਿੰਡ ਚੋਟੀਆਂ ਦਾ ਇਕ ਨਸ਼ਾ ਤਸਕਰ ਨਸ਼ੀਲੀਆਂ ਗੋਲੀਆਂ ਲੈ ਕੇ ਘਰੋਂ ਬਾਹਰ ਨਿਕਲਿਆ ਤਾਂ ਕਮੇਟੀ ਮੈਂਬਰਾਂ ਵਲੋਂ ਉਸ ਦੀ ਤਲਾਸ਼ੀ ਲਈ ਗਈ, ਤੇ ਉਸ ਕੋਲੋਂ 46 ਪੱਤੇ ਨਸ਼ੀਲੀਆਂ ਗੋਲੀਆਂ ਦੇ ਬਰਾਮਦ ਹੋਏ | ਉਨ੍ਹਾਂ ਦੱਸਿਆ ਕਿ ਫੜੇ੍ਹ ਗਏ ਵਿਅਕਤੀ ਦੀ ਪਹਿਚਾਣ ਜਗਸੀਰ ਸਿੰਘ ਸੀਰਾ ਵਜੋਂ ਹੋਈ ਹੈ ਜੋ ਕਿ ਪਿੰਡ ਚੋਟੀਆਂ ਦਾ ਰਹਿਣ ਵਾਲਾ ਅਤੇ ਉਹ ਕਾਫ਼ੀ ਸਮੇਂ ਤੋਂ ਦੂਜੇ ਪਿੰਡਾਂ ਵਿਚ ਵੀ ਨਸ਼ਾ ਸਪਲਾਈ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਸਮੇਤ ਫੜੇ੍ਹ ਗਏ ਵਿਅਕਤੀ ਨੂੰ ਥਾਣਾ ਕੋਟਭਾਈ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਜਦ ਇਸ ਸਬੰਧੀ ਸਬ-ਇੰਸਪੈਕਟਰ ਰਾਮ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਗਸੀਰ ਸਿੰਘ ਸੀਰਾ ਵਾਸੀ ਚੋਟੀਆਂ ਨੂੰ 460 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਫੜੇ੍ਹ ਗਏ ਵਿਅਕਤੀ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX