ਤਾਜਾ ਖ਼ਬਰਾਂ


ਮਮਦੋਟ ਨਾਲ ਸਬੰਧਿਤ 3 ਗਰਭਵਤੀ ਔਰਤਾਂ ਦੀ ਰਿਪੋਰਟ ਆਈ ਪਾਜ਼ੀਟਿਵ
. . .  4 minutes ago
ਮਮਦੋਟ, 15 ਜੁਲਾਈ (ਸੁਖਦੇਵ ਸਿੰਘ ਸੰਗਮ) :- ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਅੱਜ ਕੋਰੋਨਾ ਦੇ ਆਏ 19 ਨਵੇਂ ਪਾਜ਼ੀਟਿਵ ਕੇਸਾਂ ਵਿਚ ਤਿੰਨ ਕੇਸ ਕਸਬਾ ਮਮਦੋਟ ਨਾਲ ਸਬੰਧਿਤ ਹਨ।ਸਿਵਲ ਹਸਪਤਾਲ ਮਮਦੋਟ ਤੋਂ ਮਿਲੀ ਜਾਣਕਾਰੀ ਅਨੁਸਾਰ ਮਮਦੋਟ ਦੇ ਪਿੰਡ ਜਾਂਮਾ ਰਖਈਆਂ, ਗੱਟੀ ਮਸਤਾ ਨੰਬਰ - 2 ਅਤੇ ਪਿੰਡ ਜੰਗ ਤੋਂ ਇੱਕ-ਇੱਕ...
ਪ੍ਰਤਾਪ ਵਰਲਡ ਸਕੂਲ ਦੀ ਵਿਦਿਆਰਥਣ ਉਤਕ੍ਰਿਤੀ ਨੇ ਜ਼ਿਲ੍ਹੇ ਚ ਕੀਤਾ ਪਹਿਲਾ ਸਥਾਨ ਹਾਸਲ
. . .  7 minutes ago
ਪਠਾਨਕੋਟ, 15 ਜੁਲਾਈ (ਸੰਧੂ) - ਪਠਾਨਕੋਟ ਦੇ ਪ੍ਰਤਾਪ ਵਰਲਡ ਸਕੂਲ ਦੀ ਵਿਦਿਆਰਥਣ ਅਤੇ ਰਾਮ ਸ਼ਰਨਮ ਕਾਲੋਨੀ ਨਿਵਾਸੀ ਉਤਕ੍ਰਿਤੀ ਸਪੁੱਤਰੀ ਸੰਜੀਵ ਮਹਾਜਨ ਨੇ ਸੀ.ਬੀ.ਐੱਸ.ਈ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਵਿਚ 98.20 ਫ਼ੀਸਦੀ ਨੰਬਰ ਲੈ ਕੇ ਜ਼ਿਲ੍ਹੇ ਭਰ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਉਤਕ੍ਰਿਤੀ ਨੇ ਗੱਲਬਾਤ...
ਕੋਰੋਨਾ ਕਾਰਨ ਲੁਧਿਆਣਾ 'ਚ 7 ਮਰੀਜ਼ਾਂ ਦੀ ਮੌਤ, 73 ਨਵੇਂ ਮਾਮਲੇ ਆਏ ਸਾਹਮਣੇ
. . .  28 minutes ago
ਲੁਧਿਆਣਾ, 15 ਜੁਲਾਈ (ਸਿਹਤ ਪ੍ਰਤੀਨਿਧੀ)- ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 7 ਮਰੀਜ਼ਾਂ ਦੀ ਮੌਤ ਹੋਣ ਬਾਰੇ ਪੁਸ਼ਟੀ ਕੀਤੀ ਗਈ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ...
ਸ਼ਾਹਕੋਟ ਇਲਾਕੇ 'ਚ 3 ਹੋਰ ਕੋਰੋਨਾ ਵਾਇਰਸ ਮਰੀਜ਼ਾਂ ਦੀ ਪੁਸ਼ਟੀ
. . .  30 minutes ago
ਸ਼ਾਹਕੋਟ⁄ਮਲਸੀਆਂ, 15 ਜੁਲਾਈ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਜਲੰਧਰ ਵਿਖੇ ਅੱਜ ਆਏ 54 ਕੋਰੋਨਾ ਪਾਜ਼ੀਟਿਵ ਮਰੀਜ਼ਾਂ 'ਚ ਸ਼ਾਹਕੋਟ ਇਲਾਕੇ ਨਾਲ ਸਬੰਧਿਤ ੩ ਵਿਅਕਤੀਆਂ ਦੀ ਪਹਿਚਾਣ ਹੋਈ ਹੈ। ਇਨ੍ਹਾਂ 'ਚ ਖ਼ਾਨਪੁਰ ਰਾਜਪੂਤਾਂ ਤੋਂ ਜਸਪ੍ਰੀਤ ਕੌਰ, ਮੀਏਂਵਾਲ ਅਰਾਈਆਂ ਤੋਂ ਦਿਲਬਾਗ ਸਿੰਘ ਅਤੇ ਮਹਿਤਪੁਰ ਥਾਣੇ ਦੇ ਮੁਲਾਜ਼ਮ ਜਗਦੀਪ ਸਿੰਘ...
ਆੜ੍ਹਤੀਆਂ ਨੇ ਐੱਸ. ਡੀ. ਐੱਮ ਰਾਹੀਂ ਪ੍ਰਧਾਨ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ
. . .  35 minutes ago
ਬਾਘਾਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਦੇ ਆੜ੍ਹਤੀਆਂ ਵਲੋਂ ਐਸੋਸੀਏਸ਼ਨਾਂ ਦੇ ਪ੍ਰਧਾਨ ਅਮਰਜੀਤ ਸਿੰਘ ਬਰਾੜ ਰਾਜੇਆਣਾ, ਬਲਤੇਜ ਸਿੰਘ ਲੰਗੇਆਣਾ ਅਤੇ ਹੋਰਨਾਂ ਅਹੁਦੇਦਾਰਾਂ ਦੀ ਅਗਵਾਈ...
ਬੰਗਾਲ ਤੋਂ ਮਹਿਲ ਕਲਾਂ (ਬਰਨਾਲਾ) ਆਏ ਪ੍ਰਵਾਸੀ ਮਜ਼ਦੂਰ ਨੂੰ ਹੋਇਆ ਕੋਰੋਨਾ
. . .  35 minutes ago
ਮਹਿਲ ਕਲਾਂ, 15 ਜੁਲਾਈ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਖਿਆਲੀ ਲਿੰਕ ਸੜਕ 'ਤੇ ਲਗਦੇ ਸ਼ਰਾਬ ਦੇ ਠੇਕੇ ਨਾਲ ਅਹਾਤੇ 'ਚ ਕੰਮ ਕਰਨ ਲਈ ਆਏ ਇਕ ਪ੍ਰਵਾਸੀ ਮਜ਼ਦੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ ਪਤਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ: ਸਿਮਰਨਜੀਤ ਸਿੰਘ ਨੇ ਦੱਸਿਆ...
ਹੁਸ਼ਿਆਰਪੁਰ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ
. . .  44 minutes ago
ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 216 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  56 minutes ago
ਚੰਡੀਗੜ੍ਹ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਦੱਸਣਯੋਗ ਹੈ ਕਿ ਲੰਘੇ ਦਿਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ...
ਅੰਮ੍ਰਿਤਸਰ 'ਚ 11 ਨਵੇਂ ਮਾਮਲੇ ਤੇ ਦੋ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ
. . .  55 minutes ago
ਅੰਮ੍ਰਿਤਸਰ, 15 ਜੁਲਾਈ (ਰੇਸ਼ਮ ਸਿੰਘ) ਅੰਮ੍ਰਿਤਸਰ 'ਚ ਲਗਾਤਾਰ ਵੱਧ ਰਹੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤਹਿਤ 11 ਨਵੇਂ ਮਾਮਲੇ ਮਿਲੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ 2 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ ਇਕ ਨੇ ਲੁਧਿਆਣਾ ਡੀ.ਐਮ.ਸੀ ਤੇ ਇਕ ਨੇ ਇੱਥੇ ਗੁਰੂ ਨਾਨਕ ਦੇਵ ਹਸਪਤਾਲ 'ਚ ਦਮ...
ਤਫ਼ਤੀਸ਼ੀ ਕਾਰਜਾਂ ਨੂੰ ਉੱਚ ਪੱਧਰੀ ਬਣਾਉਣ ਲਈ ਆਮ ਲੋਕਾਂ ਦੀ ਹੋਵੇਗੀ ਪੁਲਿਸ 'ਚ ਭਰਤੀ
. . .  about 1 hour ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪੁਲਿਸ ਦੇਸ਼ ਦੀ ਪਹਿਲੀ ਪੁਲਿਸ ਹੋਵੇਗੀ ਜੋ ਤਫ਼ਤੀਸ਼ੀ ਕਾਰਜਾਂ ਨੂੰ ਉੱਚ ਪੱਧਰੀ ਬਣਾਉਣ ਲਈ...
ਪੰਜਾਬ ਕੈਬਨਿਟ ਨੇ ਜਲ ਸਰੋਤ ਵਿਭਾਗ ਦੇ ਪੁਨਰ ਗਠਨ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਜਲ ਸਰੋਤ...
ਸਰਕਾਰੀ ਕੰਮ ਕਾਜ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
. . .  about 1 hour ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਹੋਈ ਕੈਬਨਿਟ ਦੀ ਬੈਠਕ 'ਚ ਸਰਕਾਰੀ ਕੰਮ-ਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ...
ਬੰਗਾ ਹਲਕੇ 'ਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ
. . .  about 1 hour ago
ਬੰਗਾ, 15 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਹਲਕੇ ਦੇ ਪਿੰਡ ਗੁਣਾਚੌਰ 'ਚ ਕੋਰੋਨਾ ਦਾ ਵਾਇਰਸ ਕਾਰਨ ਦੂਜੀ ਮੌਤ ਹੋ ਗਈ ।ਬੰਗਾ ਹਲਕੇ 'ਚ ਪਹਿਲੀ ਮੌਤ ਗਿਆਨੀ ਬਲਦੇਵ ਸਿੰਘ ਦੀ ਹੋਈ ਸੀ। ਉਸ ਤੋਂ ਬਾਅਦ...
ਕੋਰੋਨਾ ਸੰਕਟ : ਪੰਜਾਬ ਸਰਕਾਰ ਸਥਾਪਿਤ ਕਰੇਗੀ 15 ਸੋਸ਼ਲ ਮੀਡੀਆ ਮਾਹਰ ਟੀਮਾਂ
. . .  about 1 hour ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਕੋਰੋਨਾ ਵਰਗੀ ਮਹਾਂਮਾਰੀ ਨਾਲ ਨਜਿੱਠਣ ਲਈ ਸੋਸ਼ਲ ਮੀਡੀਆ ਦੀ ਵਿਸ਼ਵੀ ਮਹੱਤਵ ਸਮਝਦਿਆਂ ਨੂੰ ਅੱਜ ਪੰਜਾਬ ਸਰਕਾਰ ਨੇ ਆਪਣੀ ਸੋਸ਼ਲ ਮੀਡੀਆ...
ਪੰਜਾਬ ਸਰਕਾਰ ਨੇ ਵਧਾਈ ਪੱਤਰਕਾਰਾਂ ਦੇ ਪ੍ਰੈੱਸ ਸ਼ਨਾਖ਼ਤੀ ਕਾਰਡਾਂ ਦੀ ਮਿਆਦ
. . .  about 2 hours ago
ਚੰਡੀਗੜ੍ਹ, 15 ਜੁਲਾਈ (ਸੁਰਜੀਤ ਸੱਤੀ)- ਪੱਤਰਕਾਰਾਂ ਦੇ ਪ੍ਰੈੱਸ ਸ਼ਨਾਖ਼ਤੀ ਕਾਰਡਾਂ ਦੀ ਪਿੰ੍ਰਟਿੰਗ ਦਾ ਕੰਮ ਕਾਰਵਾਈ ਅਧੀਨ ਹੋਣ ਕਾਰਨ ਸਾਲ 2019-20 ਲਈ ਜਾਰੀ ਕੀਤੇ ਗਏ ਪ੍ਰੈੱਸ ਸ਼ਨਾਖ਼ਤੀ ਕਾਰਡਾਂ ਦੀ ਮਿਆਦ ਨੂੰ...
ਕੋਟਕਪੂਰਾ ਗੋਲੀ ਕਾਂਡ 'ਚ ਐੱਸ. ਪੀ. ਬਲਜੀਤ ਸਿੱਧੂ ਅਤੇ ਤਤਕਾਲੀ ਐੱਸ. ਐੱਚ. ਓ. ਪੰਧੇਰ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਫ਼ਰੀਦਕੋਟ, 15 ਜੁਲਾਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਫ਼ਰੀਦਕੋਟ ਦੇ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ 'ਚ ਐੱਸ. ਪੀ. ਬਲਜੀਤ ਸਿੰਘ ਸਿੱਧੂ ਅਤੇ ਤਤਕਾਲੀ ਐੱਸ. ਐੱਚ. ਓ...
ਗਹਿਲੋਤ ਨੇ ਲਾਇਆ ਦੋਸ਼- ਭਾਜਪਾ ਦੇ ਨਾਲ ਮਿਲ ਕੇ ਸਰਕਾਰ ਡੇਗਣ ਦੀ ਸਾਜ਼ਿਸ਼ ਰਚ ਰਹੇ ਸਨ ਸਚਿਨ
. . .  about 2 hours ago
ਜੈਪੁਰ, 15 ਜੁਲਾਈ- ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਅਤੇ ਸੂਬੇ 'ਚ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਉਨ੍ਹਾਂ 'ਤੇ ਖ਼ੂਬ ਹਮਲਾ ਬੋਲਿਆ। ਗਹਿਲੋਤ ਨੇ ਦੋਸ਼...
ਕੋਰੋਨਾ ਪੀੜਤ ਥਾਣੇਦਾਰ ਦੇ ਪੁੱਤਰ ਅਤੇ ਇੱਕ ਹੋਰ ਮਹਿਲਾ ਪੁਲਿਸ ਮੁਲਾਜ਼ਮ ਨੂੰ ਵੀ ਹੋਇਆ ਕੋਰੋਨਾ
. . .  about 2 hours ago
ਸਿਧਵਾਂ ਬੇਟ, 15 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਥਾਣਾ ਸਿਧਵਾਂ ਬੇਟ ਦੇ ਕੋਰੋਨਾ ਪਾਜ਼ੀਟਿਵ ਥਾਣੇਦਾਰ ਨਸੀਬ ਚੰਦ ਦੇ 8 ਸਾਲਾ ਪੁੱਤਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ ਸਥਾਨਕ...
ਗੋਆ 'ਚ 10 ਅਗਸਤ ਤੱਕ ਰਾਤੀਂ 8 ਤੋਂ ਸਵੇਰੇ 6 ਵਜੇ ਤੱਕ ਲੱਗੇਗਾ ਜਨਤਾ ਕਰਫ਼ਿਊ
. . .  about 2 hours ago
ਪਣਜੀ, 15 ਜੁਲਾਈ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਦੱਸਿਆ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ 'ਚ 10 ਅਗਸਤ ਤੱਕ ਰਾਤੀਂ 8 ਵਜੇ ਤੋਂ ਸਵੇਰੇ 6 ਵਜੇ ਤੱਕ ਜਨਤਾ ਕਰਫ਼ਿਊ...
ਪ੍ਰਵਾਸੀ ਮਜ਼ਦੂਰਾਂ ਦੀ 1 ਲੱਖ 25 ਹਜ਼ਾਰ ਰੁਪਏ ਦੀ ਨਕਦੀ ਅਤੇ ਤਿੰਨ ਮੋਬਾਇਲ ਚੋਰੀ
. . .  about 3 hours ago
ਮਜਾਰੀ/ਸਾਹਿਬਾ, 15 ਜੁਲਾਈ (ਨਿਰਮਲ ਜੀਤ ਸਿੰਘ ਚਾਹਲ)- ਬੀਤੀ ਸ਼ਾਮ ਪਿੰਡ ਸਾਹਿਬਾ ਵਿਖੇ ਇੱਕ ਕਿਸਾਨ ਦੀ ਮੋਟਰ 'ਤੇ ਰਹਿੰਦੇ ਇੱਕ ਪ੍ਰਵਾਸੀ ਮਜ਼ਦੂਰ ਪਰਿਵਾਰ ਦੀ ਚੋਰਾਂ ਵਲੋਂ 1 ਲੱਖ 25 ਹਜ਼ਾਰ ਰੁਪਏ...
ਸੰਗਤ ਮੰਡੀ 'ਚ ਕੋਰੋਨਾ ਦੇ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਸੰਗਤ ਮੰਡੀ, 15 ਜੁਲਾਈ (ਦੀਪਕ ਸਰਮਾ)- ਸੰਗਤ ਮੰਡੀ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਬਾਰੇ ਸੰਗਤ ਮੰਡੀ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ ਨੇ ਜਾਣਕਾਰੀ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਦੋ ਪੁਲਿਸ ਮੁਲਾਜ਼ਮਾਂ ਸਣੇ 3 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਾਜ਼ਿਲਕਾ, 15 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 3 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਇਕ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਆਇਆ ਵਿਅਕਤੀ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ.ਐਮ ਕਟਾਰੀਆ ਦੱਸਿਆ...
ਅੰਮ੍ਰਿਤਸਰ 'ਚ ਮੈਟਰੋ ਬੱਸ ਸੇਵਾ ਮੁੜ ਠੱਪ
. . .  about 3 hours ago
ਅੰਮ੍ਰਿਤਸਰ, 15 ਜੁਲਾਈ (ਹਰਮਿੰਦਰ ਸਿੰਘ)- ਕੁਝ ਦਿਨ ਪਹਿਲਾਂ ਹੀ ਸ਼ੁਰੂ ਹੋਈ ਮੈਟਰੋ ਬੱਸ ਸੇਵਾ ਡਰਾਈਵਰਾਂ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਅੱਜ ਫਿਰ ਠੱਪ ਹੋ ਗਈ ਹੈ। ਇਹ ਬੱਸ ਸੇਵਾ ਕੋਰੋਨਾ ਮਹਾਂਮਾਰੀ ਕਾਰਨ ਲਗਾਏ ਗਏ...
ਜੰਮੂ-ਕਸ਼ਮੀਰ ਅਤੇ ਲਦਾਖ਼ ਦੇ ਦੌਰੇ 'ਤੇ ਜਾਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ
. . .  about 3 hours ago
ਨਵੀਂ ਦਿੱਲੀ, 15 ਜੁਲਾਈ- ਰੱਖਿਆ ਮੰਤਰੀ ਰਾਜਨਾਥ ਸਿੰਘ 17 ਅਤੇ 18 ਜੁਲਾਈ ਨੂੰ ਜੰਮੂ-ਕਸ਼ਮੀਰ ਅਤੇ ਲਦਾਖ਼ ਦੇ ਦੌਰੇ 'ਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਾਨੇ ਵੀ ਹੋਣਗੇ। ਰੱਖਿਆ ਮੰਤਰੀ...
ਬਿਹਾਰ : ਗਵਰਨਰ ਹਾਊਸ 'ਚ 20 ਸਟਾਫ਼ ਮੈਂਬਰਾਂ ਨੂੰ ਹੋਇਆ ਕੋਰੋਨਾ
. . .  about 4 hours ago
ਪਟਨਾ, 15 ਜੁਲਾਈ- ਬਿਹਾਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਵੱਡੀ ਗਿਣਤੀ 'ਚ ਭਾਜਪਾ ਨੇਤਾਵਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਮਗਰੋਂ ਹੁਣ ਗਵਰਨਰ ਹਾਊਸ 'ਚ 20 ਸਟਾਫ਼...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਮਾਨਸਾ

ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਜ਼ਿਲੇ੍ਹ 'ਚ ਬੰਦ ਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਤੇ ਮੂਰਤੀ ਹਟਾਏ ਜਾਣ ਦੇ ਵਿਰੋਧ 'ਚ ਦਲਿਤ ਭਾਈਚਾਰੇ ਵਲੋਂ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮਾਨਸਾ ਜ਼ਿਲੇ੍ਹ 'ਚ ...

ਪੂਰੀ ਖ਼ਬਰ »

ਰਮਨਦੀਪ ਸਿੰਘ ਅਲੀਸ਼ੇਰ ਬਲਾਕ ਭੀਖੀ ਦੇ ਪ੍ਰਧਾਨ ਬਣੇ

ਭੀਖੀ, 13 ਅਗਸਤ (ਪ.ਪ.)- ਦੀ ਬਹੁਮੰਤਵੀ ਖੇਤਬਾੜੀ ਸਹਿਕਾਰੀ ਸੇਵਾ ਸਭਾ ਦੇ ਸਕੱਤਰਾਂ ਯੂਨੀਅਨ ਬਲਾਕ ਭੀਖੀ ਦੀ ਇਕੱਤਰਤਾ ਸਭਾ ਦੇ ਸਥਾਨਕ ਦਫਤਰ ਵਿਖੇ ਹੋਈ | ਬਲਾਕ ਦੇ ਸਮੂਹ ਸਕੱਤਰਾਂ ਨੇ ਰਮਨਦੀਪ ਸਿੰਘ ਸਕੱਤਰ ਅਲੀਸ਼ੇਰ ਨੂੰ ਬਲਾਕ ਪ੍ਰਧਾਨ, ਸੰਦੀਪ ਸਿੰਘ ਹੀਰੋਂ ਕਲਾਂ ਨੂੰ ਮੀਤ ਪ੍ਰਧਾਨ, ਰਾਜਿੰਦਰ ਸਿੰਘ ਧਲੇਵਾਂ ਨੂੰ ਖ਼ਜਾਨਚੀ ਚੁਣਿਆ ਗਿਆ | ਇਸ ਮੌਕੇ ਵਰਿੰਦਰ ਕੁਮਾਰ, ਗੁਰਤੇਜ ਸਿੰਘ ਮੱਤੀ, ਯਾਦਵਿੰਦਰ ਸਿੰਘ ਹੋਡਲਾ ਕਲਾਂ, ਅਮਰਜੀਤ ਸਿੰਘ ਢੈਪਈ, ਗੁਰਜੰਟ ਸਿੰਘ ਧਲੇਵਾਂ, ਹਾਕਮ ਸਿੰਘ ਮੋਹਰ ਸਿੰਘ ਵਾਲਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਿਸਾਨਾਂ ਦਾ ਲਿਮਿਟ ਵਾਲਾ ਕਰਜ਼ਾ ਮੁਆਫ਼ ਕਰਨ ਦੀ ਮੰਗ

ਮਾਨਸਾ, 13 ਅਗਸਤ (ਸ. ਰਿ.)-ਜ਼ਿਲੇ੍ਹ ਦੇ ਬਹੁਤ ਸਾਰੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰਜ਼ਾ ਮੁਆਫ਼ੀ ਸਕੀਮ ਤਹਿਤ 2 ਲੱਖ ਰੁਪਏ ਤੋਂ ਘੱਟ ਲਿਮਟ ਵਾਲੇ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾਵੇ | ਕਿਸਾਨਾਂ ਦਾ ਕਹਿਣਾ ਹੈ ਕਿ ਪਿੰਡਾਂ 'ਚ ਬਹੁਤ ਸਾਰੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) 15 ਅਗਸਤ ਨੂੰ ਕਾਲ਼ੇ ਦਿਨ ਵਜੋਂ ਮਨਾਵੇਗਾ

ਮਾਨਸਾ, 13 ਅਗਸਤ (ਵਿ. ਪ੍ਰਤੀ.)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਤੇ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਦਲ ਵਲੋਂ ਯੂਨਾਈਟਿਡ ਅਕਾਲੀ ਦਲ ਤੇ ਹੋਰ ਪੰਥਕ ਧਿਰਾਂ ਦੇ ਸਮਰਥਨ ਨਾਲ 15 ਅਗਸਤ ਨੂੰ ਕਾਲੇ ਦਿਵਸ ਵਜੋਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਬੋਹਾ ਦੇ ਅਧਿਆਪਕ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋ ਮਨਾਉਣਗੇ

ਬੋਹਾ, 13 ਅਗਸਤ (ਰਮੇਸ ਤਾਂਗੜੀ)-ਸ਼ਹੀਦ ਊਧਮ ਸਿੰਘ ਆਦਰਸ਼ ਸਕੂਲ ਬੋਹਾ ਦੇ ਸਮੁੱਚੇ ਅਧਿਆਪਕ 5 ਤੋ 7 ਮਹੀਨਿਆਂ ਦੀਆਂ ਰੁਕੀਆਂ ਤਨਖ਼ਾਹਾਂ ਨਾਂ ਮਿਲਣ ਦੇ ਰੋਸ ਵਜੋ ਆਜ਼ਾਦੀ ਦਿਹਾੜਾ ਕਾਲੇ ਦਿਵਸ ਵਜੋ ਮਨਾਉਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਧਿਆਪਕ ਆਗੂ ਮੱਖਣ ...

ਪੂਰੀ ਖ਼ਬਰ »

ਬੋਹਾ ਦੀਆਂ ਇਕ ਦਰਜਨ ਢਾਣੀਆਂ 'ਚ ਸੈਂਕੜੇ ਬੱਚੇ ਪੜ੍ਹਾਈ ਤੋਂ ਵਾਂਝੇ

ਬੋਹਾ, 13 ਅਗਸਤ (ਰਮੇਸ਼ ਤਾਂਗੜੀ)-ਬੋਹਾ ਸਥਿਤ ਸ਼ਹਿਰ ਤੋਂ ਬਾਹਰ ਢਾਣੀਆਂ 'ਚ ਵਸੇ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਕੋਈ ਪ੍ਰਬੰਧ ਨਾ ਹੋਣ ਕਰ ਕੇ ਇਥੋਂ ਦੇ ਢਾਈ-ਤਿੰਨ ਸੋ ਬੱਚੇ ਪੜ੍ਹਾਈ ਤੋਂ ਵਾਂਝੇ ਰਹਿ ਰਹੇ ਹਨ | ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਸੁਨੀਲ ਗੋਇਲ, ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ 2 ਨੌਜਵਾਨਾਂ ਦੀ ਮੌਤ, 4 ਗੰਭੀਰ ਜ਼ਖ਼ਮੀ

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ-ਤਲਵੰਡੀ ਸਾਬੋ ਮੁੱਖ ਸੜਕ 'ਤੇ ਬਣਾਂਵਾਲੀ ਥਰਮਲ ਪਲਾਂਟ ਦੇ ਸਾਹਮਣੇ ਮੋਟਰਸਾਈਕਲਾਂ ਦੀ ਹੋਈ ਸਿੱਧੀ ਟੱਕਰ 'ਚ 2 ਨੌਜਵਾਨਾਂ ਦੀ ਮੌਤ ਤੇ 4 ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਚਾਲਕ ...

ਪੂਰੀ ਖ਼ਬਰ »

ਪਖਾਨਿਆਂ ਦੇ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪਖਾਨਿਆਂ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਨੇ ਦੋਸ਼ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ-ਐਸ.ਐਸ.ਪੀ.

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦਾਅਵਾ ਕੀਤਾ ਹੈ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਸੁਰੱਖਿਆ ਪ੍ਰਬੰਧ ਮੁਕੰਮਲ ਹਨ | ਸਥਾਨਕ ਨਵੀਂ ਅਨਾਜ ਮੰਡੀ ਵਿਖੇ ਪੁਲਿਸ ਪਰੇਡ ਦਾ ਨਿਰੀਖਣ ਕਰਨ ਉਪਰੰਤ ...

ਪੂਰੀ ਖ਼ਬਰ »

ਲਿੰਕ ਚੈਨਲ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨਾਂ ਦੀ ਹਾਲਤ ਵਿਗੜਨੀ ਸ਼ੁਰੂ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਟੇਲਾਂ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਭਾਈ ਬਖਤੌਰ ਲਿੰਕ ਚੈਨਲ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਐਕਸੀਅਨ ਸਿੰਜਾਈ ਵਿਭਾਗ ਦਫ਼ਤਰ ਮਾਨਸਾ ਅੱਗੇ ਮਰਨ ਵਰਤ 'ਤੇ ਬੈਠੇ ...

ਪੂਰੀ ਖ਼ਬਰ »

ਸਬ ਡਵੀਜ਼ਨ 'ਚ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਪਟਵਾਰੀ ਦੀਆਂ ਅਸਾਮੀਆਂ ਖਾਲੀ

ਸਰਦੂਲਗੜ੍ਹ, 13 ਅਗਸਤ (ਜੀ.ਐਮ.ਅਰੋੜਾ)- ਸਬ ਡਵੀਜ਼ਨ ਸਰਦੂਲਗੜ੍ਹ ਵਿਚ ਪਿਛਲੇ ਕਈ ਦਿਨਾਂ ਤੋਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਦੂਲਗੜ੍ਹ ਦੇ ਪਟਵਾਰੀ ਦੀ ਵੀ ਆਲਮਪੁਰ ...

ਪੂਰੀ ਖ਼ਬਰ »

ਸਰਬਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਕਮਿਊਨਿਟੀ ਸਿਹਤ ਸੈਂਟਰ ਖਿਆਲਾ ਕਲਾਂ ਵਿਖੇ ਸਰਬਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ | ਸੰਬੋਧਨ ਕਰਦਿਆਂ ਡਾ. ਬਲਜਿੰਦਰ ਕੌਰ ਐਸ. ਐਮ. ਓ. ਖਿਆਲਾ ਕਲਾਂ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਬੀਮਾ ਯੋਜਨਾ ਦੀ ਤਰਜ਼ ...

ਪੂਰੀ ਖ਼ਬਰ »

ਡਰੇਨ ਖਾਲ੍ਹੇ ਦੀ ਸਫ਼ਾਈ ਕਰਨ ਦੀ ਮੰਗ

ਭੀਖੀ, 13 ਅਗਸਤ (ਗੁਰਿੰਦਰ ਸਿੰਘ ਔਲਖ)-ਦਰਵੇਸ਼ਆਣਾ ਲਿੰਕ ਡਰੇਨ ਖਾਲਾ ਜੋ ਦਿਵਾਨੇ ਕੋਠਿਆਂ ਤੋਂ ਹੁੰਦਾ ਹੋਇਆ ਸੜਕ ਦੇ ਨਾਲ-ਨਾਲ ਬਹਾਦਰ ਸਿੰਘ ਵਾਲਾ ਡਰੇਨ ਦੇ ਸੁਨਾਮ ਰੋਡ ਵਾਲੇ ਪੁਲ ਕੋਲ ਪੈਂਦਾ ਹੈ, ਦੀ ਪਿਛਲੇ 4 ਸਾਲਾਂ ਤੋਂ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੂੰ ...

ਪੂਰੀ ਖ਼ਬਰ »

ਮੀਰਾ ਪਬਲਿਕ ਸਕੂਲ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ

ਸਰਦੂਲਗੜ੍ਹ, 13 ਅਗਸਤ (ਨਿ.ਪ.ਪ)-ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਰੱਖੜੀ ਤਿਉਹਾਰ ਮੁਕਾਬਲਿਆਂ 'ਚ ਹਿੱਸਾ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਕਲਾਸ ਨਰਸਰੀ ਤੋ ਕੇ.ਜੀ. ਦੇ ...

ਪੂਰੀ ਖ਼ਬਰ »

ਝੁਨੀਰ ਹਸਪਤਾਲ ਵਿਖੇ ਬਾਰਿਸ਼ ਦਾ ਪਾਣੀ ਦਾਖ਼ਲ

ਝੁਨੀਰ, 13 ਅਗਸਤ (ਰਮਨਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਹਸਪਤਾਲ ਦੇ ਕਮਰਿਆਂ 'ਚ ਬਾਰਿਸ਼ ਦਾ ਪਾਣੀ ਦਾਖਲ ਹੋਣ ਕਰ ਕੇ ਮਰੀਜ਼ਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਡਾਕਟਰ ਵਿਵੇਕ ਕੁਮਾਰ ਦੀ ਰਿਹਾਇਸ਼ੀ ਕਮਰੇ 'ਚ ਵੀ ਪਾਣੀ ਭਰਨ ਨਾਲ ਸਾਰਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਨੌਜਵਾਨ ਦੀ ਮੌਤ, 1 ਜ਼ਖ਼ਮੀ

ਭੀਖੀ, 13 ਅਗਸਤ (ਸਿੱਧੂ)-ਪਿੰਡ ਅਤਲਾ ਕਲਾਂ ਨਜ਼ਦੀਕ ਸੜਕ ਹਾਦਸੇ 'ਚ 1 ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ (23) ਵਾਸੀ ਮਾਨਸਾ ਤੇ ਉਸ ਦਾ ਸਾਥੀ ਰਾਕੇਸ਼ ਕੁਮਾਰ ਮੋਟਰਸਾਈਕਲ 'ਤੇ ਮਾਨਸਾ ਤੋਂ ਅਤਲਾ ਕਲਾਂ ਵੱਲ ਜਾ ਰਹੇ ਸਨ ਕਿ ਪਿੰਡ ...

ਪੂਰੀ ਖ਼ਬਰ »

ਤਨਖ਼ਾਹ ਮਹੀਨੇ ਦੇ ਪਹਿਲੇ ਹਫ਼ਤੇ ਦੇਣ ਦੀ ਮੰਗ

ਮਾਨਸਾ, 13 ਅਗਸਤ (ਸ. ਰਿ.)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਜ਼ਿਲ•ਾ ਮਾਨਸਾ ਦੇ ਕੰਟਰੈਕਟਰ ਵਰਕਰਜ਼ ਵਲੋਂ ਵਾਟਰ ਵਰਕਸ ਜਵਾਹਰਕੇ ਵਿਖੇ ਮੀਟਿੰਗ ਦੌਰਾਨ ਦੋਸ਼ ਲਗਾਇਆ ਕਿ ਵੱਖ-ਵੱਖ ਅਸਾਮੀਆਂ ਉੱਪਰ ਕੰਮ ਰਹੇ ਕਰਮਚਾਰੀਆਂ ਨੂੰ ਅੱਜ ਦੀ ਮਿਤੀ ਤੱਕ ਤਨਖ਼ਾਹ ਨਹੀਂ ...

ਪੂਰੀ ਖ਼ਬਰ »

ਲਾਲ ਝੰਡਾ ਮਿਡ-ਡੇ-ਮੀਲ ਤੇ ਸਫ਼ਾਈ ਸੇਵਕ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਲਾਲ ਝੰਡਾ ਮਿਡ-ਡੇ-ਮੀਲ ਤੇ ਸਫ਼ਾਈ ਸੇਵਕ ਵਰਕਰਜ਼ ਯੂਨੀਅਨ (ਏਕਟੂ) ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਰਕਾਰ ਿਖ਼ਲਾਫ਼ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸੰਬੋਧਨ ਕਰਦਿਆਂ ਕਾਮਰੇਡ ਸੁਖਵਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX