ਤਾਜਾ ਖ਼ਬਰਾਂ


ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  about 1 hour ago
ਐੱਸ. ਏ. ਐੱਸ. ਨਗਰ, 18 ਸਤੰਬਰ (ਜਸਬੀਰ ਸਿੰਘ ਜੱਸੀ)- ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਦੋਹਾਂ ਦੀ ਜ਼ਮਾਨਤ ਧਾਰਾ-294, 295 ਏ, 504, 506, 120 ਬੀ, 67 ਆਈ...
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  19 minutes ago
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਰਾਜਪਾਲ ਦੇ ਹੁਕਮਾਂ 'ਤੇ ਪੰਜਾਬ 'ਚ ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ...
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  29 minutes ago
ਚੇਨਈ, 18 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 'ਇੱਕ ਦੇਸ਼ ਇੱਕ ਭਾਸ਼ਾ' ਦੇ ਬਿਆਨ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਅਦਾਕਾਰ ਕਮਲ ਹਾਸਲ ਤੋਂ ਬਾਅਦ ਹੁਣ ਰਜਨੀਕਾਂਤ ਨੇ ਵੀ ਇਸ ਦਾ ਵਿਰੋਧ...
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  42 minutes ago
ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਗੇਟ ਅੱਗੇ ਅੱਜ ਪੰਜਾਬ ਰੋਡਵੇਜ਼ ਦੇ ਕੰਡਕਟਰ...
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  about 1 hour ago
ਸੁਲਤਾਨਪੁਰ ਲੋਧੀ, 18 ਸਤੰਬਰ (ਹੈਪੀ, ਲਾਡੀ, ਥਿੰਦ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ 600 ਵਲੰਟੀਅਰਾਂ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  about 1 hour ago
ਡਮਟਾਲ, 18 ਸਤੰਬਰ (ਰਾਕੇਸ਼ ਕੁਮਾਰ)- ਪਠਾਨਕੋਟ-ਮੰਡੀ ਹਾਈਵੇਅ 'ਤੇ ਛਤਰੋਲੀ 'ਚ ਅੱਜ ਇੱਕ ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 29 ਸਾਲਾ ਬਾਦਲ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  about 1 hour ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ 11 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡੀ. ਸੀ. ਦਫ਼ਤਰ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਭੁੱਖ ਹੜਤਾਲ ਸ਼ੁਰੂ...
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  about 1 hour ago
ਬਟਾਲਾ, 18 ਸਤੰਬਰ (ਕਾਹਲੋਂ)- ਕਰਤਾਰਪੁਰ ਲਾਂਘੇ ਅਤੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਕੱਲ੍ਹ ਭਾਵ ਕਿ 19 ਸਤੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਕੈਬਨਿਟ ਦੀ ਬੈਠਕ ਹੋ ਰਹੀ ਹੈ। ਇਨ੍ਹਾਂ ਤਿਆਰੀਆਂ...
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  about 1 hour ago
ਜਲੰਧਰ, 18 ਸਤੰਬਰ- ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਾਬੀ ਨੂੰ ਅੱਜ ਇੱਥੋਂ ਦੇ ਨਕੋਦਰ ਰੋਡ 'ਤੇ ਇੱਕ ਟਿੱਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ...
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  about 1 hour ago
ਨਵੀਂ ਦਿੱਲੀ, 18 ਸਤੰਬਰ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਈ-ਸਿਗਰਟ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ...
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 2 hours ago
ਖੇਮਕਰਨ, 18 ਸਤੰਬਰ (ਰਾਕੇਸ਼ ਬਿੱਲਾ)- ਸਰਹੱਦੀ ਖੇਤਰ ਅੰਦਰ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਦੇ ਮੁਆਵਜ਼ੇ 'ਚ ਹੋਈ ਘਪਲੇਬਾਜ਼ੀ 'ਚ ਕੁਝ ਬੇਕਸੂਰ ਦੁਕਾਨਦਾਰਾਂ ਵਿਰੁੱਧ ਕੇਸ ਦਰਜ ਕਰਨ...
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  about 2 hours ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  about 2 hours ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  about 2 hours ago
ਜਲੰਧਰ, 18 ਸਤੰਬਰ (ਸ਼ਿਵ ਸ਼ਰਮਾ)- ਸੜਕ ਘੁਟਾਲੇ ਮਾਮਲੇ 'ਚ ਅੱਜ ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ...
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 2 hours ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  59 minutes ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  about 3 hours ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਕਪੂਰਥਲਾ / ਫਗਵਾੜਾ

ਕਪੂਰਥਲਾ, ਭੁਲੱਥ, ਸੁਲਤਾਨਪੁਰ ਲੋਧੀ, ਫਗਵਾੜਾ ਤੇ ਹੋਰ ਕਸਬੇ ਮੁਕੰਮਲ ਬੰਦ ਰਹੇ

ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)- ਦਿੱਲੀ ਵਿਚ ਗੁਰੂ ਰਵਿਦਾਸ ਦਾ ਮੰਦਿਰ ਢਹਿ ਢੇਰੀ ਕੀਤੇ ਜਾਣ ਦੇ ਰੋਸ ਵਜੋਂ ਅੱਜ ਰਵਿਦਾਸ ਭਾਈਚਾਰੇ ਨਾਲ ਸਬੰਧਤ ਤੇ ਹੋਰ ਧਾਰਮਿਕ ਤੇ ਰਾਜਨੀਤਕ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਕਪੂਰਥਲਾ ਜ਼ਿਲ੍ਹੇ 'ਚ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਸੁਭਾਨਪੁਰ, 13 ਅਗਸਤ (ਜੱਜ)- ਥਾਣਾ ਸੁਭਾਨਪੁਰ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਬਖ਼ਸ਼ੀਸ਼ ਸਿੰਘ ਪੁਲਿਸ ਪਾਰਟੀ ਸਮੇਤ ਜੀ.ਟੀ. ਰੋਡ 'ਤੇ ਪਿੰਡ ਹਮੀਰਾ ਤਰਫ਼ ਗਸ਼ਤ ...

ਪੂਰੀ ਖ਼ਬਰ »

ਵੱਧ ਨਸ਼ਾ ਲੈਣ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ਸਬੰਧੀ ਕੇਸ ਦਰਜ

ਕਪੂਰਥਲਾ, 13 ਅਗਸਤ (ਸਡਾਨਾ)- ਇਕ ਨੌਜਵਾਨ ਨੂੰ ਸਾਥੀ ਵਲੋਂ ਵੱਧ ਨਸ਼ਾ ਕਰਵਾਉਣ 'ਤੇ ਉਕਤ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਪਹਿਲਾਂ ਦਰਜ ਕੀਤੀ ਧਾਰਾ 174 ਉਪਰੰਤ ਹੁਣ ਇਕ ਵਿਅਕਤੀ ਵਿਰੁੱਧ ਗੈਰ ਇਰਾਦਤਨ ਹੱਤਿਆ ਤੇ ਲਾਸ਼ ਨੂੰ ਖੁਰਦ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਤਿੰਨ ਗਿ੍ਫ਼ਤਾਰ

ਕਪੂਰਥਲਾ, 13 ਅਗਸਤ (ਸਡਾਨਾ)- ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਹਰੀ ਸਿੰਘ ਨੇ ਨਸ਼ੀਲੇ ਪਦਾਰਥ ਸਮੇਤ ਇਕ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਸੁਖਾਣੀ ਪੁਲੀ ਨੇੜੇ ...

ਪੂਰੀ ਖ਼ਬਰ »

ਮਾਧੋਪੁਰ ਜੱਲੋਵਾਲ ਵਿਖੇ ਬੱਚਾ ਚੁੱਕਣ ਦੀ ਕੋਸ਼ਿਸ਼

ਕਾਲਾ ਸੰਘਿਆਂ, 13 ਜੁਲਾਈ (ਬਲਜੀਤ ਸਿੰਘ ਸੰਘਾ)- ਨਜ਼ਦੀਕੀ ਪਿੰਡ ਮਾਧੋਪੁਰ ਜੱਲੋਵਾਲ ਵਿਖੇ ਕਰੀਬ 7 ਸਾਲਾ ਬੱਚੇ ਨੂੰ ਚੁੱਕੇ ਜਾਣ ਦੀ ਕੋਸ਼ਿਸ਼ ਕਰਨ ਦੀਆਂ ਖ਼ਬਰ ਮਿਲੀ ਹੈ | ਪਰਿਵਾਰ ਤੇ ਪਿੰਡ ਦੀ ਪੰਚਾਇਤ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਚਾ ਮੁਰਾਦ ਗੌਤਮ ਪੁੱਤਰ ...

ਪੂਰੀ ਖ਼ਬਰ »

ਰੇਲ ਗੱਡੀ ਵਿਚ ਫਸੇ ਯਾਤਰੀਆਂ ਨੂੰ ਸਿੱਖ ਨੌਜਵਾਨਾਂ ਨੇ ਲੰਗਰ ਵਰਤਾਇਆ

ਫਗਵਾੜਾ, 13 ਅਗਸਤ (ਹਰੀਪਾਲ ਸਿੰਘ)- ਪੰਜਾਬ ਬੰਦ ਨੂੰ ਦੇਖਦੇ ਹੋਏ ਫਗਵਾੜਾ ਦੇ ਰੇਲਵੇ ਸਟੇਸ਼ਨ 'ਤੇ ਕਈ ਘੰਟੇ ਖੜੀ ਰਹੀ ਅਮਰਨਾਥ ਐਕਸਪੈੱ੍ਰਸ ਰੇਲ ਗੱਡੀ ਦੇ ਯਾਤਰੂਆਂ ਲਈ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ ਉੱਥੇ ਹੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਕਪੂਰਥਲਾ, 13 ਅਗਸਤ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਹਰਪ੍ਰਸ਼ਾਦ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ਬਲਬੀਰ ਸਿੰਘ ਵਾਸੀ ਮਖੂ ਨੂੰ ਔਜਲਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. 'ਚ ਰੋਸਮਈ ਸਮਾਗਮ

ਹੁਸੈਨਪੁਰ, 13 ਅਗਸਤ (ਸੋਢੀ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਲੋਂ ਸ੍ਰੀ ਸੁਖਮਨੀ ਸਾਹਿਬ ਪਾਠ ਕਰਵਾਏ ਗਏ | ਇਸ ਦੌਰਾਨ ਬਾਬਾ ਸਾਹਿਬ ਡਾ: ਅੰਬੇਡਕਰ ਸੁਸਾਇਟੀ ਰੇਲ ਕੋਚ ਫ਼ੈਕਟਰੀ ਦੇ ...

ਪੂਰੀ ਖ਼ਬਰ »

ਸੁਭਾਨਪੁਰ ਚੌਕ ਨੇੜੇ ਸੜਕ ਨੇ ਧਾਰਿਆ ਛੱਪੜ ਦਾ ਰੂਪ

ਸੁਭਾਨਪੁਰ, 13 ਅਗਸਤ (ਕੰਵਰ ਬਰਜਿੰਦਰ ਸਿੰਘ ਜੱਜ)- ਇਕ ਪਾਸੇ ਪੰਜਾਬ ਸਰਕਾਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਪੂਰਥਲਾ ਜ਼ਿਲੇ੍ਹ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਕਪੂਰਥਲਾ-ਸੁਭਾਨਪੁਰ ਸੜਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ

ਪਾਂਸ਼ਟਾ, 13 ਅਗਸਤ (ਸਤਵੰਤ ਸਿੰਘ)- ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਪਾਂਸ਼ਟਾ, ਨਸੀਰਾਬਾਦ ਤੇ ਨਰੂੜ ਸਮੇਤ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਰੋਸ ਮਾਰਚ ਕੱਢਿਆ ਗਿਆ ਤੇ ਕੇਂਦਰ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਰੋਟਰੀ ਕਲੱਬ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ

ਬੇਗੋਵਾਲ, 13 ਅਗਸਤ (ਸੁਖਜਿੰਦਰ ਸਿੰਘ)- ਬੀਤੀ ਸ਼ਾਮ ਰੋਟਰੀ ਕਲੱਬ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਬਰਿਆਰ ਦੀ ਅਗਵਾਈ ਹੇਠ ਸਥਾਨਕ ਹੋਟਲ ਵਿਚ ਹੋਈ ਜਿਸ ਕਲੱਬ ਦੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪਿੰਡ ਅਕਾਲਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ 5 ਸਾਲ ਵਾਸਤੇ ਪੈਨਸ਼ਨ ਲਗਾਈ

ਭੁਲੱਥ, 13 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ)- ਪਿੰਡ ਅਕਾਲਾ ਵਿਖੇ ਸਵ: ਰਵੇਲ ਸਿੰਘ ਸਰਪੰਚ ਐਨ.ਆਰ.ਆਈ. ਟਰੱਸਟ ਸਥਾਪਿਤ ਕੀਤਾ ਗਿਆ ਜਿਸ ਵਿਚ ਸਵ: ਰਵੇਲ ਸਿੰਘ ਦੀ ਨੰੂਹ ਮੌਜੂਦਾ ਸਰਪੰਚ ਨਿਰਮਲ ਕੌਰ ਨੂੰ ਸਰਬਸੰਮਤੀ ਨਾਲ ਚੇਅਰਪਰਸਨ ਨਿਯੁਕਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਪੂਰਥਲਾ, 13 ਅਗਸਤ (ਸਡਾਨਾ)- ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ 15 ਅਗਸਤ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਜਿਸ ਦੌਰਾਨ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਗ੍ਰੰਥੀ ਸਿੰਘ ਤੇ ਅਖੰਡ ਪਾਠੀ ਸਿੰਘ ਸੰਥਿਆ ਪ੍ਰਾਪਤ ਕਰਕੇ ਹੋਰ ਵੀ ਸ਼ੁੱਧ ਪਾਠ ਕਰਨ ਦਾ ਸੁਭਾਗ ਪ੍ਰਾਪਤ ਕਰ ਸਕਣਗੇ-ਜਥੇ: ਵੇਦਾਂਤੀ

ਸੁਲਤਾਨਪੁਰ ਲੋਧੀ, 13 ਅਗਸਤ (ਨਰੇਸ਼ ਹੈਪੀ, ਥਿੰਦ)- ਧਰਮ ਪ੍ਰਚਾਰ ਕਮੇਟੀ ਐਸ.ਜੀ.ਪੀ.ਸੀ. ਸ੍ਰੀ ਅੰਮਿ੍ਤਸਰ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਗ੍ਰਾਹਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਹਮੇਸ਼ਾ ਵਚਨਬੱਧ-ਸੁਰਿੰਦਰਪਾਲ ਸਿੰਘ

ਕਪੂਰਥਲਾ, 13 ਅਗਸਤ (ਸਡਾਨਾ)- ਪੰਜਾਬ ਨੈਸ਼ਨਲ ਬੈਂਕ ਆਪਣੇ 125 ਸਾਲਾ ਦੇ ਤਜਰਬੇ ਦੌਰਾਨ ਸਾਢੇ 11 ਕਰੋੜ ਗ੍ਰਾਹਕਾਂ ਦਾ ਵਿਸ਼ਵਾਸ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਖੇ ...

ਪੂਰੀ ਖ਼ਬਰ »

ਮਹਿੰਦਰਾ ਗੱਡੀ ਚੋਰੀ ਕਰਨ ਵਾਲਿਆਂ 'ਚੋਂ ਇਕ ਗੱਡੀ ਸਮੇਤ 72 ਘੰਟਿਆਂ 'ਚ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 13 ਅਗਸਤ (ਪੱਤਰ ਪ੍ਰੇਰਕਾਂ ਰਾਹੀਂ)- ਸਥਾਨਕ ਪੁਲਿਸ ਨੇ ਮਹਿੰਦਰਾ ਗੱਡੀ ਚੋਰੀ ਕਰਨ ਵਾਲਿਆਂ 'ਚੋਂ ਇਕ ਨੂੰ ਗੱਡੀ ਸਮੇਤ 72 ਘੰਟਿਆਂ 'ਚ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਐਸ.ਐਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਜਰਨੈਲ ...

ਪੂਰੀ ਖ਼ਬਰ »

ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਇਕ ਗਿ੍ਫ਼ਤਾਰ

ਕਪੂਰਥਲਾ, 13 ਅਗਸਤ (ਸਡਾਨਾ)-ਥਾਣਾ ਸਦਰ ਦੇ ਮੁਨਸ਼ੀ ਨਾਲ ਦੁਰਵਿਵਹਾਰ ਕਰਨ, ਉਸ ਨੂੰ ਧਮਕੀਆਂ ਦੇਣ ਤੇ ਉਸ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਥਾਣਾ ਸਦਰ ਪੁਲਿਸ ਨੇ ਇਕ ਕਥਿਤ ਦੋਸ਼ੀ ਕਰਮਜੀਤ ਸਿੰਘ ਮਹਿਤਪੁਰ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਵਣ ਮਹਾਂਉਤਸਵ ਤਹਿਤ ਆਰ.ਸੀ.ਐਫ. ਵਿਖੇ ਬੂਟੇ ਲਗਾਏ

ਕਪੂਰਥਲਾ, 13 ਅਗਸਤ (ਸਡਾਨਾ)-ਵਣ ਮਹਾਂਉਤਸਵ ਤਹਿਤ ਰੇਲ ਕੋਚ ਫ਼ੈਕਟਰੀ ਵਿਖੇ ਅੱਜ ਬੂਟੇ ਲਗਾਏ ਗਏ | ਸੀ.ਐਸ. ਮੀਨਾ ਪਿ੍ੰਸੀਪਲ ਚੀਫ਼ ਇੰਜੀਨੀਅਰ ਨੇ ਬੂਟੇ ਲਗਾਉਣ ਉਪਰੰਤ ਵਿਸਥਾਰ ਪੂਰਵਕ ਦੱਸਿਆ ਕਿ ਇਹ ਬੂਟੇ ਆਰ.ਸੀ.ਐਫ. ਦੀ ਵੈਸਟ ਕਲੋਨੀ ਦੀ ਕੰਧ ਦੇ ਨਾਲ ਇਸ ਲਈ ਲਗਾਏ ਜਾ ...

ਪੂਰੀ ਖ਼ਬਰ »

ਬਾਬਾ ਫੂਲ ਨਾਥ ਦੇ 62ਵੇਂ ਬਰਸੀ ਸਮਾਗਮ ਮੌਕੇ ਸੰਗਤਾਂ ਦੀ ਭਾਰੀ ਆਮਦ

ਫਗਵਾੜਾ, 13 ਅਗਸਤ (ਅਸ਼ੋਕ ਕੁਮਾਰ ਵਾਲੀਆ)- ਡੇਰਾ ਸੰਤ ਬਾਬਾ ਫੂਲ ਨਾਥ, ਬਾਬਾ ਬ੍ਰਹਮ ਨਾਥ ਨਾਨਕ ਨਗਰੀ ਚਹੇੜੂ ਵਿਖੇ ਡੇਰੇ ਦੇ ਬਾਨੀ ਬ੍ਰਹਮਲੀਨ ਸੰਤ ਬਾਬਾ ਫੂਲ ਨਾਥ ਦੇ 62ਵੇਂ ਬਰਸੀ ਸਮਾਗਮ ਸੰਤ ਕਿ੍ਸ਼ਨ ਨਾਥ ਦੀ ਅਗਵਾਈ ਹੇਠ ਸਤਿਕਾਰ ਸਹਿਤ ਮਨਾਏ ਗਏ | ਉਲੀਕੇ ਹੋਏ ...

ਪੂਰੀ ਖ਼ਬਰ »

ਪਿੰਡ ਚੱਕ ਪ੍ਰੇਮਾ ਵਿਖੇ ਖੋਲਿ੍ਹਆ ਸਿਲਾਈ ਸੈਂਟਰ

ਖਲਵਾੜਾ, 13 ਅਗਸਤ (ਮਨਦੀਪ ਸਿੰਘ ਸੰਧੂ)- ਨਜ਼ਦੀਕੀ ਪਿੰਡ ਚੱਕ ਪ੍ਰੇਮਾ ਵਿਖੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਕਸ਼ਯਪ ਰਾਜਪੂਤ ਸਭਾ ਸ਼ਾਹਕੋਟ ਵਲੋਂ ਡਾ. ਅੰਬੇਡਕਰ ਭਵਨ ਵਿਖੇ ਸਿਲਾਈ ਸੈਂਟਰ ਖੋਲਿ੍ਹਆ ਗਿਆ ਜਿਸ ਦਾ ਉਦਘਾਟਨ ਮੀਨੂੰ ਸਰਪੰਚ ਚੱਕ ਪ੍ਰੇਮਾ ਅਤੇ ...

ਪੂਰੀ ਖ਼ਬਰ »

ਹੈਲਪ ਲਾਈਨ ਐਾਟੀਕਰੱਪਸ਼ਨ ਦੀ ਹੋਈ ਮੀਟਿੰਗ

ਨਡਾਲਾ, 11 ਅਗਸਤ (ਮਾਨ)- ਇੱਥੇ ਨਡਾਲਾ ਵਿਖੇ ਹੈਲਪ ਲਾਈਨ ਐਾਟੀ ਕਰੱਪਸ਼ਨ ਦੀ ਇਕ ਮੀਟਿੰਗ ਪੰਜਾਬ ਪ੍ਰਧਾਨ ਸਾਹਿਬ ਸਿੰਘ ਭੀਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਹੈਲਪ ਲਾਈਨ ਐਾਟੀ ਕਰੱਪਸ਼ਨ ਦਾ ਵਿਸਥਾਰ ਕਰਦਿਆਂ ਬਲਵਿੰਦਰ ਸਿੰਘ ਬਿੱਟੂ ਖੱਖ ਨੂੰ ਪੰਜਾਬ ...

ਪੂਰੀ ਖ਼ਬਰ »

ਮੂਲ ਮੰਤਰ ਅਸਥਾਨ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਦੀ ਪਰਿਕਰਮਾ ਦੇ ਲੈਂਟਰ ਪਾਏ

ਸੁਲਤਾਨਪੁਰ ਲੋਧੀ, 13 ਅਗਸਤ (ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੇ ਪਾਵਨ ਸ੍ਰੀ ਮੂਲ ਮੰਤਰ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਯੂ.ਕੇ.) ਦੇ ਮੁਖੀ ਭਾਈ ...

ਪੂਰੀ ਖ਼ਬਰ »

ਬਾਬਾ ਮਨੋਹਰ ਨਾਥ ਦੀ 16ਵੀਂ ਬਰਸੀ ਸਬੰਧੀ ਸਮਾਗਮ

ਸੁਲਤਾਨਪੁਰ ਲੋਧੀ, 13 ਅਗਸਤ (ਨਰੇਸ਼ ਹੈਪੀ, ਥਿੰਦ)- ਸਾਉਣ ਮਹੀਨੇ ਸ਼ਿਵ ਮੰਦਿਰ ਚੌੜਾ ਖੂਹ ਸੁਲਤਾਨਪੁਰ ਲੋਧੀ ਵਿਖੇ ਬਾਬਾ ਮਨੋਹਰ ਨਾਥ ਦੀ 16ਵੀਂ ਬਰਸੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ 101 ਸੰਤ ਬੁਲਾ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਗਿਆ | ਪ੍ਰਧਾਨ ...

ਪੂਰੀ ਖ਼ਬਰ »

ਆਰ.ਸੀ.ਐਫ. 'ਚ ਤੀਆਂ ਦਾ ਤਿਉਹਾਰ ਮਨਾਇਆ

ਹੁਸੈਨਪੁਰ, 13 ਅਗਸਤ (ਸੋਢੀ)-ਆਰ. ਸੀ.ਐਫ. ਦੇ ਸਾਹਮਣੇ ਨਵੇਂ ਆਬਾਦ ਹੋਏ ਮਹੱਲਾ ਅਜੀਤ ਨਗਰ ਵਿਖੇ ਮਹੱਲੇ ਦੀਆਂ ਸਮੂਹ ਔਰਤਾਂ ਵਲੋਂ ਸਾਂਝੇ ਤੌਰ 'ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਪੁਸ਼ਪਾ ਸ਼ਰਮਾ, ਸੁਰਜੀਤ ਕੌਰ ਤੇ ਅਮਰ ਕੌਰ ਨੇ ਦੱਸਿਆ ਕਿ ਸਾਉਣ ਦੇ ਮਹੀਨੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡਜ਼ ਆਰਗੇਨਾਈਜੇਸ਼ਨ ਦੀ ਟੀਮ ਦਾ ਗਠਨ

ਫਗਵਾੜਾ, 13 ਅਗਸਤ (ਅਸ਼ੋਕ ਕੁਮਾਰ ਵਾਲੀਆ)- ਹੈਲਪਿੰਗ ਹੈਂਡਜ਼ ਆਰਗਨਾਈਜ਼ੇਸ਼ਨ ਫਗਵਾੜਾ ਦੇ ਸਮੂਹ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਸਥਾਨਕ ਰਿਜ਼ੌਰਟ ਵਿਖੇ ਚੇਅਰਮੈਨ ਸੁਖਬੀਰ ਸਿੰਘ ਸੰਧਰ ਤੇ ਸੰਸਥਾਪਕ ਪ੍ਰਧਾਨ ਹਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਸੰਸਥਾ ਦੀ ਨਵੀਂ ਕਮੇਟੀ ਦਾ ਗਠਨ ਕਰਦਿਆਂ ਸੁਧੀਰ ਹੈਲਨ ਨੂੰ ਉਪ ਚੇਅਰਮੈਨ, ਅਮਿਤ ਸ਼ੁਕਲਾ ਨੂੰ ਪ੍ਰਧਾਨ ਮੈਡਮ ਹਰਿੰਦਰ ਕੋਰ ਸੇਠੀ ਨੂੰ ਮੁੜ ਤੋਂ ਜਨਰਲ ਸੈਕਟਰੀ, ਨਰਿੰਜਣ ਸਿੰਘ ਬਿਲਖੂ ਨੂੰ ਖ਼ਜ਼ਾਨਚੀ, ਬਿੱਲਾ ਪ੍ਰਭਾਕਰ ਨੂੰ ਮੁੱਖ ਸਲਾਹਕਾਰ, ਨਵੀਨ ਬਜਾਜ ਨੂੰ ਸੀਨੀਅਰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਜਦ ਕਿ ਹੋਰ ਮੈਂਬਰਾਂ ਦੀਆਂ ਵੀ ਨਿਯੁਕਤੀਆਂ ਕੀਤੀਆਂ ਗਈਆਂ | ਇਸ ਮੌਕੇ ਚੇਅਰਮੈਨ ਸੁਖਬੀਰ ਸਿੰਘ ਸੰਧਰ ਤੇ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਨੇ ਕਿਹਾ ਕਿ ਉਹ ਵੀ ਹੈਲਪਿੰਗ ਹੈਂਡਜ਼ ਸੰਸਥਾ ਵਲੋਂ ਕੀਤੇ ਜਾਂਦੇ ਸਮਾਜ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਸ ਸੰਸਥਾ ਨਾਲ ਜੁੜੇ ਸਨ | ਉਹ ਹਮੇਸ਼ਾ ਲਈ ਸੰਸਥਾ ਦਾ ਮੋਢੇ ਨਾਲ ਮੋਢਾ ਲਾ ਕੇ ਚੱਲਣਗੇ | ਇਸ ਤੋਂ ਇਲਾਵਾ ਸੋਨੀ ਜੋੜਾ, ਦੇਵ ਸ਼ਰਮਾ, ਹਰਿੰਦਰ ਕੌਰ ਸੇਠੀ, ਨਰਿੰਜਣ ਸਿੰਘ ਬਿਲਖੂ ਅਤੇ ਨਵੀਨ ਬਜਾਜ ਨੇ ਕਿਹਾ ਕਿ ਸੰਸਥਾ ਵਲੋਂ ਜਿੱਥੇ ਜ਼ਰੂਰਤਮੰਦ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਜਾਂਦੇ ਹਨ ਉੱਥੇ ਹੀ ਵੱਖ-ਵੱਖ ਸਕੂਲਾਂ ਦੇ ਹੁਸ਼ਿਆਰ ਬੱਚਿਆਂ ਨੂੰ ਅਡਾਪਟ ਕਰਕੇ ਉਨ੍ਹਾਂ ਦੀ ਸਾਰੇ ਸਾਲ ਦੀ ਫ਼ੀਸ ਅਤੇ ਸਟੇਸ਼ਨਰੀ ਦਾ ਸਾਮਾਨ ਦੇਣ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਸਮਾਜ ਭਲਾਈ ਦੇ ਕੰਮ ਕਰਦੀ ਹੈ ਜੋ ਕਿ ਇਕ ਸ਼ਲਾਘਾਯੋਗ ਕਦਮ ਹੈ | ਆਪਣੇ ਸੰਬੋਧਨ ਵਿਚ ਨਵਨਿਯੁਕਤ ਪ੍ਰਧਾਨ ਅਮਿਤ ਸ਼ੁਕਲਾ ਨੇ ਸਾਰੇ ਹੀ ਮੈਂਬਰਾਂ ਖ਼ਾਸ ਕਰ ਹਰਮਿੰਦਰ ਸਿੰਘ ਬਸਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਦੀ ਬਦੌਲਤ ਹੀ ਉਨ੍ਹਾਂ ਨੂੰ ਸੰਸਥਾ ਵਜੋਂ ਬਤੌਰ ਪ੍ਰਧਾਨ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ |


ਖ਼ਬਰ ਸ਼ੇਅਰ ਕਰੋ

ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦਾ ਵਫ਼ਦ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

ਕਪੂਰਥਲਾ, 13 ਅਗਸਤ (ਸਡਾਨਾ)-ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦਾ ਵਫ਼ਦ ਕਨਵੀਨਰ ਜਸਵੰਤ ਸਿੰਘ ਸੈਣੀ, ਸਕੱਤਰ ਸਰਵਜੀਤ ਸਿੰਘ, ਰਾਮ ਰਤਨ ਸਿੰਘ ਕੋ-ਕਨਵੀਨਰ, ਮਨਜੀਤ ਸਿੰਘ ਬਾਜਵਾ, ਰਕੇਸ਼ ਕੌਸ਼ਲ, ਕ੍ਰਿਸ਼ਨ ਬਜਾਜ ਜ਼ਿਲ੍ਹਾ ਪ੍ਰਧਾਨ ਭਾਜਪਾ ਵਪਾਰ ਸੈੱਲ ਤੇ ਬਲਦੇਵ ਰਾਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX