ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਪਹਿਲਾ ਸਫ਼ਾ

ਭਾਖੜਾ ਡੈਮ ਤੋਂ ਹੋਰ ਪਾਣੀ ਛੱਡੇ ਜਾਣ 'ਤੇ ਲੋਕਾਂ ਦੇ ਸਾਹ ਸੂਤੇ

* ਪਿੰਡਾਂ ਦੇ ਪਿੰਡ ਡੁੱਬੇ, ਹਜ਼ਾਰਾਂ ਏਕੜ ਫ਼ਸਲ ਤਬਾਹ * ਕੈਪਟਨ ਵਲੋਂ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ * ਸਤਲੁਜ ਨੇ ਜਲੰਧਰ ਤੇ ਲੁਧਿਆਣਾ ਜ਼ਿਲ੍ਹੇ 'ਚ ਮਚਾਈ ਤਬਾਹੀ * ਤਰਨ ਤਾਰਨ ਤੇ ਹਰੀਕੇ ਬਿਆਸ ਦੀ ਮਾਰ ਹੇਠ

ਜਲੰਧਰ, 19 ਅਗਸਤ (ਪੱਤਰ ਪ੍ਰੇਰਕਾਂ ਰਾਹੀਂ)-ਹਿਮਾਚਲ ਪ੍ਰਦੇਸ਼ 'ਚ ਪੈ ਰਹੀ ਲਗਾਤਾਰ ਬਾਰਿਸ਼ ਕਾਰਨ ਸਤਲੁਜ ਅਤੇ ਬਿਆਸ ਦਰਿਆਵਾਂ 'ਚ ਵਧੇ ਪਾਣੀ ਦੇ ਪੱਧਰ ਕਾਰਨ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਬੇਹੱਦ ਗੰਭੀਰ ਹੋ ਗਈ ਹੈ ਅਤੇ ਸੂਬਾ ਸਰਕਾਰ ਨੇ ਇਸ ਨੂੰ ਕੁਦਰਤੀ ਆਫ਼ਤ ਐਲਾਨ ...

ਪੂਰੀ ਖ਼ਬਰ »

ਹਿਮਾਚਲ ਤੇ ਉੱਤਰਾਖੰਡ 'ਚ ਵਿਆਪਕ ਤਬਾਹੀ-37 ਮੌਤਾਂ

ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਪਾਰ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਦੇਸ਼ ਦੇ ਉੱਤਰੀ ਤੇ ਪਹਾੜੀ ਸੂਬਿਆਂ 'ਚ ਭਾਰੀ ਬਾਰਿਸ਼ ਦਾ ਦੌਰ ਜਾਰੀ ਹੈ। ਪਹਾੜੀ ਸੂਬੇ ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ 'ਚ ਹੁਣ ਤੱਕ 37 ਮੌਤਾਂ ਹੋ ਚੁੱਕੀਆਂ ਹਨ ਤੇ ਉਥੇ ਕਈ ਲੋਕ ਫਸੇ ਹੋਏ ਹਨ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ ਤੇ ਜੰਮੂ ਦੇ ਜ਼ਿਆਦਾਤਰ ਇਲਾਕੇ ਹੜ੍ਹਾਂ ਦੀ ਮਾਰ ਹੇਠ ਹਨ ਜਦਕਿ ਦਿੱਲੀ 'ਚ ਯਮੁਨਾ ਦਰਿਆ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਹੀ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਮੱਧ ਪ੍ਰਦੇਸ਼ ਸਣੇ 10 ਸੂਬਿਆਂ 'ਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਹਿਮਾਚਲ ਪ੍ਰਦੇਸ਼ 'ਚ ਐਤਵਾਰ ਨੂੰ ਭਾਰੀ ਬਾਰਿਸ਼ ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਨਾਲ ਹੁਣ ਤੱਕ 25 ਲੋਕਾਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖ਼ਮੀ ਹੋਏ। ਦੂਜੇ ਪਾਸੇ ਉੱਤਰਾਖੰਡ ਦੇ ਉੱਤਰਕਾਸ਼ੀ 'ਚ ਬੱਦਲ ਫਟਣ ਨਾਲ ਦੋ ਦਿਨ 'ਚ 12 ਲੋਕਾਂ ਦੀ ਮੌਤ ਹੋ ਗਈ ਹੈ। ਫੌਜ ਦੇ ਹੈਲੀਕਾਪਟਰ ਰਾਹਤ ਤੇ ਬਚਾਅ ਕਾਰਜਾਂ 'ਚ ਲੱਗੇ ਹੋਏ ਹਨ। ਮੌਸਮ ਵਿਭਾਗ ਮੁਤਾਬਿਕ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਝਾਰਖੰਡ, ਓਡੀਸ਼ਾ, ਪੱਛਮੀ ਬੰਗਾਲ, ਤਾਮਿਲਨਾਡੂ ਤੇ ਪੁੱਡੂਚੇਰੀ ਦੇ ਕੁਝ ਇਲਾਕਿਆਂ 'ਚ ਭਾਰੀ ਬਾਰਿਸ਼ ਦਾ ਖਦਸ਼ਾ ਹੈ। ਉੱਤਰਕਾਸ਼ੀ 'ਚ ਸਨਿੱਚਰਵਾਰ ਰਾਤ ਨੂੰ ਬੱਦਲ ਫਟਣ ਨਾਲ ਕਈ ਮਕਾਨ ਵਹਿ ਗਏ ਸਨ, ਜਿਸ 'ਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲਾਪਤਾ ਹਨ। ਉਧਰ ਬਦਰੀਨਾਥ ਹਾਈਵੇਅ 'ਤੇ 5 ਥਾਵਾਂ 'ਤੇ ਚੱਟਾਨਾਂ ਖਿਸਕਣ ਨਾਲ 800 ਯਾਤਰੀ ਫਸੇ ਹੋਏ ਹਨ। ਭਾਰੀ ਬਾਰਿਸ਼ ਕਰਕੇ ਉੱਤਰਕਾਸ਼ੀ ਤੇ ਊਧਮ ਸਿੰਘ ਨਗਰ ਜ਼ਿਲ੍ਹੇ 'ਚ ਸੋਮਵਾਰ ਨੂੰ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ 12 ਜ਼ਿਲ੍ਹਿਆਂ 'ਚ ਵੀ ਭਾਰੀ ਬਾਰਿਸ਼ ਹੋ ਰਹੀ ਹੈ। ਇਥੇ ਵੱਖ-ਵੱਖ ਥਾਵਾਂ 'ਤੇ ਜ਼ਮੀਨ ਖਿਸਕਣ ਨਾਲ 9 ਰਾਸ਼ਟਰੀ ਰਾਜਮਾਰਗਾਂ ਸਣੇ 877 ਸੜਕਾਂ ਬੰਦ ਹਨ। ਐਤਵਾਰ ਨੂੰ ਸ਼ਿਮਲਾ 'ਚ ਸਤਲੁਜ ਦਰਿਆ ਦਾ ਪੁਲ ਵਹਿ ਗਿਆ ਹੈ। ਇਸੇ ਤਰ੍ਹਾਂ ਹਰਿਆਣਾ 'ਚ ਹਥਨੀਕੁੰਡ ਬੈਰਾਜ ਤੋਂ 8 ਲੱਖ ਕਿਊਸਿਕ ਪਾਣੀ ਛੱਡੇ ਜਾਣ ਨਾਲ ਯਮੁਨਾ 'ਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਨਾਲ ਦਿੱਲੀ 'ਚ ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ 204.70 ਮੀਟਰ ਉਪਰ ਵਗ ਰਹੀ ਹੈ।
3 ਹੋਰ ਮੌਤਾਂ
ਸ਼ਿਮਲਾ : ਹਿਮਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਨਾਲ ਅੱਜ 3 ਹੋਰ ਲੋਕਾਂ ਦੀ ਮੌਤ ਹੋਣ ਨਾਲ ਇਥੇ ਬਾਰਿਸ਼ ਨਾਲ ਸਬੰਧਿਤ ਘਟਨਾਵਾਂ 'ਚ ਮਰਨ ਵਾਲਿਆਂ ਦੀ ਗਿਣਤੀ 25 ਹੋ ਗਈ ਹੈ। ਉਧਰ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਹੋਰ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਸਬੰਧੀ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਨਿੱਚਰਵਾਰ ਤੋਂ ਹੋ ਰਹੀ ਭਾਰੀ ਬਾਰਿਸ਼ ਨਾਲ ਸੂਬੇ 'ਚ ਆਏ ਹੜ੍ਹ ਨਾਲ ਲੋਕਾਂ ਦੇ ਘਰ ਤਬਾਹ ਹੋ ਗਏ ਹਨ ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਸੈਂਕੜੇ ਲੋਕ ਫਸ ਗਏ ਹਨ। ਹੁਣ ਤੱਕ ਸੂਬੇ 'ਚ ਬਾਰਿਸ਼ ਕਾਰਨ 574 ਕਰੋੜ ਰੁਪਏ ਦਾ ਨੁਕਸਾਨ ਹੋ ਗਿਆ ਹੈ। ਹਾਲਾਂਕਿ ਸੋਮਵਾਰ ਨੂੰ ਬਾਰਿਸ਼ ਘਟੀ ਹੈ, ਪਰ ਅਧਿਕਾਰੀਆਂ ਨੇ ਅੱਜ 3 ਹੋਰ ਮੌਤਾਂ ਦੀ ਪੁਸ਼ਟੀ ਕੀਤੀ ਹੈ।
ਯਮੁਨਾ ਖਤਰੇ ਦੇ ਨਿਸ਼ਾਨ ਤੋਂ ਪਾਰ
ਨਵੀਂ ਦਿੱਲੀ, (ਏਜੰਸੀ)-ਯਮੁਨਾ ਨਦੀ 'ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਸਬੰਧਿਤ ਖੇਤਰਾਂ 'ਚ ਹਾਲਾਤ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਨਾਲ ਬੈਠਕ ਕਰਨੀ ਪਈ ਹੈ। ਯਮੁਨਾ ਨਦੀ ਸੋਮਵਾਰ 204.7 ਮੀਟਰ 'ਤੇ ਵਹਿ ਰਹੀ ਹੈ ਤੇ ਇਸ 'ਚ ਪਾਣੀ ਦਾ ਪੱਧਰ 207 ਮੀਟਰ ਤੱਕ ਵਧਣ ਦੀ ਸੰਭਾਵਨਾ ਹੈ ਕਿਉਂਕਿ ਐਤਵਾਰ ਸ਼ਾਮ 6 ਵਜੇ ਹਰਿਆਣਾ ਦੇ ਹਥਨੀਕੁੰਡ ਬੈਰਾਜ ਤੋਂ 8.28 ਲੱਖ ਕਿਊਸਿਕ ਪਾਣੀ ਇਸ 'ਚ ਛੱਡਿਆ ਗਿਆ ਸੀ।
ਲਾਹੌਲ-ਸਪਿਤੀ ਤੇ ਚੰਬਾ 'ਚ ਤਾਜ਼ਾ ਬਰਫ਼ਬਾਰੀ
ਸ਼ਿਮਲਾ, 19 ਅਗਸਤ (ਏਜੰਸੀ)- ਹਿਮਾਚਲ ਪ੍ਰਦੇਸ਼ ਦੇ ਚੰਬਾ ਤੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੌਸਮ ਦੀ ਪਹਿਲੀ ਬਰਫਬਾਰੀ ਹੋਈ ਹੈ। ਇਸ ਸਬੰਧੀ ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਖੇਤਰਾਂ 'ਚ ਬਰਫਬਾਰੀ ਆਮ ਤੌਰ 'ਤੇ ਅਗਸਤ ਦੇ ਮਹੀਨੇ 'ਚ ਨਹੀਂ ਹੁੰਦੀ। ਇਕ ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਤਾਜ਼ਾ ਬਰਫਬਾਰੀ ਕਾਰਨ ਸਾਚ ਦੱਰ੍ਹੇ ਕੋਲ ਚੰਬਾ ਤੋਂ ਪਾਂਗੀ ਵਾਲੀ ਸੜਕ ਬੰਦ ਹੋ ਗਈ ਹੈ। ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਵੀ ਤਾਜ਼ਾ ਬਰਫ਼ਬਾਰੀ ਹੋਈ ਸੀ।
ਹਵਾਈ ਫੌਜ ਨੇ ਤਵੀ ਦਰਿਆ 'ਚ ਫਸੇ 4 ਮਛੇਰਿਆਂ ਨੂੰ ਸੁਰੱਖਿਅਤ ਕੱਢਿਆ
ਜੰਮੂ, (ਏਜੰਸੀ)- ਭਾਰਤੀ ਹਵਾਈ ਫੌਜ ਨੇ ਹਿੰਮਤ ਵਿਖਾਉਂਦਿਆਂ ਜੰਮੂ-ਕਸ਼ਮੀਰ 'ਚ ਤਵੀ ਦਰਿਆ ਦੇ ਤੇਜ਼ ਵਹਾਅ 'ਚ ਫਸੇ 4 ਮਛੇਰਿਆਂ ਨੂੰ ਬਚਾਇਆ ਹੈ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਚਾਰੇ ਮਛੇਰੇ ਨਿਰਮਾਣ ਅਧੀਨ ਪੁਲ ਦੇ ਇਕ ਪਿੱਲਰ ਦੀ ਸਤ੍ਹਾ 'ਤੇ ਫਸੇ ਹੋਏ ਸਨ। ਉਨ੍ਹਾਂ ਦੱਸਿਆ ਕਿ ਸੂਬੇ ਦੀ ਆਫਤ ਪ੍ਰਬੰਧਨ ਟੀਮ ਤੇ ਪੁਲਿਸ ਵਲੋਂ ਉਨ੍ਹਾਂ ਨੂੰ ਬਚਾਉਣ 'ਚ ਨਾਕਾਮ ਰਹਿਣ 'ਤੇ ਹਵਾਈ ਫੌਜ ਨੂੰ ਬੁਲਾਇਆ ਗਿਆ। ਹਵਾਈ ਫੌਜ ਦੇ ਕਰਮਚਾਰੀ ਉਸ ਪਿੱਲਰ 'ਤੇ ਉਤਰੇ ਤੇ ਉਨ੍ਹਾਂ ਨੂੰ ਰੱਸੀ ਵਾਲੀ ਪੌੜੀ ਰਾਹੀਂ ਸੁਰੱਖਿਅਤ ਉੱਪਰ ਚੁੱਕ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਅਚਾਨਕ ਹੋਈ ਭਾਰੀ ਬਾਰਿਸ਼ ਕਾਰਨ ਤਵੀ ਦਰਿਆ 'ਚ ਪਾਣੀ ਦਾ ਪੱਧਰ ਕਾਫੀ ਵਧਿਆ ਹੈ। ਇਕ ਹੋਰ ਘਟਨਾ 'ਚ ਹਰ ਕੀ ਪੌੜੀ ਨੇੜੇ ਦਰਿਆ 'ਚ ਫਸੇ ਇਕ ਵਿਅਕਤੀ ਨੂੰ ਪੁਲਿਸ ਦੀ ਟੀਮ ਵਲੋਂ ਸੁਰੱਖਿਅਤ ਕੱਢਿਆ ਗਿਆ ਹੈ।
ਉਤਰਕਾਸ਼ੀ 'ਚ 10 ਮੌਤਾਂ, 6 ਲਾਪਤਾ
ਦੇਹਰਾਦੂਨ, 19 ਅਗਸਤ (ਏਜੰਸੀ)- ਉੱਤਰਾਖੰਡ ਦੇ ਉੱਤਰਕਾਸ਼ੀ 'ਚ ਭਾਰੀ ਬਾਰਿਸ਼ ਦਾ ਕਹਿਰ ਸੋਮਵਾਰ ਨੂੰ ਵੀ ਜਾਰੀ ਰਿਹਾ। ਇਥੋਂ ਦੇ ਵੱਖ-ਵੱਖ ਪਿੰਡਾਂ 'ਚੋਂ ਲਾਸ਼ਾਂ ਮਿਲਣ ਦੇ ਨਾਲ ਇਥੇ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ ਜਦਕਿ 6 ਹੋਰ ਅਜੇ ਵੀ ਲਾਪਤਾ ਹਨ। ਖਰਾਬ ਮੌਸਮ ਕਾਰਨ ਐਤਵਾਰ ਨੂੰ ਰੋਕੇ ਗਏ ਬਚਾਅ ਕਾਰਜ ਸੋਮਵਾਰ ਨੂੰ ਮੌਸਮ 'ਚ ਸੁਧਾਰ ਆਉਣ ਦੇ ਨਾਲ ਹੀ ਦੁਬਾਰਾ ਸ਼ੁਰੂ ਕੀਤੇ ਗਏ। ਹਵਾਈ ਫੌਜ ਦੇ ਇਕ ਹੈਲੀਕਾਪਟਰ ਸਮੇਤ ਤਿੰਨ ਹੈਲੀਕਾਪਟਰ ਖਾਣ ਵਾਲੀਆਂ ਚੀਜਾਂ ਦੇ ਪੈਕੇਟ ਤੇ ਦਵਾਈਆਂ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਉਣ 'ਚ ਲੱਗੇ ਹੋਏ ਹਨ। ਇਸ ਸਬੰਧੀ ਆਫਤ ਪ੍ਰਬੰਧਨ ਦੇ ਸਕੱਤਰ ਅਮਿਤ ਨੇਗੀ ਤੇ ਸੂਬਾ ਆਫਤ ਪ੍ਰਬੰਧ ਰਾਹਤ ਸੈਨਾ ਦੇ ਆਈ.ਜੀ. ਸੰਜੇ ਗੁੰਜਿਆਲ ਨੇ ਦੱਸਿਆ ਕਿ ਬਾਰਿਸ਼ ਨਾਲ ਪ੍ਰਭਾਵਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚੋਂ 10 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਜਦਕਿ 6 ਲੋਕ ਅਜੇ ਵੀ ਲਾਪਤਾ ਹਨ।


ਖ਼ਬਰ ਸ਼ੇਅਰ ਕਰੋ

ਰਾਜਸਥਾਨ ਤੋਂ ਡਾ: ਮਨਮੋਹਨ ਸਿੰਘ ਦੀ ਰਾਜ ਸਭਾ ਲਈ ਨਿਰਵਿਰੋਧ ਚੋਣ

ਯੂ. ਪੀ. 'ਚ ਨੀਰਜ ਸ਼ੇਖਰ ਵੀ ਬਿਨਾਂ ਵਿਰੋਧ ਦੇ ਚੁਣੇ ਗਏ

ਨਵੀਂ ਦਿੱਲੀ, 19 ਅਗਸਤ (ਉਪਮਾ ਡਾਗਾ ਪਾਰਥ)-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਰਾਜਸਥਾਨ ਤੋਂ ਨਿਰਵਿਰੋਧ ਰਾਜ ਸਭਾ ਦੇ ਸੰਸਦ ਮੈਂਬਰ ਚੁਣੇ ਗਏ ਹਨ। ਭਾਜਪਾ ਵਲੋਂ ਆਪਣਾ ਉਮੀਦਵਾਰ ਨਾ ਖੜ੍ਹਨ ਦੇ ਫ਼ੈਸਲੇ ਤੋਂ ਬਾਅਦ ਸੋਮਵਾਰ ਨੂੰ ਉਮੀਦਵਾਰਾਂ ਦੇ ਨਾਂਅ ਵਾਪਸੀ ...

ਪੂਰੀ ਖ਼ਬਰ »

ਅਮਿਤ ਸ਼ਾਹ ਵਲੋਂ ਜੰਮੂ-ਕਸ਼ਮੀਰ ਦੇ ਹਾਲਾਤ ਬਾਰੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਾਲ ਉੱਚ ਪੱਧਰੀ ਬੈਠਕ

* ਅਫ਼ਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਮੁਸਤੈਦ ਰਹਿਣ ਦੇ ਹੁਕਮ * ਲੋਕਾਂ ਨੂੰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਸਬੰਧੀ ਚਰਚਾ

ਨਵੀਂ ਦਿੱਲੀ, 19 ਅਗਸਤ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ 'ਚ ਪੜਾਅ ਦਰ ਢੰਗ ਨਾਲ ਪਾਬੰਦੀਆਂ 'ਚ ਦਿੱਤੀਆਂ ਜਾ ਰਹੀਆਂ ਛੋਟਾਂ ਤੋਂ ਬਾਅਦ ਖਿੱਤੇ 'ਚ ਹਾਲਾਤ ਦਾ ਜਾਇਜ਼ਾ ਲੈਣ ਲਈ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਗ੍ਰਹਿ ਸਕੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬੱਸ ਕਿਰਾਏ 'ਚ 5 ਪੈਸੇ ਦਾ ਵਾਧਾ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਬੱਸਾਂ ਦਾ ਆਮ ਕਿਰਾਇਆ 5 ਪੈਸੇ ਪ੍ਰਤੀ ਕਿੱਲੋਮੀਟਰ ਦਾ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਨੋਟੀਫ਼ਿਕੇਸ਼ਨ ਨੰਬਰ 2/46/90-4ਟੀ.2/1552147/1 ਰਾਹੀਂ ਫ਼ੈਸਲਾ ਕਰਦਿਆਂ 5 ਪੈਸੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਸਕੂਲ ਖੁੱਲ੍ਹੇ-ਵਿਦਿਆਰਥੀਆਂ ਦੀ ਹਾਜ਼ਰੀ ਨਾਮਾਤਰ

* 14 ਦਿਨਾਂ ਬਾਅਦ ਮੁੜ ਖੁੱਲ੍ਹੇ ਸਕੂਲ * ਸ੍ਰੀਨਗਰ 'ਚ 190 ਪ੍ਰਾਇਮਰੀ ਸਕੂਲਾਂ 'ਚ ਦਿਖਾਈ ਦਿੱਤੀ ਹਲਚਲ

ਸ੍ਰੀਨਗਰ, 19 ਅਗਸਤ (ਏਜੰਸੀਆਂ)-ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਤੋਂ ਲਗਪਗ 14 ਦਿਨਾਂ ਬਾਅਦ ਸਕੂਲ ਮੁੜ ਖੋਲ੍ਹ ਦਿੱਤੇ ਗਏ ਹਨ। ਸੀ੍ਰਨਗਰ 'ਚ 190 ਤੋਂ ਜ਼ਿਆਦਾ ਪ੍ਰਾਇਮਰੀ ਸਕੂਲ ਖੁੱਲ੍ਹ ਗਏ ਹਨ। ਇਨ੍ਹਾਂ ਸਕੂਲਾਂ 'ਚ ਕਾਫ਼ੀ ਚਹਿਲ-ਪਹਿਲ ਦੇਖਣ ਨੂੰ ਮਿਲੀ। ਹਾਲਾਂਕਿ ...

ਪੂਰੀ ਖ਼ਬਰ »

ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ ਲਈ ਭਾਰਤ ਦਾ ਡਿਪਟੀ ਹਾਈ ਕਮਿਸ਼ਨਰ ਤਲਬ

ਗੌਰਵ ਆਹਲੂਵਾਲੀਆ ਨੂੰ ਇਕ ਹਫ਼ਤੇ 'ਚ ਚੌਥੀ ਵਾਰ ਸੰਮਨ ਜਾਰੀ

ਅੰਮ੍ਰਿਤਸਰ, 19 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਕੰਟਰੋਲ ਰੇਖਾ 'ਤੇ ਭਾਰਤੀ ਫ਼ੌਜ ਵਲੋਂ ਕਥਿਤ ਤੌਰ 'ਤੇ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਨੂੰ ਲੈ ਕੇ ਅੱਜ ਇਸਲਾਮਾਬਾਦ ਸਥਿਤ ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਤਲਬ ਕੀਤਾ। ਆਹਲੂਵਾਲੀਆ ਨੂੰ ਇਕ ...

ਪੂਰੀ ਖ਼ਬਰ »

ਮੋਦੀ ਵਲੋਂ ਟਰੰਪ ਨਾਲ ਫੋਨ 'ਤੇ ਗੱਲਬਾਤ

ਇਮਰਾਨ ਦੇ ਭਾਰਤ ਖ਼ਿਲਾਫ਼ ਭੜਕਾਊ ਬਿਆਨਾਂ ਦਾ ਮੁੱਦਾ ਚੁਕਿਆ

ਨਵੀਂ ਦਿੱਲੀ, 19 ਅਗਸਤ (ਏਜੰਸੀ)- ਭਾਰਤ ਵਲੋਂ ਜੰਮੂ-ਕਸ਼ਮੀਰ ਬਾਰੇ ਐਲਾਨ ਤੋਂ ਬਾਅਦ ਪਹਿਲੀ ਉੱਚ-ਪੱਧਰੀ ਗੱਲਬਾਤ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਟੋਲੀਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਰਵਿਦਾਸ ਮੰਦਰ ਮਾਮਲਾ

ਸਾਡੇ ਆਦੇਸ਼ਾਂ ਨੂੰ 'ਰਾਜਨੀਤਕ ਰੰਗਤ' ਨਹੀਂ ਦਿੱਤੀ ਜਾ ਸਕਦੀ- ਸੁਪਰੀਮ ਕੋਰਟ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਕਿਹਾ ਕਿ ਤੁਗਲਕਾਬਾਦ ਜੰਗਲੀ ਇਲਾਕੇ 'ਚ ਗੁਰੂ ਰਵਿਦਾਸ ਮੰਦਰ ਮਾਮਲੇ 'ਤੇ ਦਿੱਤੇ ਉਸ ਦੇ ਆਦੇਸ਼ਾਂ ਨੂੰ 'ਰਾਜਨੀਤਕ ਰੰਗਤ' ਨਹੀਂ ਦਿੱਤੀ ਜਾ ਸਕਦੀ। ਜਸਟਿਸ ਅਰੁਣ ਮਿਸ਼ਰਾ ਤੇ ਜਸਟਿਸ ਐਮ.ਆਰ. ਸ਼ਾਹ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX