ਤਾਜਾ ਖ਼ਬਰਾਂ


ਬਾਘਾ ਪੁਰਾਣਾ ਦੇ ਉੱਚ ਪੁਲਿਸ ਅਧਿਕਾਰੀਆ ਤੱਕ ਪੁੱਜਾ ਕੋਰੋਨਾ ਦਾ ਕਹਿਰ
. . .  1 day ago
ਬਾਘਾ ਪੁਰਾਣਾ 13 ਜੁਲਾਈ (ਬਲਰਾਜ ਸਿੰਗਲਾ)ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਲਪੇਟ ਵਿੱਚ ਹੁਣ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਆਉਣ ਲੱਗ ਪਏ ਹਨ।ਇਸੇ ਤਰ੍ਹਾਂ ਸਥਾਨਕ ਡੀ.ਐੱਸ.ਪੀ ਅਤੇ ਇੱਕ ਏ.ਐੱਸ.ਆਈ ਦੀ ਕੋਰੋਨਾ ਪਾਜਿਟਿਵ ਰਿਪੋਰਟ ਆਉਣ ਨਾਲ ਬਾਘਾ ਪੁਰਾਣਾ ਸ਼ਹਿਰ ਦੇ ਲੋਕਾਂ ਅੰਦਰ...
ਖਮਾਣੋਂ (ਫ਼ਤਿਹਗੜ੍ਹ ਸਾਹਿਬ) ਚ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਖਮਾਣੋਂ, 13 ਜੁਲਾਈ ( ਮਨਮੋਹਨ ਸਿੰਘ ਕਲੇਰ) - ਪਿਛਲੇ ਦਿਨੀਂ ਪਿੰਡ ਭਾਂਬਰੀ ਦੀ ਇਕ ਮਹਿਲਾ ਦੀ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ 'ਚ ਕਰੋਨਾ ਕਾਰਨ ਹੋਈ ਮੌਤ ਹੋਣ ਉਪਰੰਤ ਉਸ ਦੇ ਨੇੜਲੇ ਸੰਪਰਕ ਦੇ 4 ਹੋਰ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ ।ਇਸ ਸਬੰਧੀ ਡਾ. ਨਰੇਸ਼ ਚੌਹਾਨ...
ਲਖਨਊ ਦੀ ਦਿਵਿਆਂਸ਼ੀ ਨੇ 12ਵੀਂ (ਸੀ.ਬੀ.ਐੱਸ.ਈ) 'ਚੋਂ ਕੀਤੇ 100 ਫ਼ੀਸਦੀ ਅੰਕ ਹਾਸਲ
. . .  1 day ago
ਲਖਨਊ, 13 ਜੁਲਾਈ - ਸੀ.ਬੀ.ਐੱਸ.ਈ ਵੱਲੋਂ ਅੱਜ ਐਲਾਨੇ ਗਏ ਨਤੀਜਿਆਂ 'ਚ ਲਖਨਊ ਦੀ ਦਿਵਿਆਂਸ਼ੀ ਨੇ 100 ਫ਼ੀਸਦੀ ਅੰਕ ਹਾਸਲ ਕੀਤੇ ਹਨ। ਇਸ ਮੌਕੇ ਦਿਵਿਆਂਸ਼ੀ ਨੇ ਕਿਹਾ ਕਿ ਉਹ ਭਵਿੱਖ ਵਿਚ ਇਤਿਹਾਸ 'ਤੇ ਖੋਜ ਕਰਨ ਚਾਹੁੰਦੀ ਹੈ ਤੇ ਆਪਣੇ ਦੇਸ਼ ਦੇ ਇਤਿਹਾਸ ਬਾਰੇ ਹੋਰ...
ਨਾਭਾ (ਪਟਿਆਲਾ) 'ਚ ਆਏ ਕੋਰੋਨਾ ਦੇ 8 ਹੋਰ ਨਵੇਂ ਮਰੀਜ਼
. . .  1 day ago
ਨਾਭਾ, 13 ਜੁਲਾਈ (ਅਮਨਦੀਪ ਸਿੰਘ ਲਵਲੀ) - ਨਾਭਾ ਵਿੱਚ ਕੋਰੋਨਾ ਦੇ ਹੋਰ 8 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮੋਤੀ ਬਾਗ ਦੇ 68 ਸਾਲ, 18 ਸਾਲ ਅਤੇ 34 ਸਾਲਾਂ ਔਰਤ ਸਮੇਤ ਕਮਲਾ ਕਾਲੋਨੀ ਦੇ 6 ਸਾਲ, 1 ਸਾਲ...
ਕਪੂਰਥਲਾ 'ਚ ਕੋਰੋਨਾ ਪਾਜ਼ੀਟਿਵ ਦੇ 4 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 13 ਜੁਲਾਈ (ਅਮਰਜੀਤ ਸਿੰਘ ਸਡਾਨਾ) - ਜ਼ਿਲ੍ਹਾ ਕਪੂਰਥਲਾ ਵਿਚ ਦੇਰ ਸ਼ਾਮ ਆਏ ਕੋਰੋਨਾ ਸੈਂਪਲਾਂ ਦੇ ਨਤੀਜਿਆਂ ਤਹਿਤ 4 ਵਿਅਕਤੀ ਹੋਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਵਿਚੋਂ ਇਕ ਭੁਲੱਥ, ਇਕ ਫਗਵਾੜਾ, ਇਕ ਸੁਲਤਾਨਪੁਰ ਲੋਧੀ ਤੇ ਇਕ ਕਪੂਰਥਲਾ ਸ਼ਹਿਰ...
ਪੀ.ਟੀ.ਯੂ. ਦੇ ਉਪ ਕੁਲਪਤੀ ਵਲੋਂ ਯੂਨੀਵਰਸਿਟੀ ਦੇ ਦਰਜਨ ਤੋਂ ਵੱਧ ਉੱਚ ਅਧਿਕਾਰੀਆਂ ਦੇ ਤਬਾਦਲੇ
. . .  1 day ago
ਕਪੂਰਥਲਾ, 13 ਜੁਲਾਈ (ਅਮਰਜੀਤ ਕੋਮਲ) - ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਡਾ: ਅਜੇ ਕੁਮਾਰ ਸ਼ਰਮਾ ਨੇ ਯੂਨੀਵਰਸਿਟੀ ਦੇ ਕੰਮ ਨੂੰ ਹੋਰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਯੂਨੀਵਰਸਿਟੀ ਦੇ ਦਰਜਨ ਤੋਂ ਵੱਧ ਉੱਚ...
ਨਵਾਂਸ਼ਹਿਰ 'ਚ 3 ਔਰਤਾਂ ਸਮੇਤ 8 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ,13 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਅੱਜ ਸਵੇਰੇ ਜ਼ਿਲ੍ਹੇ ਦੇ 11 ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਤੋਂ ਬਾਅਦ ਹੁਣ 3 ਔਰਤਾਂ ਸਮੇਤ 8 ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਇੱਥੋਂ ਦੇ 64 ਸਾਲਾ ਵਿਅਕਤੀ ਤੇ ਇੱਥੇ ਦੀ 62 ਸਾਲਾ ਇਕ ਔਰਤ, ਰਾਹੋਂ ਦੇ 40 ਸਾਲਾ ਤੇ ਇਕ...
ਚੰਡੀਗੜ੍ਹ 'ਚ ਕੋਰੋਨਾ ਦੇ 29 ਨਵੇਂ ਕੇਸ ਪਾਜ਼ੀਟਿਵ
. . .  1 day ago
ਚੰਡੀਗੜ੍ਹ, 13 ਜੁਲਾਈ (ਮਨਜੋਤ) - ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 29 ਨਵੇਂ ਮਾਮਲੇ ਪਾਜ਼ੀਟਿਵ ਪਾਏ ਗਏ ਹਨ। ਇਸ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 588 ਹੋ ਗਈ ਹੈ, ਜਦਕਿ 157 ਐਕਟਿਵ ਕੇਸ...
ਮੋਗਾ ਪੁਲਿਸ ਦੇ ਡੀ.ਐਸ.ਪੀ. ਦੀ ਪਤਨੀ ਤੇ ਪੁੱਤਰ ਨੂੰ ਹੋਇਆ ਕੋਰੋਨਾ
. . .  1 day ago
ਮਹਿਲ ਕਲਾਂ, 13 ਜੁਲਾਈ (ਅਵਤਾਰ ਸਿੰਘ ਅਣਖੀ) - ਕੁੱਝ ਦਿਨ ਪਹਿਲਾਂ ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਪਿੰਡ ਮੂੰਮ (ਬਰਨਾਲਾ) ਦੇ ਇਕ ਵਿਅਕਤੀ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਸਿਹਤ ਵਿਭਾਗ ਵਲੋਂ ਸ਼ਨਾਖ਼ਤ ਕਰ ਕੇ ਕੋਵਿਡ-19 ਜਾਂਚ ਕੀਤੀ ਹੈ। ਕੋਰੋਨਾ ਰੈਪਿਡ...
ਅਕਾਲੀ ਦਲ ਟਕਸਾਲੀ ਨੂੰ ਝਟਕਾ, ਫ਼ਾਜ਼ਿਲਕਾ ਜ਼ਿਲੇ੍ਹ ਦੇ ਸੀਨੀਅਰ ਆਗੂਆਂ ਨੇ ਪਾਰਟੀ ਨੂੰ ਕਿਹਾ ਅਲਵਿਦਾ
. . .  1 day ago
ਮੰਡੀ ਅਰਨੀਵਾਲਾ, 13 ਜੁਲਾਈ (ਨਿਸ਼ਾਨ ਸਿੰਘ ਸੰਧੂ) - ਕੱੁਝ ਸਮਾਂ ਪਹਿਲਾ ਹੀ ਹੋਂਦ ਵਿਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦ ਪਾਰਟੀ ਨਾਲ ਜੁੜੇ ਦਰਜਨ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ...
ਮਮਦੋਟ ਨਾਲ ਸਬੰਧਿਤ ਦੋ ਹੋਰ ਫ਼ੌਜੀ ਆਏ ਕੋਰੋਨਾ ਪਾਜ਼ੀਟਿਵ
. . .  1 day ago
ਮਮਦੋਟ, 13 ਜੁਲਾਈ (ਸੁਖਦੇਵ ਸਿੰਘ ਸੰਗਮ) - ਪੂਰੇ ਦੇਸ਼ ਵਾਂਗ ਕਸਬਾ ਮਮਦੋਟ ਵਿਚ ਵੀ ਕਰੋਨਾ ਵਾਇਰਸ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸਿਵਲ ਹਸਪਤਾਲ ਮਮਦੋਟ ਤੋਂ ਮਿਲੀ ਜਾਣਕਾਰੀ ਅਨੁਸਾਰ ਕਰੋਨਾ ਟੈਸਟ ਲਈ ਭੇਜੇ ਗਏ ਸੈਂਪਲਾਂ ਦੀਆਂ ਅੱਜ ਆਈਆਂ ਰਿਪੋਰਟਾਂ ਵਿਚੋਂ ਮਮਦੋਟ...
ਬਲਾਕ ਸ਼ਾਹਕੋਟ ਦੇ ਪਿੰਡ ਨਰੰਗਪੁਰ ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਸ਼ਾਹਕੋਟ, 13 ਜੁਲਾਈ (ਆਜ਼ਾਦ ਸਚਦੇਵਾ/ਸੁਖਦੀਪ ਸਿੰਘ) ਸ਼ਾਹਕੋਟ ਬਲਾਕ ਦੇ ਪਿੰਡ ਨਰੰਗਪੁਰ ਦੇ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿµਦਿਆਂ ਡਾ. ਅਮਰਦੀਪ ਸਿੰਘ ਦੁੱਗਲ ਐੱਸ.ਐੱਮ.ਓ. ਸ਼ਾਹਕੋਟ ਨੇ ਦੱਸਿਆ ਕਿ ਬਲਾਕ ਸ਼ਾਹਕੋਟ ਦੇ ਪਿੰਡ ਨਰੰਗਪੁਰ ਨਜ਼ਦੀਕ ਕੁਲਾਰ...
ਲੁਧਿਆਣਾ 'ਚ ਕੋਰੋਨਾ ਦਾ ਜ਼ਬਰਦਸਤ ਧਮਾਕਾ,126 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਲੁਧਿਆਣਾ, 13 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਅੱਜ ਕੋਰੋਨਾ ਨਾਲ ਸਬੰਧਿਤ ਜ਼ਬਰਦਸਤ ਧਮਾਕਾ ਹੋਣ ਪਿੱਛੋਂ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਗਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  1 day ago
ਫ਼ਿਰੋਜ਼ਪੁਰ, 13 ਜੁਲਾਈ (ਜਸਵਿੰਦਰ ਸਿੰਘ ਸੰਧੂ ) - ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ 2 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਅੱਜ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 11 ਹੋ ਗਈ ਹੈ। ਜ਼ਿਲ੍ਹੇ ਅੰਦਰ...
ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਰੱਦ
. . .  1 day ago
ਕੋਟਾਯਾਮ, 13 ਜੁਲਾਈ - ਕੇਰਲ 'ਚ ਨਨ ਨਾਲ ਜਬਰ ਜਨਾਹ ਦੇ ਮਾਮਲੇ 'ਚ ਕੋਟਾਯਾਮ ਵਧੀਕ ਜ਼ਿਲ੍ਹਾ ਅਦਾਲਤ ਵੱਲੋਂ ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਅਦਾਲਤ ਵੱਲੋਂ ਫਰੈਂਕੋ ਮੁਲੱਕਲ ਖ਼ਿਲਾਫ਼ ਗੈਰ ਜ਼ਮਾਨਤੀ...
ਅੰਮ੍ਰਿਤਸਰ 'ਚ ਕੋਰੋਨਾ ਦੇ 10 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 13 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 10 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1121 ਹੋ ਗਈ ਹੈ। ਇਨ੍ਹਾਂ 'ਚੋਂ 908 ਡਿਸਚਾਰਜ ਹੋ ਚੁੱਕੇ ਹਨ ਤੇ 55 ਦੀ ਮੌਤ...
ਸੰਗਰੂਰ : 99 ਪ੍ਰਤੀਸ਼ਤ ਅੰਕਾਂ ਨਾਲ ਕ੍ਰਿਸ਼ਨਾਸ਼ੂ ਜਿੰਦਲ ਸਕੂਲ 'ਚੋਂ ਆਇਆ ਅੱਵਲ
. . .  1 day ago
ਸਰਕਾਰ ਦੇ ਦਫ਼ਤਰਾਂ/ਅਦਾਰਿਆਂ ਦੇ ਬੋਰਡ ਗੁਰਮੁਖੀ ਲਿਪੀ ਨਾ ਲਿਖਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ- ਤ੍ਰਿਪਤ ਬਾਜਵਾ
. . .  1 day ago
ਚੰਡੀਗੜ੍ਹ, 13 ਜੁਲਾਈ- ਸੂਬੇ ਦੇ ਉਚੇਰੀ ਸਿੱਖਿਆ ਵਿਭਾਗ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਸੰਬੰਧਿਤ ਅਦਾਰਿਆਂ ਅਤੇ ਵਿਭਾਗਾਂ ਨੂੰ ਸਖ਼ਤੀ ਨਾਲ ਕਿਹਾ ਹੈ ਕਿ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਸੱਤ ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 13 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 207 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਹੰਡਿਆਇਆ ਵਿਖੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵਲੋਂ ਪ੍ਰਦਰਸ਼ਨ
. . .  1 day ago
ਹੰਡਿਆਇਆ (ਬਰਨਾਲਾ), 13 ਜੁਲਾਈ (ਗੁਰਜੀਤ ਸਿੰਘ ਖੁੱਡੀ)- ਕਸਬਾ ਹੰਡਿਆਇਆ ਵਿਖੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਨਿਵਾਸ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਯੂਥ ਕਾਂਗਰਸ ਦੇ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ ਤਿੰਨ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 13 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਫ਼ਾਜ਼ਿਲਕਾ ਜ਼ਿਲ੍ਹੇ 'ਚ ਸਾਹਮਣੇ ਆਏ ਹਨ। ਇਹ ਮਾਮਲੇ ਫ਼ਾਜ਼ਿਲਕਾ ਦੇ ਪਿੰਡ ਖੁਈਖੇੜਾ, ਮੰਡੀ ਅਰਨੀ ਵਾਲਾ...
ਪੰਜਾਬ 'ਚ 22 ਡੀ. ਐੱਸ. ਪੀਜ਼ ਦੇ ਤਬਾਦਲੇ
. . .  1 day ago
ਲੁਧਿਆਣਾ, 13 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ 22 ਡੀ. ਐੱਸ. ਪੀਜ਼ ਦੇ...
ਜ਼ਿਲ੍ਹਾ ਬਰਨਾਲਾ 'ਚ ਪੁਲਿਸ ਦਾ ਏ. ਐਸ. ਆਈ. ਹੋਇਆ ਕੋਰੋਨਾ ਪਾਜ਼ੀਟਿਵ
. . .  1 day ago
ਮਹਿਲ ਕਲਾਂ, 13 ਜੁਲਾਈ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਤਾਇਨਾਤ ਇੱਕ ਏ. ਐਸ. ਆਈ. ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ...
ਪੰਜਾਬ ਸਰਕਾਰ ਦੀ ਪ੍ਰਵਾਨਗੀ ਲਏ ਬਿਨਾਂ ਸਿੱਖਿਆ ਬੋਰਡ ਨੇ ਘਟਾਇਆ ਸਿਲੇਬਸ, ਵਿਵਾਦ ਹੋਣ 'ਤੇ ਵੈੱਬਸਾਈਟ ਤੋਂ ਹਟਾਇਆ
. . .  1 day ago
ਐੱਸ. ਏ. ਐੱਸ. ਨਗਰ, 13 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੋਰੋਨਾ ਮਹਾਂਮਾਰੀ ਕਾਰਨ 9ਵੀਂ ਤੋਂ 12ਵੀਂ ਸ਼੍ਰੇਣੀ ਲਈ ਸਿਲੇਬਸ ਨੂੰ ਘਟਾ ਕੇ ਸਿੱਖਿਆ ਬੋਰਡ ਦੀ...
ਬੇਅਦਬੀ ਮਾਮਲੇ 'ਚ ਮੈਨੂੰ ਜਾਣ-ਬੁੱਝ ਕੇ ਫਸਾਇਆ ਜਾ ਰਿਹੈ- ਡੇਰਾ ਪ੍ਰੇਮੀ ਹਰਚਰਨ ਸਿੰਘ
. . .  1 day ago
ਚੰਡੀਗੜ੍ਹ, 13 ਜੁਲਾਈ (ਸੁਰਿੰਦਰਪਾਲ ਸਿੰਘ)- ਡੇਰਾ ਪ੍ਰੇਮੀ ਹਰਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੇਅਦਬੀ ਮਾਮਲੇ 'ਚ ਜਾਣ-ਬੁੱਝ ਕੇ ਫਸਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਨੇ 2017 ਦੀ ਵਿਧਾਨ ਸਭਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਲੁਧਿਆਣਾ

ਪ੍ਰਸ਼ਾਸਨ ਦੇ ਹੜ੍ਹ ਦੀ ਰੋਕਥਾਮ ਲਈ ਕੀਤੇ ਜਾ ਰਹੇ ਦਾਅਵਿਆਂ ਦੀ ਕਾਸਾਬਾਦ ਦੇ ਲੋਕਾਂ ਨੇ ਖੋਲ੍ਹੀ ਪੋਲ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਲੁਧਿਆਣਾ ਅੰਦਰ ਹੜ੍ਹ ਰੋਕਥਾਮ ਲਈ ਕਈ ਉਪਰਾਲੇ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਪ੍ਰਸ਼ਾਸਨ ਦੇ ਦਾਅਵਿਆਂ ਦੀ ਲੁਧਿਆਣਾ ਦੇ ਨਾਲ ਲੱਗਦੇ ਪਿੰਡ ਕਾਸਾਬਾਦ ਦੇ ਲੋਕਾਂ ਨੇ ਪੋਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਰਾਹਤ ਤੇ ਬਚਾਅ ਕਾਰਜਾਂ 'ਚ ਤੇਜ਼ੀ ਲਿਆਉਣ ਦੀ ਹਦਾਇਤ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਅੱਜ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਪਿੰਡ ਭੋਲੇਵਾਲ ਧੁੱਸੀ ਬੰਨ੍ਹ ...

ਪੂਰੀ ਖ਼ਬਰ »

ਸੰਨੀ ਕੈਂਥ ਨੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡ ਨਵਾਂ ਰਜਾਪੁਰ ਦਾ ਕੀਤਾ ਦੌਰਾ

ਲੁਧਿਆਣਾ, 19 ਅਗਸਤ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਵਲੋਂ ਅੱਜ ਆਪਣੇ ਸਾਥੀਆਂ ਸਮੇਤ ਹੜ੍ਹਾਂ ਦੀ ਮਾਰ ਹੇਠ ਆਏ ਵਿਧਾਨ ਸਭਾ ਹਲਕਾ ਗਿੱਲ ਵਿਚ ਪੈਂਦੇ ਪਿੰਡ ਨਵਾਂ ਰਜਾਪੁਰ ...

ਪੂਰੀ ਖ਼ਬਰ »

ਹੜ੍ਹਾਂ ਦੇ ਮੱਦੇਨਜ਼ਰ ਸਰਕਾਰ ਤੇ ਪ੍ਰਸ਼ਾਸਨ ਵਲੋਂ ਕੀਤੇ ਗਏ ਹਨ ਪੁਖਤਾ ਪ੍ਰਬੰਧ-ਵਿਧਾਇਕ ਵੈਦ

ਹੰਬੜਾਂ, 19 ਅਗਸਤ (ਹਰਵਿੰਦਰ ਸਿੰਘ ਮੱਕੜ)- ਬੀਤੀ ਰਾਤ ਸਤਲੁਜ ਦਰਿਆ 'ਚ ਧੁੱਸੀ ਬੰਨ੍ਹ ਦੀ ਹੱਦ ਤੋਂ ਵੱਧ ਪਾਣੀ ਆ ਜਾਣ ਕਾਰਨ ਪੰਡ ਖਹਿਰਾ ਬੇਟ ਕੋਲ ਬੰਨ੍ਹ ਨੂੰ ਢਾਹ ਲੱਗੀ ਸੀ ਤੇ ਬੰਨ੍ਹ ਉਤੋਂ ਦੀ ਬਣੇ ਰੈਂਪ ਕੋਲੋਂ ਪਾਣੀ ਵਗਣ ਲੱਗ ਗਿਆ ਸੀ, ਪਰ ਰਾਤ ਸਮੇਂ ਮੌਕੇ ਦੀ ...

ਪੂਰੀ ਖ਼ਬਰ »

ਮੁੱਖ ਅਧਿਆਪਕ ਸਥਿਤੀ ਨੂੰ ਧਿਆਨ 'ਚ ਰੱਖਦੇ ਸਕੂਲਾਂ 'ਚ ਕਰ ਸਕਦੇ ਹਨ ਛੁੱਟੀ-ਡੀ.ਈ.ਓ.

ਲੁਧਿਆਣਾ, 19 ਅਗਸਤ (ਬੀ.ਐਸ.ਬਰਾੜ)- ਮੌਸਮ ਵਿਭਾਗ ਵਲੋਂ ਪੰਜਾਬ ਵਿਚ ਬਾਰਿਸ਼ ਕਾਰਨ ਆ ਰਹੇ ਹੜ੍ਹਾਂ ਕਾਰਨ ਨਦੀਆਂ ਅਤੇ ਦਰਿਆਵਾਂ 'ਚ ਵੱਧ ਰਹੇ ਪਾਣੀ ਨੂੰ ਧਿਆਨ ਵਿਚ ਰੱਖਦੇ ਹਾਈ ਅਲਰਟ ਜਾਰੀ ਕਰ ਦਿੱਤਾ ਸੀ | ਇਸ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਧਿਆਰੀਆਂ ਨੇ ਸਤਲੁਜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਰਾਲਾ ਚੌਕ ਨੇੜੇ ਸਨਿਚਰਵਾਰ ਨੂੰ ਹੋਏ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਫੂਲ ਚੰਦ ਪੁੱਤਰ ਰਾਮਦੇਵ ਵਜੋਂ ਕੀਤੀ ਗਈ ਹੈ | ਜਾਂਚ ...

ਪੂਰੀ ਖ਼ਬਰ »

ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪਤੀ ਸਮੇਤ ਤਿੰਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੰਦੀਪ ਕੌਰ ਪੁੱਤਰੀ ਕਿਰਪਾਲ ਸਿੰਘ ਵਾਸੀ ਭੂਖੜੀ ਕਲਾਾ ਦੀ ਸ਼ਿਕਾਇਤ 'ਤੇ ਕੁਲਦੀਪ ਸਿੰਘ ਪਤੀ ਚਰਨ ਕੌਰ ਨਨਾਣ ਅਤੇ ਕੰਵਲਜੀਤ ਕੌਰ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ...

ਪੂਰੀ ਖ਼ਬਰ »

ਪ੍ਰਸ਼ਾਸਨ ਜੀ ਜ਼ਰਾ ਇੱਧਰ ਵੀ... ਨਹਿਰੀ ਪੁਲ ਲੁਹਾਰਾ ਦੀ ਖਸਤਾ ਹਾਲਤ 'ਤੇ ਲੱਗਦੇ ਜਾਮ ਕਾਰਨ ਲੋਕਾਂ ਨੂੰ ਕਰਨਾ ਪੈ ਰਿਹੈ ਭਾਰੀ ਮੁਸ਼ਕਿਲਾਂ ਦਾ ਸਾਹਮਣਾ

ਡਾਬਾ/ਲੁਹਾਰਾ, 19 ਅਗਸਤ (ਕੁਲਵੰਤ ਸਿੰਘ ਸੱਪਲ)-ਆਪਣੀ ਮਿਆਦ ਪੁਗਾ ਚੁੱਕੇ ਅੰਜਰੇਜਾਂ ਦੇ ਜ਼ਮਾਨੇ 'ਚ ਉਸਾਰੇ ਗਏ ਨਹਿਰ ਪੁਲ ਲੁਹਾਰਾ ਤੇ ਨਿੱਤ ਦਿਨ ਲੱਗਦੇ ਟਰੈਫਿਕ ਜਾਮ ਤੇ ਪੁੱਲ ਦੀ ਅਤਿ ਖਸਤਾ ਹਾਲਤ ਕਾਰਨ ਇਥੋਂ ਲੰਘਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਲੋੜੀਂਦਾ ਭਗੌੜਾ ਕਾਬੂ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੀ. ਓ. ਸਟਾਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਦੇ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਪੀ. ਓ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰੇਮ ਸਿੰਘ ਨੇ ...

ਪੂਰੀ ਖ਼ਬਰ »

ਬੱਚਾ ਲਾਪਤਾ

ਲੁਧਿਆਣਾ, 19 ਅਗਸਤ (ਆਹੂਜਾ)-ਸਥਾਨਕ ਘੁਮਾਰ ਮੰਡੀ ਤੋਂ 10 ਸਾਲ ਦਾ ਲੜਕਾ ਮਹੇਸ਼ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਉਸ ਦੇ ਰਿਸ਼ਤੇਦਾਰ ਸੰਦੀਪ ਕੁਮਾਰ ਦੇ ਬਿਆਨਾਂ 'ਤੇ ਰਿਪੋਰਟ ਦਰਜ ਕਰ ਲਈ ਹੈ | ਪੁਲਿਸ ਪਾਸ ਲਿਖਵਾਈ ਰਿਪੋਰਟ ...

ਪੂਰੀ ਖ਼ਬਰ »

ਢਾਬਾ ਮਾਲਕ ਤੇ ਉਸ ਦੀ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਇਕ ਕਾਬੂ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਹੋਂ ਰੋਡ 'ਤੇ ਢਾਬਾ ਮਾਲਕ ਅਤੇ ਉਸ ਦੀ ਪਤਨੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਸ ਸਬੰਧੀ ਕਿ੍ਸ਼ਨ ਬਹਾਦਰ ਵਾਸੀ ...

ਪੂਰੀ ਖ਼ਬਰ »

ਅਧਿਆਪਕ ਰਪਵਿੰਦਰ ਕੌਰ ਨਵਾਚਾਰ ਪੁਰਸਕਾਰ ਨਾਲ ਸਨਮਾਨਿਤ

ਲੁਧਿਆਣਾ, 19 ਅਗਸਤ (ਬੀ.ਐਸ.ਬਰਾੜ)-ਕੇਂਦਰ ਸਰਕਾਰ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਧਿਆਪਕ ਨਵਾਚਾਰ ਪੁਰਸਕਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਹੋਣਹਾਰ ਅਧਿਆਪਕਾਂ ਨੂੰ ਇਹ ਪੁਰਸਕਾਰ ਦੇ ਕਿ ਸਨਮਾਨਿਤ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਨਾਇਜੀਰੀਅਨ ਤਸਕਰ ਨੂੰ ਦਸ ਸਾਲ ਕੈਦ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨਾਇਜੀਰੀਅਨ ਨੌਜਵਾਨ ਨੂੰ ਦਸ ਸਾਲ ਕੈਦ ਅਤੇ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ 17 ਮਈ 2017 ਨੂੰ ...

ਪੂਰੀ ਖ਼ਬਰ »

21 ਅਗਸਤ ਤੋਂ ਹੋਣ ਵਾਲੇ ਦੂਸਰੇ ਕੌਮਾਂਤਰੀ ਵਾਈ. ਐਫ. ਏ. ਟਰੇਡ ਸ਼ੋਅ 'ਚ 50 ਤੋਂ ਵੱਧ ਕੰਪਨੀਆਂ ਹਿੱਸਾ ਲੈਣਗੀਆਂ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)-ਸਥਾਨਕ ਦਾਣਾ ਮੰਡੀ ਬਹਾਦਰਕੇ ਰੋਡ ਵਿਖੇ 21 ਅਗਸਤ ਤੋਂ 23 ਅਗਸਤ ਤੱਕ ਲੱਗਣ ਵਾਲੇ ਦੂਸਰੇ ਕੌਮਾਂਤਰੀ ਯਾਰਨ, ਫੈਬਰਿੱਕ ਤੇ ਅਸੈਸਰੀਜ਼ (ਵਾਈ.ਐਫ.ਏ.) ਟਰੇਡ ਸ਼ੋਅ ਵਿਚ ਕੌਮੀ ਤੇ ਕੌਮਾਂਤਰੀ ਪੱਧਰ ਦੀਆਂ 50 ਕੰਪਨੀਆਂ ਹਿੱਸਾ ਲੈਣਗੀਆਂ ਅਤੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਗੰਭੀਰ ਹੋਣਾ ਜ਼ਰੂਰੀ-ਜੌਲੀ

ਲੁਧਿਆਣਾ, 19 ਅਗਸਤ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸਾਨੂੰ ਗੰਭੀਰ ਹੋਣ ਦੇ ਨਾਲ ਨਾਲ ਅਤਿ ਹੀ ਗੰਭੀਰਤਾ ਨਾਲ ਯਤਨ ਕਰਨ ਦੀ ...

ਪੂਰੀ ਖ਼ਬਰ »

ਲੋਕਾਂ ਵਲੋਂ ਪੈਟਰੋਲ ਪੰਪਾਂ 'ਤੇ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ

ਲੁਧਿਆਣਾ, 19 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉਪਰ ਲੋਕਾਂ ਨੂੰ ਕਥਿਤ ਤੌਰ ਤੇ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਦੇ ਚੱਲਦਿਆਂ ਲੋਕਾਂ ਦੇ ਮਨਾਂ ਵਿਚ ਨਰਾਜਗੀ ਹੀ ਪਾਈ ਜਾਂਦੀ ਹੈ¢ ਅਨੇਕਾਂ ਹੀ ਪੈਟਰੋਲ ...

ਪੂਰੀ ਖ਼ਬਰ »

ਵਿਧਾਇਕ ਬੈਂਸ ਵਲੋਂ ਜਿੰਮ ਦਾ ਉਦਘਾਟਨ

ਲੁਧਿਆਣਾ, 19 ਅਗਸਤ (ਕਵਿਤਾ ਖੁੱਲਰ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੀ.ਆਰ.ਐਸ. ਨਗਰ ਵਿਖੇ ਨਵੇਂ ਜਿੰਮ ਦਾ ਉਦਘਾਟਨ ਕੀਤਾ ਅਤੇ ਜਿੰਮ ਪ੍ਰਬੰਧਕਾਂ ਨੂੰ ਵਧਾਈ ਦਿੰਦੇ ਹੋਏ ਮਹਿਲਾਵਾਂ ਨੂੰ ਵੀ ਆਪਣੀ ਸਿਹਤ ਦਾ ਖਿਆਲ ਰੱਖਣ ਦੀ ...

ਪੂਰੀ ਖ਼ਬਰ »

ਗ਼ਜ਼ਲ ਮੰਚ ਪੰਜਾਬ ਦੀ ਮਾਸਿਕ ਮੀਟਿੰਗ ਹੋਈ

ਲੁਧਿਆਣਾ, 19 ਅਗਸਤ (ਕਵਿਤਾ ਖੁੱਲਰ)-ਗ਼ਜ਼ਲ ਮੰਚ ਪੰਜਾਬ ਫ਼ਿਲੌਰ ਦੀ ਮਾਸਿਕ ਮੀਟਿੰਗ ਹੋਈ ਜਿਸ ਵਿਚ ਪ੍ਰੋ. ਨਿਰੰਜਨ ਤਸਨੀਮ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ, ਨਾਲ ਹੀ ਮੰਚ ਦੇ ਜਨਰਲ ਸਕੱਤਰ ਤਰਲੋਚਨ ਝਾਂਡੇ ਦੇ ਪਿਤਾ ਸ. ਆਤਮਾ ਸਿੰਘ ਗਰੇਵਾਲ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਖਾਧ ਪਦਾਰਥਾਾ ਦੇ ਨਮੂਨੇ ਭਰੇ

ਲੁਧਿਆਣਾ, 19 ਅਗਸਤ (ਸਲੇਮਪੂਰੀ)-ਸਿਹਤ ਵਿਭਾਗ ਦੀ ਇਕ ਟੀਮ ਨੇ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ: ਅੰਦੇਸ਼ ਕੰਗ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵੱਖ-ਵੱਖ ਹਲਵਾਈਆਂ ਅਤੇ ਕਰਿਆਨੇ ਦੀਆਂ ਦੁਕਾਨਾਂ 'ਤੇ ਅਚਾਨਕ ਛਾਪੇ ਮਾਰੀ ਦੌਰਾਨ ਖੋਏ, ਦੇਸੀ ਘਿਓ ਅਤੇ ਲੂਣ ਦੇ ਨਮੂਨੇ ਲਏ ਅਤੇ ਜਾਾਚ ਲਈ ਪ੍ਰਯੋਗਸ਼ਾਲਾ 'ਚ ਭੇਜੇ ਹਨ¢


ਖ਼ਬਰ ਸ਼ੇਅਰ ਕਰੋ

ਸਰਕਾਰੀ ਕਾਲਜ ਲੜਕੀਆਂ 'ਚ ਹੋਈ ਵਿਦਿਆਰਥੀ ਕੌ ਾਸਲ ਦੀ ਚੋਣ

ਲੁਧਿਆਣਾ, 19 ਅਗਸਤ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਵਿਖੇ ਨਵੇਂ ਸੈਸ਼ਨ ਲਈ ਵਿਦਿਆਰਥੀ ਕੌਾਸਲ ਦੀ ਚੋਣ ਕੀਤੀ ਗਈ ¢ ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਮੰਜੂ ਸਾਹਨੀ ਅਤੇ ਸਹਾਇਕ ਪਿ੍ੰਸੀਪਲ ਵਰਿੰਦਰਜੀਤ ਕੌਰ ਹਾਜ਼ਰ ਸਨ | ਕੌਾਸਲ ਵਿਚ 70 ਵਿਦਿਆਰਥਣਾਂ ਦੀ ਚੋਣ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਲੁਧਿਆਣਾ, 19 ਅਗਸਤ (ਬੀ.ਐਸ.ਬਰਾੜ)-ਪੰਜਾਬ 'ਵਰਸਿਟੀ ਵਲੋਂ ਮਈ ਮਹੀਨੇ 'ਚ ਲਈ ਗਈ ਬੀ.ਐਸ.ਸੀ.(ਫੈਸ਼ਨ ਡਿਜ਼ਾਇਨਿੰਗ)-ਸਮੈਸਟਰ ਚੌਥਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਵਿਚ ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਦਿਆਰਥਣ ਸਿਮਰਨ ਨੇ 95.3 ਫ਼ੀਸਦੀ ...

ਪੂਰੀ ਖ਼ਬਰ »

ਵਾਰਡ ਨੰ. 8 ਨਾਲ ਨਗਰ ਨਿਗਮ ਮਤਰੇਈ ਮਾਂ ਵਾਲਾ ਸਲੂਕ ਕਰ ਰਿਹੈ- ਚੌਧਰੀ ਯਸ਼ਪਾਲ

ਲੁਧਿਆਣਾ, 19 ਅਗਸਤ (ਕਵਿਤਾ ਖੁੱਲਰ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਪੰਜਾਬ ਦੀ ਜਨਤਾ ਦਾ ਬਹੁਤ ਜ਼ਿਆਦਾ ਬੁਰਾ ਹਾਲ ਹੈ ਤੇ ਪੰਜਾਬ ਤੇ ਸਾਰੇ ਵਿਕਾਸ ਕਾਰਜ ਅਧੂਰੇ ਹੀ ਪਏ ਹੋਏ ਹਨ | ਇਨ੍ਹਾਂ ...

ਪੂਰੀ ਖ਼ਬਰ »

ਨੌਜਵਾਨਾਂ ਦੇ ਸਰਬਪੱਖੀ ਵਿਕਾਸ ਲਈ ਕੁੱਲੂ ਮਨਾਲੀ ਵਿਖੇ ਕੈਂਪ ਲਗਾਉਣ ਦਾ ਫ਼ੈਸਲਾ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)-ਪੰਜਾਬ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਨਿਰਦੇਸ਼ਕ ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਵੱਲੋਂ ਕੁੱਲੂ ਅਤੇ ਮਨਾਲੀ (ਹਿਮਾਚਲ ਪ੍ਰਦੇਸ਼) ਵਿਖੇ ਯੂਥ ਲੀਡਰਸ਼ਿਪ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਵਾਂਗੇ- ਡੀ. ਸੀ.

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਯੋਗ ਲਾਭਪਾਤੀਆਂ ਨੂੰ ਲਾਭ ਦੇਣ ਲਈ ਵਿਸ਼ੇਸ਼ ਕੈਂਪ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਚੱਲ ਰਹੇ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ, ਰਹਿੰਦੇ ਹਨ ਜ਼ਿਆਦਾਤਰ ਬੰਦ

ਲੁਧਿਆਣਾ, 19 ਅਗਸਤ (ਜੁਗਿੰਦਰ ਸਿੰਘ ਅਰੋੜਾ)-ਜਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਲੁਧਿਆਣਾ ਵਿਚ ਕਰੀਬ ਦੋ ਹਜਾਰ ਰਾਸ਼ਨ ਡਿਪੂ ਚੱਲ ਰਹੇ ਹਨ ਜਿਨ੍ਹਾਂ ਤੋਂ ਸਰਕਾਰ ਦੀ ਨੀਤੀ ਦੇ ਮੁਤਾਬਿਕ ਲੋਕਾਂ ਨੂੰ ...

ਪੂਰੀ ਖ਼ਬਰ »

ਮਾਮਲਾ ਮੇਅਰ, ਕਮਿਸ਼ਨਰ ਸਮੇਤ ਉੱਚ ਅਧਿਕਾਰੀਆਂ ਿਖ਼ਲਾਫ਼ ਕੇਸ ਦਰਜ ਕਰਾਉਣ ਦਾ

ਲੁਧਿਆਣਾ, 19 ਅਗਸਤ (ਅਮਰੀਕ ਸਿੰਘ ਬੱਤਰਾ)-ਬੁੱਢੇ ਨਾਲੇ ਵਿਚ ਪ੍ਰਦੂਸ਼ਿਤ ਪਾਣੀ ਸੁੱਟੇ ਜਾਣ ਦੇ ਕਥਿਤ ਦੋਸ਼ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵਲੋਂ ਮੇਅਰ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਸੰਯਮ ਅਗਰਵਾਲ ਸਮੇਤ ਅਧਿਕਾਰੀਆਂ ...

ਪੂਰੀ ਖ਼ਬਰ »

ਕਾਂਗਰਸ ਦੇ ਜੱਸੀ ਅਤੇ ਅਕਾਲੀ ਦਲ ਦੇ ਜੀਤਾ ਨੇ ਫੜਿਆ ਲੋਕ ਇਨਸਾਫ਼ ਪਾਰਟੀ ਦਾ ਪੱਲਾ

ਲੁਧਿਆਣਾ, 19 ਅਗਸਤ (ਕਵਿਤਾ ਖੁੱਲਰ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਪਾਰਟੀ ਵਲੋਂ ਛੇੜੀਆ ਗਿਆ ਜਨ ਅੰਦੋਲਨ 'ਸਾਡਾ ਪਾਣੀ ਸਾਡਾ ਹੱਕ' ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡਾਂ ਦੇ ਹਰ ਘਰ ਤੱਕ ਪਹੁੰਚ ਚੁੱਕਾ ਹੈ ...

ਪੂਰੀ ਖ਼ਬਰ »

ਸਹਾਇਕ ਸਬ-ਇੰਸਪੈਕਟਰ ਲਾਈਨ ਹਾਜ਼ਰ

ਲੁਧਿਆਣਾ, 19 ਅਗਸਤ (ਪਰਮਿੰਦਰ ਿੰਸਘ ਆਹੂਜਾ)-ਟੂਰ ਐਾਡ ਟਰੈਵਲ ਸਰਵਿਸ ਦੇ ਮਾਲਕ ਪਾਸੋਂ ਕਾਰ ਤੇ ਟੈਂਪੂ ਮੰਗਣ ਵਾਲੇ ਸਹਾਇਕ ਸਬ ਇੰਸਪੈਕਟਰ ਨੂੰ ਅਧਿਕਾਰੀਆਂ ਵਲੋਂ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨ ਟ੍ਰੈਫਿਕ ਪੁਲਿਸ ਦੇ ਜ਼ੋਨ ...

ਪੂਰੀ ਖ਼ਬਰ »

ਗੁਰੂ ਕਾਸ਼ੀ 'ਵਰਿਸਟੀ ਤਲਵੰਡੀ ਸਾਬੋ ਨੇ ਅਮਰੀਕ ਸਿੰਘ ਤਲਵੰਡੀ ਦੇ ਸੱਭਿਆਚਾਰਕ ਗੀਤਾਂ ਨੂੰ ਦਿੱਤੀ ਮਾਨਤਾ

ਇਯਾਲੀ/ਥਰੀਕੇ, 19 ਅਗਸਤ (ਰਾਜ ਜੋਸ਼ੀ)-ਭਾਗਾਂ ਵਾਲੇ ਹੁੰਦੇ ਹਨ ਉਹ ਇਨਸਾਨ ਜਿਨ੍ਹਾਂ ਨੂੰ ਜ਼ਿੰਦਗੀ 'ਚ ਅਣਕਿਆਸੀ ਖੁਸ਼ੀ ਮਿਲਦੀ ਹੈ ਭਾਵ ਸੁਪਨੇ ਵਿੱਚ ਵੀ ਨਾ ਸੋਚੀ ਹੋਵੇ ਉਹ ਅਥਾਹ ਖੁਸ਼ੀ ਪ੍ਰਾਪਤ ਹੋ ਜਾਵੇ ਤਾਂ ਖੁਸ਼ੀ ਮਿਲਣ ਵਾਲਾ ਜਿੱਥੇ ਬੇਹਦ ਖੁਸ਼ ਹੁੰਦਾ ਹੈ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਾ ਨੌਜਵਾਨ ਪਾਸੋਂ ਮੋਬਾਈਲ ਖੋਹ ਕੇ ਫ਼ਰਾਰ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਅਹੂਜਾ)- ਥਾਣਾ ਡਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਾਮ ਪੈਲੇਸ ਨੇੜੇ ਅੱਜ ਦੇਰ ਸ਼ਾਮ ਹਥਿਆਰਬੰਦ ਲੁਟੇਰਾ ਨੌਜਵਾਨ ਪਾਸੋਂ ਉਸ ਦਾ ਮੋਬਾਇਲ ਖੋਹ ਕੇ ਫ਼ਰਾਰ ਹੋ ਗਿਆ ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਸ਼ਾਮ ਉਸ ...

ਪੂਰੀ ਖ਼ਬਰ »

ਕੋਲਕਾਤਾ ਨੇ ਜੰਗੇ ਆਜ਼ਾਦੀ ਤੇ ਸਾਹਿਤ ਵਿਕਾਸ 'ਚ ਵਡਮੁੱਲਾ ਯੋਗਦਾਨ ਪਾਇਆ- ਗੁਰਭਜਨ ਗਿੱਲ

ਲੁਧਿਆਣਾ, 19 ਅਗਸਤ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਸੁਆਗਤ ਵਿਚ ਪੰਜਾਬੀ ਸਾਹਿਤ ਸਭਾ ਕੋਲਕਾਤਾ ਦੀ ਸ: ਹਰਦੇਵ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਖ਼ਾਲਸਾ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਬਰਸੀ ਸਮਾਗਮਾਂ ਸਬੰਧੀ ਹੋਈ ਮੀਟਿੰਗ

ਜੌੜੇਪੁਲ ਜਰਗ, 19 ਅਗਸਤ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਵਿਖੇ ਮਹਾਨ ਯੁੱਗ ਪੁਰਸ਼ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਲਾਨਾ ਬਰਸੀ ਸਮਾਗਮਾਂ ਸਬੰਧੀ ਅੱਜ ਸੰਤ ਆਸ਼ਰਮ ਧਬਲਾਨ ਵਿਖੇ ਬਾਬਾ ਰੌਸ਼ਨ ਸਿੰਘ ਦੀ ਦੇਖ ਰੇਖ ਮੀਟਿੰਗ ਹੋਈ ...

ਪੂਰੀ ਖ਼ਬਰ »

ਹੰਬੜਾਾ ਨੇੜੇ ਬੁੱਢੇ ਨਾਲੇ 'ਚ ਪਿਆ ਪਾੜ, ਸੈਂਕੜੇ ਏੇਕੜ ਫ਼ਸਲ ਪਾਣੀ 'ਚ ਡੁੱਬੀ

ਹੰਬੜਾਂ, 19 ਅਗਸਤ (ਜਗਦੀਸ਼ ਸਿੰਘ ਗਿੱਲ)- ਸਤਲੁਜ 'ਚ ਪਾਣੀ ਦਾ ਪੱਧਰ ਵਧਣ ਕਰਕੇ ਪਾਣੀ ਬੰਨ੍ਹ ਦੇ ਉੱਪਰ ਤੋਂ ਛਲਕਣ ਲੱਗਾ ਅਤੇ ਬੁੱਢੇ ਨਾਲੇ 'ਚ ਪਾਣੀ ਦੀ ਡਾਫ਼ ਲੱਗਣ ਕਾਰਨ ਹੰਬੜਾਂ ਨੇੜੇ ਪਾੜ ਪੈ ਗਿਆ ਅਤੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਬੁੱਢੇ ਨਾਲ ਦਾ ਗੰਦਾ ਪਾਣੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਤੇ ਉਸ ਦਾ ਸਾਥੀ ਕਾਬੂ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਪੁਲਿਸ ਨੇ ਅੱਜ ਦੁਪਹਿਰ ਸਥਾਨਕ ਭਾਈ ਰਣਧੀਰ ਸਿੰਘ ਨਗਰ ਦੇ ਜੇ ਬਲਾਕ 'ਚ ਛਾਪਾਮਾਰੀ ਕਰਕੇ ਇਕ ਔਰਤ ਅਤੇ ਉਸ ਦੇ ਸਾਥੀ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਤਲਵਾੜ ਨੇ ਬੁੱਢੇ ਨਾਲੇ 'ਚ ਪਾਣੀ ਦੇ ਪੱਧਰ ਤੇ ਹੋਰ ਪ੍ਰਬੰਧਾਂ ਦਾ ਲਿਆ ਜਾਇਜ਼ਾ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ ਅੱਜ ਆਪਣੇ ਹਲਕੇ ਵਿਚੋਂ ਨਿਕਲਣ ਵਾਲੇ ਬੁੱਢੇ ਨਾਲੇ ਵਿਚਲੇ ਪਾਣੀ ਦੇ ਪੱਧਰ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ | ਜਾਇਜ਼ਾ ਲੈਣ ਤੋਂ ਬਾਅਦ ਤੁਰੰਤ ਸਬੰਧਤ ...

ਪੂਰੀ ਖ਼ਬਰ »

ਮੰਗੇਤਰ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ 'ਚ ਪੈਂਦੇ ਇਲਾਕੇ ਪਿੰਡ ਬਾਜੜਾ 'ਚ ਮੰਗੇਤਰ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਹੜ੍ਹ ਰੋਕਥਾਮ ਪ੍ਰਬੰਧਾਂ ਤਹਿਤ ਡਿਪਟੀ ਕਮਿਸ਼ਨਰ ਵਲੋਂ ਸ਼ਹਿਰ 'ਚ ਪੈਂਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਡਿਜਾਸਟਰ ਮੈਨੇਜਮੈਂਟ ਅਥਾਰਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਸ਼ਹਿਰ ਲੁਧਿਆਣਾ ਵਿਚ ਪੈਂਦੀਆਂ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਸਮੱਸਿਆ ਹੱਲ ਕਰਾਉਣ ਲਈ ਕੌਾਸਲਰ ਨੂੰ ਸੌ ਾਪਿਆ ਮੰਗ-ਪੱਤਰ

ਲੁਧਿਆਣਾ, 19 ਅਗਸਤ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਆਵਾਰਾ ਪਸ਼ੂਆਂ ਦੀ ਦਿਨੋ ਦਿਨ ਵੱਧ ਰਹੀ ਗਿਣਤੀ ਅਤੇ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ ਤੋਂ ਚਿੰਤਤ ਅਕਾਲ ਖ਼ਾਲਸਾ ਵੈਲਫੇਅਰ ਸੁਸਾਇਟੀ ਗੁਰਦੁਆਰਾ ਗੁਰੂ ਅਰਜਨ ਦੇਵ ਸਤਿਸੰਗ ਸਭਾ ਸਮਰਾਲਾ ਚੌਕ ਨੇ ਕੌਾਸਲਰ ...

ਪੂਰੀ ਖ਼ਬਰ »

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈੱਡਰੇਸ਼ਨ ਦੀ ਕੌਮੀ ਮੀਟਿੰਗ 14, 15 ਸਤੰਬਰ ਨੂੰ ਜਲੰਧਰ ਵਿਖੇ

ਲੁਧਿਆਣਾ, 19 ਅਗਸਤ (ਸਲੇਮਪੁਰੀ)-ਪ.ਸ.ਸ.ਫ. ਪੰਜਾਬ ਦੇ ਸੂਬਾਈ ਪ੍ਰਧਾਨ ਸਤੀਸ਼ ਰਾਣਾ ਨੇ ਦੱਸਿਆ ਹੈ ਕਿ ਦੇਸ਼ ਦੇ ਸਮੂਹ ਸੂਬਿਆਂ ਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਮੁਲਾਜਮ ਜੱਥੇਬੰਦੀਆਂ ਦੀ ਕੌਮੀ ਜੱਥੇਬੰਦੀ Tਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨU ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 19 ਅਗਸਤ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਬਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX