ਤਾਜਾ ਖ਼ਬਰਾਂ


ਮੈਂ ਭਾਜਪਾ 'ਚ ਸ਼ਾਮਲ ਨਹੀਂ ਹੋਵਾਂਗਾ - ਸਚਿਨ ਪਾਇਲਟ
. . .  4 minutes ago
ਨਵੀਂ ਦਿੱਲੀ, 15 ਜੁਲਾਈ - ਮੀਡੀਆ ਰਿਪੋਰਟਾਂ ਮੁਤਾਬਿਕ ਕਾਂਗਰਸ ਤੋਂ ਬਗ਼ਾਵਤ ਕਰਨ 'ਤੇ ਸਚਿਨ ਪਾਇਲਟ ਨੇ ਕਿਹਾ ਹੈ ਕਿ ਉਹ ਭਾਜਪਾ 'ਚ ਸ਼ਾਮਲ ਨਹੀਂ ਹੋਣ...
ਅੱਜ ਸੀ.ਬੀ.ਐਸ.ਈ. ਵਲੋਂ 10ਵੀਂ ਦੇ ਨਤੀਜੇ ਐਲਾਨੇ ਜਾਣਗੇ
. . .  41 minutes ago
ਨਵੀਂ ਦਿੱਲੀ, 15 ਜੁਲਾਈ - ਸੀ.ਬੀ.ਐਸ.ਈ. ਬੋਰਡ ਦਸਵੀਂ ਦੇ ਰਿਜ਼ਲਟ ਦਾ ਅੱਜ ਇੰਤਜਾਰ ਖ਼ਤਮ ਹੋ ਰਿਹਾ ਹੈ। ਸੀ.ਬੀ.ਐਸ.ਈ. ਬੋਰਡ ਅੱਜ ਬੁੱਧਵਾਰ ਨੂੰ 10ਵੀਂ ਦੇ ਨਤੀਜੇ ਜਾਰੀ ਕਰੇਗਾ। ਸੀ.ਬੀ.ਐਸ.ਈ. ਨੇ ਲੰਘੇ ਸੋਮਵਾਰ ਨੂੰ 12ਵੀਂ ਦੇ ਨਤੀਜੇ...
17 ਜੁਲਾਈ ਨੂੰ ਮੋਦੀ ਦਾ ਸੰਯੁਕਤ ਰਾਸ਼ਟਰ 'ਚ ਹੋਵੇਗਾ ਸੰਬੋਧਨ
. . .  about 1 hour ago
ਨਵੀਂ ਦਿੱਲੀ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਦੀ 75ਵੀਂ ਵਰ੍ਹੇਗੰਢ ਮੌਕੇ 17 ਜੁਲਾਈ ਨੂੰ ਵਰਚੂਲੀ ਸੰਬੋਧਨ ਕਰਨਗੇ। ਭਾਰਤ ਦੀ ਸੁਰੱਖਿਆ ਕੌਂਸਲ ਦੀ ਜਿੱਤ ਮਗਰੋਂ ਪ੍ਰਧਾਨ ਮੰਤਰੀ ਮੋਦੀ ਦਾ ਯੂ.ਐਨ...
ਪਾਇਲਟ ਦੇ ਕਦਮ 'ਤੇ ਸਾਰਿਆਂ ਦੀ ਨਜ਼ਰ, ਅੱਜ ਭਾਜਪਾ ਦੀ ਬੈਠਕ
. . .  about 2 hours ago
ਜੈਪੁਰ, 15 ਜੁਲਾਈ - ਰਾਜਸਥਾਨ 'ਚ ਕਾਂਗਰਸ ਵਲੋਂ ਸਚਿਨ ਪਾਇਲਟ ਨੂੰ ਮੰਤਰੀ ਮੰਡਲ ਤੋਂ ਹਟਾਏ ਜਾਣ ਤੋਂ ਬਾਅਦ ਮੌਜੂਦਾ ਸਿਆਸੀ ਹਾਲਾਤ 'ਤੇ ਭਾਜਪਾ ਨੇ ਨਜਰ ਰੱਖੀ ਹੋਈ ਹੈ। ਜਾਣਕਾਰੀ ਮੁਤਾਬਿਕ ਮੰਗਲਵਾਰ ਦਿਨ ਭਰ ਭਾਜਪਾ ਨੇਤਾਵਾਂ ਨੇ ਇਸ ਮੁੱਦੇ 'ਤੇ ਵਿਚਾਰ ਵਟਾਂਦਰਾ...
ਅੱਜ ਦਾ ਵਿਚਾਰ
. . .  about 2 hours ago
ਖਮਾਣੋਂ ‘ਚ ਇਕ ਹੋਰ ਹਾਈਵੇ ਪੁਲਿਸ ਪਾਰਟੀ ਮੁਲਾਜ਼ਮ ਕੋਰੋਨਾ ਪਾਜ਼ੀਟਿਵ
. . .  1 day ago
ਖਮਾਣੋਂ, 14 ਜੁਲਾਈ (ਮਨਮੋਹਣ ਸਿੰਘ ਕਲੇਰ )-ਸੋਮਵਾਰ ਨੂੰ ਸਿਹਤ ਵਿਭਾਗ ਖਮਾਣੋਂ ਵਲੋਂ ਸੀਨੀਅਰ ਮੈਡੀਕਲ ਅਫਸਰ ਡਾ. ਹਰਭਜਨ ਰਾਮ ਅਤੇ ਕਰੋਨਾ ਸਬੰਧੀ ਪ੍ਰਬੰਧਕੀ ਟੀਮ ਦੇ ਮੁਖੀ ਡਾ ਨਰੇਸ਼ ਚੌਹਾਨ ਦੀ ਅਗਵਾਈ 62 ਲੋਕਾਂ ਦੇ ਕਰੋਨਾ ...
ਕਵਾੜ ਦੇ ਗੁਦਾਮ ਵਿਚ ਸ਼ਾਰਟ ਸਰਕਟ ਨਾਲ ਲਗੀ ਭਿਆਨਕ ਅੱਗ
. . .  1 day ago
ਅੰਮ੍ਰਿਤਸਰ ,14 ਜੁਲਾਈ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ ਦੇ ਥਾਣਾ ਰਾਮਬਾਗ ਦੇ ਇਲਾਕੇ "ਕਟੜਾ ਬਘੀਆ" ਵਿਖੇ ਇਕ ਕਵਾੜ ਦੇ ਗੁਦਾਮ ਵਿਚ ਸ਼ਾਰਟ ਸਰਕਟ ਨਾਲ ਲਗੀ ਭਿਆਨਕ ਅੱਗ ਕਾਰਣ ਗੁਦਾਮ ਵਿਚ ਪਏ ਗੱਤੇ ਨੂੰ ...
ਨਵੋਦਿਆ ਵਿਦਿਆਲਿਆ 'ਚ ਇਕਾਂਤਵਾਸ ਕੀਤੇ ਦੋ ਲੋਕਾਂ 'ਚ ਕੋਰੋਨਾ ਦੀ ਪੁਸ਼ਟੀ
. . .  1 day ago
ਸ਼ਾਹਕੋਟ, 14 ਜੁਲਾਈ (ਦਲਜੀਤ ਸਚਦੇਵਾ)- ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ (ਸ਼ਾਹਕੋਟ) ਵਿਖੇ ਇਕਾਂਤਵਾਸ ਕੀਤੇ ਗਏ ਦੋ ਲੋਕਾਂ 'ਚ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਬੀ.ਈ.ਈ ਚੰਦਨ ਮਿਸ਼ਰਾ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਬੀਤੇ ਦਿਨੀਂ ਵਿਦੇਸ਼ ਤੋਂ ਆਏ ਲੋਕਾਂ ਦਾ ਕੋਰੋਨਾ ਟੈਸਟ...
8 ਕੋਰੋਨਾ ਪਾਜ਼ੀਟਿਵ ਕੇਸ ਆਉਣ ਕਾਰਨ ਦਹਿਲਿਆ ਰਾਜਪੁਰਾ ਸ਼ਹਿਰ
. . .  1 day ago
ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ 8ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਗੁਰੂ ਨਾਨਕ ਕਲੋਨੀ ਵਿਚ 3, ਗੁਰੂ ਨਾਨਕ ਨਗਰ ਨਲਾਸ ਰੋਡ ਅਤੇ ਆਨੰਦ ਨਗਰ ਤੋਂ 2-2 ਅਤੇ ਇਕ ਹੋਰ...
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਰਵਾਇਆ ਕੋਰੋਨਾ ਪਾਜ਼ੀਟਿਵ ਮਰੀਜ਼ ਦਾ ਅੰਤਿਮ ਸੰਸਕਾਰ
. . .  1 day ago
ਜਲਾਲਾਬਾਦ, 14 ਜੁਲਾਈ (ਕਰਨ ਚੁਚਰਾ) - ਵਿਧਾਨ ਸਭਾ ਹਲਕੇ ਜਲਾਲਾਬਾਦ ਅਧੀਨ ਪੈਂਦੇ ਪਿੰਡ ਰੱਤਾ ਖੇੜਾ ਦੇ 50 ਸਾਲਾ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਪਹਿਲੀ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਤੋਂ ਲਿਆਂਦਾ ਗਿਆ ਹੈ। ਜਲਾਲਾਬਾਦ...
ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਕਾਨਫ਼ਰੰਸ ਦੌਰਾਨ ਖ਼ਾਲਿਸਤਾਨ ਐਲਾਨੇ ਨੌਜਵਾਨਾਂ ਦੇ ਮਾਮਲੇ ਚ ਨਵਾਂ ਮੋੜ
. . .  1 day ago
ਸਮਾਣਾ, 14 ਜੁਲਾਈ ( ਹਰਵਿੰਦਰ ਸਿੰਘ ਟੋਨੀ) ਬੀਤੀ 30 ਜੂਨ ਨੂੰ ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਪਟਿਆਲਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਯੂ.ਪੀ.ਏ ਤਹਿਤ ਗ੍ਰਿਫ਼ਤਾਰ ਤਿੰਨ ਨੌਜਵਾਨਾਂ ਦੇ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਪੁਲਿਸ ਵੱਲੋਂ ਇਨ੍ਹਾਂ ਚੋਂ ਇੱਕ ਨੌਜਵਾਨ ਜਸਪ੍ਰੀਤ ਸਿੰਘ ਨੂੰ ਪੁਖ਼ਤਾ ਸਬੂਤ ਨਾ ਮਿਲਣ ਕਾਰਨ ਮਾਣਯੋਗ ਅਦਾਲਤ...
ਪਠਾਨਕੋਟ ਦੇ 1 ਹੋਰ ਵਿਅਕਤੀ ਦੀ ਕੋਰੋਨਾ ਨਾਲ ਮੌਤ, ਇੱਕ ਹੋਰ ਪਾਜ਼ੀਟਿਵ
. . .  1 day ago
ਪਠਾਨਕੋਟ, 14 ਜੁਲਾਈ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ 'ਚ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇਕ ਹੋਰ ਕੋਰੋਨਾ ਪਾਜ਼ੀਟਿਵ ਆਇਆ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 1 ਕੋਰੋਨਾ ਪਾਜ਼ੀਟਿਵ ਦੀ ਮੌਤ ਪੀ ਜੀ ਆਈ ਚੰਡੀਗੜ੍ਹ ਵਿਖੇ ਹੋਈ ਹੈ ਜੋ ਜੇਰੇ ਇਲਾਜ...
ਦੁਕਾਨਦਾਰ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ
. . .  1 day ago
ਮੋਗਾ, 14 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ ਦੇ ਭੀੜ ਭਾੜ ਵਾਲੇ ਇਲਾਕੇ ਨਿਊ ਟਾਊਨ ਗਲੀ ਵਿਚ ਮੋਟਰਸਾਈਕਲ ਸਵਾਰ 2 ਨਕਾਬਪੋਸ਼ਾਂ ਨੇ ਦੁਕਾਨ ਅੰਦਰ ਵੜ ਕੇ ਦੁਕਾਨਦਾਰ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ ਵਿਚ ਦੁਕਾਨਦਾਰ ਤਜਿੰਦਰ ਸਿੰਘ ਉਰਫ ਪਿੰਕਾ ਪੁੱਤਰ ਦਰਸ਼ਨ ਸਿੰਘ ਵਾਸੀ ਬਾਗ ਗਲੀ ਮੋਗਾ ਨੂੰ ਸਿਵਲ ਹਸਪਤਾਲ...
ਕਾਲੀ ਸੂਚੀ 'ਚ ਸ਼ਾਮਲ ਪਰਮਜੀਤ ਪੰਮਾ ਦੀ ਰਿਹਾਇਸ਼ 'ਚ ਐਨ.ਆਈ.ਏ ਵਲੋਂ ਲਈ ਗਈ ਤਲਾਸ਼ੀ
. . .  1 day ago
ਐੱਸ.ਏ.ਐੱਸ ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)- ਕੇਂਦਰ ਸਰਕਾਰ ਵੱਲੋਂ ਕਾਲੀ ਸੂਚੀ 'ਚ ਸ਼ਾਮਲ ਕੀਤੇ ਪਰਮਜੀਤ....
ਪਟਿਆਲਾ 'ਚ 78 ਹੋਰ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 4 ਹੋਰ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 4 ਹੋਰ ਕੋਰੋਨਾ ਮਰੀਜ਼ਾਂ...
ਕਪੂਰਥਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 14 ਜੁਲਾਈ (ਅਮਰਜੀਤ ਸਿੰਘ ਸਡਾਨਾ)- ਕਪੂਰਥਲਾ ਜ਼ਿਲ੍ਹੇ 'ਚ ਅੱਜ ਦੋ ਕੋਰੋਨਾ ਪਾਜ਼ੀਟਿਵ ਦੇ ਕੇਸ ...
ਦੂਸਰੇ ਟੈਸਟ 'ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜਲੰਧਰ, 14 ਜੁਲਾਈ (ਪਵਨ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ...
ਲੁਧਿਆਣਾ 'ਚ ਕੋਰੋਨਾ ਦੇ 106 ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਲੁਧਿਆਣਾ, 14 ਜੁਲਾਈ (ਸਿਹਤ ਪ੍ਰਤੀਨਿਧੀ) - ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ...
ਨਵਾਂਸ਼ਹਿਰ 'ਚ 4 ਔਰਤਾਂ ਸਮੇਤ 9 ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 14 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਨਵਾਂਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਵੀ ਹੁਣ ਕੋਰੋਨਾ ਵਾਇਰਸ ਨੇ ਲੋਕਾਂ ਨੂੰ ਜਕੜਨਾ ਸ਼ੁਰੂ ਕਰ ਦਿੱਤਾ....
ਹੁਸ਼ਿਆਰਪੁਰ ਨਾਲ ਸਬੰਧਿਤ ਨਿਆਇਕ ਅਧਿਕਾਰੀ ਕੋਰੋਨਾ ਪਾਜ਼ੀਟਿਵ
. . .  1 day ago
ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਇੱਕ ਨਿਆਇਕ ਅਧਿਕਾਰੀ...
ਪੰਜਾਬ ਪੁਲਿਸ ਦੇ ਮੁਲਾਜ਼ਮ ਸਮੇਤ ਫ਼ਾਜ਼ਿਲਕਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੰਡੀ ਅਰਨੀਵਾਲਾ/ਫ਼ਾਜ਼ਿਲਕਾ ,14 ਜੁਲਾਈ (ਨਿਸ਼ਾਨ ਸਿੰਘ ਸੰਧੂ/ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੰਜਾਬ ..
ਪ੍ਰੈੱਸ ਕਾਨਫ਼ਰੰਸ ਦੌਰਾਨ ਮਹੇਸ਼ਇੰਦਰ ਗਰੇਵਾਲ ਨੇ ਰੰਧਾਵਾ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ, 14 ਜੁਲਾਈ (ਸੁਰਿੰਦਰਪਾਲ)- ਅਕਾਲੀ ਦਲ ਦੇ ਨੇਤਾ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਹੁਣ ਡੇਰੇ ਦੀ ਸਥਿਤੀ...
ਜਲੰਧਰ 'ਚ ਆਏ 63 ਕੋਰੋਨਾ ਮਰੀਜ਼ਾਂ 'ਚੋਂ 7 ਸ਼ਾਹਕੋਟ ਨਾਲ ਹਨ ਸਬੰਧਿਤ
. . .  1 day ago
ਸ਼ਾਹਕੋਟ, 14 ਜੁਲਾਈ (ਦਲਜੀਤ ਸਚਦੇਵਾ)- ਸ਼ਾਹਕੋਟ ਇਲਾਕੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ...
ਕੋਰੋਨਾ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਬੈਠਕਾਂ ਅਗਲੇ 15 ਦਿਨਾਂ ਲਈ ਮੁਲਤਵੀ
. . .  1 day ago
ਚੰਡੀਗੜ੍ਹ, 14 ਜੁਲਾਈ (ਅ.ਬ)- ਸ਼੍ਰੋਮਣੀ ਅਕਾਲੀ ਦਲ ਨੇ ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦਿਆਂ ਪਾਰਟੀਆਂ ਦੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਪਹਿਲਾ ਸਫ਼ਾ

ਪੰਜਾਬ 'ਚ ਹੜ੍ਹਾਂ ਕਾਰਨ 10 ਹਜ਼ਾਰ ਏਕੜ ਫ਼ਸਲ ਤਬਾਹ

• 13 ਜ਼ਿਲਿ੍ਹਆਂ 'ਚ 60 ਹਜ਼ਾਰ ਏਕੜ ਫ਼ਸਲ ਪਾਣੀ 'ਚ ਡੁੱਬੀ • ਸਭ ਤੋਂ ਵੱਧ ਨੁਕਸਾਨ ਰੂਪਨਗਰ 'ਚ

ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੁਣ ਹੜ੍ਹਾਂ ਦੀ ਮਾਰ ਪੈ ਗਈ ਹੈ | ਖੇਤੀਬਾੜੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਪੰਜਾਬ 'ਚ ਹੜ੍ਹਾਂ ਵਰਗੇ ਹਾਲਾਤ ਬਣ ਜਾਣ ਮਗਰੋਂ ਸੂਬੇ ਦੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ | ਖੇਤੀਬਾੜੀ ਵਿਭਾਗ ਨੇ ਖ਼ੁਲਾਸਾ ਕੀਤਾ ਹੈ ਕਿ ਫ਼ਸਲਾਂ ਨੂੰ ਬਾਰਿਸ਼ ਨਾਲ ਕੋਈ ਨੁਕਸਾਨ ਨਹੀਂ ਹੋਇਆ, ਸਗੋਂ ਕਿਸਾਨਾਂ ਦੀਆਂ ਫ਼ਸਲਾਂ ਭਾਖੜਾ ਤੋਂ ਛੱਡੇ ਪਾਣੀ ਨਾਲ ਨੁਕਸਾਨੀਆਂ ਗਈਆਂ ਹਨ | ਖੇਤੀਬਾੜੀ ਵਿਭਾਗ ਅਨੁਸਾਰ ਇਸ ਦੌਰਾਨ ਪੰਜਾਬ 'ਚ ਵੱਖ-ਵੱਖ ਜ਼ਿਲਿ੍ਹਆਂ 'ਚ 10 ਹਜ਼ਾਰ ਏਕੜ ਫ਼ਸਲਾਂ ਤਬਾਹ ਹੋ ਗਈਆਂ ਹਨ ਜਦਕਿ 60 ਹਜ਼ਾਰ ਏਕੜ ਫ਼ਸਲਾਂ ਅਜੇ ਵੀ ਪਾਣੀ 'ਚ ਡੁੱਬੀਆਂ ਹੋਈਆਂ ਹਨ | ਜਿੱਥੇ ਖੇਤੀਬਾੜੀ ਵਿਭਾਗ ਨੇ ਇਹ ਗੱਲ ਸਾਫ਼ ਕਰ ਦਿੱਤੀ ਹੈ ਕਿ ਕਿਸਾਨ ਦੀਆਂ ਫ਼ਸਲਾਂ ਬਾਰਿਸ਼ ਨਾਲ ਨਹੀਂ ਸਗੋਂ ਭਾਖੜਾ ਤੋਂ ਛੱਡੇ ਪਾਣੀ ਨਾਲ ਨੁਕਸਾਨੀਆਂ ਗਈਆਂ ਹਨ, ਉੱਥੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਬੀਤੇ ਕੱਲ੍ਹ ਹੀ ਇਸ ਸਾਰੇ ਵਰਤਾਰੇ ਨੂੰ 'ਕੁਦਰਤੀ ਕਹਿਰ' ਕਹਿ ਕੇ ਆਪਣਾ ਪੱਲਾ  ਝਾੜ ਲਿਆ ਗਿਆ ਸੀ | ਦੂਜੇ ਪਾਸੇ ਖੇਤੀਬਾੜੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹਾਂ ਦੀ ਸਥਿਤੀ ਬਣ ਜਾਣ ਕਾਰਨ 13 ਜ਼ਿਲਿ੍ਹਆਂ ਦੇ 561 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਨ੍ਹਾਂ 'ਚੋਂ 12 ਜ਼ਿਲਿ੍ਹਆਂ ਵਿਚ ਅਜੇ ਵੀ 60 ਹਜ਼ਾਰ ਏਕੜ ਤੋਂ ਜ਼ਿਆਦਾ ਖੇਤਰ ਪਾਣੀ 'ਚ ਡੁੱਬਿਆ ਹੋਇਆ ਹੈ | ਵਿਭਾਗ ਤੋਂ ਮਿਲੇ ਅੰਕੜਿਆਂ ਅਨੁਸਾਰ ਅੰਮਿ੍ਤਸਰ ਜ਼ਿਲ੍ਹੇ ਦੇ 5 ਪਿੰਡਾਂ ਵਿਚ 202 ਏਕੜ ਦੇ ਖੇਤਰ 'ਚ ਫ਼ਸਲਾਂ ਪਾਣੀ ਵਿਚ ਡੁੱਬੀਆਂ ਹੋਈਆਂ ਹਨ ਅਤੇ 200 ਏਕੜ ਫ਼ਸਲਾਂ ਨੁਕਸਾਨੀਆਂ ਜਾ ਚੁੱਕੀਆਂ ਹਨ | ਇਸੇ ਤਰ੍ਹਾਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ 67 ਪਿੰਡ ਪ੍ਰਭਾਵਿਤ ਹੋਏ ਹਨ ਅਤੇ 2,557 ਏਕੜ ਫ਼ਸਲਾਂ ਪਾਣੀ 'ਚ ਡੁੱਬ ਗਈਆਂ ਹਨ | ਇਸੇ ਤਰ੍ਹਾਂ ਫ਼ਿਰੋਜ਼ਪੁਰ ਦੇ 22 ਪਿੰਡਾਂ 'ਚ 7,177 ਏਕੜ, ਗੁਰਦਾਸਪੁਰ ਦੇ 8 ਪਿੰਡਾਂ 'ਚ 700 ਏਕੜ, ਕਪੂਰਥਲਾ ਦੇ 67 ਪਿੰਡਾਂ 'ਚ 10,750 ਏਕੜ ਫ਼ਸਲਾਂ ਪਾਣੀ 'ਚ ਡੁੱਬੀਆਂ ਹੋਈਆਂ ਹਨ, ਜਦਕਿ ਲੁਧਿਆਣਾ ਦੇ 72 ਪਿੰਡਾਂ 'ਚ 11,550 ਏਕੜ ਫ਼ਸਲਾਂ ਪਾਣੀ 'ਚ ਡੁੱਬੀਆਂ ਹੋਈਆਂ ਹਨ ਅਤੇ 550 ਏਕੜ ਫ਼ਸਲਾਂ ਨੁਕਸਾਨੀਆਂ ਜਾ ਚੁੱਕੀਆਂ ਹਨ | ਮੋਗਾ ਦੇ 15 ਪਿੰਡਾਂ 'ਚ 4,220 ਏਕੜ 'ਚ ਫ਼ਸਲਾਂ ਦਾ ਨੁਕਸਾਨ ਹੋ ਗਿਆ ਹੈ, ਇਸੇ ਤਰ੍ਹਾਂ ਮੁਹਾਲੀ ਦੇ 39 ਪਿੰਡਾਂ 'ਚ 1,720 ਏਕੜ ਫ਼ਸਲਾਂ ਪਾਣੀ 'ਚ ਡੁੱਬ ਗਈਆਂ ਹਨ, ਜਦਕਿ 250 ਏਕੜ ਫ਼ਸਲਾਂ ਨੁਕਸਾਨੀਆਂ ਗਈਆਂ ਹਨ | ਪਟਿਆਲਾ ਦੇ 64 ਪਿੰਡਾਂ 'ਚ 5,252 ਏਕੜ ਫ਼ਸਲਾਂ ਪਾਣੀ 'ਚ ਡੁੱਬੀਆਂ ਹੋਈਆਂ ਹਨ, ਰੋਪੜ ਦੇ 95 ਪਿੰਡਾਂ 'ਚ 9,762 ਏਕੜ ਫ਼ਸਲਾਂ 'ਚ ਪਾਣੀ ਭਰ ਚੁੱਕਾ ਹੈ, ਜਦਕਿ 4,287 ਏਕੜ ਫ਼ਸਲਾਂ ਦਾ ਨੁਕਸਾਨ ਹੋ ਚੁੱਕਾ ਹੈ | ਐਸ.ਬੀ.ਐਸ. ਨਗਰ ਦੇ 64 ਪਿੰਡਾਂ 'ਚ 2,447 ਏਕੜ 'ਚ ਫ਼ਸਲਾਂ ਪਾਣੀ 'ਚ ਡੁੱਬ ਗਈਆਂ, ਜਦਕਿ 140 ਏਕੜ 'ਚ ਨੁਕਸਾਨ ਹੋ ਗਿਆ ਹੈ | ਜਦਕਿ ਸੰਗਰੂਰ ਦੇ 18 ਪਿੰਡਾਂ 'ਚ 1,360 ਏਕੜ ਫ਼ਸਲਾਂ ਪਾਣੀ 'ਚ ਡੁੱਬ ਗਈਆਂ ਅਤੇ 350 ਏਕੜ ਦਾ ਨੁਕਸਾਨ ਸਾਹਮਣੇ ਆਇਆ ਹੈ | ਇਸੇ ਤਰ੍ਹਾਂ ਜਲੰਧਰ ਦੇ 25 ਪਿੰਡਾਂ ਵਿਚ 6800 ਏਕੜ 'ਚ ਖੜ੍ਹੀਆਂ ਫ਼ਸਲਾਂ ਪਾਣੀ 'ਚ ਡੁੱਬ ਗਈਆਂ ਦੱਸੀਆਂ ਜਾ ਰਹੀਆਂ ਹਨ |
ਹੜ੍ਹ ਪੀੜਤਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰਨਾ ਸਰਕਾਰ ਦਾ ਪਹਿਲਾ ਕੰਮ-ਮੁੱਖ ਮੰਤਰੀ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਕਲੀਨ ਚਿੱਟ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਖੜਾ ਡੈਮ ਤੋਂ ਪਾਣੀ ਛੱਡਣਾ ਜ਼ਰੂਰੀ ਸੀ ਅਤੇ ਜੇਕਰ ਭਾਖੜਾ ਡੈਮ ਤੋਂ ਪਾਣੀ ਨਾ ਛੱਡਿਆ ਜਾਂਦਾ ਤਾਂ ਕੋਈ ਹੋਰ ਵੱਡਾ ਨੁਕਸਾਨ ਹੋ ਸਕਦਾ ਸੀ | ਮੁੱਖ ਮੰਤਰੀ ਅੱਜ ਸਬ-ਤਹਿਸੀਲ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਸਮੇਂ ਪਿੰਡ ਵਾੜਾ ਜੋਧ ਸਿੰਘ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੀ ਉਨ੍ਹਾਂ ਦੇ ਨਾਲ ਸਨ | ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰਨਾ ਇਸ ਸਮੇਂ ਸਰਕਾਰ ਦੀ ਪ੍ਰਮੁੱਖ ਪ੍ਰਾਥਮਿਕਤਾ ਹੈ | ਪਿੰਡ ਵਾੜਾ ਜੋਧ ਸਿੰਘ ਦੇ ਨਜ਼ਦੀਕ ਇਕ ਪੰਪ 'ਤੇ ਉਨ੍ਹਾਂ ਹੜ੍ਹ ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਲੋਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਗਿੱਦੜਪਿੰਡੀ ਦੇ ਨਜ਼ਦੀਕ ਬਣੇ ਰੇਲਵੇ ਪੁਲ ਦੀ ਸਫ਼ਾਈ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਦਰਿਆ 'ਚੋਂ ਰੇਤਾ ਕੱਢਣ ਦੀ ਇਜਾਜ਼ਤ ਦਿੱਤੀ ਜਾਵੇ | ਧੁੱਸੀ ਬੰਨ੍ਹ ਨੂੰ ਪੂਰੀ ਮਜ਼ਬੂਤੀ ਨਾਲ ਬੰਨਿ੍ਹਆ ਜਾਵੇ |


ਖ਼ਬਰ ਸ਼ੇਅਰ ਕਰੋ

ਚਿਦੰਬਰਮ ਨੂੰ 26 ਤੱਕ ਸੀ.ਬੀ.ਆਈ. ਰਿਮਾਂਡ 'ਤੇ ਭੇਜਿਆ

ਪਰਿਵਾਰ ਅਤੇ ਵਕੀਲ ਰੋਜ਼ਾਨਾ ਅੱਧਾ ਘੰਟਾ ਕਰ ਸਕਣਗੇ ਮੁਲਾਕਾਤ ਨਵੀਂ ਦਿੱਲੀ, 22 ਅਗਸਤ (ਉਪਮਾ ਡਾਗਾ ਪਾਰਥ)-ਸਾਬਕਾ ਖਜ਼ਾਨਾ ਮੰਤਰੀ ਪੀ. ਚਿਦੰਬਰਮ ਨੂੰ ਪੁੱਛਗਿੱਛ ਲਈ 26 ਅਗਸਤ ਤੱਕ ਸੀ.ਬੀ.ਆਈ. ਦੇ ਰਿਮਾਂਡ 'ਚ ਭੇਜ ਦਿੱਤਾ ਗਿਆ ਹੈ ਜੋ ਕਿ ਸੀ.ਬੀ.ਆਈ. ਵਲੋਂ ਕੀਤੀ ਗਈ ਮੰਗ 5 ...

ਪੂਰੀ ਖ਼ਬਰ »

ਚਿਦੰਬਰਮ ਦੀ ਗਿ੍ਫ਼ਤਾਰੀ ਦਿਨ-ਦਿਹਾੜੇ ਲੋਕਤੰਤਰ ਦੀ ਹੱਤਿਆ-ਕਾਂਗਰਸ

ਨਵੀਂ ਦਿੱਲੀ, 22 ਅਗਸਤ (ਉਪਮਾ ਡਾਗਾ ਪਾਰਥ)-ਸਾਬਕਾ ਖ਼ਜ਼ਾਨਾ ਮੰਤਰੀ ਪੀ.ਚਿਦੰਬਰਮ ਦੀ ਗਿ੍ਫ਼ਤਾਰੀ 'ਤੇ ਕਾਂਗਰਸ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਨੂੰ ਦਿਨ-ਦਿਹਾੜੇ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ | ਪੀ. ਚਿਦੰਬਰਮ ਦੀ ਬੁੱਧਵਾਰ ਰਾਤ ਨੂੰ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.97 ਫੁੱਟ

ਨੰਗਲ, 22 ਅਗਸਤ (ਪ੍ਰੋ. ਅਵਤਾਰ ਸਿੰਘ, ਗਰੇਵਾਲ, ਬਰਾਰੀ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.97 ਫੁੱਟ 'ਤੇ ਆ ਗਿਆ ਹੈ ਜੋ ਕਿ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਦੇ ਕਰੀਬ ਹੇਠਾਂ ਹੈ | ਭਾਖੜਾ ਡੈਮ ਦੇ ਹਾਈ ਫਲੱਡ ਗੇਟ ਅੱਜ ਸੱਤਵੇਂ ਦਿਨ ਵੀ ਖੁੱਲੇ੍ਹ ਰਹੇ ਤੇ ਇਹ ਇਸੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜਲੰਧਰ ਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਦੀ ਹਦਾਇਤ

ਅਮਰਜੀਤ ਕੋਮਲ, ਨਰੇਸ਼ ਹੈਪੀ, ਦਿਲਬਾਗ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ ਕਪੂਰਥਲਾ/ਸੁਲਤਾਨਪੁਰ ਲੋਧੀ/ ਲੋਹੀਆਂ ਖ਼ਾਸ, 22 ਅਗਸਤ -ਪੰਜਾਬ ਸਰਕਾਰ ਵਲੋਂ ਹੜ੍ਹ ਦੇ ਸਥਾਈ ਹੱਲ ਲਈ ਇਕ ਪ੍ਰਾਜੈਕਟ ਤਿਆਰ ਕਰ ਕੇ ਵਿਸ਼ਵ ਬੈਂਕ ਨੂੰ ਭੇਜਿਆ ਜਾ ਰਿਹਾ ਹੈ | ਇਹ ਗੱਲ ਕੈਪਟਨ ...

ਪੂਰੀ ਖ਼ਬਰ »

ਪੰਜਵੇਂ ਦਿਨ ਡਾਊਨ ਸਟਰੀਮ ਨੂੰ ਛੱਡਿਆ ਗਿਆ 87 ਹਜ਼ਾਰ ਕਿਊਸਿਕ ਪਾਣੀ

• ਹਥਾੜ ਖੇਤਰ ਦੇ ਲੋਕਾਂ ਨੂੰ ਨਹੀਂ ਮਿਲ ਰਹੀ ਰਾਹਤ • ਫ਼ਸਲਾਂ 'ਚ 10-10 ਫੁੱਟ ਤੱਕ ਭਰਿਆ ਹੋਇਆ ਹੈ ਪਾਣੀ ਸੰਜੀਵ ਕੁੰਦਰਾ ਹਰੀਕੇ ਪੱਤਣ, 22 ਅਗਸਤ-ਬਿਆਸ ਸਤਲੁਜ ਦਰਿਆਵਾਂ ਦੇ ਸੰਗਤ ਹਰੀਕੇ ਹੈੱਡ ਵਰਕਸ ਤੋਂ ਬੀਤੇ ਕੱਲ੍ਹ 75 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ...

ਪੂਰੀ ਖ਼ਬਰ »

ਹੜ੍ਹਾਂ ਦੀ ਆੜ 'ਚ ਕਸੂਰ ਤੋਂ ਖੋਲ੍ਹੇ 6 ਗੇਟ

ਫ਼ਿਰੋਜ਼ਪੁਰ, 22 ਅਗਸਤ (ਜਸਵਿੰਦਰ ਸਿੰਘ ਸੰਧੂ)- ਸਤਲੁਜ ਦਰਿਆ 'ਚ ਆਏ ਹੜ੍ਹਾਂ ਦਾ ਨਾਜਾਇਜ਼ ਫ਼ਾਇਦਾ ਉਠਾਉਂਦਿਆਂ ਪਾਕਿਸਤਾਨ ਨੇ ਆਪਣੇ ਨਾਪਾਕ ਇਰਾਦੇ ਦਿਖਾ ਦਿੱਤੇ ਹਨ, ਜਿਸ ਵਲੋਂ ਕਸੂਰ ਹੈੱਡਵਰਕਸ ਤੋਂ ਛੇ ਗੇਟ ਖੋਲ੍ਹ ਕੇ ਵੱਡੀ ਤਾਦਾਦ 'ਚ ਪਾਣੀ ਭਾਰਤ ਭੇਜਣਾ ...

ਪੂਰੀ ਖ਼ਬਰ »

ਨੀਰਵ ਮੋਦੀ ਦੀ ਨਿਆਇਕ ਹਿਰਾਸਤ 'ਚ 19 ਸਤੰਬਰ ਤੱਕ ਵਾਧਾ

ਲੰਡਨ, 22 ਅਗਸਤ (ਏਜੰਸੀ)- ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 2 ਅਰਬ ਡਾਲਰ ਦੀ ਧੋਖਾਧੜੀ ਕਰਕੇ ਭਾਰਤ ਤੋਂ ਭਗੌੜਾ ਹੋਏ ਹੀਰਿਆਂ ਦੇ ਕਾਰੋਬਾਰੀ ਨੀਰਵ ਮੋਦੀ (48) ਨੂੰ ਅੱਜ ਧੋਖਾਧੜੀ ਤੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਲੰਡਨ ਦੀ ਜੇਲ੍ਹ ਤੋਂ ਯੂ.ਕੇ. ਦੀ ਅਦਾਲਤ 'ਚ ਵੀਡੀਓ ...

ਪੂਰੀ ਖ਼ਬਰ »

ਪਾਕਿ ਵਲੋਂ ਰਾਜੌਰੀ 'ਚ ਗੋਲਾਬਾਰੀ-ਭਾਰਤ ਨੇ ਦਿੱਤਾ ਢੁੱਕਵਾਂ ਜਵਾਬ

ਜੰਮੂ, 22 ਅਗਸਤ (ਏਜੰਸੀਆਂ)-ਪਾਕਿਸਤਾਨੀ ਸੈਨਿਕਾਂ ਨੇ ਅੱਜ ਮੁੜ ਤੀਸਰੇ ਦਿਨ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ ਭਾਰਤੀ ਚੌਕੀਆਂ ਅਤੇ ਸਰਹੱਦੀ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਮੋਰਟਾਰ ਗੋਲੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਨੇਤਾਵਾਂ ਨੂੰ ਰਿਹਾਅ ਕਰਵਾਉਣ ਲਈ ਵਿਰੋਧੀ ਪਾਰਟੀਆਂ ਵਲੋਂ ਧਰਨਾ

ਆਜ਼ਾਦ, ਯੇਚੁਰੀ, ਰਾਮਗੋਪਾਲ ਯਾਦਵ, ਸ਼ਰਦ ਯਾਦਵ, ਕਾਰਤੀ ਤੇ ਹੋਰ ਨੇਤਾ ਹੋਏ ਸ਼ਾਮਿਲ ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)-ਵਿਰੋਧੀ ਧਿਰ ਦੀਆਂ ਖੱਬੇ ਪੱਖੀ ਪਾਰਟੀਆਂ ਸਮੇਤ ਕਾਂਗਰਸ, ਟੀ.ਐਮ.ਸੀ. ਅਤੇ ਡੀ.ਐਮ.ਕੇ. ਵਲੋਂ ਅੱਜ ਜੰਤਰ-ਮੰਤਰ 'ਤੇ ਧਰਨਾ ਦੇ ਕੇ ਵਿਰੋਧ ...

ਪੂਰੀ ਖ਼ਬਰ »

ਮਾਮਲਾ ਗੁਰੂ ਰਵਿਦਾਸ ਮੰਦਰ ਦਾ'

ਆਪ' ਵਿਧਾਇਕ ਅਜੇ ਦੱਤ ਨੇ ਵਿਧਾਨ ਸਭਾ 'ਚ ਆਪਣੀ ਕਮੀਜ਼ ਪਾੜ ਕੇ ਜਤਾਇਆ ਰੋਸ

ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਵੀਰਵਾਰ ਤੋਂ ਸ਼ੁਰੂ ਹੋ ਗਿਆ | ਇਜਲਾਸ ਦੀ ਸ਼ੁਰੂਆਤ 'ਚ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ, ਸੁਸ਼ਮਾ ਸਵਰਾਜ ਅਤੇ ਮਾਂਗੇਰਾਮ ਗਰਗ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਤੋਂ ਬਾਅਦ ...

ਪੂਰੀ ਖ਼ਬਰ »

ਪਾਕਿ 'ਚ ਕੰਦੀਲ ਬਲੋਚ ਦੇ ਕਾਤਲ ਭਰਾਵਾਂ ਨੂੰ ਮਾਂ-ਪਿਉ ਨੇ ਕੀਤਾ ਮੁਆਫ਼

ਅੰਮਿ੍ਤਸਰ, 22 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੀ 'ਕਿਮ ਕਾਰਦਸ਼ਿਅਨ' ਕਹੀ ਜਾਣ ਵਾਲੀ ਮਸ਼ਹੂਰ ਸੋਸ਼ਲ ਮੀਡੀਆ ਸੇਲਿਬਿ੍ਟੀ ਕੰਦੀਲ ਬਲੋਚ ਦੇ ਕਾਤਲ ਭਰਾਵਾਂ ਦੀ ਰਿਹਾਈ ਲਈ ਉਸ ਦੇ ਮਾਪਿਆਂ ਵਲੋਂ ਦਾਖ਼ਲ ਕੀਤੇ ਹਲਫ਼ਨਾਮੇ ਨੂੰ ਮੁਲਤਾਨ ਦੇ ਜ਼ਿਲ੍ਹਾ ਤੇ ਸੈਸ਼ਨ ...

ਪੂਰੀ ਖ਼ਬਰ »

ਭਾਰਤ ਨਾਲ ਗੱਲਬਾਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਇਮਰਾਨ ਖ਼ਾਨ

ਅੰਮਿ੍ਤਸਰ, 22 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨਿਊਯਾਰਕ ਟਾਈਮਜ਼ ਨੂੰ ਦਿੱਤੇ ਇਕ ਇੰਟਰਵਿਊ 'ਚ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35-ਏ ਨੂੰ ਖ਼ਤਮ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਹੁਣ ਭਾਰਤ ਨਾਲ ਗੱਲਬਾਤ ਦਾ ...

ਪੂਰੀ ਖ਼ਬਰ »

ਭਾਰਤ ਤੇ ਪਾਕਿਸਤਾਨ ਕਸ਼ਮੀਰ ਮੁੱਦੇ ਦਾ ਮਿਲ ਕੇ ਹੱਲ ਕਰਨ-ਮੈਕਰੋਨ

ਕਿਹਾ, ਕਿਸੇ ਤੀਸਰੀ ਧਿਰ ਨੂੰ ਹਿੰਸਾ ਨਹੀਂ ਭੜਕਾਉਣੀ ਚਾਹੀਦੀ ਪੈਰਿਸ, 22 ਅਗਸਤ (ਏਜੰਸੀ)-ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕਰਨ ਤੋਂ ਬਾਅਦ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਨੂੰ ...

ਪੂਰੀ ਖ਼ਬਰ »

ਹਵਾਲਾ ਰਾਸ਼ੀ ਮਾਮਲਾ

ਰਾਜ ਠਾਕਰੇ ਪਰਿਵਾਰ ਸਮੇਤ ਈ.ਡੀ. ਦਫ਼ਤਰ ਹੋਏ ਪੇਸ਼

ਮੁੰਬਈ, 22 ਅਗਸਤ (ਏਜੰਸੀ)-'ਮਨਸੇ' ਮੁਖੀ ਰਾਜ ਠਾਕਰੇ ਹਵਾਲਾ ਰਾਸ਼ੀ ਮਾਮਲੇ 'ਚ ਈ.ਡੀ. ਵਲੋਂ ਭੇਜੇ ਗਏ ਸੰਮਨਾਂ 'ਤੇ ਅੱਜ ਵੀਰਵਾਰ ਨੂੰ ਪਰਿਵਾਰ ਸਮੇਤ ਦੱਖਣੀ ਮੁੰਬਈ 'ਚ ਏਜੰਸੀ ਦੇ ਦਫ਼ਤਰ 'ਚ ਪਹੁੰਚੇ | ਉਹ ਇਥੇ ਕਰੀਬ ਸਵੇਰੇ 11.30 ਵਜੇ ਆਪਣੀ ਪਤਨੀ ਸ਼ਰਮਿਲਾ, ਪੁੱਤਰ ਅਮਿਤ ...

ਪੂਰੀ ਖ਼ਬਰ »

ਕੇਜਰੀਵਾਲ ਨੇ ਕੇਂਦਰ ਦੇ ਪਾਲੇ 'ਚ ਸੁੱਟੀ ਗੇਂਦ, ਮੰਦਰ ਬਣਵਾਉਣ ਦੀ ਕੀਤੀ ਪੇਸ਼ਕਸ਼

ਨਵੀਂ ਦਿੱਲੀ, 22 ਅਗਸਤ (ਏਜੰਸੀ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਵਿਦਾਸ ਮੰਦਰ ਨੂੰ ਢਾਹੁਣ ਦੇ ਮਾਮਲਾ 'ਚ ਕੇਂਦਰ ਨੂੰ ਘੇਰਦਿਆਂ ਕਿਹਾ ਹੈ ਕਿ ਤੁਗਲਕਾਬਾਦ ਜਿਥੇ ਡੀ.ਡੀ.ਏ. ਵਲੋਂ ਕੁਝ ਦਿਨ ਪਹਿਲਾਂ ਰਵਿਦਾਸ ਮੰਦਿਰ ਨੂੰ ਤੋੜਿਆ ਗਿਆ, ਉਹ ਜਗ੍ਹਾ ...

ਪੂਰੀ ਖ਼ਬਰ »

ਕਦੇ ਪੀਟਰ ਜਾਂ ਇੰਦਰਾਣੀ ਮੁਖਰਜੀ ਨੂੰ ਨਹੀਂ ਮਿਲਿਆ-ਕਾਰਤੀ

ਚਿਦੰਬਰਮ ਨੇ ਕਾਰੋਬਾਰ 'ਚ ਮਦਦ ਕਰਨ ਲਈ ਭੁਗਤਾਨ ਵਿਦੇਸ਼ਾਂ 'ਚ ਕਰਨ ਨੂੰ ਕਿਹਾ ਸੀ-ਇੰਦਰਾਣੀ ਨਵੀਂ ਦਿੱਲੀ, 22 ਅਗਸਤ, (ਏਜੰਸੀ)-ਕਾਰਤੀ ਚਿਦੰਬਰਮ ਨੇ ਅੱਜ ਆਪਣੇ ਪਿਤਾ ਪੀ. ਚਿਦੰਬਰਮ ਦੀ ਗਿ੍ਫ਼ਤਾਰੀ ਨੂੰ 'ਰਾਜਨੀਤਕ ਬਦਲੇ' ਦਾ ਦੋਸ਼ ਲਗਾਉਂਦਿਆਂ ਆਈ. ਐਨ. ਐਕਸ. ਮੀਡੀਆ ...

ਪੂਰੀ ਖ਼ਬਰ »

ਕਸ਼ਮੀਰ ਦੇ ਬਹੁਤੇ ਇਲਾਕਿਆਂ ਵਿਚ ਪਾਬੰਦੀਆਂ 'ਚ ਢਿੱਲ, ਬਾਜ਼ਾਰ ਬੰਦ ਤੇ ਮੋਬਾਈਲ ਸੇਵਾ ਅਜੇ ਵੀ ਮੁਅੱਤਲ

ਸ੍ਰੀਨਗਰ/ਹੈਦਰਾਬਾਦ, 22 ਅਗਸਤ (ਏਜੰਸੀ)-ਕਸ਼ਮੀਰ ਦੇ ਬਹੁਤੇ ਇਲਾਕਿਆਂ 'ਚ ਪਾਬੰਦੀਆਂ 'ਚ ਢਿੱਲ ਦੇਣ ਬਾਅਦ ਲੋਕਾਂ ਦੇ ਘੁੰਮਣ-ਫਿਰਨ ਤੇ ਆਵਾਜਾਈ ਲਈ ਬੈਰੀਕੇਡ ਹਟਾ ਦਿੱਤੇ ਗਏ ਹਨ, ਪਰ ਬਾਜ਼ਾਰ ਅਜੇ ਵੀ ਬੰਦ ਹਨ ਤੇ ਮੋਬਾਈਲ ਸੇਵਾ ਵੀ ਬੀਤੇ 18 ਦਿਨਾਂ ਤੋਂ ਅਜੇ ਤੱਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX