ਤਾਜਾ ਖ਼ਬਰਾਂ


ਕੋਰੋਨਾ ਕਾਰਨ ਲੁਧਿਆਣਾ 'ਚ 7 ਮਰੀਜ਼ਾਂ ਦੀ ਮੌਤ, 73 ਨਵੇਂ ਮਾਮਲੇ ਆਏ ਸਾਹਮਣੇ
. . .  8 minutes ago
ਲੁਧਿਆਣਾ, 15 ਜੁਲਾਈ (ਸਿਹਤ ਪ੍ਰਤੀਨਿਧੀ)- ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 7 ਮਰੀਜ਼ਾਂ ਦੀ ਮੌਤ ਹੋਣ ਬਾਰੇ ਪੁਸ਼ਟੀ ਕੀਤੀ ਗਈ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ...
ਸ਼ਾਹਕੋਟ ਇਲਾਕੇ 'ਚ 3 ਹੋਰ ਕੋਰੋਨਾ ਵਾਇਰਸ ਮਰੀਜ਼ਾਂ ਦੀ ਪੁਸ਼ਟੀ
. . .  10 minutes ago
ਸ਼ਾਹਕੋਟ⁄ਮਲਸੀਆਂ, 15 ਜੁਲਾਈ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਜਲੰਧਰ ਵਿਖੇ ਅੱਜ ਆਏ 54 ਕੋਰੋਨਾ ਪਾਜ਼ੀਟਿਵ ਮਰੀਜ਼ਾਂ 'ਚ ਸ਼ਾਹਕੋਟ ਇਲਾਕੇ ਨਾਲ ਸਬੰਧਿਤ ੩ ਵਿਅਕਤੀਆਂ ਦੀ ਪਹਿਚਾਣ ਹੋਈ ਹੈ। ਇਨ੍ਹਾਂ 'ਚ ਖ਼ਾਨਪੁਰ ਰਾਜਪੂਤਾਂ ਤੋਂ ਜਸਪ੍ਰੀਤ ਕੌਰ, ਮੀਏਂਵਾਲ ਅਰਾਈਆਂ ਤੋਂ ਦਿਲਬਾਗ ਸਿੰਘ ਅਤੇ ਮਹਿਤਪੁਰ ਥਾਣੇ ਦੇ ਮੁਲਾਜ਼ਮ ਜਗਦੀਪ ਸਿੰਘ...
ਆੜ੍ਹਤੀਆਂ ਨੇ ਐੱਸ. ਡੀ. ਐੱਮ ਰਾਹੀਂ ਪ੍ਰਧਾਨ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ
. . .  15 minutes ago
ਬਾਘਾਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਦੇ ਆੜ੍ਹਤੀਆਂ ਵਲੋਂ ਐਸੋਸੀਏਸ਼ਨਾਂ ਦੇ ਪ੍ਰਧਾਨ ਅਮਰਜੀਤ ਸਿੰਘ ਬਰਾੜ ਰਾਜੇਆਣਾ, ਬਲਤੇਜ ਸਿੰਘ ਲੰਗੇਆਣਾ ਅਤੇ ਹੋਰਨਾਂ ਅਹੁਦੇਦਾਰਾਂ ਦੀ ਅਗਵਾਈ...
ਬੰਗਾਲ ਤੋਂ ਮਹਿਲ ਕਲਾਂ (ਬਰਨਾਲਾ) ਆਏ ਪ੍ਰਵਾਸੀ ਮਜ਼ਦੂਰ ਨੂੰ ਹੋਇਆ ਕੋਰੋਨਾ
. . .  15 minutes ago
ਮਹਿਲ ਕਲਾਂ, 15 ਜੁਲਾਈ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਖਿਆਲੀ ਲਿੰਕ ਸੜਕ 'ਤੇ ਲਗਦੇ ਸ਼ਰਾਬ ਦੇ ਠੇਕੇ ਨਾਲ ਅਹਾਤੇ 'ਚ ਕੰਮ ਕਰਨ ਲਈ ਆਏ ਇਕ ਪ੍ਰਵਾਸੀ ਮਜ਼ਦੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ ਪਤਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ: ਸਿਮਰਨਜੀਤ ਸਿੰਘ ਨੇ ਦੱਸਿਆ...
ਹੁਸ਼ਿਆਰਪੁਰ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ
. . .  24 minutes ago
ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 216 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  36 minutes ago
ਚੰਡੀਗੜ੍ਹ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਦੱਸਣਯੋਗ ਹੈ ਕਿ ਲੰਘੇ ਦਿਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ...
ਅੰਮ੍ਰਿਤਸਰ 'ਚ 11 ਨਵੇਂ ਮਾਮਲੇ ਤੇ ਦੋ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ
. . .  35 minutes ago
ਅੰਮ੍ਰਿਤਸਰ, 15 ਜੁਲਾਈ (ਰੇਸ਼ਮ ਸਿੰਘ) ਅੰਮ੍ਰਿਤਸਰ 'ਚ ਲਗਾਤਾਰ ਵੱਧ ਰਹੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤਹਿਤ 11 ਨਵੇਂ ਮਾਮਲੇ ਮਿਲੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ 2 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ ਇਕ ਨੇ ਲੁਧਿਆਣਾ ਡੀ.ਐਮ.ਸੀ ਤੇ ਇਕ ਨੇ ਇੱਥੇ ਗੁਰੂ ਨਾਨਕ ਦੇਵ ਹਸਪਤਾਲ 'ਚ ਦਮ...
ਤਫ਼ਤੀਸ਼ੀ ਕਾਰਜਾਂ ਨੂੰ ਉੱਚ ਪੱਧਰੀ ਬਣਾਉਣ ਲਈ ਆਮ ਲੋਕਾਂ ਦੀ ਹੋਵੇਗੀ ਪੁਲਿਸ 'ਚ ਭਰਤੀ
. . .  40 minutes ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪੁਲਿਸ ਦੇਸ਼ ਦੀ ਪਹਿਲੀ ਪੁਲਿਸ ਹੋਵੇਗੀ ਜੋ ਤਫ਼ਤੀਸ਼ੀ ਕਾਰਜਾਂ ਨੂੰ ਉੱਚ ਪੱਧਰੀ ਬਣਾਉਣ ਲਈ...
ਪੰਜਾਬ ਕੈਬਨਿਟ ਨੇ ਜਲ ਸਰੋਤ ਵਿਭਾਗ ਦੇ ਪੁਨਰ ਗਠਨ ਨੂੰ ਦਿੱਤੀ ਮਨਜ਼ੂਰੀ
. . .  53 minutes ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਜਲ ਸਰੋਤ...
ਸਰਕਾਰੀ ਕੰਮ ਕਾਜ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
. . .  52 minutes ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਹੋਈ ਕੈਬਨਿਟ ਦੀ ਬੈਠਕ 'ਚ ਸਰਕਾਰੀ ਕੰਮ-ਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ...
ਬੰਗਾ ਹਲਕੇ 'ਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ
. . .  about 1 hour ago
ਬੰਗਾ, 15 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਹਲਕੇ ਦੇ ਪਿੰਡ ਗੁਣਾਚੌਰ 'ਚ ਕੋਰੋਨਾ ਦਾ ਵਾਇਰਸ ਕਾਰਨ ਦੂਜੀ ਮੌਤ ਹੋ ਗਈ ।ਬੰਗਾ ਹਲਕੇ 'ਚ ਪਹਿਲੀ ਮੌਤ ਗਿਆਨੀ ਬਲਦੇਵ ਸਿੰਘ ਦੀ ਹੋਈ ਸੀ। ਉਸ ਤੋਂ ਬਾਅਦ...
ਕੋਰੋਨਾ ਸੰਕਟ : ਪੰਜਾਬ ਸਰਕਾਰ ਸਥਾਪਿਤ ਕਰੇਗੀ 15 ਸੋਸ਼ਲ ਮੀਡੀਆ ਮਾਹਰ ਟੀਮਾਂ
. . .  about 1 hour ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਕੋਰੋਨਾ ਵਰਗੀ ਮਹਾਂਮਾਰੀ ਨਾਲ ਨਜਿੱਠਣ ਲਈ ਸੋਸ਼ਲ ਮੀਡੀਆ ਦੀ ਵਿਸ਼ਵੀ ਮਹੱਤਵ ਸਮਝਦਿਆਂ ਨੂੰ ਅੱਜ ਪੰਜਾਬ ਸਰਕਾਰ ਨੇ ਆਪਣੀ ਸੋਸ਼ਲ ਮੀਡੀਆ...
ਪੰਜਾਬ ਸਰਕਾਰ ਨੇ ਵਧਾਈ ਪੱਤਰਕਾਰਾਂ ਦੇ ਪ੍ਰੈੱਸ ਸ਼ਨਾਖ਼ਤੀ ਕਾਰਡਾਂ ਦੀ ਮਿਆਦ
. . .  about 1 hour ago
ਚੰਡੀਗੜ੍ਹ, 15 ਜੁਲਾਈ (ਸੁਰਜੀਤ ਸੱਤੀ)- ਪੱਤਰਕਾਰਾਂ ਦੇ ਪ੍ਰੈੱਸ ਸ਼ਨਾਖ਼ਤੀ ਕਾਰਡਾਂ ਦੀ ਪਿੰ੍ਰਟਿੰਗ ਦਾ ਕੰਮ ਕਾਰਵਾਈ ਅਧੀਨ ਹੋਣ ਕਾਰਨ ਸਾਲ 2019-20 ਲਈ ਜਾਰੀ ਕੀਤੇ ਗਏ ਪ੍ਰੈੱਸ ਸ਼ਨਾਖ਼ਤੀ ਕਾਰਡਾਂ ਦੀ ਮਿਆਦ ਨੂੰ...
ਕੋਟਕਪੂਰਾ ਗੋਲੀ ਕਾਂਡ 'ਚ ਐੱਸ. ਪੀ. ਬਲਜੀਤ ਸਿੱਧੂ ਅਤੇ ਤਤਕਾਲੀ ਐੱਸ. ਐੱਚ. ਓ. ਪੰਧੇਰ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਫ਼ਰੀਦਕੋਟ, 15 ਜੁਲਾਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਫ਼ਰੀਦਕੋਟ ਦੇ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ 'ਚ ਐੱਸ. ਪੀ. ਬਲਜੀਤ ਸਿੰਘ ਸਿੱਧੂ ਅਤੇ ਤਤਕਾਲੀ ਐੱਸ. ਐੱਚ. ਓ...
ਗਹਿਲੋਤ ਨੇ ਲਾਇਆ ਦੋਸ਼- ਭਾਜਪਾ ਦੇ ਨਾਲ ਮਿਲ ਕੇ ਸਰਕਾਰ ਡੇਗਣ ਦੀ ਸਾਜ਼ਿਸ਼ ਰਚ ਰਹੇ ਸਨ ਸਚਿਨ
. . .  about 2 hours ago
ਜੈਪੁਰ, 15 ਜੁਲਾਈ- ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਅਤੇ ਸੂਬੇ 'ਚ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਉਨ੍ਹਾਂ 'ਤੇ ਖ਼ੂਬ ਹਮਲਾ ਬੋਲਿਆ। ਗਹਿਲੋਤ ਨੇ ਦੋਸ਼...
ਕੋਰੋਨਾ ਪੀੜਤ ਥਾਣੇਦਾਰ ਦੇ ਪੁੱਤਰ ਅਤੇ ਇੱਕ ਹੋਰ ਮਹਿਲਾ ਪੁਲਿਸ ਮੁਲਾਜ਼ਮ ਨੂੰ ਵੀ ਹੋਇਆ ਕੋਰੋਨਾ
. . .  about 2 hours ago
ਸਿਧਵਾਂ ਬੇਟ, 15 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਥਾਣਾ ਸਿਧਵਾਂ ਬੇਟ ਦੇ ਕੋਰੋਨਾ ਪਾਜ਼ੀਟਿਵ ਥਾਣੇਦਾਰ ਨਸੀਬ ਚੰਦ ਦੇ 8 ਸਾਲਾ ਪੁੱਤਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ ਸਥਾਨਕ...
ਗੋਆ 'ਚ 10 ਅਗਸਤ ਤੱਕ ਰਾਤੀਂ 8 ਤੋਂ ਸਵੇਰੇ 6 ਵਜੇ ਤੱਕ ਲੱਗੇਗਾ ਜਨਤਾ ਕਰਫ਼ਿਊ
. . .  about 2 hours ago
ਪਣਜੀ, 15 ਜੁਲਾਈ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਦੱਸਿਆ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ 'ਚ 10 ਅਗਸਤ ਤੱਕ ਰਾਤੀਂ 8 ਵਜੇ ਤੋਂ ਸਵੇਰੇ 6 ਵਜੇ ਤੱਕ ਜਨਤਾ ਕਰਫ਼ਿਊ...
ਪ੍ਰਵਾਸੀ ਮਜ਼ਦੂਰਾਂ ਦੀ 1 ਲੱਖ 25 ਹਜ਼ਾਰ ਰੁਪਏ ਦੀ ਨਕਦੀ ਅਤੇ ਤਿੰਨ ਮੋਬਾਇਲ ਚੋਰੀ
. . .  about 2 hours ago
ਮਜਾਰੀ/ਸਾਹਿਬਾ, 15 ਜੁਲਾਈ (ਨਿਰਮਲ ਜੀਤ ਸਿੰਘ ਚਾਹਲ)- ਬੀਤੀ ਸ਼ਾਮ ਪਿੰਡ ਸਾਹਿਬਾ ਵਿਖੇ ਇੱਕ ਕਿਸਾਨ ਦੀ ਮੋਟਰ 'ਤੇ ਰਹਿੰਦੇ ਇੱਕ ਪ੍ਰਵਾਸੀ ਮਜ਼ਦੂਰ ਪਰਿਵਾਰ ਦੀ ਚੋਰਾਂ ਵਲੋਂ 1 ਲੱਖ 25 ਹਜ਼ਾਰ ਰੁਪਏ...
ਸੰਗਤ ਮੰਡੀ 'ਚ ਕੋਰੋਨਾ ਦੇ ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਸੰਗਤ ਮੰਡੀ, 15 ਜੁਲਾਈ (ਦੀਪਕ ਸਰਮਾ)- ਸੰਗਤ ਮੰਡੀ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਬਾਰੇ ਸੰਗਤ ਮੰਡੀ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ ਨੇ ਜਾਣਕਾਰੀ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਦੋ ਪੁਲਿਸ ਮੁਲਾਜ਼ਮਾਂ ਸਣੇ 3 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਾਜ਼ਿਲਕਾ, 15 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 3 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਇਕ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਆਇਆ ਵਿਅਕਤੀ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ.ਐਮ ਕਟਾਰੀਆ ਦੱਸਿਆ...
ਅੰਮ੍ਰਿਤਸਰ 'ਚ ਮੈਟਰੋ ਬੱਸ ਸੇਵਾ ਮੁੜ ਠੱਪ
. . .  about 3 hours ago
ਅੰਮ੍ਰਿਤਸਰ, 15 ਜੁਲਾਈ (ਹਰਮਿੰਦਰ ਸਿੰਘ)- ਕੁਝ ਦਿਨ ਪਹਿਲਾਂ ਹੀ ਸ਼ੁਰੂ ਹੋਈ ਮੈਟਰੋ ਬੱਸ ਸੇਵਾ ਡਰਾਈਵਰਾਂ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਅੱਜ ਫਿਰ ਠੱਪ ਹੋ ਗਈ ਹੈ। ਇਹ ਬੱਸ ਸੇਵਾ ਕੋਰੋਨਾ ਮਹਾਂਮਾਰੀ ਕਾਰਨ ਲਗਾਏ ਗਏ...
ਜੰਮੂ-ਕਸ਼ਮੀਰ ਅਤੇ ਲਦਾਖ਼ ਦੇ ਦੌਰੇ 'ਤੇ ਜਾਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ
. . .  about 3 hours ago
ਨਵੀਂ ਦਿੱਲੀ, 15 ਜੁਲਾਈ- ਰੱਖਿਆ ਮੰਤਰੀ ਰਾਜਨਾਥ ਸਿੰਘ 17 ਅਤੇ 18 ਜੁਲਾਈ ਨੂੰ ਜੰਮੂ-ਕਸ਼ਮੀਰ ਅਤੇ ਲਦਾਖ਼ ਦੇ ਦੌਰੇ 'ਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਾਨੇ ਵੀ ਹੋਣਗੇ। ਰੱਖਿਆ ਮੰਤਰੀ...
ਬਿਹਾਰ : ਗਵਰਨਰ ਹਾਊਸ 'ਚ 20 ਸਟਾਫ਼ ਮੈਂਬਰਾਂ ਨੂੰ ਹੋਇਆ ਕੋਰੋਨਾ
. . .  about 3 hours ago
ਪਟਨਾ, 15 ਜੁਲਾਈ- ਬਿਹਾਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਵੱਡੀ ਗਿਣਤੀ 'ਚ ਭਾਜਪਾ ਨੇਤਾਵਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਮਗਰੋਂ ਹੁਣ ਗਵਰਨਰ ਹਾਊਸ 'ਚ 20 ਸਟਾਫ਼...
ਸੀ. ਬੀ. ਐੱਸ. ਈ. ਦੇ 10ਵੀਂ ਜਮਾਤ ਦੇ ਨਤੀਜੇ : 91.46 ਫ਼ੀਸਦੀ ਵਿਦਿਆਰਥੀ ਹੋਏ ਪਾਸ
. . .  about 4 hours ago
ਨਵੀਂ ਦਿੱਲੀ, 15 ਜੁਲਾਈ- ਸੀ. ਬੀ. ਐੱਸ. ਈ. ਵਲੋਂ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰੀਖਿਆ ਦੇਣ ਵਾਲੇ ਕਰੀਬ 18 ਲੱਖ ਬੱਚਿਆਂ ਦਾ ਇੰਤਜ਼ਾਰ ਵੀ ਖ਼ਤਮ ਹੋ ਗਿਆ ਹੈ। ਇਸ ਵਾਰ 10ਵੀਂ...
ਫ਼ਿਰੋਜ਼ਪੁਰ 'ਚ ਗਰਭਵਤੀ ਔਰਤਾਂ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਸਮੇਤ 19 ਲੋਕਾਂ ਨੂੰ ਹੋਇਆ ਕੋਰੋਨਾ
. . .  about 4 hours ago
ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਸ਼ੱਕੀਆਂ ਦੇ ਲਏ ਗਏ ਟੈਸਟਾਂ ਦੀਆਂ ਆਈਆਂ ਰਿਪੋਰਟਾਂ 'ਚ 3 ਗਰਭਵਤੀ ਔਰਤਾਂ ਅਤੇ ਬੀ. ਐੱਸ. ਐੱਫ. ਦੇ 6 ਜਵਾਨਾਂ ਸਮੇਤ 19 ਪਾਜ਼ੀਟਿਵ ਮਾਮਲਿਆਂ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਪਹਿਲਾ ਸਫ਼ਾ

ਪੰਜਾਬ 'ਚ ਹੜ੍ਹਾਂ ਕਾਰਨ 10 ਹਜ਼ਾਰ ਏਕੜ ਫ਼ਸਲ ਤਬਾਹ

• 13 ਜ਼ਿਲਿ੍ਹਆਂ 'ਚ 60 ਹਜ਼ਾਰ ਏਕੜ ਫ਼ਸਲ ਪਾਣੀ 'ਚ ਡੁੱਬੀ • ਸਭ ਤੋਂ ਵੱਧ ਨੁਕਸਾਨ ਰੂਪਨਗਰ 'ਚ

ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੁਣ ਹੜ੍ਹਾਂ ਦੀ ਮਾਰ ਪੈ ਗਈ ਹੈ | ਖੇਤੀਬਾੜੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਪੰਜਾਬ 'ਚ ਹੜ੍ਹਾਂ ਵਰਗੇ ਹਾਲਾਤ ਬਣ ਜਾਣ ਮਗਰੋਂ ...

ਪੂਰੀ ਖ਼ਬਰ »

ਚਿਦੰਬਰਮ ਨੂੰ 26 ਤੱਕ ਸੀ.ਬੀ.ਆਈ. ਰਿਮਾਂਡ 'ਤੇ ਭੇਜਿਆ

ਪਰਿਵਾਰ ਅਤੇ ਵਕੀਲ ਰੋਜ਼ਾਨਾ ਅੱਧਾ ਘੰਟਾ ਕਰ ਸਕਣਗੇ ਮੁਲਾਕਾਤ ਨਵੀਂ ਦਿੱਲੀ, 22 ਅਗਸਤ (ਉਪਮਾ ਡਾਗਾ ਪਾਰਥ)-ਸਾਬਕਾ ਖਜ਼ਾਨਾ ਮੰਤਰੀ ਪੀ. ਚਿਦੰਬਰਮ ਨੂੰ ਪੁੱਛਗਿੱਛ ਲਈ 26 ਅਗਸਤ ਤੱਕ ਸੀ.ਬੀ.ਆਈ. ਦੇ ਰਿਮਾਂਡ 'ਚ ਭੇਜ ਦਿੱਤਾ ਗਿਆ ਹੈ ਜੋ ਕਿ ਸੀ.ਬੀ.ਆਈ. ਵਲੋਂ ਕੀਤੀ ਗਈ ਮੰਗ 5 ...

ਪੂਰੀ ਖ਼ਬਰ »

ਚਿਦੰਬਰਮ ਦੀ ਗਿ੍ਫ਼ਤਾਰੀ ਦਿਨ-ਦਿਹਾੜੇ ਲੋਕਤੰਤਰ ਦੀ ਹੱਤਿਆ-ਕਾਂਗਰਸ

ਨਵੀਂ ਦਿੱਲੀ, 22 ਅਗਸਤ (ਉਪਮਾ ਡਾਗਾ ਪਾਰਥ)-ਸਾਬਕਾ ਖ਼ਜ਼ਾਨਾ ਮੰਤਰੀ ਪੀ.ਚਿਦੰਬਰਮ ਦੀ ਗਿ੍ਫ਼ਤਾਰੀ 'ਤੇ ਕਾਂਗਰਸ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਨੂੰ ਦਿਨ-ਦਿਹਾੜੇ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ | ਪੀ. ਚਿਦੰਬਰਮ ਦੀ ਬੁੱਧਵਾਰ ਰਾਤ ਨੂੰ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.97 ਫੁੱਟ

ਨੰਗਲ, 22 ਅਗਸਤ (ਪ੍ਰੋ. ਅਵਤਾਰ ਸਿੰਘ, ਗਰੇਵਾਲ, ਬਰਾਰੀ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.97 ਫੁੱਟ 'ਤੇ ਆ ਗਿਆ ਹੈ ਜੋ ਕਿ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਦੇ ਕਰੀਬ ਹੇਠਾਂ ਹੈ | ਭਾਖੜਾ ਡੈਮ ਦੇ ਹਾਈ ਫਲੱਡ ਗੇਟ ਅੱਜ ਸੱਤਵੇਂ ਦਿਨ ਵੀ ਖੁੱਲੇ੍ਹ ਰਹੇ ਤੇ ਇਹ ਇਸੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜਲੰਧਰ ਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਦੀ ਹਦਾਇਤ

ਅਮਰਜੀਤ ਕੋਮਲ, ਨਰੇਸ਼ ਹੈਪੀ, ਦਿਲਬਾਗ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ ਕਪੂਰਥਲਾ/ਸੁਲਤਾਨਪੁਰ ਲੋਧੀ/ ਲੋਹੀਆਂ ਖ਼ਾਸ, 22 ਅਗਸਤ -ਪੰਜਾਬ ਸਰਕਾਰ ਵਲੋਂ ਹੜ੍ਹ ਦੇ ਸਥਾਈ ਹੱਲ ਲਈ ਇਕ ਪ੍ਰਾਜੈਕਟ ਤਿਆਰ ਕਰ ਕੇ ਵਿਸ਼ਵ ਬੈਂਕ ਨੂੰ ਭੇਜਿਆ ਜਾ ਰਿਹਾ ਹੈ | ਇਹ ਗੱਲ ਕੈਪਟਨ ...

ਪੂਰੀ ਖ਼ਬਰ »

ਪੰਜਵੇਂ ਦਿਨ ਡਾਊਨ ਸਟਰੀਮ ਨੂੰ ਛੱਡਿਆ ਗਿਆ 87 ਹਜ਼ਾਰ ਕਿਊਸਿਕ ਪਾਣੀ

• ਹਥਾੜ ਖੇਤਰ ਦੇ ਲੋਕਾਂ ਨੂੰ ਨਹੀਂ ਮਿਲ ਰਹੀ ਰਾਹਤ • ਫ਼ਸਲਾਂ 'ਚ 10-10 ਫੁੱਟ ਤੱਕ ਭਰਿਆ ਹੋਇਆ ਹੈ ਪਾਣੀ ਸੰਜੀਵ ਕੁੰਦਰਾ ਹਰੀਕੇ ਪੱਤਣ, 22 ਅਗਸਤ-ਬਿਆਸ ਸਤਲੁਜ ਦਰਿਆਵਾਂ ਦੇ ਸੰਗਤ ਹਰੀਕੇ ਹੈੱਡ ਵਰਕਸ ਤੋਂ ਬੀਤੇ ਕੱਲ੍ਹ 75 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ...

ਪੂਰੀ ਖ਼ਬਰ »

ਹੜ੍ਹਾਂ ਦੀ ਆੜ 'ਚ ਕਸੂਰ ਤੋਂ ਖੋਲ੍ਹੇ 6 ਗੇਟ

ਫ਼ਿਰੋਜ਼ਪੁਰ, 22 ਅਗਸਤ (ਜਸਵਿੰਦਰ ਸਿੰਘ ਸੰਧੂ)- ਸਤਲੁਜ ਦਰਿਆ 'ਚ ਆਏ ਹੜ੍ਹਾਂ ਦਾ ਨਾਜਾਇਜ਼ ਫ਼ਾਇਦਾ ਉਠਾਉਂਦਿਆਂ ਪਾਕਿਸਤਾਨ ਨੇ ਆਪਣੇ ਨਾਪਾਕ ਇਰਾਦੇ ਦਿਖਾ ਦਿੱਤੇ ਹਨ, ਜਿਸ ਵਲੋਂ ਕਸੂਰ ਹੈੱਡਵਰਕਸ ਤੋਂ ਛੇ ਗੇਟ ਖੋਲ੍ਹ ਕੇ ਵੱਡੀ ਤਾਦਾਦ 'ਚ ਪਾਣੀ ਭਾਰਤ ਭੇਜਣਾ ...

ਪੂਰੀ ਖ਼ਬਰ »

ਨੀਰਵ ਮੋਦੀ ਦੀ ਨਿਆਇਕ ਹਿਰਾਸਤ 'ਚ 19 ਸਤੰਬਰ ਤੱਕ ਵਾਧਾ

ਲੰਡਨ, 22 ਅਗਸਤ (ਏਜੰਸੀ)- ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 2 ਅਰਬ ਡਾਲਰ ਦੀ ਧੋਖਾਧੜੀ ਕਰਕੇ ਭਾਰਤ ਤੋਂ ਭਗੌੜਾ ਹੋਏ ਹੀਰਿਆਂ ਦੇ ਕਾਰੋਬਾਰੀ ਨੀਰਵ ਮੋਦੀ (48) ਨੂੰ ਅੱਜ ਧੋਖਾਧੜੀ ਤੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਲੰਡਨ ਦੀ ਜੇਲ੍ਹ ਤੋਂ ਯੂ.ਕੇ. ਦੀ ਅਦਾਲਤ 'ਚ ਵੀਡੀਓ ...

ਪੂਰੀ ਖ਼ਬਰ »

ਪਾਕਿ ਵਲੋਂ ਰਾਜੌਰੀ 'ਚ ਗੋਲਾਬਾਰੀ-ਭਾਰਤ ਨੇ ਦਿੱਤਾ ਢੁੱਕਵਾਂ ਜਵਾਬ

ਜੰਮੂ, 22 ਅਗਸਤ (ਏਜੰਸੀਆਂ)-ਪਾਕਿਸਤਾਨੀ ਸੈਨਿਕਾਂ ਨੇ ਅੱਜ ਮੁੜ ਤੀਸਰੇ ਦਿਨ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ ਭਾਰਤੀ ਚੌਕੀਆਂ ਅਤੇ ਸਰਹੱਦੀ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਮੋਰਟਾਰ ਗੋਲੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਨੇਤਾਵਾਂ ਨੂੰ ਰਿਹਾਅ ਕਰਵਾਉਣ ਲਈ ਵਿਰੋਧੀ ਪਾਰਟੀਆਂ ਵਲੋਂ ਧਰਨਾ

ਆਜ਼ਾਦ, ਯੇਚੁਰੀ, ਰਾਮਗੋਪਾਲ ਯਾਦਵ, ਸ਼ਰਦ ਯਾਦਵ, ਕਾਰਤੀ ਤੇ ਹੋਰ ਨੇਤਾ ਹੋਏ ਸ਼ਾਮਿਲ ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)-ਵਿਰੋਧੀ ਧਿਰ ਦੀਆਂ ਖੱਬੇ ਪੱਖੀ ਪਾਰਟੀਆਂ ਸਮੇਤ ਕਾਂਗਰਸ, ਟੀ.ਐਮ.ਸੀ. ਅਤੇ ਡੀ.ਐਮ.ਕੇ. ਵਲੋਂ ਅੱਜ ਜੰਤਰ-ਮੰਤਰ 'ਤੇ ਧਰਨਾ ਦੇ ਕੇ ਵਿਰੋਧ ...

ਪੂਰੀ ਖ਼ਬਰ »

ਮਾਮਲਾ ਗੁਰੂ ਰਵਿਦਾਸ ਮੰਦਰ ਦਾ'

ਆਪ' ਵਿਧਾਇਕ ਅਜੇ ਦੱਤ ਨੇ ਵਿਧਾਨ ਸਭਾ 'ਚ ਆਪਣੀ ਕਮੀਜ਼ ਪਾੜ ਕੇ ਜਤਾਇਆ ਰੋਸ

ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਵੀਰਵਾਰ ਤੋਂ ਸ਼ੁਰੂ ਹੋ ਗਿਆ | ਇਜਲਾਸ ਦੀ ਸ਼ੁਰੂਆਤ 'ਚ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ, ਸੁਸ਼ਮਾ ਸਵਰਾਜ ਅਤੇ ਮਾਂਗੇਰਾਮ ਗਰਗ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਤੋਂ ਬਾਅਦ ...

ਪੂਰੀ ਖ਼ਬਰ »

ਪਾਕਿ 'ਚ ਕੰਦੀਲ ਬਲੋਚ ਦੇ ਕਾਤਲ ਭਰਾਵਾਂ ਨੂੰ ਮਾਂ-ਪਿਉ ਨੇ ਕੀਤਾ ਮੁਆਫ਼

ਅੰਮਿ੍ਤਸਰ, 22 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੀ 'ਕਿਮ ਕਾਰਦਸ਼ਿਅਨ' ਕਹੀ ਜਾਣ ਵਾਲੀ ਮਸ਼ਹੂਰ ਸੋਸ਼ਲ ਮੀਡੀਆ ਸੇਲਿਬਿ੍ਟੀ ਕੰਦੀਲ ਬਲੋਚ ਦੇ ਕਾਤਲ ਭਰਾਵਾਂ ਦੀ ਰਿਹਾਈ ਲਈ ਉਸ ਦੇ ਮਾਪਿਆਂ ਵਲੋਂ ਦਾਖ਼ਲ ਕੀਤੇ ਹਲਫ਼ਨਾਮੇ ਨੂੰ ਮੁਲਤਾਨ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਇਮਰਾਨ ਸ਼ਫ਼ੀ ਨੇ ਰੱਦ ਕਰ ਦਿੱਤਾ ਹੈ | ਅਣਖ ਖ਼ਾਤਰ ਹੱਤਿਆ ਦੀ ਸ਼ਿਕਾਰ ਹੋਈ ਕੰਦੀਲ ਦੇ ਮਾਪਿਆਂ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ 'ਅੱਲ੍ਹਾ ਦੇ ਨਾਂਅ' 'ਤੇ ਆਪਣੇ ਪੁੱਤਰਾਂ ਨੂੰ ਮੁਆਫ਼ ਕਰ ਦਿੱਤਾ ਹੈ | ਇਸ ਲਈ ਉਨ੍ਹਾਂ 'ਤੇ ਕਤਲ ਦਾ ਮੁਕੱਦਮਾ ਰੱਦ ਕਰ ਦਿੱਤਾ ਜਾਵੇ | ਇਸ 'ਤੇ ਜੱਜ ਨੇ ਉਨ੍ਹਾਂ ਨੂੰ ਦੱਸਿਆ ਕਿ ਅਦਾਲਤ ਉਨ੍ਹਾਂ ਦੀ ਅਪੀਲ ਦੀ ਜਾਂਚ ਕਰਨ ਤੋਂ ਬਾਅਦ ਹੀ ਇਹ ਫ਼ੈਸਲਾ ਕਰੇਗੀ ਕਿ ਕੀ ਕਾਨੂੰਨ ਅਦਾਲਤ ਨੂੰ ਉਕਤ ਕਾਤਲਾਂ ਨੂੰ ਮੁਆਫ਼ ਕਰਨ ਦਾ ਅਧਿਕਾਰ ਦਿੰਦਾ ਹੈ ਜਾਂ ਨਹੀਂ |


ਖ਼ਬਰ ਸ਼ੇਅਰ ਕਰੋ

ਭਾਰਤ ਨਾਲ ਗੱਲਬਾਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਇਮਰਾਨ ਖ਼ਾਨ

ਅੰਮਿ੍ਤਸਰ, 22 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨਿਊਯਾਰਕ ਟਾਈਮਜ਼ ਨੂੰ ਦਿੱਤੇ ਇਕ ਇੰਟਰਵਿਊ 'ਚ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35-ਏ ਨੂੰ ਖ਼ਤਮ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਹੁਣ ਭਾਰਤ ਨਾਲ ਗੱਲਬਾਤ ਦਾ ...

ਪੂਰੀ ਖ਼ਬਰ »

ਭਾਰਤ ਤੇ ਪਾਕਿਸਤਾਨ ਕਸ਼ਮੀਰ ਮੁੱਦੇ ਦਾ ਮਿਲ ਕੇ ਹੱਲ ਕਰਨ-ਮੈਕਰੋਨ

ਕਿਹਾ, ਕਿਸੇ ਤੀਸਰੀ ਧਿਰ ਨੂੰ ਹਿੰਸਾ ਨਹੀਂ ਭੜਕਾਉਣੀ ਚਾਹੀਦੀ ਪੈਰਿਸ, 22 ਅਗਸਤ (ਏਜੰਸੀ)-ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕਰਨ ਤੋਂ ਬਾਅਦ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਨੂੰ ...

ਪੂਰੀ ਖ਼ਬਰ »

ਹਵਾਲਾ ਰਾਸ਼ੀ ਮਾਮਲਾ

ਰਾਜ ਠਾਕਰੇ ਪਰਿਵਾਰ ਸਮੇਤ ਈ.ਡੀ. ਦਫ਼ਤਰ ਹੋਏ ਪੇਸ਼

ਮੁੰਬਈ, 22 ਅਗਸਤ (ਏਜੰਸੀ)-'ਮਨਸੇ' ਮੁਖੀ ਰਾਜ ਠਾਕਰੇ ਹਵਾਲਾ ਰਾਸ਼ੀ ਮਾਮਲੇ 'ਚ ਈ.ਡੀ. ਵਲੋਂ ਭੇਜੇ ਗਏ ਸੰਮਨਾਂ 'ਤੇ ਅੱਜ ਵੀਰਵਾਰ ਨੂੰ ਪਰਿਵਾਰ ਸਮੇਤ ਦੱਖਣੀ ਮੁੰਬਈ 'ਚ ਏਜੰਸੀ ਦੇ ਦਫ਼ਤਰ 'ਚ ਪਹੁੰਚੇ | ਉਹ ਇਥੇ ਕਰੀਬ ਸਵੇਰੇ 11.30 ਵਜੇ ਆਪਣੀ ਪਤਨੀ ਸ਼ਰਮਿਲਾ, ਪੁੱਤਰ ਅਮਿਤ ...

ਪੂਰੀ ਖ਼ਬਰ »

ਕੇਜਰੀਵਾਲ ਨੇ ਕੇਂਦਰ ਦੇ ਪਾਲੇ 'ਚ ਸੁੱਟੀ ਗੇਂਦ, ਮੰਦਰ ਬਣਵਾਉਣ ਦੀ ਕੀਤੀ ਪੇਸ਼ਕਸ਼

ਨਵੀਂ ਦਿੱਲੀ, 22 ਅਗਸਤ (ਏਜੰਸੀ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਵਿਦਾਸ ਮੰਦਰ ਨੂੰ ਢਾਹੁਣ ਦੇ ਮਾਮਲਾ 'ਚ ਕੇਂਦਰ ਨੂੰ ਘੇਰਦਿਆਂ ਕਿਹਾ ਹੈ ਕਿ ਤੁਗਲਕਾਬਾਦ ਜਿਥੇ ਡੀ.ਡੀ.ਏ. ਵਲੋਂ ਕੁਝ ਦਿਨ ਪਹਿਲਾਂ ਰਵਿਦਾਸ ਮੰਦਿਰ ਨੂੰ ਤੋੜਿਆ ਗਿਆ, ਉਹ ਜਗ੍ਹਾ ...

ਪੂਰੀ ਖ਼ਬਰ »

ਕਦੇ ਪੀਟਰ ਜਾਂ ਇੰਦਰਾਣੀ ਮੁਖਰਜੀ ਨੂੰ ਨਹੀਂ ਮਿਲਿਆ-ਕਾਰਤੀ

ਚਿਦੰਬਰਮ ਨੇ ਕਾਰੋਬਾਰ 'ਚ ਮਦਦ ਕਰਨ ਲਈ ਭੁਗਤਾਨ ਵਿਦੇਸ਼ਾਂ 'ਚ ਕਰਨ ਨੂੰ ਕਿਹਾ ਸੀ-ਇੰਦਰਾਣੀ ਨਵੀਂ ਦਿੱਲੀ, 22 ਅਗਸਤ, (ਏਜੰਸੀ)-ਕਾਰਤੀ ਚਿਦੰਬਰਮ ਨੇ ਅੱਜ ਆਪਣੇ ਪਿਤਾ ਪੀ. ਚਿਦੰਬਰਮ ਦੀ ਗਿ੍ਫ਼ਤਾਰੀ ਨੂੰ 'ਰਾਜਨੀਤਕ ਬਦਲੇ' ਦਾ ਦੋਸ਼ ਲਗਾਉਂਦਿਆਂ ਆਈ. ਐਨ. ਐਕਸ. ਮੀਡੀਆ ...

ਪੂਰੀ ਖ਼ਬਰ »

ਕਸ਼ਮੀਰ ਦੇ ਬਹੁਤੇ ਇਲਾਕਿਆਂ ਵਿਚ ਪਾਬੰਦੀਆਂ 'ਚ ਢਿੱਲ, ਬਾਜ਼ਾਰ ਬੰਦ ਤੇ ਮੋਬਾਈਲ ਸੇਵਾ ਅਜੇ ਵੀ ਮੁਅੱਤਲ

ਸ੍ਰੀਨਗਰ/ਹੈਦਰਾਬਾਦ, 22 ਅਗਸਤ (ਏਜੰਸੀ)-ਕਸ਼ਮੀਰ ਦੇ ਬਹੁਤੇ ਇਲਾਕਿਆਂ 'ਚ ਪਾਬੰਦੀਆਂ 'ਚ ਢਿੱਲ ਦੇਣ ਬਾਅਦ ਲੋਕਾਂ ਦੇ ਘੁੰਮਣ-ਫਿਰਨ ਤੇ ਆਵਾਜਾਈ ਲਈ ਬੈਰੀਕੇਡ ਹਟਾ ਦਿੱਤੇ ਗਏ ਹਨ, ਪਰ ਬਾਜ਼ਾਰ ਅਜੇ ਵੀ ਬੰਦ ਹਨ ਤੇ ਮੋਬਾਈਲ ਸੇਵਾ ਵੀ ਬੀਤੇ 18 ਦਿਨਾਂ ਤੋਂ ਅਜੇ ਤੱਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX