ਤਾਜਾ ਖ਼ਬਰਾਂ


ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  10 minutes ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  26 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  37 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  37 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  38 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  41 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  43 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  48 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  50 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  53 minutes ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  54 minutes ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  58 minutes ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  3 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸਿਵਲ ਹਸਪਤਾਲ ਅਜਨਾਲਾ 'ਚ ਤਾਇਨਾਤ ਸੀਨੀਅਰ ਮਹਿਲਾ ਡਾਕਟਰ ਨਾਲ ਡਿਊਟੀ ਸਮੇਂ ਦੌਰਾਨ ਅਜਨਾਲਾ ਸ਼ਹਿਰ ਦੇ ਇੱਕ ਕਾਂਗਰਸੀ ਆਗੂ ਵੱਲੋਂ ਬਦਸਲੂਕੀ...
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 1 hour ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਮੋਗਾ

26 ਤੋਂ ਸ਼ੁਰੂ ਹੋਵੇਗੀ 7ਵੀਂ ਆਰਥਿਕ ਗਣਨਾ-ਡੀ. ਸੀ.

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਵਲੋਂ ਸੋਮਵਾਰ ਤੋਂ ਮੋਗਾ ਜ਼ਿਲ੍ਹੇ 'ਚ ਸ਼ੁਰੂ ਹੋਣ ਵਾਲੀ 7ਵੀਂ ਆਰਥਿਕ ਗਣਨਾ ਸਬੰਧੀ ਸਮੂਹ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਗਈ | ਉਨ੍ਹਾਂ ਦੱਸਿਆ ਕਿ ਇਸ ਗਣਨਾ ਦੀ ਸ਼ੁਰੂਆਤ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਅਚਨਚੇਤੀ ਆਈਲਟਸ ਸੈਂਟਰਾਂ ਦੀ ਚੈਕਿੰਗ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਚੱਲ ਰਹੇ ਆਈਲਟਸ ਸੈਂਟਰਾਂ 'ਤੇ ਇਮੀਗਰੇਸ਼ਨ ਦਾ ਕੰਮ ਕਰਨ ਵਾਲਿਆਂ ਦੇ ਇੰਸਟੀਚਿਊਟਾਂ ਤੇ ਦਫ਼ਤਰਾਂ ਵਿਚ ਪੁੱਜ ਕੇ ਐਸ.ਡੀ.ਐਮ. ਸਵਰਨਜੀਤ ਕੌਰ ਬਾਘਾ ਪੁਰਾਣਾ ਵਲੋਂ ਅਚਨਚੇਤੀ ਚੈਕਿੰਗ ਕੀਤੀ ਗਈ | ...

ਪੂਰੀ ਖ਼ਬਰ »

ਵਿਨੋਦ ਬਾਂਸਲ ਬਣੇ ਮੋਗਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਜ਼ਿਲਿ੍ਹਆਂ 'ਚ ਨਗਰ ਸੁਧਾਰ ਟਰੱਸਟ ਦੇ ਨਿਯੁਕਤ ਕੀਤੇ ਚੇਅਰਮੈਨਾਂ 'ਚ ਜ਼ਿਲ੍ਹਾ ਮੋਗਾ ਤੋਂ ਵਿਨੋਦ ਬਾਂਸਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਮੋਗਾ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅੰਦਰ ਜਥੇਦਾਰ ਤੋਤਾ ਸਿੰਘ ਸਾਬਕਾ ਖੇਤੀਬਾੜੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ 'ਚ ਔਰਤ ਤੇ ਮਰਦ 'ਤੇ ਮਾਮਲਾ ਦਰਜ

ਮੋਗਾ, 23 ਅਗਸਤ (ਗੁਰਤੇਜ ਸਿੰਘ)-ਵਿਆਹ ਦਾ ਝਾਂਸਾ ਦੇ ਕੇ ਇਕ 17 ਸਾਲਾ ਨਾਬਾਲਗਾ ਨੂੰ ਇਕ ਔਰਤ ਤੇ ਮਰਦ ਵਲੋਂ ਵਰਗ਼ਲਾ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਸਦਰ ਮੋਗਾ ਨੂੰ ਪਿੰਡ ਖੁਖਰਾਣਾ ਨਿਵਾਸੀ ਪੀੜਤ ਨੇ ਮਾਮਲਾ ਦਰਜ ਕਰਵਾਇਆ ਕਿ ਉਨ੍ਹਾਂ ਦੀ 17 ...

ਪੂਰੀ ਖ਼ਬਰ »

ਜਨਮ ਅਸ਼ਟਮੀ ਦੇ ਮੱਦੇਨਜ਼ਰ ਸ਼ਹਿਰ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ-ਡੀ.ਐਸ.ਪੀ.

ਮੋਗਾ, 23 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮੁੱਚੇ ਦੇਸ਼ ਵਿਚ ਹੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤੇ ਮੋਗਾ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਵੀ ਇਹ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਜਾਣਾ ਹੈ | ਮੋਗਾ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਪੁਲਿਸ ਵਲੋਂ ਕਾਬੂ

ਨਿਹਾਲ ਸਿੰਘ ਵਾਲਾ, 23 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਮਨਜੀਤ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਲਛਮਣ ਸਿੰਘ ਢਿੱਲੋਂ ਵਲੋਂ ਨਸ਼ਾ ਸਮਗਲਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਸਬ ਇੰਸਪੈਕਟਰ ਬੇਅੰਤ ਸਿੰਘ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਰਾਤਾਂ ਨੂੰ ਅਵਾਰਾਗਰਦਾਂ ਨੂੰ ਪਾਈਆਂ ਭਾਜੜਾਂ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਤੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਤੇ ਗੁੰਡਾ ਅਨਸਰਾਂ ਨੂੰ ਨੱਥ ਪਾਉਣ ਲਈ ਥਾਣਾ ਮੁਖੀ ਇੰਸ. ਕੁਲਵਿੰਦਰ ਸਿੰਘ ਧਾਲੀਵਾਲ ਵਲੋਂ ਗਸ਼ਤ ਤੇ ਨਾਕਾਬੰਦੀ ਤੇਜ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਗਠਨ ਦੀ ਮੈਂਬਰ ਅਵਿਨਾਸ਼ ਕੌਰ ਵਲੋਂ ਥਾਣਾ ਸਿਟੀ-1 ਦਾ ਦੌਰਾ

ਮੋਗਾ, 23 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮਨੁੱਖੀ ਹੱਕਾਂ ਦੀ ਲੜਾਈ ਲੜਨ ਵਾਲੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੀ ਮੈਂਬਰ ਅਵਿਨਾਸ਼ ਕੌਰ ਨੇ ਅੱਜ ਥਾਣਾ ਸਿਟੀ-1 ਦਾ ਦੌਰਾ ਕੀਤਾ ਜਿਸ ਦੌਰਾਨ ਡੀ.ਐਸ.ਪੀ. ਸਿਟੀ ਪਰਮਜੀਤ ਸਿੰਘ ਤੇ ਥਾਣਾ ਸਿਟੀ-1 ਦੇ ਇੰਸਪੈਕਟਰ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਰਾਤਾਂ ਨੂੰ ਅਵਾਰਾਗਰਦਾਂ ਨੂੰ ਪਾਈਆਂ ਭਾਜੜਾਂ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਤੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਤੇ ਗੁੰਡਾ ਅਨਸਰਾਂ ਨੂੰ ਨੱਥ ਪਾਉਣ ਲਈ ਥਾਣਾ ਮੁਖੀ ਇੰਸ. ਕੁਲਵਿੰਦਰ ਸਿੰਘ ਧਾਲੀਵਾਲ ਵਲੋਂ ਗਸ਼ਤ ਤੇ ਨਾਕਾਬੰਦੀ ਤੇਜ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਹਰਿਆਣੇ ਦੀ ਸ਼ਰਾਬ ਦੀਆਂ 32 ਪੇਟੀਆਂ ਬਰਾਮਦ, ਤਸਕਰ ਫ਼ਰਾਰ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਸੀ. ਆਈ. ਏ. ਸਟਾਫ਼ ਮੋਗਾ ਦੇ ਥਾਣੇਦਾਰ ਬਲਜਿੰਦਰ ਸਿੰਘ ਵਲੋਂ ਹਰਿਆਣੇ ਦੇ ਠੇਕੇ ਦੀ ਸ਼ਰਾਬ ਦੀਆਂ 32 ਪੇਟੀਆਂ ਕਾਬੂ ਕਰਨ ਤੇ ਤਸਕਰ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਮਾਮਲੇ ਸਬੰਧੀ ਤਰਸੇਮ ਸਿੰਘ ਵਾਸੀ ਮਾਹਲਾ ਖ਼ੁਰਦ ...

ਪੂਰੀ ਖ਼ਬਰ »

ਵਿਨੋਦ ਬਾਂਸਲ ਬਣੇ ਮੋਗਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਜ਼ਿਲਿ੍ਹਆਂ 'ਚ ਨਗਰ ਸੁਧਾਰ ਟਰੱਸਟ ਦੇ ਨਿਯੁਕਤ ਕੀਤੇ ਚੇਅਰਮੈਨਾਂ 'ਚ ਜ਼ਿਲ੍ਹਾ ਮੋਗਾ ਤੋਂ ਵਿਨੋਦ ਬਾਂਸਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਦੋਸ਼ੀ ਕਾਬੂ

ਮੋਗਾ, 23 ਅਗਸਤ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਸਾਊਥ ਪੁਲਿਸ ਪਾਰਟੀ ਨੇ ਥਾਣੇਦਾਰ ਬਲਵੀਰ ਸਿੰਘ ਦੀ ਅਗਵਾਈ 'ਚ ਉਸ ਸਮੇਂ 2 ਨੌਜਵਾਨਾਂ ਨੂੰ 200 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਓਪਨ ਵਰਕ ਪਰਮਿਟ ਵਿਚ ਮੋਹਰੀ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ 'ਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰਵਾਉਣ ...

ਪੂਰੀ ਖ਼ਬਰ »

ਜੇ. ਐਮ. ਐਸ. ਇਮੀਗਰੇਸ਼ਨ ਨੇ ਲਗਵਾਇਆ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਜੇ. ਐਮ. ਐਸ. ਇਮੀਗਰੇਸ਼ਨ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਡਾਇਰੈਕਟਰ ਹਰਲਾਲ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਬੇਅੰਤ ਕੌਰ ਪੁੱਤਰੀ ਹਰਨੇਕ ਸਿੰਘ ਵਾਸੀ ਮਾਣੰੂਕੇ ਗਿੱਲ ਦਾ ਆਸਟੇ੍ਰਲੀਆ ਦਾ ਵਿਜ਼ਟਰ ...

ਪੂਰੀ ਖ਼ਬਰ »

ਕਬੱਡੀ ਅੰਡਰ-17 'ਚ ਗੁਰੂ ਅਮਰਦਾਸ ਸਕੂਲ ਦੀ ਟੀਮ ਜੇਤੂ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਘੋਲੀਆ ਖ਼ੁਰਦ ਦੀ ਗਰਾਊਾਡ 'ਚ ਕਨਵੀਨਰ ਗੁਰਤੇਜ ਸਿੰਘ ਦੀ ਅਗਵਾਈ ਹੇਠ ਚੜਿੱਕ ਜ਼ੋਨ ਕਬੱਡੀ ਸਰਕਲ ਤੇ ਕਬੱਡੀ ਨੈਸ਼ਨਲ ਸਟਾਈਲ ਖੇਡਾਂ ਦਾ ਆਰੰਭ ਕੀਤਾ, ਜਿਸ ਦੀ ਅੰਡਰ-14-17 ਤੇ 19 ਨੈਸ਼ਨਲ ਤੇ ...

ਪੂਰੀ ਖ਼ਬਰ »

ਅਮਰੂਤ ਸਕੀਮ ਤਹਿਤ ਲੰਢੇਕੇ ਵਾਰਡ ਨੰਬਰ 49-50 'ਚ ਸੀਵਰੇਜ ਪਾਉਣ ਦਾ ਕੰਮ ਸ਼ੁਰੂ

ਮੋਗਾ, 23 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਨਗਰ ਨਿਗਮ ਵਿਚ ਸ਼ਾਮਿਲ ਕੀਤੇ ਗਏ ਪਿੰਡਾਂ ਵਿਚ ਸੀਵਰੇਜ ਤੇ ਪਾਣੀ ਦੀ ਸਹੂਲਤ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਅਮਰੂਤ ਸਕੀਮ ਤਹਿਤ ਜਿੱਥੇ ਸੀਵਰੇਜ ਦਾ ਕੰਮ ਸ਼ੁਰੂ ਹੋ ਗਿਆ ਹੈ, ਉੱਥੇ ਸਵੱਛ ਪਾਣੀ ਲਈ ਵੀ ...

ਪੂਰੀ ਖ਼ਬਰ »

ਪਿੰਡ ਬੰਬੀਹਾ ਭਾਈ ਦੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਚੋਣ

ਸਮਾਲਸਰ, 23 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦੀ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਅਤੇ ਅਮਨ ਅਮਾਨ ਨਾਲ ਹੋਈ¢ ਜਿਸ ਵਿਚ ਕੁੱਲ ਗਿਆਰਾਂ ਮੈਂਬਰਾਂ ਵਿਚੋਂ ਛੇ ਮੈਂਬਰ ਸੱਤਾਧਾਰੀ ਕਾਂਗਰਸ ਪਾਰਟੀ ਦੇ ਚੁਣੇ ਗਏ ਜਦੋਂ ਕਿ ਪੰਜ ਮੈਂਬਰ ਵਿਰੋਧੀ ਧਿਰ ...

ਪੂਰੀ ਖ਼ਬਰ »

ਸ਼ਿਵ ਬਾਊਲੀ ਮੰਦਰ ਕੋਟ ਈਸੇ ਖਾਂ ਵਿਖੇ ਅੱਜ ਮਨਾਈ ਜਾਵੇਗੀ ਜਨਮ ਅਸ਼ਟਮੀ-ਵਿਜੇ ਧੀਰ

ਕੋਟ ਈਸੇ ਖਾਂ, 23 ਅਗਸਤ (ਯਸ਼ਪਾਲ ਗੁਲਾਟੀ)-ਸ੍ਰੀ ਸ਼ਿਵ ਬਾਊਲੀ ਮੰਦਰ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਵਸ ਜਨਮ ਅਸ਼ਟਮੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ 24 ਅਗਸਤ ਨੂੰ ਮਨਾਈ ਜਾ ਰਹੀ ਹੈ | ਇਹ ਵਿਚਾਰ ਵਿਜੇ ਕੁਮਾਰ ਧੀਰ ਸਾਬਕਾ ਚੇਅਰਮੈਨ, ਮੁੱਖ ਪੁਜਾਰੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਕਿਸ਼ਨਪੁਰਾ ਕਲਾਂ, 23 ਅਗਸਤ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਇਸ ਤਿਉਹਾਰ ਨੂੰ ਸਕੂਲ ਵਿਖੇ ਬਹੁਤ ਹੀ ਵਧੀਆ ਤਰੀਕੇ ਨਾਲ ਮਨਾਇਆ ਗਿਆ | ਕਿੰਡਰ ਗਾਰਡਨ ਦੇ ਬੱਚੇ ਕਿ੍ਸ਼ਨ, ਰਾਧਾ ਤੇ ਗਵਾਲੇ ਦਾ ਰੂਪ ਬਣਾ ਕੇ ਸਜ-ਧਜ ਕੇ ਆਏ ਅਤੇ ਉਨ੍ਹਾਂ ਵਿਚੋਂ 6 ਬੱਚਿਆਂ ਜੈਵੀਰ ਸਿੰਘ, ਅਵੀਨੂਰ ਕੌਰ, ਅਭੀਜੋਤ ਸਿੰਘ, ਜਪੁਜੀ ਕੌਰ ਜੌਹਲ, ਰੂਹਾਨੀ ਤੇ ਜਸਨੂਰ ਕੌਰ ਨੇ ਵਿਸ਼ੇਸ਼ ਤੌਰ 'ਤੇ ਇਨਾਮ ਹਾਸਲ ਕੀਤੇ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ: ਅਮਰਜੀਤ ਕੌਰ ਨਾਜ਼ ਨੇ ਇਸ ਤਿਉਹਾਰ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਬੱਚਿਆਂ ਨੂੰ ਹਰ ਧਰਮ ਦੇ ਰੀਤੀ-ਰਿਵਾਜ ਤੇ ਤਿਉਹਾਰਾਂ ਤੋਂ ਜਾਣੂੰ ਕਰਵਾਉਣਾ ਸਾਡਾ ਫ਼ਰਜ਼ ਬਣਦਾ ਹੈ | ਇਸ ਮੌਕੇ ਚੇਅਰਮੈਨ ਹਰਭਜਨ ਸਿੰਘ ਜੌਹਲ, ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ ਤੇ ਮੈਂਬਰ ਸ੍ਰੀਮਤੀ ਕੁਲਦੀਪ ਕੌਰ ਨੇ ਖ਼ਾਸ ਤੌਰ 'ਤੇ ਸ਼ਿਰਕਤ ਕੀਤੀ |
ਬੀ. ਬੀ. ਐਸ. ਬੀ. ਕਾਨਵੈਂਟ ਸਕੂਲ 'ਚ ਜਨਮ ਅਸ਼ਟਮੀ ਮਨਾਈ
ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਰੋਡ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਤਿਉਹਾਰ ਨੂੰ ਮਨਾਉਣ ਲਈ ਨੰਨ੍ਹੇ-ਮੰੁਨੇ ਬੱਚੇ ਬਹੁਤ ਹੀ ਸੁੰਦਰ ਪੁਸ਼ਾਕਾਂ ਵਿਚ ਸਜ ਕੇ ਆਏ ਸਨ | ਇਸ ਮੌਕੇ ਪਿ੍ੰਸੀਪਲ ਅਨੀਤਾ ਕੁਮਾਰੀ ਦੁਆਰਾ ਰੀਬਨ ਕੱਟਣ ਦੇ ਨਾਲ-ਨਾਲ ਆਰਤੀ ਕੀਤੀ ਗਈ ਬੱਚਿਆਂ ਨੂੰ ਦੱਸਿਆ ਗਿਆ ਕਿ ਇਸ ਦਿਨ ਸ੍ਰੀ ਕਿ੍ਸ਼ਨ ਜੀ ਨੇ ਅਵਤਾਰ ਲਿਆ ਸੀ ਤੇ ਉਨ੍ਹਾਂ ਦੇ ਜਨਮ ਦੀ ਖ਼ੁਸ਼ੀ 'ਚ ਹਰ ਸਾਲ 'ਜਨਮ ਅਸ਼ਟਮੀ' ਦਾ ਤਿਉਹਾਰ ਮਨਾਇਆ ਜਾਂਦਾ ਹੈ | ਉਪਰੰਤ ਜਨਮ ਅਸ਼ਟਮੀ ਦੇ ਤਿਉਹਾਰ ਨੂੰ ਮਨਾਉਣ ਲਈ ਬੱਚਿਆਂ ਦੁਆਰਾ 'ਮਟਕੀ ਤੋੜਨ' ਦੀ ਰਸਮ ਕੀਤੀ ਗਈ | ਇਹ ਸਾਰਾ ਪ੍ਰੋਗਰਾਮ ਕੋਆਰਡੀਨੇਟਰ ਸਤਵਿੰਦਰਜੀਤ ਕੌਰ ਦੀ ਅਗਵਾਈ ਹੇਠ ਹੋਇਆ | ਅੰਤ 'ਚ ਚੇਅਰਮੈਨ ਸਤੀਸ਼ ਕਾਲੜਾ, ਪ੍ਰਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕਿ੍ਸ਼ਨ ਭਗਵਾਨ ਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਵਾਈਸ ਪ੍ਰੈਜ਼ੀਡੈਂਟ ਸਨੀ ਅਰੋੜਾ ਨੇ ਸਮੂਹ ਅਧਿਆਪਕਾਂ ਤੇ ਬੱਚਿਆਂ ਨੂੰ ਜਨਮ ਅਸ਼ਟਮੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ |
ਡੀ. ਏ. ਵੀ. 'ਚ ਮਨਾਇਆ ਅਸ਼ਟਮੀ ਦਾ ਤਿਉਹਾਰ
ਕੋਟ ਈਸੇ ਖਾਂ, (ਗੁਰਮੀਤ ਸਿੰਘ ਖਾਲਸਾ)-ਸਥਾਨਕ ਡੀ. ਏ. ਵੀ., ਕੇ. ਆਰ. ਬੀ. ਪਬਲਿਕ ਸਕੂਲ ਕੋਟ ਈਸੇ ਖਾਂ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਤਿਉਹਾਰ 'ਚ ਸਕੂਲ ਦੇ ਨਰਸਰੀ ਤੋਂ ਲੈ ਕੇ ਪੰਜਵੀਂ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ | ਬੱਚਿਆਂ ਵਲੋਂ ਰਾਧਾ ਤੇ ਕਿ੍ਸ਼ਨ ਦੇ ਪਹਿਰਾਵੇ ਵਿਚ ਸੱਜ ਕੇ ਕਈ ਗਤੀਵਿਧੀਆਂ ਕੀਤੀਆਂ ਗਈਆਂ | ਤਿਉਹਾਰ ਦੌਰਾਨ ਭਗਵਾਨ ਕਿ੍ਸ਼ਨ ਦੇ ਬਿਰਤਾਂਤ ਨੂੰ ਦਰਸਾਉਂਦੀ ਮਟਕੀ 'ਚ ਮੱਖਣ ਤੇ ਮਿਸ਼ਰੀ ਦਾ ਭੋਗ ਲਗਵਾਇਆ ਗਿਆ ਅਤੇ ਕਿ੍ਸ਼ਨ ਦੇ ਰੂਪ 'ਚ ਹੀ ਬੱਚਿਆਂ ਨੂੰ ਝੂਲੇ ਦਿੱਤੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਤੇ ਸਟਾਫ਼ ਵਲੋਂ ਬੱਚਿਆਂ ਨੂੰ ਜਿਥੇ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਗਈ ਉਥੇ ਹੀ ਵਧੀਆ ਗਤੀਵਿਧੀਆਂ ਨਿਭਾਉਣ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ |
ਗਰੀਨ ਵੈਲੀ ਪਬਲਿਕ ਸਕੂਲ 'ਚ ਜਨਮ-ਅਸ਼ਟਮੀ ਦਾ ਤਿਉਹਾਰ ਮਨਾਇਆ
ਬੱਧਨੀ ਕਲਾਂ, (ਸੰਜੀਵ ਕੋਛੜ)-ਭਗਵਾਨ ਸ੍ਰੀ ਕਿ੍ਸ਼ਨ ਜੀ ਦੇ ਜਨਮ ਦਿਵਸ ਦੇ ਮੱਦੇਨਜ਼ਰ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ 'ਚ ਜਨਮ-ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਕਰਵਾਏ ਸਮਾਗਮ ਦੀ ਸ਼ੁਰੂਆਤ 'ਹਾਹਾ ਕਿ੍ਸ਼ਨ ਕਰੈ ਬਿਲਲਾਦੀ' ਸ਼ਬਦ ਨਾਲ ਕਰਨ ਉਪਰੰਤ ਵਿਦਿਆਰਥੀਆਂ ਵਲੋਂ ਭਗਵਾਨ ਕਿ੍ਸ਼ਨ ਜੀ ਦੇ ਜੀਵਨ ਨਾਲ ਸਬੰਧਤ ਭਾਸ਼ਣ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਨਰਸਰੀ ਜਮਾਤ ਤੋਂ ਲੈ ਕੇ ਯੂ. ਕੇ. ਜੀ. ਜਮਾਤ ਦੇ ਬੱਚਿਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਅਦਭੁਤ ਜੀਵਨ ਨੂੰ ਦਰਸਾਉਂਦੀ ਪੇਸ਼ ਕੀਤੀ ਗਈ ਕੋਰਿਓਗ੍ਰਾਫ਼ੀ ਬਹੁਤ ਹੀ ਦਿਲਕਸ਼ ਸੀ | ਜਿਸ 'ਚ ਨੰਨੇ੍ਹ-ਮੁੰਨੇ ਕਨ੍ਹਈਆ, ਮਾਤਾ ਯਸ਼ੋਦਾ ਤੇ ਹੋਰ ਵੱਖ-ਵੱਖ ਰੂਪਾਂ 'ਚ ਸਜੇ ਬਹੁਤ ਸੁੰਦਰ ਲੱਗ ਰਹੇ ਸਨ | ਸਮਾਗਮ ਦੀ ਸਭ ਤੋਂ ਖਿੱਚ-ਭਰਪੂਰ ਆਈਟਮ ਪਹਿਲੀ ਤੇ ਦੂਸਰੀ ਜਮਾਤ ਦੀਆਂ ਵਿਦਿਆਰਥਣਾਂ ਦੁਆਰਾ ਪੇਸ਼ ਕੀਤਾ ਗਿਆ ਡਾਂਸ ਸੀ | ਅੰਤ 'ਚ ਲੜਕਿਆਂ ਵਲੋਂ ਦਹੀ-ਹਾਂਡੀ ਨੂੰ ਬਹੁਤ ਹੀ ਦਿਲਕਸ਼ ਅੰਦਾਜ਼ 'ਚ ਤੋੜਿਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਸਕੂਲ ਕਮੇਟੀ ਦੇ ਚੇਅਰਮੈਨ ਇੰਦਰਜੀਤ ਸਿੰਘ ਤੇ ਵਾਈਸ ਚੇਅਰਪਰਸਨ ਸੁੰਦਰਜੀਤ ਕੌਰ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ | ਪਿ੍ੰਸੀਪਲ ਵਿਜੈ ਆਨੰਦ ਨੇ ਕਿਹਾ ਕਿ ਸਕੂਲਾਂ 'ਚ ਅਜਿਹੇ ਧਾਰਮਿਕ ਪ੍ਰੋਗਰਾਮ ਕਰਵਾਉਣ ਨਾਲ ਬੱਚਿਆਂ 'ਚ ਗਿਆਨ ਦਾ ਵਾਧਾ ਹੰੁਦਾ ਹੈ |
ਜਨਮ ਅਸ਼ਟਮੀ ਮਨਾਈ
ਫਤਹਿਗੜ੍ਹ ਪੰਜਤੂਰ, (ਜਸਵਿੰਦਰ ਸਿੰਘ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਵਿਖੇ ਸਕੂਲ ਪਿ੍ੰਸੀਪਲ ਸ੍ਰੀਮਤੀ ਮੰਜੂ ਅਰੋੜਾ ਦੀ ਯੋਗ ਅਗਵਾਈ ਹੇਠ ਤੇ ਸਟਾਫ਼ ਦੇ ਸਹਿਯੋਗ ਨਾਲ ਸ੍ਰੀ ਕਿ੍ਸ਼ਨ ਭਗਵਾਨ ਜੀ ਮਹਾਰਾਜ ਦੇ ਜਨਮ ਦਿਨ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ 'ਚ ਸਕੂਲ ਦੇ ਬੱਚੇ ਸ੍ਰੀ ਕਿ੍ਸ਼ਨ ਜੀ ਮਹਾਰਾਜ ਦੇ ਜੀਵਨ ਨਾਲ ਸਬੰਧਤ ਰੰਗ ਬਰੰਗੀਆਂ ਪੁਸ਼ਾਕਾਂ ਪਹਿਨ ਕੇ ਆਏ ਜਿਨ੍ਹਾਂ ਵਲੋਂ ਭਗਵਾਨ ਸ੍ਰੀ ਕਿ੍ਸ਼ਨ ਜੀ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਤੇ ਕੋਰਿਓਗ੍ਰਾਫੀ ਪੇਸ਼ ਕੀਤੀ ਗਈ | ਇਸ ਸਮੇਂ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ. ਡੀ. ਰਣਜੀਤ ਕੌਰ ਸੰਧੂ, ਸਕੂਲ ਪਿ੍ੰਸੀਪਲ ਸ੍ਰੀਮਤੀ ਮੰਜੂ ਅਰੋੜਾ ਨੇ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਹੋਲੀ ਹਾਰਟ ਸਕੂਲ ਅਜੀਤਵਾਲ 'ਚ ਜਨਮ ਅਸ਼ਟਮੀ ਮਨਾਈ
ਅਜੀਤਵਾਲ, (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਨੰਨੇ੍ਹ ਵਿਦਿਆਰਥੀ ਰਾਧਾ ਕ੍ਰਿਸ਼ਨ ਦੀਆਂ ਪੋਸ਼ਾਕਾਂ ਪਹਿਨ ਕੇ ਸਕੂਲ ਪੁੱਜੇ | ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਭਗਵਾਨ ਜੀ ਦੇ ਜੀਵਨ 'ਤੇ ਆਧਾਰਿਤ ਵੱਖ-ਵੱਖ ਝਾਕੀਆਂ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵੱਖ-ਵੱਖ ਭਜਨਾਂ 'ਤੇ ਕੋਰਿਓਗ੍ਰਾਫੀਆਂ ਕੀਤੀਆਂ ਗਈਆਂ | ਇਸ ਮੌਕੇ ਨੰਨ੍ਹੇ ਵਿਦਿਆਰਥੀਆਂ ਵਲੋਂ ਮਟਕੀ ਤੋੜਨ ਦਾ ਦਿ੍ਸ਼ ਪੇਸ਼ ਕੀਤਾ ਗਿਆ | ਇਸ ਮੌਕੇ ਚੇਅਰਮੈਨ ਸੁਭਾਸ਼ ਪਲਤਾ, ਸ਼ਰੈਆ ਪਲਤਾ, ਪਿ੍ੰਸੀਪਲ ਸਾਕਸ਼ੀ ਗਲੇਰੀਆ ਨੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ | ਇਸ ਮੌਕੇ ਚੇਅਰਮੈਨ ਤੇ ਪਿ੍ੰਸੀਪਲ ਵਲੋਂ ਸਮਾਗਮ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |
ਪੰਜਾਬ ਕਿਡਜ਼ੀ ਪ੍ਰੀ-ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਬਾਘਾ ਪੁਰਾਣਾ, (ਬਲਰਾਜ ਸਿੰਗਲਾ)-ਪੰਜਾਬ ਕਿਡਜ਼ੀ ਪ੍ਰੀ-ਸਕੂਲ ਬਾਘਾ ਪੁਰਾਣਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਬੱਚਿਆਂ ਨੂੰ ਕ੍ਰਿਸ਼ਨ, ਰਾਧਾ, ਗੋਪੀਆਂ ਤੇ ਨਰਾਇਣ ਦੇ ਰੂਪ 'ਚ ਤਿਆਰ ਕੀਤਾ ਗਿਆ | ਉਨ੍ਹਾਂ ਦੀਆਂ ਝਾਕੀਆਂ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਸ੍ਰੀ ਕ੍ਰਿਸ਼ਨ ਜੀ ਦਾ ਝੂਲਾ ਵੀ ਸਜਾਇਆ ਗਿਆ | ਪ੍ਰੋਗਰਾਮ ਨਾ ਸਿਰਫ਼ ਸ਼ਾਨਦਾਰ ਹੀ ਸੀ ਬਲਕਿ ਇਸ ਦੀ ਛਾਪ ਹਮੇਸ਼ਾ ਬੱਚਿਆਂ ਦੇ ਮਨ 'ਤੇ ਉੱਕਰੀ ਰਹੇਗੀ | ਇਸ ਮੌਕੇ ਕੋਆਰਡੀਨੇਟਰ ਮਨਜੀਤ ਕੌਰ ਭੁੱਲਰ ਨੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਬੱਚਿਆਂ ਨੂੰ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ |
ਹੋਲੀ ਹਾਰਟ ਕਿੰਡਰਗਾਰਟਨ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਮੋਗਾ, (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਿੰਡਰਗਾਰਟਨ 'ਚ ਨੰਨ੍ਹੇ-ਮੁੰਨੇ ਬੱਚਿਆਂ ਨੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ | ਇਹ ਤਿਉਹਾਰ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਮੈਡਮ ਕਿਰਨਦੀਪ ਪਲਤਾ, ਡਾਇਰੈਕਟਰ ਮੈਡਮ ਸ਼ਿਵਾਨੀ ਅਰੋੜਾ ਦੀ ਦੇਖ-ਰੇਖ 'ਚ ਮਨਾਇਆ ਗਿਆ | ਸੁਭਾਸ਼ ਪਲਤਾ ਨੇ ਦੱਸਿਆ ਕਿ ਬੱਚਿਆਂ ਲਈ ਸਕੂਲ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਦਾ ਵਿਕਾਸ ਵੀ ਬਹੁਤ ਜ਼ਰੂਰੀ ਹੈ ਤਾਂ ਕਿ ਬੱਚਿਆਂ ਲਈ ਨੈਤਿਕ ਸਿੱਖਿਆ, ਧਾਰਮਿਕ ਤਿਉਹਾਰ ਮਨਾਉਣ ਤੇ ਇਸ ਦੇ ਮਹੱਤਵ ਨੂੰ ਦੱਸਦੇ ਰਹਿਣਾ ਚਾਹੀਦਾ ਹੈ | ਮਾਪਿਆਂ ਨੇ ਬੱਚਿਆਂ ਨੂੰ ਬਹੁਤ ਹੀ ਸੁੰਦਰ ਰਾਧਾ-ਕ੍ਰਿਸ਼ਨ ਦੇ ਕੱਪੜਿਆਂ 'ਚ ਤਿਆਰ ਕਰ ਕੇ ਭੇਜਿਆ | ਬੱਚਿਆਂ ਨੂੰ ਕ੍ਰਿਸ਼ਨ ਜੀ ਦੀ ਬਾਲ ਗੋਪਾਲ ਜੀਵਨ 'ਤੇ ਆਧਾਰਿਤ ਫ਼ਿਲਮ ਦਿਖਾਈ ਗਈ ਤੇ ਹੋਰ ਕਈ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਦਾ ਸਟਾਫ਼ ਤੇ ਬੱਚੇ ਹਾਜ਼ਰ ਸਨ |
ਮਾਉਂਟ ਲਿਟਰਾ ਜੀ ਸਕੂਲ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਮਾਉਂਟ ਲਿਟਰਾ ਜੀ ਸਕੂਲ ਵਿਖੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ੰਸੀਪਲ ਡਾ: ਨਿਰਮਲ ਧਾਰੀ, ਸਟਾਫ਼ ਤੇ ਬੱਚਿਆਂ ਨੇ ਸਾਂਝੇ ਤੌਰ 'ਤੇ ਭਗਵਾਨ ਕ੍ਰਿਸ਼ਨ ਦੀ ਤਸਵੀਰ ਅੱਗੇ ਪੂਜਾ ਅਰਚਨਾ ਕਰ ਕੇ ਕੀਤੀ | ਇਸ ਤੋਂ ਬਾਅਦ ਕ੍ਰਿਸ਼ਨ ਜੀ ਦੇ ਵੇਸ-ਭੂਸ਼ਾ 'ਚ ਆਏ ਬੱਚੇ ਨੇ ਦਹੀ ਹਾਂਡੀ ਫੋੜੀ | ਇਸ ਮੌਕੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਵੀ ਕਰਵਾਏ ਗਏ | ਬੱਚਿਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ | ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ੰਸੀਪਲ ਡਾ: ਨਿਰਮਲ ਧਾਰੀ ਨੇ ਸਾਰੇ ਸਟਾਫ਼ ਤੇ ਬੱਚਿਆ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਵਧਾਈ ਦਿੱਤੀ |
ਗਿਆਨ ਜੋਤੀ ਸਕੂਲ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਮੋਗਾ, (ਜਸਪਾਲ ਸਿੰਘ ਬੱਬੀ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਚੇਅਰਮੈਨ ਕਮਲਦੀਸ਼ ਸਿੰਘ ਸੋਢੀ, ਸੁਖਮਿੰਦਰ ਕੌਰ ਸੋਢੀ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ | ਜਿਸ 'ਚ ਪਿ੍ੰਸੀਪਲ ਪੰਕਜ ਕੁਮਾਰ ਤੇ ਅਧਿਆਪਕਾ ਭਾਵਨਾ ਨੇ ਵਿਦਿਆਰਥੀਆਂ ਨੂੰ ਸ੍ਰੀ ਕਿ੍ਸ਼ਨ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ ਤੇ ਉਨ੍ਹਾਂ ਵਲੋਂ ਦੱਸੇ ਸਿਧਾਂਤਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੱਚਿਆਂ ਵਲੋਂ ਕਿ੍ਸ਼ਨ ਜੀ ਦੇ ਜੀਵਨ ਨਾਲ ਸਬੰਧਤ ਕੋਰਿਓਗ੍ਰਾਫੀ ਪੇਸ਼ ਕੀਤੀ ਤੇ ਸ੍ਰੀ ਕਿ੍ਸ਼ਨ ਜੀ ਦੇ ਜਨਮ ਸਬੰਧੀ ਝਾਕੀਆਂ ਪੇਸ਼ ਕੀਤੀਆਂ ਗਈਆਂ |
ਰਾਜਿੰਦਰਾ ਪਬਲਿਕ ਸਕੂਲ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਮੋਗਾ, (ਸੁਰਿੰਦਰਪਾਲ ਸਿੰਘ)-ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਕਰਦੇ ਹੋਏ ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਪਿ੍ੰਸੀਪਲ ਸੁਧਾ ਕੇ. ਆਰ. ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਪੂਜਾ ਅਰਚਨਾ ਕਰ ਕੇ ਕੀਤੀ | ਇਸ ਮੌਕੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਮਹਿਮਾ ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਵਿਖਾਏ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਮਨਮੋਹਕ ਝਾਕੀਆਂ ਪੇਸ਼ ਕਰ ਕੇ ਸਾਰਿਆਂ ਨੂੰ ਬਾਲ ਗੋਪਾਲ ਕ੍ਰਿਸ਼ਨ ਭਗਵਾਨ ਦੇ ਰੰਗ 'ਚ ਰੰਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਸਪਰਿੰਗ ਡਿਊ 'ਚ ਸਮਾਗਮ
ਅਜੀਤਵਾਲ, (ਸ਼ਮਸ਼ੇਰ ਸਿੰਘ ਗਾਲਿਬ)-ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਨਰਸਰੀ ਬਲਾਕ ਨੂੰ ਪੂਰੀ ਤਰ੍ਹਾਂ ਸਜਾਇਆ ਗਿਆ | ਨਰਸਰੀ ਤੋਂ ਯੂ. ਕੇ. ਜੀ. ਤੱਕ ਦੇ ਬੱਚਿਆਂ ਨੇ ਦਿਲਚਸਪੀ ਨਾਲ ਇਸ 'ਚ ਹਿੱਸਾ ਲਿਆ | ਨੰਨ੍ਹੇ ਮੁੰਨੇ ਬੱਚੇ ਸ੍ਰੀ ਕਿ੍ਸ਼ਨ ਜੀ ਤੇ ਰਾਧਾ ਦੇ ਪਹਿਰਾਵੇ 'ਚ ਤਿਆਰ ਹੋ ਕੇ ਆਏ ਸਨ | ਸਭ ਤੋਂ ਪਹਿਲਾਂ ਸਕੂਲ 'ਚ ਗੋਪਾਲ ਜੀ ਦਾ ਆਸਨ ਤਿਆਰ ਕੀਤਾ ਗਿਆ | ਸਮੂਹ ਸਟਾਫ਼ ਵਲੋਂ ਜਨਮ ਅਸ਼ਟਮੀ ਦੇ ਮੌਕੇ 'ਤੇ ਸਾਰੀਆਂ ਨੂੰ ਵਧਾਈ ਦਿੱਤੀ ਗਈ | ਪਿ੍ੰਸੀਪਲ ਨਵਨੀਤ ਚੌਹਾਨ ਨੇ ਦੱਸਿਆ ਕਿ ਇਸ ਤਿਉਹਾਰ ਨੂੰ ਮਨਾਉਣ ਦਾ ਮੁੱਖ ਕਾਰਨ ਵਿਦਿਆਰਥੀਆਂ ਨੂੰ ਆਪਣੇ ਤਿਉਹਾਰਾਂ ਬਾਰੇ ਜਾਣੂ ਕਰਵਾਉਣਾ ਹੈ | ਪ੍ਰਬੰਧਕੀ ਕਮੇਟੀ ਵਲੋਂ ਚੇਅਰਮੈਨ ਬਲਦੇਵ ਬਾਵਾ, ਪ੍ਰਧਾਨ ਮਨਜੋਤ ਕੁਮਾਰ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਸਿੰਘ ਛਾਬੜਾ, ਮੈਨੇਜਰ ਮਨਦੀਪ ਚੌਹਾਨ ਹਾਜ਼ਰ ਸਨ | ਸਮਾਗਮ ਦੇ ਅੰਤ 'ਚ ਵਾਇਸ ਪਿ੍ੰਸੀਪਲ ਬੇਅੰਤ ਬਾਵਾ ਨੇ ਬੱਚਿਆਂ ਦੀ ਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ | ਇਸ ਮੌਕੇ ਮੈਡਮ ਵੰਦਨਾ, ਸੰਦੀਪ ਸ਼ਰਮਾ, ਹਰਪ੍ਰੀਤ ਕੌਰ ਅਤੇ ਸਤਿੰਦਰਜੀਤ ਕੌਰ ਤੇ ਸਟਾਫ ਹਾਜ਼ਰ ਸਨ |
ਅਜੀਤਵਾਲ ਕਾਲਜ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਅਜੀਤਵਾਲ, (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜ ਅਜੀਤਵਾਲ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬਾਲ ਕਿ੍ਸ਼ਨ ਨੂੰ ਝੂਲਾ ਝੁਲਾ ਕੇ ਫਲਾਂ ਦਾ ਭੋਗ ਲੁਆਇਆ ਤੇ ਆਰਤੀ ਗਾਇਨ ਕੀਤਾ ਗਿਆ | ਸੰਸਥਾ ਦੇ ਡਾਇਰੈਕਟਰ ਡਾ: ਚਮਨ ਲਾਲ ਸਚਦੇਵਾ ਨੇ ਸ੍ਰੀ ਕਿ੍ਸ਼ਨ ਜੀ ਦੀ ਜੀਵਨ ਬਾਰੇ ਵਿਸਥਾਰ ਨਾਲ ਦੱਸਿਆ | ਪ੍ਰੋਜੈਕਟ ਇੰਚਾਰਜ ਮੈਡਮ ਮੰਜੂ ਨੇ ਸ੍ਰੀ ਕਿ੍ਸ਼ਨ ਜੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਉੱਤਮ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |
ਹੇਮਕੁੰਟ ਸਕੂਲ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਵਿਸ਼ੇਸ਼ ਪ੍ਰਾਰਥਨਾ
ਕੋਟ ਈਸੇ ਖਾਂ, (ਯਸ਼ਪਾਲ ਗੁਲਾਟੀ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਨ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਜਨਮ ਅਸ਼ਟਮੀ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਸਕੂਲ ਦੇ ਨੰਨ੍ਹੇ-ਮੁੰਨੇ ਬੱਚੇ ਸ੍ਰੀ ਕ੍ਰਿਸ਼ਨ, ਸ੍ਰੀ ਰਾਧਾ ਤੇ ਸਖ਼ੀਆਂ ਦੇ ਰੂਪ ਵਿਚ ਸੱਜ ਕੇ ਆਏ ਬੜੇ ਸੁੰਦਰ ਲੱਗ ਰਹੇ ਸਨ | ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਸਬੰਧਿਤ ਗੀਤ, ਕਵਿਤਾਵਾਂ, ਨਾਚ, ਕੋਰੀਉਗਰਾਫ਼ੀ ਪੇਸ਼ ਕਰਦਿਆਂ ਸਭ ਦਾ ਮਨ ਮੋਹ ਲਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਨੇ ਸਭ ਨੂੰ ਜਨਮ ਅਸ਼ਟਮੀ ਤਿਉਹਾਰ ਦੀ ਵਧਾਈ ਦਿੱਤੀ | ਇਸ ਖ਼ਾਸ ਪ੍ਰਾਰਥਨਾ ਸਭਾ ਦਾ ਪ੍ਰਬੰਧ ਰੈੱਡ ਹਾਊਸ ਵਿਦਿਆਰਥੀਆਂ, ਹਾਊਸ ਮਾਸਟਰ ਜਸਵਿੰਦਰ ਕੌਰ, ਜੋਤੀ, ਸੋਮਾ, ਰਾਜਵੰਤ ਕੌਰ ਆਦਿ ਸਹਿਯੋਗੀਆਂ ਵਲੋਂ ਕੀਤਾ ਗਿਆ |
ਨੈਸ਼ਨਲ ਕਾਨਵੈਂਟ ਸਕੂਲ 'ਚ ਜਨਮ ਅਸ਼ਟਮੀ ਮਨਾਈ
ਮੋਗਾ, (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ 'ਚ ਜਨਮ ਅਸ਼ਟਮੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਮੈਡਮ ਇੰਦੂ ਨੇ ਸ੍ਰੀ ਕਿ੍ਸ਼ਨ ਜੀ ਦੀ ਜੀਵਨੀ ਬਾਰੇ ਚਾਨਣ ਪਾਇਆ | ਸਕੂਲ ਦੇ ਪ੍ਰਾਇਮਰੀ ਸੈਕਸ਼ਨ ਦੇ ਬੱਚਿਆਂ ਨੇ ਗੋਪੀਆਂ ਤੇ ਕਿ੍ਸ਼ਨ ਦਾ ਰੂਪ ਧਾਰ ਕੇ ਡਾਂਸ ਕੀਤਾ | ਪਿ੍ੰਸੀਪਲ ਮੈਡਮ ਅੰਬਿਕਾ ਦਾਨੀ ਨੇ ਬਹੁਤ ਹੀ ਸੁਚੱਜੇ ਤਰੀਕੇ ਨਾਲ ਵਿਦਿਆਰਥੀਆਂ ਨੂੰ ਕਿ੍ਸ਼ਨ ਜੀ ਦੇ ਜੀਵਨ ਕਾਲ ਬਾਰੇ ਦੱਸਿਆ ਤੇ ਕਿਹਾ ਕਿ ਸਾਨੂੰ ਹਮੇਸ਼ਾ ਸਕਾਰਾਤਮਿਕ ਸੋਚ ਰੱਖਣੀ ਚਾਹੀਦੀ ਹੈ | ਇਸ ਮੌਕੇ ਸਕੂਲ ਦੇ ਚੀਫ਼ ਐਜੂਕੇਸ਼ਨ ਐਡਵਾਈਜ਼ਰ ਤੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਕਮ ਐਗਜ਼ੈਕਟਿਵ ਮੈਜਿਸਟਰੇਟ ਜਸਵੰਤ ਸਿੰਘ ਦਾਨੀ, ਕੁਆਰਡੀਨੇਟਰ ਪਰਮਵੀਰ ਸਿੰਘ, ਵਾਈਸ ਪਿ੍ੰਸੀਪਲ ਹਰਲੀਨ ਕੌਰ, ਲਿਆਜਨ ਆਫ਼ੀਸਰ ਇੰਦਰਪ੍ਰਤਾਪ ਸਿੰਘ, ਡਾ: ਦੀਪਿਕਾ ਦਾਨੀ ਤੇ ਸਮੂਹ ਸਟਾਫ਼ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਾਬੇ ਕੇ ਕਾਲਜ ਦੌਧਰ ਵਿਖੇ ਸਦਭਾਵਨਾ ਦਿਵਸ ਮਨਾਇਆ

ਬੱਧਨੀ ਕਲਾਂ, 23 ਅਗਸਤ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿ੍ਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਸਮੇਂ ਬੀ. ਐੱਡ, ਐਮ. ਐਡ. ਤੇ ਡੀ. ਐਲ. ਐਡ. ਦੇ ਵਿਦਿਆਰਥੀਆਂ ਵਲੋਂ ਗੀਤ, ...

ਪੂਰੀ ਖ਼ਬਰ »

ਕੈਨੇਡੀਅਨ ਵੈੱਲਫੇਅਰ ਸੰਸਥਾ ਵਲੋਂ ਹੜ੍ਹ ਪੀੜਤਾਂ ਦੀ ਮਦਦ

ਕੋਟ ਈਸੇ ਖਾਂ, 23 ਅਗਸਤ (ਗੁਰਮੀਤ ਸਿੰਘ ਖਾਲਸਾ, ਨਿਰਮਲ ਸਿੰਘ ਕਾਲੜਾ)-ਸਤਲੁਜ ਦਰਿਆ ਦੀ ਮਾਰ ਹੇਠ ਆਏ ਧਰਮਕੋਟ ਤੇ ਫਤਹਿਗੜ੍ਹ ਪੰਜਤੂਰ ਇਲਾਕੇ ਨੇੜਲੇ ਪਿੰਡਾਂ ਦੇ ਲੋਕਾਾ ਲਈ ਕੈਨੇਡੀਅਨ ਵੈੱਲਫੇਅਰ ਸੰਸਥਾ, ਜਸਵਿੰਦਰ ਸਿੰਘ ਸਿੱਧੂ ਕੈਨੇਡਾ ਤੇ ਹੋਰਨਾਂ ਵਲੋਂ ਹੜ੍ਹ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਭਲਾਈ ਮੋਰਚਾ ਰੱਤੀਆਂ ਦਾ ਵਫ਼ਦ ਜ਼ਿਲ੍ਹਾ ਇੰਟਕ ਪ੍ਰਧਾਨ ਨੂੰ ਮਿਲਿਆ

ਮੋਗਾ, 23 ਅਗਸਤ (ਜਸਪਾਲ ਸਿੰਘ ਬੱਬੀ)-ਇੰਟਕ ਨਾਲ ਸਬੰਧਿਤ ਮਨਰੇਗਾ ਮਜ਼ਦੂਰ ਭਲਾਈ ਮੋਰਚਾ ਰੱਤੀਆਂ ਦੇ ਮਨਰੇਗਾ ਵਰਕਰਾਂ ਨੇ ਪ੍ਰਧਾਨ ਰਣਜੀਤ ਕੌਰ ਤੇ ਜਨਰਲ ਸਕੱਤਰ ਬੀਬੀ ਸੰਦੀਪ ਕੌਰ ਦੀ ਅਗਵਾਈ ਵਿਚ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਨੂੰ ਮਨਰੇਗਾ ਦਾ ...

ਪੂਰੀ ਖ਼ਬਰ »

ਘੋਲੀਆ ਖ਼ੁਰਦ ਦੇ ਲੋਕਾਂ ਵਲੋਂ ਸਰਕਾਰ ਤੋਂ ਆਸ ਛੱਡ ਕੇ ਆਪਣੇ ਪੱਧਰ 'ਤੇ ਨਸ਼ਿਆਂ ਿਖ਼ਲਾਫ਼ ਲੜਾਈ ਲੜਨ ਦਾ ਫ਼ੈਸਲਾ

ਨਿਹਾਲ ਸਿੰਘ ਵਾਲਾ, 23 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਬੇਸ਼ੱਕ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਪੰਜਾਬ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੰਜਾਬ ਵਿਚ ਵੱਡੀ ਪੱਧਰ ਤੇ ਮੁਹਿੰਮ ਚਲਾਈ ਹੋਈ ਹੈ ਪ੍ਰੰਤੂ ਫਿਰ ਵੀ ਪੰਜਾਬ ਵਿਚ ਅੱਜ ਕੱਲ੍ਹ ਚਿੱਟੇ ਆਦਿ ਦੇ ...

ਪੂਰੀ ਖ਼ਬਰ »

ਧਰਮਕੋਟ ਹਲਕੇ 'ਚ ਸਤਲੁਜ ਦੇ ਪਾਣੀ ਨੇ ਮਚਾਈ ਭਾਰੀ ਤਬਾਹੀ-ਜਥੇ: ਤੋਤਾ ਸਿੰਘ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਤਲੁਜ ਦਰਿਆ 'ਚ ਆਏ ਭਾਰੀ ਹੜ੍ਹ ਨਾਲ ਹੋਈ ਤਬਾਹੀ ਦੇ ਸਬੰਧ ਵਿਚ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਲੁਜ ਦਰਿਆ ਦੀ ਹੱਦ ਨਾਲ ਜ਼ਿਲ੍ਹਾ ਮੋਗਾ ਦੀ ਲਗਪਗ 17 ...

ਪੂਰੀ ਖ਼ਬਰ »

ਕਲਰਕ ਕਰਮ ਸਿੰਘ ਦੌਲਤਪੁਰਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 23 ਅਗਸਤ (ਨਿਰਮਲ ਸਿੰਘ ਕਾਲੜਾ)-ਕਰਮ ਸਿੰਘ ਪੁੱਤਰ ਮੁਸ਼ਨਾ ਸਿੰਘ ਜੋ ਨਗਰ ਪੰਚਾਇਤ ਦਫ਼ਤਰ ਵਿਖੇ ਕਰੀਬ ਪੰਜ ਸਾਲ ਤੋਂ ਕਲਰਕ ਦੀ ਸੇਵਾ ਨਿਭਾਅ ਰਹੇ ਸਨ ਜੋ ਬੀਤੀ ਰਾਤ ਆਪਣੇ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ ਹਨ | ਉਨ੍ਹਾਂ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਬਿਲਾਸਪੁਰ 'ਚ ਜਨਮ ਅਸ਼ਟਮੀ ਅੱਜ ਮਨਾਈ ਜਾਵੇਗੀ

ਬਿਲਾਸਪੁਰ, 23 ਅਗਸਤ (ਗਾਹਲਾ)-ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਬਿਲਾਸਪੁਰ ਵਲੋਂ ਸਮੂਹ ਨਗਰ-ਨਿਵਾਸੀਆਂ ਦੇ ਸਹਿਯੋਗ ਨਾਲ 24 ਅਗਸਤ ਨੂੰ ਉਕਤ ਮੰਦਰ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਪੂਰਵਕ ਨਾਲ ਮਨਾਈ ਜਾਵੇਗੀ | ਇਸ ਮੌਕੇ ਸਬੰਧਤ ਝਾਕੀਆਂ ਵੀ ਪੇਸ਼ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਵਾਇਆ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਵਿਖੇ ਬੱਸ ਸਟੈਂਡ ਦੇ ਨੇੜੇ ਚੱਕੀ ਵਾਲੀ ਗਲੀ ਦੇ ਸਾਹਮਣੇ ਸਥਿਤ ਹੈ, ਲਗਾਤਾਰ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਦੇ ਵਿਦਿਆਰਥੀ ਆਈਲਟਸ ਵਿਚੋਂ ਵਧੀਆ ਬੈਂਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX