ਤਾਜਾ ਖ਼ਬਰਾਂ


ਗੜ੍ਹਸ਼ੰਕਰ ਵਿਖੇ ਦੁਕਾਨ 'ਚ ਬੈਠੇ ਨੌਜਵਾਨ 'ਤੇ ਅਨ੍ਹੇਵਾਹ ਵਰ੍ਹਾਈਆਂ ਗੋਲੀਆਂ
. . .  1 day ago
ਗੜ੍ਹਸ਼ੰਕਰ (ਹੁਸ਼ਿਆਰਪੁਰ), 10 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਨੰਗਲ ਰੋਡ 'ਤੇ ਇਕ ਦੁਕਾਨ 'ਚ ਬੈਠੇ ਨੌਜਵਾਨ ਨੂੰ 3 ਅਣਪਛਾਤੇ ਕਾਰ ਸਵਾਰਾਂ ਵਲੋਂ ਅਨ੍ਹੇਵਾਹ ਗੋਲੀਆਂ ਚਲਾ ਕੇ ਗੰਭੀਰ ਜ਼ਖ਼ਮੀ ...
ਕੁਸ਼ਟ ਆਸ਼ਰਮ ਦੀ ਗੱਡੀ ਤੇ ਕੈਂਟਰ ਦੀ ਭਿਆਨਕ ਟੱਕਰ ‘ਚ ਇਕ ਦੀ ਮੌਤ , ਪੰਜ ਜ਼ਖ਼ਮੀ
. . .  1 day ago
ਦਸੂਹਾ [ਹੁਸ਼ਿਆਰਪੁਰ], 10 ਅਗਸਤ (ਸੰਦੀਪ ਉੱਤਮ ) -ਦਸੂਹਾ ਵਿਖੇ ਰਾਜ ਮਾਰਗ ‘ਤੇ ਪੈਟਰੋਲ ਪੰਪ ਦੇ ਸਾਹਮਣੇ ਕੁਸ਼ਟ ਆਸ਼ਰਮ ਤੇ ਕੈਂਟਰ ਵਿਚਕਾਰ ਹੋਈ ਭਿਆਨਕ ਟੱਕਰ ‘ਚ ਇਕ ਵਿਅਕਤੀ ਦੀ ਮੌਕੇ ਤੇ ਦਰਦਨਾਕ ਮੌਤ ਹੋ ਗਈ ...
ਚੰਡੀਗੜ੍ਹ : ਕੈਪਟਨ ਸਮਾਰਟ ਕਨੈਕਟ ਸਕੀਮ ਤਹਿਤ ਕੱਲ੍ਹ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਸਮਾਰਟਫੋਨ
. . .  1 day ago
ਸਬ ਡਵੀਜ਼ਨਲ ਹਸਪਤਾਲ ਦੀ ਮਹਿਲਾ ਡਾਕਟਰ ਮਿਲੀ ਕੋਰੋਨਾ ਪਾਜ਼ੀਟਿਵ
. . .  1 day ago
ਤਲਵੰਡੀ ਸਾਬੋ ,10 ਅਗਸਤ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਬਠਿੰਡਾ ਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸੇ ਲੜੀ ਵਿੱਚ ਓਦੋਂ ਵਾਧਾ ਹੋ ਗਿਆ ਜਦੋਂ ਸਬ ...
ਰਾਜਪੁਰਾ (ਪਟਿਆਲਾ) 'ਚ 27 ਪਾਜ਼ੀਟਿਵ ਕੇਸ ਆਉਣ ਕਾਰਨ ਸਹਿਮੇ ਲੋਕ
. . .  1 day ago
ਰਾਜਪੁਰਾ, 10 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਚ ਅੱਜ 27 ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ ।ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਸਥਿਤੀ ਦਿਨੋਂ ਦਿਨ ਬਦਤਰ ਹੁੰਦੀ ਜਾ ਰਹੀ ਹੈ ।ਇਸ ਸੰਬੰਧੀ...
ਸ਼ਾਹਕੋਟ (ਜਲੰਧਰ) ਬਲਾਕ 'ਚ ਅੱਜ ਹੋਰ 13 ਲੋਕ ਕੋਰੋਨਾ ਪਾਜ਼ੀਟਿਵ ਮਿਲੇ
. . .  1 day ago
ਸ਼ਾਹਕੋਟ, 10 ਅਗਸਤ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਸੋਮਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਬਲਾਕ ਵਿਚ 13 ਲੋਕ ਕੋਰੋਨਾ ਪਾਜ਼ੀਟਿਵ ਆਏ। ਇਨ੍ਹਾਂ ਵਿਚ 12 ਲੋਕ ਸ਼ਾਹਕੋਟ ਇਲਾਕੇ ਦੇ ਹਨ, ਜਦਕਿ ਇੱਕ ਧਰਮਕੋਟ ਦਾ ਹੈ। ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ...
ਪਟਿਆਲਾ 'ਚ ਕੋਰੋਨਾ ਨਾਲ 6 ਮੌਤਾਂ, 248 ਹੋਰ ਮਾਮਲੇ ਪਾਜ਼ੀਟਿਵ
. . .  1 day ago
ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੋੜ) - ਜ਼ਿਲੇ੍ਹ 'ਚ ਕੋਰੋਨਾ ਨਾਲ ਹੋਰ 6 ਵਿਅਕਤੀਆਂ ਦੀ ਮੌਤਾਂ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਉਣ ਦੇ ਨਾਲ 248 ਜਣਿਆਂ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਵੀ ਆਈ ਹੈ । ਜ਼ਿਲੇ੍ਹ 'ਚ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 54 ਹੋ ਗਈ...
ਪਿੰਡ ਮੁੱਛਲ (ਅੰਮ੍ਰਿਤਸਰ) ਵਿਖੇ ਵਿਧਾਇਕ ਡੈਨੀ ਬੰਡਾਲਾ ਨੇ ਪੀੜਤ ਪਰਿਵਾਰਾਂ ਨੂੰ ਕੀਤੇ ਚੈੱਕ ਤਕਸੀਮ
. . .  1 day ago
ਟਾਂਗਰਾ, 10 ਅਗਸਤ (ਹਰਜਿੰਦਰ ਸਿੰਘ ਕਲੇਰ) ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵੱਲੋਂ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਦੇ ਮ੍ਰਿਤਕਾਂ ਦੇ ਪਰਿਵਾਰਾਂ ...
ਸੁਨਾਮ (ਸੰਗਰੂਰ) ’ਚ ਅੱਜ 4 ਔਰਤਾਂ ਅਤੇ 2 ਬੱਚਿਆਂ ਸਮੇਤ 8 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੰਗਰੂਰ ਜ਼ਿਲੇ੍ਹ ਦੇ ਸੁਨਾਮ ਸ਼ਹਿਰ ’ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਜਿਸ ਦੀ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ...
ਕੋਰੋਨਾ ਵਾਇਰਸ ਦੇ 10 ਹੋਰ ਨਵੇਂ ਮਾਮਲਿਆਂ ਦੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਸ਼ਟੀ
. . .  1 day ago
ਫ਼ਾਜ਼ਿਲਕਾ, 10 ਅਗਸਤ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਦੇ 10 ਹੋਰ ਨਵੇਂ ਮਾਮਲਿਆਂ ਦੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਨਵੇਂ ਮਾਮਲਿਆਂ ਵਿਚ ਫ਼ਾਜ਼ਿਲਕਾ ਦੇ 4 ਅਤੇ ਅਬੋਹਰ ਦੇ 6 ਮਾਮਲੇ ਹਨ। ਅਬੋਹਰ ਦੇ ਪਿੰਡ ਢੀਂਗਾ ਵਾਲੀ 25 ਸਾਲਾਂ ਨੌਜਵਾਨ...
ਲੁਧਿਆਣਾ ਵਿਚ ਕੋਰੋਨਾ ਨਾਲ 11 ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 10 ਅਗਸਤ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ ਅੱਜ 11 ਹੋਰ ਮਰੀਜ਼ ਦਮ ਤੋੜ ਗਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਨਾਲ...
ਪਿੰਡ ਮੇਹਲੀ (ਨਵਾਂਸ਼ਹਿਰ) ਦੇ ਨੌਜਵਾਨ ਨੂੰ ਹੋਇਆ ਕੋਰੋਨਾ
. . .  1 day ago
ਮੇਹਲੀ, 10 ਅਗਸਤ (ਸੰਦੀਪ ਸਿੰਘ) - ਜ਼ਿਲ੍ਹਾ ਨਵਾਂਸ਼ਹਿਰ ਦੇ ਬਲਾਕ ਬੰਗਾ ਅਧੀਨ ਆਉਂਦੇ ਪਿੰਡ ਮੇਹਲੀ ਦੇ ਵਸਨੀਕ ਪਵਨ ਕੁਮਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਨ.ਐਮ ਮੈਡਮ ਸੁਨੀਤਾ ਨੇ ਦੱਸਿਆ ਕਿ ਪਵਨ ਕੁਮਾਰ ਨੇ ਦੁਬਈ ਜਾਣ ਲਈ ਖ਼ੁਦ ਕੋਰੋਨਾ ਟੈਸਟ ਕਰਵਾਇਆ, ਜਿਸ ਵਿਚ...
ਪੁਲਿਸ ਥਾਣਾ ਰਾਜਾਸਾਂਸੀ ਦੇ ਨਵੇਂ ਐਸ.ਐਚ.ਓ ਨਰਿੰਦਰਪਾਲ ਸਿੰਘ ਨੇ ਚਾਰਜ ਸੰਭਾਲਿਆ
. . .  1 day ago
ਰਾਜਾਸਾਂਸੀ, 10 ਅਗਸਤ (ਹਰਦੀਪ ਸਿੰਘ ਖੀਵਾ) ਪੁਲਿਸ ਥਾਣਾ ਰਾਜਾਸਾਂਸੀ ਦੇ ਪਹਿਲੇ ਥਾਣਾ ਮੁੱਖੀ ਮਨਮੀਤਪਾਲ ਸਿੰਘ ਦਾ ਤਬਾਦਲਾ ਹੋਣ ਉਪਰੰਤ ਨਵੇਂ ਤਾਇਨਾਤ ਹੋਏ ਐਸ. ਐਚ. ਓ ਸਬ ਇੰਸਪੈਕਟਰ ਨਰਿੰਦਰਪਾਲ ਸਿੰਘ ਨੇ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਥਾਣਾ ਮੁੱਖੀ ਸਬ ਇੰਸਪੈਕਟਰ...
ਜ਼ਿਲ੍ਹਾ ਕਪੂਰਥਲਾ ਵਿਚ 14 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਕਪੂਰਥਲਾ, 10 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 14 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 10 ਫਗਵਾੜਾ ਦੇ, ਇਕ ਸੁਲਤਾਨਪੁਰ ਲੋਧੀ ਤਿੰਨ ਕਪੂਰਥਲਾ ਨਾਲ ਸਬੰਧਿਤ ਹਨ। ਜਦਕਿ 226...
ਦਿਨੇ ਦੁਪਹਿਰੇ ਹੋਈ ਕਰੀਬ 9 ਲੱਖ ਦੀ ਚੋਰੀ
. . .  1 day ago
ਧਾਰੀਵਾਲ, 10 ਅਗਸਤ (ਜੇਮਸ ਨਾਹਰ) - ਜ਼ਿਲ੍ਹਾ ਗੁਰਦਾਸਪੁਰ ਸਥਿਤ ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾਂ ਵਿਖੇ ਅੱਜ ਦਿਨੇ ਦੁਪਹਿਰੇ ਚੋਰਾਂ ਵੱਲੋਂ ਇੱਕ ਘਰ ਦੇ ਵਿਚ ਸੰਨ ਲਗਾ ਕੇ ਕਰੀਬ 9 ਲੱਖ ਰੁਪਏ ਦੀ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੈ। ਇਹ ਜਾਣਕਾਰੀ ਦਿੰਦਿਆਂ ਘਰ ਦੇ ਮੁਖੀ ਰੋਹਨ ਕੁਮਾਰ...
ਕੋਰੋਨਾ ਕਾਰਨ ਨਵਾਂਸ਼ਹਿਰ ਜ਼ਿਲ੍ਹੇ ਵਿਚ 7ਵੀਂ ਮੌਤ
. . .  1 day ago
ਨਵਾਂਸ਼ਹਿਰ,10 ਅਗਸਤ (ਗੁਰਬਖਸ਼ ਸਿੰਘ ਮਹੇ) - ਕੋਰੋਨਾ ਵਾਇਰਸ ਕਰਕੇ ਜ਼ਿਲੇ 7ਵੀਂ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਜਾਫਰਪੁਰ ਦਾ ਇਕ 85 ਸਾਲਾ ਵਿਅਕਤੀ ਜੋ ਕਿ ਗੰਭੀਰ ਰੂਪ ਵਿੱਚ ਪਹਿਲੇ ਤੋਂ ਬਿਮਾਰ ਸੀ। 6 ਅਗਸਤ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਪਟਿਆਲਾ...
ਅੰਮ੍ਰਿਤਸਰ ਵਿਚ 30 ਪਾਜ਼ੀਟਿਵ ਕੋਰੋਨਾ ਕੇਸ ਹੋਏ ਰਿਪੋਰਟ
. . .  1 day ago
ਅੰਮ੍ਰਿਤਸਰ, 10 ਅਗਸਤ - ਅੰਮ੍ਰਿਤਸਰ ਵਿਚ ਅੱਜ 30 ਕੋਰੋਨਾਵਾਇਰਸ ਦੇ ਕੇਸ ਦਰਜ ਹੋਏ ਹਨ ਤੇ ਇਕ 66 ਸਾਲਾ ਵਿਅਕਤੀ ਦੀ ਮੌਤ ਦਰਜ ਕੀਤੀ ਗਈ ਹੈ। ਅੰਮ੍ਰਿਤਸਰ ਵਿਚ ਕੁੱਲ 2406 ਕੋਰੋਨਾ ਪਾਜ਼ੀਟਿਵ ਕੇਸ ਹਨ। ਜਿਨ੍ਹਾਂ ਵਿਚੋਂ 1891 ਠੀਕ...
ਰੇਲ ਸੇਵਾਵਾਂ ਹੁਣ 30 ਅਗਸਤ ਤੱਕ ਰੱਦ
. . .  1 day ago
ਨਵੀਂ ਦਿੱਲੀ, 10 ਅਗਸਤ - ਭਾਰਤੀ ਰੇਲਵੇ ਵਲੋਂ ਨਿਯਮਤ ਮੇਲ/ਐਕਸਪ੍ਰੈਸ, ਪੈਸੰਜਰ ਤੇ ਲੋਕਲ ਟਰੇਨਾਂ ਦੀ ਸੇਵਾ 'ਤੇ 30 ਅਗਸਤ 2020 ਤੱਕ ਰੋਕ ਵਧਾ ਦਿੱਤੀ ਗਈ ਹੈ। ਪਰੰਤੂ ਸਪੈਸ਼ਲ ਮੇਲ/ਐਕਸਪ੍ਰੈਸ...
ਕੋਵਿਡ-19 ਟੈਸਟਿੰਗ ਲਈ ਮੋਹਾਲੀ ਦੀ ਪੰਜਾਬ ਬਾਇਓਟੈਕਨਾਲੌਜੀ ਇਨਕਿਉਬੇਟਰ ਵਾਇਰਲ ਡਾਇਗਨੋਸਟਿਕ ਲੈਬੋਰਟਰੀ ਦਾ ਉਦਘਾਟਨ
. . .  1 day ago
ਚੰਡੀਗੜ੍ਹ, 10 ਅਗਸਤ - ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਅਧੀਨ ਆਉਂਦੇ ਮੋਲੀਕਿਊਲਰ ਡਾਇਗਨੋਸਟਿਕ ਅਧਾਰਤ ਆਰਟੀ-ਪੀਸੀਆਰ ਦੀ ਸਮਰਥਾ ਨਾਲ ਖੁਰਾਕ, ਪਾਣੀ, ਖੇਤੀਬਾੜੀ ਅਤੇ ਵਾਤਾਵਰਣ ਦੇ ਖੇਤਰਾਂ ਵਿੱਚ ਐਨ.ਏ.ਬੀ.ਐਲ ਦੁਆਰਾ ਮਾਨਤਾ ਪ੍ਰਾਪਤ ਸਹੂਲਤਾਂ ਦੇਣ ਵਾਲੇ ਪੰਜਾਬ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 28 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 10 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 28 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਆਏ 28 ਮਾਮਲਿਆਂ 'ਚ 18 ਮਾਮਲੇ ਸ਼ਹਿਰ ਬਰਨਾਲਾ, 2 ਮਾਮਲੇ ਬਲਾਕ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਤ ਕੀਤੇ ਜਾਣ ਵਾਲੇ ਸੈਂਟਰ ਫਾਰ ਇੰਟਰ ਫੇਥ ਸਟੱਡੀਜ਼ ਦਾ ਡਿਜ਼ਾਈਨ ਕੈਪਟਨ ਨੇ ਕੀਤਾ ਸਾਂਝਾ
. . .  1 day ago
ਚੰਡੀਗੜ੍ਹ, 10 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਥਾਪਤ ਕੀਤੇ ਜਾ ਰਹੇ ਸੈਂਟਰ ਫਾਰ ਇੰਟਰ ਫੇਥ ਸਟੱਡੀਜ਼ ਦੇ ਡਿਜ਼ਾਈਨ ਨੂੰ...
ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਮੋਟਰਸਾਇਕਲਾਂ/ਸਕੂਟਰਾਂ 'ਤੇ ਸ਼ਹਿਰ ਦੇ ਅੰਦਰ ਕੀਤਾ ਰੋਸ ਮਾਰਚ
. . .  1 day ago
ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਮੋਟਰਸਾਇਕਲਾਂ/ਸਕੂਟਰਾਂ 'ਤੇ ਸ਼ਹਿਰ ਦੇ ਅੰਦਰ ਰੋਸ ਮਾਰਚ ਕੀਤਾ ਤੇ ਆਮ ਆਦਮੀ ਪਾਰਟੀ ਹਲਕਾ ਜੈਤੋ ਤੋਂ ਵਿਧਾਇਕ ਬਲਦੇਵ ਸਿੰਘ ਨੂੰ ਚਿਤਾਵਨੀ ਮੰਗ ਪੱਤਰ ਸਥਾਨਕ...
ਕੋਰੋਨਾ ਨਾਲ ਹੋਈ ਇਕ 80 ਸਾਲਾ ਬਜ਼ੁਰਗ ਔਰਤ ਦੀ ਮੌਤ
. . .  1 day ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫਾ ਵਾਸੀ ਇਕ 80 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਕਾਰਨ ਸਿਵਲ ਹਸਪਤਾਲ ਲੁਧਿਆਣਾ ਵਿਖੇ ਮੌਤ ਹੋ ਗਈ ਹੈ। ਉਕਤ ਔਰਤ ਦਿਲ ਦੀ ਬਿਮਾਰੀ ਤੋਂ ਪੀੜਤ ਸੀ ਤੇ ਉਸ ਨੂੰ ਬਠਿੰਡਾ ਤੋਂ ਸਿਵਲ...
ਸ੍ਰੀ ਮੁਕਤਸਰ ਸਾਹਿਬ ਵਿਖੇ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ 49 ਸਾਲ ਦਾ ਵਿਅਕਤੀ ਵਾਸੀ ਗੁਰੂ ਤੇਗ ਬਹਾਦਰ ਨਗਰ ਗਲੀ ਨੰ: 8 ਸ੍ਰੀ ਮੁਕਤਸਰ ਸਾਹਿਬ, 28 ਸਾਲ ਅਤੇ 35 ਸਾਲ ਦੀਆਂ ਔਰਤਾਂ ਪਿੰਡ ਬਾਦਲ, 50 ਸਾਲ...
ਕੋਰੋਨਾ ਕਾਰਨ ਜ਼ਿਲ੍ਹਾ ਸੰਗਰੂਰ 'ਚ 3 ਵਿਅਕਤੀਆਂ ਦੀ ਮੌਤ
. . .  1 day ago
ਸੰਗਰੂਰ, 10 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨੇ ਤਿੰਨ ਵਿਅਕਤੀਆਂ ਦੀ ਹੋਰ ਜਾਨ ਲੈ ਲਈ ਹੈ। ਇਨ੍ਹਾਂ ਵਿਚ ਛੇ ਮਹੀਨੇ ਪਹਿਲਾਂ ਸੇਵਾ ਮੁਕਤ ਹੋਇਆ ਇਕ ਕਾਨੂੰਨਗੋ ਵੀ ਸ਼ਾਮਿਲ ਹੈ। ਉਸ ਦੀ ਮੌਤ ਕੱਲ੍ਹ ਸਵੇਰੇ ਹੋਈ ਸੀ ਅਤੇ ਕੱਲ੍ਹ ਹੀ ਉਨ੍ਹਾਂ ਦੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਕਪੂਰਥਲਾ / ਫਗਵਾੜਾ

ਕੇਂਦਰੀ ਮੰਤਰੀ ਨੇ ਹੜ੍ਹ ਪੀੜਤਾਂ ਨੂੰ ਕੀਤੀ ਰਾਹਤ ਸਮੱਗਰੀ ਦੀ ਵੰਡ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡ ਤਕੀਆ, ਭਰੋਆਣਾ, ਦਾਰੇਵਾਲ ਆਦਿ ਸਮੇਤ ਅੱਧੀ ਦਰਜਨ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ 'ਚ ਗੁਰਮਤਿ ਸਮਾਗਮ ਚੱਲ ਰਹੇ ਹਨ-ਲੌ ਾਗੋਵਾਲ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)- ਐਸ.ਜੀ.ਪੀ.ਸੀ. ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮਾਂ ਦਾ ...

ਪੂਰੀ ਖ਼ਬਰ »

ਜਨਮ ਅਸ਼ਟਮੀ ਸਬੰਧੀ ਸਮਾਗਮ ਅੱਜ

ਫਗਵਾੜਾ, 23 ਅਗਸਤ (ਚਾਵਲਾ)- ਸ੍ਰੀ ਕ੍ਰਿਸ਼ਨ ਗੀਤਾ ਗਿਆਨ ਮੰਦਿਰ ਨਿਊ ਹਰਕ੍ਰਿਸ਼ਨ ਨਗਰ ਫਗਵਾੜਾ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 24 ਅਗਸਤ ਨੂੰ ਰਾਤ 9 ਤੋਂ 12 ਵਜੇ ਤੱਕ ਮਨਾਇਆ ਜਾਵੇਗਾ | ਮੰਦਿਰ ਦੇ ਪ੍ਰਬੰਧਕ ਸੁਰਿੰਦਰ ਚਾਵਲਾ ਨੇ ਦੱਸਿਆ ਕਿ ਮੁੱਖ ...

ਪੂਰੀ ਖ਼ਬਰ »

ਮਾਧੋਪੁਰ ਨਿਵਾਸੀ ਨੌਜਵਾਨ ਦੀ ਦੁਬਈ 'ਚ ਮੌਤ

ਕਾਲਾ ਸੰਘਿਆਂ, 23 ਅਗਸਤ (ਬਲਜੀਤ ਸਿੰਘ ਸੰਘਾ)- ਚੰਗੇਰੇ ਭਵਿੱਖ ਅਤੇ ਚੰਗੀ ਰੋਜ਼ੀ ਰੋਟੀ ਦੀ ਭਾਲ ਵਿਚ ਵਿਦੇਸ਼ ਦੁਬਈ ਗਏ ਨੌਜਵਾਨ ਦੀ ਦਿਲ ਦੀ ਧੜਕਣ ਰੁਕਣ ਨਾਲ ਦੁਖਦਾਈ ਮੌਤ ਹੋ ਗਈ ਜਿਸ ਦੀ ਉੱਥੇ ਦੇ ਪੰਜਾਬੀਆਂ ਦੀ ਮਦਦ ਨਾਲ ਮਿ੍ਤਕ ਦੇਹ ਪਿੰਡ ਮਾਧੋਪੁਰ (ਜੱਲੋਵਾਲ) ...

ਪੂਰੀ ਖ਼ਬਰ »

ਅੰਮਿ੍ਤ ਬਾਜ਼ਾਰ ਵਿਖੇ ਖਸਤਾ ਹਾਲ ਪੁਰਾਣੀ ਇਮਾਰਤ ਡਿਗੀ, ਦੁਕਾਨਦਾਰਾਂ ਦਾ ਹੋਇਆ ਨੁਕਸਾਨ

ਕਪੂਰਥਲਾ, 23 ਅਗਸਤ (ਸਡਾਨਾ)- ਸ਼ਹਿਰ ਵਿਚ ਪੁਰਾਣੀਆਂ ਇਮਾਰਤਾਂ ਵੱਲ ਨਗਰ ਕੌਾਸਲ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਤੇ ਆਏ ਦਿਨ ਕੋਈ ਨਾ ਕੋਈ ਇਮਾਰਤ ਡਿਗ ਕੇ ਜਾਨੀ ਮਾਲੀ ਨੁਕਸਾਨ ਦਾ ਕਾਰਨ ਬਣ ਰਹੀ ਹੈ | ਬੀਤੇ ਕੁਝ ਦਿਨ ਪਹਿਲਾਂ ਜਿੱਥੇ ਮੁਹੱਲਾ ਲਾਹੌਰੀ ...

ਪੂਰੀ ਖ਼ਬਰ »

ਦੋਪਹੀਆ ਵਾਹਨ ਚੋਰ ਗਰੋਹ ਸਰਗਰਮ, ਪੁਲਿਸ ਨਰਮ

ਫਗਵਾੜਾ, 23 ਅਗਸਤ (ਹਰੀਪਾਲ ਸਿੰਘ)- ਫਗਵਾੜਾ ਵਿਖੇ ਦੋਪਹੀਆ ਵਾਹਨ ਚੋਰੀ ਕਰਨ ਵਾਲਾ ਗਰੋਹ ਪੂਰੀ ਤਰ੍ਹਾਂ ਦੇ ਨਾਲ ਸਰਗਰਮ ਹੈ ਪਰ ਪੁਲਿਸ ਇੱਥੇ ਨਰਮ ਦਿਖਾਈ ਦੇ ਰਹੀ ਹੈ ਜਿਸ ਦਾ ਕਾਰਨ ਹੈ ਕੇ ਇੱਥੇ ਕਰੀਬ ਰੋਜ਼ਾਨਾ ਹੀ ਮੋਟਰਸਾਈਕਲ ਤੇ ਐਕਟੀਵਾ ਆਦਿ ਆਸਾਨੀ ਦੇ ਨਾਲ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਮਿਲੀਭੁਗਤ ਨਾਲ ਠੇਕਾ ਖ਼ਤਮ ਹੋਣ ਦੇ ਬਾਵਜੂਦ ਵੀ ਅਣ-ਅਧਿਕਾਰਤ ਤੌਰ 'ਤੇ ਸ਼ਹਿਰ 'ਚ ਲੱਗੇ ਇਸ਼ਤਿਹਾਰੀ ਬੋਰਡ

ਕਪੂਰਥਲਾ, 23 ਅਗਸਤ (ਸਡਾਨਾ)- ਸ਼ਹਿਰ 'ਚ ਹੋਰਡਿੰਗ ਬੋਰਡ (ਯੂਨੀਪੋਲ) ਦਾ ਠੇਕਾ ਖ਼ਤਮ ਹੋਣ ਦੇ ਬਾਵਜੂਦ ਵੀ ਕੌਾਸਲ ਦੀ ਮਿਲੀ ਭੁਗਤ ਨਾਲ ਸ਼ਹਿਰ ਵਿਚ ਵੱਡੀ ਗਿਣਤੀ ਅੰਦਰ ਯੂਨੀਪੋਲ ਅਤੇ ਖੰਭੇ ਨਿੱਜੀ ਇਸ਼ਤਿਹਾਰਾਂ ਨਾਲ ਭਰੇ ਹੋਏ ਹਨ ਪਰ ਸਭ ਕੁਝ ਦੇਖਦੇ ਹੋਏ ਤੇ ਜਾਣਦੇ ...

ਪੂਰੀ ਖ਼ਬਰ »

ਦਾਨੀ ਸੱਜਣ ਤੇ ਲੰਗਰ ਲਿਆਉਣ ਵਾਲੀਆਂ ਸੰਸਥਾਵਾਂ ਐਸ.ਡੀ.ਐਮ. ਤੇ ਡੀ.ਐਫ.ਐਸ.ਸੀ. ਨਾਲ ਸੰਪਰਕ ਕਰਨ- ਡੀ.ਪੀ.ਐਸ. ਖਰਬੰਦਾ

ਕਪੂਰਥਲਾ, 23 ਅਗਸਤ (ਅਮਰਜੀਤ ਕੋਮਲ)- ਜ਼ਿਲ੍ਹਾ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਪਿੰਡਾਂ ਤੋਂ ਆਉਣ ਵਾਲੇ ਦਾਨੀ ਸੱਜਣਾਂ ਤੇ ਲੰਗਰ ਲਗਾਉਣ ਵਾਲੀਆਂ ਸੰਸਥਾਵਾਂ ਨੂੰ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 23 ਅਗਸਤ (ਸਡਾਨਾ)-ਲੁੱਟਾਂ ਖੋਹਾਂ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਿਟੀ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਮਨਜੀਤ ਸਿੰਘ ਨੇ 18 ਅਗਸਤ ਨੂੰ ਦਰਜ ਹੋਈ ਖੋਹ ਦੀ ਐਫ.ਆਈ.ਆਰ. ਵਿਚ ਲੋੜੀਂਦੇ ਕਥਿਤ ਦੋਸ਼ੀ ਮੰਗਾ ਉਰਫ਼ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ

ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ)- ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ 24 ਅਗਸਤ ਨੂੰ ਹਲਕਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੈਨਸ਼ਨ ਲਗਵਾਉਣ ਲਈ ਫਾਰਮ ਸੀ.ਡੀ.ਪੀ.ਓ. ਦਫ਼ਤਰਾਂ 'ਚ ਜਮ੍ਹਾਂ ਕਰਵਾਏ ਜਾ ਸਕਦੇ ਹਨ-ਖਰਬੰਦਾ

ਕਪੂਰਥਲਾ, 23 ਅਗਸਤ (ਵਿ.ਪ੍ਰ.)- ਸਰਕਾਰ ਵਲੋਂ ਜ਼ਿਲ੍ਹੇ ਵਿਚ 57,196 ਪੈਨਸ਼ਨਰਾਂ ਨੂੰ ਜੁਲਾਈ ਮਹੀਨੇ ਦੀ 4 ਕਰੋੜ 25 ਲੱਖ 87 ਹਜ਼ਾਰ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇੰਜ: ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਸਰਕਾਰ ਵਲੋਂ 58 ਸਾਲ ਜਾਂ ਇਸ ਤੋਂ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ 23 ਪਿੰਡਾਂ 'ਚ ਟੀਮਾਂ ਬਣਾ ਕੇ ਰਾਹਤ ਸਮੱਗਰੀ ਵੰਡੀ

ਕਪੂਰਥਲਾ/ਸੁਲਤਾਨਪੁਰ ਲੋਧੀ, 23 ਅਗਸਤ (ਅਮਰਜੀਤ ਕੋਮਲ, ਨਰੇਸ਼ ਹੈਪੀ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ 23 ਪਿੰਡਾਂ ਭਾਗੋਰਾਈਆਂ, ਸ਼ਾਹਵਾਲਾ, ਰਾਮੇ, ਸ਼ੇਰਪੁਰ ਸੱਧਾ, ਮੀਰਪੁਰ, ਸ਼ੇਖਮਾਂਗਾ, ਸਰੂਪਵਾਲ, ਤਕੀਆ, ਟਿੱਬੀ, ...

ਪੂਰੀ ਖ਼ਬਰ »

ਪੰਜਾਬੀ ਬਾਗ ਵੈੱਲਫੇਅਰ ਸੁਸਾਇਟੀ ਦਾ ਵਫ਼ਦ ਕੌਾਸਲ ਦੇ ਕਾਰਜਸਾਧਕ ਅਫ਼ਸਰ ਨੂੰ ਮਿਲਿਆ

ਕਪੂਰਥਲਾ, 23 ਅਗਸਤ (ਵਿ.ਪ੍ਰ.)- ਪੰਜਾਬੀ ਬਾਗ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜੇ.ਕੇ. ਗੁਪਤਾ ਤੇ ਸਕੱਤਰ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਇਕ ਵਫ਼ਦ ਨੇ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਜਾਬੀ ਬਾਗ ਕਾਲੋਨੀ ਵਿਚ ਪੱਕੇ ਤੌਰ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ ਸਮਾਜ ਸੇਵੀ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਨ-ਡੀ. ਸੀ.

ਜਲੰਧਰ, 23 ਅਗਸਤ (ਜਸਪਾਲ ਸਿੰਘ)-ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਖਾਸਕਰ ਲੋਹੀਆਂ ਖੇਤਰ 'ਚ ਲੋਕਾਂ ਦੀ ਮਦਦ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਆਪੋ-ਆਪਣੇ ਪੱਧਰ 'ਤੇ ਲਗਾਏ ਜਾ ਰਹੇ ਲੰਗਰਾਂ ਕਾਰਨ ਹੁੰਦੇ ਟਰੈਫਿਕ ਜਾਮ ਨੂੰ ਰੋਕਣ ਲਈ ਜ਼ਿਲ੍ਹੇ ਦੇ ...

ਪੂਰੀ ਖ਼ਬਰ »

'ਈਜ਼ੀ ਵੀਜ਼ਾ' ਦੇ ਜਲੰਧਰ ਦਫ਼ਤਰ ਵਿਚ ਫ਼੍ਰੀ ਸੈਮੀਨਾਰ ਅੱਜ ਤੇ ਕੱਲ੍ਹ

ਜਲੰਧਰ, 23 ਅਗਸਤ (ਅ.ਬ)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਦੱਸਿਆ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ...

ਪੂਰੀ ਖ਼ਬਰ »

ਸੋਮਰਸੈੱਟ ਇੰਟਰਨੈਸ਼ਨਲ ਸਕੂਲ 'ਚ ਪਾਣੀ ਦੀ ਸੰਭਾਲ ਵਿਸ਼ੇ ਸਬੰਧੀ ਮੁਕਾਬਲੇ ਕਰਵਾਏ

ਕਾਲਾ ਸੰਘਿਆਂ, 23 ਅਗਸਤ (ਸੰਘਾ)- ਸੋਮਰਸੈਟ ਇੰਟਰਨੈਸ਼ਨਲ ਸਕੂਲ ਅਬਾਦਾਨ ਕੈਂਪਸ ਵਿਖੇ ਪਾਣੀ ਦੀ ਸੰਭਾਲ ਵਿਸ਼ੇ 'ਤੇ ਲੇਖ ਮੁਕਾਬਲੇ ਕਰਵਾਏ ਗਏ ਜਿਸ ਵਿਚ ਜਮਾਤ ਛੇਵੀਂ, ਸੱਤਵੀਂ, ਅੱਠਵੀਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਇਸ ਦਾ ਉਦੇਸ਼ ਬੱਚਿਆਂ ...

ਪੂਰੀ ਖ਼ਬਰ »

ਆਪਣੀ ਰਸੋਈ ਵਿਚ ਜਨਮ ਅਸ਼ਟਮੀ ਮੌਕੇ ਮਟਕੀ ਤੋੜ ਸਮਾਗਮ ਅੱਜ

ਕਪੂਰਥਲਾ, 23 ਅਗਸਤ (ਵਿ.ਪ੍ਰ.)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਆਪਣੀ ਰਸੋਈ ਦੇ ਸੰਸਥਾਪਕਾਂ ਵਲੋਂ 24 ਅਗਸਤ ਨੂੰ ਦੁਪਹਿਰ 1 ਤੋਂ 3 ਵਜੇ ਤੱਕ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਮਟਕੀ ਤੋੜ ਸਮਾਗਮ ਕਰਵਾਇਆ ਜਾ ਰਿਹਾ ਹੈ | ਆਪਣੀ ਰਸੋਈ ਦੇ ਸੰਸਥਾਪਕ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰੈੱਸ ਕਲੱਬ ਲਈ ਇਕ ਲੱਖ ਰੁਪਏ ਦਾ ਚੈੱਕ ਭੇਟ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਲੋਂ ਬਣਾਏ ਜਾ ਰਹੇ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਦੀ ਇਮਾਰਤ ਲਈ 1 ਲੱਖ ਰੁਪਏ ਦਾ ਚੈੱਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਤਲਵਾੜਾ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਨਡਾਲਾ, 23 ਅਗਸਤ (ਮਾਨ)- ਲਾਇਨਜ਼ ਕਲੱਬ ਵਿਸ਼ਵਾਸ ਨਡਾਲਾ ਵਲੋਂ ਇਕ ਸਾਲ ਲਈ ਗੋਦ ਲਏ ਸਰਕਾਰੀ ਐਲੀਮੈਂਟਰੀ ਸਕੂਲ ਤਲਵਾੜਾ 'ਚ ਪ੍ਰਧਾਨ ਦਲਜੀਤ ਸਿੰਘ ਖੱਖ ਦੀ ਅਗਵਾਈ ਹੇਠ ਸਕੂਲ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ | ਕਲੱਬ ਦੇ ਪਾਸਟ ਜ਼ਿਲ੍ਹਾ ਗਵਰਨਰ ਸਵਤੰਤਰ ...

ਪੂਰੀ ਖ਼ਬਰ »

ਡਿਵਾਈਨ ਪਬਲਿਕ ਸਕੂਲ ਦੀ ਵਿਦਿਆਰਥਣ ਸੰਦੀਪ ਕੌਰ ਨੇ ਲਾਅਨ ਟੈਨਿਸ ਮੁਕਾਬਲੇ 'ਚ ਮੱਲਾਂ ਮਾਰੀਆਂ

ਫਗਵਾੜਾ, 23 ਅਗਸਤ (ਤਰਨਜੀਤ ਸਿੰਘ ਕਿੰਨੜਾ)- ਡਿਵਾਇਨ ਪਬਲਿਕ ਸਕੂਲ ਫਗਵਾੜਾ ਦੀ ਵਿਦਿਆਰਥਣ ਨੂੰ ਅੰਡਰ-18 ਲਾਅਨ ਟੈਨਿਸ ਮੁਕਾਬਲੇ ਵਿਚ ਦੂਸਰਾ ਸਥਾਨ ਹਾਸਲ ਕਰਨ 'ਤੇ ਅੱਜ ਸਕੂਲ ਵਿਖੇ ਸਨਮਾਨਿਤ ਕੀਤਾ ਗਿਆ | ਸਕੂਲ ਚੇਅਰਮੈਨ ਪੰਕਜ ਕਪੂਰ ਅਤੇ ਪਿ੍ੰਸੀਪਲ ਰੇਨੂੰ ਠਾਕੁਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੀ ਆਮਦ ਨੂੰ ਲੈ ਕੇ ਵੀ.ਆਈ.ਪੀ. ਰੂਟਾਂ ਦਾ ਉੱਚ ਅਧਿਕਾਰੀਆਂ ਵਲੋਂ ਦੌਰਾ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਵੀ.ਆਈ.ਪੀ. ਰੂਟਾਂ ਦੇ ਸਬੰਧ 'ਚ ਅੱਜ ਨਵੀਂ ਦਿੱਲੀ ਤੋਂ ਐਸ.ਪੀ.ਜੀ. ਦੇ ਆਈ.ਜੀ. ਸ੍ਰੀ ਐਮ..ਪੀ. ...

ਪੂਰੀ ਖ਼ਬਰ »

ਲੜਕੀਆਂ ਮਿਹਨਤ ਤੇ ਪ੍ਰਤਿਭਾ ਦੀ ਬਦੌਲਤ ਹਰੇਕ ਖੇਤਰ 'ਚ ਉੱਚੇ ਮੁਕਾਮ 'ਤੇ ਪਹੁੰਚ ਰਹੀਆਂ ਹਨ-ਰੇਨੂੰ ਸਿੰਗਲਾ

ਕਪੂਰਥਲਾ, 23 ਅਗਸਤ (ਵਿ.ਪ੍ਰ.)- ਅਜੋਕੇ ਯੁੱਗ ਵਿਚ ਲੜਕੇ ਤੇ ਲੜਕੀ ਵਿਚ ਫ਼ਰਕ ਸਮਝਣਾ ਠੀਕ ਨਹੀਂ ਕਿਉਂਕਿ ਲੜਕੀਆਂ ਆਪਣੀ ਮਿਹਨਤ ਤੇ ਪ੍ਰਤਿਭਾ ਦੀ ਬਦੌਲਤ ਜ਼ਿੰਦਗੀ ਦੇ ਹਰੇਕ ਖੇਤਰ ਵਿਚ ਉੱਚੇ ਮੁਕਾਮ 'ਤੇ ਪਹੁੰਚ ਰਹੀਆਂ ਹਨ | ਇਹ ਸ਼ਬਦ ਰੇਨੂੰ ਸਿੰਗਲਾ ਪਤਨੀ ਆਰ.ਕੇ. ...

ਪੂਰੀ ਖ਼ਬਰ »

197 ਪੇਟੀਆਂ ਨਜਾਇਜ਼ ਸ਼ਰਾਬ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਫਗਵਾੜਾ, 23 ਅਗਸਤ (ਹਰੀਪਾਲ ਸਿੰਘ)- ਇੱਕ ਕੋਠੀ ਵਿਚੋਂ 197 ਪੇਟੀਆਂ ਸ਼ਰਾਬ ਬਰਾਮਦਗੀ ਮਾਮਲੇ ਨੂੰ ਹੱਲ ਕਰਦੇ ਹੋਏ ਪੁਲਿਸ ਨੇ ਇੱਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ | ਅੱਜ ਇੱਥੇ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਇਕ ਸੂਚਨਾ ...

ਪੂਰੀ ਖ਼ਬਰ »

ਫਗਵਾੜਾ ਵਿਖੇ ਅਕਾਲੀ ਦਲ ਦੀ ਭਰਤੀ ਮੁਹਿੰਮ 'ਚ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ- ਖਹਿਰਾ

ਫਗਵਾੜਾ, 23 ਅਗਸਤ (ਅਸ਼ੋਕ ਕੁਮਾਰ ਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਦੀ ਚੱਲ ਰਹੀ ਭਰਤੀ ਮੁਹਿੰਮ ਦੀ ਸਮੀਖਿਆ ਲੈਣ ਲਈ ਹਲਕਾ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਅਕਾਲੀ ਵਰਕਰਾਂ ਅਤੇ ਆਗੂਆਂ ਨਾਲ ਇੱਕ ਸਾਂਝੀ ਮੀਟਿੰਗ ਸਥਾਨਕ ਅਕਾਲੀ ਗੁਰਦੁਆਰਾ ਬੰਗਾ ਰੋਡ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)-ਸਥਾਨਕ ਪੁਲਿਸ ਨੇ ਇਕ ਮੋਟਰਸਾਈਕਲ ਚੋਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਐਸ.ਐਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਈਸਰੂ ਪ੍ਰਸ਼ਾਦ ਤੇ ਏ.ਐਸ.ਆਈ. ਅਮਰਜੀਤ ਸਿੰਘ ਨੇ ਸਮੇਤ ਪੁਲਿਸ ...

ਪੂਰੀ ਖ਼ਬਰ »

ਭਾਣੋ ਲੰਗਾ ਗ੍ਰਾਮ ਪੰਚਾਇਤ ਵਲੋਂ ਗਲੀਆਂ 'ਚ ਇੰਟਰਲੌਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਹੁਸੈਨਪੁਰ, 23 ਅਗਸਤ (ਸੋਢੀ)- ਪਿੰਡ ਭਾਣੋ ਲੰਗਾ ਨੂੰ ਜ਼ਿਲ੍ਹਾ ਕਪੂਰਥਲਾ 'ਚ ਨਮੂਨੇ ਦਾ ਪਿੰਡ ਬਣਾਉਣ ਦੇ ਮਨੋਰਥ ਨਾਲ ਗਰਾਮ ਪੰਚਾਇਤ ਅਤੇ ਵਿਕਾਸ ਕਮੇਟੀ ਭਾਣੋ ਲੰਗਾ ਵਲੋਂ ਸਾਂਝੇ ਤੌਰ 'ਤੇ ਉਪਰਾਲਾ ਕਰਕੇ ਜਿੱਥੇ ਪਿੰਡ ਵਿਚ ਸੀਵਰੇਜ ਪਾਉਣ ਦਾ ਕੰਮ ਅੱਧ ਤੋਂ ਜ਼ਿਆਦਾ ...

ਪੂਰੀ ਖ਼ਬਰ »

ਗੋਪਾਲ ਗੋਧਾਮ ਮਹਾਂਤੀਰਥ ਦੇ ਪ੍ਰਬੰਧਕਾਂ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਗੋਪਾਲ ਗੋਧਾਮ ਮਹਾਂਤੀਰਥ ਦੇ ਪ੍ਰਬੰਧਕਾਂ ਵਲੋਂ ਚੇਅਰਮੈਨ ਅਨਿਲ ਭੋਲਾ, ਪ੍ਰਧਾਨ ਪ੍ਰਮੋਦ ਕੁਮਾਰ ਗੁਪਤਾ ਤੇ ਸੀਨੀਅਰ ਮੀਤ ਪ੍ਰਧਾਨ ਕਮਲ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸਮਾਗਮ ਅੱਜ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)- ਸੀ੍ਰ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਮਨਾਉਣ ਸਬੰਧੀ ਭਾਰਾ ਮੱਲ੍ਹ ਮੰਦਿਰ ਟਰੱਸਟ ਸੁਲਤਾਨਪੁਰ ਲੋਧੀ ਦੀ ਇਕ ਮੀਟਿੰਗ ਪੁਰਾਣੀ ਦਾਣਾ ਮੰਡੀ ਵਿਖੇ ਹੋਈ | ਕਮੇਟੀ ਦੇ ਪ੍ਰਧਾਨ ਕਰਨ ਧੀਰ ਤੇ ਸੰਚਾਲਕ ਕਾਨਵ ਧੀਰ ਨੇ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ 22 ਮੈਂਬਰੀ ਕਮੇਟੀ ਦਾ ਗਠਨ

ਸਿੱਧਵਾਂ ਦੋਨਾ, 23 ਅਗਸਤ (ਅਵਿਨਾਸ਼ ਸ਼ਰਮਾ)- ਗੁਰਦੁਆਰਾ ਸ੍ਰੀ ਬੇਰ ਸਾਹਿਬ ਪਾਤਸ਼ਾਹੀ ਛੇਵੀਂ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਿਖੇ ਅੱਜ ਪਿੰਡ ਦੀਆਂ ਧਾਰਮਿਕ ਜਥੇਬੰਦੀਆਂ ਤੇ ਮੋਹਤਬਰ ਵਿਅਕਤੀਆਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿਚ ਬਲਾਕ ਸੰਮਤੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਬਾਗ਼ ਵਿਖੇ ਚੱਲ ਰਹੀ ਕਾਰ ਸੇਵਾ ਦਾ ਬੀਬੀ ਜਗੀਰ ਕੌਰ ਨੇ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ)- 550 ਸਾਲਾ ਸ਼ਤਾਬਦੀ ਸਬ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਡਡਵਿੰਡੀ, 23 ਅਗਸਤ (ਬਲਬੀਰ ਸੰਧਾ)- ਸਰਕਾਰੀ ਹਾਈ ਸਕੂਲ ਹੈਬਤਪੁਰ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਮੁੱਖ ਅਧਿਆਪਕ ਸੁਖਵੰਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸੁੰਦਰ ਦਸਤਾਰਾਂ ਸਜਾਈਆਂ ਗਈਆਂ | ਮੁਕਾਬਲੇ ਦੌਰਾਨ ਕੰਪਿਊਟਰ ਅਧਿਆਪਕ ਜਗਜੀਤ ਸਿੰਘ ਨੇ ਜੱਜ ਦੀ ਭੂਮਿਕਾ ਨਿਭਾਈ ਤੇ ਸੁੰਦਰ ਦਸਤਾਰ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਵਜੀਤ ਕੌਰ, ਸੁਖਵਿੰਦਰ ਕੌਰ, ਨੀਲਮ ਕਾਂਤਾ, ਇੰਦਰਵੀਰ ਅਰੋੜਾ, ਦਲਬੀਰ ਕੌਰ, ਬਲਜੀਤ ਕੌਰ, ਸਲਵਿੰਦਰ ਕੌਰ, ਸੁਰਿੰਦਰ ਸਿੰਘ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

50 ਲੋੜਵੰਦਾਂ ਪਰਿਵਾਰਾਂ ਨੂੰ ਮਹੀਨੇ ਭਰ ਦਾ ਰਾਸ਼ਨ ਵੰਡਿਆ

ਬੇਗੋਵਾਲ, 23 ਅਗਸਤ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਨੇ ਅੱਜ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ 50 ਲੋੜਵੰਦਾਂ ਪਰਿਵਾਰਾਂ ਨੂੰ ਮਹੀਨੇ ਭਰ ਦਾ ਰਾਸ਼ਨ ਵੰਡਿਆ ਗਿਆ | ਲਾਇਨਜ਼ ਕਲੱਬ 321-ਡੀ ਦੇ ਡਿਸਟਿ੍ਕ ਗਵਰਨਰ ਗੁਰਮੀਤ ਸਿੰਘ ...

ਪੂਰੀ ਖ਼ਬਰ »

'ਏਕ ਕੋਸ਼ਿਸ਼' ਸੰਸਥਾ ਨੇ ਹੜ੍ਹ ਪੀੜਤਾਂ ਲਈ ਕੱਪੜੇ-ਦਵਾਈਆਂ ਭੇਜੀਆਂ

ਫਗਵਾੜਾ, 23 ਅਗਸਤ (ਤਰਨਜੀਤ ਸਿੰਘ ਕਿੰਨੜਾ)- ਸਮਾਜਿਕ ਸੰਸਥਾ 'ਏਕ ਕੋਸ਼ਿਸ਼' ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੱਪੜੇ ਅਤੇ ਦਵਾਈਆਂ ਮਾਸਟਰ ਹਰਵਿੰਦਰ ਸਿੰਘ ਕੋਟਲੀ ਖੱਖਿਆਂ ਦੇ ਰਾਹੀਂ ਫਿਲੌਰ ਦੇ ਲਾਗਲੇ ਪਿੰਡਾਂ ਤਲਵਣ, ਬੁਰਜ, ਗੰਨਾ ਪਿੰਡ ਲਈ ਭੇਜੇ ਗਏ | ਇਹ ...

ਪੂਰੀ ਖ਼ਬਰ »

ਨੰਗਲ ਖੇੜਾ ਛਿੰਝ ਮੇਲੇ 'ਚ ਨਾਮਵਰ ਪਹਿਲਵਾਨਾਂ ਨੇ ਆਪਣੇ ਜੌਹਰ ਦਿਖਾਏ

ਫਗਵਾੜਾ, 23 ਅਗਸਤ (ਅਸ਼ੋਕ ਕੁਮਾਰ ਵਾਲੀਆ)- ਧੰਨ-ਧੰਨ ਗੁੱਗਾ ਜਾਹਿਰ ਪੀਰ ਬਾਬੂ ਬੇਲੀ ਰਾਮ ਝੱਮਟ ਯਾਦਗਾਰੀ ਸਾਲਾਨਾ ਛਿੰਝ ਮੇਲਾ ਪਿੰਡ ਨੰਗਲ ਖੇੜਾ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਛਿੰਝ ਮੇਲੇ ਵਿਚ ਤਕਰੀਬਨ 100 ਦੇ ਕਰੀਬ ਕੁਸ਼ਤੀਆਂ ਕਰਵਾਈਆਂ ਗਈਆਂ | ਪਟਕੇ ਦੀ ...

ਪੂਰੀ ਖ਼ਬਰ »

ਜਨਮ ਅਸ਼ਟਮੀ ਮੌਕੇ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਸਮਾਗਮ

ਕਪੂਰਥਲਾ, 23 ਅਗਸਤ (ਅਮਰਜੀਤ ਕੋਮਲ)- ਜਨਮ ਅਸ਼ਟਮੀ ਸਬੰਧੀ ਅੱਜ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ ਕਰਵਾਏ ਗਏ | ਅਧਿਆਪਕਾਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ | ਇਸੇ ਸਬੰਧ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਾਂਗਰਸੀ ਆਗੂ ਮਨੋਜ ਭਸੀਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਿਯੁਕਤ

ਕਪੂਰਥਲਾ, 23 ਅਗਸਤ (ਅਮਰਜੀਤ ਕੋਮਲ)- ਪੰਜਾਬ ਸਰਕਾਰ ਵਲੋਂ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਨਵ-ਨਿਯੁਕਤ ਚੇਅਰਮੈਨ ਮਨੋਜ ਭਸੀਨ ਨੂੰ ਅੱਜ ਕਪੂਰਥਲਾ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਹੋਰ ਆਗੂਆਂ ਨੇ ਉਨ੍ਹਾਂ ਦੀ ਦੁਕਾਨ 'ਤੇ ਜਾ ਕੇ ਉਨ੍ਹਾਂ ਦਾ ...

ਪੂਰੀ ਖ਼ਬਰ »

ਵਿਸ਼ਵ ਫੋਟੋਗ੍ਰਾਫ਼ੀ ਦਿਵਸ 'ਤੇ ਪੀ.ਟੀ.ਯੂ.'ਚ ਕਰਵਾਇਆ ਗਿਆ ਫੋਟੋਗ੍ਰਾਫ਼ੀ ਦਾ ਮੁਕਾਬਲਾ

ਕਪੂਰਥਲਾ, 23 ਅਗਸਤ (ਅਮਰਜੀਤ ਕੋਮਲ)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਪੱਤਰਕਾਰੀ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਵਿਸ਼ਵ ਫੋਟੋਗ੍ਰਾਫ਼ੀ ਦਿਵਸ 'ਤੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੀਨੀਅਰ ਫੋਟੋਗ੍ਰਾਫ਼ਰ ਕਰਮਵੀਰ ਸੰਧੂ ...

ਪੂਰੀ ਖ਼ਬਰ »

ਬਿਊਟੀ ਐਾਡ ਵੈੱਲਨੈੱਸ ਸੈਕਟਰ ਕੌਾਸਲ ਵਲੋਂ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸਮਝੌਤਾ

ਕਪੂਰਥਲਾ, 23 ਅਗਸਤ (ਅਮਰਜੀਤ ਕੋਮਲ)- ਬਿਊਟੀ ਐਾਡ ਵੈਲਨੈੱਸ ਇੰਡਸਟਰੀਜ਼ ਨੂੰ ਹੁਨਰਮੰਦ ਕਾਮੇ ਪ੍ਰਦਾਨ ਕਰਨ ਲਈ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੀਆ ਅਵਸਰ ਪੈਦਾ ਕਰਨ ਦੇ ਆਦੇਸ਼ ਨਾਲ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਨੇ ਪਹਿਲ ਕਦਮੀ ਕਰਦਿਆਂ ਬਿਊਟੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਫਗਵਾੜਾ, 23 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਇੱਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ਼ ਕੀਤਾ ਹੈ | ਜਾਣਕਾਰੀ ਅਨੁਸਾਰ ਬੰਗਾ ਰੋਡ ਦੀ ਵਸਨੀਕ ਇੱਕ ਔਰਤ ਫਰਜ਼ਾਨਾ ਖਾਤੋ ਪਤਨੀ ਇਸਤਿਆਜ਼ ...

ਪੂਰੀ ਖ਼ਬਰ »

ਢਿਲਵਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਮਾਗਮ ਅੱਜ

ਢਿਲਵਾਂ, 23 ਅਗਸਤ (ਸੁਖੀਜਾ, ਪਲਵਿੰਦਰ)- ਮੰਦਿਰ ਸੁਧਾਰ ਸਭਾ ਢਿਲਵਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 24 ਅਗਸਤ ਨੂੰ ਬਾਹਰਲੇ ਸ਼ਿਵ ਮੰਦਿਰ ਢਿਲਵਾਂ ਵਿਚ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਮੰਦਰ ਸੁਧਾਰ ...

ਪੂਰੀ ਖ਼ਬਰ »

ਬਾਬਾ ਇੱਛਾਧਾਰੀ ਦੇ ਦਰਬਾਰ ਪਿੰਡ ਢੱਕ ਪੰਡੋਰੀ ਵਿਖੇ ਕਰਵਾਇਆ ਸਾਲਾਨਾ ਜੋੜ ਮੇਲਾ

ਖਲਵਾੜਾ, 23 ਅਗਸਤ (ਮਨਦੀਪ ਸਿੰਘ ਸੰਧੂ)- ਬਾਬਾ ਇੱਛਾਧਾਰੀ ਦੇ ਦਰਬਾਰ ਪਿੰਡ ਢੱਕ ਪੰਡੋਰੀ ਵਿਖੇ ਸਾਲਾਨਾ ਜੋੜ ਮੇਲਾ ਦਰਬਾਰ ਦੇ ਗੱਦੀ ਨਸ਼ੀਨ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX