ਤਾਜਾ ਖ਼ਬਰਾਂ


ਖੰਨਾ ਵਿਚ 27 ਸਾਲਾਂ ਦੀ ਇੱਕ ਹੋਰ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  1 day ago
ਲੁਧਿਆਣਾ ਵਿੱਚ 4 ਗਰਭਵਤੀ ਔਰਤਾਂ ਸਮੇਤ ਇੱਕੋ ਦਿਨ ਵਿੱਚ ਕੋਰੋਨਾ ਨਾਲ ਸਬੰਧਿਤ 16 ਮਾਮਲੇ ਸਾਹਮਣੇ ਆਏ
. . .  1 day ago
ਲੁਧਿਆਣਾ, 6 ਜੂਨ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਤੀਜੇ ਦਿਨ ਵੀ ਕਹਿਰ ਜਾਰੀ ਰਿਹਾ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਡਾਕਟਰੀ ਜਾਂਚ ਦੌਰਾਨ ਅੱਜ 37 ਸਾਲਾ ਔਰਤ ਵਾਸੀ ਦੋਰਾਹਾ 65 ਸਾਲਾ ਔਰਤ ਵਾਸੀ ਹਬੀਬ ਗੰਜ 29 ਸਾਲਾ ਵਾਸੀ ਪਿੰਡ ਜੱਸੋਵਾਲ 27 ਸਾਲਾ ਔਰਤ...
ਬਸੀ ਪਠਾਣਾਂ ਵਿੱਚ ਇੱਕ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ ਚ ਇਕ ਪਰਿਵਾਰ ਦੇ 5 ਮੈਂਬਰ ਕੋਰੋਨਾ ਦੀ ਮਾਰ ਹੇਠ ਆਏ
. . .  1 day ago
ਰਾਜਪੁਰਾ, 6 ਜੂਨ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਨੇੜੇ ਰਹਿਣ ਵਾਲੇ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਪਰਿਵਾਰ ਕੁੱਝ ਦਿਨ ਪਹਿਲਾਂ ਦਿੱਲੀ ਰਹਿ ਕੇ ਆਇਆ ਸੀ...
ਇਕੋ ਪਰਿਵਾਰ ਦੇ 3 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 6 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਤੋਂ ਪਹਿਲਾਂ ਦੋ ਬਾਰ ਸਵੇਰ ਸਮੇਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਐਲਾਨਿਆ ਗਿਆ ਸੀ ਪਰ ਸ਼ਾਮ ਨੂੰ ਦੋਨੋਂ ਬਾਰ ਕੋਰੋਨਾ ਪਾਜ਼ੀਟਿਵ ਮਰੀਜ਼ ਆਉਣ ਕਾਰਣ ਜ਼ਿਲ੍ਹਾ...
ਪਟਿਆਲਾ ਵਿਚ ਸੱਤ ਹੋਰ ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਪਟਿਆਲਾ 6 ਜੂਨ (ਗੁਰਪ੍ਰੀਤ ਸਿੰਘ ਚੱਠਾ) - ਜ਼ਿਲ੍ਹੇ ਵਿਚ ਸੱਤ ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ ਸੈਂਪਲਾ ਵਿਚੋ 451 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟ ਵਿਚੋ 443 ਸੈਂਪਲਾ ਦੀ ਰਿਪੋਰਟ ਕੋਵਿਡ...
ਜਲੰਧਰ ਦੇ ਰੈਣਕ ਬਾਜ਼ਾਰ 'ਚ ਹਥਿਆਰਬੰਦ ਲੁਟੇਰੇ ਵਲੋਂ ਲੁੱਟ, ਮਚੀ ਦਹਿਸ਼ਤ
. . .  1 day ago
ਜਲੰਧਰ, 6 ਜੂਨ - ਜਲੰਧਰ ਦੇ ਰੈਣਕ ਬਾਜ਼ਾਰ ਵਿਚ ਦਿਨ ਦਿਹਾੜੇ ਇਕ ਦੁਕਾਨ 'ਤੇ ਹਥਿਆਰਬੰਦ ਲੁਟੇਰੇ ਨੇ ਲੁੱਟ ਨੂੰ ਅੰਜਾਮ ਦਿੱਤਾ। ਜਿਸ ਮਗਰੋਂ ਬਾਜ਼ਾਰ ਵਿਚ ਦੁਕਾਨਦਾਰਾਂ ਵਿਚਕਾਰ ਸਨਸਨੀ ਫੈਲ ਗਈ ਹੈ ਤੇ ਮਾਹੌਲ ਤਣਾਅ ਗ੍ਰਸਤ ਹੈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਦੀ ਮਦਦ...
ਦਰਦਨਾਕ ਹਾਦਸੇ 'ਚ ਔਰਤ ਦਾ ਸਿਰ ਧੜ ਨਾਲੋਂ ਹੋਇਆ ਵੱਖ
. . .  1 day ago
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਹੋਏ ਦਰਦਨਾਕ ਹਾਦਸੇ 'ਚ ਇਕ ਬਜ਼ੁਰਗ ਔਰਤ ਦਾ ਧੜ ਨਾਲੋਂ ਸਿਰ ਅਲੱਗ ਹੋਣ ਦਾ ਹਿਰਦੇਵੇਧਕ ਸਮਾਚਾਰ ਪ੍ਰਾਪਤ ਹੋਇਆ ਹੈ। ਬੱਸਾਂ ਵਗ਼ੈਰਾ ਨਾ ਚੱਲਣ ਕਾਰਨ ਬਜ਼ੁਰਗ ਔਰਤ...
ਅੰਮ੍ਰਿਤਸਰ ਵਿਚ ਅੱਜ 28 ਕੋਰੋਨਾ ਪਾਜ਼ੀਟਿਵ ਮਿਲੇ
. . .  1 day ago
ਅੰਮ੍ਰਿਤਸਰ, 6 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 28 ਕੋਰੋਨਾਵਾਇਰਸ ਦੇ ਕੇਸ ਮਿਲੇ ਹਨ। ਇਸ ਤਰ੍ਹਾਂ ਕੁੱਲ ਕੇਸ 468 ਹਨ, ਡਿਸਚਾਰਜ 344, ਦਾਖਲ 116 ਤੇ ਕੁੱਲ 8...
ਜਲੰਧਰ 'ਚ 10 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 6 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ 10 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 288 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਵਿਅਕਤੀਆਂ 'ਚ 6 ਔਰਤਾਂ ਅਤੇ 4 ਮਰਦ ਸ਼ਾਮਲ ਹਨ। ਮਾਡਲ ਹਾਊਸ...
ਪੰਜਾਬ ਸਰਕਾਰ ਕੋਰੋਨਾ ਦਾ ਪ੍ਰਸਾਰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ-ਵਿਧਾਇਕ ਸ਼ੇਰੋਵਾਲੀਆ
. . .  1 day ago
ਸ਼ਾਹਕੋਟ, 6 ਜੂਨ (ਦਲਜੀਤ ਸਚਦੇਵਾ)- ਸੀ.ਐਚ.ਸੀ ਸ਼ਾਹਕੋਟ ਵਿਖੇ ਦੂਜਾ ਕੋਰੋਨਾ ਟੈਸਟਿੰਗ ਕੈਂਪ ਐਸ.ਐਮ.ਓ ਡਾ. ਅਮਰਦੀਪ ਸਿੰਘ ਦੁੱਗਲ ਦੀ ਅਗਵਾਈ ਹੇਠ ਲਗਾਇਆ ਗਿਆ ਤੇ ਇਸ ਕੈਂਪ ਵਿਚ 165 ਲੋਕਾਂ ਦੇ ਸੈਂਪਲ ਲਏ ਗਏ ਹਨ। ਕੈਂਪ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ...
ਆਵਾਰਾ ਕੁੱਤਿਆਂ ਨੇ ਕਿਸਾਨ ਨੂੰ ਨੋਚ-ਨੋਚ ਕੇ ਖਾਧਾ, ਮੌਤ
. . .  1 day ago
ਸਮਾਣਾ, 6 ਜੂਨ (ਗੁਰਦੀਪ ਸ਼ਰਮਾ, ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਮਵੀ ਸੱਪਾਂ ਵਿਖੇ ਅੱਜ ਆਵਾਰਾ ਕੁੱਤਿਆਂ ਨੇ ਸਵੇਰੇ ਸੈਰ ਕਰਨ ਗਏ ਇੱਕ ਕਿਸਾਨ ਨੂੰ ਨੋਚ ਲਿਆ। ਇਸ ਤੋਂ ਬਾਅਦ ਗੰਭੀਰ ਜ਼ਖ਼ਮੀ ਹੋਏ ਕਿਸਾਨ ਨੂੰ...
ਵਿਆਹ ਦੇ ਇੱਕ ਮਹੀਨਾ ਪਹਿਲਾ ਲੜਕੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਾਜ਼ਿਲਕਾ, 6 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਇੱਕ ਲੜਕੀ ਨੇ ਵਿਆਹ ਦੇ ਇੱਕ ਮਹੀਨੇ ਪਹਿਲਾ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਕਮਰੇ ਦੇ ਪੱਖੇ ਨਾਲ ਲਟਕਦੀ ਮਿਲੀ। ਪ੍ਰਾਪਤ ਜਾਣਕਾਰੀ...
ਸੁਨਿਆਰੇ ਵਲੋਂ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ
. . .  1 day ago
ਰੂਪਨਗਰ, 6 ਜੂਨ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦੇ ਇੱਕ ਸੁਨਿਆਰੇ ਵਲੋਂ ਆਪਣੀ ਦੁਕਾਨ 'ਚ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਐੱਚ...
ਅੰਮ੍ਰਿਤਸਰ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 6 ਜੂਨ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਆਏ ਨਵੇਂ ਕੇਸ ਆਨੰਦ ਐਵੇਨਿਊ ਨਾਲ ਸੰਬੰਧਿਤ ਹਨ। ਇਨ੍ਹਾਂ ਪੰਜ...
ਪਤਨੀ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਪਤੀ ਦੀ ਹੱਤਿਆ
. . .  1 day ago
ਮਲੋਟ, 6 ਜੂਨ (ਗੁਰਮੀਤ ਸਿੰਘ ਮੱਕੜ)- ਪਿੰਡ ਦਾਨੇਵਾਲਾ ਦੀ ਰਹਿਣ ਵਾਲੀ ਇੱਕ ਔਰਤ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਆਪਣੀ ਪਤੀ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ...
ਕੈਪਟਨ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਕੱਸੀ ਨਕੇਲ, ਆਬਕਾਰੀ ਸੁਧਾਰ ਗਰੁੱਪ ਦਾ ਕੀਤਾ ਗਠਨ
. . .  1 day ago
ਚੰਡੀਗੜ੍ਹ, 6 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਨਕੇਲ ਕੱਸਣ ਲਈ ਅੱਜ ਆਬਕਾਰੀ ਸੁਧਾਰ ਗਰੁੱਪ ਦਾ ਗਠਨ...
ਪੰਜਾਬ ਦੇ ਹੱਕਾਂ ਦਾ ਹੋ ਰਿਹੈ ਘਾਣ- ਭਗਵੰਤ ਮਾਨ
. . .  1 day ago
ਚੰਡੀਗੜ੍ਹ, 6 ਜੂਨ (ਸੁਰਿੰਦਰਪਾਲ ਸਿੰਘ)- 'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਹੱਕਾਂ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਦੋ ਵੱਡੇ ਘਪਲੇ ਸਾਹਮਣੇ ਆਏ ਹਨ...
ਫੋਕੀ ਬਿਆਨਬਾਜ਼ੀ ਛੱਡ ਸਿਆਸੀ ਲੀਡਰ ਕਿਸਾਨਾਂ ਨਾਲ ਖੜ੍ਹਨ- ਓਂਕਾਰ ਸਿੰਘ ਅਗੌਲ
. . .  1 day ago
ਨਾਭਾ, 6 ਜੂਨ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਦੇ ਜਨਰਲ ਸਕੱਤਰ ਓਂਕਾਰ ਸਿੰਘ ਅਗੌਲ ਨੇ ਅੱਜ ਪ੍ਰੈੱਸ ਨੋਟ ਜਾਰੀ ਕਰਕੇ ਕਿਹਾ ਕਿ ਦੇਸ਼ ਦੀ ਸਰਕਾਰ ਨੇ ਕਿਸਾਨਾਂ ਨੂੰ ਖੁੱਡੇ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 6 ਜੂਨ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਕਰੋਲ ਮਟਰਾਈ ਅਤੇ ਚੰਦਵਾ...
ਹਰਿਆਣਾ 'ਚ ਕੋਰੋਨਾ ਦੇ 184 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 6 ਜੂਨ- ਹਰਿਆਣਾ 'ਚ ਅੱਜ ਕੋਰੋਨਾ ਦੇ 184 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 3,767 ਹੋ ਗਿਆ ਹੈ। ਸਿਹਤ ਵਿਭਾਗ...
ਬਿਹਾਰ 'ਚ ਕੋਰੋਨਾ ਦੇ 147 ਮਾਮਲੇ ਆਏ ਸਾਹਮਣੇ
. . .  1 day ago
ਪਟਨਾ, 6 ਜੂਨ- ਬਿਹਾਰ 'ਚ ਅੱਜ ਕੋਰੋਨਾ ਵਾਇਰਸ ਦੇ 147 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ...
ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
. . .  1 day ago
ਛੇਹਰਟਾ, 6 ਜੂਨ (ਸੁੱਖ ਵਡਾਲੀ)- ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਤਾਲਾਬੰਦੀ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
. . .  1 day ago
ਜਲੰਧਰ, 6 ਜੂਨ (ਚੰਦੀਪ ਭੱਲਾ)- ਪੰਜਾਬ ਸਰਕਾਰ ਵਲੋਂ ਆਉਣ ਵਾਲੀ 8 ਜੂਨ ਤੋਂ ਸੂਬੇ 'ਚ ਧਾਰਮਿਕ ਸਥਾਨਾਂ, ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਕੁਝ ਦਿਸ਼ਾ-ਨਿਰਦੇਸ਼ਾਂ ਤਹਿਤ ਖੋਲ੍ਹਣ ਦੀ ਆਗਿਆ ਦਿੱਤੀ ਗਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਪਹਿਲਾ ਸਫ਼ਾ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫ਼ੈਸਲਾ

• ਸੁਲਤਾਨਪੁਰ ਲੋਧੀ 'ਚ ਸੁਪਰ ਸਪੈਸ਼ਲਿਟੀ ਹਸਪਤਾਲ ਬਣਾਉਣ ਦਾ ਐਲਾਨ • ਵਿਦੇਸ਼ ਮੰਤਰੀ ਕਰਤਾਰਪੁਰ ਸਾਹਿਬ ਲਈ ਵੀਜ਼ਾ ਮੁਕਤ ਲਾਂਘੇ ਦਾ ਮਾਮਲਾ ਪਾਕਿ ਕੋਲ ਉਠਾਉਣ-ਕੈਪਟਨ ਸੁਲਤਾਨਪੁਰ ਲੋਧੀ, 10 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਮੁੱਖ ...

ਪੂਰੀ ਖ਼ਬਰ »

ਕੈਂਟਰਬਰੀ ਦੇ ਆਰਕ ਬਿਸ਼ਪ ਜਸਟਿਨ ਪੋਰਟਲ ਵੈਲਬੇ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਧਾਰਮਿਕ ਮੁੱਦਿਆਂ 'ਤੇ ਵਿਚਾਰ-ਚਰਚਾ ਅੰਮਿ੍ਤਸਰ, 10 ਸਤੰਬਰ (ਹਰਮਿੰਦਰ ਸਿੰਘ)-ਕੈਂਟਰਬਰੀ ਦੇ ਆਰਕ ਬਿਸ਼ਪ ਜਸਟਿਨ ਪੋਰਟਲ ਵੈਲਬੇ ਨੇ ਆਪਣੀ ਪਤਨੀ ਕੈਲੋਰੀਨ ਵੈਲਬੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ | ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਨੂੰ ਸ਼ਰਮਨਾਕ ਕਾਰਵਾਈ ਦੱਸਿਆ

ਅੰਮਿ੍ਤਸਰ, 10 ਸਤੰਬਰ (ਸੁਰਿੰਦਰ ਕੋਛੜ)-ਕੈਂਟਰਬਰੀ ਦੇ ਮੁਖੀ (ਆਰਕ ਬਿਸ਼ਪ) ਜਸਟਿਨ ਪੋਰਟਲ ਵੈਲਬੇ ਆਪਣੀ ਪਤਨੀ ਕੈਲੋਰੀਨ ਵੈਲਬੇ ਸਮੇਤ ਅੱਜ ਸਥਾਨਕ ਜਲਿ੍ਹਆਂ ਵਾਲਾ ਬਾਗ਼ ਵਿਖੇ ਸ਼ਰਧਾਂਜਲੀ ਭੇਟ ਕੀਤੀ | ਜਲਿ੍ਹਆਂਵਾਲਾ ਬਾਗ਼ 'ਚ ਸ਼ਹੀਦੀ ਸਮਾਰਕ ਵਿਖੇ ਸ਼ਰਧਾਂਜਲੀ ...

ਪੂਰੀ ਖ਼ਬਰ »

ਭਾਰਤ ਵਲੋਂ ਪਾਕਿ ਦੀ ਕਸ਼ਮੀਰ ਮਾਮਲੇ 'ਤੇ ਅੰਤਰਰਾਸ਼ਟਰੀ ਜਾਂਚ ਕਰਵਾਉਣ ਦੀ ਮੰਗ ਖ਼ਾਰਜ

ਜਨੇਵਾ ਕੌ ਾਸਲ 'ਚ ਪਾਕਿ ਨੇ ਫਿਰ ਅਲਾਪਿਆ ਕਸ਼ਮੀਰ ਦਾ ਰਾਗ ਜਨੇਵਾ, 10 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰਾਂ ਬਾਰੇ ਕੌਾਸਲ (ਯੂ.ਐਨ.ਐਚ.ਆਰ.ਸੀ.) ਦੇ 42ਵੇਂ ਇਜਲਾਸ ਮੌਕੇ ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਨ 'ਤੇ ਇਤਰਾਜ਼ ...

ਪੂਰੀ ਖ਼ਬਰ »

ਜਦ ਪਾਕਿ ਵਿਦੇਸ਼ ਮੰਤਰੀ ਨੇ ਜੰਮੂ-ਕਸ਼ਮੀਰ ਨੂੰ ਦੱਸਿਆ ਭਾਰਤੀ ਸੂਬਾ

ਕੀ ਪਾਕਿਸਤਾਨ ਨੇ ਮੰਨ ਲਿਆ ਹੈ ਕਿ ਕਸ਼ਮੀਰ ਭਾਰਤ ਦਾ ਅਭਿੰਨ ਹਿੱਸਾ ਹੈ? ਲੋਕਾਂ 'ਚ ਇਸ ਨੂੰ ਲੈ ਕੇ ਉਤਸੁਕਤਾ ਉਦੋਂ ਵੱਧ ਗਈ ਜਦੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੀ ਇਕ ਵੀਡੀਓ ਵਾਇਰਲ ਹੋ ਗਈ | ਇਹ ਵੀਡੀਓ ਸੰਯੁਕਤ ਰਾਸ਼ਟਰ ਮਨੁੱਖੀ ...

ਪੂਰੀ ਖ਼ਬਰ »

ਉਰਮਿਲਾ ਮਾਤੋਂਡਕਰ ਨੇ ਨਾਰਾਜ਼ਗੀ ਦੇ ਚਲਦਿਆਂ ਛੱਡੀ ਕਾਂਗਰਸ

ਮੁੰਬਈ, 10 ਸਤੰਬਰ (ਏਜੰਸੀ)-6 ਮਹੀਨੇ ਪਹਿਲਾਂ ਕਾਂਗਰਸ 'ਚ ਸ਼ਾਮਿਲ ਹੋਣ ਵਾਲੀ ਬਾਲੀਵੁੱਡ ਦੀ ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਨਾਰਾਜ਼ਗੀ ਦੇ ਚਲਦਿਆਂ ਕਾਂਗਰਸ ਨੂੰ ਅੱਜ ਅਲਵਿਦਾ ਆਖ ਦਿੱਤਾ | ਉਨ੍ਹਾਂ ਨੇ ਲੋਕ ਸਭਾ ਚੋਣਾਂ-2019 ਦੌਰਾਨ ਉੱਤਰੀ ਮੁੰਬਈ ਤੋਂ ਚੋਣ ਲੜੀ ਸੀ ...

ਪੂਰੀ ਖ਼ਬਰ »

'ਏਅਰ ਫੋਰਸ ਡੇਅ' ਮੌਕੇ ਭਾਰਤ ਨੂੰ ਮਿਲੇਗਾ ਪਹਿਲਾ ਰਾਫ਼ੇਲ

ਨਵੀਂ ਦਿੱਲੀ, 10 ਸਤੰਬਰ (ਏਜੰਸੀ)- ਭਾਰਤੀ ਹਵਾਈ ਸੈਨਾ ਨੂੰ ਇਸ ਸਾਲ 8 ਅਕਤੂਬਰ ਨੂੰ ਦੁਸਹਿਰੇ 'ਤੇ ਪਹਿਲਾ ਰਾਫੇਲ ਲੜਾਕੂ ਜੈੱਟ ਹਵਾਈ ਜਹਾਜ਼ ਮਿਲਣ ਦੀ ਉਮੀਦ ਹੈ ਅਤੇ ਇਸ ਦੀ ਸਪੁਰਦਗੀ ਲਈ ਫਰਾਂਸ ਦੇ ਮੇਰੀਗਨਾਕ ਵਿਖੇ ਹੋਣ ਵਾਲੇ ਰਸਮੀ ਪ੍ਰਦਰਸ਼ਨ ਦੌਰਾਨ ਰੱਖਿਆ ...

ਪੂਰੀ ਖ਼ਬਰ »

ਭਾਰਤ-ਪਾਕਿ ਵਿਚਕਾਰ ਤਣਾਅ ਪਿਛਲੇ ਦੋ ਹਫ਼ਤਿਆਂ ਦੀ ਤੁਲਨਾ 'ਚ ਘਟਿਆ-ਟਰੰਪ

ਦੋਵਾਂ ਦੇਸ਼ਾਂ ਵਿਚਕਾਰ ਵਿਚੋਲਗੀ ਦੀ ਮੁੜ ਕੀਤੀ ਪੇਸ਼ਕਸ਼ ਵਾਸ਼ਿੰਗਟਨ, 10 ਸਤੰਬਰ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਪਿਛਲੇ ਦੋ ਹਫ਼ਤਿਆਂ ਦੀ ਤੁਲਨਾ 'ਚ ਘੱਟ ਹੋਇਆ ਹੈ | ਨਾਲ ਹੀ ਉਨ੍ਹਾਂ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਨਵੀਆਂ ਨਿਯੁਕਤੀਆਂ ਗ਼ੈਰ-ਸੰਵਿਧਾਨਿਕ-ਮਜੀਠੀਆ

ਚੰਡੀਗੜ੍ਹ 10 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 6 ਹੋਰ ਸਲਾਹਕਾਰ ਲਾ ਕੇ ਜਨਤਾ ਦੇ ...

ਪੂਰੀ ਖ਼ਬਰ »

ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 10 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਛੇ ਵਿਧਾਇਕਾਂ ਦੀ ਮੰਤਰੀ ਦੇ ਦਰਜੇ ਵਜੋਂ ਕੀਤੀ ਨਿਯੁਕਤੀ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ | ਇਸ ਪਟੀਸ਼ਨ 'ਤੇ ਇਤਰਾਜ਼ ਖ਼ਤਮ ਹੋਣ ਉਪਰੰਤ ਛੇਤੀ ਸੁਣਵਾਈ ਹੋਣ ਦੀ ਸੰਭਾਵਨਾ ਹੈ | ਜ਼ਿਕਰਯੋਗ ਹੈ ਕਿ ਮੁੱਖ ...

ਪੂਰੀ ਖ਼ਬਰ »

ਬੱਚੀ ਦੀ ਜਬਰ ਜਨਾਹ ਬਾਅਦ ਹੱਤਿਆ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ

ਜਗਤਸਿੰਘਪੁਰ (ਓਡੀਸ਼ਾ), 10 ਸਤੰਬਰ (ਏਜੰਸੀ)-ਓਡੀਸ਼ਾ ਦੇ ਜਗਤਸਿੰਘਪੁਰ ਜ਼ਿਲ੍ਹੇ ਦੀ ਇਕ ਅਦਾਲਤ ਨੇ ਇਕ ਨੌਾ ਸਾਲਾ ਬੱਚੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਨ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ | ਵਧੀਕ ਜ਼ਿਲ੍ਹਾ ਅਤੇ ਵਿਸ਼ੇਸ਼ ਪੋਕਸੋ ਅਦਾਲਤ ਦੇ ਜੱਜ ...

ਪੂਰੀ ਖ਼ਬਰ »

ਚਿਨਮਯਾਨੰਦ ਮਾਮਲਾ-ਸਿੱਟ ਵਲੋਂ ਪੀੜਤ ਲੜਕੀ ਦੇ ਹੋਸਟਲ ਕਮਰੇ ਦੀ 5 ਘੰਟੇ ਜਾਂਚ

ਸ਼ਾਹਜਾਂਹਪੁਰ, 10 ਸਤੰਬਰ (ਏਜੰਸੀ)-ਅੱਜ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੈਂਬਰਾਂ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਸਵਾਮੀ ਚਿਨਮਯਾਨੰਦ ਿਖ਼ਲਾਫ਼ ਜਬਰ-ਜਨਾਹ ਅਤੇ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀ ਪੀੜਤ ਲੜਕੀ ਦੇ ਹੋਸਟਲ ਦੇ ਕਮਰੇ ਦੀ ਜਾਂਚ ...

ਪੂਰੀ ਖ਼ਬਰ »

ਮੋਦੀ ਅਤੇ ਓਲੀ ਨੇ ਕੀਤਾ ਦੱਖਣੀ ਏਸ਼ੀਆ ਦੀ ਪਹਿਲੀ ਸਰਹੱਦ ਪਾਰ ਪਾਈਪਲਾਈਨ ਦਾ ਉਦਘਾਟਨ

ਨਵੀਂ ਦਿੱਲੀ, 10 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਨਿਪਾਲ ਦੇ ਹਮਅਹੁਦਾ ਕੇ. ਪੀ. ਸ਼ਰਮਾ ਓਲੀ ਨੇ ਦੱਖਣੀ ਏਸ਼ਿਆਈ ਪਹਿਲੀ ਸਰਹੱਦ ਪਾਰ ਪੈਟਰੋਲੀਅਮ ਪਾਈਪਲਾਈਨ ਦਾ ਉਦਘਾਟਨ ਕੀਤਾ | ਬਿਹਾਰ ਦੇ ਮੋਤੀਹਾਰੀ ਤੋਂ ਨਿਪਾਲ ਦੇ ...

ਪੂਰੀ ਖ਼ਬਰ »

ਕਸ਼ਮੀਰ 'ਚ ਲਸ਼ਕਰ ਅੱਤਵਾਦੀਆਂ ਦੇ 8 ਸਹਿਯੋਗੀ ਗਿ੍ਫ਼ਤਾਰ

ਸ੍ਰੀਨਗਰ, 10 ਸਤੰਬਰ (ਏਜੰਸੀ)-ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਅੱਜ ਸਥਾਨਕ ਲੋਕਾਂ ਨੂੰ ਪੋਸਟਰਾਂ ਦੇ ਜ਼ਰੀਏ ਧਮਕਾਉਣ ਦੇ ਦੋਸ਼ਾਂ ਤਹਿਤ ਲਸ਼ਕਰ-ਏ-ਤਾਇਬਾ ਅੱਤਵਾਦੀਆਂ ਦੇ 8 ਸਹਿਯੋਗੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਅਧਿਕਾਰੀਆਂ ਨੇ ਦੱਸਿਆ ...

ਪੂਰੀ ਖ਼ਬਰ »

ਸ਼ਰਧਾਲੂਆਂ ਨੇ ਗੁਰੂ ਰਵਿਦਾਸ ਮੰਦਰ ਵਾਲੀ ਜਗ੍ਹਾ ਨੇੜੇ ਕੀਤੀ ਅਰਦਾਸ

ਨਵੀਂ ਦਿੱਲੀ, 10 ਸਤੰਬਰ (ਏਜੰਸੀ)-ਅੱਜ ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿਚ ਗੁਰੂ ਰਵਿਦਾਸ ਮੰਦਰ ਵਾਲੀ ਜਗ੍ਹਾ ਜਿਸ ਨੂੰ ਕਰੀਬ ਇਕ ਮਹੀਨਾ ਪਹਿਲਾਂ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਢਾਹ ਦਿੱਤਾ ਗਿਆ ਸੀ ਨੇੜੇ ਮਾਰਚ ਕਰਦੇ ਹੋਏ ਵੱਡੀ ਗਿਣਤੀ ਲੋਕਾਂ ਨੇ ਅਰਦਾਸ ਕੀਤੀ ...

ਪੂਰੀ ਖ਼ਬਰ »

ਦਿੱਲੀ 'ਚ ਡੀ.ਆਰ.ਡੀ.ਓ. 'ਚ ਤਾਇਨਾਤ ਗੁਰਦਾਸਪੁਰ ਦੇ ਸੁਰੱਖਿਆ ਕਰਮੀ ਵਲੋਂ ਖ਼ੁਦਕੁਸ਼ੀ

ਨਵੀਂ ਦਿੱਲੀ, 10 ਸਤੰਬਰ (ਏਜੰਸੀ)-ਦਿੱਲੀ ਦੇ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਦੇ ਅੰਦਰ ਪੰਜਾਬ ਨਾਲ ਸਬੰਧਿਤ ਇਕ ਸੁਰੱਖਿਆ ਕਰਮੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ | ਸਿਵਲ ਲਾਈਨਸ ਇਲਾਕੇ ਦੇ ਇਸ ਡੀ.ਆਰ.ਡੀ.ਓ. ਸੈਂਟਰ 'ਚ ਡਿਫੈਂਸ ਸੁਰੱਖਿਆ ਕੋਰ ਨਾਲ ਤੈਨਾਤ ਸੁਰੱਖਿਆ ਕਰਮੀ ਹਰਦੀਪ ਸਿੰਘ ਨੇ ਆਪਣੀ ਸਰਵਿਸ ਰਾਈਫਲ ਨਾਲ ਗੋਲੀ ਮਾਰ ਲਈ | 51 ਸਾਲਾ ਹਰਦੀਪ ਸਿੰਘ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ |


ਖ਼ਬਰ ਸ਼ੇਅਰ ਕਰੋ

ਐਨ. ਸੀ. ਬੀ. ਵਲੋਂ ਪੰਜਾਬ ਨਾਲ ਸਬੰਧਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫ਼ਾਸ਼, ਦੋ ਗਿ੍ਫ਼ਤਾਰ

ਨਵੀਂ ਦਿੱਲੀ, 10 ਸਤੰਬਰ (ਏਜੰਸੀ)-ਐਨ. ਸੀ. ਬੀ. ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਅਤੇ 2 ਕਰੋੜ ਦਾ ਨਸ਼ਾ ਬਰਾਮਦ ਕਰ ਕੇ ਕੈਨੇਡਾ ਅਤੇ ਪੰਜਾਬ ਦਰਮਿਆਨ ਚੱਲ ਰਹੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਕਾਰੋਬਾਰ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ | ਇਕ ਸੀਨੀਅਰ ...

ਪੂਰੀ ਖ਼ਬਰ »

ਲੈਂਡਰ ਵਿਕਰਮ ਨਾਲ ਸੰਪਰਕ ਦੀਆਂ ਕੋਸ਼ਿਸ਼ਾਂ ਜਾਰੀ-ਇਸਰੋ

ਬੈਂਗਲੁਰੂ, 10 ਸਤੰਬਰ (ਏਜੰਸੀ)-ਚੰਦਰਯਾਨ-2 ਦੇ ਲੈਂਡਰ ਵਿਕਰਮ ਨਾਲ ਇਸਰੋ ਵਲੋਂ ਸੰਪਰਕ ਦੀਆਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ | ਇਸ ਸਬੰਧੀ ਇਸਰੋ ਨੇ ਅੱਜ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ | ਉਸ ਨੇ ਕਿਹਾ ਕਿ ਚੰਦਰਯਾਨ-2 ਦੇ ਆਰਬਿਟਰ ਨੇ ਵਿਕਰਮ ਲੈਂਡਰ ਦਾ ਪਤਾ ਤਾਂ ਲਗਾ ...

ਪੂਰੀ ਖ਼ਬਰ »

ਭਾਰਤ ਦੇ ਸਕਦੈ ਬਲਦੇਵ ਕੁਮਾਰ ਨੂੰ ਸ਼ਰਨ

ਨਵੀਂ ਦਿੱਲੀ, 10 ਸਤੰਬਰ (ਉਪਮਾ ਡਾਗਾ ਪਾਰਥ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਸਾਬਕਾ ਸਿੱਖ ਵਿਧਾਇਕ ਬਲਦੇਵ ਕੁਮਾਰ (43) ਨੇ ਗੁਆਂਢੀ ਮੁਲਕ 'ਚ ਘੱਟ ਗਿਣਤੀਆਂ ਲਈ ਅਸੁਰੱਖਿਅਤ ਮਾਹੌਲ ਦਾ ਹਵਾਲਾ ਦਿੰਦਿਆਂ ਭਾਰਤ ਸਰਕਾਰ ਤੋਂ ਪਨਾਹ ਮੰਗੀ ਹੈ | ...

ਪੂਰੀ ਖ਼ਬਰ »

ਮੇਰੇ ਪਿਤਾ ਦੇ ਕਾਤਲ ਨੂੰ ਭਾਰਤ ਨਾ ਦੇਵੇ ਸ਼ਰਨ-ਅਜੇ ਸਿੰਘ

ਅੰਮਿ੍ਤਸਰ, 10 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਘੱਟ ਗਿਣਤੀ ਮੰਤਰੀ ਤੇ ਮੁੱਖ ਮੰਤਰੀ ਦੇ ਸਲਾਹਕਾਰ ਐਮ. ਪੀ. ਏ. ਡਾ: ਸੂਰਨ ਸਿੰਘ ਦੇ ਕਤਲ 'ਚ ਨਾਮਜ਼ਦ ਬਲਦੇਵ ਕੁਮਾਰ ਨੂੰ ਭਗੌੜਾ ਕਰਾਰ ਦਿੰਦਿਆਂ ਪਾਕਿ ਸਿੱਖ ਭਾਈਚਾਰੇ ਨੇ ਉਸ ਨੂੰ ...

ਪੂਰੀ ਖ਼ਬਰ »

ਭਾਰਤ ਨੇ ਕਸ਼ਮੀਰ 'ਤੇ ਪਾਕਿਸਤਾਨ-ਚੀਨ ਦੇ ਸਾਂਝੇ ਬਿਆਨ 'ਤੇ ਪ੍ਰਗਟਾਇਆ ਇਤਰਾਜ਼

ਨਵੀਂ ਦਿੱਲੀ, 10 ਸਤੰਬਰ (ਉਪਮਾ ਡਾਗਾ ਪਾਰਥ)-ਭਾਰਤ ਨੇ ਪਾਕਿਸਤਾਨ ਅਤੇ ਚੀਨ ਵਲੋਂ 'ਕਸ਼ਮੀਰ ਨੂੰ ਇਤਿਹਾਸ ਵਲੋਂ ਛੱਡੇ ਗਏ ਵਿਵਾਦ' ਕਰਾਰ ਦੇਣ ਦੇ ਬਿਆਨ ਨੂੰ ਨਕਾਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਅਨਿੱਖੜਵਾਂ ਹਿੱਸਾ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ...

ਪੂਰੀ ਖ਼ਬਰ »

ਟਰੰਪ ਵਲੋਂ ਰਾਸ਼ਟਰੀ ਸੁਰੱਖਿਆ ਸਲਾਹਕਾਰ ਬੋਲਟਨ ਬਰਖ਼ਾਸਤ

ਵਾਸ਼ਿੰਗਟਨ, 10 ਸਤੰਬਰ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਹੋਰ ਹੈਰਾਨੀ ਭਰਿਆ ਕਦਮ ਚੁੱਕਦੇ ਹੋਏ ਰਾਸ਼ਟਰੀ ਸੁਰੱਖਿਆ ਸਲਾਹਕਾਰ ਜਾਨ ਬੋਲਟਨ ਨੂੰ ਬਰਖ਼ਾਸਤ ਕਰ ਦਿੱਤਾ | ਟਰੰਪ ਨੇ ਟਵਿੱਟਰ 'ਤੇ ਇਹ ਜਾਣਕਾਰੀ ਦਿੱਤੀ | ਉਨ੍ਹਾਂ ਨੇ ਜਾਨ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX