ਤਾਜਾ ਖ਼ਬਰਾਂ


ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਮਾਮਲੇ 'ਤੇ ਸੁਣਵਾਈ 23 ਮਾਰਚ ਤੱਕ ਲਈ ਟਲੀ
. . .  8 minutes ago
ਨਵੀਂ ਦਿੱਲੀ, 26 ਫਰਵਰੀ- ਸੁਪਰੀਮ ਕੋਰਟ ਨੇ ਸ਼ਾਹੀਨ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਧਰਨੇ ਬੈਠੇ ਲੋਕਾਂ ਨੂੰ ਹਟਾਉਣ ਵਾਲੀ ਪਟੀਸ਼ਨ 'ਤੇ ਅੱਜ ਕਿਹਾ ਕਿ ਅਜੇ ਇਸ ਦੀ ਸੁਣਵਾਈ...
ਪੰਜਾਬ 'ਚ ਖੁੱਲ੍ਹ ਕੇ ਸ਼ਰਾਬ ਸਮਗਲਿੰਗ ਹੋ ਰਹੀ ਹੈ, ਸਪਲਾਈ ਵਧੇਰੇ ਅਰੁਣਾਚਲ ਪ੍ਰਦੇਸ਼ ਲਈ- ਅਮਨ ਅਰੋੜਾ
. . .  20 minutes ago
ਬਜਟ ਇਜਲਾਸ : ਆਸ਼ੂ ਦੇ ਮਾਮਲੇ 'ਤੇ ਅਸੀਂ ਹਾਈਕੋਰਟ ਜਾਵਾਂਗੇ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਪਿੱਛੇ ਨਹੀਂ ਹਟਾਂਗੇ- ਹਰਪਾਲ ਚੀਮਾ
. . .  23 minutes ago
ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ
. . .  25 minutes ago
ਜਲੰਧਰ, 26 ਫਰਵਰੀ (ਚਿਰਾਗ਼)- ਪੰਜਾਬੀ ਜਾਗ੍ਰਿਤੀ ਮਾਰਚ ਜਲੰਧਰ ਦੇ ਨਕੋਦਰ ਚੌਕ ਸਥਿਤ ਲਾਇਲਪੁਰ ਖ਼ਾਲਸਾ ਸਕੂਲ...
ਬਜਟ ਇਜਲਾਸ : ਸ਼ਰਾਬ ਕਾਰਪੋਰੇਸ਼ਨ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਰੱਦ ਕਰਨ ਵਿਰੁੱਧ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  34 minutes ago
ਬਜਟ ਇਜਲਾਸ : ਵਿਰੋਧੀ ਧਿਰਾਂ ਨੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਵਿਖਾਵਾ
. . .  38 minutes ago
ਚੰਡੀਗੜ੍ਹ, 26 ਫਰਵਰੀ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੁੱਧ ਰੋਸ ਵਿਖਾਵਾ ਕੀਤਾ। ਵਿਧਾਨ ਸਭਾ...
ਬਜਟ ਇਜਲਾਸ : ਜਿਸ ਤਰ੍ਹਾਂ ਅਕਾਲੀ ਰਾਜ 'ਚ ਮਾਫ਼ੀਆ ਰਾਜ ਸੀ, ਓਹੀ ਮਾਫ਼ੀਆ ਰਾਜ ਹੁਣ ਵੀ ਹੈ- ਚੀਮਾ
. . .  42 minutes ago
ਚੰਡੀਗੜ੍ਹ, 26 ਫਰਵਰੀ (ਗੁਰਿੰਦਰ)- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ 'ਆਪ' ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ ਕਰਨ ਤੋਂ ਬਾਅਦ ਵਿਧਾਨ ਸਭਾ ਲਾਬੀ 'ਚ ਪੱਤਰਕਾਰਾਂ ਨਾਲ ਗੱਲਬਾਤ...
ਬਜਟ ਇਜਲਾਸ : ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ ਦਾ ਜਵਾਬ ਨਹੀਂ ਆਇਆ- ਵਿਧਾਇਕ ਨਾਭਾ
. . .  49 minutes ago
ਚੰਡੀਗੜ੍ਹ, 26 ਫਰਵਰੀ (ਸੁਰਿੰਦਰ)- ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੌਰਾਨ ਕਾਂਗਰਸ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦਾ ਸਵਾਲ ਆਇਆ ਤਾਂ ਨਾਭਾ ਨੇ ਕਿਹਾ ਕਿ ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ...
ਮਜੀਠੀਆ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਦਵਾਈਆਂ ਦਾ ਘਪਲਾ ਕਰਨ 'ਤੇ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  54 minutes ago
ਚੰਡੀਗੜ੍ਹ, 26 ਫਰਵਰੀ (ਗੁਰਿੰਦਰ)- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਕਾਲੀ-ਭਾਜਪਾ ਵਿਧਾਇਕਾਂ ਨੇ ਨਸ਼ਾ ਪੀੜਤਾਂ ਦੇ ਇਲਾਜ ਦੀਆਂ ਕਰੋੜਾਂ ਗੋਲੀਆਂ ਗ਼ਾਇਬ ਹੋਣ ਦੀ ਜਾਂਚ ਅਤੇ ਇਸ ਸੰਬੰਧੀ ਕੇਸ ਦਰਜ...
ਬਜਟ ਇਜਲਾਸ : ਅਕਾਲੀ-ਭਾਜਪਾ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ
. . .  about 1 hour ago
ਚੰਡੀਗੜ੍ਹ, 26 ਫਰਵਰੀ (ਹਰਕੰਵਲਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਅੱਜ ਦੀ ਕਾਰਵਾਈ ਦੌਰਾਨ ਅਕਾਲੀ-ਭਾਜਪਾ ਵਿਧਾਇਕਾਂ ਨੇ ਨਸ਼ਾ ਪੀੜਤਾਂ ਦੇ ਇਲਾਜ ਦੀਆਂ 5 ਕਰੋੜ ਗੋਲੀਆਂ...
ਦਿੱਲੀ ਹਿੰਸਾ 'ਤੇ ਬੋਲੇ ਕੇਜਰੀਵਾਲ- ਪੁਲਿਸ ਸ਼ਾਂਤੀ ਬਹਾਲੀ 'ਚ ਅਸਫਲ, ਫੌਜ ਨੂੰ ਬੁਲਾਉਣ ਦੀ ਲੋੜ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਦੇ ਮੁੱਦੇ 'ਤੇ ਉੱਤਰੀ-ਪੂਰਬੀ ਦਿੱਲੀ ਦੇ ਜਾਫ਼ਰਾਬਾਦ ਸਮੇਤ ਹੋਰਨਾਂ ਇਲਾਕਿਆਂ 'ਚ ਹੋਈ...
ਪੁਲਵਾਮਾ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 1 hour ago
ਸ੍ਰੀਨਗਰ, 26 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕਰੀਮਾਬਾਦ 'ਚ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ਕੌਮੀ ਜਾਂਚ ਏਜੰਸੀ...
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 2 hours ago
ਨਵੀਂ ਦਿੱਲੀ, 26 ਫਰਵਰੀ- ਰਾਜਧਾਨੀ ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...
ਸੀ. ਸੀ. ਐੱਸ. ਦੀ ਬੈਠਕ ਅੱਜ, ਐੱਨ. ਐੱਸ. ਏ. ਡੋਭਾਲ ਵੀ ਲੈਣਗੇ ਹਿੱਸਾ
. . .  about 2 hours ago
ਨਵੀਂ ਦਿੱਲੀ, 26 ਫਰਵਰੀ- ਕੌਮੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਅਜੀਤ ਡੋਭਾਲ ਅੱਜ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ...
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 18
. . .  about 2 hours ago
ਨਵੀਂ ਦਿੱਲੀ, 26 ਫਰਵਰੀ - ਦਿੱਲੀ 'ਚ ਹੋਈ ਹਿੰਸਾ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 18 ਹੋ ਗਈ ਹੈ। ਇਸ ਦੀ ਪੁਸ਼ਟੀ ਗੁਰੂ ਤੇਗ ਬਹਾਦਰ ਹਸਪਤਾਲ ਦੇ ਐਮ.ਡੀ ਸੁਨੀਲ ਕੁਮਾਰ...
ਕਾਰ ਤੇ ਬੱਸ ਦੀ ਟੱਕਰ 'ਚ 5 ਮੌਤਾਂ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆ ਦੀ ਗਿਣਤੀ ਹੋਈ 17
. . .  about 3 hours ago
ਦਿੱਲੀ ਹਿੰਸਾ 'ਤੇ ਹਾਈਕੋਰਟ 'ਚ ਅੱਧੀ ਰਾਤ ਨੂੰ ਹੋਈ ਸੁਣਵਾਈ
. . .  about 3 hours ago
ਦੱਖਣੀ ਕੋਰੀਆ 'ਚ ਅਮਰੀਕੀ ਫ਼ੌਜ ਨੇ ਕੋਰੋਨਾ ਵਾਈਰਸ ਦੇ ਪਹਿਲੇ ਕੇਸ ਦੀ ਕੀਤੀ ਪੁਸ਼ਟੀ
. . .  about 3 hours ago
ਬੈਂਗਲੁਰੂ 'ਚ ਅੱਜ ਸ਼ੁਰੂ ਹੋਵੇਗਾ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ
. . .  1 minute ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551

ਫਰੀਦਕੋਟ / ਮੁਕਤਸਰ

ਕੁਸ਼ਲਦੀਪ ਸਿੰਘ ਢਿੱਲੋਂ ਦਾ ਫ਼ਰੀਦਕੋਟ ਪਹੁੰਚਣ 'ਤੇ ਨਿੱਘਾ ਸਵਾਗਤ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣਾ ਸਿਆਸੀ ਸਲਾਹਕਾਰ ਬਣਾਉਣ 'ਤੇ ਬਾਜਾਖਾਨਾ, ਬਰਗਾੜੀ, ਕੋਟਕਪੂਰਾ, ਫ਼ਰੀਦਕੋਟ ਦੇ ਲੋਕਾਂ ਵਲੋਂ ਉਨ੍ਹਾਂ ਦਾ ਇੱਥੇ ਪੁੱਜਣ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 301 ਮੁਕੱਦਮਿਆਂ ਦਾ ਹੋਇਆ ਫ਼ੈਸਲਾ

ਫ਼ਰੀਦਕੋਟ , 14 ਸਤੰਬਰ (ਜਸਵੰਤ ਸਿੰਘ ਪੁਰਬਾ)-ਕੌਮੀ ਕਾਨੰੂਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਫ਼ਰੀਦਕੋਟ ਵਿਖੇ ਲੋਕ ਅਦਾਲਤ ਲਗਾਈ ਗਈ, ਜਿਸ ਵਿਚ ਵੱਖ-ਵੱਖ ਤਰ੍ਹਾਂ ਦੇ 1051 ਮੁਕੱਦਮੇ ਸ਼ਾਮਿਲ ਕੀਤੇ ਗਏ, ਜਿਨ੍ਹਾਂ ਵਿਚੋਂ 301 ਮੁਕੱਦਮਿਆਂ ਦਾ ਆਪਸੀ ਸਹਿਮਤੀ ਨਾਲ ਫ਼ੈਸਲਾ ...

ਪੂਰੀ ਖ਼ਬਰ »

ਸਕਿਉਰਿਟੀ ਗਾਰਡ ਯੂਨੀਅਨ ਨੇ ਮੰਗਾਂ ਦੀ ਪੂਰਤੀ ਲਈ ਨਾਅਰੇਬਾਜ਼ੀ ਕੀਤੀ

ਫ਼ਰੀਦਕੋਟ, 14 ਸਤੰਬਰ (ਸਤੀਸ਼ ਬਾਗ਼ੀ)- ਸਕਿਉਰਿਟੀ ਗਾਰਡ ਯੂਨੀਅਨ ਦੀ ਮੀਟਿੰਗ ਸੁਖਵੀਰ ਸਿੰਘ ਪੱਖੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਕਿਉਰਿਟੀ ਗਾਰਡਾਂ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਧਾਨ ਨੇ ਕਿਹਾ ਕਿ ਸਕਿਉਰਿਟੀ ਗਾਰਡਾਂ ਦਾ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਜ਼ਿਮਨੀ ਚੋਣਾਂ ਮੌਕੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਦਿਨ- ਦਿਹਾੜੇ ਘਰ 'ਚ ਚੋਰੀ, ਮਾਮਲਾ ਦਰਜ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਥਾਣਾ ਸਿਟੀ, ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਅਮਨ ਨਗਰ ਵਿਖੇ ਇਕ ਘਰ ਵਿਚ ਚੋਰੀ ਸੰਬੰਧੀ ਘਰ ਮਾਲਕ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਵਿਰੁੱਧ ਮਾਮਲ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਚੋਰਾਂ ਦੀ ਭਾਲ ਲਈ ਕਾਰਵਾਈ ਆਰੰਭ ਕਰ ...

ਪੂਰੀ ਖ਼ਬਰ »

ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਕੱਸੀ ਨਕੇਲ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤੱਸਰਕਾਂ ਨੂੰ ਕਾਬੂ ਕਰਨ ਲਈ ਆਪਣੀ ਮੁਹਿੰਮ ਵਿਚ ਤੇਜ਼ੀ ਲਿਆਂਦੀ ਗਈ ਹੈ | ਬੀਤੇ ਦਿਨ ਦੇਰ ਰਾਤ ਪੁਲਿਸ ਵਲੋਂ ਸਥਾਨਕ ਸ਼ਾਹਬਾਜ਼ ਨਗਰ ਵਿਖੇ ਨਸ਼ਾ ਤਸਕਰਾਂ ਸੰਬੰਧੀ ਮਿਲੀ ਗੁਪਤ ਸੂਚਨਾ ਨੂੰ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਕੂਲ ਦੇ ਬੱਚੇ ਅਤੇ ਲੋਕ ਭੋਗ ਰਹੇ ਨੇ ਨਰਕ

ਫਰੀਦਕੋਟ, 14 ਸਤੰਬਰ (ਸਟਾਫ ਰਿਪੋਰਟਰ)- ਸਥਾਨਕ ਬਾਜੀਗਰ ਬਸਤੀ ਦੇ ਸਰਕਾਰੀ ਪ੍ਰਾਈਮਰੀ ਸਕੂਲ ਦੇ ਮੇਨ ਗੇਟ ਕੋਲ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਸਤੀ ਨਿਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ ਅਤੇ ਸਕੂਲੀ ਬੱਚੇ ਬਹੁਤ ਪ੍ਰੇਸ਼ਾਨ ਹਨ | ਮੁਹੱਲਾ ਨਿਵਾਸੀਆਂ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਨਹੀਂ ਲੱਗ ਰਹੀ ਕੋਈ ਉਘ-ਸੁੱਘ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਪਿੰਡ ਵਾਂਦਰ ਜਟਾਣਾ ਦੇ ਨੌਜਵਾਨ ਸਤਨਾਮ ਸਿੰਘ (30) ਪੁੱਤਰ ਗੁਰਨਾਮ ਸਿੰਘ ਦੇ ਕਰੀਬ 2 ਮਹੀਨੇ ਪਹਿਲਾਂ ਭੇਦਭਰੀ ਹਾਲਤ 'ਚ ਲਾਪਤਾ ਹੋ ਜਾਣ ਕਾਰਨ ਪਰਿਵਾਰਕ ਮੈਂਬਰ ਪ੍ਰੇਸ਼ਾਨੀ 'ਚ ਹਨ | ਪਰਿਵਾਰ ...

ਪੂਰੀ ਖ਼ਬਰ »

ਵਿਧਾਇਕ ਕੁਸ਼ਲਦੀਪ ਢਿੱਲੋਂ ਦਾ ਬਰਗਾੜੀ ਪਹੁੰਚਣ 'ਤੇ ਸ਼ਾਨਦਾਰ ਸਵਾਗਤ

ਬਰਗਾੜੀ, 14 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਬਣਨ ਅਤੇ ਕੈਬਨਿਟ ਰੈਂਕ ਮਿਲਣ 'ਤੇ ਪਹਿਲੀ ਵਾਰ ਬਰਗਾੜੀ ਪਹੁੰਚਣ 'ਤੇ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ ਅਤੇ ਪ੍ਰੀਤਪਾਲ ਸਿੰਘ ਭਲੂਰੀਆ ਦੇ ਗ੍ਰਹਿ ਵਿਖੇ ਸੀਨੀਅਰ ਸਿਆਸਤਦਾਨ ਸਰਦਾਰ ਜਗਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸ਼ਾਨਦਾਰ ਸਵਾਗਤ ਕੀਤਾ ਗਿਆ | ਕਾਂਗਰਸੀ ਵਰਕਰਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਕਾਂਗਰਸ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ | ਸਰਦਾਰ ਜਗਵਿੰਦਰ ਸਿੰਘ ਔਲਖ, ਹਿਰਦੇਪਾਲ ਸਿੰਘ ਭਲੂਰੀਆ, ਪ੍ਰੀਤਪਾਲ ਸਿੰਘ ਭਲੂਰੀਆ ਆਦਿ ਨੇ ਕੁਸ਼ਲਦੀਪ ਸਿੰਘ ਢਿੱਲੋਂ ਮੁੂੰਹ ਮਿੱਠਾ ਕਰਵਾਉਂਦਿਆਂ ਸਰਦਾਰ ਢਿੱਲੋਂ ਨੂੰ ਮੁਬਾਰਕਬਾਦ ਦਿੱਤੀ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿੱਪ ਦਾ ਧੰਨਵਾਦ ਕੀਤਾ | ਕੁਸ਼ਲਦੀਪ ਸਿੰਘ ਢਿੱਲੋਂ ਨੇ ਸਮੂਹ ਲੀਡਰ ਸਹਿਬਾਨ ਅਤੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਗਾੜੀ ਦੇੇ ਵਰਕਰਾਂ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀ ਕਲਾ ਲਈ ਵੱਧ ਚੜ੍ਹ ਕੇ ਕੰਮ ਕੀਤਾ ਹੈ | ਸਮੂਹ ਵਰਕਰਾਂ ਨੂੰ ਲੱਡੂ ਵੰਡੇ ਗਏ | ਇਸ ਮੌਕੇ ਸਰਪੰਚ ਜਸਵੰਤ ਸਿੰਘ, ਸਰਪੰਚ ਰਾਜਵਿੰਦਰ ਕੌਰ, ਸੁਰਜੀਤ ਸਿੰਘ ਬਾਬਾ, ਦਰਸ਼ਨ ਸਿੰਘ ਢਿੱਲਵਾਂ, ਪੰਚ ਹਰਬੰਸ ਸਿੰਘ, ਪੰਚ ਪਰਮਜੀਤ ਸਿੰਘ, ਬਲਾਕ ਸੰਮਤੀ ਮੈਂਬਰ ਪੰਚ ਬਾਬੂ ਸਿੰਘ, ਪੰਚ ਟੇਕ ਚੰਦ ਸ਼ਰਮਾ, ਸੁਖਦੇਵ ਸਿੰਘ ਸੇਵ ਢਿੱਲੋਂ, ਗੁਰਚਰਨ ਸਿੰਘ ਢਿੱਲੋਂ, ਲਹਿਰੀ ਸਿੰਘ, ਚੂਹੜ ਸਿੰਘ ਢਿੱਲੋਂ, ਹੈਪੀ ਭਲੂਰੀਆ, ਪੰਚ ਜੈਪਾਲ ਸ਼ਰਮਾ, ਡਾ. ਰਣਜੀਤ ਘਾਰੂ, ਡਾ. ਸੁਰਜੀਤ ਮਾਲੜਾ, ਰਿੰਪਾ ਢਿੱਲੋਂ, ਬਲਜੀਤ ਢਿੱਲੋਂ, ਪਰਵਿੰਦਰ ਢਿੱਲੋਂ, ਰਾਜੂ ਗਿੱਲ, ਰਾਜਾ ਕਵੈਤ, ਰਾਜੂ ਢਿੱਲੋਂ, ਗੁਰਦਿਆਲ ਸਿੰਘ, ਚੰਦ ਸਿੰਘ, ਕਰਮਜੀਤ ਸਿੰਘ, ਅਮਰਜੀਤ ਕੌਰ, ਪੱਪੂ ਬਰਾੜ, ਮੇਜਰ ਸਿੰਘ, ਭਿੰਦਰ ਸ਼ਰਮਾ, ਸੁਖਦੇਵ ਸਿੰਘ ਚਾਨੀ, ਪੰਚ ਲਖਵਿੰਦਰ ਗੋਲਡੀ, ਪੰਚ ਅਮਰਜੀਤ ਗੋਂਦਾਰਾ, ਪੰਚ ਚਤਰ ਸਿੰਘ, ਨੈਬ ਸਿੰਘ ਗੋਂਦਾਰਾ, ਸੁਰਿੰਦਰਪਾਲ ਸ਼ਰਮਾ, ਬਾਬਾ ਦਲੀਪ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ ਢਿੱਲੋਂ, ਕੇਵਲ ਕ੍ਰਿਸ਼ਨ, ਚਾਨਣ ਸ਼ਰਮਾ, ਹਰਜੀਤ ਢਿੱਲੋਂ, ਬਿੱਟੂ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

'ਲੋਕ ਮਿਲਣੀ ਮੁਹਿੰਮ' ਅੱਜ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-'ਲੋਕ ਮਿਲਣੀ ਮੁਹਿੰਮ' ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ 15 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਸਥਾਨਕ ਮੁਕਤਸਰ ਰੋਡ 'ਤੇ ਸਥਿਤ ਘੁਮਿਆਰਾਂ ਵਾਲੀ ਗਲੀ 'ਚ ਪਰਜਾਪਤ ਧਰਮਸ਼ਾਲਾ, ...

ਪੂਰੀ ਖ਼ਬਰ »

ਪਲਾਸਟਿਕ ਲਿਫਾਫ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਰੈਲੀ ਕੱਢੀ

ਕੋਟਕਪੂਰਾ, 14 ਸਤੰਬਰ (ਮੇਘਰਾਜ)-ਚੈਂਬਰ ਆਫ ਕਾਮਰਸ ਐਾਡ ਇੰਡਸਟਰੀਜ਼ ਕੋਟਕਪੂਰਾ ਵਲੋਂ ਪਲਾਸਟਿਕ ਲਿਫਾਫ਼ਿਆਂ ਦੀ ਵਰਤੋਂ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਅਤੇ ਬਾਜ਼ਾਰਾਂ ਨੂੰ ਖੁੱਲ੍ਹੇ, ਚੌੜੇ ਅਤੇ ਸਾਫ਼-ਸੁਥਰੇ ਰੱਖਣ ਲਈ ਵਿਸ਼ੇਸ਼ ਮੁਹਿੰਮ ਪ੍ਰਧਾਨ ਓਮਕਾਰ ...

ਪੂਰੀ ਖ਼ਬਰ »

ਅਧਿਆਪਕ ਮੋਟੀਵੇਸ਼ਨ ਸੈਮੀਨਾਰ ਕਰਵਾਇਆ

ਸਾਦਿਕ, 14 ਸਤੰਬਰ (ਆਰ.ਐਸ.ਧੰੁਨਾ, ਚੌਹਾਨ)-ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ (ਸੀ.ਬੀ.ਐਸ.ਈ) ਘੁੱਦੂਵਾਲਾ ਵਿਖੇ ਅਧਿਆਪਕ ਮੋਟੀਵੇਸ਼ਨ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਰਚਿਤ ਲੰਭਾ ਰਿਸੋਰਸ ਪਰਸਨ ਅਤੇ ਪ੍ਰਤੀਕ ਅਰੋੜਾ ਨੇ ਅਧਿਆਪਕਾਂ ਨੂੰ ਕਿਹਾ ਕਿ ਜਮਾਤ ...

ਪੂਰੀ ਖ਼ਬਰ »

ਸ਼ਬਦ ਗਾਇਨ ਮੁਕਾਬਲੇ'ਚ ਦਸਮੇਸ਼ ਸਕੂਲ ਭਾਣਾ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਲ 2019-20 ਲਈ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹੋਏ, ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਸਕੂਲਾਂ ਨੇ ਭਾਗ ਲਿਆ ਅਤੇ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਇਕੱਤਰਤਾ 'ਚ ਨਵੀਆਂ ਨਿਯੁਕਤੀਆਂ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਵਰਕਰਾਂ ਦੀ ਇਕ ਇਕੱਤਰਤਾ ਸ਼ਹੀਦੀ ਸੈਮਾਰਕ ਕੋਟਕਪੂਰਾ ਵਿਖੇ ਹੋਈ, ਜਿਸ ਵਿਚ ਜੋਨ ਇੰਚਾਰਜ ਪੰਜਾਬ ਐਡਵੋਕੇਟ ਅਵਤਾਰ ਕਿ੍ਸ਼ਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਕੱਤਰਤਾ ...

ਪੂਰੀ ਖ਼ਬਰ »

ਸਰਕਾਰੀ ਬਰਜਿੰਦਰਾ ਕਾਲਜ ਵਿਖੇ ਰੈੱਡ ਰਿਬਨ ਕਲੱਬਾਂ ਦੀ ਪਲੇਠੀ ਮੀਟਿੰਗ ਹੋਈ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਵਿਖੇ ਚੱਲ ਰਹੇ ਚਾਰ ਰੈੱਡ ਰਿਬਨ ਕਲੱਬਾਂ ਦੀ ਸੈਸ਼ਨ: 2019-20 ਦੀ ਪਲੇਠੀ ਮੀਟਿੰਗ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਰਮਿੰਦਰ ਘਈ ਦੀ ਯੋਗ ਅਗਵਾਈ ਹੇਠ ਹੋਈ, ਜਿਸ ਵਿਚ ਰੈਡ ਰਿਬਨ ਕਲੱਬਾਂ ਦੇ ...

ਪੂਰੀ ਖ਼ਬਰ »

ਜ਼ੋਨ ਪੱਧਰੀ ਸਕੂਲੀ ਖੇਡਾਂ 'ਚ ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਦੇ ਖਿਡਾਰੀ ਛਾਏ

ਸਾਦਿਕ, 14 ਸਤੰਬਰ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)- ਤਾਜ ਪਬਲਿਕ ਸਕੂਲ ਜੰਡ ਸਾਹਿਬ ਅਤੇ ਗੁਰੂਤੇਗ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਵਿਖੇ ਹੋਈਆਂ ਜ਼ੋਨ ਪੱਧਰੀ ਸਕੂਲੀ ਖੇਡਾਂ ਵਿਚ ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਦੇ ਖਿਡਾਰੀਆਂ ਨੇ ਆਪਣੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »

21ਵਾਂ ਸ਼ੂਟਿੰਗ ਬਾਲ ਦਾ ਟੂਰਨਾਮੈਂਟ ਕਰਵਾਉਣ ਸਬੰਧੀ ਮੀਟਿੰਗ ਹੋਈ

ਫ਼ਰੀਦਕੋਟ, 14 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਦੀ ਮੀਟਿੰਗ ਪੰਜਾਬ ਦੇ ਪ੍ਰਧਾਨ ਜਨਿੰਦਰ ਜੈਨ ਅਤੇ ਜਨਰਲ ਸਕੱਤਰ ਕੌਰ ਸੰਧੂ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਜੀ ਦੇ ...

ਪੂਰੀ ਖ਼ਬਰ »

ਕਸ਼ਮੀਰੀਆਂ ਦੇ ਹੱਕ 'ਚ ਇਨਕਲਾਬੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਹਿੰਦੂਤਵੀ ਫਾਸੀਵਾਦੀ ਵਿਰੋਧੀ ਫੋਰਮ ਵਲੋਂ ਅੱਜ ਕਸ਼ਮੀਰੀ ਲੋਕਾਂ ਦੇ ਹੱਕ ਵਿਚ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਰੋਸ ਰੈਲੀ ਕੀਤੀ ਗਈ ਜਿਸ ਤੋਂ ਬਾਅਦ ਸਮੂਹ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਹਿਰ 'ਚ ਰੋਸ ਮਾਰਚ ਕੱਢਿਆ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਧਾਰਮਿਕ ਸਮਾਗਮ ਕੱਲ੍ਹ ਤੋਂ- ਮਹੀਪ ਇੰਦਰ ਸਿੰਘ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)- ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੀ ਸ਼ੁਰੂਆਤ ਧਾਰਮਿਕ ਸਮਾਗਮਾਾ ਤੋਂ ਕੀਤੀ ਜਾ ਰਹੀ ਹੈ, ਜੋ 16 ਸਤੰਬਰ ਤੋਂ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਣਗੇ | ਮਹੀਪ ਇੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਕੀਮ ਲੋਕਾਂ ਲਈ ਸਾਬਤ ਹੋ ਰਹੀ ਹੈ ਵਰਦਾਨ

ਫ਼ਰੀਦਕੋਟ, 14 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਵਲੋਂ ਸਿਹਤ ਸਕੀਮਾਂ, ਸਹੂਲਤਾਂ ਅਤੇ ਸਿਹਤ ਸੇਵਾਵਾਂ ਆਮ ਲੋਕਾਂ ਤਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ 5.5 ਬੈਂਡ ਦੇ ਬਾਵਜੂਦ ਕੈਨੇਡਾ ਦਾ ਵੀਜ਼ਾ ਲਗਵਾਇਆ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)- ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਹਰਪ੍ਰੀਤ ਸਿੰਘ ਵਾਸੀ ਕੋਟਕਪੂਰਾ ਦਾ ਕੈਨੇਡਾ ਸਟੱਡੀ ਵੀਜ਼ਾ ਸਿਰਫ 14 ਦਿਨਾਂ ਵਿਚ ਲਗਵਾਇਆ | ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਇਕ ਮਡਿਊਲ ਵਿਚ 5.5 ਬੈਂਡ ਅਤੇ ਓਵਰਆਲ 6.0 ਬੈਂਡ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਸਮੂਹ ਮਨਰੇਗਾ ਕਰਮਚਾਰੀਆਂ ਵਲੋਂ ਹਰਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਯੂਨੀਅਨ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਖੇਤੀ ਮਸ਼ੀਨਰੀ 'ਤੇ ਸਬਸਿਡੀ ਘਟਾ ਕੇ ਕਿਸਾਨਾਂ ਨਾਲ ਬੇਇੰਨਸਾਫ਼ੀ ਕੀਤੀ-ਪ੍ਰਧਾਨ ਭਾਕਿਯੂ ਲੱਖੋਵਾਲ

ਫ਼ਰੀਦਕੋਟ, 14 ਸਤੰਬਰ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਪ੍ਰਧਾਨਗੀ ਹੇਠ ਫ਼ਰੀਦਕੋਟ ਵਿਖੇ ਹੋਈ, ਜਿਸ ਵਿਚ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਕਬੱਡੀ ਸਰਕਲ ਸਟਾਈਲ ਦੀ ਜ਼ਿਲ੍ਹਾ ਜੇਤੂ ਟੀਮ ਦਾ ਸਨਮਾਨ

ਬਾਜਾਖਾਨਾ, 14 ਸਤੰਬਰ (ਜੀਵਨ ਗਰਗ)- ਪਿਛਲੇ ਦਿਨੀਂ ਸਕੂਲ ਪੱਧਰ ਦੀਆਂ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਦੀ ਟੀਮ ਕਬੱਡੀ ਸਰਕਲ ਸਟਾਈਲ 'ਚ ਜ਼ਿਲ੍ਹਾ ਜੇਤੂ ਰਹੀ | ਖਿਡਾਰੀਆਂ ਦੀ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX