ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 2 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 5 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਸੰਪਾਦਕੀ

ਪ੍ਰਸੰਸਾਯੋਗ ਕਦਮ

ਹੁਣ ਕੇਂਦਰ ਸਰਕਾਰ ਵਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਐਲਾਨ ਦਾ ਵੱਡਾ ਸਵਾਗਤ ਹੋਇਆ ਹੈ। ਲਗਪਗ ਪਿਛਲੇ 35 ਸਾਲ ਤੋਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਿਹੀਆਂ ਸੂਚੀਆਂ ਬਣਾਉਣ ਦਾ ਕੰਮ ਜਾਰੀ ਰੱਖਿਆ ਹੋਇਆ ਹੈ। ਇਸ ਲਈ ਵੱਖ-ਵੱਖ ਦੇਸ਼ਾਂ ਵਿਚ ਭਾਰਤੀ ਹਾਈ ਕਮਿਸ਼ਨਾਂ ਵਲੋਂ ਭੇਜੀਆਂ ਜਾਂਦੀਆਂ ਸੂਚਨਾਵਾਂ ਨੂੰ ਹੀ ਆਧਾਰ ਬਣਾਇਆ ਜਾਂਦਾ ਰਿਹਾ ਹੈ। ਸਮੇਂ-ਸਮੇਂ ਵਾਪਰੀਆਂ ਘਟਨਾਵਾਂ ਦੇ ਆਧਾਰ 'ਤੇ ਵੀ ਇਹ ਸੂਚੀਆਂ ਵੱਡੀਆਂ ਹੁੰਦੀਆਂ ਗਈਆਂ। ਕਨਿਸ਼ਕ ਹਵਾਈ ਜਹਾਜ਼ ਦਾ ਹਾਦਸਾ ਅਤੇ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਮਾਰੇ ਜਾਣ ਤੋਂ ਬਾਅਦ ਵੀ ਇਨ੍ਹਾਂ ਸੂਚੀਆਂ ਵਿਚ ਨਾਵਾਂ ਦਾ ਇਜ਼ਾਫ਼ਾ ਕੀਤਾ ਜਾਂਦਾ ਰਿਹਾ। ਪਰ ਇਸ ਦੇ ਨਾਲ ਹੀ ਸਮੇਂ-ਸਮੇਂ ਇਨ੍ਹਾਂ ਵਿਚ ਸੋਧ ਵੀ ਕੀਤੀ ਜਾਂਦੀ ਰਹੀ ਹੈ। ਇਸ ਲਈ ਵੀ ਭਾਰਤੀ ਅੰਬੈਸੀਆਂ ਅਤੇ ਹਾਈ ਕਮਿਸ਼ਨਾਂ ਦੀਆਂ ਰਿਪੋਰਟਾਂ ਨੂੰ ਹੀ ਆਧਾਰ ਬਣਾਇਆ ਜਾਂਦਾ ਰਿਹਾ ਹੈ। ਪਰ ਇਨ੍ਹਾਂ ਸੂਚੀਆਂ ਵਿਚਲੇ ਨਾਵਾਂ ਦਾ ਵੇਰਵਾ ਕਦੀ ਪੂਰੇ ਵਿਸਥਾਰ ਨਾਲ ਸਾਹਮਣੇ ਨਹੀਂ ਆਇਆ, ਨਾ ਹੀ ਇਨ੍ਹਾਂ ਵਿਚ ਸ਼ਾਮਿਲ ਕੀਤੇ ਗਏ ਨਾਵਾਂ ਦੇ ਕਾਰਨਾਂ ਸਬੰਧੀ ਕਦੀ ਸਹੀ ਉੱਤਰ ਮਿਲ ਸਕਿਆ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਇਹ ਮਸਲਾ ਸਮੇਂ-ਸਮੇਂ ਕੇਂਦਰ ਕੋਲ ਉਠਾਇਆ ਜਾਂਦਾ ਰਿਹਾ ਹੈ। ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਸਮੇਂ ਕੇਂਦਰ ਵਿਚ ਸੁਖਦੇਵ ਸਿੰਘ ਢੀਂਡਸਾ ਦੇ ਮੰਤਰੀ ਹੁੰਦਿਆਂ ਵੀ ਇਸ ਦੀ ਚਰਚਾ ਬਣੀ ਰਹੀ ਸੀ। ਹੁਣ ਬਿਆਨੀ ਗਈ ਕਾਲੀ ਸੂਚੀ ਵਿਚ ਵਧੇਰੇ ਉਹ ਨਾਂਅ ਹੀ ਸ਼ਾਮਿਲ ਰਹੇ ਹਨ, ਜੋ ਸਾਕਾ ਨੀਲਾ ਤਾਰਾ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਰੁੱਧ ਰੋਸ ਪ੍ਰਗਟ ਕਰਦੇ ਰਹੇ ਹਨ ਅਤੇ ਕੁਝ ਵਿਦੇਸ਼ਾਂ ਵਿਚ ਖਾਲਿਸਤਾਨ ਦੀ ਲਹਿਰ ਨਾਲ ਜੁੜੇ ਵਿਅਕਤੀਆਂ ਦੇ ਨਾਂਅ ਵੀ ਇਸ ਸੂਚੀ ਵਿਚ ਸ਼ਾਮਿਲ ਹਨ। 80-90 ਦੇ ਦਹਾਕੇ ਵਿਚ ਬਹੁਤ ਸਾਰੇ ਲੋਕਾਂ ਨੇ ਵੱਖ-ਵੱਖ ਦੇਸ਼ਾਂ ਵਿਚ ਰਾਜਸੀ ਸ਼ਰਨ ਲਈ ਸੀ। ਇਸ ਲਈ ਇਨ੍ਹਾਂ ਵਲੋਂ ਕਈ ਢੰਗ-ਤਰੀਕੇ ਵੀ ਅਪਣਾਏ ਗਏ ਸਨ ਪਰ ਉਨ੍ਹਾਂ ਵਿਚੋਂ ਬਹੁਤਿਆਂ ਦੇ ਨਾਂਅ ਕਾਲੀ ਸੂਚੀ ਵਿਚ ਸ਼ਾਮਿਲ ਹੋਣ ਕਾਰਨ ਉਹ ਭਾਰਤ ਵਿਚ ਨਹੀਂ ਸਨ ਆ ਸਕੇ ਅਤੇ ਨਾ ਹੀ ਇਥੇ ਆਪਣੇ ਸਮਾਜ ਨਾਲ ਜੁੜ ਸਕੇ ਸਨ। ਸਮੇਂ ਦੇ ਬੀਤਣ ਨਾਲ ਹਾਲਾਤ ਬਦਲਦੇ ਗਏ। ਇਨ੍ਹਾਂ ਕਾਲੀਆਂ ਸੂਚੀਆਂ ਦੇ ਨਾਵਾਂ ਦੀ ਚਰਚਾ ਹੁੰਦੀ ਰਹੀ। ਇਨ੍ਹਾਂ ਨੂੰ ਘੋਖਿਆ, ਪੜਤਾਲਿਆ ਵੀ ਜਾਂਦਾ ਰਿਹਾ। ਵੱਖ-ਵੱਖ ਸਮਿਆਂ 'ਤੇ ਬਹੁਤ ਸਾਰੀਆਂ ਧਿਰਾਂ ਵਲੋਂ ਕੇਂਦਰ ਸਰਕਾਰ ਨੂੰ ਇਨ੍ਹਾਂ ਸੂਚੀਆਂ ਨੂੰ ਖ਼ਤਮ ਕਰਨ ਲਈ ਵੀ ਜ਼ੋਰ ਦਿੱਤਾ ਜਾਂਦਾ ਰਿਹਾ। ਇਥੋਂ ਤੱਕ ਕਿ ਕੁਝ ਸਮਾਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇਨ੍ਹਾਂ ਸੂਚੀਆਂ ਸਬੰਧੀ ਮਿਲ ਕੇ ਆਏ ਸਨ। ਚੋਖਾ ਸਮਾਂ ਬੀਤਣ ਅਤੇ ਹਾਲਾਤ ਸੁਧਰਨ ਕਾਰਨ ਹਰ ਪੱਧਰ 'ਤੇ ਘੋਖ-ਪੜਤਾਲ ਕਰਨ ਪਿੱਛੋਂ, ਪਹਿਲਾਂ ਬਣਾਈ ਗਈ ਕਾਲੀ ਸੂਚੀ 'ਚੋਂ 312 ਸਿੱਖਾਂ ਦੇ ਨਾਂਅ ਕੱਢ ਦਿੱਤੇ ਗਏ ਹਨ। ਅਸੀਂ ਕੇਂਦਰ ਸਰਕਾਰ ਦੇ ਇਸ ਕਦਮ ਦੀ ਪ੍ਰਸੰਸਾ ਕਰਦੇ ਹਾਂ, ਜਿਸ ਨੇ ਅਜਿਹਾ ਦਲੇਰਾਨਾ ਅਤੇ ਸਪੱਸ਼ਟ ਕਦਮ ਚੁੱਕਿਆ ਹੈ। ਸਿੱਖ ਹਲਕਿਆਂ ਵਿਚ ਵੀ ਇਸ ਦੀ ਵੱਡੀ ਪ੍ਰਸੰਸਾ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਹੋਰ ਬਹੁਤ ਸਾਰੇ ਵੱਖ-ਵੱਖ ਵਰਗਾਂ ਦੇ ਸਿੱਖ ਆਗੂਆਂ ਨੇ ਇਸ ਐਲਾਨ ਦਾ ਸਵਾਗਤ ਕੀਤਾ ਹੈ। ਅਸੀਂ ਇਹ ਮਹਿਸੂਸ ਕਰਦੇ ਹਾਂ ਕਿ ਅਜਿਹਾ ਕੀਤੇ ਜਾਣ ਨਾਲ ਹਾਲਾਤ ਵਿਚ ਹੋਰ ਵੀ ਸੁਧਾਰ ਆਏਗਾ ਅਤੇ ਧਰਤੀ ਤੋਂ ਤਿੰਨ ਦਹਾਕਿਆਂ ਤੋਂ ਵੀ ਵਧੇਰੇ ਸਮੇਂ ਤੱਕ ਵਿਛੜੇ ਲੋਕਾਂ ਲਈ ਇਹ ਇਕ ਵੱਡੀ ਭਾਵੁਕ ਰਾਹਤ ਹੋਵੇਗੀ।
ਪੰਜਾਬ ਲਗਪਗ ਦੋ ਦਹਾਕੇ ਜਿਸ ਕਾਲੇ ਦੌਰ 'ਚੋਂ ਗੁਜ਼ਰਿਆ ਸੀ, ਉਸ ਦੀ ਯਾਦ ਹਾਲੇ ਵੀ ਤਾਜ਼ਾ ਹੈ। ਉਸ ਦੇ ਪਿੰਡੇ 'ਤੇ ਲੱਗੇ ਜ਼ਖ਼ਮ ਹਾਲੇ ਭਰੇ ਨਹੀਂ ਜਾ ਸਕੇ। ਇਸ ਲਈ ਹਾਲੇ ਹੋਰ ਵੀ ਕਦਮ ਉਠਾਉਣ ਦੀ ਜ਼ਰੂਰਤ ਹੋਵੇਗੀ। ਵਿਸ਼ੇਸ਼ ਤੌਰ 'ਤੇ '84 ਦੇ ਸਿੱਖ ਵਿਰੋਧੀ ਦੰਗਿਆਂ ਲਈ ਪਿਛਲੇ ਲੰਮੇ ਸਮੇਂ ਤੋਂ ਇਨਸਾਫ਼ ਲਈ ਜੱਦੋ-ਜਹਿਦ ਕੀਤੀ ਜਾਂਦੀ ਰਹੀ ਹੈ। ਇਸ ਦੌਰ ਵਿਚ ਪੰਜਾਬ ਦਾ ਹਰ ਪੱਖ ਤੋਂ ਜੋ ਵੱਡਾ ਨੁਕਸਾਨ ਹੋਇਆ ਸੀ, ਉਸ ਦੀ ਪੂਰਤੀ ਲਈ ਵੀ ਵੱਡੇ ਕਦਮਾਂ ਦੀ ਜ਼ਰੂਰਤ ਹੈ। ਕੇਂਦਰ ਵਲੋਂ ਚੁੱਕਿਆ ਗਿਆ ਇਹ ਕਦਮ ਸੂਬੇ ਦੇ ਮਾਹੌਲ ਨੂੰ ਖੁਸ਼ਗਵਾਰ ਬਣਾਉਣ ਵਿਚ ਸਹਾਈ ਹੋਵੇਗਾ। ਅਜਿਹੀ ਉਮੀਦ ਕੀਤੀ ਜਾ ਸਕਦੀ ਹੈ।


-ਬਰਜਿੰਦਰ ਸਿੰਘ ਹਮਦਰਦ


ਖ਼ਬਰ ਸ਼ੇਅਰ ਕਰੋ

ਕਸ਼ਮੀਰ ਸਮੱਸਿਆ : ਵੰਡ ਤੋਂ ਲੈ ਕੇ ਧਾਰਾ 370 ਖਤਮ ਹੋਣ ਤੱਕ

ਇਤਿਹਾਸਕ ਲਿਖਤਾਂ ਵਿਚ ਕਸ਼ਮੀਰ ਨੂੰ ਧਰਤੀ ਦਾ ਸਵਰਗ ਮੰਨਿਆ ਗਿਆ ਹੈ। ਪਰ ਪਿਛਲੇ ਕਰੀਬ 70 ਸਾਲਾਂ ਵਿਚ ਉਥੇ ਜਿੰਨਾ ਲਹੂ ਡੁੱਲ੍ਹਿਆ ਹੈ, ਜਿੰਨੀ ਬਰਬਾਦੀ ਹੋਈ ਹੈ, ਜਿੰਨਾ ਮਨੁੱਖੀ ਅਧਿਕਾਰਾਂ ਦਾ ਘਾਣ ਹੋਇਆ ਹੈ, ਉਸ ਨੂੰ ਦੇਖ ਕੇ ਨਰਕਾਂ ਦੀ ਅੱਖ ਵੀ ਸ਼ਰਮ ਨਾਲ ਨੀਵੀਂ ਪਾ ...

ਪੂਰੀ ਖ਼ਬਰ »

ਮੇਰੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸੱਜਰੀ ਫੇਰੀ

ਮੈਂ ਚਾਲੀ ਵਰ੍ਹੇ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੰਚਾਰ ਕੇਂਦਰ ਦਾ ਮੁਖੀ ਹੁੰਦਾ ਸਾਂ। ਪਿਛਲੇ ਹਫ਼ਤੇ ਉਥੇ ਜਾਣ ਦਾ ਸਬੱਬ ਬਣ ਗਿਆ। ਨਿਸਚੇ ਹੀ ਮੇਰੇ ਸਮੇਂ ਦਾ ਇਸ ਵੇਲੇ ਉਥੇ ਕੋਈ ਅਧਿਕਾਰੀ ਨਹੀਂ। ਡਾ: ਰਣਜੀਤ ਸਿੰਘ ਤੋਮਰ, ਜਿਸ ਨੇ ਮੇਰੇ ਪਿੱਛੋਂ ...

ਪੂਰੀ ਖ਼ਬਰ »

ਸੋਨੀਆ ਵਲੋਂ ਕਾਂਗਰਸੀਆਂ ਨੂੰ ਇਕੱਠੇ ਹੋ ਕੇ ਚੋਣਾਂ ਲੜਨ ਦਾ ਆਦੇਸ਼

ਕਾਂਗਰਸ ਪ੍ਰਧਾਨ ਸੋਨੀਆ ਦਿੱਲੀ ਦੀ ਕਾਂਗਰਸ ਪ੍ਰਧਾਨ ਦੀ ਖਾਲੀ ਹੋਈ ਕੁਰਸੀ 'ਤੇ ਕਿਸੇ ਯੋਗ ਆਗੂ ਨੂੰ ਬਿਠਾਉਣ ਲਈ ਪਿਛਲੇ ਕੁਝ ਹਫ਼ਤਿਆਂ ਤੋਂ ਦਿੱਲੀ ਦੇ ਵੱਡੇ ਨੇਤਾਵਾਂ ਅਤੇ ਵਰਕਰਾਂ ਨੂੰ ਲਗਾਤਾਰ ਮਿਲ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ਼ੀਲਾ ਦੀਕਸ਼ਿਤ ਦੇ ...

ਪੂਰੀ ਖ਼ਬਰ »

ਠੱਗ...

ਕਿਸ਼ਤੀ ਬਚ ਕੇ ਆ ਖੜ੍ਹੀ, ਮੰਜ਼ਲ ਦੇ ਨਜ਼ਦੀਕ। ਪਿੱਛਾ ਕੀਤਾ ਲਹਿਰ ਨੇ, ਬੇਸ਼ੱਕ ਕੰਢੇ ਤੀਕ। ਵੱਧ ਸੁਣਨਾ ਘੱਟ ਬੋਲਣਾ, ਇਹ ਗੱਲ ਪੱਲੇ ਬੰਨ੍ਹ। ਤਾਂ ਹੀ ਲੱਗੇ ਜਿਸਮ ਨੂੰ, ਇਕ ਮੂੰਹ ਤੇ ਦੋ ਕੰਨ। ਠੱਗ ਸਿੰਘਾਸਣ 'ਤੇ ਚੜ੍ਹੇ, ਜਨ ਸੇਵਕ ਦਾ ਭੇਸ। ਕਰਨ ਘੁਟਾਲੇ ਰੱਜ ਕੇ, ਰਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX