ਤਾਜਾ ਖ਼ਬਰਾਂ


ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  2 minutes ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  24 minutes ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 2 hours ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 3 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 4 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 minute ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 5 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 5 hours ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 5 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 5 hours ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਕਪੂਰਥਲਾ / ਫਗਵਾੜਾ

ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ ਵਿਚ 1409 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਕਪੂਰਥਲਾ, 14 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਸਬ ਡਵੀਜ਼ਨਾਂ ਵਿਚ ਲਗਾਈ ਗਈ ਲੋਕ ਅਦਾਲਤ ਦੌਰਾਨ ਵੱਖ-ਵੱਖ ਬੈਂਚਾ ਨੇ 1409 ਕੇਸਾਂ ਦਾ ਨਿਪਟਾਰਾ ਕਰਕੇ ਪ੍ਰਭਾਵਿਤ ਧਿਰਾਂ ਨੂੰ 6 ਕਰੋੜ 95 ਲੱਖ 2171 ਰੁਪਏ ਮੁਆਵਜ਼ਾ ਦਿਵਾਉਣ ...

ਪੂਰੀ ਖ਼ਬਰ »

ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਨਿਗਮੀਕਰਨ ਦੇ ਵਿਰੋਧ 'ਚ ਗੇਟ ਮੀਟਿੰਗ

ਕਪੂਰਥਲਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰ ਸਰਕਾਰ ਰੇਲਵੇ ਸਮੇਤ ਦੇਸ਼ ਦੀਆਂ ਬਹੁਤ ਸਾਰੀਆਂ ਲਾਭ ਕਮਾਉਣ ਵਾਲੀਆਂ ਸਰਕਾਰੀ ਸੰਸਥਾਵਾਂ ਨੂੰ ਦੇਸ਼ੀ ਵਿਦੇਸ਼ੀ ਪੂੰਜੀਪਤੀਆਂ ਦੇ ਹੱਥਾਂ ਵਿਚ ਦੇਣ ਦੀ ਨੀਤੀ ਅਖ਼ਤਿਆਰ ਕਰਕੇ ਇਨ੍ਹਾਂ ਸੰਸਥਾਵਾਂ ਵਿਚ ਕੰਮ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 14 ਸਤੰਬਰ (ਸਡਾਨਾ)-ਇਕ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਉਸ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਪੰਡਵਾ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ 17 ਨੂੰ -ਸੰਤ ਗੁਰਚਰਨ ਸਿੰਘ ਪੰਡਵਾ

ਫਗਵਾੜਾ, 14 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਭਗਵਾਨ ਸ੍ਰੀ ਚੰਦ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ 17 ਸਤੰਬਰ ਦਿਨ ਮੰਗਲਵਾਰ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਗੁਰਚਰਨ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਕਪੂਰਥਲਾ ਦੀ ਸਰਬਸੰਮਤੀ ਨਾਲ ਚੋਣ, ਬੀਬੀ ਪਿਆਰੀ ਚੇਅਰਪਰਸਨ ਤੇ ਬਲਬੀਰ ਸਿੰਘ ਬੱਲੀ ਉਪ ਚੇਅਰਮੈਨ ਬਣੇ

ਕਪੂਰਥਲਾ, 14 ਸਤੰਬਰ (ਅਮਰਜੀਤ ਕੋਮਲ)-ਪੰਚਾਇਤ ਸੰਮਤੀ ਕਪੂਰਥਲਾ ਦੇ ਚੇਅਰਪਰਸਨ ਤੇ ਉਪ ਚੇਅਰਮੈਨ ਦੀ ਚੋਣ ਬੀ.ਡੀ.ਪੀ.ਓ. ਦਫ਼ਤਰ ਕਪੂਰਥਲਾ ਵਿਚ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ਦੀ ਦੇਖਰੇਖ ਹੇਠ ਹੋਈ | ਕਾਂਗਰਸ ਵਿਧਾਇਕ ਰਾਣਾ ਗੁਰਜੀਤ ...

ਪੂਰੀ ਖ਼ਬਰ »

ਯੂਥ ਸਪੋਰਟਸ ਕਲੱਬ ਨਡਾਲਾ ਦੀ ਮੀਟਿੰਗ ਅੱਜ

ਨਡਾਲਾ, 14 ਸਤੰਬਰ (ਮਾਨ)-ਇੱਥੇ ਯੂਥ ਸਪੋਰਟਸ ਕਲੱਬ ਨਡਾਲਾ ਦੀ ਪਲੇਠੀ ਮੀਟਿੰਗ 15 ਸਤੰਬਰ ਸ਼ਾਮ 6 ਵਜੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਰਪਸਤ ਨਵਨੀਤ ਸ਼ਰਮਾ ਨੇ ਦੱਸਿਆ ਕਿ 15 ਸਤੰਬਰ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੇ ਪਿਤਾ ਸਵਰਗੀ ਨਵੀਨ ਸ਼ਰਮਾ ਦੀ ...

ਪੂਰੀ ਖ਼ਬਰ »

385 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਸਣੇ ਤਿੰਨ ਕਾਬੂ

ਡਡਵਿੰਡੀ, 14 ਸਤੰਬਰ (ਬਲਬੀਰ ਸੰਧਾ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 385 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਸੁਲਤਾਨਪੁਰ ਲੋਧੀ ਦੇ ...

ਪੂਰੀ ਖ਼ਬਰ »

ਚੋਰ ਕਬਾੜੀਏ ਦੀ ਦੁਕਾਨ 'ਚੋਂ 15 ਹਜ਼ਾਰ ਦੀ ਨਕਦੀ ਤੇ 20 ਹਜ਼ਾਰ ਦਾ ਸਾਮਾਨ ਲੈ ਕੇ ਫ਼ਰਾਰ

ਨਡਾਲਾ, 14 ਸਤੰਬਰ (ਮਾਨ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਮਾਡਲ ਟਾਊਨ ਦੇ ਬੱਸ ਅੱਡੇ ਦੇ ਕਰੀਬ ਸੋਨੂੰ ਕਬਾੜੀਏ ਦੀ ਦੁਕਾਨ ਤੋਂ ਸ਼ਟਰ ਤੋੜ ਕੇ ਦੁਕਾਨ ਚੋਂ 15 ਹਜ਼ਾਰ ਰੁਪਏ ਦੀ ਨਕਦੀ ਤੇ ਕਰੀਬ 20 ਹਜ਼ਾਰ ਰੁਪਏ ਦਾ ਸਮਾਨ ਚੋਰੀ ਕਰ ਲਿਆ | ਇਸ ਸਬੰਧੀ ਸੋਨੰੂ ਪੁੱਤਰ ਸ਼ਿੰਦਾ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਹਿੰਦੀ ਦਿਵਸ ਮਨਾਇਆ

ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਭਾਵੀ ਅਧਿਆਪਕਾਂ ਨੇ ਕਵਿਤਾ ਉਚਾਰਣ ਦੇ ਮੁਕਾਬਲੇ ਵਿਚ ਹਿੱਸਾ ਲਿਆ | ਇਸ ਦਿਵਸ ਨੂੰ ਮਨਾਉਣ ਦਾ ਮੁੱਖ ਕਾਰਨ ਇਹ ਹੈ ਕਿ 14 ਸਤੰਬਰ 1949 ...

ਪੂਰੀ ਖ਼ਬਰ »

ਪਾਵਨ ਨਗਰੀ 'ਚ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਜਲਦੀ ਤਿਆਰ ਹੋਵੇਗਾ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦੇਣ ਦੇ ਐਲਾਨ ਤੋਂ ਤੁਰੰਤ ਬਾਅਦ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਆਈ.ਸੀ.ਯੂ. (ਟਰੋਮਾ ਸੈਂਟਰ) ਦੇ ਨਿਰਮਾਣ ਕਾਰਜ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕਾ ਹੈ ਤੇ ਇਹ ਕਾਰਜ 15 ਅਕਤੂਬਰ ਤੱਕ ਪੂਰਾ ਕਰ ਲਿਆ ਜਾਵੇਗਾ | ਇਹ ਸ਼ਬਦ ਐਮ.ਐਲ.ਏ. ਨਵਤੇਜ ਸਿੰਘ ਚੀਮਾ ਨੇ ਅੱਜ ਸਿਵਲ ਹਸਪਤਾਲ ਵਿਖੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਭ ਤੋਂ ਜ਼ਿਆਦਾ ਜ਼ਰੂਰਤ ਟਰੋਮਾ ਵਾਰਡ ਦਾ ਨਿਰਮਾਣ 9 ਬੈੱਡ ਦਾ ਕੀਤਾ ਜਾ ਰਿਹਾ ਹੈ ਜਿਸ ਦੇ ਨਾਲ 9 ਬੈੱਡ ਜਨਰਲ ਵਾਰਡ ਵਾਸਤੇ ਵੀ ਤਿਆਰ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਟਰੋਮਾ ਵਾਰਡ 'ਤੇ ਕਰੀਬ 1 ਕਰੋੜ ਦੀ ਲਾਗਤ ਆਵੇਗੀ ਅਤੇ ਇਸ ਤੋਂ ਇਲਾਵਾ ਆਈ.ਸੀ.ਯੂ. ਤੇ ਹੋਰ ਬਿਲਡਿੰਗ ਦੇ ਨਿਰਮਾਣ 'ਤੇ ਕਰੀਬ ਢਾਈ ਕਰੋੜ ਦੀ ਲਾਗਤ ਆਵੇਗੀ | ਇਸਤੋਂ ਇਲਾਵਾ ਬਲੱਡ ਬੈਂਕ, ਨਵੀਂ ਲੈਬ ਅਤੇ ਹੋਰ ਕਈ ਸਹੂਲਤਾਂ ਵਾਸਤੇ ਅਪਰੇਸ਼ਨ ਥੀਏਟਰ ਵੀ ਬਣਾਇਆ ਜਾ ਰਿਹਾ ਹੈ | ਸ੍ਰੀ ਚੀਮਾ ਨੇ ਦੱਸਿਆ ਕਿ ਸਭ ਤੋਂ ਵੱਡੀ ਘਾਟ ਸੀ ਸੁਪਰ ਸਪੈਸ਼ਲਿਟੀ ਹਸਪਤਾਲ ਨਹੀਂ ਸੀ ਅਤੇ ਐਮਰਜੈਂਸੀ ਸਮੇਂ ਕਈ ਮਰੀਜ਼ ਪਹਿਲਾਂ ਹੀ ਰਸਤੇ ਵਿਚ ਦਮ ਤੋੜ ਜਾਂਦੇ ਸਨ | ਜਿਸ ਨੰੂ ਧਿਆਨ ਵਿਚ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਲਕੇ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕੀਤਾ | ਉਨ੍ਹਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਪਾਵਨ ਨਗਰੀ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣ ਲਈ ਕੇਂਦਰ ਸਰਕਾਰ ਵਲੋਂ 135 ਕਰੋੜ ਦੀ ਰਾਸ਼ੀ ਜਾਰੀ ਕਰਨ ਦੇ ਦਿੱਤੇ ਬਿਆਨ 'ਤੇ ਵਿਧਾਇਕ ਚੀਮਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੂੰ ਤੱਥਾਂ ਬਾਰੇ ਪੂਰੀ ਜਾਣਕਾਰੀ ਨਹੀਂ ਹੈ | ਉਨ੍ਹਾਂ ਕਿਹਾ ਕਿ ਸਾਨੰੂ ਸਭ ਨੂੰ ਮਿਲ ਕੇ ਇਸ ਪਾਵਨ ਨਗਰੀ ਲਈ ਕੁਝ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਸਭ ਮਿਲ ਕੇ ਗੁਰਪੁਰਬ ਦੇ ਸ਼ਤਾਬਦੀ ਸਮਾਗਮ ਮਿਲ ਕੇ ਮਨਾਈਏ | ਇਸ ਮੌਕੇ ਐਸ.ਐਮ.ਓ. ਡਾ. ਅਨਿਲ ਮਨਚੰਦਾ, ਦੀਪਕ ਧੀਰ ਰਾਜੂ ਸਕੱਤਰ ਪ੍ਰਦੇਸ ਕਾਂਗਰਸ, ਨਗਰ ਕੌਾਸਲ ਪ੍ਰਧਾਨ ਅਸ਼ੋਕ ਮੋਗਲਾ, ਕੌਾਸਲਰ ਤੇਜਵੰਤ ਸਿਮਗ, ਸਰਪੰਚ ਰਾਜੂ ਢਿੱਲੋਂ, ਸੰਜੀਵ ਮਰਵਾਹਾ ਸ਼ਹਿਰੀ ਪ੍ਰਧਾਨ, ਡਿੰਪਲ ਟੰਡਨ, ਵਿਪਨ ਮੋਗਲਾ, ਨਰਿੰਦਰ ਸਿੰਘ ਪੰਨੂ, ਨਵਨੀਤ ਸਿੰਘ ਚੀਮਾ, ਕਸ਼ਮੀਰ ਸਿੰਘ ਨੰਬਰਦਾਰ, ਰਵਿੰਦਰ ਰਵੀ ਪੀ.ਏ., ਬਲਜਿੰਦਰ ਸਿੰਗ ਪੀ.ਏ., ਮਨਜੀਤ ਡੋਗਰਾ, ਰਜੇਸ਼ ਸੂਦ, ਬਾਵਾ ਸਿੰਘ ਲੈਬ ਟੈਕਨੀਸ਼ਨ, ਜਸਬੀਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੇਂਦਰ ਸਰਕਾਰ ਵਲੋਂ 135.5 ਕਰੋੜ ਜਾਰੀ ਕਰਨ 'ਤੇ ਅਕਾਲੀ ਆਗੂਆਂ ਵਲੋਂ ਧੰਨਵਾਦ

ਫੱਤੂਢੀਂਗਾ, 14 ਸਤੰਬਰ (ਬਲਜੀਤ ਸਿੰਘ)-ਸੀਨੀਅਰ ਅਕਾਲੀ ਆਗੂ ਜਥੇਦਾਰ ਸੰਤੋਖ ਸਿੰਘ, ਸਵਰਨ ਸਿੰਘ ਸਾਬਕਾ ਐਕਸੀਅਨ, ਮਾਸਟਰ ਗੁਰਦੇਵ ਸਿੰਘ ਸਾਬਕਾ ਉੱਘ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਯੂਨਿਟ ਕਾਲਾ ਸੰਘਿਆਂ ਦੀ ਹੋਈ ਮੀਟਿੰਗ

ਕਾਲਾ ਸੰਘਿਆਂ, 14 ਸਤੰਬਰ (ਸੰਘਾ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਕੋ ਦੇ ਕਾਲਾ ਸੰਘਿਆਂ ਯੂਨਿਟ ਸ਼ਹਿਰੀ ਮੰਡਲ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਰੇਸ਼ਮ ਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੇਵਾ ਮੁਕਤ ਡਿਪਟੀ ਚੀਫ਼ ਇੰਜੀਨੀਅਰ ਸ਼ੀਤਲ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਸਕੂਲਾਂ ਵਿਚ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ

ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਸਿਹਤ ਵਿਭਾਗ ਦੀ ਇਕ ਟੀਮ ਵਲੋਂ ਅੱਜ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਸੈਦੋ ਭੁਲਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੋ ਭੁਲਾਣਾ, ਐਲੀਮੈਂਟਰੀ ਸਕੂਲ ਲੋਧੀ ਭੁਲਾਣਾ, ਮਿਡਲ ...

ਪੂਰੀ ਖ਼ਬਰ »

ਫ਼ਸਲਾਂ ਦੇ ਭਾਅ ਮਹਿੰਗਾਈ ਦੇ ਸੂਚਕ ਅੰਕ ਨਾਲ ਜੋੜੇ ਜਾਣ-ਭਾਕਿਯੂ

ਨਡਾਲਾ, 14 ਸਤੰਬਰ (ਮਾਨ)-ਇੱਥੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਾਸਕ ਮੀਟਿੰਗ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਅਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਾਨਾਂ ਤਲਵੰਡੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨ ਸ਼ਾਮਲ ਹੋਏ | ਇਸ ...

ਪੂਰੀ ਖ਼ਬਰ »

ਅਧਿਆਪਕਾ ਰਮਣੀਕ ਕੌਰ ਦਾ ਐਵਾਰਡ ਆਫ਼ ਐਕਸੀਲੈਂਸ ਨਾਲ ਸਨਮਾਨ

ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਸੀ.ਬੀ.ਐਸ.ਈ. ਸਕੂਲਾਂ ਦੀ ਸੰਸਥਾ ਸਹੋਦਿਆ ਸਕੂਲ ਕੰਪਲੈਕਸ ਅੰਮਿ੍ਤਸਰ ਵਲੋਂ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਗੁਰੂ ਹਰਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੀ ਅਧਿਆਪਕਾ ਰਮਣੀਕ ਕੌਰ ਦੀਆਂ ਸ਼ਾਨਦਾਰ ...

ਪੂਰੀ ਖ਼ਬਰ »

ਗੁਰਬਾਣੀ ਪਾਠ ਬੋਧ ਸਮਾਪਤੀ ਸਮਾਗਮ ਅੱਜ

ਸੁਲਤਾਨਪੁਰ ਲੋਧੀ, 14 ਸਤੰਬਰ (ਹੈਪੀ, ਥਿੰਦ)-ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਗ੍ਰੰਥੀ ਸਿੰਘਾਂ, ਆਖੰਡ ਪਾਠੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਸੈਂਟਰਲ ਨੇ ਮਰੀਜ਼ਾਂ ਨੂੰ ਵੰਡੇ ਦੁੱਧ, ਬਰੈੱਡ, ਰਸ ਤੇ ਬਿਸਕੁਟ

ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸੈਂਟਰਲ ਵਲੋਂ ਕਲੱਬ ਪ੍ਰਧਾਨ ਲਾਇਨ ਜਤਿੰਦਰ ਸਿੰਘ ਘੁੰਮਣ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਨੂੰ ਦੁੱਧ, ਬਰੈੱਡ, ਰਸ ਅਤੇ ਬਿਸਕੁਟਾਂ ਦੀ ਸੇਵਾ ਨਿਭਾਈ ਗਈ | ਲਾਇਨਜ਼ ...

ਪੂਰੀ ਖ਼ਬਰ »

ਪਰਮਜੀਤ ਕਾਕਾ ਤੇ ਮਨਜੀਤ ਸਿੰਘ ਭਾਖੜੀਆਣਾ ਕਾਂਗਰਸ ਐਸ. ਸੀ. ਸੈੱਲ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਸੀ. ਸੈੱਲ ਕਪੂਰਥਲਾ ਦੇ ਚੇਅਰਮੈਨ ਤਜਿੰਦਰ ਸਿੰਘ ਭੰਡਾਰੀ ਨੇ ਪਰਮਜੀਤ ਕਾਕਾ ਖਲਵਾੜਾ ਅਤੇ ਮਨਜੀਤ ਸਿੰਘ ਭਾਖੜੀਆਣਾ ਨੂੰ ਐਸ.ਸੀ. ਸੈੱਲ ਜ਼ਿਲ੍ਹਾ ਕਪੂਰਥਲਾ ਦਾ ਸੀਨੀਅਰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਨੌਕਰਾਂ ਦੇ ਵੇਰਵੇ ਪੁਲਿਸ ਥਾਣੇ 'ਚ ਦਰਜ ਕਰਵਾਉਣ ਦੇ ਆਦੇਸ਼

ਕਪੂਰਥਲਾ, 14 ਸਤੰਬਰ (ਅ. ਬ.)-ਜ਼ਿਲ੍ਹਾ ਮੈਜਿਸਟੇ੍ਰਟ ਕਪੂਰਥਲਾ ਡੀ.ਪੀ.ਐਸ. ਖਰਬੰਦਾ ਨੇ ਫ਼ੌਜਦਾਰੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਜਾਂ ਮਕਾਨਾਂ ਵਿਚ ਰਹਿੰਦੇ ਕਿਰਾਏਦਾਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਘਰਾਂ ਵਿਚ ...

ਪੂਰੀ ਖ਼ਬਰ »

ਪੁੱਡਾ ਕਾਲੋਨੀ ਨੇੜੇ ਅਤਿਆਧੁਨਿਕ ਤਕਨੀਕ ਨਾਲ ਟਰੀਟਮੈਂਟ ਪਲਾਂਟ ਬਣੇਗਾ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਪੁੱਡਾ ਕਾਲੋਨੀ ਤੇ ਆਸ ਪਾਸ ਦੀਆਂ ਕਾਲੋਨੀਆਂ ਦੀ ਬੜੇ ਲੰਮੇ ਚਿਰਾਂ ਤੋਂ ਸੀਵਰੇਜ ਟਰੀਟਮੈਂਟ ਦੀ ਸਮੱਸਿਆ ਦਾ ਹੱਲ ਅੱਜ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਿੰਡ ਮਾਛੀਜੋਆ ਨੇੜੇ ਨਵੇਂ ਬਣਨ ਵਾਲੇ ਟਰੀਟਮੈਂਟ ...

ਪੂਰੀ ਖ਼ਬਰ »

ਹਿੰਦੀ ਭਾਸ਼ਾ ਦੇ ਵਿਕਾਸ ਵਿਚ ਬਣਦਾ ਯੋਗਦਾਨ ਪਾਇਆ ਜਾਵੇ-ਡਾ: ਸਰਲਾ ਭਾਰਦਵਾਜ

ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਹਿੰਦੀ ਦਿਵਸ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉੱਘੀ ਹਿੰਦੀ ਤੇ ਸੰਸਕ੍ਰਿਤ ਭਾਸ਼ਾ ਦੇ ਪ੍ਰਸਿੱਧ ਲੇਖਿਕਾ ਤੇ ਰੋਚਕ ਡਾ: ਸਰਲਾ ਭਾਰਦਵਾਜ ਨੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਲਈ ਦੇਸ਼ ਵਿਦੇਸ਼ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ-ਗਿਆਨੀ ਮਾਨ ਸਿੰਘ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਤਮਸਤਕ ਹੋਏ ਜਿਨ੍ਹਾਂ ਦਾ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ...

ਪੂਰੀ ਖ਼ਬਰ »

3 ਦਿਨਾ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਹੁਣ 8 ਤੋਂ 10 ਅਕਤੂਬਰ ਦੌਰਾਨ ਹੋਵੇਗੀ- ਨਿਰਮਲ ਸਿੰਘ

ਅੰਮਿ੍ਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ 27 ਤੋਂ 29 ਸਤੰਬਰ ਤੱਕ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਜਾਣ ਵਾਲੀ 3 ਦਿਨਾ 67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦੀਆਂ ਤਾਰੀਖ਼ਾਂ ਵਿਚ ਤਬਦੀਲੀ ਕਰਦਿਆਂ ਹੁਣ ਇਹ ...

ਪੂਰੀ ਖ਼ਬਰ »

ਮੇਲੇ ਦੇ ਤੀਜੇ ਦਿਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਮੱਥਾ ਟੇਕਿਆ

ਫਗਵਾੜਾ, 14 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਉਰਸ ਹਜ਼ਰਤ ਦਾਤਾ ਗੁਲਾਮੇ ਸ਼ਾਹ ਕਾਦਰੀ ਮੰਮੀ ਸ਼ੀਲੋ ਮਹੰਤ ਸਾਬਰੀ ਦਾ ਪਹਿਲਾ ਉਰਸ ਬਾਬਾ ਅਸ਼ੋਕ ਦੀ ਦੇਖ ਰੇਖ ਹੇਠ ਮਨਾਇਆ ਜਾ ਰਿਹਾ ਹੈ ਦੇ ਤੀਸਰੇ ਦਿਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਮੱਥਾ ਟੇਕਿਆਂ ਅਤੇ ...

ਪੂਰੀ ਖ਼ਬਰ »

8ਜਥੇਦਾਰ ਕੁਲਾਰ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
ਦੀ ਢੱਡੇ ਕੋਆਪਰੇਟਿਵ ਸੁਸਾਇਟੀ ਦੇ ਸਰਬਸੰਮਤੀ ਨਾਲ ਜੋਗਾ ਸਿੰਘ ਢੱਡੇ ਪ੍ਰਧਾਨ ਬਣੇ

ਫਗਵਾੜਾ, 14 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਦੀ ਢੱਡੇ ਕੋਆਪਰੇਟਿਵ ਸੁਸਾਇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਚਾਰ ਪਿੰਡ ਦੇ 11 ਡਾਇਰੈਕਟਰ ਬਣੇ ਜਿਨ੍ਹਾਂ ਨੇ ਅੱਜ ਸਰਬਸੰਮਤੀ ਨਾਲ ਜੋਗਾ ਸਿੰਘ ਢੱਡੇ ਨੂੰ ਪ੍ਰਧਾਨ ਚੁਣਿਆ ਅਤੇ ਰੇਸ਼ਮ ਸਿੰਘ ਲੱਖਪੁਰ ਨੂੰ ਉਪ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਦੀਆਂ ਜਥੇਬੰਦੀਆਂ ਦੇ ਆਗੂ ਥਾਣਾ ਮੁਖੀ ਨੂੰ ਮਿਲੇ

ਭੁਲੱਥ, 14 ਸਤੰਬਰ (ਮਨਜੀਤ ਸਿੰਘ ਰਤਨ)-ਬੀਤੇ ਦਿਨ ਮੇਨ ਚੌਕ ਵਿਚ ਇਕ ਨੌਜਵਾਨ ਦੀ ਹੋਈ ਕੁੱਟਮਾਰ ਦੇ ਸਬੰਧ ਵਿਚ ਵਾਲਮੀਕ ਭਾਈਚਾਰੇ ਜਿੰਨਾ ਵਿਚ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ, ਅੰਬੇਡਕਰ ਕ੍ਰਾਂਤੀ ਮੋਰਚਾ, ਵਾਲਮੀਕ ਮਜ਼੍ਹਬੀ ਸਿੱਖ ਮੋਰਚਾ, ਬਹੁਜਨ ...

ਪੂਰੀ ਖ਼ਬਰ »

ਵਿਧਾਇਕ ਨਵਤੇਜ ਸਿੰਘ ਚੀਮਾ ਨੇ ਫਾਇਰ ਬਿ੍ਗੇਡ ਗੱਡੀ ਤੇ ਟਰੈਕਟਰ ਨਗਰ ਕੌਾਸਲ ਨੂੰ ਸੌਾਪਿਆ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਤਾਦਾਦ 'ਚ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਕਿਸੇ ਅਣ ...

ਪੂਰੀ ਖ਼ਬਰ »

'ਏਕ ਕੋਸ਼ਿਸ਼' ਸੰਸਥਾ ਨੇ ਆਂਗਣਵਾੜੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੀ ਮਸ਼ਹੂਰ ਸਮਾਜਕ ਐਨ.ਜੀ.ਓ. 'ਏਕ ਕੋਸ਼ਿਸ਼ (ਰਜਿ:) ਦੀ ਪ੍ਰਧਾਨ ਸਾਉਦੀ ਸਿੰਘ ਦੇ ਉਪਰਾਲੇ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਪਿੰਡ ਜਗਜੀਤਪੁਰ/ ਹਰਬੰਸਪੁਰਾ ਵਿਖੇ ਆਂਗਣਵਾੜੀ ਦੇ 47 ਬੱਚਿਆਂ ਨੂੰ ਸਾਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX