ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  14 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  51 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 5 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਖੇਡ ਜਗਤ

ਫੁੱਟਬਾਲ ਚੈਂਪੀਅਨਜ਼ ਲੀਗ ਦਾ ਆਗਾਜ਼

ਦੁਨੀਆ ਦੇ ਸਭ ਤੋਂ ਵੱਡੇ ਫੁੱਟਬਾਲ ਕਲੱਬ ਟੂਰਨਾਮੈਂਟ, ਯੂਏਫਾ ਚੈਂਪੀਅਨਜ਼ ਲੀਗ ਦੇ ਮੁਕਾਬਲੇ ਮੰਗਲਵਾਰ 17 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ ਅਤੇ ਇਨ੍ਹਾਂ ਦੀ ਖਾਸੀਅਤ ਇਹ ਹੈ ਕਿ ਇਨ੍ਹਾਂ ਮੁਕਾਬਲਿਆਂ ਵਿਚ ਸਿਰਫ ਚੈਂਪੀਅਨ ਟੀਮਾਂ ਯਾਨੀ ਉੱਚ ਕੋਟੀ ਦੀਆਂ ਟੀਮਾਂ ਹੀ ...

ਪੂਰੀ ਖ਼ਬਰ »

ਭਾਰਤੀ ਖੇਡ ਜਗਤ ਦੀ ਜਵਾਨੀ ਪਿੰਡਾਂ 'ਚ ਦਮ ਨਾ ਤੋੜੇ

ਭਾਰਤੀ ਖੇਡ ਜਗਤ ਦੇ ਭੂਗੋਲ ਨੂੰ ਜੇ ਡੂੰਘੀ ਦ੍ਰਿਸ਼ਟੀ ਨਾਲ ਦੇਖੀਏ ਤਾਂ ਪਤਾ ਲਗਦਾ ਹੈ ਕਿ ਸਾਡੇ ਮੁਲਕ ਦੀ ਕੁਲ ਆਬਾਦੀ ਦਾ ਇਕ ਨਿੱਕਾ ਜਿਹਾ ਸ਼ਹਿਰੀ ਹਿੱਸਾ ਹੀ ਖੇਡਾਂ 'ਚ ਜ਼ਿਆਦਾ ਭਾਗ ਲੈਂਦਾ ਹੈ, ਜਦ ਕਿ ਪਿੰਡਾਂ ਦੇ ਲੋਕਾਂ ਦੀ ਇਕ ਵੱਡੀ ਗਿਣਤੀ ਭਾਰਤੀ ਖੇਡ ਜਗਤ ਦਾ ...

ਪੂਰੀ ਖ਼ਬਰ »

ਭਾਰਤੀ ਖਿਡਾਰਨਾਂ ਨੇ ਰਚਿਆ ਇਤਿਹਾਸ

ਪਦਮ ਐਵਾਰਡ ਲਈ ਪਹਿਲੀ ਵਾਰ 9 ਖਿਡਾਰਨਾਂ ਨਾਮਜ਼ਦ

ਪਹਿਲੀ ਵਾਰ ਖੇਡ ਮੰਤਰਾਲੇ ਨੇ ਸਰਬੋਤਮ ਨਾਗਰਿਕ ਪੁਰਸਕਾਰਾਂ ਲਈ 9 ਨਾਂਅ ਨਾਮਜ਼ਦ ਕੀਤੇ ਹਨ ਤੇ ਇਹ ਸਾਰੀਆਂ ਔਰਤਾਂ ਹੀ ਹਨ। ਇਸ ਸੂਚੀ ਵਿਚ 6ਵੀਂ ਵਾਰ ਦੀ ਜੇਤੂ ਮੈਰੀ ਕਾਮ ਦਾ ਨਾਂਅ ਵੀ ਹੈ, ਜਿਸ ਨੂੰ 2006 ਵਿਚ ਪਦਮਸ੍ਰੀ ਅਤੇ 2013 ਵਿਚ ਪਦਮ ਭੂਸ਼ਨ ਪੁਰਸਕਾਰ ਨਾਲ ਨਿਵਾਜਿਆ ...

ਪੂਰੀ ਖ਼ਬਰ »

ਕਬੱਡੀ ਨੂੰ ਡੋਪ ਮੁਕਤ ਕਰਨ ਲਈ ਨਿਵੇਕਲੀ ਪਹਿਲਕਦਮੀ

ਪੰਜਾਬੀਆਂ ਦੇ ਖੁੂਨ 'ਚ ਰਚੀ ਖੇਡ ਕਬੱਡੀ 'ਚ ਵਾਪਰਨ ਵਾਲੀ ਛੋਟੀ-ਵੱਡੀ ਨਕਾਰਾਤਮਕ ਘਟਨਾ ਨੂੰ ਕੁਝ ਖੇਡ ਪ੍ਰੇਮੀ ਬਹੁਤ ਵਧਾਅ-ਚੜ੍ਹਾਅ ਕੇ ਪੇਸ਼ ਕਰ ਦਿੰਦੇ ਹਨ, ਜਿਸ ਤੋਂ ਇਕ ਵਾਰ ਤਾਂ ਅਜਿਹਾ ਮਾਹੌਲ ਬਣ ਜਾਂਦਾ ਹੈ ਕਿ ਕਬੱਡੀ ਤਾਂ ਜਲਦੀ ਹੀ ਨਿਘਾਰ ਵੱਲ ਚਲੀ ਜਾਵੇਗੀ। ...

ਪੂਰੀ ਖ਼ਬਰ »

ਬਿਹਾਰ ਪ੍ਰਾਂਤ ਨੂੰ ਮਾਣ ਹੈ ਆਪਣੇ ਪੈਰਾ ਤੈਰਾਕ ਅਮਰਜੀਤ ਸਿੰਘ 'ਤੇ

ਦੇਸ਼ ਦੇ ਬਿਹਾਰ ਪ੍ਰਾਂਤ ਨੂੰ ਮਾਣ ਹੈ ਆਪਣੇ ਮਾਣਮੱਤੇ ਅਥਲੀਟ ਅਮਰਜੀਤ ਸਿੰਘ 'ਤੇ, ਜਿਸ ਨੇ ਅਪਾਹਜ ਹੁੰਦਿਆਂ ਵੀ ਆਪਣੀ ਕੁਸ਼ਲਤਾ ਨਾਲ ਤੈਰਾਕੀ ਦੇ ਖੇਤਰ ਵਿਚ ਸਨਮਾਨਯੋਗ ਪ੍ਰਾਪਤੀਆਂ ਕਰਕੇ ਆਪਣੇ ਪ੍ਰਾਂਤ ਦਾ ਨਾਂਅ ਉੱਚਾ ਕੀਤਾ ਹੈ। ਇਸੇ ਲਈ ਤਾਂ ਬਿਹਾਰ ਸਰਕਾਰ ਨੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ ਕੌਮੀ ਅਥਲੈਟਿਕਸ ਟੀਮ ਦੀ ਕੋਚ ਨਵਪ੍ਰੀਤ ਕੌਰ

ਪੰਜਾਬ ਪੁਲਿਸ ਦੀ ਨਵਪ੍ਰੀਤ ਕੌਰ ਨੇ ਬਤੌਰ ਅਥਲੀਟ ਕੌਮਾਂਤਰੀ ਪੱਧਰ ਤੱਕ ਮੱਲਾਂ ਮਾਰਨ ਤੋਂ ਬਾਅਦ ਹੁਣ ਕੋਚਿੰਗ ਵੱਲ ਰੁਖ਼ ਕੀਤਾ ਹੈ, ਜਿੱਥੇ ਉਸ ਨੂੰ ਭਾਰਤੀ ਅਥਲੈਟਿਕਸ ਟੀਮ ਦੀ ਕੋਚਿੰਗ ਕਰਨ ਦਾ ਮਾਣ ਹਾਸਲ ਹੋਇਆ ਹੈ। ਮਾਲਵੇ ਦੇ ਇਤਿਹਾਸਕ ਪਿੰਡ ਭਾਈਰੂਪਾ (ਬਠਿੰਡਾ ਜ਼ਿਲ੍ਹਾ) ਵਿਖੇ ਪਿਤਾ ਬਲੌਰ ਸਿੰਘ ਤੇ ਮਾਤਾ ਮੋਹਨੀ ਕੌਰ ਦੇ ਘਰ ਜਨਮੀ ਪ੍ਰਿੰਸ ਪ੍ਰੀਤ ਸਿੰਘ ਦੀ ਭੈਣ ਨਵਪ੍ਰੀਤ ਕੌਰ ਨੂੰ ਸਕੂਲੀ ਪੱਧਰ 'ਤੇ ਡੀ.ਪੀ.ਈ. ਹਰਮੰਦਰ ਸਿੰਘ, ਅਮਰਜੀਤ ਕੌਰ ਤੇ ਸੁਰਜੀਤ ਸਿੰਘ ਦੀ ਦੇਖ-ਰੇਖ ਵਿਚ ਖੇਡਾਂ ਦੀ ਜਾਗ ਲੱਗੀ। ਸਰਕਾਰੀ ਕਾਲਜ ਲੜਕੀਆਂ ਪਟਿਆਲਾ ਵਿਖੇ ਪੜ੍ਹਦਿਆਂ ਉਸ ਨੇ ਅਥਲੈਟਿਕਸ ਵੱਲ ਹੋਰ ਮੱਲਾਂ ਮਾਰਨੀਆਂ ਸ਼ੁਰੂ ਕੀਤੀਆਂ। ਯੂਨੀਵਰਸਿਟੀ ਕੋਚ ਖੁਸ਼ਵਿੰਦਰ ਸਿੰਘ ਵਿਰਕ ਤੇ ਭਾਰਤੀ ਟੀਮ ਦੇ ਕੋਚ ਸੰਜੇ ਗਰਨਾਇਕ ਨੇ ਉਸ ਦੀ ਖੇਡ ਨੂੰ ਹੋਰ ਤਰਾਸ਼ਿਆ। 2008 ਵਿਚ ਉਹ ਪੰਜਾਬ ਪੁਲਿਸ ਵਿਚ ਬਤੌਰ ਸਿਪਾਹੀ ਭਰਤੀ ਹੋ ਗਈ। 2009 ਵਿਚ ਉਸ ਨੇ ਨੈਸ਼ਨਲ ਸਪਰਿੰਟ ਮੀਟ ਵਿਚ ਸੋਨੇ ਦਾ ਤਗਮਾ, ਅੰਤਰਰਾਜ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਅਤੇ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤਿਆ।
2010 ਵਿਚ ਨਵੀਂ ਦਿੱਲੀ ਵਿਖੇ ਹੋਈਆਂ ਰਾਸ਼ਟਰ ਮੰਡਲ ਖੇਡਾਂ ਵਿਚ ਨਵਪ੍ਰੀਤ ਕੌਰ ਨੇ ਹੈਪਟੈਥਲਨ ਵਿਚ ਕੁੱਲ 5022 ਅੰਕ ਲੈਂਦਿਆਂ ਸੱਤਵਾਂ ਸਥਾਨ ਹਾਸਲ ਕੀਤਾ। ਫੈਡਰੇਸ਼ਨ ਕੱਪ ਵਿਚ ਚਾਂਦੀ ਦਾ ਤਗਮਾ ਅਤੇ ਅੰਤਰ ਰਾਜ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ। 2011 ਵਿਚ ਝਾਰਖੰਡ ਵਿਖੇ ਹੋਈਆਂ 34ਵੀਆਂ ਕੌਮੀ ਖੇਡਾਂ ਵਿਚ ਪੰਜਾਬ ਵਲੋਂ ਖੇਡਦਿਆਂ ਨਵਪ੍ਰੀਤ ਨੇ ਹੈਪਟੈਥਲਨ ਵਿਚ ਸੋਨੇ ਦਾ ਤਗਮਾ ਅਤੇ 4×100 ਮੀਟਰ ਰਿਲੇਅ ਦੌੜ ਵਿਚ ਕਾਂਸੀ ਦਾ ਤਗਮਾ ਜਿੱਤਿਆ।
ਪੰਜਾਬ ਪੁਲਿਸ ਵਿਚ ਏ.ਐਸ.ਆਈ. ਵਜੋਂ ਤਾਇਨਾਤ ਨਵਪ੍ਰੀਤ ਕੌਰ ਨੇ ਵੈਨਕੂਵਰ ਵਿਖੇ ਹੋਈਆਂ ਵਿਸ਼ਵ ਪੁਲਿਸ ਤੇ ਫਾਇਰ ਖੇਡਾਂ ਵਿਚ 4 ਸੋਨੇ ਤੇ ਇਕ ਕਾਂਸੀ ਦਾ ਤਗਮਾ ਜਿੱਤਿਆ। 100 ਮੀਟਰ ਹਰਡਲਜ਼, ਉੱਚੀ ਛਾਲ, 4×10 ਮੀਟਰ ਰਿਲੇਅ ਦੌੜ ਤੇ 4×400 ਮੀਟਰ ਰਿਲੇਅ ਦੌੜ ਵਿਚ ਸੋਨ ਤਗਮੇ ਅਤੇ ਲੰਬੀ ਛਾਲ ਵਿਚ ਕਾਂਸੀ ਦਾ ਤਗਮਾ ਜਿੱਤਿਆ। ਹੁਣ ਤੱਕ ਉਹ ਸਰਬ ਭਾਰਤੀ ਪੁਲਿਸ ਖੇਡਾਂ ਵਿਚ ਨਵੇਂ ਮੀਟ ਰਿਕਾਰਡ ਨਾਲ ਇਕ ਸੋਨੇ, 2 ਚਾਂਦੀ ਤੇ 5 ਕਾਂਸੀ ਦੇ ਤਗਮੇ ਜਿੱਤ ਚੁੱਕੀ ਹੈ। 100 ਮੀਟਰ ਵਿਚ ਉਸ ਨੇ 14.12 ਸਕਿੰਟ, 200 ਮੀਟਰ ਵਿਚ 25.60 ਸਕਿੰਟ, 800 ਮੀਟਰ ਵਿਚ 2.17.03, 100 ਮੀਟਰ ਹਰਡਲਜ਼ ਵਿਚ 14.50 ਸਕਿੰਟ, ਉੱਚੀ ਛਾਲ ਵਿਚ 1.72 ਮੀਟਰ, ਲੰਬੀ ਛਾਲ ਵਿਚ 5.64 ਮੀਟਰ, ਸ਼ਾਟਪੁੱਟ ਵਿਚ 10.97 ਮੀਟਰ, ਜੈਵਲਿਨ ਥਰੋਅ ਵਿਚ 36.88 ਮੀਟਰ ਅਤੇ 4×100 ਮੀਟਰ ਰਿਲੇਅ ਦੌੜ ਵਿਚ 47.53 ਸਕਿੰਟ ਦਾ ਸਰਬੋਤਮ ਪ੍ਰਦਰਸ਼ਨ ਦਿਖਾਇਆ ਹੈ। ਖੇਡਾਂ ਦੇ ਨਾਲ-ਨਾਲ ਉਹ ਪੜ੍ਹਾਈ ਦੇ ਖੇਤਰ ਵਿਚ ਵੀ ਮੱਲਾਂ ਮਾਰ ਰਹੀ ਹੈ। ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਤੋਂ ਇਤਿਹਾਸ ਵਿਸ਼ੇ ਵਿਚ ਐਮ.ਏ. ਤੋਂ ਇਲਾਵਾ ਉਸ ਨੇ ਅਥਲੈਟਿਕਸ ਵਿਚ 'ਏ' ਗਰੇਡ ਵਿਚ ਐਨ.ਆਈ.ਐਸ. ਡਿਪਲੋਮਾ, ਆਈ.ਏ.ਏ.ਐਫ. ਦੇ ਸੀ.ਈ.ਸੀ.ਐਸ. ਲੈਵਲ ਕੋਰਸ ਅਤੇ ਲੈਵਲ-2 ਦਾ ਕੋਰਸ ਪਾਸ ਕੀਤਾ ਹੈ। ਚੰਗੀ ਅਥਲੀਟ ਹੋਣ ਦੇ ਨਾਲ-ਨਾਲ ਚੰਗੀ ਕੋਚਿੰਗ ਸਕਿੱਲ ਨੂੰ ਦੇਖਦਿਆਂ ਭਾਰਤੀ ਅਥਲੈਟਿਕਸ ਫੈਡਰੇਸ਼ਨ ਨੇ ਨਵਪ੍ਰੀਤ ਕੌਰ ਨੂੰ ਭਾਰਤੀ ਅਥਲੈਟਿਕਸ ਟੀਮ ਦਾ ਕੋਚ ਨਿਯੁਕਤ ਕੀਤਾ ਹੈ। ਉਹ ਹੁਣ ਐਨ.ਆਈ.ਐਸ. ਪਟਿਆਲਾ ਵਿਖੇ ਭਾਰਤੀ ਟੀਮ ਦੇ ਕੈਂਪ ਵਿਚ ਨਵੀਂ ਉਮਰ ਦੇ ਅਥਲੀਟਾਂ ਨੂੰ ਕੌਮਾਂਤਰੀ ਮੰਚ ਲਈ ਤਿਆਰ ਕਰ ਰਹੀ ਹੈ। ਹੈਪਟੈਥਲਨ ਦੀ ਅਥਲੀਟ ਰਹੀ ਹੋਣ ਕਰਕੇ ਉਸ ਨੂੰ ਟਰੈਕ ਤੇ ਫੀਲਡ ਦੇ ਸਾਰੇ ਈਵੈਂਟਾਂ ਦਾ ਪ੍ਰੈਕਟੀਕਲ ਤਜਰਬਾ ਹੈ ਜੋ ਉਸ ਦੇ ਸ਼ਾਗਿਰਦ ਅਥਲੀਟਾਂ ਦੇ ਕੰਮ ਆ ਰਿਹਾ ਹੈ।


-ਮੋਬਾ: 97800-36216


ਖ਼ਬਰ ਸ਼ੇਅਰ ਕਰੋ

ਬੈਡਮਿੰਟਨ ਕੁਈਨ-ਪੀ.ਵੀ. ਸਿੰਧੂ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) 2014 ਵਿਚ ਉਸ ਨੇ ਰਾਸ਼ਟਰ ਮੰਡਲ ਖੇਡਾਂ ਅਤੇ ਵਰਲਡ ਬੈਡਮਿੰਟਨ ਚੈਪੀਂਅਨਸ਼ਿਪ ਵਿਚ ਕਾਂਸੀ ਦੇ ਤਗਮੇ ਜਿੱਤੇ। ਇਸੇ ਸਾਲ ਹੀ ਉਸ ਨੇ ਏਸ਼ੀਅਨ ਖੇਡਾਂ ਵਿਚ ਕਾਂਸੀ ਦਾ ਤਗਮਾ ਜਿੱਤਿਆ। 2015 ਦੇ ਡੈਨਮਾਰਕ ਓਪਨ ਵਿਚ ਉਸ ਨੇ ਚਾਂਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX