ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  about 3 hours ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  about 5 hours ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  about 6 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  about 6 hours ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  about 5 hours ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 7 hours ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 7 hours ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 7 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 7 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 8 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 9 hours ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 10 hours ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 10 hours ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਪਹਿਲਾ ਸਫ਼ਾ

ਮੁੱਖ ਮੰਤਰੀ ਵਲੋਂ ਕੈਬਨਿਟ ਮੰਤਰੀਆਂ ਨਾਲ ਕਰਤਾਰਪੁਰ ਲਾਂਘੇ ਦੇ ਕੰਮ ਦਾ ਨਿਰੀਖਣ

• ਡੇਰਾ ਬਾਬਾ ਨਾਨਕ ਵਿਖੇ ਕੈਬਨਿਟ ਮੀਟਿੰਗ • 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੜਕਾਂ ਲਈ 75.23 ਕਰੋੜ, ਵਿਰਸੇ ਅਤੇ ਫੂਡ ਸਟਰੀਟ ਲਈ 3.70 ਕਰੋੜ ਦੀ ਮਨਜ਼ੂਰੀ • ਅਗਲੀ ਕੈਬਨਿਟ ਮੀਟਿੰਗ ਬਟਾਲਾ 'ਚ ਕਮਲ ਕਾਹਲੋਂ, ਮਾਂਗਟ, ਸ਼ਰਮਾ ਡੇਰਾ ਬਾਬਾ ਨਾਨਕ (ਬਟਾਲਾ), 19 ...

ਪੂਰੀ ਖ਼ਬਰ »

ਦਸੰਬਰ 'ਚ ਨੌਜਵਾਨਾਂ ਨੂੰ ਮਿਲਣਗੇ ਮੋਬਾਈਲ ਫ਼ੋਨ

ਮੰਤਰੀ ਮੰਡਲ ਨੇ ਸੂਬੇ ਦੇ ਨੌਜਵਾਨਾਂ ਨੂੰ ਮੋਬਾਈਲ ਫ਼ੋਨ ਵੰਡਣ ਲਈ ਰੂਪਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਇਸ ਸਾਲ ਦਸੰਬਰ 'ਚ ਇਸ ਨੂੰ ਲਾਗੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ | ਇਹ ਫ਼ੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਡੇਰਾ ...

ਪੂਰੀ ਖ਼ਬਰ »

ਤੇਜਸ 'ਚ ਉਡਾਣ ਭਰਨ ਵਾਲੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ

ਕੁਝ ਸਮਾਂ ਖ਼ੁਦ ਵੀ ਕੰਟਰੋਲ ਕੀਤਾ ਜਹਾਜ਼
ਬੈਂਗਲੁਰੂ, 19 ਸਤੰਬਰ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੈਂਗਲੁਰੂ 'ਚ ਵੀਰਵਾਰ ਨੂੰ ਦੇਸ਼ 'ਚ ਬਣੇ ਲੜਾਕੂ ਜਹਾਜ਼ ਤੇਜਸ ਵਿਚ ਅੱਧੇ ਘੰਟੇ ਤੱਕ ਉਡਾਣ ਭਰੀ ਜਿਸ ਨਾਲ ਉਹ ਤੇਜਸ 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣ ਗਏ ਹਨ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਬੈਂਗਲੁਰੂ ਦੇ ਐਚ.ਏ.ਐਲ. ਹਵਾਈ ਅੱਡੇ ਤੋਂ ਦੇਸ਼ 'ਚ ਬਣੇ ਹਲਕੇ ਲੜਾਕੂ ਜਹਾਜ਼ ਤੇਜਸ ਵਿਚ ਉਡਾਣ ਭਰਨਾ ਕਾਫ਼ੀ ਸ਼ਾਨਦਾਰ ਸੀ | ਅਸੀਂ ਇਸ ਪੱਧਰ ਤੱਕ ਪਹੁੰਚ ਗਏ ਹਾਂ ਕਿ ਦੁਨੀਆ ਭਰ 'ਚ ਤੇਜਸ ਦਾ ਨਿਰਯਾਤ ਕਰ ਸਕੀਏ | ਦੱਖਣੀ ਪੂਰਬੀ ਏਸ਼ੀਆ ਦੇ ਦੇਸ਼ਾਂ ਨੇ ਤੇਜਸ ਨੂੰ ਖ਼ਰੀਦਣ 'ਚ ਰੁਚੀ ਦਿਖਾਈ ਹੈ | ਇਸ ਸਬੰਧੀ ਕੈਪਟਨ ਨਰਮਦੇਸ਼ਵਰ ਤਿਵਾੜੀ ਨੇ ਦੱਸਿਆ ਕਿ ਰੱਖਿਆ ਮੰਤਰੀ ਉਡਾਣ ਦੇ ਚੰਗੇ ਪੱਧਰ ਤੇ ਨਿਰਵਿਘਨਤਾ ਤੋਂ ਕਾਫ਼ੀ ਸੰਤੁਸ਼ਟ ਰਹੇ | ਜਦੋਂ ਜਹਾਜ਼ ਮੈਕ-1 (ਆਵਾਜ਼ ਦੀ ਰਫ਼ਤਾਰ 332 ਮੀਟਰ ਪ੍ਰਤੀ ਸੈਕਿੰਡ) ਸਪੀਡ 'ਤੇ ਪਹੰੁਚਿਆ ਤਾਂ ਮੈਂ ਇਸ ਦੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ | ਡੀ. ਆਰ. ਡੀ. ਓ. ਮੁਖੀ ਜੀ. ਸਤੀਸ਼ ਰੈਡੀ ਨੇ ਦੱਸਿਆ ਕਿ ਰੱਖਿਆ ਮੰਤਰੀ ਨੇ ਕੁਝ ਸਮਾਂ ਤੇਜਸ ਨੂੰ ਕੰਟਰੋਲ ਵੀ ਕੀਤਾ |
ਰਾਜਨਾਥ ਨੇ ਕਿਹਾ ਕਿ ਜਿਵੇਂ-ਜਿਵੇਂ ਕੈਪਟਨ ਨਰਮਦੇਸ਼ਵਰ ਤਿਵਾੜੀ ਦੱਸਦੇ ਰਹੇ ਉਸੇ ਤਰ੍ਹਾਂ ਮੈਂ ਕਰਦਾ ਗਿਆ | ਇਹ ਪਲ ਯਾਦਗਾਰ ਸਨ | ਇਸ ਤੋਂ ਬਾਅਦ ਟਵੀਟ ਕਰਦੇ ਹੋਏ ਵੀ ਰਾਜਨਾਥ ਸਿੰਘ ਨੇ ਕਿਹਾ ਕਿ 'ਜੀ-ਸੂਟ' ਤੇ 'ਤੇਜਸ' ਨਾਲ ਸਮਾਂ ਬਹੁਤ ਹੀ ਯਾਦਗਾਰ ਰਿਹਾ | ਜ਼ਿਕਰਯੋਗ ਹੈ ਕਿ ਹਵਾਈ ਫ਼ੌਜ ਨੇ ਦਸੰਬਰ 2017 ਵਿਚ ਐਚ. ਏ. ਐਲ. ਨੂੰ 83 ਤੇਜਸ ਜਹਾਜ਼ ਬਣਾਉਣ ਦਾ ਜ਼ਿੰਮਾ ਸੌਾਪਿਆ ਸੀ | ਇਸ ਦੀ ਅਨੁਮਾਨਤ ਲਾਗਤ 50 ਹਜ਼ਾਰ ਕਰੋੜ ਰੁਪਏ ਸੀ | ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਨੇ ਇਸੇ ਸਾਲ 21 ਫਰਵਰੀ ਨੂੰ ਬੈਂਗਲੁਰੂ ਵਿਚ ਹੋਏ ਹਵਾਈ ਸ਼ੋਅ ਵਿਚ ਇਸ ਨੂੰ ਫਾਈਨਲ ਆਪ੍ਰੇਸ਼ਨ ਕਲੀਅਰੈਂਸ ਜਾਰੀ ਕੀਤਾ ਸੀ | ਰੱਖਿਆ ਮੰਤਰੀ ਨੇ ਡੀ. ਆਰ. ਡੀ. ਓ. ਦੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਦੇਖੀ | ਜ਼ਿਕਰਯੋਗ ਹੈ ਕਿ ਪਿਛਲੇ ਸ਼ੁੱਕਰਵਾਰ ਹੀ ਗੋਆ ਵਿਚ ਤੇਜਸ ਨਾਲ ਸਫ਼ਲਤਾ ਨਾਲ 'ਅਰੈਸਟਿਡ' ਲੈਂਡਿੰਗ ਕੀਤੀ ਸੀ | ਇਸ ਨਾਲ ਇਹ ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਜਹਾਜ਼ ਵੀ ਬਣ ਗਿਆ ਸੀ | ਇਸ ਤੋਂ ਪਹਿਲਾਂ ਇਹ ਤਕਨੀਕ ਸਿਰਫ਼ ਅਮਰੀਕਾ, ਫਰਾਂਸ, ਰੂਸ, ਬਰਤਾਨੀਆ ਅਤੇ ਚੀਨ ਵਲੋਂ ਬਣਾਏ ਕੁਝ ਜਹਾਜ਼ਾਂ ਵਿਚ ਹੀ ਰਹੀ ਹੈ | ਤੇਜਸ ਭਾਰਤੀ ਹਵਾਈ ਫ਼ੌਜ ਦੀ 45ਵੀਂ ਸਕੁਆਰਡਨ 'ਫਲਾਇੰਗ ਡ੍ਰੈਗਰਸ' ਦਾ ਹਿੱਸਾ ਹੈ |2029-30 ਤੱਕ ਭਾਰਤ ਹਥਿਆਰਬੰਦ ਬਲਾਂ ਲਈ 75 ਫ਼ੀਸਦੀ ਸਵਦੇਸ਼ੀ ਤਕਨੀਕ ਦੀ ਵਰਤੋਂ ਕਰੇਗਾ-ਰਾਜਨਾਥ
ਤੇਜਸ ਲੜਾਕੂ ਜਹਾਜ਼ 'ਚ ਉਡਾਣ ਭਰਨ ਤੋਂ ਬਾਅਦ ਗੱਲਬਾਤ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਾਲ 2029-30 ਤੱਕ ਭਾਰਤ ਹਥਿਆਰਬੰਦ ਬਲਾਂ ਲਈ ਕਰੀਬ 75 ਫ਼ੀਸਦੀ ਸਵਦੇਸ਼ੀ ਤਕਨੀਕ ਦੀ ਵਰਤੋਂ ਕਰੇਗਾ | ਰੱਖਿਆ ਮੰਤਰੀ ਨੇ ਇੱਥੇ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਦੇ ਉਤਪਾਦਾਂ ਦੀ ਪ੍ਰਦਰਸ਼ਨੀ ਦੇਖਣ ਤੋਂ ਬਾਅਦ ਕਿਹਾ ਕਿ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਅਸੀਂ ਸਵਦੇਸ਼ੀ ਤਕਨੀਕ ਦੀ ਇਸ ਤਰ੍ਹਾਂ ਵਰਤੋਂ ਕਰਾਂਗੇ | ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਅਸੀਂ ਆਪਣੀ ਲੋੜ ਦਾ ਸਾਰਾ ਸਾਮਾਨ ਆਪਣੇ ਦੇਸ਼ 'ਚ ਹੀ ਬਣਾਵਾਂਗੇ | ਡੀ. ਆਰ. ਡੀ. ਓ. ਦੀ ਪ੍ਰਦਰਸ਼ਨੀ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਅੱਜ ਜੋ ਕੁਝ ਵੀ ਦੇਖਿਆ ਤੇ ਸੁਣਿਆ ਹੈ ਉਸ ਆਧਾਰ 'ਤੇ ਮੈਂ ਕਹਿਣਾ ਚਾਹਾਂਗਾ ਕਿ ਪੂਰੇ ਦੇਸ਼ ਨੂੰ ਤੁਹਾਡੇ 'ਤੇ ਮਾਣ ਹੈ |


ਖ਼ਬਰ ਸ਼ੇਅਰ ਕਰੋ

ਅਫ਼ਗਾਨਿਸਤਾਨ 'ਚ ਆਤਮਘਾਤੀ ਧਮਾਕਾ-20 ਮੌਤਾਂ, 90 ਜ਼ਖ਼ਮੀ

ਕਾਬੁਲ, 19 ਸਤੰਬਰ (ਏਜੰਸੀ)-ਦੱਖਣੀ ਅਫ਼ਗਾਨਿਸਤਾਨ 'ਚ ਇਕ ਹਸਪਤਾਲ ਨੇੜੇ ਹੋਏ ਸ਼ਕਤੀਸ਼ਾਲੀ ਆਤਮਘਾਤੀ ਧਮਾਕੇ 'ਚ ਘੱਟੋ ਘੱਟ 20 ਵਿਅਕਤੀ ਮਾਰੇ ਗਏ ਅਤੇ 90 ਤੋਂ ਵੱਧ ਜ਼ਖ਼ਮੀ ਹੋ ਗਏ | ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਖਣੀ ਜ਼ਾਬੁਲ ਸੂਬੇ ਦੀ ਰਾਜਧਾਨੀ ...

ਪੂਰੀ ਖ਼ਬਰ »

ਭਦੌਰੀਆ ਹੋਣਗੇ ਹਵਾਈ ਫ਼ੌਜ ਦੇ ਨਵੇਂ ਮੁਖੀ

ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਸਰਕਾਰ ਨੇ ਅੱਜ ਐਲਾਨ ਕੀਤਾ ਕਿ ਏਅਰ ਮਾਰਸ਼ਲ ਰਾਕੇਸ਼ ਕੁਮਾਰ ਸਿੰਘ (ਆਰ. ਕੇ. ਐਸ.) ਭਦੌਰੀਆ ਅਗਲੇ ਹਵਾਈ ਫ਼ੌਜ ਮੁਖੀ ਹੋਣਗੇ | ਰੱਖਿਆ ਮੰਤਰਾਲੇ ਦੇ ਮੁੱਖ ਬੁਲਾਰੇ ਨੇ ਟਵੀਟ ਕਰ ਕੇ ਦੱਸਿਆ ਕਿ ਸਰਕਾਰ ਨੇ ਹਵਾਈ ਫ਼ੌਜ ਮੁਖੀ ਬੀ. ਐਸ. ਧਨੋਆ ...

ਪੂਰੀ ਖ਼ਬਰ »

ਸ਼ਿਕਾਗੋ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਜ਼ੀਰਕਪੁਰ, 19 ਸਤੰਬਰ (ਅਵਤਾਰ ਸਿੰਘ)-ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਖੇ ਇਕ ਸਟੋਰ 'ਤੇ ਕੰਮ ਕਰਦੇ ਨਜ਼ਦੀਕੀ ਪਿੰਡ ਛੱਤ ਦੇ ਪੰਜਾਬੀ ਨੌਜਵਾਨ ਨੂੰ ਲੁੱਟਣ ਦੇ ਇਰਾਦੇ ਨਾਲ ਆਏ ਬਦਮਾਸ਼ਾਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ | ਮਿ੍ਤਕ ਦੀ ਪਛਾਣ 28 ਸਾਲਾ ਬਲਜੀਤ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਪਰਾਲੀ ਸਾੜਨ ਕਾਰਨ ਕੀਤੇ ਜਾਂਦੇ ਜੁਰਮਾਨੇ 'ਤੇ ਰੋਕ

ਚੰਡੀਗੜ੍ਹ, 19 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ | ਇਸ ਵਾਰ ਝੋਨੇ ਦੀ ਵਾਢੀ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ 'ਤੇ ਜੁਰਮਾਨਾ ਨਹੀਂ ਲਾਇਆ ਜਾ ਸਕੇਗਾ, ਕਿਉਂਕਿ ਹਾਈਕੋਰਟ ਨੇ ਇਸ 'ਤੇ ਰੋਕ ...

ਪੂਰੀ ਖ਼ਬਰ »

ਅਲਕਾ ਲਾਂਬਾ ਅਯੋਗ ਕਰਾਰ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਕਾਂਗਰਸ 'ਚ ਸ਼ਾਮਿਲ ਹੋਣ ਵਾਲੀ ਵਿਧਾਇਕਾ ਅਲਕਾ ਲਾਂਬਾ ਨੂੰ ਦਲ-ਬਦਲੂ ਕਾਨੂੰਨ ਤਹਿਤ ਵਿਧਾਨ ਸਭਾ ਤੋਂ ਅਯੋਗ ਠਹਿਰਾ ਦਿੱਤਾ ਹੈ। ...

ਪੂਰੀ ਖ਼ਬਰ »

ਕਸ਼ਮੀਰ 'ਚ ਨਵਾਂ ਸਵਰਗ ਬਣਾਇਆ ਜਾਵੇਗਾ-ਮੋਦੀ

ਹਰ ਕਸ਼ਮੀਰੀ ਨੂੰ ਗਲੇ ਨਾਲ ਲਗਾਵਾਂਗੇ ਨਾਸਿਕ, 19 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਹਾਕਿਆਂ ਤੱਕ ਕਸ਼ਮੀਰ ਦੇ ਲੋਕਾਂ ਦੀ ਹੋਈ ਦੁਰਦਸ਼ਾ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ 'ਹਰ ਕਸ਼ਮੀਰੀ ਨੂੰ ਗਲੇ ਲਗਾਓ' ਅਤੇ ਵਾਦੀ 'ਚ ...

ਪੂਰੀ ਖ਼ਬਰ »

ਨਾਸਾ ਨੂੰ ਮਿਲੀਆਂ ਵਿਕਰਮ ਲੈਂਡਰ ਸਬੰਧੀ ਅਹਿਮ ਤਸਵੀਰਾਂ

ਹਿਊਸਟਨ, 19 ਸਤੰਬਰ (ਏਜੰਸੀ)-ਚੰਦਰਯਾਨ-2 ਦਾ ਲੈਂਡਰ ਵਿਕਰਮ ਚੰਦ 'ਤੇ ਸਾਫਟ ਲੈਂਡਿੰਗ ਕਰਨ 'ਚ ਨਾਕਾਮ ਰਹਿਣ ਬਾਅਦ ਦਿਨੋ-ਦਿਨ ਲੈਂਡਰ ਨਾਲ ਸੰਪਰਕ ਕਰਨ ਦੀ ਉਮੀਦ ਵੀ ਖ਼ਤਮ ਹੁੰਦੀ ਜਾ ਰਹੀ ਹੈ ਪਰ ਇਸ ਦੌਰਾਨ ਅਮਰੀਕਾ ਦੀ ਪੁਲਾੜ ਏਜੰਸੀ ਨਾਸਾ ਦੀ ਇਕ ਕੋਸ਼ਿਸ਼ ਨੇ ਮੁੜ ...

ਪੂਰੀ ਖ਼ਬਰ »

ਸਿਆਸੀ ਸਲਾਹਕਾਰਾਂ ਨੂੰ ਲਾਭ ਦੇ ਅਹੁਦੇ ਤੋਂ ਬਾਹਰ ਕੱਢਣ ਲਈ ਆਰਡੀਨੈਂਸ ਲਿਆਉਣ ਨੂੰ ਪ੍ਰਵਾਨਗੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਮੁੱਖ ਮੰਤਰੀ ਦੇ ਸਲਾਹਕਾਰ (ਰਾਜਨੀਤਕ) ਤੇ ਮੁੱਖ ਮੰਤਰੀ ਦੇ ਸਲਾਹਕਾਰ (ਯੋਜਨਾ) ਨੂੰ 'ਦਾ ਪੰਜਾਬ ਸਟੇਟ ਲੈਜਿਸਲੇਚਰ (ਪ੍ਰੀਵੈਨਸ਼ਨ ਆਫ਼ ਡਿਸਕੁਆਲੀਫਿਕੇਸ਼ਨ) ਐਕਟ-1952' ਦੇ ਘੇਰੇ 'ਚੋਂ ਬਾਹਰ ਕੱਢਣ ...

ਪੂਰੀ ਖ਼ਬਰ »

'ਹਾਓਡੀ ਮੋਦੀ' ਰੈਲੀ 'ਚ ਟਰੰਪ ਵਲੋਂ ਵੱਡੇ ਐਲਾਨ ਦੇ ਸੰਕੇਤ

• 22 ਸਤੰਬਰ ਨੂੰ ਮੰਚ ਸਾਂਝਾ ਕਰਨਗੇ ਦੋਵੇਂ ਆਗੂ • ਤਿੰਨ ਮਹੀਨਿਆਂ 'ਚ ਹੋਵੇਗੀ ਤੀਜੀ ਮੁਲਾਕਾਤ ਵਾਸ਼ਿੰਗਟਨ, 19 ਸਤੰਬਰ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਕੇਤ ਦਿੱਤੇ ਹਨ ਕਿ ਹਿਊਸਟਨ 'ਚ ਐਤਵਾਰ ਨੂੰ ਹੋਣ ਵਾਲੀ 'ਹਾਓਡੀ ਮੋਦੀ' ਰੈਲੀ ਜਿਸ 'ਚ ਕਰੀਬ ...

ਪੂਰੀ ਖ਼ਬਰ »

ਮੈਟਰੋ ਸਬੰਧੀ ਟਵੀਟ ਨੂੰ ਲੈ ਕੇ ਅਮਿਤਾਭ ਬੱਚਨ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ

ਮੁੰਬਈ, 19 ਸਤੰਬਰ (ਏਜੰਸੀਆਂ)-ਆਰੇ ਕਾਲੋਨੀ 'ਚ 2600 ਤੋਂ ਜ਼ਿਆਦਾ ਦਰੱਖਤਾਂ ਨੂੰ ਕੱਟਣ ਦੇ ਪ੍ਰਸਤਾਵ ਦਾ ਵਿਰੋਧ ਕਰ ਰਹੇ ਕਾਰਕੁਨਾਂ ਨੇ ਮੁੰਬਈ ਮੈਟਰੋ ਯੋਜਨਾ ਦੇ ਸਮਰਥਨ 'ਚ ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਭ ਬੱਚਨ ਦੇ ਟਵੀਟ ਨੂੰ ਲੈ ਕੇ ਉਨ੍ਹਾਂ ਦੇ ਘਰ ਦੇ ...

ਪੂਰੀ ਖ਼ਬਰ »

ਮਮਤਾ ਬੈਨਰਜੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ, 19 ਸਤੰਬਰ (ਉਪਮਾ ਡਾਗਾ ਪਾਰਥ)-ਦਿੱਲੀ ਦੌਰੇ 'ਤੇ ਆਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ | ਗ੍ਰਹਿ ਮੰਤਰਾਲੇ 'ਚ ਹੋਈ ਇਸ ਮੁਲਾਕਾਤ ਦੌਰਾਨ ਮਮਤਾ ਬੈਨਰਜੀ ਨੇ ਐੱਨ. ਆਰ. ਸੀ ਮੁੱਦੇ 'ਤੇ ...

ਪੂਰੀ ਖ਼ਬਰ »

ਵਧ ਸਕਦੀਆਂ ਹਨ ਸੰਨੀ ਦਿਓਲ ਤੇ ਕ੍ਰਿਸ਼ਮਾ ਕਪੂਰ ਦੀਆਂ ਮੁਸ਼ਕਿਲਾਂ

1997 'ਚ ਰੇਲ ਗੱਡੀ ਦੀ ਚੇਨ ਖਿੱਚਣ ਦੇ ਮਾਮਲੇ 'ਚ ਦੋਸ਼ ਆਇਦ ਜੈਪੁਰ, 19 ਸਤੰਬਰ (ਏਜੰਸੀ)-22 ਸਾਲ ਪੁਰਾਣੇ ਇਕ ਮਾਮਲੇ 'ਚ ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਅਤੇ ਅਦਾਕਾਰਾ ਕ੍ਰਿਸ਼ਮਾ ਕਪੂਰ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ | ਰੇਲਵੇ ...

ਪੂਰੀ ਖ਼ਬਰ »

ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧਾਈ

ਨਵੀਂ ਦਿੱਲੀ, 19 ਸਤੰਬਰ (ਉਪਮਾ ਡਾਗਾ ਪਾਰਥ)-ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਨੂੰ ਵੱਡਾ ਝਟਕਾ ਦਿੰਦਿਆਂ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ ਦੀ ਮਿਆਦ 3 ਅਕਤੂਬਰ ਤੱਕ ਵਧਾ ਦਿੱਤੀ ਹੈ | ਹੁਣ ਉਨ੍ਹਾਂ ਨੂੰ 14 ਦਿਨ ਹੋਰ ਤਿਹਾੜ ਜੇਲ੍ਹ 'ਚ ਰਹਿਣਾ ਪਏਗਾ | ਹਾਲਾਂਕਿ ...

ਪੂਰੀ ਖ਼ਬਰ »

ਕਰਾਚੀ ਦੇ ਸਿਹਤ ਵਿਭਾਗ ਨੇ ਹਿੰਦੂ ਲੜਕੀ ਦੀ ਪੋਸਟਮਾਰਟਮ ਰਿਪੋਰਟ 'ਤੇ ਸ਼ੱਕ ਪ੍ਰਗਟਾਇਆ

ਅੰਮਿ੍ਤਸਰ, 19 ਸਤੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਕਰਾਚੀ ਸਿਹਤ ਵਿਭਾਗ ਦੇ ਮੈਡੀਕੋ-ਲੀਗਲ ਸੈਕਸ਼ਨ ਦੇ ਅਧਿਕਾਰੀਆਂ ਅਤੇ ਮਾਹਿਰਾਂ ਵਲੋਂ ਪਾਕਿ ਹਿੰਦੂ ਲੜਕੀ ਦੀ ਪੋਸਟ ਮਾਰਟਮ ਰਿਪੋਰਟ 'ਤੇ ਸ਼ੱਕ ਜ਼ਾਹਿਰ ਕੀਤਾ ਗਿਆ ਹੈ | ਬੀ. ਡੀ. ਐਸ. ਦੀ ਵਿਦਿਆਰਥਣ ਡਾ. ...

ਪੂਰੀ ਖ਼ਬਰ »

ਦਿੱਲੀ ਕਮੇਟੀ ਵਫ਼ਦ ਨੇ ਕਾਨਪੁਰ ਮਾਮਲੇ 'ਚ ਸਿਟ ਨੂੰ 15 ਐਫ਼.ਆਈ.ਆਰ. ਦੀ ਕਾਪੀ ਸੌ ਾਪੀ

ਨਵੀਂ ਦਿੱਲੀ, 19 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਕੁਲਦੀਪ ਸਿੰਘ ਭੋਗਲ ਦੀ ਅਗਵਾਈ 'ਚ ਇਕ ਵਫ਼ਦ ਕਾਨਪੁਰ ਭੇਜਿਆ ਗਿਆ, ਜਿਸ 'ਚ ਕੇਸਾਂ ਦੀ ਪੈਰਵੀ ਕਰ ਰਹੇ ਵਕੀਲ ਪ੍ਰਸੰਨ ਕੁਮਾਰ ਅਤੇ ਗੁਰਬਖ਼ਸ਼ ਸਿੰਘ ਵੀ ਸ਼ਾਮਿਲ ਸਨ | ...

ਪੂਰੀ ਖ਼ਬਰ »

ਡਾ. ਮਨਮੋਹਨ ਸਿੰਘ ਪਾਕਿਸਤਾਨ ਿਖ਼ਲਾਫ਼ ਸੈਨਿਕ ਕਾਰਵਾਈ ਲਈ ਸਨ ਤਿਆਰ

ਡੇਵਿਡ ਕੈਮਰੂਨ ਦੀ ਕਿਤਾਬ 'ਚ ਖੁਲਾਸਾ ਲੰਡਨ, 19 ਸਤੰਬਰ (ਏਜੰਸੀ)-ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੇ ਆਪਣੀਆਂ ਯਾਦਾਂ ਦੇ ਬਿਰਤਾਂਤ ਬਾਰੇ ਲਿਖੀ ਕਿਤਾਬ 'ਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ 'ਸੰਤ ਪੁਰਸ਼' ਦੱਸਦਿਆਂ ...

ਪੂਰੀ ਖ਼ਬਰ »

17 ਤੱਕ ਜੇਲ੍ਹ 'ਚ ਰਹੇਗਾ ਨੀਰਵ ਮੋਦੀ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 2 ਅਰਬ ਡਾਲਰ ਦੀ ਧੋਖਾਧੜੀ ਕਰ ਕੇ ਭਾਰਤ ਤੋਂ ਭਗੌੜਾ ਹੋਏ ਨੀਰਵ ਮੋਦੀ (48) ਨੂੰ ਅੱਜ ਧੋਖਾਧੜੀ ਤੇ ਹਵਾਲਾ ਰਾਸ਼ੀ ਮਾਮਲੇ ਦੇ ਸਬੰਧ 'ਚ ਲੰਡਨ ਦੀ ਜੇਲ੍ਹ ਤੋਂ ਯੂ.ਕੇ. ਦੀ ਅਦਾਲਤ 'ਚ ਵੀਡੀਓ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX