ਤਾਜਾ ਖ਼ਬਰਾਂ


ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  10 minutes ago
ਸਮਾਣਾ (ਪਟਿਆਲਾ), 6 ਦਸੰਬਰ (ਸਾਹਿਬ ਸਿੰਘ) - ਬੀਤੀ ਰਾਤ ਅਣਪਛਾਤੇ ਲੁਟੇਰੇ ਸਮਾਣਾ ਨੇੜਲੇ ਪਿੰਡ ਗੱਜੂਮਾਜਰਾ ਵਿਚ ਲੱਗੇ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨੂੰ ਤੋੜ ਕੇ ਨਗਦੀ ਚੋਰੀ ਕਰਕੇ ਲੈ ਗਏ। ਪੁਲਿਸ ਕਪਤਾਨ ਪਟਿਆਲਾ ਹਰਮੀਤ ਸਿੰਘ ਹੁੰਦਲ ਅਤੇ ਪੁਲਿਸ...
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  20 minutes ago
ਨਾਭਾ, 6 ਦਸੰਬਰ (ਕਰਮਜੀਤ ਸਿੰਘ) - ਯੂਥ ਕਾਂਗਰਸ ਬਲਾਕ ਨਾਭਾ ਦੀ ਚੋਣ ਸਥਾਨਕ ਮਿਲਨ ਪੈਲੇਸ ਵਿਖੇ ਸ਼ਾਂਤੀਪੂਰਵਕ ਸੰਪੰਨ ਹੋਈ। ਪ੍ਰਧਾਨਗੀ ਦੀ ਚੋਣ ਲਈ ਸਾਬਕਾ ਪ੍ਰਧਾਨ ਇੰਦਰਜੀਤ ਚੀਕੂ ਅਤੇ ਹਰਜਿੰਦਰ ਜਿੰਦਰੀ ਲੱਧਾਹੇੜੀ ਉਮੀਦਵਾਰ ਵਜੋਂ ਚੋਣ ਲੜ ਮੈਦਾਨ ਵਿਚ...
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  51 minutes ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ ਬਾਈਪਾਸ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ...
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  50 minutes ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  about 1 hour ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  about 1 hour ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  about 1 hour ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  about 1 hour ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 2 hours ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 2 hours ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 2 hours ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 2 hours ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 2 hours ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 3 hours ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 3 hours ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 3 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਜਗਰਾਓਂ

ਡਾ. ਅਮਰ ਸਿੰਘ ਵਲੋਂ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ • ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੀ ਕੀਤੀ ਹਦਾਇਤ

ਰਾਏਕੋਟ, 19 ਸਤੰਬਰ (ਸੁਸ਼ੀਲ)-ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਸਥਾਨਕ ਐਸ.ਡੀ.ਐਮ ਦਫ਼ਤਰ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੇ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਇਕ ਮੀਟਿੰਗ ਕਰਕੇ ਹਲਕੇ ਦੇ ਪਿੰਡਾਂ 'ਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਤੇ ਇਸ ਵਿੱਚ ਪੇਸ਼ ਆ ਰਹੀਆਂ ਤੁਰੱਟੀਆਂ ਨੂੰ ਦੂਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਜਲ ਸਪਲਾਈ ਵਿਭਾਗ ਦੇ ਨਿਗਰਾਨ ਇੰਜੀਨੀਅਰ ਪਰਮਜੀਤ ਸਿੰਘ, ਐਸ.ਡੀ.ਐਮ ਰਾਏਕੋਟ ਡਾ. ਹਿਮਾਂਸ਼ੂ ਗੁਪਤਾ, ਯੂਥ ਆਗੂ ਕਾਮਿਲ ਬੋਪਾਰਾਏ ਵੀ ਹਾਜ਼ਰ ਸਨ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਘਰ ਵਿਚ ਪੀਣ ਵਾਲਾ ਸਾਫ਼ ਪਾਣੀ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਹਰੇਕ ਪਿੰਡ 'ਚ ਪਾਣੀਆਂ ਦੀਆਂ ਟੈਂਕੀਆਂ ਬਣਾਈਆਂ ਜਾ ਰਹੀਆਂ ਹਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿਗਰਾਨ ਇੰਜੀਨੀਅਰ ਪਰਮਜੀਤ ਸਿੰਘ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਹਰੇਕ ਪਿੰਡ 'ਚ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਸੰਸਾਰ ਬੈਂਕ ਦੇ ਸਹਿਯੋਗ ਨਾਲ ਪਿੰਡਾਂ ਵਿਚ ਪਾਣੀਆਂ ਦੀਆਂ ਟੈਂਕੀਆਂ ਬਣਾਈਆਂ ਜਾ ਰਹੀਆਂ ਹਨ, ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੂੰ ਹੁਣ ਤੱਕ ਪਾਣੀ ਦੇ ਕੁਨੈਕਸ਼ਨ ਨਹੀਂ ਮਿਲੇ ਹਨ, ਉਨ੍ਹਾਂ ਨੂੰ ਬਿਨ੍ਹਾਂ ਕਿਸੇ ਸਕਿਉਰਟੀ ਦੇ ਮੁਫ਼ਤ ਕੁਨੈਕਸ਼ਨ ਲਗਾਉਣ ਤੋਂ ਇਲਾਵਾ ਇਸ ਲਈ ਲੱਗਣ ਵਾਲੇ ਮਟੀਰੀਅਲ ਦਾ ਖਰਚਾ ਵੀ ਕੀਤਾ ਜਾਵੇਗਾ | ਇਸ ਮੌਕੇ ਬਲਜੀਤ ਸਿੰਘ ਕਾਰਜਕਾਰੀ ਇੰਜੀਨੀਅਰ, ਆਰ.ਕੇ ਖੋਸਲਾ, ਐਸ.ਡੀ.ਓ ਰਾਏਕੋਟ ਵਿਨੋਦ ਕੁਮਾਰ, ਰਾਜੀਵ ਭੱਲਾ ਐਸ.ਡੀ.ਓ, ਬਲਾਕ ਸੰਮਤੀ ਚੇਅਰਮੈਨ ਕਿਰਪਾਲ ਸਿੰਘ ਨੱਥੋਵਾਲ, ਬਲਾਕ ਸੰਮਤੀ ਮੈਂਬਰ ਗੁਰਮਨਪ੍ਰੀਤ ਸਿੰਘ ਗੋਲਡੀ, ਸੁਖਪਾਲ ਸਿੰਘ ਗੋਂਦਵਾਲ, ਸੰਮਤੀ ਮੈਂਬਰ ਸੋਹਣ ਸਿੰਘ, ਰਛਪਾਲ ਸਿੰਘ ਸਰਪੰਚ ਸੀਲੋਆਣੀ, ਅਵਤਾਰ ਸਿੰਘ ਗਾਂਧੀ ਸਰਪੰਚ ਰਛੀਨ, ਜਗਦੇਵ ਸਿੰਘ ਸਰਪੰਚ ਰੂਪਾਪੱਤੀ, ਪੰਚ ਜਗਦੇਵ ਸਿੰਘ ਬੱਸੀਆਂ, ਸੰਦੀਪ ਸਿੰਘ ਸਿੱਧੂ ਜੌਹਲਾਂ, ਬੀਰਦਵਿੰਦਰ ਸਿੰਘ ਗੋਲੂ ਕਲਸੀਆਂ, ਮੇਜਰ ਸਿੰਘ ਸਰਪੰਚ ਧੂਰਕੋਟ, ਹਰਪ੍ਰੀਤ ਸਿੰਘ ਬੋਪਾਰਾਏ, ਲਖਵੀਰ ਸਿੰਘ ਲੋਹਟਬੱਧੀ ਆਦਿ ਹਾਜਰ ਸਨ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਅੱਜ ਹੋਵੇਗਾ ਟੈੱਸਟ

ਲੋਹਟਬੱਦੀ, 19 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਹੁਣ ਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਾਸਤੇ ਮੁਫ਼ਤ ਕੋਚਿੰਗ ਦੇਣ ਦਾ ...

ਪੂਰੀ ਖ਼ਬਰ »

ਨਗਰ ਕੌ ਾਸਲ ਨਾਲ ਹੋਈ ਸਹਿਮਤੀ ਉਪਰੰਤ ਭੁੱਖ ਹੜਤਾਲ ਹੋਈ ਖ਼ਤਮ

ਜਗਰਾਉਂ, 19 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਲਾਵਾਰਸ ਪਸ਼ੂਆਂ ਤੋਂ ਜਗਰਾਉਂ ਸ਼ਹਿਰ ਨੂੰ ਮੁਕਤ ਕਰਵਾਉਣ ਲਈ ਅਵਾਰਾ ਪਸ਼ੂ ਮੁਕਤ ਜਗਰਾਉਂ ਸਾਂਝਾ ਮੋਰਚਾ ਵਲੋਂ ਨਗਰ ਕੌਾਸਲ ਦੇ ਮੁਖ ਦੁਆਰ ਵਿਖੇ ਕੀਤੀ ਜਾ ਰਹੀ ਭੁੱਖ ਹੜਤਾਲ ਨੂੰ ਕਾਰਜ ਸਾਧਕ ਅਧਿਕਾਰੀ ਸੁਖਦੇਵ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਮੂਰਤੀ ਤਾਰਨ ਗਏ 3 ਨੌਜਵਾਨ ਰੂੜੇ

ਹੰਬੜਾਂ, 19 ਸਤੰਬਰ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਦੀ ਮਸ਼ਹੂਰ ਗੋਲਡਨ ਪਲਾਈ ਵੁੱਢ ਫੈਕਟਰੀ ਅਤੇ ਹੋਰ ਫੈਕਟਰੀਆਂ 'ਚ ਕੰਮ ਕਰਦੇ ਪ੍ਰਵਾਸੀਆਂ ਵਲੋਂ ਵਿਸ਼ਕਰਮਾ ਪੂਜਾ ਕਰਨ ਉਪਰੰਤ ਵੱਡੇ ਇਕੱਠ 'ਚ ਸਤਲੁਜ ਦਰਿਆ ਨੇੜੇ ਖਹਿਰਾ ਬੇਟ ਵਿਖੇ ਮੂਰਤੀ ਤਾਰਨ ਲਈ ਰਵਾਨਾ ...

ਪੂਰੀ ਖ਼ਬਰ »

ਕਬਾੜੀਆਂ ਵਲੋਂ ਕੰਡਮ ਤਾਰਾਂ ਸਾੜ ਕੇ ਫੈਲਾਇਆ ਜਾ ਰਿਹੈ ਪ੍ਰਦੂਸ਼ਣ

ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਵਾਤਾਵਰਨ 'ਚ ਪ੍ਰਦੂਸ਼ਣ ਫੈਲਾਉਣ ਦਾ ਹਮੇਸ਼ਾ ਕਿਸਾਨਾਂ ਨੂੰ ਹੀ ਦੋਸ਼ੀ ਤੇ ਕਸੂਰਵਾਰ ਮੰਨਿਆ ਜਾਂਦਾ ਹੈ, ਪਰ ਪ੍ਰਦੂਸ਼ਣ ਫੈਲਾਉਣ 'ਚ ਫੈਕਟਰੀਆਂ, ਜਿਆਦਾ ਪੁਰਾਣੇ ਵਾਹਨਾਂ ਤੇ ਕਬਾੜੀਆਂ ਦਾ ਰੋਲ ਵੀ ਅਹਿਮ ਹੁੰਦਾ ਹੈ | ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਰਾਏਕੋਟ, 19 ਸਤੰਬਰ (ਸੁਸ਼ੀਲ)-ਕਰੀਬੀ ਪਿੰਡ ਬੱਸੀਆਂ ਵਿਖੇ ਅੱਜ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਖ਼ਬਰ ਹੈ | ਥਾਣਾ ਸਦਰ ਰਾਏਕੋਟ ਤੋਂ ਮਿਲੀ ਜਾਣਕਾਰੀ ਮੁਤਾਬਕ ਮਿ੍ਤਕ ਦੀ ਮਾਤਾ ਸੁਖਵਿੰਦਰ ਕੌਰ ਵਲੋਂ ਦਿੱਤੇ ਬਿਆਨਾਂ 'ਚ ਦੱਸਿਆ ...

ਪੂਰੀ ਖ਼ਬਰ »

ਕਾਂਗਰਸ ਦੇ ਮੌਜੂਦਾ ਬਲਾਕ ਸੰਮਤੀ ਮੈਂਬਰ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਸਿੱਧਵਾਂ ਬੇਟ, 19 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ 'ਚ ਸਾਬਕਾ ਵਿਧਾਇਕ ਤੇ ਆ ਰਹੀ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਗੱਠਜੋੜ ਦੇ ਸੰਭਾਵੀ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਸਥਾਨਕ ਕਸਬੇ ਦੇ ਅਕਾਲੀ ...

ਪੂਰੀ ਖ਼ਬਰ »

ਲੈਬ ਟੈਕਨੀਸ਼ਨ ਦੀ ਮੌਤ

ਮੁੱਲਾਂਪੁਰ-ਦਾਖਾ, 19 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਲਾਲ ਪੈਥ ਲੈਬ ਵਿਖੇ ਲੈਬ ਟੈਕਨੀਸ਼ਨ ਦਲਜੀਤ ਸਿੰਘ ਪਿੰਡ ਗੁੱਜਰਵਾਲ ਦੀ ਦੁਕਾਨ ਅੰਦਰ ਹੀ ਭੇਦ ਭਰੇ ਹਲਾਤ ਵਿਚ ਮੌਤ ਹੋ ਗਈ, ਜਿਸ ਦਾ ਪਰਿਵਾਰਕ ਮੈਂਬਰਾਂ ਨੂੰ ਸਵੇਰੇ ਪਤਾ ਲੱਗਾ | ਬਲਵੀਰ ...

ਪੂਰੀ ਖ਼ਬਰ »

'ਪੋਸ਼ਣ ਮਹੀਨਾ' ਸਬੰਧੀ ਨਾਟਕ ਪੇਸ਼ ਕੀਤਾ

ਹਠੂਰ/ਜਗਰਾਉਂ, 19 ਸਤੰਬਰ (ਜਸਵਿੰਦਰ ਸਿੰਘ ਛਿੰਦਾ, ਅਜੀਤ ਸਿੰਘ ਅਖਾੜਾ)-ਪਿੰਡ ਲੱਖਾ 'ਚ ਸੀ.ਡੀ.ਪੀ.ਓ ਮੈਡਮ ਹਰਮਿੰਦਰ ਕੌਰ ਦੀ ਅਗਵਾਈ 'ਚ 'ਪੋਸ਼ਣ ਮਾਹ' ਸਬੰਧੀ ਨਾਟਕ ਪੇਸ਼ ਕੀਤਾ ਗਿਆ | ਜਿਸ ਵਿਚ ਲੋਕ ਕਲਾ ਮੰਚ ਫਰੀਦਕੋਟ ਵਲੋਂ 'ਜੀਵਨ ਅਨਮੋਲ ਹੈ' ਨੱੁਕੜ ਨਾਟਕ ਪੇਸ਼ ...

ਪੂਰੀ ਖ਼ਬਰ »

ਨਵੀਂ ਅਬਾਦੀ ਅਕਾਲਗੜ੍ਹ 'ਚ ਵਿਸ਼ੇਸ਼ ਕੈਂਪ

ਗੁਰੂਸਰ ਸੁਧਾਰ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਸਹਿਯੋਗ ਤੇ ਬੀ.ਡੀ.ਪੀ.ਓ. ਸੁਧਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਰਕਾਰੀ ਸਹੂਲਤਾਂ ਪ੍ਰਦਾਨ ਕਰਵਾਉਣ ਹਿਤ ਗਰਾਮ ਪੰਚਾਇਤ ਨਵੀਂ ਅਬਾਦੀ ਅਕਾਲਗੜ੍ਹ ਦੀ ਰਵਿਦਾਸ ...

ਪੂਰੀ ਖ਼ਬਰ »

ਬੋਪਾਰਾਏ ਕਲਾਂ 'ਚ ਇਯਾਲੀ ਵਲੋਂ ਮੀਟਿੰਗ

ਮੁੱਲਾਂਪੁਰ-ਦਾਖਾ, 19 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਅੰਦਰ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਦੇ ਸੰਭਾਵੀ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਪਿੰਡ ਬੋਪਾਰਾਏ ਕਲਾਂ ਵਿਖੇ ਪਹੁੰਚੇ | ਮਨਪ੍ਰੀਤ ਸਿੰਘ ਇਯਾਲੀ ਦੀ ਆਮਦ 'ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੰਡੋਰੀ ਦੇ ਵਿਦਿਆਰਥੀ ਗੋਲਡਨ ਅਰਥ ਕਾਨਵੈਂਟ ਸਕੂਲ ਪੁੱਜੇ

ਮੁੱਲਾਂਪੁਰ-ਦਾਖਾ, 19 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਸਰਕਾਰੀ ਹਾਈ ਸਕੂਲ ਪੰਡੋਰੀ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾ ਮੈਡਮ ਮਸਤ ਮਦਾਨ ਤੇ ਰੁਪਿੰਦਰ ਕੌਰ ਦੀ ਅਗਵਾਈ ਹੇਠ ਆਈ.ਸੀ.ਐੱਸ.ਈ ਬੋਰਡ ਦੇ ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਗਲੋਬਲ ਮਾਈਲਸਟੋਨ ਰਾਏਕੋਟ ਦੇ ਵਿਦਿਆਰਥੀ ਨੇ ਆਈਲਟਸ ਨਤੀਜੇ 'ਚ ਮੱਲਾਂ ਮਾਰੀਆਂ

ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਮਾਈਲਸਟੋਨ ਰਾਏਕੋਟ ਆਈਲਟਸ ਸੰਸਥਾ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਸੈਟਲ ਹੋ ਰਹੇ ਹਨ | ਇਸ ਮੌਕੇ ਆਏ ਨਤੀਜਿਆਂ ਵਿਚ ਹਰਦਮਪ੍ਰੀਤ ਸਿੰਘ ਨੇ ਰੀਡਿੰਗ 'ਚੋਂ 8.5, ਲਿਸਨਿੰਗ 'ਚੋਂ 6.5 ਅਤੇ ਰਾਈਟਿੰਗ ...

ਪੂਰੀ ਖ਼ਬਰ »

ਜਗਰਾਉਂ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 19 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਆਯੁਸ਼ਮਾਨ ਸਰਬੱਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ

ਹੰਬੜਾਂ, 19 ਸਤੰਬਰ (ਜਗਦੀਸ਼ ਸਿੰਘ ਗਿੱਲ)-ਪਿੰਡ ਵਲੀਪੁਰ ਕਲਾਂ ਵਿਖੇ ਨੀਲੇ ਕਾਰਡ ਧਾਰਕ ਲਾਭਪਾਤਰੀਆਂ ਲਈ ਆਯੁਸ਼ਮਾਨ ਸਰਬੱਤ ਬੀਮਾ ਯੋਜਨਾ ਤਹਿਤ ਅਧਿਕਾਰੀ ਰਾਮ ਸਿੰਘ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ ਨੇ ...

ਪੂਰੀ ਖ਼ਬਰ »

ਮਨਦੀਪ ਕੌਰ ਸੰਧੂ ਨੇ ਵਿਦਿਆਰਥਣਾਂ ਨਾਲ ਬਾਕਸਿੰਗ ਦੇ ਨੁਕਤੇ ਸਾਂਝੇ ਕੀਤੇ

ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਮਾਜ 'ਚ ਔਰਤਾਂ ਪ੍ਰਤੀ ਵਧਦੇ ਅਪਰਾਧ ਕਾਰਨ ਲੜਕੀਆਂ ਵਿਚ ਸਵੈ-ਸੁਰੱਖਿਆ ਪ੍ਰਤੀ ਚੇਤੰਨਤਾ ਆ ਰਹੀ ਹੈ | ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਵਿਖੇ ਸਰੀਰਕ ਸਿੱਖਿਆ ਵਿਭਾਗ ਵਲੋਂ ਪ੍ਰੋ. ਅਮਨਦੀਪ ...

ਪੂਰੀ ਖ਼ਬਰ »

ਜ਼ਿਲ੍ਹਾ ਖ਼ੁਰਾਕ ਅਧਿਕਾਰੀ ਵਲੋਂ ਆੜ੍ਹਤੀਆਂ ਨਾਲ ਮੀਟਿੰਗ

ਮੁੱਲਾਂਪੁਰ-ਦਾਖਾ, 19 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਦਾਣਾ ਮੰਡੀ ਮੁੱਲਾਂਪੁਰ ਆੜ੍ਹਤੀ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ-ਕਮ ਸੈਕਟਰੀ ਰਜਿੰਦਰ ਸਿੰਘ ਮਾਜਰੀ ਵਲੋਂ ਸਮੁੱਚੇ ਆੜ੍ਹਤੀਆਂ ਦੀ ਮੀਟਿੰਗ 'ਚ ਡੀ.ਐੱਫ.ਐੱਸ.ਸੀ ਲਖਵਿੰਦਰ ਸਿੰਘ ਗਿੱਲ, ਸਹਾਇਕ ਸੁਰੇਸ਼ ...

ਪੂਰੀ ਖ਼ਬਰ »

ਮਾਸਟਰ ਅਮਰ ਸਿੰਘ ਢੱਟ ਨਮਿਤ ਸ਼ਰਧਾਂਜਲੀ ਸਮਾਗਮ

ਚੌਾਕੀਮਾਨ, 19 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪ੍ਰੇਮ ਸਿੰਘ ਢੱਟ ਦੇ ਭਰਾ ਤੇ ਨਿਰਮਲ ਸਿੰਘ ਢੱਟ ਇੰਗਲੈਂਡ ਦੇ ਸਤਿਕਾਰਯੋਗ ਪਿਤਾ ਸਵ: ਮਾਸਟਰ ਅਮਰ ਸਿੰਘ ਢੱਟ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਭਾਨ ਸਿੰਘ ਜੀ ਪਿੰਡ ਢੱਟ ਵਿਖੇ ਕਰਵਾਇਆ ...

ਪੂਰੀ ਖ਼ਬਰ »

ਆਲੀਵਾਲ ਯਾਦਗਾਰ ਟਰੱਸਟ ਵਲੋਂ ਖੇਡਾਂ 'ਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਟਰੈਕ ਸੂਟ ਭੇਟ

ਹੰਬੜਾਂ, 19 ਸਤੰਬਰ (ਹਰਵਿੰਦਰ ਸਿੰਘ ਮੱਕੜ)-ਸਰਕਾਰੀ ਪ੍ਰਾਇਮਰੀ ਸਕੂਲ ਆਲੀਵਾਲ ਵਿਖੇ ਖੇਡਾਂ 'ਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਆਲੀਵਾਲ ਯਾਦਗਾਰ ਟਰੱਸਟ ਦੇ ਚੇਅਰਮੈਨ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਵਲੋਂ ਟਰੈਕਸੂਟ ਦਿੱਤੇ ਗਏ | ਇਸ ਮੌਕੇ ਚੇਅਰਮੈਨ ...

ਪੂਰੀ ਖ਼ਬਰ »

ਪੰਜਾਬੀ ਬੋਲੀ 'ਤੇ ਪਹਿਰਾ ਦੇਣਾ ਦੇਸ਼ ਵਿਦੇਸ਼ 'ਚ ਵਸਦੇ ਪੰਜਾਬੀਆਂ ਦਾ ਮੁਢਲਾ ਫ਼ਰਜ਼-ਬੇਦੀ, ਲੀਲ

ਇਯਾਲੀ/ਥਰੀਕੇ, 19 ਸਤੰਬਰ (ਰਾਜ ਜੋਸ਼ੀ)-ਪੰਜਾਬ, ਪੰਜਾਬੀ ਤੇ ਪੰਜਾਬੀਅਤ 'ਤੇ ਪਹਿਰਾ ਦੇਣਾ ਤੇ ਪੰਜਾਬੀ ਸੱਭਿਆਚਾਰ ਸੰਭਾਲ ਕੇ ਰੱਖਣਾ ਸਾਡਾ ਫਰਜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਬੇਦੀ, ਗੁਰਦੀਪ ਸਿੰਘ ਲੀਲ, ਜਥੇਦਾਰ ...

ਪੂਰੀ ਖ਼ਬਰ »

ਅਗਨ ਭੇਟ ਹੋਏ ਸੱਚਖੰਡ ਦੀ ਕਾਰ ਸੇਵਾ ਲਈ ਭਾਈ ਗਰੇਵਾਲ ਵਲੋਂ ਚੈੱਕ ਭੇਟ

ਜਗਰਾਉਂ, 19 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਨੇੜਲੇ ਪਿੰਡ ਸ਼ੇਰਪੁਰ ਖੁਰਦ ਵਿਖੇ ਪਿਛਲੇ ਦਿਨੀਂ ਹੋਏ ਸ਼ਾਟ-ਸਰਕਟ ਕਾਰਨ ਗੁਰਦੁਆਰਾ ਸਾਹਿਬ ਦੇ ਸੁੱਖ ਆਸਣ ਅਸਥਾਨ 'ਤੇ ਵਾਪਰੇ ਅਗਨੀ ਕਾਂਡ 'ਚ ਪੰਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ਸਨ | ...

ਪੂਰੀ ਖ਼ਬਰ »

ਬੁਲਗਾਰੀਆ ਦੀ ਵਿਸ਼ਵ ਮਿਆਰੀ ਯੂਨੀਵਰਸਿਟੀ ਵਲੋਂ ਡਾ: ਦਵਿੰਦਰ ਛੀਨਾ ਸਨਮਾਨਿਤ

ਪਲੌਵਡਿਵ (ਯੂਰਪ), 19 ਸਤੰਬਰ (ਅਜੀਤ ਬਿਊਰੋ)-ਬੀਤੇ ਦਿਨੀਂ ਬੁਲਾਰੀਆ ਦੀ ਵਿਸ਼ਵ ਪ੍ਰਸਿੱਧ 'ਖੇਤੀਬਾੜੀ ਤੇ ਪੇਂਡੂ ਵਿਕਾਸ ਯੂਨੀਵਰਸਿਟੀ' ਵਲੋਂ ਪੰਜਾਬ ਆਰਟਸ ਕੌਾਸਲ ਦੇ ਸਟੇਟ ਮੈਂਬਰ ਅਤੇ ਪੰਜਾਬ ਮਲਟੀਕਲਚਰਲ ਫੈਸਟੀਵਲ ਦੇ ਨਿਰਦੇਸ਼ਕ ਡਾ: ਦਵਿੰਦਰ ਸਿੰਘ ਛੀਨਾ ਨੂੰ ...

ਪੂਰੀ ਖ਼ਬਰ »

ਸਾਬਕਾ ਡਿਪਟੀ ਕਮਾਂਡੈਂਟ ਚੌਾਕੀਮਾਨ ਦੀ ਪੁਸਤਕ 'ਕਸ਼ਮੀਰ ਫ਼ੌਜੀ ਨਜ਼ਰੀਏ ਤੋਂ' ਲੋਕ ਅਰਪਿਤ

ਇਯਾਲੀ /ਥਰੀਕੇ, 19 ਸਤੰਬਰ (ਰਾਜ ਜੋਸ਼ੀ)-ਸਾਬਕਾ ਡਿਪਟੀ ਕਮਾਾਡੈਂਟ ਬੀ.ਐਸ.ਐਫ. ਭੁਪਿੰਦਰ ਸਿੰਘ ਚੌਾਕੀਮਾਨ ਦੀ ਪੁਸਤਕ ਕਸ਼ਮੀਰ ਫੌਜ਼ੀ ਨਜ਼ਰੀਏ ਤੋਂ ਅੱਜ ਪ੍ਰਸਿੱਧ ਗੀਤਕਾਰ ਹਰਦੇਵ ਦਿਲਗੀਰ (ਦੇਵ ਥਰੀਕੇ ਵਾਲਾ) ਤੇ ਨੈਸ਼ਨਲ ਐਵਾਰਡੀ ਤੇ ਸ਼੍ਰੋਮਣੀ ਸਾਹਿਤਕਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲ੍ਹਾਂ

ਬੀਜਾ, 19 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਜੋ ਕਿ ਸ਼੍ਰੋ. ਗੁ. ਪ੍ਰ.ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਿਹਾ ਹੈ, ਦੀਆਂ 3 ਵਿਦਿਆਰਥਣਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਪਾਇਲ ਦੀ ਮੀਟਿੰਗ

ਮਲੌਦ, 19 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਸਿਹੌੜਾ ਵਿਖੇ ਆਮ ਆਦਮੀ ਪਾਰਟੀ ਦੀ ਜ਼ਰੂਰੀ ਮੀਟਿੰਗ ਹਲਕਾ ਇੰਚਾਰਜ ਬਲਜਿੰਦਰ ਸਿੰਘ ਚੌਾਦਾ ਦੀ ਦੇਖ-ਰੇਖ ਹੇਠ ਹੋਈ | ਮੀਟਿੰਗ ਦੌਰਾਨ ਬਲਜਿੰਦਰ ਸਿੰਘ ...

ਪੂਰੀ ਖ਼ਬਰ »

6 ਮਹੀਨੇ ਬੀਤਣ ਤੋਂ ਬਾਅਦ ਵੀ ਨਹੀਂ ਖੁੱਲ੍ਹ ਸਕੇ ਸਵੱਛ ਭਾਰਤ ਤਹਿਤ ਬਣਾਏ ਪਖਾਨੇ

ਸਮਰਾਲਾ, 19 ਸਤੰਬਰ (ਬਲਜੀਤ ਸਿੰਘ ਬਘੌਰ)- ਨਗਰ ਕੌਾਸਲ ਦੁਆਰਾ ਸ਼ਹਿਰ ਵਿਚ ਕੇਂਦਰ ਸਰਕਾਰ ਦੁਆਰਾ ਸਵੱਛ ਭਾਰਤ ਅਭਿਆਨ ਅਧੀਨ ਰੱਖੇ ਗਏ 20 ਬਾਥਰੂਮਾਂ ਵਿਚੋਂ 2 ਬਾਥਰੂਮਾਂ ਨੂੰ ਕੌਾਸਲ ਨੇ ਜਿੰਦਰਾ ਲਗਾ ਰੱਖਿਆ ਹੋਇਆ ਹੈ | ਜਦਕਿ ਨਗਰ ਕੌਾਸਲ ਅਧਿਕਾਰੀ ਇਹ ਕਹਿ ਕੇ ਪਿੱਛਾ ...

ਪੂਰੀ ਖ਼ਬਰ »

ਪੰਚਾਂ ਸਰਪੰਚਾਂ ਨੇ ਭੈਣੀ ਨੂੰ ਟਿਕਟ ਦੇਣ ਦੀ ਕਾਂਗਰਸ ਹਾਈਕਮਾਂਡ ਤੋਂ ਕੀਤੀ ਮੰਗ

ਜੋਧਾਂ, 19 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਜੋਧਾਂ ਇਲਾਕੇ ਦੇ ਬਹੁਗਿਣਤੀ ਪੰਚਾਂ ਸਰਪੰਚਾਂ ਦੀ ਮੀਟਿੰਗ ਸਰਪੰਚ ਜਸਵੀਰ ਸਿੰਘ ਪੱਪੂ ਖੰਡੂਰ ਦੀ ਅਗਵਾਈ 'ਚ ਪਿੰਡ ਖੰਡੂਰ ਵਿਖੇ ਹੋਈ | ਜਿਸ ਵਿਚ ਕਾਂਗਰਸ ਹਾਈਕਮਾਂਡ ਦੇ ਅੱਗੇ ਮੇਜਰ ਸਿੰਘ ਭੈਣੀ ਨੂੰ ਜ਼ਿਮਨੀ ਚੋਣ ਲਈ ...

ਪੂਰੀ ਖ਼ਬਰ »

ਸਾਹਿਤ ਸਭਾ ਜਗਰਾਉਂ ਵਲੋਂ ਵਿਸ਼ੇਸ਼ ਇਕੱਤਰਤਾ

ਜਗਰਾਉਂ, 19 ਸਤੰਬਰ (ਅਜੀਤ ਸਿੰਘ ਅਖਾੜਾ)-ਸਾਹਿਤ ਸਭਾ ਜਗਰਾਉਂ ਵਲੋਂ ਪੰਜਾਬੀ ਮਾਂ ਬੋਲੀ ਨੂੰ ਲੈ ਕੇ ਇਕ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਜਿਸ 'ਚ 13 ਸਤੰਬਰ 2019 ਨੂੰ ਭਾਸ਼ਾ ਵਿਭਾਗ ਵਲੋਂ ਹਿੰਦੀ ਭਾਸ਼ਾ ਦਿਵਸ ਦੇ ਸਬੰਧ 'ਚ ਕਰਵਾਏ ਗਏ ਸਮਾਗਮ 'ਵਚ ਕੇਂਦਰੀ ਪੰਜਾਬੀ ਲੇਖਕ ...

ਪੂਰੀ ਖ਼ਬਰ »

ਜੀ.ਐਚ.ਜੀ. ਅਕੈਡਮੀ ਵਿਖੇ ਆਵਾਜਾਈ ਨਿਯਮਾਂ ਸਬੰਧੀ ਸਮਾਗਮ

ਜਗਰਾਉਂ, 19 ਸਤੰਬਰ (ਜੋਗਿੰਦਰ ਸਿੰਘ)-ਜੀ.ਐਚ.ਜੀ ਅਕੈਡਮੀ ਜਗਰਾਉਂ ਦੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਟ੍ਰੈਫ਼ਿਕ ਪੁਲਿਸ ਵਲੋਂ ਇਕ ਸਮਾਗਮ ਕੀਤਾ ਗਿਆ | ਇਸ ਮੌਕੇ ਪੁਲਿਸ ਵਿਭਾਗ ਵਲੋਂ ਏ.ਐਸ.ਆਈ. ਸੁਖਦੇਵ ਸਿੰਘ ਨੇ ਆਵਾਜਾਈ ਨਿਯਮਾਂ ...

ਪੂਰੀ ਖ਼ਬਰ »

ਡਾ: ਗਿੱਲ ਵਲੋਂ ਆਪ ਵਰਕਰਾਂ ਨਾਲ ਮੀਟਿੰਗ

ਰਾਏਕੋਟ, 19 ਸਤੰਬਰ (ਸੁਸ਼ੀਲ)-ਆਮ ਆਦਮੀ ਪਾਰਟੀ ਵਲੋਂ ਹਲਕਾ ਰਾਏਕੋਟ ਲਈ ਨਿਯੁਕਤ ਕੀਤੇ ਗਏ ਅਬਜ਼ਰਵਰ ਤੇਜਪਾਲ ਸਿੰਘ ਗਿੱਲ ਵਲੋਂ ਅੱਜ ਇੱਥੇ ਪਾਰਟੀ ਦੇ ਸਰਗਰਮ ਵਰਕਰਾਂ ਨਾਲ ਇਕ ਮੀਟਿੰਗ ਕਰਕੇ ਪਾਰਟੀ ਦੀਆਂ ਆਗਾਮੀ ਗਤੀਵਿਧੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਆਂਗਣਵਾੜੀ ਵਿਭਾਗ ਵਲੋਂ ਮੀਟਿੰਗ

ਸਿੱਧਵਾਂ ਬੇਟ, 19 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਸਿੱਧਵਾਂ ਬੇਟ ਮੈਡਮ ਕੁਲਵਿੰਦਰ ਜੋਸ਼ੀ ਦੀ ਦੇਖ-ਰੇਖ ਹੇਠ ਆਂਗਣਵਾੜੀ ਸੁਪਰਵਾਈਜ਼ਰ ਮੈਡਮ ਲਖਵੰਤ ਕੌਰ ਨੇ ਲਾਗਲੇ ਪਿੰਡ ਮੁਦਾਰਪੁਰਾ ਵਿਖੇ ਪੋਸ਼ਣ ਮਾਂਹ ਅਧੀਨ ਇੱਕ ਮੀਟਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX