ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  7 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  37 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  53 minutes ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ 'ਚ ਸਿੱਖਿਆ ਸਕੱਤਰ ਵਲੋਂ 1700 ਅਧਿਆਪਕਾਂ ਦਾ ਸਨਮਾਨ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਸਿੱਖਿਆ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਆ ਕੇ 100 ਪ੍ਰਤੀਸ਼ਤ ਨਤੀਜੇ ਦੇਣ ਵਾਲੇ ਪ੍ਰਾਇਮਰੀ ਤੇ ਸੈਕੰਡਰੀ ਦੇ 1700 ਅਧਿਆਪਕਾਂ ਦਾ ਸਨਮਾਨ ਕੀਤਾ | ਜ਼ਿਲ੍ਹਾ ਪ੍ਰਸ਼ਾਸਨ ਨੂੰ ਸਿੱਖਿਆ ...

ਪੂਰੀ ਖ਼ਬਰ »

ਮੂਲਿਆਵਾਲੀ ਸਬ ਮਾਈਨਰ ਦੇ ਮੋਘੇ ਦੀ ਭੰਨਤੋੜ ਕਰਕੇ ਜ਼ਿਆਦਾ ਪਾਣੀ ਲੈਣ ਦਾ ਲਾਇਆ ਦੋਸ਼

ਮੰਡੀ ਅਰਨੀਵਾਲਾ, 19 ਸਤੰਬਰ (ਨਿਸ਼ਾਨ ਸਿੰਘ ਸੰਧੂ)-ਮੂਲਿਆਵਾਲੀ ਸਬ ਮਾਈਨਰ ਦੀਆਂ ਟੇਲਾਂ 'ਤੇ ਪੈਂਦੇ ਕਿਸਾਨਾਂ ਵਲੋਂ ਪਾਣੀ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ | ਇਸ ਤਹਿਤ ਉਨ੍ਹਾਂ ਵਲੋਂ ਨਹਿਰੀ ਵਿਭਾਗ ਖਿਲਾਫ ਕਈ ਵਾਰ ਧਰਨੇ ਵੀ ਲਗਾਏ ਜਾ ਚੁੱਕੇ ਹਨ | ਇਸ ਦੇ ...

ਪੂਰੀ ਖ਼ਬਰ »

ਸਰਕਾਰ ਦੀਆਂ ਨੀਤੀਆਂ ਤੋਂ ਖ਼ਫ਼ਾ ਅਧਿਆਪਕ ਨੇ ਸਰਕਾਰੀ ਸਨਮਾਨ ਲੈਣ ਤੋਂ ਕੀਤੀ ਨਾਂਹ

ਅਬੋਹਰ, 19 ਸਤੰਬਰ (ਕੁਲਦੀਪ ਸਿੰਘ ਸੰਧੂ)-ਸੌ ਫ਼ੀਸਦੀ ਪਾਸ ਨਤੀਜਾ ਦੇਣ ਵਾਲੇ ਅਧਿਆਪਕਾਂ ਦਾ ਸਨਮਾਨ ਕਰਨ ਲਈ ਸਿੱਖਿਆ ਵਿਭਾਗ ਵਲੋਂ ਫ਼ਾਜ਼ਿਲਕਾ ਵਿਖੇ ਰੱਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਇੱਥੋਂ ਦੇ ਇਕ ਅਧਿਆਪਕ ਨੇ ਸਰਕਾਰ ਤੋਂ ਸਨਮਾਨ ਲੈਣ ਲਈ ਨਾਂਹ ਕਰ ਦਿੱਤੀ | ਉਹ ...

ਪੂਰੀ ਖ਼ਬਰ »

ਅਧਿਆਪਕ ਨਾਲ ਕੁੱਟ ਮਾਰ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ

ਮੰਡੀ ਅਰਨੀਵਾਲਾ, 19 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਸਕੂਲ ਪਿੰ੍ਰਸੀਪਲ ਦੇ ਬਿਆਨਾਂ 'ਤੇ ਸਰਕਾਰੀ ਸਕੂਲ ਅਧਿਆਪਕ ਨਾਲ ਗਾਲੀ ਗਲੋਚ ਤੇ ਕੁੱਟਮਾਰ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ...

ਪੂਰੀ ਖ਼ਬਰ »

ਕਿਰਤ ਕੰਪਿਊਟਰ ਸੈਂਟਰ ਦੇ ਬੱਚਿਆਂ ਨੇ ਸਰਕਾਰੀ ਅਦਾਰਿਆਂ 'ਚ ਬਣਾਇਆ ਭਵਿੱਖ

ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਦੇ ਕਿਰਤ ਕੰਪਿਊਟਰ ਸੈਂਟਰ ਤੋਂ ਕੋਰਸ ਕਰਨ ਵਾਲੇ ਵਿਦਿਆਰਥੀ ਵੱਖ-ਵੱਖ ਸਰਕਾਰੀ ਅਦਾਰਿਆਂ 'ਚ ਆਪਣਾ ਭਵਿੱਖ ਬਣਾ ਚੁੱਕੇ ਹਨ ਅਤੇ ਹਾਲ ਹੀ ਸਮੇਂ 'ਚ ਉਕਤ ਸੈਂਟਰ ਦੇ 90 ਵਿਦਿਆਰਥੀ ਪੰਜਾਬ ਸਰਵਿਸ ਸਿਲੈੱਕਸ਼ਨ ਬੋਰਡ ਵਲੋਂ ...

ਪੂਰੀ ਖ਼ਬਰ »

400 ਲੀਟਰ ਲਾਹਣ ਬਰਾਮਦ

ਮੰਡੀ ਅਰਨੀਵਾਲਾ, 19 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਦੋ ਵੱਖ ਵੱਖ ਮਾਮਲਿਆਂ ਵਿਚ 400 ਲੀਟਰ ਲਾਹਣ ਬਰਾਮਦ ਕਰਕੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤੇ ਹਨ | ਸਬ ਇੰਸਪੈਕਟਰ ਮੇਜਰ ਸਿੰਘ ਵਲੋਂ ਦਰਜ ਮਾਮਲੇ 'ਚ ਦੌਰਾਨੇ ਗਸ਼ਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਜਿੰਮ ਦੇ ਬਾਹਰ ਖੜ੍ਹੀ ਕਾਰ ਦਾ ਸ਼ੀਸ਼ਾ ਭੰਨ ਕੇ ਨਕਦੀ ਅਤੇ ਕੀਮਤੀ ਸਾਮਾਨ ਚੋਰੀ

ਅਬੋਹਰ, 19 ਸਤੰਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ. ਪੀ.ਸੀ. ਡੋਗਰਾ ਦੇ ਦੋਹਤੇ ਦੀ ਕਾਰ ਦਾ ਸ਼ੀਸ਼ਾ ਭੰਨ ਕੇ 50 ਹਜ਼ਾਰ ਰੁਪਏ ਦੀ ਨਗਦੀ ਅਤੇ ਕਰੀਬ 2 ਲੱਖ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਅਣਪਛਾਤੇ ਚੋਰਾਂ ਦਾ ਪਤਾ ...

ਪੂਰੀ ਖ਼ਬਰ »

ਖੇਤ ਦੇ ਕਮਰੇ 'ਚੋਂ ਚੋਰੀ ਕਰਨ ਵਾਲੇ ਤਿੰਨ ਕਾਬੂ, ਇਕ ਫ਼ਰਾਰ

ਅਬੋਹਰ, 19 ਸਤੰਬਰ (ਕੁਲਦੀਪ ਸਿੰਘ ਸੰਧੂ)-ਇਕ ਕਿਸਾਨ ਦੇ ਖੇਤ ਵਿਚ ਬਣੇ ਕਮਰੇ ਵਿਚੋਂ ਕੀਮਤੀ ਸਾਮਾਨ ਅਤੇ ਨਕਦੀ ਚੋਰੀ ਕਰਨ ਦੇ ਦੋਸ਼ ਵਿਚ ਥਾਣਾ ਬਹਾਵਵਾਲਾ ਦੀ ਪੁਲਿਸ ਨੇ ਤਿੰਨ ਜਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਚੋਰੀ ਦਾ ਮਾਮਲਾ ਦਰਜ ਕੀਤਾ ਹੈ | ਜਦੋਂ ਕਿ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਗਨਰੇਗਾ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 19 ਸਤੰਬਰ (ਅਮਰਜੀਤ ਸ਼ਰਮਾ)-ਮਗਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਮੂਹਰੇ ਜ਼ਿਲ੍ਹਾ ਪ੍ਰਧਾਨ ਸੰਨ੍ਹੀ ਕੁਮਾਰ ਦੀ ਅਗਵਾਈ ਹੇਠ ਦੋ ਦਿਨਾ ਧਰਨਾ ਸ਼ੁਰੂ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੀ ਅਵਾਰਾ ਪਸ਼ੂ ਨਾਲ ਭਿਆਨਕ ਟੱਕਰ, ਦੋਵਾਂ ਦੀ ਮੌਤ

ਅਬੋਹਰ, 19 ਸਤੰਬਰ (ਕੁਲਦੀਪ ਸਿੰਘ ਸੰਧੂ)-ਬੀਤੀ ਰਾਤ ਫ਼ਾਜ਼ਿਲਕਾ ਰੋਡ 'ਤੇ ਪੈਂਦੇ ਪਿੰਡ ਡੰਗਰ ਖੇੜਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਅਤੇ ਆਵਾਰਾ ਪਸ਼ੂ ਦਰਮਿਆਨ ਹੋਈ ਜ਼ਬਰਦਸਤ ਟੱਕਰ ਕਾਰਨ ਜਿੱਥੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਉੱਥੇ ਆਵਾਰਾ ਪਸ਼ੂ ਵੀ ਇਸ ...

ਪੂਰੀ ਖ਼ਬਰ »

ਵਿਅਕਤੀ ਨਾਲ ਕੁੱਟਮਾਰ ਕਰਨ ਵਾਲੇ ਕਈ ਜਣਿਆਂ ਖਿਲਾਫ ਮਾਮਲਾ ਦਰਜ

ਮੰਡੀ ਅਰਨੀਵਾਲਾ, 19 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਵਿਅਕਤੀ ਦੇ ਬਿਆਨਾਂ 'ਤੇ ਉਸ ਨਾਲ ਕੁੱਟਮਾਰ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਕੋਲ ਸ਼ੇਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਦਸਮੇਸ਼ ਨਗਰੀ ਅਰਨੀਵਾਲਾ ਨੇ ਬਿਆਨ ...

ਪੂਰੀ ਖ਼ਬਰ »

2000 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਬੋਹਰ, 19 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 2000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਕੀ ਕੱਲਰ ਖੇੜਾ ਦੇ ਇੰਚਾਰਜ ਸਹਾਇਕ ਥਾਣੇਦਾਰ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਅੱਜ -ਡੀ.ਸੀ.

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ 20 ਸਤੰਬਰ ਨੂੰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਮਹੀਨਾਵਾਰ ਕੈਂਪ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਬੋਹਰ ਵਿਖੇ ਲਗਾਇਆ ...

ਪੂਰੀ ਖ਼ਬਰ »

ਚੱਕ ਜਾਨੀਸਰ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਸੈਂਟਰ ਪੱਧਰੀ ਖੇਡਾਂ ਸਮਾਪਤ

ਜਲਾਲਾਬਾਦ, 19 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਚੱਕ ਜਾਨੀਸਰ ਦੇ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਬਲਾਕ ਜਲਾਲਾਬਾਦ-2 ਦੀਆਂ 2 ਰੋਜ਼ਾ ਸੈਂਟਰ ਪੱਧਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਕਰਵਾਈਆਂ ਗਈਆਂ | ਜਿਸ ਵਿਚ ਚੱਕ ਜਾਨੀਸਰ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਐਨ.ਸੀ.ਸੀ. ਦੇ ਐਡਵਾਂਸ ਲੀਡਰਸ਼ਿਪ ਕੈਂਪ 'ਚ ਗੋਪੀ ਚੰਦ ਕਾਲਜ ਦੀ ਰੌਸ਼ਨੀ ਨੇ ਲਾਈ ਤਗਮਿਆਂ ਦੀ ਝੜੀ

ਅਬੋਹਰ, 19 ਸਤੰਬਰ (ਕੁਲਦੀਪ ਸਿੰਘ ਸੰਧੂ)-ਐਨ.ਸੀ.ਸੀ. ਛੇਵੀਂ ਬਟਾਲੀਅਨ ਮਲੋਟ ਪੰਜਾਬ ਵਲੋਂ ਕਮਾਂਡਿੰਗ ਅਫ਼ਸਰ ਆਰ.ਐਸ. ਭੱਟੀ ਦੀ ਅਗਵਾਈ 'ਚ 7 ਤੋਂ 18 ਸਤੰਬਰ ਤੱਕ ਲਗਾਏ ਐਡਵਾਂਸ ਲੀਡਰਸ਼ਿਪ ਕੈਂਪ ਵਿਚ ਗੋਪੀ ਚੰਦ ਆਰੀਆ ਮਹਿਲਾ ਅਬੋਹਰ ਵਲੋਂ ਭਾਗ ਲੈਣ ਵਾਲੀਆਂ ਚਾਰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਚੱਕ ਪੱਖੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਪਿੰਡ ਰਾਮਕੋਟ ਦੀ ਇਕਾਈ ਦਾ ਗਠਨ ਕੀਤਾ ਗਿਆ | ਬਲਾਕ ਖੂਈਆ ਸਰਵਰ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਜੈਸਰਤ ਸਿੰਘ ਸੰਧੂ ਖੁੜੰਜ ਨੇ ਖੇਤੀਬਾੜੀ ਸਰਕਲ ਇੰਚਾਰਜ ਸੰਦੀਪ ਸਿੰਘ ਬੱਲ ਨੂੰ ਚੰਗੀਆਂ ਸੇਵਾਵਾਂ ਦੇਣ ਬਦਲੇ ਕੀਤਾ ਸਨਮਾਨਿਤ

ਮੰਡੀ ਰੋੜਾਂਵਾਲੀ, 19 ਸਤੰਬਰ (ਮਨਜੀਤ ਸਿੰਘ ਬਰਾੜ)-ਨਰਮਾ ਬੈਲਟ ਬਲਾਕ ਜਲਾਲਾਬਾਦ ਵਿਚ ਚੰਗੀਆਂ ਸੇਵਾਵਾਂ ਦੇਣ ਬਦਲੇ ਸਰਕਲ ਹਲੀਮ ਵਾਲਾ ਦੇ ਇੰਚਾਰਜ ਸੰਦੀਪ ਸਿੰਘ ਬੱਲ ਦਾ ਪਿੰਡ ਖੁੜੰਜ ਵਿਖੇ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ ਜੈਸਰਤ ਸਿੰਘ ਸੰਧੂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ | ਜੈਸਰਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਲ ਹਲੀਮ ਵਾਲਾ ਦੇ ਇੰਚਾਰਜ ਸੰਦੀਪ ਸਿੰਘ ਬੱਲ ਬਹੁਤ ਇਮਾਨਦਾਰ ਹਨ, ਜਿਨ੍ਹਾਂ ਵਲੋਂ ਇਲਾਕੇ ਦੇ ਕਿਸਾਨਾਂ ਨਾਲ ਵਿਚਰਦਿਆਂ ਸਮੇਂ-ਸਮੇਂ 'ਤੇ ਖੇਤੀਬਾੜੀ ਨਾਲ ਸਬੰਧਿਤ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ ਤੇ ਉਹ ਹਰ ਸਮੇਂ ਡਿਊਟੀ 'ਤੇ ਹਾਜ਼ਰ ਰਹਿੰਦੇ ਹਨ, ਜਿਸ ਕਾਰਨ ਅੱਜ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਕਿਸਾਨ ਗੁਰਤੇਜ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗਿੱਲ, ਰੇਸ਼ਮ ਸਿੰਘ ਗਿੱਲ, ਅਮਨਦੀਪ ਸਿੰਘ, ਰੇਸ਼ਮ ਸਿੰਘ ਬਰਾੜ, ਗੁਰਮੇਲ ਸਿੰਘ, ਜਗਦੀਪ ਸਿੰਘ ਮਾਨ, ਗੁਰਪ੍ਰੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ੍ਰੀ ਰਾਮਲੀਲ੍ਹਾ ਸੇਵਾ ਸੰਮਤੀ ਚਲਾਏਗੀ ਨਸ਼ਿਆਂ ਿਖ਼ਲਾਫ ਜਾਗਰੂਕਤਾ ਮੁਹਿੰਮ

ਸ੍ਰੀਗੰਗਾਨਗਰ, 19 ਸਤੰਬਰ (ਦਵਿੰਦਰ ਜੀਤ ਸਿੰਘ)-ਸ੍ਰੀਗੰਗਾਨਗਰ ਸ਼ਹਿਰ 'ਚ ਸ੍ਰੀ ਰਾਮ-ਲੀਲ੍ਹਾ ਸੇਵਾ ਸੰਮਤੀ ਨਸ਼ਿਆਂ ਿਖ਼ਲਾਫ਼ ਮੁਹਿੰਮ ਚਲਾਏਗੀ | ਇਸ ਜਾਗਰੂਕਤਾ ਮੁਹਿੰਮ ਤਹਿਤ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਨੁੱਕੜ ਨਾਟਕ ਖੇਡੇ ਜਾਣਗੇ | ਰਾਮ-ਲੀਲ੍ਹਾ ਸੇਵਾ ...

ਪੂਰੀ ਖ਼ਬਰ »

ਸਾਈਬਰ ਸੁਰੱਖਿਆ ਵਿਸ਼ੇ 'ਤੇ ਲਗਾਇਆ ਸੈਮੀਨਾਰ

ਸ੍ਰੀਗੰਗਾਨਗਰ, 19 ਸਤੰਬਰ (ਦਵਿੰਦਰ ਜੀਤ ਸਿੰਘ)-ਸ੍ਰੀਗੁਰੂ ਨਾਨਕ ਖ਼ਾਲਸਾ ਲਾਅ ਕਾਲਜ 'ਚ ਕੰਪਿਊਟਰ ਵਿਭਾਗ ਵਲੋਂ ਸਾਈਬਰ ਸੁਰੱਖਿਆ ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ ਜਿਸ 'ਚ ਆਰ.ਕੇ ਵਰਮਾ (ਐਮ.ਡੀ/ਸੀ.ਈ.ਓ) ਸਕਿਡ ਹੋਲਡ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ ਨੇ ਸਾਈਬਰ ...

ਪੂਰੀ ਖ਼ਬਰ »

ਇੰਨ ਸੀਟੂ ਸਕੀਮ ਅਧੀਨ ਸੰਦਾਂ ਦੀ ਕੀਤੀ ਗਈ ਪੜਤਾਲ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ਼ ਲਈ ਬਲਾਕ ਫਾਜ਼ਿਲਕਾ ਵਿਖੇ 58 ਸੱੈਲਫ ਹੈਲਪ ਗਰੁੱਪਾਂ ਨੂੰ 80 ਫ਼ੀਸਦੀ ਸਬਸਿਡੀ ਉੱਪਰ ਸੰਦ ਦਿੱਤੇ ਜਾ ਰਹੇ ਹਨ¢ ...

ਪੂਰੀ ਖ਼ਬਰ »

ਵਿਸ਼ਵ ਓਜ਼ੋਨ ਦਿਵਸ ਮਨਾਇਆ

ਮੰਡੀ ਅਰਨੀਵਾਲਾ, 19 ਸਤੰਬਰ (ਨਿਸ਼ਾਨ ਸਿੰਘ ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਸਰਕਾਰੀ ਕੰਨਿਆ ਹਾਈ ਸਕੂਲ ਜੰਡਵਾਲਾ ਭੀਮੇਸ਼ਾਹ ਵਿਖੇ ਸਕੂਲ ਮੁਖੀ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਵਿਸ਼ਵ ੳਜੋਨ ਦਿਵਸ ਮਨਾਇਆ ਗਿਆ | ਜੀਵ ਜੰਤੂ ਤੇ ਬਨਸਪਤੀ ਲਈ ੳਜੋਨ ਦੀ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਦੋ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ, ਮੁਕੱਦਮਾ ਦਰਜ

ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ 'ਚ ਚਲਾਏ ਜਾ ਰਹੇ ਅਭਿਆਨ ਤਹਿਤ ਜੇਲ੍ਹ ਅਧਿਕਾਰੀਆਂ ਨੇ ਜੇਲ੍ਹ 'ਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀ ਕੀਤੀ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਕੋਲੋਂ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ, ਜਿਸ ਸਬੰਧੀ ...

ਪੂਰੀ ਖ਼ਬਰ »

ਰਾਈਸ ਸ਼ੈੱਲਰ ਮੁਨੀਮ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਤਲਵੰਡੀ ਭਾਈ, 19 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਰਾਈਸ ਸ਼ੈੱਲਰ ਮੁਨੀਮ ਯੂਨੀਅਨ ਵਲੋਂ ਕਾਰਜਕਾਰਨੀ ਦਾ ਪੁਨਰ ਗਠਨ ਕਰਨ ਲਈ ਮੀਟਿੰਗ ਕੀਤੀ ਗਈ | ਇਸ ਮੌਕੇ ਅਹੁਦੇਦਾਰਾਂ ਦੀ ਚੋਣ ਕਰਨ ਲਈ ਜਥੇਬੰਦੀ ਦੇ ਸੀਨੀਅਰ ਮੈਂਬਰ ਮੀਰ ਸਿੰਘ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ...

ਪੂਰੀ ਖ਼ਬਰ »

ਪੀ.ਜੀ.ਆਈ. ਲਈ 500 ਕਰੋੜ ਦੇ ਫ਼ੰਡ ਮਨਜ਼ੂਰ ਕਰਵਾਉਣ 'ਤੇ ਫ਼ਿਰੋਜ਼ਪੁਰੀਆਂ ਨੇ ਕੀਤਾ ਵਿਧਾਇਕ ਪਿੰਕੀ ਦਾ ਧੰਨਵਾਦ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਲੰਬੇ ਅਰਸੇ ਤੋਂ ਲਟਕ ਰਹੀ ਪੀ.ਜੀ.ਆਈ. ਹਸਪਤਾਲ ਦੀ ਉਸਾਰੀ ਨੂੰ ਸ਼ੁਰੂ ਕਰਵਾਉਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਕੇਂਦਰ ਸਰਕਾਰ ਵਲੋਂ ਪਹਿਲੀ ਕਿਸ਼ਤ 'ਚ 500 ਕਰੋੜ ਦੀ ਰਾਸ਼ੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਐੱਸ.ਕੇ. ਸਕੂਲ ਦੀ ਟੀਮ ਲਗਾਤਾਰ ਪੰਜਵੇਂ ਸਾਲ ਰਹੀ ਜੇਤੂ

ਤਲਵੰਡੀ ਭਾਈ, 19 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਖੇਡਾਂ ਦੇ ਖੇਤਰ 'ਚ ਵਿਸ਼ੇਸ਼ ਨਾਮਣਾ ਖੱਟਣ ਵਾਲੀ ਵਿੱਦਿਅਕ ਸੰਸਥਾ ਐੱਸ.ਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਦੀ ਲੜਕੀਆਂ ਦੀ ਟੀਮ ਜ਼ਿਲ੍ਹਾ ਪੱਧਰੀ ਕਿ੍ਕਟ ਟੂਰਨਾਮੈਂਟ 'ਚ ਪਹਿਲੇ ਸਥਾਨ 'ਤੇ ਰਹੀ ਹੈ | ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਜਾਗਰੂਕਤਾ ਸਮਾਗਮ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ: ਐੱਚ.ਐਨ. ਸਿੰਘ ਦੀ ਅਗਵਾਈ ਹੇਠ ਪੋਸ਼ਣ ਮਹੀਨੇ ਦੌਰਾਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਜਾਰੀ ਹਨ | ਇਸੇ ਸਿਲਸਿਲੇ 'ਚ ਸਰਕਾਰੀ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਦੀ ਵਿਸ਼ੇਸ਼ ਮੀਟਿੰਗ

ਜ਼ੀਰਾ/ਮਖੂ, 19 ਸਤੰਬਰ (ਮਨਜੀਤ ਸਿੰਘ ਢਿੱਲੋਂ, ਵਰਿੰਦਰ ਮਨਚੰਦਾ)- ਪੰਜਾਬੀ ਲਿਖਾਰੀ ਸਭਾ ਪਿੰਡ ਪੀਰ ਮੁਹੰਮਦ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ 'ਚ ਜੁਗਿੰਦਰ ਸਿੰਘ ਸੰਧੂ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਦੌਰਾਨ ਉਨ੍ਹਾਂ ਸਭਾ ਵਲੋਂ ਖੋਲਿ੍ਹਆ ਗਿਆ ਕਿਤਾਬ ਘਰ ਤੇ ਪਿੰਡ ...

ਪੂਰੀ ਖ਼ਬਰ »

ਪੋਸ਼ਣ ਮਹੀਨੇ ਤਹਿਤ ਆਂਗਣਵਾੜੀ ਸੈਂਟਰ 'ਚ ਕਾਪੀਆਂ ਤੇ ਪੈਨਸਿਲਾਂ ਵੰਡੀਆਂ

ਫ਼ਿਰੋਜ਼ਪੁਰ, 19 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਪੋਸ਼ਣ ਅਭਿਆਨ ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਵਲੋਂ ਆਂਗਣਵਾੜੀ ਸੈਂਟਰਾਂ 'ਚ ਪੋਸ਼ਣ ਮਹੀਨਾ ਮਨਾਇਆ ਗਿਆ, ਜਿਸ 'ਚ ਮਨੀ ਖੰਨਾ ਜ਼ਿਲ੍ਹਾ ਜਨਰਲ ਸੈਕਟਰੀ ਯੂਥ ਅਕਾਲੀ ਦਲ ਫ਼ਿਰੋਜ਼ਪੁਰ ਮਹਿਮਾਨ ਵਜੋਂ ਪਹੁੰਚੇ ...

ਪੂਰੀ ਖ਼ਬਰ »

ਲਾਡੀ ਗਹਿਰੀ ਨੇ ਜਾਣਿਆਂ ਅੱਕੂ ਮਸਤੇ ਕੇ ਦਾ ਹਾਲ

ਫ਼ਿਰੋਜਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਪਿੰਡ ...

ਪੂਰੀ ਖ਼ਬਰ »

ਬੀ.ਐਲ.ਓ. ਦੀ ਡਿਊਟੀ ਸਬੰਧੀ ਅਧਿਆਪਕਾਂ ਦਾ ਵਫ਼ਦ ਡੀ.ਈ.ਓ ਐਲੀਮੈਂਟਰੀ ਅਤੇ ਸੈਕੰਡਰੀ ਨੂੰ ਮਿਲਿਆ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਬੀ.ਐਲ.ਓ. ਵਜੋਂ ਸੌਾਪੀਆਂ ਗਈਆਂ ਵੱਡੀਆਂ ਜ਼ਿੰਮੇਵਾਰੀਆਂ ਨੂੰ ਵਾਧੂ ਭਾਰ ਸਮਝਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦਾ ਵਫ਼ਦ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਹਿੰਦੀ ਭਾਸ਼ਾ 'ਤੇ ਸੈਮੀਨਾਰ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ 'ਚ ਕਾਲਜ ਦੇ ਹਿੰਦੀ ਵਿਭਾਗ ਵਲੋਂ ਵਰਤਮਾਨ ਸੰਦਰਭ 'ਚ ਹਿੰਦੀ ਭਾਸ਼ਾ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਦੇ ਰੂਪ 'ਚ ਕਾਲਜ ਦੇ ਸੈਕਟਰੀ ਡਾ: ਮਧੂ ਪਰਾਸ਼ਰ ਤੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਬੱਗੇ ਕੇ ਪਿੱਪਲ 'ਚ ਸੈਂਟਰ ਪੱਧਰ ਦੀਆਂ ਕਰਵਾਈਆਂ ਖੇਡਾਂ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰ ਵਲੋਂ ਸਕੂਲੀ ਬੱਚਿਆਂ ਅੰਦਰ ਖੇਡਾਂ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਤਹਿਤ ਚਲਾਏ ਮਿਸ਼ਨ 'ਪੰਜਾਬ ਸਕੂਲ ਖੇਡਾਂ' ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬੱਗੇ ਕੇ ਪਿੱਪਲ ਵਿਖੇ ਸੈਂਟਰ ਨੱਥੂਵਾਲਾ ਹਸਤੇ ਕੇ ...

ਪੂਰੀ ਖ਼ਬਰ »

ਵਿਰਕ ਕੋਟੀਆ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਬਸਤੀ ਬਲੋਚਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਵਾਸੀ ਦਰਸ਼ਨ ਸਿੰਘ ਵਿਰਕ ਕੋਟੀਆ ਪਰਿਵਾਰ ਨੂੰ ਨੌਜਵਾਨ ਪੁੱਤਰ ਦਵਿੰਦਰ ਸਿੰਘ ਵਿਰਕ ਕੋਟੀਆ (38) ਦੀ ਹੋਈ ਬੇਵਕਤੀ ਮੌਤ ਕਾਰਨ ਡੂੰਘਾ ਸਦਮਾ ਲੱਗਾ ਹੈ | ਇਸ ਦੁੱਖ ਦੀ ਘੜੀ 'ਚ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਸਬਜ਼ੀਆਂ ਤੇ ਉਨ੍ਹਾਂ ਦੇ ਪੋਸ਼ਕ ਤੱਤਾਂ ਬਾਰੇ ਦਿੱਤੀ ਜਾਣਕਾਰੀ

ਜ਼ੀਰਾ, 19 ਸਤੰਬਰ (ਮਨਜੀਤ ਸਿੰਘ ਢਿੱਲੋਂ)- ਪੋਸ਼ਣ ਅਭਿਆਨ ਤਹਿਤ ਹੋਮਿਓਪੈਥਿਕ ਵਿਭਾਗ ਵਲੋਂ ਡਾ: ਬਲਿਹਾਰ ਸਿੰਘ ਰੰਗੀ ਅਤੇ ਪਰਮਜੀਤ ਕੌਰ ਦੀ ਅਗਵਾਈ ਹੇਠ ਸ਼ਹੀਦ ਗੁਰਦਾਸ ਰਾਮ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸੈਮੀਨਾਰ ਲਗਾ ਕੇ ਵਿਦਿਆਰਥਣਾਂ ਨੂੰ ਸਬਜ਼ੀਆਂ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਸੈਮੀਨਾਰ ਕਰਵਾਇਆ

ਮਖੂ, 19 ਸਤੰਬਰ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਦੇ ਇਕ ਪੈਲੇਸ 'ਚ ਪੋਸ਼ਣ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਗੁਰਸ਼ਰਨ ਕੌਰ ਰੰਧਾਵਾ ਤੇ ਇੰਦਰਜੀਤ ਸਿੰਘ ਸਾਬਕਾ ਮੰਤਰੀ ਪੰਜਾਬ ਪਹੁੰਚੇ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX