ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 minute ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 2 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 2 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 4 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 4 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 5 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਦਿੱਲੀ

ਦਿੱਲੀ ਅਤੇ ਐੱਨ.ਸੀ.ਆਰ. 'ਚ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਲੋਕ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੰਸ਼ੋਧਿਤ ਮੋਟਰ ਵਾਹਨ ਅਧਿਨਿਯਮ ਸਮੇਤ ਟਰਾਂਸਪੋਰਟਰਾਂ ਦੇ ਹਿੱਤਾਂ ਦੇ ਨਾਲ ਮੰਗਾਂ ਦੇ ਪ੍ਰਤੀ ਯੂਨਾਈਟਿਡ ਫਰੰਟ ਆਫ਼ ਟਰਾਂਸਪੋਰਟ ਐਸੋਸੀਏਸ਼ਨ (ਯੂ.ਐੱਫ਼.ਟੀ.ਏ.) ਨੇ ਦਿੱਲੀ ਸਰਕਾਰ ਤੇ ਕੇਂਦਰ ਸਰਕਾਰ ਦੇ ਵਿਰੁੱਧ ਅੱਜ ਹੜਤਾਲ ਕੀਤੀ ਹੈ ਜਿਸ ਕਰ ਕੇ ਲੋਕਾਂ ਨੂੰ ਬਹੁਤ ਮੁਸ਼ਕਿਲ ਪੇਸ਼ ਆਈ, ਖਾਸ ਕਰਕੇ ਜੋ ਲੋਕ ਆਟੋ ਦੀ ਸਵਾਰੀ ਕਰਦੇ ਹਨ ਉਨ੍ਹਾਂ ਨੂੰ ਆਉਣ-ਜਾਣ ਲਈ ਸਾਧਨ ਨਹੀਂ ਮਿਲਿਆ | ਦਿੱਲੀ ਤੇ ਐੱਨ.ਸੀ.ਆਰ. ਵਿਚ ਹੜਤਾਲ ਦਾ ਅਸਰ ਵੇਖਿਆ ਗਿਆ ਹੈ ਅਤੇ ਇਸ ਹੜਤਾਲ ਦੇ ਚੱਕਰ ਵਿਚ ਦਿੱਲੀ ਦੇ ਕਈ ਸਕੂਲ ਬੰਦ ਰਹੇ | ਮੈਟਰੋ ਰੇਲ ਤੇ ਡੀ.ਟੀ.ਸੀ. ਦੀਆਂ ਬੱਸਾਂ 'ਤੇ ਇਸ ਹੜਤਾਲ ਦਾ ਕੋਈ ਅਸਰ ਨਹੀਂ ਹੋਇਆ ਪਰ ਨਿੱਜੀ ਬੱਸ, ਟੈਕਸੀ ਤੇ ਆਟੋ ਰਿਕਸ਼ਾ ਸੜਕਾਂ 'ਤੇ ਨਜ਼ਰ ਨਹੀਂ ਆਏ | ਲੋਕ ਮੈਟਰੋ ਤੇ ਬੱਸਾਂ ਵਿਚ ਸਫਰ ਕਰਨ ਲਈ ਮਜਬੂਰ ਹੋਏ ਹਨ | ਟਰਾਂਸਪੋਰਟ ਸੰਗਠਨਾਂ ਨੇ ਕੇਂਦਰ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਜੁਰਮਾਨਾ ਵਧਾਉਣ ਤੋਂ ਪਹਿਲਾਂ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰੇ ਜੋ ਟ੍ਰੈਫ਼ਿਕ ਢਾਂਚੇ ਨੂੰ ਸੁਸੰਗਠਿਤ ਕਰਨ ਲਈ ਕੀਤੇ ਗਏ ਹਨ | ਇਕ ਅੰਦਾਜ਼ੇ ਦੇ ਅਨੁਸਾਰ ਇਸ ਨਾਲ ਇਕ ਦਿਨ 'ਚ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ | ਇਸ ਹੜਤਾਲ 'ਚ ਦਿੱਲੀ ਅਤੇ ਐੱਨ.ਸੀ.ਆਰ.ਏ. ਦੇ ਅਨੇਕਾਂ ਵਪਾਰਕ ਟਰਾਂਸਪੋਰਟ ਸੰਗਠਨਾਂ ਦੇ ਪ੍ਰਤੀਨਿਧੀ ਸ਼ਾਮਿਲ ਹੋਏ | ਯੂ.ਐੱਫ. ਟੀ. ਦੇ ਪ੍ਰਧਾਨ ਡਾ: ਹਰੀਸ਼ ਸੱਭਰਵਾਲ ਦਾ ਕਹਿਣਾ ਹੈ ਕਿ ਟਰਾਂਸਪੋਰਟ ਸੰਗਠਨ ਸੰਸ਼ੋਧਿਤ ਮੋਟਰ ਵਾਹਨ ਅਧਿਨਿਯਮ ਦੇ ਅਧੀਨ ਲਾਗੂ ਕੀਤੇ ਗਏ ਨਵੇਂ ਜੁਰਮਾਨੇ ਦੀ ਰਾਸ਼ੀ ਨੂੰ ਘੱਟ ਕਰਵਾਉਣ ਲਈ ਪਿਛਲੇ ਦਿਨਾਂ ਤੋਂ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਕਹਿ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਨੇ ਵਿਦੇਸ਼ੀ ਤਰਜ਼ 'ਤੇ ਮੋਟਰ ਵਾਹਨ ਅਧਿਨਿਯਮ ਦੇ ਅਧੀਨ ਜੁਰਮਾਨੇ ਦੀ ਰਾਸ਼ੀ ਕਈ ਗੁਣਾ ਵਧਾ ਦਿੱਤੀ ਪਰ ਵਿਦੇਸ਼ਾਂ ਦੀ ਤਰਜ 'ਤੇ ਟਰਾਂਸਪੋਰਟਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਸੋਚਿਆ ਹੀ ਨਹੀਂ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ 2004 ਤੋਂ 2019 ਤੱਕ 15 ਸਾਲ ਤੋਂ ਟਰਾਂਸਪੋਰਟ ਪਾਰਕਿੰਗ ਫ਼ੀਸ ਦੇ ਨਾਂਅ 'ਤੇ ਕਰੋੜਾਂ ਰੁਪਏ ਟੈਕਸ ਦੇ ਚੁੱਕੇ ਹਨ ਪਰ ਪਾਰਕਿੰਗ ਦੀ ਸਹੂਲਤ ਨਹੀਂ ਮਿਲੀ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੁਰਮਾਨੇ ਦੀ ਰਾਸ਼ੀ ਘੱਟ ਕੀਤੀ ਜਾਵੇ | ਥਰਡ ਪਾਰਟੀ ਬੀਮਾ ਦੀ ਰਕਮ ਦੀ ਕੈਪਿੰਗ ਨੂੰ ਹਟਾਇਆ ਜਾਵੇ | ਸੈਕਸ਼ਨ 44 ਏ.ਈ. ਦੇ ਅਧੀਨ ਆਮਦਨ ਕਰ ਦੀਆਂ ਦਰਾਂ ਵਿਚ ਤਰਕਹੀਨ ਵਾਧੇ ਨੂੰ ਘਟਾਇਆ ਜਾਵੇ ਅਤੇ ਚਾਲਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਮਾਜ ਸੁਰੱਖਿਆ ਯੋਜਨਾਵਾਂ ਨੂੰ ਲਾਗੂ ਕੀਤਾ ਜਾਵੇ | ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਨਿਰਦੇਸ਼ਕ ਸਵਿੰਦਰ ਮਾਹਲ ਵੀ ਇਸ ਹੜਤਾਲ ਵਿਚ ਬੁਰੀ ਤਰ੍ਹਾਂ ਫਸ ਗਏ | ਉਨ੍ਹਾਂ ਨੂੰ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਕੋਈ ਟੈਕਸੀ ਅਤੇ ਆਟੋ ਨਹੀਂ ਮਿਲਿਆ | ਇਸੇ ਸਟੇਸ਼ਨ 'ਤੇ ਪੁੱਜੇ ਹੋਰ ਕਾਫ਼ੀ ਯਾਤਰੀ ਵੀ ਬਹੁਤ ਪ੍ਰੇਸ਼ਾਨ ਹੋਏ ਅਤੇ ਉਹ ਕਿਵੇਂ ਨਾ ਕਿਵੇਂ ਲੋਕਲ ਬੱਸਾਂ ਦੇ ਸਟੈਂਡ ਅਤੇ ਮੈਟਰੋ ਸਟੇਸ਼ਨਾਂ 'ਤੇ ਆਪਣਾ ਸਾਮਾਨ ਘਸੀਟਦੇ ਪੁੱਜੇ ਅਤੇ ਸਾਹੋਸਾਹੀ ਹੋ ਰਹੇ ਸਨ |


ਖ਼ਬਰ ਸ਼ੇਅਰ ਕਰੋ

ਕਤਲ ਦੇ ਮਾਮਲੇ 'ਚ ਤਿੰਨ ਭਰਾਵਾਂ ਸਮੇਤ ਚਾਰ ਨੂੰ ਉਮਰ ਕੈਦ

ਫ਼ਿਰੋਜ਼ਪੁਰ, 19 ਸਤੰਬਰ (ਰਾਕੇਸ਼ ਚਾਵਲਾ)- ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਇਕ ਵਿਅਕਤੀ ਦਾ ਕਤਲ ਕਰਨ ਵਾਲੇ ਮਾਮਲੇ 'ਚ ਤਿੰਨ ਭਰਾਵਾਂ ਸਮੇਤ ਚਾਰ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਜਾਣਕਾਰੀ ਅਨੁਸਾਰ ਮੱੁਦਈ ਬਚਿੱਤਰ ਸਿੰਘ ਪੁੱਤਰ ਬਲਕਾਰ ਸਿੰਘ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਵਲੋਂ ਘਿਰਾਓ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਿੱਖਿਆ ਵਿਭਾਗ 'ਚ ਚੰਗੀਆਂ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਫ਼ਾਜ਼ਿਲਕਾ ਵਿਚ ਰੱਖੇ ਗਏ ਪ੍ਰੋਗਰਾਮ ਦੌਰਾਨ ਉਸ ਸਮੇਂ ਸਥਿਤੀ ਤਣਾਅ ...

ਪੂਰੀ ਖ਼ਬਰ »

ਭੂੰਦੜ ਆਪਣੀ ਜ਼ਿੰਦਗੀ ਨੂੰ ਸਿੱਖੀ ਤੇ ਸਿੱਖ ਸਿਧਾਂਤਾਂ ਨੂੰ ਸਮਝਣ ਲਈ ਬਤੀਤ ਕਰਨ-ਸਰਨਾ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਵਲੋਂ ਭੇਜੇ ਗਏ ਆਪਣੇ ਬਿਆਨ ਵਿਚ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਾਦਲਾਂ ਵਲੋਂ ਸ਼ੇਖੀ ਭਰੀ ਅਪੀਲ 'ਤੇ ਪ੍ਰਤੀਕਿਰਿਆ ...

ਪੂਰੀ ਖ਼ਬਰ »

ਮਦਰ ਡੇਅਰੀ ਨੇ ਪਲਾਸਟਿਕ ਵਿਰੁੱਧ ਛੇੜੀ ਮੁਹਿੰਮ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਵੱਡੀ ਮਾਤਰਾ ਵਿਚ ਦੁੱਧ ਅਤੇ ਇਸ ਦੇ ਨਾਲ ਬਣਾਏ ਗਏ ਉਤਪਾਦ ਦੇ ਨਾਲ ਜੁੜੀ ਹੋਈ ਮਦਰ ਡੇਅਰੀ ਨੇ ਪਲਾਸਟਿਕ ਦੇ ਵਿਰੁੱਧ ਸ਼ੁਰੂ ਹੋਣ ਵਾਲੀ ਮੁਹਿੰਮ ਪ੍ਰਤੀ ਇਸ ਦੇ ਸੰਗ੍ਰਹਿ ਅਤੇ ਰੀਸਾਈਕਲਿੰਗ ਨੂੰ ਲੈ ਕੇ ਮੁਹਿੰਮ ...

ਪੂਰੀ ਖ਼ਬਰ »

10 ਕਿੱਲੋ ਗਾਂਜੇ ਸਮੇਤ 1 ਕਾਬੂ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸਾਊਥ ਜ਼ਿਲ੍ਹੇ ਦੀ ਪੁਲਿਸ ਨੇ ਇਕ ਸੰਨੀ ਸਿੰਘ (27) ਦੇ ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਸ ਦੇ ਕੋਲੋਂ 10 ਕਿੱਲੋਂ ਗਾਂਜਾ ਬਰਾਮਦ ਕੀਤਾ ਹੈ | ਸੰਨੀ ਸਿੰਘ ਦਿੱਲੀ ਦੇ ਰੋਹਿਣੀ ਇਲਾਕੇ ਦਾ ਰਹਿਣ ਵਾਲਾ ਹੈ | ...

ਪੂਰੀ ਖ਼ਬਰ »

ਨਾਜਾਇਜ਼ ਖੜ੍ਹੀਆਂ ਗੱਡੀਆਂ ਦੇ ਹੋ ਰਹੇ ਨੇ ਚਾਲਾਨ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਗੱਡੀਆਂ ਦੀ ਗਿਣਤੀ ਇਸ ਹੱਦ ਤੱਕ ਵੱਧ ਚੁੱਕੀ ਹੈ ਕਿ ਉਨ੍ਹਾਂ ਦੇ ਖੜ੍ਹਾਉਣ ਪ੍ਰਤੀ ਲੋਕਾਂ ਦੇ ਕੋਲ ਬਿਲਕੁਲ ਵੀ ਥਾਂ ਨਹੀਂ ਹੈ ਅਤੇ ਉਹ ਆਪਣੀਆਂ ਗੱਡੀਆਂ ਨੂੰ ਗਲੀ-ਮੁਹੱਲਿਆਂ, ਜਨਤਕ ਥਾਵਾਂ, ਸੜਕਾਂ ਆਦਿ 'ਤੇ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੇ ਉੱਪ ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਕਿਤਾਬਚਾ ਜਾਰੀ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਉਣ ਪ੍ਰਤੀ ਦਿੱਲੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਅਧਾਰਿਤ ਕਿਤਾਬਚਾ ਜਾਰੀ ਕੀਤਾ ਹੈ | ਉਪ ਮੁੱਖ ਮੰਤਰੀ ...

ਪੂਰੀ ਖ਼ਬਰ »

ਹੈਲਮੇਟ ਨਾ ਪਾਉਣ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਘਟੀ ਗਿਣਤੀ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਨਵੇਂ ਟ੍ਰੈਫ਼ਿਕ ਨਿਯਮ 1 ਸਤੰਬਰ ਤੋਂ ਲਾਗੂ ਕੀਤੇ ਗਏ ਹਨ ਅਤੇ ਇਸ ਪ੍ਰਤੀ ਸ਼ੁਰੂ 'ਚ ਲੋਕਾਂ ਦੇ ਕਾਫ਼ੀ ਗਿਣਤੀ 'ਚ ਚਾਲਾਨ ਕੀਤੇ ਗਏ ਹਨ | ਇਸ ਵਿਰੁੱਧ ਲੋਕਾਂ ਨੇ ਆਵਾਜ਼ ਵੀ ਉਠਾਈ ਪਰ ਫਿਰ ਵੀ ਲਗਾਤਾਰ ਚਾਲਾਨ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਲਈ ਦਮਦਮੀ ਟਕਸਾਲ ਨੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਚੌਕ ਮਹਿਤਾ, 19 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ ਸਜ਼ਾਵਾਂ ...

ਪੂਰੀ ਖ਼ਬਰ »

ਜਗਨਨਾਥ ਪੁਰੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਬਿਲਕੁਲ ਸੁਰੱਖਿਅਤ- ਭਾਈ ਲੌ ਾਗੋਵਾਲ

ਅੰਮਿ੍ਤਸਰ, 19 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨ ਬਿਲਕੁਲ ਸੁਰੱਖਿਅਤ ਹਨ ਅਤੇ ਇਨ੍ਹਾਂ ਦੇ ਨੁਕਸਾਨ ਸਬੰਧੀ ਕੀਤਾ ਜਾ ਰਿਹਾ ਪ੍ਰਚਾਰ ਗੁਮਰਾਹਕੁੰਨ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦੀ ਮੁੱਖ ਮੰਤਰੀ ਨਾਲ ਗੱਲਬਾਤ ਅੱਜ

ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ)- ਮੰਗਾਂ ਨੰੂ ਲੈ ਕੇ ਪਿਛਲੇ 16 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਸੰਘਰਸ਼ ਕਰ ਰਹੇ ਅਧਿਆਪਕਾਂ ਵਿਚੋਂ ਤਿੰਨ ਬੇਰੁਜ਼ਗਾਰ ਟੈਟ ਪਾਸ ਈ.ਟੀ.ਟੀ. ਅਧਿਆਪਕਾਂ ਵਲੋਂ ਮਰਨ ਵਰਤ ਜਾਰੀ ਹੈ | ਦੋ ਅਧਿਆਪਕਾਂ ਜਗਵਿੰਦਰ ...

ਪੂਰੀ ਖ਼ਬਰ »

ਹੁਣ ਸੂਬੇ ਦੇ ਪ੍ਰਾਇਮਰੀ ਸਕੂਲਾਂ 'ਚ ਵੱਜੇਗੀ ਸੰਗੀਤ ਦੀ ਧੁਨ

ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ)- ਪੰਜਾਬ ਦੇ ਸਰਕਾਰੀ ਸਕੂਲ ਨੂੰ ਪ੍ਰਾਈਵੇਟ ਸਕੂਲਾਂ ਦੇ ਮੇਲ ਦਾ ਬਣਾਉਣ ਲਈ ਸਿੱਖਿਆ ਵਿਭਾਗ ਵਲੋਂ ਚਲਾਈ ਮੁਹਿੰਮ ਤਹਿਤ ਹੁਣ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਿਚ ਵੀ ਸੰਗੀਤ ਦੀ ਧੁਨ ਵੱਜੇਗੀ | ਸਟੇਟ ਕੌਾਸਲ ਆਫ਼ ਐਜੂਕੇਸ਼ਨਲ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਜ਼ਹਿਰ ਪੀ ਕੇ ਖ਼ੁਦਕੁਸ਼ੀ

ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲੇ੍ਹ 'ਚ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਸ਼ਾਦੀਪੁਰ ਮੋਮੀਆਂ ਦੀ ਗਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇਕ ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਹਰਵਿੰਦਰ ਸਿੰਘ (27) ਦੇ ...

ਪੂਰੀ ਖ਼ਬਰ »

ਹਰਿਆਣਾ 'ਚ ਉਮੀਦਵਾਰਾਂ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੁਣ 23 ਨੂੰ- ਭੂੰਦੜ

ਚੰਡੀਗੜ੍ਹ•, 19 ਸਤੰਬਰ (ਅਜੀਤ ਬਿਊਰੋ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ 'ਚ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਅਬਜ਼ਰਬਰ ਤੇ ਚੇਅਰਮੈਨ ਹਰਿਆਣਾ ਚੋਣ ਕਮੇਟੀ ਨੇ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਾ ਦੇ ਨਾਵਾਂ ਦੀ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਬਾਬਾ ਫ਼ਰੀਦ ਮੇਲਾ ਆਰੰਭ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਫ਼ਰੀਦ ਦੀ ਯਾਦ ਵਿਚ ਆਗਮਨ ਪੁਰਬ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ | 10 ਦਿਨ ਚੱਲਣ ਵਾਲੇ ਆਗਮਨ ਪੁਰਬ ਦੀ ਰਸਮੀ ਸ਼ੁਰੂਆਤ ਅੱਜ ਸਵੇਰੇ ਟਿੱਲਾ ਬਾਬਾ ਫ਼ਰੀਦ ਤੋਂ ਹੋਈ | ਇਸ ...

ਪੂਰੀ ਖ਼ਬਰ »

ਸ਼ੇਰਖਾਂ ਵਿਖੇ ਵਾਲਮੀਕਿ ਸਮਾਜ ਤੇ ਪਿੰਡ ਵਾਸੀਆਂ ਦੇ ਝਗੜੇ ਦਾ ਹੋਇਆ ਰਾਜ਼ੀਨਾਮਾ

ਕੁੱਲਗੜ੍ਹੀ, 19 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਨਜ਼ਦੀਕੀ ਪਿੰਡ ਸ਼ੇਰਖਾਂ ਵਿਖੇ ਪਿਛਲੇ ਦਿਨੀਂ ਵਾਲਮੀਕਿ ਸਮਾਜ ਅਤੇ ਪਿੰਡ ਦੇ ਕੁਝ ਵਾਸੀਆਂ ਵਿਚ ਝਗੜਾ ਹੋ ਗਿਆ ਸੀ | ਇਸ ਝਗੜੇ ਦਾ ਗੁਰਭੇਜ ਸਿੰਘ ਟਿੱਬੀ ਜਰਨਲ ਸਕੱਤਰ ਆਲ ਇੰਡੀਆ ਯੂਥ ਕਾਂਗਰਸ, ਸਤਨਾਮ ਸਿੰਘ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ

ਗੁਰੂਹਰਸਹਾਏ, 19 ਸਤੰਬਰ (ਹਰਚਰਨ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਸਿੱਖਿਆ ਇਮਤਿਹਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅਗਸਤ ਮਹੀਨੇ ਲਿਆ ਗਿਆ ਸੀ, ਦਾ ਨਤੀਜਾ ਐਲਾਨ ਦਿੱਤਾ ਹੈ | ਸਟੱਡੀ ਸਰਕਲ ਦੇ ਆਗੂ ...

ਪੂਰੀ ਖ਼ਬਰ »

ਤਨਿਸ਼ਕ ਵਲੋਂ 2 ਦਿਨਾ ਗਾਹਕ ਜਾਗਰੂਕਤਾ ਪ੍ਰੋਗਰਾਮ

ਜਲੰਧਰ, 19 ਸਤੰਬਰ (ਅ. ਬ.)-ਭਾਰਤ ਦੇ ਪ੍ਰਸਿੱਧ ਜਿਊਲਰੀ ਬ੍ਰਾਂਡ ਤਨਿਸ਼ਕ ਵਲੋਂ ਗਾਹਕ ਜਾਗਰੂਕਤਾ ਮੁਹਿੰਮ ਦੇ ਅਧੀਨ ਧਰਮਕੋਟ ਤੇ ਜ਼ੀਰਾ ਵਿਚ ਵਿਸ਼ੇਸ਼ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ | ਦੋ ਦਿਨਾਂ ਦੇ ਇਸ ਪ੍ਰੋਗਰਾਮ ਵਿਚ ਧਰਮਕੋਟ ਤੇ ਜ਼ੀਰਾ ਦੇ 70 ਪਰਿਵਾਰਾਂ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਪੜ੍ਹ ਕੇ ਹੀ ਜੱਜ ਬਣਿਆ ਹਾਂ- ਅਮਨ ਪ੍ਰੀਤ ਸਿੰਘ

ਫ਼ਿਰੋਜ਼ਪੁਰ, 19 ਸਤੰਬਰ (ਰਾਕੇਸ਼ ਚਾਵਲਾ)- ਲੀਗਲ ਲਿਟਰੇਸੀ ਕਲੱਬ ਸਬੰਧਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਿਰੋਜ਼ਪੁਰ ਵਿਖੇ ਬੱਚਿਆਂ ਨੂੰ ਸਰੀਰਕ ਸ਼ੋਸ਼ਣ ਤੋਂ ਬਚਾਉਣ ਲਈ ਅਤੇ ਮੌਸਮ ਦੀ ...

ਪੂਰੀ ਖ਼ਬਰ »

ਬਾਬਾ ਆਟੋਜ਼ ਮਾਰੂਤੀ ਵਲੋਂ ਕਾਰ ਖ਼ਰੀਦਣ ਸਮੇਂ ਦਿੱਤੀ ਜਾ ਰਹੀ ਹੈ ਵੱਡੀ ਛੋਟ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਤਿਉਹਾਰਾਂ ਦੀ ਆਮਦ 'ਤੇ ਬਾਬਾ ਆਟੋਜ਼ ਮਾਰੂਤੀ ਏਜੰਸੀ ਫ਼ਿਰੋਜ਼ਪੁਰ ਵਲੋਂ ਗਾਹਕਾਂ ਨੂੰ ਕਾਰਾਂ ਖ਼ਰੀਦਣ ਸਮੇਂ ਤੋਹਫ਼ਿਆਂ ਦੇ ਰੂਪ 'ਚ ਦਿੱਤੀਆਂ ਜਾ ਰਹੀਆਂ ਵੱਡੀਆਂ ਛੋਟਾਂ ਕਾਰਨ ਲੋਕਾਂ ਅੰਦਰ ਭਾਰੀ ਉਤਸ਼ਾਹ ...

ਪੂਰੀ ਖ਼ਬਰ »

ਸਫ਼ਾਈ ਤੇ ਪੋਸ਼ਣ ਅਭਿਆਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਜ਼ੀਰਾ, 19 ਸਤੰਬਰ (ਮਨਜੀਤ ਸਿੰਘ ਢਿੱਲੋਂ)- ਬਾਲ ਵਿਕਾਸ ਤੇ ਇਸਤਰੀ ਭਲਾਈ ਵਿਭਾਗ ਜ਼ੀਰਾ ਵਲੋਂ ਸਫ਼ਾਈ ਮੁਹਿੰਮ ਤੇ ਪੋਸ਼ਣ ਅਭਿਆਨ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਬੰਧੀ ਵਿਕਾਸ ਵਿਭਾਗ ਵਲੋਂ ਵਾਰਡ ਨੰਬਰ 6 'ਚ ਸਥਿਤ ਆਂਗਣਵਾੜੀ ਸੈਂਟਰ ਵਿਖੇ ਸਮਾਗਮ ਕੀਤਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਲੈਪੋ ਵਲੋਂ ਪੌਸ਼ਟਿਕਤਾ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ

ਗੁਰੂਹਰਸਹਾਏ, 19 ਸਤੰਬਰ (ਪਿ੍ਥਵੀ ਰਾਜ ਕੰਬੋਜ)- ਸਿੱਖਿਆ ਵਿਭਾਗ ਵਲੋਂ ਮਨਾਏ ਜਾ ਰਹੇ ਪੋਸ਼ਣ ਮਹੀਨੇ ਦੌਰਾਨ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਲੈਪੋ ਵਿਖੇ ਪੌਸ਼ਟਿਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਆਂਗਣਵਾੜੀ ਵਰਕਰ ਮੈਡਮ ਮਲਕੀਤ ਕੌਰ ਨੇ ਬੱਚਿਆਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਪੀ.ਜੀ.ਆਈ. ਸੈਟੇਲਾਈਟ ਸੈਂਟਰ ਬਣਾਉਣ ਲਈ 500 ਕਰੋੜ ਦੀ ਰਾਸ਼ੀ ਮਨਜ਼ੂਰ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ )-ਸਾਲਾਂ-ਬੱਧੀ ਸਮੇਂ ਤੋਂ ਫ਼ਿਰੋਜਪੁਰ ਅੰਦਰ ਪੀ.ਜੀ.ਆਈ. ਹਸਪਤਾਲ ਦੀ ਉਸਾਰੀ ਦੇ ਲਟਕ ਰਹੇ ਮਾਮਲੇ ਨੂੰ ਉਦੋਂ ਅਮਲੀ ਰੂਪ ਮਿਲਣ ਦੀਆਂ ਸੰਭਾਵਨਾਵਾਂ 'ਤੇ ਮੋਹਰ ਲੱਗੀ, ਜਦੋਂ ਅੱਜ ਕੇਂਦਰ ਵਲੋਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨਾਲ ਲੁੱਟ-ਖੋਹ

ਫ਼ਿਰੋਜ਼ਪੁਰ, 19 ਸਤੰਬਰ (ਨਿਰਮਲ ਸਿੰਘ ਗਿੱਲ)-ਫ਼ਿਰੋਜ਼ਪੁਰ 'ਚ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ | ਇਹੋ ਜਿਹਾ ਹੀ ਇਕ ਮਾਮਲਾ ਫ਼ਿਰੋਜ਼ਪੁਰ 'ਚ ਵੀ ਵੇਖਣ ਨੂੰ ਮਿਲਿਆ, ਜਿੱਥੇ ਕੁਝ ਲੁਟੇਰਿਆਂ ਵਲੋਂ ਇਕ ਰਾਹਗੀਰ ਨੂੰ ਆਪਣਾ ਸ਼ਿਕਾਰ ਬਣਾ ...

ਪੂਰੀ ਖ਼ਬਰ »

'ਸੋਪੂ' ਪ੍ਰਧਾਨ ਸ਼ਿਵਪ੍ਰੀਤ ਦੇ ਕਤਲ ਮਾਮਲੇ 'ਚ 5 ਦਿਨਾਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ

ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਬੀਤੇ ਸ਼ੁੱਕਰਵਾਰ ਫ਼ਿਰੋਜ਼ਪੁਰ ਦੇ ਵੱਧ ਚਹਿਲ ਪਹਿਲ ਵਾਲੇ ਇਲਾਕੇ ਇੱਛੇ ਵਾਲਾ ਰੋਡ ਵਿਖੇ ਹੋਏ ਵਿਦਿਆਰਥੀ ਜਥੇਬੰਦੀ ਸੋਪੂ ਦੇ ਸ਼ਹਿਰੀ ਪ੍ਰਧਾਨ ਸ਼ਿਵਪ੍ਰੀਤ ਧਾਲੀਵਾਲ ਦੇ ਕਤਲ ਕੇਸ ਮਾਮਲੇ 'ਚ ਥਾਣਾ ਸਿਟੀ ਪੁਲਿਸ ਦੇ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਮੋਹਣ ਕੇ ਹਿਠਾੜ ਅੱਗੇ ਵਿਦਿਆਰਥੀਆਂ ਨੇ ਲਗਾਇਆ ਧਰਨਾ

ਗੋਲੂ ਕਾ ਮੋੜ, 19 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਦੱਸਿਆ ਕਿ ਬੀਤੇ ਦਿਨ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX