ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਡੇਂਗੂ ਅਤੇ ਮਲੇਰੀਆ ਦੇ ਪਸਾਰੇ ਨੂੰ ਹੋਣ ਤੋਂ ਪਹਿਲਾਂ ਹੀ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਰਿਚਾ ਆਈ.ਏ.ਐੱਸ. ਨੇ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸ ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐੱਚ. ਐੱਸ. ਸਰਾਂ ਵੀ ਹਾਜ਼ਰ ਸਨ | ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਰਿਚਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜੋ ਡੇਂਗੂ ਤੇ ਮਲੇਰੀਆ ਦੇ ਪਸਾਰੇ ਦੇ ਪੱਖ ਤੋਂ ਜੋ ਸੰਵੇਦਨਸ਼ੀਲ ਇਲਾਕਿਆਂ ਦੀ ਪਹਿਚਾਣ ਕੀਤੀ ਗਈ ਹੈ, ਉਨ੍ਹਾਂ ਵਿਚ ਫੌਗਿੰਗ ਕੀਤੀ ਜਾਵੇ ਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ | ਉਨ੍ਹਾਂ ਨੇ ਜਲ ਸਪਲਾਈਅਤੇ ਸੀਵਰੇਜ ਬੋਰਡ ਨੂੰ ਕਿਹਾ ਕਿ ਮੁਹੱਲਿਆਂ ਵਿਚ ਗੰਦੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ | ਉਨ੍ਹਾਂ ਨੇ ਨਗਰ ਕੌਾਸਲਾਂ ਨੂੰ ਸ਼ਹਿਰਾਂ ਵਿਚ ਸਫ਼ਾਈ ਰੱਖਣ ਲਈ ਵੀ ਕਿਹਾ | ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦੇ ਘਰੋਂ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਨਗਰ ਕੌਾਸਲ ਉਸਦਾ ਚਲਾਨ ਕਰੇ | ਉਨ੍ਹਾਂ ਕਿਹਾ ਕਿ ਢਿੱਲੀ ਕਾਰਗੁਜ਼ਾਰੀ ਵਾਲੇ ਵਿਭਾਗਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਡੇਂਗੂ ਤੇ ਮਲੇਰੀਆ ਸਬੰਧੀ ਚੇਤਨ ਕਰੇ | ਸਿਹਤ ਵਿਭਾਗ ਤੋਂ ਡਾ. ਵਿਕਰਮ ਅਸੀਜਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਸ੍ਰੀ ਮੁਕਤਸਰ ਸਾਹਿਬ ਤੇ ਮਲੋਟ ਦੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੇ ਟੈਸਟ ਕਰਨ ਦੀ ਸੁਵਿਧਾ ਦਿੱਤੀ ਗਈ ਹੈ | ਇਸ ਤੋਂ ਬਿਨਾਂ ਵਿਭਾਗ ਵਲੋਂ ਡੇਂਗੂ ਦੇ ਮੱਛਰ ਦੇ ਪਸਾਰ ਨੂੰ ਰੋਕਣ ਲਈ ਐਾਟੀ ਲਾਰਵਾ ਦਵਾਈ ਜਲ ਸ਼ੋ੍ਰਤਾਂ ਵਿਚ ਪਾਈ ਗਈ ਹੈ | ਖ਼ੂਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਇਸ ਮੌਕੇ ਡਾ. ਵਿਕਰਮ ਅਸੀਜਾ ਨੇ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਮੁਕਤ ਪੰਜਾਬ ਮੋਬਾਈਲ ਐਪ ਡਾਊਨਲੋਡ ਕਰਨ ਦੀ ਸਲਾਹ ਵੀ ਦਿੱਤੀ | ਇਸ ਐਪ 'ਤੇ ਡੇਂਗੂ ਤੇ ਫੈਲਣ ਦੇ ਕਾਰਨ, ਡੇਂਗੂ ਦੇ ਲੱਛਣ, ਬਚਾਓ ਦੇ ਤਰੀਕੇ, ਇਲਾਜ ਅਤੇ ਟੈੱਸਟ ਦੀਆਂ ਉਪਲੱਬਧ ਸਹੂਲਤਾਂ ਆਦਿ ਸਬੰਧੀ ਜਾਣਕਾਰੀ ਦਿੱਤੀ ਗਈ ਹੈ | ਬੈਠਕ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ, ਕਾਰਜਕਾਰੀ ਇੰਜੀਨੀਅਰ ਪੀ. ਅੱੈਸ. ਧੰਜੂ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਗਨਰੇਗਾ ਕਰਮਚਾਰੀ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ 3 ਦਿਨ ਬਲਾਕ ਪੱਧਰ 'ਤੇ ਧਰਨਾ ਦੇਣ ਤੋਂ ਬਾਅਦ ਅੱਜ ਚੌਥੇ ਦਿਨ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ 'ਤੇ ਕਿਸਾਨਾਂ ਵਿਰੁੱਧ ਪਰਚੇ ਦਰਜ ਕਰਨ ਦੇ ਐੱਨ.ਜੀ.ਟੀ. ਦੇ ਫ਼ੈਸਲੇ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਐਡਵੋਕੇਟ ਚਰਨਪਾਲ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕਰਨ ਤੋਂ ਇਲਾਵਾ ਪਿਛਲੇ ਸਾਲ ਪਰਾਲੀ ਦਾ ਵਾਤਾਵਰਨ ਪੱਖੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ...
ਮਲੋਟ, 19 ਸਤੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 20 ਸਤੰਬਰ ਨੂੰ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਡਰਾਈਵਿੰਗ ਸਕਿੱਲ ਮਾਹੂਆਣਾ (ਮਲੋਟ) ਵਿਖੇ ਲਾਏ ਜਾਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ...
ਗਿੱਦੜਬਾਹਾ, 19 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਿਖੇ ਬੱਚਿਆਂ ਨੂੰ ਗੁਰਇਤਿਹਾਸ ਨਾਲ ...
ਗਿੱਦੜਬਾਹਾ, 19 ਸਤੰਬਰ (ਬਲਦੇਵ ਸਿੰਘ ਘੱਟੋਂ)- ਓਰੀਐਾਟਲ ਬੈਂਕ ਆਫ਼ ਕਾਮਰਸ ਬਰਾਂਚ ਗਿੱਦੜਬਾਹਾ ਵਿਖੇ ਬਤੌਰ ਸਹਾਇਕ ਮੈਨੇਜਰ ਵਜੋਂ ਤਾਇਨਾਤ ਬੈਂਕ ਅਧਿਕਾਰੀ ਿਖ਼ਲਾਫ਼ ਕਰੀਬ 72 ਲੱਖ ਰੁਪਏ ਦੇ ਗਬਨ ਦੇ ਦੋਸ਼ਾਂ ਤਹਿਤ ਗਿੱਦੜਬਾਹਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਲੋਕ ਗਾਇਕ ਤੇ ਸੰਗੀਤ ਵਿਦਵਾਨ ਉਸਤਾਦ ਬਾਈ ਭੋਲਾ ਯਮਲਾ ਪਦਮਸ੍ਰੀ ਐਵਾਰਡ ਲਈ ਨਾਮਜ਼ਦ ਹੋਏ ਹਨ | ਆਪ ਨੇ ਸਾਫ਼-ਸੁਥਰੀ ਗਾਇਕੀ ਰਾਹੀਂ ਹਮੇਸ਼ਾ ਸਮਾਜ ਨੂੰ ਚੰਗਾ ਸੁਨੇਹਾ ਦਿੱਤਾ ਹੈ | ਇਸ ਸਬੰਧੀ ...
ਗਿੱਦੜਬਾਹਾ, 19 ਸਤੰਬਰ (ਬਲਦੇਵ ਸਿੰਘ ਘੱਟੋਂ)- ਅਗਰਵਾਲ ਸਭਾ ਰਜਿ. ਗਿੱਦੜਬਾਹਾ ਦੀ ਇਕ ਅਹਿਮ ਮੀਟਿੰਗ ਸਭਾ ਦੇ ਪ੍ਰਧਾਨ ਦਿਨੇਸ਼ ਸਿੰਗਲਾ ਬੌਬੀ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ...
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਪਹਿਲੇ ਦਿਨ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਪੰਜਵਾਂ ਬੈਡਮਿੰਟਨ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ | ਉਦਘਾਟਨ ਕਰਨ ਦੀ ਰਸਮ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ...
ਫ਼ਰੀਦਕੋਟ, 19 ਸਤੰਬਰ (ਹਰਮਿੰਦਰ ਮਿੰਦਾ)-ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ 27ਵਾਂ ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ 20 ਤੋਂ 22 ਸਤੰਬਰ ਤੱਕ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਦੀ ਫ਼ੁੱਟਬਾਲ ਗਰਾਊਾਡ ਵਿਖੇ ...
ਫ਼ਰੀਦਕੋਟ, 19 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਅੱਠਵਾਂ ਸ਼ਾਨਦਾਰ ਕਬੱਡੀ ਕੱਪ ਸ਼ੁਰੂ ਹੋ ਗਿਆ | ਇਸ ਕਬੱਡੀ ਕੱਪ ਦਾ ਉਦਘਾਟਨ ਮਹੀਪਇੰਦਰ ਸਿੰਘ ਸੇਵਾਦਾਰ ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ ਨੇ ਫ਼ੀਤਾ ਕੱਟ ਕੇ ਕੀਤਾ ਅਤੇ ...
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਚੱਲਦਿਆਂ ਧਾਰਮਿਕ ਇਤਿਸਾਹਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਣ ਲਈ ਪਹੁੰਚੇ¢ ਸੇਵਾਦਾਰ ਮਹੀਪ ...
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਸੰਜੀਵਨੀ ਹਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਖ਼ੁਦ ਖ਼ੂਨਦਾਨ ਕਰਕੇ ...
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 'ਤੇ ਬੀਤੀ ਸ਼ਾਮ ਦਾਣਾ ਮੰਡੀ ਵਿਖੇ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਨਾਲ ਸਬੰਧਿਤ ਵੱਖ-ਵੱਖ ਰਾਜਾਂ ਦੀਆਂ ਟੀਮਾਂ ਵਲੋੋਂ ਆਪਣੀ ਕਲਾ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ ...
ਗਿੱਦੜਬਾਹਾ, 19 ਸਤੰਬਰ (ਬਲਦੇਵ ਸਿੰਘ ਘੱਟੋਂ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਅੰਡਰ-14 ਸਾਲ ਤੇ ਅੰਡਰ-17 ਸਾਲ ਵਰਗ ਦੀਆਂ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲਿਆਂ ਦੀ ਸ਼ੁਰੂਆਤ ਹੋਈ | ਇਸ ਮੌਕੇ ਵਿਸ਼ੇਸ਼ ਤੌਰ ਤੇ ਬਾਬਾ ਫ਼ਰੀਦ ਸਕੂਲ ...
ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਗੁਰਦੁਆਰਾ ਸੇਵੇਵਾਲਾ ਸਾਹਿਬ ਪਿੰਡ ਗੁੰਮਟੀ ਖੁਰਦ ਦੇ ਮੁੱਖ ਸੇਵਾਦਾਰ ਬਾਬਾ ਗੁਰਬਖ਼ਸ਼ ਸਿੰਘ ਤੇ ਬਾਬਾ ਡਾ. ਕਰਨਦੀਪ ਸਿੰਘ ਵਲੋਂ ਦੋ ਜ਼ਰੂਰਤਮੰਦ ਪਰਿਵਾਰ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਤੇ ਸੰਸਥਾ ਵਲੋਂ ...
ਗਿੱਦੜਬਾਹਾ, 19 ਸਤੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਗਿੱਦੜਬਾਹਾ ਗ੍ਰੇਟਰ ਵਲੋਂ 'ਏਕ ਕਦਮ ਰੌਸ਼ਨੀ ਕੀ ਔਰ' ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੌਕੇ ਸਿਵਲ ਹਸਪਤਾਲ ਗਿੱਦੜਬਾਹਾ ਦੇ ਅੱੈਸ.ਐੱਮ.ਓ. ਡਾ. ਪ੍ਰਦੀਪ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੀ. ਜੇ. ਐੱਮ. ਪਿ੍ਤਪਾਲ ਸਿੰਘ ਵਲੋਂ ਪਿੰਡ ਹਰੀਕੇ ਕਲਾਂ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸੇ ਹੀ ਪਿੰਡ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੈਨਸ਼ਨ ਕਾਰਡ ਵੰਡਣ ਦਾ ਕੈਂਪ ...
ਗਿੱਦੜਬਾਹਾ, 19 ਸਤੰਬਰ (ਬਲਦੇਵ ਸਿੰਘ ਘੱਟੋਂ)-ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਸਮਾਘ ਵਿਖੇ ਸਰਵੇਖਣ ਕੈਂਪ ਲਗਾਇਆ ਗਿਆ, ਜਿਸ ਵਿਚ ਜਾਣਕਾਰੀ ਦਿੰਦੇ ਹੋਏ ਗੁਰਮੀਤ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਲਵਾਰਿਸ, ਅਨਾਥ ਤੇ ਅਣਗੌਲੇ ਬੱਚਿਆਂ ਦੀ ਸੇਵਾ ਸੰਭਾਲ ਲਈ ਸਮਰਪਿਤ ਇੱਥੋਂ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਵਲੋਂ ਉਦੇਕਰਨ ਰੋਡ, ਮਾਡਲ ਟਾਊਨ ਵਿਖੇ ਚਲਾਏ ਜਾ ਰਹੇ ਮਾਨਵਤਾ ਬਾਲ ਆਸ਼ਰਮ ...
ਦੋਦਾ, 19 ਸਤੰਬਰ (ਰਵੀਪਾਲ)-ਪਿੰਡ ਭੱੁਟੀਵਾਲਾ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲੰਗਰ ਲਈ ਕਣਕ-ਆਟਾ ਦੀ ਸੇਵਾ ਕੀਤੀ | ਸਾਬਕਾ ਸਰਪੰਚ ਸੁਖਪਾਲ ਸਿੰਘ ਨੇ ਦੱਸਿਆ ਕਿ ਆਏ ਸਾਲ ਦੀ ਤਰ੍ਹਾਂ ਪਿੰਡ ਦੀਆਂ ਸੰਗਤਾਂ ਵਲੋਂ ਦਸਹਿਰੇ ਦੇ ਲੰਗਰ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਨੇ ਹਮੇਸ਼ਾ ਹੀ ਹਰ ਵਰਗ ਦਾ ਿਖ਼ਆਲ ਰੱਖਿਆ ਹੈ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ...
ਦੋਦਾ, 19 ਸਤੰਬਰ (ਰਵੀਪਾਲ)-ਪਿੰਡ ਕਾਉਣੀ ਦੇ ਗੁਰਦੁਆਰਾ ਗੁਰੂਸਰ ਦੀ ਪ੍ਰਬੰਧਕੀ ਕਮੇਟੀ ਵਲੋਂ ਸਮਾਗਮ ਦੌਰਾਨ ਨਰਿੰਦਰ ਸਿੰਘ ਕਾਉਣੀ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾਏ ਜਾਣ ਦੀ ਖੁਸ਼ੀ 'ਚ ਧੰਨਵਾਦ ਕਰਦੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ...
ਮੰਡੀ ਬਰੀਵਾਲਾ, 19 ਸਤੰਬਰ (ਨਿਰਭੋਲ ਸਿੰਘ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਵਿਚ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ | ਸਰਾਏਨਾਗਾ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਸਤੀਸ਼ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ ਵਿਚ ਅੱਜ ...
ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)- ਦਸਮੇਸ਼ ਗਰਲਜ਼ ਕਾਲਜ ਬਾਦਲ 'ਚ ਅਰਥ ਸ਼ਾਸਤਰ ਵਿਭਾਗ ਵਲੋਂ ਮਾਡਲ ਤੇ ਚਾਰਟ ਬਣਾਉਣ ਬਾਰੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਐੱਮ.ਏ. ਤੇ ਗ੍ਰੈਜੂਏਟ ਪੱਧਰ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਹ ਮੁਕਾਬਲੇ ...
ਮੰਡੀ ਬਰੀਵਾਲਾ, 19 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਹਰੀਕੇ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਚ ਕਿਸਾਨਾਂ ਦੀ ਇਕੱਤਰਤਾ ਹੋਈ | ਇਸ ਸਮੇਂ ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਤੇ ਸੀਨੀਅਰ ਮੀਤ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜੇ. ਡੀ. ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਹਰਿੰਦਰ ਸਿੰਘ ਜ਼ਿਲ੍ਹਾ ਹੋਮੋਪੈਥੀ ਅਫ਼ਸਰ ਵਲੋਂ ਪੋਸ਼ਣ ਸਪਤਾਹ ਤਹਿਤ ਸਿਹਤ ਸੇਵਾਵਾਂ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਕਾਲਜ ਦੇ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਫਕੋ ਦੇ ਸਹਿਯੋਗ ਨਾਲ ਬੂਟੇ ਲਾਉਣ ਸਬੰਧੀ ਗੋਸ਼ਟੀ ਕਰਵਾਈ ਗਈ, ਜਿਸ ਵਿਚ ਲਗਪਗ 300 ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਡਾ. ਐੱਨ. ਐੱਸ. ਧਾਲੀਵਾਲ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਸ੍ਰੀ ਮੁਕਤਸਰ ਸਾਹਿਬ ਨੇ ਡਿਪਟੀ ਕਮਿਸ਼ਨ ਦੇ ਨਾਂਅ ਸਹਾਇਕ ਕਮਿਸ਼ਨਰ (ਜਨਰਲ) ਵੀਰਪਾਲ ਕੌਰ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਆਸਰਾ ਚੈਰੀਟੇਬਲ ਫਾਊਾਡੇਸ਼ਨ (ਰਜਿ:) ਵਲੋਂ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਵਿਸ਼ੇਸ਼ ਸਹਿਯੋਗ ਸਦਕਾ ਵਿੱਢੀ 'ਨਵੀਂ ਸਵੇਰ ਵੱਲ' ਮੁਹਿੰਮ ...
ਗਿੱਦੜਬਾਹਾ, 19 ਸਤੰਬਰ (ਬਲਦੇਵ ਸਿੰਘ ਘੱਟੋਂ)-ਸੁਖਵਿੰਦਰ ਕੌਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ਤਪਾਲ ਸਿੰਘ ਸਿਵਲ ਜੱਜ (ਸੀ.ਡੀ.)/ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਾ. ਸੁਭਾਸ਼ ਚੰਦਰ ਬਰਾਂਚ ਸਕੱਤਰ ਬੀ.ਐੱਸ.ਐੱਨ.ਐੱਲ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਸਤੰਬਰ ਨੂੰ ਸਟਾਫ਼ ਮੈਂਬਰਾਂ ਦੀਆਂ ਪਈਆਂ ਵੋਟਾਂ ਦਾ ਨਤੀਜਾ 18 ਸਤੰਬਰ ਨੂੰ ਐਲਾਨ ਦਿੱਤਾ ਗਿਆ ਹੈ, ਜਿਸ ਵਿਚ ...
ਗਿੱਦੜਬਾਹਾ, 19 ਸਤੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੁਆਰਾ ਸਾਲ 2018-19 ਲਈ ਲਏ ਗਏ ਗਣਿਤ ਓਲੰਪੀਅਡ ਦੇ ਨਤੀਜਿਆਂ ਵਿਚ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਇਸ ...
ਦੋਦਾ, 19 ਸਤੰਬਰ (ਰਵੀਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਟੂਰਨਾਮੈਂਟ ਕਬੱਡੀ ਨੈਸ਼ਨਲ ਸਟਾਈਲ ਵਰਗ-17, ਵਰਗ-19 ਲੜਕੀਆਂ ਦੇ ਮੈਚ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਕਰਵਾਏ ਗਏ | ਇਸ ਟੂਰਨਾਮੈਂਟ ਦਾ ਉਦਘਾਟਨ ...
ਮੰਡੀ ਲੱਖੇਵਾਲੀ, 19 ਸਤੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਦੇ ਪਿ੍ੰਸੀਪਲ ਸੰਜੂ ਬੱਬਰ ਆਪਣੀ ਬੇਮਿਸਾਲ ਕਾਰਗੁਜ਼ਾਰੀ ਰਾਹੀਂ ਆਪਣੇ ਪੁਰਸਕਾਰਾਂ ਦੀ ਸੂਚੀ ਵਿਚ ਦਿਨੋਂ-ਦਿਨ ਵਾਧਾ ਕਰ ਰਹੇ ਹਨ | ਹਿੰਦੀ ਦਿਵਸ ਮੌਕੇ 'ਫਨ ਟੂ ਲਰਨ' ਇੰਸਟੀਚਿਊਟ ਆਫ਼ ਮੁੰਬਈ ਵਲੋਂ ...
ਮਲੋਟ, 19 ਸਤੰਬਰ (ਪਾਟਿਲ)-ਸ਼ਹਿਰ ਦੇ ਸਮਾਜ ਸੇਵੀਆਂ ਡਾ. ਸੁਖਦੇਵ ਸਿੰਘ ਗਿੱਲ, ਕਸ਼ਮੀਰ ਸਿੰਘ, ਦਰਸ਼ਨ ਲਾਲ ਕਾਂਸਲ, ਰਕੇਸ਼ ਜੈਨ ਤੇ ਸ਼ਰਨਜੀਤ ਸਿੰਘ ਆਦਿ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਦੇ ...
ਸ਼੍ਰੀ ਮੁਕਤਸਰ ਸਾਹਿਬ, 19ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਿੰਡ ਜੰਮੂਆਣਾ ਵਿਖੇ ਮੁਫ਼ਤ ਸਿਲਾਈ ਸੈਂਟਰ ਸ਼ੁਰੂ ਕੀਤਾ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਕੀਤਾ | ਇਸ ਮੌਕੇ ...
ਲੰਬੀ, 19 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੰਬੀ ਬਲਾਕ ਅੰਦਰ ਸੀ. ਡੀ. ਪੀ. ਓ. ਪਰਮਜੀਤ ਕੌਰ ਦੀ ਅਗਵਾਈ ਹੇਠ ਪੋਸ਼ਣ ਦਿਵਸ ਮਨਾਇਆ ਜਾ ਰਿਹਾ ਹੈ | ਪਰਮਜੀਤ ਕੌਰ ਨੇ ਦੱਸਿਆ ਕਿ ਪੋਸ਼ਨ ਮਿਸ਼ਨ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਖੇਤੀਬਾੜੀ ਧੰਦੇ ਨਾਲ ਜੁੜੇ ਕਿਸਾਨਾਂ ਤੇ ਮਜ਼ਦੂਰਾਂ ਦਾ ਮਿਆਰ ਉੱਚਾ ਚੁੱਕਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਉਪਰਾਲੇ ਕਰ ਰਹੀ ਹੈ | ਖੇਤੀਬਾੜੀ ਦਾ ਕੰਮ ਕਰਦੇ ਹੋਏ ਕਈ ਵਾਰ ਕਿਸੇ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਖੇਤੀਬਾੜੀ ਧੰਦੇ ਨਾਲ ਜੁੜੇ ਕਿਸਾਨਾਂ ਤੇ ਮਜ਼ਦੂਰਾਂ ਦਾ ਮਿਆਰ ਉੱਚਾ ਚੁੱਕਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਉਪਰਾਲੇ ਕਰ ਰਹੀ ਹੈ | ਖੇਤੀਬਾੜੀ ਦਾ ਕੰਮ ਕਰਦੇ ਹੋਏ ਕਈ ਵਾਰ ਕਿਸੇ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਹਰਮਹਿੰਦਰ ਪਾਲ)- ਨੌਜਵਾਨ ਭਾਰਤ ਸਭਾ ਵਲੋਂ ਪਿੰਡ ਕੋਟਲੀ ਸੰਘਰ ਵਿਖੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਮੌਜੂਦਾ ਸਮੇਂ ਵਿਚ ਸਾਰਥਿਕਤਾ ਤੇ ਮੋਦੀ ਸਰਕਾਰ ਦੇ ਹਿੰਦੂਤਵੀ ਫਾਸੀਵਾਦੀ ਏਜੰਡੇ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ | ...
ਮਲੋਟ, 19 ਸਤੰਬਰ (ਪਾਟਿਲ)-ਸੈਕਰਡ ਹਾਰਟ ਕਾਨਵੈਂਟ ਸਕੂਲ ਮਲੋਟ ਦੇ ਵਿਦਿਆਰਥੀ ਨੇ ਬੀਤੇ ਦਿਨੀਂ ਅਮਿ੍ੰਤਸਰ ਵਿਖੇ ਹੋਈਆਂ ਖੇਡਾਂ ਦੌਰਾਨ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਫਾਦਰ ਬੈਨੀ ਥਾਮਸ ਨੇ ਦੱਸਿਆ ਕਿ ਅਮਿ੍ੰਤਸਰ ਦੇ ਸੇਂਟ ...
ਮੰਡੀ ਬਰੀਵਾਲਾ, 19 ਸਤੰਬਰ (ਨਿਰਭੋਲ ਸਿੰਘ)-ਵਿਸ਼ਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਵਿਚ ਸਮੂਹ ਵਿਦਿਆਰਥੀਆਂ, ਅਧਿਆਪਕਾਂ ਨੇ ਰੁੱਖਾਂ, ਪਾਣੀ ਦੀ ਸੰਭਾਲ ਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਕੀਤਾ ਗਿਆ | ਪਿੰ੍ਰਸੀਪਲ ਜਸਵਿੰਦਰ ਸ਼ਰਮਾ ਨੇ ...
ਲੰਬੀ, 19 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਸਿਟਰਸ ਅਸਟੇਟ ਬਾਦਲ ਵਿਖੇ ਡਾ. ਨਰਿੰਦਰਜੀਤ ਸਿੰਘ ਸਿੱਧੂ ਚੇਅਰਮੈਨ-ਕਮ ਮੁੱਖ ਕਾਰਜਕਾਰੀ ਅਫ਼ਸਰ ਸਿਟਰਸ ਅਸਟੇਟ ਬਾਦਲ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਸਿਟਰਸ ਐਡਵਾਈਜ਼ਰ ਪੰਜਾਬ ...
ਮਲੋਟ, 19 ਸਤੰਬਰ (ਗੁਰਮੀਤ ਸਿੰਘ ਮੱਕੜ)-ਭਾਜਪਾ ਵਲੋਂ ਪ੍ਰਧਾਨ ਸੋਮਨਾਥ ਕਾਲੜਾ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਬਜਰੰਗ ਭਵਨ ਮੰਦਰ ਕਮੇਟੀ ਦੇ ਸਹਿਯੋਗ ਨਾਲ ਬਿਰਲਾ ਰੋਡ ਵਿਖੇ ਲਾਇਆ ਗਿਆ | ਇਸ ਖ਼ੂਨਦਾਨ ਕੈਂਪ ਵਿਚ ਗੁਪਤਾ ਹਸਪਤਾਲ ਬਲੱਡ ਬੈਂਕ ਬਠਿੰਡਾ ਦੇ ਡਾਕਟਰਾਂ ...
ਗਿੱਦੜਬਾਹਾ, 19 ਸਤੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚੱਲ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪਿ੍ੰਸੀਪਲ ਡਾ. ਮਨੀਸ਼ਾ ਗੁਪਤਾ ਦੀ ਅਗਵਾਈ ਵਿਚ 'ਸਹੀ ਪੋਸ਼ਣ, ਦੇਸ਼ ਰੌਸ਼ਨ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ...
ਲੰਬੀ, 19 ਸਤੰਬਰ (ਮੇਵਾ ਸਿੰਘ)-ਪੰਜਾਬ ਯੂਨੀਵਰਸਿਟੀ ਕੰਸਟੀਚੁਐਾਟ ਕਾਲਜ ਸਿੱਖਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾ ਮਨਾਇਆ ਗਿਆ | ਪਿਛਲੇ ਹਫ਼ਤੇ ਦੌਰਾਨ ਕਾਲਜ ਵਿਚ ਪਹੁੰਚੇ ਉਘੇ ਅਲੋਚਕ ਪ੍ਰੋਫ਼ੈਸਰ ਸੁਖਦੇਵ ...
ਦੋਦਾ, 19 ਸਤੰਬਰ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਵਿਚ ਸੀ. ਐੱਚ. ਸੀ. ਦੋਦਾ ਵਿਖੇ 'ਅਨੀਮੀਆ ਮੁਕਤ ਭਾਰਤ' ਮੁਹਿੰਮ ਤਹਿਤ ਕੈਂਪ ਲਗਾਇਆ ਗਿਆ | ਡਾ. ਰਮੇਸ਼ ਕੁਮਾਰੀ ਕੰਬੋਜ ਵਲੋਂ ਗਰਭਵਤੀ ਮਾਂਵਾਂ, ਬੱਚਿਆਂ ਤੇ ਆਮ ਲੋਕਾਂ ਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX