ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)-ਮਨਰੇਗਾ ਮੁਲਾਜ਼ਮ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਦੂਸਰੇ ਦਿਨ ਵੀ ਜ਼ਿਲ੍ਹਾ ਕੰਪਲੈਕਸ ਅੱਗੇ ਧਰਨਾ ਦਿੱਤਾ ਅਤੇ ਕਲਮ ਛੋੜ ਹੜਤਾਲ ਰੱਖੀ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਕਲਮ ਛੋੜ ਹੜਤਾਲ ਅੱਜ ਪੰਜਵੇਂ ਦਿਨ ਵਿਚ ਦਾਖਲ ਹੋ ਗਈ | ਬੁਲਾਰਿਆਂ ਨੇ ਦੱਸਿਆ ਕਿ ਉਹ 11 ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ ਪ੍ਰੰਤੂ ਉਨ੍ਹਾਂ ਨੂੰ ਹੁਣ ਤੱਕ ਪੱਕਾ ਨਹੀਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸੰਘਰਸ਼ ਦੀ ਅਗਲੀ ਰਣਨੀਤੀ ਤਹਿ ਕਰਨ ਲਈ 22 ਸਤੰਬਰ ਨੂੰ ਲੁਧਿਆਣਾ ਵਿਚ ਦੁਪਹਿਰ 11 ਵਜੇ ਸੂਬਾਈ ਇਕਾਈ ਦੀ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ ਅਗਲੀ ਰਣਨੀਤੀ ਤਹਿ ਕੀਤੀ ਜਾਵੇਗੀ | ਮੁਲਾਜ਼ਮਾਂ ਨੇ ਅੱਜ ਧਰਨਾ ਦੇਣ ਉਪਰੰਤ ਪ੍ਰਬੰਧਕੀ ਕੰਪਲੈਕਸ ਤੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ ਮੋੜ ਤੱਕ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਤੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ 1539 ਮੁਲਾਜ਼ਮ ਨਿਗੂਣੀਆਂ ਤਨਖ਼ਾਹਾਂ ਤੇ 10-12 ਵਰਿ੍ਹਆਂ ਤੋਂ ਨੌਕਰੀ ਕਰ ਰਹੇ ਹਨ | ਬੁਲਾਰਿਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਹੁਣ ਤੱਕ ਪੱਕਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਬਣਾ ਕੇ 37 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਬਿਆਨ ਵੀ ਕਈ ਵਾਰ ਦਿੱਤਾ ਹੈ ਪਰ ਕਮੇਟੀ ਅੰਕੜਿਆਂ ਵਿਚ ਉਲਝ ਕੇ ਰਹਿ ਗਈ | ਉਨ੍ਹਾਂ ਇਨ੍ਹਾਂ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ, ਬਲਾਕ ਖੇੜਾ ਦੇ ਪ੍ਰਧਾਨ ਮਨਦੀਪ ਸਿੰਘ, ਬਲਾਕ ਪ੍ਰਧਾਨ ਬਸੀ ਪਠਾਣਾਂ ਦੇ ਪ੍ਰਧਾਨ ਯਾਦਵਿੰਦਰ ਸਿੰਘ, ਬਲਾਕ ਅਮਲੋਹ ਦੇ ਪ੍ਰਧਾਨ ਹਰਜੀਤ ਸਿੰਘ, ਬਲਾਕ ਖਮਾਣੋਂ ਦੇ ਪ੍ਰਧਾਨ ਸਤਨਾਮ ਸਿੰਘ ਅਤੇ ਬਲਾਕ ਸਰਹਿੰਦ ਦੇ ਪ੍ਰਧਾਨ ਅਜੈ ਸਿੰਘ ਆਦਿ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੁਆਰਾ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ. ਪੁਲਿਸ ਨੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ ਕੀਤਾ ਹੈ | ਪੈੱ੍ਰਸ ਨੂੰ ...
ਨੋਗਾਵਾਂ, 20 ਸਤੰਬਰ (ਰਵਿੰਦਰ ਮੌਦਗਿਲ)-ਬਾਲ ਸੁਰੱਖਿਆ ਵਿਭਾਗ ਵਲੋਂ ਪੰਚਾਇਤ ਸੰਮਤੀ ਦਫ਼ਤਰ ਬਸੀ ਪਠਾਣਾਂ ਵਿਖੇ ਐਸ.ਡੀ.ਐਮ. ਜਗਦੀਸ਼ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਜੁਵੇਨਾਇਲ ਜਸਟਿਸ ਐਕਟ, ਪੋਕਸੋ ਐਕਟ ਅਤੇ ਬੱਚਿਆਂ ਨਾਲ ਸਬੰਧਿਤ ਕਾਨੰੂਨਾਂ ਬਾਰੇ ਜਾਗਰੂਕਤਾ ...
ਮੰਡੀ ਗੋਬਿੰਦਗੜ੍ਹ, 20 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਸਿਹਤ ਵਿਭਾਗ ਅਤੇ ਨਗਰ ਕੌਾਸਲ ਗੋਬਿੰਦਗੜ੍ਹ ਵਲੋਂ ਡੇਂਗੂ, ਚਿਕਨਗੁਣੀਆ, ਮਲੇਰੀਏ ਵਿਰੁੱਧ ਚਲਾਈ ਡਰਾਈ ਡੇਅ ਮੁਹਿੰਮ ਤਹਿਤ ਅੱਜ ਮੁਹੱਲਾ ਦਲੀਪ ਨਗਰ ਤੇ ਡਾ. ਗੁਰਮੁਖ ਸਿੰਘ ਕਾਲੋਨੀ ਵਿਚ ਘਰ-ਘਰ ਜਾ ਕੇ ...
ਖਮਾਣੋਂ, 20 ਸਤੰਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਅਗਵਾ ਅਤੇ ਕੁੱਟਮਾਰ ਕਰਨ ਦੇ ਕਥਿਤ ਦੋਸ਼ ਹੇਠ ਨਾਮਜ਼ਦ ਕਈ ਵਿਅਕਤੀਆਂ 'ਚੋਂ ਸੱਤ ਨੂੰ ਗਿ੍ਫ਼ਤਾਰ ਕਰਨ ਉਪਰੰਤ ਖਮਾਣੋਂ ਦੀ ਜੁਡੀਸ਼ੀਅਲ ਅਦਾਲਤ 'ਚ ਪੇਸ਼ ਕੀਤਾ ਹੈ ਜਿਥੇ ਅਦਾਲਤ ਨੇ ਉਕਤ ...
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੀ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਅੱਤੇਵਾਲੀ ਸਥਿਤ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਐਸ.ਡੀ.ਐਮ. ਫ਼ਤਹਿਗੜ੍ਹ ...
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਮਨਪ੍ਰੀਤ ਸਿੰਘ)- ਥਾਣਾ ਸਰਹਿੰਦ ਪੁਲਿਸ ਨੇ ਇਕ ਮੰਦਬੁੱਧੀ ਗੂੰਗੀ ਤੇ ਬਹਿਰੀ ਨਾਬਾਲਗਾ ਨਾਲ ਇਕ ਵਿਅਕਤੀ ਵਲੋਂ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਆਈ. ...
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਮਨਪ੍ਰੀਤ ਸਿੰਘ)- ਐਾਟੀ ਨਾਰਕੋਟਿਕ ਸੈੱਲ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਕਥਿਤ ਤੌਰ ਤੇ 10 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ ਕੀਤਾ ਹੈ | ਐਸ.ਪੀ.ਡੀ. ...
ਨੰਦਪੁਰ ਕਲੌੜ, 20 ਸਤੰਬਰ (ਜਰਨੈਲ ਸਿੰਘ ਧੁੰਦਾ)- ਬਲਾਕ ਬਸੀ ਪਠਾਣਾਂ ਅਧੀਨ ਪਿੰਡ ਲੂਲੋਂ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਤ ਆਸਾ ਰਾਮ ਬੈਦਵਾਣ ਦੀ ਪਰੰਪਰਾ ਦੇ ਗਵੱਈਏ ਰੋਡਾ ਸਿੰਘ ਸੋਹਾਣਾ ਦਾ ਖੁੱਲ੍ਹਾ ਅਖਾੜਾ ਲਾਇਆ ਗਿਆ, ਜਿਸ ...
ਸੰਘੋਲ, 20 ਸਤੰਬਰ (ਗੁਰਨਾਮ ਸਿੰਘ ਚੀਨਾ)-ਆਮ ਆਦਮੀ ਪਾਰਟੀ ਪੰਜਾਬ ਦੇ ਮੁਖੀ ਭਗਵੰਤ ਮਾਨ ਦੁਆਰਾ ਅਕਤੂਬਰ ਮਹੀਨੇ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕੀਤੀ ਜਾ ਰਹੀ ਰੈਲੀ ਦੇ ਚੱਲਦਿਆਂ ਕਾਂਗਰਸ ਪਾਰਟੀ 'ਚ ਬੌਖਲਾਹਟ ਪਾਈ ਜਾ ਰਹੀ ਹੈ ਤੇ ਇਸੇ ਡਰ ਦੇ ਚੱਲਦਿਆਂ ...
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਲੋਕਾਂ ਲਈ ਵਰਦਾਨ ਹੈ, ਜਿਸ ਨਾਲ ਪੰਜਾਬ ਦੇ 43 ਲੱਖ ਪਰਿਵਾਰਾਂ ਨੂੰ ਸਾਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਤੇ ਸੂਬੇ ...
ਨੰਦਪੁਰ ਕਲੌੜ, 20 ਸਤੰਬਰ (ਜਰਨੈਲ ਸਿੰਘ ਧੁੰਦਾ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਲੋੜਵੰਦਾਂ ਤੱਕ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ ਲਈ ਬੇਹੱਦ ਸਹਾਈ ਹੋ ਰਹੀ ਹੈ¢ ਇਸ ਯੋਜਨਾ ਤਹਿਤ 17 ਤੋਂ ਵੱਧ ਵਿਭਾਗਾਂ ਦੀਆਂ 40 ਤੋਂ ਵੱਧ ਭਲਾਈ ਸਕੀਮਾਂ ਦਾ ...
ਅਮਲੋਹ, 20 ਸਤੰਬਰ (ਰਾਮ ਸ਼ਰਨ ਸੂਦ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਲਗਾਇਆ ਗਿਆ ਦੋ ਰੋਜ਼ਾ ਮੈਗਾ ਰੁਜ਼ਗਾਰ ਮੇਲਾ ਸਫ਼ਲਤਾ ਪੂਰਵਕ ਸੰਪੰਨ ...
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਿਨੇਸ਼ ਕੁਮਾਰ ਵਲੋਂ ਸਕੂਲਾਂ ਵਿਚ ਜਾ ਕੇ ਅਧਿਆਪਕਾਂ ਨਾਲ ਕਥਿਤ ਭੈੜੇ ਰਵੱਈਏ, ਮਾੜੀ ਨੀਤ ਦੀ ਭਾਵਨਾ ਨਾਲ ਅਧਿਆਪਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਨ ਅਤੇ ਸੂਬਾਈ ਆਗੂ ...
ਖਮਾਣੋਂ, 20 ਸਤੰਬਰ (ਮਨਮੋਹਣ ਸਿੰਘ ਕਲੇਰ)-ਅਧਿਆਪਕ ਗਿਆਨ ਦਾ ਸੋਮਾ ਹੈ, ਵਿਦਿਆਰਥੀ ਉਸ ਦੀ ਸਲੇਟ, ਅਧਿਆਪਕ ਵਿਦਿਆਰਥੀਆਂ ਨੂੰ ਉਦੋਂ ਹੀ ਸਹੀ ਸੇਧ ਦੇ ਸਕਦਾ ਹੈ ਜੇਕਰ ਉਚ ਅਧਿਕਾਰੀ ਅਧਿਆਪਕਾਂ ਦਾ ਸਹਿਯੋਗ ਦੇਣਗੇ | ਇਸ ਦੀ ਉਦਾਹਰਨ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ...
ਮੰਡੀ ਗੋਬਿੰਦਗੜ੍ਹ, 20 ਸਤੰਬਰ (ਬਲਜਿੰਦਰ ਸਿੰਘ)-ਜਨ ਸੇਵਾ ਟਰੱਸਟ ਮੰਡੀ ਗੋਬਿੰਦਗੜ੍ਹ ਵਲੋਂ ਸੰਸਥਾ ਦੇ ਸਰਗਰਮ ਮੈਂਬਰ ਰਹੇ ਸਵ. ਸੁਖਬੀਰ ਸਿੰਘ ਲੱਕੀ ਦੀ ਯਾਦ 'ਚ ਸਥਾਨਕ ਮੁੱਖ ਬੱਤੀਆਂ ਵਾਲੇ ਚੌਕ 'ਚ ਮਹੀਨਾਵਾਰ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ...
ਨੋਗਾਵਾਂ, 20 ਸਤੰਬਰ (ਰਵਿੰਦਰ ਮੌਦਗਿਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਕੈਂਪ ਲਗਾਇਆ ਗਿਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਵੱਖ-ਵੱਖ ਲੋਕ ਭਲਾਈ ਸਕੀਮਾਂ ਸਬੰਧੀ ਫਾਰਮ ...
ਖਮਾਣੋਂ, 20 ਸਤੰਬਰ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਠੀਕਰੀਵਾਲ ਵਿਖੇ ਬਾਬਾ ਗੋਬਿੰਦਗਿਰ ਦੀ ਨਿੱਘੀ ਯਾਦ ਵਿਚ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਮਿਤੀ 24 ਸਤੰਬਰ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ...
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਆਰੰਭੀ ਜਾਗਰੂਕਤਾ ਮੁਹਿੰਮ ਕਾਰਨ ਪਿਛਲੇ ਸਾਲ ਪਰਾਲੀ ਨੂੰ ਅੱਗ ...
ਨੋਗਾਵਾਂ, 20 ਸਤੰਬਰ (ਰਵਿੰਦਰ ਮੌਦਗਿਲ)-ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਚਹੁੰ ਤਰਫ਼ਾ ਵਿਕਾਸ ਲਈ ਫ਼ੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਸਬੰਧਿਤ ਅਧਿਕਾਰੀਆਂ ...
ਅਮਲੋਹ, 20 ਸਤੰਬਰ (ਸੂਦ)-ਦੇਸ਼ ਭਗਤ ਯੂਨੀਵਰਸਿਟੀ ਦੇ ਫਿਜ਼ੀਉਥੈਰੇਪੀ ਵਿਭਾਗ ਅਤੇ ਹਸਪਤਾਲ ਵਲੋਂ ਵਿਸ਼ਵ ਫਿਜ਼ੀਉਥੈਰੇਪੀ ਦਿਵਸ ਮਨਾਇਆ ਗਿਆ | ਇਸ ਦੌਰਾਨ ਯੂਨੀਵਰਸਿਟੀ ਉਪ ਕੁਲਪਤੀ ਡਾ. ਵਰਿੰਦਰ ਸਿੰਘ ਵਲੋਂ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਗਈ ਅਤੇ ...
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)-ਸਰਕਾਰੀ ਹਾਈ ਸਕੂਲ ਤਲਾਣੀਆਂ ਵਿਖੇ ਅਧਿਆਪਕਾ ਸੁਰਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਸਾਈਕਲ ਰੈਲੀ ਕੱਢੀ ਗਈ | ਇਹ ਸਾਈਕਲ ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਪਿੰਡ ਤਲਾਣੀਆਂ 'ਚੋਂ ਹੁੰਦੀ ਹੋਈ ...
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਰਾਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅੱਜ ਜ਼ਿਲ੍ਹੇ ਦੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ...
ਚੁੰਨ੍ਹੀ, 20 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਚੁੰਨ੍ਹੀ ਕਲਾਂ ਵਿਖੇ ਉੱਤਰ ਪੂਰਬੀ ਰਾਜਾਂ ਤੋਂ ਆ ਕੇ ਡੋਲਫਿਨ ਕਾਲਜ ਚੁੰਨ੍ਹੀ ਕਲਾਂ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੇ ਸਫ਼ਾਈ ਮੁਹਿੰਮ ਚਲਾ ਕੇ ਪਿੰਡ ਦੀ ਸਫ਼ਾਈ ਕੀਤੀ ਅਤੇ ਪਿੰਡ ਵਿਚਕਾਰਲੇ ਟੋਭੇ ਅਤੇ ...
ਅਮਲੋਹ, 20 ਸਤੰਬਰ (ਸੂਦ)- ਸਰਕਾਰੀ ਮਿਡਲ ਸਕੂਲ ਮਛਰਾਏ ਕਲਾਂ ਵਿਖੇ ਸਕੂਲ ਮੁਖੀ ਗੁਰਮੇਲ ਸਿੰਘ ਦੀ ਅਗਵਾਈ 'ਚ ਓਜ਼ੋਨ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਵਿਦਿਆਰਥੀਆਂ ਦਾ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ ਜਿਸ 'ਚ ਅੱਠਵੀਂ ਜਮਾਤ ਦੇ ਸਿਮਰਨਜੀਤ ਸਿੰਘ ਨੇ ਪਹਿਲਾ, ...
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਜ਼ਿਲ੍ਹਾ ਇਕਾਈ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂਅ ਜ਼ਿਲ੍ਹਾ ਮਾਲ ਅਫ਼ਸਰ ਅਮਰਦੀਪ ਸਿੰਘ ਥਿੰਦ ਰਾਹੀਂ ਮੰਗ ਪੱਤਰ ਦਿੱਤਾ ...
ਅਮਲੋਹ, 20 ਸਤੰਬਰ (ਕੁਲਦੀਪ ਸ਼ਾਰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਅਮਲੋਹ ਦੇ ਅਹੁਦੇਦਾਰਾਂ ਦੀ ਅੱਜ ਗੁਰਦੁਆਰਾ ਸਿੰਘ ਸਭਾ ਅਮਲੋਹ ਵਿਖੇ ਦਲੀਪ ਸਿੰਘ ਰੁੜਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ, ਸੂਬਾ ...
ਅਮਲੋਹ, 20 ਸਤੰਬਰ (ਸੂਦ)-ਸ਼ਹਿਰ ਦੇ ਵਾਰਡ ਨੰਬਰ 13 ਮਾਸਟਰ ਕਾਲੋਨੀ ਅਤੇ ਮੜ੍ਹੀਆਂ ਰੋਡ ਅਮਲੋਹ ਵਿਖੇ ਡਰਾਈ ਡੇਅ ਤਹਿਤ ਸਿਹਤ ਵਿਭਾਗ ਅਤੇ ਨਗਰ ਕੌਾਸਲ ਅਮਲੋਹ ਦੀ ਟੀਮ ਵਲੋਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਦੇ ਹੁਕਮਾਂ ਅਨੁਸਾਰ ਅਤੇ ਡਾ: ਹਰਵੀਰ ਸਿੰਘ ਜ਼ਿਲ੍ਹਾ ...
ਅਮਲੋਹ, 20 ਸਤੰਬਰ (ਕੁਲਦੀਪ ਸ਼ਾਰਦਾ)- ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਦੀ 150ਵੀਂ ਜਯੰਤੀ ਦੇ ਮੌਕੇ ਤੇ ਸਰਕਾਰ ਵਲੋਂ 'ਸਵੱਛਤਾ ਹੀ ਸੇਵਾ' ਪ੍ਰੋਗਰਾਮ ਅਨੁਸਾਰ ਜਾਗਰੂਕਤਾ ਕੈਂਪ ਲਗਾਉਣ ਦੀਆਂ ਹਦਾਇਤਾਂ ਨੂੰ ਮੁੱਖ ਰੱਖ ਕੇ ਨਗਰ ਕੌਾਸਲ ਅਮਲੋਹ ਵਲੋਂ ਕਾਰਜ ਸਾਧਕ ...
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)- ਅਧਿਆਪਕ ਦਲ ਪੰਜਾਬ ਜਹਾਂਗੀਰ ਦੇ ਪ੍ਰਧਾਨ ਬਾਜ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਦਲ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ ਵਿਚ ਕਈ-ਕਈ ਸਾਲਾਂ ਤੋਂ ਲੈਕਚਰਾਰ ਵਜੋਂ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕਾਂ ਨੂੰ ...
ਨੰਦਪੁਰ ਕਲੌੜ, 20 ਸਤੰਬਰ (ਜਰਨੈਲ ਸਿੰਘ ਧੁੰਦਾ)-ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਕਲੌੜ ਵਿਖੇ ਹੋਈ, ਜਿਸ 'ਚ ਬਲਾਕ ਬਸੀ ਪਠਾਣਾਂ ਦੀ ਚੋਣ ਕਰਵਾਉਣ ਵਾਸਤੇ ਗੁਰਮੀਤ ਸਿੰਘ ਰੁੜਕੀ ਜ਼ਿਲ੍ਹਾ ਪ੍ਰਧਾਨ, ...
ਨੰਦਪੁਰ ਕਲੌੜ, 20 ਸਤੰਬਰ (ਜਰਨੈਲ ਸਿੰਘ ਧੁੰਦਾ)- ਬਲਾਕ ਬਸੀ ਪਠਾਣਾਂ ਅਧੀਨ ਪਿੰਡ ਮੈਣ ਮਾਜਰੀ ਵਿਖੇ ਵੈੱਲਫੇਅਰ ਕਲੱਬ ਵਲੋਂ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ, ਜਿਸ ਵਿਚ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਡਾਕਟਰਾਂ ਦੀ ਟੀਮ ਨੇ 43 ਯੂਨਿਟ ...
ਅਮਲੋਹ, 20 ਸਤੰਬਰ (ਸੂਦ, ਸ਼ਾਰਦਾ)- ਸੈਂਟਰਲ ਵਾਲਮੀਕਿ ਸਭਾ ਦੇ ਸੂਬਾ ਮੀਤ ਪ੍ਰਧਾਨ ਅਤੇ ਕੌਾਸਲਰ ਹਰਵਿੰਦਰ ਵਾਲੀਆ ਅਤੇ ਉਨ੍ਹਾਂ ਦੀ ਟੀਮ ਵਲੋਂ ਨਵੇਂ ਬੱਸ ਸਟੈਂਡ ਅਮਲੋਹ ਵਿਚ ਬਣਾਏ ਦਫ਼ਤਰ ਵਿਚ ਅੱਜ ਇਕ ਸਮਾਗਮ ਦੌਰਾਨ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ...
ਖਮਾਣੋਂ, 20 ਸਤੰਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ ਨੇ ਦੱਸਿਆ ਕਿ ਜਦੋਂ ਤੋਂ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਫ਼ੈਸਲੇ ਤੋਂ ਬਾਅਦ ਕਿਸਾਨਾਂ ਨਾਲ ਧੱਕਾ ਕਰਦਿਆਂ ਫ਼ਸਲਾਂ ਦੀ ਰਹਿੰਦ ਖੂੰਹਦ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX