ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  13 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  25 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  37 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  53 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  33 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਬਠਿੰਡਾ /ਮਾਨਸਾ

-ਮਾਮਲਾ ਮੌੜ ਮੰਡੀ ਗਊਸ਼ਾਲਾ ਦਾ-

ਗਊਸ਼ਾਲਾ ਕਮੇਟੀ ਅਤੇ ਪ੍ਰਸ਼ਾਸਨ ਦਰਮਿਆਨ ਮਾਮਲਾ ਸਿਰੇ ਨਾ ਲੱਗਾ, ਗਊਸ਼ਾਲਾ ਕਮੇਟੀ ਨੇ ਉਗਰਾਹੀ ਪਸ਼ੂ ਮੰਡੀ

ਮੌੜ ਮੰਡੀ, 20 ਸਤੰਬਰ (ਗੁਰਜੀਤ ਸਿੰਘ ਕਮਾਲੂ)- ਮੌੜ ਮੰਡੀ ਦੀ ਆਧੁਨਿਕ ਪਸ਼ੂ ਮੰਡੀ 'ਚ ਸਥਿਤ ਗੋਬਿੰਦ ਗੋਪਾਲ ਸਰਵਸਾਂਝੀ ਗਊਸ਼ਾਲਾ ਦੇ ਪ੍ਰਬੰਧਕਾਂ ਵਲੋਂ ਗਊਸ਼ਾਲਾ ਦੀ ਸਾਂਭ ਸੰਭਾਲ ਲਈ ਸਰਕਾਰ ਤੋਂ ਗਊ ਸੈੱਸ ਜਾਰੀ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ | ਅੱਜ ...

ਪੂਰੀ ਖ਼ਬਰ »

ਪੰਜਾਬ ਸਰਕਾਰ 'ਤੇ ਏਮਜ਼ ਬਠਿੰਡਾ ਲਈ ਬਿਜਲੀ ਗਰਿੱਡ ਸ਼ੁਰੂ ਨਾ ਕਰਨ ਦੇ ਦੋਸ਼

ਬਠਿੰਡਾ: 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਏਮਜ਼ ਬਠਿੰਡਾ ਪ੍ਰਾਜੈਕਟ ਦੇ ਮੁਕੰਮਲ ਹੋਣ ਵਿਚ ਇਕ ਤੋਂ ਬਾਅਦ ਇਕ ਅੜਿੱਕਾ ਲਾ ਕੇ ਕੇਂਦਰ ਦੇ ਇਸ ਵਿਕਾਰੀ ਪ੍ਰਾਜੈਕਟ 'ਚ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰਿਤ ਪਿੰਡ ਖਿਆਲੀ ਵਾਲਾ ਕੋਲੋਂ 20 ਲੀਟਰ ਲਾਹਣ (ਘਰ ਦੀ ਸ਼ਰਾਬ) ਅਤੇ 8 ਬੋਤਲਾਂ ...

ਪੂਰੀ ਖ਼ਬਰ »

23 ਡੱਬੇ ਹਰਿਆਣਾ ਸ਼ਰਾਬ ਬਰਾਮਦ, 2 ਿਖ਼ਲਾਫ਼ ਮਾਮਲਾ ਦਰਜ

ਬਲਿਆਂਵਾਲੀ, 20 ਸਤੰਬਰ (ਪੱਤਰ ਪ੍ਰੇਰਕ)- ਪੁਲਿਸ ਬਾਲਿਆਂਵਾਲੀ ਵਿਖੇ 2 ਵਿਅਕਤੀਆਂ ਵਿਰੁੱਧ ਹਰਿਆਣਾ ਦੀ ਸ਼ਰਾਬ ਵੇਚਣ ਦੇ 2 ਵੱਖ-ਵੱਖ ਮਾਮਲੇ ਦਰਜ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਇੰਸਪੈਕਟਰ ਜੈ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਠਿੰਡਾ ਵਲੋਂ ਨਸ਼ਿਆਂ ਵਿਰੁੱਧ ਵਿੱਢੀ ...

ਪੂਰੀ ਖ਼ਬਰ »

ਜਨਤਕ ਪਖ਼ਾਨਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦੀ ਮੰਗ

ਰਾਮਾਂ ਮੰਡੀ, 20 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਵਿਚ ਕੁਝ ਥਾਵਾਂ ਉੱਪਰ ਬਣੇ ਜਨਤਕ ਪਖ਼ਾਨਿਆਂ ਦੀ ਸਾਂਭ ਸੰਭਾਲ ਤੇ ਸਫ਼ਾਈ ਦਾ ਮਾੜਾ ਹਾਲ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਜਨਤਕ ਪਖ਼ਾਨੇ ਬਿਮਾਰੀਆਂ ਫੈਲਾਉਣ ਦਾ ਕਾਰਨ ਬਣ ਸਕਦੇ ਹਨ | ਇਹਨਾਂ ਦੀ ...

ਪੂਰੀ ਖ਼ਬਰ »

ਖ਼ੁਸ਼ਬਾਜ ਸਿੰਘ ਜਟਾਣਾ ਵਲੋਂ ਬਿਜਲੀ ਫੀਡਰ ਦਾ ਉਦਘਾਟਨ

ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ/ਅਮਰਜੀਤ ਸਿੰਘ ਲਹਿਰੀ)- ਅੱਜ ਹਲਕੇ ਦੇ ਮੁੱਖ ਸੇਵਾਦਾਰ ਖ਼ੁਸ਼ਬਾਜ ਸਿੰਘ ਜਟਾਣਾ ਨੇ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਬਿਜਲੀ ਦੇ 11 ਕੇ ਵੀ ਫੀਡਰ ਦਾ ਉਦਘਾਟਨ ਕੀਤਾ ਅਤੇ ਹਾਜ਼ਰ ਕਿਸਾਨਾਂ ਨੂੰ ਉਦਘਾਟਨ ਦੀ ਵਧਾਈ ...

ਪੂਰੀ ਖ਼ਬਰ »

ਐੱਸ. ਐੱਸ. ਡੀ. ਕਾਲਜ ਭੋਖੜਾ ਵਿਖੇ 'ਪਾਣੀ ਬਚਾਓ ਮੁਹਿੰਮ' ਪ੍ਰੋਗਰਾਮ ਦੀ ਆਯੋਜਨ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਐੱਸ. ਐੱਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਵਿਖੇ 'ਪਾਣੀ ਬਚਾਉ ਮੁਹਿੰਮ' ਸਬੰਧੀ ਇਕ ਪ੍ਰੋਗਰਾਮ ਦਾ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਅਧਿਆਪਕ ਪ੍ਰੋ: ਜਗਦੀਪ ਸਿੰਘ, ਪ੍ਰੋ: ਲਵਨੀਤ ਸਿੰਘ ਅਤੇ ਪ੍ਰੋ: ...

ਪੂਰੀ ਖ਼ਬਰ »

ਸੇਖੂ ਸਕੂਲ ਦੀਆਂ ਪੰਜ ਖਿਡਾਰਨਾਂ ਦੀ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਲਾਅਨ ਟੈਨਿਸ ਲਈ ਚੋਣ

ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)-ਨੇੜਲੇ ਪਿੰਡ ਸੇਖੂ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਪੰਜ ਖਿਡਾਰਨਾਂ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਲਾਅਨ ਟੈਨਿਸ ਅੰਡਰ-14 ਅਤੇ ਅੰਡਰ-17 ਵਰਗ ਲਈ ਚੁਣੀਆਂ ਗਈਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਐਨ. ਐਸ. ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕਸ ਮੁਕਾਬਲਿਆਂ 'ਚ ਮਾਰੀ ਬਾਜ਼ੀ

ਭੁੱਚੋ ਮੰਡੀ, 20 ਸਤੰਬਰ (ਬਲਵਿੰਦਰ ਸਿੰਘ ਸੇਠੀ)- ਐਨ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਦੇ ਵਿਦਿਆਰਥੀਆਂ ਨੇ ਜ਼ੋਨਲ ਐਥਲੈਟਿਕਸ ਮੁਕਾਬਲਿਆਂ ਦੌਰਾਨ 3 ਗੋਲਡ, 2 ਸਿਲਵਰ ਅਤੇ ਇਕ ਕਾਸ਼ੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ ਵਿਚ ਬਾਬਾ ਜ਼ੋਰਾਵਰ ਸਿੰਘ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੌੜ ਮੰਡੀ, 20 ਸਤੰਬਰ (ਗੁਰਜੀਤ ਸਿੰਘ ਕਮਾਲੂ)- ਜ਼ੋਨ ਮੌੜ ਦੇ ਅਥਲੈਟਿਕਸ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ (ਬਠਿੰਡਾ) ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ (ਬਠਿੰਡਾ) ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਟਰਾਂਸਪੋਰਟ ਨਗਰ ਦੇ ਕਾਲੋਨੀ ਵਾਸੀਆਂ ਦਾ ਇਕ ਵਫ਼ਦ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਨੂੰ ਮਿਲਿਆ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਕੈਪਟਨ ਅਮਰਿੰਦਰ ਸਿੰਘ ਟਰਾਂਸਪੋਰਟ ਨਗਰ ਵਿਚ ਵਿਕਾਸ ਦੇ ਰਹਿੰਦੇ ਕੰਮਾਂ ਅਤੇ ਮੰਗਾਂ ਸਬੰਧੀ ਕਾਲੋਨੀ ਵਾਸੀਆਂ ਦਾ ਇਕ ਵਫ਼ਦ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਕੇਵਲ ਕ੍ਰਿਸ਼ਨ ਅਗਰਵਾਲ ਨੂੰ ਮਿਲਿਆ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਹੋਈ

ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀਂ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਦੁਆਰਾ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹਾ ਯੁਵਕ ਕੇਂਦਰ ਬਠਿੰਡਾ ਵਲੋਂ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਇਕ ਰੋਜ਼ਾ ...

ਪੂਰੀ ਖ਼ਬਰ »

ਆਕਲੀਆਂ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸੈਮੀਨਾਰ ਕਰਵਾਇਆ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਆਕਲੀਆਂ ਗਰੁੱਪ ਆਫ਼ ਇੰਸਟੀਚਿਊਟ ਆਕਲੀਆਂ ਕਲਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ੍ਰੀ ਮੁਕਤਸਰ ਸਾਹਿਬ-ਫ੍ਰਰੀਦਕੋਟ-ਬਠਿੰਡਾ ਜ਼ੋਨ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਾਲਜ ਵਿਚ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਭਾਗ ਲਿਆ | ਸੈਮੀਨਾਰ ਦੀ ਸ਼ੁਰੂਆਤ ਡਾ. ਕਰਨਜੀਤ ਸਿੰਘ ਦੇ ਭਾਸ਼ਣ ਨਾਲ ਕੀਤੀ ਗਈ ਉਨ੍ਹਾਂ ਦੱਸਿਆ ਕਿ ਕਿਵੇਂ ਅਸੀਂ ਬਾਬੇ ਨਾਨਕ ਦੀ ਸਿੱਖਿਆਂ ਨੂੰ ਆਪਣੀ ਜੀਵਨ-ਜਾਂਚ ਦਾ ਹਿੱਸਾ ਬਣਾ ਕਿ ਬਿਹਤਰੀਨ ਜ਼ਿੰਦਗੀ ਜੀਂ ਸਕਦੇ ਹਾਂ, ਗੁਰਬਾਣੀ ਨੂੰ ਆਪ ਖ਼ੁਦ ਪੜ੍ਹਨਾ ਤੇ ਅਰਥ ਕਰਨੇ ਚਾਹੀਦੇ ਹਨ | ਇਸ ਮੌਕੇ ਭਾਸ਼ਣ ਸਮਾਪਤੀ ਤੇ ਟੀਮ ਵਲੋਂ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ ਅਤੇ ਉਨ੍ਹਾਂ ਵਿਚੋਂ ਵਧੀਆ ਜਾਣਕਾਰੀ ਤੇ ਸਰਵਪੱਖੀ ਗਿਆਨ ਰੱਖਣ ਵਾਲੇ ਵਿਦਿਆਰਥੀਆਂ ਨੂੰ ਗੁਰਮਤਿ ਦੀਆਂ ਕਿਤਾਬਾਂ ਦ ਕੇ ਸਨਮਾਨਿਤ ਕੀਤਾ ਗਿਆ ਤੇ ਸੰਸਥਾ ਵਲੋਂ 14 ਅਕਤੂਬਰ ਨੂੰ ਹੋਣ ਵਾਲੀ ਨੈਤਿਕ ਸਿੱਖਿਆਂ ਦੀ ਪ੍ਰੀਖਿਆ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਕਰਨਜੀਤ ਸਿੰਘ ਨੇ ਆਖਿਆ ਕਿ ਅੱਜ ਲੋੜ ਹੈ ਸਾਨੂੰ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਤੋਂ ਸੇਧ ਲੈਣ ਦੀ, ਜਿਸ ਵਿਚ ਹਰ ਸਮੱਸਿਆ ਦਾ ਹੱਲ ਹੈ |ਅਖੀਰ ਵਿਚ ਕਾਲਜ ਚੇਅਰਮੈਨ ਗੁਰਤੇਜ ਸਿੰਘ, ਡਾਇਰੈਕਟਰ ਅਮਨਦੀਪ ਸਿੰਘ, ਪਿ੍ੰਸੀਪਲ ਪਰਮਦੀਪ ਕੌਰ ਤੇ ਸਮੂਹ ਕਾਲਜ ਸਟਾਫ਼ ਹਾਜ਼ਰ ਸੀ |


ਖ਼ਬਰ ਸ਼ੇਅਰ ਕਰੋ

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਭਾਸ਼ਨ ਮੁਕਾਬਲੇ ਕਰਵਾਏ

ਰਾਮਪੁਰਾ ਫੂਲ, 20 ਸਤੰਬਰ (ਗੁਰਮੇਲ ਸਿੰਘ ਵਿਰਦੀ)- ਦੇਸ਼ ਭਗਤੀ ਅਤੇ ਰਾਸ਼ਟਰੀ ਵਿਕਾਸ ਦੇ ਵਿਸ਼ੇ ਨੂੰ ਲੈ ਕੇ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਅੱਜ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸਨਜ ਰਾਮਪੁਰਾ ਫੂਲ ਵਿਖੇ ...

ਪੂਰੀ ਖ਼ਬਰ »

ਹਰਮਨ ਰਾਈਸ ਮਿੱਲ ਸ਼ੈਲਰ ਵਿਚੋਂ 15 ਗੱਟੇ ਚਾਵਲ ਚੋਰੀ, ਮਾਮਲਾ ਦਰਜ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਸਥਾਨਕ ਜੈਤੋਂ ਰੋਡ 'ਤੇ ਇਕ ਸ਼ੈਲਰ ਵਿਚੋਂ ਹੋਈ ਚਾਵਲਾਂ ਦੀ ਚੋਰੀ ਦੇ ਮਾਮਲੇ ਤਹਿਤ ਪੁਲਿਸ ਨੇ ਇਕ ਵਿਅਕਤੀ ਅਤੇ ਕੁਝ ਨਾਮਾਲੂਮ ਵਿਅਕਤੀਆਂ ਦੇ ਿਖ਼ਲਾਫ਼ ਚੋਰੀ ਦਾ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਹਰਮਨ ...

ਪੂਰੀ ਖ਼ਬਰ »

ਪੁਲਿਸ ਵਲੋਂ ਜਾਂਚ ਦੌਰਾਨ ਪੰਚਾਇਤ ਦਾ ਰਿਕਾਰਡ ਸਹੀ ਪਾਇਆ ਗਿਆ

ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)- ਨੇੜਲੇ ਪਿੰਡ ਲਾਲੇਆਣਾ ਦੀ ਪੰਚਾਇਤ ਵਲੋਂ ਜਲਘਰ ਵਿਚੋਂ ਦਰੱਖਤ ਕੱਟ ਕੇ ਵੇਚਣ ਦੀਆਂ ਰਾਮਾਂ ਪੁਲਿਸ ਨੂੰ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਰਾਮਾਂ ਥਾਣੇ ਦੇ ਹੌਲਦਾਰ ਕਮੀਰ ਸਿੰਘ ਪੁਲਿਸ ਪਾਰਟੀ ਸਮੇਤ ਜਲਘਰ ਵਿਚ ਮੌਕੇ 'ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਨੇ ਨਸ਼ੇ ਿਖ਼ਲਾਫ਼ ਡੋਰ-ਟੂ-ਡੋਰ ਦਿੱਤੀ ਦਸਤਕ

ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ)- ਹਲਕੇ ਦੇ ਸਭ ਤੋਂ ਵੱਡੇ ਪਿੰਡਾਂ 'ਚੋਂ ਇਕ ਜਗਾ ਰਾਮ ਤੀਰਥ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਨੌਜਵਾਨਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚਿੱਟੇ ਦੇ ਖ਼ਾਤਮੇ ਲਈ ਅੱਜ 19 ਸਤੰਬਰ ਨੂੰ ਪਿੰਡ ਵਿਚ ਰੱਖੇ ...

ਪੂਰੀ ਖ਼ਬਰ »

ਸੰਗਤ ਮੰਡੀ ਦੇ ਜਲਘਰ 'ਚ ਬਣੇ ਕੂੜਾਡੰਪ ਦਾ ਹਲਕਾ ਵਿਧਾਇਕ ਰੁਪਿੰਦਰ ਰੂਬੀ ਨੇ ਲਿਆ ਨੋਟਿਸ

ਸੰਗਤ ਮੰਡੀ, 20 ਸਤੰਬਰ (ਅੰਮਿ੍ਤਪਾਲ ਸ਼ਰਮਾ)- ਲੋਕਾਂ ਦੀ ਸਿਹਤ ਨਾਲ ਜੁੜੇ ਮਸਲੇ ਨੂੰ 'ਅਜੀਤ' ਅਖ਼ਬਾਰ ਵਲੋਂ ਬੀਤੀ 14 ਸਤੰਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਦਾ ਹਲਕਾ ਵਿਧਾਇਕ ਰੁਪਿੰਦਰ ਰੂਬੀ ਗੰਭੀਰ ਨੋਟਿਸ ਲਿਆ ਗਿਆ ਹੈ | ਉਨ੍ਹਾਂ ਅੱਜ ਸੰਗਤ ਮੰਡੀ ਦੇ ...

ਪੂਰੀ ਖ਼ਬਰ »

ਭਗਵੰਤ ਮਾਨ ਪਿੰਡ ਪਥਰਾਲਾ 'ਚ ਕੱਲ੍ਹ ਕਰਨਗੇ ਰੈਲੀ ਨੂੰ ਸੰਬੋਧਨ

ਸੰਗਤ ਮੰਡੀ, 20 ਸਤੰਬਰ (ਅੰਮਿ੍ਤਪਾਲ ਸ਼ਰਮਾ)- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ 22 ਸਤੰਬਰ ਨੂੰ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਪਥਰਾਲਾ ਵਿਖੇ ਪਾਰਟੀ ਵਲੋਂ ਕੀਤੀ ਜਾਣ ਵਾਲੀ ਰੈਲੀ ਨੂੰ ਸੰਬੋਧਨ ਕਰਨਗੇ | ਬਠਿੀ ੰਡਾ ਦਿਹਾਤੀ ਹਲਕੇ ਤੋਂ ਆਮ ਆਦਮਪਾਰਟੀ ...

ਪੂਰੀ ਖ਼ਬਰ »

ਗਹਿਰੀ ਭਾਗੀ ਗੰਦੇ ਨਾਲੇ ਨਾਲ ਪਾਈਪ ਲਾਇਨ ਪਾਉਣ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ

ਕੋਟਫੱਤਾ, 20 ਸਤੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਤੋਂ ਪਿੰਡ ਸ਼ੇਰਗੜ੍ਹ ਨੂੰ ਜਾਂਦੇ ਗੰਦੇ ਨਾਲੇ ਦੇ ਨਾਲ ਦੀ ਪਾਈਪ ਪਾਉਣ ਦਾ ਮਾਮਲਾ ਉਸ ਸਮੇਂ ਭਖ ਗਿਆ ਜਦੋਂ ਬਠਿੰਡਾ ਨਗਰ ਨਿਗਮ ਦੇ ਕਰਮਚਾਰੀ ਪਾਈਪ ਪਾਉਣ ਲਈ ਪਿੰਡ ਗਹਿਰੀ ਭਾਗੀ ਵਿਖੇ ਪੁੱਜੇ | ਲੋਕਾਂ ਦਾ ਰੋਸ ...

ਪੂਰੀ ਖ਼ਬਰ »

ਸੜਕਾਂ 'ਤੇ ਅਵਾਰਾ ਪਸ਼ੂਆਂ ਦੀ ਭਰਮਾਰ ਬਣ ਰਹੀ ਹੈ ਹਾਦਸਿਆਂ ਦਾ ਕਾਰਨ

ਭਾਗੀਵਾਂਦਰ, 20 ਸਤੰਬਰ (ਮਹਿੰਦਰ ਸਿੰਘ ਰੂਪ)-ਜਿੱਥੇ ਸੜਕੀ ਆਵਜਾਈ 'ਚ ਵਹੀਕਲਾਂ ਦੀ ਗਿਣਤੀ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ ਉੱਥੇ ਸੜਕਾਂ 'ਤੇ ਅਵਾਰਾ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦੀ ਭਰਮਾਰ ਵੀ ਸੜਕੀ ਆਵਾਜਾਈ ਨੂੰ ਕਾਫ਼ੀ ਪ੍ਰਭਾਵਿਤ ਕਰ ਰਹੀ ਹੈ | ਬੇ-ਜੁਬਾਨ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਚ ਕੁਸ਼ਤੀ ਮੁਕਾਬਲੇ ਕਰਵਾਏ ਗਏ

ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਅੱਜ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਲੋਂ ਇੰਟਰਾ ਮਿਉਰਲ ਕੁਸ਼ਤੀ ਮੁਕਾਬਲੇ ਐਮ.ਪੀ.ਐਡ ਆਖ਼ਰੀ ਸਾਲ ਦੇ ਵਿਦਿਆਰਥੀਆਂ ਵਲੋਂ ਡਾ. ਜਸਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਪਾਵਰਕਾਮ ਵਲੋਂ ਮੰਗਾਂ ਸਬੰਧੀ ਰੋਸ ਰੈਲੀ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਸੰਘਰਸ਼ ਕਮੇਟੀ ਉਪ ਮੰਡਲ ਗੋਨਿਆਣਾ ਪੀ. ਐਸ. ਪੀ. ਸੀ. ਐਲ. ਵਲੋਂ ਆਪਣੀਆਂ ਮੰਗਾਂ ਖਾਤਿਰ ਜਥੇਬੰਦੀ ਨੇ ਰੋਸ ਰੈਲੀ ਕੀਤੀ | ਸਮੂਹ ਮੁਲਾਜ਼ਮ ਤਾਲਮੇਲ ਕਮੇਟੀ ਸ/ਡ ਗੋਨਿਆਣਾ ਦੇ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਹਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੱਛੀ ਪਾਲਣ ਵਿਭਾਗ ਵਲੋਂ ਲਗਾਇਆ ਤਿੰਨ ਰੋਜ਼ਾ ਕੈਂਪ ਹੋਇਆ ਸਮਾਪਤ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਮੱਛੀ ਪਾਲਣ ਦੇ ਧੰਦੇ ਨੂੰ ਮੱਛੀ ਪਾਲਕਾਂ ਦੇ ਲਈ ਸਹਾਈ ਬਣਾਉਣ ਦੇ ਮੰਤਵ ਨਾਲ ਮੱਛੀ ਪਾਲਣ ਵਿਭਾਗ ਵਲੋਂ 3 ਰੋਜ਼ਾ ਕੈਂਪ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਲਗਾਇਆ ਗਿਆ | ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਆਏ 50 ਕਿਸਾਨਾਂ ਨੇ ਇਸ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਭਵਨ ਐਾਡ ਟੈਕਨੀਕਲ ਸੁਸਾਇਟੀ ਬਠਿੰਡਾ ਦੀ ਚੋਣ ਕੱਲ੍ਹ- ਪ੍ਰਧਾਨ ਬਿੱਲੂ

ਬਠਿੰਡਾ, 20 ਸਤੰਬਰ (ਸਟਾਫ਼ ਰਿਪੋਰਟਰ)-ਲੋਕ ਹਿਤ ਕਾਰਜਾਂ ਅਤੇ ਰਾਮਗੜ੍ਹੀਆ ਭਾਈਚਾਰੇ ਦੀ ਭਲਾਈ ਹਿਤ ਸਮਰਪਿਤ ਹੋ ਕੇ ਕਾਰਜਸ਼ੀਲ ਸ੍ਰੀ ਵਿਸ਼ਵਕਰਮਾ ਭਵਨ ਐਾਡ ਟੈਕਨੀਕਲ ਸੁਸਾਇਟੀ ਬਠਿੰਡਾ ਦੀ ਚੋਣ 22 ਸਤੰਬਰ ਨੂੰ ਵਿਸ਼ਵਕਰਮਾ ਭਵਨ, ਬਠਿੰਡਾ ਵਿਖੇ ਰੱਖੀ ਗਈ ਹੈ | ਇਸ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਗਾਇਕ ਸਿੱਧੂ ਮੂਸੇ ਵਾਲੇ ਿਖ਼ਲਾਫ਼ ਕਾਰਵਾਈ ਲਈ ਐੱਸ. ਐੱਸ. ਪੀ. ਨੂੰ ਮੰਗ ਪੱਤਰ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਜ਼ਿਲੇ੍ਹ ਦੀਆਂ ਸਿੱਖ ਜਥੇਬੰਦੀਆਂ ਨੇ ਮਾਈ ਭਾਗੋ ਦੀ ਸ਼ਾਨ ਵਿਰੁੱਧ ਗੀਤ ਗਾ ਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਿਖ਼ਲਾਫ਼ ਕਾਨੂੰਨੀ ਕਾਰਵਾਈ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮੰਡੀ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 20 ਸਤੰਬਰ (ਸਟਾਫ਼ ਰਿਪੋਰਟਰ)- ਅੱਜ ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਅਤੇ ਜ਼ਿਲ੍ਹਾ ਚੇਅਰਮੈਨ ਨਰਿੰਦਰ ਸਿੰਘ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਿਖ਼ਲਾਫ਼ ਧਰਨਾ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਸੋਨੇ ਦੇ ਗਹਿਣੇ ਤੇ ਮੋਬਾਈਲ ਖੋਹਣ ਦੇ ਦੋਸ਼ 'ਚ ਦੋ ਔਰਤਾਂ ਸਮੇਤ ਅੱਧੀ ਦਰਜਨ ਵਿਅਕਤੀਆਂ 'ਤੇ ਪਰਚਾ ਦਰਜ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਤਕਰੀਬਨ ਡੇਢ ਮਹੀਨਾ ਪਹਿਲਾ ਸਥਾਨਕ ਦੂਬੇ ਕਲੋਨੀ 'ਚ ਪਿਸਤੌਲ ਦੀ ਨੋਕ 'ਤੇ ਇਕ ਘਰ ਆਏ ਇਕ ਵਿਅਕਤੀ ਕੋਲੋਂ ਸੋਨੇ ਦੀ ਚੈਨੀ ਤੇ ਛਾਪਾ ਅਤੇ ਮੋਬਾਈਲ ਫ਼ੋਨ ਵਗ਼ੈਰਾ ਖੋਹਣ ਦੇ ਮਾਮਲੇ 'ਚ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੇ ਪਹਿਲੇ ਦਿਨ ਨਾਮੀ ਕੰਪਨੀਆਂ ਨੇ 872 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਕਰਵਾਏ ਗਏ ਮੈਗਾ ਰੁਜ਼ਗਾਰ ਮੇਲੇ ਦੇ ਅੱਜ ਪਹਿਲੇ ਦਿਨ 872 ਨੌਜਵਾਨ ਲੜਕੇ ਲੜਕੀਆਂ ਨੂੰ ਸਵੈ ਰੁਜ਼ਗਾਰ ਲਈ ਚੁਣਿਆ ਗਿਆ | ਮੇਲੇ ਦਾ ਉਦਘਾਟਨ ਡਿਪਟੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਜਥੇਬੰਦੀਆਂ ਨੇ ਮਾਰਚ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਮੰਗ ਪੱਤਰ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੈਨਸ਼ਨਰਜ਼ ਸੰਘਰਸ਼ ਕਮੇਟੀ ਬਠਿੰਡਾ ਦੇ ਸੱਦੇ 'ਤੇ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਨੇ ਸਥਾਨਕ ਪੈਨਸ਼ਨਰ ਭਵਨ ਵਿਖੇ ਇਕੱਠ ਕਰਨ ਉਪਰੰਤ ਮਾਰਚ ਕੀਤਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਨੇ ਧਰਨਾ ਦੇਣ ਉਪਰੰਤ ਪਰਿਵਾਰਾਂ ਸਮੇਤ ਕੱਢਿਆ ਰੋਸ ਮਾਰਚ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਗਨਰੇਗਾ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਲਾਏ ਦੋ ਦਿਨਾਂ ਜ਼ਿਲ੍ਹਾ ਪੱਧਰੀ ਧਰਨੇ ਉਪਰੰਤ ਪਰਿਵਾਰਾਂ ਸਮੇਤ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ...

ਪੂਰੀ ਖ਼ਬਰ »

ਬਲਾਕ ਸੰਮਤੀ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੇ ਆਪੋ-ਆਪਣਾ ਅਹੁਦਾ ਸੰਭਾਲਿਆ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਬਲਾਕ ਤੋਂ ਪੰਚਾਇਤ ਸੰਮਤੀ ਚੇਅਰਪਰਸਨ ਬੀਬੀ ਦਲਜੀਤ ਕੌਰ ਬੱਲੂਆਣਾ ਅਤੇ ਉਪ ਚੇਅਰਪਰਸਨ ਬੀਬੀ ਹਰਪ੍ਰੀਤ ਕੌਰ ਦਿਉਣ ਨੇ ਬੀ.ਡੀ.ਪੀ.ਓ. ਦਫ਼ਤਰ ਵਿਚ ਆਪੋ-ਆਪਣੇ ਦਫ਼ਤਰਾਂ ਵਿਚ ਅਹੁਦਾ ਸੰਭਾਲ ਲਿਆ | ਹਲਕਾ ਇੰਚਾਰਜ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰੀ, ਮਾਮਲਾ ਦਰਜ

ਰਾਮਪੁਰਾ ਫੂਲ, 20 ਸਤੰਬਰ (ਗੁਰਮੇਲ ਸਿੰਘ ਵਿਰਦੀ)- ਵਿਦੇਸ਼ ਭੇਜਣ ਦੇ ਨਾਂਅ 'ਤੇ ਭੋਲੇ-ਭਾਲੇ ਲੋਕਾਂ ਨੂੰ ਠੱਗਣ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਅਜਿਹਾ ਹੀ ਇਕ ਠੱਗੀ ਦਾ ਮਾਮਲਾ ਥਾਣਾ ਸਿਟੀ ਰਾਮਪੁਰਾ ਵਲੋਂ ਦਰਜ਼ ਕੀਤਾ ਗਿਆ ਹੈ | ਥਾਣਾ ਸਿਟੀ ਦੀ ਪੁਲਿਸ ...

ਪੂਰੀ ਖ਼ਬਰ »

ਜ਼ਮੀਨੀ ਲੜਾਈ ਨੂੰ ਲੈ ਕੇ ਪਤੀ-ਪਤਨੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਜ਼ਮੀਨੀ ਰੰਜ਼ਿਸ ਨੂੰ ਲੈ ਕੇ ਹੋਏ ਲੜਾਈ ਝਗੜੇ ਤਹਿਤ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਪਤੀ-ਪਤਨੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਗੁਰਜੰਟ ਸਿੰਘ ਪੁੱਤਰ ਗੁਰਬਚਨ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX