ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  3 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  45 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  58 minutes ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਖੰਨਾ / ਸਮਰਾਲਾ

ਸਿਹਤ ਵਿਭਾਗ ਦਾ ਖਾਨਾਪੂਰਤੀ ਵਾਲਾ ਭਲਵਾਨੀ ਗੇੜਾ

ਦੋਰਾਹਾ, 20 ਸਤੰਬਰ (ਜੋਗਿੰਦਰ ਸਿੰਘ ਓਬਰਾਏ)- ਦੁਸਹਿਰਾ ਤੇ ਦੀਵਾਲੀ ਤੋਂ ਇਲਾਵਾ ਹੋਰ ਤਿਉਹਾਰਾਂ ਮੌਕੇ ਨਕਲੀ ਅਤੇ ਘਟੀਆ ਕੁਆਲਿਟੀ ਦੀਆਂ ਖਾਣ ਪੀਣ ਵਾਲੀਆਂ ਵਸਤਾਂ ਤੇ ਤਿਰਛੀ ਨਜ਼ਰ ਰੱਖਣ ਦੀ ਡਿਊਟੀ ਸਿਹਤ ਵਿਭਾਗ ਦੀ ਹੈ | ਘਟੀਆ ਖਾਦ ਪਦਾਰਥਾਂ ਅਤੇ ਬਦਲਦੇ ਮੌਸਮ 'ਚ ...

ਪੂਰੀ ਖ਼ਬਰ »

ਸਮਾਰਟ ਸਕੂਲ ਬਣਾਉਣ ਲਈ ਇਕ ਲੱਖ ਰੁਪਏ ਦੀ ਮਦਦ ਦਿੱਤੀ

ਸਮਰਾਲਾ, 20 ਸਤੰਬਰ (ਸੁਰਜੀਤ) - ਸਿੱਖਿਆ ਵਿਭਾਗ 'ਚ ਸੇਵਾਵਾਂ ਨਿਭਾ ਚੁੱਕੇ ਐਨ. ਆਰ. ਆਈ. ਗੁਰਮੇਲ ਸਿੰਘ, ਮਾਸਟਰ ਮਲਕੀਤ ਸਿੰਘ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵਲ਼ੋਂ ਸਰਕਾਰੀ ਮਿਡਲ ਸਕੂਲ ਬਰਮਾ ਨੂੰ ਸਮਾਰਟ ਸਕੂਲ ਬਣਾਉਣ ਲਈ ਇਕ ਲੱਖ ਰੁਪਏ ਦੀ ਮਾਲੀ ਮਦਦ ਕੀਤੀ | ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਰਵੇ ਕਰਨ ਤੋਂ ਕੀਤਾ ਇਨਕਾਰ, ਐਸ. ਡੀ. ਐਮ. ਦਫ਼ਤਰ ਅੱਗੇ ਦਿੱਤਾ ਧਰਨਾ

ਖੰਨਾ, 20 ਸਤੰਬਰ (ਹਰਜਿੰਦਰ ਸਿਘ ਲਾਲ)- ਵਿਧਾਨ ਸਭਾ ਹਲਕਾ ਖੰਨਾ ਦੇ ਬੀ. ਐੱਲ. ਓਜ਼. ਵਲੋਂ ਆਪਣੀਆਂ ਮੰਗਾਂ ਸਬੰਧੀ ਐਸ.ਡੀ.ਐਮ. ਖੰਨਾ ਅੱਗੇ ਰੋਸ ਮੁਜ਼ਾਹਰਾ ਕੀਤਾ ਹੈ | ਇਸ ਸਮੇਂ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਕਿ੍ਸ਼ਨ ਕੁਮਾਰ ਵਲੋਂ ...

ਪੂਰੀ ਖ਼ਬਰ »

ਖੰਨਾ ਦੀ ਦਾਣਾ ਮੰਡੀ 'ਚ ਸਫ਼ਾਈ ਦਾ ਮਾੜਾ ਹਾਲ

ਖੰਨਾ, 20 ਸਤੰਬਰ (ਪੱਤਰ ਪ੍ਰੇਰਕ)-ਸਮਰਾਲਾ ਰੋਡ ਖੰਨਾ ਰਹੋਣ ਨੇੜੇ ਪੈਂਦੀ ਦਾਣਾ ਮੰਡੀ 'ਚ ਪਿਛਲੇ ਕੁੱਝ ਦਿਨਾਂ ਤੋਂ ਝੋਨੇ ਦੀ ਅਗੇਤੀ ਫਸਲ ਦੀ ਆਮਦ ਸ਼ੁਰੂ ਹੋ ਗਈ ਹੈ | ਪਰ ਇਸ ਫਸਲ ਤੋਂ ਹਰੇਕ ਸਾਲ ਕਰੋੜਾਂ ਰੁਪਏ ਮਾਰਕੀਟ ਫ਼ੀਸ ਵਸੂਲਣ ਵਾਲੀ ਪੰਜਾਬ ਮੰਡੀ ਬੋਰਡ ਵਲੋਂ ...

ਪੂਰੀ ਖ਼ਬਰ »

21 ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਸਮਰਾਲਾ, 20 ਸਤੰਬਰ (ਸੁਰਜੀਤ ਸਿੰਘ)- ਪਾਵਰਕਾਮ ਦੀ ਸ਼ਹਿਰੀ ਸਬ ਡਵੀਜ਼ਨ ਸਮਰਾਲਾ ਦੇ ਉਪ ਮੰਡਲ ਅਫ਼ਸਰ ਇੰਜੀ: ਸਤਿੰਦਰ ਸਿੰਘ ਨੇ ਸੂਚਿਤ ਕੀਤਾ ਹੈ ਕਿ ਬਿਜਲੀ ਉਪਕਰਨਾਂ ਦੀ ਜ਼ਰੂਰੀ ਮੁਰੰਮਤ ਕਾਰਨ 21 ਸਤੰਬਰ ਨੂੰ ਚੰਡੀਗੜ੍ਹ ਰੋਡ ਰਜਿੰਦਰਾ ਫਿਲਿੰਗ ਸਟੇਸ਼ਨ ਤੋਂ ਲੈ ...

ਪੂਰੀ ਖ਼ਬਰ »

ਪਾਣੀ ਦੇ ਨਿਕਾਸ ਨੂੰ ਲੈ ਕੇ ਹੋਏ ਝਗੜੇ ਦੌਰਾਨ ਸਰਪੰਚ ਸਮੇਤ ਪੰਚਾਇਤ ਮੈਂਬਰ ਜ਼ਖ਼ਮੀ

ਪਾਇਲ, 20 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਸ਼ਾਹਪੁਰ ਵਿਖੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਵਿਵਾਦ ਨੇ ਉਸ ਸਮੇਂ ਖ਼ੂਨੀ ਰੂਪ ਧਾਰਨ ਕਰ ਲਿਆ | ਜਦੋਂ ਮੌਜੂਦਾ ਸਰਪੰਚ ਅਤੇ ਪੰਚਾਇਤ ਮੈਂਬਰਾਂ 'ਤੇ ਕਾਂਗਰਸ ...

ਪੂਰੀ ਖ਼ਬਰ »

ਪਤੀ-ਪਤਨੀ ਦੇ ਝਗੜੇ 'ਚ 3 ਜ਼ਖ਼ਮੀ

ਖੰਨਾ, 20 ਸਤੰਬਰ (ਪੱਤਰ ਪ੍ਰੇਰਕ)- ਘਰੇਲੂ ਵਿਵਾਦ 'ਚ ਪਤੀ-ਪਤਨੀ ਦੇ ਨਜ਼ਦੀਕੀ ਆਪਸ 'ਚ ਭਿੜ ਗਏ | ਇਸ ਝਗੜੇ 'ਚ ਦੋਵਾਂ ਧਿਰਾਂ ਦੇ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਕੁੱਟਮਾਰ ਦੇ ਇਲਜ਼ਾਮ ਲਾਏ | ਸਿਵਲ ਹਸਪਤਾਲ 'ਚ ਦਾਖ਼ਲ ਸੁਖਵਿੰਦਰ ਕੌਰ ...

ਪੂਰੀ ਖ਼ਬਰ »

ਬੀ. ਐਲ. ਓ. ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੇ ਹਿੱਤਾਂ ਦਾ ਧਿਆਨ ਰੱਖਿਆ- ਐੱਸ. ਡੀ. ਐਮ. ਪਾਇਲ

ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਬੀ. ਐਲ. ਓ. ਦੀ ਡਿਊਟੀ ਨਿਭਾਉਣ ਲਈ ਜ਼ਿਆਦਾਤਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਜ਼ਿੰਮੇਵਾਰੀਆਂ ਸੌਾਪੀਆਂ ਹੋਈਆਂ ਸਨ, ਪ੍ਰੰਤੂ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ

ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ 20 ਸਤੰਬਰ ਦੀ ਸਵੇਰ ਨੂੰ ਸਵੇਰੇ 5:30 ਵਜੇ ਦੇ ਕਰੀਬ ਪਸ਼ੂਆਂ ਵਾਲੇ ਵਰਾਂਡੇ 'ਚ ਲੱਗੇ ਛੱਤ ਵਾਲੇ ਪੱਖੇ ਦੀ ...

ਪੂਰੀ ਖ਼ਬਰ »

ਕੂਹਲੀ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੈਂਪ

ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੇ ਸਕਾਈਮੇਟ ਵੈਦ ਰ (ਯੂ. ਐੱਸ. ਏ. ਆਈ. ਡੀ.) ਵਲੋਂ ਡਾ. ਬਲਦੇਵ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਅਤੇ ਡਾ. ਕੁਲਵਿੰਦਰ ਸਿੰਘ ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਹੈਪੇਟਾਈਟਸ ਸੀ. ਦੀ ਜਾਂਚ ਤੇ ਇਲਾਜ ਸਬੰਧੀ ਕੈਂਪ ਭਲਕੇ

ਅਹਿਮਦਗੜ੍ਹ, 20 ਸਤੰਬਰ (ਪੁਰੀ)-ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲ਼ੋਂ ਡੀ.ਐਮ.ਸੀ. ਲੁਧਿਆਣਾ ਦੇ ਸਹਿਯੋਗ ਨਾਲ ਹੈਪੇਟਾਈਟਸ ਸੀ. ਸਬੰਧੀ ਜਾਂਚ ਤੇ ਇਲਾਜ ਦਾ ਮੁਫ਼ਤ ਕੈਂਪ 22 ਸਤੰਬਰ ਨੂੰ ਅਨਾਜ ਮੰਡੀ ਵਿਖੇ ਲਗਾਇਆ ਜਾ ਰਿਹਾ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਖੰਨਾ ਸ਼ਹਿਰ ਨੂੰ 2 ਅਕਤੂਬਰ ਤੱਕ ਪਲਾਸਟਿਕ ਮੁਕਤ ਕੀਤਾ ਜਾਵੇਗਾ- ਸੁਪਰਡੈਂਟ

ਖੰਨਾ, 20 ਸਤੰਬਰ (ਪੱਤਰ ਪ੍ਰੇਰਕ)- ਖੰਨਾ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਵਾਉਣ ਲਈ ਨਗਰ ਕੌਾਸਲ ਰਣਬੀਰ ਸਿੰਘ ਈ.ਓ. ਅਤੇ ਵਿਕਾਸ ਮਹਿਤਾ ਪ੍ਰਧਾਨ ਨਗਰ ਕੌਾਸਲ ਦੇ ਹੁਕਮਾਂ ਤਹਿਤ ਸੁਪਰਡੈਂਟ ਬਲਵਿੰਦਰ ਸਿੰਘ, ਇੰਸਪੈਕਟਰ ਰਘਵੀਰ ਸਿੰਘ, ਅਸ਼ਵਨੀ ਕੁਮਾਰ. ਸੀ.ਐਫ.ਮਨਿੰਦਰ ...

ਪੂਰੀ ਖ਼ਬਰ »

ਦਿਲਬਾਗ ਸਿੰਘ ਸੇਖੋਂ (ਬਾਘਾ ਸੇਠ) ਨੂੰ ਸ਼ਰਧਾਂਜਲੀਆਂ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)- ਉੱਘੇ ਟਰਾਂਸਪੋਰਟ, ਜੀ. ਆਰ. ਐਨ. ਟਰਾਂਸਪੋਰਟ ਦੇ ਮਾਲਕ ਦਿਲਬਾਗ ਸਿੰਘ ਸੇਖੋਂ (ਬਾਘਾ ਸੇਠ) ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ, ਗੁਰੂ ਹਰਕ੍ਰਿਸ਼ਨ ਨਗਰ ਨੇੜੇ ਚੀਮਾ ਚੌਕ, ਮਲੇਰਕੋਟਲਾ ਰੋਡ ਖੰਨਾ ਵਿਖੇ ਹੋਈ | ਇਸ ਮੌਕੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿਲਬਾਗ ਸਿੰਘ ਸੇਖੋਂ (ਬਾਘਾ ਸੇਠ) ਦੇ ਲੜਕਿਆਂ ਅਮਨਦੀਪ ਸਿੰਘ ਸੇਖੋਂ (ਕੇਸਰ ਕੈਨੇਡਾ) ਅਤੇ ਗੁਰਪ੍ਰੀਤ ਸਿੰਘ ਸੋਨੂੰ ਸੇਖੋਂ ਅਤੇ ਸਮੂਹ ਸੇਖੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਨਗਰ ਸਾਹਿਬ ਦੇ ਰਾਗੀ ਜਥੇ ਨੇ ਸੰਗਤ ਨੂੰ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਬਿਕਰਮਜੀਤ ਸਿੰਘ ਖ਼ਾਲਸਾ ਮੈਂਬਰ ਪੀ. ਪੀ. ਐੱਸ. ਸੀ., ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ, ਸ਼ੋ੍ਰਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜਨਰਲ ਸਕੱਤਰ ਅਤੇ ਕੌਾਸਲਰ ਰਾਜਿੰਦਰ ਸਿੰਘ ਜੀਤ, ਗੁਰਦੀਪ ਸਿੰਘ ਅੜੈਚਾ ਇੰਚਾਰਜ ਐੱਸ. ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ, ਗੁਰਦੁਆਰਾ ਕਮੇਟੀ ਪ੍ਰਧਾਨ ਸੁਖਵਿੰਦਰ ਸਿੰਘ ਮਾਂਗਟ, ਸਾਬਕਾ ਚੇਅਰਮੈਨ ਭਿਲੰਦਰ ਸਿੰਘ ਭੰਡਾਲ, ਐੱਸ. ਪੀ. ਸ਼ਮਸ਼ੇਰ ਸਿੰਘ ਬੋਪਾਰਾਏ, ਐਡਵੋਕੇਟ ਪਰਮਜੀਤ ਸਿੰਘ, ਮਾ. ਮਨਮੋਹਨ ਸਿੰਘ ਆਦਿ ਨੇ ਸ. ਸੇਖੋਂ ਨੂੰ ਸ਼ਰਧਾਂਜਲੀਆਂ ਦਿੱਤੀਆਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਰਾਜਿੰਦਰ ਸਿੰਘ ਗਰੇਵਾਲ ਫੱਲੇਵਾਲ, ਦਰਸ਼ਨ ਸਿੰਘ ਸੇਖੋਂ, ਜਸਵੀਰ ਸਿੰਘ ਬਿੱਟੂ, ਪਰਮਜੀਤ ਸਿੰਘ ਪੱਪੂ, ਤੇਜਿੰਦਰ ਸਿੰਘ ਇੰਦੌਰ, ਗੁਰਦੀਪ ਸਿੰਘ, ਗੁਰਜੀਤ ਸਿੰਘ ਪੰਚ, ਦਿਲਬਾਗ ਸਿੰਘ ਬਾਘੀ, ਗੁਰਮੇਲ ਸਿੰਘ ਖੰਗੂੜਾ, ਪੱਪੂ ਯਾਦਵ ਮੁਜ਼ੱਫ਼ਰਨਗਰ, ਹੈਰੀ ਸੇਖੋਂ ਅਤੇ ਨਗਰ ਪੰਚਾਇਤ ਪਿੰਡ ਕੋਟ ਸੇਖੋਂ ਤੋਂ ਇਲਾਵਾ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

'ਇਕ ਰਾਸ਼ਟਰ ਇਕ ਭਾਸ਼ਾ' ਦਾ ਬਿਆਨ ਦੇਸ਼ ਲਈ ਘਾਤਕ- ਗਰੇਵਾਲ

ਦੋਰਾਹਾ, 20 ਸਤੰਬਰ (ਜਸਵੀਰ ਝੱਜ)- ਨਵਾਂ ਪੰਜਾਬ ਪਾਰਟੀ ਦੇ ਪ੍ਰਧਾਨ ਜਗਦੇਵ ਸਿੰਘ ਗਰੇਵਾਲ਼ ਨੇ ਆਪਣੀ ਪੰਜਾਬੀ ਸਮੇਤ ਪੂਰੇ ਦੇਸ਼ ਦੀਆਂ ਖੇਤਰੀ ਭਾਸ਼ਾਵਾਂ ਦੇ ਹੱਕ 'ਚ ਡਟਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 'ਇਕ ਰਾਸ਼ਟਰ ਇਕ ਭਾਸ਼ਾ' ਨਾਅਰੇ ਦਾ ਤਿੱਖਾ ...

ਪੂਰੀ ਖ਼ਬਰ »

ਛਾਹੜੀਆ ਵਲੋਂ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਰਸਤੇ ਤੋਂ ਪਿੱਛੇ ਹਟਾਉਣ ਦੀ ਮੰਗ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਜੰਝ ਘਰ (ਰਾਮਗੜ੍ਹੀਆ ਗੁਰਦੁਆਰਾ) ਜਾਂ ਭਗਤ ਸਿੰਘ ਚੌਕ 'ਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਜਿੱਥੇ ਰੋਜ਼ਾਨਾ ਟਰੈਫ਼ਿਕ ਜਾਮ ਦਾ ਕਾਰਨ ਬਣ ਰਹੇ ਹਨ, ਉੱਥੇ ਹਾਦਸੇ ਦਾ ਕਾਰਨ ਵੀ ਬਣ ਸਕਦੇ ਹਨ | ਇਨ੍ਹਾਂ ਕਾਰਨ ਹੋ ਰਹੀ ...

ਪੂਰੀ ਖ਼ਬਰ »

ਛਗਨ ਲਾਲ ਸਕੂਲ ਨੇ ਜਿੱਤੇ ਕਰਾਟੇ 'ਚ ਤਗਮੇ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-19 ਸਤੰਬਰ ਨੂੰ ਸਰਕਾਰੀ ਸਕੂਲ ਰੌਣੀ ਵਿਖੇ ਬਲਾਕ-1 ਦੇ ਕਰਾਟੇ ਮੁਕਾਬਲੇ 'ਚ ਸਵਾਮੀ ਛਗਨ ਲਾਲ ਲਾਲਾ ਹੰਸ ਰਾਜ ਜੈਨ ਪਬਲਿਕ ਸੀਨੀ: ਸੈਕ: ਸਕੂਲ 'ਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ ਰਿਧਮ ਅਤੇ ਸਿਧਾਰਥ ...

ਪੂਰੀ ਖ਼ਬਰ »

ਭੌਰਲਾ 'ਚ ਪਾਣੀ ਵਾਲੀ ਟੈਂਕੀ ਦਾ ਨਿਰਮਾਣ ਕਾਰਜ ਸ਼ੁਰੂ

ਬੀਜਾ, 20 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਸਰਕਾਰ ਵਲੋਂ ਹਰੇਕ ਪਿੰਡ 'ਚ ਦਿੱਤੇ ਜਾ ਰਹੇ ਸਾਫ਼ ਸੁਥਰੇ ਪੀਣ ਵਾਲੇ ਪਾਣੀ ਦੇ ਉਪਰਾਲੇ ਤਹਿਤ ਜਲ ਸਪਲਾਈ ਐਾਡ ਸੈਨੇਟਰੀ ਵਿਭਾਗ (ਪੰਜਾਬ ) ਸਮਰਾਲਾ ਵਲੋਂ ਗ੍ਰਾਮ ਪੰਚਾਇਤ ਪਿੰਡ ਭੌਰਲਾ ਦੇ ਉਪਰਾਲੇ ਸਦਕਾ ਪਿੰਡ ...

ਪੂਰੀ ਖ਼ਬਰ »

ਕਿਸਾਨਾਂ ਨੂੰ ਆਪਣੇ ਖੇਤਾਂ ਦਾ ਸਮੇਂ-ਸਮੇਂ 'ਤੇ ਨਿਰੀਖਣ ਕਰਵਾਉਣਾ ਚਾਹੀਦਾ ਹੈ-ਡਾ. ਗਰੇਵਾਲ

ਬੀਜਾ, 20 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਬਲਾਕ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਵਲੋਂ ਅੱਜ ਬਲਾਕ ਦੇ ਪਿੰਡ ਬੀਜਾ ਅਤੇ ਮੰਡਿਆਲਾ ਕਲਾਂ ਦੇ ਖੇਤਾਂ ਦਾ ਦੌਰਾ ਕਰਕੇ ਫ਼ਸਲਾਂ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਝੋਨੇ ਦੀ ਫ਼ਸਲ 'ਚ ਸੀਥ ਬਲਾਇਟ ...

ਪੂਰੀ ਖ਼ਬਰ »

ਪਿੰਡ ਦੌਲਤਪੁਰ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ

ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਦੌਲਤਪੁਰ ਵਿਖੇ ਸਰਪੰਚ ਸੁਖਵੀਰ ਸਿੰਘ ਦੀ ਅਗਵਾਈ 'ਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਵਾਏ ਗਏ | ਇਸ ਮੌਕੇ ਸਰਪੰਚ ਸੁਖਵੀਰ ਸਿੰਘ ਨੇ ਦੱਸਿਆ ਕਿ ਹਲਕਾ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੀਆਂ ਖਿਡਾਰਨਾਂ ਦਾ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਸਮਰਾਲਾ, 20 ਸਤੰਬਰ (ਬਲਜੀਤ ਸਿੰਘ ਬਘੌਰ) - ਸਿੱਖਿਆ ਵਿਭਾਗ ਵਲ਼ੋਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਸਟੇਡੀਅਮ 'ਚ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਹੈਂਡਬਾਲ ਮੁਕਾਬਲੇ ਹੋਏ¢ ਇਨ੍ਹਾਂ ਖੇਡਾਂ 'ਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸੇਵਾਮੁਕਤ ਅਧਿਆਪਕ ਗੁਰਦੇਵ ਸਿੰਘ ਬਲਾਲਾ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ

ਸਮਰਾਲਾ, 20 ਸਤੰਬਰ (ਬਲਜੀਤ ਸਿੰਘ ਬਘੌਰ) - ਨੇੜਲੇ ਪਿੰਡ ਬਲਾਲਾ ਦੇ ਵਸਨੀਕ ਅਤੇ ਸਰਕਾਰੀ ਹਾਈ ਸਕੂਲ ਘੁਲਾਲ ਤੋਂ ਸੇਵਾਮੁਕਤ ਅਧਿਆਪਕ ਗੁਰਦੇਵ ਸਿੰਘ ਬਲਾਲਾ (82) ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੰਤਿਮ ਸਸਕਾਰ ਜੱਦੀ ਪਿੰਡ ਬਲਾਲਾ ਦੇ ...

ਪੂਰੀ ਖ਼ਬਰ »

ਖੰਨਾ ਵਿਚ ਅਸਟਾਮਾਂ, ਰਸੀਦੀ ਟਿਕਟਾਂ ਦੀ ਘਾਟ ਤੋਂ ਲੋਕ ਪ੍ਰੇਸ਼ਾਨ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਖਜਾਨਾ ਦਫ਼ਤਰ ਵਿਚ ਲੋਕਾਂ ਨੂੰ ਕੋਰਟ ਫ਼ੀਸ ਦੀਆਂ ਟਿਕਟਾਂ, ਰਸੀਦੀ ਟਿਕਟਾਂ ਅਤੇ ਅਸ਼ਟਾਮ ਨਾ ਮਿਲਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨ ਦਾ ਇਲਜ਼ਾਮ ਆਰ. ਟੀ .ਆਈ. ਕਾਰਜਕਰਤਾ ੀ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਮਹਿੰਦਰ ਸਿੰਘ ਸਹਾਰਨ ਮਾਜਰਾ ਦੀ 2 ਲੱਖ ਰੁਪਏ ਨਾਲ ਆਰਥਿਕ ਮਦਦ

ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਥਾਣਾ ਮਲੌਦ ਅਧੀਨ ਪੈਂਦੇ ਪਿੰਡ ਸਹਾਰਨ ਮਾਜਰਾ ਦੇ ਨੌਜਵਾਨ ਹਰਜੀਤ ਸਿੰਘ ਨੂੰ 6 ਅਕਤੂਬਰ 1993 ਨੂੰ ਘਰੋਂ ਚੁੱਕ ਕੇ ਲੈ ਕੇ ਗਈ ਯੂ. ਪੀ. ਪੁਲਿਸ ਵਲੋਂ ਕੀਤੇ ਕਥਿਤ ਝੂਠੇ ਇੰਕਾਊਟਰ ਤੋਂ ਬਾਅਦ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ 30 ਲੱਖ ਰੁਪਏ ਦੀ ਗਰਾਂਟ ਜਾਰੀ

ਪਾਇਲ, 20 ਸਤੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਅਲੂਣਾ ਪੱਲ੍ਹਾ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪਿੰਡਾਂ-ਸ਼ਹਿਰਾਂ ਤੇ ਕਸਬਿਆਂ ਅੰਦਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ...

ਪੂਰੀ ਖ਼ਬਰ »

ਖੰਨਾ ਦੇ ਜੀ. ਟੀ. ਰੋਡ ਦੇ ਪੁਲਾਂ ਤੋਂ ਫਿਰ ਮਿੱਟੀ ਖਿਸਕਣੀ ਸ਼ੁਰੂ, ਪਈ ਦਰਾਰ, ਖਿਸਕੀਆਂ ਸਲੈਬਾਂ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਜੀ ਟੀ. ਰੋਡ 'ਤੇ ਬਣੇ ਪੁਲਾਂ ਤੋਂ ਖੰਨਾ ਸ਼ਹਿਰ ਦੇ ਲੋਕ ਪ੍ਰੇਸ਼ਾਨ ਵੀ ਰਹਿੰਦੇ ਹਨ ਤੇ ਡਰਦੇ ਵੀ ਹਨ | ਕੁੱਝ ਦਿਨ ਪਹਿਲਾਂ ਜੀ. ਟੀ. ਰੋਡ ਦੇ ਪੁਲ ਦੀ ਰੈਿਲੰਗ ਖਿਸਕ ਗਈ ਸੀ | ਪੁਲ ਦੀ ਮਿੱਟੀ ਖਿਸਕ ਖਿਸਕ ਕੇ ਸਰਵਿਸ ਰੋਡ 'ਤੇ ਆ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਟਰੇਡ ਯੂਨੀਅਨ ਕੌਾਸਲ ਮਲੌਦ ਦੀ ਮੀਟਿੰਗ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਦੀ ਅਗਵਾਈ 'ਚ ਹੋਈ, ਜਿਸ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਕਾਮਰੇਡ ...

ਪੂਰੀ ਖ਼ਬਰ »

ਦਿ੍ਸ਼ਟੀ ਸਕੂਲ ਨਾਰੰਗਵਾਲ ਵਿਚ ਰੀਡਿੰਗ ਹਫ਼ਤਾ ਮਨਾਇਆ

ਜੋਧਾਂ, 20 ਸਤੰਬਰ (ਗੁਰਵਿੰਦਰ ਸਿੰਘ ਹੈਪੀ)- ਦਿ੍ਸ਼ਟੀ ਡਾ. ਆਰ. ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਨਾਰੰਗਵਾਲ ਵਿਚ ਪਿ੍ੰਸੀਪਲ ਗ਼ੌਰੀ ਛਾਬੜਾ ਦੀ ਅਗਵਾਈ ਹੇਠ ਪਿਛਲਾ ਹਫ਼ਤਾ 'ਰੀਡਿੰਗ ਸਪਤਾਹ' ਦੇ ਰੂਪ ਵਿਚ ਮਨਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ, ...

ਪੂਰੀ ਖ਼ਬਰ »

ਪ੍ਰਸ਼ਾਸਨ ਦੁਆਰਾ ਬਹਿਲੋਲਪੁਰ ਰੋਡ 'ਤੇ ਸਬ-ਵੇ ਬਣਾਉਣ ਦੇ ਐਲਾਨ ਤੋਂ ਬਾਅਦ ਵੀ ਭੁੱਖ ਹੜਤਾਲ ਜਾਰੀ

ਸਮਰਾਲਾ, 20 ਸਤੰਬਰ (ਬਲਜੀਤ ਸਿੰਘ ਬਘੌਰ) -ਪਿਛਲੇ ਦਿਨੀਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੁਆਰਾ ਬਹਿਲੋਲਪੁਰ ਰੋਡ 'ਤੇ ਸਬ-ਵੇ ਬਣਾਉਣ ਦੇ ਐਲਾਨ ਤੋਂ ਬਾਅਦ ਵੀ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ ਜਾਰੀ ਹੈ | ਧਰਨਾਕਾਰੀ ਇਸ ਗੱਲ 'ਤੇ ਅੜੇ ਹੋਏ ਹਨ ਕਿ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਦੇ ਵਿਦਿਆਰਥੀ ਨੇ ਹਾਸਲ ਕੀਤਾ ਸੋਨ ਤਗਮਾ

ਮਾਛੀਵਾੜਾ ਸਾਹਿਬ, 20 ਸਤੰਬਰ (ਸੁਖਵੰਤ ਸਿੰਘ ਗਿੱਲ) - ਪੰਜਾਬ ਦੇ ਖੇਡ ਵਿਭਾਗ ਵਲ਼ੋਂ ਪੰਜਾਬ ਸਕੂਲ ਸਿੱਖਿਆ ਬੋਰਡ, ਸੀ. ਬੀ. ਐੱਸ. ਈ. ਬੋਰਡ ਅਤੇ ਆਈ. ਸੀ. ਐੱਸ. ਟੀ. ਬੋਰਡ ਦੇ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡ ਮੁਕਾਬਲੇ ਕਰਵਾਏ ਗਏ | ਜਿਸ 'ਚ ਖ਼ਾਲਸਾ ਪਬਲਿਕ ...

ਪੂਰੀ ਖ਼ਬਰ »

ਸਾਹਨੇਵਾਲ ਸਕੂਲ ਦੀਆਂ 2 ਵਿਦਿਆਰਥਣਾਂ ਦੀ ਕੁਸ਼ਤੀਆਂ 'ਚ ਸਟੇਟ ਪੱਧਰ 'ਤੇ ਚੋਣ

ਸਾਹਨੇਵਾਲ, 20 ਸਤੰਬਰ (ਹਰਜੀਤ ਸਿੰਘ ਢਿੱਲੋਂ) - ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਸਾਹਨੇਵਾਲ ਦੇ ਪਿੰ੍ਰਸੀਪਲ ਮੈਡਮ ਕੁਲਵਿੰਦਰ ਕੌਰ ਅਨੁਸਾਰ ਸਕੂਲ ਦੀਆਂ ਦੋ ਲੜਕੀਆਂ ਨੇ ਕੁਸ਼ਤੀਆਂ ਅੰਡਰ-14, ਅੰਡਰ-17 'ਚੋਂ ਜ਼ੋਨ ਪੱਧਰ 'ਤੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ...

ਪੂਰੀ ਖ਼ਬਰ »

ਕੁਹਾੜਾ 'ਚ ਕੱਢੀ ਗਈ ਤੀਜੀ ਸਾਲਾਨਾ ਮਾਂ-ਬੋਲੀ ਪੰਜਾਬੀ ਜਾਗਰੂਕਤਾ ਰੈਲੀ

ਕੁਹਾੜਾ, 20 ਸਤੰਬਰ (ਤੇਲੂ ਰਾਮ ਕੁਹਾੜਾ) - ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਵਲ਼ੋਂ ਸਭਾ ਦੇ ਪ੍ਰਧਾਨ ਕਵੀਸ਼ਰ ਗੁਰਸੇਵਕ ਸਿੰਘ ਢਿੱਲੋਂ ਦੀ ਅਗਵਾਈ 'ਚ ਕੁਹਾੜਾ ਵਿਖੇ ਤੀਜੀ ਸਾਲਾਨਾ ਮਾਂ-ਬੋਲੀ ਪੰਜਾਬੀ ਜਾਗਰੂਕਤਾ ਰੈਲੀ ਕੱਢੀ ਗਈ¢ ਰੈਲੀ ਕੱਢਣ ਤੋਂ ਪਹਿਲਾਂ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਸਭਾ ਦੇ ਭਜਨ ਸਿੰਘ ਸਮਰਾਲਾ ਬਣੇ ਦੁਬਾਰਾ ਜ਼ਿਲ੍ਹਾ ਪ੍ਰਧਾਨ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਥਾਨਕ ਸਮਰਾਲਾ ਰੋਡ ਸਥਿਤ ਪਿੰਡ ਕਲਾਲ ਮਾਜਰਾ ਵਿਖੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ 30ਵਾਂ ਜ਼ਿਲ੍ਹਾ ਇਜਲਾਸ ਭਜਨ ਸਿੰਘ ਸਮਰਾ, ਕੇਵਲ ਸਿੰਘ ਮੁੱਲਾਂਪੁਰ ਤੇ ਪਾਲ ਸਿੰਘ ਭੰਮੀਪੁਰ ਦੀ ਅਗਵਾਈ 'ਚ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਬਣਦਾ ਰੁਤਬਾ ਦੇਣ ਲਈ ਪੰਜਾਬੀ ਹਿਤੈਸ਼ੀ ਜਥੇਬੰਦੀਆਂ ਵਲ਼ੋਂ ਰੈਲੀ

ਸਮਰਾਲਾ, 20 ਸਤੰਬਰ (ਬਲਜੀਤ ਸਿੰਘ ਬਘੌਰ/ਸੁਰਜੀਤ)- ਪੰਜਾਬੀ ਮਾਂ ਬੋਲੀ ਨੂੰ ਬਣਦਾ ਹੱਕ ਦਿਵਾਉਣ ਲਈ ਗਿਆਨੀ ਦਿੱਤ ਸਿੰਘ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਅਤੇ ਸਮੂਹ ਪੰਜਾਬੀ ਹਿਤੈਸ਼ੀ ਜਥੇਬੰਦੀਆਂ ਵਲ਼ੋਂ ਇਕ ਰੈਲੀ ਕੱਢੀ ਗਈ ਅਤੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ 'ਚ ...

ਪੂਰੀ ਖ਼ਬਰ »

ਪਲਾਸਟਿਕ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਅਹਿਮਦਗੜ੍ਹ, 20 ਸਤੰਬਰ (ਸੋਢੀ) - ਸਥਾਨਕ ਪੋਹੀੜ੍ਹ ਰੋਡ ਸਥਿਤ ਮਾਇਆ ਦੇਵੀ ਗੋਇਲ ਪਬਲਿਕ ਸਕੂਲ ਵਿਖੇ ਸਵੱਛਤਾ ਅਭਿਆਨ ਤਹਿਤ ਪਲਾਸਟਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿੰ੍ਰਸੀਪਲ ਮੈਡਮ ਕਿਰਨਜੀਤ ਕੌਰ ਵਲ਼ੋਂ ਵਿਦਿਆਰਥੀਆਂ ਨੂੰ ਪਲਾਸਟਿਕ ਦੀ ...

ਪੂਰੀ ਖ਼ਬਰ »

ਮਨਜੀਤ ਸਿੰਘ ਪਾਇਲ ਦਾ ਕੀਤਾ ਸਨਮਾਨ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਮਨਜੀਤ ਸਿੰਘ ਪਾਇਲ ਦਾ ਡਾਇਰੈਕਟਰ ਪੀ. ਆਰ. ਟੀ. ਸੀ. ਪੰਜਾਬ ਲੱਗਣ 'ਤੇ ਅੱਜ ਸਥਾਨਕ ਕਰਨੈਲ ਸਿੰਘ ਰੋਡ ਮਾਰਕੀਟ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਸੇਢਾ ਦੀ ਅਗਵਾਈ 'ਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX