ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  23 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  53 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਤਾਜ਼ਾ ਖ਼ਬਰਾਂ

ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ

ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ

ਬੀਣੇਵਾਲ, 21 ਸਤੰਬਰ (ਬੈਜ ਚੌਧਰੀ) - ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਪਿੰਡ ਗੜੀ ਮਾਨਸੋਵਾਲ ਦੇ ਬਲਜੀਤ ਸਿੰਘ ਦੀ ਜ਼ਮਾਨਤ ਅਰਜ਼ੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਖ਼ਾਰਜ ਕਰ ਦਿੱਤੀ ਹੈ ...

ਪੂਰੀ ਖ਼ਬਰ »

ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ

ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਜਿਸ ਸਮੇਂ ਇਸ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰੀ ਉਸ ਸਮੇਂ ਉਸ ਦੇ ਬੱਚੇ ਲਾਗਲੇ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ

ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ...

ਪੂਰੀ ਖ਼ਬਰ »

ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ

ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖ਼ਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉੱਭਰਦੇ ਹੋਏ ਇਸਰੋ ਚੀਫ਼ ਨੇ ਕਿਹਾ ਕਿ ਉਨ੍ਹਾਂ ਦੀ ਅਗਲੀ ਤਰਜੀਹ ਗਗਨਯਾਨ ਮਿਸ਼ਨ ਹੈ। ਇਸ ਦੇ ...

ਪੂਰੀ ਖ਼ਬਰ »

ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ

ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਇਹ ਧਮਾਕਾ ਇੰਨਾ ਭਿਆਨਕ ਸੀ ਕਿ ਇਸ ਨਾਲ ਨੇੜੇ ਤੇੜੇ ਦੇ ਕਈ ਮਕਾਨ ਨੁਕਸਾਨੇ ਗਏ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਕਤਾਨ ਦੀਆਂ ਇਨ੍ਹਾਂ ਨਾਪਾਕ ਹਰਕਤਾਂ ਦਾ ਭਾਰਤੀ ਫੌਜ ਮੂੰਹਤੋੜ ਜਵਾਬ ਦੇ ਰਹੀ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ

ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ ਦੇ ਫਾਈਨਲ 'ਚ ਥਾਂ ਬਣਾ ਲਈ ਹੈ। ਦੀਪਕ ਨੇ ਸੈਮੀਫਾਈਨਲ 'ਚ ਸਵਿਟਜ਼ਰਲੈਂਡ ਦੇ ਸਟੇਫਨ ਸੇਈਚਮੁਥ ਨੂੰ 8-2 ...

ਪੂਰੀ ਖ਼ਬਰ »

ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ

ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ । ਇਸ ਵਿਵਾਦ ਨੂੰ ਲੈ ਕੇ ਹੁਣ ਸੁਖਾਨੰਦ ਅਤੇ ਸੁਖਾਨੰਦ ਖ਼ੁਰਦ ਦੀਆਂ ਦੋ ਕਾਂਗਰਸੀ ਪੰਚਾਇਤਾਂ ਆਹਮੋ ...

ਪੂਰੀ ਖ਼ਬਰ »

ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ

ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ ਮੀਂਹ ਦੇ ਨਾਲ-ਨਾਲ ਭਾਰੀ ਗੜੇਮਾਰੀ ...

ਪੂਰੀ ਖ਼ਬਰ »

ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ...

ਪੂਰੀ ਖ਼ਬਰ »

ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ

ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ ਨੂੰ ਹੀ ਚੁਣਨਗੇ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲਾਂ 'ਚ ਇਹ ਸਾਬਤ ਹੋਇਆ ਹੈ ਕਿ ਕਾਂਗਰਸ ਹੀ ...

ਪੂਰੀ ਖ਼ਬਰ »

ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ

ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ ਹੈ। ਇਹ ਹੁਕਮ ਜ਼ਿਲ੍ਹਾ ਕਲੈਕਟਰ ਸ਼ਿਵ ਪ੍ਰਸਾਦ ਨਕਾਤੇ ਵੱਲੋਂ ਲਾਗੂ ਕੀਤੇ ਗਏ ਹਨ। ਇਹ ਹੁਕਮ 15 ਨਵੰਬਰ, 2019 ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ

ਜਲੰਧਰ, 21 ਸਤੰਬਰ- ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਠੇਕਿਆਂ ਦੇ ਕਰਿੰਦਿਆਂ ਪਾਸੋਂ ਸ਼ਰਾਬ ਅਤੇ ਨਗਦੀ ਲੁੱਟਣ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ...

ਪੂਰੀ ਖ਼ਬਰ »

90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ

ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪਿਛਲੇ 18 ਦਿਨਾਂ ਤੋਂ 90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਪੰਜ ਬੇਰੁਜ਼ਗਾਰ ਅਧਿਆਪਕਾਂ ਨਾਲ ਟੈਂਕੀ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ

ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ ਦੇ ਸੈਮੀਫਾਈਨਲ 'ਚ ਪਹੁੰਚ ਕੇ ਭਾਰਤ ਨੂੰ ਚੌਥਾ ਓਲੰਪਿਕ ਕੋਟਾ ਦਿਵਾਇਆ। ਦੀਪਕ ਪੂਨੀਆ ਤੋਂ ਪਹਿਲਾਂ ...

ਪੂਰੀ ਖ਼ਬਰ »

21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ


ਖ਼ਬਰ ਸ਼ੇਅਰ ਕਰੋ

ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ

ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ ਹਵਾਈ ਅੱਡੇ 'ਤੇ ਰੁਕਣਾ ਪਿਆ। ਕਰੀਬ ਦੋ ਘੰਟੇ ਰੁਕਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਲਈ ...

ਪੂਰੀ ਖ਼ਬਰ »

ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ

ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਚੱਲ ਰਿਹਾ ਹੱਡਾ ਰੋੜੀ ਦਾ ਵਿਵਾਦ ਅੱਜ ਦੂਜੇ ਦਿਨ 'ਚ ਦਾਖ਼ਲ ਹੋ ਗਿਆ। ਇਸ ਨੂੰ ਹੱਲ ਕਰਨ ਲਈ ਡੀ. ਐੱਸ. ਪੀ. ਬਾਘਾਪੁਰਾਣਾ ਅਤੇ ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ

ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ 18 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਅੱਜ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ...

ਪੂਰੀ ਖ਼ਬਰ »

ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਸਾਢੇ ਬਾਰਾਂ ਕਰੋੜ ਰੁਪਏ ਦੀ ਕੀਮਤ ਵਾਲੀ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਦੇ ਜ਼ਿਲ੍ਹਾ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ

ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਇਨੇਲੋ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਦੂਡਾ ਰਾਮ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਦੋਹਾਂ ਨੇਤਾਵਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਭਾਜਪਾ ਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੀ. ਏ. ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਕੇ ਆਪਣਾ ਝਾੜ ਵਧਾਉਣ ਦਾ ਸੱਦਾ ਦਿੱਤਾ ਤਾਂ ਕਿਸਾਨਾਂ ਨੇ ਇਸ ਦੇ ਵਿਰੋਧ ਵਿਚ ਰੌਲਾ ਪਾਉਣਾ ਸ਼ੁਰੂ ਕਰ ...

ਪੂਰੀ ਖ਼ਬਰ »

ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੇ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.) ਲੁਧਿਆਣਾ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 70 ਫ਼ੀਸਦੀ ਕਿਸਾਨ 5 ਏਕੜ ਤੋਂ ਘੱਟ ਜ਼ਮੀਨ ਵਾਲੇ ਹਨ, ਜੋ ਕਿ ਧਰਤੀ ਦਾ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਕਿਸਾਨ ਬਚਦੇ ਨੇ ਤਾਂ ਦੇਸ਼ ਬਚ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਾਜ਼ਾਰ ਮੁਹੱਈਆ ਕਰਾਉਣਾ ਚਾਹੀਦਾ ਹੈ। ਖੇਤੀ ਵਿਭਿੰਨਤਾ ਵਾਲੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)- ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਉਹ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ। ...

ਪੂਰੀ ਖ਼ਬਰ »

ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ

ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਵਲੋਂ ਅੱਜ ਮਹਾਰਾਸ਼ਟਰ ਅਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਇਹ ਐਲਾਨ ਕੀਤਾ ਕਿ ਮਹਾਰਾਸ਼ਟਰ ਅਤੇ ...

ਪੂਰੀ ਖ਼ਬਰ »

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ

ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਨੇ ਅੱਜ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਵੀ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ...

ਪੂਰੀ ਖ਼ਬਰ »

ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ, ਬਰਜਿੰਦਰ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਮੇਲੇ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਵਲੋਂ ਉਦਘਾਟਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX