ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 2 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 3 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 3 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 3 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 minute ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 6 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਪਹਿਲਾ ਸਫ਼ਾ

ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ 'ਚੋਂ ਕੱਢਿਆ ਜਾਵੇਗਾ-ਅਮਿਤ ਸ਼ਾਹ

ਹਰਿਆਣਾ 'ਚ ਚੋਣ ਰੈਲੀਆਂ ਦੌਰਾਨ ਕਿਹਾ, 'ਇਸ ਵਾਰ 75 ਕੇ ਪਾਰ' ਕੈਥਲ/ਭਿਵਾਨੀ/ਮੋਹਮ, 9 ਅਕਤੂਬਰ (ਵਰਮਾ, ਗੋਇਲ, ਇੰਦਰਵੇਸ਼, ਕੁਲਦੀਪ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ 'ਚ ਰਹਿ ਰਹੇ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਅਗਲੀਆਂ ਸੰਸਦੀ ਚੋਣਾਂ ਤੋਂ ...

ਪੂਰੀ ਖ਼ਬਰ »

ਭਾਰਤ ਹਿੰਦੂ ਰਾਸ਼ਟਰ ਨਹੀਂ ਹੈ

ਬਰਜਿੰਦਰ ਸਿੰਘ ਹਮਦਰਦ
ਦੁਸਹਿਰੇ ਦੇ ਮੌਕੇ 'ਤੇ ਨਾਗਪੁਰ ਵਿਚ ਜਿਥੇ ਰਾਸ਼ਟਰੀ ਸੋਇਮ ਸੇਵਕ ਸੰਘ ਦਾ ਮੁੱਖ ਦਫ਼ਤਰ ਹੈ, ਵਿਖੇ ਆਯੋਜਿਤ ਇਕ ਸਮਾਗਮ ਵਿਚ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਇਸ ਗੱਲ 'ਤੇ ਵਧੇਰੇ ਜ਼ੋਰ ਦਿੱਤਾ ਕਿ ਭਾਰਤ ਇਕ ਹਿੰਦੂ ਰਾਸ਼ਟਰ ਹੈ ਅਤੇ ਉਸ ਵਿਚ ਰਹਿਣ ਵਾਲੇ ਸਾਰੇ ਲੋਕ ਹਿੰਦੂ ਹਨ | ਕੇਂਦਰ ਦੀ ਤਤਕਾਲੀ ਸਰਕਾਰ ਭਾਰਤ ਦੇ ਸੰਵਿਧਾਨ ਅਨੁਸਾਰ ਬਣੀ ਹੈ | ਭਾਰਤੀ ਸੰਵਿਧਾਨ ਦੀ ਸ਼ੁਰੂਆਤ ਹੀ ਇਸ ਵਾਕ ਨਾਲ ਹੁੰਦੀ ਹੈ ਕਿ ''ਇਹ ਦੇਸ਼ ਪ੍ਰਭੂਸੱਤਾ ਸੰਪੰਨ, ਸਮਾਜਵਾਦੀ, ਧਰਮ-ਨਿਰਪੱਖ, ਜਮਹੂਰੀ ਗਣਰਾਜ ਹੈ |'' ਇਸ ਵਿਚ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਧਰਮਾਂ, ਜਾਤਾਂ, ਬਰਾਦਰੀਆਂ ਅਤੇ ਲਿੰਗ ਦੇ ਭਿੰਨ-ਭੇਦ ਤੋਂ ਉੱਪਰ ਉੱਠ ਕੇ ਇਕੋ ਜਿਹੇ ਅਧਿਕਾਰ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਵਿਚਰਨ ਲਈ ਸਮਾਨ ਮੌਕੇ ਪ੍ਰਦਾਨ ਕੀਤੇ ਗਏ ਹਨ | ਭਾਰਤ ਦਾ ਸੰਵਿਧਾਨ ਦੇਸ਼ ਵਿਚ ਦੋ ਸੌ ਸਾਲਾਂ ਦੀ ਅੰਗਰੇਜ਼ ਹਕੂਮਤ ਦੀ ਖਲਾਸੀ ਤੋਂ ਬਾਅਦ ਉਸ ਸਮੇਂ ਦੀਆਂ ਬਿਹਤਰੀਨ ਸ਼ਖ਼ਸੀਅਤਾਂ ਵਲੋਂ ਕਈ ਸਾਲਾਂ ਦੀ ਕਠਿਨ ਮਿਹਨਤ ਤੋਂ ਬਾਅਦ ਤਿਆਰ ਕੀਤਾ ਗਿਆ ਸੀ |
ਇਸ ਤੋਂ ਪਹਿਲਾਂ ਬਰਤਾਨੀਆ ਤੋਂ ਆਜ਼ਾਦੀ ਲੈਣ ਲਈ ਇਕ ਬਹੁਤ ਲੰਮਾ, ਸਖ਼ਤ ਅਤੇ ਖੂਨ-ਡੋਲ੍ਹਵਾਂ ਸੰਘਰਸ਼ ਲੜਿਆ ਗਿਆ ਸੀ | ਇਸ ਘੋਲ ਵਿਚ ਦੇਸ਼ ਦੀ ਹਰ ਜਾਤੀ, ਧਰਮ ਅਤੇ ਵੱਖ-ਵੱਖ ਖਿੱਤਿਆਂ ਵਿਚ ਵਸਦੇ ਲੋਕਾਂ ਨੇ ਆਪੋ-ਆਪਣੇ ਢੰਗ-ਤਰੀਕਿਆਂ ਨਾਲ ਵੱਡਾ ਯੋਗਦਾਨ ਪਾਇਆ ਸੀ | ਇਹ ਸਾਡੀ ਬਦਕਿਸਮਤੀ ਸੀ ਕਿ ਅੰਗਰੇਜ਼ਾਂ ਦੀਆਂ ਚਿਰਾਂ ਤੋਂ ਮੱਕਾਰੀ ਭਰੀਆਂ ਅਤੇ ਚਤਰ ਚਾਲਾਂ ਕਰਕੇ ਇਸ ਧਰਤੀ ਨੂੰ ਉਸ ਸਮੇਂ ਦੋ ਹਿੱਸਿਆਂ ਵਿਚ ਵੰਡ ਦਿੱਤਾ ਗਿਆ ਸੀ | ਇਸ ਦੇ ਬਾਵਜੂਦ ਸਾਡੇ ਸੰਵਿਧਾਨ ਦੇ ਨਿਰਮਾਤਾਵਾਂ ਨੇ ਭਾਰਤ ਨੂੰ ਅਜਿਹੇ ਦੇਸ਼ ਦੇ ਰੂਪ ਵਿਚ ਕਲਪਿਆ ਸੀ, ਜਿਥੇ ਹਰ ਇਕ ਨੂੰ ਆਪਣੇ ਰੰਗ-ਢੰਗ ਨਾਲ ਜਿਊਣ ਦਾ ਅਧਿਕਾਰ ਹੋਵੇ | ਨਵੇਂ ਭਾਰਤੀ ਸੰਵਿਧਾਨ ਨੇ ਲੋਕਾਂ ਨੂੰ ਦੇਸ਼ ਦੀ ਸਾਂਝੀ ਆਜ਼ਾਦ ਹੋਂਦ ਦਾ ਅਹਿਸਾਸ ਕਰਾਇਆ ਸੀ | ਅੱਜ ਅਨੇਕਾਂ ਵਿਸ਼ਵਾਸਾਂ ਵਾਲੇ, ਜੀਵਨ ਦੀਆਂ ਅਨੇਕਾਂ ਤਰਬਾਂ ਵਿਚ ਵਿਚਰਦੇ, ਵੱਖ-ਵੱਖ ਸੱਭਿਆਚਾਰਾਂ ਨੂੰ ਸਮੋਈ ਬੈਠੇ ਲੋਕਾਂ ਨੂੰ ਕਿਸੇ ਇਕ ਧਰਮ ਨਾਲ ਜੋੜਨਾ ਬਿਨਾਂ ਸ਼ੱਕ ਸਾਡੇ ਸੰਵਿਧਾਨ (ਬਾਕੀ ਸਫ਼ਾ 2 'ਤੇ)
ਦੀ ਤੌਹੀਨ ਦੇ ਬਰਾਬਰ ਹੈ | ਜਿਥੋਂ ਤੱਕ ਸੰਘ ਮੁਖੀ ਵਲੋਂ ਭਾਰਤ ਨੂੰ ਇਕ ਹਿੰਦੂ ਰਾਸ਼ਟਰ ਕਰਾਰ ਦੇਣ ਦੀ ਗੱਲ ਹੈ, ਉਨ੍ਹਾਂ ਦੇ ਮਨ ਵਿਚ ''ਹਿੰਦੂ'' ਦੀ ਪਰਿਭਾਸ਼ਾ ਕੀ ਹੈ, ਇਸ ਬਾਰੇ ਉਹ ਕਦੇ ਵੀ ਕੋਈ ਸੰਤੁਸ਼ਟੀਜਨਕ ਵਿਆਖਿਆ ਨਹੀਂ ਕਰ ਸਕੇ | ਇਸ ਮਹਾਨ ਧਰਤੀ ਨੂੰ ਸਿਰਫ ਇਕ ਧਰਮ ਨਾਲ ਜੋੜਨਾ ਇਕ ਵੱਡੀ ਜ਼ਿਆਦਤੀ ਹੈ | ਰਾਸ਼ਟਰੀ ਸੋਇਮ ਸੇਵਕ ਸੰਘ ਵਰਗੀ ਸੰਸਥਾ ਦੇ ਮੁਖੀ ਤੋਂ ਵਧੇਰੇ ਸੂਝਵਾਨ ਹੋਣ ਦੀ ਆਸ ਕੀਤੀ ਜਾ ਸਕਦੀ ਹੈ, ਕਿਸੇ ਸੀਮਤ ਘੇਰੇ ਦੇ ਪਾਬੰਦ ਰਹਿਣ ਦੀ ਨਹੀਂ |
ਭਾਰਤ ਦੁਨੀਆ ਦੀਆਂ ਪੁਰਾਣੀਆਂ ਸੱਭਿਆਤਾਵਾਂ ਵਿਚੋਂ ਇਕ ਮੰਨਿਆ ਜਾਂਦਾ ਹੈ | ਸਿੰਧ ਘਾਟੀ ਦੀ ਸੱਭਿਅਤਾ ਕਿਸੇ ਸਮੇਂ ਇਸ ਧਰਤੀ ਦੀ ਸ਼ਾਨ ਰਹੀ ਸੀ | ਹੁਣ ਤੱਕ ਦੇ ਲਗਾਏ ਗਏ ਅੰਦਾਜ਼ਿਆਂ ਅਨੁਸਾਰ ਇਹ ਸੱਭਿਅਤਾ ਸਾਢੇ ਪੰਜ ਹਜ਼ਾਰ ਸਾਲ ਪਹਿਲਾਂ ਇਥੇ ਪ੍ਰਫੁੱਲਿਤ ਹੋਈ, ਜਿਸ ਵਿਚ ਅੱਜ ਦਾ ਪਾਕਿਸਤਾਨ ਅਤੇ ਉੱਤਰੀ ਭਾਰਤ ਦੇ ਵੱਡੇ ਹਿੱਸੇ ਸ਼ਾਮਿਲ ਸਨ | ਇਸ ਅਦਭੁੱਤ ਸੱਭਿਅਤਾ ਨੂੰ ਮਿਸਰ ਅਤੇ ਮੈਸੋਪੋਟਾਮੀਆ ਦੀਆਂ ਪੁਰਾਣੀਆਂ ਸੱਭਿਆਤਾਵਾਂ ਦੇ ਕਾਲਕ੍ਰਮ ਨਾਲ ਜੋੜਿਆ ਜਾਂਦਾ ਹੈ | 19ਵੀਂ ਸਦੀ ਵਿਚ ਕੀਤੀਆਂ ਗਈਆਂ ਖੋਜਾਂ ਦੇ ਆਧਾਰ 'ਤੇ ਇਹ ਸਪੱਸ਼ਟ ਹੋਇਆ ਹੈ ਕਿ ਇਹ ਉਸ ਸਮੇਂ ਇਕ ਭਰਪੂਰ ਅਤੇ ਪ੍ਰਫੁੱਲਿਤ ਸੱਭਿਅਤਾ ਸੀ | ਸਾਡੀ ਜਾਣਕਾਰੀ ਅਨੁਸਾਰ ਇਸ ਸੱਭਿਅਤਾ ਤੋਂ ਬਾਅਦ ਅੱਜ ਤੋਂ ਲਗਪਗ ਤਿੰਨ ਕੁ ਹਜ਼ਾਰ ਸਾਲ ਪਹਿਲਾਂ ਕੇਂਦਰੀ ਏਸ਼ੀਆ ਦੇ ਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਲੋਕ ਉੱਤਰੀ ਭਾਰਤ ਦੇ ਗੰਗਾ-ਯਮੁਨਾ ਦੇ ਮੈਦਾਨਾਂ ਵਿਚ ਆ ਵਸੇ | ਇਹ ਵੀ ਕਿਹਾ ਜਾਂਦਾ ਹੈ ਕਿ ਇਨ੍ਹਾਂ ਆਰੀਅਨ ਲੋਕਾਂ ਨੇ ਸਿੰਧ ਘਾਟੀ ਦੀ ਸੱਭਿਅਤਾ ਦੇ ਸਮੇਂ ਤੋਂ ਇਥੇ ਵਸੇ ਲੋਕਾਂ ਨੂੰ ਦੇਸ਼ ਦੇ ਦੱਖਣੀ ਹਿੱਸੇ ਵੱਲ ਧੱਕ ਦਿੱਤਾ ਸੀ | ਆਰੀਅਨ ਵਿਦਵਾਨਾਂ ਨੇ ਇਥੇ ਸਥਾਪਿਤ ਹੋਣ ਤੋਂ ਬਾਅਦ ਵੇਦਾਂ, ਪੁਰਾਣਾਂ ਅਤੇ ਉਪਨਿਸ਼ਦਾਂ ਵਰਗੇ ਗ੍ਰੰਥਾਂ ਦੀ ਰਚਨਾ ਕੀਤੀ, ਜਿਨ੍ਹਾਂ ਨੂੰ ਹਿੰਦੂ ਧਰਮ ਦਾ ਆਧਾਰ ਮੰਨਿਆ ਜਾਂਦਾ ਹੈ | ਇਸ ਧਰਮ ਵਿਚ ਬੁੱਤ ਪੂਜਾ ਦੇ ਨਾਲ-ਨਾਲ ਹਜ਼ਾਰਾਂ ਦੇਵੀ-ਦੇਵਤੇ ਵੀ ਵਿਦਮਾਨ ਹਨ | ਪਰ ਇਸ ਵਿਸ਼ਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਅਨੇਕਾਂ ਹੀ ਵੱਖ-ਵੱਖ ਸੱਭਿਆਚਾਰ ਵੀ ਪਣਪਦੇ ਰਹੇ ਹਨ | ਅਨੇਕ ਤਰਜ਼ਾਂ ਵਿਚ ਲੋਕ ਆਪਣਾ ਜੀਵਨ ਜਿਊਾਦੇ ਰਹੇ ਹਨ | ਇਥੇ ਵਿਭਿੰਨ ਤਰ੍ਹਾਂ ਦੇ ਸਮਾਜ ਵਿਕਸਿਤ ਹੋਏ | ਇਸ ਤੋਂ ਬਾਅਦ ਸਦੀਆਂ ਦੇ ਵਰਤਾਰੇ ਨੇ ਇਸ ਦੇਸ਼ ਨੂੰ ਵੱਖ-ਵੱਖ ਕੌਮੀਅਤਾਂ, ਨਸਲਾਂ ਅਤੇ ਫ਼ਿਰਕਿਆਂ ਨਾਲ ਭਰਪੂਰ ਬਣਾ ਦਿੱਤਾ | ਇਸ ਵਿਚ ਹਜ਼ਾਰਾਂ ਸਾਲਾਂ ਤੱਕ ਬਾਹਰੋਂ ਆਏ ਹਮਲਾਵਰਾਂ ਦਾ ਵੀ ਵੱਡਾ ਹੱਥ ਸੀ, ਜਿਨ੍ਹਾਂ ਨੇ ਆਪੋ-ਆਪਣੇ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਪ੍ਰਭਾਵ ਇਸ ਦੇਸ਼ ਦੇ ਲੋਕਾਂ 'ਤੇ ਛੱਡੇ | ਅੱਜ ਇਹ ਦੇਸ਼ ਅਨੇਕਾਂ-ਅਨੇਕ ਵਿਸ਼ਵਾਸਾਂ, ਬੋਲੀਆਂ, ਭਿੰਨ-ਭਿੰਨ ਸੱਭਿਆਚਾਰਾਂ ਅਤੇ ਵੱਖੋ-ਵੱਖਰੀਆਂ ਨਸਲਾਂ ਅਤੇ ਰੰਗਾਂ-ਢੰਗਾਂ ਵਾਲੇ ਨਾਗਰਿਕਾਂ ਦੀ ਇਕ ਫੁਲਵਾੜੀ ਹੈ | ਸਾਡੇ ਸੰਵਿਧਾਨ ਘਾੜਿਆਂ ਨੇ ਇਸ ਬਣਤਰ ਨੂੰ ਚੰਗੀ ਤਰ੍ਹਾਂ ਸਮਝ ਲਿਆ ਸੀ | ਉਨ੍ਹਾਂ ਇਹ ਗੱਲ ਵੀ ਸਮਝ ਲਈ ਸੀ ਕਿ ਸਦੀਆਂ ਤੋਂ ਇਹ ਦੇਸ਼ ਫ਼ਿਰਕਿਆਂ ਅਤੇ ਜਾਤਾਂ ਦੇ ਸ਼ਿਕੰਜਿਆਂ ਵਿਚ ਜਕੜਿਆ ਹੋਇਆ ਹੈ | ਇਥੇ ਕੁਝ ਇਕ ਨੂੰ ਉੱਚੀਆਂ ਅਤੇ ਬਾਕੀਆਂ ਨੂੰ ਨੀਵੀਆਂ ਜਾਤਾਂ ਦੇ ਲੋਕ ਸਮਝਿਆ ਜਾਂਦਾ ਰਿਹਾ ਹੈ | ਸਦੀਆਂ ਤੋਂ ਉਨ੍ਹਾਂ ਨਾਲ ਅਜਿਹਾ ਮਾੜਾ ਵਿਵਹਾਰ ਕੀਤਾ ਜਾਂਦਾ ਰਿਹਾ ਹੈ, ਜਿਸ ਕਰਕੇ ਇਸ ਵਿਸ਼ਾਲ ਧਰਤੀ 'ਤੇ ਸਮਿਆਂ ਦੇ ਨਾਲ ਅਨੇਕਾਂ-ਅਨੇਕ ਬਗ਼ਾਵਤਾਂ ਵੀ ਹੋਈਆਂ | ਲੋਕਾਂ ਨੇ ਆਪਣੇ ਹੱਕਾਂ-ਹਿਤਾਂ ਲਈ ਜੂਝਣਾ ਸ਼ੁਰੂ ਕਰ ਦਿੱਤਾ |
ਹਰ ਖਿੱਤੇ ਨੇ ਆਪੋ-ਆਪਣੀ ਸੱਭਿਆਚਾਰਕ ਅਤੇ ਜ਼ਬਾਨ 'ਤੇ ਆਧਾਰਿਤ ਪਛਾਣ ਕਾਇਮ ਰੱਖਣ ਲਈ ਵੀ ਯਤਨ ਕੀਤੇ | ਕਹੀਆਂ ਜਾਂਦੀਆਂ ਛੋਟੀਆਂ ਜਾਤਾਂ ਦੇ ਸਮਾਜਾਂ ਨੇ ਇਕ ਤਰ੍ਹਾਂ ਨਾਲ ਸਵਰਨ ਜਾਤਾਂ ਤੋਂ ਆਪਣਾ ਤੋੜ-ਵਿਛੋੜਾ ਕਰ ਲਿਆ | ਇਹ ਵੀ ਇਕ ਵੱਡਾ ਕਾਰਨ ਸੀ ਕਿ ਇਸ ਦੇਸ਼ ਦੇ ਲੋਕ ਇਸ ਧਰਤੀ ਵਿਚ ਹੀ ਪੈਦਾ ਹੋਏ ਹੋਰ ਕਈ ਧਰਮਾਂ ਦੇ ਨਾਲ-ਨਾਲ ਬਾਹਰੋਂ ਆਏ ਧਰਮਾਂ ਵੱਲ ਵੀ ਜ਼ਿਆਦਾ ਆਕਰਸ਼ਿਤ ਹੋਏ | ਇਸੇ ਭਾਵਨਾ ਵਿਚੋਂ ਹੀ ਡਾ: ਬੀ.ਆਰ. ਅੰਬੇਡਕਰ ਵਲੋਂ ਲੰਮੀ ਸੋਚ-ਵਿਚਾਰ ਤੋਂ ਬਾਅਦ ਖੁੱਲ੍ਹੇ ਰੂਪ ਵਿਚ ਬੁੱਧ ਧਰਮ ਨੂੰ ਅਪਣਾਉਣ ਦਾ ਐਲਾਨ ਕੀਤਾ ਗਿਆ ਸੀ | ਇਸ ਦੇਸ਼ ਦੇ ਮਹਾਨ ਸਮਰਾਟ ਅਸ਼ੋਕ ਅਤੇ ਕਨਿਸ਼ਕ ਨੇ ਵੀ ਬੁੱਧ ਧਰਮ ਨੂੰ ਅਪਣਾਇਆ ਸੀ | ਮੁਗ਼ਲ ਸਮਰਾਟ ਅਕਬਰ ਨੇ 16ਵੀਂ ਸਦੀ ਵਿਚ ਵੱਖ-ਵੱਖ ਅਕੀਦਿਆਂ ਅਤੇ ਧਰਮਾਂ ਨੂੰ ਮੰਨਣ ਵਾਲੇ ਇਸ ਵਿਸ਼ਾਲ ਧਰਤੀ ਦੇ ਲੋਕਾਂ ਨੂੰ ਆਪੋ-ਆਪਣੇ ਵਿਸ਼ਵਾਸਾਂ ਨੂੰ ਕਾਇਮ ਰੱਖਣ ਦੀ ਖੁੱਲ੍ਹ ਦਿੱਤੀ ਸੀ | ਆਪਣੇ 40 ਸਾਲਾਂ ਦੇ ਰਾਜ ਵਿਚ ਅਕਬਰ ਨੇ ਅਜਿਹੀ ਪ੍ਰੇਰਨਾ ਹੀ ਬਣਾਈ ਰੱਖੀ ਸੀ | ਅਠਾਰ੍ਹਵੀਂ ਸਦੀ ਵਿਚ ਮਹਾਰਾਜਾ ਰਣਜੀਤ ਸਿੰਘ ਨੇ ਵੀ ਆਪਣੀ ਚਾਰ ਦਹਾਕਿਆਂ ਦੀ ਹਕੂਮਤ ਵਿਚ ਆਪਣੀ ਪਰਜਾ ਨੂੰ ਆਪਣੇ ਅਕੀਦਿਆਂ ਅਨੁਸਾਰ ਜਿਊਣ ਦੀ ਖੁੱਲ੍ਹ ਹੀ ਨਹੀਂ ਸੀ ਦਿੱਤੀ, ਸਗੋਂ ਉਨ੍ਹਾਂ ਨੇ ਸਾਰੇ ਧਰਮਾਂ ਨੂੰ ਪੂਰਾ-ਪੂਰਾ ਪਿਆਰ ਅਤੇ ਸਤਿਕਾਰ ਵੀ ਦਿੱਤਾ ਸੀ | ਅੱਜ ਵੀ ਮਹਾਰਾਜਾ ਦੀ ਮਹਾਨਤਾ ਉਨ੍ਹਾਂ ਦੀ ਇਸੇ ਹੀ ਸੋਚ ਦੀ ਲਖਾਇਕ ਬਣੀ ਹੋਈ ਹੈ |
ਅੱਜ ਜੇਕਰ ਅਸੀਂ ਇਸ ਮਹਾਨ ਦੇਸ਼ ਅਤੇ ਮਹਾਨ ਧਰਤੀ ਨੂੰ ਕਿਸੇ ਇਕ ਵਿਸ਼ਵਾਸ ਜਾਂ ਸੱਭਿਆਚਾਰ ਨਾਲ ਜੋੜਨ ਦਾ ਯਤਨ ਕਰਦੇ ਹਾਂ ਤਾਂ ਇਹ ਇਸ ਦੇਸ਼ ਦੇ ਵੱਡੇ ਕੱਦ ਬੁੱਤ ਨੂੰ ਬੌਣਾ ਕਰਨ ਦੇ ਸਮਾਨ ਹੋਵੇਗਾ | ਇਸ ਦੇਸ਼ ਨੂੰ ਵੱਖ-ਵੱਖ ਮਣਕਿਆਂ ਰਾਹੀਂ ਇਕ ਲੜੀ ਵਿਚ ਤਾਂ ਪਰੋਇਆ ਜਾ ਸਕਦਾ ਹੈ ਪਰ ਇਸ ਦੇ ਵਿਭਿੰਨਤਾ ਵਾਲੇ ਸੱਭਿਆਚਾਰਾਂ ਅਤੇ ਲੋਕਾਂ ਨੂੰ ਇਕੋ ਰੱਸੇ ਵਿਚ ਨੂੜਨ ਦਾ ਯਤਨ ਕਰਨਾ ਬਿਨਾਂ ਸ਼ੱਕ ਇਸ ਨੂੰ ਪਿਛਲੀਆਂ ਸਦੀਆਂ ਵੱਲ ਧੱਕਣ ਦਾ ਯਤਨ ਹੋਵੇਗਾ | ਇਸ ਨਾਲ ਵੱਡੇ ਵਿਵਾਦ ਵੀ ਛਿੜਨਗੇ | ਇਸ ਧਰਤੀ ਦੀ ਆਨ ਅਤੇ ਸ਼ਾਨ ਨੂੰ ਵੀ ਵੱਟਾ ਲੱਗੇਗਾ | ਇਸ ਦੀਆਂ ਪਰੰਪਰਾਵਾਂ 'ਤੇ ਵੀ ਉਂਗਲਾਂ ਉੱਠਣਗੀਆਂ ਅਤੇ ਇਸ ਦੇ ਅਗਲੀਆਂ ਸਦੀਆਂ ਵੱਲ ਉੱਠਦੇ ਕਦਮਾਂ ਨੂੰ ਵੀ ਜ਼ੰਜੀਰਾਂ ਪੈ ਜਾਣਗੀਆਂ | ਇਸ ਲਈ ਇਸ ਨਾਂ-ਪੱਖੀ ਸੋਚ ਪ੍ਰਤੀ ਸੁਚੇਤ ਹੋਣ ਦਾ ਸਾਡਾ ਸਭ ਦਾ ਵੱਡਾ ਫਰਜ਼ ਬਣ ਜਾਂਦਾ ਹੈ |


ਖ਼ਬਰ ਸ਼ੇਅਰ ਕਰੋ

ਮਕਬੂਜ਼ਾ ਕਸ਼ਮੀਰ ਤੋਂ ਆਏ 5300 ਪਰਿਵਾਰਾਂ ਨੂੰ ਮਿਲੇਗੀ 5.5 ਲੱਖ ਰੁ: ਦੀ ਮਾਲੀ ਮਦਦ

• ਕੈਬਨਿਟ ਵਲੋਂ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਮਹਿੰਗਾਈ ਭੱਤਾ 5 ਫ਼ੀਸਦੀ ਵਧਾਇਆ • ਆਸ਼ਾ ਵਰਕਰਾਂ ਦੇ ਭੱਤੇ 'ਚ ਇਕ ਹਜ਼ਾਰ ਰੁਪਏ ਦਾ ਵਾਧਾ ਨਵੀਂ ਦਿੱਲੀ, 9 ਅਕਤੂਬਰ (ਉਪਮਾ ਡਾਗਾ ਪਾਰਥ)-ਤਿਉਹਾਰਾਂ ਦੀ ਆਮਦ ਦੇ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ...

ਪੂਰੀ ਖ਼ਬਰ »

ਪਾਕਿ ਵਲੋਂ ਬਾਲਾਕੋਟ, ਕਿ੍ਸ਼ਨਾਘਾਟੀ ਸੈਕਟਰਾਂ 'ਚ ਗੋਲਾਬਾਰੀ

ਜੰਮੂ, 9 ਅਕਤੂਬਰ (ਏਜੰਸੀ)-ਪਾਕਿਸਤਾਨੀ ਸੈਨਾ ਵਲੋਂ ਪਿਛਲੀ ਰਾਤ ਜੰਮੂ-ਕਸ਼ਮੀਰ ਦੇ ਕੰਟਰੋਲ ਰੇਖਾ ਨਾਲ ਲੱਗਦੇ ਪੁਣਛ ਜ਼ਿਲ੍ਹੇ ਦੇ ਬਾਲਾਕੋਟ ਤੇ ਕਿ੍ਸ਼ਨਾਘਾਟੀ ਸੈਕਟਰਾਂ ਦੇ ਸਰਹੱਦੀ ਪਿੰਡਾਂ 'ਚ ਕੀਤੀ ਗੋਲਾਬਾਰੀ ਦੇ ਚੱਲਦਿਆਂ ਇਲਾਕੇ 'ਚ ਦਹਿਸ਼ਤ ਪੈਦਾ ਹੋ ਗਈ | ...

ਪੂਰੀ ਖ਼ਬਰ »

ਰਾਫੇਲ ਦਾ ਇੰਜਣ ਤਿਆਰ ਕਰਨ ਵਾਲੀ ਕੰਪਨੀ ਦੀ ਭਾਰਤ 'ਚ ਨਿਵੇਸ਼ ਦੀ ਯੋਜਨਾ

ਪੈਰਿਸ, 9 ਅਕਤੂਬਰ (ਏਜੰਸੀ)-ਰਾਫੇਲ ਦਾ ਇੰਜਣ ਤਿਆਰ ਕਰਨ ਵਾਲੀ ਫਰਾਂਸੀਸੀ ਕੰਪਨੀ ਭਾਰਤ 'ਚ ਕਰੀਬ 15 ਕਰੋੜ ਡਾਲਰ ਤੋਂ ਵੱਧ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ | ਇਸ ਸਬੰਧੀ ਐਲਾਨ ਕੰਪਨੀ ਦੇ ਸੀ. ਈ. ਓ. ਨੇ ਕੀਤਾ | ਇਸ ਦੌਰਾਨ ਉਨ੍ਹਾਂ ਰੱਖਿਆ ਮੰਤਰੀ ਰਾਜਨਾਥ ਸਿੰਘ ...

ਪੂਰੀ ਖ਼ਬਰ »

ਕੱਲ੍ਹ ਭਾਰਤ ਆਉਣਗੇ ਜਿਨਪਿੰਗ

• ਸਰਹੱਦੀ ਵਿਵਾਦ ਅਤੇ ਅੱਤਵਾਦ ਦੇ ਮੁੱਦੇ 'ਤੇ ਚਰਚਾ ਹੋਣ ਦੀ ਸੰਭਾਵਨਾ • ਕਸ਼ਮੀਰ ਮੁੱਦੇ 'ਤੇ ਨਹੀਂ ਹੋਵੇਗੀ ਗੱਲਬਾਤ ਨਵੀਂ ਦਿੱਲੀ, 9 ਅਕਤੂਬਰ (ਉਪਮਾ ਡਾਗਾ ਪਾਰਥ)-ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਪਾਕਿ-ਚੀਨ ਦੀ ਦੋਸਤੀ ਅਟੁੱਟ, ਪਹਾੜ ਵਰਗੀ ਮਜ਼ਬੂਤ-ਜਿਨਪਿੰਗ

ਕੱਲ੍ਹ ਤੋਂ ਸ਼ੁਰੂ ਹੋ ਰਹੇ ਭਾਰਤ ਦੌਰੇ ਤੋਂ ਪਹਿਲਾਂ ਦਿੱਤਾ ਵੱਡਾ ਬਿਆਨ ਬੀਜਿੰਗ, 9 ਅਕਤੂਬਰ (ਏਜੰਸੀ)-ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਬੁੱਧਵਾਰ ਨੂੰ ਇਮਰਾਨ ਖ਼ਾਨ ਨੂੰ ਵਿਸ਼ਵਾਸ ਦਿਵਾਇਆ ਕਿ ਅੰਤਰਰਾਸ਼ਟਰੀ ਅਤੇ ਖੇਤਰੀ ਹਾਲਾਤ ਵਿਚ ਬਦਲਾਅ ਆਉਣ ਦੇ ...

ਪੂਰੀ ਖ਼ਬਰ »

ਅੱਤਵਾਦ ਿਖ਼ਲਾਫ਼ ਦੁਵੱਲੇ ਸਹਿਯੋਗ ਨੂੰ ਹੋਰ ਗਹਿਰਾ ਕਰਨਗੇ ਭਾਰਤ ਤੇ ਫਰਾਂਸ

ਰਾਜਨਾਥ ਵਲੋਂ ਫ਼ਰਾਂਸੀਸੀ ਹਮਰੁਤਬਾ ਨਾਲ ਸਾਲਾਨਾ ਰੱਖਿਆ ਗੱਲਬਾਤ ਪੈਰਿਸ, 9 ਅਕਤੂਬਰ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਫਰਾਂਸ ਦੇ ਰੱਖਿਆ ਮੰਤਰੀ ਫਲੋਰੈਂਸ ਪਾਰਲੇ ਦਰਮਿਆਨ ਸਾਲਾਨਾ ਭਾਰਤ-ਫਰਾਂਸ ਰੱਖਿਆ ਗੱਲਬਾਤ ਹੋਈ | ਰੱਖਿਆ ਮੰਤਰੀ ਨੇ ਰਾਜਨਾਥ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX