ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)- ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਮਾਨਯੋਗ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਸਕੂਲ ਸਿੱਖਿਆ ਦੇ ਸੁਧਾਰ ਲਈ 'ਸੈਲਫ ਮੇਡ ਸਮਾਰਟ ਸਕੂਲ' ਮੁਹਿੰਮ ਪੰਜਾਬ ਭਰ ਵਿਚ ਚਲਾਈ ਜਾ ਰਹੀ ਹੈ | ਜਸਪਾਲ ਸਿੰਘ ਔਲਖ ਡੀ.ਈ.ਓ. (ਸੈਕੰਡਰੀ) ਅਤੇ ...
ਮੋਗਾ, 9 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਮੁਖ਼ਬਰ ਖ਼ਾਸ ਤੋਂ ਮਿਲੀ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਤੇ ਉਸ ਦੀ ਪਾਰਟੀ ਵਲੋਂ ਗਸ਼ਤ ਕਰਨ ਸਮੇਂ ਸ਼ਾਮ 5.30 ਵਜੇ ਦੇ ਕਰੀਬ ਪਿੰਡ ਦੌਲਤਪੁਰਾ ਉੱਚਾ ਤੋਂ ਜਗਸੀਰ ਸਿੰਘ ਉਰਫ਼ ਸੀਰਾ ...
ਮੋਗਾ, 9 ਅਕਤੂਬਰ (ਗੁਰਤੇਜ ਸਿੰਘ)-ਮਾਨਸਿਕ ਪ੍ਰੇਸ਼ਾਨ ਵਿਅਕਤੀ ਨੂੰ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ (34) ਪੁੱਤਰ ਸੁਰਜੀਤ ਸਿੰਘ ਵਾਸੀ ਝੰਡੇਆਣਾ ਸ਼ਰਕੀ ਜੋ ਕਿ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਇਸ ਸਬੰਧੀ ਉਸ ਦੀ ਦਵਾਈ ਵੀ ਚੱਲਦੀ ਸੀ | ਮਾਨਸਿਕ ਪ੍ਰੇਸ਼ਾਨੀ ਦੇ ਹੀ ਚੱਲਦਿਆਂ ਬੀਤੀ ਰਾਤ ਅਜੀਤਵਾਲ ਤੇ ਬੁੱਘੀਪੁਰਾ ਵਿਚਕਾਰ ਉਸ ਨੇ ਕਿਸੇ ਅਣਪਛਾਤੀ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ | ਇਸ ਸਬੰਧੀ ਰੇਲਵੇ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਰੇਲਵੇ ਪੁਲਿਸ ਦੇ ਸਬ ਇੰਸਪੈਕਟਰ ਸ਼ਿੰਦਰਪਾਲ ਸਿੰਘ ਤੇ ਸਹਾਇਕ ਥਾਣੇਦਾਰ ਸੋਹਣ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਉਨ੍ਹਾਂ ਨੇ ਸਮਾਜ ਸੇਵਾ ਸੁਸਾਇਟੀ ਦੀ ਮਦਦ ਨਾਲ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਮੋਗਾ ਵਿਖੇ ਪਹੁੰਚਾਇਆ | ਸਹਾਇਕ ਥਾਣੇਦਾਰ ਸ਼ਿੰਦਰਪਾਲ ਸਿੰਘ ਨੇ ਮਿ੍ਤਕ ਗੁਰਪ੍ਰੀਤ ਸਿੰਘ ਦੇ ਭਰਾ ਅਵਤਾਰ ਸਿੰਘ, ਜਸਵੀਰ ਸਿੰਘ ਤੇ ਪਤਨੀ ਮਨਪ੍ਰੀਤ ਕੌਰ ਦੇ ਬਿਆਨ ਦਰਜ ਕਰਕੇ 174 ਦੀ ਕਾਰਵਾਈ ਅਧੀਨ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ |
ਮੋਗਾ, 9 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਸਹਾਇਕ ਥਾਣੇਦਾਰ ਕੁਲਦੀਪ ਸਿੰਘ ਬੱਧਨੀ ਕਲਾਂ ਵਿਖੇ ਸ਼ਾਮ 4 ਵਜੇ ਦੇ ਕਰੀਬ ਆਪਣੀ ਸਹਾਇਕ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਿਹਾ ਸੀ | ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਤਜਿੰਦਰ ਸਿੰਘ ਉਰਫ਼ ਜਿੰਦਰ ...
ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ ਝੋਨੇ ਦੀ ਸਰਕਾਰੀ ਪੱਧਰ 'ਤੇ 1 ਅਕਤੂਬਰ ਤੋਂ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ, ਜਿਸ ਕਰਕੇ ਬਾਘਾ ਪੁਰਾਣਾ ਦੀ ਮੁੱਖ ਦਾਣਾ ਮੰਡੀ ਵਿਚ ਕਿਸਾਨਾਂ ਨੇ ਸਰਕਾਰ ਦੇ ਐਲਾਨ ਨੂੰ ...
ਸਮਾਧ ਭਾਈ, 9 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਧੂੰਆਂ ਮੁਕਤ ਪੰਜਾਬ ਮੁਹਿੰਮ ਤਹਿਤ ਕਿਸਾਨ ਚੇਤਨਾ ਕੈਂਪ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾ ਰਹੇ ਹਨ¢ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ...
ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉਪਰ ਸਥਿਤ ਬੱਸ ਅੱਡੇ ਦੀ ਮਾਰਕੀਟ ਵਿਚ ਸਥਾਪਿਤ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈੱਡ ਦੇ ਪ੍ਰਬੰਧਕ ਦਲੀਪ ਚੋਪੜਾ ਤੇ ਹਰਪਿੰਦਰ ਸਿੰਘ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਗੁਰਲੀਨ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਮੋਗਾ ਨੇ ਆਈਲਟਸ ਦੇ ਨਤੀਜੇ 'ਚੋਂ ਓਵਰਆਲ 6.5 ਬੈਂਡ ਹਾਸਲ ਕਰਕੇ ਆਪਣੇ ਮਾਤਾ-ਪਿਤਾ ਤੇ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਬਾਹਰਲੇ ਰਾਜਾਂ ਤੋਂ ਪੁਰਾਣੀਆਂ ਗੱਡੀਆਂ ਦੀਆਂ ਰਜਿਸਟਰੇਸ਼ਨਾਂ ਸਬੰਧੀ ਹਰ ਰੋਜ਼ ਫੈਲਦੀਆਂ ਅਫ਼ਵਾਹਾਂ ਨੂੰ ਲੈ ਕੇ ਮੋਗਾ ਕਾਰ ਬਾਜ਼ਾਰ ਦੀਆਂ ਤਿੰਨੋਂ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਬਾਹਰਲੇ ਰਾਜਾਂ ਤੋਂ ਪੁਰਾਣੀਆਂ ਗੱਡੀਆਂ ਦੀਆਂ ਰਜਿਸਟਰੇਸ਼ਨਾਂ ਸਬੰਧੀ ਹਰ ਰੋਜ਼ ਫੈਲਦੀਆਂ ਅਫ਼ਵਾਹਾਂ ਨੂੰ ਲੈ ਕੇ ਮੋਗਾ ਕਾਰ ਬਾਜ਼ਾਰ ਦੀਆਂ ਤਿੰਨੋਂ ...
ਮੋਗਾ, 9 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਮਾਤਾ ਦਮੋਦਰੀ ਖਾਲਸਾ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਹੋਏ ਖੇਡ ਮੁਕਾਬਲਿਆਂ ਵਿਚ ਬਾਰ੍ਹਵੀਂ ਸਾਇੰਸ ਕਲਾਸ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਜੂਡੋ ਕਰਾਟੇ ਖੇਡ ਵਿਚ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪ੍ਰਗਤੀਸ਼ੀਲ ਮੰਚ ਜ਼ਿਲ੍ਹਾ ਮੋਗਾ ਦੀ ਮੀਟਿੰਗ ਅਮਨਦੀਪ ਸਿੰਘ ਸਿੰਘਾਂ ਵਾਲਾ ਦੀ ਪ੍ਰਧਾਨਗੀ ਹੇਠ ਜੋਗੇਵਾਲਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਚ ਦੀ ਪੰਜਾਬ ਦੀ ਸਕੱਤਰ ਸ਼ਰਨਜੀਤ ਕੌਰ ਅਤੇ ...
ਕੋਟ ਈਸੇ ਖਾਂ, 9 ਅਕਤੂਬਰ (ਗੁਰਮੀਤ ਸਿੰਘ ਖਾਲਸਾ)-ਸੀਨੀਅਰ ਕਾਂਗਰਸੀ ਆਗੂ ਸਰਪੰਚ ਗੁਰਚਰਨ ਸਿੰਘ ਦਾਤੇਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਦਲਜੀਤ ਕੌਰ ਆਪਣੇ ਸੁਆਸਾਂ ਦੀ ਪੂੰਜੀ ਭੋਗਦੇ ਹੋਏ ਅਕਾਲ ਚਲਾਣਾ ਕਰ ਗਏ¢ ਉਨ੍ਹਾਂ ਦੇ ...
ਅਜੀਤਵਾਲ, 9 ਅਕਤੂਬਰ (ਹਰਦੇਵ ਸਿੰਘ ਮਾਨ)- ਐਮ.ਐਲ.ਐਮ. ਗਰੁੱਪ ਆਫ ਕਾਲਜ ਕਿਲੀ ਚਾਹਲ (ਮੋਗਾ) ਦੇ ਐਮ.ਐਲ.ਐਮ. ਸਕੂਲ ਆਫ ਨਰਸਿੰਗ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੀਤਵਾਲ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਸ੍ਰੀਮਤੀ ਨੀਨਾ ਮਿੱਤਲ ਅਤੇ ਸਕੂਲ ਅਧਿਆਪਕ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)- ਸਿੱਖ ਨੌਜਵਾਨਾਂ ਵਿਚ ਵੱਧ ਰਹੇ ਦਸਤਾਰ ਦੇ ਰੁਝਾਨ ਨੂੰ ਦੇਖਦਿਆਂ ਕੰਨਿਕਾ ਟਰੇਡਰਜ਼ ਦੇ ਬ੍ਰੈਂਡ ਮਾਤੂ-ਸ੍ਰੀ ਦਸਤਾਰ ਪੂਰੇ ਭਾਰਤ ਵਿਚ ਆਪਣੇ ਸਟੋਰ ਖੋਲ੍ਹ ਰਹੀ ਹੈ ਤੇ ਅੱਜ ਕੰਪਨੀ ਵਲੋਂ ਆਪਣਾ 21ਵਾਂ ਪ੍ਰੀਮੀਅਮ ਸਟੋਰ ...
ਕੋਟ ਈਸੇ ਖਾਂ, 9 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸ਼ੋ੍ਰਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਯਾਦ ਵਿਚ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾ ਰਹੇ ਧਾਰਮਿਕ ਸਾਲਾਨਾ ਜੋੜ ਮੇਲੇ ਦੇ ਭੋਗ ਪਾਏ ਗਏ | ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੁੱਖ ...
ਕਿਸ਼ਨਪੁਰਾ ਕਲਾਂ, 9 ਅਕਤੂਬਰ (ਅਮੋਲਕ ਸਿੰਘ ਕਲਸੀ)-ਲਾਗਲੇ ਪਿੰਡ ਇੰਦਰਗੜ੍ਹ ਵਿਖੇ ਸਰਕਲ ਪ੍ਰਧਾਨ ਮਨਜਿੰਦਰ ਸਿੰਘ ਬਾਬਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਕਰਾਂ ਦੀ ਚੋਣਾਂ ਸਬੰਧੀ ਅਹਿਮ ਮੀਟਿੰਗ ਹੋਈ, ਜਿਸ 'ਚ ਪ੍ਰਧਾਨ ਗੁਰਮੇਲ ਸਿੰਘ ਸਿੱਧੂ ...
ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)- ਹਰਿਆਣਾ ਦੇ ਫ਼ਰੀਦਾਬਾਦ ਨਾਲ ਸਬੰਧਿਤ ਜ਼ਿਲ੍ਹਾ ਅਟਾਰਨੀ ਨਵਦੀਪ ਸਿੰਘ ਦਾ ਉਸ ਦੀ ਪੰਜਾਬ ਫੇਰੀ ਦੌਰਾਨ ਪਿੰਡ ਰੌਾਤਾ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਪੰਜਾਬ ਦੇ ਮੋਗਾ ...
ਕੋਟ ਈਸੇ ਖਾਂ, 9 ਅਕਤੂਬਰ (ਯਸ਼ਪਾਲ ਗੁਲਾਟੀ)-ਖੇਡਾਂ, ਪੜ੍ਹਾਈ ਤੇ ਸੱਭਿਆਚਾਰਕ ਗਤੀਵਿਧੀਆਂ ਪ੍ਰਤੀ ਮੋਹਰੀ ਬੀ.ਕੇ.ਐਸ. ਕਾਲਜ ਮੁਹਾਰ ਵਿਖੇ ਪਿ੍ੰਸੀ. ਡਾ. ਸੁਰਜੀਤ ਸਿੰਘ ਸਿੱਧੂ ਦੀ ਅਗਵਾਈ ਤੇ ਪ੍ਰਬੰਧਕਾਂ ਦੇ ਸਹਿਯੋਗ ਨਾਲ 61ਵਾਂ ਸਾਲਾਨਾ ਚਾਰ ਦਿਨਾਂ ਪੰਜਾਬ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਰਵੀ ਕੁਮਾਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੰਜਾਬ ਬਾਡੀ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ 11 ...
ਬੱਧਨੀ ਕਲਾਂ, 9 ਅਕਤੂਬਰ (ਸੰਜੀਵ ਕੋਛੜ)-ਬੀਤੇ ਦਿਨੀਂ ਪੰਜਾਬ ਸਕੂਲ ਖੇਡਾਂ ਅਧੀਨ ਕਿ੍ਕੇਟ ਦੇ ਸੂਬਾ ਪੱਧਰੀ ਮੁਕਾਬਲੇ ਤਰਨਤਾਰਨ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀ ਜਗਜੀਤ ਸਿੰਘ ਅਤੇ ਸੁਖਪ੍ਰੀਤ ...
ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)- ਹਲਕੇ ਦੀ ਸਮਾਜ ਸੇਵੀ ਸ਼ਖ਼ਸੀਅਤ ਅਤੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਮ ਸਿੰਘ ਧਾਲੀਵਾਲ ਦੇ ਸਤਿਕਾਰਯੋਗ ਪਿਤਾ ਦੀ ਯਾਦ ਵਿਚ ਬਣਾਏ ਗਏ ਸਰਬਨ ਸਿੰਘ ਯਾਦਗਾਰੀ ਵਿੱਦਿਆ ...
ਕਿਸ਼ਨਪੁਰਾ ਕਲਾਂ, 9 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲ੍ਹਾਂ ਵਿਖੇ ਨਰਸਰੀ ਜਮਾਤ ਦੇ ਬੱਚਿਆਂ ਲਈ ਇਕ ਕੈਟ-ਵਾਕ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਬੱਚੇ ਬਹੁਤ ਹੀ ਵਧੀਆ ਡਰੈੱਸਾਂ ਵਿਚ ਸਜ ਕੇ ਆਏ ਅਤੇ ਉਨ੍ਹਾਂ ਨੇ ਸਟੇਜ ਉੱਪਰ ਆਪੋ-ਆਪਣੀ ...
ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਹਲਕੇ ਦੇ ਪਿੰਡ ਮਾਛੀਕੇ ਵਿਖੇ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਬਲਾਕ ਸੰਮਤੀ ਨਿਹਾਲ ਸਿੰਘ ਵਾਲਾ ਦੇ ਵਾਇਸ ਚੇਅਰਮੈਨ ਦਰਸ਼ਨ ਸਿੰਘ ਸੇਖੋਂ, ਸਰਪੰਚ ਜਸਕਰਨ ਸਿੰਘ ਅਤੇ ਨਵੇਂ ਮਾਛੀਕੇ ਦੇ ਸਰਪੰਚ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਨਾਮਵਰ ਵਿੱਦਿਅਕ ਸੰਸਥਾ ਮਾੳਾੂਟ ਲਿਟਰਾ ਦੇ ਵਿਦਿਆਰਥੀਆਂ ਨੇ ਕੈਰਮ ਬੋਰਡ ਜ਼ਿਲ੍ਹਾ ਸਕੂਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ...
ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਆਮ ਆਦਮੀ ਪਾਰਟੀ ਵਲੋਂ ਲੋਕ ਭਲਾਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡ ਮਾਛੀਕੇ ਦੇ ਇਕ ਕੈਂਸਰ ਪੀੜਤ ਵਿਅਕਤੀ ਬਲਵੀਰ ਸਿੰਘ ਨੂੰ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਐਨ.ਆਰ.ਆਈ. ਦਾਨੀ ...
ਧਰਮਕੋਟ, 9 ਅਕਤੂਬਰ (ਪਰਮਜੀਤ ਸਿੰਘ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਖ਼ਸ ਹੈਲਪਿੰਗ ਸਿਖ਼ਸ ਵਲੋਂ ਸ੍ਰੀ ਅਕਾਲ ਤਖ਼ਤ ਦੀ ਸਰਪ੍ਰਸਤੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਸਿੰਘ ਸਭਾ ਧਰਮਕੋਟ, ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਚੱਲ ਰਹੇ ਜੋੜ ਮੇਲੇ 'ਤੇ ਅੱਜ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ¢ ਇਸ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਚੱਲ ਰਹੇ ਜੋੜ ਮੇਲੇ 'ਤੇ ਅੱਜ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ¢ ਇਸ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਸ਼ਹਿਰ ਦੀ ਸੁੰਦਰਤਾ 'ਚ ਹੋਰ ਵਾਧਾ ਕਰਨ ਲਈ ਸ਼ਹਿਰ ਦੀਆਂ ਸਮਾਜ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਕ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅੱਜ ਇਥੇ ਸ਼ਹਿਰ ਨੂੰ ਸੁੰਦਰ ਬਣਾਉਣ ਦੀ ...
ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ 'ਤੇ ਸਥਿਤ ਖੁੱਲ੍ਹੀ ਗਊਸ਼ਾਲਾ ਵਿਖੇ ਨਿਊ ਸੰਤੋਸ਼ੀ ਮਾਤਾ ਭਜਨ ਮੰਡਲੀ ਦੇ ਪ੍ਰਧਾਨ ਡਾ. ਰਾਕੇਸ਼ ਗੁਪਤਾ ਅਤੇ ਸਮੂਹ ਭਜਨ ਮੰਡਲੀ ਦੇ ਸਹਿਯੋਗ ਨਾਲ ਮਾਤਾ ਦੀ ਚੌਾਕੀ ਦਾ ਆਯੋਜਨ ਕੀਤਾ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਭਾ ਕੀਤੀ ਗਈ, ਜਿਸ ਦੌਰਾਨ ਭਾਰਤੀ ਵਾਯੂ ਸੈਨਾ ਦਿਵਸ ...
ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਸਕੂਲੀ ਪੜ੍ਹਾਈ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਭਾਗ ਲੈ ਕੇ ਆਪਣੇ ਮਾਨਸਿਕ ਵਿਕਾਸ ਦੇ ਨਾਲ-ਨਾਲ ਸਰੀਰਕ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ...
ਕੋਟ ਈਸੇ ਖਾਂ, 9 ਅਕਤੂਬਰ (ਯਸ਼ਪਾਲ ਗੁਲਾਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਸਿੱਖਸ ਹੈਲਪਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਸਿੰਘ ਸਭਾ ...
ਅਜੀਤਵਾਲ, 9 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਨੱਥੂਵਾਲਾ ਜਦੀਦ, ਝੰਡੇਆਣਾ ਸ਼ਰਕੀ, ਡਾਲਾ ਨਗਰ ਤਿੰਨ ਪਿੰਡਾਂ ਦੇ ਕਿਸਾਨ ਬਿਜਲੀ ਬੋਰਡ ਉਪ ਦਫ਼ਤਰ ਡਾਲਾ ਵਿਚ ਮਹਿਕਮੇ ਦੇ ਅਫ਼ਸਰਾਂ ਨੂੰ ਸਰਪੰਚ ਦਵਿੰਦਰ ਸਿੰਘ ਨੱਥੂਵਾਲਾ ਜਦੀਦ ਦੀ ਅਗਵਾਈ ਹੇਠ ਮਿਲੇ | ਇਸ ਸਮੇਂ ...
ਠੱਠੀ ਭਾਈ, 9 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਕਾਲਜ ਸੁਖਾਨੰਦ ਦੀਆਂ ਖਿਡਾਰਨਾਂ ਨੇ ਅੰਡਰ-23 ਪੰਜਾਬ ਸਟੇਟ ਵੁਮੈਨ ਰੈਸਲਿੰਗ ਚੈਂਪੀਅਨਸ਼ਿਪ 'ਚ ਜੋਸ਼ੋ-ਖਰੋਸ਼ ਨਾਲ ਮੋਗਾ ...
ਅਜੀਤਵਾਲ, 9 ਅਕਤੂਬਰ (ਹਰਦੇਵ ਸਿੰਘ ਮਾਨ)- ਕੋਲਕਾਤਾ ਵਿਖੇ ਹੋਈ 3 ਦਿਨਾਂ ਰੋਇੰਗ ਸਕੂਲ ਚੈਂਪੀਅਨਸ਼ਿਪ ਵਿਚ ਬਾਬਾ ਪਾਖਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਢੁੱਡੀਕੇ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਬ-ਜੂਨੀਅਰ ਲੜਕੀਆਂ ਦੇ ਮੁਕਾਬਲਿਆਂ 'ਚੋਂ ...
ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਆਜ਼ਾਦ ਸਪੋਰਟਸ ਕਲੱਬ ਪੱਤੋ ਹੀਰਾ ਸਿੰਘ ਦੀ ਅਹਿਮ ਮੀਟਿੰਗ ਪ੍ਰਧਾਨ ਗੋਬਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਖੇਡ ਸਟੇਡੀਅਮ ਪੱਤੋ ਹੀਰਾ ਸਿੰਘ ਵਿਖੇ ਹੋਈ | ਮੀਟਿੰਗ ਦੌਰਾਨ ਪਿੰਡ ...
ਕੋਟ ਈਸੇ ਖਾਂ, 9 ਅਕਤੂਬਰ (ਯਸ਼ਪਾਲ ਗੁਲਾਟੀ)- ਨਗਰ ਪੰਚਾਇਤ ਕੋਟ ਈਸੇ ਖਾਂ ਵਲੋਂ ਸੈਨੇਟਰੀ ਇੰਸਪੈਕਟਰ ਜਗਰਾਜ ਸਿੰਘ ਤੇ ਸੀ.ਐਫ. ਹਰਪਾਲ ਸਿੰਘ ਬਰਾੜ ਸਵੱਛ ਭਾਰਤ ਮਿਸ਼ਨ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹੇਮਕੁੰਟ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੱੁਖ ਵਿਦਿਅਕ ਸੰਸਥਾ ਲਿਟਲ ਮਿਲੇਨੀਅਮ ਜੋ ਸਮੇਂ ਸਮੇਂ 'ਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਵਿਚ ਵੀ ਐਕਟੀਵਿਟੀ ਕਰਵਾਉਂਦੀ ਰਹਿੰਦੀ ਹੈ | ਇਸ ਕਾਰਗੁਜ਼ਾਰੀ ਨੂੰ ਜਾਰੀ ਰੱਖਦਿਆਂ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਤੀਜੀ ਜਮਾਤ ਦੇ ਵਿਦਿਆਰਥੀ ਨਵਮੀਤ ਸਿੰਘ ਨੇ ਓਪਨ ਸਕੇਟਿੰਗ ਮੁਕਾਬਲੇ ਵਿਚ ਭਾਗ ਲਿਆ | ਉਸ ਨੇ ਰਿੰਕ ਰੋਡ ਤੇ ਰਿੰਕ ਰੇਸ ਦੋਨੋਂ ਮੁਕਾਬਲਿਆਂ ਵਿਚ ਭਾਗ ਲਿਆ | ਬੱਚੇ ਨੇ ...
ਬੱਧਨੀ ਕਲਾਂ, 9 ਅਕਤੂਬਰ (ਸੰਜੀਵ ਕੋਛੜ)-ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਬਾਬਾ ਮਹਾਂਰਿਸ਼ੀ ਬਾਲਮੀਕਿ ਪ੍ਰਬੰਧਕੀ ਕਮੇਟੀ ਅਤੇ ਨਗਰ ਪੰਚਾਇਤ ਦੇ ਕਰਮਚਾਰੀਆਂ ਵਲੋਂ ਭਗਵਾਨ ਵਾਲਮੀਕਿ ਦੇ ਜਨਮ ਦਿਵਸ ਦੀ ਖ਼ੁਸ਼ੀ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ ਤੇ ...
ਧਰਮਕੋਟ, 9 ਅਕਤੂਬਰ (ਪਰਮਜੀਤ ਸਿੰਘ)-ਆੜ੍ਹਤੀ ਯੂਨੀਅਨ ਦਾਣਾ ਮੰਡੀ ਧਰਮਕੋਟ ਵਲੋਂ ਹਰ ਸੀਜ਼ਨ ਦੀ ਤਰ੍ਹਾਂ ਗੁਰੂ ਜੀ ਦਾ ਓਟ ਆਸਰਾ ਲੈਣ ਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾਣਾ ਮੰਡੀ ਧਰਮਕੋਟ ਵਿਖੇ ਕਰਵਾਏ ਗਏ | ਇਸ ਮੌਕੇ ਭੋਗ ਉਪਰੰਤ ਭਾਈ ...
ਅਜੀਤਵਾਲ, 9 ਅਕਤੂਬਰ (ਹਰਦੇਵ ਸਿੰਘ ਮਾਨ)- ਐਮ. ਐਲ. ਐਮ. ਸਕੂਲ ਆਫ ਨਰਸਿੰਗ ਕਿਲੀ ਚਾਹਲ ਵਿਚ ਆਪਣਾ ਕੋਰਸ ਪੂਰਾ ਕਰਕੇ ਜਾ ਰਹੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਰੱਖਿਆ ਗਿਆ | ਵਿਦਿਆਰਥੀਆਂ ਵਲੋਂ ਵੱਖ-ਵੱਖ ਰੰਗਾਰੰਗ ਪੋ੍ਰਗਰਾਮ ਗਿੱਧਾ, ਭੰਗੜਾ, ਸਕਿੱਟ ਅਤੇ ...
ਕਿਸ਼ਨਪੁਰਾ ਕਲਾਂ, 9 ਅਕਤੂਬਰ (ਅਮੋਲਕ ਸਿੰਘ ਕਲਸੀ)-ਸਥਾਨਕ ਕਸਬੇ ਦੇ ਵਾਲਮੀਕਿ ਮੰਦਰ, ਵਾਲਮੀਕਿ ਨੌਜਵਾਨ ਸਭਾ ਕਲੱਬ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 12 ਅਤੇ 13 ਅਕਤੂਬਰ ਨੂੰ ਮੰਦਿਰ ਮਹਾਂਰਿਸ਼ੀ ਭਗਵਾਨ ਵਾਲਮੀਕ ਕਿਸ਼ਨਪੁਰਾ ਕਲਾਂ ਵਿਖੇ ...
ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਅੰਦਰ ਬੈਂਕਿੰਗ ਖੇਤਰ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਸਦਕਾ ਪੰਜਾਬ ਐਾਡ ਸਿੰਧ ਬੈਂਕ ਬਿਲਾਸਪੁਰ ਦੇ ਮੈਨੇਜਰ ਪਿ੍ਥਵੀ ਰਾਜ ਮੀਨਾ ਦਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ...
ਨੱਥੂਵਾਲਾ ਗਰਬੀ, 9 ਅਕਤੂਬਰ (ਸਾਧੂ ਰਾਮ ਲੰਗੇਆਣਾ)- ਪਿੰਡ ਲੰਗੇਆਣਾ ਕਲਾਂ ਦੀ ਸੰਘਣੀ ਆਬਾਦੀ ਵਿਚ ਸ਼ਰਾਬ ਦੇ ਖੁੱਲ੍ਹੇ ਹੋਏ ਠੇਕੇ ਨੂੰ ਪਿੰਡ ਵਿਚੋਂ ਬਾਹਰ ਕੱਢਣ ਦੇ ਮਸਲੇ ਨੂੰ ਲੈ ਕੇ ਮਜ਼ਦੂਰ ਸ਼ਕਤੀ ਪਾਰਟੀ ਭਾਰਤ ਵਲੋਂ ਕਮਰਕੱਸੇ ਕਸਦਿਆਂ ਸੰਘਰਸ਼ ਵਿੱਢਣ ਦਾ ...
ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)- ਪ੍ਰਾਚੀਨ ਦਸਹਿਰਾ ਰਾਮ-ਲੀਲ੍ਹਾ ਡਰਾਮਾਟਿਕ ਕਮੇਟੀ ਬਾਘਾ ਪੁਰਾਣਾ ਦੇ ਪ੍ਰਧਾਨ ਵਰਿੰਦਰ ਬਾਂਸਲ ਅਤੇ ਸੈਕਟਰੀ ਪਵਨ ਸ਼ਰਮਾ ਵਲੋਂ ਸਮੂਹ ਕਮੇਟੀ ਮੈਂਬਰਾਂ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਦੁਸਹਿਰੇ ਦਾ ...
ਬੱਧਨੀ ਕਲਾਂ, 9 ਅਕਤੂਬਰ (ਸੰਜੀਵ ਕੋਛੜ)- ਧੰਨ-ਧੰਨ ਬਾਬਾ ਨਾਹਰ ਸਿੰਘ ਦੀ ਅਪਾਰ ਕਿ੍ਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਕਿਸਾਨਾਂ ਨੂੰ ਪਰਾਲੀ ਜਲਾਉਣ ਉਪਰੰਤ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਤੇ ਹੋਣ ਵਾਲੀਆਂ ਸਾਹ ਦੀਆਂ ਬਿਮਾਰੀਆਂ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਜ਼ਾਦ ਵੈੱਲਫੇਅਰ ਕਲੱਬ ਮੋਗਾ ਵਲੋਂ 12 ਅਕਤੂਬਰ ਨੂੰ ਐਵਰ ਗਰੀਨ ਪਾਰਕ ਗੋਧੇਵਾਲਾ ਮੋਗਾ ਵਿਖੇ ਕਰਵਾਏ ਜਾ ਰਹੇ ਦਸਤਾਰ-ਏ-ਸਰਦਾਰ ਐਵਾਰਡ ਵਿਚ ਭਾਗ ਲੈਣ ਲਈ 380 ਬੱਚਿਆਂ ਨੇ ਆਪਣੀ ਹਾਜ਼ਰੀ ਲਗਵਾਈ | ਚੋਣ ਕੀਤੇ ...
ਠੱਠੀ ਭਾਈ, 9 ਅਕਤੂਬਰ (ਜਗਰੂਪ ਸਿੰਘ ਮਠਾੜੂ)- 65ਵੀਂਆਂ ਸਕੂਲ ਪੱਧਰੀ ਖੇਡਾਂ ਵਿਚ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੀ ਟੀਮ ਨੇ ਤੀਰ ਅੰਦਾਜ਼ੀ ਦੇ ਮੁਕਾਬਲਿਆਂ ਵਿਚ ਭਾਗ ਲਿਆ ਜਿਸ ਵਿਚ ਅੰਡਰ-14 ਵਿਚ ਕੁੜੀਆਂ ਨੇ ਇੰਡੀਅਨ ਰਾਊਾਡ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ...
ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਮੁਗਲੂ ਪੱਤੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦਾ ਭੋਗ ਪਾਉਣ ਉਪਰੰਤ ਗਿਆਨੀ ...
ਕੋਟ ਈਸੇ ਖਾਂ, 9 ਅਕਤੂਬਰ (ਯਸ਼ਪਾਲ ਗੁਲਾਟੀ)- ਮਿਡ-ਡੇ-ਮੀਲ ਕੁੱਕ ਯੂਨੀਅਨ ਇੰਟਕ ਸਬੰਧਿਤ ਬਲਾਕ ਕੋਟ ਈਸੇ ਖਾਂ ਇਕਾਈ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਸਰਕਾਰੀ ਕੰ. ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਹੋਈ | ਇਸ ...
ਧਰਮਕੋਟ, 9 ਅਕਤੂਬਰ (ਪਰਮਜੀਤ ਸਿੰਘ)- ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਪੰਜਾਬ ਵਲੋਂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ...
ਮੋਗਾ, 9 ਅਕਤੂਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਪੰਜਾਬ ਸਰਕਾਰ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦੀਆਂ ਹਦਾਇਤਾਂ 'ਤੇ ਪਿ੍ੰਸੀਪਲ ਸੁਰਿੰਦਰ ਕੌਰ ਗਿੱਲ ਦੀ ਅਗਵਾਈ ਵਿਚ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ ...
ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਪੂਰੇ ਭਾਰਤ ਵਿਚ ਮਨਾਇਆ ਗਿਆ ਤੇ ਵੱਡੇ-ਵੱਡੇ ਰਾਵਣ ਦੇ ਪੁਤਲੇ ਸਾੜ ਕੇ ਸਮਾਗਮ ਕਰਵਾਏ, ਉੱਥੇ ਲੋਕਾਂ ਨੇ ਆਪਣੇ ਘਰਾਂ ਵਿਚ ਵੀ ਰਾਵਣ ਦਾ ਪੂਜਣ ਕੀਤਾ | ਬੀਜੀ ਹੋਈ ...
ਮੋਗਾ, 9 ਅਕਤੂਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਨੇ ਮਨੀ ਸਿੰਘ ਘਾਰੂ ਨੂੰ ਇੰਟਕ ਸੇਵਾ ਦਲ ਸਿਟੀ ਮੋਗਾ ਦਾ ਪ੍ਰਧਾਨ ਬਣਨ 'ਤੇ ਨਿਯੁਕਤੀ ਪੱਤਰ ਸੌਾਪਿਆ | ਸ੍ਰੀ ਧੀਰ ਨੇ ਦੱਸਿਆ ਕਿ ਪੰਜਾਬ ਇੰਟਕ ਦੇ ਡਾ. ਸੁਭਾਸ਼ ਸ਼ਰਮਾ ਦੇ ...
ਠੱਠੀ ਭਾਈ, 9 ਅਕਤੂਬਰ (ਜਗਰੂਪ ਸਿੰਘ ਮਠਾੜੂ)- ਚੇਅਰਮੈਨ ਗੁਰਤੇਜ ਸਿੰਘ ਆੜ੍ਹਤੀਆ ਅਤੇ ਡਾਇਰੈਕਟਰ ਹਰਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ 'ਚ ਪ੍ਰਗਤੀਸ਼ੀਲ ਪਿੰਡ ਮੌੜ ਨੌ ਆਬਾਦ ਦੀ ਵਿੱਦਿਅਕ ਸੰਸਥਾ ਸਵਾਮੀ ਵਿਵੇਕਾਨੰਦ ਪਬਲਿਕ ਸਕੂਲ ਨੇ ਜਿੱਥੇ ਇਲਾਕੇ ਦੇ ਬੱਚਿਆਂ ...
ਸਮਾਲਸਰ, 9 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਡੇਰਾ ਬਾਬਾ ਕੌਲ ਦਾਸ ਸਮਾਲਸਰ ਵਿਖੇ ਮਾਤਾ ਗੁਰਚਰਨ ਕੌਰ ਬਰਾੜ ਧਰਮ ਪਤਨੀ ਫੂਲਾ ਸਿੰਘ ਇੰਗਲੈਂਡ ਵਾਲੇ ਦੀ ਯਾਦ 'ਚ ਅੱਖਾਂ ਦੀ ਜਾਂਚ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ 'ਚ ਫੂਲਾ ਸਿੰਘ ਪ੍ਰਧਾਨ ਦਾ ਕੇਵਲ ਕੌਰ ...
ਬੱਧਨੀ ਕਲਾਂ, 9 ਅਕਤੂਬਰ (ਸੰਜੀਵ ਕੋਛੜ)-ਖੱਤਰੀ ਸਭਾ ਬੱਧਨੀ ਕਲਾਂ ਦੇ ਮੈਂਬਰਾਂ ਨੇ ਪ੍ਰਧਾਨ ਮਹਿੰਦਰਪਾਲ ਸੱਭਰਵਾਲ ਦੀ ਪ੍ਰਧਾਨਗੀ ਹੇਠ ਭੱਲਿਆਂ ਦੇ ਪ੍ਰਾਚੀਨ ਸ਼ਿਵ ਮੰਦਿਰ ਬੱਧਨੀ ਕਲਾਂ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਦੀ ਪੂਜਾ ਕੀਤੀ | ਇਸ ਸਮੇਂ ਪ੍ਰਧਾਨ ...
ਮੋਗਾ, 9 ਅਕਤੂਬਰ (ਜਸਪਾਲ ਸਿੰਘ ਬੱਬੀ)- ਖੱਤਰੀ ਸਭਾ ਮੋਗਾ ਵਲੋਂ ਦਸਹਿਰਾ ਵਾਲੇ ਦਿਨ ਖੱਤਰੀ ਦਿਵਸ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਮਨਾਇਆ ਗਿਆ | ਖੱਤਰੀ ਸਭਾ ਮੈਂਬਰਾਂ ਨੇ ਨਵੀਨ ਕਲਾਂ ਮੰਦਰ ਵਲੋਂ ਭਗਵਾਨ ਰਾਮ ਦੀ ਸ਼ੋਭਾ ਯਾਤਰਾ ਵਿਚ ਸ਼ਿਰਕਤ ਕੀਤੀ | ...
ਮੋਗਾ, 9 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਰਾਧੇ-ਰਾਧੇ ਸਵਸਥ ਬਣਾ ਦੇ ਸੰਸਥਾ ਦੀ ਸਥਾਪਨਾ ਕਰਨ ਵਾਲੀ ਰਾਜ ਸ੍ਰੀ ਸ਼ਰਮਾ ਵਲੋਂ ਅੱਜ ਨੇਚਰ ਪਾਰਕ ਮੋਗਾ ਵਿਖੇ ਰਾਮ ਨੌਮੀ ਦੇ ਪਵਿੱਤਰ ਦਿਹਾੜੇ 'ਤੇ ਡਾਂਡੀਆ ਪ੍ਰੋਗਰਾਮ ਕਰਵਾਇਆ ਗਿਆ | ਰਾਜ ਸ੍ਰੀ ਸ਼ਰਮਾ ਨੇ ...
ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਅੰਡਰ 23 ਨੈਸ਼ਨਲ ਚੈਂਪੀਅਨਸ਼ਿਪ ਸਿਰੜੀ (ਮਹਾਰਾਸ਼ਟਰ) ਵਿਖੇ 25 ਸਤੰਬਰ ਤੋਂ 29 ਤੱਕ ਹੋਈ ਜਿਸ 'ਚ ਸ਼ੇਖ਼ ਫ਼ਰੀਦ ਕੁਸ਼ਤੀ ਅਖਾੜਾ ਧੂੜਕੋਟ ਰਣਸੀਂਹ ਦੀ ਲੜਕੀ ਨਵਜੋਤ ਕੌਰ ਪੁੱਤਰੀ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਫੈਡਰੇਸ਼ਨ ਪੰਜਾਬ ਤੇ ਹੋਰ ਭਾਈਵਾਲ ਯੂਨੀਅਨਾਂ ਨੇ ਇਕ ਹੰਗਾਮੀ ਮੀਟਿੰਗ ਕੀਤੀ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਸਿੰਘ ਰਾਊਵਾਲ ਨੇ ਸੰਬੋਧਨ ਕਰਦੇ ਹੋਏ ਦੱਸਿਆ ...
ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ. ਕੇਵਲ ਸਿੰਘ ਖੋਟੇ ਦੀ ਪ੍ਰਧਾਨਗੀ ਹੇਠ ਸਥਾਨਕ ਜਨਤਾ ਧਰਮਸ਼ਾਲਾ ਵਿਖੇ ਹੋਈ | ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ...
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਬਰਾਂਚ ਮੋਗਾ ਦੀ ਅਹਿਮ ਮੀਟਿੰਗ ਸ਼ਹੀਦ ਨਛੱਤਰ ਧਾਲੀਵਾਲ ਭਵਨ ਮੋਗਾ ਵਿਚ ਹੋਈ | ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਜਗਦੀਸ਼ ਸਿੰਘ ...
ਮੋਗਾ, 9 ਅਕਤੂਬਰ (ਜਸਪਾਲ ਸਿੰਘ ਬੱਬੀ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਅਮਰਜੀਤ ਸਿੰਘ ਬਾਜਵਾ ਐੱਸ. ਐੱਸ. ਪੀ. ਮੋਗਾ ਦੇ ਦਿਸ਼ਾ-ਨਿਰਦੇਸ਼ ਹੇਠ ਇੰਚਾਰਜ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਇੰਚਾਰਜ ਏ. ਐੱਸ. ਆਈ. ਕੇਵਲ ਸਿੰਘ ਭੇਖਾ ਦੀ ਅਗਵਾਈ ...
ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਸ਼ੂਟਿੰਗ ਨਾਰਥ ਜ਼ੋਨ ਦੋ ਦੇ ਮੁਕਾਬਲਿਆਂ 'ਚ ਹਾਲ ਮਾਰਕ ਸਕੂਲ ਪੰਚਕੂਲਾ ...
ਸਮਾਧ ਭਾਈ, 9 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਵਿਖੇ ਅਗਰਵਾਲ ਸਭਾ ਵਲੋਂ ਸ੍ਰੀ ਅਗਰਸੈਨ ਜਯੰਤੀ ਮਨਾਈ ਗਈ | ਇਸ ਮੌਕੇ ਸਮਾਧ ਭਾਈ ਸਭਾ ਦੇ ਪ੍ਰਧਾਨ ਭੀਸ਼ਮ ਕੁਮਾਰ ਵਿਕੀ ਨੇ ਅਗਰਵਾਲ ਭਾਈਚਾਰੇ ਦੀਆਂ ਮੰਗਾਂ ਸੰਬੰਧੀ ਵਿਚਾਰਾਂ ਜ਼ਿਲ੍ਹਾ ਕਮੇਟੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX