ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਪਹਿਲਾ ਸਫ਼ਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਰਾਮਦਾਸ ਜੀ ਦੇ 485ਵੇੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ | ਨਗਰ ਕੀਰਤਨ ਦੀ ਆਰੰਭਤਾ ਅਕਾਲ ਤਖ਼ਤ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਤੇ ਪਤਨੀ ਸਮੇਤ ਤਿੰਨ ਨੂੰ ਅਰਥ ਸ਼ਾਸਤਰ 'ਚ ਨੋਬਲ ਪੁਰਸਕਾਰ

ਸਟਾਕਹੋਮ, 14 ਅਕਤੂਬਰ (ਏਜੰਸੀ)-ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਅਤੇ ਉਨ੍ਹਾਂ ਦੀ ਪਤਨੀ ਏਸਥਰ ਡੁਫਲੋ ਅਤੇ ਉਨ੍ਹਾਂ ਦੇ ਨਾਲ ਸਾਂਝੇ ਰੂਪ 'ਚ ਮਾਈਕਲ ਕ੍ਰੇਮਰ ਨੂੰ ਅਰਥ ਸ਼ਾਸਤਰ 'ਚ ਨੋਬਲ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਤਿੰਨਾਂ ਅਰਥ ਸ਼ਾਸਤਰੀਆਂ ਨੂੰ ਵਿਸ਼ਵ ਪੱਧਰ 'ਤੇ ਗ਼ਰੀਬੀ ਅਤੇ ਭੁੱਖਮਰੀ ਨੂੰ ਦੂਰ ਕਰਨ 'ਚ ਪਾਏ ਯੋਗਦਾਨ ਲਈ ਸਮੂਹਿਕ ਤੌਰ 'ਤੇ ਪੁਰਸਕਾਰ ਦਿੱਤਾ ਗਿਆ ਹੈ। ਕਮੇਟੀ ਨੇ ਪੁਰਸਕਾਰ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਆਪਣੇ ਪ੍ਰਯੋਗਾਤਮਕ ਦ੍ਰਿਸ਼ਟੀਕੋਣ ਨਾਲ ਇਨ੍ਹਾਂ ਨੇ ਵਿਸ਼ਵ ਪੱਧਰ 'ਤੇ ਗ਼ਰੀਬੀ ਨੂੰ ਘੱਟ ਕਰਨ ਦੀ ਦਿਸ਼ਾ 'ਚ ਜ਼ਿਕਰਯੋਗ ਯੋਗਦਾਨ ਦਿੱਤਾ ਹੈ। ਭਾਰਤ 'ਚ ਜਨਮੇ ਅਭਿਜੀਤ ਬੈਨਰਜੀ ਅਮਰੀਕੀ ਨਾਗਰਿਕ ਹਨ। ਉਨ੍ਹਾਂ ਦੀ ਪਤਨੀ ਏਸਥਰ ਡੁਫਲੋ ਫਰਾਂਸੀਸੀ ਮੂਲ ਦੀ ਅਮਰੀਕੀ ਨਾਗਰਿਕ ਹੈ ਅਤੇ ਮਾਈਕਲ ਕ੍ਰੇਮਰ ਵੀ ਅਮਰੀਕੀ ਨਾਗਰਿਕ ਹਨ। ਅਮਰੀਕਾ ਦੀ ਐਮ. ਆਈ. ਟੀ. ਦੇ ਅਭਿਜੀਤ ਬੈਨਰਜੀ ਅਰਥ ਸ਼ਾਸਤਰ ਦਾ ਨੋਬਲ ਪੁਰਸਕਾਰ ਪ੍ਰਾਪਤ ਕਰਨ ਵਾਲੇ ਦੂਸਰੇ ਭਾਰਤੀ ਅਰਥ ਸ਼ਾਸਤਰੀ ਹਨ। ਉਨ੍ਹਾਂ ਤੋਂ ਪਹਿਲਾਂ ਅਮਰਤਿਆ ਸੇਨ ਨੂੰ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਐਮ. ਆਈ. ਟੀ. 'ਚ ਪ੍ਰੋਫੈਸਰ ਹਨ ਅਭਿਜੀਤ ਬੈਨਰਜੀ
21 ਫ਼ਰਵਰੀ, 1961 ਨੂੰ ਮੁੰਬਈ 'ਚ ਜਨਮੇ ਅਭਿਜੀਤ ਬੈਨਰਜੀ (58) ਮੈਸਾਚੁਸੇਟਸ ਇੰਸਟੀਚਿਊਟ ਆਫ਼ ਤਕਨਾਲੋਜੀ (ਐਮ. ਆਈ. ਟੀ) 'ਚ ਅਰਥ ਸ਼ਾਸਤਰ ਦੇ ਪ੍ਰੋਫੈਸਰ ਹਨ। ਉਹ ਅਤੇ ਉਨ੍ਹਾਂ ਦੀ ਪਤਨੀ ਡੁਫਲੋ 'ਅਬਦੁਲ ਲਤੀਫ ਜਮੀਲ ਪਾਵਰਟੀ ਐਕਸ਼ਨ ਲੈਬ' ਦੇ ਸਹਿ ਸੰਸਥਾਪਕ ਹਨ। ਅਭਿਜੀਤ ਦੀ ਮਾਂ ਅਤੇ ਪਿਤਾ ਦੋਵੇਂ ਅਰਥ ਸ਼ਾਸਤਰ ਦੇ ਪ੍ਰੋਫੈਸਰ ਸਨ। ਬੈਨਰਜੀ ਨੇ 1981 ਵਿਚ ਕੋਲਕਾਤਾ ਯੂਨੀਵਰਸਿਟੀ ਤੋਂ ਬੀ. ਐਸ. ਸੀ. ਕੀਤੀ ਅਤੇ 1983 'ਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਤੋਂ ਐਮ. ਏ. ਪਾਸ ਕੀਤੀ। ਇਸ ਦੇ ਬਾਅਦ ਉਨ੍ਹਾਂ ਹਾਵਰਡ ਯੂਨੀਵਰਸਿਟੀ ਤੋਂ 1988 ਵਿਚ ਪੀ. ਐਚ. ਡੀ. ਕੀਤੀ। ਨੋਬਲ ਕਮੇਟੀ ਨੇ ਆਪਣੇ ਬਿਆਨ 'ਚ ਕਿਹਾ ਕਿ ਉਨ੍ਹਾਂ ਦੀ ਖੋਜ ਨਾਲ ਵਿਸ਼ਵ ਪੱਧਰ 'ਤੇ ਗ਼ਰੀਬੀ ਨਾਲ ਨਿਪਟਣ 'ਚ ਅਹਿਮ ਮਦਦ ਮਿਲੀ ਹੈ। ਬੀਤੇ ਦੋ ਦਹਾਕਿਆਂ 'ਚ ਉਨ੍ਹਾਂ ਦੀ ਪ੍ਰਯੋਗ ਆਧਾਰਿਤ ਪਹੁੰਚ ਨਾਲ 'ਡਿਵੈਲਪਮੈਂਟ ਇਕਨਾਮਿਕਸ' ਵਿਚ ਵੱਡਾ ਬਦਲਾਅ ਆਇਆ ਹੈ। ਇਸ ਨਾਲ ਖੋਜ ਦੇ ਖੇਤਰ 'ਚ ਨਵੀਂ ਪ੍ਰਗਤੀ ਆਈ ਹੈ।
4 ਕਿਤਾਬਾਂ ਲਿਖ ਚੁੱਕੇ ਹਨ
ਅਭਿਜੀਤ ਬੈਨਰਜੀ ਆਰਥਿਕ ਮਾਮਲਿਆਂ 'ਤੇ ਬਹੁਤ ਸਾਰੇ ਆਰਟੀਕਲ ਲਿਖ ਚੁੱਕੇ ਹਨ। ਉਹ 'ਪੂਅਰ ਇਕਨਾਮਿਕਸ' ਸਮੇਤ ਚਾਰ ਕਿਤਾਬਾਂ ਲਿਖ ਚੁੱਕੇ ਹਨ। ਇਸ ਕਿਤਾਬ ਨੂੰ 'ਗੋਲਡਮੈਨ ਸਾਕਸ ਬਿਜਨੈਸ ਬੁਕ ਆਫ਼ ਦਾ ਈਅਰ' ਦਾ ਖ਼ਿਤਾਬ ਮਿਲਿਆ ਸੀ। ਉਨ੍ਹਾਂ 2 ਦਸਤਾਵੇਜ਼ੀ ਫਿਲਮਾਂ ਦਾ ਨਿਰਦੇਸ਼ਨ ਵੀ ਕੀਤਾ ਹੈ। ਉਹ 2015 ਦੇ ਬਾਅਦ ਵਿਕਾਸ ਏਜੰਡੇ 'ਤੇ ਬਣੇ ਯੂ. ਐਨ. ਸਕੱਤਰ ਜਨਰਲ ਦੇ ਉੱਚ-ਪੱਧਰੀ ਪੈਨਲ 'ਚ ਵੀ ਰਹਿ ਚੁੱਕੇ ਹਨ।
ਏਸਥਰ ਡੁਫਲੋ
ਅਭਿਜੀਤ ਬੈਨਰਜੀ ਦੇ ਨਾਲ ਉਨ੍ਹਾਂ ਦੀ ਪਤਨੀ ਏਸਥਰ ਡੁਫਲੋ (47) ਵੀ ਐਮ. ਆਈ. ਟੀ. 'ਚ ਪ੍ਰੋਫੈਸਰ ਹੈ। ਫ੍ਰਾਂਸੀਸੀ ਮੂਲ ਦੀ ਅਮਰੀਕੀ ਅਰਥ ਸ਼ਾਸਤਰੀ ਡੁਫਲੋ ਨੇ ਇਤਿਹਾਸ ਅਤੇ ਅਰਥ ਸ਼ਾਸਤਰ ਗਰੈਜੂਏਸ਼ਨ ਕਰਨ ਦੇ ਬਾਅਦ 1994 ਵਿਚ ਪੈਰਿਸ ਸਕੂਲ ਆਫ਼ ਇਕਨਾਮਿਕਸ ਤੋਂ ਮਾਸਟਰ ਡਿਗਰੀ ਪ੍ਰਾਪਤ ਕੀਤੀ। 1999 'ਚ ਉਨ੍ਹਾਂ ਐਮ. ਆਈ. ਟੀ. ਤੋਂ ਪੀ. ਐਚ. ਡੀ. ਕੀਤੀ। ਦੋਵਾਂ ਨੇ 2015 'ਚ ਵਿਆਹ ਕਰਵਾਇਆ ਸੀ।
ਮਾਈਕਲ ਕ੍ਰੇਮਰ
ਮਾਈਕਲ ਕ੍ਰੇਮਰ ਹਾਵਰਡ ਯੂਨੀਵਰਸਿਟੀ (55) 'ਚ ਪ੍ਰੋਫੈਸਰ ਹਨ ਅਤੇ ਇਸੇ ਯੂਨੀਵਰਸਿਟੀ ਤੋਂ ਪੀ. ਐਚ. ਡੀ. ਕਰ ਰਹੇ ਹਨ।
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਉਪ ਰਾਸ਼ਟਰਪਤੀ ਵਲੋਂ ਵਧਾਈ
ਨਵੀਂ ਦਿੱਲੀ, (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਮੂਲ ਦੇ ਅਰਥ ਸ਼ਾਸਤਰੀ ਅਭਿਜੀਤ ਬੈਨਰਜੀ ਤੇ ਉਨ੍ਹਾਂ ਦੀ ਪਤਨੀ ਨੂੰ ਨੋਬਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਹੈ। ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਹੋਰਨਾਂ ਆਗੂਆਂ ਨੇ ਵੀ ਅਭਿਜੀਤ ਬੈਨਰਜੀ ਨੂੰ ਵਧਾਈ ਦਿੱਤੀ ਹੈ।


ਖ਼ਬਰ ਸ਼ੇਅਰ ਕਰੋ

ਕਸ਼ਮੀਰ 'ਚ ਅੱਤਵਾਦੀਆਂ ਵਲੋਂ ਟਰੱਕ ਡਰਾਈਵਰ ਦੀ ਹੱਤਿਆ

ਸ੍ਰੀਨਗਰ, 14 ਅਕਤੂਬਰ (ਏਜੰਸੀ)- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਇਕ ਸ਼ੱਕੀ ਪਾਕਿਸਤਾਨੀ ਸਮੇਤ 2 ਅੱਤਵਾਦੀਆਂ ਵਲੋਂ ਰਾਜਸਥਾਨ ਦੇ ਇਕ ਟਰੱਕ ਡਰਾਈਵਰ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਨਾਲ ਹੀ ਇਕ ਫਲਾਂ ਦੇ ਬਾਗ ਦੇ ਮਾਲਕ 'ਤੇ ਵੀ ਹਮਲਾ ਕੀਤਾ ਗਿਆ ਹੈ। ...

ਪੂਰੀ ਖ਼ਬਰ »

72 ਦਿਨਾਂ ਬਾਅਦ ਕਸ਼ਮੀਰ 'ਚ ਵੱਜੀ ਮੋਬਾਈਲ ਦੀ ਘੰਟੀ-ਲੋਕਾਂ ਨੂੰ ਈਦ ਜਿੰਨਾ ਚੜ੍ਹਿਆ ਚਾਅ

ਸ੍ਰੀਨਗਰ, 14 ਅਕਤੂਬਰ (ਏਜੰਸੀ)-ਕਸ਼ਮੀਰ 'ਚ ਸੋਮਵਾਰ ਦੁਪਹਿਰ ਨੂੰ ਇਕ ਵਾਰ ਫਿਰ ਤੋਂ ਮੋਬਾਈਲ ਫੋਨਾਂ ਦੀਆਂ ਘੰਟੀਆਂ ਵੱਜਣੀਆਂ ਸ਼ੁਰੂ ਹੋ ਗਈਆਂ ਤੇ ਰਾਜ ਦੇ ਕਰੀਬ 40 ਲੱਖ ਪੋਸਟ ਪੇਡ ਉਪਭੋਗਤਾ 72 ਦਿਨਾ ਬਾਅਦ ਦੇਸ਼ ਭਰ 'ਚ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨਾਲ ਜੁੜ ਗਏ। ...

ਪੂਰੀ ਖ਼ਬਰ »

ਕਾਂਗਰਸ ਦੇ 370 ਲਈ ਪਿਆਰ ਕਾਰਨ ਸੈਨਿਕਾਂ ਨੂੰ ਗਵਾਉਣੀਆਂ ਪਈਆਂ ਜਾਨਾਂ-ਮੋਦੀ

ਚੰਡੀਗੜ੍ਹ, 14 ਅਕਤੂਬਰ (ਰਾਮ ਸਿੰਘ ਬਰਾੜ)-ਉਦਯੋਗਿਕ ਨਗਰੀ ਫਰੀਦਾਬਾਦ ਦੇ ਬਲਭਗੜ੍ਹ ਵਿਚ ਭਾਜਪਾ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਉਹ ਧਾਰਾ 370 ਬਾਰੇ ਆਪਣੇ ਪਿਆਰ ਨੂੰ ਸਮਝਾਉਣ, ਜਿਸ ਕਾਰਨ ਜਵਾਨਾਂ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਵਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ

ਚੰਡੀਗੜ੍ਹ/ਡੇਰਾ ਬਾਬਾ ਨਾਨਕ 14 ਅਕਤੂਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰ ਤੇ ...

ਪੂਰੀ ਖ਼ਬਰ »

ਪਾਕਿ ਨੇ ਭਾਰਤ ਭੇਜਿਆ ਕਰਤਾਰਪੁਰ ਲਾਂਘੇ ਦਾ ਅੰਤਿਮ ਖਰੜਾ

20 ਡਾਲਰ ਲਿਆ ਜਾਵੇਗਾ ਯਾਤਰਾ ਸੇਵਾ ਖ਼ਰਚ

ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦਾ ਅੰਤਿਮ ਖਰੜਾ ਭਾਰਤ ਨੂੰ ਭੇਜੇ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿ ਵਲੋਂ ਭੇਜੇ ਗਏ ਉਕਤ ਅੰਤਿਮ ਖਰੜੇ ਮੁਤਾਬਕ ਪਾਕਿਸਤਾਨ ਕਰਤਾਰਪੁਰ ...

ਪੂਰੀ ਖ਼ਬਰ »

ਐਫ.ਏ.ਐਫ.ਟੀ. ਦਾ ਪਾਕਿਸਤਾਨ 'ਤੇ ਵੱਡਾ ਦਬਾਅ-ਡੋਵਾਲ

ਸਰਕਾਰੀ ਨੀਤੀ ਦੇ ਤੌਰ 'ਤੇ ਅੱਤਵਾਦ ਦਾ ਸਮਰਥਨ ਅਤੇ ਫੰਡਿੰਗ ਕਰ ਰਿਹੈ ਗੁਆਂਢੀ ਮੁਲਕ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਸੋਮਵਾਰ ਨੂੰ ਕਿਹਾ ਕਿ ਪੈਰਿਸ ਵਿਚ ਚੱਲ ਰਹੀ ਵਿੱਤੀ ਕਾਰਵਾਈ ਕਾਰਜ ਬਲ ਦੀ ਮੀਟਿੰਗ 'ਚ ਪਾਕਿਸਤਾਨ 'ਤੇ ਕਾਫੀ ਦਬਾਅ ਹੈ। ਅੱਤਵਾਦ ਵਿਰੋਧੀ ਦਸਤਿਆਂ ਦੇ ਮੁਖੀਆਂ ਦੀ ਬੈਠਕ ਨੂੰ ਸੰਬੋਧਨ ...

ਪੂਰੀ ਖ਼ਬਰ »

ਕੇਂਦਰ ਵਲੋਂ ਉਮਰ ਕੈਦ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਨੂੰ ਰਿਹਾਅ ਕਰਨ ਦਾ ਫ਼ੈਸਲਾ

ਨਵੀਂ ਦਿੱਲੀ, 14 ਅਕਤੂਬਰ (ਪੀ. ਟੀ. ਆਈ.)-ਪੰਜਾਬ 'ਚ ਖਾੜਕੂਵਾਦ ਦੌਰਾਨ ਕੀਤੇ ਅਪਰਾਧਾਂ ਲਈ ਉਮਰ ਕੈਦ ਦੀ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਸੂਬਾ ਸਰਕਾਰ ਦੇ ਇਸ ਸਬੰਧੀ ਭੇਜੇ ਪ੍ਰਸਤਾਵ ਨੂੰ ...

ਪੂਰੀ ਖ਼ਬਰ »

'ਖੋਦਾ ਪਹਾੜ ਨਿਕਲੀ ਚੂਹੀਆ'-ਖੱਟਰ

ਕਾਂਗਰਸ ਵਲੋਂ ਸਖ਼ਤ ਪ੍ਰਤੀਕਰਮ

ਸੋਨੀਪਤ/ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਇਕ ਚੋਣ ਰੈਲੀ ਦੌਰਾਨ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਖਿਲਾਫ਼ ਕੀਤੀ ਟਿੱਪਣੀ ਦੇ ਬਾਅਦ ਕਾਂਗਰਸ ਵਲੋਂ ਇਸ ਦਾ ਤਿੱਖਾ ਵਿਰੋਧ ਸ਼ੁਰੂ ਹੋ ਗਿਆ ਹੈ। ਸੋਨੀਪਤ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਸੜਕ ਹਾਦਸੇ ਵਿਚ 4 ਹਾਕੀ ਖਿਡਾਰੀਆਂ ਦੀ ਮੌਤ

ਹੋਸ਼ੰਗਾਬਾਦ, 14 ਅਕਤੂਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲ੍ਹੇ 'ਚ ਅੱਜ ਸਵੇਰੇ ਵਾਪਰੇ ਇਕ ਸੜਕ ਹਾਦਸੇ 'ਚ ਹਾਕੀ ਦੇ 4 ਖਿਡਾਰੀਆਂ ਦੀ ਮੌਤ ਹੋ ਗਈ ਜਦਕਿ 3 ਹੋਰ ਜ਼ਖ਼ਮੀ ਹੋ ਗਏ। ਹੋਸ਼ੰਗਾਬਾਦ ਦਿਹਾਤ ਪੁਲਿਸ ਥਾਣੇ ਦੇ ਮੁਖੀ ਅਸ਼ੀਸ਼ ਪਵਾਰ ਨੇ ਦੱਸਿਆ ਕਿ ਕੌਮੀ ਮਾਰਗ 69 ...

ਪੂਰੀ ਖ਼ਬਰ »

ਕੈਪਟਨ ਵਲੋਂ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਪਰਾਲੀ ਨਾ ਸਾੜ ਕੇ ਵਾਤਾਵਰਨ ਦੀ ਸੁਰੱਖਿਆ ਲਈ ਬਦਲਾਅ ਦਾ ਮੁੱਢ ਬੰਨ੍ਹਿਆ ਹੈ। ਮੁੱਖ ਮੰਤਰੀ ਨੇ ...

ਪੂਰੀ ਖ਼ਬਰ »

ਹਰਿਆਣਾ 'ਚ ਸਰਕਾਰ ਭਾਜਪਾ ਦੀ ਬਣੇਗੀ, ਸੁਖਬੀਰ ਨੂੰ 'ਵਿਸ਼ੇਸ਼ ਮਹਿਮਾਨ' ਵਜੋਂ ਬੁਲਾਵਾਂਗੇ-ਤਰੁਣ ਚੁੱਘ

ਚੰਡੀਗੜ੍ਹ, 14 ਅਕਤੂਬਰ (ਏਜੰਸੀ)-ਭਾਜਪਾ ਆਗੂ ਤਰੁਣ ਚੁੱਘ ਨੇ ਸੋੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ 'ਚ ਸਰਕਾਰ ਬਣਾਵੇਗੀ ਅਤੇ ਸੁਖਬੀਰ ਸਿੰਘ ਬਾਦਲ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਭਾਜਪਾ ਦੀ ਸਰਕਾਰ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਅੰਬਾਨੀ-ਅਡਾਨੀ ਦੇ ਲਾਊਡ ਸਪੀਕਰ-ਰਾਹੁਲ ਗਾਂਧੀ

ਚੰਡੀਗੜ੍ਹ/ਨੂਹ, 14 ਅਕਤੂਬਰ (ਰਾਮ ਸਿੰਘ ਬਰਾੜ)-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਹਰਿਆਣਾ 'ਚ ਚੋਣ ਪ੍ਰਚਾਰ ਦੌਰਾਨ ਸੂਬਾ ਤੇ ਕੇਂਦਰ ਦੀ ਭਾਜਪਾ ਸਰਕਾਰਾਂ ਦੀ ਆਰਥਿਕ ਨੀਤੀਆਂ ਨੂੰ ਲੈ ਕੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਪਰਾਲੀ ਸਾੜਨ ਦਾ ਮਾਮਲਾ

ਸੁਪਰੀਮ ਕੋਰਟ ਨੇ ਵਾਤਾਵਰਨ ਤੇ ਜੰਗਲਾਤ ਵਿਭਾਗ ਤੋਂ ਸਟੇਟਸ ਰਿਪੋਰਟ ਮੰਗੀ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਰਾਜਧਾਨੀ ਦਿੱਲੀ 'ਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੋਣ ਵੱਲ ਵਧਣ ਦਰਮਿਆਨ ਸੁਪਰੀਮ ਕੋਰਟ ਨੇ ਕੇਂਦਰੀ ਵਾਤਾਵਰਨ ਮੰਤਰਾਲੇ ਨੂੰ ਕਿਹਾ ਕਿ ਉਹ ਉੱਚ ਪੱਧਰੀ ਕਾਰਜ ਬਲ ਦੀ ਸਿਫਾਰਿਸ਼ 'ਤੇ ਸਟੇਟਸ ਰਿਪੋਰਟ ਦਾਖ਼ਲ ਕਰੇ। ਪੰਜਾਬ, ਹਰਿਆਣਾ ...

ਪੂਰੀ ਖ਼ਬਰ »

ਅਯੁੱਧਿਆ ਵਿਵਾਦ

'ਹਿੰਦੂ ਪੱਖ ਤੋਂ ਨਹੀਂ ਸਗੋਂ ਸਾਡੇ ਕੋਲੋਂ ਹੀ ਪੁੱਛੇ ਜਾ ਰਹੇ ਹਨ ਸਵਾਲ'

ਮੁਸਲਿਮ ਧਿਰ ਨੇ ਸੁਣਵਾਈ ਦੌਰਾਨ ਸੁਪਰੀਮ ਕੋਰਟ 'ਚ ਲਗਾਇਆ ਦੋਸ਼

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਸੁਪਰੀਮ ਕੋਰਟ 'ਚ ਸੋਮਵਾਰ ਨੂੰ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਦੀ ਸੁਣਵਾਈ ਦੌਰਾਨ ਮੁਸਲਿਮ ਧਿਰਾਂ ਨੇ ਦੋਸ਼ ਲਗਾਇਆ ਹੈ ਕਿ ਇਸ ਮਾਮਲੇ 'ਚ ਹਿੰਦੂ ਪੱਖ ਤੋਂ ਨਹੀਂ ਸਗੋਂ ਸਾਡੇ ਕੋਲੋਂ ਹੀ ਸਵਾਲ ਕੀਤੇ ਜਾ ਰਹੇ ਹਨ। ਚੀਫ਼ ...

ਪੂਰੀ ਖ਼ਬਰ »

ਅਯੁੱਧਿਆ 'ਚ ਧਾਰਾ 144 ਲਗਾਈ

ਅਯੁੱਧਿਆ, 14 ਅਕਤੂਬਰ (ਏਜੰਸੀ)-ਅਯੁੱਧਿਆ 'ਚ ਸੰਵੇਦਨਸ਼ੀਲ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਦੇ ਮੁਕੱਦਮੇ ਦੀ ਕਾਰਵਾਈ ਨੂੰ ਪੂਰਾ ਕਰਨ ਲਈ ਸੁਪਰੀਮ ਕੋਰਟ ਦੀ ਸੰਭਾਵਿਤ ਸਮੇਂ ਸੀਮਾ ਨੂੰ ਦੇਖਦਿਆਂ ਜ਼ਿਲ੍ਹੇ 'ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ...

ਪੂਰੀ ਖ਼ਬਰ »

ਭਾਰਤ ਦੀ ਅਰਥ ਵਿਵਸਥਾ ਡਾਵਾਂਡੋਲ ਸਥਿਤੀ 'ਚ-ਅਭਿਜੀਤ ਬੈਨਰਜੀ

ਕੋਲਕਾਤਾ, 14 ਅਕਤੂਬਰ (ਏਜੰਸੀ)-ਨੋਬਲ ਪੁਰਸਕਾਰ ਜਿੱਤਣ ਦੇ ਬਾਅਦ ਅਭਿਜੀਤ ਬੈਨਰਜੀ ਨੇ ਕਿਹਾ ਕਿ ਭਾਰਤੀ ਅਰਥ ਵਿਵਸਥਾ ਡਾਵਾਂਡੋਲ ਸਥਿਤੀ 'ਚ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਉਪਲਬਧ ਅੰਕੜੇ ਇਹ ਭਰੋਸਾ ਨਹੀਂ ਜਗਾਉਂਦੇ ਹਨ ਕਿ ਦੇਸ਼ ਦੀ ਅਰਥ ਵਿਵਸਥਾ ਜਲਦ ਪਟੜੀ 'ਤੇ ਆ ...

ਪੂਰੀ ਖ਼ਬਰ »

ਮੋਦੀ ਨੇ ਨੀਂਦਰਲੈਂਡ ਦੇ ਸ਼ਾਹੀ ਜੋੜੇ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਂਦਰਲੈਂਡ ਦੇ ਮਹਾਰਾਜਾ ਵਿਲੀਅਮ ਅਲੈਗਜੈਂਡਰ ਤੇ ਮਹਾਰਾਣੀ ਮੈਕਸੀਮਾ ਨਾਲ ਅੱਜ ਮੁਲਾਕਾਤ ਦੌਰਾਨ ਦੋਹਾਂ ਦੇਸ਼ਾਂ ਦੇ ਦੁਪਾਸੜ ਸੱਭਿਆਚਾਰਕ ਤੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ...

ਪੂਰੀ ਖ਼ਬਰ »

ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐਸ. ਅਧਿਕਾਰੀ ਨੇ ਸਬ-ਕੁਲੈਕਟਰ ਵਜੋਂ ਸੰਭਾਲਿਆ ਅਹੁਦਾ

ਤਿਰੂਵਨੰਤਪੁਰਮ, 14 ਅਕਤੂਬਰ (ਏਜੰਸੀ)-ਦੇਸ਼ ਦੀ ਪਹਿਲੀ ਔਰਤ ਨੇਤਰਹੀਣ ਆਈ.ਏ.ਐਸ. ਅਧਿਕਾਰੀ ਪਰਾਂਜਲ ਪਾਟਿਲ (30) ਨੇ ਅੱਜ ਤਿਰੂਵਨੰਤਪੁਰਮ ਦੇ ਸਬ-ਕੁਲੈਕਟਰ ਦਾ ਚਾਰਜ ਸੰਭਾਲਣ ਦੌਰਾਨ ਕਿਹਾ ਸਾਨੂੰ ਨਾ ਹਾਰ ਮੰਨਣੀ ਚਾਹੀਦੀ ਹੈ ਤੇ ਨਾ ਹੀ ਉਮੀਦ ਛੱਡਣੀ ਚਾਹੀਦੀ ਹੈ। ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਬੱਚੇ ਦੇ ਜਿਨਸੀ ਸ਼ੋਸ਼ਣ ਦੀ ਸਮੱਗਰੀ ਵੱਟਸਐਪ 'ਤੇ ਪਾਉਣ ਲਈ 7 ਨਾਮਜ਼ਦ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਬੱਚੇ ਦਾ ਜਿਨਸੀ ਸ਼ੋਸ਼ਣ ਕਰਨ ਦੀ ਸਮੱਗਰੀ ਅੰਤਰਰਾਸ਼ਟਰੀ ਵੱਟਸਐਪ ਗਰੁੱਪਾਂ 'ਤੇ ਪਾਉਣ ਲਈ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਹ ਕਾਰਵਾਈ ਇਸ ਗਰੁੱਪ ਦੇ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX