ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਰਾਮਦਾਸ ਜੀ ਦੇ 485ਵੇੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ | ਨਗਰ ਕੀਰਤਨ ਦੀ ਆਰੰਭਤਾ ਅਕਾਲ ਤਖ਼ਤ ...
ਸਟਾਕਹੋਮ, 14 ਅਕਤੂਬਰ (ਏਜੰਸੀ)-ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਅਤੇ ਉਨ੍ਹਾਂ ਦੀ ਪਤਨੀ ਏਸਥਰ ਡੁਫਲੋ ਅਤੇ ਉਨ੍ਹਾਂ ਦੇ ਨਾਲ ਸਾਂਝੇ ਰੂਪ 'ਚ ਮਾਈਕਲ ਕ੍ਰੇਮਰ ਨੂੰ ਅਰਥ ਸ਼ਾਸਤਰ 'ਚ ਨੋਬਲ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਤਿੰਨਾਂ ਅਰਥ ਸ਼ਾਸਤਰੀਆਂ ਨੂੰ ਵਿਸ਼ਵ ...
ਸ੍ਰੀਨਗਰ, 14 ਅਕਤੂਬਰ (ਏਜੰਸੀ)- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਇਕ ਸ਼ੱਕੀ ਪਾਕਿਸਤਾਨੀ ਸਮੇਤ 2 ਅੱਤਵਾਦੀਆਂ ਵਲੋਂ ਰਾਜਸਥਾਨ ਦੇ ਇਕ ਟਰੱਕ ਡਰਾਈਵਰ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਨਾਲ ਹੀ ਇਕ ਫਲਾਂ ਦੇ ਬਾਗ ਦੇ ਮਾਲਕ 'ਤੇ ਵੀ ਹਮਲਾ ਕੀਤਾ ਗਿਆ ਹੈ। ...
ਸ੍ਰੀਨਗਰ, 14 ਅਕਤੂਬਰ (ਏਜੰਸੀ)-ਕਸ਼ਮੀਰ 'ਚ ਸੋਮਵਾਰ ਦੁਪਹਿਰ ਨੂੰ ਇਕ ਵਾਰ ਫਿਰ ਤੋਂ ਮੋਬਾਈਲ ਫੋਨਾਂ ਦੀਆਂ ਘੰਟੀਆਂ ਵੱਜਣੀਆਂ ਸ਼ੁਰੂ ਹੋ ਗਈਆਂ ਤੇ ਰਾਜ ਦੇ ਕਰੀਬ 40 ਲੱਖ ਪੋਸਟ ਪੇਡ ਉਪਭੋਗਤਾ 72 ਦਿਨਾ ਬਾਅਦ ਦੇਸ਼ ਭਰ 'ਚ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨਾਲ ਜੁੜ ਗਏ। ...
ਚੰਡੀਗੜ੍ਹ, 14 ਅਕਤੂਬਰ (ਰਾਮ ਸਿੰਘ ਬਰਾੜ)-ਉਦਯੋਗਿਕ ਨਗਰੀ ਫਰੀਦਾਬਾਦ ਦੇ ਬਲਭਗੜ੍ਹ ਵਿਚ ਭਾਜਪਾ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਉਹ ਧਾਰਾ 370 ਬਾਰੇ ਆਪਣੇ ਪਿਆਰ ਨੂੰ ਸਮਝਾਉਣ, ਜਿਸ ਕਾਰਨ ਜਵਾਨਾਂ ...
ਚੰਡੀਗੜ੍ਹ/ਡੇਰਾ ਬਾਬਾ ਨਾਨਕ 14 ਅਕਤੂਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਵਿਚਾਲੇ ਬੈਠਕ ਹੋਈ। ਭਾਰਤ ਸਰਕਾਰ ਦੇ ਵਫ਼ਦ ਦੀ ਅਗਵਾਈ ਕਰ ਰਹੇ ਗ੍ਰਹਿ ਸਕੱਤਰ ਸ੍ਰੀ ਅਜੈ ਭੱਲਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਦੇ ਅਧਿਕਾਰੀਆਂ ਦੇ ਵਫ਼ਦ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਬੈਠਕ 'ਚ ਸ਼ਮੂਲੀਅਤ ਕੀਤੀ ਅਤੇ ਜ਼ਮੀਨੀ ਪੱਧਰ 'ਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਵੀ ਕੀਤੀ। ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਪੱਧਰੀ ਵਫ਼ਦ ਨੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਕੰਮ 'ਚ ਲੱਗੇ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ। ਲਾਂਘੇ ਦੇ ਨਿਰਮਾਣ ਕਾਰਜ 'ਚ ਲੱਗੀ ਕੰਪਨੀ ਸ਼ਾਪੂਰਜੀ ਪਲੌਂਜੀ ਗਰੁੱਪ ਦੇ ਨੁਮਾਇੰਦਿਆਂ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਸਾਰਾ ਕੰਮ 31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਵਫ਼ਦ ਵਲੋਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ ਗਿਆ। ਉਪਰੰਤ ਉਨ੍ਹਾਂ ਇੰਟੀਗਰੇਟਿਡ ਚੈੱਕ ਪੋਸਟ (ਆਈ.ਸੀ.ਪੀ.) ਵਿਖੇ ਅਧਿਕਾਰੀਆਂ ਨਾਲ ਬੈਠਕ ਕਰਕੇ ਉੱਥੋਂ ਦੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਬੈਠਕ ਦੌਰਾਨ ਨਵੰਬਰ ਮਹੀਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਕਰਤਾਰਪੁਰ ਲਾਂਘੇ ਦੇ ਕੀਤੇ ਜਾਣ ਵਾਲੇ ਉਦਘਾਟਨ ਸਬੰਧੀ ਅਧਿਕਾਰੀਆਂ ਨਾਲ ਵਿਸਥਾਰ 'ਚ ਚਰਚਾ ਕੀਤੀ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਵਲੋਂ ਕੀਤੀ ਜਾਣ ਵਾਲੀ ਜਨਤਕ ਰੈਲੀ ਦੀ ਥਾਂ ਅਤੇ ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਾਲੀ ਜਗ੍ਹਾ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਬੀ.ਐਸ.ਐਫ. ਦੇ ਡੀ.ਜੀ. ਵਿਵੇਕ ਜੋਰੀ, ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੇ ਚੇਅਰਮੈਨ ਗੋਬਿੰਦ ਮੋਹਨ, ਸਕੱਤਰ ਲੋਕ ਨਿਰਮਾਣ ਹੁਸਨ ਲਾਲ, ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਮੈਂਬਰ ਅਖਿਲ ਸਕਸੈਨਾ, ਡਾਇਰੈਕਟਰ ਰਮਨ ਸ਼ਰਮਾ, ਬੀ.ਐਸ.ਐਫ. ਦੇ ਆਈ.ਜੀ. ਮਹੀਪਾਲ ਯਾਦਵ, ਡੀ.ਆਈ.ਜੀ ਰਜੇਸ਼ ਸ਼ਰਮਾ, ਪੰਜਾਬ ਪੁਲਿਸ ਦੇ ਆਈ.ਜੀ. ਐਸ.ਪੀ. ਪਰਮਾਰ, ਐਸ.ਐਸ.ਪੀ. ਉਪਿੰਦਰਜੀਤ ਸਿੰਘ ਘੁੰਮਣ, ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਤੇਜਿੰਦਰਪਾਲ ਸਿੰਘ ਸੰਧੂ ਆਦਿ ਹਾਜ਼ਰ ਸਨ।
ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦਾ ਅੰਤਿਮ ਖਰੜਾ ਭਾਰਤ ਨੂੰ ਭੇਜੇ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿ ਵਲੋਂ ਭੇਜੇ ਗਏ ਉਕਤ ਅੰਤਿਮ ਖਰੜੇ ਮੁਤਾਬਕ ਪਾਕਿਸਤਾਨ ਕਰਤਾਰਪੁਰ ...
ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਸੋਮਵਾਰ ਨੂੰ ਕਿਹਾ ਕਿ ਪੈਰਿਸ ਵਿਚ ਚੱਲ ਰਹੀ ਵਿੱਤੀ ਕਾਰਵਾਈ ਕਾਰਜ ਬਲ ਦੀ ਮੀਟਿੰਗ 'ਚ ਪਾਕਿਸਤਾਨ 'ਤੇ ਕਾਫੀ ਦਬਾਅ ਹੈ। ਅੱਤਵਾਦ ਵਿਰੋਧੀ ਦਸਤਿਆਂ ਦੇ ਮੁਖੀਆਂ ਦੀ ਬੈਠਕ ਨੂੰ ਸੰਬੋਧਨ ...
ਨਵੀਂ ਦਿੱਲੀ, 14 ਅਕਤੂਬਰ (ਪੀ. ਟੀ. ਆਈ.)-ਪੰਜਾਬ 'ਚ ਖਾੜਕੂਵਾਦ ਦੌਰਾਨ ਕੀਤੇ ਅਪਰਾਧਾਂ ਲਈ ਉਮਰ ਕੈਦ ਦੀ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਸੂਬਾ ਸਰਕਾਰ ਦੇ ਇਸ ਸਬੰਧੀ ਭੇਜੇ ਪ੍ਰਸਤਾਵ ਨੂੰ ...
ਸੋਨੀਪਤ/ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਇਕ ਚੋਣ ਰੈਲੀ ਦੌਰਾਨ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਖਿਲਾਫ਼ ਕੀਤੀ ਟਿੱਪਣੀ ਦੇ ਬਾਅਦ ਕਾਂਗਰਸ ਵਲੋਂ ਇਸ ਦਾ ਤਿੱਖਾ ਵਿਰੋਧ ਸ਼ੁਰੂ ਹੋ ਗਿਆ ਹੈ। ਸੋਨੀਪਤ ...
ਹੋਸ਼ੰਗਾਬਾਦ, 14 ਅਕਤੂਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲ੍ਹੇ 'ਚ ਅੱਜ ਸਵੇਰੇ ਵਾਪਰੇ ਇਕ ਸੜਕ ਹਾਦਸੇ 'ਚ ਹਾਕੀ ਦੇ 4 ਖਿਡਾਰੀਆਂ ਦੀ ਮੌਤ ਹੋ ਗਈ ਜਦਕਿ 3 ਹੋਰ ਜ਼ਖ਼ਮੀ ਹੋ ਗਏ। ਹੋਸ਼ੰਗਾਬਾਦ ਦਿਹਾਤ ਪੁਲਿਸ ਥਾਣੇ ਦੇ ਮੁਖੀ ਅਸ਼ੀਸ਼ ਪਵਾਰ ਨੇ ਦੱਸਿਆ ਕਿ ਕੌਮੀ ਮਾਰਗ 69 ...
ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਪਰਾਲੀ ਨਾ ਸਾੜ ਕੇ ਵਾਤਾਵਰਨ ਦੀ ਸੁਰੱਖਿਆ ਲਈ ਬਦਲਾਅ ਦਾ ਮੁੱਢ ਬੰਨ੍ਹਿਆ ਹੈ। ਮੁੱਖ ਮੰਤਰੀ ਨੇ ...
ਚੰਡੀਗੜ੍ਹ, 14 ਅਕਤੂਬਰ (ਏਜੰਸੀ)-ਭਾਜਪਾ ਆਗੂ ਤਰੁਣ ਚੁੱਘ ਨੇ ਸੋੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ 'ਚ ਸਰਕਾਰ ਬਣਾਵੇਗੀ ਅਤੇ ਸੁਖਬੀਰ ਸਿੰਘ ਬਾਦਲ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਭਾਜਪਾ ਦੀ ਸਰਕਾਰ ਦੇ ...
ਚੰਡੀਗੜ੍ਹ/ਨੂਹ, 14 ਅਕਤੂਬਰ (ਰਾਮ ਸਿੰਘ ਬਰਾੜ)-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਹਰਿਆਣਾ 'ਚ ਚੋਣ ਪ੍ਰਚਾਰ ਦੌਰਾਨ ਸੂਬਾ ਤੇ ਕੇਂਦਰ ਦੀ ਭਾਜਪਾ ਸਰਕਾਰਾਂ ਦੀ ਆਰਥਿਕ ਨੀਤੀਆਂ ਨੂੰ ਲੈ ਕੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਰਾਜਧਾਨੀ ਦਿੱਲੀ 'ਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੋਣ ਵੱਲ ਵਧਣ ਦਰਮਿਆਨ ਸੁਪਰੀਮ ਕੋਰਟ ਨੇ ਕੇਂਦਰੀ ਵਾਤਾਵਰਨ ਮੰਤਰਾਲੇ ਨੂੰ ਕਿਹਾ ਕਿ ਉਹ ਉੱਚ ਪੱਧਰੀ ਕਾਰਜ ਬਲ ਦੀ ਸਿਫਾਰਿਸ਼ 'ਤੇ ਸਟੇਟਸ ਰਿਪੋਰਟ ਦਾਖ਼ਲ ਕਰੇ। ਪੰਜਾਬ, ਹਰਿਆਣਾ ...
ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਸੁਪਰੀਮ ਕੋਰਟ 'ਚ ਸੋਮਵਾਰ ਨੂੰ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਦੀ ਸੁਣਵਾਈ ਦੌਰਾਨ ਮੁਸਲਿਮ ਧਿਰਾਂ ਨੇ ਦੋਸ਼ ਲਗਾਇਆ ਹੈ ਕਿ ਇਸ ਮਾਮਲੇ 'ਚ ਹਿੰਦੂ ਪੱਖ ਤੋਂ ਨਹੀਂ ਸਗੋਂ ਸਾਡੇ ਕੋਲੋਂ ਹੀ ਸਵਾਲ ਕੀਤੇ ਜਾ ਰਹੇ ਹਨ। ਚੀਫ਼ ...
ਅਯੁੱਧਿਆ, 14 ਅਕਤੂਬਰ (ਏਜੰਸੀ)-ਅਯੁੱਧਿਆ 'ਚ ਸੰਵੇਦਨਸ਼ੀਲ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਦੇ ਮੁਕੱਦਮੇ ਦੀ ਕਾਰਵਾਈ ਨੂੰ ਪੂਰਾ ਕਰਨ ਲਈ ਸੁਪਰੀਮ ਕੋਰਟ ਦੀ ਸੰਭਾਵਿਤ ਸਮੇਂ ਸੀਮਾ ਨੂੰ ਦੇਖਦਿਆਂ ਜ਼ਿਲ੍ਹੇ 'ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ...
ਕੋਲਕਾਤਾ, 14 ਅਕਤੂਬਰ (ਏਜੰਸੀ)-ਨੋਬਲ ਪੁਰਸਕਾਰ ਜਿੱਤਣ ਦੇ ਬਾਅਦ ਅਭਿਜੀਤ ਬੈਨਰਜੀ ਨੇ ਕਿਹਾ ਕਿ ਭਾਰਤੀ ਅਰਥ ਵਿਵਸਥਾ ਡਾਵਾਂਡੋਲ ਸਥਿਤੀ 'ਚ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਉਪਲਬਧ ਅੰਕੜੇ ਇਹ ਭਰੋਸਾ ਨਹੀਂ ਜਗਾਉਂਦੇ ਹਨ ਕਿ ਦੇਸ਼ ਦੀ ਅਰਥ ਵਿਵਸਥਾ ਜਲਦ ਪਟੜੀ 'ਤੇ ਆ ...
ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਂਦਰਲੈਂਡ ਦੇ ਮਹਾਰਾਜਾ ਵਿਲੀਅਮ ਅਲੈਗਜੈਂਡਰ ਤੇ ਮਹਾਰਾਣੀ ਮੈਕਸੀਮਾ ਨਾਲ ਅੱਜ ਮੁਲਾਕਾਤ ਦੌਰਾਨ ਦੋਹਾਂ ਦੇਸ਼ਾਂ ਦੇ ਦੁਪਾਸੜ ਸੱਭਿਆਚਾਰਕ ਤੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ...
ਤਿਰੂਵਨੰਤਪੁਰਮ, 14 ਅਕਤੂਬਰ (ਏਜੰਸੀ)-ਦੇਸ਼ ਦੀ ਪਹਿਲੀ ਔਰਤ ਨੇਤਰਹੀਣ ਆਈ.ਏ.ਐਸ. ਅਧਿਕਾਰੀ ਪਰਾਂਜਲ ਪਾਟਿਲ (30) ਨੇ ਅੱਜ ਤਿਰੂਵਨੰਤਪੁਰਮ ਦੇ ਸਬ-ਕੁਲੈਕਟਰ ਦਾ ਚਾਰਜ ਸੰਭਾਲਣ ਦੌਰਾਨ ਕਿਹਾ ਸਾਨੂੰ ਨਾ ਹਾਰ ਮੰਨਣੀ ਚਾਹੀਦੀ ਹੈ ਤੇ ਨਾ ਹੀ ਉਮੀਦ ਛੱਡਣੀ ਚਾਹੀਦੀ ਹੈ। ...
ਨਵੀਂ ਦਿੱਲੀ, 14 ਅਕਤੂਬਰ (ਏਜੰਸੀ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਬੱਚੇ ਦਾ ਜਿਨਸੀ ਸ਼ੋਸ਼ਣ ਕਰਨ ਦੀ ਸਮੱਗਰੀ ਅੰਤਰਰਾਸ਼ਟਰੀ ਵੱਟਸਐਪ ਗਰੁੱਪਾਂ 'ਤੇ ਪਾਉਣ ਲਈ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਹ ਕਾਰਵਾਈ ਇਸ ਗਰੁੱਪ ਦੇ ਇਕ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX