ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਪਹਿਲਾ ਸਫ਼ਾ

ਕੈਨੇਡਾ 'ਚ ਬਣੀ ਜਸਟਿਨ ਟਰੂਡੋ ਦੀ ਘੱਟ-ਗਿਣਤੀ ਸਰਕਾਰ

• ਜਗਮੀਤ ਸਿੰਘ ਦੀ ਅਗਵਾਈ ਵਾਲੀ ਐਨ.ਡੀ.ਪੀ. ਬਣੇਗੀ 'ਕਿੰਗ ਮੇਕਰ' • 19 ਪੰਜਾਬੀ ਬਣੇ ਸੰਸਦ ਮੈਂਬਰ - ਸਤਪਾਲ ਸਿੰਘ ਜੌਹਲ - ਟੋਰਾਂਟੋ, 22 ਅਕਤੂਬਰ -ਕੈਨੇਡਾ ਦੀ 43ਵੀਂ ਸੰਸਦ ਦੇ ਗਠਨ ਲਈ ਬੀਤੇ ਕੱਲ੍ਹ ਹੋਈਆਂ ਸੰਘੀ ਚੋਣਾਂ 'ਚ ਵੋਟਰਾਂ ਨੇ ਸੱਤਾਧਾਰੀ ਲਿਬਰਲ ਪਾਰਟੀ ਨੂੰ ...

ਪੂਰੀ ਖ਼ਬਰ »

84 ਮੁਲਕਾਂ ਦੇ ਰਾਜਦੂਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਭਾਰਤ 'ਚ ਵੱਖ-ਵੱਖ ਮੁਲਕਾਂ ਦੇ ਹਾਈ ਕਮਿਸ਼ਨਰਾਂ ਦਾ ਇਕ ਉੱਚ ਪੱਧਰੀ ਵਫ਼ਦ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜਾ | ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਅਗਵਾਈ 'ਚ ਪੁੱਜੇ ਵਫ਼ਦ 'ਚ 84 ਮੁਲਕਾਂ ਦੇ ਹਾਈ ਕਮਿਸ਼ਨਰ, ਆਈ. ਸੀ. ਸੀ. ਆਰ. ਦੇ ਮੁਖੀ ਵਿਨੇ ਸਹਸਰਬੁੱਧੇ ਤੇ ਵਿਦੇਸ਼ ਮੰਤਰਾਲੇ ਦੇ ਕਈ ਸੀਨੀਅਰ ਅਧਿਕਾਰੀ ਵੀ ਸ਼ਾਮਿਲ ਸਨ | ਇਸ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ 'ਚ ਪੰਗਤ ਵਿਚ ਬੈਠ ਕੇ ਲੰਗਰ ਛਕਿਆ | ਇਸ ਦੌਰਾਨ ਸ਼ੋ੍ਰਮਣੀ ਕਮੇਟੀ ਵਲੋਂ ਵਫ਼ਦ ਦੇ ਸਨਮਾਨ 'ਚ ਰੱਖੇ ਸਮਾਗਮ ਦੌਰਾਨ ਰਾਜਦੂਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਹ ਵਫ਼ਦ ਸਵੇਰੇ 11 ਵਜੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਪੁੱਜਾ ਜਿੱਥੋਂ ਇਹ ਰਾਜਦੂਤ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ਸਥਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੇੜੇ ਪੁੱਜੇ ਤੇ ਇੱਥੋਂ ਪੈਦਲ ਹੀ ਵਿਰਾਸਤੀ ਮਾਰਗ 'ਚ ਸੈਲਫ਼ੀਆਂ ਲੈਂਦੇ ਹੋਏ ਘੰਟਾ ਘਰ ਨੇੜੇ ਬਣੇ ਇੰਟਰਪ੍ਰੀਟੇਸ਼ਨ ਸੈਂਟਰ ਪੁੱਜੇ, ਜਿੱਥੇ ਉਨ੍ਹਾਂ ਕਰੀਬ ਇਕ ਘੰਟੇ ਤੱਕ ਇੰਟਰਪ੍ਰੀਟੇਸ਼ਨ ਸਾੈਟਰ (ਵਿਆਖਿਆ ਕੇਂਦਰ) ਨੂੰ ਦੇਖਿਆ ਜਿਸ ਤੋਂ ਇਹ ਵਫ਼ਦ ਬਹੁਤ ਪ੍ਰਭਾਵਿਤ ਹੋਇਆ | ਇਸ ਉਪਰੰਤ ਇਹ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਸੂਚਨਾ ਕੇਂਦਰ ਨੇੜੇ ਪੁੱਜਾ ਜਿੱਥੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੇ ਹੋਰਨਾਂ ਵਲੋਂ ਇਨ੍ਹਾਂ ਦਾ ਸਵਾਗਤ ਕੀਤਾ ਗਿਆ | ਸ੍ਰੀ ਹਰਿਮੰਦਰ ਸਾਹਿਬ ਪ੍ਰਕਰਮਾ ਵਿਖੇ ਰਾਜਦੂਤਾਂ ਦੇ ਪੁੱਜਣ 'ਤੇ ਚਿੱਟ ਕੱਪੜੇ ਪੁਲਿਸ ਮੁਲਾਜ਼ਮਾਂ ਅਤੇ ਸ਼ੋ੍ਰਮਣੀ ਕਮੇਟੀ ਦੀ ਟਾਸਕ ਵਲੋਂ ਰਾਜਦੂਤਾਂ ਨੂੰ ਮਨੁੱਖੀ ਚੇਨ ਬਣਾ ਕੇ ਆਪਣੇ ਘੇਰੇ 'ਚ ਲੈ ਕੇ ਪ੍ਰਕਰਮਾ ਕਰਦੇ ਹੋਏ ਲੰਗਰ ਹਾਲ 'ਚ ਲੈ ਕੇ ਗਏ ਜਿੱਥੇ ਇਸ ਵਫ਼ਦ ਨੇ ਪੰਗਤ 'ਚ ਬੈਠ ਕੇ ਲੰਗਰ ਛਕਿਆ | ਇਸ ਦੌਰਾਨ ਹਾਈ ਕਮਿਸ਼ਨਰ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ 'ਚ ਰੋਜ਼ਾਨਾ 24 ਘੰਟੇ ਬਿਨਾਂ ਕਿਸੇ ਵਿਤਕਰੇ ਜਾਂ ਜਾਤ ਪਾਤ ਦੇ ਲੱਖਾਂ ਸੰਗਤਾਂ ਨੂੰ ਮੁਫ਼ਤ ਲੰਗਰ ਛਕਾਉਣ ਬਾਰੇ ਜਾਣ ਕੇ ਬਹੁਤ ਪ੍ਰਭਾਵਿਤ ਹੋਏ ਤੇ ਉਨ੍ਹਾਂ ਲੰਗਰ ਦੀ ਰਸੋਈ 'ਚ ਲੱਖਾਂ ਸ਼ਰਧਾਲੂਆਂ ਲਈ ਲੰਗਰ ਤਿਆਰ ਹੁੰਦਾ ਵੀ ਦੇਖਿਆ | ਇਸ ਉਪਰੰਤ ਇਹ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ ਉਪਰੰਤ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ | ਇਸ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਮੁੱਖ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਰਾਜਦੂਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਪੰਥ 'ਚ ਲੰਗਰ ਦੀ ਮਹੱਤਤਾ ਤੇ ਸਿੱਖ ਸਿੱਖਿਆਵਾਂ ਤੋਂ ਜਾਣੂ ਕਰਵਾਇਆ |
ਸ਼ੋ੍ਰਮਣੀ ਕਮੇਟੀ ਨੇ ਸਨਮਾਨਿਤ ਕੀਤਾ
ਰਾਜਦੂਤਾਂ ਦੇ ਇਸ ਵਫ਼ਦ ਦੇ ਇੱਥੇ ਪੁੱਜਣ 'ਤੇ ਸ਼ੋ੍ਰਮਣੀ ਕਮੇਟੀ ਵਲੋਂ ਇਨ੍ਹਾਂ ਦੇ ਸਵਾਗਤ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ 'ਚ ਇਸ ਵਫ਼ਦ ਦੇ ਮੈਂਬਰਾਂ ਦੇ ਸ਼ੋ੍ਰਮਣੀ ਕਮੇਟੀ ਵਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤਿ੍ੰਗ ਮੈਂਬਰ ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਸਕੱਤਰ ਮਹਿੰਦਰ ਸਿੰਘ ਆਹਲੀ ਨੇ ਰਾਜਦੂਤਾਂ ਤੇ ਉਨ੍ਹਾਂ ਨਾਲ ਆਏ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਆਈ.ਸੀ.ਸੀ.ਆਰ. ਦੇ ਮੁਖੀ ਵਿਨੇ ਸਹਸਰਬੁੱਧੇ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨ ਕੀਤਾ | ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਵਾਗਤੀ ਸ਼ਬਦਾਂ 'ਚ ਕਿਹਾ ਕਿ ਇਹ ਬੇਹੱਦ ਖ਼ਾਸ ਮੌਕਾ ਹੈ ਜਦੋਂ ਪੂਰੀ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਹਨ | ਇਸ ਨਾਲ ਆਪਸੀ ਭਾਈਚਾਰਕ ਸਾਂਝ ਤੇ ਮਿਲਵਰਤਨ ਦਾ ਸੁਨੇਹਾ ਪੂਰੀ ਦੁਨੀਆ 'ਚ ਫੈਲੇਗਾ | ਇਸ ਦੌਰਾਨ ਹਰਦੀਪ ਸਿੰਘ ਪੁਰੀ ਨੇ ਕੇਂਦਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕੀਤੇ ਪ੍ਰਬੰਧਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕੇਂਦਰ ਸਰਕਾਰ ਨੇ 22 ਨਵੰਬਰ 2018 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਕਮੇਟੀ ਬਣਾਈ ਸੀ | ਇਸ ਵਲੋਂ ਇਸ ਪਾਵਨ ਦਿਹਾੜੇ ਦੇ ਸਬੰਧ 'ਚ ਕਈ ਪ੍ਰੋਗਰਾਮ ਉਲੀਕੇ ਗਏ ਹਨ | ਉਨ੍ਹਾਂ ਕਿਹਾ ਕਿ ਆਈ.ਸੀ.ਸੀ.ਆਰ. ਵਲੋਂ ਵੱਖ-ਵੱਖ ਮੁਲਕਾਂ ਦੇ ਰਾਜਦੂਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਵਾਉਣੇ ਵੀ ਇਸ ਕੜੀ ਦਾ ਹਿੱਸਾ ਹੈ | ਉਨ੍ਹਾਂ ਕਿਹਾ ਕਿ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਵੀ ਕੇਂਦਰ ਸਰਕਾਰ ਵਲੋਂ ਪ੍ਰੋਗਰਾਮ ਰੱਖਿਆ ਗਿਆ ਹੈ | ਰਾਜਦੂਤਾਂ ਦੇ ਵਫ਼ਦ 'ਚ ਪਾਕਿਸਤਾਨ ਦੇ ਰਾਜਦੂਤ ਦੀ ਗੈਰ-ਹਾਜ਼ਰੀ ਸਬੰਧੀ ਪੁੱਛੇ ਜਾਣ 'ਤੇ ਪੁਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਸਾਰੇ ਹੀ ਮੁਲਕਾਂ ਦੇ ਰਾਜਦੂਤਾਂ ਨੂੰ ਸੱਦਾ ਦਿੱਤਾ ਗਿਆ ਜਿਸ 'ਚ ਪਾਕਿਸਤਾਨੀ ਰਾਜਦੂਤ ਵੀ ਸ਼ਾਮਿਲ ਸਨ ਉਨ੍ਹਾਂ ਦਾ ਹਾਜ਼ਰ ਨਾ ਹੋਣਾ ਆਪਣਾ ਰੁਝੇਵਾਂ ਹੋ ਸਕਦਾ ਹੈ | ਇਸ ਦੌਰਾਨ ਆਈ. ਸੀ. ਸੀ. ਆਰ. ਦੇ ਮੁਖੀ ਵਿਨੇ ਸਹਸਰਬੁੱਧੇ ਨੇ ਰਾਜਦੂਤਾਂ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ 'ਤੇ ਉਨ੍ਹਾਂ ਦੇ ਸਵਾਗਤ ਤੇ ਸਨਮਾਨ 'ਚ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ | ਸ੍ਰੀ ਹਰਿਮੰਦਰ ਸਾਹਿਬ ਪੁੱਜੇ ਰਾਜਦੂਤਾਂ 'ਚ ਅਫ਼ਗਾਨਿਸਤਾਨ, ਡੈਨਮਾਰਕ, ਆਸਟੇ੍ਰਲੀਆ, ਇਸਰਾਈਲ, ਨਿਊਜ਼ੀਲੈਂਡ, ਰਸ਼ੀਅਨ ਫ਼ੈੱਡਰੇਸ਼ਨ, ਅਮਰੀਕਾ, ਅਰਜਨਟੀਨਾ, ਅਜਰਬਾਈਜਨ, ਬੇਲਾਰੂਸ, ਭੁਟਾਨ, ਬੋਲਬੀਆ, ਬੋਸਨੀਆ, ਬੁਲਗਾਰੀਆ, ਬੁਰਕੀਨਾ ਫਾਸੋ, ਬਰੂੰਦੀ, ਕੰਬੋਡੀਆ, ਚਾਇਲ, ਕੋਸਟਾਰੀਕਾ, ਕੋਟੇ ਡੀ ਲਵੋਰੀ, ਕ੍ਰੋਏਸ਼ੀਆ, ਕਿਊਬਾ, ਸਾਈਪ੍ਰਸ, ਚੈੱਕ ਰਿਪਬਲਿਕ, ਡੋਮੀਨੀਅਨ ਰਿਪਬਲਿਕ, ਇਕਵਾਡੋਰ, ਇਕੁਆਟੋਰੀਅਲ, ਗੁਆਨਾ, ਇਰੀਟ੍ਰੀਆ, ਇਥੋਪੀਆ, ਫਿਜ਼ੀ, ਗੇਬੋਨ, ਜਾਂਬੀਆ, ਜਾਰਜੀਆ, ਗਰੀਸ, ਗੁਆਨਾ, ਆਈਸਲੈਂਡ, ਇੰਡੋਨੇਸ਼ੀਆ, ਈਰਾਨ, ਇਰਾਕ, ਕਜ਼ਾਕਿਸਤਾਨ, ਕੋਰੀਆ, ਕੁਵੈਤ, ਕਿਰਗਿਸਤਾਨ, ਲਾਉ, ਪੀਡੀਆਰ, ਲੈਬਨਾਨ, ਈਸੋਥੋ, ਲੀਬੀਆ, ਮਲੇਸ਼ੀਆ, ਮਾਲਦੀਵ, ਮਾਲੀ, ਮਾਲਟਾ, ਮਾਰੀਸ਼ਸ, ਮੈਕਸੀਕੋ, ਮੌਜਮਬੀਕ, ਮਿਆਂਮਾਰ, ਨਿਪਾਲ, ਨਾਈਜ਼ਰ, ਨਾਈਜੀਰੀਆ, ਨਾਰਥ ਮੈਕਡੋਨੀਆ, ਨਾਰਵੇ, ਫਿਲਸਤੀਨ, ਪਨਾਮਾ, ਪਪੂਆ ਨਿਊ ਗਿਨੀ, ਪੈਰਾਗੂਏ, ਪੇਰੂ, ਪੁਰਤਗਾਲ, ਰੋਮਾਨੀਆ, ਰਵਾਂਡਾ, ਸੈਸ਼ਲਜ, ਸਲੋਵਾਕ ਰਿਪਬਲਿਕ, ਸੋਮਾਲੀਆ, ਦੱਖਣੀ ਅਫ਼ਰੀਕਾ, ਸਪੇਨ, ਸ੍ਰੀਲੰਕਾ, ਸੂਰੀਨਾਮ, ਤਜਾਕਿਸਤਾਨ, ਟੋਗੋ, ਤਿ੍ਨੀਦਾਦ ਐਾਡ ਟੋਬਾਗੋ, ਟਿਊਨੇਸ਼ੀਆ, ਤੁਰਕਮੇਨਿਸਤਾਨ, ਵੀਅਤਨਾਮ, ਯਮਨ ਤੇ ਜ਼ਿੰਬਾਬਵੇ ਆਦਿ ਮੁਲਕਾਂ ਦੇ ਰਾਜਦੂਤ ਸ਼ਾਮਿਲ ਸਨ |
ਮੀਡੀਆ ਨੂੰ ਰੱਖਿਆ ਗਿਆ ਦੂਰ
ਵੱਖ-ਵੱਖ ਮੁਲਕਾਂ ਦੇ ਰਾਜਦੂਤਾਂ ਦੇ ਅੰਮਿ੍ਤਸਰ ਪੁੱਜਣ 'ਤੇ ਪੱਤਰਕਾਰ ਭਾਈਚਾਰੇ ਨੂੰ ਵਿਦੇਸ਼ੀ ਮਹਿਮਾਨਾਂ ਤੋਂ ਦੂਰ ਰੱਖਿਆ ਗਿਆ | ਇੱਥੋਂ ਤੱਕ ਸਵਾਗਤੀ ਤੇ ਸਨਮਾਨ ਸਮਾਗਮ 'ਚ ਪੱਤਰਕਾਰਾਂ ਨੂੰ ਸ਼ਾਮਿਲ ਨਹੀਂ ਹੋਣ ਦਿੱਤਾ ਗਿਆ | ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਮੁਖਤਾਰ ਸਿੰਘ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਆਰ.ਐਫ਼.ਐਲ. ਫੰਡ ਘੁਟਾਲਾ : ਮਾਲਵਿੰਦਰ ਸਿੰਘ ਤੇ ਸ਼ਿਵਇੰਦਰ ਸਿੰਘ ਿਖ਼ਲਾਫ਼ ਪੇਸ਼ੀ ਵਾਰੰਟ ਜਾਰੀ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਰੈਲੀਗੇਅਰ ਫਿਨਵੈਸਟ ਲਿਮੀ. (ਆਰ. ਐਫ਼. ਐਲ.) ਦੇ ਪੈਸੇ ਦਾ ਕਥਿਤ ਤੌਰ 'ਤੇ ਗਬਨ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰਾਂ ਮਾਲਵਿੰਦਰ ਸਿੰਘ ਤੇ ਉਨ੍ਹਾਂ ਦੇ ਭਰਾ ...

ਪੂਰੀ ਖ਼ਬਰ »

ਹੁਣ ਕਰਤਾਰਪੁਰ ਲਾਂਘੇ ਸਬੰਧੀ ਸਮਝੌਤੇ 'ਤੇ ਕੱਲ੍ਹ ਦਸਤਖ਼ਤ ਹੋਣ ਦੀ ਉਮੀਦ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਭਾਰਤ ਅਤੇ ਪਾਕਿਸਤਾਨ ਸਰਕਾਰਾਂ ਵਲੋਂ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨ ਤੋਂ ਪਹਿਲਾਂ ਲਾਂਘੇ ਦੇ ਸਮਝੌਤੇ 'ਤੇ ਦਸਤਖ਼ਤ ਕੀਤੇ ਜਾਣੇ ਹਨ | ਇਸ ਲਈ ਭਾਰਤ ਸਰਕਾਰ ਨੇ ਬੀਤੇ ਦਿਨ ਪਾਕਿਸਤਾਨ ਨੂੰ ਦੱਸਿਆ ...

ਪੂਰੀ ਖ਼ਬਰ »

ਗਿ੍ਫ਼ਤਾਰੀ ਤੋਂ 2 ਮਹੀਨੇ ਬਾਅਦ ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਫਿਲਹਾਲ ਜੇਲ੍ਹ 'ਚ ਹੀ ਰਹਿਣਗੇ ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੀ. ਬੀ. ਆਈ. ਵਲੋਂ ਦਾਇਰ ਆਈ. ਐਨ. ਐਕਸ. ਮੀਡੀਆ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲ ਗਈ ਹੈ, ਪਰ ਚਿਦੰਬਰਮ ਅਜੇ ਜੇਲ੍ਹ 'ਚ ਰਹਿਣਗੇ ਕਿਉਂਕਿ ...

ਪੂਰੀ ਖ਼ਬਰ »

ਕੈਲਗਰੀ ਫਾਰੈਸਟ ਲਾਅਨ ਤੋਂ ਜਿੱਤੇ ਜਸਰਾਜ ਸਿੰਘ ਹੱਲਣ

ਕੈਲਗਰੀ, (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਪਾਰਲੀਮਾਨੀ ਹਲਕੇ ਫਾਰੈਸਟ ਲਾਅਨ ਤੋਂ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਆਪਣੇ ਨੇੜਲੇ ਵਿਰੋਧੀ ਲਿਬਰਲ ਪਾਰਟੀ ਦੇ ਉਮੀਦਵਾਰ ਜੈਗ ਆਨੰਦ ਨੂੰ ਹਰਾ ਕੇ ਸੀਟ ਜਿੱਤੀ ਹੈ | ਸ. ਹੱਲਣ ਨੇ ਨਤੀਜਾ ਆਉਣ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ ਦੇ 16 ਪੰਜਾਬੀ ਉਮੀਦਵਾਰਾਂ 'ਚੋਂ 4 ਹੀ ਚੋਣ ਜਿੱਤ ਸਕੇ

• ਸੁੱਖ ਧਾਲੀਵਾਲ ਚੌਥੀ ਵਾਰ ਸੰਸਦ ਮੈਂਬਰ ਬਣੇ • ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ, ਰਣਦੀਪ ਸਿੰਘ ਸਰਾਏ ਵੀ ਜਿੱਤੇ ਐਬਟਸਫੋਰਡ, 22 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੀ 338 ਮੈਂਬਰਾਂ ਵਾਲੀ 43ਵੀਂ ਸੰਸਦ ਲਈ ਅੱਜ ਹੋਈਆਂ ਚੋਣਾਂ ਵਿਚ ਬਿ੍ਟਿਸ਼ ਕੋਲੰਬੀਆ ...

ਪੂਰੀ ਖ਼ਬਰ »

ਰਾਜੌਰੀ 'ਚ ਪਾਕਿ ਗੋਲੀਬਾਰੀ 'ਚ ਸੈਨਾ ਦਾ ਅਧਿਕਾਰੀ ਸ਼ਹੀਦ

ਜੰਮੂ, 22 ਅਕਤੂਬਰ (ਏਜੰਸੀ)-ਪਾਕਿਸਤਾਨੀ ਸੈਨਾ ਵਲੋਂ ਅੱਜ ਜੰਮੂ-ਕਸ਼ਮੀਰ ਦੇ ਕੰਟਰੋਲ ਰੇਖਾ ਨਾਲ ਲਗਦੇ ਰਾਜੌਰੀ ਤੇ ਪੁਣਛ ਜ਼ਿਲਿ੍ਹਆਂ ਦੇ ਇਲਾਕੇ 'ਚ ਕੀਤੀ ਜੰਗਬੰਦੀ ਦੀ ਉਲੰਘਣਾ ਦੌਰਾਨ ਸੈਨਾ ਦਾ ਇਕ ਜੇ.ਸੀ.ਓ. ਸ਼ਹੀਦ ਹੋ ਗਿਆ ਤੇ 2 ਨਾਗਰਿਕ ਜ਼ਖ਼ਮੀ ਹੋ ਗਏ ਹਨ | ...

ਪੂਰੀ ਖ਼ਬਰ »

ਮੁਕਾਬਲੇ 'ਚ ਜੈਸ਼ ਦੇ ਤਿੰਨ ਅੱਤਵਾਦੀ ਹਲਾਕ

ਸ੍ਰੀਨਗਰ, 22 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਪੁਲਿਸ ਦੇ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਸੁਰੱਖਿਆ ਬਲਾਂ ਨਾਲ ਦੱਖਣੀ ਕਸ਼ਮੀਰ ਦੇ ਤਰਾਲ ਇਲਾਕੇ ਵਿਚ ਹੋਏ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਮਾਰੇ ਗਏ | ਉਨ੍ਹਾਂ ਨੇ ਦੱਸਿਆ ਕਿ ਇਹ ਅੱਤਵਾਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX