ਤਾਜਾ ਖ਼ਬਰਾਂ


ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  31 minutes ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  39 minutes ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਪਹਿਲਾ ਸਫ਼ਾ

ਨਾਗਰਿਕਤਾ ਸੋਧ ਬਿੱਲ ਲੋਕ ਸਭਾ 'ਚ ਪਾਸ

* ਹੱਕ 'ਚ 311 ਅਤੇ ਵਿਰੋਧ 'ਚ ਪਈਆਂ 80 ਵੋਟਾਂ * ਮੌਜੂਦਾ ਮੋਦੀ ਸਰਕਾਰ ਦੇ ਹੁੰਦਿਆਂ ਕਿਸੇ ਵੀ ਧਰਮ ਦੇ ਘੱਟ ਗਿਣਤੀ ਲੋਕਾਂ ਨੂੰ ਡਰਨ ਦੀ ਲੋੜ ਨਹੀਂ-ਅਮਿਤ ਸ਼ਾਹ * ਫੇਲ੍ਹ ਹੋਏ ਨਹਿਰੂ-ਲਿਆਕਤ ਸਮਝੌਤੇ ਨੂੰ ਮੋਦੀ ਸਰਕਾਰ ਨੇ ਸੁਧਾਰਿਆ * ਤਿੰਨ ਦੇਸ਼ਾਂ ਤੋਂ ਅੱਤਿਆਚਾਰ ਸਹਿੰਦੇ ਆਏ 6 ਵੱਖ-ਵੱਖ ਧਰਮਾਂ ਨੂੰ ਬਿੱਲ ਰਾਹੀਂ ਦਿੱਤੀ ਜਾਵੇਗੀ ਨਾਗਰਿਕਤਾ

ਨਵੀਂ ਦਿੱਲੀ, 9 ਦਸੰਬਰ (ਏਜੰਸੀ/ਉਪਮਾ ਡਾਗਾ ਪਾਰਥ)-ਸੋਮਵਾਰ ਦੇਰ ਰਾਤ ਨਾਗਰਿਕਤਾ ਸੋਧ ਬਿੱਲ ਲੋਕ ਸਭਾ 'ਚ ਪਾਸ ਹੋ ਗਿਆ। ਇਸ ਬਿੱਲ 'ਤੇ ਹੋਈ ਵੋਟਿੰਗ ਦੌਰਾਨ ਹੱਕ ਵਿਚ 311 ਅਤੇ ਵਿਰੋਧ ਵਿਚ 80 ਵੋਟਾਂ ਪਈਆਂ। ਇਸ ਤੋਂ ਪਹਿਲਾਂ ਲੋਕ ਸਭਾ 'ਚ ਵਿਵਾਦਪੂਰਨ ਕਾਨੂੰਨ 'ਤੇ ਹੋਈ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ

ਕੀ ਰਾਜ ਸਭਾ 'ਚ ਪਾਸ ਹੋ ਸਕੇਗਾ?

ਨਾਗਰਿਕਤਾ ਸੋਧ ਬਿੱਲ ਲੋਕ ਸਭਾ 'ਚ ਤਾਂ ਪਾਸ ਕਰਾਉਣ 'ਚ ਮੋਦੀ ਸਰਕਾਰ ਕਾਮਯਾਬ ਰਹੀ ਪਰ ਇਸ ਦਾ ਅਗਲਾ ਪੜਾਅ ਰਾਜ ਸਭਾ ਹੈ, ਜਿਥੇ ਭਾਜਪਾ ਇਸ ਬਿੱਲ ਨੂੰ ਪਾਸ ਕਰਵਾ ਸਕਦੀ ਹੈ ਕਿ ਨਹੀਂ। ਇਹ ਦੇਖਣ ਵਾਲੀ ਗੱਲ ਹੋਵੇਗੀ। ਦੱਸ ਦਈਏ ਕਿ ਮੌਜੂਦਾ ਰਾਜ ਸਭਾ 'ਚ ਕੁੱਲ 240 ਮੈਂਬਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. 'ਚ ਉਸਾਰੀ ਕਾਰਜਾਂ ਤੋਂ ਦਿਨ ਸਮੇਂ ਰੋਕ ਹਟਾਈ

ਨਵੀਂ ਦਿੱਲੀ, 9 ਦਸੰਬਰ (ਜਗਤਾਰ ਸਿੰਘ)-ਪ੍ਰਦੂਸ਼ਣ ਦੇ ਚਲਦਿਆਂ ਦਿੱਲੀ-ਐਨ. ਸੀ. ਆਰ. 'ਚ ਉਸਾਰੀ ਕਾਰਜਾਂ 'ਤੇ ਲੱਗੀ ਰੋਕ 'ਚ ਸੁਪਰੀਮ ਕੋਰਟ ਨੇ ਕੁੱਝ ਢਿੱਲ ਦਿੱਤੀ ਹੈ। ਅਦਾਲਤ ਨੇ ਅੱਜ ਆਪਣੇ ਆਦੇਸ਼ 'ਚ ਕਿਹਾ ਕਿ ਦਿੱਲੀ ਐਨ.ਸੀ.ਆਰ. 'ਚ ਸਵੇਰੇ 6 ਤੋਂ ਸ਼ਾਮ 6 ਵਜੇ ਤੱਕ ਉਸਾਰੀ ਕਾਰਜ ...

ਪੂਰੀ ਖ਼ਬਰ »

ਕਰਨਾਟਕ ਉਪ ਚੋਣਾਂ 'ਚ ਭਾਜਪਾ ਦੀ ਜਿੱਤ -15 'ਚੋਂ 12 ਸੀਟਾਂ ਜਿੱਤੀਆਂ

ਬੈਂਗਲੁਰੂ, 9 ਦਸੰਬਰ (ਪੀ. ਟੀ. ਆਈ.)-ਸੱਤਾਧਾਰੀ ਭਾਜਪਾ ਨੇ ਕਰਨਾਟਕ ਵਿਧਾਨ ਸਭਾ ਲਈ 15 ਸੀਟਾਂ 'ਤੇ ਹੋਈਆਂ ਉਪ ਚੋਣਾਂ 'ਚੋਂ 12 ਸੀਟਾਂ 'ਤੇ ਜਿੱਤ ਹਾਸਲ ਕੀਤੀ, ਜਿਸ ਦੀ ਮਦਦ ਨਾਲ 4 ਮਹੀਨੇ ਪੁਰਾਣੀ ਬੀ.ਐਸ. ਯੇਦੀਯੁਰੱਪਾ ਸਰਕਾਰ ਵਿਧਾਨ ਸਭਾ 'ਚ ਬਹੁਮਤ ਬਰਕਰਾਰ ਰੱਖਣ 'ਚ ...

ਪੂਰੀ ਖ਼ਬਰ »

ਲੁਧਿਆਣਾ ਬੰਬ ਧਮਾਕਾ ਮਾਮਲੇ 'ਚ ਵੀ ਭਾਈ ਜਗਤਾਰ ਸਿੰਘ ਹਵਾਰਾ ਬਰੀ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਚੌਕ ਵਿਚ 6 ਦਸੰਬਰ, 1995 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵਲੋਂ ਬਰੀ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਘੰਟਾ ਘਰ ਚੌਕ ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਦਿੱਲੀ ਅਗਨੀ ਕਾਂਡ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੰਗੀ ਰਿਪੋਰਟ

ਨਵੀਂ ਦਿੱਲੀ, 9 ਦਸੰਬਰ (ਪੀ.ਟੀ.ਆਈ.)-ਅਨਾਜ ਮੰਡੀ ਦੀ ਅੱਗ ਘਟਨਾ ਨੂੰ 'ਤਬਾਹੀ' ਵਾਪਰਨ ਦੀ ਉਡੀਕ ਵਜੋਂ ਵਰਣਨ ਕਰਦਿਆਂ ਕੌਮੀ ਮਨੁੱਖੀ ਅਧਿਕਾਰਾਂ ਬਾਰੇ ਕਮਿਸ਼ਨ ਨੇ ਦਿੱਲੀ ਸਰਕਾਰ, ਸ਼ਹਿਰ ਦੇ ਪੁਲਿਸ ਮਖੀ ਅਤੇ ਐਮ.ਸੀ.ਡੀ. (ਉੱਤਰੀ) ਨੂੰ ਨੋਟਿਸ ਜਾਰੀ ਕਰਦਿਆਂ 6 ਹਫ਼ਤਿਆਂ 'ਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖੇਡਾਂ ਸਬੰਧੀ ਰੂਸ 'ਤੇ 4 ਸਾਲ ਦੀ ਪਾਬੰਦੀ

ਲੁਸਾਨੇ (ਸਵਿਟਜ਼ਰਲੈਂਡ), 9 ਦਸੰਬਰ (ਏਜੰਸੀ)-ਵਿਸ਼ਵ ਐਂਟੀ ਡੋਪਿੰਗ ਏਜੰਸੀ (ਵਾਡਾ) ਨੇ ਰੂਸ 'ਤੇ 4 ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਇਸ ਦਾ ਮਤਲਬ ਇਹ ਹੈ ਕਿ ਹੁਣ ਰੂਸ ਅਗਲੇ ਚਾਰ ਸਾਲ ਤੱਕ ਕਿਸੇ ਵੀ ਪ੍ਰਕਾਰ ਦੀਆਂ ਮੁੱਖ ਖੇਡਾਂ 'ਚ ਹਿੱਸਾ ਨਹੀਂ ਲੈ ਸਕੇਗਾ। ਰੂਸ 'ਤੇ ਇਸ ...

ਪੂਰੀ ਖ਼ਬਰ »

ਸਵਾ 2 ਸਾਲ ਬਾਅਦ ਡੇਰਾ ਮੁਖੀ ਨੂੰ ਸੁਨਾਰੀਆ ਜੇਲ੍ਹ 'ਚ ਮਿਲੀ ਹਨੀਪ੍ਰੀਤ

ਚੰਡੀਗੜ੍ਹ, 9 ਦਸੰਬਰ (ਰਾਮ ਸਿੰਘ ਬਰਾੜ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਉਰਫ਼ ਪ੍ਰਿਅੰਕਾ ਤਨੇਜਾ ਨੇ ਅੱਜ ਦੁਪਹਿਰ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ 'ਚ ਡੇਰਾ ਮੁਖੀ ਨਾਲ ਮੁਲਾਕਾਤ ਕੀਤੀ। ਹਨੀਪ੍ਰੀਤ ਅਤੇ ਡੇਰਾ ਮੁਖੀ ਵਿਚਕਾਰ 2 ...

ਪੂਰੀ ਖ਼ਬਰ »

ਵਾਡਰਾ ਨੂੰ ਮਿਲੀ ਵਿਦੇਸ਼ ਜਾਣ ਦੀ ਇਜਾਜ਼ਤ

ਨਵੀਂ ਦਿੱਲੀ, 9 ਦਸੰਬਰ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਨੂੰ ਇਲਾਜ਼ ਕਰਵਾਉਣ ਤੇ ਵਪਾਰਿਕ ਮਨੋਰਥ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਵਾਡਰਾ ਲੰਡਨ ਵਿਖੇ 19 ਲੱਖ ਪੌਂਡ ਦੀ ਸੰਪਤੀ ...

ਪੂਰੀ ਖ਼ਬਰ »

ਅਕਾਲੀਆਂ ਅੱਗੇ ਝੁਕਾਂਗਾ ਨਹੀਂ, ਸਿਆਸਤਦਾਨ-ਗੈਂਗਸਟਰ ਗੱਠਜੋੜ ਦੀ ਤਹਿ ਤੱਕ ਜਾਵਾਂਗਾ-ਕੈਪਟਨ

ਚੰਡੀਗੜ੍ਹ, 9 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤਦਾਨਾਂ ਅਤੇ ਗੈਂਗਸਟਰਾਂ ਦਰਮਿਆਨ ਗੰਢਤੁੱਪ ਦੀਆਂ ਮੀਡੀਆ ਰਿਪੋਰਟਾਂ ਦੇ ਸੰਦਰਭ ਵਿਚ ਉਨ੍ਹਾਂ ਵਲੋਂ ਜਾਂਚ ਦੇ ਦਿੱਤੇ ਹੁਕਮਾਂ 'ਤੇ ਅਕਾਲੀਆਂ ਦੇ ਵਿਰੋਧ ਅੱਗੇ ਝੁਕਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਅਕਾਲੀਆਂ ਦੇ ਅੱਗੇ ਦੱਬਣ ਵਾਲੇ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਪੂਰੀ ਛਾਣਬੀਣ ਕੀਤੀ ਜਾਵੇਗੀ ਅਤੇ ਅਜਿਹੇ ਦੋਸ਼ਾਂ ਦੇ ਗੁਨਾਹਗਾਰ ਪਾਏ ਜਾਣ ਵਾਲਿਆਂ ਨੂੰ ਭੱਜਣ ਨਹੀਂ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਸਿਖਰਲੀ ਲੀਡਰਸ਼ਿਪ ਦੇ ਖ਼ਤਰਨਾਕ ਅਪਰਾਧੀਆਂ ਤੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਸਪੱਸ਼ਟ ਵਿਚ ਦਰਸਾਉਂਦੀਆਂ ਤਸਵੀਰਾਂ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੜਤਾਲ ਦੇ ਹੁਕਮ ਦੇਣ ਤੋਂ ਪਹਿਲਾਂ ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਬਾਰੇ ਰਾਜਪਾਲ ਨੂੰ ਵੀ ਜਾਣੂੰ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਬੂਤ ਬਹੁਤ ਗੰਭੀਰ ਹਨ ਤੇ ਇਨ੍ਹਾਂ ਦੀ ਪੁਲਿਸ ਪੜਤਾਲ ਕਰਵਾਉਣ ਦੀ ਲੋੜ ਹੈ, ਜਿਸ ਕਰ ਕੇ ਉਨ੍ਹਾਂ ਨੇ ਡੀ.ਜੀ.ਪੀ. ਨੂੰ ਆਦੇਸ਼ ਦਿੱਤੇ ਹਨ ਕਿ ਇਸ ਜਾਂਚ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਦਸਤਾਵੇਜ਼ਾਂ ਅਤੇ ਤਸਵੀਰ ਦੇ ਰੂਪ ਵਿਚ ਉਨ੍ਹਾਂ ਨੂੰ ਹਾਸਲ ਹੋਏ ਸਬੂਤ ਬਾਦਲਾਂ ਤੇ ਹੋਰ ਅਕਾਲੀ ਆਗੂਆਂ ਦੀ ਸਮਾਜ ਵਿਰੋਧੀ ਤੱਤਾਂ ਨਾਲ ਸਪੱਸ਼ਟ ਸਾਂਝ ਦਰਸਾਉਂਦੇ ਹਨ ਜਦਕਿ ਅਕਾਲੀ ਆਗੂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਨਿਸ਼ਾਨਾ ਬਣਾ ਕੇ ਆਪਣੀ ਸ਼ਮੂਲੀਅਤ ਹੋਣ ਤੋਂ ਧਿਆਨ ਹਟਾਉਣ ਲਈ ਹੱਥ-ਪੈਰ ਮਾਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਕੋਲ ਤਾਂ ਸ. ਰੰਧਾਵਾ ਜਾਂ ਹੋਰ ਕਾਂਗਰਸੀ ਮੰਤਰੀਆਂ ਤੇ ਆਗੂਆਂ ਦੇ ਗੈਂਗਸਟਰਾਂ ਤੇ ਅਪਰਾਧੀਆਂ ਨਾਲ ਕਿਸੇ ਤਰ੍ਹਾਂ ਦੀ ਸਾਂਝ ਹੋਣ ਦਾ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਵਿਚ ਅਜਿਹੀ ਗੰਢਤੁੱਪ ਦਾ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਪ੍ਰਾਪਤ ਹੋਈਆਂ ਤਸਵੀਰਾਂ ਵਿਚ ਹਰਜਿੰਦਰ ਸਿੰਘ ਬਿੱਟੂ ਉਰਫ਼ ਬਿੱਟੂ ਸਰਪੰਚ ਸੀਨੀਅਰ ਅਕਾਲੀ ਸਿਆਸਤਦਾਨਾਂ ਸ. ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੂੰ ਸਨਮਾਨਿਤ ਕਰਦਾ ਨਜ਼ਰ ਆਉਂਦਾ ਹੈ। ਸਰਕਾਰ ਵਲੋਂ ਇਹ ਫੋਟੋਆਂ ਅੱਜ ਪੈ੍ਰੱਸ ਨੂੰ ਵੀ ਜਾਰੀ ਕੀਤੀਆਂ ਗਈਆਂ। ਪੁਲਿਸ ਨੂੰ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਬਿੱਟੂ ਦੀ ਤਲਵੰਡੀ ਸਾਬੋ ਹਲਕੇ ਤੋਂ ਸਾਬਕਾ ਅਕਾਲੀ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨਾਲ ਵੀ ਕਥਿਤ ਨੇੜਤਾ ਹੈ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ, ਪੰਜਾਬ ਕੋਲ ਹਾਸਲ ਜਾਣਕਾਰੀ ਵਿਚ ਖ਼ੁਲਾਸਾ ਹੋਇਆ ਹੈ ਕਿ ਬੀਤੇ ਸਮੇਂ 'ਚ ਬਿੱਟੂ ਬਦਨਾਮ ਗੁਰਪ੍ਰੀਤ ਸੇਖੋਂ ਗੈਂਗ ਦੇ ਮੈਂਬਰਾਂ ਨੂੰ ਸ਼ਰਨ ਦਿਵਾਉਂਦਾ ਰਿਹਾ ਹੈ। ਸ੍ਰੀ ਗੁਪਤਾ ਅਨੁਸਾਰ ਬਿੱਟੂ ਦਾ ਨਾਂਅ ਨਸ਼ੇ, ਕਤਲ, ਡਕੈਤੀ, ਹਥਿਆਰ ਕਾਨੂੰਨ ਆਦਿ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿਚ ਨਾਮਜ਼ਦ ਹੈ। ਆਰਗੇਨਾਈਜ਼ਡ ਕਰਾਈਮ ਕੰਟਰੋਲ ਯੂਨਿਟ, ਪੰਜਾਬ ਕੋਲ ਮੌਜੂਦਾ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਸਮੰਦਰ ਸਿੰਘ ਵਾਸੀ ਰਾਮ ਤੀਰਥ ਖ਼ਿਲਾਫ਼ ਦਰਜ ਐਫ.ਆਈ.ਆਰਜ਼ ਦੇ ਵੇਰਵੇ ਅਨੁਸਾਰ 2006 ਤੋਂ ਲੈ ਕੇ ਪੰਜਾਬ, ਹਿਮਾਚਲ, ਰਾਜਸਥਾਨ ਤੇ ਹਰਿਆਣਾ ਵਿਖੇ 7 ਕੇਸ ਸੰਗੀਨ ਧਾਰਾਵਾਂ ਅਧੀਨ ਦਰਜ ਹਨ। ਸ੍ਰੀ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਪੰਜਾਬ ਪੁਲੀਸ ਨੂੰ ਸੂਬੇ ਵਿੱਚ ਸਰਗਰਮ ਅਪਰਾਧੀਆਂ ਅਤੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਦੇ ਸਖ਼ਤ ਅਤੇ ਸਪੱਸ਼ਟ ਹੁਕਮ ਦਿੱਤੇ ਗਏ ਹਨ। ਦਿਨਕਰ ਗੁਪਤਾ ਨੇ ਦੱਸਿਆ ਕਿ ਮੌਜੂਦਾ ਕਾਰਜਕਾਲ ਦੌਰਾਨ ਸੂਬਾ ਸਰਕਾਰ ਨਾਭਾ ਜੇਲ੍ਹ ਤੋੜਨ ਦੇ ਮਾਮਲੇ ਦੇ ਮੁੱਖ ਸਾਜਿਸ਼ਕਰਤਾ ਅਤੇ ਅੱਤਵਾਦੀਆਂ ਤੇ ਗੈਂਗਸਟਰਾਂ ਦੇ ਕੇਂਦਰ ਬਿੰਦੂ ਰਮਨਜੀਤ ਸਿੰਘ ਉਰਫ਼ ਰੋਮੀ ਦੀ ਹਾਂਗਕਾਂਗ (ਚੀਨ) ਤੋਂ ਹਵਾਲਗੀ ਲੈਣ ਵਿਚ ਸਫਲ ਰਹੀ ਹੈ। ਰੋਮੀ ਨਸ਼ਾ ਤੇ ਹਥਿਆਰ ਤਸਕਰੀ ਵਿਚ ਵੀ ਸ਼ਾਮਿਲ ਸੀ। ਇਸ ਤੋਂ ਇਲਾਵਾ ਸੂਬਾ ਸਰਕਾਰ ਬੰਬੀਹਾ ਗਰੋਹ ਦੇ ਮੁਖੀ ਸੁਖਪ੍ਰੀਤ ਸਿੰਘ ਧਾਲੀਵਾਲ ਉਰਫ਼ ਬੁੱਢਾ ਦੀ ਅਰਮੀਨੀਆ ਤੋਂ ਹਵਾਲਗੀ ਲੈਣ ਵਿਚ ਵੀ ਸਫਲ ਰਹੀ।
ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਦੀ ਸੂਚੀ 'ਚ ਕੈਪਟਨ ਆਪਣਾ ਨਾਂਅ ਵੀ ਜੋੜ ਲੈਣ-ਸੁਖਬੀਰ


ਚੰਡੀਗੜ੍ਹ,9 ਦਸੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਨਾਂਅ ਉਨ੍ਹਾਂ ਕਾਂਗਰਸੀ ਆਗੂਆਂ ਦੀ ਸੂਚੀ 'ਚ ਸ਼ਾਮਿਲ ਕਰਨ ਲਈ ਕਿਹਾ ਹੈ, ਜਿਨ੍ਹਾਂ ਦੀ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰਨ ਕਰਕੇ ਜਾਂਚ ਕੀਤੀ ਜਾ ਰਹੀ ਹੈ। ਸੁਖਬੀਰ ਨੇ ਸਬੂਤ ਵਜੋਂ ਇਕ ਤਸਵੀਰ ਜਾਰੀ ਕੀਤੀ ਹੈ, ਜਿਸ 'ਚ 2017 ਦੇ ਚੋਣ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਇਕ ਵੱਡੇ ਗੈਂਗਸਟਰ ਹਰਜਿੰਦਰ ਸਿੰਘ ਬਿੱਟੂ ਸਰਪੰਚ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਕਰਦੇ ਵਿਖਾਈ ਦੇ ਰਹੇ ਹਨ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਹੁਣ ਇਹ ਤਸਵੀਰ ਤੇ ਬਾਕੀ ਤਸਵੀਰਾਂ ਜਿਹੜੀਆਂ ਅਸੀਂ ਜਨਤਾ ਅੱਗੇ ਰੱਖ ਰਹੇ ਹਾਂ, ਉਹ ਡੀ.ਜੀ.ਪੀ. ਨੂੰ ਭੇਜ ਦਿਓ। ਇਹ ਸਬੂਤ ਡੀ.ਜੀ.ਪੀ. ਦੀ ਉਨ੍ਹਾਂ ਅਸਲੀ ਸਿਆਸਤਦਾਨਾਂ ਨੂੰ ਲੱਭਣ 'ਚ ਮਦਦ ਕਰਨਗੇ, ਜਿਹੜੇ ਗੈਂਗਸਟਰਾਂ ਨਾਲ ਮਿਲੇ ਹੋਏ ਹਨ ਅਤੇ ਉਨ੍ਹਾਂ ਨੂੰ ਆਪਣੇ ਸਿਆਸੀ ਮੰਤਵਾਂ ਲਈ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਸਵੀਰ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਭੇਜੋ ਤਾਂ ਕਿ ਉਹ ਵੀ ਸਮਝ ਜਾਣ ਕਿ ਕਿਸ ਤਰ੍ਹਾਂ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਸਿਆਸੀ ਫ਼ਾਇਦਿਆਂ ਲਈ ਗੈਂਗਸਟਰਾਂ ਦਾ ਇਸਤੇਮਾਲ ਕੀਤਾ ਸੀ ਅਤੇ ਹੁਣ ਸੂਬੇ ਦੇ ਲੋਕਾਂ ਦੀ ਕੀਮਤ 'ਤੇ ਉਨ੍ਹਾਂ ਦਾ ਮੁੱਲ ਮੋੜ ਰਹੀ ਹੈ।
ਇਹ ਟਿੱਪਣੀ ਕਰਦਿਆਂ ਕਿ ਉਸ ਦੇ ਆਪਣੇ ਡੀ.ਜੀ.ਪੀ. ਵਲੋਂ ਪੁੱਛਗਿੱਛ ਲਈ ਸੱਦਿਆ ਜਾਣਾ ਮੁੱਖ ਮੰਤਰੀ ਨੂੰ ਮੁਸ਼ਕਿਲ ਲੱਗੇਗਾ, ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਰਾਜਪਾਲ ਨੂੰ ਬੇਨਤੀ ਕਰੇਗਾ ਕਿ ਉਹ ਸਰਕਾਰ ਨੂੰ ਇਸ ਕੇਸ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਲਈ ਕਹਿਣ। ਉਨ੍ਹਾਂ ਕਿਹਾ ਕਿ ਕੈਪਟਨ ਵਲੋਂ ਬਿੱਟੂ ਨੂੰ ਕਾਂਗਰਸ 'ਚ ਸ਼ਾਮਿਲ ਕਰਨ ਦੀ ਤਸਵੀਰ ਤੋਂ ਇਲਾਵਾ, ਅਕਾਲੀ ਦਲ ਇਕ ਹੋਰ ਤਸਵੀਰ ਵੀ ਭੇਜੇਗਾ, ਜਿਸ 'ਚ ਮੁੱਖ ਮੰਤਰੀ ਦੀ ਹਾਜ਼ਰੀ 'ਚ ਇਕ ਵੱਡੇ ਗੈਂਗਸਟਰ ਪਰਦੀਪ ਸੰਧੂ ਨੂੰ ਕਾਂਗਰਸ 'ਚ ਸ਼ਾਮਿਲ ਕੀਤਾ ਜਾ ਰਿਹਾ ਹੈ। ਇਹ ਤਸਵੀਰ ਵੀ 2017 ਦੀ ਹੈ।ਸੁਖਬੀਰ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਮੁੱਖ ਮੰਤਰੀ ਨੇ ਬਿੱਟੂ ਦੀਆਂ ਅਕਾਲੀ ਆਗੂਆਂ ਨਾਲ ਖਿੱਚੀਆਂ ਗਈਆਂ ਕੁਝ ਪੁਰਾਣੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਹਨ ਪਰ ਉਹ ਇਹ ਭੁੱਲ ਗਏ ਹਨ ਕਿ ਉਨ੍ਹਾਂ ਨੇ 2017 ਸਰਕਾਰ ਬਣਾਉਣ ਮੌਕੇ ਬਿੱਟੂ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਕਰਕੇ ਉਸ ਨੂੰ ਸਿਆਸੀ ਸਰਪ੍ਰਸਤੀ ਦਿੱਤੀ ਸੀ। ਇਹ ਗੱਲ ਰਿਕਾਰਡ 'ਚ ਪਈ ਹੈ ਕਿ ਅਕਾਲੀ ਦਲ 'ਚ ਸ਼ਾਮਿਲ ਹੋਣ ਤੋਂ ਅਸਫ਼ਲ ਰਹਿਣ ਮਗਰੋਂ ਹੀ ਬਿੱਟੂ ਕਾਂਗਰਸ 'ਚ ਸ਼ਾਮਿਲ ਹੋਇਆ ਸੀ।
ਸੁਖਬੀਰ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਦੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਚਾਅ ਕਰਨ ਦੀ ਮਨਸ਼ਾ ਵੀ ਸਾਫ਼ ਹੋ ਗਈ ਹੈ। ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਕਾਂਗਰਸ ਪਾਰਟੀ ਨੇ ਆਪਣੇ ਸਿਆਸੀ ਵਿਰੋਧੀਆਂ ਤੋਂ ਬਦਲੇ ਲੈਣ ਲਈ ਗੈਂਗਸਟਰਾਂ ਨਾਲ ਗੱਠਜੋੜ ਬਣਾ ਰੱਖਿਆ ਹੈ। ਇਨ੍ਹਾਂ ਸਮਾਜ-ਵਿਰੋਧੀ ਤੱਤਾਂ ਨਾਲ ਇਕ ਸਮਝੌਤੇ ਤਹਿਤ, ਸਰਕਾਰ ਇਨ੍ਹਾਂ ਦੀ ਸਰਪ੍ਰਸਤੀ ਕਰ ਰਹੀ ਹੈ ਅਤੇ ਇਨ੍ਹਾਂ ਨੂੰ ਜੇਲ੍ਹਾਂ 'ਚੋਂ ਅਪਰਾਧਿਕ ਗਤੀਵਿਧੀਆਂ ਕਰਨ ਦੀ ਖੁੱਲ੍ਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਵਿਰੁੱਧ ਕਾਰਵਾਈ ਕਰਨ ਨਾਲ ਇਹ ਨਾਪਾਕ ਗੱਠਜੋੜ ਟੁੱਟ ਜਾਵੇਗਾ, ਇਸ ਲਈ ਰੰਧਾਵਾ ਵਲੋਂ ਗੈਂਗਸਟਰਾਂ ਦੀ ਕੀਤੀ ਜਾ ਰਹੀ ਸਰਪ੍ਰਸਤੀ ਦੇ ਕਈ ਸਬੂਤ ਸਾਹਮਣੇ ਆਉਣ ਦੇ ਬਾਵਜੂਦ ਮੁੱਖ ਮੰਤਰੀ ਜੇਲ੍ਹ ਮੰਤਰੀ ਦਾ ਸਮਰਥਨ ਕਰ ਰਿਹਾ ਹੈ।
ਬਿੱਟੂ ਨੂੰ ਕਦੇ ਵੀ ਸ਼ਾਮਿਲ ਨਹੀਂ ਕੀਤਾ ਗਿਆ-ਕੈਪਟਨ
ਸੁਖਬੀਰ ਸਿੰਘ ਬਾਦਲ ਵਲੋਂ ਮੁੱਖ ਮੰਤਰੀ ਦੀ ਵੀ ਹਰਜਿੰਦਰ ਸਿੰਘ ਬਿੱਟੂ ਸਰਪੰਚ ਨਾਲ ਜਾਰੀ ਕੀਤੀ ਤਸਵੀਰ 'ਤੇ ਅੱਜ ਰਾਤ ਟਿੱਪਣੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਤਸਵੀਰ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਮੌਕੇ ਦੀ ਹੈ ਜਦੋਂ ਤਲਵੰਡੀ ਸਾਬੋ ਵਿਖੇ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ਼ ਜਟਾਣਾ ਦੇ ਹੱਥ ਵਿਚ ਮੈਂ ਚੋਣ ਰੈਲੀ ਕਰਨ ਗਿਆ ਸੀ ਅਤੇ ਲਗਪਗ 32 ਉਸ ਸਮੇਂ ਦੇ ਸਰਪੰਚਾਂ, ਮਿੳਂੂਸਪਲ ਕੌਂਸਲਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਣ ਦੀ ਇੱਛਾ ਜ਼ਾਹਿਰ ਕੀਤੀ ਸੀ ਪਰ ਹਰਜਿੰਦਰ ਸਿੰਘ ਬਿੱਟੂ ਦਾ ਪਿਛੋਕੜ ਅਤੇ ਰਿਕਾਰਡ ਠੀਕ ਨਾ ਹੋਣ ਕਾਰਨ ਉਸ ਨੂੰ ਕਦੇ ਵੀ ਕਾਂਗਰਸ ਵਿਚ ਸ਼ਾਮਿਲ ਨਹੀਂ ਕੀਤਾ ਗਿਆ ਸੀ।


ਖ਼ਬਰ ਸ਼ੇਅਰ ਕਰੋ

ਨਵਾਜ਼ ਸ਼ਰੀਫ਼ ਦੀ ਸਿਹਤ 'ਚ ਕੋਈ ਸੁਧਾਰ ਨਹੀਂ

ਲਾਹੌਰ / ਲੰਡਨ, 9 ਦਸੰਬਰ (ਏਜੰਸੀ)-ਲੰਡਨ ਦੇ ਹਸਪਤਾਲ 'ਚ ਜ਼ੇਰੇ ਇਲਾਜ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਨਵਾਜ਼ ਸ਼ਰੀਫ਼ (69) ਦੀ ਸਿਹਤ 'ਚ ਕੋਈ ਸੁਧਾਰ ਨਾ ਹੋਣ 'ਤੇ ਡਾਕਟਰਾਂ ਨੇ ਬਿਹਤਰ ਇਲਾਜ ਲਈ ਉਨ੍ਹਾਂ ਨੂੰ ਅਮਰੀਕਾ ਲਿਜਾਣ ਦੀ ਸਲਾਹ ਦਿੱਤੀ ਹੈ। ਪਾਕਿਸਤਾਨ ਮੁਸਲਿਮ ...

ਪੂਰੀ ਖ਼ਬਰ »

ਮਰੀਅਮ ਦਾ ਨਾਂਅ 'ਨੋ-ਫਲਾਈ ਲਿਸਟ' 'ਚੋਂ ਹਟਾਉਣ ਲਈ ਦਿੱਤੇ 7 ਦਿਨ

ਲਾਹੌਰ, 9 ਦਸੰਬਰ (ਏਜੰਸੀ)- ਪਾਕਿਸਤਾਨ ਦੀ ਇਕ ਅਦਾਲਤ ਨੇ ਅੱਜ ਪਾਕਿਸਤਾਨ ਦੀ ਸੰਘੀ ਸਰਕਾਰ ਨੂੰ ਪੀ.ਐਮ.ਐਲ-ਐਨ ਦੀ ਉਪ ਪ੍ਰਧਾਨ ਮਰੀਅਮ ਨਵਾਜ਼ (46) ਦਾ ਨਾਂਅ 'ਨੋ-ਫਲਾਈ ਲਿਸਟ' 'ਚੋਂ ਹਟਾਉਣ ਲਈ 7 ਦਿਨਾਂ 'ਚ ਨਿਰਣਾ ਲੈਣ ਲਈ ਕਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ...

ਪੂਰੀ ਖ਼ਬਰ »

ਰਾਸ਼ਟਰਪਤੀ ਭਵਨ ਵੱਲ ਵਧ ਰਹੇ ਜੇ. ਐਨ. ਯੂ. ਵਿਦਿਆਰਥੀਆਂ 'ਤੇ ਲਾਠੀਚਾਰਜ

ਨਵੀਂ ਦਿੱਲੀ, 9 ਦਸੰਬਰ (ਜਗਤਾਰ ਸਿੰਘ) - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅੱਜ ਮੁੜ ਫ਼ੀਸਾਂ 'ਚ ਕੀਤੇ ਵਾਧੇ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰਨਾ ਸ਼ੁਰੂ ਕੀਤਾ ਤਾਂ ਦਿੱਲੀ ਪੁਲਿਸ ਨੇ ਵਿਦਿਆਰਥੀਆਂ 'ਤੇ ਲਾਠੀਚਾਰਜ ਕਰ ਦਿੱਤਾ। ਜਿਉਂ ਹੀ ...

ਪੂਰੀ ਖ਼ਬਰ »

ਬਿਹਾਰ ਦੀ ਬਕਸਰ ਜੇਲ੍ਹ ਨੂੰ ਮਿਲੇ ਫਾਂਸੀ ਦੇ 10 ਰੱਸੇ ਤਿਆਰ ਕਰਨ ਦੇ ਨਿਰਦੇਸ਼

* ਨਿਰਭੈਆ ਮਾਮਲੇ ਨਾਲ ਹੋ ਸਕਦਾ ਹੈ ਸਬੰਧ * 2016-17 'ਚ ਪਟਿਆਲਾ ਜੇਲ੍ਹ ਤੋਂ ਵੀ ਮਿਲੇ ਸੀ ਨਿਰਦੇਸ਼

ਪਟਨਾ, 9 ਦਸੰਬਰ (ਪੀ.ਟੀ.ਆਈ.)-ਬਿਹਾਰ ਦੀ ਬਕਸਰ ਜੇਲ੍ਹ ਨੂੰ ਇਸ ਹਫ਼ਤੇ ਦੇ ਅਖੀਰ ਤੱਕ ਫਾਂਸੀ ਦੇਣ ਵਾਲੇ 10 ਰੱਸੇ ਤਿਆਰ ਰੱਖਣ ਦਾ ਨਿਰਦੇਸ਼ ਦਿੱਤਾ ਗਿਆ ਹੈ, ਜਿਸ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਇਹ ਦਿੱਲੀ ਦੇ ਬਹੁਚਰਚਿਤ ਨਿਰਭੈਆ ਮਾਮਲੇ ਦੇ ਦੋਸ਼ੀਆਂ ਲਈ ਹੋ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਦੋਸ਼ੀਆਂ ਦੀਆਂ ਲਾਸ਼ਾਂ 13 ਤੱਕ ਸੰਭਾਲ ਕੇ ਰੱਖਣ ਦਾ ਆਦੇਸ਼

ਹੈਦਰਾਬਾਦ, 9 ਦਸੰਬਰ (ਪੀ. ਟੀ. ਆਈ.)-ਤੇਲੰਗਾਨਾ ਹਾਈਕੋਰਟ ਨੇ ਹੈਦਰਾਬਾਦ ਜਬਰ ਜਨਾਹ ਤੇ ਹੱਤਿਆ ਮਾਮਲੇ ਦੇ ਚਾਰ ਦੋਸ਼ੀਆਂ ਦੀਆਂ ਲਾਸ਼ਾਂ ਨੂੰ 13 ਦਸੰਬਰ ਤੱਕ ਸੰਭਾਲ ਕੇ ਰੱਖਣ ਦਾ ਆਦੇਸ਼ ਦਿੱਤਾ ਹੈ। ਚੀਫ਼ ਜਸਟਿਸ ਆਰ.ਐਸ. ਚੌਹਾਨ ਦੀ ਅਗਵਾਈ ਵਾਲੇ ਇਕ ਡਿਵੀਜ਼ਨ ਬੈਂਚ ਨੇ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX