ਤਾਜਾ ਖ਼ਬਰਾਂ


ਸੀਨੀਅਰ ਪੱਤਰਕਾਰ ਮੇਜਰ ਸਿੰਘ ਨਹੀਂ ਰਹੇ
. . .  8 minutes ago
ਜਲੰਧਰ : (06/03/21) ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ...
ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  1 day ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  1 day ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  1 day ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  1 day ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  1 day ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  1 day ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 day ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  1 day ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  1 day ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  1 day ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  1 day ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  1 day ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  1 day ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  1 day ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  1 day ago
ਸੈਨਾ ਹਵਾਲਦਾਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ
. . .  1 day ago
ਪਠਾਨਕੋਟ, 5 ਮਾਰਚ (ਚੌਹਾਨ) - ਮਾਮੂਨ ਮਿਲਟਰੀ ਸਟੇਸ਼ਨ ਵਿਖੇ ਸੈਨਾ ਦੇ ਇੱਕ ਹਵਾਲਦਾਰ ਵੱਲੋਂ ਫੈਮਲੀ ਕੁਆਟਰ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551

ਹਰਿਆਣਾ

ਮੁਕੰਦ ਲਾਲ ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਵੀਟਾ ਬੂਥ ਦਾ ਉਦਘਾਟਨ

ਜਗਾਧਰੀ, 15 ਫਰਵਰੀ (ਜਗਜੀਤ ਸਿੰਘ)-ਮੁਕੰਦ ਲਾਲ ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਅੱਜ ਵੀਟਾ ਬੂਥ ਦਾ ਉਦਘਾਟਨ ਸਿਵਲ ਸਰਜ਼ਨ ਡਾਕਟਰ ਵਿਜੈ ਦਹੀਆ ਨੇ ਰਿਬਨ ਕੱਟ ਕੇ ਕੀਤਾ | ਸਿਵਲ ਹਸਪਤਾਲ ਦੇ ਵਿਹੜੇ ਵਿਚ ਮਰੀਜ਼ਾਂ ਅਤੇ ਉਨ੍ਹਾਂ ਦੇ ਤਾਮੀਰਦਾਰਾਂ ਲਈ ਇਕ ਵਿਟਾ ਬੂਥ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਕੀਤਾ ਜਾਗਰੂਕ

ਯਮੁਨਾਨਗਰ, 15 ਫਰਵਰੀ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਕਾਲਜ ਕੈਂਪਸ ਵਿਖੇ ਮਨੋਵਿਗਿਆਨ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਕਾਲਜ ਦੀਆਂ ਵਿਦਿਆਰਥਣਾਂ ਨੂੰ ਚੀਨ ਵਿਚ ਫੈਲੇ ਕਰੋਨਾ ਵਾਇਰਸ ਸਬੰਧੀ ...

ਪੂਰੀ ਖ਼ਬਰ »

ਜੀ.ਸੀ.ਡਬਲਿਊ. ਸਿਰਸਾ 'ਚ ਕਵਿਤਾ ਅਤੇ ਭਾਸ਼ਨ ਮੁਕਾਬਲੇ ਕਰਵਾਏ

ਸਿਰਸਾ, 15 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਮਹਿਲਾ ਕਾਲਜ ਸਿਰਸਾ ਵਿਚ ਕਾਨੂੰਨੀ ਸਾਖਰਤਾ ਸੈੱਲ ਵੱਲੋਂ ਪਿ੍ੰਸੀਪਲ ਡਾ. ਤੇਜਾ ਰਾਮ ਦੀ ਪ੍ਰਧਾਨਗੀ ਅਤੇ ਪ੍ਰੋ. ਜਸਬੀਰ ਕੌਰ ਦੀ ਦੇਖਰੇਖ ਹੇਠ ਕਵਿਤਾ ਉਚਾਰਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਹ ਜਾਣਕਾਰੀ ...

ਪੂਰੀ ਖ਼ਬਰ »

ਆਟੋ ਪਲਟਣ ਨਾਲ ਤਿੰਨ ਜ਼ਖ਼ਮੀ

ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਭੀਮਰਾਓ ਅੰਬੇਡਕਰ ਚੌਕ 'ਤੇ ਆਟੋ ਪਲਟਣ ਨਾਲ ਆਟੋ ਵਿਚ ਸਵਾਰ ਤਿੰਨ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਇਨ੍ਹਾਂ ਜ਼ਖ਼ਮੀਆਂ ਵਿਚ ਸ਼ਿਲੋਚਨਾ ਵਾਸੀ ਸ਼ਿਵ ਚੌਕ, ਮਮਤਾ ਵਾਸੀ ਇੰਦਰਪੁਰੀ ਮੁਹੱਲਾ, ਸ਼ਾਂਤੀ ...

ਪੂਰੀ ਖ਼ਬਰ »

ਜੇ.ਸੀ.ਡੀ. ਵਿਦਿਆਪੀਠ ਵਿਚ ਕਵੀਆਂ ਨੇ ਬੰਨਿ੍ਹਆ ਰੰਗ

ਸਿਰਸਾ, 15 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਜੇ.ਸੀ.ਡੀ. ਵਿਦਿਆਪੀਠ ਅਤੇ ਆਈ.ਸੀ.ਐਸ. ਕੋਚਿੰਗ ਸੈਂਟਰ ਸਿਰਸਾ ਵਲੋਂ ਸਰਬ ਭਾਰਤੀ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਬਤੌਰ ਮੁੱਖ ਮਹਿਮਾਨ ਜੇਸੀਡੀ ਵਿਦਿਆਪੀਠ ਦੀ ਪ੍ਰਬੰਧ ਨਿਰਦੇਸ਼ਕ ਡਾ. ਸ਼ਮੀਮ ਸ਼ਰਮਾ ਅਤੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਐਾਟੀ ਨਾਰੋਟਿਕਸ ਸੈੱਲ ਸਿਰਸਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਹਿਸਾਰ ਰੋਡ ਸਿਰਸਾ ਖੇਤਰ ਤੋਂ ਇਕ ਨੌਜਵਾਨ ਨੂੰ 10 ਗਰਾਮ ਹੈਰੋਇਨ ਦੇ ਨਾਲ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਛਾਣ ਵਿਨੈ ਕੁਮਾਰ ...

ਪੂਰੀ ਖ਼ਬਰ »

ਪੱਤਰਕਾਰ ਮਹਿੰਦਰ ਘਣਘਸ ਨੂੰ ਸਦਮਾ, ਪਿਤਾ ਦਾ ਦਿਹਾਂਤ

ਸਿਰਸਾ, 15 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸੀਨੀਅਰ ਪੱਤਰਕਾਰ ਮਹਿੰਦਰ ਘਣਘਸ ਦੇ ਪਿਤਾ ਮਾਂਗੇਰਾਮ ਦਾ ਦੇਹਾਂਤ ਹੋ ਗਿਆ ਹੈ | ਉਹ 68 ਸਾਲਾਂ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ | ਉਨ੍ਹਾਂ ਦੇ ਜੱਦੀ ਪਿੰਡ ਝੰਡਾਖੁਰਦ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ...

ਪੂਰੀ ਖ਼ਬਰ »

2 ਦਿਨਾਂ ਤੋਂ ਲਾਪਤਾ ਮਹਿਲਾ ਦੀ ਮਿਲੀ ਲਾਸ਼

ਜਗਾਧਰੀ, 15 ਫਰਵਰੀ (ਜਗਜੀਤ ਸਿੰਘ)-2 ਦਿਨਾਂ ਤੋਂ ਲਾਪਤਾ ਮਹਿਲਾ ਦੀ ਲਾਸ਼ ਦਾਦੂਪੁਰ ਹੈੱਡ ਦੇ ਜਾਲ ਵਿਚ ਫਸੀ ਮਿਲੀ | ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਬਾਹਰ ਕੱਢਿਆ, ਜਿਸਦੀ ਪਛਾਣ ਜੈਧਰ ਵਾਸੀ ਸੁਭਾਨਾ ਵਜੋਂ ਹੋਈ ਹੈ | ਮਿ੍ਤਕ ਮਹਿਲਾ ਦੇ ...

ਪੂਰੀ ਖ਼ਬਰ »

ਸਰਸ ਮੇਲੇ ਵਰਗੇ ਹੋਰ ਮੇਲੇ ਵੀ ਨਿਰੰਤਰ ਲਗਾਏ ਜਾਣੇ ਚਾਹੀਦੇ ਹਨ-ਅਲਕਾ ਗਰਗ

ਜਗਾਧਰੀ, 15 ਫਰਵਰੀ (ਜਗਜੀਤ ਸਿੰਘ)-ਸਰਸ ਮੇਲੇ ਵਰਗੇ ਹੋਰ ਮੇਲੇ ਵੀ ਸਾਡੇ ਜ਼ਿਲ੍ਹੇ ਨਿਰੰਤਰ ਲਗਾਏ ਜਾਣੇ ਚਾਹੀਦੇ ਹਨ, ਇਸ ਲਈ ਅਸੀ ਸੂਬਾ ਸਰਕਾਰ ਕੋਲੋਂ ਪੁਰਜ਼ੋਰ ਮੰਗ ਕਰਾਾਗੇ, ਇਹ ਸ਼ਬਦ ਬਾਲ ਭਲਾਈ ਕਮੇਟੀ ਦੀ ਮੈਂਬਰ ਅਲਕਾ ਗਰਗ ਨੇ ਕਹੇ | ਉਹ ਅੱਜ ਜਗਾਧਰੀ ਅਨਾਜ ...

ਪੂਰੀ ਖ਼ਬਰ »

ਰੂਹਾਨੀਅਤ ਦੀ ਕਮਾਈ ਨੂੰ ਖੁੱਲ੍ਹਦਿਲੀ ਨਾਲ ਵੰਡਦੇ ਹਨ ਸੰਤ ਬਾਬਾ ਗੁਰਵਿੰਦਰ ਸਿੰਘ ਮਾਂਡੀ ਵਾਲੇ

ਸ਼ਾਹਬਾਦ ਮਾਰਕੰਡਾ, 15 ਫਰਵਰੀ (ਅਵਤਾਰ ਸਿੰਘ)-ਸੰਤ ਗੁਰਵਿੰਦਰ ਸਿੰਘ ਮਾਂਡੀ ਸਾਹਿਬ ਜ਼ਿਲ੍ਹਾ ਕੁਰੂਕਸ਼ੇਤਰ ਵਿਚ 1999 ਵਿਚ ਸਥਾਪਿਤ ਅਤੇ ਸੰਚਾਲਿਤ ਉਦਾਸੀਨ ਬ੍ਰਹਮ ਅਖਾੜਾ ਮਾਂਡੀ ਸਾਹਿਬ ਜਨਆਸਥਾ ਦਾ ਵਿਰਾਟ ਕੇਂਦਰ ਬਣਿਆ ਹੋਇਆ ਹੈ | ਹਰ ਐਤਵਾਰ ਅਤੇ ਬੁੱਧਵਾਰ ਨੂੰ ...

ਪੂਰੀ ਖ਼ਬਰ »

ਸਰਕਾਰੀ ਗ੍ਰਾਂਟ 'ਚ ਹੇਰਾਫੇਰੀ ਕਰਨ ਦੇ ਦੋਸ਼ ਅਧੀਨ ਸਰਪੰਚ ਨੂੰ 4 ਸਾਲ ਦੀ ਕੈਦ ਅਤੇ 40 ਹਜ਼ਾਰ ਰੁਪਏ ਜੁਰਮਾਨਾ

ਸ਼ਾਹਬਾਦ ਮਾਰਕੰਡਾ, 15 ਫਰਵਰੀ (ਅਵਤਾਰ ਸਿੰਘ)-ਜ਼ਿਲ੍ਹਾ ਕੁਰੂਕਸ਼ੇਤਰ ਦੇ ਐਡੀਸ਼ਨਲ ਸੈਸ਼ਨ ਜੱਜ ਰਾਕੇਸ਼ ਸਿੰਘ ਨੇ ਸਰਕਾਰੀ ਗ੍ਰਾਂਟ ਵਿਚ ਹੇਰਾਫੇਰੀ ਕਰਕੇ ਅਮਾਨਤ ਵਿਚ ਖਯਾਨਤ ਕਰਨ ਦੇ ਦੋਸ਼ ਵਿਚ ਪਿੰਡ ਅੜੌਨ ਦੀ ਸਾਬਕਾ ਸਰਪੰਚ ਨੂੰ ਸੁਣਾਈ ਚਾਰ ਸਾਲ ਦੀ ਕੈਦ ਅਤੇ ...

ਪੂਰੀ ਖ਼ਬਰ »

ਪੀ. ਐਲ. ਜਿੰਦਲ ਕਾਨਵੈਂਟ ਸਕੂਲ 'ਚ ਵਿਦਾਇਗੀ ਪਾਰਟੀ 'ਤੇ ਸਮਾਰੋਹ ਕਰਵਾਇਆ

ਰਤੀਆ, 15 ਫਰਵਰੀ (ਬੇਅੰਤ ਕੌਰ ਮੰਡੇਰ)-ਪੀ. ਐਲ. ਜਿੰਦਲ ਕਾਨਵੈਂਟ ਸਕੂਲ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਵਿਦਾਇਗੀ ਪਾਰਟੀ (ਵਿਦਾਈ) ਦਾ ਆਯੋਜਨ ਕੀਤਾ ¢ ਵਿਦਾਇਗੀ ਨੂੰ ਸਕੂਲ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ

ਕੋਲਕਾਤਾ, 15 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਪੁਲਿਸ ਕਮਿਸ਼ਨਰ ਅਨੁਜ ਸ਼ਰਮਾ ਨੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਫਾਈਨਲ ਪ੍ਰੀਿਖ਼ਆ ਤੋਂ ਪਹਿਲਾਂ ਵਧਾਈ ਦਿੰਦਿਆਂ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ 'ਤੇ ਪੁਲਿਸ ਨੂੰ ਫੋਨ ਕਰੋ | ...

ਪੂਰੀ ਖ਼ਬਰ »

ਕੇਂਦਰ ਅਤੇ ਹਰਿਆਣਾ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਾ ਦੀ ਭਲਾਈ ਲਈ ਵਚਨਬੱਧ ਹੈ-ਸੰਸਦ ਮੈਂਬਰ ਸੁਨੀਤਾ ਦੁੱਗਲ

ਫ਼ਤਿਹਾਬਾਦ, 15 ਫਰਵਰੀ (ਹਰਬੰਸ ਸਿੰਘ ਮੰਡੇਰ)-ਸੰਸਦ ਮੈਂਬਰ ਸੁਨੀਤਾ ਦੁੱਗਲ ਅਤੇ ਵਿਧਾਇਕ ਦੂੜਾਰਾਮ ਨੇ ਅੱਜ ਖੈਰਾਤੀ ਖੇੜਾ ਰੋਡ ਸਥਿਤ ਪੁਰਾਣੀ ਫਾਇਰ ਬਿ੍ਗੇਡ ਦਫ਼ਤਰ ਵਿਖੇ ਸਥਿਤ ਅਨਾਜ ਮੰਡੀ ਵਿਖੇ ਅਟਲ ਕਿਸਾਨ-ਮਜ਼ਦੂਰ ਕੰਟੀਨ ਦਾ ਉਦਘਾਟਨ ਕੀਤਾ¢ ਸਮਾਗਮ ਦੌਰਾਨ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪਾਉਂਟਾ ਸਾਹਿਬ, 15 ਫਰਵਰੀ (ਹਰਬਖ਼ਸ਼ ਸਿੰਘ)-ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ 14 ਫਰਵਰੀ, 2019 ਨੂੰ ਹੋਏ ਅੱਤਵਾਦੀ ਹਮਲੇ ਦੀ ਪਹਿਲੀ ਬਰਸੀ 'ਤੇ ਸ਼ਹੀਦਾਂ ਨੂੰ ਸਥਾਨਕ ਪਾਉਂਟਾ ਸਾਹਿਬ ਸ਼ਿਵ ਸੈਨਾ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ 44 ਸ਼ਹੀਦਾਂ ਨੂੰ ਯਾਦ ਕੀਤਾ | ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਕਮਿਸ਼ਨ ਦੇ ਦੋ ਮੈਂਬਰਾਂ ਵਲੋਂ ਪਿੰਡ ਬਿਸ਼ਨਪੁਰ ਦਾ ਦੌਰਾ

ਸਮਾਣਾ, 15 ਫਰਵਰੀ (ਹਰਵਿੰਦਰ ਸਿੰਘ ਟੋਨੀ)-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਦੋ ਮੈਂਬਰਾਂ ਰਾਜ ਕੁਮਾਰ ਹੰਸ ਅਤੇ ਸ੍ਰੀਮਤੀ ਪਰਮਜੀਤ ਕੌਰ ਨੇ ਅੱਜ ਸਮਾਣਾ ਨੇੜਲੇ ਪਿੰਡ ਬਿਸ਼ਨਪੁਰ ਦੇ ਵਸਨੀਕ ਇਕ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀ ਵਲੋਂ ਕਮਿਸ਼ਨ ਨੂੰ ...

ਪੂਰੀ ਖ਼ਬਰ »

ਕੁਸ਼ਟ ਰੋਗ ਸਬੰਧੀ ਕਰਵਾਈ ਜਾਗਰੂਕਤਾ ਰੈਲੀ

ਭਾਦਸੋਂ, 15 ਫਰਵਰੀ (ਪ੍ਰਦੀਪ ਦੰਦਰਾਲਾ)-ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਨੋਡਲ ਅਫ਼ਸਰ ਡਾ. ਸੁਖਮਿੰਦਰ ਸਿੰਘ ਦੇ ਸਹਿਯੋਗ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਹੰਸ ਰਾਜ ਦੀ ਅਗਵਾਈ 'ਚ ਸੀ.ਐਚ.ਸੀ. ਭਾਦਸੋਂ ਵਿਖੇ ...

ਪੂਰੀ ਖ਼ਬਰ »

ਦੁਕਾਨਦਾਰਾਂ ਦੀ ਚਿਤਾਵਨੀ ਤੋਂ ਬਾਅਦ ਸੜਕ ਨਿਰਮਾਣ ਹੋਇਆ ਸ਼ੁਰੂ

ਪਟਿਆਲਾ, 15 ਫਰਵਰੀ (ਜਸਪਾਲ ਸਿੰਘ ਢਿੱਲੋਂ)-ਸ਼ਹੀਦ ਭਗਤ ਸਿੰਘ ਚੌਕ ਤੋਂ ਆਤਮਾ ਰਾਮ ਕੁਮਾਰ ਸਭਾ ਸਕੂਲ ਤੱਕ ਪੱੁਟੀ ਗਈ ਸੜਕ ਸਬੰਧੀ ਦੁਕਾਨਦਾਰਾਂ ਤੇ ਅਕਾਲੀ ਦਲ ਦੇ ਆਗੂਆਂ ਵਲੋਂ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਹੁਣ ਸੜਕ ਨਿਰਮਾਣ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਾਭਾ ਸ਼ਾਖਾ ਨੇ ਲਗਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਨਾਭਾ, 15 ਫਰਵਰੀ (ਕਰਮਜੀਤ ਸਿੰਘ)-ਮੈਕਰੋ ਗਲੋਬਲ ਮੋਗਾ ਦੀ ਨਾਭਾ ਸ਼ਾਖਾ ਵਲੋਂ ਜਿੱਥੇ ਵਿਦਿਆਰਥੀਆਂ ਨੂੰ ਆਈਲੈਟਸ ਤਿਆਰੀ ਕਰਵਾ ਕੇ ਚੰਗੇ ਬੈਂਡ ਲੈਣ ਦੇ ਯੋਗ ਬਣਾਇਆ ਜਾ ਰਿਹਾ ਹੈ, ਉੱਥੇ ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਵਲੋਂ ਸਟੱਡੀ ਵੀਜ਼ਾ, ਸਪਾਊਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ 'ਕਾਰਗੁਜ਼ਾਰੀ' ਨੇ ਪੰਜਾਬ ਨੰੂ ਭਿ੍ਸ਼ਟਾਚਾਰ 'ਚ 'ਚੋਟੀ ਦਾ ਸਥਾਨ' ਦੁਆਇਆ-ਮਜੀਠੀਆ

ਪਟਿਆਲਾ, 15 ਫਰਵਰੀ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇੱਥੇ ਗੱਲਬਾਤ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ 'ਕਾਰਗੁਜ਼ਾਰੀ' ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਾਭਾ/ਭਾਦਸੋਂ, 15 ਫਰਵਰੀ (ਕਰਮਜੀਤ ਸਿੰਘ/ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 643ਵੇਂ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਪਿੰਡ ਨੌਹਰਾ ਵਿਖੇ ਸਮੂਹ ਨਗਰ ਵਾਸੀਆਂ ਵਲੋਂ ਰਲ ਮਿਲ ਕੇ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਅਰਵਿੰਦਰ ਸਿੰਘ ਭਸੀਨ ਨਮਿਤ ਅੰਤਿਮ ਅਰਦਾਸ ਅੱਜ

ਪਟਿਆਲਾ, 15 ਫਰਵਰੀ (ਅ.ਸ. ਆਹਲੂਵਾਲੀਆ)-ਪਟਿਆਲਾ ਦੀ ਨਟਾਂਵਾਲੀ ਗਲੀ 'ਚ ਬਣੀ ਦਵਾਈਆਂ ਦੀ ਹੋਲਸੇਲ ਮਾਰਕੀਟ 'ਚ ਨਿੱਘੇ ਸੁਭਾਅ ਤੇ ਧਾਰਮਿਕ ਬਿਰਤੀ ਕਾਰਨ ਜਾਣੇ ਜਾਂਦੇ ਅਰਵਿੰਦਰ ਭਸੀਨ ਲੰਘੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ | ਉਨ੍ਹਾਂ ਦੇ ਸਪੁੱਤਰ ...

ਪੂਰੀ ਖ਼ਬਰ »

ਅਰਬ ਮੁਲਕਾਂ 'ਚ ਫਸੀਆਂ ਭਾਰਤ ਦੀਆਂ ਧੀਆਂ ਨੂੰ ਬਚਾਉਣ ਲਈ ਅੱਗੇ ਆਇਆ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ

ਅੰਮਿ੍ਤਸਰ, 15 ਫ਼ਰਵਰੀ (ਜਸਵੰਤ ਸਿੰਘ ਜੱਸ)- ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ: ਐਸ. ਪੀ. ਸਿੰਘ ਓਬਰਾਏ ਇਕ ਵਾਰ ਮੁੜ ਅਰਬ ਮੁਲਕਾਂ ਅੰਦਰ ਫ਼ਸੀਆਂ ਭਾਰਤ ਸਮੇਤ ਪੰਜਾਬ ਦੀਆਂ ਧੀਆਂ ਨੂੰ ਬਚਾਉਣ ਲਈ ਅੱਗੇ ਆਏ ਹਨ | ...

ਪੂਰੀ ਖ਼ਬਰ »

ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ 17 ਨੰੂ-ਬ੍ਰਹਮਪੁਰ

ਦੇਵੀਗੜ੍ਹ, 15 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)-ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲਾ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਹੀਰਾ ਬਾਗ਼ ਪਟਿਆਲਾ ਵਿਖੇ ਪੰਜ ਸੰਤਾਂ ਦੀ ਬਰਸੀ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਗਰੇਜ਼ ਸਿੰਘ ਬ੍ਰਹਮਪੁਰ ...

ਪੂਰੀ ਖ਼ਬਰ »

'ਜਾਗਦੇ ਰਹੋ' ਕਲੱਬ ਨੇ ਬਿਨਾਂ ਦਹੇਜ ਤੋਂ ਕਰਵਾਇਆ ਵਿਆਹ

ਪਟਿਆਲਾ, 15 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-'ਜਾਗਦੇ ਰਹੋ' ਕਲੱਬ ਪਟਿਆਲਾ ਟੀਮ ਦੇ ਮੈਂਬਰਾਂ ਦੀ ਪ੍ਰੇਰਨਾ ਸਦਕਾ ਨੌਜਵਾਨ ਜੋੜੇ ਦਾ ਵਿਆਹ ਬਿਨਾਂ ਦਾਜ ਦਹੇਜ ਅਤੇ ਦੋਵੇਂ ਪਰਿਵਾਰਾਂ ਦੀ ਸਹਿਮਤੀ ਨਾਲ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਦਹੇਜ ਵਿਰੁੱਧ ਡਟਣ ਲਈ ਇਕ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਘੁਟਾਲੇ ਅਤੇ ਭਿ੍ਸ਼ਟਾਚਾਰ ਸ਼ਰਮਨਾਕ-ਢੀਂਡਸਾ

ਪਟਿਆਲਾ, 15 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਬ) ਤੋਂ ਅਲੱਗ ਹੋਣ ਤੋਂ ਬਾਅਦ ਉਹ ਤਿੰਨ ...

ਪੂਰੀ ਖ਼ਬਰ »

ਮੋਹਿਤ ਮਹਿੰਦਰਾ ਨੇ ਪੰਚਾਇਤਾਂ ਨੂੰ ਵੰਡੇ 4 ਕਰੋੜ 82 ਲੱਖ ਦੇ ਚੈੱਕ

ਪਟਿਆਲਾ, 15 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਮੋਹਿਤ ਮਹਿੰਦਰਾ ਨੇ ਕਿਹਾ ਕਿ ਕੈ. ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਵਿਧਾਨ ਸਭਾ ਹਲਕੇ ਪਟਿਆਲਾ ...

ਪੂਰੀ ਖ਼ਬਰ »

ਪਟਿਆਲਾ 'ਚ ਸਵੈ-ਰੋਜ਼ਗਾਰ ਲਈ ਕਰਜ਼ਾ ਮੇਲਾ 17 ਨੂੰ -ਕੁਮਾਰ ਅਮਿਤ

ਪਟਿਆਲਾ, 15 ਫਰਵਰੀ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਫ਼ਲੈਗਸ਼ਿਪ ਪ੍ਰੋਗਰਾਮ 'ਘਰ-ਘਰ ਰੋਜ਼ਗਾਰ' ਤਹਿਤ ਆਮ ਨਾਗਰਿਕਾਂ ਅਤੇ ਕਾਰੋਬਾਰ ਸ਼ੁਰੂ ਕਰਨ ਵਾਲਿਆਂ ਦੀ ਸਹੂਲਤ ਵਾਸਤੇ ਸਾਰੇ ਬੈਂਕ ਅਤੇ ਸਵੈ ਰੁਜ਼ਗਾਰ ਪ੍ਰਦਾਨ ਕਰਨ ਵਾਲੇ ਵਿਭਾਗ ਅਤੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਨਰਸਿੰਗ ਐਸੋਸੀਏਸ਼ਨ ਵਲੋਂ ਵੀ ਸੀ. ਪੀ. ਐਫ. ਨੂੰ ਸਮਰਥਨ

ਪਟਿਆਲਾ, 15 ਫਰਵਰੀ (ਅ.ਸ. ਆਹਲੂਵਾਲੀਆ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਗੁਰਮੇਲ ਸਿੰਘ ਵਿਰਕ ਪ੍ਰਧਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਕਈ ਮੁਲਾਜ਼ਮ ...

ਪੂਰੀ ਖ਼ਬਰ »

ਭਾਰਤੀ ਆਰਥਿਕਤਾ ਅਤੇ ਬਜਟ 2020' ਵਿਸ਼ੇ 'ਤੇ ਕਰਵਾਇਆ ਭਾਸ਼ਨ

ਪਟਿਆਲਾ, 15 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪੱਤਰ ਅਤੇ ਜਨ-ਸੰਚਾਰ ਵਿਭਾਗ ਵਲੋਂ 'ਮੀਡੀਆ ਸਟੱਡੀਜ਼ ਲਈ ਬਹੁਵਿਸ਼ਾ ਪਹੁੰਚ' ਦੇ ਅੰਤਰਗਤ ਸ਼ੁਰੂ ਕੀਤੀ ਗਈ ਲੈਕਚਰ ਸੀਰੀਜ਼ ਦਾ ਆਰੰਭ ਅਰਥ ਵਿਗਿਆਨ ਦੇ ਮਾਹਿਰ ਪ੍ਰੋ. ਲਖਵਿੰਦਰ ਸਿੰਘ ਗਿੱਲ ਦੇ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਲਈ ਬਣਾਏ ਕੁਆਰਟਰਾਂ 'ਤੇ ਰਾਜਨੀਤਕ ਸਰਪ੍ਰਸਤੀ ਹੇਠ ਅਣ-ਅਧਿਕਾਰਤ ਲੋਕਾਂ ਦੇ ਕਬਜ਼ੇ

ਰਾਜਪੁਰਾ, 15 ਫਰਵਰੀ (ਰਣਜੀਤ ਸਿੰਘ)-ਇੱਥੋਂ ਦੇ ਬਸੇਰਾ ਪ੍ਰੋਜੈਕਟ 'ਚ ਦਰਜਨਾਂ ਦੇ ਕਰੀਬ ਅਣ-ਅਧਿਕਾਰਤ ਲੋਕਾਂ ਨੇ ਜਿੰਦੇ ਲਾ ਕੇ ਕਬਜ਼ਾ ਕਰ ਲਿਆ ਸੀ | ਇਸ ਦੇ ਚਲਦਿਆਂ ਅੱਜ ਨਗਰ ਕੌਾਸਲ ਦੇ ਅਧਿਕਾਰੀ ਬਸੇਰਾ ਪ੍ਰੋਜੈਕਟ 'ਚ ਅਣ-ਅਧਿਕਾਰਤ ਤੌਰ 'ਤੇ ਬੈਠੇ ਲੋਕਾਂ ਤੋਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦੀਆਂ ਸੇਵਾਵਾਂ ਹੋਣਗੀਆਂ ਆਨਲਾਈਨ

ਪਟਿਆਲਾ, 15 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵਲੋਂ ਜਲਦੀ ਹੀ ਆਪਣੀਆਂ ਬਹੁਗਿਣਤੀ ਸੇਵਾਵਾਂ ਨੂੰ ਆਨਲਾਈਨ ਵਿਧੀ ਰਾਹੀਂ ਕਰ ਦਿੱਤਾ ਜਾਣਾ ਹੈ | ਇਸ ਸਬੰਧੀ ਕੰਟਰੋਲ ਪ੍ਰੀਖਿਆਵਾਂ ਡਾ. ਬਲਵਿੰਦਰ ਸਿੰਘ ਟਿਵਾਣਾ ਦੀ ...

ਪੂਰੀ ਖ਼ਬਰ »

ਨੀਦਰਲੈਂਡ ਦੀ ਟੀਮ ਨੇ ਮਾਤਾ ਕੁਸ਼ੱਲਿਆ ਹਸਪਤਾਲ ਦਾ ਕੀਤਾ ਦੌਰਾ

ਪਟਿਆਲਾ, 15 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਨੀਦਰਲੈਂਡ ਦੀ ਟੀਮ ਨੇ ਅੱਜ ਪਟਿਆਲਾ ਦੇ ਮਾਤਾ ਕੁਸ਼ੱਲਿਆਂ ਹਸਪਤਾਲ ਵਿਖੇ ਦੌਰਾ ਕੀਤਾ | ਟੀਮ ਪਹੰੁਚਣ 'ਤੇ ਸਿਵਲ ਸਰਜਨ ਅਤੇ ਮਾਤਾ ਕੁਸ਼ਲਿਆ ਹਸਪਤਾਲ ਦੇ ਸਮੂਹ ...

ਪੂਰੀ ਖ਼ਬਰ »

ਨਟਾਸ ਵਲੋਂ ਥੇੜ੍ਹੀ ਵਿਖੇ 'ਚੇਤਨਾ ਨਾਟਕ ਮੇਲਾ'

ਪਟਿਆਲਾ, 15 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਨੈਸ਼ਨਲ ਥੀਏਟਰ ਆਰਟਸ ਸੁਸਾਇਟੀ (ਨਟਾਸ) ਪ੍ਰਾਣ ਸਭਰਵਾਲ ਅਤੇ ਸੁਨੀਤਾ ਸਭਰਵਾਲ ਵਲੋਂ ਥੀਏਟਰ ਵਿਕਾਸ ਮਿਸ਼ਨ ਤਹਿਤ ਆਰੰਭੀ 'ਗਣਤੰਤਰ ਜਾਗਰੂਕਤਾ ਥੀਏਟਰ ਮੁਹਿੰਮ' ਤਹਿਤ ਸਾਹਿਬ ਨਗਰ ਥੇੜ੍ਹੀ ਸਥਿਤ 2 ਜੁੜਵੇਂ ਸਰਕਾਰੀ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਵਲੋਂ ਸ਼ਰਾਬ ਫ਼ੈਕਟਰੀ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਧਰਨਾ ਦੇਣ ਦਾ ਐਲਾਨ

ਪਾਤੜਾਂ, 15 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਨਜ਼ਦੀਕ ਚਲਦੀ ਸ਼ਰਾਬ ਫ਼ੈਕਟਰੀ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਨੂੰ ਲੈ ਕੇ ਬਣੀ ਸ਼ਰਾਬ ਫ਼ੈਕਟਰੀ ਹਟਾਓ ਸੰਘਰਸ਼ ਕਮੇਟੀ ਵਲੋਂ ਅੱਜ ਮੀਟਿੰਗ ਦੌਰਾਨ ਬੀਤੇ ਦਿਨੀਂ ਸੰਘਰਸ਼ ਕਮੇਟੀ ਦੇ ਆਗੂਆਂ ਿਖ਼ਲਾਫ਼ ...

ਪੂਰੀ ਖ਼ਬਰ »

ਫ਼ੋਟੋ ਵੋਟਰ ਸੂਚੀਆਂ ਸਬੰਧੀ ਜਾਣਕਾਰੀ ਵੈੱਬਸਾਈਟ 'ਤੇ ਉਪਲੱਬਧ-ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 15 ਫਰਵਰੀ (ਅ.ਸ. ਆਹਲੂਵਾਲੀਆ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦੇ ਸਮੂਹ 8 ਵਿਧਾਨ ਸਭਾ ਹਲਕਿਆਂ ਦੀ ਫ਼ੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ | ਇਸ ਪ੍ਰਕਾਸ਼ਨਾਂ ਦਾ ਇਕ-ਇਕ ਸੈੱਟ ਜ਼ਿਲ੍ਹਾ ਪਟਿਆਲਾ ...

ਪੂਰੀ ਖ਼ਬਰ »

ਜਨਗਣਨਾ-2021 ਦਾ ਕਾਰਜ ਅਤਿ ਮਹੱਤਵਪੂਰਨ-ਕੁਮਾਰ ਅਮਿਤ

ਪਟਿਆਲਾ, 15 ਫਰਵਰੀ (ਅ.ਸ. ਆਹਲੂਵਾਲੀਆ)-ਦੇਸ਼ ਦੀ ਜਨਗਣਨਾ-2021 ਦੇ ਕਾਰਜ ਨੂੰ ਪਟਿਆਲਾ ਜ਼ਿਲ੍ਹੇ 'ਚ ਸਫਲਤਾਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਜਨਗਣਨਾ ਅਫ਼ਸਰ ਪਟਿਆਲਾ ਕੁਮਾਰ ਅਮਿਤ ਨੇ ਬੈਠਕ ਕੀਤੀ | ਭਾਰਤ ਦੀ ਹਰ 10 ਸਾਲ ਬਾਅਦ ਕੀਤੀ ਜਾਂਦੀ ਜਨਗਣਨਾ ਦੇ ਆਧਾਰ 'ਤੇ ਹੀ ਰਾਸ਼ਟਰ, ਰਾਜ ਅਤੇ ਪਿੰਡ ਪੱਧਰ ਦੇ ਅੰਕੜੇ ਸਰਕਾਰ ਤੱਕ ਪਹੁੰਚਦੇ ਹਨ ਤੇ ਇਨ੍ਹਾਂ ਨਾਲ ਹੀ ਦੇਸ਼ ਤੇ ਰਾਜ ਦੀਆਂ ਸਰਕਾਰਾਂ ਵਲੋਂ ਯੋਜਨਾਵਾਂ ਅਤੇ ਨੀਤੀਆਂ ਤਿਆਰ ਕੀਤੀਆਂ ਜਾਂਦੀਆਂ ਹਨ | ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਸੇ ਕਰਕੇ ਪੂਰੀ ਲਗਨ ਅਤੇ ਤਨਦੇਹੀ ਨਾਲ ਬਿਲਕੁਲ ਸਹੀ ਅੰਕੜੇ ਇਕੱਠੇ ਕੀਤੇ ਜਾਣ ਤਾਂ ਜੋ ਇਨ੍ਹਾਂ ਅੰਕੜਿਆਂ ਤੋਂ ਦਾ ਸਹੀ ਅਨੁਮਾਨ ਹੋ ਸਕੇ | ਝੁੱਗੀ ਝੌਾਪੜੀਆਂ ਦੇ ਅੰਕੜੇ ਪੂਰੇ ਸਹੀ ਲਏ ਜਾਣ ਅਤੇ ਇਸ ਦਾ ਖ਼ਾਸ ਧਿਆਨ ਰੱਖਿਆ ਜਾਵੇ | ਇਹ ਕੰਮ 1 ਜਨਵਰੀ, 2020 ਤੋਂ 31 ਮਾਰਚ 2021 ਤੱਕ ਮੁਕੰਮਲ ਕੀਤਾ ਜਾਣਾ ਹੈ | ਇਸ ਵਿਚ ਸਭ ਤੋਂ ਪਹਿਲਾਂ 15 ਮਈ, 2020 ਤੋਂ 29 ਜੂਨ 2020 ਤੱਕ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਤੋਂ ਇਲਾਵਾ ਵਸੋਂ ਵਾਲੇ ਖੇਤਰਾਂ ਤੇ ਕੰਨਟੋਨਮੈਂਟ ਏਰੀਆ 'ਚ ਪੈਂਦੇ ਘਰਾਂ ਦੀ ਨੰਬਰਿੰਗ ਕੀਤੀ ਜਾਵੇਗੀ ਤੇ ਘਰਾਂ ਦੀ ਗਣਨਾ ਕਰਨ ਤੋਂ ਬਾਅਦ ਐਨ. ਪੀ. ਆਰ. ਦਾ ਕੰਮ ਮੁਕੰਮਲ ਕੀਤਾ ਜਾਵੇਗਾ | ਦੂਜੇ ਪੜਾਅ ਵਿਚ ਫਰਵਰੀ 2021 ਵਿਚ ਘਰ-ਘਰ ਜਾ ਕੇ ਜਨਗਣਨਾ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਪਟਿਆਲਾ ਤੋਂ ਸਹੁੰ ਚੁੱਕ ਸਮਾਗਮ 'ਚ ਜਾਣਗੇ ਵਰਕਰ ਤੇ ਆਗੂ-ਟਿਵਾਣਾ

ਪਟਿਆਲਾ, 15 ਫਰਵਰੀ (ਪੱਤਰ ਪ੍ਰੇਰਕ)-ਆਮ ਆਦਮੀ ਪਾਰਟੀ ਦੀ ਦਿਲੀ ਵਿਚ ਬਣਨ ਵਾਲੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਜੋ 16 ਫਰਵਰੀ ਨੂੰ ਦਿਲੀ ਵਿਚ ਹੋ ਰਿਹਾ ਹੈ, 'ਚ ਸ਼ਾਮਿਲ ਹੋਣ ਪਟਿਆਲਾ ਤੋਂ ਵੀ ਆਗੂਆਂ ਤੇ ਵਰਕਰਾਂ ਦਾ ਜਥਾ ਜਾਵੇਗਾ | ਇਹ ਗੱਲ ਪਾਰਟੀ ਦੇ ਸੂਬਾਈ ਆਗੂ ...

ਪੂਰੀ ਖ਼ਬਰ »

ਹੈਰੀਮਾਨ ਦੇ ਮਾਤਾ ਬਲਜਿੰਦਰ ਕੌਰ ਮਾਨ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾੲਗੀ

ਸਮਾਣਾ, 15 ਫਰਵਰੀ (ਹਰਵਿੰਦਰ ਸਿੰਘ ਟੋਨੀ)-ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਮਾਤਾ ਸਰਦਾਰਨੀ ਬਲਜਿੰਦਰ ਕੌਰ ਮਾਨ (85 ਸਾਲ) ਸੁਪਤਨੀ ਸਵਰਗੀ ਜਥੇਦਾਰ ਹਰਬੰਸ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX