ਤਾਜਾ ਖ਼ਬਰਾਂ


ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  17 minutes ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  35 minutes ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  44 minutes ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  about 1 hour ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  about 1 hour ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  about 1 hour ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  about 2 hours ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  about 2 hours ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  about 2 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  about 2 hours ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  about 2 hours ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਇਸਤਰੀ ਜਾਗ੍ਰਿਤੀ ਮੰਚ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਾਇਆ ਧਰਨਾ
. . .  about 3 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅੱਜ ਇਸਤਰੀ ਜਾਗ੍ਰਿਤੀ ਮੰਚ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਨਾਭਾ ਸ਼ਹਿਰ ਅੰਦਰ ਮੁਜ਼ਾਹਰਾ ਕਰਦਿਆਂ ਐੱਸ. ਡੀ. ਐੱਮ. ਦਫ਼ਤਰ ਨਾਭਾ ਅੱਗੇ ਧਰਨਾ ਲਾਇਆ...
ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਸ਼ੁਰੂ
. . .  about 3 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਜੂਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਦੀਆਂ...
ਪੰਜਾਬ 'ਚ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  about 3 hours ago
ਖਰੜ, 3 ਜੂਨ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਚਾਰ ਨਾਇਬ ਤਹਿਸੀਲਦਾਰ ਦੇ...
ਪੰਜਾਬ ਸਰਕਾਰ ਦੇ ਵਿਦਿਆਰਥੀ ਵਿਰੋਧੀ ਫ਼ੈਸਲੇ ਵਿਰੁੱਧ ਨਾਭਾ 'ਚ ਰੋਸ ਪ੍ਰਦਰਸ਼ਨ
. . .  about 3 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਪਟਿਆਲਾ ਗੇਟ ਵਿਖੇ ਅੱਜ ਵਿਦਿਆਰਥੀਆਂ ਨੇ ਮੈਡੀਕਲ ਸਿੱਖਿਆ ਦੀਆਂ ਫ਼ੀਸਾਂ 'ਚ ਵਾਧਾ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ। ਇਸ ਮੌਕੇ ਇਕੱਠੇ...
ਕਣਕ ਦੇ ਸੈਂਪਲ ਰੱਦ ਹੋਣ ਕਾਰਨ ਆੜ੍ਹਤੀਏ ਨੇ ਚਲਾਈ ਗੋਲੀ, ਇੱਕ ਜ਼ਖ਼ਮੀ
. . .  about 3 hours ago
ਖਾਸਾ 3 ਜੂਨ (ਗੁਰਨੇਕ ਸਿੰਘ ਪੰਨੂ)- ਅੱਜ ਕਸਬਾ ਖਾਸਾ ਅਧੀਨ ਆਉਂਦੇ ਕਣਕ ਦੇ ਇੱਕ ਗੋਦਾਮ 'ਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦਿਲਬਾਗ ਸਿੰਘ ਆੜ੍ਹਤੀਆ, ਜੋ ਕਿ ਪਿੰਡ...
ਨਹੀਂ ਰਹੇ ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ
. . .  about 4 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ...
ਬਿਜਲੀ ਬਿੱਲ ਲਾਉਣ ਦੇ ਫ਼ੈਸਲੇ ਵਿਰੁੱਧ ਜਨਤਕ ਜਥੇਬੰਦੀਆਂ ਵਲੋਂ ਐੱਸ. ਈ. ਪਾਵਰਕਾਮ ਦਾ ਘਿਰਾਓ
. . .  about 4 hours ago
ਬਠਿੰਡਾ, 3 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਦਰਜਨ ਤੋਂ ਵੱਧ ਜਨਤਕ ਜਥੇਬੰਦੀਆਂ ਵਲੋਂ ਥਰਮਲ ਗੇਟ 'ਤੇ ਧਰਨਾ ਲਗਾ ਕੇ ਐੱਸ. ਈ. ਪਾਵਰਕਾਮ ਦਾ ਘਿਰਾਓ ਕੀਤਾ ਗਿਆ। ਜਨਤਕ...
ਪ੍ਰੇਮੀ ਨੇ ਪ੍ਰੇਮਿਕਾ ਨੂੰ ਜ਼ਹਿਰ ਦੇਣ ਉਪਰੰਤ ਕੀਤੀ ਖ਼ੁਦਕੁਸ਼ੀ
. . .  about 4 hours ago
ਰੁੜਕਾ ਕਲਾਂ, 3 ਜੂਨ (ਦਵਿੰਦਰ ਸਿੰਘ ਖ਼ਾਲਸਾ)- ਜਲੰਧਰ ਦੇ ਰੁੜਕਾ ਕਲਾਂ 'ਚ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅੱਜ ਦੋ ਮੌਤਾਂ ਹੋ ਗਈਆਂ। ਜਾਣਕਾਰੀ ਮੁਤਾਬਕ 25 ਵਰ੍ਹਿਆਂ ਦੇ ਇੱਕ ਲੜਕੇ ਨੇ 35 ਸਾਲਾਂ...
ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਨਿਭਾਈ ਡਿਊਟੀ
. . .  about 4 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸਰਕਾਰ ਵਲੋਂ ਚਲਾਏ ਜਾ ਰਹੇ ਮੈਡੀਕਲ ਕਾਲਜਾਂ 'ਚ ਪੂਰੇ ਪੰਜ ਸਾਲ ਦੇ ਕੋਰਸ ਦੀ ਫ਼ੀਸ 'ਚ ਕੀਤੇ ਗਏ ਵਾਧੇ ਦੇ ਰੋਸ ਵਜੋਂ ਸਬ ਡਵੀਜ਼ਨਲ ਹਸਪਤਾਲ ਤਪਾ ਦੇ ਡਾਕਟਰਾਂ...
ਫ਼ਾਜ਼ਿਲਕਾ ਦੇ ਕੋਰੋਨਾ ਪੀੜਤ ਦੇ ਸੰਪਰਕ 'ਚ ਆਏ ਲੋਕਾਂ ਦੀ ਰਿਪੋਰਟ ਆਈ ਨੈਗੇਟਿਵ
. . .  about 4 hours ago
ਫ਼ਾਜ਼ਿਲਕਾ, 3 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਚ ਬੀਤੇ ਦਿਨੀਂ ਹਰਿਆਣਾ ਦੇ ਸੋਨੀਪਤ ਤੋਂ ਆਏ ਨੌਜਵਾਨ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਉਸ ਦੇ ਸੰਪਰਕ 'ਚ...
ਕੋਰੋਨਾ ਦੇ ਹਾਟ-ਸਪਾਟ ਬਣੇ ਪਿੰਡ ਨੰਗਲੀ ਜਲਾਲਪੁਰ (ਹੁਸ਼ਿਆਰਪੁਰ) 'ਚ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦਾ ਪਿੰਡ ਨੰਗਲੀ ਜਲਾਲਪੁਰ ਕੋਰੋਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਮੋਗਾ

ਵਿਦੇਸ਼ ਰਹਿੰਦਿਆਂ ਵੀ ਕੂਨਰ ਪਰਿਵਾਰ ਨੇ ਆਪਣੇ ਨਗਰ ਦਾ ਨਾਂਅ ਉੱਚਾ ਚੁੱਕਿਆ-ਗੁਰਪ੍ਰੀਤ ਸਿੰਘ ਕਾਂਗੜ

ਬੱਧਨੀ ਕਲਾਂ, 17 ਫਰਵਰੀ (ਸੰਜੀਵ ਕੋਛੜ)- ਕੂਨਰ ਪਰਿਵਾਰ ਨੇ ਵਿਦੇਸ਼ ਰਹਿੰਦਿਆਂ ਵੀ ਆਪਣੇ ਨਗਰ ਦਾ ਨਾਂਅ ਉੱਚਾ ਚੁੱਕਿਆ ਹੈ, ਜਿਨ੍ਹਾਂ ਨੇ ਉਪਰਾਲਾ ਕਰਕੇ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਦਾ ਅਹਿਮ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵਿਧਾਇਕ ਡਾ. ਕਮਲ ਨੂੰ ਸੌ ਾਪਿਆ ਮੰਗ ਪੱਤਰ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੂੰ ਉਨ੍ਹਾਂ ਦੇ ਦਫ਼ਤਰ ਮੂਹਰੇ ਪੰਜਾਬ ਐਾਡ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਿਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਵਲੋਂ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਬੱਚਿਆਂ ਨੂੰ ਵਰਦੀਆਂ ਵੰਡੀਆਂ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਸਰਕਾਰੀ ਪ੍ਰਾਇਮਰੀ ਸਕੂਲ ਬਾਘਾ ਪੱਤੀ ਬਾਘਾ ਪੁਰਾਣਾ ਦੇ ਪ੍ਰੀ-ਪ੍ਰਾਇਮਰੀ ਜਮਾਤ ਦੇ ਬੱਚਿਆਂ ਨੂੰ ਸਰਦਾਰਾ ਸਿੰਘ ਸੰਘਾ ਨੇ ਆਪਣੀ ਬੇਟੀ ਅਮਨਦੀਪ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਵਰਦੀਆਂ ਦੀ ਵੰਡ ਕੀਤੀ | ਬੱਚਿਆਂ ਨੂੰ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਰਾਓ ਸਾਹਿਬ ਪਾਟਿਲ ਦਾਨਵੇ ਵਲੋਂ ਐੱਫ. ਸੀ. ਆਈ. ਦੇ ਸਾਈਲੋਜ਼ ਪਲਾਂਟ ਦਾ ਦੌਰਾ

ਮੋਗਾ, 17 ਫਰਵਰੀ (ਅਜੀਤ ਬਿਊਰੋ)-ਖਪਤਕਾਰ ਮਾਮਲੇ, ਭੋਜਨ ਤੇ ਜਨਤਕ ਵੰਡ ਪ੍ਰਣਾਲੀ ਦੇ ਕੇਂਦਰੀ ਮੰਤਰੀ ਰਾਓ ਸਾਹਿਬ ਪਾਟਿਲ ਦਾਨਵੇ ਨੇ ਮੋਗਾ ਦੇ ਪਿੰਡ ਡਗਰੂ ਵਿਖੇ ਸਥਾਪਿਤ ਕੀਤੀ ਭਾਰਤ ਦੀ ਸਭ ਤੋਂ ਵੱਡੀ ਸਾਈਲੋਜ਼ ਪਲਾਂਟ ਜਿੱਥੇ ਕਣਕ ਆਧੁਨਿਕ ਤਕਨੀਕ ਨਾਲ ਵੱਡੀ ...

ਪੂਰੀ ਖ਼ਬਰ »

4 ਬਲਦੇ ਸਿਵਿਆਂ ਨੂੰ ਦੇਖ ਕੇ ਹਰ ਅੱਖ ਨੇ ਕੇਰੇ ਅੱਥਰੂ

ਧਰਮਕੋਟ, 17 ਫਰਵਰੀ (ਪਰਮਜੀਤ ਸਿੰਘ)-ਬੀਤੀ ਦਿਨੀਂ ਸਵੇਰੇ ਸਾਢੇ 5 ਵਜੇ ਦੇ ਕਰੀਬ ਇਕ ਹੌਲਦਾਰ ਵਲੋਂ ਸਰਕਾਰੀ ਬੰਦੂਕ ਨਾਲ ਸਾਲਾ, ਸਾਲ਼ੇਹਾਰ, ਘਰਵਾਲੀ ਤੇ ਸੱਸ ਨੂੰ ਗੋਲੀਆਂ ਨਾਲ ਮਾਰ ਮੁਕਾਇਆ ਸੀ ਦਾ ਅੱਜ ਅੰਤਿਮ ਸਸਕਾਰ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਪਿੰਡ ਸੈਦ ...

ਪੂਰੀ ਖ਼ਬਰ »

ਫਿਲਫੋਟ ਬੱਧਨੀ ਕਲਾਂ ਦੇ ਸੁਖਵੀਰ ਸਿੰਘ ਨੇ ਹਾਸਲ ਕੀਤੇ ਸਪੀਕਿੰਗ 'ਚੋਂ 7 ਬੈਂਡ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਫਿਲਫੋਟ ਸੰਸਥਾ ਜੋ ਕਿ ਮੋਗੇ ਦੀ ਮੰਨੀ ਪ੍ਰਮੰਨੀ ਆਈਲਟਸ ਟਰੇਨਿੰਗ ਸੰਸਥਾ ਹੈ, ਜਿਸ ਨੇ ਥੋੜ੍ਹੇ ਸਮੇਂ ਵਿਚ ਹੀ ਆਪਣੇ ਸ਼ਾਨਦਾਰ ਨਤੀਜਿਆਂ ਕਰਕੇ ਬੱਧਨੀ ਕਲਾਂ ਵਿਚ ਵੀ ਆਪਣਾ ਨਾਂਅ ਬਣਾ ਲਿਆ ਹੈ | ਇਸ ਸੰਸਥਾ ਵਿਚ ਵਿਦਿਆਰਥੀਆਂ ...

ਪੂਰੀ ਖ਼ਬਰ »

ਬਜ਼ੁਰਗ ਐੱਨ. ਆਰ. ਆਈ. ਦੇ ਪਤੀ ਦੀ ਜ਼ਮੀਨ ਧੋਖੇ ਨਾਲ ਹੜੱਪੀ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਮੋਗਾ ਜ਼ਿਲ੍ਹੇ ਦੇ ਇਕ ਪਿੰਡ ਦੇ ਰਹਿਣ ਵਾਲੇ ਹਰਨਾਮ ਸਿੰਘ ਅਤੇ ਉਸ ਦੀ ਪਤਨੀ ਜਸਪਾਲ ਕੌਰ ਦੇ ਨਾਂਅ 'ਤੇ ਪਿੰਡ ਰੋਡੇ ਵਿਖੇ 17 ਏਕੜ ਜ਼ਮੀਨ ਠੇਕੇ 'ਤੇ ਲੈਣ ਵਾਲੇ ਕਿਸਾਨ ਵਲੋਂ ਆਪਣੇ ਨਾਂਅ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਫ਼ਿਰਕੂ ਪਾਰਟੀਆਂ ਤੇ ਰਾਜਨੀਤੀ ਦੇ ਿਖ਼ਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ ਤੇ ਆਪਣੇ ਹੱਕਾਂ ਪ੍ਰਤੀ ਚੇਤਨ ਹੋ ਰਹੇ ਹਨ ਅਤੇ ਇਸ ਚੇਤਨਾ ਨੂੰ ਵਧਾਉਣਾ ਸਮੇਂ ਦੀ ਲੋੜ ਹੈ¢ ਇਹ ਪ੍ਰਗਟਾਵਾ ਨਰੇਗਾ ਰੁਜ਼ਗਾਰ ...

ਪੂਰੀ ਖ਼ਬਰ »

ਚੂਰਾ ਪੋਸਤ ਤਸਕਰ ਨੂੰ 10 ਦੀ ਸਾਲ ਕੈਦ ਤੇ ਜੁਰਮਾਨਾ

ਮੋਗਾ, 17 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਇਕ ਚੂਰਾ ਪੋਸਤ ਤਸਕਰ ਨੂੰ ਦੋਸ਼ ਸਾਬਤ ਹੋਣ 'ਤੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ...

ਪੂਰੀ ਖ਼ਬਰ »

ਗਿਆਰਾਂ ਪੇਟੀਆਂ ਸ਼ਰਾਬ ਬਰਾਮਦ

ਮੋਗਾ, 17 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਕੰਵਲਜੀਤ ਸਿੰਘ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਉਸ ਸਮੇਂ ਦਿੱਤੀ ਜਿਸ ਸਮੇਂ ਉਹ ਕੋਟ ਈਸੇ ਖਾਂ ਦੀ ਹੱਦ ਨਜ਼ਦੀਕ ਆਮ ਵਾਂਗ ਗਸ਼ਤ ਕਰ ਰਹੇ ਸਨ | ਗੁਪਤ ਸੂਚਨਾ 'ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ 1000 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਸੂਚਨਾ ਮੁਤਾਬਿਕ ਪੁਲਿਸ ਥਾਣਾ ਬਾਘਾ ਪੁਰਾਣਾ ਦੇ ਸਬ-ਇੰਸਪੈਕਟਰ ਬਲਦੇਵ ਸਿੰਘ ਆਪਣੀ ਪੁਲਿਸ ...

ਪੂਰੀ ਖ਼ਬਰ »

20ਵਾਂ ਸੱਭਿਆਚਾਰਕ ਮੇਲਾ ਤੇ ਸਮੂਹਿਕ ਵਿਆਹ 1 ਤੇ 2 ਮਾਰਚ ਨੂੰ

ਰਾਏਕੋਟ, 17 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਮਹਾਰਾਜਾ ਦਲੀਪ ਸਿੰਘ ਸੱਭਿਆਚਾਰਿਕ ਮੰਚ ਰਜਿ: 791 ਬੱਸੀਆਂ ਵਲੋਂ 20ਵਾਂ ਸੱਭਿਆਚਾਰਕ ਮੇਲਾ ਤੇ ਸਮੂਹਿਕ ਵਿਆਹ ਸਮਾਗਮ 1 ਤੇ 2 ਮਾਰਚ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ਪ੍ਰਧਾਨ ਨਛੱਤਰ ਸਿੰਘ ਰਾਜੂ ਤੇ ਸਕੱਤਰ ਕੁਲਵੰਤ ...

ਪੂਰੀ ਖ਼ਬਰ »

ਸਾਹਿਤ ਸਭਾ ਦੇ ਸਾਲਾਨਾ ਸਮਾਗਮ 'ਚ ਜਸਵੰਤ ਕੰਵਲ ਅਤੇ ਪਿ੍ੰ: ਤਖ਼ਤ ਸਿੰਘ ਪੁਰਸਕਾਰ ਨਾਲ ਹੋਵੇਗਾ ਲੇਖਕਾਂ ਦਾ ਸਨਮਾਨ

ਜਗਰਾਉਂ, 17 ਫਰਵਰੀ (ਅਜੀਤ ਸਿੰਘ ਅਖਾੜਾ)-ਸਾਹਿਤ ਸਭਾ ਜਗਰਾਉਂ ਦੀ ਅਹਿਮ ਇਕੱਤਰਤਾ ਅਵਤਾਰ ਜਗਰਾਉਂ ਦੀ ਸਰਪ੍ਰਸਤੀ ਅਤੇ ਪ੍ਰਭਜੋਤ ਸੋਹੀ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ | ਇਸ ਵਿਚ ਸਾਹਿਤ ਸਭਾ ਜਗਰਾਉਂ ਵਲੋਂ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ ਸਬੰਧੀ ...

ਪੂਰੀ ਖ਼ਬਰ »

ਸਵ: ਗੁਰਮੇਜ ਸਿੰਘ ਬਰਾੜ ਤੇ ਸਵ: ਬਲਦੇਵ ਕੌਰ ਬਰਾੜ ਯਾਦਗਾਰੀ ਸਾਇੰਸ ਬਲਾਕ ਦਾ ਰਣਵਿੰਦਰ ਸਿੰਘ ਨੇ ਕੀਤਾ ਉਦਘਾਟਨ

ਮੋਗਾ, 17 ਫਰਵਰੀ (ਅਜੀਤ ਬਿਊਰੋ)-ਸਰਕਾਰੀ ਸੈਕੰਡਰੀ ਸਕੂਲ ਮੱਲਕੇ ਵਿਖੇ ਕੈਨੇਡੀਅਨ ਸਵ: ਗੁਰਮੇਜ ਸਿੰਘ ਬਰਾੜ ਤੇ ਸਵ: ਸਰਦਾਰਨੀ ਬਲਦੇਵ ਕੌਰ ਬਰਾੜ ਦੀ ਯਾਦ ਵਿਚ ਉਨ੍ਹਾਂ ਦੀਆਂ ਪੁੱਤਰੀਆਂ ਹਰਪਾਲ ਕੌਰ ਤੂਰ, ਰਾਜਪ੍ਰੀਤ ਕੌਰ ਗਿੱਲ, ਗੁਰਪ੍ਰੀਤ ਕੌਰ ਸੰਧੂ, ਕਰਮਜੀਤ ਕੌਰ ...

ਪੂਰੀ ਖ਼ਬਰ »

ਟਚ ਸਕਾਈ ਮੋਗਾ ਦੇ ਵਿਦਿਆਰਥੀ ਨੇ ਪੀ. ਟੀ. ਈ. ਵਿਚ ਹਾਸਲ ਕੀਤੇ (9 ਬੈਂਡ)- ਲਵ ਗੋਇਲ

ਮੋਗਾ, 17 ਫਰਵਰੀ (ਅ.ਬ)-ਮੋਗਾ-ਫ਼ਿਰੋਜ਼ਪੁਰ ਜੀ.ਟੀ. ਰੋਡ ਉੱਤੇ ਸਥਿਤ ਟਚ ਸਕਾਈ ਮੋਗਾ ਦੇ ਵਿਦਿਆਰਥੀ ਸ਼ੁਭਮ ਸਿੰਗਲਾ ਨੇ ਓਵਰਆਲ 80 ਨੰਬਰ (8 ਬੈਂਡ) ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਿਰਦੇਸ਼ਕ ਲਵ ਗੋਇਲ ਨੇ ਵਿਦਿਆਰਥੀ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਤੇ ਪੀ. ਐੱਸ. ਯੂ. ਵਲੋਂ ਐੱਨ. ਆਰ. ਸੀ. ਤੇ ਐੱਨ. ਪੀ. ਆਰ. ਿਖ਼ਲਾਫ਼ ਰੋਸ ਪ੍ਰਦਰਸ਼ਨ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਨੇਚਰ ਪਾਰਕ ਮੋਗਾ ਵਿਖੇ ਐੱਨ. ਆਰ. ਸੀ., ਸੀ.ਏ.ਏ. ਤੇ ਅੱੈਨ. ਪੀ. ਆਰ. ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਐਲਾਨ ਕੀਤਾ ਗਿਆ ਕਿ ਕਿਸੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਕਿਸ਼ਨਪੁਰਾ ਕਲਾਂ, 17 ਫਰਵਰੀ (ਅਮੋਲਕ ਸਿੰਘ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ | ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ

ਅਜੀਤਵਾਲ, 17 ਫਰਵਰੀ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 9ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਤੇ ਪਿ੍ੰਸੀਪਲ ਸਾਕਸ਼ੀ ...

ਪੂਰੀ ਖ਼ਬਰ »

ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਠੱਠੀ ਭਾਈ, 17 ਫਰਵਰੀ (ਜਗਰੂਪ ਸਿੰਘ ਮਠਾੜੂ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਦੁਆਰਾ ਮਰਹੂਮ ਕੇਵਲ ਸਿੰਘ ਸਰਕਾਰੀ ਹਾਈ ਸਕੂਲ ਸੇਖਾ ਕਲਾਂ ਵਿਖੇ ਟਰੈਫ਼ਿਕ ...

ਪੂਰੀ ਖ਼ਬਰ »

ਡੈਫੋਡਿਲਜ਼ ਦੇ ਵਿਦਿਆਰਥੀ ਨੇ ਓਵਰਆਲ 6 ਬੈਂਡ ਕੀਤੇ ਪ੍ਰਾਪਤ

ਹਰਪ੍ਰੀਤ ਸਿੰਘ ਸੰਘਾ ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਪੁਰਾਣੀ, ਪ੍ਰਸਿੱਧ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਡੈਫੋਡਿਲਜ਼ ਸਟੱਡੀ ਅਵਾਰਡ ਜੋ ਕਿ ਬੱਸ ਸਟੈਂਡ ਦੇ ਬਿਲਕੁਲ ਨਜ਼ਦੀਕ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਦੇ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਮੰਚ ਵਲੋਂ ਨਰੇਗਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਪ੍ਰਗਤੀਸ਼ੀਲ ਮੰਚ ਬਲਾਕ ਮੋਗਾ-1 ਵਲੋਂ ਨਰੇਗਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ¢ ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਮੰਚ ਦੇ ਪੰਜਾਬ ਪ੍ਰਧਾਨ ਬਲਕਰਨ ਮੋਗਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਰੇਗਾ ਕਾਮਿਆਂ ...

ਪੂਰੀ ਖ਼ਬਰ »

ਨਵੀਂ ਬਣ ਰਹੀ ਸੜਕ ਦੀ ਮਿਣਤੀ ਨੂੰ ਲੈ ਕੇ ਦੁਕਾਨਦਾਰਾਂ 'ਚ ਮਚਿਆ ਹੜਕੰਪ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਨਿਹਾਲ ਸਿੰਘ ਵਾਲਾ ਤੋਂ ਮੁਦਕੀ ਤੱਕ ਬਣ ਰਹੀ ਨਵੀਂ ਸੜਕ ਨੂੰ ਲੈ ਕੇ ਸਬੰਧਿਤ ਮਹਿਕਮੇ ਵਲੋਂ ਵਾਰ-ਵਾਰ ਬਾਘਾ ਪੁਰਾਣਾ ਦੇ ਬਾਜ਼ਾਰਾਂ ਵਿਚ ਮਿਣਤੀ ਕੀਤੀ ਜਾ ਰਹੀ ਹੈ | ਵਾਰ-ਵਾਰ ਕੀਤੀ ਜਾ ਰਹੀ ਮਿਣਤੀ ਦੌਰਾਨ ਬਦਲ-ਬਦਲ ਕੇ ...

ਪੂਰੀ ਖ਼ਬਰ »

ਕੰਨੀਆਂ ਕਲਾਂ ਵਿਖੇ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ

ਕਿਸ਼ਨਪੁਰਾ ਕਲਾਂ, 17 ਫਰਵਰੀ (ਅਮੋਲਕ ਸਿੰਘ ਕਲਸੀ)-ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸੇ ਲੜੀ ਤਹਿਤ ਜਿੱਥੇ ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਲਈ ਵੱਡੇ ਪੱਧਰ 'ਤੇ ਬਜਟ ਰਾਖਵੇਂ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੇ ਪ੍ਰਾਇਮਰੀ ਸਕੂਲ ਦੇ ਨਵੇਂ ਬਣਨ ਵਾਲੇ ਕਮਰਿਆਂ ਦੀ ਰੱਖੀ ਨੀਂਹ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ/ਰਾਜੇਸ਼ ਕੋਛੜ)-ਮੋਗਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਲੰਢੇਕੇ ਦੇ ਪ੍ਰਾਇਮਰੀ ਸਕੂਲ ਦੀ ਕਾਫ਼ੀ ਸਮੇਂ ਮਗਰੋਂ ਨੁਹਾਰ ਬਦਲਣ ਲੱਗੀ ਹੈ, ਕਿਉਂਕਿ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੇ ਯਤਨਾਂ ਸਦਕਾ ਸਕੂਲ ਨੂੰ ਪੰਜਾਬ ਸਰਕਾਰ ਤੋਂ ...

ਪੂਰੀ ਖ਼ਬਰ »

ਚੋਰਾਂ ਵਲੋਂ ਚਾਰ ਟਰਾਂਸਫ਼ਾਰਮਰ ਤੇ ਕੇਬਲਾਂ ਚੋਰੀ

ਕਿਸ਼ਨਪੁਰਾ ਕਲਾਂ, 17 ਫਰਵਰੀ (ਅਮੋਲਕ ਸਿੰਘ ਕਲਸੀ)-ਕਸਬਾ ਕਿਸ਼ਨਪੁਰਾ ਕਲਾਂ ਦੇ ਕਿਸਾਨ ਮਲੂਕ ਸਿੰਘ ਪੁੱਤਰ ਹਰਦਿਆਲ ਸਿੰਘ ਭਾਊ ਦੇ ਖੇਤ ਕਿਸ਼ਨਪੁਰਾ ਕਲਾਂ ਤੋਂ ਕੋਕਰੀ ਬੁੱਟਰਾਂ ਨੂੰ ਜਾਂਦੇ ਰੋਡ 'ਤੇ ਮੋਟਰ ਹੈ ਤੇ ਬੀਤੀ ਰਾਤ ਕੁੱਝ ਅਣਪਛਾਤੇ ਚੋਰਾਂ ਵਲੋਂ ਖੇਤ ...

ਪੂਰੀ ਖ਼ਬਰ »

ਬੀ. ਆਈ. ਐੱਸ. ਪੋਲੀਟੈਕਨੀਕਲ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕੋਟ ਈਸੇ ਖਾਂ, 17 ਫਰਵਰੀ (ਯਸ਼ਪਾਲ ਗੁਲਾਟੀ)-ਬੀ. ਆਈ. ਐੱਸ. ਪੋਲੀਟੈਕਨੀਕਲ ਕਾਲਜ ਕੋਟ ਈਸੇ ਖਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਸਮੇਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੈਰੀਅਰ ਖੇਡਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ ਵਿਖੇ 23 ਤੋਂ

ਮੋਗਾ, 17 ਫਰਵਰੀ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਕੈਰੀਅਰ ਖੇਡਾਂ ਲੜਕੇ-ਲੜਕੀਆਂ 23 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਬਰਜੰਗ ਸਿੰਘ ਬਰਾੜ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਕਿਸ਼ਨਪੁਰਾ ਕਲਾਂ, 17 ਫਰਵਰੀ (ਅਮੋਲਕ ਸਿੰਘ ਕਲਸੀ)-ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੀ ਪਾਰਟੀ ਦੇ ਸੰਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਗੁਰਮੀਤ ...

ਪੂਰੀ ਖ਼ਬਰ »

ਅਨੰਦ ਸਕੂਲ ਰੌਾਤਾ 'ਚ ਇਨਾਮ ਵੰਡ ਸਮਾਗਮ ਕਰਵਾਇਆ

ਸਮਾਧ ਭਾਈ, 17 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਅਨੰਦ ਸਾਗਰ ਪਬਲਿਕ ਸਕੂਲ ਰੌਾਤਾ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਅਮਰਜੀਤ ਸਿੰਘ ਖਾਈ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਮੈਨੇਜਰ ...

ਪੂਰੀ ਖ਼ਬਰ »

ਪ੍ਰਾਚੀਨ ਸ੍ਰੀ ਸ਼ਿਵ ਮੰਦਰ ਤੋਂ ਕਾਂਵੜੀਆਂ ਦਾ ਜਥਾ ਰਵਾਨਾ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਹਰ-ਹਰ ਮਹਾਂ ਦੇਵ ਕਾਵੜ ਸੰਘ ਬਾਘਾ ਪੁਰਾਣਾ ਦੇ ਕਾਂਵੜੀਆਂ ਦਾ ਜਥਾ ਸ੍ਰੀ ਮਹਾਂ ਸ਼ਿਵਰਾਤਰੀ ਦੇ ਸੰਬੰਧ ਵਿਚ ਸ੍ਰੀ ਹਰਿਦੁਆਰ ਤੋਂ ਪਵਿੱਤਰ ਗੰਗਾ ਜਲ ਲਿਆਉਣ ਲਈ ਪ੍ਰਾਚੀਨ ਸ੍ਰੀ ਸ਼ਿਵ ਮੰਦਰ ਮੋਗਾ ਰੋਡ ਬਾਘਾ ਪੁਰਾਣਾ ਤੋਂ ਰਵਾਨਾ ਹੋਇਆ, ਜਿਸ ਨੂੰ ਓਮ ਸ੍ਰੀ ਸ਼ਿਵ ਸ਼ਨੀ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਝੰਡੀ ਦੇ ਕੇ ਰਵਾਨਗੀ ਦਿੱਤੀ | ਇਸ ਮੌਕੇ ਕਾਵੜ ਸੰਗ ਜਥੇ ਦੇ ਪ੍ਰਧਾਨ ਬਲਵੀਰ ਭੀਖਾ ਨੇ ਦੱਸਿਆ ਕਿ ਕਾਵੜਾਂ ਦਾ ਜਥਾ ਸ੍ਰੀ ਹਰਿਦੁਆਰ ਤੋਂ ਗੰਗਾ ਜਲ ਲੈ ਕੇ ਪੈਦਲ ਚੱਲਦਾ ਹੋਇਆ 21 ਫਰਵਰੀ ਨੂੰ ਵਾਪਸ ਸ੍ਰੀ ਸ਼ਿਵ ਮੰਦਰ ਵਿਖੇ ਪਹੁੰਚੇਗਾ | ਇਸ ਮੌਕੇ ਕਿ੍ਸ਼ਨ ਗਰਗ, ਠੰਡੂ ਰਾਮ ਗੋਇਲ, ਧਵਨ ਗੋਇਲ, ਪੁਨੀਤ ਗਰਗ, ਲੱਕੀ ਜਿੰਦਲ,ਸੋਮਨਾਥ ਸ਼ਰਮਾ, ਅਦੀਸ਼ ਗਰਗ, ਵਿਜੇ ਕੁਮਾਰ, ਬਲਵੀਰ ਬਾਬਾ, ਸਤੀਸ਼ ਕੁਮਾਰ ਜਿੰਦਲ, ਸਤੀਸ਼ ਕੁਮਾਰ, ਨਵੀਨ ਸਿੰਗਲਾ ਤੇ ਰਕੇਸ਼ ਕੁਮਾਰ ਮਿੰਟੂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐੱਸ. ਡੀ. ਐੱਮ. ਵਲੋਂ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਸੰਗਰੂਰ ਜ਼ਿਲ੍ਹੇ 'ਚ ਲੋਗੋਵਾਲ ਨੇੜੇ ਇਕ ਸਕੂਲ ਵੈਨ ਨੂੰ ਲੱਗੀ ਅੱਗ ਨਾਲ ਚਾਰ ਬੱਚਿਆਂ ਦੀ ਹੋਈ ਮੌਤ ਉਪਰੰਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀਆਂ ਸਖ਼ਤ ਹਦਾਇਤਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

ਕੋਟ ਈਸੇ ਖਾਂ, 17 ਫਰਵਰੀ (ਨਿਰਮਲ ਸਿੰਘ ਕਾਲੜਾ)- ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਸਤਨਾਮ ਸਰਬ ਕਲਿਆਣ ਟਰੱਸਟ (ਰਜਿ.) ਚੰਡੀਗੜ੍ਹ ਦੁਆਰਾ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ ਦੀ ਦੇਖ ਰੇਖ ਟਰੱਸਟ ਮੋਗਾ ਜ਼ੋਨ ਦੇ ...

ਪੂਰੀ ਖ਼ਬਰ »

ਗੋਲਡਨ ਟਰੈਵਲ ਮੋਗਾ ਨੇ ਪਤੀ-ਪਤਨੀ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਨਾਮਵਰ ਇਮੀਗ੍ਰੇਸ਼ਨ ਸੰਸਥਾ ਗੋਲਡਨ ਟਰੈਵਲ ਮੋਗਾ ਵਲੋਂ ਆਪਣੀ ਕਾਮਯਾਬੀ ਨੂੰ ਅੱਗੇ ਵਧਾਉਂਦਿਆਂ ਇਕ ਵਾਰ ਫਿਰ ਪਤੀ ਪਤਨੀ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਭਵਿੱਖ ਸੁਨਹਿਰੀ ਬਣਾਉਣ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਲਈ ਨੀਂਹ ਰੱਖੀ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਦਲੀਪ ਸਿੰਘ ਬਸਤੀ ਵਿਚਲੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਬਣਾਉਣ ਲਈ ਉਸਾਰੀ ਸ਼ੁਰੂ ਕਰਵਾਉਣ ਵਾਸਤੇ ਸਮਾਗਮ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ 'ਚ ਪ੍ਰੀਖਿਆ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਸੀ.ਬੀ.ਐੱਸ.ਈ. ਦੀ ਪ੍ਰੀਖਿਆ ਵਿਚ ਇਸ ਵਾਰ ਰੋਲ ਨੰਬਰ ਨਵੇਂ ਨਿਯਮਾਂ ਅਨੁਸਾਰ ਅੱਠ ਡਿਜਿਟ ਦੇ ਹੋਣਗੇ, ਜਦੋਂ ਕਿ ਉੱਤਰ ਸ਼ੀਟ ਪੁਰਾਣੇ ਪੈਟਰਨ 'ਤੇ ਸੱਤ ਡਿਜਿਟ ਵਾਲੀ ਹੀ ਹੋਵੇਗੀ | ਵਿਦਿਆਰਥੀਆਂ ਨੂੰ ਓ.ਐੱਮ.ਆਰ. ਸ਼ੀਟ ਅਤੇ ਰੋਲ ...

ਪੂਰੀ ਖ਼ਬਰ »

ਡੀ ਲਾਇਸੈਂਸ ਕੋਰਸ ਸਮਾਪਤ

ਕੋਟ ਈਸੇ ਖਾਂ, 17 ਫਰਵਰੀ (ਨਿਰਮਲ ਸਿੰਘ ਕਾਲੜਾ)-ਮੋਗਾ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਤੇ ਅਮੋਲ ਅਕੈਡਮੀ ਖੋਸਾ ਵਲੋਂ ਆਲ ਇੰਡੀਆ ਫੁੱਟਬਾਲ ਡੀ ਲਾਇਸੈਂਸ ਕੋਰਸ ਜੋ ਕਿ ਪਿੰਡ ਗਲੋਟੀ ਦੀ ਗਰਾਉਂਡ ਵਿਚ ਚੱਲ ਰਿਹਾ ਸੀ, ਉਸ ਦੀ ਸਮਾਪਤੀ ਬੜੀ ਸਫਲਤਾਪੂਰਵਕ ਹੋਈ¢ ਇਸ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਬੱਧਨੀ ਕਲਾਂ, 17 ਫਰਵਰੀ (ਨਿਰਮਲਜੀਤ ਸਿੰਘ ਧਾਲੀਵਾਲ)-ਸ਼ਹੀਦ ਭਗਤ ਸਿੰਘ ਵੈੱਲਫੇਅਰ ਤੇ ਸਪੋਰਟਸ ਕਲੱਬ ਬੌਡੇ ਵਲੋਂ ਗਰਾਮ ਪੰਚਾਇਤ ਬੌਡੇ ਤੇ ਸਮੁੱਚੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਪਿੰਡ ਦੇ ਸਕੂਲ ਵਿਚ ਲਗਾਇਆ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਡੈਂਟਲ ਪੰਦ੍ਹਰਵਾੜੇ 'ਚ 500 ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ

ਕੋਟ ਈਸੇ ਖਾਂ, 17 ਫਰਵਰੀ (ਨਿਰਮਲ ਸਿੰਘ ਕਾਲੜਾ)-ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਤੇ ਡੀ. ਡੀ. ਐੱਚ. ਓ. ਡਾ. ਕਮਲਦੀਪ ਕੌਰ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਐੱਸ. ਐੱਮ. ਓ. ਡਾ. ਰਾਕੇਸ਼ ਕੁਮਾਰ ਬਾਲੀ ਅਤੇ ਦੰਦਾਂ ਦੇ ਮਾਹਿਰ ਡਾ. ਸਮਰਪ੍ਰੀਤ ਕੌਰ ਸੋਢੀ ਦੀ ...

ਪੂਰੀ ਖ਼ਬਰ »